ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  30 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  7 minutes ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  28 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  39 minutes ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 1 hour ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 2 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 2 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 2 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 3 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 4 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  1 minute ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 5 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 5 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 6 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 6 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 7 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 28 ਪੋਹ ਸੰਮਤ 553

ਫਿਰੋਜ਼ਪੁਰ

ਕਾਂਗਰਸ ਸਰਕਾਰ ਦੇ ਪੰਜ ਸਾਲ ਪੂਰੇ, ਪਰ ਨਹੀਂ ਮਿਲੀਆਂ ਲੋੜਵੰਦਾਂ ਨੂੰ ਬੁਨਿਆਦੀ ਸਹੂਲਤਾਂ

ਮਮਦੋਟ, 10 ਜਨਵਰੀ (ਸੁਖਦੇਵ ਸਿੰਘ ਸੰਗਮ)-ਪੰਜਾਬ 'ਚ 2017 ਦੌਰਾਨ ਬਣੀ ਕਾਂਗਰਸ ਪਾਰਟੀ ਦੀ ਸਰਕਾਰ ਦੇ ਪੰਜ ਸਾਲ ਪੂਰੇ ਹੋਣ ਦੇ ਬਾਵਜੂਦ ਵੀ ਲੋੜਵੰਦ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਨਹੀਂ ਮਿਲ ਸਕੀਆਂ, ਜਿਸ ਦੇ ਚੱਲਦਿਆਂ ਸਰਕਾਰੀ ਕਾਰਗੁਜ਼ਾਰੀ ਤੋਂ ਨਾਖ਼ੁਸ਼ ਲੋਕ ਅਗਲੇ ਮਹੀਨੇ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਸਬਕ ਸਿਖਾਉਣ ਦੇ ਰੌਂਅ ਵਿਚ ਹਨ | ਮਾਮਲਾ ਮਮਦੋਟ ਬਲਾਕ ਦੇ ਪਿੰਡ ਬਸਤੀ ਹਜ਼ਾਰਾ ਸਿੰਘ ਵਾਲੀ (ਦਾਖਲੀ ਮੱਤੜ ਉਤਾੜ) ਦਾ ਹੈ, ਜਿੱਥੇ ਰਹਿੰਦੇ ਲਗਪਗ ਅਰਧ ਸੈਂਕੜਾ ਮਜ਼ਦੂਰ ਪਰਿਵਾਰਾਂ ਨੇ ਪੱਕੇ ਮਕਾਨ ਬਣਾਉਣ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਸਰਕਾਰੀ ਗਰਾਂਟ ਲੈਣ ਲਈ ਫਾਰਮ ਭਰੇ ਸਨ, ਪਰ ਤਰਾਸਦੀ ਇਹ ਰਹੀ ਕਿ ਪਿੰਡ ਦੇ ਪੰਚਾਇਤੀ ਨੁਮਾਇੰਦਿਆਂ ਵਲੋਂ ਗ਼ਰੀਬ ਮਜ਼ਦੂਰਾਂ ਦੇ ਹੱਕਾਂ 'ਤੇ ਡਾਕਾ ਮਾਰਦਿਆਂ ਉਨ੍ਹਾਂ ਲਈ ਆਏ ਮਕਾਨ ਕੋਠੀਆਂ ਤੇ ਜ਼ਮੀਨਾਂ ਦੇ ਮਾਲਕ ਲੋਕਾਂ ਨੂੰ ਦਿਵਾ ਦਿੱਤੇ | ਪਿੰਡ ਦੇ ਜੋਗਿੰਦਰ ਸਿੰਘ, ਚਾਨਣ ਸਿੰਘ, ਅੰਗਰੇਜ਼ ਸਿੰਘ, ਜਰਨੈਲ ਸਿੰਘ, ਸਿਮਰਨਜੀਤ ਕੌਰ, ਸ਼ਿੰਦਰਪਾਲ, ਪਿੱਪਲ ਸਿੰਘ, ਦਰਸ਼ਨ ਸਿੰਘ, ਸੁਰਜੀਤ ਸਿੰਘ, ਮੱਸਾ ਸਿੰਘ, ਸੁਖਚੈਨ ਸਿੰਘ, ਗੁਰਮੀਤ ਸਿੰਘ, ਬਚਿੱਤਰ ਸਿੰਘ ਤੇ ਬਲਵੀਰ ਸਿੰਘ ਆਦਿ ਮਜ਼ਦੂਰ ਪਰਿਵਾਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਵਿਭਾਗੀ ਸ਼ਰਤਾਂ ਅਨੁਸਾਰ ਉਕਤ ਯੋਜਨਾ ਦਾ ਲਾਭ ਲੈਣ ਲਈ ਫਾਰਮ ਭਰੇ ਸਨ ਤੇ ਵਿਭਾਗੀ ਕਰਮਚਾਰੀਆਂ ਵਲੋਂ ਉਨ੍ਹਾਂ ਦੇ ਘਰ ਦਾ ਮੁਆਇਨਾ ਕਰਦਿਆਂ ਕੱਚੇ ਤੇ ਬਾਲਿਆਂ ਵਾਲੀਆਂ ਛੱਤਾਂ ਦੀਆਂ ਫ਼ੋਟੋਆਂ ਵੀ ਕਰ ਲਈਆਂ ਸਨ, ਪਰ ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਨੂੰ ਯੋਜਨਾ ਦਾ ਲਾਭ ਨਹੀਂ ਮਿਲਿਆ | ਇਸ ਦੌਰਾਨ ਮਜ਼ਦੂਰ ਤਰਸੇਮ ਸਿੰਘ, ਜਸਵੰਤ ਸਿੰਘ, ਹਰਭਜਨ ਸਿੰਘ ਤੇ ਕੁਲਵੰਤ ਸਿੰਘ ਨੇ ਦੱਸਿਆ ਕਿ ਪਿੰਡ ਦੇ ਕੁਝ ਲੋਕਾਂ ਨੇ ਭੋਲੇ-ਭਾਲੇ ਹੋਣ ਦਾ ਫ਼ਾਇਦਾ ਉਠਾਉਂਦਿਆਂ ਉਨ੍ਹਾਂ ਦੇ ਕੱਚੇ ਮਕਾਨਾਂ ਦੀਆਂ ਫ਼ੋਟੋਆਂ ਕਰਕੇ ਆਪਣੇ ਚਹੇਤਿਆਂ ਨੂੰ ਉਕਤ ਯੋਜਨਾ ਤਹਿਤ ਆਰਥਿਕ ਰਾਸ਼ੀ ਪੁਵਾ ਦਿੱਤੀ ਗਈ ਹੈ, ਜਦਕਿ ਉਹ ਹਾਲੇ ਤੱਕ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟ ਰਹੇ ਹਨ | ਇਸ ਮੌਕੇ ਪਿੰਡ ਦੇ ਚੌਂਕ ਵਿਚ ਇਕੱਠੇ ਹੋਏ ਯੋਜਨਾ ਤੋਂ ਵਾਂਝੇ ਦਰਜਨਾਂ ਕਿਰਤੀ ਮਰਦਾਂ ਤੇ ਔਰਤਾਂ ਨੇ ਪਿੰਡ ਦੀ ਇਕ ਮਹਿਲਾ ਪੰਚ ਦੇ ਪਤੀ ਉੱਪਰ ਸਿੱਧੇ ਤੌਰ 'ਤੇ ਦੋਸ਼ ਲਗਾਏ ਕਿ ਉਸ ਨੇ ਵਿਭਾਗੀ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ ਆਪਣੇ ਨੇੜੇ ਵਾਲੇ ਲੋਕਾਂ ਤੋਂ ਕਥਿਤ 20-20 ਹਜ਼ਾਰ ਰੁਪਏ ਪ੍ਰਤੀ ਕਮਰਾ ਵੱਟੀ ਲੈ ਕੇ ਗਰਾਂਟ ਦਿਵਾ ਦਿੱਤੀ ਤੇ ਉਨ੍ਹਾਂ ਦੇ ਨਾਂਅ ਸਰਕਾਰੀ ਲਿਸਟ ਵਿਚੋਂ ਗ਼ਾਇਬ ਕਰਵਾ ਦਿੱਤੇ | ਲੋਕਾਂ ਨੇ ਇਹ ਵੀ ਦੱਸਿਆ ਕਿ ਪਿੰਡ ਦੇ ਕਹਿੰਦੇ ਕਹਾਉਂਦੇ ਤੇ ਚੋਖੀ ਜਾਇਦਾਦ ਵਾਲੇ ਮਨਜੀਤ ਕੌਰ, ਬਗੀਚਾ ਸਿੰਘ ਤੇ ਬੋਹੜ ਸਿੰਘ ਸਮੇਤ ਦਰਜਨ ਭਰ ਘਰ ਇਹ ਸਹੂਲਤ ਦਾ ਲਾਭ ਲੈ ਚੁੱਕੇ ਹਨ | ਉਕਤ ਲੋਕਾਂ ਨੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਤੇ ਬੀ. ਡੀ. ਪੀ. ਓ ਮਮਦੋਟ ਤੋਂ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਾਉਣ ਅਤੇ ਉਨ੍ਹਾਂ ਦਾ ਬਣਦਾ ਹੱਕ ਦਿਵਾਉਣ ਦੀ ਮੰਗ ਕੀਤੀ ਹੈ |

ਫ਼ਿਰੋਜ਼ਪੁਰ 'ਚ ਨਹੀਂ ਹੋਈ ਚੋਣ ਜ਼ਾਬਤੇ ਦੀ ਪਾਲਣਾ

ਫ਼ਿਰੋਜ਼ਪੁਰ, 10 ਜਨਵਰੀ (ਗੁਰਿੰਦਰ ਸਿੰਘ)-14 ਫਰਵਰੀ ਨੂੰ ਪੰਜਾਬ ਅੰਦਰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੌਰਾਨ ਚੋਣ ਜ਼ਾਬਤੇ ਦੀ ਪਾਲਨਾ ਕਰਾਉਣ ਲਈ ਚੋਣ ਅਧਿਕਾਰੀ ਕਿੰਨੇ ਕੁ ਸੰਜੀਦਾ ਹਨ, ਇਸ ਦੀ ਮਿਸਾਲ ਫ਼ਿਰੋਜ਼ਪੁਰ ਸ਼ਹਿਰ 'ਚ ਦੇਖਣ ਨੂੰ ਮਿਲਦੀ ਹੈ, ਜਿੱਥੇ ...

ਪੂਰੀ ਖ਼ਬਰ »

ਸੰਘਣੀ ਧੁੰਦ ਕਾਰਨ ਮਖੂ ਤਿਕੋਣੀ 'ਤੇ ਬੱਸਾਂ ਦੀ ਆਹਮੋ-ਸਾਹਮਣੇ ਟੱਕਰ

ਮਖੂ, 10 ਜਨਵਰੀ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)-ਮਖੂ ਤਿਕੋਣੀ 'ਤੇ ਸੰਘਣੀ ਧੁੰਦ ਕਾਰਨ ਦੋ ਬੱਸਾਂ ਦੀ ਸਿੱਧੀ ਟੱਕਰ ਹੋ ਗਈ | ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਨੈਸ਼ਨਲ ਹਾਈਵੇ ਮਖੂ ਤਿਕੋਣੀ 'ਤੇ ਨਿਊ ਦੀਪ ਦੀ ਬੱਸ ਜੋ ਬਠਿੰਡਾ ਤੋਂ ਅੰਮਿ੍ਤਸਰ ਜਾ ਰਹੀ ਸੀ ਤੇ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਸੇਵਾ ਭਾਰਤੀ ਨੇ ਬਾਲ ਸੰਸਕਾਰ ਕੇਂਦਰਾਂ 'ਚ ਲੋਹੜੀ ਮਨਾਈ

ਜ਼ੀਰਾ, 10 ਜਨਵਰੀ (ਮਨਜੀਤ ਸਿੰਘ ਢਿੱਲੋਂ)-ਉੱਘੀ ਸਮਾਜ ਸੇਵੀ ਸੰਸਥਾ ਸੇਵਾ ਭਾਰਤੀ ਸੰਸਥਾ ਦੇ ਆਗੂਆਂ ਤੇ ਮੈਂਬਰਾਂ ਵਲੋਂ ਸੰਸਥਾ ਦੀ ਪੰਜਾਬ ਸਰਪ੍ਰਸਤ ਮੈਡਮ ਮਧੂ ਮਿੱਤਲ ਤੇ ਜ਼ੀਰਾ ਦੇ ਪ੍ਰਧਾਨ ਵੀਰ ਸਿੰਘ ਚਾਵਲਾ ਦੀ ਅਗਵਾਈ ਹੇਠ ਇਲਾਕੇ ਦੇ ਬਾਲ ਸੰਸਥਾ ਕੇਂਦਰਾਂ 'ਚ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਮੀਂਹ ਕਾਰਨ ਖਰਾਬ ਹੋਈ ਫ਼ਸਲ ਦਾ ਮੁਆਵਜ਼ਾ ਦੇਣ ਦੀ ਮੰਗ

ਖੋਸਾ ਦਲ ਸਿੰਘ, 10 ਜਨਵਰੀ (ਮਨਪ੍ਰੀਤ ਸਿੰਘ ਸੰਧੂ)-ਬੀਤੇ ਦਿਨੀਂ ਪਏ ਮੀਂਹ ਕਾਰਨ ਖੋਸਾ ਦਲ ਸਿੰਘ ਸਮੇਤ ਨੇੜਲੇ ਪਿੰਡਾਂ 'ਚ ਸਬਜ਼ੀਆਂ ਮੀਂਹ ਦੇ ਪਾਣੀ ਵਿਚ ਡੁੱਬਣ ਕਾਰਨ ਭਾਰੀ ਨੁਕਸਾਨ ਹੋਇਆ ਹੈ | ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਵਫ਼ਦ ਨੇ ਜ਼ੀਰਾ ਦੇ ...

ਪੂਰੀ ਖ਼ਬਰ »

ਚੇਅ. ਹਰਬੰਸ ਸਿੰਘ ਨੇ ਵਰਕਰਾਂ ਨਾਲ ਕੀਤੀ ਮੀਟਿੰਗ

ਮਮਦੋਟ, 10 ਜਨਵਰੀ (ਸੁਖਦੇਵ ਸਿੰਘ ਸੰਗਮ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਪਾਰਟੀ ਦੀ ਟਿਕਟ ਪ੍ਰਾਪਤੀ ਲਈ ਜੱਦੋ-ਜਹਿਦ ਕਰ ਰਹੇ ਚੇਅਰਮੈਨ ਹਰਬੰਸ ਸਿੰਘ ਲੱਖਾ ਸਿੰਘ ਵਾਲਾ ਨੇ ਆਪਣੇ ਹਮਾਇਤੀ ਪਾਰਟੀ ਵਰਕਰਾਂ ਨਾਲ ਮਮਦੋਟ ਵਿਖੇ ਮੀਟਿੰਗ ਕਰਕੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ, ਮਾਮਲਾ ਦਰਜ

ਫ਼ਿਰੋਜ਼ਪੁਰ, 10 ਜਨਵਰੀ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਦੇ ਖੇਤਰ 'ਚ ਨਾਰਕੋਟਿਕ ਸੈੱਲ ਵਲੋਂ ਨਸ਼ਾ ਤਸਕਰਾਂ 'ਤੇ ਨਕੇਲ ਪਾਉਣ ਦੇ ਮੱਦੇਨਜ਼ਰ ਚਲਾਈ ਮੁਹਿੰਮ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿਚ ਸਫਲਤਾ ਹਾਸਿਲ ...

ਪੂਰੀ ਖ਼ਬਰ »

ਚਾਲੂ ਭੱਠੀ ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਗੁਰੂਹਰਸਹਾਏ, 10 ਜਨਵਰੀ (ਕਪਿਲ ਕੰਧਾਰੀ)-ਐੱਸ. ਐੱਸ. ਪੀ. ਫ਼ਿਰੋਜ਼ਪੁਰ ਨਰਿੰਦਰ ਭਾਰਗਵ ਦੇ ਦਿਸ਼ਾ-ਨਿਰਦੇਸ਼ ਤਹਿਤ ਗੁਰੂਹਰਸਹਾਏ ਦੇ ਡੀ. ਐੱਸ. ਪੀ. ਤੇ ਥਾਣਾ ਮੁਖੀ ਪੁਸ਼ਪਿੰਦਰ ਸਿੰਘ ਦੀ ਅਗਵਾਈ ਹੇਠ ਗੁਰੂਹਰਸਹਾਏ ਪੁਲਿਸ ਵਲੋਂ ਨਸ਼ਿਆਂ ਤੇ ਮਾੜੇ ਅਨਸਰਾਂ ਖ਼ਿਲਾਫ਼ ...

ਪੂਰੀ ਖ਼ਬਰ »

ਸਿੱਖ ਯਾਤਰੀ 31 ਤੱਕ ਪਾਸਪੋਰਟ ਜਮਾਂ ਕਰਵਾਉਣ

72 ਘੰਟੇ ਪਹਿਲਾਂ ਕੋਰੋਨਾ ਟੈੱਸਟ ਜ਼ਰੂਰੀ ਫ਼ਿਰੋਜ਼ਪੁਰ, 10 ਜਨਵਰੀ (ਜਸਵਿੰਦਰ ਸਿੰਘ ਸੰਧੂ)-ਵਿਸਾਖੀ ਦਿਹਾੜੇ 'ਤੇ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਵਲੋਂ ਗੁਰਦੁਆਰਾ ਨਨਕਾਣਾ ਸਾਹਿਬ ਪਾਕਿਸਤਾਨ ਜਥਾ ਭੇਜਿਆ ਜਾਣਾ ਹੈ | ਜਥੇ 'ਚ ਜਾਣ ਵਾਲੇ ...

ਪੂਰੀ ਖ਼ਬਰ »

ਏਕਤਾ ਉਪਲ ਵਲੋਂ ਜੇਲ੍ਹ ਦਾ ਦੌਰਾ

ਫ਼ਿਰੋਜ਼ਪੁਰ, 10 ਜਨਵਰੀ (ਰਾਕੇਸ਼ ਚਾਵਲਾ)-ਇੰਚਾਰਜ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਸਚਿਨ ਸ਼ਰਮਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੇਂਦਰੀ ਜੇਲ੍ਹ ਦਾ ਸਰਵੇਖਣ ਕੀਤਾ ਗਿਆ | ਇਸ ਜੇਲ੍ਹ ਦੌਰੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਜ਼ਿਲ੍ਹੇ 'ਚ ਬੂਸਟਰ ਡੋਜ਼ ਦੀ ਸ਼ੁਰੂਆਤ

ਫ਼ਿਰੋਜ਼ਪੁਰ, 10 ਜਨਵਰੀ (ਜਸਵਿੰਦਰ ਸਿੰਘ ਸੰਧੂ)-ਦੁਨੀਆ 'ਚ ਫੈਲੀ ਕੋਰੋਨਾ ਮਹਾਂਮਾਰੀ ਦੇ ਪ੍ਰਭਾਵ ਤੋਂ ਜ਼ਿਲ੍ਹਾ ਵਾਸੀਆਂ ਨੂੰ ਬਚਾਉਣ ਲਈ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਰਾਜਿੰਦਰ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅੱਜ ਜ਼ਿਲ੍ਹਾ ਹਸਪਤਾਲ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਦੋ ਅਧਿਆਪਕ ਕੋਰੋਨਾ ਪਾਜ਼ੀਟਿਵ

ਗੁਰੂਹਰਸਹਾਏ, 10 ਜਨਵਰੀ (ਹਰਚਰਨ ਸਿੰਘ ਸੰਧੂ)-ਕੋਰੋਨਾ ਦੇ ਮਾਮਲੇ ਮੁੜ ਤੋਂ ਵਧਣ ਨਾਲ ਲੋਕਾਂ ਅੰਦਰ ਫਿਰ ਸਹਿਮ ਤੇ ਡਰ ਦੀ ਸਥਿਤੀ ਪੈਦਾ ਹੋ ਰਹੀ ਹੈ | ਇਸੇ ਤਰ੍ਹਾਂ ਹੀ ਪਿੰਡ ਕੋਹਰ ਸਿੰਘ ਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਰਾਟ ਸਕੂਲ ਦੇ ਦੋ ਟੀਚਰਾਂ ਦੀ ਕੋਰੋਨਾ ...

ਪੂਰੀ ਖ਼ਬਰ »

ਕੋਰੋਨਾ ਧਮਾਕੇ ਲਗਾਤਾਰ ਜਾਰੀ, ਅੱਜ ਫਿਰ ਮਿਲੇ 79 ਮਾਮਲੇ

ਫ਼ਿਰੋਜ਼ਪੁਰ, 10 ਜਨਵਰੀ (ਜਸਵਿੰਦਰ ਸਿੰਘ ਸੰਧੂ)-ਦੁਨੀਆ 'ਚ ਫੈਲੀ ਕੋਰੋਨਾ ਮਹਾਂਮਾਰੀ ਦੇ ਮੁੜ ਵੱਧ ਰਹੇ ਪ੍ਰਭਾਵ ਕਾਰਨ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਅੱਜ ਫਿਰ 79 ਵਿਅਕਤੀ ਕੋਰੋਨਾ ਦੀ ਲਪੇਟ 'ਚ ਆ ਗਏ, ਜਿਸ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ ਕਰ ਦਿੱਤੀ ਗਈ ਹੈ | ਦੱਸਣਯੋਗ ...

ਪੂਰੀ ਖ਼ਬਰ »

ਪਿੰਡ ਹਰਾਜ ਵਿਖੇ ਦੋ ਦਰਜਨ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਤਲਵੰਡੀ ਭਾਈ, 10 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਜੋਗਿੰਦਰ ਸਿੰਘ ਜਿੰਦੂ ਦੀ ਚੋਣ ਮੁਹਿੰਮ ਨੂੰ ਭਖਾਉਣ ਲਈ ਉਨ੍ਹਾਂ ਦੇ ਸਪੁੱਤਰ ਸੁਰਿੰਦਰ ਸਿੰਘ ਬੱਬੂ ਪ੍ਰਧਾਨ ਯੂਥ ਅਕਾਲੀ ਦਲ ਜ਼ਿਲ੍ਹਾ ...

ਪੂਰੀ ਖ਼ਬਰ »

ਗੁਰਦੁਆਰਾ ਤੀਰਥਸਰ ਮੱਥਾ ਟੇਕਣ ਉਪਰੰਤ ਚੋਣ ਮੈਦਾਨ 'ਚ ਕੁੱਦੇ ਕੁਲਬੀਰ ਸਿੰਘ ਜ਼ੀਰਾ

ਜ਼ੀਰਾ, 10 ਜਨਵਰੀ (ਜੋਗਿੰਦਰ ਸਿੰਘ ਕੰਡਿਆਲ)-ਵਿਧਾਨ ਸਭਾ ਚੋਣਾਂ ਸਬੰਧੀ ਐਲਾਨ ਹੋਣ ਤੋਂ ਤੁਰੰਤ ਬਾਅਦ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕਰਨ ਲਈ ਕੁਲਬੀਰ ਸਿੰਘ ਜ਼ੀਰਾ ਵਲੋਂ ਆਪਣੇ ਜੱਦੀ ਪਿੰਡ ਬਸਤੀ ਬੂਟੇ ਵਾਲਾ ਵਿਖੇ ਸਥਿਤ ਗੁਰਦੁਆਰਾ ਤੀਰਥਸਰ ਸਾਹਿਬ ਵਿਖੇ ਮੱਥਾ ...

ਪੂਰੀ ਖ਼ਬਰ »

ਵਿਧਾਇਕ ਜ਼ੀਰਾ ਦੀ ਮਿਹਨਤ ਸਦਕਾ ਮੱਲਾਂਵਾਲਾ ਨੂੰ ਮਿਲੀ ਸਬ ਤਹਿਸੀਲ- ਬਿੱਟਾ

ਮੱਲਾਂਵਾਲਾ, 10 ਜਨਵਰੀ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਸਖ਼ਤ ਮਿਹਨਤ ਸਦਕਾ ਹੀ ਮੱਲਾਂਵਾਲਾ ਨੂੰ ਸਬ ਤਹਿਸੀਲ ਮਿਲੀ ਹੈ | ਇਹ ਸ਼ਬਦ ਰੌਸ਼ਨ ਲਾਲ ਬਿੱਟਾ ਬਲਾਕ ਪ੍ਰਧਾਨ ਪ੍ਰਦੇਸ਼ ਕਾਂਗਰਸ ਕਮੇਟੀ ਨੇ ਸਥਾਨਿਕ ...

ਪੂਰੀ ਖ਼ਬਰ »

ਭੁੱਲਰ ਨੇ ਛਾਉਣੀ ਦੇ ਦੁਕਾਨਦਾਰਾਂ ਦੀਆਂ ਸੁਣੀਆਂ ਮੁਸ਼ਕਲਾਂ

ਫ਼ਿਰੋਜ਼ਪੁਰ, 10 ਜਨਵਰੀ (ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਦੇ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਤੋਂ ਉਮੀਦਵਾਰ ਰਣਬੀਰ ਸਿੰਘ ਭੁੱਲਰ ਵਲੋਂ ਛਾਉਣੀ ਦੇ ਬਾਜ਼ਾਰਾਂ ਵਿਚ ਡੋਰ-ਟੂ-ਡੋਰ ਦੁਕਾਨਦਾਰਾਂ ਨਾਲ ਮਿਲਣੀ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ | ...

ਪੂਰੀ ਖ਼ਬਰ »

ਸਰਬਜੀਤ ਸਿੰਘ 30 ਪਰਿਵਾਰਾਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਗੁਰੂਹਰਸਹਾਏ, 10 ਜਨਵਰੀ (ਹਰਚਰਨ ਸਿੰਘ ਸੰਧੂ)-ਪਿੰਡ ਭੂਰੇ ਖ਼ੁਰਦ ਦੇ ਤਿੰਨ ਵਾਰ ਸਰਪੰਚ ਰਹੇ ਕੱਟੜ ਕਾਂਗਰਸੀ ਆਗੂ ਸਰਬਜੀਤ ਸਿੰਘ, ਮਨਪ੍ਰੀਤ ਸਿੰਘ, ਪਰਨਾਮ ਸਿੰਘ, ਗੁਰਮੇਜ ਸਿੰਘ, ਰਾਜਵੀਰ ਸਿੰਘ, ਬਾਜ਼ ਸਿੰਘ ਤੇ ਉਨ੍ਹਾਂ ਨਾਲ 30 ਹੋਰ ਕਾਂਗਰਸੀ ਪਰਿਵਾਰਾਂ ਨੇ ...

ਪੂਰੀ ਖ਼ਬਰ »

ਬੰਗੜ ਵਲੋਂ ਪਿੰਡ ਜੋਧਪੁਰ ਵਿਖੇ ਜਨਤਕ ਮਿਲਣੀ

ਮਮਦੋਟ, 10 ਜਨਵਰੀ (ਸੁਖਦੇਵ ਸਿੰਘ ਸੰਗਮ)-ਪੰਜਾਬ ਵਿਧਾਨ ਸਭਾ ਚੋਣਾਂ ਦੇ ਐਲਾਨ ਉਪਰੰਤ ਪ੍ਰਚਾਰ ਵਿਚ ਡੱਟੀ ਆਮ ਆਦਮੀ ਪਾਰਟੀ ਵਲੋਂ ਇਕ ਮੌਕਾ 'ਆਪ' ਨੂੰ ਮੁਹਿੰਮ ਤਹਿਤ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਉਮੀਦਵਾਰ ਅਮਰਦੀਪ ਸਿੰਘ ਆਸ਼ੂ ਬੰਗੜ ਵਲੋਂ ਦਰਸ਼ਨ ਸਿੰਘ ਪਿੰਡ ...

ਪੂਰੀ ਖ਼ਬਰ »

ਟਰੱਕ ਯੂਨੀਅਨਾਂ ਬਹਾਲ ਕੀਤੇ ਜਾਣ ਨਾਲ ਅਪਰੇਟਰਾਂ 'ਚ ਖ਼ੁਸ਼ੀ ਦੀ ਲਹਿਰ

ਜ਼ੀਰਾ, 10 ਜਨਵਰੀ (ਜੋਗਿੰਦਰ ਸਿੰਘ ਕੰਡਿਆਲ)-ਪੰਜਾਬ ਸਰਕਾਰ ਵਲੋਂ ਟਰੱਕ ਯੂਨੀਅਨਾਂ ਬਹਾਲ ਕੀਤੇ ਜਾਣ ਦੇ ਨੋਟੀਫ਼ਿਕੇਸ਼ਨ ਤੋਂ ਬਾਅਦ ਟਰੱਕ ਓਪਰੇਟਰ ਡਰਾਈਵਰ ਤੇ ਕਲੀਨਰ ਵਿਚ ਖ਼ੁਸ਼ੀ ਦੀ ਲਹਿਰ ਹੈ | ਇਸ ਸਬੰਧੀ ਟਰੱਕ ਯੂਨੀਅਨ ਜ਼ੀਰਾ ਵਿਖੇ ਇਕ ਸਾਦਾ ਸਮਾਗਮ ਕਰਕੇ ...

ਪੂਰੀ ਖ਼ਬਰ »

ਹਲਕੇ ਦੇ ਲੋਕ ਨਹਿਰੀ ਪਾਣੀ ਦੀ ਕਿੱਲਤ ਦੂਰ ਕਰਵਾਉਣ ਲਈ ਸੇਖੋਂ ਹੱਥ ਤਾਕਤ ਦੇਣਗੇ- ਹਾਮਦ ਵਾਲਾ

ਖੋਸਾ ਦਲ ਸਿੰਘ, 10 ਜਨਵਰੀ (ਮਨਪ੍ਰੀਤ ਸਿੰਘ ਸੰਧੂ)-ਸਤਲੁਜ ਦਰਿਆ ਦੇ ਨਾਲ ਲੱਗਦੇ ਹੋਣ ਦੇਣ ਦੇ ਬਾਵਜੂਦ ਵੀ ਹਲਕਾ ਜ਼ੀਰਾ ਦੀ ਚਿਰਾਂ ਤੋਂ ਨਹਿਰੀ ਪਾਣੀ ਦੀ ਮੰਗ ਅਧੂਰੀ ਪਈ ਹੈ ਅਤੇ ਜ਼ੀਰਾ ਦੇ ਖੇਤ ਨਹਿਰੀ ਪਾਣੀ ਨੂੰ ਪਿਆਸੇ ਹਨ | ਹਲਕੇ ਦੇ ਲੋਕ ਨਹਿਰੀ ਪਾਣੀ ਦੀ ਕਿੱਲਤ ...

ਪੂਰੀ ਖ਼ਬਰ »

ਅਜਮੇਰ ਸਿੰਘ ਚੱਕ ਸੈਦੋ ਕੇ ਸਮੇਤ ਦੋ ਦਰਜਨ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਗੁਰੂਹਰਸਹਾਏ, 10 ਜਨਵਰੀ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਹਲਕੇ ਦੇ ਪਿੰਡ ਚੱਕ ਸੈਦੋ ਕੇ ਵਿਖੇ ਪਹੁੰਚੇ ਅਕਾਲੀ ਦਲ ਦੇ ਉਮੀਦਵਾਰ ਵਰਦੇਵ ਸਿੰਘ ਮਾਨ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਹੋਰ ਸਫ਼ਲਤਾ ਮਿਲੀ, ਜਦੋਂ ਕਾਂਗਰਸ ਨਾਲ ਸਬੰਧਿਤ ਅਜਮੇਰ ਸਿੰਘ ਦਾ ਪਰਿਵਾਰ ਤੇ ...

ਪੂਰੀ ਖ਼ਬਰ »

ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ 'ਵੀਰ ਬਾਲ ਦਿਵਸ' ਵਜੋਂ ਮਨਾਉਣਾ ਪੰਜਾਬੀਅਤ ਲਈ ਸੋਗਾਤ- ਬਜਾਜ

ਫ਼ਿਰੋਜ਼ਪੁਰ, 10 ਜਨਵਰੀ (ਰਾਕੇਸ਼ ਚਾਵਲਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਹੈ ਕਿ ਦੇਸ਼ ਵਿਚ ਹਰ ਸਾਲ 26 ਦਸੰਬਰ ਜੋ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਹੁੰਦਾ ਹੈ, ਉਹ 'ਵੀਰ ਬਾਲ ਦਿਵਸ' ਵਜੋਂ ਮਨਾਇਆ ਜਾਇਆ ...

ਪੂਰੀ ਖ਼ਬਰ »

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ 'ਬਾਲ ਵੀਰ ਦਿਵਸ' ਵਜੋਂ ਮਨਾਉਣਾ ਇਤਿਹਾਸਿਕ ਫੈਸਲਾ-ਕਟੋਰਾ

ਫ਼ਿਰੋਜ਼ਪੁਰ, 10 ਜਨਵਰੀ (ਰਾਕੇਸ਼ ਚਾਵਲਾ)-ਹਮੇਸ਼ਾ ਸਿੱਖ ਧਰਮ ਪ੍ਰਤੀ ਆਪਣਾ ਪਿਆਰ ਪ੍ਰਧਾਨ ਮੰਤਰੀ ਨੇ ਦਿਖਾਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਜੁਗਰਾਜ ਕਟੋਰਾ ਜਨਰਲ ਸਕੱਤਰ ਕਿਸਾਨ ਮੋਰਚਾ ਭਾਜਪਾ ਪੰਜਾਬ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ...

ਪੂਰੀ ਖ਼ਬਰ »

ਟਰੱਕ ਯੂਨੀਅਨਾਂ ਬਹਾਲ ਕਰਨ ਦੀ ਖ਼ੁਸ਼ੀ 'ਚ ਲੱਡੂ ਵੰਡੇ

ਮੁੱਦਕੀ, 10 ਜਨਵਰੀ (ਭੁਪਿੰਦਰ ਸਿੰਘ)-2017 ਤੋਂ ਸਰਕਾਰ ਵਲੋਂ ਭੰਗ ਕੀਤੀਆਂ ਟਰੱਕ ਯੂਨੀਅਨਾਂ ਨੂੰ ਚੰਨੀ ਸਰਕਾਰ ਵਲੋਂ ਮੁੜ ਬਹਾਲ ਕਰਨ 'ਤੇ ਮੁੱਦਕੀ ਦੇ ਟਰੱਕ ਅਪਰੇਟਰਾਂ ਦੇ ਚਿਹਰਿਆਂ 'ਤੇ ਪੰਜਾਂ ਸਾਲਾਂ ਬਾਅਦ ਮੁੜ ਰੌਣਕ ਪਰਤ ਆਈ ਹੈ | ਟਰੱਕ ਯੂਨੀਅਨਾਂ ਬਹਾਲ ਹੋਣ ਦੀ ...

ਪੂਰੀ ਖ਼ਬਰ »

ਕਰਮੂਵਾਲਾ ਦੇ 15 ਪਰਿਵਾਰ 'ਆਪ' 'ਚ ਸ਼ਾਮਿਲ

ਖੋਸਾ ਦਲ ਸਿੰਘ, 10 ਜਨਵਰੀ (ਮਨਪ੍ਰੀਤ ਸਿੰਘ ਸੰਧੂ)-ਆਮ ਆਦਮੀ ਪਾਰਟੀ ਹਲਕਾ ਫ਼ਿਰੋਜ਼ਪੁਰ ਦਿਹਾਤੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਨਜ਼ਦੀਕੀ ਪਿੰਡ ਕਰਮੂਵਾਲਾ ਦੇ ਤਕਰੀਬਨ 15 ਪਰਿਵਾਰ ਕਾਂਗਰਸ ਤੇ ਅਕਾਲੀ ਦਲ ਨੂੰ ਅਲਵਿਦਾ ਕਹਿ ਆਮ ਆਦਮੀ ਪਾਰਟੀ ਵਿਚ ਸ਼ਾਮਿਲ ...

ਪੂਰੀ ਖ਼ਬਰ »

ਝਾਵਲਾ ਤੋਂ ਖੱਤਰੀ ਪਰਿਵਾਰ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਗੁਰੂਹਰਸਹਾਏ, 10 ਜਨਵਰੀ (ਹਰਚਰਨ ਸਿੰਘ ਸੰਧੂ)-ਹਲਕੇ ਦੇ ਪਿੰਡ ਝਾਵਲਾ ਤੋਂ ਕੱਟੜ ਕਾਂਗਰਸੀ ਸਵਰਗੀ ਜੋਗਿੰਦਪਾਲ ਦੇ ਪਰਿਵਾਰ 'ਚੋਂ ਨੌਜਵਾਨ ਕਾਂਗਰਸੀ ਆਗੂ ਗੁਲਸ਼ਨ ਕੁਮਾਰ ਅਬਰੋਲ, ਰਾਜਿੰਦਰ ਅਬਰੋਲ, ਸੰਦੀਪ ਕੁਮਾਰ, ਸੁਰਿੰਦਰ ਅਬਰੋਲ ਸਮੇਤ ਰਮੇਸ ਰਾਮ, ਗੌਰਵ, ਰੰਗੂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਤਰਕਸ਼ੀਲ ਨਾਟਕ ਕਰਵਾਇਆ

ਫ਼ਿਰੋਜ਼ਪੁਰ, 10 ਜਨਵਰੀ (ਜਸਵਿੰਦਰ ਸਿੰਘ ਸੰਧੂ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸ਼ਰਧਾ ਨਾਲ ਮਨਾਉਂਦੇ ਹੋਏ ਪਿੰਡ ਨੂਰਪੁਰ ਸੇਠਾਂ ਵਿਖੇ ਕਲਗ਼ੀਧਰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਦੇ ਸਹਿਯੋਗ ਨਾਲ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ...

ਪੂਰੀ ਖ਼ਬਰ »

ਡਾਕਟਰ ਦੀ ਪਰਚੀ ਤੋਂ ਬਿਨਾਂ ਨਾ ਵੇਚੀ ਜਾਵੇ ਦਵਾਈ- ਸਿਹਤ ਵਿਭਾਗ

ਫ਼ਿਰੋਜ਼ਪੁਰ, 10 ਜਨਵਰੀ (ਜਸਵਿੰਦਰ ਸਿੰਘ ਸੰਧੂ)-ਜ਼ਿਲੇ੍ਹ ਅੰਦਰ ਸਮੂਹ ਕੈਮਿਸਟਾਂ ਰਿਟੇਲਰ ਤੇ ਹੋਲਸੇਲਰਾਂ ਨੂੰ ਡਾਕਟਰ ਦੀ ਪਰਚੀ ਤੋਂ ਬਿਨਾਂ ਕੋਈ ਵੀ ਦਵਾਈ ਨਾ ਵੇਚੀ ਜਾਵੇ | ਖ਼ਾਸ ਤੌਰ 'ਤੇ ਹੈਬਿਟ ਫਾਰਮਿੰਗ (ਨਸ਼ੀਲੀਆਂ ਦਵਾਈਆਂ) ਦਾ ਮੁਕੰਮਲ ਰਿਕਾਰਡ ਰੱਖਿਆ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਰਾਮਦਾਸ ਪੁਰੀ ਅਰਮਾਨਪੁਰਾ ਤੋਂ ਨਗਰ ਕੀਰਤਨ ਸਜਾਇਆ

ਫ਼ਿਰੋਜ਼ਪੁਰ, 10 ਜਨਵਰੀ (ਜਸਵਿੰਦਰ ਸਿੰਘ ਸੰਧੂ)-ਗੁਰਦੁਆਰਾ ਗੁਰੂ ਰਾਮ ਦਾਸ ਪੁਰੀ ਅਰਮਾਨਪੁਰਾ (ਆਸਲ) ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਗਤ ਮਿਲਖਾ ਸਿੰਘ ਦੀ ਦੇਖ-ਰੇਖ ਹੇਠ ਪੂਰੀ ਸ਼ਰਧਾ ਭਾਵਨਾ ਤੇ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ

ਗੁਰੂਹਰਸਹਾਏ, 10 ਜਨਵਰੀ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਬਲਾਕ ਦੀ ਮਹੀਨੇਵਾਰ ਮੀਟਿੰਗ ਬਲਾਕ ਆਗੂ ਗੁਰਭੇਜ ਸਿੰਘ ਲੋਹੜਾ ਨਵਾਬ ਤੇ ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੂਬਾ ...

ਪੂਰੀ ਖ਼ਬਰ »

ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ 'ਵੀਰ ਬਾਲ ਦਿਵਸ' ਵਜੋਂ ਮਨਾਉਣਾ ਇਤਿਹਾਸਕ ਫ਼ੈਸਲਾ- ਡਾ. ਫਰਮਾਹ

ਫ਼ਿਰੋਜ਼ਪੁਰ, 10 ਜਨਵਰੀ (ਤਪਿੰਦਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਐਲਾਨ ਕਰਦੇ ਹੋਏ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ 'ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਹਰ ਸਾਲ 26 ਦਸੰਬਰ ਨੂੰ 'ਵੀਰ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਦੇ ਨਿਰਦੇਸ਼

ਫ਼ਿਰੋਜ਼ਪੁਰ, 10 ਜਨਵਰੀ (ਰਾਕੇਸ਼ ਚਾਵਲਾ)-ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਵਕੀਲਾਂ ਤੇ ਮੁਕੱਦਮੇਬਾਜ਼ੀ ਭੁਗਤਾਨ ਆਏ ਵਿਅਕਤੀਆਂ ਨੂੰ ਕੋਰੋਨਾ ਤੋਂ ਬਚਣ ਵਾਸਤੇ ਨਿਰਦੇਸ਼ ਜਾਰੀ ਕੀਤੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਜਗਮੀਤ ਸਿੰਘ ਬਰਾੜ ਜਨਮੇਜਾ ਸਿੰਘ ਸੇਖੋਂ ਦੇ ਹੱਕ 'ਚ ਨਿੱਤਰੇ

ਜ਼ੀਰਾ, 10 ਜਨਵਰੀ (ਜੋਗਿੰਦਰ ਸਿੰਘ ਕੰਡਿਆਲ)-ਸਾਬਕਾ ਮੈਂਬਰ ਪਾਰਲੀਮੈਂਟ, ਸ਼੍ਰੋਮਣੀ ਅਕਾਲੀ ਦਲ ਦੇ ਸੂਬਾਈ ਆਗੂ ਤੇ ਆਵਾਜ਼-ਏ-ਪੰਜਾਬ ਵਜੋਂ ਜਾਣੇ ਜਾਂਦੇ ਜਗਮੀਤ ਸਿੰਘ ਬਰਾੜ ਨੇ ਹਲਕਾ ਜ਼ੀਰਾ ਤੋਂ ਅਕਾਲੀ-ਬਸਪਾ ਗਠਜੋੜ ਦੇ ਉਮੀਦਵਾਰ ਜਨਮੇਜਾ ਸਿੰਘ ਸੇਖੋਂ ਦੇ ਹੱਕ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਫਰਾਖ ਦਿਲੀ ਵਿਖਾਉਣ- ਦੀਪੂ

ਫ਼ਿਰੋਜ਼ਪੁਰ, 10 ਜਨਵਰੀ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਦੇ ਉੱਘੇ ਸਮਾਜ ਸੇਵੀ ਤੇ ਵਕੀਲ ਬਲਦੀਪ ਸਿੰਘ ਦੀਪੂ ਬਾਦਸ਼ਾਹ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫ਼ਿਰੋਜ਼ਪੁਰ ਫੇਰੀ ਭਾਵੇਂ ਕੁਝ ਲੋਕਾਂ ਕਾਰਨ ਸਫ਼ਲ ਨਹੀਂ ਹੋ ਸਕੀ, ਪਰ ਪ੍ਰਧਾਨ ...

ਪੂਰੀ ਖ਼ਬਰ »

ਜੌਗਰਫ਼ੀ ਟੀਚਰਜ਼ ਯੂਨੀਅਨ ਵਲੋਂ ਉੱਚ ਅਦਾਲਤੀ ਫ਼ੈਸਲਾ ਲਾਗੂ ਕਰਨ ਦੀ ਮੰਗ

ਫ਼ਿਰੋਜ਼ਪੁਰ, 10 ਜਨਵਰੀ (ਤਪਿੰਦਰ ਸਿੰਘ)-ਜੌਗਰਫ਼ੀ ਪੋਸਟ ਗਰੈਜੂਏਟੀ ਟੀਚਰਜ਼ ਯੂਨੀਅਨ ਵਲੋਂ ਪੰਜਾਬ ਦੇ ਮੁੱਖ ਮੰਤਰੀ, ਸਿੱਖਿਆ ਮੰਤਰੀ, ਚੀਫ਼ ਸੈਕਟਰੀ ਪੰਜਾਬ ਸਰਕਾਰ, ਸਿੱਖਿਆ ਸਕੱਤਰ, ਡੀ. ਜੀ. ਐੱਸ. ਈ. ਪੰਜਾਬ ਤੇ ਡੀ. ਪੀ. ਆਈ. (ਸੈ.ਸਿੱ.) ਪੰਜਾਬ ਨੂੰ ਈਮੇਲ ਤੇ ...

ਪੂਰੀ ਖ਼ਬਰ »

ਗੁਰਜੀਤ ਸਿੰਘ ਸਮੇਤ ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਫ਼ਿਰੋਜ਼ਪੁਰ, 10 ਜਨਵਰੀ (ਗੁਰਿੰਦਰ ਸਿੰਘ)-ਹਲਕਾ ਫ਼ਿਰੋਜ਼ਪੁਰ ਸ਼ਹਿਰੀ ਵਿਚ ਸ਼੍ਰੋਮਣੀ ਅਕਾਲ-ਬਸਪਾ ਗੱਠਜੋੜ ਨੂੰ ਉਸ ਵਕਤ ਹੋਰ ਬਲ ਮਿਲਿਆ, ਜਦੋਂ ਗੁਰਜੀਤ ਸਿੰਘ ਜੰਮੂ ਵਾਇਸ ਚੇਅਰਮੈਨ ਪੰਜਾਬ ਇੰਡੀਆ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ ਕਈ ਪਰਿਵਾਰਾਂ ਸਮੇਤ ...

ਪੂਰੀ ਖ਼ਬਰ »

ਹਲਕੇ ਦੇ ਲੋਕ ਕੁਲਬੀਰ ਸਿੰਘ ਜ਼ੀਰਾ ਨੂੰ ਮੁੜ ਜਿਤਾਉਣ ਲਈ ਪੱਬਾਂ ਭਾਰ- ਮਨੀ

ਜ਼ੀਰਾ, 10 ਜਨਵਰੀ (ਜੋਗਿੰਦਰ ਸਿੰਘ ਕੰਡਿਆਲ)-ਚੋਣਾਂ ਦਾ ਐਲਾਨ ਹੁੰਦਿਆਂ ਹੀ ਕਾਂਗਰਸੀ ਵਰਕਰਾਂ ਤੇ ਸਮਰਥਕਾਂ ਵਿਚ ਵੱਖਰਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਕਿਉਂਕਿ ਹਲਕੇ ਦੇ ਲੋਕ ਵਿਕਾਸ ਕੰਮਾਂ ਨੂੰ ਦੇਖਦੇ ਹੋਏ ਕੁਲਬੀਰ ਸਿੰਘ ਜ਼ੀਰਾ ਨੂੰ ਮੁੜ ਜਿਤਾਉਣ ਲਈ ...

ਪੂਰੀ ਖ਼ਬਰ »

ਕਰਮਜੀਤ ਸਿੰਘ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਜ਼ੀਰਾ, 10 ਜਨਵਰੀ (ਮਨਜੀਤ ਸਿੰਘ ਢਿੱਲੋਂ)-ਜਨ-ਸੰਪਰਕ ਮੁਹਿੰਮ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਜ਼ੀਰਾ ਤੋਂ ਉਮੀਦਵਾਰ ਜਨਮੇਜਾ ਸਿੰਘ ਸੇਖੋਂ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦ ਪਿੰਡ ਕਮਾਲਗੜ੍ਹ ਦੇ ਸਾਬਕਾ ਸਰਪੰਚ ਤੇ ਇਲਾਕੇ ਦੇ ਸੀਨੀਅਰ ਆਗੂ ਕਰਮਜੀਤ ...

ਪੂਰੀ ਖ਼ਬਰ »

ਪਿੰਡ ਜੰਗ ਦੇ ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਲੱਖੋ ਕੇ ਬਹਿਰਾਮ, 10 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਹਲਕਾ ਗੁਰੂਹਰਸਹਾਏ 'ਚ ਕਾਂਗਰਸ ਪਾਰਟੀ ਨੂੰ ਵੱਡੇ ਪੱਧਰ 'ਤੇ ਖੋਰਾ ਲੱਗਾ ਰਿਹਾ ਹੈ ਤੇ ਹਰ ਰੋਜ਼ ਕਈ ਪਿੰਡਾਂ ਦੇ ਕਾਂਗਰਸੀ ਵਰਕਰ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ | ਅੱਜ ਪਿੰਡ ਜੰਗ ਦੇ ਕਈ ਪਰਿਵਾਰ ਕਾਂਗਰਸ ...

ਪੂਰੀ ਖ਼ਬਰ »

ਮੌਜੂਦਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਗੁਰੂਹਰਸਹਾਏ, 10 ਜਨਵਰੀ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਹਲਕੇ ਦੇ ਪਿੰਡ ਬਸਤੀ ਝਬੇਲਾ ਵਾਲੀ ਦੇ ਸਰਪੰਚ ਬਗੀਚਾ ਸਿੰਘ ਤੇ ਉਸ ਦੇ ਨਾਲ ਪੰਚ ਫਲਕ ਸਿੰਘ ਤੇ ਸੀਤਾ ਸਿੰਘ, ਪ੍ਰੀਤਮ ਸਿੰਘ, ਰਸ਼ਪਾਲ ਸਿੰਘ, ਸੁਰਜੀਤ ਸਿੰਘ, ਹਰਦੀਪ ਸਿੰਘ ਨੇ ਕਾਂਗਰਸ ਨੂੰ ਅਲਵਿਦਾ ਕਹਿ ...

ਪੂਰੀ ਖ਼ਬਰ »

ਪਿੰਡ ਬਘੇਲੇਵਾਲਾ ਤੇ ਸ਼ਾਹ ਬੁੱਕਰ ਦੇ 35 ਪਰਿਵਾਰ 'ਆਪ' 'ਚ ਸ਼ਾਮਿਲ

ਜ਼ੀਰਾ, 10 ਜਨਵਰੀ (ਮਨਜੀਤ ਸਿੰਘ ਢਿੱਲੋਂ)-ਲੋਕਾਂ ਨਾਲ ਤਰ੍ਹਾਂ-ਤਰ੍ਹਾਂ ਦੇ ਵਾਅਦੇ ਕਰਕੇ ਸੱਤਾ 'ਚ ਆਈ ਕਾਂਗਰਸ ਦੀ ਸਰਕਾਰ ਨੇ ਸਿਵਾਏ ਲਾਰਿਆਂ ਤੋਂ ਕੁਝ ਵੀ ਨਹੀਂ ਦਿੱਤਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰੇਸ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX