ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 2 hours ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਦਰੰਗ ਦੇ ਕੋਲ ਡਰਾਈਵਰ ਨੂੰ ਪੈ ਗਿਆ ਦਿਲ ਦਾ ਦੌਰਾ, ਬੱਸ ਦਰਖ਼ਤ ਨਾਲ ਟਕਰਾਈ, 10 ਸਵਾਰੀਆਂ ਜ਼ਖ਼ਮੀ
. . .  6 minutes ago
ਡਮਟਾਲ ,30 ਸਿਤਬਰ (ਰਾਕੇਸ ਕੂਮਾਰ) : ਕਾਂਗੜਾ ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਦਰੰਗ 'ਚ ਇਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ । ਇਸ ਹਾਦਸੇ 'ਚ ਕਰੀਬ 10 ਯਾਤਰੀਆਂ ਦੇ ਜ਼ਖਮੀ ਹੋਣ ਦੀ ਖ਼ਬਰ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  1 minute ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 2 hours ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 2 hours ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 3 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  1 minute ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 4 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 4 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 4 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 4 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 5 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 5 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 5 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 6 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 7 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 7 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 8 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 8 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 8 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 8 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 8 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 9 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 9 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 28 ਪੋਹ ਸੰਮਤ 553

ਲੁਧਿਆਣਾ

ਨਾਜਾਇਜ਼ ਸੰਬੰਧਾਂ ਦੇ ਸ਼ੱਕ ਕਾਰਨ ਪਤਨੀ ਨੂੰ ਕਤਲ ਕਰਨ ਵਾਲਾ ਪਤੀ ਗ੍ਰਿਫ਼ਤਾਰ

ਲੁਧਿਆਣਾ, 10 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਨਾਜਾਇਜ਼ ਸੰਬੰਧਾਂ ਦੇ ਸ਼ੱਕ ਕਾਰਨ ਪਤਨੀ ਨੂੰ ਕਤਲ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ. ਡੀ. ਸੀ. ਪੀ. ਮੈਡਮ ਅਸ਼ਵਨੀ ਗੋਟਿਆਲ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਵਿਕਰਾਂਤ ਉਰਫ਼ ਵਿੱਕੀ ਵਜੋਂ ਕੀਤੀ ਗਈ ਹੈ, ਉਹ ਜੱਸੀਆਂ ਰੋਡ ਦਾ ਰਹਿਣ ਵਾਲਾ ਸੀ। ਉਨ੍ਹਾਂ ਦੱਸਿਆ ਕਿ 8 ਜਨਵਰੀ ਦੀ ਦਰਮਿਆਨੀ ਰਾਤ ਨੂੰ ਉਕਤ ਕਥਿਤ ਦੋਸ਼ੀ ਵਿਕਰਾਂਤ ਉਰਫ਼ ਵਿੱਕੀ ਨੇ ਆਪਣੀ ਪਤਨੀ ਸਿਮਰਨ ਉਰਫ ਮਨੀਸ਼ਾ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਵਿਕਰਾਂਤ ਵਲੋਂ ਸਿਮਰਨ 'ਤੇ ਬੇਸਬਾਲ ਨਾਲ ਹਮਲਾ ਕੀਤਾ ਗਿਆ। ਜਦੋਂ ਉਹ ਗੰਭੀਰ ਜ਼ਖ਼ਮੀ ਹੋ ਗਈ ਤਾਂ ਵਿਕਰਾਂਤ ਨੇ ਉਸ ਦਾ ਰੁਮਾਲ ਨਾਲ ਗਲ਼ਾ ਦਬਾ ਕੇ ਕਤਲ ਕਰ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਸ ਤੋਂ ਬਾਅਦ ਵਿਕਰਾਂਤ ਖ਼ੁਦ ਹੀ ਸਿਮਰਨ ਨੂੰ ਦਯਾਨੰਦ ਹਸਪਤਾਲ ਲੈ ਗਿਆ ਅਤੇ ਦਾਖ਼ਲ ਕਰਵਾਉਣ ਉਪਰੰਤ ਉੱਥੋਂ ਫ਼ਰਾਰ ਹੋ ਗਿਆ। ਕੁਝ ਦੇਰ ਬਾਅਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਡਾਕਟਰਾਂ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਤਾਂ ਪੁਲਿਸ ਵਲੋਂ ਫੌਰੀ ਤੌਰ 'ਤੇ ਕਾਰਵਾਈ ਕਰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਔਰਤ ਦੇ ਦੋ ਬੱਚੇ ਸਨ ਅਤੇ ਉਹ ਉਸ ਵੇਲੇ ਆਪਣੀ ਮਾਸੀ ਦੇ ਘਰ ਗਏ ਹੋਏ ਸਨ। ਪੁਲਿਸ ਵਲੋਂ ਇਸ ਮਾਮਲੇ ਵਿਚ ਵਿਕਰਾਂਤ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਵਿਕਰਾਂਤ ਨੂੰ ਸ਼ੱਕ ਸੀ ਕਿ ਸਿਮਰਨ ਦੇ ਕਿਸੇ ਹੋਰ ਵਿਅਕਤੀ ਨਾਲ ਕਥਿਤ ਤੌਰ 'ਤੇ ਨਾਜਾਇਜ਼ ਸਬੰਧ ਹਨ, ਜਿਸ ਕਾਰਨ ਅਕਸਰ ਘਰ ਵਿਚ ਇਨ੍ਹਾਂ ਦੋਵਾਂ ਦਾ ਆਪਸ ਵਿਚ ਤਕਰਾਰ ਰਹਿੰਦਾ ਸੀ। ਇਸ ਤਕਰਾਰ ਕਾਰਨ ਹੀ ਕਥਿਤ ਦੋਸ਼ੀ ਵਲੋਂ ਉਸ ਦਾ ਕਤਲ ਕਰ ਦਿੱਤਾ ਗਿਆ। ਪੁਲਿਸ ਵਲੋਂ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਦੇ ਕਬਜ਼ੇ ਵਿਚੋਂ ਕਤਲ 'ਚ ਵਰਤਿਆ ਗਿਆ ਬੇਸਬਾਲ ਤੇ ਰੁਮਾਲ ਵੀ ਬਰਾਮਦ ਕੀਤਾ ਹੈ।

ਨੈਸ਼ਨਲ ਜੂਨੀਅਰ ਬਾਸਕਿਟਬਾਲ ਚੈਂਪੀਅਨਸ਼ਿਪ 'ਚ ਲੜਕੀਆਂ ਨੇ ਜਿੱਤਿਆ ਸੋਨ ਤਗ਼ਮਾ

ਲੁਧਿਆਣਾ, 10 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਇੰਦੌਰ ਵਿਖੇ ਹੋਈ ਨੈਸ਼ਨਲ ਜੂਨੀਅਰ ਬਾਸਕਿਟਬਾਲ ਚੈਂਪੀਅਨਸ਼ਿਪ 'ਚ ਪੰਜਾਬ ਦੀ ਲੜਕੀਆਂ ਨੇ ਮੱਲਾਂ ਮਾਰੀਆਂ ਹਨ ਅਤੇ ਇਸ ਚੈਂਪੀਅਨਸ਼ਿਪ 'ਚ ਲੜਕੀਆਂ ਨੇ ਸੋਨੇ ਦਾ ਤਗ਼ਮਾ ਹਾਸਲ ਕੀਤਾ ਹੈ | ਜਾਣਕਾਰੀ ਅਨੁਸਾਰ ਪੰਜਾਬ ...

ਪੂਰੀ ਖ਼ਬਰ »

ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਵਰਕ ਆਰਡਰ ਪਿਛਲੀ ਤਰੀਕ 'ਚ ਜਾਰੀ ਕਰਨ ਦੀ ਮਿਲੀ ਸ਼ਿਕਾਇਤ ਦੀ ਜ਼ਿਲ੍ਹਾ ਚੋਣ ਅਧਿਕਾਰੀ ਨੇ ਸ਼ੁਰੂ ਕਰਵਾਈ ਜਾਂਚ

ਲੁਧਿਆਣਾ, 10 ਜਨਵਰੀ (ਅਮਰੀਕ ਸਿੰਘ ਬੱਤਰਾ)-ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ਵਲੋਂ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਪਿਛਲੀ ਤਰੀਕ 'ਚ ਕੁਝ ਵਿਕਾਸ ਕਾਰਜਾਂ ਦੇ ਵਰਕ ਆਰਡਰ ਜਾਰੀ ਕਰਨ ਦੀ ਸ਼ਿਕਾਇਤ ਮਿਲਣ 'ਤੇ ਜ਼ਿਲ੍ਹਾ ਚੋਣ ਅਧਿਕਾਰੀ ਵਰਿੰਦਰ ਕੁਮਾਰ ਸ਼ਰਮਾ ਨੇ ਨਗਰ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਔਰਤ ਨੂੰ 5 ਸਾਲ ਕੈਦ

ਲੁਧਿਆਣਾ, 10 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਇਕ ਔਰਤ ਨੂੰ ਅਦਾਲਤ ਨੇ 5 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ. ਟੀ. ਐੱਫ. ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਚਾਰ ...

ਪੂਰੀ ਖ਼ਬਰ »

ਹਰ ਕਿਸੇ ਨੂੰ ਆਪਣੇ ਵੱਲ ਖਿੱਚ ਰਿਹੈ ਡਾਂਗੋਂ ਦਾ ਗੁਰੂ ਰਾਮਦਾਸ ਜੀ ਆਧੁਨਿਕ ਖੇਡ ਮੈਦਾਨ-ਕਮ-ਪਾਰਕ

ਲੋਹਟਬੱਦੀ/ਪੱਖੋਵਾਲ, 10 ਜਨਵਰੀ (ਕੁਲਵਿੰਦਰ ਸਿੰਘ ਡਾਂਗੋਂ, ਕਿਰਨਜੀਤ ਕੌਰ ਗਰੇਵਾਲ)-ਇਸ 'ਚ ਕੋਈ ਸ਼ੱਕ ਨਹੀਂ ਕਿ ਬਲਾਕ ਪੱਖੋਵਾਲ ਦੇ ਨਾਮਵਰ ਪਿੰਡ ਡਾਂਗੋਂ ਦੇ ਨੌਜਵਾਨਾਂ ਨੇ ਵਿਰਾਸਤੀ ਖੇਡ ਫੁੱਟਬਾਲ ਨੂੰ ਖੇਡਦਿਆਂ ਆਪਣੀ ਕਲਾਤਮਿਕ ਕਲਾ ਦੁਆਰਾ ਪੰਜਾਬ ਦੇ ਨਾਮਵਰ ...

ਪੂਰੀ ਖ਼ਬਰ »

ਲੁਧਿਆਣਾ ਵਿਚ ਕੋਰੋਨਾ ਦਾ ਵੱਡਾ ਧਮਾਕਾ!

ਲੁਧਿਆਣਾ, 10 ਜਨਵਰੀ (ਸਲੇਮਪੁਰੀ)-ਲੁਧਿਆਣਾ 'ਚ ਕੋਰੋਨਾ ਦਾ ਅੱਜ ਵੱਡਾ ਧਮਾਕਾ ਹੋਇਆ ਹੈ, ਜਿਸ ਕਰਕੇ ਲੋਕਾਂ 'ਚ ਭਾਰੀ ਸਹਿਮ ਦਾ ਮਾਹੌਲ ਬਣ ਗਿਆ ਅਤੇ ਉਹ ਇਸ ਵਾਇਰਸ ਨੂੰ ਲੈ ਕੇ ਬਹੁਤ ਚਿੰਤਤ ਹਨ | ਸਿਵਲ ਸਰਜਨ ਡਾ. ਐੱਸ. ਪੀ. ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ 4 ਵਿਅਕਤੀਆਂ ਵਲੋਂ ਖ਼ੁੁਦਕੁਸ਼ੀ

ਲੁਧਿਆਣਾ, 10 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ 4 ਵਿਅਕਤੀਆਂ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਪਹਿਲੇ ਮਾਮਲੇ 'ਚ ਦੁੱਗਰੀ ਦੇ ਰਹਿਣ ਵਾਲੇ ਜਗਪ੍ਰੀਤ ਸਿੰਘ (48) ਨੇ ਸ਼ੱਕੀ ਹਾਲਾਤ 'ਚ ਆਪਣੇ ਘਰ ਵਿਚ ਹੀ ...

ਪੂਰੀ ਖ਼ਬਰ »

ਫਿਕੋ ਤੇ ਯੂ. ਸੀ. ਪੀ. ਐੱਮ. ਏ. ਦੇ ਵਫ਼ਦ ਵਲੋਂ ਬਿਜਲੀ ਨਿਗਮ ਦੇ ਚੇਅਰਮੈਨ ਨਾਲ ਮੀਟਿੰਗ

ਲੁਧਿਆਣਾ, 10 ਜਨਵਰੀ (ਪੁਨੀਤ ਬਾਵਾ)-ਫ਼ੈੱਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫਿਕੋ) ਅਤੇ ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਦੇ ਵਫ਼ਦ ਵਲੋਂ ਅੱਜ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਦੇ ਚੇਅਰਮੈਨ ਬਲਦੇਵ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਧਿਕਾਰੀ ਵਲੋਂ ਚੋਣ ਡਿਊਟੀ 'ਤੇ ਤਾਇਨਾਤ ਸਮੂਹ ਸਰਕਾਰੀ ਅਮਲੇ ਨੂੰ ਜਲਦ ਟੀਕਾਕਰਨ ਕਰਵਾਉਣ ਦੀ ਹਦਾਇਤ

ਲੁਧਿਆਣਾ, 10 ਜਨਵਰੀ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਵਰਿੰਦਰ ਕੁਮਾਰ ਸ਼ਰਮਾ ਨੇ ਚੋਣ ਡਿਊਟ 'ਤੇ ਤਾਇਨਾਤ ਸਾਰੇ ਹੀ ਸਰਕਾਰੀ ਅਮਲੇ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣਾ ਟੀਕਾਕਰਨ ਜਲਦ ਤੋਂ ਜਲਦ ਕਰਵਾਉਣ ਨੂੰ ਯਕੀਨੀ ਬਣਾਉਣ ਤਾਂ ਜੋ ...

ਪੂਰੀ ਖ਼ਬਰ »

ਧੋਖਾਧੜੀ ਦੇ ਵੱਖ-ਵੱਖ ਮਾਮਲਿਆਂ 'ਚ ਲੋੜੀਂਦੇ ਭਗੌੜੇ ਗਿ੍ਫ਼ਤਾਰ

ਲੁਧਿਆਣਾ, 10 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਧੋਖਾਧੜੀ ਦੇ 3 ਵੱਖ-ਵੱਖ ਮਾਮਲਿਆਂ 'ਚ ਲੋੜੀਂਦੇ ਭਗੌੜਿਆਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਪੁਲਿਸ ਨੇ ਬਲਵਿੰਦਰ ਸਿੰਘ ਪੁੱਤਰ ਰਛਪਾਲ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਘਰ 'ਚੋਂ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 10 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪਿੰਡ ਦਾਦ ਦੇ ਨਿਊ ਸਰਾਭਾ ਨਗਰ 'ਚ ਚੋਰ ਇਕ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਘਰ ਦੀ ਮਾਲਕਣ ਹਰਜਿੰਦਰ ਕੌਰ ...

ਪੂਰੀ ਖ਼ਬਰ »

ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋਇਆ ਮੁਲਜ਼ਮ ਗਿ੍ਫ਼ਤਾਰ

ਲੁਧਿਆਣਾ, 10 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਮਾਲਕਾਂ ਦੀ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋਏ ਇਕ ਮੁਲਾਜ਼ਮ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਇਹ ਕਾਰਵਾਈ ਸਾਵੀਂ ਇੰਟਰਨੈਸ਼ਨਲ ਫੈਕਟਰੀ ਦੇ ਮਾਲਕ ਵਿਕਾਸ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 3 ਲੜਕੀਆਂ ਤੇ ਇਕ ਲੜਕਾ ਸ਼ੱਕੀ ਹਾਲਤ 'ਚ ਲਾਪਤਾ

ਲੁਧਿਆਣਾ, 10 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚੋਂ 3 ਲੜਕੀਆਂ ਅਤੇ ਇਕ ਲੜਕੇ ਦੇ ਸ਼ੱਕੀ ਹਾਲਾਤ 'ਚ ਲਾਪਤਾ ਹੋਣ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਇਆਲੀ ...

ਪੂਰੀ ਖ਼ਬਰ »

ਜਨਤਕ ਪਾਰਕ 'ਚੋਂ ਅੱਧੀ ਦਰਜਨ ਦਰੱਖਤ ਵੱਢਣ ਦਾ ਦੋਸ਼

ਲੁਧਿਆਣਾ, 10 ਜਨਵਰੀ (ਅਮਰੀਕ ਸਿੰਘ ਬੱਤਰਾ)-ਸਮਾਜ ਸੇਵੀ ਗੱਜਣ ਸਿੰਘ ਜੱਸਲ ਨੇ ਨੈਸ਼ਨਲ ਗਰੀਨ ਟਿ੍ਬਿਊਨਿਲ ਦੇ ਚੇਅਰਮੈਨ, ਮੁੱਖ ਚੋਣ ਕਮਿਸ਼ਨਰ ਪੰਜਾਬ ਨੂੰ ਸ਼ਿਕਾਇਤ ਪੱਤਰ ਭੇਜ ਕੇ ਜ਼ੋਨ-ਸੀ ਅਧੀਨ ਪੈਂਦੇ ਮੰਜੂ ਸਿਨੇਮਾ ਦੇ ਸਾਹਮਣੇ ਪਬਲਿਕ ਪਾਰਕ 'ਚ ਇਮਾਰਤ ਬਣਾਉਣ ...

ਪੂਰੀ ਖ਼ਬਰ »

ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 10 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਅਭਿਸ਼ੇਕ ਵਾਸੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 10 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਪੁਲਿਸ ਨੇ ਰਾਜਧਾਨੀ ਵਾਸੀ ਮੁਹੱਲਾ ਪੀਰੂਬੰਦਾ ਨੂੰ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਮੱਕੜ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੂੰ ਕੀਤਾ ਸਨਮਾਨਿਤ

ਲੁਧਿਆਣਾ, 10 ਜਨਵਰੀ (ਕਵਿਤਾ ਖੁੱਲਰ)-ਸਿੱਖ ਪੰਥ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਿੱਥੇ ਸਿੱਖੀ ਦਾ ਪ੍ਰਚਾਰ ਤੇ ਪ੍ਰਸਾਰ ਕਰਨ ਤੇ ਇਤਿਹਾਸਕ ਗੁਰਧਾਮਾਂ ਦੀ ਸਚਾਰੂ ਢੰਗ ਨਾਲ ਸੇਵਾ ਸੰਭਾਲ ਕਰਨ ਲਈ ਪੂਰੀ ਤਰ੍ਹਾਂ ਵੱਚਨਬੱਧ ਹੈ, ...

ਪੂਰੀ ਖ਼ਬਰ »

ਕਰੋੜਾਂ ਦੀ ਲਾਗਤ ਨਾਲ ਬਣਾਈਆਂ ਸੜਕਾਂ ਕੁਝ ਹਫ਼ਤਿਆਂ 'ਚ ਟੁੱਟਣੀਆਂ ਸ਼ੁਰੂ

ਲੁਧਿਆਣਾ, 10 ਜਨਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਅਤੇ ਨਗਰ ਸੁਧਾਰ ਟਰੱਸਟ ਪ੍ਰਸ਼ਾਸਨ ਵਲੋਂ ਪਿਛਲੇ ਕੁਝ ਹਫਤਿਆਂ ਦੌਰਾਨ ਕਰੋੜਾਂ ਦੀ ਲਾਗਤ ਨਾਲ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਬਣਾਈਆਂ ਸੜਕਾਂ 2 ਦਿਨ ਦੀ ਬਰਸਾਤ ਦੌਰਾਨ ਟੁੱਟਣੀਆਂ ਸ਼ੁਰੂ ਹੋ ਗਈਆਂ ਹਨ ਅਤੇ ...

ਪੂਰੀ ਖ਼ਬਰ »

ਲੜਕੀਆਂ ਦੀ ਲੋਹੜੀ ਮਨਾਉਣਾ ਸ਼ਲਾਘਾਯੋਗ-ਭੋਲਾ ਸਿੰਘ

ਲੁਧਿਆਣਾ, 10 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ ਸੇਵਕ ਭੋਲਾ ਸਿੰਘ ਨੇ ਕਿਹਾ ਕਿ ਲੜਕੀਆਂ ਦੀ ਲੋਹੜੀ ਮਨਾਉਣਾ ਅਤਿ ਸ਼ਲਾਘਾਯੋਗ ਕੰਮ ਹੈ | ਉਨ੍ਹਾਂ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਸਾਨੂੰ ਲੜਕਿਆਂ ਦੇ ਨਾਲ-ਨਾਲ ...

ਪੂਰੀ ਖ਼ਬਰ »

ਸੀਸੂ ਵਲੋਂ ਪੰਜਾਬ ਸਰਕਾਰ ਦੇ ਟਰੱਕ ਯੂਨੀਅਨਾਂ ਨੂੰ ਬਹਾਲ ਕਰਨ ਦੇ ਫ਼ੈਸਲੇ ਦੀ ਨਿਖੇਧੀ

ਲੁਧਿਆਣਾ, 10 ਜਨਵਰੀ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦੀ ਇਕ ਅਹਿਮ ਮੀਟਿੰਗ ਪ੍ਰਧਾਨ ਉਪਕਾਰ ਸਿੰਘ ਆਹੂਜਾ ਦੀ ਅਗਵਾਈ 'ਚ ਹੋਈ, ਜਿਸ 'ਚ ਸੀਸੂ ਦੇ ਸਾਰੇ ਹਾਜ਼ਰ ਆਹੁਦੇਦਾਰਾਂ ਨੇ ਪੰਜਾਬ ਸਰਕਾਰ ਦੇ ਟਰੱਕ ਯੂਨੀਅਨਾਂ ਨੂੰ ...

ਪੂਰੀ ਖ਼ਬਰ »

ਜੂਆ ਖੇਡਦੇ ਨੌਜਵਾਨ ਨਕਦੀ ਸਮੇਤ ਕਾਬੂ

ਲੁਧਿਆਣਾ, 10 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਜੂਆ ਖੇਡਦੇ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 1400 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ 'ਚ ਸੁਨੀਲ ਕੁਮਾਰ, ਮਨਦੀਪ ਸਿੰਘ ਅਤੇ ਰਾਜਨ ...

ਪੂਰੀ ਖ਼ਬਰ »

ਸੇਵਾ-ਮੁਕਤ ਐਕਸਾਈਜ਼ ਅਧਿਕਾਰੀ ਮਨਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ

ਲੁਧਿਆਣਾ, 10 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸੇਵਾ ਮੁਕਤ ਐਕਸਾਈਜ਼ ਅਧਿਕਾਰੀ ਮਨਿੰਦਰ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਸੀਨੀਅਰ ਮੀਤ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵਲੋਂ ਇਸ ...

ਪੂਰੀ ਖ਼ਬਰ »

ਜਗਪਾਲ ਸਿੰਘ ਬਿੱਟੂ ਤੇ ਜਗਦੀਪ ਸਿੰਘ ਦੀਪ ਯਾਦਗਾਰੀ 26ਵਾਂ ਕਬੱਡੀ ਕੱਪ ਅੱਜ

ਫੁੱਲਾਂਵਾਲ, 10 ਜਨਵਰੀ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਫੁੱਲਾਂਵਾਲ ਵਿਖੇ ਜਗਪਾਲ ਸਿੰਘ ਬਿੱਟੂ ਅਤੇ ਜਗਦੀਪ ਸਿੰਘ ਦੀਪ ਯਾਦਗਾਰੀ 26ਵਾਂ ਕਬੱਡੀ ਕੱਪ ਸਾਹਿਬਜ਼ਾਦਾ ਜੁਝਾਰ ਸਿੰਘ ਸਪੋਰਟਸ ਕਲੱਬ ਅਤੇ ਸਮੂਹ ਨਗਰ ਵਾਸੀ ਪਿੰਡ ...

ਪੂਰੀ ਖ਼ਬਰ »

ਮਾਲਵਾ ਸੱਭਿਆਚਾਰਕ ਮੰਚ ਪੰਜਾਬ ਵਲੋਂ ਭਰੂਣ ਹੱਤਿਆ ਤੇ ਸਮਾਜਿਕ ਬੁਰਾਈਆਂ ਬਾਰੇ ਸੈਮੀਨਾਰ

ਲੁਧਿਆਣਾ, 10 ਜਨਵਰੀ (ਕਵਿਤਾ ਖੁੱਲਰ)-ਮਾਲਵਾ ਸਭਿਆਚਾਰਕ ਮੰਚ ਪੰਜਾਬ ਵਲੋਂ ਭਰੂਣ ਹੱਤਿਆ, ਟ੍ਰੈਫਿਕ ਅਤੇ ਸਮਾਜਿਕ ਬੁਰਾਈਆਂ ਦੇ ਵਿਸ਼ੇ 'ਤੇ ਸੈਮੀਨਾਰ ਕਰਵਾ ਕੇ ਧੀਆਂ ਦੇ ਲੋਹੜੀ ਮੇਲੇ ਦੀ ਸ਼ੁਰੂਆਤ ਕੀਤੀ ਗਈ | ਪ੍ਰਧਾਨਗੀ ਮੰਡਲ 'ਚ ਡਾ: ਜਗਤਾਰ ਧੀਮਾਨ, ਪ੍ਰੋ: ਵਾਈਸ ...

ਪੂਰੀ ਖ਼ਬਰ »

ਸ਼ਿਮਲਾਪੁਰੀ ਇਲਾਕੇ 'ਚ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਨੌਜਵਾਨ ਗੰਭੀਰ ਜ਼ਖ਼ਮੀ

ਲੁਧਿਆਣਾ, 10 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੋਬਿੰਦ ਨਗਰ 'ਚ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਕਿ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੇ ਉਸ ਦੀ ...

ਪੂਰੀ ਖ਼ਬਰ »

ਚਾਈਨਾ ਡੋਰ ਸਮੇਤ ਇਕ ਗਿ੍ਫ਼ਤਾਰ

ਲੁਧਿਆਣਾ, 10 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਪਾਬੰਦੀਸ਼ੁਦਾ ਚਾਈਨਾ ਡੋਰ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 7 ਗੱਟੂ ਚਾਈਨਾ ਡੋਰ ਦੇ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸ਼ਾਮ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ ਨੌਜਵਾਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 10 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ. ਏ. ਯੂ. ਦੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਕਈ ਵਾਰ ਜਬਰ ਜਨਾਹ ਕਰਨ ਦੇ ਦੋਸ਼ ਤਹਿਤ ਗੁਆਂਢੀ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਨਾਬਾਲਗ ਲੜਕੀ ਹੁਣ 8 ਮਹੀਨਿਆਂ ਦੀ ਗਰਭਵਤੀ ਹੈ | ਜਾਣਕਾਰੀ ਅਨੁਸਾਰ ਲੜਕੀ ਦੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਵਿਕਾਸ ਦੇ ਮੁੱਦੇ 'ਤੇ ਲੜ ਰਹੀ ਹੈ ਚੋਣ-ਚੀਮਾ

ਢੰਡਾਰੀ ਕਲਾਂ, 10 ਜਨਵਰੀ (ਪਰਮਜੀਤ ਸਿੰਘ ਮਠਾੜੂ)-ਕਾਂਗਰਸ ਪਾਰਟੀ ਆਪਣੇ ਕਾਰਜਕਾਲ ਦੌਰਾਨ ਕੀਤੇ ਗਏ ਵਿਕਾਸ ਅਤੇ ਆਉਣ ਵਾਲੇ ਸਮੇਂ 'ਚ ਕੀਤੇ ਜਾਣ ਵਾਲੇ ਵਿਕਾਸ ਦੇ ਮੁੱਦੇ ਤੇ ਚੋਣ ਲੜ ਰਹੀ ਹੈ | ਇਹ ਵਿਚਾਰ ਵਿਧਾਨ ਸਭਾ ਹਲਕਾ ਦੱਖਣੀ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ...

ਪੂਰੀ ਖ਼ਬਰ »

ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਚੱਲ ਰਿਹਾ ਸਸਤੀ ਕਣਕ ਵੰਡਣ ਦਾ ਕੰਮ

ਲੁਧਿਆਣਾ, 10 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਸਸਤੀ ਕਣਕ ਵੰਡਣ ਦਾ ਕੰਮ ਚੱਲ ਰਿਹਾ ਹੈ | ਸਰਕਾਰ ਵਲੋਂ ਕੀਤੇ ਗਏ ਫ਼ੈਸਲੇ ਅਨੁਸਾਰ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਹੁਣ 6 ਮਹੀਨੇ ਦੀ ਥਾਂ 3-3 ਮਹੀਨੇ ਬਾਅਦ ਸਸਤੀ ਕਣਕ ਮਿਲੇਗੀ ਜੋ ਕਿ ...

ਪੂਰੀ ਖ਼ਬਰ »

ਹਲਕਾ ਗਿੱਲ ਦੇ ਲੋਕਾਂ ਵਲੋਂ ਮੈਨੂੰ ਭਾਰੀ ਸਮਰਥਨ ਮਿਲ ਰਿਹੈ-ਬਾੜੇਵਾਲ

ਲਾਡੋਵਾਲ, 10 ਜਨਵਰੀ (ਬਲਬੀਰ ਸਿੰਘ ਰਾਣਾ)-ਵਿਧਾਨ ਸਭਾ ਹਲਕਾ ਗਿੱਲ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਬਲਵੀਰ ਸਿੰਘ ਬਾੜੇਵਾਲ ਨੇ ਦੱਸਿਆ ਕਿ ਮੇਰੇ ਨਾਲ ਹਲਕੇ ਦੇ 80 ਸਰਪੰਚ ਹਨ ਅਤੇ ਆਮ ਲੋਕਾਂ ਤੋਂ ਵੀ ਮੈਨੂੰ ਭਾਰੀ ਸਮਰਥਨ ...

ਪੂਰੀ ਖ਼ਬਰ »

ਅਕਾਲੀ ਬਸਪਾ-ਗੱਠਜੋੜ ਦੇ ਹੱਕ 'ਚ ਲੋਕ ਲਹਿਰ ਬਣੀ-ਸ਼ਿਵਾਲਿਕ

ਡੇਹਲੋਂ, 10 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਕਾਲਖ ਵਿਖੇ ਯੂਥ ਅਕਾਲੀ ਵਰਕਰਾਂ ਦੀ ਅਹਿਮ ਇਕੱਤਰਤਾ ਯੂਥ ਵਿੰਗ ਪ੍ਰਧਾਨ ਮਨਿੰਦਰਦੀਪ ਸਿੰਘ ਗਗਨ ਕਾਲਖ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਯੂਥ ਵਰਕਰਾਂ ਵਲੋਂ ਅਕਾਲੀ-ਬਸਪਾ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ...

ਪੂਰੀ ਖ਼ਬਰ »

ਸੰਨੀ ਕੈਂਥ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਹੋਏ ਨਤਮਸਤਕ

ਆਲਮਗੀਰ, 10 ਜਨਵਰੀ (ਜਰਨੈਲ ਸਿੰਘ ਪੱਟੀ)-ਲੋਕ ਇਨਸਾਫ ਪਾਰਟੀ ਦੇ ਕੌਮੀ ਆਗੂ ਗਗਨਦੀਪ ਸਿੰਘ ਸੰਨੀ ਕੈਂਥ ਨੂੰ ਵਿਧਾਨ ਸਭਾ ਹਲਕਾ ਗਿੱਲ ਤੋਂ ਪਾਰਟੀ ਟਿਕਟ ਮਿਲਣ 'ਤੇ ਗੁਰੂ ਕਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ...

ਪੂਰੀ ਖ਼ਬਰ »

ਹਲਕਾ ਗਿੱਲ ਦੀ ਮੰਦੀ ਹਾਲਤ ਨੂੰ ਜੰਗੀ ਪੱਧਰ 'ਤੇ ਸੁਧਾਰਿਆ ਜਾਵੇਗਾ-ਸ਼ਿਵਾਲਿਕ

ਆਲਮਗੀਰ, 10 ਜਨਵਰੀ (ਜਰਨੈਲ ਸਿੰਘ ਪੱਟੀ)-ਕਾਂਗਰਸ ਪਾਰਟੀ ਦੇ ਕਾਰਜਕਾਲ ਦੌਰਾਨ ਵਿਧਾਨ ਸਭਾ ਹਲਕਾ ਗਿੱਲ ਦੀਆਂ ਗਲੀਆਂ, ਸੜਕਾਂ ਦੀ ਅਤਿ ਮੰਦੀ ਹਾਲਤ ਤੋਂ ਇਲਾਵਾ ਲੋਕ ਭਲਾਈ ਸਕੀਮਾਂ ਦਾ ਲਾਭ ਨਾ ਮਿਲਣ ਕਾਰਨ ਹਲਕਾ ਵਾਸੀ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਸਤਾਏ ਹੋਏ ...

ਪੂਰੀ ਖ਼ਬਰ »

ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਹਲਕਾ ਪੱਛਮੀ ਦੇ ਵਾਸੀ ਭਾਰੀ ਬਹੁਮਤ ਨਾਲ ਜਿਤਾਉਣਗੇ-ਲੀਲ

ਲੁਧਿਆਣਾ, 10 ਜਨਵਰੀ (ਕਵਿਤਾ ਖੁੱਲਰ)-ਅਕਾਲੀ ਜਥਾ ਲੁਧਿਆਣਾ ਸਹਿਰੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਲੀਲ ਨੇ ਕਿਹਾ ਲੁਧਿਆਣਾ ਹਲਕਾ ਪੱਛਮੀ ਦੇ ਵਾਸੀ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ 14 ਫਰਵਰੀ ਨੂੰ ਭਾਰੀ ...

ਪੂਰੀ ਖ਼ਬਰ »

ਸੂਬੇ ਅੰਦਰ ਕਾਂਗਰਸ ਦੀ ਸਰਕਾਰ ਮੁੜ ਬਣਾਉਣ ਲਈ ਸੂਝਵਾਨ ਵੋਟਰ ਉਤਾਵਲੇ-ਵਿਧਾਇਕ ਵੈਦ

ਡੇਹਲੋਂ, 10 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)- ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ-ਕਮ-ਡਾਇਰੈਕਟਰ ਕੁਲਦੀਪ ਸਿੰਘ ਕੇ. ਡੀ. ਵੈਦ ਵਿਧਾਇਕ ਹਲਕਾ ਗਿੱਲ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਦਾਅਵਾ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਸੂਬੇ ਅੰਦਰ ਮੁੜ ...

ਪੂਰੀ ਖ਼ਬਰ »

ਹਰੇਕ ਰਾਜਸੀ ਸਰਗਰਮੀ ਲਈ ਉਮੀਦਵਾਰਾਂ ਤੇ ਰਾਜਨੀਤਕ ਪਾਰਟੀਆਂ ਨੂੰ ਲੈਣੀ ਪਵੇਗੀ ਮਨਜ਼ੂਰੀ

ਲੁਧਿਆਣਾ, 10 ਜਨਵਰੀ (ਪੁਨੀਤ ਬਾਵਾ)-ਭਾਰਤੀ ਚੋਣ ਕਮਿਸ਼ਨ ਵਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2022 ਦੌਰਾਨ ਚੋਣ ਲੜਨ ਵਾਲੇ ਉਮੀਦਵਾਰਾਂ ਦੀ ਹਰ ਸਰਗਰਮੀ 'ਤੇ ਬਾਜ਼ ਅੱਖ ਰੱਖੀ ਜਾਵੇਗੀ, ਜਿਸ ਦੇ ਤਹਿਤ ਹੀ ਹਰੇਕ ਉਮੀਦਵਾਰ ਜਾਂ ਰਾਜਨੀਤਕ ਪਾਰਟੀ ਨੂੰ ਆਪਣੀ ਹਰੇਕ ...

ਪੂਰੀ ਖ਼ਬਰ »

'ਹਲਕਾ ਗਿੱਲ (ਰਾਖਵਾਂ) ਲੁਧਿਆਣਾ' ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਸ਼ਿਵਾਲਿਕ ਨੇ ਹਲਕਾ ਗਿੱਲ 'ਚ ਭਖਾਈ ਚੋਣ ਮੁਹਿੰਮ

ਹੰਬੜਾਂ, 10 ਜਨਵਰੀ (ਮੇਜਰ ਹੰਬੜਾਂ)-ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਦੇਖਦਿਆਂ ਚੋਣ ਕਮਿਸ਼ਨ ਵਲੋਂ ਸਖ਼ਤ ਪਾਬੰਦੀਆਂ ਨਾਲ ਫਰਵਰੀ 'ਚ ਵਿਧਾਨ ਸਭਾ ਚੋਣਾਂ ਦੀ ਤਰੀਕ ਤੈਅ ਹੋਣ ਨਾਲ ਵੱਖੋ-ਵੱਖ ਰਾਜਨੀਤਕ ਪਾਰਟੀਆਂ ਵਲੋਂ ਚੋਣ ਸਰਗਰਮੀਆਂ ਤੇਜ਼ ਕਰਦਿਆਂ ਕੋਰੋਨਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX