ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  about 1 hour ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 2 hours ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 3 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 3 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 3 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 3 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 4 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 4 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 5 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 5 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 6 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 6 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 6 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 7 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 7 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 7 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 7 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 8 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 8 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 8 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 8 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 8 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 28 ਪੋਹ ਸੰਮਤ 553

ਮਾਨਸਾ

ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਵਲੋਂ ਸਿੱਧੂ ਮੂਸੇਵਾਲਾ 'ਤੇ ਸੋਸ਼ਲ ਮੀਡੀਆ ਰਾਹੀਂ ਬਦਨਾਮ ਕਰਨ ਦਾ ਦੋਸ਼

ਮਾਨਸਾ, 10 ਜਨਵਰੀ (ਸਟਾਫ਼ ਰਿਪੋਰਟਰ)-ਜ਼ਿਲ੍ਹਾ ਯੂਥ ਕਾਂਗਰਸ ਮਾਨਸਾ ਦੇ ਪ੍ਰਧਾਨ ਚੁਸ਼ਪਿੰਦਰਬੀਰ ਸਿੰਘ ਚਹਿਲ ਨੇ ਕਿਹਾ ਕਿ ਜੇਕਰ ਸਿੱਧੂ ਮੂਸੇਵਾਲਾ ਨੂੰ ਕਾਂਗਰਸ ਵਲੋਂ ਟਿਕਟ ਦਿੱਤੀ ਗਈ ਤਾਂ ਉਹ ਡਟ ਕੇ ਵਿਰੋਧ ਕਰਨਗੇ | ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਯੂਥ ਆਗੂ ਨੇ ਕਿਹਾ ਕਿ ਕਾਂਗਰਸ ਪਾਰਟੀ ਮਾਨਸਾ ਹਲਕੇ ਦੇ ਕਿਸੇ ਵੀ ਮਿਹਨਤੀ ਵਰਕਰ ਨੂੰ ਟਿਕਟ ਦੇ ਦੇਵੇ ਤਾਂ ਉਹ ਉਸ ਦੇ ਨਾਲ ਚੱਲਣਗੇ ਪਰ ਸਿੱਧੂ ਮੂਸੇਵਾਲੇ ਨਾਲ ਉਹ ਨਹੀਂ ਚੱਲ ਸਕਦੇ | ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਪਾਰਟੀ ਵਿਚ ਆ ਕੇ ਹੀਰੋ ਬਣਨ ਵਾਲਿਆਂ ਖ਼ਿਲਾਫ਼ ਉਹ ਮੁੱਢ ਤੋਂ ਹੀ ਵਿਰੋਧੀ ਰਹੇ ਹਨ | ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਸੋਸ਼ਲ ਮੀਡੀਆ ਰਾਹੀਂ ਉਸ ਨੂੰ ਸਿੱਧੂ ਮੂਸੇਵਾਲਾ ਦੇ ਹੱਕ ਵਿਚ ਡਟਣ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ, ਜੋ ਕੋਰੀ ਅਫ਼ਵਾਹ ਹੈ | ਯੂਥ ਕਾਂਗਰਸੀ ਆਗੂ ਨੇ ਕਿਹਾ ਕਿ ਲੋਕ ਅਜਿਹੇ ਪ੍ਰਚਾਰ ਤੋਂ ਸੁਚੇਤ ਰਹਿਣ | ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਉਸ ਨੂੰ ਸੋਸ਼ਲ ਮੀਡੀਆ ਰਾਹੀਂ ਧਮਕੀਆਂ ਤੇ ਗਾਲ਼ਾਂ ਕੱਢੀਆਂ ਜਾ ਰਹੀਆਂ ਹਨ ਅਤੇ ਇਸ ਦੇ ਪਿੱਛੇ ਸਿੱਧੂ ਮੂਸੇਵਾਲਾ ਅਤੇ ਉਸਦੇ ਸਮਰਥਕ ਹਨ | ਉਨ੍ਹਾਂ ਕਿਹਾ ਕਿ ਇਸ ਸਬੰਧੀ ਚੋਣ ਕਮਿਸ਼ਨ ਪੰਜਾਬ, ਐੱਸ.ਐੱਸ.ਪੀ. ਮਾਨਸਾ ਨੂੰ ਲਿਖਤੀ ਦਰਖਾਸਤਾਂ ਦੇ ਕੇ ਮੰਗ ਕੀਤੀ ਹੈ ਕਿ ਮਾਮਲੇ ਦੀ ਪੜਤਾਲ ਕਰ ਕੇ ਅਜਿਹਾ ਕਰਨ ਵਾਲੇ ਅਨਸਰਾਂ ਨੂੰ ਸਾਹਮਣੇ ਲਿਆਂਦਾ ਜਾਵੇ |
ਸਿੱਧੂ ਮੂਸੇਵਾਲਾ ਨੇ ਦੋਸ਼ਾਂ ਨੂੰ ਨਕਾਰਿਆ-
ਦੂਸਰੇ ਪਾਸੇ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਨੇ ਚੁਸ਼ਪਿੰਦਰਬੀਰ ਸਿੰਘ ਚਹਿਲ ਵਲੋਂ ਲਗਾਏ ਦੋਸ਼ਾਂ ਨੂੰ ਨਿਰਅਧਾਰ ਦੱਸਿਆ | ਉਨ੍ਹਾਂ ਕਿਹਾ ਕਿ ਉਸਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਤੇ ਜਿਹੜੇ ਪੇਜ਼ਾਂ ਦਾ ਉਹ ਜ਼ਿਕਰ ਕਰ ਰਿਹਾ ਹੈ, ਉਸ ਨਾਲ ਵੀ ਉਸ ਦਾ ਕੋਈ ਸਬੰਧ ਨਹੀਂ |

ਵਿਦਿਆਰਥੀਆਂ ਦੀ ਸਕੂਲ/ਕਾਲਜ ਲਾਇਬਰੇਰੀਅਨ ਦੇ ਅਹੁਦਿਆਂ ਲਈ ਚੋਣ ਹੋਈ

ਬੁਢਲਾਡਾ, 10 ਜਨਵਰੀ (ਸੁਨੀਲ ਮਨਚੰਦਾ)-ਸਥਾਨਕ ਗੁਰੂ ਨਾਨਕ ਕਾਲਜ ਦੇ ਮੁਖੀ ਡਾ. ਕੁਲਦੀਪ ਸਿੰਘ ਬੱਲ ਨੇ ਦੱਸਿਆ ਕਿ ਕਾਲਜ ਲਾਇਬਰੇਰੀਅਨ ਦੇ ਟੈੱਸਟ 'ਚੋਂ 5 ਵਿਦਿਆਰਥੀਆਂ ਨੇ ਮੈਰਿਟ ਸਥਾਨ ਹਾਸਲ ਕਰ ਕੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ 'ਚ ਲਾਇਬਰੇਰੀਅਨ ਦੇ ਅਹੁਦੇ ਦੀ ...

ਪੂਰੀ ਖ਼ਬਰ »

ਭਾਜਪਾ ਆਗੂਆਂ ਵਲੋਂ 26 ਦਸੰਬਰ ਨੂੰ 'ਵੀਰ ਬਾਲ ਦਿਵਸ' ਵਜੋਂ ਮਨਾਉਣ ਦੇ ਐਲਾਨ ਦਾ ਸਵਾਗਤ

ਬੁਢਲਾਡਾ, 10 ਜਨਵਰੀ (ਸਵਰਨ ਸਿੰਘ ਰਾਹੀ)- ਬੀਤੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 26 ਦਸੰਬਰ ਦੇ ਦਿਨ ਨੂੰ ਹਰ ਸਾਲ 'ਵੀਰ ਬਾਲ ਦਿਵਸ' ਵਜੋਂ ਮਨਾਉਣ ਦੇ ਐਲਾਨ ਦਾ ਸਵਾਗਤ ਕਰਦਿਆਂ ਭਾਜਪਾ ਮੰਡਲ ਪ੍ਰਧਾਨ ਸੁਖਦਰਸ਼ਨ ਸ਼ਰਮਾ, ਸੂਬਾਈ ਆਗੂ ਰਾਕੇਸ਼ ਜੈਨ, ...

ਪੂਰੀ ਖ਼ਬਰ »

ਪਿੰਡ ਫਤਹਿਪੁਰ 'ਚ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਝੁਨੀਰ, 10 ਜਨਵਰੀ (ਰਮਨਦੀਪ ਸਿੰਘ ਸੰਧੂ)-ਨੇੜਲੇ ਪਿੰਡ ਫਤਹਿਪੁਰ ਵਿਖੇ ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਵੱਖ-ਵੱਖ ਪਾਰਟੀਆਂ ਨੂੰ ਛੱਡ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਬਾਦਲ 'ਚ ਸ਼ਾਮਲ ਹੋਏ | ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਪਿੰਡ ਮੰਡੇਰ ਵਿਖੇ ਨਗਰ ਕੀਰਤਨ ਸਜਾਇਆ

ਬਰੇਟਾ, 10 ਜਨਵਰੀ (ਪਾਲ ਸਿੰਘ ਮੰਡੇਰ)-ਪਿੰਡ ਮੰਡੇਰ ਵਿਖੇ ਸੰਤ ਬਾਬਾ ਰਾਮ ਸਿੰਘ ਦੀ ਬਰਸੀ ਦੇ ਸਮਾਗਮਾਂ ਦੀ ਆਰੰਭਤਾ ਵਿਚ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕੀਤੇ ਗਏ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ | ਵੱਖ-ਵੱਖ ...

ਪੂਰੀ ਖ਼ਬਰ »

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਪ੍ਰਤੀ ਪ੍ਰਧਾਨ ਮੰਤਰੀ ਦਾ ਫ਼ੈਸਲਾ ਸ਼ਲਾਘਾਯੋਗ-ਝੁਨੀਰ

ਸਰਦੂਲਗੜ੍ਹ, 10 ਜਨਵਰੀ (ਪ. ਪ.)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਹਰ ਸਾਲ 'ਵੀਰ ਬਾਲ ਦਿਵਸ' ਵਜੋਂ ਮਨਾਉਣ ਦਾ ਕੀਤਾ ਗਿਆ ਐਲਾਨ ਦੇਸ਼ ਦੇ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਕਲੱਬ ਨੇ ਮਿੱਟੀ ਪਾ ਕੇ ਰਸਤੇ ਲੰਘਣ ਯੋਗ ਕੀਤੇ

ਸਰਦੂਲਗੜ੍ਹ, 10 ਜਨਵਰੀ (ਪ. ਪ.)-ਦਸਮੇਸ਼ ਯੁਵਕ ਸੇਵਾਵਾਂ ਕਲੱਬ ਸਰਦੂਲੇਵਾਲਾ ਵਲੋਂ ਪਿੰਡ ਦੀਆ ਉੱਚੀਆਂ-ਨੀਵੀਆਂ ਥਾਵਾਂ 'ਤੇ ਮਿੱਟੀ ਪਾ ਕੇ ਰਸਤੇ ਲੰਘਣ ਯੋਗ ਕੀਤੇ | ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਕਾਫੀ ਸਮੇਂ ਤੋਂ ਬੱਸ ਅੱਡੇ ਤੇ ਪਿੰਡ ਵਾਲੇ ਪਾਸੇ ...

ਪੂਰੀ ਖ਼ਬਰ »

ਨੰਬਰਦਾਰਾਂ ਨੇ ਇਕੱਤਰਤਾ ਦੌਰਾਨ ਕਾਂਗਰਸ ਦੇ ਵਿਰੋਧ ਕਰਨ ਦਾ ਲਿਆ ਫ਼ੈਸਲਾ

ਸਰਦੂਲਗੜ੍ਹ, 10 ਜਨਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ)-ਪੰਜਾਬ ਨੰਬਰਦਾਰ ਯੂਨੀਅਨ ਦੀ ਤਹਿਸੀਲ ਪੱਧਰੀ ਇਕੱਤਰਤਾ ਸਥਾਨਕ ਕਚਹਿਰੀ ਵਿਖੇ ਸਰਬਜੀਤ ਸਿੰਘ ਟਿੱਬੀ ਹਰੀ ਸਿੰਘ ਦੀ ਪ੍ਰਧਾਨਗੀ 'ਚ ਹੋਈ | ਜ਼ਿਲ੍ਹਾ ਜਨਰਲ ਸਕੱਤਰ ਪ੍ਰੀਤਮ ਸਿੰਘ ਬਾਜੇਵਾਲਾ ਤੇ ਸੀਨੀਅਰ ਮੀਤ ...

ਪੂਰੀ ਖ਼ਬਰ »

ਕੋਰੋਨਾ ਦੇ ਬਚਾਅ ਲਈ ਮੁਕੰਮਲ ਟੀਕਾਕਰਨ ਜ਼ਰੂਰੀ- ਡੀ.ਸੀ.

ਮਾਨਸਾ, 10 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਕੋਰੋਨਾ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਹਰ ਵਿਅਕਤੀ ਨੂੰ ਮੁਕੰਮਲ ਟੀਕਾਕਰਨ ਕਰਵਾਉਣਾ ਅਤਿ ਜ਼ਰੂਰੀ ਹੈ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰਪਾਲ ਨੇ ਸਥਾਨਕ ਬੱਚਤ ਭਵਨ ਵਿਖੇ ਲਗਾਏ ਕੋਵਿਡ ਟੀਕਾਕਰਨ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਫਲੈਗ ਮਾਰਚ

ਮਾਨਸਾ, 10 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵਲੋਂ ਜ਼ਿਲ੍ਹੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਮਾਨਸਾ, ਸਰਦੂਲਗੜ੍ਹ ਅਤੇ ਬੁਢਲਾਡਾ 'ਚ ਫਲੈਗ ਮਾਰਚ ਕੀਤਾ ਗਿਆ | ਐੱਸ.ਐੱਸ.ਪੀ. ਦੀਪਕ ਪਾਰੀਕ ਨੇ ਕਿਹਾ ਕਿ ਲੋਕ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਨੇ ਮਾਣ ਭੱਤੇ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਹੋਣ ਦੀ ਖ਼ੁਸ਼ੀ 'ਚ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਬੁਢਲਾਡਾ, 10 ਜਨਵਰੀ (ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ)-ਆਸ਼ਾ ਵਰਕਰਾਂ ਤੇ ਫੈਸੀਲੀਟੇਟਰਜ਼ ਦੇ 2500 ਰੁਪਏ ਪ੍ਰਤੀ ਮਹੀਨਾ ਬੱਝਵੇਂ ਮਾਣ ਭੱਤੇ ਸਬੰਧੀ ਸਰਕਾਰ ਵਲੋਂ ਨੋਟੀਫ਼ਿਕੇਸ਼ਨ ਜਾਰੀ ਕਰਨ ਦੀ ਖ਼ੁਸ਼ੀ 'ਚ ਇੱਥੇ 3 ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਸੂਬਾਈ ਆਗੂ ...

ਪੂਰੀ ਖ਼ਬਰ »

ਚੋਣ ਪ੍ਰਚਾਰ 'ਤੇ ਪਾਬੰਦੀ ਤੋਂ ਲੋਕ ਖ਼ੁਸ਼ ਤੇ ਸਿਆਸੀ ਆਗੂ ਨਿਰਾਸ਼

ਮਾਨਸਾ, 10 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਚੋਣ ਕਮਿਸ਼ਨ ਵਲੋਂ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਦੇ ਨਾਲ ਹੀ ਚੋਣ ਪ੍ਰਚਾਰ 'ਤੇ ਲਾਈ ਪਾਬੰਦੀ ਤੋਂ ਲੋਕ ਖ਼ੁਸ਼ ਹਨ | ਭਾਵੇਂ ਇਹ ਪਾਬੰਦੀ ਕੋਰੋਨਾ ਕਾਰਨ 15 ਜਨਵਰੀ ਤੱਕ ਲਗਾਈ ਗਈ ਹੈ ਪਰ ਕੋਰੋਨਾ ਕੇਸਾਂ ...

ਪੂਰੀ ਖ਼ਬਰ »

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ- ਡੀ.ਸੀ.

ਮਾਨਸਾ, 10 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਚੋਣ ਅਫ਼ਸਰ ਮਹਿੰਦਰਪਾਲ ਨੇ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਆਦਰਸ਼ ਚੋਣ ਜ਼ਾਬਤੇ ਨੂੰ ਜ਼ਿਲ੍ਹੇ 'ਚ ਇੰਨ-ਬਿੰਨ ਲਾਗੂ ਕਰਨ ਤੇ ਸੁਖਾਵੇਂ ਮਾਹੌਲ 'ਚ ਚੋਣ ...

ਪੂਰੀ ਖ਼ਬਰ »

ਪਿੰਡ ਮੂਸਾ ਇਕਾਈ ਦੀ 22 ਮੈਂਬਰੀ ਕਮੇਟੀ ਦੀ ਚੋਣ

ਮਾਨਸਾ, 10 ਜਨਵਰੀ (ਸਟਾਫ਼ ਰਿਪੋਰਟਰ)-ਪੰਜਾਬ ਕਿਸਾਨ ਯੂਨੀਅਨ ਪਿੰਡ ਮੂਸਾ ਇਕਾਈ ਦੀ 22 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ | ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਯੂਨੀਅਨ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤੀ ਪ੍ਰਦਾਨ ਕਰਨ ਲਈ ਇਹ ਚੋਣ ...

ਪੂਰੀ ਖ਼ਬਰ »

ਡਾ: ਸਤਨਾਮ ਸਿਕੰਦਰ ਕੋਟਸ਼ਮੀਰ ਮੈਡੀਕਲ ਪ੍ਰੈਕਟਸ਼ੀਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਕੋਟਫੱਤਾ, 10 ਜਨਵਰੀ (ਰਣਜੀਤ ਸਿੰਘ ਬੁੱਟਰ)-ਕੋਟਸ਼ਮੀਰ ਨਗਰ ਦੇ ਸਮੂਹ ਮੈਡੀਕਲਾਂ ਦੇ ਮਾਲਕਾਂ ਅਤੇ ਆਰ. ਐੱਮ.ਪੀ ਡਾਕਟਰਾਂ ਦੀ ਇੱਕ ਮੀਟਿੰਗ ਗੁਰਦੁਆਰਾ ਸਾਹਿਬ ਵਿਚ ਕੀਤੀ ਗਈ | ਇਸ ਮੌਕੇ ਇਕੱਤਰ ਡਾਕਟਰਾਂ ਨੇ ਸਰਬਸੰਮਤੀ ਨਾਲ ਸਿਕੰਦਰ ਮੈਡੀਕਲ ਦੇ ਸੰਚਾਲਕ ਡਾ. ...

ਪੂਰੀ ਖ਼ਬਰ »

ਬੀ. ਕੇ. ਯੂ. (ਡਕੌਂਦਾ) ਵਲੋਂ ਪਿੰਡ ਪੂਹਲਾ ਇਕਾਈ ਦੀ ਚੋਣ

ਨਥਾਣਾ, 10 ਜਨਵਰੀ (ਗੁਰਦਰਸ਼ਨ ਲੁੱਧੜ)-ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਪਿੰਡ ਪੂਹਲਾ ਇਕਾਈ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਜ਼ਿਲ੍ਹਾ ਤੇ ਬਲਾਕ ਇਕਾਈ ਦੇ ਆਗੂਆਂ ਦੀ ਨਿਗਰਾਨੀ ਹੇਠ ਹੋਈ ਚੋਣ ਦੌਰਾਨ ਪ੍ਰਧਾਨ ਕੁਲਵੰਤ ਸਿੰਘ, ਜਨਰਲ ਸਕੱਤਰ ਗੁਰਪ੍ਰੀਤ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਵਲੋਂ ਐੱਸ.ਡੀ.ਐੱਮ. ਦੇ ਦਫ਼ਤਰ ਅੱਗੇ ਮੁਆਵਜ਼ੇ ਸਬੰਧੀ ਲਗਾਇਆ ਧਰਨਾ

ਬਠਿੰਡਾ, 10 ਜਨਵਰੀ (ਅਵਤਾਰ ਸਿੰਘ)- ਸਥਾਨਕ ਐੱਸ.ਡੀ.ਐੱਮ. ਦਫ਼ਤਰ ਦੇ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਲਗਾਇਆ ਗਿਆ ਅਤੇ ਮੰਗ ਕੀਤੀ ਗਈ ਕਿ ਜਲਦ ਮੁਆਵਜ਼ੇ ਦੀਆਂ ਲਿਸਟਾਂ ਜਾਰੀ ਕੀਤੀਆਂ ਜਾਣ | ਇਸ ਬਾਰੇ ਬੋਲਦੇ ਹੋਏ ...

ਪੂਰੀ ਖ਼ਬਰ »

ਜਮਹੂਰੀ ਅਧਿਕਾਰ ਸਭਾ ਬਠਿੰਡਾ ਦਾ ਜਥੇਬੰਦਕ ਇਜਲਾਸ 'ਤੇ ਚੋਣ ਪ੍ਰੋਗਰਾਮ ਸੰਪੰਨ

ਬਠਿੰਡਾ, 10 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਜ਼ਮਹੂਰੀ ਅਧਿਕਾਰ ਸਭਾ ਬਠਿੰਡਾ ਵਲੋਂ ਟੀਚਰਜ਼ ਹੋਮ ਵਿਖੇ ਜਥੇਬੰਧਕ ਇਜਲਾਸ ਤੇ ਚੋਣ ਪ੍ਰੋਗਰਾਮ ਸੂਬਾ ਜਨਰਲ ਸਕੱਤਰ ਪ੍ਰੋ. ਜਗਮੋਹਣ ਸਿੰਘ ਦੀ ਅਗਵਾਈ 'ਚ ਕੀਤਾ ਗਿਆ | ਇਜਲਾਸ ਦੀ ਅਰੰਭਤਾ ਸਭਾ ਦੇ ਵਿਛੜ ਚੁੱਕੇ ਮੈਂਬਰਾਂ ...

ਪੂਰੀ ਖ਼ਬਰ »

ਚੋਣਾਂ ਵੀ ਆ ਗਈਆਂ ਪਰ ਨਹੀਂ ਹੋ ਸਕੀ ਸੰਗਤ ਰੋਡ ਦੀ ਮੁਰੰਮਤ

ਤਲਵੰਡੀ ਸਾਬੋ, 10 ਜਨਵਰੀ (ਰਣਜੀਤ ਸਿੰਘ ਰਾਜੂ)-ਇਤਿਹਾਸਕ ਨਗਰ ਤਲਵੰਡੀ ਸਾਬੋ ਦੇ ਵਿਕਾਸ ਦੇ ਵੱਡੇ-ਵੱਡੇ ਦਾਅਵਿਆਂ ਵਿਚਕਾਰ ਸ਼ਹਿਰ ਦੀ ਸੰਗਤ ਰੋਡ ਦਾ ਮੁਰੰਮਤ ਖੁਣੋਂ ਬੁਰਾ ਹਾਲ ਵਿਕਾਸ ਦੇ ਦਾਅਵਿਆਂ ਦੀ ਪੂਰੀ ਤਰ੍ਹਾਂ ਪੋਲ ਖੋਲ੍ਹ ਰਿਹਾ ਹੈ | ਪਿਛਲੇ ਦਿਨਾਂ ਤੋਂ ਪੈ ...

ਪੂਰੀ ਖ਼ਬਰ »

ਵਿਕਸਤ ਦੇਸ਼ਾਂ ਦੀ ਤਰਜ਼ 'ਤੇ ਦੇਸ਼ ਅੰਦਰ ਨਵੀਂ ਰਾਜਨੀਤਕ ਪ੍ਰਕਿਰਿਆ ਦੇ ਆਗਾਜ਼ ਲਈ ਚੋਣ ਕਮਿਸ਼ਨ ਵਧਾਈ ਦਾ ਪਾਤਰ-ਜਤਿੰਦਰ ਭੱਲਾ

ਭਾਈਰੂਪਾ, 10 ਜਨਵਰੀ (ਵਰਿੰਦਰ ਲੱਕੀ)-ਵਿਕਸਤ ਦੇਸ਼ਾਂ ਦੀ ਤਰਜ਼ ਤੇ ਦੇਸ਼ ਅੰਦਰ ਨਵੀਂ ਰਾਜਨੀਤਿਕ ਪ੍ਰਕਿਰਿਆ ਦੇ ਆਗਾਜ਼ ਲਈ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਵਧਾਈ ਦੇ ਪਾਤਰ ਹਨ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਤੇ ਕਿਸਾਨ ਵਿੰਗ ਦੇ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ ਦਾ ਉਰਵੰਸ਼ ਬਾਂਸਲ ਨੇ ਰੋਲਰ ਸਕੇਟਿੰਗ ਬਾਸਕਿਟਬਾਲ 'ਚ ਕਾਂਸੀ ਜਿੱਤਿਆ

ਲਹਿਰਾ ਮੁਹੱਬਤ, 10 ਜਨਵਰੀ (ਸੁਖਪਾਲ ਸਿੰਘ ਸੁੱਖੀ)-ਮਾਊਾਟ ਲਿਟਰਾ ਜ਼ੀ ਸਕੂਲ ਲਹਿਰਾ ਧੂਰਕੋਟ ਦੇ ਵਿਦਿਆਰਥੀ ਹਰ ਰੋਜ਼ ਕੋਈ ਨਾ ਕੋਈ ਪ੍ਰਾਪਤੀ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕਰਦੇ ਹਨ | ਇਸ ਦੌਰਾਨ 28 ਤੋਂ 30 ਦਸੰਬਰ ਨੂੰ ਰਾਸ਼ਟਰੀ ਪੱਧਰ 'ਤੇ ਰੋਲਿੰਗ ...

ਪੂਰੀ ਖ਼ਬਰ »

ਰਾਮਪੁਰਾ ਦੇ 27 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ

ਰਾਮਪੁਰਾ ਫੂਲ, 10 ਜਨਵਰੀ (ਗੁਰਮੇਲ ਸਿੰਘ ਵਿਰਦੀ)-ਸੂਬੇ ਦੇ ਹਰ ਵਰਗ ਨਾਲ ਕੀਤੇ ਗਏ ਵਾਅਦੇ ਵਫ਼ਾ ਕਰਨ ਵਿਚ ਬੁਰੀ ਤਰ੍ਹਾਂ ਅਸਫਲ ਸਾਬਤ ਹੋਈ ਕਾਂਗਰਸ ਸਰਕਾਰ ਲੋਕ ਮਨਾਂ ਵਿਚੋਂ ਲਹਿ ਚੁੱਕੀ ਹੈ | ਇਹ ਪ੍ਰਗਟਾਵਾ ਹਲਕਾ ਰਾਮਪੁਰਾ ਫੂਲ ਤੋਂ ਸ਼ੋ੍ਰਮਣੀ ਅਕਾਲੀ ਦਲ ਤੇ ...

ਪੂਰੀ ਖ਼ਬਰ »

ਦਿਆਲਪੁਰਾ ਭਾਈਕਾ ਦੇ 71 ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਭਗਤਾ ਭਾਈਕਾ, 10 ਜਨਵਰੀ (ਸੁਖਪਾਲ ਸਿੰਘ ਸੋਨੀ)-ਹਲਕਾ ਰਾਮਪੁਰਾ ਫੂਲ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ, ਜਦੋਂ ਪਿੰਡ ਦਿਆਲਪੁਰਾ ਭਾਈਕਾ ਦੇ 71 ਟਕਸਾਲੀ ਕਾਂਗਰਸੀ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ | ਸ਼੍ਰੋਮਣੀ ...

ਪੂਰੀ ਖ਼ਬਰ »

ਖੁਸ਼ਬਾਜ ਸਿੰਘ ਜਟਾਣਾ ਵਲੋਂ ਬਾਬਾ ਡੱਲ ਸਿੰਘ ਪਾਰਕ ਵਿਖੇ ਸਵੇਰੇ ਪੁੱਜ ਕੇ ਲੋਕਾਂ ਨਾਲ ਮੁਲਾਕਾਤ

ਤਲਵੰਡੀ ਸਾਬੋ, 10 ਜਨਵਰੀ (ਰਣਜੀਤ ਸਿੰਘ ਰਾਜੂ)-ਪੰਜਾਬ ਵਿਧਾਨ ਸਭਾ ਚੋਣਾਂ ਦਾ ਐਲਾਨ ਭਾਵੇਂ ਹੋ ਗਿਆ ਹੈ ਪਰ ਕੋਰੋਨਾ ਦੇ ਮੱਦੇਨਜ਼ਰ ਚੋਣ ਕਮਿਸ਼ਨ ਵਲੋਂ 15 ਜਨਵਰੀ ਤੱਕ ਸਿਆਸੀ ਇਕੱਠ ਕਰਨ 'ਤੇ ਲਾਈ ਪਾਬੰਦੀ ਦੇ ਮੱਦੇਨਜ਼ਰ ਸਿਆਸੀ ਆਗੂ ਵੀ ਹੁਣ ਵੋਟਰਾਂ ਨਾਲ ਸਿੱਧਾ ...

ਪੂਰੀ ਖ਼ਬਰ »

ਕੁਲਵਿੰਦਰ ਸਿੰਘ 'ਕਿੰਦੀ' ਯੂਥ ਕਾਂਗਰਸ ਹਲਕਾ ਭੁੱਚੋ ਦੇ ਵਾਈਸ ਪ੍ਰਧਾਨ ਨਿਯੁਕਤ

ਲਹਿਰਾ ਮੁਹੱਬਤ, 10 ਜਨਵਰੀ (ਭੀਮ ਸੈਨ ਹਦਵਾਰੀਆ/ਸੁਖਪਾਲ ਸਿੰਘ ਸੁੱਖੀ)-ਕਾਂਗਰਸ ਪਾਰਟੀ ਦੇ ਵਫ਼ਾਦਾਰ ਤੇ ਮਿਹਨਤੀ ਨੌਜਵਾਨ ਵਰਕਰ ਕੁਲਵਿੰਦਰ ਸਿੰਘ 'ਕਿੰਦੀ' ਪੁੱਤਰ ਕੁਲਵੰਤ ਸਿੰਘ ਸਾਬਕਾ ਸਰਪੰਚ, ਵਾਸੀ ਪਿੰਡ ਲਹਿਰਾ ਮੁਹੱਬਤ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਐਸ.ਸੀ.) ਵਿੰਗ ਜ਼ਿਲ੍ਹਾ ਮਾਨਸਾ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ

ਮਾਨਸਾ, 10 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਸ਼੍ਰੋਮਣੀ ਅਕਾਲੀ ਦਲ (ਐੱਸ.ਸੀ. ਵਿੰਗ) ਜਿਲ੍ਹਾ ਮਾਨਸਾ ਵਲੋਂ ਅਹੁਦੇਦਾਰ ਨਿਯੁਕਤ ਕੀਤੇ ਗਏ, ਜਿਨ੍ਹਾਂ ਦੀ ਸੂਚੀ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਮੇਲ ਸਿੰਘ ਫਫੜੇ, ਜ਼ਿਲ੍ਹਾ ਪ੍ਰਧਾਨ ਐ~ਸ.ਸੀ. ਵਿੰਗ ਰੰਗੀ ਸਿੰਘ ਖਾਰਾ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਂ ਵਲੋਂ ਮਾਤਾ ਹਰਬੰਸ ਕੌਰ ਨੂੰ ਸ਼ਰਧਾਂਜਲੀਆਂ ਭੇਟ

ਬੁਢਲਾਡਾ, 10 ਜਨਵਰੀ (ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ)-ਬੁਢਲਾਡਾ ਤੋਂ ਅਦਾਰਾ 'ਅਜੀਤ' ਦੇ ਪੈੱ੍ਰਸ ਫੋਟੋਗ੍ਰਾਫਰ ਇੰਦਰਜੀਤ ਸਿੰਘ ਟੋਨੀ ਤੇ ਮਾਤਾ ਗੁਜਰੀ ਜੀ ਭਲਾਈ ਕੇਂਦਰ ਮੁਖੀ ਮਾ: ਕੁਲਵੰਤ ਸਿੰਘ ਦੇ ਮਾਤਾ ਹਰਬੰਸ ਕੌਰ ਪਤਨੀ ਸਵ: ਨਾਨਕ ਸਿੰਘ ਸੁਤੰਤਰਤਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX