ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  about 1 hour ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  1 minute ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 3 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 3 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 3 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 3 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 3 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 4 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 5 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 5 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 6 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 6 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 6 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 7 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 7 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 7 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 7 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 8 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 8 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 8 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 8 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 8 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 28 ਪੋਹ ਸੰਮਤ 553

ਫਰੀਦਕੋਟ

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਆਦਰਸ਼ ਚੋਣ ਜ਼ਾਬਤੇ ਸੰਬੰਧੀ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਫ਼ਰੀਦਕੋਟ, 10 ਜਨਵਰੀ (ਜਸਵੰਤ ਸਿੰਘ ਪੁਰਬਾ)- ਭਾਰਤੀ ਚੋਣ ਕਮਿਸ਼ਨ ਵਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2022 ਦੌਰਾਨ ਚੋਣ ਲੜ੍ਹਨ ਵਾਲੇ ਉਮੀਦਵਾਰਾਂ ਦੇ ਚੋਣ ਖਰਚਿਆਂ 'ਤੇ ਤਿੱਖੀ ਨਜ਼ਰ ਰੱਖੀ ਜਾਵੇਗੀ | ਇਕ ਉਮੀਦਵਾਰ ਆਪਣੀ ਚੋਣ ਮੁਹਿੰਮ 'ਤੇ ਵੱਧ ਤੋਂ ਵੱਧ 40 ਲੱਖ ਰੁਪਏ ਹੀ ਖਰਚ ਕਰ ਸਕੇਗਾ | ਪਹਿਲਾਂ ਇਹ ਖਰਚਾ ਹੱਦ 30.80 ਮਿਥੀ ਗਈ ਸੀ ਜੋ ਕਿ ਹੁਣ ਵਧਾ ਦਿੱਤੀ ਗਈ ਹੈ | ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਬੀਰ ਸਿੰਘ ਵਲੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਦਿੱਤੀ | ਜ਼ਿਲ੍ਹਾ ਚੋਣ ਅਫ਼ਸਰ ਹਰਬੀਰ ਸਿੰਘ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਚੋਣਾਂ ਵਿਚ ਉਮੀਦਵਾਰਾਂ ਵਲੋਂ ਕੀਤੇ ਜਾਂਦੇ ਬੇਹਤਾਸ਼ਾ ਖਰਚੇ ਨੂੰ ਘੱਟ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਉਮੀਦਵਾਰ ਰੈਲੀਆਂ, ਪ੍ਰਚਾਰ ਸਮੱਗਰੀ, ਇਸ਼ਤਿਹਾਰਬਾਜ਼ੀ, ਗੱਡੀਆਂ ਤੇ ਚੋਣਾਂ ਲਈ ਜ਼ਰੂਰੀ ਹੋਰ ਫੁਟਕਲ ਕੰਮਾਂ 'ਤੇ ਹੀ ਖਰਚ ਸਕਣਗੇ | ਇਸ ਲਈ ਉਨ੍ਹਾਂ ਨੂੰ ਨਾਮਜ਼ਦਗੀ ਪੱਤਰ ਭਰਨ ਤੋਂ ਇਕ ਦਿਨ ਪਹਿਲਾਂ ਆਪਣੇ ਨਾਂਅ 'ਤੇ ਜਾਂ ਆਪਣੇ ਚੋਣ ਏਜੰਟ ਨਾਲ ਸਾਂਝਾ ਬੈਂਕ ਜਾਂ ਪੋਸਟਲ ਖਾਤਾ ਖੁੱਲਵਾਉਣਾ ਪਵੇਗਾ | ਉਮੀਦਵਾਰ ਸਾਰਾ ਚੋਣ ਖਰਚਾ ਇਸੇ ਖਾਤੇ ਵਿਚੋਂ ਕਰ ਸਕਣਗੇ | 10 ਹਜ਼ਾਰ ਰੁਪਏ ਤੱਕ ਦੀ ਅਦਾਇਗੀ ਨਗਦੀ ਕੀਤੀ ਜਾ ਸਕੇਗੀ ਜਦਕਿ ਇਸ ਤੋਂ ਵੱਧ ਰਾਸ਼ੀ ਚੈੱਕ ਰਾਹੀਂ ਕਰਨੀ ਪਵੇਗੀ | ਉਨ੍ਹਾਂ ਰਾਜਨੀਤਕ ਪਾਰਟੀ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਚੋਣਾਂ ਦੌਰਾਨ ਵੋਟਾਂ ਲੈਣ ਲਈ ਗੈਰਕਾਨੂੰਨੀ ਤਰੀਕੇ ਜਿਵੇਂ ਕਿ ਸ਼ਰਾਬ ਤੇ ਨਸ਼ਿਆਂ ਦੀ ਵੰਡ, ਨਗਦੀ ਦੀ ਵੰਡ, ਤੋਹਫ਼ਿਆਂ ਦੀ ਵੰਡ ਆਦਿ ਨਾ ਕੀਤੀ ਜਾਵੇ | ਉਮੀਦਵਾਰਾਂ ਵਲੋਂ ਕੀਤੇ ਜਾਣ ਵਾਲੇ ਖਰਚੇ 'ਤੇ ਨਿਗਰਾਨੀ ਰੱਖਣ ਲਈ ਜਿੱਥੇ ਚੋਣ ਕਮਿਸ਼ਨ ਵਲੋਂ ਵਿਸ਼ੇਸ਼ ਖਰਚਾ ਨਿਗਰਾਨ ਭੇਜੇ ਜਾਣਗੇ ਉਥੇ ਹੀ ਸਥਾਨਕ ਪੱਧਰ 'ਤੇ ਵੀ ਕਈ ਟੀਮਾਂ ਦਾ ਗਠਨ ਕੀਤਾ ਜਾ ਰਿਹਾ ਹੈ | ਉਮੀਦਵਾਰਾਂ ਵਲੋਂ ਜੋ ਵੀ ਖਰਚਾ ਕੀਤਾ ਜਾਵੇਗਾ ਉਸਦਾ ਵੇਰਵਾ ਰੋਜ਼ਾਨਾ ਖਰਚਾ ਰਜਿਸਟਰ ਵਿਚ ਦਰਜ ਕਰਨਾ ਹੋਵੇਗਾ | ਦੂਜੇ ਪਾਸੇ ਚੋਣ ਕਮਿਸ਼ਨ ਵਲੋਂ ਗੁਪਤ ਰਜਿਸਟਰ ਵਿਚ ਵੀ ਇਹੀ ਖਰਚਾ ਦਰਜ ਕੀਤਾ ਜਾਵੇਗਾ | ਦੋਵੇਂ ਰਜਿਸਟਰਾਂ ਦਾ ਖਰਚਾ ਆਪਸ ਵਿਚ ਮੇਲ ਖਾਣਾ ਚਾਹੀਦਾ ਹੈ | ਨਾਮਜ਼ਦਗੀ ਪੱਤਰ ਭਰਨ ਤੋਂ ਲੈ ਕੇ ਚੋਣ ਨਤੀਜਾ ਆਉਣ ਤੱਕ ਦੇ ਸਾਰੇ ਖਰਚੇ ਦੇ ਬਿੱਲ ਅਤੇ ਵਾਊਚਰ ਸੰਭਾਲ ਕੇ ਰੱਖਣੇ ਪੈਣਗੇ | ਹਰੇਕ ਖਰਚੇ ਦੀ ਪ੍ਰਵਾਨਗੀ ਸਬੰਧਿਤ ਰਿਟਰਨਿੰਗ ਅਫ਼ਸਰ ਤੋਂ ਲੈਣੀ ਲਾਜ਼ਮੀ ਹੋਵੇਗੀ | ਉਨ੍ਹਾਂ ਕਿਹਾ ਕਿ ਸਾਰਾ ਖਰਚਾ ਚੋਣ ਕਮਿਸ਼ਨ ਵਲੋਂ ਤੈਅ ਰੇਟਾਂ ਮੁਤਾਬਿਕ ਹੀ ਬੁੱਕ ਕੀਤਾ ਜਾਵੇਗਾ | ਖਰਚਾ ਨਿਗਰਾਨ ਪੂਰੀ ਚੋਣ ਪ੍ਰਕਿਰਿਆ ਦੌਰਾਨ ਖੁਦ ਤਿੰਨ ਵਾਰ ਹਰੇਕ ਉਮੀਦਵਾਰ ਦਾ ਚੋਣ ਖਰਚਾ ਰਜਿਸਟਰ ਚੈੱਕ ਕਰਨਗੇ | ਹਰਬੀਰ ਸਿੰਘ ਨੇ ਸਮੂਹ ਪਾਰਟੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ | ਇਸ ਮੌਕੇ ਐੱਸ.ਐੱਸ.ਪੀ ਵਰੁਣ ਸ਼ਰਮਾ ਨੇ ਕਿਹਾ ਕਿ ਚੋਣ ਅਸਲ ਦੌਰਾਨ ਕੋਈ ਵੀ ਨਸ਼ੇ ਆਦਿ ਵੰਡਦਾ, ਵੋਟਾਂ ਖਰੀਦਦਾ ਪਾਇਆ ਗਿਆ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਮੀਟਿੰਗ ਦੌਰਾਨ ਆਦਰਸ਼ ਚੋਣ ਜ਼ਾਬਤੇ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਜਾਤ, ਧਰਮ, ਰੰਗ ਤੇ ਲਾਲਚ ਦੇ ਸਿਰ ਉੱਤੇ ਵੋਟਾਂ ਨਹੀਂ ਮੰਗੀਆਂ ਜਾ ਸਕਣਗੀਆਂ | ਹਰੇਕ ਰਾਜਸੀ ਸਰਗਰਮੀ ਲਈ ਅਗਾਊਾ ਪ੍ਰਵਾਨਗੀ ਲੈਣੀ ਪਾਵੇਗੀ | ਡੋਰ ਟੂ ਡੋਰ ਚੋਣ ਪ੍ਰਚਾਰ ਲਈ ਵੀ ਸਿਰਫ 5 ਵਿਅਕਤੀ ਹੀ ਜਾ ਸਕਦੇ ਹਨ | ਚੋਣ ਪ੍ਰਚਾਰ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ | ਚੋਣ ਜ਼ਾਬਤਾ ਖਤਮ ਹੋਣ ਤੱਕ ਆਪਣਾ ਹਰ ਤਰ੍ਹਾਂ ਦਾ ਅਸਲ੍ਹਾ ਨੇੜਲੇ ਪੁਲਿਸ ਸਟੇਸ਼ਨ 'ਤੇ ਜਮ੍ਹਾਂ ਕਰਵਾਇਆ ਜਾਵੇ | ਉਨ੍ਹਾਂ ਅਪੀਲ ਕੀਤੀ ਕਿ ਕੋਰੋਨਾ ਤੋਂ ਬਚਾਅ ਲਈ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ | ਇਸ ਮੌਕੇ ਵਧੀਕ ਡਿਪਟੀ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਕਮਿਸ਼ਨਰ ਫ਼ਰੀਦਕੋਟ (ਜ) ਰਾਜਦੀਪ ਸਿੰਘ ਬਰਾੜ, ਐੱਸ.ਪੀ. (ਐਚ) ਭੁਪਿੰਦਰ ਸਿੰਘ ਸਮੇਤ ਸਮੂਹ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ |

ਰੋਜ਼ ਗਾਰਡਨ ਤਾਂ ਕੀ ਬਣਨਾ ਸੀ, ਸਗੋਂ ਸਾਬਕਾ ਮੁੱਖ ਮੰਤਰੀ ਵਲੋਂ ਰੱਖਿਆ ਨੀਂਹ ਪੱਥਰ ਵੀ ਹੋਇਆ ਗਾਇਬ

ਕੋਟਕਪੂਰਾ, 10 ਜਨਵਰੀ (ਮੇਘਰਾਜ)- ਕੋਟਕਪੂਰਾ-ਜੈਤੋ ਸੜਕ 'ਤੇ ਪੈਟਰੋਲ ਪੰਪ ਦੇ ਨਜ਼ਦੀਕ ਵਾਰਡ ਨੰਬਰ 17 ਦੇ ਕਰੀਬ 8 ਏਕੜਾਂ 'ਚ ਫੈਲੇ ਛੱਪੜ 'ਚ ਪਏ ਗੰਦਰੀ ਦੇ ਢੇਰਾਂ ਕਾਰਨ ਉਸ ਦੇ ਆਲੇ ਦੁਆਲੇ ਵਸਦੀ ਸੰਘਣੀ ਆਬਾਦੀ ਵਾਲੇ ਮੁਹੱਲਿਆਂ ਦੇ ਵਾਸੀਆਂ ਨੂੰ ਦਿੱਕਤਾਂ ਦਾ ਸਾਹਮਣਾ ...

ਪੂਰੀ ਖ਼ਬਰ »

ਪ੍ਰੋ: ਗੁੁਰਦਿਆਲ ਸਿੰਘ ਦੀ ਕਿਰਤੀ ਲੋਕਾਂ ਨੂੰ ਵੱਡਮੁੱਲੀ ਦੇਣ : ਨਿਰੰਜਣ ਬੋਹਾ

ਜੈਤੋ, 10 ਜਨਵਰੀ (ਗੁਰਚਰਨ ਸਿੰਘ ਗਾਬੜੀਆ)- ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਦੀ ਅਗਵਾਈ ਵਿਚ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਲੋਕ ਪੱਖੀ ਸ਼੍ਰੋਮਣੀ ਨਾਵਲਕਾਰ ਪ੍ਰੋ: ਗੁੁਰਦਿਆਲ ਸਿੰਘ ਦੇ ਜਨਮ ਦਿਨ ਗੁੁਰਦਿਆਲ ਸਿੰਘ ਦਿਵਸ ਵਜੋਂ ਸਥਾਨਕ ਬਾਬਾ ...

ਪੂਰੀ ਖ਼ਬਰ »

ਸਮੂਹ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ 100 ਫ਼ੀਸਦੀ ਟੀਕਾਕਰਨ ਕਰਵਾਉਣ ਦੇ ਆਦੇਸ਼

ਫ਼ਰੀਦਕੋਟ, 10 ਜਨਵਰੀ (ਜਸਵੰਤ ਸਿੰਘ ਪੁਰਬਾ)- ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਵਲੋਂ ਫ਼ਰੀਦਕੋਟ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ...

ਪੂਰੀ ਖ਼ਬਰ »

ਰੋਜ਼ ਇਨਕਲੇਵ ਵੈੱਲਫੇਅਰ ਸੁਸਾਇਟੀ ਦੀ ਨਵੀਂ ਕਮੇਟੀ ਦੀ ਚੋਣ ਹੋਈ

ਫ਼ਰੀਦਕੋਟ, 10 ਜਨਵਰੀ (ਸਤੀਸ਼ ਬਾਗ਼ੀ)- ਰੋਜ਼ ਇਨਕਲੇਵ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਮਹਾਂਮਿ੍ਤੰਜੇ ਮਹਾਂਦੇਵ ਮੰਦਿਰ ਦੇ ਕਮਿਊਨਿਟੀ ਹਾਲ ਵਿਖੇ ਬਲਦੇਵ ਰਾਜ ਤੇਹਰੀਆ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਤਰਸੇਮ ਕਟਾਰੀਆ ਪ੍ਰਧਾਨ ਵਪਾਰ ਮੰਡਲ ਤੇ ਰਕੇਸ਼ ਕੁਮਾਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 85 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਆਏ

ਫ਼ਰੀਦਕੋਟ, 10 ਜਨਵਰੀ (ਜਸਵੰਤ ਸਿੰਘ ਪੁਰਬਾ)- ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 85 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ | ਜ਼ਿਲੇ੍ਹ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 182 ਹੋ ਗਈ ਹੈ ...

ਪੂਰੀ ਖ਼ਬਰ »

ਟਰੱਕ ਯੂਨੀਅਨਾਂ ਬਹਾਲ ਕਰਨ ਦੀ ਖ਼ੁਸ਼ੀ 'ਚ ਬਾਜਾਖਾਨਾ ਦੇ ਟਰੱਕ ਆਪ੍ਰੇਟਰਾਂ ਨੇ ਲੱਡੂ ਵੰਡੇ

ਬਾਜਾਖਾਨਾ, 10 ਜਨਵਰੀ (ਜਗਦੀਪ ਸਿੰਘ ਗਿੱਲ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੀਆਂ ਭੰਗ ਕੀਤੀਆਂ ਟਰੱਕਾਂ ਯੂਨੀਅਨ ਦੇ ਫ਼ੈਸਲੇ ਬਾਰੇ ਇਤਿਹਾਸਕ ਫ਼ੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਬਹਾਲ ...

ਪੂਰੀ ਖ਼ਬਰ »

ਜੈਮਿਲਾਪ ਨੇ ਕੌਂਸਲ ਐਕਟ ਦੇ ਵਿਰੋਧ 'ਚ ਵਿਧਾਇਕ ਨੂੰ ਮੰਗ ਪੱਤਰ ਦਿੱਤਾ

ਫ਼ਰੀਦਕੋਟ, 10 ਜਨਵਰੀ (ਸਤੀਸ਼ ਬਾਗ਼ੀ)-ਜੈ ਮਿਲਾਪ ਦੇ ਜ਼ਿਲ੍ਹਾ ਪ੍ਰਧਾਨ ਡਾ. ਸੋਹਣ ਲਾਲ ਨਿਗਾਹ ਦੀ ਅਗਵਾਈ ਹੇਠ ਵਫ਼ਦ ਨੇ ਕੇਂਦਰ ਸਰਕਾਰ ਵਲੋਂ ਥੋਪੇ ਗਏ ਏ.ਐਚ.ਪੀ. ਕੌਂਸਲ ਐਕਟ ਦੇ ਵਿਰੋਧ ਵਿਚ ਇਕ ਮੰਗ ਪੱਤਰ ਹਲਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਸੌਂਪ ਕੇ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੀ ਜਿੱਤ ਦੀ ਖੁਸ਼ੀ 'ਚ ਧਾਰਮਿਕ ਸਮਾਗਮ ਕਰਵਾਇਆ

ਜੈਤੋ, 10 ਜਨਵਰੀ (ਗੁਰਚਰਨ ਸਿੰਘ ਗਾਬੜੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਕਾਈ ਪਿੰਡ ਰੋੜੀਕਪੂਰਾ ਵਲੋਂ ਕਿਸਾਨੀ ਸੰਘਰਸ਼ ਦੀ ਜਿੱਤ ਦੀ ਖੁਸ਼ੀ 'ਚ ਅਖੰਡ ਪਾਠ ਦੇ ਭੋਗ ਪਿੰਡ ਦੇ ਬਾਹਰਲੇ ਗੁਰਦੁਆਰਾ ਸਾਹਿਬ ਵਿਖੇ ਪਏ ਗਏ | ਪਿੰਡ ਰੋੜੀਕਪੂਰਾ ਇਕਾਈ ਦੇ ...

ਪੂਰੀ ਖ਼ਬਰ »

ਕੋਰੋਨਾ ਦੇ ਮਾਮਲੇ ਵਧਣ ਦੇ ਬਾਵਜੂਦ ਸਿਵਲ ਹਸਪਤਾਲ 'ਚ ਲੱਗਿਆ ਆਕਸੀਜਨ ਪਲਾਂਟ ਅਜੇ ਤੱਕ ਬੰਦ

ਫ਼ਰੀਦਕੋਟ, 10 ਜਨਵਰੀ (ਜਸਵੰਤ ਸਿੰਘ ਪੁਰਬਾ)- ਪੰਜਾਬ ਵਿਚ ਕੋਰੋਨਾ ਦੀ ਤੀਸਰੀ ਲਹਿਰ ਆ ਗਈ ਹੈ ਪਰ ਸਿਵਲ ਹਸਪਤਾਲ ਵਿਚ ਸਥਾਪਿਤ ਕੀਤਾ ਗਿਆ ਆਕਸੀਜਨ ਪਲਾਂਟ ਨੇ ਅਜੇ ਤੱਕ ਆਪਣਾ ਕੰਮ ਕਰਨਾ ਸ਼ੁਰੂ ਨਹੀਂ ਕੀਤਾ | ਜ਼ਿਲ੍ਹੇ ਅੰਦਰ ਹਰ ਰੋਜ਼ ਕੋਰੋਨਾ ਦੇ ਕੇਸ ਵੱਧਦੇ ਜਾ ਰਹੇ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੀ ਵਿਦਿਆਰਥਣ ਕਮਲਪ੍ਰੀਤ ਕੌਰ 'ਮਿਸ ਲਿਟਲ ਪੰਜਾਬਣ' ਭਾਗ-5 'ਚ ਰਹੀ ਜੇਤੂ

ਫ਼ਰੀਦਕੋਟ, 10 ਜਨਵਰੀ (ਚਰਨਜੀਤ ਸਿੰਘ ਗੋਂਦਾਰਾ)- ਸੰਗਤ ਸਾਹਿਬ ਭਾਈ ਫੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੀ ਵਿਦਿਆਰਥਣ ਕਮਲਪ੍ਰੀਤ ਕੌਰ ਨੇ ਸ਼ਾਈਨ ਡਾਂਸ ਪਲੈਨਟ, ਰਿਚ ਹੈਰੀਟੇਜ਼ ਕਲਚਰਲ ਅਤੇ ਵੈਲਫੇਅਰ ਸੁਸਾਇਟੀ ਬਠਿੰਡਾ ਵਿਖੇ ਕਰਵਾਏ ਗਏ 'ਮਿਸ ...

ਪੂਰੀ ਖ਼ਬਰ »

ਬਾਬਾ ਫ਼ਰੀਦ ਪਬਲਿਕ ਸਕੂਲ ਵਿਖੇ ਆਨਲਾਈਨ ਮੁਕਾਬਲੇ ਕਰਵਾਏ

ਫ਼ਰੀਦਕੋਟ, 10 ਜਨਵਰੀ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਪਬਲਿਕ ਸਕੂਲ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਦਿਆਰਥੀਆਂ ਦੇ ਆਨਲਾਈਨ ਮੁਕਾਬਲੇ ਕਰਵਾਏ ਗਏ | ਸਕੂਲ ਬੰਦ ਹੋਣ ਕਾਰਨ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਰਲ ਕੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਬਾਜਾਖਾਨਾ, 10 ਜਨਵਰੀ (ਜਗਦੀਪ ਸਿੰਘ ਗਿੱਲ)- ਪਿੰਡ ਲੰਭਵਾਲੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਪਿੰਡ ਦੇ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਤੋਂ ਮੁੱਖ ਗ੍ਰੰਥੀ ਬੂਟਾ ਸਿੰਘ ਵਲੋਂ ਅਰਦਾਸ ਕਰਨ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਸ਼ਹਿਰ ਵਾਸੀਆਂ ਵਲੋਂ ਸਨਮਾਨਿਤ

ਫ਼ਰੀਦਕੋਟ, 10 ਜਨਵਰੀ (ਹਰਮਿੰਦਰ ਸਿੰਘ ਮਿੰਦਾ)- ਸਥਾਨਕ ਆਫ਼ੀਸਰ ਕਲੱਬ ਵਿਖੇ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਦਾ ਸਟੇਟ ਟਰਾਂਸਪੋਰਟਰ ਕਮਿਸ਼ਨਰ ਪੰਜਾਬ ਵਜੋਂ ਤਬਾਦਲਾ ਹੋਣ 'ਤੇ ਸ਼ਹਿਰ ਨਿਵਾਸੀਆਂ ਵਲੋਂ ਸਨਮਾਨ ਕੀਤਾ ਗਿਆ | ਸਮਾਗਮ 'ਚ ਡਿਪਟੀ ਕਮਿਸ਼ਨਰ ਵਿਮਲ ...

ਪੂਰੀ ਖ਼ਬਰ »

ਰਿਟਰਨਿੰਗ ਅਫ਼ਸਰ ਵਲੋਂ ਪਿ੍ੰਟਿੰਗ ਪ੍ਰੈੱਸ ਮਾਲਕਾਂ ਤੇ ਰਾਜਨੀਤਿਕ ਨੁਮਾਇੰਦਿਆਂ ਨਾਲ ਮੀਟਿੰਗ

ਜੈਤੋ, 10 ਜਨਵਰੀ (ਭੋਲਾ ਸ਼ਰਮਾ, ਗੁਰਚਰਨ ਸਿੰਘ ਗਾਬੜੀਆ)- ਡਾ. ਨਿਰਮਲ ਓਸੇਪਚਨ ਆਈ.ਏ.ਐਸ. ਰਿਟਰਨਿੰਗ ਅਫ਼ਸਰ (089 ਵਿਧਾਨ ਸਭਾ ਹਲਕਾ ਜੈਤੋ ਰਾਖਵਾਂ)-ਕਮ-ਉਪ ਮੰਡਲ ਮੈਜਿਸਟਰੇਟ ਜੈਤੋ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ 2022 ਸਬੰਧੀ ਚੋਣ ...

ਪੂਰੀ ਖ਼ਬਰ »

ਅਕਾਲੀ ਸਰਕਾਰ ਨੇ ਹੀ ਔਰਤਾਂ ਲਈ ਵਿਸ਼ੇਸ਼ ਯੋਜਨਾਵਾਂ ਲਿਆਂਦੀਆਂ : ਰੋਮਾਣਾ

ਫ਼ਰੀਦਕੋਟ, 10 ਜਨਵਰੀ (ਜਸਵੰਤ ਸਿੰਘ ਪੁਰਬਾ)- ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਔਰਤਾਂ ਦਾ ਸਰਵਪੱਖੀ ਵਿਕਾਸ ਹੋਇਆ ਹੈ ਤੇ ਅਕਾਲੀ ਸਰਕਾਰ ਸਮੇਂ ਹੀ ਔਰਤਾਂ ਲਈ ਵਿਸ਼ੇਸ਼ ਯੋਜਨਾਵਾਂ ਲਿਆਂਦੀਆਂ ਗਈਆਂ ਤੇ ਲਾਗੂ ਕੀਤੀਆਂ ਗਈਆਂ | 2022 ਦੀਆਂ ਚੋਣਾਂ 'ਚ ਵੀ ਅਕਾਲੀ ...

ਪੂਰੀ ਖ਼ਬਰ »

ਕੁਲਬੀਰ ਸਿੰਘ ਮੱਤਾ ਡੋਰ ਟੂ ਡੋਰ ਦੁਕਾਨਦਾਰਾਂ ਨੂੰ ਮਿਲੇ

ਫ਼ਰੀਦਕੋਟ, 10 ਜਨਵਰੀ (ਜਸਵੰਤ ਸਿੰਘ ਪੁਰਬਾ)- ਚੋਣ ਕਮਿਸ਼ਨ ਦੇ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਹੁੰਦੇ ਹੀ ਸਖ਼ਤ ਠੰਢ ਦੇ ਬਾਵਜੂਦ ਚੋਣ ਸਰਗਰਮੀਆਂ ਨੇ ਗਰਮੀ ਫ਼ੜਨੀ ਸ਼ੁਰੂ ਕਰ ਦਿੱਤੀ ਹੈ | ਪੰਜਾਬ ਮੰਡੀ ਦੇ ਸੇਵਾ ਮੁਕਤ ਡਿਪਟੀ ਜਨਰਲ ਮੈਨੇਜਰ ਅਤੇ ਸੰਯੁਕਤ ਕਿਸਾਨ ...

ਪੂਰੀ ਖ਼ਬਰ »

ਦਰਜਨਾਂ ਪਰਿਵਾਰ ਰਿਵਾਇਤੀ ਪਾਰਟੀਆਂ ਛੱਡ 'ਆਪ' 'ਚ ਹੋਏ ਸ਼ਾਮਿਲ

ਫ਼ਰੀਦਕੋਟ, 10 ਜਨਵਰੀ (ਜਸਵੰਤ ਸਿੰਘ ਪੁਰਬਾ)- ਆਮ ਆਦਮੀ ਪਾਰਟੀ ਨੂੰ ਫ਼ਰੀਦਕੋਟ ਵਿਚ ਅੱਜ ਵੱਡੀ ਸਫਲਤਾ ਮਿਲੀ ਜਦੋਂ ਪਿੰਡਾਂ ਤੋਂ ਕਈ ਆਗੂ ਆਪਣੇ ਸਾਥੀਆਂ ਸਮੇਤ ਰਿਵਾਇਤੀ ਪਾਰਟੀਆਂ ਦਾ ਪੱਲਾ ਛੱਡ ਕੇ ਆਪ ਦੇ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਦੀ ਮੌਜੂਦਗੀ ਵਿਚ 'ਆਪ' ...

ਪੂਰੀ ਖ਼ਬਰ »

ਟੀਚਰ ਕਾਲੋਨੀ ਦੇ ਪਰਿਵਾਰ ਸਮੇਤ ਅਕਾਲੀ ਦਲ 'ਚ ਹੋਏ ਸ਼ਾਮਿਲ

ਫ਼ਰੀਦਕੋਟ, 10 ਜਨਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਸ਼ਹਿਰ ਦੇ ਮੁਹੱਲਾ ਟੀਚਰ ਕਾਲੋਨੀ ਤੋਂ ਬੇਅੰਤ ਸਿੰਘ ਅਤੇ ਬੰਟੀ ਕਨੋਜੀਆ ਆਪਣੇ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ ਹਨ | ਇਨ੍ਹਾਂ ਦਾ ਪਰਿਵਾਰ ਦਾ ...

ਪੂਰੀ ਖ਼ਬਰ »

ਚੋਣਾਂ ਦੌਰਾਨ ਸਿਆਸੀ ਪੈਂਫਲੇਟਾਂ ਤੇ ਪੋਸਟਰਾਂ ਦੀ ਪ੍ਰਕਾਸ਼ਨਾ ਸੰਬੰਧੀ ਦਿਸ਼ਾ ਨਿਰਦੇਸ਼ ਜਾਰੀ

ਫ਼ਰੀਦਕੋਟ, 10 ਜਨਵਰੀ (ਜਸਵੰਤ ਸਿੰਘ ਪੁਰਬਾ)- ਲੋਕ ਨੁਮਾਇੰਦਗੀ ਐਕਟ 1951 ਦੀ ਧਾਰਾ 127 ਏ ਤਹਿਤ ਕੋਈ ਵੀ ਵਿਅਕਤੀ ਚੋਣਾਂ ਨਾਲ ਸਬੰਧਿਤ ਪੈਂਫ਼ਲੇਟ ਜਾਂ ਪੋਸਟਰ ਤਦ ਤੱਕ ਪ੍ਰਕਾਸ਼ਿਤ ਨਹੀਂ ਕਰੇਗਾ ਜਦ ਤੱਕ ਉਸ 'ਤੇ ਪਿ੍ਟਿੰਗ ਤੇ ਪਬਲਿਸ਼ਰ ਦਾ ਨਾਂਅ ਅਤੇ ਪਤਾ ਦਰਜ ਨਾ ਹੋਵੇ | ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਚੋਣ ਰੈਲੀਆਂ/ਪੈਦਲ ਯਾਤਰਾ ਆਦਿ ਸਬੰਧੀ ਮਨਾਹੀ ਦੇ ਹੁਕਮ ਜਾਰੀ

ਫ਼ਰੀਦਕੋਟ, 10 ਜਨਵਰੀ (ਜਸਵੰਤ ਸਿੰਘ ਪੁਰਬਾ)- ਵਿਸ਼ਵ ਸਿਹਤ ਸੰਗਠਨ ਵਲੋਂ ਕੋਰੋਨਾ ਨੂੰ ਮਹਾਂਮਾਰੀ ਐਲਾਨਿਆ ਗਿਆ ਹੈ | ਕੋਰੋਨਾ ਦੇ ਜ਼ਿਲ੍ਹੇ ਅਤੇ ਰਾਜ ਵਿਚ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਸਮੇਂ ਸਮੇਂ 'ਤੇ ਹੁਕਮ ਜਾਰੀ ਕੀਤੇ ਗਏ ਹਨ | ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਕੋਟਸੁਖੀਆ ਨੇ ਮਨਤਾਰ ਸਿੰਘ ਬਰਾੜ ਦੇ ਹੱਕ 'ਚ ਪਿੰਡ ਪੱਕਾ 'ਚ ਨੁੱਕੜ ਮੀਟਿੰਗਾਂ

ਕੋਟਕਪੂਰਾ, 10 ਜਨਵਰੀ (ਮੋਹਰ ਸਿੰਘ ਗਿੱਲ)- ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਕੋਟਕਪੂਰਾ ਤੋਂ ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਉਮੀਦਵਾਰ ਮਨਤਾਰ ਸਿੰਘ ਬਰਾੜ ਦੇ ਹੱਕ 'ਚ ਸ਼ੋ੍ਰਮਣੀ ਅਕਾਲੀ ਦਲ ਅਨੁਸੂਚਿਤ ਜਾਤੀ ਵਿੰਗ ...

ਪੂਰੀ ਖ਼ਬਰ »

ਕਾਂਗਰਸ ਦੇ ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ ਚਮਕੌਰ ਸਿੰਘ ਪਰਿਵਾਰ ਸਮੇਤ ਅਕਾਲੀ ਦਲ 'ਚ ਸ਼ਾਮਿਲ

ਫ਼ਰੀਦਕੋਟ, 10 ਜਨਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਹਲਕੇ ਦੀ ਫ਼ੇਰੀ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਕੌਮੀ ਪ੍ਰਧਾਨ ਯੂਥ ਅਕਾਲੀ ਦਲ ਦੀ ਹਾਜ਼ਰੀ ਵਿਚ ਚਮਕੌਰ ਸਿੰਘ ਜ਼ਿਲ੍ਹਾ ...

ਪੂਰੀ ਖ਼ਬਰ »

ਸੰਯੁਕਤ ਅਕਾਲੀ ਦਲ ਵਲੋਂ 'ਵੀਰ ਬਾਲ ਦਿਵਸ' ਮਨਾਏ ਜਾਣ ਦੀ ਭਰਵੀਂ ਸ਼ਲਾਘਾ

ਕੋਟਕਪੂਰਾ, 10 ਜਨਵਰੀ (ਮੋਹਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ ਸੰਯੁਕਤ ਜ਼ਿਲ੍ਹਾ ਫ਼ਰੀਦਕੋਟ ਨੇ ਹਰ ਸਾਲ 26 ਦਸੰਬਰ ਨੂੰ 'ਵੀਰ ਬਾਲ ਦਿਵਸ' ਕੌਮੀ ਪੱਧਰ 'ਤੇ ਮਨਾਏ ਜਾਣ ਦੀ ਭਰਵੀਂ ਸ਼ਲਾਘਾ ਕੀਤੀ ਹੈ | ਜਥੇਬੰਦੀ ਦੀ ਜਨਰਲ ਸਕੱਤਰ ਜਥੇਦਾਰ ਮੱਖਣ ਸਿੰਘ ਨੰਗਲ, ਸੀਨੀਅਰ ...

ਪੂਰੀ ਖ਼ਬਰ »

ਸੁਖਵੰਤ ਸਿੰਘ ਪੱਕਾ 'ਆਪ' ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਫ਼ਰੀਦਕੋਟ, 10 ਜਨਵਰੀ (ਜਸਵੰਤ ਸਿੰਘ ਪੁਰਬਾ)- ਆਮ ਆਦਮੀ ਪਾਰਟੀ ਵਲੋਂ ਯੂਥ ਵਿੰਗ ਪੰਜਾਬ ਦੇ ਅਹੁਦੇਦਾਰਾਂ ਦੀ ਐਲਾਨੀ ਸੂਚੀ ਤਹਿਤ ਨੌਜਵਾਨ ਆਗੂਆਂ ਸੁਖਵੰਤ ਸਿੰਘ ਪੱਕਾ ਨੂੰ 'ਆਪ' ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤੇ ਜਸਵੀਰ ਸਿੰਘ ਸਿੱਧੂ ਨੂੰ ਜ਼ਿਲ੍ਹਾ ਵਾਈਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX