ਤਾਜਾ ਖ਼ਬਰਾਂ


ਚੰਡੀਗੜ੍ਹ : 11 ਵਕੀਲਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਐਡੀਸ਼ਨਲ ਜੱਜ ਲਾਇਆ ਗਿਆ
. . .  18 minutes ago
ਫਰੀਦਕੋਟ : ਵੀ.ਸੀ. ਡਾ: ਅਵਨੀਸ਼ ਕੁਮਾਰ ਟਿੱਲਾ ਬਾਬਾ ਫਰੀਦ ਵਿਖੇ ਹੋਏ ਨਤਮਸਤਕ
. . .  23 minutes ago
ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਮੁੱਠਭੇੜ ਸ਼ੁਰੂ, ਆਪ੍ਰੇਸ਼ਨ 'ਚ ਲੱਗੇ ਪੁਲਿਸ ਤੇ ਸੀ.ਆਰ.ਪੀ.ਐਫ. ਦੇ ਜਵਾਨ
. . .  about 1 hour ago
ਆਜ਼ਾਦੀ ਦਿਹਾੜੇ 'ਤੇ ਦਿੱਲੀ 'ਚ ਹੋਵੇਗੀ ਬੇਮਿਸਾਲ ਸੁਰੱਖਿਆ, 10,000 ਬਲ ਤਾਇਨਾਤ, 1000 ਕੈਮਰਿਆਂ ਦੀ ਹੋਵੇਗੀ ਨਿਗਰਾਨੀ
. . .  about 1 hour ago
ਨਵੀਂ ਦਿੱਲੀ, 14 ਅਗਸਤ - ਉੱਤਰੀ ਦਿੱਲੀ ਦੇ ਡੀ.ਸੀ.ਪੀ. ਸਾਗਰ ਸਿੰਘ ਕਲਸੀ ਨੇ ਦੱਸਿਆ ਕਿ ਆਜ਼ਾਦੀ ਦਿਵਸ ਦੇ ਜਸ਼ਨਾਂ ਲਈ 10,000 ਤੋਂ ਵੱਧ ਬਲ ਤਾਇਨਾਤ ਕੀਤੇ ਗਏ ਹਨ । 1000 ਤੋਂ ਵੱਧ ਕੈਮਰੇ ਲਗਾਏ ...
ਨਵੀਂ ਦਿੱਲੀ : ਕੋਵਿਡ -19 ਦਾ ਮੁਕਾਬਲਾ ਕਰਨ ਵਿਚ ਭਾਰਤ ਦੀਆਂ ਪ੍ਰਾਪਤੀਆਂ ਕਈ ਵਿਕਸਤ ਦੇਸ਼ਾਂ ਨਾਲੋਂ ਬਿਹਤਰ ਹਨ - ਰਾਸ਼ਟਰਪਤੀ ਦਰੋਪਦੀ ਮੁਰਮੂ
. . .  about 1 hour ago
ਜੰਮੂ-ਕਸ਼ਮੀਰ : ਭਾਰਤ ਦੇ 76ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਤਿਰੰਗੇ ਨਾਲ ਚਮਕਿਆ ਮੁਬਾਰਕ ਮੰਡੀ ਕੰਪਲੈਕਸ
. . .  about 1 hour ago
ਹਰਿਆਣਾ: 'ਅਗਨੀਪਥ' ਭਰਤੀ ਰੈਲੀ ਲਈ ਹਜ਼ਾਰਾਂ ਨੌਜਵਾਨਾਂ 'ਚ ਜੋਸ਼
. . .  about 1 hour ago
"ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਮਿਲੇ ਦੀਪਕ ਬਾਲੀ
. . .  about 2 hours ago
ਮੁੱਖ ਮੰਤਰੀ ਦੀ ਆਮਦ ਤੋਂ ਤੁਰੰਤ ਬਾਅਦ ਲੁਧਿਆਣਾ ਵਿਚ ਚੱਲੀਆਂ ਗੋਲੀਆਂ , ਦੋ ਜ਼ਖਮੀ
. . .  about 2 hours ago
ਲੁਧਿਆਣਾ ,14 ਅਗਸਤ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਮੁੱਖ ਮੰਤਰੀ ਦੇ ਪਹੁੰਚਣ ਤੋਂ ਤੁਰੰਤ ਬਾਅਦ ਦੁੱਗਰੀ ਦੀ ਫੇਸ ਇਕ ਦੀ ਮਾਰਕੀਟ ਵਿਚ ਹਮਲਾਵਰਾਂ ਵਲੋਂ ਗੋਲੀਆਂ ਚਲਾਈਆਂ ਗਈਆਂ ...
ਰਾਸ਼ਟਰਪਤੀ ਦਰੋਪਦੀ ਮੁਰੂਮ ਨੇ ਦੇਸ਼ ਨੂੰ ਕੀਤਾ ਸੰਬੋਧਨ, ਕਿਹਾ, ‘2047 ਤੱਕ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਹੋਣਗੇ ਸਾਕਾਰ’
. . .  about 3 hours ago
ਨਵੀਂ ਦਿੱਲੀ, 14 ਅਗਸਤ-75ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਦੇਸ਼ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇਸ਼-ਵਿਦੇਸ਼ 'ਚ ਵੱਸਦੇ ਸਾਰੇ ਭਾਰਤੀਆਂ ਨੂੰ ਨਿੱਘੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ 14 ਅਗਸਤ ਦਾ ਦਿਨ ਵੰਡ-ਖੌਫ਼ਨਾਕ...
ਦੋ-ਰੋਜ਼ਾ ਨੈਸ਼ਨਲ ਵਰਕਸ਼ਾਪ ਦੀਆਂ ਤਿਆਰੀਆਂ ਦੇ ਜਾਇਜ਼ੇ ਸੰਬੰਧੀ ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਨੇ ਕੀਤੀ ਮੀਟਿੰਗ
. . .  about 4 hours ago
ਐੱਸ.ਏ.ਐੱਸ.ਨਗਰ, 14 ਅਗਸਤ (ਕੇ.ਐਸ. ਰਾਣਾ)- ਕੇਂਦਰੀ ਪੰਚਾਇਤ ਰਾਜ ਮੰਤਰਾਲੇ ਵਲੋਂ ਸਥਾਈ ਵਿਕਾਸ ਦੇ ਟੀਚਿਆਂ ਦੇ ਸਥਾਨੀਕਰਨ ਦੇ ਸੰਬੰਧੀ ਵੱਖ-ਵੱਖ ਸੂਬਿਆਂ ਨੂੰ ਦਿੱਤੇ 9 ਥੀਮਜ਼ 'ਤੇ ਕਰਵਾਈਆਂ ਜਾਣ ਵਾਲੀਆਂ ਕੌਮੀ ਵਰਕਸ਼ਾਪਾਂ 'ਚੋਂ ,ਪੰਜਾਬ ਸੂਬੇ 'ਚ ਪਹਿਲੀ ਵਰਕਸ਼ਾਪ 22 ਤੇ 23...
ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਕੱਚੇ ਕਾਮਿਆਂ ਦੀ ਤਿੰਨ ਦਿਨਾਂ ਹੜਤਾਲ ਮੁਲਤਵੀ
. . .  about 4 hours ago
ਬੁਢਲਾਡਾ, 14 ਅਗਸਤ (ਸਵਰਨ ਸਿੰਘ ਰਾਹੀ)-ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਅੱਜ ਤੋਂ ਸ਼ੁਰੂ ਕੀਤੀ ਤਿੰਨ ਦਿਨਾਂ ਦੀ ਹੜਤਾਲ ਮੁਲਤਵੀ ਕਰ ਦਿੱਤੀ ਹੈ...
ਅਜ਼ਾਦੀ ਦਿਹਾੜੇ ਮੌਕੇ ਫ਼ੇਜ਼ 5 ਮੁਹਾਲੀ ਦੇ ਆਮ ਆਦਮੀ ਕਲੀਨਿਕ ਨੂੰ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਕਰਨਗੇ ਲੋਕ ਅਰਪਣ
. . .  about 5 hours ago
ਐਸ.ਏ.ਐਸ. ਨਗਰ, 14 ਅਗਸਤ (ਕੇ. ਐੱਸ ਰਾਣਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਸਥਾਪਿਤ ਕੀਤੇ ਜਾ ਰਹੇ ਆਮ...
ਪਟਿਆਲਾ ਦੀ ਸਟੇਟ ਬੈਂਕ ਆਫ਼ ਇੰਡੀਆ ਬਰਾਂਚ 'ਚੋਂ 35 ਲੱਖ ਰੁਪਏ ਦੀ ਹੋਈ ਚੋਰੀ ਦੀ ਵਾਰਦਾਤ ਨੂੰ ਪਟਿਆਲਾ ਪੁਲਿਸ ਨੇ ਸੁਲਝਾਇਆ
. . .  about 5 hours ago
ਪਟਿਆਲਾ, 14 ਅਗਸਤ (ਅਮਨਦੀਪ ਸਿੰਘ)- ਪਟਿਆਲਾ ਪੁਲਿਸ ਵਲੋਂ ਸਟੇਟ ਬੈਂਕ ਆਫ਼ ਇੰਡੀਆ 'ਚ 35 ਲੱਖ ਰੁਪਏ ਦੀ ਹੋਈ ਚੋਰੀ ਦੇ ਮਾਮਲੇ 'ਚ ਮੱਧ ਪ੍ਰਦੇਸ਼ ਤੋਂ 33 ਲੱਖ 50 ਹਜ਼ਾਰ ਰੁਪਏ ਬਰਾਮਦ ਕੀਤੇ ਗਏ ਹਨ। ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ...
ਮਿਸਰ ਦੇ ਚਰਚ 'ਚ ਲੱਗੀ ਭਿਆਨਕ ਅੱਗ, ਹਾਦਸੇ 'ਚ 35 ਲੋਕਾਂ ਦੀ ਮੌਤ
. . .  about 5 hours ago
ਕਾਹਿਰਾ, 14 ਅਗਸਤ-ਮਿਸਰ ਦੇ ਗੀਜ਼ਾ ਸ਼ਹਿਰ 'ਚ ਇਕ ਚਰਚ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਅੱਗ ਦੇ ਲੱਗਣ ਨਾਲ 35 ਲੋਕਾਂ ਦੀ ਮੌਤ ਹੋ ਗਈ ਜਦਕਿ 45 ਹੋਰ ਜ਼ਖ਼ਮੀ ਹੋ ਗਏ ਹਨ।
'ਹਰ ਹੱਥ ਤਿਰੰਗਾ' ਪ੍ਰੋਗਰਾਮ ਤਹਿਤ ਬੋਲੇ ਅਰਵਿੰਦ ਕੇਜਰੀਵਾਲ, ਕਿਹਾ 'ਪੂਰੇ ਦੇਸ਼ 'ਚ ਸਭ ਤੋਂ ਉੱਚੇ ਤਿਰੰਗੇ ਦਿੱਲੀ 'ਚ ਹਨ'
. . .  about 5 hours ago
ਨਵੀਂ ਦਿੱਲੀ, 14 ਅਗਸਤ- ਦਿੱਲੀ 'ਚ ਆਯੋਜਿਤ 'ਹਰ ਹੱਥ ਤਿਰੰਗਾ' ਪ੍ਰੋਗਰਾਮ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਪੂਰਾ ਦੇਸ਼ ਇਸ ਸਮੇਂ ਦੇਸ਼ ਭਗਤੀ 'ਚ ਡੁੱਬਿਆ ਹੋਇਆ ਹੈ। ਇਹ ਸਮਾਂ ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰਨ ਦਾ...
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ, 'ਬਸ ਕੁਝ ਘੰਟਿਆਂ 'ਚ ਹੀ ਇਕ ਹੋਰ ਗਾਰੰਟੀ ਪੂਰੀ ਹੋਣ ਜਾ ਰਹੀ ਹੈ'
. . .  about 5 hours ago
ਚੰਡੀਗੜ੍ਹ, 14 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਚੋਣਾਂ ਦੌਰਾਨ ਅਸੀਂ ਪੰਜਾਬੀਆਂ ਨੂੰ ਇਕ ਵੱਡੀ ਗਾਰੰਟੀ ਦਿੱਤੀ ਸੀ ਕਿ ਹਰ ਪਿੰਡ 'ਚ ਇਕ ਆਮ ਆਦਮੀ ਕਲੀਨਿਕ ਖੋਲ੍ਹਾਂਗੇ...
ਅਟਾਰੀ ਸਰਹੱਦ 'ਤੇ ਰੀਟਰੀਟ ਸੈਰੇਮਨੀ ਦੇਖਣ ਆ ਰਹੇ ਸੈਲਾਨੀ ਤਿਰੰਗੇ ਦੇ ਰੰਗ 'ਚ ਰੰਗੇ
. . .  about 7 hours ago
ਅਟਾਰੀ, 14 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਆਜ਼ਾਦੀ ਦਿਹਾੜੇ ਮੌਕੇ ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੇਖਣ ਆ ਰਹੇ ਸੈਲਾਨੀ ਦੇਸ਼ ਦੀ ਸ਼ਾਨ ਤਿਰੰਗੇ ਦੇ ਰੰਗਾਂ 'ਚ ਆਪਣੇ ਆਪ ਨੂੰ ਰੰਗ ਰਹੇ ਹਨ। ਦਰਸ਼ਕ ਗੈਲਰੀ 'ਚ ਝੰਡੇ...
ਪ੍ਰਾਈਵੇਟ ਬੱਸ ਆਪ੍ਰੇਟਰਾਂ ਦੀਆਂ ਮੰਗਾਂ 'ਤੇ ਸਰਕਾਰ ਨਾਲ ਬਣੀ ਸਹਿਮਤੀ, ਮੀਟਿੰਗ ਉਪਰੰਤ ਧਰਨੇ ਦਾ ਪ੍ਰੋਗਰਾਮ ਕੀਤਾ ਰੱਦ
. . .  about 7 hours ago
ਚੰਡੀਗੜ੍ਹ, 14 ਅਗਸਤ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰਨ ਲਈ ਸਹਿਮਤੀ ਦੇਣ ਤੋਂ ਬਾਅਦ ਪੰਜਾਬ ਦੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੇ ਆਪਣਾ ਪ੍ਰਸਤਾਵਿਤ ਧਰਨਾ...
ਸੀ.ਆਈ.ਏ ਸਟਾਫ਼ ਫਗਵਾੜਾ ਦੇ ਇੰਚਾਰਜ ਸਿਕੰਦਰ ਸਿੰਘ ਦੀ ਰਾਸ਼ਟਰਪਤੀ ਐਵਾਰਡ ਲਈ ਹੋਈ ਚੋਣ
. . .  about 7 hours ago
ਫਗਵਾੜਾ, 14 ਅਗਸਤ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਸੀ.ਆਈ.ਏ ਸਟਾਫ਼ ਇੰਚਾਰਜ ਐੱਸ.ਆਈ. ਸਿਕੰਦਰ ਸਿੰਘ ਨੂੰ ਅੱਜ ਆਜ਼ਾਦੀ ਦਿਵਸ ਮੌਕੇ ਰਾਸ਼ਟਰਪਤੀ ਪੁਲਿਸ ਮੈਡਲ ਦੇ ਕੇ ਸਨਮਾਨ ਲਈ ਚੁਣਿਆ ਗਿਆ ਹੈ। ਸਿਕੰਦਰ ਸਿੰਘ ਵਿਰਕ ਦਾ ਜਨਮ 14-2-72 ਨੂੰ ਪਿੰਡ ਮਿੱਠਾਪੁਰ...
ਬੱਸ ਤੋਂ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ, ਇਕ ਜ਼ਖ਼ਮੀ
. . .  about 8 hours ago
ਅਜਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕਸਬਾ ਰਾਜਾਸਾਂਸੀ ਵਿਖੇ ਨਿੱਜੀ ਬੱਸ ਤੋਂ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਥਾਣਾ ਰਾਜਾਸਾਂਸੀ ਦੀ ਪੁਲਿਸ ਵਲੋਂ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ...
ਮੁੱਖ ਮੰਤਰੀ ਮਾਨ ਨੇ 'ਲਾਲ ਸਿੰਘ ਚੱਢਾ' ਫ਼ਿਲਮ ਦੇਖਣ ਤੋਂ ਬਾਅਦ ਕੀਤਾ ਟਵੀਟ, ਆਮਿਰ ਖਾਨ ਤੇ ਉਨ੍ਹਾਂ ਦੀ ਟੀਮ ਨੂੰ ਦਿੱਤੀ ਵਧਾਈ
. . .  about 8 hours ago
ਚੰਡੀਗੜ੍ਹ, 14 ਅਗਸਤ-ਇਨ੍ਹੀਂ-ਦਿਨੀਂ ਬਾਲੀਵੁੱਡ ਅਦਾਕਾਰ ਆਮਿਰ ਖਾਨ ਦੀ ਫ਼ਿਲਮ 'ਲਾਲ ਸਿੰਘ ਚੱਢਾ' ਬੇਹੱਦ ਚਰਚਾ 'ਚ ਹੈ, ਜਿਸ ਨੂੰ ਲੋਕ ਕਾਫ਼ੀ ਪਸੰਦ ਵੀ ਕਰ ਰਹੇ ਹਨ ਅਤੇ ਇਸ ਫ਼ਿਲਮ ਨੂੰ ਲੈ ਕੇ ਆਪਣੀ ਰਾਏ ਵੀ ਦੇ ਰਹੇ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...
ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਸੰਗਰੂਰ 'ਚ ਰੱਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ
. . .  about 9 hours ago
ਸੰਗਰੂਰ, 14 ਅਗਸਤ (ਧੀਰਜ ਪਸ਼ੋਰੀਆ)-ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਅੱਜ ਸੰਗਰੂਰ 'ਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਕੈਬਨਿਟ ਮੰਤਰੀ ਨੇ ਬੱਸ ਸਟੈਂਡ ਨੇੜੇ 9.46 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇ.ਵੀ...
ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਤੇ ਸਰਹੱਦ 'ਤੇ ਹੋਇਆ ਮਿਠਾਈਆਂ ਦਾ ਅਦਾਨ-ਪ੍ਰਦਾਨ
. . .  about 9 hours ago
ਫ਼ਾਜ਼ਿਲਕਾ, 14 ਅਗਸਤ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਫ਼ਾਜ਼ਿਲਕਾ ਸੈਕਟਰ 'ਚ ਸਾਦਕੀ ਚੌਕੀ ਦੀ ਜ਼ੀਰੋ ਲਾਈਨ ਤੇ ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਤੇ ਪਾਕਿਸਤਾਨ ਵਲੋਂ ਭਾਰਤ ਨੂੰ ਮਿਠਾਈਆਂ ਭੇਟ ਕੀਤੀਆਂ ਗਈਆਂ...
ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 15 ਅਗਸਤ ਤੋਂ ਪਹਿਲਾਂ 4 ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 9 hours ago
ਚੰਡੀਗੜ੍ਹ, 14 ਅਗਸਤ-15 ਅਗਸਤ ਤੋਂ ਇਕ ਦਿਨ ਪਹਿਲਾਂ ਪੰਜਾਬ ਪੁਲਿਸ ਨੇ ਦਿੱਲੀ ਪੁਲਿਸ ਦੀ ਮਦਦ ਨਾਲ 4 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦਸ ਦੇਈਏ ਕਿ ਇਨ੍ਹਾਂ ਚਾਰਾਂ ਦਾ ਪਾਕਿਸਤਾਨੀ ਏਜੰਸੀ ਆਈ.ਐੱਸ.ਆਈ. ਨਾਲ ਕੁਨੈਕਸ਼ਨ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਪੋਹ ਸੰਮਤ 553

ਪਟਿਆਲਾ

ਜ਼ਿਲੇ੍ਹ ਦਾ ਹਰ ਤੀਜਾ ਵਿਅਕਤੀ ਪਾਇਆ ਜਾ ਰਿਹੈ ਕੋਰੋਨਾ ਪਾਜ਼ੀਟਿਵ

ਪਟਿਆਲਾ, 11 ਜਨਵਰੀ (ਮਨਦੀਪ ਸਿੰਘ ਖਰੌੜ)-ਜ਼ਿਲੇ੍ਹ 'ਚ ਕੋਵਿਡ ਕੇਸਾਂ ਦੇ ਨਿਰੰਤਰ ਹੋ ਰਹੇ ਵਾਧੇ ਦੇ ਅੰਕੜਿਆਂ ਦੇ ਵਿਸ਼ਲੇਸ਼ਣ ਕਰੀਏ ਤਾਂ ਇੱਥੇ ਹਰ ਤੀਜਾ ਵਿਅਕਤੀ ਕੋਵਿਡ ਪਾਜ਼ੀਟਿਵ ਪਾਇਆ ਜਾ ਰਿਹਾ ਹੈ | ਸਿਹਤ ਵਿਭਾਗ ਵਲੋਂ ਅੱਜ ਪਟਿਆਲਾ ਜ਼ਿਲੇ੍ਹ 'ਚੋਂ 3352 ਸੈਂਪਲ ਲਏ ਸੀ ਜਿਨ੍ਹਾਂ 'ਚੋਂ 909 ਵਿਅਕਤੀਆਂ ਦੀ ਕੋਵਿਡ ਹੋਣ ਦੀ ਪੁਸ਼ਟੀ ਹੋਈ ਹੈ, ਜਦਕਿ ਇਸ ਮਹਾਂਮਾਰੀ ਨਾਲ 2 ਵਿਅਕਤੀਆਂ ਦੀ ਜਾਨ ਜਾਣ ਦੀ ਦੁਖਦਾਈ ਘਟਨਾ ਵੀ ਸਾਹਮਣੇ ਆਈ ਹੈ | ਨਵੇਂ ਆਏ ਕੇਸਾਂ 'ਚੋਂ ਪਟਿਆਲਾ ਸ਼ਹਿਰ ਤੋਂ 609, ਨਾਭਾ 32, ਸਮਾਣਾ 22, ਰਾਜਪੁਰਾ 61, ਬਲਾਕ ਭਾਦਸੋਂ ਤੋਂ 33, ਬਲਾਕ ਕੌਲੀ 47, ਬਲਾਕ ਹਰਪਾਲਪੁਰ ਤੋਂ 24, ਦੁਧਨਸਾਧਾਂ ਤੋਂ 30 ਅਤੇ ਬਲਾਕ ਸ਼ੁਤਰਾਣਾ ਤੋਂ 25 ਕੇਸ ਪਾਏ ਗਏ ਹਨ, ਜਿਸ ਉਪਰੰਤ ਜ਼ਿਲੇ੍ਹ 'ਚ ਕੋਵਿਡ ਦੇ ਮੌਜੂਦਾ ਕੇਸਾਂ ਦੀ ਗਿਣਤੀ 4468 ਤੱਕ ਅੱਪੜ ਗਈ ਹੈ | ਦੂਜੇ ਬੰਨੇ 1374 ਵਿਅਕਤੀਆਂ ਦੀ ਹੁਣ ਤੱਕ ਇਸ ਮਹਾਂਮਾਰੀ ਨਾਲ ਜਾਨ ਵੀ ਚਲੀ ਗਈ ਹੈ | ਇਸ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ. ਪਿ੍ੰਸ ਸੋਢੀ ਨੇ ਦੱਸਿਆ ਕਿ ਜ਼ਿਲੇ੍ਹ ਦੇ ਸਿਹਤ ਕਾਮੇ, ਫ਼ਰੰਟਲਾਈਨ ਵਰਕਰ, ਫਰੰਟਲਾਈਨ ਵਰਕਰ (ਚੋਣ ਡਿਊਟੀ) ਅਤੇ 60 ਸਾਲ ਤੋਂ ਵੱਧ ਉਮਰ ਦੇ ਹੋਰ ਬਿਮਾਰੀਆਂ ਨਾਲ ਪੀੜਤ ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦੀ ਬੂਸਟਰ ਡੋਜ਼ ਦੀ ਹੋਈ ਸ਼ੁਰੂਆਤ ਦੇ ਦੂਜੇ ਦਿਨ 361 ਯੋਗ ਨਾਗਰਿਕਾਂ ਨੇ ਬੂਸਟਰ ਡੋਜ ਲਗਵਾਈ | ਇਸ ਸਬੰਧੀ ਜ਼ਿਲ੍ਹਾ ਮਹਾਂਮਾਰੀ ਰੋਕੂ ਅਫਸਰ ਡਾ. ਸੁਮੀਤ ਨੇ ਦੱਸਿਆ ਕਿ ਕੋਵਿਡ ਦੇ ਵੱਧਦੇ ਕੇਸਾਂ ਦੇ ਮੱਦੇਨਜ਼ਰ ਲੋਕੀਂ 60 ਸਾਲ ਤੋਂ ਵੱਧ ਉਮਰ ਵਾਲੇ ਬਜ਼ੁਰਗਾਂ ਦਾ ਖਾਸ ਖਿਆਲ ਰੱਖਣ, ਉਨ੍ਹਾਂ ਨੂੰ ਕੋਈ ਸਮੱਸਿਆ ਆਉਣ ਉਪਰੰਤ ਤੁਰੰਤ ਸਿਹਤ ਵਿਭਾਗ ਨਾਲ ਸੰਪਰਕ ਕਰਨ |
ਸਮੂਹ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਜਾਂ ਕਰਮਾਰੀਆਂ ਦਾ ਟੀਕਾਕਰਨ ਕਰਵਾਏ ਜਾਣ ਦੇ ਆਦੇਸ਼ ਜਾਰੀ
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਪਟਿਆਲਾ ਨੇ ਵਿਧਾਨ ਸਭਾ ਚੋਣਾਂ 2022 ਦੀ ਤਿਆਰੀਆਂ ਸਬੰਧੀ ਸਮੂਹ ਵਿਭਾਗਾਂ ਨੂੰ ਨੋਟਿਸ ਜਾਰੀ ਕੀਤਾ ਹੈ ਕਿ ਮੁਕੰਮਲ ਕੋਵਿਡ ਟੀਕਾਕਰਨ ਨਾ ਕਰਵਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ | ਜਾਰੀ ਆਦੇਸ਼ਾਂ ਵਿਚ ਉਨ੍ਹਾਂ ਦੱਸਿਆ ਹੈ ਕਿ ਵੱਖ-ਵੱਖ ਵਿਭਾਗਾਂ ਅਧੀਨ ਕੰਮ ਕਰਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਦੋਵੇਂ ਕੋਵਿਡ ਵੈਕਸੀਨੇਸ਼ਨ ਦੀਆਂ ਦੋਵੇਂ ਡੋਜ਼ ਲਗਵਾਉਣੀਆਂ ਜ਼ਰੂਰੀ ਹਨ | ਉਨ੍ਹਾਂ ਦੱਸਿਆ ਹੈ ਕਿ ਜਿਨ੍ਹਾਂ ਅਧਿਕਾਰੀਆਂ ਜਾਂ ਕਰਮਚਾਰੀਆਂ ਵਲੋਂ ਕੋਵਿਡ ਟੀਕਾਕਰਨ ਨਹੀਂ ਕਰਵਾਇਆ ਗਿਆ ਅਤੇ ਕੇਵਲ ਪਹਿਲੀ ਡੋਜ਼ ਲਗਵਾਈ ਗਈ ਹੈ ਉਹ ਦੋਵੇਂ ਡੋਜ਼ਾਂ ਨਾ ਲਗਵਾਉਣ ਦਾ ਕਾਰਨ ਲਿਖਤ ਵਿਚ ਦੱਸਣਗੇ | ਅਜਿਹਾ ਨਾ ਕਰਨ ਵਾਲੇ ਅਧਿਕਾਰੀਆਂ ਜਾਂ ਕਰਮਚਾਰੀਆਂ ਖ਼ਿਲਾਫ਼ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਦੀ ਧਾਰਾ 51-60 ਅਤੇ ਆਈਪੀਸੀ 1860 ਦੀ ਧਾਰਾ 188 ਦੇ ਤਹਿਤ ਕਾਨੂੰਨੀ ਕਾਰਵਾਈ ਅਮਲ 'ਚ ਲਿਆਉਂਦੀ ਜਾਵੇਗੀ |

ਰਿਟਰਨਿੰਗ ਅਫ਼ਸਰ ਵਲੋਂ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ

ਸਮਾਣਾ, 11 ਜਨਵਰੀ (ਹਰਵਿੰਦਰ ਸਿੰਘ ਟੋਨੀ)-ਐਸ.ਡੀ.ਐਮ.-ਕਮ-ਰਿਟਰਨਿੰਗ ਅਫਸਰ ਟੀ. ਬੇਨੀਥ ਨੇ 14 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਸਮੂਹ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ, ਜਿਸ ਵਿਚ ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਨੇ ਕੀਤੀ ਵਪਾਰੀਆਂ ਤੇ ਕਾਰੋਬਾਰੀਆਂ ਨਾਲ ਬੈਠਕ

ਰਾਜਪੁਰਾ, 11 ਜਨਵਰੀ (ਜੀ.ਪੀ. ਸਿੰਘ)-ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਹਲਕੇ ਦੀ ਇੰਡਸਟਰੀ ਐਸੋਸੀਏਸ਼ਨ, ਵਪਾਰ ਮੰਡਲ, ਆੜ੍ਹਤੀ ਐਸੋਸੀਏਸ਼ਨ, ਸ਼ੈਲਰ ਐਸੋਸੀਏਸ਼ਨ, ਸਮਾਲ ਸਕੇਲ ਇੰਡਸਟਰੀ ਐਸੋਸੀਏਸ਼ਨ ਅਤੇ ਟ੍ਰਾਂਸਪੋਰਟਰਾਂ ਨਾਲ ਇਕ ਬੈਠਕ ਕੀਤੀ | ਬੈਠਕ ...

ਪੂਰੀ ਖ਼ਬਰ »

ਉਗਾਣੀ ਸਾਹਿਬ ਦਾ ਸਕੂਲ 12ਵੀਂ ਤੱਕ ਹੋਣ 'ਤੇ ਪਿੰਡ ਤੇ ਇਲਾਕੇ 'ਚ ਖ਼ੁਸ਼ੀ ਦੀ ਲਹਿਰ

ਰਾਜਪੁਰਾ, 11 ਜਨਵਰੀ (ਜੀ.ਪੀ. ਸਿੰਘ)-ਅੱਜ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਹਲਕੇ ਦੇ ਪਿੰਡ ਉਗਾਣੀ ਸਾਹਿਬ ਦਾ ਸਕੂਲ ਅਪਗ੍ਰੇਡ ਹੋ ਕੇ ਬਾਰ੍ਹਵੀਂ ਤਕ ਹੋ ਜਾਣ 'ਤੇ ਪਿੰਡ ਦੀ ਪੰਚਾਇਤ ਨੂੰ ਵਧਾਈ ਦੇਣ ਵਿਸ਼ੇਸ਼ ਤੌਰ 'ਤੇ ਪਿੰਡ ਪਹੁੰਚੇ | ਇਸ ਦੌਰਾਨ ਵਿਧਾਇਕ ਕੰਬੋਜ ...

ਪੂਰੀ ਖ਼ਬਰ »

ਸੰਯੁਕਤ ਸਮਾਜ ਮੋਰਚੇ ਦੇ ਚੋਣਾਂ 'ਚ ਉੱਤਰਨ ਨਾਲ ਹਰ ਵਰਗ ਦੇ ਚਿਹਰੇ 'ਤੇ ਖ਼ੁਸ਼ੀ-ਐਡ. ਪ੍ਰਭਜੀਤ ਪਾਲ ਸਿੰਘ

ਪਟਿਆਲਾ, 11 ਜਨਵਰੀ (ਅ. ਸ. ਆਹਲੂਵਾਲੀਆ)-ਕਿਸਾਨਾਂ ਵਲੋਂ ਦਿੱਲੀ ਮੋਰਚਾ ਫ਼ਤਹਿ ਕਰਨ ਤੋਂ ਬਾਅਦ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਉੱਤਰਨ ਦਾ ਫ਼ੈਸਲਾ ਲਿਆ ਹੈ, ਜਿਸ ਤੋਂ ਹਰ ਵਰਗ ਦੇ ਲੋਕ ਭਾਵੇਂ ...

ਪੂਰੀ ਖ਼ਬਰ »

ਸਵੀਪ ਟੀਮ ਵਲੋਂ ਆਨਲਾਈਨ ਚਲਾਈ ਜਾਵੇਗੀ ਵੋਟਰ ਜਾਗਰੂਕਤਾ ਮੁਹਿੰਮ-ਗੁਰਬਖ਼ਸ਼ੀਸ਼ ਸਿੰਘ

ਪਟਿਆਲਾ, 11 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਗੁਰਬਖ਼ਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਸਵੀਪ ਟੀਮ ਵਲੋਂ ਵੋਟਰ ਜਾਗਰੂਕਤਾ ਗਤੀਵਿਧੀਆਂ ਆਨ-ਲਾਈਨ ਅਤੇ ਸੋਸ਼ਲ ਮੀਡੀਆ 'ਤੇ ਕਰਵਾਈਆਂ ਜਾਣਗੀਆਂ¢ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ...

ਪੂਰੀ ਖ਼ਬਰ »

ਦਾਜ ਵਿਰੋਧੀ ਕਾਨੂੰਨ ਤਹਿਤ ਪਤੀ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 11 ਜਨਵਰੀ (ਮਨਦੀਪ ਸਿੰਘ ਖਰੌੜ)-ਵਿਆਹੁਤਾ ਨੂੰ ਹੋਰ ਦਾਜ ਲਿਆਉਣ ਲਈ ਤੰਗ ਕਰਨ ਦੇ ਮਾਮਲੇ 'ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਪੀੜਤਾ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਸ਼ਿਵਮ ਵਾਸੀ ਯਮੁਨਾਨਗਰ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 406,498ਏ ਤਹਿਤ ਕੇਸ ਦਰਜ ਕਰ ਲਿਆ ਹੈ | ਇਸ ...

ਪੂਰੀ ਖ਼ਬਰ »

ਹੀਰਾ ਇੰਨਕਲੇਵ ਵੈੱਲਫੇਅਰ ਸੁਸਾਇਟੀ ਨੇ ਇੰਟਰਲਾਕਿੰਗ ਟਾਈਲਾਂ ਉਸਾਰੀ ਕਾਰਜ ਕਰਵਾਏ

ਨਾਭਾ, 11 ਜਨਵਰੀ (ਕਰਮਜੀਤ ਸਿੰਘ)-ਸਥਾਨਕ ਪੁੱਡਾ ਕਲੋਨੀ ਦੀ ਹੀਰਾ ਇੰਨਕਲੇਵ ਸੋਸਾਇਟੀ ਦੇ ਪ੍ਰਧਾਨ ਮੁਨੀਸ਼ ਸ਼ਰਮਾ ਦੀ ਅਗਵਾਈ ਵਿਚ ਸੁਸਾਇਟੀ ਦੇ ਮੈਂਬਰਾਂ ਵਲੋਂ ਅਨਾਜ ਮੰਡੀ ਨੂੰ ਜੋੜਦੀ ਰੋਡ ਅਤੇ ਫਲਾਈਓਵਰ ਦੇ ਹੇਠਾਂ ਸੜਕ ਜੋ ਕਾਫ਼ੀ ਖਸਤਾ ਹਾਲ ਹੋ ਚੁੱਕੀ ਸੀ | ...

ਪੂਰੀ ਖ਼ਬਰ »

ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਵਸ 'ਵੀਰ ਬਾਲ ਦਿਵਸ' ਵਜੋਂ ਮਨਾਉਣ ਦਾ ਫ਼ੈਸਲਾ ਸ਼ਲਾਘਾਯੋਗ-ਪੋ੍ਰ. ਬਲੂਆਣਾ

ਪਟਿਆਲਾ, 11 ਜਨਵਰੀ (ਗੁਰਵਿੰਦਰ ਸਿੰਘ ਔਲਖ)-ਭਾਈ ਗੁਰਦਾਸ ਨਰਸਿੰਗ ਕਾਲਜ ਦੇ ਡਾਇਰੈਕਟਰ ਅਤੇ ਸਿੱਖ ਬੁੱਧੀਜੀਵੀ ਕੌਂਸਲ ਦੇ ਪ੍ਰਧਾਨ ਪ੍ਰੋ. ਬਲਦੇਵ ਸਿੰਘ ਬੱਲੂਆਣਾ ਅਤੇ ਗੁਰਦੀਪ ਸਿੰਘ ਵਾਲੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਚੋਰੀ ਦੀ ਕਾਰ, ਮੋਟਰਸਾਈਕਲ ਤੇ ਹੋਰ ਸਾਮਾਨ ਸਮੇਤ ਦੋ ਕਾਬੂ

ਰਾਜਪੁਰਾ, 11 ਜਨਵਰੀ (ਰਣਜੀਤ ਸਿੰਘ)-ਖੇੜੀ ਗੰਡਿਆਂ ਪੁਲਿਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੀ ਕਾਰ, ਮੋਟਰ ਸਾਈਕਲ, ਮੋਬਾਈਲ, ਤੇਜ ਧਾਰ ਹਥਿਆਰ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਸਾਰੇ ਰਿਟਰਨਿੰਗ ਅਧਿਕਾਰੀਆਂ ਨੂੰ ਨਿਰਦੇਸ਼

ਪਟਿਆਲਾ, 11 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਭਾਰਤ ਦੇ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਚੋਣਾਂ ਨੂੰ ਨਿਰਪੱਖ, ਸੁਤੰਤਰ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਲਾਗੂ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਪਟਿਆਲਾ ਜ਼ਿਲ੍ਹੇ ਅੰਦਰ ਸਖ਼ਤੀ ਨਾਲ ਕੀਤੀ ਜਾ ਰਹੀ ਹੈ | ਇਹ ...

ਪੂਰੀ ਖ਼ਬਰ »

ਕੋਵਿਡ-19 ਤੋਂ ਬਚਾਅ ਲਈ ਜ਼ਿਲ੍ਹਾ ਨਿਵਾਸੀ ਮਾਸਕ ਜ਼ਰੂਰ ਪਾਉਣ ਤੇ ਆਪਸੀ ਦੂਰੀ ਬਣਾ ਕੇ ਰੱਖਣ-ਡਿਪਟੀ ਕਮਿਸ਼ਨਰ

ਪਟਿਆਲਾ, 11 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਸੰਦੀਪ ਹੰਸ ਨੇ ਪਟਿਆਲਾ ਜ਼ਿਲ੍ਹੇ ਦੇ ਨਿਵਾਸੀਆਂ ਨੂੰ ਅਪੀਲ ਕਰਦਿਆ ਕਿਹਾ ਹੈ ਕਿ ਕੋਵਿਡ-19 ਤੋਂ ਬਚਾਅ ਲਈ ਮਾਸਕ ਪਾਉਣ, ਆਪਸੀ ਦੂਰੀ ਰੱਖਣ ਸਮੇਤ ਜ਼ਰੂਰੀ ...

ਪੂਰੀ ਖ਼ਬਰ »

ਕੋਵਿਡ ਮਹਾਂਮਾਰੀ ਕਰਕੇ ਜ਼ਿਲ੍ਹੇ 'ਚ ਕੋਈ ਚੋਣ ਰੈਲੀ, ਪਦ-ਯਾਤਰਾ, ਸਾਈਕਲ, ਬਾਈਕ ਜਾਂ ਵਹੀਕਲ ਰੈਲੀ ਤੇ ਜਲਸੇ ਜਲੂਸ ਦੀ ਮਨਾਹੀ-ਜ਼ਿਲ੍ਹਾ ਚੋਣ ਅਫ਼ਸਰ

ਪਟਿਆਲਾ, 11 ਜਨਵਰੀ (ਗੁਰਪ੍ਰੀਤ ਸਿੰਘ ਚੱਠਾ, ਮਨਦੀਪ ਖਰੋੜ)-ਭਾਰਤ ਦੇ ਚੋਣ ਕਮਿਸ਼ਨ ਨੇ ਵਿਧਾਨ ਸਭਾ ਚੋਣਾਂ ਦੌਰਾਨ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਅਤੇ ਸੰਭਾਵੀ ਉਮੀਦਵਾਰਾਂ ਵਲੋਂ ਕੀਤੀਆਂ ਜਾਣ ਵਾਲੀਆਂ ਰੈਲੀਆਂ, ਚੋਣ ਜਲਸਿਆਂ ਅਤੇ ਚੋਣ ...

ਪੂਰੀ ਖ਼ਬਰ »

ਸੁਨਿਆਰਹੇੜੀ ਦਾ ਸਾਬਕਾ ਸਰਪੰਚ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ

ਸਨੌਰ, 11 ਜਨਵਰੀ (ਸੋਖਲ)-ਹਲਕਾ ਸਨੌਰ ਦੇ ਪਿੰਡ ਸੁਨਿਆਰਹੇੜੀ ਦੇ ਸਾਬਕਾ ਸਰਪੰਚ ਨਪਿੰਦਰ ਸਿੰਘ ਰਿੰਕੂ ਆਪਣੇ ਸਾਥੀਆਂ ਦੀ ਵੱਡੀ ਗਿਣਤੀ ਸਮੇਤ ਅਕਾਲੀ ਦਲ ਨੂੰ ਛੱਡ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ | ਇਸ ਮੌਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਪਠਾਣ ...

ਪੂਰੀ ਖ਼ਬਰ »

ਟਿਕਟ ਦੇ ਚਾਹਵਾਨ ਜੈਨ ਨੇ 'ਆਪ' ਦੀ ਹਾਈਕਮਾਂਡ ਵਲੋਂ 2 ਕਰੋੜ ਉਧਾਰੇ ਮੰਗਣ ਦੇ ਲਗਾਏ ਦੋਸ਼

ਪਟਿਆਲਾ, 11 ਜਨਵਰੀ (ਮਨਦੀਪ ਸਿੰਘ ਖਰੌੜ)-ਪਿਛਲੀ ਦਿਨੀਂ ਆਮ ਆਦਮੀ 'ਚ ਸ਼ਾਮਲ ਹੋਏ ਸੌਰਭ ਜੈਨ ਨੇ ਅੱਜ ਮੀਡੀਆ ਨਾਲ ਰੂਬਰੂ ਹੰੁਦਿਆਂ ਕਿਹਾ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਨੇ ਉਨ੍ਹਾਂ ਨੂੰ 2 ਕਰੋੜ ਰੁਪਏ ਉਧਾਰੇ ਮੰਗਣ ਦਾ ਦੋਸ਼ ਲਗਾਇਆ ਹੈ | ਇਸ ਦੌਰਾਨ ਸੌਰਭ ਜੈਨ ਨੇ ...

ਪੂਰੀ ਖ਼ਬਰ »

ਵੋਟਰ ਇਸ ਵਾਰ ਨਹੀਂ ਚੱਲਣ ਦੇਣਗੇ 'ਵਾਅਦੇ' ਤੇ ਗਰੰਟੀਆਂ ਦੇਣ ਵਾਲੀਆਂ ਪਾਰਟੀਆਂ ਦੀ ਕੋਝੀ ਸਿਆਸਤ-ਵਿਧਾਇਕ ਚੰਦੂਮਾਜਰਾ

ਸਨੌਰ, 11 ਜਨਵਰੀ (ਸੋਖਲ)-ਇਸ ਵਾਰ ਪੰਜਾਬ ਦੇ ਲੋਕ ਵਾਅਦੇ, ਲਾਰੇ ਅਤੇ ਗਰੰਟੀਆਂ ਦੇਣ ਵਾਲੀਆਂ ਪਾਰਟੀਆਂ ਨੂੰ ਲੋਕ ਮੂੰਹ ਨਹੀਂ ਲਗਾਉਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸਨੌਰ ਨੇ ਪਿੰਡ ਰਾਠੀਆਂ ਵਿਖੇ ਇਕ ਮੀਟਿੰਗ ਦੌਰਾਨ ਕੀਤਾ | ਵਿਧਾਇਕ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਝਟਕਾ ਯੂਥ ਕਲੱਬ ਪ੍ਰਧਾਨ ਕਾਂਗਰਸ 'ਚ ਸ਼ਾਮਿਲ

ਘਨੌਰ, 11 ਜਨਵਰੀ (ਸਰਦਾਰਾ ਸਿੰਘ ਲਾਛੜੂ, ਸੁਸ਼ੀਲ ਕੁਮਾਰ ਸ਼ਰਮਾ)-ਹਲਕਾ ਘਨੌਰ 'ਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਅਕਾਲੀ ਦਲ ਦੇ ਯੂਥ ਕਲੱਬ ਪ੍ਰਧਾਨ ਸੁਲੱਖਣ ਸਿੰਘ ਨੇ ਸਾਥੀਆਂ ਸਮੇਤ ਕਾਂਗਰਸ ਪਾਰਟੀ 'ਚ ਸ਼ਾਮਲ ਹੋ ਗਏ | ਕਲੱਬ ਪ੍ਰਧਾਨ ...

ਪੂਰੀ ਖ਼ਬਰ »

'ਆਪ' ਵਲੰਟੀਅਰਾਂ ਨੇ ਘਰ-ਘਰ ਜਾ ਕੇ ਪਠਾਣ ਮਾਜਰਾ ਦੇ ਹੱਕ 'ਚ ਕੀਤਾ ਪ੍ਰਚਾਰ

ਡਕਾਲਾ, 11 ਜਨਵਰੀ (ਪਰਗਟ ਸਿੰਘ ਬਲਬੇੜਾ)-ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਵਲੋਂ ਅੱਜ ਹਲਕਾ ਸਨੌਰ ਦੇ ਪਿੰਡ ਨਾਨਣਸੂੰ ਵਿਖੇ ਘਰ-ਘਰ ਜਾ ਕੇ ਹਰਮੀਤ ਸਿੰਘ ਪਠਾਣ ਮਾਜਰਾ ਦੇ ਹੱਕ 'ਚ ਵੋਟਾਂ ਮੰਗੀਆਂ | ਇਸ ਮੌਕੇ ਗੁਰਪ੍ਰੀਤ ਸਿੰਘ ਗੁਰੀ, ਸਾਹਿਬ ਸਿੰਘ ਅਦਾਲਤੀਵਾਲਾ, ਰਾਣਾ ...

ਪੂਰੀ ਖ਼ਬਰ »

ਸਵ. ਟੌਹੜਾ ਦੇ ਦੋਹਤਰੇ ਕੰਵਰਬੀਰ ਸਿੰਘ ਦੀ ਭਾਜਪਾ 'ਚ ਸ਼ਮੂਲੀਅਤ

ਪਟਿਆਲਾ, 11 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਸੂਬੇ ਅੰਦਰ 2022 ਦੀਆਂ ਚੋਣਾਂ ਦੇ ਕਾਫ਼ੀ ਸੰਘਰਸ਼ਪੂਰਨ ਮੁਕਾਬਲਿਆਂ 'ਚ ਭਾਜਪਾਈ ਲੀਡਰਸ਼ਿਪ ਨੂੰ ਖੀਵੇ ਹੋਣ ਦਾ ਮੌਕਾ ਪੰਥ ਰਤਨ ਸਵ. ਗੁਰਚਰਨ ਸਿੰਘ ਟੌਹੜਾ ਦੇ ਦੋਹਤਰੇ ਕੰਵਰਬੀਰ ਸਿੰਘ ਦੀ ਸ਼ਮੂਲੀਅਤ ਨੇ ਦੇ ਦਿੱਤਾ ...

ਪੂਰੀ ਖ਼ਬਰ »

ਹਲਕੇ ਦੇ ਪਿੰਡ ਸ਼ਬਦਲਪੁਰ ਵਿਖੇ ਆਗੂਆਂ ਨੇ ਕੀਤੀ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਮੂਲੀਅਤ

ਰਾਜਪੁਰਾ, 11 ਜਨਵਰੀ (ਰਣਜੀਤ ਸਿੰਘ)-ਨੇੜਲੇ ਪਿੰਡ ਸ਼ਬਦਲਪੁਰ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੀ ਸਥਿਤੀ ਉਸ ਵਕਤ ਮਜ਼ਬੂਤ ਹੋ ਗਈ ਜਦੋਂ ਸ਼ਬਦਲਪੁਰ ਦੇ ਸਰਪੰਚ ਮਲਕੀਤ ਸਿੰਘ ਅਤੇ ਯੂਥ ਆਗੂ ਬਲਜਿੰਦਰ ਸਿੰਘ ਹੈਪੀ ਨੇ ਸਾਥੀਆਂ ਸਮੇਤ ਕਾਂਗਰਸ ਦਾ ਪੱਲਾ ਛੱਡ ਕੇ ਸ਼ਮੂਲੀਅਤ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਹਲਕੇ ਨਾਲ ਪੂਰੇ ਪੰਜ ਸਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ-ਵਿਧਾਇਕ ਚੰਦੂਮਾਜਰਾ

ਸਨੌਰ, 11 ਜਨਵਰੀ (ਸੋਖਲ)-ਸੂਬੇ ਦੀ ਕਾਂਗਰਸ ਸਰਕਾਰ ਨੇ ਪੂਰੇ ਪੰਜ ਸਾਲ ਹਲਕੇ ਨਾਲ ਮਤਰੇਈ ਮਾਂ ਵਾਲਾ ਸਲੂਕ ਰਖਿਆ ਅਤੇ ਹੁਣ ਕੁਝ ਹੀ ਦਿਨਾਂ ਦੀ ਪ੍ਰੋਹਣੀ ਰਹਿ ਗਈ ਸਰਕਾਰ ਆਪਣੇ ਖਾਲੀ ਖ਼ਜ਼ਾਨੇ ਦੇ ਚੈੱਕ ਵੰਡ ਕੇ ਕਾਂਗਰਸ ਸਰਕਾਰ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ...

ਪੂਰੀ ਖ਼ਬਰ »

ਸ਼੍ਰੋ.ਅ.ਦ. ਬਸਪਾ ਗੱਠਜੋੜ ਜਿੱਤ ਪ੍ਰਾਪਤ ਕਰ ਕੇ ਸਰਕਾਰ ਬਣਾਵੇਗੀ-ਕਬੀਰ ਦਾਸ

ਭਾਦਸੋਂ, 11 ਜਨਵਰੀ (ਗੁਰਬਖ਼ਸ਼ ਸਿੰਘ ਵੜੈਚ)-ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਜਿੱਤ ਪ੍ਰਾਪਤ ਕਰਕੇ ਸੂਬੇ ਅੰਦਰ ਸਰਕਾਰ ਬਣਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਨਾਭਾ ਹਲਕੇ ਤੋਂ ਉਮੀਦਵਾਰ ...

ਪੂਰੀ ਖ਼ਬਰ »

ਬਹਾਵਲਪੁਰ ਸਮਾਜ ਚੋਣ ਪਿੜ 'ਚ ਆਪਣੇ ਉਮੀਦਵਾਰ ਉਤਾਰੇਗੀ-ਹਸੀਜਾ, ਗਾਬਾ

ਪਟਿਆਲਾ, 11 ਜਨਵਰੀ (ਅ.ਸ. ਆਹਲੂਵਾਲੀਆ)-ਵਿਧਾਨ ਸਭਾਈ ਚੋਣਾਂ 'ਚ ਬਹਾਵਲਪੁਰ ਬਿਰਾਦਰੀ ਨੂੰ ਹਰ ਪਾਰਟੀ ਵਲੋਂ ਅੱਖੋਂ-ਪਰੋਖੇ ਕੀਤਾ ਗਿਆ ਹੈ ਜਿਸ ਕਾਰਨ ਭਾਰਤੀਆ ਬਹਾਵਲਪੁਰ ਮਹਾਸੰਘ ਨੇ ਆਪਣੇ ਤੌਰ 'ਤੇ ਹੀ ਉਮੀਦਵਾਰ ਚੋਣ ਮੈਦਾਨ 'ਚ ਉਤਾਰਨ ਦਾ ਮਨ ਬਣਾਇਆ ਗਿਆ ਹੈ | ਇਹ ...

ਪੂਰੀ ਖ਼ਬਰ »

ਵਾਲੀਆ ਦੀ 'ਆਪ' 'ਚ ਸ਼ਮੂਲੀਅਤ ਜ਼ਮੀਨੀ ਹਕੀਕਤ ਨਾਲ ਜੁੜੇ ਆਗੂਆਂ ਦਾ ਪਾਰਟੀ ਵੱਲ ਵਧਦੇ ਰੁਝਾਨ ਦਾ ਸਬੂਤ

ਪਟਿਆਲਾ, 11 ਜਨਵਰੀ (ਮਨਦੀਪ ਸਿੰਘ ਖਰੌੜ)-ਵਿਧਾਨ ਸਭਾਈ ਚੋਣਾਂ 2022 'ਚ ਆਮ ਆਦਮੀ ਪਾਰਟੀ ਵਲੋਂ ਧਨਾਢ ਜਾਂ ਭਿ੍ਸ਼ਟਾਚਾਰ 'ਚ ਫਸੇ ਲੋਕਾਂ ਨੂੰ ਪਾਰਟੀ ਅੰਦਰ ਸ਼ਮੂਲੀਅਤ ਨਾ ਕਰਵਾ ਲੋਕਾਂ ਨਾਲ ਜੁੜੇ ਲੋਕਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ | ਜਿਸ ਦੀ ਮਿਸਾਲ ਦਵਿੰਦਰਪਾਲ ...

ਪੂਰੀ ਖ਼ਬਰ »

26 ਦਸੰਬਰ ਨੂੰ ਵੀਰ ਬਾਲ ਦਿਵਸ ਵਲੋਂ ਐਲਾਨਣਾ ਮੋਦੀ ਸਰਕਾਰ ਦਾ ਸ਼ਲਾਘਾਯੋਗ ਫ਼ੈਸਲਾ-ਭੀਲੋਵਾਲ

ਨਾਭਾ, 11 ਜਨਵਰੀ (ਕਰਮਜੀਤ ਸਿੰਘ)-ਸਾਹਿਬ-ਏ-ਕਮਾਲ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਵਾਲੇ ਦਿਨ 26 ਦਸੰਬਰ ਨੂੰ ਕੇਂਦਰ ਵਿਚ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਲੋਂ ਵੀਰ ਬਾਲ ਦਿਵਸ ਮਨਾਏ ਜਾਣ ਦਾ ਐਲਾਨ ਕਰਨਾ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਨੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਦਾ ਅਹੁਦਾ ਸੰਭਾਲਿਆ

ਫ਼ਤਹਿਗੜ੍ਹ ਸਾਹਿਬ, 11 ਜਨਵਰੀ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਵਲੋਂ ਪ੍ਰਬੰਧਕੀ ਜ਼ਰੂਰਤਾਂ ਤੇ ਲੋਕ ਹਿਤਾਂ ਨੂੰ ਧਿਆਨ 'ਚ ਰੱਖਦੇ ਹੋਏ ਬਲਵਿੰਦਰ ਸਿੰਘ ਨੂੰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਤਹਿਗੜ੍ਹ ਸਾਹਿਬ ਨਿਯੁਕਤ ਕੀਤਾ ਹੈ | ਉਨ੍ਹਾਂ ਆਪਣਾ ...

ਪੂਰੀ ਖ਼ਬਰ »

ਵਿਆਹੁਤਾ ਭੇਦਭਰੇ ਹਾਲਾਤ 'ਚ ਬੱਚਿਆਂ ਸਮੇਤ ਲਾਪਤਾ

ਪਟਿਆਲਾ, 11 ਜਨਵਰੀ (ਮਨਦੀਪ ਸਿੰਘ ਖਰੌੜ)-ਪੇਕਿਆਂ ਤੋਂ ਸਹੁਰੇ ਘਰ ਜਾਣ ਲਈ ਬੱਚਿਆਂ ਸਮੇਤ ਨਿਕਲੀ ਵਿਆਹੁਤਾ ਦਾ ਭੇਦ ਭਰੇ ਹਲਾਤ 'ਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਸ਼ਿਕਾਇਤ ਲੜਕੀ ਦੀ ਪਿਤਾ ਨੇ ਥਾਣਾ ਪਸਿਆਣਾ 'ਚ ਦਰਜ ਕਰਵਾਈ ਕਿ ਉਸ ਦੀ ਲੜਕੀ ਆਪਣੇ ਦੋ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਸੀ ਪਠਾਣਾਂ ਵਲੋਂ ਪ੍ਰਧਾਨ ਮੰਤਰੀ ਦੇ ਫ਼ੈਸਲੇ ਦਾ ਸਵਾਗਤ

ਬਸੀ ਪਠਾਣਾ, 11 ਜਨਵਰੀ (ਰਵਿੰਦਰ ਮੌਦਗਿਲ)-ਸ਼੍ਰੋਮਣੀ ਅਕਾਲੀ ਦਲ ਬਸੀ ਪਠਾਣਾਂ ਦੇ ਸੀਨੀਅਰ ਆਗੂ ਜਥੇ. ਪ੍ਰਦੀਪ ਸਿੰਘ ਕਲੌੜ, ਸਾਬਕਾ ਪੰਚਾਇਤ ਸੰਮਤੀ ਚੇਅਰਮੈਨ ਭੁਪਿੰਦਰ ਸਿੰਘ ਹਾਂਸ, ਅਮਨ ਪਾਲ ਸਿੰਘ ਨਾਨ੍ਹਹੇੜੀ ਪ੍ਰਧਾਨ ਦਿਹਾਤੀ ਸਰਕਲ, ਬਲਬੀਰ ਸਿੰਘ ਸਰਪੰਚ ...

ਪੂਰੀ ਖ਼ਬਰ »

ਚੋਣਾਂ ਦੌਰਾਨ ਅਸਲ੍ਹਾ ਜਮ੍ਹਾਂ ਨਾ ਕਰਵਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ-ਥਾਣਾ ਮੁਖੀ ਗੁਰਦੇਵ ਸਿੰਘ

ਮੰਡੀ ਗੋਬਿੰਦਗੜ੍ਹ, 11 ਜਨਵਰੀ (ਮੁਕੇਸ਼ ਘਈ)-ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਚੋਣ ਕਮਿਸ਼ਨ ਵਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਹਰ ਇਕ ਅਸਲ੍ਹਾ ਧਾਰਕ ਨੂੰ ਆਪਣਾ ਅਸਲ੍ਹਾ ਨਜ਼ਦੀਕੀ ਥਾਣੇ 'ਚ ਜਮ੍ਹਾ ਕਰਵਾਉਣਾ ਚਾਹੀਦਾ ਹੈ ਤਾਂ ਜੋ ਵਿਧਾਨ ਸਭਾ ਚੋਣਾਂ 2022 ਸ਼ਾਂਤੀ ...

ਪੂਰੀ ਖ਼ਬਰ »

ਧਾਰਮਿਕ ਸਥਾਨਾਂ 'ਤੇ ਠੀਕਰੀ ਪਹਿਰੇ ਲਗਾਉਣ ਦੇ ਆਦੇਸ਼ ਜਾਰੀ

ਫ਼ਤਹਿਗੜ੍ਹ ਸਾਹਿਬ, 11 ਜਨਵਰੀ (ਮਨਪ੍ਰੀਤ ਸਿੰਘ)-ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਹਦੂਦ ਵਿਚ ਸਮੂਹ ਧਾਰਮਿਕ ਸਥਾਨਾਂ 'ਤੇ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਇਸ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ...

ਪੂਰੀ ਖ਼ਬਰ »

ਸਟੇਟ ਐਵਾਰਡੀ ਅਧਿਆਪਕ ਬੇਅੰਤ ਸਿੰਘ ਭਾਂਬਰੀ ਦਾ ਸਨਮਾਨ

ਅਮਲੋਹ, 11 ਜਨਵਰੀ (ਕੇਵਲ ਸਿੰਘ)-ਸਟੇਟ ਐਵਾਰਡੀ ਅਧਿਆਪਕ ਬੇਅੰਤ ਸਿੰਘ ਭਾਂਬਰੀ ਦਾ ਪੰਜਾਬੀ ਸਾਹਿਤ ਸਭਾ ਅਮਲੋਹ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਮੇਹਰ ਸਿੰਘ ਰਾਈਏਵਾਲ ਨੇ ਕਿਹਾ ਕਿ ਜਿੱਥੇ ਬੇਅੰਤ ਸਿੰਘ ਇਕ ਚੰਗੇ ਅਧਿਆਪਕ ਦੇ ਤੌਰ 'ਤੇ ਆਪਣੀਆਂ ...

ਪੂਰੀ ਖ਼ਬਰ »

ਇੰਜੀਨੀਅਰਜ਼ ਭਵਨ ਲਈ ਜਗ੍ਹਾ ਮਿਲਣ 'ਤੇ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ

ਖਮਾਣੋਂ, 11 ਜਨਵਰੀ (ਜੋਗਿੰਦਰ ਪਾਲ)-ਪੰਜ ਰਾਜਾਂ ਦੀ ਸਾਂਝੀ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਪੰਜਾਬ, ਹਿਮਾਚਲ ਪ੍ਰਦੇਸ਼ ਚੰਡੀਗੜ੍ਹ (ਯੂ.ਟੀ) ਹਰਿਆਣਾ ਤੇ ਜੰਮੂ ਤੇ ਕਸ਼ਮੀਰ ਦੇ ਇੰਜ: ਮਨਜਿੰਦਰ ਸਿੰਘ ਮੱਤੇਨੰਗਲ ਚੇਅਰਮੈਨ, ਇੰਜ: ਸੁਖਵਿੰਦਰ ਸਿੰਘ ਬਾਗੋਬਾਨੀ ...

ਪੂਰੀ ਖ਼ਬਰ »

ਸ਼ਹੀਦੀ ਜੋੜ ਮੇਲ ਨੂੰ 'ਵੀਰ ਬਾਲ ਦਿਵਸ' ਵਜੋਂ ਮਨਾਏ ਜਾਣ ਦਾ ਪ੍ਰਧਾਨ ਮੰਤਰੀ ਵਲੋਂ ਲਿਆ ਫ਼ੈਸਲਾ ਸ਼ਲਾਘਾਯੋਗ-ਕੋਹਲੀ

ਪਟਿਆਲਾ, 11 ਜਨਵਰੀ (ਅ.ਸ. ਆਹਲੂਵਾਲੀਆ) -ਪੰਜਾਬ ਭਾਜਪਾ ਕਾਰਜਕਾਰਨੀ ਦੇ ਮੈਂਬਰ ਅਤੇ ਕਲਚਰਲ ਸੈੱਲ ਦੇ ਇੰਚਾਰਜ ਅਤੇ ਸੀਨੀਅਰ ਆਗੂ ਗੁਰਜੀਤ ਸਿੰਘ ਕੋਹਲੀ ਨੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਨੂੰ 'ਵੀਰ ...

ਪੂਰੀ ਖ਼ਬਰ »

ਟਰੱਕ ਅਤੇ ਕੈਂਟਰ ਯੂਨੀਅਨਾਂ ਬਹਾਲ ਹੋਣ 'ਤੇ ਨਿਊ ਪਬਲਿਕ ਕੈਂਟਰ ਯੂਨੀਅਨ ਦੇ ਮੈਂਬਰਾਂ ਨੇ ਵੰਡੀਆਂ ਮਠਿਆਈਆਂ

ਰਾਜਪੁਰਾ, 11 ਜਨਵਰੀ (ਜੀ.ਪੀ. ਸਿੰਘ)-ਲੰਘੇ ਦਿਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਟਰੱਕ ਯੂਨੀਅਨਾਂ ਦੇ ਆਗੂਆਂ ਨਾਲ ਕੀਤੀ ਬੈਠਕ ਉਪਰੰਤ ਪੰਜਾਬ ਸੂਬੇ ਅੰਦਰ ਟਰੱਕ ਯੂਨੀਅਨਾਂ ਬਹਾਲ ਕੀਤੇ ਜਾਣ ਤੋਂ ਖ਼ੁਸ਼ ਰਾਜਪੁਰਾ ਟਾਹਲੀ ਵਾਲਾ ਚੌਂਕ ਨੇੜਲੀ ...

ਪੂਰੀ ਖ਼ਬਰ »

ਡਾ. ਕੱਲਰ ਮਾਜਰੀ ਤੇ ਡਾ. ਸੁੱਖੀ ਦੀ ਕਿਤਾਬ 'ਸਾਕਾ ਸਰਹਿੰਦ-ਸਵਾਲ-ਜਵਾਬ' ਲੋਕ ਅਰਪਣ

ਸਮਾਣਾ, 11 ਜਨਵਰੀ (ਸਾਹਿਬ ਸਿੰਘ)-ਗੁਰਦੁਆਰਾ ਗੁਰੂ ਰਵਿਦਾਸ ਜੀ ਸਮਾਣਾ ਵਿਖੇ ਡਾ. ਗੁਰਮੀਤ ਸਿੰਘ ਕੱਲਰ ਮਾਜਰੀ 'ਤੇ ਡਾ. ਸੰਤੋਖ ਸਿੰਘ ਸੁੱਖੀ ਦੀ ਨਵੀਂ ਲਿਖੀ ਕਿਤਾਬ 'ਸਾਕਾ ਸਰਹਿੰਦ, ਸਵਾਲ-ਜਵਾਬ' ਲੋਕ ਅਰਪਣ ਕੀਤੀ ਗਈ | ਡਾ. ਕੱਲਰ ਮਾਜਰੀ ਨੇ ਦੱਸਿਆ ਕਿ ਗੁਰੂ ਗੋਬਿੰਦ ...

ਪੂਰੀ ਖ਼ਬਰ »

ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ 186 ਗ਼ਰੀਬ ਪਰਿਵਾਰਾਂ ਨੂੰ ਪਲਾਟਾਂ ਦੇ ਦਿੱਤੇ ਸਰਟੀਫ਼ਿਕੇਟ

ਨਾਭਾ, 11 ਜਨਵਰੀ (ਕਰਮਜੀਤ ਸਿੰਘ)-ਸੂਬਾ ਸਰਕਾਰ ਨੇ ਜਿੱਥੇ ਵੱਡੇ ਪੱਧਰ ਤੇ ਸਰਬਪੱਖੀ ਵਿਕਾਸ ਕਰਵਾਇਆ ਹੈ ਉੱਥੇ ਹੀ ਵੱਡੀਆਂ ਸਹੂਲਤਾਂ ਆਮ ਲੋਕਾਂ ਨੂੰ ਦਿੱਤੀਆਂ ਗਈਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਨਾਭਾ ਸਾਧੂ ਸਿੰਘ ...

ਪੂਰੀ ਖ਼ਬਰ »

ਸ਼ਹੀਦੀ ਜੋੜ ਮੇਲ ਨੂੰ 'ਵੀਰ ਬਾਲ ਦਿਵਸ' ਵਜੋਂ ਮਨਾਏ ਜਾਣ ਦਾ ਪ੍ਰਧਾਨ ਮੰਤਰੀ ਵਲੋਂ ਲਿਆ ਫ਼ੈਸਲਾ ਸ਼ਲਾਘਾਯੋਗ-ਕੋਹਲੀ

ਪਟਿਆਲਾ, 11 ਜਨਵਰੀ (ਅ.ਸ. ਆਹਲੂਵਾਲੀਆ) -ਪੰਜਾਬ ਭਾਜਪਾ ਕਾਰਜਕਾਰਨੀ ਦੇ ਮੈਂਬਰ ਅਤੇ ਕਲਚਰਲ ਸੈੱਲ ਦੇ ਇੰਚਾਰਜ ਅਤੇ ਸੀਨੀਅਰ ਆਗੂ ਗੁਰਜੀਤ ਸਿੰਘ ਕੋਹਲੀ ਨੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਨੂੰ 'ਵੀਰ ...

ਪੂਰੀ ਖ਼ਬਰ »

ਬਜ਼ੁਰਗ ਔਰਤ ਦੀ ਨਹਿਰ 'ਚ ਡਿੱਗਣ ਨਾਲ ਮੌਤ

ਪਟਿਆਲਾ, 11 ਜਨਵਰੀ (ਮਨਦੀਪ ਸਿੰਘ ਖਰੌੜ)-ਨਾਭਾ ਰੋਡ 'ਤੇ ਭਾਖੜਾ ਨਹਿਰ ਦੇ ਪੁਲ ਲਾਗੇ ਇਕ ਔਰਤ ਦੀ ਨਹਿਰ 'ਚ ਡਿਗ ਕੇ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ਪਹਿਚਾਣ ਸਵਰਨ ਕੌਰ ਵਾਸੀ ਸਰਹਿੰਦ ਰੋਡ ਪਟਿਆਲਾ ਵਜੋਂ ਹੋਈ ਹੈ | ਪਰੰਤੂ ਹਾਲੇ ਇਹ ਸਪਸ਼ਟ ਨਹੀਂ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਪਿੰਡ ਕਾਮੀ ਕਲ੍ਹਾਂ ਵਿਖੇ ਲਗਾਇਆ ਖ਼ੂਨਦਾਨ ਕੈਂਪ

ਘਨੌਰ, 11 ਜਨਵਰੀ (ਸੁਸ਼ੀਲ ਕੁਮਾਰ ਸ਼ਰਮਾ, ਸਰਦਾਰਾ ਸਿੰਘ ਲਾਛੜੂ)-ਹਲਕਾ ਘਨੌਰ ਦੇ ਪਿੰਡ ਕਾਮੀ ਕਲਾਂ ਦੇ ਗੁਰੂ ਘਰ 'ਚ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ (ਮਹਾਂਦਾਨ) ਕੈਂਪ ਲੋਕ ਭਲਾਈ ਯੂਥ ਕਲੱਬ ਪ੍ਰਧਾਨ ਸਿਮਰਨਜੀਤ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX