ਤਾਜਾ ਖ਼ਬਰਾਂ


ਰੱਖੜੀ ਦੇ ਤਿਉਹਾਰ ਕਾਰਨ ਸਕੂਲ 8 ਵਜੇ ਦੀ ਥਾਂ 10 ਵਜੇ ਲੱਗਣਗੇ
. . .  33 minutes ago
ਐੱਸ.ਏ.ਐੱਸ.ਨਗਰ, 10 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਅਗਸਤ ਨੂੰ ਰੱਖੜੀ ਦੇ ਤਿਉਹਾਰ ਦੇ ਸੰਬੰਧ 'ਚ ਪੰਜਾਬ ਦੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ ਸਵੇਰੇ 8 ਵਜੇ ਦੀ ਬਜਾਏ 2 ਘੰਟੇ ਦੇਰ ਨਾਲ...
5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  39 minutes ago
ਚੰਡੀਗੜ੍ਹ, 10 ਅਗਸਤ-5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਮੱਥਾ ਟੇਕਣ ਪਹੁੰਚੇ
. . .  52 minutes ago
ਪਟਿਆਲਾ, 10 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)- ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਪਟਿਆਲਾ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਭਰ ਤੋਂ ਆਏ ਸਮਰਥਕ ਵੀ ਵੱਡੀ ਗਿਣਤੀ 'ਚ ਮੌਜੂਦ ਹਨ।
ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
. . .  about 1 hour ago
ਨਵੀਂ ਦਿੱਲੀ, 10 ਅਗਸਤ-ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਨੇ ਦਿੱਤਾ ਵੱਡਾ ਬਿਆਨ
. . .  about 1 hour ago
ਪਟਿਆਲਾ, 10 ਅਗਸਤ-ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਮਾਲਕ ਦੀ ਕ੍ਰਿਪਾ ਨਾਲ ਚੱਲਣ ਵਾਲਾ ਬੰਦਾ ਹਾਂ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੁਰਮ ਕਰਨ ਵਾਲਾ ਸਾਬਕਾ ਮੁੱਖ ਮੰਤਰੀ ਨਹੀਂ ਲੱਭਦਾ...
ਬਾਬਾ ਬਕਾਲਾ ਸਾਹਿਬ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਤਿੰਨ ਦਿਨ ਦੀ ਛੁੱਟੀ ਘੋਸ਼ਿਤ
. . .  about 1 hour ago
ਅੰਮ੍ਰਿਤਸਰ, 10 ਅਗਸਤ (ਰੇਸ਼ਮ ਸਿੰਘ)- ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਮੇਲੇ ਸੰਬੰਧੀ ਬਾਬਾ ਬਕਾਲਾ ਸਾਹਿਬ ਦੇ ਕਸਬੇ 'ਚ ਸਥਿਤ ਸਰਕਾਰੀ ਅਤੇ ਨਿੱਜੀ ਸਕੂਲਾਂ 'ਚ ਭਲਕੇ 11 ਅਗਸਤ ਤੋਂ 13 ਅਗਸਤ ਤੱਕ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਵੱਡੀ ਖ਼ਬਰ: ਬਿਕਰਮ ਸਿੰਘ ਮਜੀਠੀਆ ਜੇਲ੍ਹ ਤੋਂ ਆਏ ਬਾਹਰ
. . .  about 1 hour ago
ਪਟਿਆਲਾ, 10 ਅਗਸਤ-ਡਰੱਗ ਮਾਮਲੇ 'ਚ ਪਟਿਆਲਾ ਜੇਲ੍ਹ 'ਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਮਾਣਯੋਗ ਹਾਈਕੋਰਟ ਵਲੋਂ ਜ਼ਮਾਨਤ ਦੇਣ ਤੋਂ ਬਾਅਦ ਉਹ ਹੁਣ ਜੇਲ੍ਹ ਤੋਂ ਬਾਹਰ ਆ ਗਏ ਹਨ...
ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਦੇਣ ਲਈ ਹੁਣ ਤੱਕ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾਇਆ-ਬ੍ਰਮ ਸ਼ੰਕਰ ਜਿੰਪਾ
. . .  about 2 hours ago
ਚੰਡੀਗੜ੍ਹ, 10 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਪੁੱਟੇ ਹਨ, ਜਿਨ੍ਹਾਂ ਦੇ ਹੇਠ ਹੁਣ ਤੱਕ ਸੂਬੇ ਦੇ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾ ਦਿੱਤਾ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫ਼ਲਤਾ, ਵੱਡੀ ਗਿਣਤੀ 'ਚ ਅਸਲਾ ਕੀਤਾ ਬਰਾਮਦ
. . .  about 2 hours ago
ਅਟਾਰੀ, 10 ਅਗਸਤ (ਗੁਰਦੀਪ ਸਿੰਘ ਅਟਾਰੀ)-ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਥਾਣਾ ਲੋਪੋਕੇ ਵਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ...
ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਨੇ ਕੀਤੀ ਮੀਟਿੰਗ, ਲਿਆ ਵੱਡਾ ਫ਼ੈਸਲਾ
. . .  about 2 hours ago
ਚੰਡੀਗੜ੍ਹ, 10 ਅਗਸਤ (ਲਲਿਤਾ)-ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲਿਆ ਹੈ। ਫ਼ੈਸਲਾ ਲੈਂਦੇ ਹੋਏ ਉਨ੍ਹਾਂ ਨੇ ਪਸ਼ੂਆਂ ਦੀ ਇਸ ਬਿਮਾਰੀ ਲਈ ਐਡਵਾਇਜ਼ਰੀ ਜਾਰੀ ਕੀਤੀ...
ਮਨੀਸ਼ ਸਿਸੋਦੀਆ ਨੇ ਲਿਖਿਆ ਉੱਪ ਰਾਜਪਾਲ ਨੂੰ ਪੱਤਰ,ਦਿੱਲੀ ਨਗਰ ਨਿਗਮ 'ਚ ਹੋਏ ਘਪਲੇ ਦੀ ਜਾਂਚ ਦੀ ਕੀਤੀ ਮੰਗ
. . .  about 3 hours ago
ਨਵੀਂ ਦਿੱਲੀ, 10 ਅਗਸਤ-ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਨਗਰ ਨਿਗਮ 'ਚ 6000 ਕਰੋੜ ਦੇ ਘੁਟਾਲੇ ਦਾ ਦੋਸ਼ ਲਗਾਉਂਦੇ ਹੋਏ ਸੀ.ਬੀ.ਆਈ.ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਸੰਬੰਧੀ ਉੱਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਪੱਤਰ ਲਿਖਿਆ ਹੈ।
ਜਗਮੀਤ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਉੱਠੀ ਮੰਗ, ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਬਲਕਾਰ ਬਰਾੜ ਨੂੰ ਸੌਂਪਿਆ ਮੰਗ ਪੱਤਰ
. . .  about 3 hours ago
ਬਠਿੰਡਾ, 10 ਅਗਸਤ-ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ 'ਤੇ ਚੁੱਕੇ ਜਾ ਰਹੇ ਸਵਾਲਾਂ ਦਾ ਸਖ਼ਤ ਨੋਟਿਸ ਲੈਂਦਿਆਂ ਹਲਕਾ ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਇਕ ਸੁਰ 'ਚ ਜਗਮੀਤ ਸਿੰਘ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਮੰਗ...
13 ਅਗਸਤ ਨੂੰ ਪੰਜਾਬ ਦੇ ਹਰ ਜ਼ਿਲ੍ਹੇ 'ਚ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੈਮੋਰੰਡਮ- ਐਡਵੋਕੇਟ ਧਾਮੀ
. . .  about 3 hours ago
ਅੰਮ੍ਰਿਤਸਰ, 10 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸੰਬੰਧ 'ਚ 13 ਅਗਸਤ ਨੂੰ ਸਵੇਰੇ 10 ਵਜੇ ਜ਼ਿਲ੍ਹਿਆਂ...
ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 4 hours ago
ਸੁਲਤਾਨਪੁਰ ਲੋਧੀ, 10 ਅਗਸਤ (ਲਾਡੀ, ਹੈਪੀ,ਥਿੰਦ)-ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਮੋਗਾ 'ਚ ਭੈਣ ਨਾਲ ਰੱਖੜੀ ਬੰਨ੍ਹਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
. . .  about 4 hours ago
ਮੋਗਾ, 10 ਅਗਸਤ (ਗੁਰਦੇਵ ਭਾਮ)-ਸਥਾਨਕ ਦੱਤ ਰੋਡ 'ਤੇ ਬੁੱਧਵਾਰ ਨੂੰ ਸਵੇਰੇ ਆਪਣੀ ਭੈਣ ਦੇ ਨਾਲ ਪਿੰਡ ਮੇਹਣਾ ਸਥਿਤ ਮਾਸੀ ਦੇ ਘਰ ਰੱਖੜੀ ਬੰਨ੍ਹਣ ਜਾ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸਿਵਲ ਹਸਪਤਾਲ 'ਚ ਮੌਜੂਦ...
ਰਜਿਸਟਰੀਆਂ ਲਈ ਐੱਨ.ਓ.ਸੀ. ਦਾ ਮਾਮਲਾ, ਪੰਜਾਬ ਭਵਨ 'ਚ ਹੋਈ ਅਹਿਮ ਮੀਟਿੰਗ
. . .  about 4 hours ago
ਚੰਡੀਗੜ੍ਹ, 10 ਅਗਸਤ (ਲਲਿਤਾ)-ਰਜਿਸਟਰੀਆਂ ਲਈ ਐੱਨ.ਓ.ਸੀ. ਦੇ ਮਾਮਲੇ 'ਚ ਉੱਚ ਪੱਧਰੀ ਮੀਟਿੰਗ ਹੋਈ। ਇਹ ਮੀਟਿੰਗ ਪੰਜਾਬ ਭਵਨ 'ਚ ਹੋਈ। ਇਸ ਮੀਟਿੰਗ 'ਚ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਇੰਦਰਬੀਰ ਸਿੰਘ ਨਿੱਝਰ ਸ਼ਾਮਿਲ ਸਨ। ਇਸ ਸੰਬੰਧੀ...
ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਪਿਆ ਦਿਲ ਦਾ ਦੌਰਾ, ਕਰਵਾਇਆ ਹਸਪਤਾਲ 'ਚ ਦਾਖ਼ਲ
. . .  about 5 hours ago
ਮੁੰਬਈ, 10 ਅਗਸਤ-ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਬਾਰੇ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਰਾਜੂ ਸ਼੍ਰੀਵਾਸਤਵ ਦੀ ਸਿਹਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ...
ਲਾਰੈਂਸ ਬਿਸ਼ਨੋਈ ਤੋਂ ਬਾਅਦ ਜੱਗੂ ਭਗਵਾਨਪੁਰੀਆ ਮੋਗਾ ਅਦਾਲਤ 'ਚ ਪੇਸ਼, 6 ਦਿਨਾਂ ਦਾ ਮਿਲਿਆ ਪੁਲਿਸ ਰਿਮਾਂਡ
. . .  about 5 hours ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)-ਲਾਰੈਂਸ ਬਿਸ਼ਨੋਈ ਤੋਂ ਬਾਅਦ ਅੰਮ੍ਰਿਤਸਰ ਤੋਂ ਟਰਾਂਜ਼ਿਟ ਰਿਮਾਂਡ 'ਤੇ ਲਿਆਂਦੇ ਗਏ ਜੱਗੂ ਭਗਵਾਨਪੁਰੀਆ ਨੂੰ ਅੱਜ ਮੋਗਾ ਪੁਲਿਸ ਵਲੋਂ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ...
ਚਾਰ ਜ਼ਿਲ੍ਹਿਆਂ ਦੇ ਆਪਸੀ ਸੁਮੇਲ ਦਾ ਲੁਧਿਆਣਾ-ਪਟਿਆਲਾ ਬਾਈਪਾਸ ਜਲਦ ਬਣੇਗਾ-ਵਿਧਾਇਕ ਗਿਆਸਪੁਰਾ
. . .  about 5 hours ago
ਮਲੌਦ/ਲੁਧਿਆਣਾ, 10 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੰਬੇ ਸਮੇਂ ਤੋਂ ਚਾਰ ਜ਼ਿਲ੍ਹਿਆਂ ਲੁਧਿਆਣਾ, ਪਟਿਆਲਾ, ਫ਼ਤਹਿਗੜ੍ਹ ਸਾਹਿਬ ਤੇ ਮਲੇਰਕੋਟਲਾ ਦੇ ਲੋਕਾਂ ਲਈ ਅਤੇ ਇਲਾਕੇ ਭਰ ਦੀ ਆਮ ਜਨਤਾ ਲਈ ਪਟਿਆਲਾ-ਲੁਧਿਆਣਾ ਬਾਈਪਾਸ ਦੀ ਚਿਰਕੋਣੀ ਮੰਗ...
ਨਿਤਿਸ਼ ਕੁਮਾਰ ਨੇ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  about 5 hours ago
ਪਟਨਾ, 10 ਅਗਸਤ - ਐਨ.ਡੀ.ਏ. ਨਾਲੋ ਗੱਠਜੋੜ ਤੋੜਨ ਵਾਲੇ ਨਿਤਿਸ਼ ਕੁਮਾਰ ਨੇ ਤੇਜੱਸਵੀ ਯਾਦਵ ਦੀ ਆਰ.ਜੇ.ਡੀ. ਅਤੇ ਹੋਰ ਵਿਰੋਧੀ ਪਾਰਟੀਆਂ ਨਾਲ ਨਵੇਂ ਗੱਠਜੋੜ ਦੇ ਐਲਾਨ ਤੋਂ ਬਾਅਦ 8ਵੀਂ ਵਾਰ ਬਿਹਾਰ...
ਖਹਿਰਾ ਨੇ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ 'ਤੇ ਚੁੱਕੇ ਸਵਾਲ, ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  about 5 hours ago
ਚੰਡੀਗੜ੍ਹ, 10 ਅਗਸਤ-ਸੁਖਪਾਲ ਸਿੰਘ ਖਹਿਰਾ ਵਲੋਂ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ 'ਤੇ ਸਵਾਲ ਚੁੱਕੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਚਿੱਠੀ ਵੀ ਲਿਖੀ ਹੈ ਤੇ ਇਕ...
ਖਟਕੜ ਕਲਾਂ ਨੂੰ ਸੈਰ-ਸਪਾਟੇ ਵਜੋਂ ਵਿਕਸਤ ਕਰਾਂਗੇ- ਅਨਮੋਲ ਗਗਨ ਮਾਨ
. . .  about 6 hours ago
ਬੰਗਾ, 10 ਅਗਸਤ (ਜਸਬੀਰ ਸਿੰਘ ਨੂਰਪੁਰ)- ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਸਿਜਦਾ ਕਰਦੇ ਹੋਏ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਖਿਆ ਕਿ ਖਟਕੜ ਕਲਾਂ ਪਿੰਡ ਨੂੰ ਸੈਰ ਸਪਾਟੇ...
ਨਾਜਾਇਜ਼ ਸ਼ਰਾਬ ਦੇ ਮਾਮਲੇ 'ਚ ਰੇਡ ਕਰਨ ਗਏ ਸ਼ਰਾਬ ਠੇਕੇਦਾਰਾਂ ਦੇ ਕਰਿੰਦਿਆਂ 'ਤੇ ਜਾਨਲੇਵਾ ਹਮਲਾ
. . .  about 6 hours ago
ਮੰਡੀ ਘੁਬਾਇਆ, 10 ਅਗਸਤ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਪਿੰਡ ਲਮੋਚੜ ਕਲਾਂ ਵਿਖੇ ਸੂਚਨਾ ਮਿਲਦਿਆਂ ਹੀ ਸ਼ਰਾਬ ਠੇਕੇਦਾਰਾਂ ਵਲੋਂ ਨਾਜਾਇਜ਼ ਸ਼ਰਾਬ ਨੂੰ ਫੜ੍ਹਨ ਦੇ ਲਈ ਛਾਪੇਮਾਰੀ ਕਰਨ ਦੇ ਮਾਮਲੇ ਵਿਚ ਜਾ ਰਹੇ ਸਨ ਤਾਂ...
ਫਿਰੌਤੀ ਮਾਮਲੇ 'ਚ ਫਰੀਦਕੋਟ ਦੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਭੇਜਿਆ ਦੋ ਦਿਨਾਂ ਪੁਲਿਸ ਰਿਮਾਂਡ 'ਤੇ
. . .  about 6 hours ago
ਫ਼ਰੀਦਕੋਟ, 10 ਅਗਸਤ (ਜਸਵੰਤ ਪੁਰਬਾ, ਸਰਬਜੀਤ ਸਿੰਘ) -ਫ਼ਰੀਦਕੋਟ ਪੁਲਿਸ ਨੇ ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਇੱਥੇ ਕੋਟਕਪੂਰਾ ਦੇ ਇਕ ਵਪਾਰੀ ਤੋਂ ਫਿਰੌਤੀ ਮੰਗਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਜੂਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ...
ਬਲਵੰਤ ਸਿੰਘ ਰਾਮੂਵਾਲੀਆ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਦੀ ਆਰਥਿਕ ਸਹਾਇਤਾ ਕਰਨ ਦੀ ਅਪੀਲ
. . .  about 7 hours ago
ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ)-ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਭਲਾਈ ਪਾਰਟੀ ਦੇ ਮੁਖੀ ਬਲਵੰਤ ਸਿੰਘ ਰਾਮੂਵਾਲੀਆ ਨੇ ਲੰਮਾ ਸਮਾਂ ਉੱਤਰ ਪ੍ਰਦੇਸ਼ ਦੀ ਜੇਲ੍ਹ 'ਚ ਬੰਦ ਰਹੇ ਬੰਦੀ ਸਿੰਘਾਂ ਤੇ ਹੁਣ ਗੁਰਪ੍ਰਵਾਸੀ ਭਾਈ ਵਰਿਆਮ ਸਿੰਘ ਦੇ ਪਰਿਵਾਰ ਦੀ ਆਰਥਿਕ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਪੋਹ ਸੰਮਤ 553

ਹੁਸ਼ਿਆਰਪੁਰ / ਮੁਕੇਰੀਆਂ

ਹਥਿਆਰਾਂ ਦੀ ਨੋਕ 'ਤੇ ਕਾਰਾਂ ਤੇ ਪੈਟਰੋਲ ਪੰਪ ਲੁੱਟਣ ਵਾਲੇ ਅੰਤਰਰਾਜੀ ਗਰੋਹ ਦਾ ਪਰਦਾਫ਼ਾਸ਼

ਹੁਸ਼ਿਆਰਪੁਰ, 11 ਜਨਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ) - ਹੁਸ਼ਿਆਰਪੁਰ ਪੁਲਿਸ ਨੇ ਬੰਦੂਕ ਦੀ ਨੋਕ 'ਤੇ ਕਾਰਾਂ ਤੇ ਪੈਟਰੋਲ ਪੰਪ ਲੁੱਟਣ ਵਾਲੇ ਅੰਤਰਰਾਜੀ ਗਰੋਹ ਦਾ ਪਰਦਾਫ਼ਾਸ਼ ਕਰਦਿਆਂ 7 ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਅਸਲਾ ਅਤੇ ਚੋਰੀ ਕੀਤਾ ਸਮਾਨ ਬਰਾਮਦ ਕੀਤਾ ਹੈ | ਐਸ.ਐਸ.ਪੀ ਕੁਲਵੰਤ ਸਿੰਘ ਹੀਰ ਨੇ ਅੱਜ ਇਥੇ ਪ੍ਰੈਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਗਿ੍ਫ਼ਤਾਰ ਕੀਤੇ ਮੁਲਜ਼ਮਾਂ ਤੋਂ 32 ਬੋਰ ਦੇ 4 ਪਿਸਤੌਲ, 44 ਜ਼ਿੰਦਾ ਰੋਂਦ, 3 ਦਾਤਰ, ਇਕ ਸਵਿਫ਼ਟ ਕਾਰ, ਇਕ ਈਟੀਓਸ ਕਾਰ, ਇਕ ਸਪਲੈਂਡਰ ਮੋਟਰ ਸਾਈਕਲ, ਇਕ ਸਕੂਟਰੀ, 10 ਮੋਬਾਇਲ ਫ਼ੋਨ, ਦੋ ਸੋਨੇ ਦੀਆਂ ਚੇਨਾਂ ਤੇ 15 ਨਸ਼ੀਲੇ ਟੀਕੇ ਬਰਾਮਦ ਹੋਏ ਹਨ | ਐਸ.ਐਸ.ਪੀ ਨੇ ਦੱਸਿਆ ਕਿ 2 ਜਨਵਰੀ ਨੂੰ ਗੜ੍ਹਸ਼ੰਕਰ ਇਲਾਕੇ 'ਚ ਤਿੰਨ ਅਣਪਛਾਤੇ ਈਟੀਓਸ ਕਾਰ ਚਾਲਕਾਂ ਨੇ ਇਕ ਪੈਟਰੋਲ ਪੰਪ ਦੇ ਕਰਿੰਦਿਆਂ ਦੀ ਕੁੱਟਮਾਰ ਕਰਕੇ ਅਤੇ ਗੋਲੀਆਂ ਚਲਾ ਕੇ ਖੋਹ ਕੀਤੀ ਸੀ ਜਿਸ ਪਿੱਛੋਂ ਵਿਸ਼ੇਸ਼ ਟੀਮਾਂ ਦਾ ਗਠਨ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕੀਤੀ ਗਈ | ਬੀਤੇ ਦਿਨ ਪੁਲਿਸ ਨੇ ਇਲਾਕੇ 'ਚ ਦਹਿਸ਼ਤ ਫੈਲਾਉਣ ਦੀ ਯੋਜਨਾ ਬਣਾ ਰਹੇੇ 7 ਦੋਸ਼ੀਆਂ ਨੂੰ ਪਿੰਡ ਚੱਕ ਫੱਲੂ ਦੇ ਭੱਠੇ ਤੋਂ ਗਿ੍ਫ਼ਤਾਰ ਕੀਤਾ | ਇਨ੍ਹਾਂ ਦੀ ਪਛਾਣ ਅਦਿੱਤਿਆ ਬਾਵਾ ਵਾਸੀ ਗੋਬਿੰਦਪੁਰ, ਬੰਗਾ, ਮਨਿੰਦਰਜੀਤ ਸਿੰਘ ਮਨੀ ਵਾਸੀ ਪਿੰਡ ਗੋਬਿੰਦਪੁਰ, ਸ਼ਹੀਦ ਭਗਤ ਸਿੰਘ ਨਗਰ, ਕਮਲਦੀਪ ਸਿੰਘ ਕਮਲ ਵਾਸੀ ਫਤਿਹ ਨਗਰ, ਸ਼ਹੀਦ ਭਗਤ ਸਿੰਘ ਨਗਰ, ਹਰਕਮਲ ਵਾਸੀ ਠੀਂਡਾ, ਹੁਸ਼ਿਆਰਪੁਰ, ਹੁਕਮਦੇਵ ਨਰਾਇਣ ਵਾਸੀ ਪਹਾੜੀਆਂ, ਝਾਰਖੰਡ ਅਤੇ ਤਰਵਿੰਦਰ ਸਿੰਘ ਉਰਫ਼ ਭਿੰਡਰ ਵਾਸੀ ਚੱਕ ਮੂਸਾ, ਹੁਸ਼ਿਆਰਪੁਰ ਅਤੇ ਜਸ਼ਨਦੀਪ ਸਿੰਘ ਉਰਫ਼ ਸੱੁਖਾ ਵਾਸੀ ਸ਼ੇਰਗੜ੍ਹ, ਸਿਰਸਾ, ਹਰਿਆਣਾ ਵਜੋਂ ਹੋਈ | ਉਨ੍ਹਾਂ ਦੱਸਿਆ ਕਿ ਬਾਵਾ ਦੇ ਖਿਲਾਫ਼ ਹਰਿਆਣਾ ਵਿਚ 17 ਮੁਕੱਦਮੇ ਦਰਜ ਹਨ ਜਿਨ੍ਹਾਂ ਵਿਚੋਂ ਇਕ ਮੁਕੱਦਮਾ ਪੰਜਾਬ ਨੈਸ਼ਨਲ ਬੈਂਕ ਦੇ ਮੈਨੇਜਰ ਨੂੰ 14 ਲੱਖ ਦੀ ਫਿਰੌਤੀ ਲਈ ਅਗਵਾ ਕਰਨਾ ਵੀ ਹੈ | ਉਨ੍ਹਾਂ ਦੱਸਿਆ ਕਿ ਗਰੋਹ ਦਾ ਮਾਸਟਰ ਮਾਈਾਡ ਅਦਿੱਤਿਆ ਬਾਵਾ ਇਕ ਸ਼ਾਰਪ ਸ਼ੂਟਰ ਹੈ ਜੋ ਕੋਈ ਵੀ ਵਾਰਦਾਤ ਕਰਨ ਵੇਲੇ ਝਟਪਟ ਗੋਲੀ ਚਲਾ ਦਿੰਦਾ ਸੀ | ਉਨ੍ਹਾਂ ਦੱਸਿਆ ਕਿ ਇਹ ਗਰੋਹ ਸੋਸ਼ਲ ਮੀਡੀਆ 'ਤੇ ਸਰਗਰਮ ਹੈ ਅਤੇ ਇੰਸਟਾਗਰਾਮ 'ਤੇ ਅਜ਼ਾਦ ਗਰੁੱਪ ਨਾਲ ਜੁੜਿਆ ਹੋਇਆ ਹੈ | ਐਸ.ਐਸ.ਪੀ ਨੇ ਦੱਸਿਆ ਕਿ ਹੁਣ ਤੱਕ ਕੀਤੀ ਪੁੱਛਗਿੱਛ ਦੌਰਾਨ ਉਕਤ ਗਰੋਹ ਨੇ 20 ਅਪਰਾਧਕ ਵਾਰਦਾਤਾਂ ਮੰਨੀਆਂ ਹਨ ਜਿਨ੍ਹਾਂ ਵਿਚੋਂ 6 ਪੈਟਰੋਲ ਪੰਪ ਲੁੱਟਣ ਦੀਆਂ ਵਾਰਦਾਤਾਂ ਹਨ | ਉਨ੍ਹਾਂ ਦੱਸਿਆ ਕਿ ਗਰੋਹ ਨੇ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿਚ ਲੁੱਟਾਂ ਖੋਹਾਂ ਨੂੰ ਅੰਜਾਮ ਦਿੱਤਾ ਅਤੇ ਹੁਸ਼ਿਆਰਪੁਰ ਵਿਖੇ ਇਕ ਵੈਸਟਰਨ ਯੂਨੀਅਨ ਮਨੀ ਐਕਸਚੇਂਜ ਨੂੰ ਲੁੱਟਣ ਦੀ ਵੀ ਕੋਸ਼ਿਸ਼ ਕੀਤੀ |

ਕੇਜਰੀਵਾਲ ਦੀਆਂ ਝੂਠੀਆਂ ਗਾਰੰਟੀਆਂ 'ਤੇ ਲੋਕਾਂ ਨੂੰ ਹੁਣ ਭਰੋਸਾ ਨਹੀਂ - ਪਿੰਕੀ

ਦਸੂਹਾ, 11 ਜਨਵਰੀ (ਕੌਸ਼ਲ) - ਦਸੂਹਾ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਸੁਸ਼ੀਲ ਕੁਮਾਰ ਪਿੰਕੀ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਹਿਲਾਂ ਦਿੱਲੀ ਦੀ ਜਨਤਾ ਨੂੰ ਝੂਠ ਬੋਲ-ਬੋਲ ਕੇ ਠੱਗਦਾ ਰਿਹਾ ਅਤੇ ਹੁਣ ਪੰਜਾਬ 'ਚ ...

ਪੂਰੀ ਖ਼ਬਰ »

ਮਜੀਠੀਆ ਨੂੰ ਮਿਲੀ ਜ਼ਮਾਨਤ ਨਾਲ ਕਾਂਗਰਸ ਦਾ ਝੂਠ ਸਾਹਮਣੇ ਆਇਆ - ਚੌਹਾਨ

ਹੁਸ਼ਿਆਰਪੁਰ, 11 ਜਨਵਰੀ (ਬਲਜਿੰਦਰਪਾਲ ਸਿੰਘ) - ਜ਼ੋਰਾਵਰ ਸਿੰਘ ਚੌਹਾਨ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਤੇ ਸਾਬਕਾ ਡਿਪਟੀ ਡਾਇਰੈਕਟਰ (ਖੇਡਾਂ) ਨੇ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ 'ਤੇ ਆਪਣਾ ਪ੍ਰਤੀਕਰਮ ਦਿੰਦਿਆਂ ...

ਪੂਰੀ ਖ਼ਬਰ »

ਲੜਕੀ ਕੋਲੋਂ 2 ਮੋਟਰਸਾਈਕਲ ਸਵਾਰਾਂ ਨੇ ਪਰਸ ਖੋਹਿਆ

ਕੋਟਫ਼ਤੂਹੀ, 11 ਜਨਵਰੀ (ਅਵਤਾਰ ਸਿੰਘ ਅਟਵਾਲ) - ਪਿੰਡ ਖੈਰੜ-ਅੱਛਰਵਾਲ ਦੇ ਕਰੀਬ ਇਕ ਐਕਟਿਵਾ ਸਵਾਰ ਲੜਕੀ ਪਾਸੋਂ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨ ਪਰਸ ਖੋਹ ਕੇ ਲੈ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅਮਨਪ੍ਰੀਤ ਕੌਰ ਪੁੱਤਰੀ ...

ਪੂਰੀ ਖ਼ਬਰ »

ਐਸ. ਪੀ. ਐਨ. ਕਾਲਜ ਦਾ ਪੰਜਾਬ ਯੂਨੀਵਰਸਿਟੀ ਇੰਟਰ ਕਾਲਜ ਖੇਡ ਪ੍ਰਤੀਯੋਗਤਾ 'ਚ ਸ਼ਾਨਦਾਰ ਪ੍ਰਦਰਸ਼ਨ

ਮੁਕੇਰੀਆਂ, 11 ਜਨਵਰੀ (ਰਾਮਗੜ੍ਹੀਆ) - ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਦਾ ਪੰਜਾਬ ਯੂਨੀਵਰਸਿਟੀ ਦੇ ਇੰਟਰ ਕਾਲਜ ਖੇਡ ਪ੍ਰਤੀਯੋਗਤਾਵਾਂ 'ਚ ਸ਼ਾਨਦਾਰ ਪ੍ਰਦਰਸ਼ਨ ਰਿਹਾ | ਇਸ ਵਿਸ਼ੇ ਸਬੰਧੀ ਕਾਲਜ ਦੇ ਪਿ੍ੰਸੀਪਲ ਡਾ. ਸਮੀਰ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਗੜ੍ਹਸ਼ੰਕਰ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਗੜ੍ਹਸ਼ੰਕਰ, 11 ਜਨਵਰੀ (ਧਾਲੀਵਾਲ) - ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਗੜ੍ਹਸ਼ੰਕਰ ਵਿਖੇ ਕਲਗੀਧਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸਮੂਹ ਸੰਗਤਾਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਹਰਸਨਜੀਤ ਸਿੰਘ ਸੰਨੀ ਥਿਆੜਾ ਪੀ.ਏ.ਡੀ.ਬੀ. ਹੁਸ਼ਿਆਰਪੁਰ ਦੇ ਚੇਅਰਮੈਨ ਬਣੇ

ਹੁਸ਼ਿਆਰਪੁਰ, 11 ਜਨਵਰੀ (ਬਲਜਿੰਦਰਪਾਲ ਸਿੰਘ) - ਦੀ ਹੁਸ਼ਿਆਰਪੁਰ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਹੁਸ਼ਿਆਰਪੁਰ (ਪੀ.ਏ.ਡੀ.ਬੀ.) ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਚੋਣ ਹੋਈ, ਜਿਸ 'ਚ ਸਰਬਸੰਮਤੀ ਨਾਲ ਹਰਸਨਜੀਤ ਸਿੰਘ ਸੰਨੀ ਥਿਆੜਾ ਨੂੰ ਚੇਅਰਮੈਨ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦਾ ਪ੍ਰਕਾਸ਼ ਪੁਰਬ ਹੋਣ ਕਾਰਨ ਚੋਣਾਂ ਦੀ ਤਰੀਕ ਬਦਲਣ ਦੀ ਮੰਗ

ਅੱਡਾ ਸਰਾਂ, 11 ਜਨਵਰੀ (ਹਰਜਿੰਦਰ ਸਿੰਘ ਮਸੀਤੀ) - ਡਾ. ਬੀ.ਆਰ. ਅੰਬੇਡਕਰ ਯੂਥ ਕਲੱਬ ਕੰਧਾਲਾ ਜੱਟਾਂ ਨੇ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪੰਜਾਬ 'ਚ ਚੋਣਾਂ ਨੂੰ ਅਗਲੇ ਪੜਾਅ 'ਚ ਕਰਵਾਉਣ ਦੀ ਮੰਗ ਕੀਤੀ ਹੈ | ਪ੍ਰਧਾਨ ਜਸਵੀਰ ਸਿੰਘ ਲੱਕੀ, ਵਾਈਸ ਪ੍ਰਧਾਨ ...

ਪੂਰੀ ਖ਼ਬਰ »

37 ਹਜ਼ਾਰ ਲਿਟਰ ਕੱਚੀ ਲਾਹਣ ਤੇ 30 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਹਾਜੀਪੁਰ, 11 ਜਨਵਰੀ (ਜੋਗਿੰਦਰ ਸਿੰਘ) - ਥਾਣਾ ਹਾਜੀਪੁਰ ਦੀ ਪੁਲਿਸ ਨੇ ਸ਼ਰਾਬ ਦੀ ਇਕ ਚਾਲੂ ਭੱਠੀ 'ਤੇ ਰੇਡ ਕਰ ਕੇ 37 ਹਜ਼ਾਰ ਐਮ.ਐਲ. ਲਾਹਣ ਤੇ 30 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ. ...

ਪੂਰੀ ਖ਼ਬਰ »

ਮੈਰਿਜ ਪੈਲੇਸਾਂ ਤੇ ਹੋਟਲਾਂ ਦੇ ਮਾਲਕਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਸੰਬੰਧੀ ਜਾਣੂ ਕਰਵਾਇਆ

ਹੁਸ਼ਿਆਰਪੁਰ, 11 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ) - ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਮੈਰਿਜ ਪੈਲੇਸਾਂ ਅਤੇ ਹੋਟਲ ਮਾਲਕਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਪੈਲੇਸਾਂ ਤੇ ਹੋਟਲਾਂ ਵਿਚ ਹੋਣ ਵਾਲੇ ਰਾਜਨੀਤਿਕ ਸਮਾਗਮਾਂ, ਮੀਟਿੰਗਾਂ ਦੀ ਅਗੇਤੀ ...

ਪੂਰੀ ਖ਼ਬਰ »

ਪੁਲਿਸ ਵਲੋਂ 32 ਬੋਰ ਨਜਾਇਜ਼ ਪਿਸਟਲ ਤੇ ਦੋ ਰੌਂਦਾਂ ਸਮੇਤ 1 ਕਾਬੂ

ਕੋਟਫ਼ਤੂਹੀ, 11 ਜਨਵਰੀ (ਅਵਤਾਰ ਸਿੰਘ ਅਟਵਾਲ) - ਸਥਾਨਕ ਪੁਲਿਸ ਮੁਲਾਜ਼ਮਾਂ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ 32 ਬੋਰ ਪਿਸਟਲ ਤੇ 2 ਰੌਂਦਾਂ ਸਮੇਤ ਕਾਬੂ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਐੱਸ.ਆਈ. ਬਲਜਿੰਦਰ ਸਿੰਘ, ਐਚ.ਸੀ. ਅਮਰਜੀਤ ਸਿੰਘ, ...

ਪੂਰੀ ਖ਼ਬਰ »

ਡਾ. ਸਤਨਾਮ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ ਵਜੋਂ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 11 ਜਨਵਰੀ (ਬਲਜਿੰਦਰਪਾਲ ਸਿੰਘ)- ਡਾ. ਸਤਨਾਮ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ ਹੁਸ਼ਿਆਰਪੁਰ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਬਤੌਰ ਜਿਲ੍ਹਾ ਟ੍ਰੇਨਿੰਗ ਅਫਸਰ ਜਲੰਧਰ ਵਿਖੇ ਸੇਵਾਵਾਂ ਨਿਭਾਅ ਰਹੇ ਸਨ | ਇਸ ਮੌਕੇ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਰਵਿੰਦਰ ਪੱਪੂ ਬਡਲਾ ਮੰਡਲ ਦੇ ਓ.ਬੀ. ਸੀ. ਮੋਰਚਾ ਦੇ ਪ੍ਰਧਾਨ ਨਿਯੁਕਤ

ਦਸੂਹਾ, 11 ਜਨਵਰੀ (ਕੌਸ਼ਲ)- ਭਾਜਪਾ ਮੰਡਲ ਪ੍ਰਧਾਨ ਕੈਪਟਨ ਸ਼ਾਮ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਬਿੱਸੋਚਕ ਵਿਖੇ ਮੀਟਿੰਗ ਹੋਈ | ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਿਸ਼ੇਸ਼ ਰੂਪ ਵਿਚ ਹਾਜ਼ਰ ਹੋਏ | ਇਸ ਮੌਕੇ ਰਵਿੰਦਰ ਪੱਪੂ ਨੂੰ ਓ ਬੀ ਸੀ ਮੋਰਚਾ ...

ਪੂਰੀ ਖ਼ਬਰ »

ਹਰਪ੍ਰੀਤ ਸਿੰਘ ਮਿੱਠੇਵਾਲ ਯੂਥ ਅਕਾਲੀ ਦਲ ਸਰਕਲ ਬਾਗਪੁਰ ਦੇ ਪ੍ਰਧਾਨ ਬਣੇ

ਹੁਸ਼ਿਆਰਪੁਰ, 11 ਜਨਵਰੀ (ਬਲਜਿੰਦਰਪਾਲ ਸਿੰਘ) - ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਨਿਰਦੇਸ਼ਾਂ ਤਹਿਤ ਹਰਪ੍ਰੀਤ ਸਿੰਘ ਮਿੱਠੇਵਾਲ ਨੂੰ ਯੂਥ ਅਕਾਲੀ ਦਲ ਬਾਗਪੁਰ ਦਾ ਪ੍ਰਧਾਨ ...

ਪੂਰੀ ਖ਼ਬਰ »

ਗੁਰਜਿੰਦਰ ਸਿੰਘ ਸੈਣੀ ਨੇ ਬਤੌਰ ਭੋਗਪੁਰ ਐਕਸੀਅਨ ਦਾ ਅਹੁਦਾ ਸੰਭਾਲਿਆ

ਭੋਗਪੁਰ, 11 ਜਨਵਰੀ (ਕਮਲਜੀਤ ਸਿੰਘ ਡੱਲੀ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਡਵੀਜਨ ਭੋਗਪੁਰ ਵਿਖੇ ਗੁਰਜਿੰਦਰ ਸਿੰਘ ਸੈਣੀ ਨੇ ਬਤੌਰ ਐਕਸੀਅਨ ਆਪਣਾ ਕਾਰਜਭਾਗ ਸੰਭਾਲ ਲਿਆ | ਇਸ ਮੌਕੇ ਉਨ੍ਹਾਂ ਨੂੰ ਇਥੇ ਪਹੁੰਚਣ 'ਤੇ ਇੰਜੀ. ਵਿਨੋਦ ਕੁਮਾਰ ਕੌਂਡਲ, ਇੰਜੀ. ਸਵਰਨ ...

ਪੂਰੀ ਖ਼ਬਰ »

ਗੋਗੋਂ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਗੜ੍ਹਸ਼ੰਕਰ, 11 ਜਨਵਰੀ (ਧਾਲੀਵਾਲ) - ਨਜ਼ਦੀਕੀ ਪਿੰਡ ਗੋਗੋਂ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਢਾਡੀ ਜਸਵੰਤ ਸਿੰਘ ਬੈਂਸ ...

ਪੂਰੀ ਖ਼ਬਰ »

ਕੋਵਿਡ ਸੰਬੰਧੀ ਸਾਵਧਾਨੀਆਂ ਨੂੰ ਧਿਆਨ 'ਚ ਰੱਖਦੇ ਹੋਏ ਕੰਮਕਾਜ ਕਰਨ ਲਈ ਪ੍ਰੇਰਿਆ

ਨੰਗਲ ਬਿਹਾਲਾਂ, 11 ਜਨਵਰੀ (ਵਿਨੋਦ ਮਹਾਜਨ) - ਸੇਵਾ ਮੁਕਤ ਕਰਮਚਾਰੀ ਸੁਸਾਇਟੀ ਮੁਰਾਦਪੁਰ ਅਵਾਣਾ ਦੇ ਮੈਂਬਰਾਂ ਦੀ ਇੱਕ ਅਹਿਮ ਬੈਠਕ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਪੰਚ ਮਸਜਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਹਾਜ਼ਰ ...

ਪੂਰੀ ਖ਼ਬਰ »

ਚੋਣਾਂ ਲਈ ਅਰਧ-ਸੈਨਿਕ ਬਲਾਂ ਦੀਆਂ 28 ਕੰਪਨੀਆਂ ਦੀ ਮੰਗ, 1 ਪਹੁੰਚੀ - ਜ਼ਿਲ੍ਹਾ ਪੁਲਿਸ ਮੁਖੀ

ਹੁਸ਼ਿਆਰਪੁਰ, 11 ਜਨਵਰੀ (ਬਲਜਿੰਦਰਪਾਲ ਸਿੰਘ) - ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਲਈ ਅਰਧ-ਸੈਨਿਕ ਬਲਾਂ ਦੀ ਇੱਕ ਟੀਮ ਪਹੁੰਚ ਗਈ ਹੈ, ਜਦਕਿ 28 ਕੰਪਨੀਆਂ ਦੀ ਮੰਗ ਕੀਤੀ ਗਈ ਸੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਕੁਲਵੰਤ ਸਿੰਘ ਹੀਰ ...

ਪੂਰੀ ਖ਼ਬਰ »

ਲਾਲੀ ਪੰਜਾਬ ਕਾਂਗਰਸ ਕੰਪੇਨ ਕਮੇਟੀ ਦੇ ਕੋ-ਚੇਅਰਮੈਨ ਨਾਮਜ਼ਦ

ਬੀਣੇਵਾਲ, 11ਜਨਵਰੀ (ਬੈਜ ਚੌਧਰੀ) - ਯੂਥ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਤੇ ਸੀਨੀਅਰ ਯੂਥ ਕਾਂਗਰਸੀ ਆਗੂ ਅਮਰਪ੍ਰੀਤ ਸਿੰਘ ਲਾਲੀ ਨੂੰ ਕਾਂਗਰਸ ਪਾਰਟੀ ਨੇ ਪੰਜਾਬ ਪ੍ਰਦੇਸ਼ ਚੋਣ ਕੰਪੇਨ ਕਮੇਟੀ ਦਾ ਕੋ-ਚੇਅਰਮੈਨ ਨਾਮਜਦ ਕੀਤਾ ਹੈ | ਅਮਰਪ੍ਰੀਤ ਸਿੰਘ ਲਾਲੀ ਨੇ ...

ਪੂਰੀ ਖ਼ਬਰ »

ਭੰਮੀਆਂ ਵਾਸੀ 105 ਸਾਲਾ ਬਜ਼ੁਰਗ ਔਰਤ ਦਾ ਦਿਹਾਂਤ

ਗੜ੍ਹਸ਼ੰਕਰ, 11 ਜਨਵਰੀ (ਧਾਲੀਵਾਲ) - ਪਿੰਡ ਭੰਮੀਆਂ ਵਾਸੀ ਨੰਬਰਦਾਰ ਗੇਜ਼ ਚੰਦ ਦੀ 105 ਸਾਲਾ ਮਾਤਾ ਬਚਨੀ ਦਾ ਦਿਹਾਂਤ ਹੋ ਗਿਆ | ਅੰਤਿਮ ਸੰਸਕਾਰ ਮੌਕੇ ਚਿਖਾ ਨੂੰ ਅਗਨੀ ਨੰਬਰਦਾਰ ਗੇਜ਼ ਚੰਦ ਵਲੋਂ ਲਗਾਈ ਗਈ | ਅੰਤਿਮ ਸੰਸਕਾਰ ਮੌਕੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ, ...

ਪੂਰੀ ਖ਼ਬਰ »

ਸੰਤ ਊਦੈ ਸਿੰਘ ਦੀ ਬਰਸੀ ਮੌਕੇ ਖ਼ੂਨਦਾਨ ਕੈਂਪ 16 ਨੂੰ

ਹੁਸ਼ਿਆਰਪੁਰ, 11 ਜਨਵਰੀ (ਨਰਿੰਦਰ ਸਿੰਘ ਬੱਡਲਾ) - ਸੰਤ ਬਾਬਾ ਊਦੈ ਸਿੰਘ ਦੀ 69ਵੀਂ ਸਾਲਾਨਾ ਬਰਸੀ ਮੌਕੇ ਸ਼ਹੀਦ ਭਗਤ ਸਿੰਘ ਯੁਵਕ ਸੇਵਾਵਾਂ ਕਲੱਬ ਵਲੋਂ ਤੀਸਰਾ ਖ਼ੂਨਦਾਨ ਕੈਂਪ 16 ਜਨਵਰੀ ਦਿਨ ਐਤਵਾਰ ਨੂੰ ਗੁਰਦੁਆਰਾ ਅੰਗੀਠਾ ਸਾਹਿਬ ਪਿੰਡ ਮੁੱਖਲਿਆਣਾ ਵਿਖੇ ਲਗਾਇਆ ...

ਪੂਰੀ ਖ਼ਬਰ »

ਨੌਸ਼ਹਿਰਾ ਕਾਲਜ 'ਚ ਕੰਪਨੀ ਵਲੋਂ ਪਲੇਸਮੈਂਟ ਲਈ ਵਿਦਿਆਰਥੀਆਂ ਦੇ ਲਏ ਟੈੱਸਟ

ਹਰਿਆਣਾ, 11 ਜਨਵਰੀ (ਹਰਮੇਲ ਸਿੰਘ ਖੱਖ) - ਗੁਰੂ ਨਾਨਕ ਇੰਸਟੀਚਿਊਟ ਆਫ਼ ਇੰਜ: ਐਂਡ ਮੈਨੇਜਮੈਂਟ ਨੌਸ਼ਹਿਰਾ ਵਿਖੇ ਚੇਅਰਮੈਨ ਪਰਮਜੀਤ ਸਿੰਘ ਤੇ ਮੈਨੇਜਿੰਗ ਡਾਇਰੈਕਟਰ ਪ੍ਰਭਜੀਤ ਸਿੰਘ ਦੀ ਮੌਜੂਦਗੀ 'ਚ ਕੈਂਪਸ ਪਲੇਸਮੈਂਟ ਡਰਾਈਵ ਕਰਵਾਈ ਗਈ, ਜਿਸ 'ਚ ਕੰਪਨੀ ਏਸ਼ੀਆਨਾ ...

ਪੂਰੀ ਖ਼ਬਰ »

ਨਗਰ ਕੌਂਸਲ ਦੀ ਕੰਧ ਨਾਲ ਬਣੇ ਗੰਦਗੀ ਦੇ ਡੰਪ ਕਾਰਨ ਲੋਕ ਪ੍ਰੇਸ਼ਾਨ

ਹਰਿਆਣਾ, 11 ਜਨਵਰੀ (ਹਰਮੇਲ ਸਿੰਘ ਖੱਖ) - ਨਗਰ ਕੌਂਸਲ ਹਰਿਆਣਾ ਵਲੋਂ ਲੱਖਾਂ ਰੁਪਏ ਸ਼ਹਿਰ ਦੀ ਸਫ਼ਾਈ ਲਈ ਖਰਚੇ ਜਾ ਰਹੇ ਹਨ, ਪਰ ਇਸ ਸਫ਼ਾਈ ਅਸਲੀਅਤ ਨਗਰ ਕੌਂਸਲ ਦਫ਼ਤਰ ਦੀ ਪਿਛਲੇ ਪਾਸੇ ਦੀ ਕੰਧ ਨਾਲ ਪਏ ਕੂੜੇ, ਗੰਦਗੀ ਦੇ ਢੇਰਾਂ ਤੋਂ ਦੇਖੀ ਜਾ ਸਕਦੀ ਹੈ, ਜਿਸ ਨਾਲ ...

ਪੂਰੀ ਖ਼ਬਰ »

ਦੋਆਬਾ ਜਰਨਲ ਕੈਟਾਗਰੀ ਫ਼ਰੰਟ ਵਲੋਂ ਜਨਰਲ ਕਮਿਸ਼ਨ ਦੇ ਚੇਅਰਮੈਨ ਦਾ ਸਨਮਾਨ

ਹੁਸ਼ਿਆਰਪੁਰ, 11 ਜਨਵਰੀ (ਨਰਿੰਦਰ ਸਿੰਘ ਬੱਡਲਾ)-ਦੋਆਬਾ ਜਰਨਲ ਕੈਟਾਗਰੀ ਫ਼ਰੰਟ ਪੰਜਾਬ ਦੇ ਅਹੁਦੇਦਾਰਾਂ ਵਲੋਂ ਨਵ-ਨਿਯੁਕਤ ਜਨਰਲ ਕਮਿਸ਼ਨ ਪੰਜਾਬ ਦੇ ਚੇਅਰਮੈਨ ਡਾ: ਨਵਜੋਤ ਸਿੰਘ ਦਾਹੀਆ ਨੂੰ ਸਨਮਾਨਿਤ ਕੀਤਾ ਗਿਆ ਅਤੇ ਜਨਰਲ ਵਰਗ ਨੂੰ ਦਰਪੇਸ਼ ਆ ਰਹੀਆਂ ...

ਪੂਰੀ ਖ਼ਬਰ »

ਕੋਰੋਨਾ ਦੇ 85 ਨਵੇਂ ਮਾਮਲੇ ਆਏ

ਹੁਸ਼ਿਆਰਪੁਰ, 11 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ) - ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕÏਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2543 ਨਵੇਂ ਸੈਪਲ ਲੈਣ ਨਾਲ ਤੇ 1524 ਸੈਪਲਾਂ ਦੀ ਰਿਪੋਰਟ ਪ੍ਰਾਪਤ ਹੋਣ ...

ਪੂਰੀ ਖ਼ਬਰ »

ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਨੇ ਡੀ.ਐਸ.ਪੀ. ਮੁਕੇਰੀਆਂ ਨੂੰ ਦਿੱਤਾ ਮੰਗ ਪੱਤਰ

ਮੁਕੇਰੀਆਂ, 11 ਜਨਵਰੀ (ਰਾਮਗੜ੍ਹੀਆ)- ਅੱਜ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਦੇ ਰਾਮਪਾਲ ਸ਼ਰਮਾ ਸੰਗਠਨ ਮੰਤਰੀ ਪੰਜਾਬ ਦੀ ਦੇਖ-ਰੇਖ ਹੇਠ ਪੰਜਾਬ ਪ੍ਰਦੇਸ਼ ਦੇ ਬੁਲਾਰੇ ਚੰਦਰਕਾਂਤ ਚੱਢਾ, ਸਕੱਤਰ ਕਮਲ ਸਰੋਜ, ਨਵ-ਨਿਯੁਕਤ ਸਕੱਤਰ ਪੋਲਾ ਨੇ ਪਹੁੰਚ ਕੇ ਚਾਈਨਾ ਅਤੇ ...

ਪੂਰੀ ਖ਼ਬਰ »

ਹਰਸੇਵਾ ਮੈਡੀਕਲ ਟਰੱਸਟ ਮੋਰਾਂਵਾਲੀ 'ਚ ਮਨਾਏਗਾ ਧੀਆਂ ਦੀ ਲੋਹੜੀ- ਬੀਬੀ ਮਨਜੀਤ ਕੌਰ

ਹੁਸ਼ਿਆਰਪੁਰ, 11 ਜਨਵਰੀ (ਬਲਜਿੰਦਰਪਾਲ ਸਿੰਘ)-ਮੈਡੀਕਲ ਤੇ ਸਿੱਖਿਆ ਦੇ ਖੇਤਰ ਵਿਚ ਨਿਸ਼ਕਾਮ ਸੇਵਾ ਦੀਆਂ ਬੁਲੰਦੀਆਂ ਛੂੰਹਦੀ ਸੰਸਥਾ 'ਹਰਸੇਵਾ ਮੈਡੀਕਲ ਟਰੱਸਟ' ਵਲੋਂ ਪਿੰਡ ਮੋਰਾਂਵਾਲੀ ਵਿਚ ਧੀਆਂ ਦੀ ਲੋਹੜੀ ਮਨਾਈ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਦੋਆਬਾ ਕਿਸਾਨ ਕਮੇਟੀ ਪੰਜਾਬ ਵਲੋਂ ਕਿਸਾਨੀ ਸੰਘਰਸ਼ 'ਚ ਅਹਿਮ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਸਨਮਾਨਿਤ

ਟਾਂਡਾ ਉੜਮੁੜ, 11 ਜਨਵਰੀ (ਭਗਵਾਨ ਸਿੰਘ ਸੈਣੀ) - ਦੋਆਬਾ ਕਿਸਾਨ ਕਮੇਟੀ (ਰਜਿ.) ਪੰਜਾਬ ਵਲੋਂ ਕਮੇਟੀ ਦੇ ਪ੍ਰਧਾਨ ਜੰਗਬੀਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ਇਕ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਬਾਜਵਾ, ਪਿ੍ਤਪਾਲ ...

ਪੂਰੀ ਖ਼ਬਰ »

ਗੜ੍ਹਸ਼ੰਕਰ-ਨੰਗਲ ਸੜਕ ਦੀ ਮੀਂਹ ਨੇ ਵਿਗਾੜੀ ਹਾਲਤ, ਰਾਹਗੀਰਾਂ 'ਚ ਰੋਸ

ਗੜ੍ਹਸ਼ੰਕਰ, 11 ਜਨਵਰੀ (ਧਾਲੀਵਾਲ) - ਧਰਨਿਆ ਮੁਜ਼ਾਹਰਿਆਂ ਤੋਂ ਬਾਅਦ ਵੀ ਸੁਧਾਰ ਤੋਂ ਸੱਖਣੀ ਚਲੀ ਆ ਰਹੀ ਗੜ੍ਹਸ਼ੰਕਰ-ਨੰਗਲ ਸੜਕ ਦੀ ਹਾਲਤ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੇ ਮੀਂਹ ਨੇ ਹੋਰ ਵੀ ਵਿਗਾੜ ਦਿੱਤੀ ਹੈ | ਲਗਾਤਾਰ ਮੀਂਹ ਪੈਣ ਨਾਲ ਜਿਥੇ ਸੜਕ 'ਤੇ ਜਖ਼ਮ ਹੋ ...

ਪੂਰੀ ਖ਼ਬਰ »

ਆਜ਼ਾਦ ਕਿਸਾਨ ਕਮੇਟੀ ਦੋਆਬਾ ਦੇ ਅਹੁਦੇਦਾਰਾਂ ਤੇ ਕਿਸਾਨਾਂ ਦਾ ਸਨਮਾਨ

ਹੁਸ਼ਿਆਰਪੁਰ, 11 ਜਨਵਰੀ (ਨਰਿੰਦਰ ਸਿੰਘ ਬੱਡਲਾ) - ਆਜ਼ਾਦ ਕਿਸਾਨ ਕਮੇਟੀ ਦੋਆਬਾ ਪੰਜਾਬ ਦੇ ਕਿਸਾਨੀ ਮੋਰਚਾ ਜਿੱਤਣ ਵਾਲੇ ਕਿਸਾਨਾਂ ਨੂੰ ਗੁਰੂਦੁਆਰਾ ਸਿੰਘ ਸਭਾ ਪਿੰਡ ਕਾਹਰੀ 'ਚ ਪਿੰਡ ਵਾਸੀਆਂ, ਸਭਾ ਦੇ ਮੈਂਬਰਾਂ ਤੇ ਆਜ਼ਾਦ ਕਿਸਾਨ ਕਮੇਟੀ ਦੋਆਬਾ ਪੰਜਾਬ ਦੇ ...

ਪੂਰੀ ਖ਼ਬਰ »

ਸਾਬਕਾ ਸਰਪੰਚ ਨਿਰਮਲ ਸਿੰਘ ਦੀ ਮੌਤ 'ਤੇ ਕੀਤਾ ਦੁੱਖ ਸਾਂਝਾ

ਭੰਗਾਲਾ, 11 ਜਨਵਰੀ (ਬਲਵਿੰਦਰਜੀਤ ਸਿੰਘ ਸੈਣੀ) - ਸਾਬਕਾ ਸਰਪੰਚ ਨਿਰਮਲ ਸਿੰਘ ਵਾਸੀ ਗੁਲੇਲੜਾ ਗੁਰਦਾਸਪੁਰ ਜੋ ਬੀਤੇ ਦਿਨੀਂ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾ ਵਿਚ ਜਾ ਬਿਰਾਜੇ ਸਨ | ਉਨ੍ਹਾਂ ਦੀ ਹੋਈ ਅਚਾਨਕ ਮੌਤ ਨਾਲ ਪਰਿਵਾਰ ਨੂੰ ਕਦੇ ਵੀ ਨਾ ਪੂਰਾ ...

ਪੂਰੀ ਖ਼ਬਰ »

ਕੈਰੇ ਤੇ ਘੋਗਰਾ ਵਲੋਂ ਮਜੀਠੀਆ ਦੀ ਗਿ੍ਫ਼ਤਾਰੀ 'ਤੇ ਰੋਕ ਦਾ ਸਵਾਗਤ

ਦਸੂਹਾ, 11 ਜਨਵਰੀ (ਭੁੱਲਰ) - ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਕੈਰੇ ਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੰਪੂਰਨ ਸਿੰਘ ਘੋਗਰਾ ਨੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਗਿ੍ਫ਼ਤਾਰੀ 'ਤੇ ਮਾਣਯੋਗ ਪੰਜਾਬ ਤੇ ਹਰਿਆਣਾ ...

ਪੂਰੀ ਖ਼ਬਰ »

ਬਸਪਾ ਆਗੂ ਅਕਾਲੀ ਦਲ ਸੰਯੁਕਤ 'ਚ ਸ਼ਾਮਿਲ

ਟਾਂਡਾ ਉੜਮੁੜ, 11 ਜਨਵਰੀ (ਕੁਲਬੀਰ ਸਿੰਘ ਗੁਰਾਇਆ) - ਅਕਾਲੀ-ਬਸਪਾ ਗੱਠਜੋੜ ਨੂੰ ਉਸ ਵੇਲੇ ਬਹੁਤ ਵੱਡਾ ਝਟਕਾ ਮਿਲਿਆ ਜਦੋਂ ਬਸਪਾ ਦੇ ਆਗੂ ਸੁਰਜੀਤਲਾਲ ਪਾਲ ਜ਼ਿਲ੍ਹਾ ਸਕੱਤਰ ਆਪਣੇ ਸਾਥੀ ਸ਼ਿੰਗਾਰਾ ਸਿੰਘ ਹੇਜ਼ਮਾ ਸਾਬਕਾ ਹਲਕਾ ਪ੍ਰਧਾਨ, ਬੀਬੀ ਸੁਖਵਿੰਦਰ ਕੌਰ ...

ਪੂਰੀ ਖ਼ਬਰ »

ਬਲਵਿੰਦਰ ਪਾਲ ਨੇ ਥਾਣਾ ਮੁਖੀ ਵਜੋਂ ਅਹੁਦਾ ਸੰਭਾਲਿਆ

ਮਾਹਿਲਪੁਰ, 11 ਜਨਵਰੀ (ਰਜਿੰਦਰ ਸਿੰਘ)- ਇੰਸਪੈਕਟਰ ਬਲਵਿੰਦਰ ਪਾਲ ਨੇ ਥਾਣਾ ਮੁੱਖੀ ਮਾਹਿਲਪੁਰ ਵਜੋਂ ਅਹੁੱਦਾ ਸੰਭਾਲ ਲਿਆ ਹੈ | ਬੁੱਲੋਂਵਾਲ ਤੋਂ ਬਦਲ ਕੇ ਆਏ ਬਲਵਿੰਦਰ ਪਾਲ ਕਿਹਾ ਕਿ ਉਹ ਬਿਨ੍ਹਾਂ ਭੇਦ ਭਾਵ ਤੇ ਸਿਆਸੀ ਦਬਾਅ ਤੋਂ ਉਪੱਰ ਉੱਠ ਕੇ ਮਾਹਿਲਪੁਰ ਸ਼ਹਿਰ ...

ਪੂਰੀ ਖ਼ਬਰ »

ਰਾਜੀਵ ਦੀਕਸ਼ਤ ਗਊਸ਼ਾਲਾ ਵਿਖੇ ਐਡਵੋਕੇਟ ਘੁੰਮਣ ਦਾ ਸਨਮਾਨ

ਦਸੂਹਾ, 11 ਜਨਵਰੀ (ਕੌਸ਼ਲ) - ਦਸੂਹਾ ਦੀ ਕਿਰਪਾਲ ਕਲੋਨੀ ਵਿਚ ਸ੍ਰੀ ਰਾਜੀਵ ਦੀਕਸ਼ਤ ਗਊਸ਼ਾਲਾ ਵਿਖੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਕਰਮਬੀਰ ਘੁੰਮਣ ਸਾਥੀਆਂ ਸਮੇਤ ਹਾਜ਼ਰ ਹੋਏ | ਜਿੱਥੇ ਉਨ੍ਹਾਂ ਨੇ ਗਊ ਮਾਤਾ ਦੀ ਸੇਵਾ ਕੀਤੀ, ਇਸ ਉਪਰੰਤ ਗਊਸ਼ਾਲਾ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX