ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  about 1 hour ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 1 hour ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 2 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 3 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 3 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 3 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 3 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 4 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  1 minute ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 5 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 6 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 6 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 6 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 7 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 7 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 7 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 7 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 7 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 8 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 8 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 8 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 8 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 28 ਪੋਹ ਸੰਮਤ 553

ਜਲੰਧਰ

ਖ਼ਾਲਸਾ ਕਾਲਜ ਫਲਾਈਓਵਰ 'ਚ ਦਰਾਰ, ਜਾਮ ਕਾਰਨ ਲੋਕ ਪ੍ਰੇਸ਼ਾਨ

ਸ਼ਿਵ ਸ਼ਰਮਾ
ਜਲੰਧਰ, 10 ਜਨਵਰੀ- ਸ਼ਕਤੀ ਸਦਨ ਜਲੰਧਰ ਦੇ ਸਾਹਮਣੇ ਖ਼ਾਲਸਾ ਕਾਲਜ ਫਲਾਈਓਵਰ ਦੀ ਇਕ ਸਾਈਡ ਵਿਚ ਦਰਾਰ ਪੈ ਜਾਣ ਤੋਂ ਬਾਅਦ ਪੁਲਿਸ ਨੂੰ ਟ੍ਰੈਫਿਕ ਬੰਦ ਕਰਨਾ ਪਿਆ ਜਿਸ ਕਰਕੇ ਲੋਕਾਂ ਨੂੰ ਕਾਫੀ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪਿਆ | ਇਕ ਸਾਈਡ ਦੀ ਟ੍ਰੈਫਿਕ ਬੰਦ ਕਰਨ ਕਰਕੇ ਸੜਕ 'ਤੇ ਲੰਬਾ ਜਾਮ ਲੱਗ ਗਿਆ | ਇਹ ਦੂਜੀ ਵਾਰ ਹੈ ਕਿ ਕੁਝ ਮਹੀਨਿਆਂ ਵਿਚ ਹੀ ਇਕ ਹੋਰ ਫਲਾਈਓਵਰ ਵਿਚ ਖ਼ਰਾਬੀ ਪਾਈ ਗਈ ਹੈ | ਦਰਾਰ ਪੈ ਜਾਣ ਤੋਂ ਬਾਅਦ ਚਾਹੇ ਪੂਰਾ ਟ੍ਰੈਫਿਕ ਬੰਦ ਨਹੀਂ ਕੀਤਾ ਗਿਆ ਪਰ ਇਕ ਸਾਈਡ ਬੰਦ ਹੋਣ ਨਾਲ ਹੀ ਗੱਡੀਆਂ ਦੀਆਂ ਲਾਈਨ ਲੱਗ ਗਈਆਂ | ਖ਼ਾਲਸਾ ਕਾਲਜ ਫਲਾਈਓਵਰ ਦੀ ਇਕ ਸਾਈਡ ਦੇ ਜੋੜ ਵਿਚ ਕਾਫੀ ਅੰਤਰ ਆ ਗਿਆ ਸੀ ਤੇ ਸੀਮੈਂਟ ਦਾ ਹਿੱਸਾ ਉੱਖੜ ਗਿਆ ਸੀ ਤੇ ਐਕਸਪੈਨਸ਼ਨ ਜੋੜ ਵਿਚ ਅੰਤਰ ਆ ਜਾਣ ਕਰਕੇ ਹੀ ਪੁਲਿਸ ਨੂੰ ਇਸ ਜਗਾ ਦਾ ਟੈ੍ਰਫਿਕ ਬੰਦ ਕਰਨਾ ਪਿਆ | ਲੋਹੇ ਦੇ ਬੀਮ ਦੇ ਜੋੜ ਵਿਚ ਸੀਮੈਂਟ ਦਾ ਕਾਫੀ ਹਿੱਸਾ ਨਿਕਲ ਗਿਆ ਸੀ ਤੇ ਵਿਚ ਹਾਦਸਾ ਹੋਣ ਦਾ ਡਰ ਬਣ ਗਿਆ | ਸੀਮੈਂਟ ਉਖ਼ੜਣ ਤੋਂ ਬਾਅਦ ਟ੍ਰੈਫਿਕ ਬੰਦ ਕੀਤਾ ਤੇ ਨਿਗਮ ਨੂੰ ਸੂਚਿਤ ਕੀਤਾ ਗਿਆ | ਨਗਰ ਨਿਗਮ ਨੂੰ ਜਦੋਂ ਇਸ ਦੀ ਸੂਚਨਾ ਦਿੱਤੀ ਗਈ ਤਾਂ ਨਾਲ ਹੀ ਮੁਰੰਮਤ ਕਰਨ ਵਾਲੀ ਟੀਮ ਭੇਜ ਦਿੱਤੀ ਗਈ | ਕੁਝ ਲੋਕਾਂ ਦਾ ਕਹਿਣਾ ਸੀ ਕਿ ਜੇਕਰ ਇਸ ਦੀ ਮੁਰੰਮਤ ਨਾ ਕੀਤੀ ਜਾਂਦੀ ਤਾਂ ਲੋਹੇ ਦੇ ਜੋੜ ਤੋਂ ਅੰਤਰ ਕਾਫੀ ਵੱਡਾ ਹੋ ਕੇ ਹਾਦਸਾ ਹੋਣ ਦਾ ਖ਼ਦਸ਼ਾ ਸੀ | ਚੇਤੇ ਰਹੇ ਕਿ ਇਸ ਫਲਾਈਓਵਰ ਤੋਂ ਰੋਜ਼ਾਨਾ ਵੱਡੀ ਗਿਣਤੀ ਵਿਚ ਵਾਹਨ ਲੰਘਦੇ ਹਨ ਜਦਕਿ ਪਹਿਲਾਂ ਵੀ ਕਈ ਲੋਕ ਇਸ ਫਲਾਈਓਵਰ ਦੀ ਕੁਆਲਿਟੀ 'ਤੇ ਸਵਾਲੀਆ ਨਿਸ਼ਾਨ ਲਗਾਉਂਦੇ ਰਹੇ ਹਨ | ਇਸ ਬਾਰੇ ਜਦੋਂ ਨਿਗਮ ਦੇ ਬੀ. ਐਂਡ. ਆਰ. ਵਿਭਾਗ ਦੇ ਐੱਸ. ਈ. ਇੰਜ. ਰਜਨੀਸ਼ ਡੋਗਰਾ ਨਾਲ ਸੰਪਰਕ ਕੀਤਾ ਗਿਆ ਤਾਂ ਉਨਾਂ ਨੇ ਕਿਹਾ ਕਿ ਇਸ ਬਾਰੇ ਸ਼ਿਕਾਇਤ ਮਿਲਣ 'ਤੇ ਮੁਰੰਮਤ ਦਾ ਕੰਮ ਨਾਲ ਹੀ ਸ਼ੁਰੂ ਕਰਵਾ ਦਿੱਤਾ ਗਿਆ ਸੀ |
ਬੀ. ਐਮ. ਸੀ. ਫਲਾਈਓਵਰ ਦੀ ਵੀ ਧਸ ਚੁੱਕੀ ਹੈ ਸੜਕ
ਸ਼ਹਿਰ ਵਿਚ ਕਰੋੜਾਂ ਦੀ ਲਾਗਤ ਨਾਲ ਫਲਾਈ ਓਵਰ ਤਾਂ ਬਣਾਏ ਗਏ ਪਰ ਇਨ੍ਹਾਂ ਦੀ ਸਮੇਂ ਸਿਰ ਸਾਂਭ ਸੰਭਾਲ ਨਹੀਂ ਕੀਤੀ ਜਾ ਰਹੀ ਹੈ ਜਿਸ ਕਰਕੇ ਫਲਾਈਓਵਰਾਂ ਦੇ ਕਈ ਹਿੱਸਿਆਂ ਵਿਚ ਤਕਨੀਕੀ ਖਾਮੀਆਂ ਹੋਣ ਦੀਆਂ ਸ਼ਿਕਾਇਤਾਂ ਲਗਾਤਾਰ ਆ ਰਹੀਆਂ ਹਨ | ਕੁਝ ਸਮਾਂ ਪਹਿਲਾਂ ਬੀ. ਐਮ. ਸੀ. ਫਲਾਈਓਵਰ ਦੀ ਇਕ ਸਾਈਡ ਦੀ ਸੜਕ ਵੀ ਧਸ ਗਈ ਸੀ ਜਿਸ ਕਰਕੇ ਕਈ ਦਿਨ ਤੱਕ ਇਸ ਦਾ ਟ੍ਰੈਫਿਕ ਬੰਦ ਕਰਕੇ ਮੁਰੰਮਤ ਕਰਨ ਦਾ ਕੰਮ ਕੀਤਾ ਗਿਆ ਸੀ | ਇਸੇ ਤਰਾਂ ਡੀ. ਏ. ਵੀ. ਕਾਲਜ ਅਤੇ ਮਕਸੂਦਾਂ ਫਲਾਈ ਓਵਰ ਦੇ ਵੀ ਹਿੱਸਿਆਂ ਦੇ ਖ਼ਰਾਬ ਹੋਣ ਦੀਆਂ ਸ਼ਿਕਾਇਤਾਂ ਆਉਂਦੀਆਂ ਰਹੀਆਂ ਹਨ | ਲੰਬਾ ਪਿੰਡ ਫਲਾਈ ਓਵਰ ਦੇ ਉੱਪਰ ਤਾਂ ਕਈ ਸਾਲ ਤੋਂ ਚੰਗੀ ਤਰਾਂ ਨਾਲ ਸਫ਼ਾਈ ਤੱਕ ਨਹੀਂ ਕੀਤੀ ਗਈ ਹੈ ਤੇ ਸੜਕ ਖ਼ਰਾਬ ਹੋਣ ਕਰਕੇ ਲੋਕਾਂ ਨੂੰ ਪੇ੍ਰਸ਼ਾਨੀ ਹੁੰਦੀ ਹੈ ਪਰ ਇਸ ਨੂੰ ਅਜੇ ਤੱਕ ਠੀਕ ਨਹੀਂ ਕੀਤਾ ਗਿਆ ਹੈ | ਬਿਲਡਿੰਗ ਐਂਡ ਰੋਡ ਕਮੇਟੀ ਦੇ ਐੱਸ. ਈ. ਇੰਜ. ਰਜਨੀਸ਼ ਡੋਗਰਾ ਨੂੰ ਜਦੋਂ ਪੁਛਿਆ ਗਿਆ ਕਿ ਸ਼ਹਿਰ ਵਿਚ ਬਣੇ ਹੋਏ ਫਲਾਈ ਓਵਰਾਂ ਬਾਰੇ ਸਰਵੇ ਐਨ. ਆਈ. ਟੀ. ਕੋਲੋਂ ਕਰਵਾਉਣ ਦੀ ਗੱਲ ਕਹੀ ਗਈ ਸੀ ਤਾਂ ਉਨਾਂ ਦਾ ਕਹਿਣਾ ਸੀ ਉਹ ਸਾਰੇ ਫਲਾਈਓਵਰਾਂ ਦੀ ਜਾਂਚ ਕਰਨ ਲਈ ਦੁਬਾਰਾ ਐਨ. ਆਈ. ਟੀ. ਨੂੰ ਲਿਖਣਗੇ |

ਕੋਵਿਡ-19 ਵੈਕਸੀਨ ਦੀ ਬੂਸਟਰ ਡੋਜ਼ ਦੀ ਸ਼ੁਰੂਆਤ ਮੌਕੇ ਪਹਿਲੇ ਦਿਨ 378 ਲੋਕਾਂ ਨੇ ਲਗਵਾਏ ਟੀਕੇ

ਜਲੰਧਰ, 10 ਜਨਵਰੀ (ਐੱਮ.ਐੱਸ. ਲੋਹੀਆ) – ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਖ਼ਤਮ ਕਰਨ ਲਈ 9 ਮਹੀਨੇ ਪਹਿਲਾਂ ਕੋਵਿਡ-19 ਵੈਕਸੀਨ ਦੀਆਂ ਦੋ ਖੁਰਾਕਾਂ ਲਗਵਾ ਚੁੱਕੇ ਵਿਅਕਤੀਆਂ ਨੂੰ ਸਿਹਤ ਵਿਭਾਗ ਵਲੋਂ ਬੂਸਟਰ ਡੋਜ਼ ਲਗਾਉਣ ਦੀ ਸ਼ੁਰੂਆਤ ਕੀਤੀ ਗਈ | ਇਸ ਦੀ ਸ਼ੁਰੂਆਤ ...

ਪੂਰੀ ਖ਼ਬਰ »

ਅਜੀਤ ਚੌਕ 'ਚ ਜਾਮ ਲੱਗਣ ਨਾਲ ਪ੍ਰੇਸ਼ਾਨ ਹੋ ਰਹੇ ਨੇ ਲੋਕ

ਜਲੰਧਰ, 10 ਜਨਵਰੀ (ਸ਼ਿਵ)- ਟੁੱਟੀਆਂ ਸੜਕਾਂ ਕਰਕੇ ਤਾਂ ਉਂਜ ਸਾਰੇ ਸ਼ਹਿਰ ਦੇ ਕਈ ਹਿੱਸਿਆਂ ਵਿਚ ਰੋਜ਼ਾਨਾ ਜਾਮ ਲੱਗ ਰਹੇ ਹਨ ਜਿਸ ਕਰਕੇ ਲੋਕਾਂ ਦੀ ਪ੍ਰੇਸ਼ਾਨੀ ਵਧ ਰਹੀ ਹੈ | ਸਮੇਂ ਸਿਰ ਜਾਣ ਵਾਲੇ ਲੋਕਾਂ ਦਾ ਲੰਬਾ ਸਮਾਂ ਜਾਮ ਵਿਚ ਹੀ ਫਸਣ ਕਰਕੇ ਲੱਗ ਰਿਹਾ ਹੈ ਤੇ ਹੋਰ ...

ਪੂਰੀ ਖ਼ਬਰ »

-ਪਿ੍ਆ ਛਾਬੜਾ ਖੁਦਕੁਸ਼ੀ ਮਾਮਲਾ-

ਅਸ਼ਵਨੀ ਛਾਬੜਾ ਅਤੇ ਮੀਨਾਕਸ਼ੀ ਛਾਬੜਾ ਦੀ ਜ਼ਮਾਨਤ ਦੀ ਅਰਜ਼ੀ ਰੱਦ ਜਲੰਧਰ, 10 ਜਨਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਤਰਨਤਾਰਨ ਸਿੰਘ ਬਿੰਦਰਾ ਦੀ ਅਦਾਲਤ ਨੇ ਫਗਵਾੜਾ ਗੇਟ ਦੇ ਬਿਜਲਈ ਸਾਮਾਨ ਦੇ ਕਾਰੋਬਾਰੀ ਲਵਲੀਨ ਛਾਬੜਾ ਦੀ ਪਤਨੀ ਪਿ੍ਆ ...

ਪੂਰੀ ਖ਼ਬਰ »

ਕਾਰੋਬਾਰੀਆਂ ਨੇ ਜੀ. ਐਸ. ਟੀ. ਭਵਨ 'ਚ ਦਿੱਤਾ ਧਰਨਾ

ਜਲੰਧਰ, 10 ਜਨਵਰੀ (ਸ਼ਿਵ)- ਜੁੱਤੀਆਂ ਦੇ ਉੱਪਰ 5 ਤੋਂ ਵਧਾ ਕੇ ਜੀ. ਐੱਸ. ਟੀ. 12 ਫੀਸਦੀ ਕਰਨ ਦੇ ਖ਼ਿਲਾਫ਼ ਅੱਜ ਰੋਸ ਜ਼ਾਹਿਰ ਕਰਦੇ ਹੋਏ ਕਾਰੋਬਾਰੀਆਂ ਨੇ ਜੀ. ਐੱਸ. ਟੀ. ਭਵਨ ਵਿਚ ਧਰਨਾ ਦਿੱਤਾ | ਧਰਨੇ 'ਚ ਜੁੱਤੀਆਂ ਦਾ ਕਾਰੋਬਾਰ ਕਰਨ ਵਾਲੀਆਂ ਤਿੰਨ ਜਥੇਬੰਦੀਆਂ ਜਿਨ੍ਹਾਂ ...

ਪੂਰੀ ਖ਼ਬਰ »

ਅਸਲ੍ਹਾ ਲੈ ਕੇ ਚੱਲਣ 'ਤੇ ਮਨਾਹੀ ਦੇ ਹੁਕਮ ਜਾਰੀ

ਜਲੰਧਰ, 10 ਜਨਵਰੀ (ਐੱਮ.ਐੱਸ. ਲੋਹੀਆ) - ਡਿਪਟੀ ਕਮਿਸ਼ਨਰ ਆਫ ਪੁਲਿਸ (ਇਨਵੈਸਟੀਗੇਸ਼ਨ) ਜਸਕਿਰਨਜੀਤ ਸਿੰਘ ਤੇਜਾ ਵਲੋਂ ਅਮਨ ਅਤੇ ਕਾਨੂੰਨ ਦੀ ਸਥਿੱਤੀ ਨੂੰ ਬਹਾਲ ਰੱਖਣ ਲਈ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਹੱਦ ਅੰਦਰ ਆਉਂਦੇ ਸਾਰੇ ਅਸਲ੍ਹਾ ਲਾਇਸੰਸ ਧਾਰਕਾਂ 'ਤੇ ...

ਪੂਰੀ ਖ਼ਬਰ »

ਕੋਲੇ ਦੇ ਭਰੇ ਟਰੱਕ ਨੇ ਪੈਦਲ ਜਾ ਰਹੇ ਵਿਅਕਤੀ ਨੂੰ ਕੁਚਲਿਆ

ਜਲੰਧਰ, 10 ਜਨਵਰੀ (ਐੱਮ. ਐੱਸ. ਲੋਹੀਆ) - ਸਥਾਨਕ ਬਾਬੂ ਜਗਜੀਵਨ ਰਾਮ ਚੌਕ ਵਿਖੇ ਪੈਦਲ ਜਾ ਰਹੇ ਇਕ ਵਿਅਕਤੀ ਨੂੰ ਕੋਲੇ ਦੇ ਭਰੇ ਟਰੱਕ ਨੇ ਕੁਚਲ ਦਿੱਤਾ ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਮਨਜੀਤ ਕੁਮਾਰ ਉਰਫ਼ ਬੰਟੀ (55) ਪੁੱਤਰ ਹੀਰਾ ਲਾਲ ਵਾਸੀ ...

ਪੂਰੀ ਖ਼ਬਰ »

ਅੱਜ ਕੋਰੋਨਾ ਪ੍ਰਭਾਵਿਤ 298 ਮਰੀਜ਼ ਹੋਰ ਮਿਲੇ-ਓਮੀਕਰੋਨ ਦੇ 2 ਹੋਰ ਮਾਮਲੇ ਮਿਲਣ ਨਾਲ ਗਿਣਤੀ 5 ਹੋਈ

ਐੱਮ.ਐੱਸ. ਲੋਹੀਆ ਜਲੰਧਰ, 10 ਜਨਵਰੀ - ਜ਼ਿਲ੍ਹੇ 'ਚ ਕੋਰੋਨਾ ਦਾ ਪ੍ਰਭਾਵ ਦਿਨ-ਬਦਿਨ ਵਧਦਾ ਜਾ ਰਿਹਾ ਹੈ, ਅੱਜ 298 ਕੋਰੋਨਾ ਪ੍ਰਭਾਵਿਤ ਮਰੀਜ਼ ਹੋਰ ਮਿਲਣ ਨਾਲ ਪ੍ਰਭਾਵਿਤਾਂ ਦੀ ਕੁੱਲ ਗਿਣਤੀ 65433 ਹੋ ਗਈ ਹੈ | ਅੱਜ ੱਮਲੇ ਕੋਰੋਨਾ ਮਰੀਜਾਂ 'ਚ ਡਾਕਟਰ, ਸਿਹਤ ਵਿਭਾਗ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਤੇ ਯੂਥ ਵਿੰਗ ਵਲੋਂ 'ਆਪ' ਵਿਰੁੱਧ ਕਾਰਵਾਈ ਦੀ ਮੰਗ

ਜਲੰਧਰ, 10 ਜਨਵਰੀ (ਜਸਪਾਲ ਸਿੰਘ)-ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨੂੰ ਦੂਜੀਆਂ ਪਾਰਟੀਆਂ ਤੋਂ ਪੈਸੇ ਲੈ ਲੈਣ ਤੇ 'ਆਪ' ਨੂੰ ਵੋਟ ਪਾਉਣ ਸਬੰਧੀ ਕੀਤੇ ਜਾ ਰਹੇ ਪ੍ਰਚਾਰ ਵਿਰੁੱਧ ਕਾਰਵਾਈ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਵੱਲੋਂ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਿਸ ਨੇ ਵਧਾਈ ਚੌਕਸੀ, ਕੱਢਿਆ ਫਲੈਗ ਮਾਰਚ

ਜਲੰਧਰ, 10 ਜਨਵਰੀ (ਐੱਮ. ਐੱਸ. ਲੋਹੀਆ) - ਅਮਨ ਅਤੇ ਸ਼ਾਂਤਮਈ ਢੰਗ ਨਾਲ ਵਿਧਾਨ ਸਭਾ ਚੋਣਾਂ ਕਰਵਾਉਣ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਿਸ ਵਲੋਂ ਏ.ਡੀ.ਸੀ.ਪੀ.-2 ਹਰਪਾਲ ਸਿੰਘ, ਏ.ਸੀ.ਪੀ. ਮਾਡਲ ਟਾਊਨ ਗੁਰਪ੍ਰੀਤ ਸਿੰਘ ਗਿੱਲ ਅਤੇ ਹੋਰ ਅਧਿਕਾਰੀਆਂ ਦੇ ਨਾਲ ਅੱਜ ਸ਼ਾਮ ਸਥਾਨਕ ...

ਪੂਰੀ ਖ਼ਬਰ »

ਚੋਣਾਂ ਦੀ ਤਾਰੀਖ ਬਦਲਣ ਲਈ ਵੱਖ-ਵੱਖ ਸੰਸਥਾਵਾਂ ਨੇ ਦਿੱਤਾ ਮੰਗ ਪੱਤਰ

ਜਲੰਧਰ, 10 ਜਨਵਰੀ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ 16 ਫਰਵਰੀ ਨੂੰ ਪੂਰੇ ਭਾਰਤ ਅਤੇ ਦੇਸ਼ ਵਿਦੇਸ਼ ਵਿੱਚ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਜਿਸ ਵਿੱਚ ਪੰਜਾਬ ਵਿਚੋਂ ਬਹੁਤ ਵੱਡੀ ਗਿਣਤੀ ਵਿੱਚ ਸੰਗਤਾਂ ਸ੍ਰੀ ਗੁਰੂ ਰਵਿਦਾਸ ਜਨਮ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਟੀਕਿਆਂ ਸਮੇਤ ਨੌਜਵਾਨ ਕਾਬੂ

ਜਲੰਧਰ/ਮਕਸੂਦਾਂ, 10 ਜਨਵਰੀ (ਸਤਿੰਦਰ ਪਾਲ ਸਿੰਘ) ਥਾਣਾ ਮਕਸੂਦਾਂ ਦੀ ਪੁਲਿਸ ਨੇ ਪਾਬੰਦੀਸ਼ੁਦਾ ਟੀਕਿਆਂ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ | ਥਾਣਾ ਮਕਸੂਦਾਂ ਦੇ ਮੁੱਖੀ ਕੰਵਲਜੀਤ ਸਿੰਘ ਬੱਲ ਨੇ ਦੱਸਿਆ ਕਿ ਸਬ-ਇੰਸਪੈਕਟਰ ਨਰਿੰਦਰ ਰਲ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਡਾ. ਕਰਨੈਲ ਸਿੰਘ ਥਿੰਦ ਦੀ ਪੰਜਾਬੀ ਭਾਈਚਾਰੇ ਲਈ ਦੇਣ ਨਵੀਂਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ-ਭੁਪਿੰਦਰ ਸਿੰਘ ਮੱਲ੍ਹੀ

ਜਲੰਧਰ, 10 ਜਨਵਰੀ (ਹਰਵਿੰਦਰ ਸਿੰਘ ਫੁੱਲ)-ਡਾ. ਕਰਨੈਲ ਸਿੰਘ ਥਿੰਦ ਨੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਲਈ ਜੋ ਕੰਮ ਕੀਤਾ ਹੈ ਉਹ ਅਗਲੀਆਂ ਪੀੜ੍ਹੀਆਂ ਲਈ ਚਾਨਣ ਮੁਨਾਰਾ ਹੈ | ਪੰਜਾਬ ਦੇ ਲੋਕ ਵਿਰਸੇ ਨੂੰ ਸਾਂਭਣ, ਪੜਚੋਲਣ ਅਤੇ ਇਸ ਨੂੰ ਪੰਜਾਬੀ ਦੇ ਅਕਾਦਮਿਕ ...

ਪੂਰੀ ਖ਼ਬਰ »

ਨਾਜਾਇਜ਼ ਪਿਸਤੌਲ ਅਤੇ 2 ਜ਼ਿੰਦਾ ਰੌਂਦ ਸਮੇਤ ਇਕ ਗਿ੍ਫ਼ਤਾਰ

ਜਲੰਧਰ, 10 ਜਨਵਰੀ (ਐੱਮ. ਐੱਸ. ਲੋਹੀਆ) - ਯੂ.ਪੀ. ਤੋਂ ਨਾਜਾਇਜ਼ ਹਥਿਆਰ ਲਿਆ ਕੇ ਜਲੰਧਰ ਅਤੇ ਆਸ-ਪਾਸ ਦੇ ਖੇਤਰ 'ਚ ਸਪਲਾਈ ਕਰਨ ਵਾਲੇ ਇਕ ਵਿਅਕਤੀ ਤੋਂ 32 ਬੋਰ ਦੇ ਇਕ ਨਾਜਾਇਜ਼ ਪਿਸਤੌਲ ਅਤੇ 2 ਜ਼ਿੰਦਾ ਰੌਂਦ ਬਰਾਮਦ ਕਰਕੇ ਕਮਿਸ਼ਨਰੇਟ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ਇਕ ...

ਪੂਰੀ ਖ਼ਬਰ »

ਪਿੰਮਸ ਦੇ ਸਾਹਮਣੇ ਘਟੀਆ ਸੜਕ ਲਈ ਚੇਅਰਮੈਨ ਨੇ ਦੱਸਿਆ ਠੇਕੇਦਾਰ ਨੂੰ ਜ਼ਿੰਮੇਵਾਰ

ਜਲੰਧਰ, 10 ਜਨਵਰੀ (ਸ਼ਿਵ)- ਮੀਂਹ ਨਾਲ ਖ਼ਰਾਬ ਹੋਈਆਂ ਸੜਕਾਂ ਕਰਕੇ ਨਿਗਮ ਦੀ ਹੋ ਰਹੀ ਖਿਚਾਈ ਤੋਂ ਬਾਅਦ ਬੀ. ਐਂਡ. ਆਰ. ਕਮੇਟੀ ਦੇ ਚੇਅਰਮੈਨ ਜਗਦੀਸ਼ ਦਕੋਹਾ ਨੇ ਇਨ੍ਹਾਂ ਸੜਕਾਂ ਨੂੰ ਬਣਾਉਣ ਵਾਲਿਆਂ ਨੂੰ ਜ਼ਿੰਮੇਵਾਰ ਦੱਸਦੇ ਹੋਏ ਨਿਗਮ ਕਮਿਸ਼ਨਰ ਕਰਨੇਸ਼ ਸ਼ਰਮਾ ...

ਪੂਰੀ ਖ਼ਬਰ »

ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸੱਚ ਦੀ ਜਿੱਤ ਹੋਈ-ਰਾਣਾ, ਰਾਜਪਾਲ

ਚੁਗਿੱਟੀ/ਜੰਡੂਸਿੰਘਾ, 10 ਜਨਵਰੀ (ਨਰਿੰਦਰ ਲਾਗੂ)-ਪੰਜਾਬ-ਹਰਿਆਣਾ ਹਾਈਕੋਰਟ ਵਲੋਂ ਅੱਜ ਸੀਨੀ: ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸੱਚ ਦੀ ਜਿੱਤ ਹੋਈ ਹੈ ਤੇ ਇਸ ਕਾਰਨ ਤਮਾਮ ਪਾਰਟੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਹ ...

ਪੂਰੀ ਖ਼ਬਰ »

ਭਾਟੀਆ ਵਲੋਂ ਮਜੀਠੀਆ ਦੀ ਜ਼ਮਾਨਤ ਦਾ ਸਵਾਗਤ

ਜਲੰਧਰ, 10 ਜਨਵਰੀ (ਜਸਪਾਲ ਸਿੰਘ)-ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਬੁਲਾਰੇ ਗੁਰਦੇਵ ਸਿੰਘ ਗੋਲਡੀ ਭਾਟੀਆ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਅਦਾਲਤ ਵਲੋਂ ਜ਼ਮਾਨਤ ਦਿੱਤੇ ਜਾਣ ਦੇ ਫੈਸਲੇ ਦਾ ਸਵਾਗਤ ਕਰਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਘਰਾਂ 'ਚ ਵਿਸ਼ੇਸ਼ ਸਮਾਗਮ

ਜਲੰਧਰ 10 ਜਨਵਰੀ (ਹਰਵਿੰਦਰ ਸਿੰਘ ਫੁੱਲ)-ਦਸਮ ਪਾਤਿਸ਼ਾਹ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਮਰ ਗਾਰਡਨ ਵਿਖੇ ਮਨਾਇਆ ਗਿਆ | ਇਸ ਮੌਕੇ ਭਾਈ ਬਲਵਿੰਦਰ ਸਿੰਘ ਦੇ ਰਾਗੀ ਜਥੇ ਨੇ ਕਥਾ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ ਤੇ ਗੁਰੂ ...

ਪੂਰੀ ਖ਼ਬਰ »

ਪਿੰਮਸ ਦੇ ਸਾਹਮਣੇ ਘਟੀਆ ਸੜਕ ਲਈ ਚੇਅਰਮੈਨ ਨੇ ਦੱਸਿਆ ਠੇਕੇਦਾਰ ਨੂੰ ਜ਼ਿੰਮੇਵਾਰ

ਜਲੰਧਰ, 10 ਜਨਵਰੀ (ਸ਼ਿਵ)- ਮੀਂਹ ਨਾਲ ਖ਼ਰਾਬ ਹੋਈਆਂ ਸੜਕਾਂ ਕਰਕੇ ਨਿਗਮ ਦੀ ਹੋ ਰਹੀ ਖਿਚਾਈ ਤੋਂ ਬਾਅਦ ਬੀ. ਐਂਡ. ਆਰ. ਕਮੇਟੀ ਦੇ ਚੇਅਰਮੈਨ ਜਗਦੀਸ਼ ਦਕੋਹਾ ਨੇ ਇਨ੍ਹਾਂ ਸੜਕਾਂ ਨੂੰ ਬਣਾਉਣ ਵਾਲਿਆਂ ਨੂੰ ਜ਼ਿੰਮੇਵਾਰ ਦੱਸਦੇ ਹੋਏ ਨਿਗਮ ਕਮਿਸ਼ਨਰ ਕਰਨੇਸ਼ ਸ਼ਰਮਾ ...

ਪੂਰੀ ਖ਼ਬਰ »

ਚੋਣ ਅਮਲੇ ਨੂੰ ਸਹੀ ਸਿਖਲਾਈ ਦਿੱਤੀ ਜਾਣੀ ਜ਼ਰੂਰੀ-ਡੀ. ਸੀ.

ਜਲੰਧਰ, 10 ਜਨਵਰੀ (ਚੰਦੀਪ ਭੱਲਾ)-ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀ.ਵੀ.ਪੀ.ਏ.ਟੀ.) ਮਸ਼ੀਨਾਂ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਡਿਪਟੀ ਕਮਿਸ਼ਨਰ ਜਲੰਧਰ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਚੁਗਿੱਟੀ/ਜੰਡੂਸਿੰਘਾ, 10 ਜਨਵਰੀ (ਨਰਿੰਦਰ ਲਾਗੂ)-ਗੁਰਦੁਆਰਾ ਸ਼ਹੀਦਾਂ ਪਾਤਸ਼ਾਹੀ ਛੇਵੀਂ ਜੰਡੂਸਿੰਘਾ ਵਿਖੇ ਸਮੂਹ ਸੰਗਤਾਂ ਵਲੋਂ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਿਬ ਦੇ ਸੰਬੰਧ 'ਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਤਿੰਨ ਸ੍ਰੀ ਅਖੰਡ ...

ਪੂਰੀ ਖ਼ਬਰ »

ਮਜੀਠੀਆ ਦੀ ਜ਼ਮਾਨਤ ਨਾਲ ਸੱਚਾਈ ਦੀ ਜਿੱਤ ਹੋਈ-ਨਿੱਝਰ

ਜਲੰਧਰ, 10 ਜਨਵਰੀ (ਜਸਪਾਲ ਸਿੰਘ)-ਯੂਥ ਅਕਾਲੀ ਦਲ ਜਲੰਧਰ ਦਿਹਾਤੀ ਦੇ ਪ੍ਰਧਾਨ ਤੇਜਿੰਦਰ ਸਿੰਘ ਨਿੱਝਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਹਾਈਕੋਰਟ ਵਲੋਂ ਜ਼ਮਾਨਤ ਦਿੱਤੇ ਜਾਣ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਇਸ ਨੂੰ ...

ਪੂਰੀ ਖ਼ਬਰ »

ਮੰਨ੍ਹਣ ਵਲੋਂ ਮਜੀਠੀਆ ਦੀ ਜ਼ਮਾਨਤ ਦਾ ਸਵਾਗਤ

ਜਲੰਧਰ, 10 ਜਨਵਰੀ (ਜਸਪਾਲ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਵੱਡਾ ਝਟਕਾ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੂੰ ਅਗਾਊਾ ਜ਼ਮਾਨਤ ਦੇ ਕੇ ਵੱਡੀ ...

ਪੂਰੀ ਖ਼ਬਰ »

ਝੂਠੀ ਖਬਰ ਵਾਇਰਲ ਕਰ ਕੇ ਪੈਸੇ ਮੰਗਣ ਦੇ ਮਾਮਲੇ 'ਚ ਮਿਲੀ ਜ਼ਮਾਨਤ

ਜਲੰਧਰ, 10 ਜਨਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਦੀ ਅਦਾਲਤ ਨੇ ਫੇਕ ਨਿਊਜ਼ ਵਾਇਰਲ ਕਰਕੇ 10 ਲੱਖ ਰੁਪਏ ਦੀ ਮੰਗ ਕਰਨ ਦੇ ਮਾਮਲੇ 'ਚ ਨਾਮਜ਼ਦ ਕੀਤੇ ਗਏ ਕਾਂਗਰਸੀ ਆਗੂ ਅਰਵਿੰਦ ਮਿਸ਼ਰਾ, ਗਗਨ ਦੁਆ ਤੇ ਹਰਮੀਤ ਸਿੰਘ ਬਾਵਾ ...

ਪੂਰੀ ਖ਼ਬਰ »

ਸੇਂਟ ਸੋਲਜਰ ਹੋਟਲ ਮੈਨੇਜਮੇਂਟ ਦੀ ਵਿਦਿਆਰਥਣ ਕਾਮਨੀ ਨੇ ਹਾਸਲ ਕੀਤਾ ਸੋਨ ਤਮਗਾ

ਜਲੰਧਰ, 10 ਜਨਵਰੀ (ਰਣਜੀਤ ਸਿੰਘ ਸੋਢੀ)-ਆਈ.ਕੇ.ਜੀ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਐਲਾਨੀ ਗਈ ਮੈਰਿਟ ਲਿਸਟ ਵਿੱਚ ਸੇਂਟ ਸੋਲਜਰ ਇੰਸਟੀਚਿਊਟ ਆਫ਼ ਹੋਟਲ ਮੈਨੇਜਮੇਂਟ ਐਂਡ ਕੈਟਰਿੰਗ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਗੋਲਡ ਮੈਡਲ ਅਤੇ ਮੈਰਿਟ ਪੁਜ਼ੀਸ਼ਨਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਮੰਡ(ਜਲੰਧਰ), 10 ਜਨਵਰੀ (ਸੋਹਲ) - ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪਿੰਡ ਵਰਿਆਣਾ ਵਿਖੇ ਸਮੂਹ ਸੰਗਤ ਵਲੋਂ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਬੀਤੇ ਕੱਲ੍ਹ ਨਗਰ ਕੀਰਤਨ ਸਜਾਇਆ ਗਿਆ ਜੋ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਸ਼ੁਰੂ ਹੋ ਕੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦਾ ਸਾਹਿਬਜ਼ਾਦਿਆਂ ਦੇ ਰਾਸ਼ਟਰੀ ਦਿਵਸ ਬਾਰੇ ਫ਼ੈਸਲਾ ਇਤਿਹਾਸਕ- ਡਾ. ਇਕਬਾਲ ਸਿੰਘ  

ਜਲੰਧਰ, 10 ਜਨਵਰੀ (ਜਸਪਾਲ ਸਿੰਘ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀਆਂ ਸ਼ਹੀਦੀਆਂ ਨੂੰ 'ਵੀਰ ਬਾਲ ਦਿਵਸ' ਵਜੋਂ ਹਰ ਸਾਲ ਮਨਾਉਣ ਬਾਰੇ ਕੇਂਦਰ ਸਰਕਾਰ ਵੱਲੋਂ ਲਿਆ ਗਿਆ ਫੈਸਲਾ ਇਤਿਹਾਸਕ ਤੇ ਯਾਦਗਾਰੀ ਹੈ | ਜਿਸ ਲਈ ਪ੍ਰਧਾਨ ...

ਪੂਰੀ ਖ਼ਬਰ »

-ਪੀਏਪੀ ਚੌਕ 'ਚ ਟੈਫ਼ਿਕ ਪੁਲਿਸ ਹੋਈ ਫ਼ੇਲ੍ਹ- ਪੁਲਿਸ ਦੀ ਮੌਜੂਦਗੀ 'ਚ ਬੱਸ ਚਾਲਕ ਮਨਮਰਜ਼ੀ ਨਾਲ ਬੱਸਾਂ ਖੜ੍ਹੀਆਂ ਕਰ ਕੇ ਟ੍ਰੈਫ਼ਿਕ ਕਰ ਰਹੇ ਨੇ ਜਾਮ

ਜਲੰਧਰ ਛਾਉਣੀ, 10 ਜਨਵਰੀ (ਪਵਨ ਖਰਬੰਦਾ)-ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਵਲੋਂ ਪੀ ਏ ਪੀ ਚੌਕ ਨੂੰ ਤਿਆਰ ਕਰਨ ਅਤੇ ਉਸ ਦੇ ਸੁੰਦਰੀਕਰਨ 'ਚ ਭਾਵੇਂ ਕਰੋੜਾਂ ਰੁਪਏ ਲਾ ਦਿੱਤੇ ਗਏ ਹਨ ਪ੍ਰੰਤੂ ਇਸ ਦੇ ਬਾਵਜੂਦ ਵਾਹਨ ਚਾਲਕ ਟ੍ਰੈਫ਼ਿਕ ਦੀ ਸਮੱਸਿਆ ਨੂੰ ਲੈ ਕੇ ...

ਪੂਰੀ ਖ਼ਬਰ »

ਚਿਟਕਾਰਾ ਮੈਨੇਜਿੰਗ ਕਮੇਟੀ ਦੇ ਮੈਂਬਰ ਬਣੇ

ਜਲੰਧਰ, 10 ਜਨਵਰੀ (ਸ਼ਿਵ)-ਆਲ ਇੰਡੀਆ ਰਬੜ ਇੰਡਸਟਰੀਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ. ਸ. ਸੰਵਰ ਧਨਾਨੀਆ ਸਾਬਕਾ ਪ੍ਰਧਾਨ ਵਿਕਰਮ ਮੱਕੜ, ਸੀਨੀਅਰ ਮੀਤ ਪ੍ਰਧਾਨ ਸ਼ਸ਼ੀ ਸਿੰਘ ਅਤੇ ਐਸੋਸੀਏਸ਼ਨ ਦੇ ਮੈਨੇਜਿੰਗ ਕਮੇਟੀ ਦੇ ਮੈਂਬਰਾਂ ਨੇ ਸਨਅਤਕਾਰ ਹਰਵਿੰਦਰ ਸਿੰਘ ...

ਪੂਰੀ ਖ਼ਬਰ »

ਡੀ. ਏ. ਵੀ. ਯੂਨੀਵਰਸਿਟੀ 'ਚ ਟੈਕ ਇੰਟਲੈਕਟ ਫੈਸਟ ਮੁਕਾਬਲਾ ਕਰਵਾਇਆ

ਜਲੰਧਰ, 10 ਜਨਵਰੀ (ਰਣਜੀਤ ਸਿੰਘ ਸੋਢੀ)-ਡੀ. ਏ. ਵੀ. ਯੂਨੀਵਰਸਿਟੀ ਦੇ ਕੰਪਿਊਟਰ ਵਿਗਿਆਨ ਤੇ ਐਪਲੀਕੇਸ਼ਨ ਵਿਭਾਗ ਵਲੋਂ ਟੈੱਕ ਇੰਟਲੈਕਟ ਫੈਸਟ ਮੁਕਾਬਲਾ ਕਰਵਾਇਆ ਗਿਆ, ਜਿਸ ਦਾ ਉਦਘਾਟਨ ਵਾਈਸ ਚਾਂਸਲਰ ਡਾ.ਜਸਬੀਰ ਰਿਸ਼ੀ ਵਲੋਂ ਕੀਤਾ ਗਿਆ | ਸਮਾਗਮ 'ਚ ਮੁਖ ਮਹਿਮਾਨ ...

ਪੂਰੀ ਖ਼ਬਰ »

ਜੁਆਇੰਟ ਡਾਇਰੈਕਟਰ ਭੁੱਲਰ 31 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਉਪਰੰਤ ਹੋਏ ਸੇਵਾ ਮੁਕਤ

ਜਲੰਧਰ, 10 ਜਨਵਰੀ (ਚੰਦੀਪ ਭੱਲਾ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ 31 ਸਾਲ ਤੱਕ ਵੱਖ-ਵੱਖ ਅਹੁਦਿਆਂ 'ਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਸ. ਅਵਤਾਰ ਸਿੰਘ ਭੁੱਲਰ ਬਤੌਰ ਜੁਆਇੰਟ ਡਾਇਰੈਕਟਰ ਸੇਵਾ ਮੁਕਤ ਹੋਏ, ਦੇ ਸਨਮਾਨ ਵਿੱਚ ਪ੍ਰੋਗਰਾਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX