ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 2 hours ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਦਰੰਗ ਦੇ ਕੋਲ ਡਰਾਈਵਰ ਨੂੰ ਪੈ ਗਿਆ ਦਿਲ ਦਾ ਦੌਰਾ, ਬੱਸ ਦਰਖ਼ਤ ਨਾਲ ਟਕਰਾਈ, 10 ਸਵਾਰੀਆਂ ਜ਼ਖ਼ਮੀ
. . .  13 minutes ago
ਡਮਟਾਲ ,30 ਸਿਤਬਰ (ਰਾਕੇਸ ਕੂਮਾਰ) : ਕਾਂਗੜਾ ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਦਰੰਗ 'ਚ ਇਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ । ਇਸ ਹਾਦਸੇ 'ਚ ਕਰੀਬ 10 ਯਾਤਰੀਆਂ ਦੇ ਜ਼ਖਮੀ ਹੋਣ ਦੀ ਖ਼ਬਰ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  about 2 hours ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 2 hours ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 2 hours ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 3 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 4 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 4 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 4 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 4 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 4 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 5 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 5 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 6 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 7 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 7 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 7 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 8 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 8 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 8 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 8 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 9 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 9 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 9 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 28 ਪੋਹ ਸੰਮਤ 553

ਤਰਨਤਾਰਨ

ਚੋਣਾਂ ਲੜਨ ਵਾਲੇ ਉਮੀਦਵਾਰਾਂ ਦੇ ਚੋਣ ਖਰਚਿਆਂ ਉੱਤੇ ਰੱਖੀ ਜਾਵੇਗੀ ਤਿੱਖੀ ਨਜ਼ਰ-ਜ਼ਿਲ੍ਹਾ ਚੋਣ ਅਫ਼ਸਰ

ਤਰਨ ਤਾਰਨ, 10 ਜਨਵਰੀ (ਹਰਿੰਦਰ ਸਿੰਘ)-ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਅਦਰਸ਼ ਚੋਣ ਜਾਬਤੇ ਦੀ ਪਾਲਣਾ ਕਰਨ ਅਤੇ ਨਿਰਪੱਖ, ਪਾਰਦਰਸ਼ੀ ਤੇ ਸ਼ਾਤੀਪੂਰਵਕ ਚੋਣਾਂ ਯਕੀਨੀ ਬਣਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ | ਇਸ ਮੌਕੇ ਐੱਸ.ਐੱਸ.ਪੀ. ਹਰਵਿੰਦਰ ਸਿੰਘ ਵਿਰਕ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਜਗਵਿੰਦਰਜੀਤ ਸਿੰਘ ਗਰੇਵਾਲ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ | ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਆਦਰਸ਼ ਚੋਣ ਜ਼ਾਬਤੇ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ, ਜਿਸ ਤਹਿਤ ਦੱਸਿਆ ਗਿਆ ਕਿ ਕੋਈ ਵੀ ਪਾਰਟੀ ਜਾਂ ਉਮੀਦਵਾਰ ਵਲੋਂ ਕਿਸੇ ਦੂਜੇ ਉਮੀਦਵਾਰ ਦੀ ਨਿੱਜੀ ਜ਼ਿੰਦਗੀ ਉੱਤੇ ਸੱਟ ਨਹੀਂ ਮਾਰੀ ਜਾ ਸਕੇਗੀ | ਜਾਤ, ਧਰਮ, ਰੰਗ ਅਤੇ ਲਾਲਚ ਦੇ ਸਿਰ ਉੱਤੇ ਵੋਟਾਂ ਨਹੀਂ ਮੰਗੀਆਂ ਜਾ ਸਕਣਗੀਆਂ | ਹਰੇਕ ਰਾਜਸੀ ਸਰਗਰਮੀ ਲਈ ਅਗਾਊਾ ਪ੍ਰਵਾਨਗੀ ਲੈਣੀ ਪਾਵੇਗੀ | ਉਨ੍ਹਾਂ ਦੱਸਿਆ ਕਿ ਡੋਰ-ਟੂ-ਡੋਰ ਚੋਣ ਪ੍ਰਚਾਰ ਲਈ ਵੀ ਸਿਰਫ਼ 5 ਵਿਅਕਤੀ ਹੀ ਜਾ ਸਕਦੇ ਹਨ | ਚੋਣ ਪ੍ਰਚਾਰ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ | ਅਜਿਹਾ ਕੋਈ ਵੀ ਕੰਮ ਨਹੀਂ ਕੀਤਾ ਜਾਣਾ ਚਾਹੀਦਾ, ਜਿਸ ਨਾਲ ਸਮਾਜਿਕ ਭਾਈਚਾਰਾ ਅਤੇ ਸਦਭਾਵਨਾ ਦਾ ਮਾਹੌਲ ਖਰਾਬ ਹੋਵੇ | ਚੋਣ ਜਾਬਤਾ ਖਤਮ ਹੋਣ ਤੱਕ ਆਪਣਾ ਹਰ ਤਰ੍ਹਾਂ ਦਾ ਅਸਲਾ ਨੇੜਲੇ ਪੁਲਿਸ ਸਟੇਸ਼ਨ ਉੱਤੇ ਜਮ੍ਹਾਂ ਕਰਵਾਇਆ ਜਾਵੇ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2022 ਦੌਰਾਨ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਚੋਣ ਖਰਚਿਆਂ ਉੱਤੇ ਤਿੱਖੀ ਨਜ਼ਰ ਰੱਖੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਕ ਉਮੀਦਵਾਰ ਵਲੋਂ ਆਪਣੀ ਚੋਣ ਮੁਹਿੰਮ ਦੌਰਾਨ ਵੱਧ ਤੋਂ ਵੱਧ 40 ਲੱਖ ਰੁਪਏ ਦੀ ਰਾਸ਼ੀ ਹੀ ਖਰਚ ਕਰ ਸਕੇਗਾ, ਪਹਿਲਾਂ ਇਹ ਖਰਚਾ ਹੱਦ 30.80 ਮਿਥੀ ਗਈ ਸੀ, ਜੋ ਕਿ ਹੁਣ ਵਧਾ ਦਿੱਤੀ ਗਈ ਹੈ | ਚੋਣਾਂ ਦੌਰਾਨ ਕੀਤੇ ਜਾ ਸਕਦੇ ਖਰਚੇ ਬਾਰੇ ਵੱਖ-ਵੱਖ ਰਾਜਸੀ ਪਾਰਟੀਆਂ ਨੂੰ ਹੁਣੇ ਤੋਂ ਹੀ ਜਾਣੂ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਚੋਣਾਂ ਵਿਚ ਉਮੀਦਵਾਰਾਂ ਵਲੋਂ ਕੀਤੇ ਜਾਂਦੇ ਬੇਹਤਾਸ਼ਾ ਖਰਚੇ ਨੂੰ ਘੱਟ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਉਮੀਦਵਾਰ ਰੈਲੀਆਂ, ਪ੍ਰਚਾਰ ਸਮੱਗਰੀ, ਇਸ਼ਤਿਹਾਰਬਾਜ਼ੀ, ਗੱਡੀਆਂ ਅਤੇ ਚੋਣਾਂ ਲਈ ਜ਼ਰੂਰੀ ਹੋਰ ਫੱੁਟਕਲ ਕੰਮਾਂ ਉੱਤੇ ਹੀ ਖਰਚ ਸਕਣਗੇ | ਇਸ ਲਈ ਉਨ੍ਹਾਂ ਨੂੰ ਨਾਮਜ਼ਦਗੀ ਪੱਤਰ ਭਰਨ ਤੋਂ ਇਕ ਦਿਨ ਪਹਿਲਾਂ ਆਪਣੇ ਨਾਮ ਉੱਤੇ ਜਾਂ ਆਪਣੇ ਚੋਣ ਏਜੰਟ ਨਾਲ ਸਾਂਝਾ ਬੈਂਕ ਜਾਂ ਪੋਸਟਲ ਖਾਤਾ ਖੁਲਵਾਉਣਾ ਪਵੇਗਾ | ਉਮੀਦਵਾਰ ਸਾਰਾ ਚੋਣ ਖਰਚਾ ਇਸੇ ਖਾਤੇ ਵਿਚੋਂ ਕਰ ਸਕਣਗੇ | 10 ਹਜ਼ਾਰ ਰੁਪਏ ਤੱਕ ਦੀ ਅਦਾਇਗੀ ਨਗਦੀ ਕੀਤੀ ਜਾ ਸਕੇਗੀ, ਜਦਕਿ ਇਸ ਤੋਂ ਵੱਧ ਰਾਸ਼ੀ ਚੈੱਕ ਰਾਹੀਂ ਕਰਨੀ ਪਵੇਗੀ | ਉਨ੍ਹਾਂ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਚੋਣਾਂ ਦੌਰਾਨ ਵੋਟਾਂ ਲੈਣ ਲਈ ਗੈਰਕਾਨੂੰਨੀ ਤਰੀਕੇ ਜਿਵੇਂ ਕਿ ਸ਼ਰਾਬ ਅਤੇ ਨਸ਼ਿਆਂ ਦੀ ਵੰਡ, ਨਗਦੀ ਦੀ ਵੰਡ, ਤੋਹਫ਼ਿਆਂ ਦੀ ਵੰਡ ਆਦਿ ਨਾ ਕੀਤੀ ਜਾਵੇ | ਉਮੀਦਵਾਰਾਂ ਵਲੋਂ ਕੀਤੇ ਜਾਣ ਵਾਲੇ ਖਰਚੇ 'ਤੇ ਨਿਗਰਾਨੀ ਰੱਖਣ ਲਈ ਜਿੱਥੇ ਚੋਣ ਕਮਿਸ਼ਨ ਵਲੋਂ ਵਿਸ਼ੇਸ਼ ਖਰਚਾ ਨਿਗਰਾਨ ਭੇਜੇ ਜਾਣਗੇ, ਉਥੇ ਹੀ ਸਥਾਨਕ ਪੱਧਰ ਉੱਤੇ ਵੀ ਕਈ ਟੀਮਾਂ ਦਾ ਗਠਨ ਕੀਤਾ ਜਾ ਰਿਹਾ ਹੈ | ਉਮੀਦਵਾਰਾਂ ਵਲੋਂ ਜੋ ਵੀ ਖਰਚਾ ਕੀਤਾ ਜਾਵੇਗਾ ਉਸ ਦਾ ਵੇਰਵਾ ਰੋਜ਼ਾਨਾਂ ਖਰਚਾ ਰਜਿਸਟਰ ਵਿੱਚ ਦਰਜ ਕਰਨਾ ਹੋਵੇਗਾ | ਦੂਜੇ ਪਾਸੇ ਚੋਣ ਕਮਿਸ਼ਨ ਵਲੋਂ ਸ਼ੈਡੋ ਰਜਿਸਟਰ ਵਿਚ ਵੀ ਇਹੀ ਖਰਚਾ ਦਰਜ ਕੀਤਾ ਜਾਵੇਗਾ | ਦੋਵੇਂ ਰਜਿਸਟਰਾਂ ਦਾ ਖਰਚਾ ਆਪਸ ਵਿੱਚ ਮੇਲ ਖਾਣਾ ਚਾਹੀਦਾ ਹੈ | ਨਾਮਜ਼ਦਗੀ ਪੱਤਰ ਭਰਨ ਤੋਂ ਲੈ ਕੇ ਰਿਜ਼ਲਟ ਆਉਣ ਤੱਕ ਦੇ ਸਾਰੇ ਖਰਚੇ ਦੇ ਬਿੱਲ ਅਤੇ ਵਾਊਚਰ ਸੰਭਾਲ ਕੇ ਰੱਖਣੇ ਪੈਣਗੇ | ਹਰੇਕ ਖਰਚੇ ਦੀ ਪ੍ਰਵਾਨਗੀ ਸੰਬੰਧਤ ਰਿਟਰਨਿੰਗ ਅਫ਼ਸਰ ਤੋਂ ਲੈਣੀ ਲਾਜ਼ਮੀ ਹੋਵੇਗੀ | ਉਨ੍ਹਾਂ ਕਿਹਾ ਕਿ ਸਾਰਾ ਖਰਚਾ ਚੋਣ ਕਮਿਸ਼ਨ ਵਲੋਂ ਤੈਅ ਰੇਟਾਂ ਮੁਤਾਬਿਕ ਹੀ ਬੁੱਕ ਕੀਤਾ ਜਾਵੇਗਾ | ਖਰਚਾ ਨਿਗਰਾਨ ਪੂਰੀ ਚੋਣ ਪ੍ਰਕਿਰਿਆ ਦੌਰਾਨ ਖੁਦ ਤਿੰਨ ਵਾਰ ਹਰੇਕ ਉਮੀਦਵਾਰ ਦਾ ਚੋਣ ਖਰਚਾ ਰਜਿਸਟਰ ਚੈੱਕ ਕਰਨਗੇ | ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ |

ਲਾਇਸੰਸਧਾਰੀ ਆਪਣਾ ਅਸਲ੍ਹਾ ਜਲਦ ਜਮ੍ਹਾਂ ਕਰਵਾਉਣ- ਐੱਸ.ਐੱਚ.ਓ. ਬਲਜਿੰਦਰ ਸਿੰਘ

ਪੱਟੀ, 10 ਜਨਵਰੀ (ਕਾਲੇਕੇ, ਖਹਿਰਾ)-ਪੱਟੀ ਸ਼ਹਿਰ ਦੇ ਲਾਇਸੰਸਧਾਰੀ ਆਪਣਾ ਅਸਲਾ ਜਲਦ ਜਮ੍ਹਾਂ ਕਰਵਾਉਣ ਤਾਂ ਜੋ ਨਾਜਾਇਜ਼ ਕਾਨੂੰਨੀ ਅੜਚਣ ਤੋਂ ਬਚਿਆ ਜਾ ਸਕੇ | ਇਹ ਜਾਣਕਾਰੀ ਪੁਲਿਸ ਥਾਣਾ ਸਿਟੀ ਪੱਟੀ ਦੇ ਨਵੇਂ ਆਏ ਐੱਸ.ਐੱਚ.ਓ. ਬਲਜਿੰਦਰ ਸਿੰਘ ਨੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ ਦੇ 48 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ

ਤਰਨ ਤਾਰਨ, 10 ਜਨਵਰੀ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਪ੍ਰਭਾਵਿਤ ਵਿਅਕਤੀਆਂ ਦਾ ਆਂਕੜਾ ਦਿਨੋ ਦਿਨ ਵਧਦਾ ਜਾ ਰਿਹਾ ਹੈ | ਸੋਮਵਾਰ ਨੂੰ ਮੈਡੀਕਲ ਕਾਲਜ ਤੋਂ ਆਈਆਂ ਰਿਪੋਰਟਾਂ ਮੁਤਾਬਿਕ ਆਰ.ਟੀ.ਪੀ.ਸੀ.ਆਰ. ਦੀਆਂ ਰਿਪੋਰਟਾਂ ਮੁਤਾਬਿਕ 20 ਵਿਅਕਤੀਆਂ ...

ਪੂਰੀ ਖ਼ਬਰ »

ਔਰਤ ਪਾਸੋਂ ਕਿਸ਼ਤਾਂ ਦੇ ਇਕੱਠੇ ਕੀਤੇ ਪੈਸੇ ਖੋਹ ਕੇ ਲੁਟੇਰੇ ਫ਼ਰਾਰ

ਤਰਨ ਤਾਰਨ, 10 ਜਨਵਰੀ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਪ੍ਰਾਈਵੇਟ ਕੰਪਨੀ ਦੀ ਔਰਤ ਪਾਸੋਂ ਕਿਸ਼ਤਾਂ ਦੇ ਪੈਸੇ ਖੋਹ ਕੇ ਫ਼ਰਾਰ ਹੋਣ ਦੇ ਮਾਮਲੇ ਵਿਚ 2 ਲੁਟੇਰਿਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਵੈਰੋਂਵਾਲ ...

ਪੂਰੀ ਖ਼ਬਰ »

ਚੋਣ ਜ਼ਾਬਤੇ ਦੇ ਮੱਦੇਨਜ਼ਰ ਵੱਡੇ ਪੱਧਰ 'ਤੇ ਸਿਆਸੀ ਇਸ਼ਤਿਹਾਰਾਂ ਵਾਲੇ ਹੋਰਡਿੰਗਾਂ, ਬੈਨਰਾਂ ਨੂੰ ਉਤਾਰਿਆ-ਜ਼ਿਲ੍ਹਾ ਚੋਣ ਅਫ਼ਸਰ

ਤਰਨ ਤਾਰਨ, 10 ਜਨਵਰੀ (ਹਰਿੰਦਰ ਸਿੰਘ)¸ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਹੋਣ ਤੋਂ ਬਾਅਦ ਕੋਈ ਵੀ ਰਾਜਨੀਤਿਕ ਪਾਰਟੀ, ਉਮੀਦਵਾਰ ਜਾਂ ਉਸ ਦੇ ਵਰਕਰ ਨੂੰ ਕਿਸੇ ਵਿਅਕਤੀ ਦੀ ...

ਪੂਰੀ ਖ਼ਬਰ »

ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਗੋਇੰਦਵਾਲ ਸਾਹਿਬ ਦੇ ਵਰਕਰਾਂ ਨੇ ਵੰਡੇ ਲੱਡੂ

ਗੋਇੰਦਵਾਲ ਸਾਹਿਬ, 10 ਜਨਵਰੀ (ਸਕੱਤਰ ਸਿੰਘ ਅਟਵਾਲ)¸ਪੰਜਾਬ ਸਰਕਾਰ ਵਲੋਂ ਨਸ਼ੇ ਦੇ ਮਾਮਲੇ ਵਿਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਏ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਸੀ | ਜਿਸ ਤੋਂ ਬਾਅਦ ਮਜੀਠੀਆ ਨੇ ਪਹਿਲਾਂ ਮੋਹਾਲੀ ਕੋਰਟ ਵਿਚ ਆਪਣੀ ਅਗਾਊਾ ਜਮਾਨਤ ਲਈ ਅਰਜੀ ਪਾਈ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਪਿ੍ਟਿੰਗ ਪ੍ਰੈੱਸ ਮਾਲਕਾਂ ਨਾਲ ਮੀਟਿੰਗ

ਤਰਨ ਤਾਰਨ, 10 ਜਨਵਰੀ (ਹਰਿੰਦਰ ਸਿੰਘ)-ਵਿਧਾਨ ਸਭਾ ਚੋਣਾਂ-2022 ਦੌਰਾਨ ਕਿਸੇ ਵੀ ਉਮੀਦਵਾਰ ਜਾਂ ਪਾਰਟੀ ਦੇ ਲਈ ਪ੍ਰਚਾਰ ਸਮੱਗਰੀ ਦੀ ਪ੍ਰਕਾਸ਼ਨਾ ਮੌਕੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਵਲੋਂ 26 ਨੂੰ ਦਾਣਾ ਮੰਡੀ ਜੰਡਿਆਲਾ ਗੁਰੂ ਵਿਖੇ ਫ਼ਤਹਿ ਦਿਹਾੜਾ ਮਨਾਉਣ ਦਾ ਐਲਾਨ

ਤਰਨ ਤਾਰਨ, 10 ਜਨਵਰੀ (ਹਰਿੰਦਰ ਸਿੰਘ)¸ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜਥੇਬੰਦੀ ਦੇ ਸੂਬਾ ਹੈੱਡਕੁਆਰਟਰ ਸ਼ਹੀਦ ਅੰਗਰੇਜ ਸਿੰਘ ਬਾਕੀਪੁਰ ਯਾਦਗਰ ਭਵਨ ...

ਪੂਰੀ ਖ਼ਬਰ »

ਗੁਰਸੇਵਕ ਸਿੰਘ ਸ਼ੇਖ ਯੂਥ ਅਕਾਲੀ ਦਲ ਜ਼ਿਲ੍ਹਾ ਤਰਨ ਤਾਰਨ ਦਿਹਾਤੀ ਦੇ ਪ੍ਰਧਾਨ ਨਿਯੁਕਤ

ਤਰਨ ਤਾਰਨ, 10 ਜਨਵਰੀ (ਹਰਿੰਦਰ ਸਿੰਘ)-ਹਲਕਾ ਖਡੂਰ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੂੰ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਰੁਮਾਣਾ ਨੇ ਵੱਡੀ ਜਿੰਮੇਵਾਰੀ ਦਿੰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਹਰਿਆਵਲ ...

ਪੂਰੀ ਖ਼ਬਰ »

ਨਗਰ ਕੌਂਸਲ ਦੇ ਸੈਨੇਟਰੀ ਇੰਸਪੈਕਟਰ ਨੇ ਸ਼ਹਿਰ 'ਚ ਲੱਗੇ ਵੱਖ-ਵੱਖ ਪਾਰਟੀਆਂ ਦੇ ਹੋਰਡਿੰਗ ਬੋਰਡ ਹਟਾਏ

ਤਰਨ ਤਾਰਨ, 10 ਜਨਵਰੀ (ਹਰਿੰਦਰ ਸਿੰਘ)- 2022 ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਹੁੰਦਿਆਂ ਹੀ ਸੂਬੇ ਵਿਚ ਚੋਣ ਜਾਬਤਾ ਲਾਗੂ ਹੋ ਗਿਆ ਹੈ, ਜਿਸ ਨੂੰ ਲੈ ਕੇ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਤਰਨ ਤਾਰਨ ਵਲੋਂ ਜਾਰੀ ਹੁਕਮਾਂ ਤਹਿਤ ਨਗਰ ਕੌਂਸਲ ਤਰਨ ਤਾਰਨ ਦੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਕਾਬੂ, 2 ਫ਼ਰਾਰ

ਤਰਨ ਤਾਰਨ, 10 ਜਨਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਵਲਟੋਹਾ ਦੇ ਏ.ਐੱਸ.ਆਈ. ਗੁਰਨਾਮ ...

ਪੂਰੀ ਖ਼ਬਰ »

ਮਜੀਠੀਆ ਦੀ ਜ਼ਮਾਨਤ ਨੇ ਚੰਨੀ ਤੇ ਸਿੱਧੂ ਦੇ ਮਨਸੂਬਿਆਂ 'ਤੇ ਫੇਰਿਆ ਪਾਣੀ-ਭਰੋਵਾਲ

ਤਰਨ ਤਾਰਨ, 10 ਜਨਵਰੀ (ਹਰਿੰਦਰ ਸਿੰਘ)¸ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪ੍ਰਧਾਨ ਨਵਜੋਤ ਸਿੰਘ ਦੇ ਈਰਖਾ ਵੱਸ ਸਿਆਸਤ ਦੇ ਹੇਠਲੇ ਪੱਧਰ 'ਤੇ ਜਾ ਕੇ ਝੂਠਾ ਪਰਚਾ ਦਰਜ ਕਰਕੇ ਵਰਤੇ ਮਨਸੂਬਿਆਂ ਨੂੰ ਹਾਈਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸਾਬਕਾ ...

ਪੂਰੀ ਖ਼ਬਰ »

ਭੁੱਲਰ ਵੋਟਾਂ ਦੇ ਵੱਡੇ ਅੰਤਰ ਨਾਲ ਜਿੱਤ ਪ੍ਰਾਪਤ ਕਰਨਗੇ-ਨੰਬਰਦਾਰ, ਸਰਪੰਚ

ਭਿੱਖੀਵਿੰਡ, 10 ਜਨਵਰੀ (ਬੌਬੀ)-ਹਲਕਾ ਖੇਮਕਰਨ ਤੋਂ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਆਪਣੇ ਪੰਜ ਸਾਲ ਦੇ ਰਾਜ ਦੌਰਾਨ ਸਿਰਫ਼ ਤੇ ਸਿਰਫ਼ ਵਿਕਾਸ ਵੱਲ ਹੀ ਧਿਆਨ ਰੱਖਿਆ ਅਤੇ ਹਰ ਪਿੰਡ ਦਾ ਵਿਕਾਸ ਬਿਨਾਂ ਕਿਸੇ ਭੇਦਭਾਵ ਦੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਰਵਾਇਆ | ...

ਪੂਰੀ ਖ਼ਬਰ »

ਖਡੂਰ ਸਾਹਿਬ 'ਚ ਸਿਆਸੀ ਪਾਰਟੀਆਂ ਦੇ ਹੋਰਡਿੰਗ ਬੋਰਡ ਅਜੇ ਤੱਕ ਨਹੀ ਹਟਾਏ

ਖਡੂਰ ਸਾਹਿਬ, 10 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਹਲਕਾ ਖਡੂਰ ਸਾਹਿਬ ਤੇ ਬਾਬਾ ਬਕਾਲਾ ਦੇ ਪਿੰਡਾਂ ਵਿਚ ਅਜੇ ਵੀ ਸਰਕਾਰੀ ਜਾਇਦਾਦਾਂ ਉਪਰ ਸਿਆਸੀ ਪਾਰਟੀਆਂ ਦੇ ਹੋਰਡਿੰਗ ਬੋਰਡ ਲੱਗੇ ਦੇਖੇ ਜਾ ਸਕਦੇ ਹਨ, ਜੋ ਚੋਣ ਜਾਬਤੇ ਦੀ ਸ਼ਰੇਆਮ ਉਲੰਘਣਾ ਹੈ | ਇਥੋਂ ਤੱਕ ਕਿ ...

ਪੂਰੀ ਖ਼ਬਰ »

ਹਲਕਾ ਖੇਮਕਰਨ ਤੋਂ ਆਸ ਪੰਜਾਬ ਪਾਰਟੀ ਨੇ ਅਜੇ ਕੁਮਾਰ ਚੀਨੂੰ ਨੂੰ ਉਮੀਦਵਾਰ ਐਲਾਨਿਆ

ਖਾਲੜਾ, 10 ਜਨਵਰੀ (ਜੱਜਪਾਲ ਸਿੰਘ ਜੱਜ)¸ਆਸ ਪੰਜਾਬ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਹੰਤ ਰਮੇਸ਼ਾਨੰਦ ਸਰਸਵਤੀ ਨੇ ਅਜੇ ਕੁਮਾਰ ਚੀਨੂੰ ਨੂੰ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਉਮੀਦਵਾਰ ਐਲਾਨਿਆ | ਉਨਾਂ ਕਿਹਾ ਕਿ ਪੰਜਾਬ ਜੋ ਕਿ ਸੋਨੇ ਦੀ ਚਿੜੀ ਸੀ, ਇਸ ਵਕਤ ...

ਪੂਰੀ ਖ਼ਬਰ »

'ਆਪ' ਉਮੀਦਵਾਰ ਧੁੰਨ ਨੂੰ ਸਰਹੱਦੀ ਪਿੰਡ ਮਸਤਗੜ੍ਹ 'ਚ ਜ਼ਬਰਦਸਤ ਹੰੁਗਾਰਾ, ਅਨੇਕਾਂ ਕਾਂਗਰਸੀ ਅਕਾਲੀ ਨਾਲ ਤੁਰੇ

ਖੇਮਕਰਨ, 10 ਜਨਵਰੀ (ਰਾਕੇਸ਼ ਬਿੱਲਾ)¸ਵਿਧਾਨ ਸਭਾ ਹਲਕਾ ਖੇਮਕਰਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਵਨ ਸਿੰਘ ਧੁੰਨ ਨੂੰ ਅੱਜ ਸਰਹੱਦੀ ਪਿੰਡ ਮਸਤਗੜ 'ਚ ਜਬਰਦਸਤ ਹੰੁਗਾਰਾ ਮਿਲਿਆ, ਜਦ ਪਿੰਡ ਵਿਚ ਇਕ ਚੋਣ ਮੀਟਿੰਗ ਵਿਚ ਪਿੰਡ ਦੇ ਭਾਰੀ ਗਿਣਤੀ ਵਿਚ ਅਕਾਲੀ ਤੇ ...

ਪੂਰੀ ਖ਼ਬਰ »

ਲੋਕਾਂ ਦੇ ਘਰ-ਘਰ ਜਾ ਕੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਕਰਵਾਇਆ ਜਾ ਰਿਹਾ ਜਾਣੂ-ਔਲਖ

ਤਰਨ ਤਾਰਨ, 10 ਜਨਵਰੀ (ਵਿਕਾਸ ਮਰਵਾਹਾ)-ਹਲਕਾ ਖਡੂਰ ਸਾਹਿਬ ਦੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਆਮ ਆਦਮੀ ਪਾਰਟੀਆਂ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਗੁਰਸੇਵਕ ਸਿੰਘ ਔਲਖ ਨੇ ਆਮ ਪਾਰਟੀ ਦਾ ਪ੍ਰਚਾਰ ਕਰਦੇ ਹੋਏ ਲੋਕਾਂ ਨੂੰ ਆਮ ਆਦਮੀ ...

ਪੂਰੀ ਖ਼ਬਰ »

ਪਿੰਡ ਬਿੱਲਿਆਂ ਵਾਲਾ ਦੇ 2 ਮੈਂਬਰ ਪੰਚਾਇਤ ਹੋਰਨਾਂ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਸਰਹਾਲੀ ਕਲਾਂ, 10 ਜਨਵਰੀ (ਅਜੇ ਸਿੰਘ ਹੁੰਦਲ)- ਪਿੰਡ ਬਿੱਲਿਆਵਾਲਾ ਤੋਂ 2 ਮੌਜੂਦਾ ਮੈਂਬਰ ਪੰਚਾਇਤ ਆਪਣੇ ਹੋਰਨਾਂ ਸਾਥੀਆਂ ਸਣੇ ਕਾਂਗਰਸ ਨੂੰ ਅਲਵਿਦਾ ਆਖ ਕੇ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਹਨ | ਨੌਜਵਾਨ ਅਕਾਲੀ ਆਗੂ ਸੁਖਜਿੰਦਰ ਸਿੰਘ ਨਿੱਕੂ ਸ਼ਾਹ ਦੀ ਪ੍ਰੇਰਨਾ ...

ਪੂਰੀ ਖ਼ਬਰ »

ਨੌਸ਼ਹਿਰਾ ਪੰਨੂੰਆਂ 'ਚ ਅਕਾਲੀ ਦਲ-ਕਾਂਗਰਸ ਨੂੰ ਝਟਕਾ

ਸਰਹਾਲੀ ਕਲਾਂ, 10 ਜਨਵਰੀ (ਅਜੈ ਸਿੰਘ ਹੁੰਦਲ)-ਨੌਸ਼ਹਿਰਾ ਪੰਨੂੰਆਂ ਤੋਂ ਕਈ ਮੁਹਤਬਰ ਅੱਜ ਕਾਂਗਰਸ ਅਤੇ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ | ਇਸ ਮੌਕੇ ਭਾਵੇਂ ਕੋਈ ਵੱਡਾ ਇਕੱਠ ਪਾਬੰਦੀਆਂ ਕਾਰਨ ਨਹੀਂ ਕੀਤਾ ਗਿਆ, ਪਰ ਚੋਣਾਂ ਮੌਕੇ ਇਸ ਦਲ ...

ਪੂਰੀ ਖ਼ਬਰ »

ਰਣਜੀਤ ਸਿੰਘ ਬ੍ਰਹਮਪੁਰਾ ਦੇ ਹੱਕ 'ਚ ਚੋਣ ਮੀਟਿੰਗ ਲੋਕ ਦੇ ਰਹੇ ਭਰਵਾਂ ਹੁੰਗਾਰਾ- ਰਵਿੰਦਰ ਬ੍ਰਹਮਪੁਰਾ

ਖਡੂਰ ਸਾਹਿਬ, 10 ਜਨਵਰੀ (ਰਸ਼ਪਾਲ ਸਿੰਘ ਕੁਲਾਰ) -ਪਿੰਡ ਮਾਲਚੱਕ ਕੁਲਦੀਪ ਸਿੰਘ ਤੇ ਗੁਰਾ ਸਿੰਘ ਦੇ ਗ੍ਰਹਿ ਵਿਖੇ ਰਣਜੀਤ ਸਿੰਘ ਬ੍ਰਹਮਪੁਰਾ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨਿਰਪੱਖ, ਪਾਰਦਰਸ਼ੀ ਤੇ ਸ਼ਾਂਤੀਪੂਰਵਕ ਢੰਗ ਨਾਲ ਚੋਣਾਂ ਕਰਵਾਉਣ ਲਈ ਪੂਰੀ ਤਰਾਂ ਵਚਨਬੱਧ-ਜ਼ਿਲ੍ਹਾ ਚੋਣ ਅਫ਼ਸਰ

ਤਰਨ ਤਾਰਨ, 10 ਜਨਵਰੀ (ਹਰਿੰਦਰ ਸਿੰਘ)-ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਨਿਰਪੱਖ, ਪਾਰਦਰਸ਼ੀ ਅਤੇ ਸ਼ਾਤੀਪੂਰਵਕ ਢੰਗ ਨਾਲ ਚੋਣਾਂ ਕਰਵਾਉਣ ਲਈ ਪੂਰੀ ਤਰਾਂ ਵਚਨਬੱਧ ਹੈ | ਸਮੂਹ ਜ਼ਿਲ੍ਹਾ ਅਧਿਕਾਰੀਆਂ ਨਾਲ ...

ਪੂਰੀ ਖ਼ਬਰ »

ਮਾੜੀਮੇਘਾ ਦੇ 60 ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਖਾਲੜਾ, 10 ਜਨਵਰੀ (ਜੱਜਪਾਲ ਸਿੰਘ ਜੱਜ)-ਪਹਿਲਵਾਨਾਂ ਦੇ ਪਿੰਡ ਮਾੜੀਮੇਘਾ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਸਮੁੱਚੀ ਅਕਾਲੀ ਦਲ ਦੀ ਟੀਮ ਦੀ ਪ੍ਰੇਰਨਾ ਸਦਕਾ 60 ਕਾਂਗਰਸੀ ਪਰਿਵਾਰਾਂ ਨੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ

ਝਬਾਲ, 10 ਜਨਵਰੀ (ਸੁਖਦੇਵ ਸਿੰਘ)¸ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਪਿੰਡ ਪੰਡੋਰੀ ਸਿੱਧਵਾਂ ਵਿਖੇ ਜ਼ਿਲ੍ਹਾ ਸਲਾਹਕਾਰ ਜਗਬੀਰ ਸਿੰਘ ਬੱਬੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਉਚੇਚੇ ਤੌਰ 'ਤੇ ਪੁੱਜੇ ਜ਼ਿਲ੍ਹਾ ਪ੍ਰਧਾਨ ਗੁਰਬਾਜ ਸਿੰਘ ...

ਪੂਰੀ ਖ਼ਬਰ »

ਡਾ. ਬੇਦੀ ਟਾਂਕ ਕਸ਼ੱਤਰੀ ਸਭਾ ਪੱਟੀ ਦੇ ਐਕਟਿੰਗ ਪ੍ਰਧਾਨ ਨਿਯੁਕਤ

ਪੱਟੀ, 10 ਜਨਵਰੀ (ਖਹਿਰਾ, ਕਾਲੇਕੇ)¸ਟਾਂਕਕਸ਼ੱਤਰੀ ਸਭਾ ਪੱਟੀ ਦੀ ਮੀਟਿੰਗ ਗੁਰਦੁਆਰਾ ਭਗਤ ਨਾਮਦੇਵ ਵਿਖੇ ਹੋਈ, ਜਿਸ ਦੌਰਾਨ ਸਭਾ ਦਾ ਨਵੇਂ ਸਿਰੇਤੋਂ ਗਠਨ ਕੀਤਾ ਗਿਆ, ਜਿਸ ਵਿਚ ਡਾ. ਤਰਲੋਚਨ ਸਿੰਘ ਬੇਦੀ ਐਕਟਿੰਗ ਪ੍ਰਧਾਨ ਚੁਣੇ ਗਏ ਅਤੇ ਉਨ੍ਹਾਂ ਦੇ ਨਾਲ ਜਸਬੀਰ ...

ਪੂਰੀ ਖ਼ਬਰ »

ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਹਲਕੇ 'ਚ ਖੁਸ਼ੀ ਦੀ ਲਹਿਰ-ਸ਼ਾਹ

ਖਡੂਰ ਸਾਹਿਬ, 10 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਵਲੋਂ ਜਮਾਨਤ ਮਿਲਣ ਨਾਲ ਹਲਕਾ ਖਡੂਰ ਸਾਹਿਬ ਦੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਇਹ ਪ੍ਰਗਟਾਵਾ ਸਾਬਕਾ ਡਾਇਰੈਕਟਰ ਨਰਿੰਦਰ ਸਿੰਘ ਸ਼ਾਹ ਖਡੂਰ ...

ਪੂਰੀ ਖ਼ਬਰ »

ਮਜੀਠਿਆ ਲੋਕਾਂ ਦੇ ਹਰਮਨ ਪਿਆਰੇ ਆਗੂ- ਦੋਬਲੀਆਂ, ਮਾਲੂਵਾਲ

ਝਬਾਲ, 10 ਜਨਵਰੀ (ਸਰਬਜੀਤ ਸਿੰਘ)-ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਤੇ ਮੌਜੂਦਾ ਵਿਧਾਇਕ ਬਿਕਰਮ ਸਿੰਘ ਮਜੀਠਿਆ ਸੂਬੇ 'ਚ ਅਮਨ ਸ਼ਾਤੀ ਬਨਾਈ ਰੱਖਣ ਵਾਲੇ ਲੋਕਾਂ ਦੇ ਹਰਮਨ ਪਿਆਰੇ ਆਗੂ ਹਨ ਜਿਨ੍ਹਾਂ ਸੂਬੇ ਦੀ ਖੁਸ਼ਹਾਲੀ ਲਈ ਹਮੇਸ਼ਾ ਹੀ ਅੱਗੇ ਹੋ ਕੇ ਕੰਮ ਕੀਤਾ ਹੈ ...

ਪੂਰੀ ਖ਼ਬਰ »

ਸਿਆਸੀ ਪਾਰਟੀਆਂ ਦੇ ਹੋਰਡਿੰਗ ਬੋਰਡ ਉਤਾਰੇ

ਸਰਾਏ ਅਮਾਨਤ ਖਾਂ, 10 ਜਨਵਰੀ (ਨਰਿੰਦਰ ਸਿੰਘ ਦੋਦੇ)-ਹਲਕਾ ਤਰਨ ਤਾਰਨ ਦੇ ਅਧੀਨ ਆਉਂਦੇ ਕਸਬਿਆਂ ਤੇ ਪਿੰਡਾਂ ਵਿਚ ਲੱਗੇ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਲਗਾਏ ਗਏ ਹੋਰਡਿੰਗਾਂ ਤੇ ਬੈਨਰਾਂ ਨੂੰ ਹਟਾਉਣ ਦੇ ਦਿੱਤੇ ਗਏ ਹੁਕਮਾਂ ਤਹਿਤ ਹਲਕਾ ਤਰਨ ਤਾਰਨ ਵਿਚ ਉੱਚ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਦੀ ਜਮਾਨਤ ਸਚਾਈ ਦੀ ਜਿੱਤ-ਜਥੇ. ਬ੍ਰਹਮਪੁਰਾ, ਰਵਿੰਦਰ ਸਿੰਘ ਬ੍ਰਹਮਪੁਰਾ

ਤਰਨ ਤਾਰਨ, 10 ਜਨਵਰੀ (ਹਰਿੰਦਰ ਸਿੰਘ)¸ਸ਼੍ਰੋਮਣੀ ਅਕਾਲੀ ਦਲ ਦੇ ਮਜੀਠਾ ਹਲਕੇ ਤੋਂ ਵਿਧਾਇਕ ਅਤੇ ਸਾਬਕਾ ਕੈਬਨਿਟ ਬਿਕਰਮ ਸਿੰਘ ਮਜੀਠੀਆ ਨੂੰ ਕਾਂਗਰਸ ਵਲੋਂ ਦਰਜ ਕਰਵਾਏ ਝੂਠੇ ਨਸ਼ੇ ਦੇ ਮੁਕੱਦਮੇ ਵਿਚ ਹਾਈਕੋਰਟ ਤੋਂ ਜਮਾਨਤ ਮਿਲਣ 'ਤੇ ਜਥੇ. ਰਣਜੀਤ ਸਿੰਘ ...

ਪੂਰੀ ਖ਼ਬਰ »

ਕੋਵਿਡ ਮਹਾਂਮਾਰੀ ਦੇ ਖਤਰੇ ਤੋਂ ਬਚਾਅ ਲਈ ਕੋਵਿਡ ਵੈਕਸੀਨ ਦੀ ਬੂਸਟਰ ਡੋਜ਼ ਲਗਾਉਣ ਦੀ ਹੋਈ ਸ਼ੁਰੂਆਤ

ਤਰਨ ਤਾਰਨ, 10 ਜਨਵਰੀ (ਹਰਿੰਦਰ ਸਿੰਘ)¸ਸਿਹਤ ਵਿਭਾਗ ਵਲੋਂ ਕੋਰੋਨਾ ਵਾਇਰਸ 'ਤੇ ਕਾਬੂ ਪਾਉਣ ਦੇ ਮੱਦੇਨਜ਼ਰ ਸਿਹਤ ਕਾਮਿਆਂ, ਫਰੰਟਲਾਈਨ ਵਰਕਰਾਂ ਅਤੇ 60 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ, ਜਿੰਨ੍ਹਾਂ ਨੂੰ ਵੈਕਸੀਨ ਦੀ ਦੂਜੀ ਡੋਜ਼ ਲੱਗਣ ਨੂੰ 9 ਮਹੀਨੇ ਹੋ ਗਏ ਹਨ, ਨੂੰ ...

ਪੂਰੀ ਖ਼ਬਰ »

ਨਗਰ ਕੌਂਸਲ ਪੱਟੀ ਦੇ ਪ੍ਰਧਾਨ ਦਲਬੀਰ ਸਿੰਘ ਸੇਖੋਂ ਨੂੰ ਸਦਮਾ, ਪਿਤਾ ਦਾ ਹੋਇਆ ਦਿਹਾਂਤ

ਪੱਟੀ, 10 ਜਨਵਰੀ (ਕਾਲੇਕੇ,ਖਹਿਰਾ)-ਨਗਰ ਕੌਂਸਲ ਪੱਟੀ ਦੇ ਪ੍ਰਧਾਨ ਦਲਬੀਰ ਸਿੰਘ ਸੇਖੋਂ, ਗੁਰਬੀਰ ਸਿੰਘ ਸੇਖੋਂ ਅਤੇ ਸੇਖੋਂ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਪਹਿਲਵਾਨ ਪਿ੍ਥੀਪਾਲ ਸਿੰਘ ਸੇਖੋਂ (93) ਬੀਤੀ ਰਾਤ ਹਾਰਟ ਅਟੈਕ ਹੋਣ ...

ਪੂਰੀ ਖ਼ਬਰ »

ਲੋਕ ਆਪਣੇ ਹਥਿਆਰ ਜਮ੍ਹਾਂ ਕਰਵਾਉਣ-ਐੱਸ.ਐੱਚ.ਓ.

ਝਬਾਲ, 10 ਜਨਵਰੀ (ਸਰਬਜੀਤ ਸਿੰਘ)-ਪੰਜਾਬ ਵਿਚ 2022 ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਚੋਣ ਜਾਬਤਾ ਲਾਗੂ ਕਰ ਦਿੱਤਾ ਗਿਆ ਹੈ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਪੂਰੀ ਤਰਾਂ ਲਾਗੂ ਕੀਤੀ ਜਾਵੇਗੀ | ਇਹ ਪ੍ਰਗਟਾਵਾ ਥਾਣਾ ਝਬਾਲ ਦੇ ਐੱਸ.ਐੱਚ.ਓ. ਜਸਵੰਤ ਸਿੰਘ ...

ਪੂਰੀ ਖ਼ਬਰ »

ਮਜੀਠੀਆ ਦੀ ਜ਼ਮਾਨਤ ਮਨਜ਼ੂਰ ਹੋਣ 'ਤੇ ਅਕਾਲੀ ਦਲ 'ਚ ਖ਼ੁਸ਼ੀ ਦੀ ਲਹਿਰ

ਭਿੱਖੀਵਿੰਡ, 10 ਜਨਵਰੀ (ਬੌਬੀ)¸ਡਰੱਗ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਦੀ ਹਾਈਕੋਰਟ ਵਲੋਂ ਜ਼ਮਾਨਤ ਮੰਨਜ਼ੂਰ ਕਰਨ ਦੀ ਖ਼ਬਰ ਆਉਂਦਿਆਂ ਹੀ ਅਕਾਲੀ ਹਲਕਿਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ | ਇਸ ਮੌਕੇ ਭਿੱਖੀਵਿੰਡ ਵਿਖੇ ਗੱਲਬਾਤ ਕਰਦਿਆਂ ਨਗਰ ਪੰਚਾਇਤ ਭਿੱਖੀਵਿੰਡ ...

ਪੂਰੀ ਖ਼ਬਰ »

ਰਿਵਾਇਤੀ ਪਾਰਟੀਆਂ ਦੀਆਂ ਕਾਰਪੋਰੇਟ ਨੀਤੀਆਂ ਨੂੰ ਰੱਦ ਕਰਕੇ ਲੋਕ ਪੱਖੀ ਨੀਤੀਆਂ ਨੂੰ ਲਾਗੂ ਕਰਨ ਦਾ ਸੱਦਾ-ਪਾਸਲਾ

ਝਬਾਲ, 10 ਜਨਵਰੀ (ਸੁਖਦੇਵ ਸਿੰਘ)¸ਮਰਹੂਮ ਵਿਧਾਇਕ ਕਾਮਰੇਡ ਦਰਸ਼ਨ ਸਿੰਘ ਝਬਾਲ ਤੇ ਸਾਥੀਆਂ ਅਤੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਝਬਾਲ ਵਿਖੇ ਵਿਸ਼ਾਲ ਕਾਨਫਰੰਸ ਕੀਤੀ ਗਈ, ਜਿਸ ਦੀ ...

ਪੂਰੀ ਖ਼ਬਰ »

ਸ੍ਰ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਸੁਰ ਸਿੰਘ, 10 ਜਨਵਰੀ (ਧਰਮਜੀਤ ਸਿੰਘ)- ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਇਲਾਕਾ ਨਿਵਾਸੀ ਸੰਗਤਾਂ ਵਲੋਂ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਿਖੇ 'ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਦੇ ਮੁਖੀ, ...

ਪੂਰੀ ਖ਼ਬਰ »

ਗੁਰਸੇਵਕ ਸਿੰਘ ਸ਼ੇਖ ਨੂੰ ਯੂਥ ਅਕਾਲੀ ਦਲ ਦਿਹਾਤੀ ਪ੍ਰਧਾਨ ਨਿਯੁਕਤ ਕਰਨਾ ਹਾਈਕਮਾਂਡ ਦਾ ਸ਼ਲਾਘਾਯੋਗ ਫੈਸਲਾ-ਭੂਰੇ ਗਿੱਲ

ਤਰਨ ਤਾਰਨ, 10 ਜਨਵਰੀ (ਹਰਿੰਦਰ ਸਿੰਘ)-ਹਲਕਾ ਖਡੂਰ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੂੰ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੁਮਾਣਾ ਵਲੋਂ ਸ਼੍ਰੋਮਣੀ ਅਕਾਲੀ ਦਲ ਯੂਥਵਿੰਗ ਤਰਨ ਤਾਰਨ ਦਿਹਾਤੀ ਪ੍ਰਧਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX