ਪੱਟੀ, 11 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਚੋਣ ਕਮਿਸ਼ਨ ਵਲੋਂ ਵਿਧਾਨ ਸਭਾ 2022 ਦੀਆਂ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਪੁਲਿਸ ਤੇ ਬੀ. ਐੱਸ. ਐੱਫ. ਵਲੋਂ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਗਤੀਵਿਧੀਆਂ ਵਧਾ ਦਿੱਤੀਆਂ ਗਈਆਂ ਹਨ | ਜ਼ਿਲ੍ਹਾ ਤਰਨਤਾਰਨ ਦੇ ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਦੀਆਂ ਹਦਾਇਤਾਂ 'ਤੇ ਮਨਿੰਦਰਪਾਲ ਸਿੰਘ ਡੀ. ਐੱਸ. ਪੀ. ਸਬ ਡਵੀਜ਼ਨ ਪੱਟੀ ਦੀ ਅਗਵਾਈ ਹੇਠ ਪੰਜਾਬ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਸਮੇਤ ਪੱਟੀ ਸ਼ਹਿਰ ਅਤੇ ਪਿੰਡਾਂ ਅੰਦਰ ਫਲੈਗ ਮਾਰਚ ਕੀਤਾ ਗਿਆ | ਇਸ ਮੌਕੇ ਡੀ. ਐੱਸ. ਪੀ. ਮਨਿੰਦਰਪਾਲ ਸਿੰਘ ਨੇ ਦੱਸਿਆ ਕਿ 14 ਫਰਵਰੀ ਨੂੰ ਪੰਜਾਬ 'ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨਰ ਅਤੇ ਪੁਲਿਸ ਜ਼ਿਲ੍ਹਾ ਤਰਨਤਾਰਨ ਦੇ ਮੁਖੀ ਹਰਵਿੰਦਰ ਸਿੰਘ ਵਿਰਕ ਦੀਆਂ ਹਦਾਇਤਾ 'ਤੇ ਪੱਟੀ ਅਤੇ ਨੇੜਲੇ ਪਿੰਡਾਂ ਅੰਦਰ ਫਲੈਗ ਮਾਰਚ ਕਰ ਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤਮਈ ਢੰਗ ਨਾਲ ਚੋਣਾਂ ਕਰਵਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਪੱਟੀ ਦੇ ਪਿੰਡਾਂ 'ਚ ਸੁਰੱਖਿਆਂ ਨੂੰ ਲੈ ਕੇ ਪੈਰਾ ਮਿਲਟਰੀ ਫੋਰਸ ਅਤੇ ਪੰਜਾਬ ਪੁਲਿਸ ਦੀ ਨਫਰੀ ਦਾ ਪ੍ਰਬੰਧ ਕੀਤਾ ਗਿਆ ਹੈ ਜੋ ਹਰ ਵੇਲੇ ਵੱਖ-ਵੱਖ ਨਾਕਿਆਂ ਅਤੇ ਡਿਊਟੀ 'ਤੇ ਤਾਇਨਾਤ ਰਹਿਣਗੇ | ਇਸ ਮੌਕੇ ਕਿਸੇ ਨੂੰ ਵੀ ਅਮਨ-ਕਾਨੂੰਨ ਆਪਣੇ ਹੱਥ ਲੈਣ ਦੀ ਕੋਈ ਵੀਂ ਇਜਾਜ਼ਤ ਨਹੀਂ ਹੋਵੇਗੀ | ਉਨ੍ਹਾਂ ਕਿਹਾ ਕਿ ਜੋ ਕੋਈ ਵੀ ਸ਼ਰਾਰਤੀ ਅਨਸਰ ਸਮਾਜ ਵਿਚ ਖਲਲ ਪਾਉਣ ਦੀ ਕੋਸ਼ਿਸ਼ ਕਰੇਗਾ, ਉਸ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਬਲਜਿੰਦਰ ਸਿੰਘ ਐੱਸ. ਐੱਚ. ਓ. ਪੁਲਿਸ ਥਾਣਾ ਸਿਟੀ ਪੱਟੀ, ਸਤਪਾਲ ਸਿੰਘ ਐੱਸ. ਐੱਚ. ਓ. ਥਾਣਾ ਸਦਰ ਪੱਟੀ, ਮੁਖਇੰਦਰ ਸਿੰਘ ਐੱਸ. ਐੱਚ. ਓ. ਥਾਣਾ ਹਰੀਕੇ, ਕੁਲਵੰਤ ਸਿੰਘ ਐੱਸ. ਐੱਚ. ਓ. ਥਾਣਾ ਸਰਹਾਲੀ, ਕੁਲਬੀਰ ਸਿੰਘ ਰੀਡਰ ਡੀ. ਐੱਸ. ਪੀ. ਪੱਟੀ, ਜਸਪ੍ਰੀਤ ਸਿੰਘ ਚੌਕੀ ਇਚਾਰਜ ਸਭਰਾ, ਦਵਿੰਦਰ ਸਿੰਘ ਚੌਕੀ ਇਚਾਰਜ਼ ਨੌਸ਼ਹਿਰਾਂ ਪਨੂੰਆਂ, ਬਲਵਿੰਦਰ ਸਿੰਘ ਚੌਂਕੀ ਇੰਚਾਰਜ ਘਰਿਆਲਾ, ਨਰਿੰਦਰ ਸਿੰਘ ਤੂਤ, ਹਰਵੰਤ ਸਿੰਘ, ਬਖਸ਼ੀਸ਼ ਸਿੰਘ, ਰਣਜੀਤ ਸਿੰਘ ਤੇ ਪੈਰਾ ਮਿਲਟਰੀ ਫੋਰਸ ਦੇ ਜਵਾਨ ਹਾਜ਼ਰ ਸਨ |
ਤਰਨ ਤਾਰਨ, 11 ਜਨਵਰੀ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਵਲੋਂ ਨਸ਼ਾ ਕਰਨ ਤੋਂ ਰੋਕਣ 'ਤੇ ਹਥਿਆਰਾਂ ਨਾਲ ਲੈਸ ਹੋ ਕੇ ਉਸ ਦੇ ਘਰ ਦਾਖਲ ਹੋ ਕੇ ਉਸ ਉੱਪਰ ਅਤੇ ਉਸ ਦੀ ਪਤਨੀ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ 20 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ...
ਭਿੱਖੀਵਿੰਡ, 11 ਜਨਵਰੀ (ਬੌਬੀ)-ਚੋਣ ਜ਼ਾਬਤਾ ਲੱਗਦਿਆਂ ਹੀ ਅੱਜ ਖੇਮਕਰਨ ਰੋਡ ਭਿੱਖੀਵਿੰਡ ਵਿਖੇ ਡੀ. ਐੱਸ. ਪੀ. ਦਫ਼ਤਰ ਦੇ ਬਿਲਕੁਲ ਸਾਹਮਣੇ ਅਕਾਲੀ ਆਗੂਆਂ ਜਿਨ੍ਹਾਂ ਵਿਚ ਅਮਰਜੀਤ ਸਿੰਘ ਢਿੱਲੋਂ ਸਾਬਕਾ ਪ੍ਰਧਾਨ ਨਗਰ ਪੰਚਾਇਤ ਭਿੱਖੀਵਿੰਡ ਹੀਰਾ ਸਿੰਘ ਧੁੰਨ, ...
ਫਤਿਆਬਾਦ, 11 ਜਨਵਰੀ (ਹਰਵਿੰਦਰ ਸਿੰਘ ਧੂੰਦਾ)¸ਥਾਣਾ ਗੋਇੰਦਵਾਲ ਸਾਹਿਬ ਅਧੀਨ ਆਉਦੀ ਚੌਂਕੀ ਫਤਿਆਬਾਦ ਦੇ ਇੰਚਾਰਜ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਨਵ-ਨਿਯੁਕਤ ਥਾਣਾ ਮੁਖੀ ਇੰਸਪੈਕਟਰ ਜੋਗਾ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਰਕਾਰ ...
ਤਰਨ ਤਾਰਨ, 11 ਜਨਵਰੀ (ਵਿਕਾਸ ਮਰਵਾਹਾ)-ਕਿਸਾਨ, ਮਜ਼ਦੂਰ ਦਲਿਤ ਫਰੰਟ ਦੀ ਮੀਟਿੰਗ ਤਰਨਤਾਰਨ ਵਿਖੇ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਇੰਜੀਨੀਅਰ ਕਰਮਵੀਰ ਸਿੰਘ ਲਾਲੀ, ਲਖਵੀਰ ਸਿੰਘ ਬੌਬੀ ਮੀਤ ਪ੍ਰਧਾਨ ਸ਼ਾਮਿਲ ਹੋਏ | ਇਸ ਮੌਕੇ ਜਸਵੰਤ ਸਿੰਘ ਸੋਹਲ ਸਾਬਕਾ ਸੈਨਿਕ ...
ਫਤਿਆਬਾਦ, 11 ਜਨਵਰੀ (ਹਰਵਿੰਦਰ ਸਿੰਘ ਧੂੰਦਾ) ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤਾੋ ਸ੍ਰੋਮਣੀ ਅਕਾਲੀ ਦਲ ਬਸਪਾ ਦੇ ਉਮੀਦਵਾਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਕੰਵਰਦੀਪ ਸਿੰਘ ਬ੍ਰਹਮਪੁਰਾ ਸਮੇਤ ਪਿੰਡ ਵੇਈਪੂਈ ਵਿਖੇ ਸਾਬਕਾ ...
ਫਤਿਆਬਾਦ, 11 ਜਨਵਰੀ (ਹਰਵਿੰਦਰ ਸਿੰਘ ਧੂੰਦਾ)-14 ਵਰਵਰੀ ਨੂੰ ਪੈਣ ਵਾਲੀਆਂ ਵੋਟਾ ਦੇ ਸੰਬੰਧ ਵਿਚ ਹਲਕਾ ਖਡੂਰ ਸਾਹਿਬ ਦੇ ਪਿੰਡ ਸ਼ੇਖਚੱਕ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਹੱਕ ਵਿਚ ਚੋਣ ਮੀਟਿੰਗ ਕੀਤੀ ਗਈ | ਜਿਸ ਨੂੰ ...
ਤਰਨ ਤਾਰਨ, 11 ਜਨਵਰੀ (ਵਿਕਾਸ ਮਰਵਾਹਾ)-ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਝਬਾਲ ਮੁਨੀਸ਼ ਕੁਮਾਰ ਮੋਨੂੰ ਚੀਮਾ ਵਲੋਂ ਕਸਬਾ ਮੁਰਾਦਪੁਰਾ ਵਿਖੇ ਪਹੁੰਚ ਕੇ ਆਪਣੇ ਸਾਥੀ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨਾਲ ...
ਸਰਾਏ ਅਮਾਨਤ ਖਾਂ, 11 ਜਨਵਰੀ (ਨਰਿੰਦਰ ਸਿੰਘ ਦੋਦੇ)-ਕਸਬਾ ਸਰਾਏ ਅਮਾਨਤ ਖਾਂ ਵਿਖੇ ਸਵ. ਸਰਪੰਚ ਸਰਵਣ ਸਿੰਘ ਬਿੱਟੂ ਦੇ ਗ੍ਰਹਿ ਵਿਖੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਵਰਕਰਾਂ ...
ਤਰਨ ਤਾਰਨ, 11 ਜਨਵਰੀ (ਹਰਿੰਦਰ ਸਿੰਘ)-ਪੰਜਾਬ ਵਿਧਾਨ ਸਭਾ ਚੋਣਾਂ-2022 ਦੀ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ ਤਰੀਕੇ ਨਾਲ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਵਲੋਂ ਨਿਵੇਕਲੀ ਕਿਸਮ ਦੀ 'ਸੀ-ਵਿਜ਼ਲ' ਐਪ ਜਾਰੀ ਕੀਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ...
ਸ਼ਾਹਬਾਜ਼ਪੁਰ, 11 ਜਨਵਰੀ (ਪਰਦੀਪ ਬੇਗੇਪੁਰ)-ਚੋਣ ਕਮਿਸ਼ਨ ਵਲੋਂ ਸੂਬੇ ਅੰਦਰ ਚੋਣ ਜ਼ਾਬਤਾ ਲਾਗੂ ਕਰਦਿਆਂ ਹੀ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ ਕਿਉਂਕਿ ਲੋਕਾਂ ਨੂੰ ਪੂਰੇ 5 ਸਾਲ ਬਾਅਦ ਕਾਂਗਰਸ ਦੀ ਫੇਲ੍ਹ ਸਰਕਾਰ ਤੋਂ ਛੁਟਕਾਰਾ ਮਿਲਿਆ ਹੈ | ਇਹ ਪ੍ਰਗਟਾਵਾ ਅਕਾਲੀ ...
ਗੋਇੰਦਵਾਲ ਸਾਹਿਬ, 11 ਜਨਵਰੀ (ਸਕੱਤਰ ਸਿੰਘ ਅਟਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ ਅਤੇ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਕੁਲਦੀਪ ਸਿੰਘ ਲਹੌਰੀਆ ਨੇ ਕਿਹਾ ਕਿ ਜੇ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਉਣਾ ਹੈ ਤਾਂ ਅਕਾਲੀ-ਬਸਪਾ ...
ਤਰਨ ਤਾਰਨ, 11 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਨੇ ਦੱਸਿਆ ਕਿ ਇਲੈਕਟ੍ਰਾਨਿਕ ਮੀਡੀਆ (ਸਮੇਤ ਆਨਲਾਈਨ ਪੇਪਰ, ਰੇਡੀਓ, ਟੀ. ਵੀ, ਸਿਨੇਮਾ ਹਾਲ ਅਤੇ ਸੋਸ਼ਲ ਮੀਡੀਆ 'ਤੇ ਬਲਕ/ਵਾਇਸ ਮੈਸੇਜਿਜ਼ ਆੱਨ ਮੋਬਾਇਲ) ਵਾਸਤੇ ਹਰ ਇਕ ਉਮੀਦਵਾਰ ਲਈ ...
ਤਰਨ ਤਾਰਨ, 11 ਜਨਵਰੀ (ਹਰਿੰਦਰ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਆਪਣੇ ਕਾਰਜਕਾਲ ਵਿਚ ਜੋ ਸਹੂਲਤਾਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਹਨ, ਉਸ ਤੋਂ ਸੂਬੇ ਦੀ ਜਨਤਾ ਪੂਰੀ ਤਰ੍ਹਾਂ ਖੁਸ਼ ਹੈ ਅਤੇ ਆਗਾਮੀ ਚੋਣਾਂ 'ਚ ...
ਖੇਮਕਰਨ, 11 ਜਨਵਰੀ (ਰਾਕੇਸ਼ ਬਿੱਲਾ)-ਪੰਜਾਬ 'ਚ 14 ਫਰਵਰੀ ਨੂੰ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਵਲੋਂ ਸਿਆਸੀ ਪਾਰਟੀਆਂ ਦੇ ਜਨਤਕ ਜਗ੍ਹਾ ਦੇ ਪੋਸਟਰ ਤੇ ਹੋਰ ਸਮੱਗਰੀ ਹਟਾਉਣ ਦੀਆਂ ਕੀਤੀਆਂ ਗਈਆਂ ਸਖ਼ਤ ਹਦਾਇਤਾਂ ਨੂੰ ਮੁੱਖ ਰੱਖ ਕੇ ਨਗਰ ਪੰਚਾਇਤ ...
ਤਰਨ ਤਾਰਨ, 11 ਜਨਵਰੀ (ਵਿਕਾਸ ਮਰਵਾਹਾ)-ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਡਾ. ਕਸ਼ਮੀਰ ਸਿੰਘ ਸੋਹਲ ਦੇ ਅਣਥੱਕ ਯਤਨਾਂ ਸਦਕਾ ਪਿੰਡ ਸੋਹਲ, ਗੰਡੀਵਿੰਡ ਅਤੇ ਤਰਨ ਤਾਰਨ ਸ਼ਹਿਰ ਦੀ ਵਾਰਡ ਨੰਬਰ-17 ਵਿਚੋਂ ਦਰਜਨਾਂ ਪਰਿਵਾਰ ਰਿਵਾਇਤੀ ਕਾਂਗਰਸ ...
ਖਾਲੜਾ, 11 ਜਨਵਰੀ (ਜੱਜਪਾਲ ਸਿੰਘ ਜੱਜ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਗੁਰਦੁਆਰਾ ਭਾਈ ਜਗਤਾ ਜੀ ਪਿੰਡ ਖਾਲੜਾ ਵਿਖੇ ਰੈਣ ਸੁਬਾਈ ਕਵੀਸ਼ਰੀ ਦਰਬਾਰ ਕਰਵਾਇਆ ਗਿਅ | ਸ੍ਰੀ ਰਹਿਰਾਸ ਪਾਠ ਦੀ ਅਰਦਾਸ ਉਪਰੰਤ ਸਜੇ ਕਵੀਸ਼ਰੀ ਦਰਬਾਰ ਵਿਚ ...
ਤਰਨ ਤਾਰਨ, 11 ਜਨਵਰੀ (ਹਰਿੰਦਰ ਸਿੰਘ)-ਉੱਘੇ ਦੇਸ਼ ਭਗਤ ਕਾਮਰੇਡ ਦਰਸ਼ਨ ਸਿੰਘ ਝਬਾਲ ਤੇ ਸਾਥੀਆਂ ਅਤੇ ਕਿਸਾਨ ਮੋਰਚੇ ਦੇ ਸ਼ਹੀਦਾਂ ਦੀ ਯਾਦ 'ਚ ਬਿਜਲੀ ਘਰ ਲਾਗੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ.ਪੀ.ਆਈ.) ਵਲੋਂ ਇਕ ਪ੍ਰਭਾਵਸ਼ਾਲੀ ਕਾਨਫਰੰਸ ਪਾਰਟੀ ਦੇ ...
ਤਰਨ ਤਾਰਨ, 11 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਨਸ਼ੀਲੀਆਂ ਗੋਲੀਆਂ, ਟੀਕੇ ਅਤੇ ਨਾਜਾਇਜ਼ ਸ਼ਰਾਬ ਸਮੇਤ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸਰਹਾਲੀ ਦੇ ਏ. ਐੱਸ. ਆਈ. ...
ਤਰਨ ਤਾਰਨ, 11 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ 'ਚ ਕੋਰੋਨਾ ਪ੍ਰਭਾਵਿਤ ਵਿਅਕਤੀਆਂ ਦਾ ਅੰਕੜਾ ਦਿਨੋ-ਦਿਨ ਵਧਦਾ ਜਾ ਰਿਹਾ ਹੈ | ਮੰਗਲਵਾਰ ਨੂੰ ਮੈਡੀਕਲ ਕਾਲਜ ਤੋਂ ਆਈਆਂ ਰਿਪੋਰਟਾਂ ਮੁਤਾਬਿਕ ਆਰ. ਟੀ. ਪੀ. ਸੀ. ਆਰ. ਦੀਆਂ ਰਿਪੋਰਟਾਂ ਮੁਤਾਬਿਕ 53 ਵਿਅਕਤੀਆਂ ...
ਜੀਓਬਾਲਾ, 11 ਜਨਵਰੀ (ਰਜਿੰਦਰ ਸਿੰਘ ਰਾਜੂ)-ਯੂਥ ਅਕਾਲੀ ਦਲ ਜ਼ਿਲ੍ਹਾ ਤਰਨਤਾਰਨ ਦਿਹਾਤੀ ਦੇ ਨਵੇਂ ਬਣੇ ਪ੍ਰਧਾਨ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਦੇ ਪਿੰਡ ਝਾਮਕਾ ਖੁਰਦ ਪਹੁੰਚਣ ਤੇ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਝਾਮਕਾ ਵਲੋਂ ਸਨਮਾਨਿਤ ਕੀਤਾ ਗਿਆ ...
ਫਤਿਆਬਾਦ, 11 ਜਨਵਰੀ (ਹਰਵਿੰਦਰ ਸਿੰਘ ਧੂੰਦਾ)¸ਲੋਕਾਂ ਨੂੰ ਬਿਜਲੀ ਦਫ਼ਤਰ ਦੇ ਮੁਲਾਜ਼ਮਾਂ ਦੇ ਵਲੋਂ ਖੱਜਲ-ਖੁਆਰ ਕਰਨ ਕਰ ਕੇ ਲਗਾਏ ਗਏ ਧਰਨੇ ਦੌਰਾਨ ਸੁਲੱਖਣ ਸਿੰਘ ਤੁੜ, ਮਨਜੀਤ ਸਿੰਘ ਬੱਗੂ ਕੋਟ, ਕਰਮ ਸਿੰਘ ਫਤਿਆਬਾਦ ਨੇ ਦੱਸਿਆ ਕਿ ਪਿਛਲੇ ਲੰਬੇ ਸਮੇ ਤੋਂ ਲਟਕ ਰਹੇ ...
ਤਰਨ ਤਾਰਨ, 11 ਜਨਵਰੀ (ਪਰਮਜੀਤ ਜੋਸ਼ੀ)-ਬ੍ਰਾਂਚ ਪੋਸਟ ਮਾਸਟਰ ਬਲਵਿੰਦਰ ਕੁਮਾਰ ਕਲਸੀਆਂ ਕਲਾਂ ਦੀ ਸੇਵਾ-ਮੁਕਤੀ ਮੌਕੇ ਕੱਚਾ ਪੱਕਾ ਬ੍ਰਾਂਚ ਪਿੰਡ ਕੱਚਾ ਪੱਕਾ ਵਿਖੇ ਚਾਹ ਪਾਰਟੀ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਡਵੀਜਨ ਸਕੱਤਰ ਜਸਬੀਰ ਸਿੰਘ ਗ੍ਰਾਮੀਣ ਡਾਕ ਯੂਨੀਅਨ ...
ਭਿੱਖੀਵਿੰਡ, 11 ਜਨਵਰੀ (ਬੌਬੀ)¸ਪਿਛਲੀਆਂ ਵਿਧਾਨ ਸਭਾ ਚੋਣਾਂ 'ਚ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ 'ਚ ਆਈ ਕਾਂਗਰਸ ਪਾਰਟੀ ਨੂੰ ਪੰਜਾਬ ਦੇ ਲੋਕਾਂ ਮਜ਼ਬੂਰੀ ਵੱਸ 5 ਸਾਲ ਬਰਦਾਸ਼ਤ ਕੀਤਾ ਅਤੇ ਹੁਣ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਅਤੇ ਖ਼ਾਸਕਰ ਹਲਕਾ ...
ਜੀਓਬਾਲਾ, 11 ਜਨਵਰੀ (ਰਜਿੰਦਰ ਸਿੰਘ ਰਾਜੂ)-ਯੂਥ ਅਕਾਲੀ ਦਲ ਜ਼ਿਲ੍ਹਾ ਤਰਨਤਾਰਨ ਦਿਹਾਤੀ ਦੇ ਨਵ ਨਿਯੁਕਤ ਪ੍ਰਧਾਨ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਸਾਥੀਆਂ ਸਮੇਤ ਪਿੰਡ ਸ਼ੇਖ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਪ੍ਰਕਾਸ਼ ਵਿਖੇ ਨਤਮਸਤਕ ਹੋਏ ਜਿੱਥੇ ...
ਖਡੂਰ ਸਾਹਿਬ, 11 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਹਲਕਾ ਇੰਚਾਰਜ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਗੁਰੂ ਦਾ ਸ਼ੁਕਰਾਨਾ ਕਰਨ ਗੁਰਦੁਆਰਾ ਨੌਂਵੀ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ...
ਝਬਾਲ, 11 ਜਨਵਰੀ (ਸਰਬਜੀਤ ਸਿੰਘ)-ਪਿਛਲੇ ਦਿਨੀਂ ਅਣਪਛਾਤੇ ਹਥਿਆਰਬੰਦ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਸਥਾਨਕ ਥਾਣਾ ਝਬਾਲ ਦੇ ਅਧੀਨ ਪੈਂਦਾ ਅੱਡਾ ਝਬਾਲ ਵਿਖੇ ਦੋ ਥਾਣੇਦਾਰਾਂ ਦੇ ਭਰਾ ਨੂੰ ਗੋਲੀ ਮਾਰ ਕੇ ਜ਼ਖ਼ਮੀ ਕੀਤੇ ਜਾਣ ਦੀ ਘਟਨਾ ਸੰਬੰਧੀ ਹਮਲਾਵਰਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX