ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 2 hours ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  about 1 hour ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 2 hours ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 2 hours ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 3 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 3 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 3 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 4 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 4 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 4 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 5 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 5 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 6 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 6 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 7 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 7 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 7 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 8 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 8 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 8 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 8 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 9 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 9 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 28 ਪੋਹ ਸੰਮਤ 553

ਰੂਪਨਗਰ

ਰੂਪਨਗਰ 'ਚ ਕੋਵਿਡ 19 ਵੈਕਸੀਨ ਦੀ ਇਹਤਿਆਤੀ ਖੁਰਾਕ ਦੀ ਸ਼ੁਰੂਆਤ

ਰੂਪਨਗਰ, 10 ਜਨਵਰੀ (ਸਤਨਾਮ ਸਿੰਘ ਸੱਤੀ)-ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਹੈਲਥ ਕੇਅਰ ਵਰਕਰ, ਫ਼ਰੰਟ ਲਾਈਨ ਵਰਕਰ ਤੇ 60 ਸਾਲ ਤੋਂ ਉੱਪਰ ਲੋਕਾਂ ਦੇ ਕੋਵਿਡ 19 ਵੈਕਸੀਨ ਦੀ ਇਹਤਿਆਤੀ ਖੁਰਾਕ (ਬੂਸਟਰ ਡੋਜ਼) ਦੀ ਸ਼ੁਰੂਆਤ ਕਲਗੀਧਰ ਕੰਨਿਆ ਪਾਠਸ਼ਾਲਾ ਵਿਖੇ ਸਿਵਲ ਸਰਜਨ ਰੂਪਨਗਰ ਡਾ. ਪਰਮਿੰਦਰ ਕੁਮਾਰ ਵਲੋਂ ਸਭ ਤੋਂ ਪਹਿਲਾਂ ਡੋਜ਼ ਲਗਵਾ ਕੇ ਕੀਤੀ ਗਈ | ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਕੁਲਦੀਪ ਸਿੰਘ ਨੇ ਵੀ ਡੋਜ਼ ਕੈਂਪ ਦੌਰਾਨ ਲਗਵਾਈ | ਸਿਵਲ ਸਰਜਨ ਰੂਪਨਗਰ ਨੇ ਦੱਸਿਆ ਕਿ ਕੋਵਿਡ 19 ਵਾਇਰਸ, ਓਮੀਕਰੋਨ ਤੋਂ ਬਚਾਅ ਲਈ ਸਾਵਧਾਨੀਆਂ ਜਿਵੇਂ ਮਾਸਕ ਲਗਾਉਣਾ, ਆਪਸੀ ਦੂਰੀ, ਹੱਥਾਂ ਨੂੰ ਸਾਬਣ ਪਾਣੀ ਨਾਲ ਧੋਣਾ ਤੇ ਖੰਘਦੇ, ਛਿੱਕਦੇ ਸਮੇਂ ਮੂੰਹ ਢੱਕ ਕੇ ਰੱਖਣਾ ਆਦਿ ਦਾ ਪਾਲਣ ਕੀਤਾ ਜਾਵੇ | ਇਹ ਕੋਵਿਡ 19 ਵੈਕਸੀਨ ਦੀ ਪ੍ਰੀਕੋਸ਼ਨਰੀ ਡੋਜ਼ (ਬੂਸਟਰ ਡੋਜ਼) ਪਹਿਲਾ ਲਗਵਾਏ ਕੋਵਿਡ 19 ਦੇ ਦੂਜੇ ਟੀਕੇ ਤੋਂ 39 ਹਫ਼ਤੇ ਬਾਅਦ ਲਗਵਾਈ ਜਾਵੇਗੀ | ਜਿਹੜੀ ਵੈਕਸੀਨ ਪਹਿਲਾ ਕੋਵੀਸੀਲਡ ਜਾਂ ਕੋਵੈਕਸੀਨ ਲਗਾਈ ਹੈ ਉਹੀ ਵੈਕਸੀਨ ਹੀ ਪ੍ਰੀਕੋਸ਼ਨਰੀ ਡੋਜ਼ ਸਮੇਂ ਲਗਵਾਈ ਜਾਵੇਗੀ | ਉਨ੍ਹਾਂ ਅਪੀਲ ਕੀਤੀ ਕਿ ਹੈਲਥ ਕੇਅਰ ਵਰਕਰ, ਫ਼ਰੰਟ ਲਾਈਨ ਵਰਕਰ ਤੇ 60 ਸਾਲ ਤੋਂ ਉੱਪਰ ਲੋਕ ਆਪਣੀ ਪ੍ਰੀਕੋਸ਼ਨਰੀ (ਬੂਸਟਰ) ਡੋਜ਼ ਲਗਵਾ ਕੇ ਵੱਧ ਤੋਂ ਵੱਧ ਲਾਭ ਲੈਣ | ਇਸ ਮੁਹਿੰਮ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਏਕਨੂਰ ਚੈਰੀਟੇਬਲ ਸੋਸਾਇਟੀ ਵਲੋਂ ਸਿਹਤ ਵਿਭਾਗ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ | ਚੈਰੀਟੇਬਲ ਸੋਸਾਇਟੀ ਵਲੋਂ ਪ੍ਰਧਾਨ ਚਰਨਜੀਤ ਸਿੰਘ ਰੂਬੀ ਵਲੋਂ ਸ਼ਹਿਰ 'ਚ ਕਈ ਥਾਵਾਂ 'ਤੇ ਕੈਂਪ ਲਗਾਏ ਜਾਂਦੇ ਹਨ | ਅੱਜ ਉਨ੍ਹਾਂ ਨੇ ਕਲਗੀਧਰ ਕੰਨਿਆ ਪਾਠਸ਼ਾਲਾ ਵਿਖੇ ਆਪਣੇ ਸਟਾਫ਼ ਨੂੰ ਸਿਹਤ ਵਿਭਾਗ ਦਾ ਪੂਰਾ ਸਹਿਯੋਗ ਦੇਣ ਲਈ ਕਿਹਾ ਗਿਆ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਕੁਲਦੀਪ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਗੁਰਦੀਪ ਸਿੰਘ, ਰਾਜ ਰਾਣੀ, ਮਨਪ੍ਰੀਤ ਵੈਕਸੀਨ ਕੋਲਡ ਚੈਨ ਮੈਨੇਜਰ, ਕਰਨੈਲ ਸਿੰਘ ਪ੍ਰਧਾਨ ਸੀਨੀਅਰ ਸੀਟੀਜਨ ਐਸੋਸੀਏਸ਼ਨ, ਜੀ. ਐਸ. ਓਬਰਾਏ, ਗੁਰਚਰਨ ਸਿੰਘ ਬਿੰਦਰਾਂ, ਮਨਿੰਦਰਪਾਲ ਸਿੰਘ ਸਾਹਨੀ, ਜਗਦੀਸ਼ ਤਨੂਜਾ ਰਿਟਾ: ਡਿਪਟੀ ਡਾਇਰੈਕਟਰ ਫਾਇਨਾਸ ਤੇ ਚੰਚਲ ਏ. ਐਨ. ਐਮ. ਆਦਿ ਹਾਜ਼ਰ ਸਨ |
ਸ੍ਰੀ ਚਮਕੌਰ ਸਾਹਿਬ, (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਸਥਾਨਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਖੌਖਰਾਂ, ਕਾਈਨੌਰ ਤੇ ਪਿੰਡ ਢੰਗਰਾਲੀ ਵਿਖੇ ਕੋਵਿਡ-19 ਵੈਕਸੀਨੇਸ਼ਨ ਕੈਂਪ ਲਗਾਏ ਗਏ | ਜਾਣਕਾਰੀ ਦਿੰਦਿਆਂ ਡਾ. ਸੀ. ਪੀ. ਸਿੰਘ ਸੀਨੀਅਰ ਮੈਡੀਕਲ ਅਫ਼ਸਰ ਸ੍ਰੀ ਚਮਕੌਰ ਸਾਹਿਬ ਨੇ ਦੱਸਿਆ ਕਿ ਸ੍ਰੀ ਚਮਕੌਰ ਸਾਹਿਬ ਦੇ ਸਰਕਾਰੀ ਹਸਪਤਾਲ ਅਧੀਨ ਉਕਤ ਕੇਂਦਰਾਂ 'ਚ ਅੱਜ 18 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀਆਂ ਤੇ 15 ਸਾਲ ਤੋਂ 18 ਸਾਲ ਤੱਕ ਦੇ ਬੱਚਿਆਂ ਦਾ ਕੋਵਿਡ-19 ਟੀਕਾਕਰਨ ਕੀਤਾ ਗਿਆ | ਡਾ. ਸੀ. ਪੀ. ਸਿੰਘ ਨੇ ਦੱਸਿਆ ਕਿ ਪੂਰੇ ਭਾਰਤ 'ਚ 15 ਤੋਂ 18 ਸਾਲ ਤੱਕ ਦੇ ਬੱਚਿਆਂ ਲਈ 3 ਜਨਵਰੀ ਤੋਂ ਕੋਰੋਨਾ ਟੀਕਾਕਰਨ ਸ਼ੁਰੂ ਕੀਤਾ ਗਿਆ ਹੈ ਤੇ 10 ਜਨਵਰੀ ਤੋਂ ਹੈਲਥ ਕੇਅਰ ਵਰਕਰਜ਼, ਫ਼ੀਲਡ ਵਰਕਰਜ਼ ਤੇ 60 ਸਾਲ ਤੋਂ ਵੱਧ ਉਮਰ ਦੇ ਸਹਿਰੋਗਾਂ ਲਈ ਬੂਸ਼ਟਰ ਡੋਜ਼ ਸ਼ੁਰੂ ਕੀਤੀ ਗਈ ਹੈ, ਜਿਨ੍ਹਾਂ ਲਾਭਪਾਤਰੀਆਂ ਦੀ ਦੂਜੀ ਡੋਜ਼ ਨੂੰ ਲੱਗੇ ਨੂੰ 39 ਹਫ਼ਤੇ ਹੋਏ ਹਨ ਉਹ ਆਪਣੀ ਬੂਸ਼ਟਰ ਡੋਜ਼ ਲਗਵਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਇਸ ਬੂਸਟਰ ਖ਼ੁਰਾਕ ਲਗਵਾਉਣ ਵਾਲੇ ਵਿਅਕਤੀ ਦੇ ਟੀਕਾਕਰਨ ਸਰਟੀਫਿਕੇਟ 'ਚ ਇਸ ਖ਼ੁਰਾਕ ਦੀ ਵੀ ਐਂਟਰੀ ਹੋਵੇਗੀ | ਉਨ੍ਹਾਂ ਕਿਹਾ ਕਿ ਟੀਕਾਕਰਨ ਦੇ ਨਾਲ-ਨਾਲ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੁਆਰਾ ਦਿੱਤੀਆਂ ਜਾਂਦੀਆਂ ਹਦਾਇਤਾਂ ਦੀ ਵੀ ਪਾਲਣਾ ਕੀਤੀ ਜਾਵੇ | ਇਸ ਮੌਕੇ ਗੁਰਜਿੰਦਰਜੀਤ ਕੌਰ, ਅਮਨਰੀਤ ਕੌਰ, ਤਰਨਵੀਰ ਕੌਰ, ਅਵਤਾਰ ਕੌਰ, ਨਾਗਰ ਸਿੰਘ ਆਦਿ ਹਾਜ਼ਰ ਸਨ |

ਸਿਹਤ ਕਰਮਚਾਰੀਆਂ, ਫਰੰਟਲਾਈਨ ਵਰਕਰਾਂ ਤੇ ਬਜ਼ੁਰਗਾਂ ਨੇ ਲਗਵਾਈ ਵੈਕਸੀਨ ਡੋਜ਼

ਨੂਰਪੁਰ ਬੇਦੀ, 10 ਜਨਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਿਹਤ ਮੰਤਰਾਲੇ ਵਲੋਂ ਆਰੰਭ ਕੀਤੀ ਬੂਸਟਰ ਡੋਜ਼ ਲਗਾਉਣ ਦੀ ਮੁਹਿੰਮ ਦਾ ਅੱਜ ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਆਗਾਜ਼ ਹੋਇਆ | ਇਸ ਦੌਰਾਨ ਪਹਿਲੇ ਦਿਨ ਉਕਤ ਹਸਪਤਾਲ ਵਿਖੇ ਸਿਹਤ ਕਰਮਚਾਰੀਆਂ, ਫਰੰਟਲਾਈਨ ...

ਪੂਰੀ ਖ਼ਬਰ »

ਚਿੱਪ ਵਾਲੇ ਬਿਜਲੀ ਮੀਟਰਾਂ ਦਾ ਵਿਰੋਧ

ਬੇਲਾ, 10 ਜਨਵਰੀ (ਮਨਜੀਤ ਸਿੰਘ ਸੈਣੀ)-ਕਾਂਗਰਸ ਪਾਰਟੀ ਦੀ ਚੰਨੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਸਸਤੀ ਤੇ ਮੁਫ਼ਤ ਬਿਜਲੀ ਦੇਣ ਦੇ ਵਾਅਦੇ ਕਰ ਰਹੀ ਹੈ ਪਰ ਅੰਦਰ ਖਾਤੇ ਪੀ. ਐਸ. ਸੀ. ਐਲ. ਨੂੰ ਚਿੱਪ ਵਾਲੇ ਮੀਟਰ ਲਗਾਉਣ ਦੀ ਪ੍ਰਵਾਨਗੀ ਦੇਣ ਨਾਲ ਸਰਕਾਰ ਦਾ ਪੰਜਾਬ ਵਿਰੋਧੀ ...

ਪੂਰੀ ਖ਼ਬਰ »

ਰੂਪਨਗਰ-ਬੇਲਾ ਮਾਰਗ ਦੀ ਪਰਮਾਰ ਹਸਪਤਾਲ ਸਾਹਮਣੇ ਨਵੀਂ ਪੁਲੀ ਧਸੀ

ਰੂਪਨਗਰ, 10 ਜਨਵਰੀ (ਸਤਨਾਮ ਸਿੰਘ ਸੱਤੀ)-ਮੁੱਖ ਮੰਤਰੀ ਪੰਜਾਬ ਦੇ ਵਿਧਾਨ ਸਭਾ ਹਲਕੇ ਸ੍ਰੀ ਚਮਕੌਰ ਸਾਹਿਬ ਤੋਂ ਆਰੰਭ ਹੋਏ 14 ਕਰੋੜੀ ਬੇਲਾ ਮਾਰਗ ਦਾ ਕੰਮ ਲਗਾਤਾਰ ਸਵਾਲਾਂ ਦੇ ਘੇਰ 'ਚ ਹੈ | ਬੀਤੇ ਦਿਨ ਮੀਂਹ ਤੋਂ ਬਾਅਦ ਪਰਮਾਰ ਹਸਪਤਾਲ ਮੂਹਰੇ ਨਵੀਂ ਉਸਾਰੀ ਪੁਲੀ ਤੇ ...

ਪੂਰੀ ਖ਼ਬਰ »

ਇੰਦਰਸੈਨ ਛਤਵਾਲ ਬਣੇ ਭਾਜਪਾ ਸੂਬਾ ਕਾਰਜਕਾਰਨੀ ਦੇ ਮੈਂਬਰ

ਰੂਪਨਗਰ, 10 ਜਨਵਰੀ (ਸਤਨਾਮ ਸਿੰਘ ਸੱਤੀ)-ਰੂਪਨਗਰ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਇੰਦਰਸੈਨ ਛਤਵਾਲ ਨੂੰ ਭਾਜਪਾ ਦੀ ਪ੍ਰਦੇਸ਼ ਇਕਾਈ 'ਚ ਸਥਾਈ ਕਾਰਜਕਾਰਨੀ ਮੈਂਬਰ ਦੇ ਰੂਪ ਵਿਚ ਨਾਮਜ਼ਦ ਕੀਤਾ ਗਿਆ ਹੈ | ਭਾਜਪਾ ਪ੍ਰਦੇਸ਼ ਪ੍ਰਧਾਨ ਮੰਤਰੀ ਸੁਭਾਸ਼ ਸ਼ਰਮਾ ਨੇ ...

ਪੂਰੀ ਖ਼ਬਰ »

ਬੇਮੌਸਮੇ ਮੀਂਹ ਬਦੌਲਤ ਅਵਾਨਕੋਟ ਸਮੇਤ ਕਈ ਪਿੰਡਾਂ 'ਚ 500 ਏਕੜ ਫ਼ਸਲ ਤਬਾਹ

ਭਰਤਗੜ੍ਹ, 10 ਜਨਵਰੀ (ਜਸਬੀਰ ਸਿੰਘ ਬਾਵਾ)-ਕਈ ਦਿਨਾਂ ਤੋਂ ਪੈ ਰਹੇ ਬੇਮੌਸਮੇ ਮੀਂਹ ਬਦੌਲਤ ਆਸਪੁਰ, ਅਵਾਨਕੋਟ, ਹਿੰਮਤਪੁਰ, ਕਿੰਮਤਪੁਰ, ਖਰੋਟਾ, ਕੋਟਬਾਲਾ ਦੇ ਕਿਸਾਨਾਂ ਦੀ ਉਪਜਾਊ ਜ਼ਮੀਨ 'ਚ ਕਰੀਬ 500 ਏਕੜ ਰਕਬੇ 'ਚ ਖੜ੍ਹੀ ਫ਼ਸਲ ਪਾਣੀ ਦੇ ਤੇਜ਼ ਵਹਾਅ ਦੀ ਲਪੇਟ 'ਚ ਆ ...

ਪੂਰੀ ਖ਼ਬਰ »

ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ਼ਹੀਦਗੰਜ ਸਾਹਿਬ 'ਚ ਹੋ ਰਹੀ ਪਾਰਕਿੰਗ ਦਾ ਲਿਆ ਨੋਟਿਸ

ਮੋਰਿੰਡਾ, 10 ਜਨਵਰੀ (ਕੰਗ)-ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਮੋਰਿੰਡਾ ਵਲੋਂ ਪ੍ਰਧਾਨ ਬੀਬੀ ਮਨਜੀਤ ਕੌਰ ਵੜੈਚ ਦੀ ਅਗਵਾਈ ਹੇਠ ਗੁਰਦੁਆਰਾ ਸ਼ਹੀਦਗੰਜ ਮੋਰਿੰਡਾ 'ਚ ਹੋ ਰਹੀ ਨਾਜਾਇਜ਼ ਪਾਰਕਿੰਗ ਸੰਬੰਧੀ ਇਕੱਤਰਤਾ ਕੀਤੀ ਗਈ, ਜਿਸ 'ਚ ਗੁਰਦੁਆਰਾ ਸਾਹਿਬ ਦੇ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਇਲਾਕੇ ਅੰਦਰ ਕੋਰੋਨਾ 18 ਮਾਮਲੇ ਆਏ ਸਾਹਮਣੇ

ਸ੍ਰੀ ਅਨੰਦਪੁਰ ਸਾਹਿਬ, 10 ਜਨਵਰੀ (ਜੇ.ਐਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਤੇ ਇਸ ਦੇ ਨੇੜਲੇ ਇਲਾਕੇ ਦੇ ਇਕ ਦਿਨ ਦੇ 18 ਮਾਮਲੇ ਕੋਰੋਨਾ ਪਾਜ਼ੀਟਿਵ ਹੋਏ ਹਨ ਜਦ ਕਿ ਇਕੱਲੇ ਸ਼ਹਿਰ ਦੇ 4 ਮਰੀਜ਼ ਹਨ | ਇਸ ਤੋਂ ਬਿਨਾਂ 5 ਪੁਰਾਣੇ ਮਰੀਜ਼ ਵੀ ਹਨ, ਜਿਨ੍ਹਾਂ ਸਾਰਿਆਂ ਨੂੰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਸ੍ਰੀ ਅਨੰਦਪੁਰ ਸਾਹਿਬ, 10 ਜਨਵਰੀ (ਜੇ. ਐਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਦੀ ਪੁਲਸ ਵਲੋਂ 48 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਇਸ ਸੰਬੰਧੀ ਚੌਕੀ ਇੰਚਾਰਜ ਗੁਰਮੁਖ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਏ. ਐਸ. ਆਈ. ਨਸੀਮ ਖ਼ਾਨ ...

ਪੂਰੀ ਖ਼ਬਰ »

ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨ ਵਲੋਂ ਜ਼ਿਲ੍ਹਾ ਪੱਧਰੀ ਇਜਲਾਸ

ਮੋਰਿੰਡਾ, 10 ਜਨਵਰੀ (ਕੰਗ)-ਲੇਬਰ ਭਵਨ ਮੋਰਿੰਡਾ ਵਿਖੇ ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨ ਜ਼ਿਲ੍ਹਾ ਰੋਪੜ ਵਲੋਂ ਜ਼ਿਲ੍ਹਾ ਪੱਧਰੀ ਇਜਲਾਸ ਕੀਤਾ ਗਿਆ, ਜਿਸ 'ਚ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਤੇ ...

ਪੂਰੀ ਖ਼ਬਰ »

ਕੋਵਿਡ ਨਿਯਮਾਂ ਦੀ ਪਾਲਣਾ ਨਾਲ ਮਨਾਇਆ ਜਾਵੇਗਾ ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਗਮ-ਤਹਿਸੀਲਦਾਰ

ਨੰਗਲ, 10 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਗਣਤੰਤਰ ਦਿਵਸ ਸਮਾਰੋਹ ਦੇ ਪ੍ਰਬੰਧਾਂ ਸੰਬੰਧੀ ਇਕ ਵਿਸ਼ੇਸ਼ ਮੀਟਿੰਗ ਨਗਰ ਕੌਂਸਲ ਨੰਗਲ ਦੇ ਮੀਟਿੰਗ ਹਾਲ 'ਚ ਤਹਿਸੀਲਦਾਰ ਵਿਕਾਸ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਮਾਗਮ ਦੇ ਪ੍ਰਬੰਧਾਂ ਸੰਬੰਧੀ ਅਧਿਕਾਰੀਆਂ ਦੀਆਂ ...

ਪੂਰੀ ਖ਼ਬਰ »

ਇਕ ਕਰੋੜ ਦੀ ਲਾਗਤ ਨਾਲ ਹੋਵੇਗਾ ਰੇਲ ਟਰੈਕ ਦਾ ਨਵੀਨੀਕਰਨ

ਨੰਗਲ, 10 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਬਿਆਸ ਪ੍ਰਬੰਧ ਬੋਰਡ ਨੇ ਨੰਗਲ-ਭਾਖੜਾ ਡੈਮ ਰੇਲ ਟਰੈਕ ਦੇ ਨਵੀਨੀਕਰਨ ਲਈ ਇਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ | ਸੂਤਰਾਂ ਅਨੁਸਾਰ ਹਿਮਾਚਲ-ਪੰਜਾਬ ਸਰਹੱਦ 'ਤੇ ਸਥਿਤ ਪਿੰਡ ਨੈਲਾ ਦੀ ਰੇਲ ਸੁਰੰਗ ਦਾ ...

ਪੂਰੀ ਖ਼ਬਰ »

ਸਾਲਾਨਾ ਮਾਘੀ ਮੇਲੇ ਨੂੰ ਲੈ ਕੇ ਨਗਰ ਕੀਰਤਨ ਅੱਜ

ਪੁਰਖਾਲੀ, 10 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)-ਬਾਬਾ ਅਮਰਨਾਥ ਦੀ ਯਾਦ ਨੂੰ ਸਮਰਪਿਤ ਬਿੰਦਰਖ ਵਿਖੇ 12 ਤੋਂ 14 ਜਨਵਰੀ ਤੱਕ ਮਨਾਏ ਜਾ ਰਹੇ ਮਾਘੀ ਮੇਲੇ ਨੂੰ ਲੈ ਕੇ ਮੁਕੰਮਲ ਕਰ ਲਈਆਂ ਗਈਆਂ ਹਨ | ਸਮਾਗਮ ਦੀ ਸ਼ੁਰੂਆਤ ਨਗਰ ਕੀਰਤਨ ਤੋਂ ਕੀਤੀ ਜਾਵੇਗੀ ਜੋ ਕਿ 11 ਜਨਵਰੀ ਨੂੰ ...

ਪੂਰੀ ਖ਼ਬਰ »

ਸਿਆਸੀ ਦਲਾਂ ਦੇ ਫਲੈਕਸ ਬੋਰਡ ਉਤਾਰਨ 'ਚ ਲੱਗੇ ਪਾਵਰਕਾਮ ਦੇ ਕਰਮਚਾਰੀ

ਨੂਰਪੁਰ ਬੇਦੀ, 10 ਜਨਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਚੋਣ ਜ਼ਾਬਤੇ ਤੋਂ ਬਾਅਦ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਸਰਕਾਰੀ ਜਾਇਦਾਦਾਂ 'ਚ ਲੱਗੇ ਰਾਜਨੀਤਕ ਦਲਾਂ ਦੇ ਫਲੈਕਸ ਬੋਰਡ ਤੇ ਪੋਸਟਰ ਉਤਾਰਨ ਦੇ ਕੰਮ 'ਚ ਜੁੱਟ ਗਏ ਹਨ | ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਵਲੋਂ 5 ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ, ਸੰਯੁਕਤ ਸਮਾਜ ਮੋਰਚੇ ਦਾ ਹਿੱਸਾ ਨਹੀਂ-ਕਿਸਾਨ ਆਗੂ

ਰੂਪਨਗਰ, 10 ਜਨਵਰੀ (ਸਤਨਾਮ ਸਿੰਘ ਸੱਤੀ)-ਸੰਯੁਕਤ ਕਿਸਾਨ ਮੋਰਚਾ ਰੋਪੜ ਦੀ ਮੀਟਿੰਗ ਕਾਮਰੇਡ ਮੋਹਣ ਸਿੰਘ ਧਮਾਣਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਤਨਾਮ ਜੀ ਵਿਖੇ ਹੋਈ, ਜਿਸ 'ਚ ਪੰਜਾਬ ਦੇ ਸਿਆਸੀ ਹਾਲ ਬਾਰੇ ਵਿਚਾਰ ਵਟਾਂਦਰਾ ਹੋਇਆ | ਫ਼ੈਸਲਾ ਹੋਇਆ ਕਿ ਸੰਯੁਕਤ ...

ਪੂਰੀ ਖ਼ਬਰ »

ਚਰਨਪ੍ਰੀਤ ਸਿੰਘ ਅਚਿੰਤ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਯੂਥ ਵਿੰਗ ਰੂਪਨਗਰ ਸ਼ਹਿਰੀ ਦੇ ਬਣੇ ਪ੍ਰਧਾਨ

ਸ੍ਰੀ ਅਨੰਦਪੁਰ ਸਾਹਿਬ, 10 ਜਨਵਰੀ (ਕਰਨੈਲ ਸਿੰਘ)-ਨੌਜਵਾਨ ਅਕਾਲੀ ਆਗੂ ਚਰਨਪ੍ਰੀਤ ਸਿੰਘ ਅਚਿੰਤ ਨੂੰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਯੂਥ ਵਿੰਗ ਜ਼ਿਲ੍ਹਾ ਰੂਪਨਗਰ ਸ਼ਹਿਰੀ ਦੇ ਪ੍ਰਧਾਨ ਨਿਯੁਕਤ ਕੀਤੇ ਗਏ ਹਨ | ਇਸ ਸੰਬੰਧੀ ਦਲ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਰੋਪੜ ਦੇ ਵਿਦਿਆਰਥੀਆਂ ਨੇ ਕਰਾਟੇ ਦੇ ਖੇਤਰ 'ਚ ਮਾਰੀਆਂ ਮੱਲਾਂ

ਰੂਪਨਗਰ, 10 ਜਨਵਰੀ (ਸਤਨਾਮ ਸਿੰਘ ਸੱਤੀ)-ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ 'ਓਪਨ ਸਟੇਟ ਕਰਾਟੇ ਚੈਂਪੀਅਨਸ਼ਿਪ' 'ਚ ਭਾਗ ਲਿਆ | ਕਰਾਟੇ ਐਸੋ: ਇੰਡੀਆ, ਲੁਧਿਆਣਾ ਵਲੋਂ ਕਰਵਾਈ ਇਸ ਚੈਂਪੀਅਨਸ਼ਿਪ 'ਚ ਚੁਣੇ ਗਏ ਵਿਦਿਆਰਥੀ ਦਿੱਲੀ ਵਿਚ ਕਰਵਾਏ ਜਾਣ ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ-ਨਿਤਿਨ ਨੰਦਾ

ਢੇਰ, 10 ਜਨਵਰੀ (ਸ਼ਿਵ ਕੁਮਾਰ ਕਾਲੀਆ)-ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ ਹੈ ਇਸ ਲਈ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਲੋਕ ਇਸ ਸਰਕਾਰ ਨੂੰ ਚੱਲਦਾ ਕਰ ਦੇਣਗੇ | ਇਹ ਪ੍ਰਗਟਾਵਾ ਬਸਪਾ ਤੇ ਅਕਾਲੀ ਦਲ ਦੇ ਸ੍ਰੀ ਅਨੰਦਪੁਰ ਸਾਹਿਬ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਾਵਨਾ ਤੇ ਐਲਾਨ ਸਵਾਗਤਯੋਗ

ਨੰਗਲ, 10 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਦੇ ਪ੍ਰਧਾਨ ਬਲਜੀਤ ਸਿੰਘ ਬਡਵਾਲ, ਜਰਨੈਲ ਸਿੰਘ ਸੰਧੂ, ਡਾ. ਗੁਲਜੀਤ ਸਿੰਘ, ਹਰਿੰਦਰ ਸਿੰਘ, ਰਵਿੰਦਰ ਸਿੰਘ ਗੋਲਡੀ, ਅਵਤਾਰ ਸਿੰਘ ਪਰਮਾਰ, ਸੈਣੀ ਭਾਈਚਾਰੇ ਦੇ ਸੇਵਾਦਾਰ ਪਰਮਜੀਤ ਸਿੰਘ ...

ਪੂਰੀ ਖ਼ਬਰ »

ਬਰਸਾਤ ਨਾਲ ਖ਼ਰਾਬ ਹੋਈਆਂ ਫ਼ਸਲਾਂ ਸੰਬੰਧੀ ਐਸ. ਡੀ. ਐਮ. ਨੂੰ ਭੇਜਿਆ ਮੰਗ-ਪੱਤਰ

ਸ੍ਰੀ ਚਮਕੌਰ ਸਾਹਿਬ, 10 ਜਨਵਰੀ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਖੋਸਾ) ਦੇ ਮੁੱਖ ਬੁਲਾਰਾ ਗੁਰਨਾਮ ਸਿੰਘ ਜੱਸੜਾਂ ਦੀ ਅਗਵਾਈ ਹੇਠ ਇਕ ਮੰਗ-ਪੱਤਰ ਸਥਾਨਕ ਤਹਿਸੀਲਦਾਰ ਸ੍ਰੀ ਚੇਤਨ ਬਾਂਗੜ ਰਾਹੀਂ ਇਥੋਂ ਦੇ ਐਸ. ਡੀ. ਐਮ. ਪਰਮਜੀਤ ਸਿੰਘ ਨੂੰ ਭੇਜਿਆ ਗਿਆ ...

ਪੂਰੀ ਖ਼ਬਰ »

ਕਾਂਗਰਸ ਦੇ ਸੀਨੀਅਰ ਆਗੂਆਂ ਵਲੋਂ ਚੰਨੀ ਸਰਕਾਰ ਦੀ ਸ਼ਲਾਘਾ

ਰੂਪਨਗਰ, 10 ਜਨਵਰੀ (ਸਤਨਾਮ ਸਿੰਘ ਸੱਤੀ)-ਰੂਪਨਗਰ ਵਿਖੇ ਕਾਂਗਰਸ ਪਾਰਟੀ ਦੇ ਪ੍ਰਮੁੱਖ ਆਗੂਆਂ ਜਿਨ੍ਹਾਂ 'ਚ ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਜੀਤ ਸਿੰਘ ਸੈਣੀ, ਸੁਖਵਿੰਦਰ ਸਿੰਘ ਚੇਅਰਮੈਨ ਇੰਪਰੂਵਮੈਂਟ ਟਰੱਸਟ, ਅਸ਼ੋਕ ਵਾਹੀ ਸਾਬਕਾ ਪ੍ਰਧਾਨ ਨਗਰ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਜ਼ਿਲ੍ਹਾ ਰੂਪਨਗਰ ਵਲੋਂ ਪੰਜਾਬ ਸਰਕਾਰ ਦੇ ਫ਼ੈਸਲੇ ਪ੍ਰਤੀ ਰੋਸ

ਰੂਪਨਗਰ, 10 ਜਨਵਰੀ (ਸਤਨਾਮ ਸਿੰਘ ਸੱਤੀ)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਰੂਪਨਗਰ ਦੀ ਮਾਸਿਕ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਪਾਲ ਸਿੰਘ ਕਟਲੀ ਦੀ ਪ੍ਰਧਾਨਗੀ ਹੇਠ ਮਹਾਰਾਜਾ ਰਣਜੀਤ ਸਿੰਘ ਬਾਗ਼ ਰੂਪਨਗਰ ਵਿਖੇ ਹੋਈ, ਜਿਸ 'ਚ ਤਹਿਸੀਲ ਪ੍ਰਧਾਨ ਜਸਵੰਤ ਸਿੰਘ ...

ਪੂਰੀ ਖ਼ਬਰ »

ਗੋਗੀ ਨੇ ਸਿਮਰਤ ਕੌਰ ਢਿੱਲੋਂ 'ਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਲਗਾਏ ਦੋਸ਼

ਘਨੌਲੀ, 10 ਜਨਵਰੀ (ਜਸਵੀਰ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਵਲੋਂ ਸਿਮਰਤ ਕੌਰ ਢਿੱਲੋਂ 'ਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਲਗਾਏ ਹਨ | ਘਨੌਲੀ ਵਿਖੇ ਗੱਲਬਾਤ ਕਰਦਿਆਂ ਹੋਇਆ ਗੁਰਿੰਦਰ ਸਿੰਘ ਗੋਗੀ ਨੇ ਕਿਹਾ ...

ਪੂਰੀ ਖ਼ਬਰ »

ਦਿਵਿਆਂਗ, 80 ਸਾਲ ਦੀ ਉਮਰ ਤੋਂ ਵੱਧ, ਕੋਵਿਡ-19 ਨਾਲ ਪ੍ਰਭਾਵਿਤ ਜਾਂ ਸੰਭਾਵਿਤ ਵਿਅਕਤੀਆਂ ਤੇ ਸਰਵਿਸ ਵੋਟਰਾਂ ਨੂੰ ਪੋਸਟਲ ਬੈਲਟ ਦੀ ਸਹੂਲਤ ਮਿਲੇਗੀ-ਏ. ਡੀ. ਸੀ.

ਰੂਪਨਗਰ, 10 ਜਨਵਰੀ (ਸਤਨਾਮ ਸਿੰਘ ਸੱਤੀ)-ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਸਿਖਾ ਸ਼ਰਮਾ ਰੂਪਨਗਰ ਵਲੋਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਸੀਨੀਅਰ ਸਿਟੀਜ਼ਨ (80 ਸਾਲ ਦੀ ਉਮਰ ਤੋਂ ਵੱਧ), ਦਿਵਿਆਂਗ ਵਿਅਕਤੀਆਂ ਜਿਨ੍ਹਾਂ ਨੂੰ ਵੋਟਰ ਸੂਚੀ 'ਚ ਮਾਰਕ ਕੀਤਾ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਰੂਪਨਗਰ, 10 ਜਨਵਰੀ (ਸਤਨਾਮ ਸਿੰਘ ਸੱਤੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਰੂਪਨਗਰ ਸ਼ਹਿਰ ਤੇ ਇਲਾਕੇ ਦੇ ਗੁਰੂ ਘਰਾਂ 'ਚ ਸ਼ਰਧਾ ਨਾਲ ਮਨਾਇਆ ਗਿਆ | ਲਗਾਤਾਰ ਬੁੰਦਾ-ਬਾਂਦੀ ਹੋਣ ਦੇ ਬਾਵਜੂਦ ਵੱਡੀ ਗਿਣਤੀ ਸੰਗਤਾਂ ਗੁਰੂ ਘਰ 'ਚ ਨਤਮਸਤਕ ਹੋਈਆਂ | ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਹਸਪਤਾਲ ਨੇ ਲਗਾਇਆ ਲੰਗਰ

ਸ੍ਰੀ ਅਨੰਦਪੁਰ ਸਾਹਿਬ, 10 ਜਨਵਰੀ (ਜੇ. ਐਸ. ਨਿੱਕੂਵਾਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਪੁਲ ਲਾਗੇ ਮੁੱਖ ਸੜਕ ਤੇ ਸਥਿਤ ਸ੍ਰੀ ਦਸਮੇਸ਼ ਹਸਪਤਾਲ ਵਲੋਂ ਵੱਖ-ਵੱਖ ਪਕਵਾਨਾਂ ਦਾ ਲੰਗਰ ਲਗਾਇਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX