ਤਾਜਾ ਖ਼ਬਰਾਂ


ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
. . .  4 minutes ago
ਨਵੀਂ ਦਿੱਲੀ, 10 ਅਗਸਤ-ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਨੇ ਦਿੱਤਾ ਵੱਡਾ ਬਿਆਨ
. . .  9 minutes ago
ਪਟਿਆਲਾ, 10 ਅਗਸਤ-ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਮਾਲਕ ਦੀ ਕ੍ਰਿਪਾ ਨਾਲ ਚੱਲਣ ਵਾਲਾ ਬੰਦਾ ਹਾਂ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੁਰਮ ਕਰਨ ਵਾਲਾ ਸਾਬਕਾ ਮੁੱਖ ਮੰਤਰੀ ਨਹੀਂ ਲੱਭਦਾ...
ਬਾਬਾ ਬਕਾਲਾ ਸਾਹਿਬ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਤਿੰਨ ਦਿਨ ਦੀ ਛੁੱਟੀ ਘੋਸ਼ਿਤ
. . .  31 minutes ago
ਅੰਮ੍ਰਿਤਸਰ, 10 ਅਗਸਤ (ਰੇਸ਼ਮ ਸਿੰਘ)- ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਮੇਲੇ ਸੰਬੰਧੀ ਬਾਬਾ ਬਕਾਲਾ ਸਾਹਿਬ ਦੇ ਕਸਬੇ 'ਚ ਸਥਿਤ ਸਰਕਾਰੀ ਅਤੇ ਨਿੱਜੀ ਸਕੂਲਾਂ 'ਚ ਭਲਕੇ 11 ਅਗਸਤ ਤੋਂ 13 ਅਗਸਤ ਤੱਕ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਵੱਡੀ ਖ਼ਬਰ: ਬਿਕਰਮ ਸਿੰਘ ਮਜੀਠੀਆ ਜੇਲ੍ਹ ਤੋਂ ਆਏ ਬਾਹਰ
. . .  38 minutes ago
ਪਟਿਆਲਾ, 10 ਅਗਸਤ-ਡਰੱਗ ਮਾਮਲੇ 'ਚ ਪਟਿਆਲਾ ਜੇਲ੍ਹ 'ਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਮਾਣਯੋਗ ਹਾਈਕੋਰਟ ਵਲੋਂ ਜ਼ਮਾਨਤ ਦੇਣ ਤੋਂ ਬਾਅਦ ਉਹ ਹੁਣ ਜੇਲ੍ਹ ਤੋਂ ਬਾਹਰ ਆ ਗਏ ਹਨ...
ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਦੇਣ ਲਈ ਹੁਣ ਤੱਕ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾਇਆ-ਬ੍ਰਮ ਸ਼ੰਕਰ ਜਿੰਪਾ
. . .  1 minute ago
ਚੰਡੀਗੜ੍ਹ, 10 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਪੁੱਟੇ ਹਨ, ਜਿਨ੍ਹਾਂ ਦੇ ਹੇਠ ਹੁਣ ਤੱਕ ਸੂਬੇ ਦੇ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾ ਦਿੱਤਾ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫ਼ਲਤਾ, ਵੱਡੀ ਗਿਣਤੀ 'ਚ ਅਸਲਾ ਕੀਤਾ ਬਰਾਮਦ
. . .  about 1 hour ago
ਅਟਾਰੀ, 10 ਅਗਸਤ (ਗੁਰਦੀਪ ਸਿੰਘ ਅਟਾਰੀ)-ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਥਾਣਾ ਲੋਪੋਕੇ ਵਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ...
ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਨੇ ਕੀਤੀ ਮੀਟਿੰਗ, ਲਿਆ ਵੱਡਾ ਫ਼ੈਸਲਾ
. . .  about 1 hour ago
ਚੰਡੀਗੜ੍ਹ, 10 ਅਗਸਤ (ਲਲਿਤਾ)-ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲਿਆ ਹੈ। ਫ਼ੈਸਲਾ ਲੈਂਦੇ ਹੋਏ ਉਨ੍ਹਾਂ ਨੇ ਪਸ਼ੂਆਂ ਦੀ ਇਸ ਬਿਮਾਰੀ ਲਈ ਐਡਵਾਇਜ਼ਰੀ ਜਾਰੀ ਕੀਤੀ...
ਮਨੀਸ਼ ਸਿਸੋਦੀਆ ਨੇ ਲਿਖਿਆ ਉੱਪ ਰਾਜਪਾਲ ਨੂੰ ਪੱਤਰ,ਦਿੱਲੀ ਨਗਰ ਨਿਗਮ 'ਚ ਹੋਏ ਘਪਲੇ ਦੀ ਜਾਂਚ ਦੀ ਕੀਤੀ ਮੰਗ
. . .  about 2 hours ago
ਨਵੀਂ ਦਿੱਲੀ, 10 ਅਗਸਤ-ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਨਗਰ ਨਿਗਮ 'ਚ 6000 ਕਰੋੜ ਦੇ ਘੁਟਾਲੇ ਦਾ ਦੋਸ਼ ਲਗਾਉਂਦੇ ਹੋਏ ਸੀ.ਬੀ.ਆਈ.ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਸੰਬੰਧੀ ਉੱਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਪੱਤਰ ਲਿਖਿਆ ਹੈ।
ਜਗਮੀਤ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਉੱਠੀ ਮੰਗ, ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਬਲਕਾਰ ਬਰਾੜ ਨੂੰ ਸੌਂਪਿਆ ਮੰਗ ਪੱਤਰ
. . .  about 2 hours ago
ਬਠਿੰਡਾ, 10 ਅਗਸਤ-ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ 'ਤੇ ਚੁੱਕੇ ਜਾ ਰਹੇ ਸਵਾਲਾਂ ਦਾ ਸਖ਼ਤ ਨੋਟਿਸ ਲੈਂਦਿਆਂ ਹਲਕਾ ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਇਕ ਸੁਰ 'ਚ ਜਗਮੀਤ ਸਿੰਘ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਮੰਗ...
13 ਅਗਸਤ ਨੂੰ ਪੰਜਾਬ ਦੇ ਹਰ ਜ਼ਿਲ੍ਹੇ 'ਚ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੈਮੋਰੰਡਮ- ਐਡਵੋਕੇਟ ਧਾਮੀ
. . .  about 2 hours ago
ਅੰਮ੍ਰਿਤਸਰ, 10 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸੰਬੰਧ 'ਚ 13 ਅਗਸਤ ਨੂੰ ਸਵੇਰੇ 10 ਵਜੇ ਜ਼ਿਲ੍ਹਿਆਂ...
ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 3 hours ago
ਸੁਲਤਾਨਪੁਰ ਲੋਧੀ, 10 ਅਗਸਤ (ਲਾਡੀ, ਹੈਪੀ,ਥਿੰਦ)-ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਮੋਗਾ 'ਚ ਭੈਣ ਨਾਲ ਰੱਖੜੀ ਬੰਨ੍ਹਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
. . .  about 3 hours ago
ਮੋਗਾ, 10 ਅਗਸਤ (ਗੁਰਦੇਵ ਭਾਮ)-ਸਥਾਨਕ ਦੱਤ ਰੋਡ 'ਤੇ ਬੁੱਧਵਾਰ ਨੂੰ ਸਵੇਰੇ ਆਪਣੀ ਭੈਣ ਦੇ ਨਾਲ ਪਿੰਡ ਮੇਹਣਾ ਸਥਿਤ ਮਾਸੀ ਦੇ ਘਰ ਰੱਖੜੀ ਬੰਨ੍ਹਣ ਜਾ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸਿਵਲ ਹਸਪਤਾਲ 'ਚ ਮੌਜੂਦ...
ਰਜਿਸਟਰੀਆਂ ਲਈ ਐੱਨ.ਓ.ਸੀ. ਦਾ ਮਾਮਲਾ, ਪੰਜਾਬ ਭਵਨ 'ਚ ਹੋਈ ਅਹਿਮ ਮੀਟਿੰਗ
. . .  about 3 hours ago
ਚੰਡੀਗੜ੍ਹ, 10 ਅਗਸਤ (ਲਲਿਤਾ)-ਰਜਿਸਟਰੀਆਂ ਲਈ ਐੱਨ.ਓ.ਸੀ. ਦੇ ਮਾਮਲੇ 'ਚ ਉੱਚ ਪੱਧਰੀ ਮੀਟਿੰਗ ਹੋਈ। ਇਹ ਮੀਟਿੰਗ ਪੰਜਾਬ ਭਵਨ 'ਚ ਹੋਈ। ਇਸ ਮੀਟਿੰਗ 'ਚ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਇੰਦਰਬੀਰ ਸਿੰਘ ਨਿੱਝਰ ਸ਼ਾਮਿਲ ਸਨ। ਇਸ ਸੰਬੰਧੀ...
ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਪਿਆ ਦਿਲ ਦਾ ਦੌਰਾ, ਕਰਵਾਇਆ ਹਸਪਤਾਲ 'ਚ ਦਾਖ਼ਲ
. . .  about 4 hours ago
ਮੁੰਬਈ, 10 ਅਗਸਤ-ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਬਾਰੇ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਰਾਜੂ ਸ਼੍ਰੀਵਾਸਤਵ ਦੀ ਸਿਹਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ...
ਲਾਰੈਂਸ ਬਿਸ਼ਨੋਈ ਤੋਂ ਬਾਅਦ ਜੱਗੂ ਭਗਵਾਨਪੁਰੀਆ ਮੋਗਾ ਅਦਾਲਤ 'ਚ ਪੇਸ਼, 6 ਦਿਨਾਂ ਦਾ ਮਿਲਿਆ ਪੁਲਿਸ ਰਿਮਾਂਡ
. . .  about 4 hours ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)-ਲਾਰੈਂਸ ਬਿਸ਼ਨੋਈ ਤੋਂ ਬਾਅਦ ਅੰਮ੍ਰਿਤਸਰ ਤੋਂ ਟਰਾਂਜ਼ਿਟ ਰਿਮਾਂਡ 'ਤੇ ਲਿਆਂਦੇ ਗਏ ਜੱਗੂ ਭਗਵਾਨਪੁਰੀਆ ਨੂੰ ਅੱਜ ਮੋਗਾ ਪੁਲਿਸ ਵਲੋਂ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ...
ਚਾਰ ਜ਼ਿਲ੍ਹਿਆਂ ਦੇ ਆਪਸੀ ਸੁਮੇਲ ਦਾ ਲੁਧਿਆਣਾ-ਪਟਿਆਲਾ ਬਾਈਪਾਸ ਜਲਦ ਬਣੇਗਾ-ਵਿਧਾਇਕ ਗਿਆਸਪੁਰਾ
. . .  about 4 hours ago
ਮਲੌਦ/ਲੁਧਿਆਣਾ, 10 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੰਬੇ ਸਮੇਂ ਤੋਂ ਚਾਰ ਜ਼ਿਲ੍ਹਿਆਂ ਲੁਧਿਆਣਾ, ਪਟਿਆਲਾ, ਫ਼ਤਹਿਗੜ੍ਹ ਸਾਹਿਬ ਤੇ ਮਲੇਰਕੋਟਲਾ ਦੇ ਲੋਕਾਂ ਲਈ ਅਤੇ ਇਲਾਕੇ ਭਰ ਦੀ ਆਮ ਜਨਤਾ ਲਈ ਪਟਿਆਲਾ-ਲੁਧਿਆਣਾ ਬਾਈਪਾਸ ਦੀ ਚਿਰਕੋਣੀ ਮੰਗ...
ਨਿਤਿਸ਼ ਕੁਮਾਰ ਨੇ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  about 4 hours ago
ਪਟਨਾ, 10 ਅਗਸਤ - ਐਨ.ਡੀ.ਏ. ਨਾਲੋ ਗੱਠਜੋੜ ਤੋੜਨ ਵਾਲੇ ਨਿਤਿਸ਼ ਕੁਮਾਰ ਨੇ ਤੇਜੱਸਵੀ ਯਾਦਵ ਦੀ ਆਰ.ਜੇ.ਡੀ. ਅਤੇ ਹੋਰ ਵਿਰੋਧੀ ਪਾਰਟੀਆਂ ਨਾਲ ਨਵੇਂ ਗੱਠਜੋੜ ਦੇ ਐਲਾਨ ਤੋਂ ਬਾਅਦ 8ਵੀਂ ਵਾਰ ਬਿਹਾਰ...
ਖਹਿਰਾ ਨੇ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ 'ਤੇ ਚੁੱਕੇ ਸਵਾਲ, ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  about 4 hours ago
ਚੰਡੀਗੜ੍ਹ, 10 ਅਗਸਤ-ਸੁਖਪਾਲ ਸਿੰਘ ਖਹਿਰਾ ਵਲੋਂ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ 'ਤੇ ਸਵਾਲ ਚੁੱਕੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਚਿੱਠੀ ਵੀ ਲਿਖੀ ਹੈ ਤੇ ਇਕ...
ਖਟਕੜ ਕਲਾਂ ਨੂੰ ਸੈਰ-ਸਪਾਟੇ ਵਜੋਂ ਵਿਕਸਤ ਕਰਾਂਗੇ- ਅਨਮੋਲ ਗਗਨ ਮਾਨ
. . .  about 5 hours ago
ਬੰਗਾ, 10 ਅਗਸਤ (ਜਸਬੀਰ ਸਿੰਘ ਨੂਰਪੁਰ)- ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਸਿਜਦਾ ਕਰਦੇ ਹੋਏ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਖਿਆ ਕਿ ਖਟਕੜ ਕਲਾਂ ਪਿੰਡ ਨੂੰ ਸੈਰ ਸਪਾਟੇ...
ਨਾਜਾਇਜ਼ ਸ਼ਰਾਬ ਦੇ ਮਾਮਲੇ 'ਚ ਰੇਡ ਕਰਨ ਗਏ ਸ਼ਰਾਬ ਠੇਕੇਦਾਰਾਂ ਦੇ ਕਰਿੰਦਿਆਂ 'ਤੇ ਜਾਨਲੇਵਾ ਹਮਲਾ
. . .  about 5 hours ago
ਮੰਡੀ ਘੁਬਾਇਆ, 10 ਅਗਸਤ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਪਿੰਡ ਲਮੋਚੜ ਕਲਾਂ ਵਿਖੇ ਸੂਚਨਾ ਮਿਲਦਿਆਂ ਹੀ ਸ਼ਰਾਬ ਠੇਕੇਦਾਰਾਂ ਵਲੋਂ ਨਾਜਾਇਜ਼ ਸ਼ਰਾਬ ਨੂੰ ਫੜ੍ਹਨ ਦੇ ਲਈ ਛਾਪੇਮਾਰੀ ਕਰਨ ਦੇ ਮਾਮਲੇ ਵਿਚ ਜਾ ਰਹੇ ਸਨ ਤਾਂ...
ਫਿਰੌਤੀ ਮਾਮਲੇ 'ਚ ਫਰੀਦਕੋਟ ਦੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਭੇਜਿਆ ਦੋ ਦਿਨਾਂ ਪੁਲਿਸ ਰਿਮਾਂਡ 'ਤੇ
. . .  about 5 hours ago
ਫ਼ਰੀਦਕੋਟ, 10 ਅਗਸਤ (ਜਸਵੰਤ ਪੁਰਬਾ, ਸਰਬਜੀਤ ਸਿੰਘ) -ਫ਼ਰੀਦਕੋਟ ਪੁਲਿਸ ਨੇ ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਇੱਥੇ ਕੋਟਕਪੂਰਾ ਦੇ ਇਕ ਵਪਾਰੀ ਤੋਂ ਫਿਰੌਤੀ ਮੰਗਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਜੂਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ...
ਬਲਵੰਤ ਸਿੰਘ ਰਾਮੂਵਾਲੀਆ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਦੀ ਆਰਥਿਕ ਸਹਾਇਤਾ ਕਰਨ ਦੀ ਅਪੀਲ
. . .  about 6 hours ago
ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ)-ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਭਲਾਈ ਪਾਰਟੀ ਦੇ ਮੁਖੀ ਬਲਵੰਤ ਸਿੰਘ ਰਾਮੂਵਾਲੀਆ ਨੇ ਲੰਮਾ ਸਮਾਂ ਉੱਤਰ ਪ੍ਰਦੇਸ਼ ਦੀ ਜੇਲ੍ਹ 'ਚ ਬੰਦ ਰਹੇ ਬੰਦੀ ਸਿੰਘਾਂ ਤੇ ਹੁਣ ਗੁਰਪ੍ਰਵਾਸੀ ਭਾਈ ਵਰਿਆਮ ਸਿੰਘ ਦੇ ਪਰਿਵਾਰ ਦੀ ਆਰਥਿਕ...
ਭਾਰਤੀ ਕਿਸਾਨ ਯੂਨੀਅਨ ਵਲੋਂ ਬਿਜਲੀ ਸੋਧ ਬਿੱਲ ਖ਼ਿਲਾਫ਼ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ
. . .  about 6 hours ago
ਚੋਗਾਵਾਂ, 10 ਅਗਸਤ (ਗੁਰਬਿੰਦਰ ਸਿੰਘ ਬਾਗੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਸੁਖਬੀਰ ਸਿੰਘ ਢਿੱਲੋਂ, ਮੀਤ ਪ੍ਰਧਾਨ ਰਘਬੀਰ ਸਿੰਘ ਸਮੇਤ ਸੈਂਕੜੇ ਕਿਸਾਨਾਂ ਸਥਾਨਕ ਕਸਬਾ ਚੋਗਾਵਾਂ...
ਲਾਰੈਂਸ ਬਿਸ਼ਨੋਈ ਦਾ ਪੁਲਿਸ ਰਿਮਾਂਡ ਖ਼ਤਮ, ਫਰੀਦਕੋਟ ਪੁਲਿਸ ਲੈ ਕੇ ਰਵਾਨਾ
. . .  about 6 hours ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)- ਮੋਗਾ ਵਿਖੇ ਲਾਰੈਂਸ ਬਿਸ਼ਨੋਈ ਦਾ ਚੱਲ ਰਿਹਾ ਪੁਲਿਸ ਰਿਮਾਂਡ ਅੱਜ ਖ਼ਤਮ ਹੋ ਗਿਆ ਅਤੇ ਉਸ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਲਾਰੈਂਸ ਬਿਸ਼ਨੋਈ ਨੂੰ ਫਰੀਦਕੋਟ ਪੁਲਿਸ ਟਰਾਂਜ਼ਿਟ ਰਿਮਾਂਡ ਤੇ ਲੈ ਕੇ ਰਵਾਨਾ...
ਰਾਸ਼ਟਰਮੰਡਲ ਖੇਡਾਂ 'ਚ ਤਗਮੇ ਜਿੱਤਣ ਵਾਲੇ ਅਤੇ ਹਿੱਸਾ ਲੈਣ ਵਾਲੇ ਸਾਰੇ ਅਥਲੀਟਾਂ ਦਾ ਸਨਮਾਨ ਕਰੇਗੀ ਯੂ.ਪੀ. ਸਰਕਾਰ
. . .  about 7 hours ago
ਲਖਨਊ, 10 ਅਗਸਤ - ਉੱਤਰ ਪ੍ਰਦੇਸ਼ ਸਰਕਾਰ ਰਾਸ਼ਟਰਮੰਡਲ ਖੇਡਾਂ 'ਚ ਤਗਮੇ ਜਿੱਤਣ ਵਾਲੇ ਅਤੇ ਹਿੱਸਾ ਲੈਣ ਵਾਲੇ ਸਾਰੇ ਅਥਲੀਟਾਂ ਦਾ ਸਨਮਾਨ ਕਰੇਗੀ। ਮੁਖੀ ਮੰਤਰੀ ਯੋਗੀ ਆਦਿਤਿਆਨਾਥ ਨੇ ਟਵੀਟ ਕਰ ਕਿਹਾ ਕਿ ਸੂਬਾ ਸਰਕਾਰ ਆਪਣੀ ਖੇਡ ਨੀਤੀ ਅਨੁਸਾਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਪੋਹ ਸੰਮਤ 553

ਫਰੀਦਕੋਟ

ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਦੇ ਮੱਦੇਨਜ਼ਰ ਦੁਕਾਨਦਾਰ ਪਹੁੰਚਣੇ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਦੇ ਮੱਦੇਨਜ਼ਰ ਦੂਰ-ਦੁਰੇਡੇ ਤੋਂ ਦੁਕਾਨਦਾਰ ਪਹੁੰਚਣੇ ਸ਼ੁਰੂ ਹੋ ਗਏ ਹਨ ਅਤੇ ਉਨ੍ਹਾਂ ਵਲੋਂ ਆਪਣੀਆਂ ਦੁਕਾਨਾਂ ਸਜਾ ਲਈਆਂ ਗਈਆਂ ਹਨ | ਇਸ ਤੋਂ ਇਲਾਵਾ ਮਾਘੀ ਮੇਲੇ ਦੀ ਪ੍ਰਸਿੱਧ ਮਠਿਆਈ ਖਜਲੇ ਦੀਆਂ ਦੁਕਾਨਾਂ ਵੀ ਵੱਡੀ ਗਿਣਤੀ ਵਿਚ ਲੱਗੀਆਂ ਹੋਈਆਂ ਹਨ | ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਵਿਖੇ ਸੜਕ ਦੇ ਦੋਵੇਂ ਪਾਸਿਆਂ 'ਤੇ ਭਾਂਡੇ, ਕੱਚ ਦੇ ਸਮਾਨ, ਬੱਚਿਆਂ ਲਈ ਖੇਡਣ ਵਾਲੇ ਖਿਡੌਣੇ ਆਦਿ ਦੀਆਂ ਦੁਕਾਨਾਂ ਲੱਗੀਆਂ ਹੋਈਆਂ ਹਨ | ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਲੋਂ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਜਗ੍ਹਾ-ਜਗ੍ਹਾ 'ਤੇ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ | ਇਸ ਤੋਂ ਇਲਾਵਾ ਟੈ੍ਰਫ਼ਿਕ ਦੀ ਸਮੱਸਿਆ ਨੂੰ ਵੇਖਦੇ ਹੋਏ ਵੱਡੇ ਵਾਹਨਾਂ ਦਾ ਦਾਖ਼ਲਾ ਸ਼ਹਿਰ ਵਿਚ ਬੰਦ ਕਰ ਦਿੱਤਾ ਗਿਆ ਹੈ | ਪਿਛਲੇ ਦਿਨੀਂ ਲਗਾਤਾਰ 5 ਦਿਨ ਹੋਈ ਬਾਰਿਸ਼ ਦੇ ਚੱਲਦਿਆਂ ਮੇਲਾ ਗਰਾਊਾਡ ਵਿਚ ਝੂਲੇ ਤੇ ਹੋਰ ਆਈਟਮਾਂ ਲਾਉਣ ਦਾ ਕੰਮ ਰੁਕਿਆ ਹੋਇਆ ਸੀ ਤੇ ਹੁਣ ਬਾਰਿਸ਼ ਬੰਦ ਹੋਣ ਤੋਂ ਬਾਅਦ ਇਹ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਤੇ ਪ੍ਰਬੰਧਕਾਂ ਵਲੋਂ ਚੰਡੋਲਾਂ, ਕਿਸ਼ਤੀਆਂ, ਮੌਤ ਦਾ ਖੂਹ, ਹੋਰ ਝੂਲੇ ਆਦਿ ਸਮਾਨ ਫਿੱਟ ਕੀਤਾ ਜਾ ਰਿਹਾ ਹੈ | ਮਾਘੀ ਮੇਲੇ ਮੌਕੇ ਸੰਗਤਾਂ ਦੂਰੋਂ-ਦੂਰੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਦੀਆਂ ਹਨ, ਜਿਸ ਕਾਰਨ ਪ੍ਰਸ਼ਾਸਨ ਵਲੋਂ ਸੜਕਾਂ 'ਤੇ ਪਏ ਖੱਡੇ ਭਰਵਾਏ ਜਾ ਰਹੇ ਹਨ |

'ਬੇਟੀ ਬਚਾਓ ਬੇਟੀ ਪੜ੍ਹਾਓ' ਪ੍ਰੋਗਰਾਮ ਤਹਿਤ ਮਨਾਈ ਗਈ ਧੀਆਂ ਦੀ ਲੋਹੜੀ

ਸ੍ਰੀ ਮੁਕਤਸਰ ਸਾਹਿਬ 11 ਜਨਵਰੀ (ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੇ ਦਿਸ਼ਾ-ਨਿਰਦੇਸ਼ ਹੇਠ ਤੇ ਸ੍ਰੀਮਤੀ ਰਤਨਦੀਪ ਸੰਧੂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੀ ਪ੍ਰਧਾਨਗੀ ਵਿਚ ਅੱਜ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ 51 ਨਵਜੰਮੀਆਂ ...

ਪੂਰੀ ਖ਼ਬਰ »

ਸੰਘਣੀ ਧੁੰਦ ਦੇ ਚੱਲਦਿਆਂ ਦਰੱਖਤ ਨਾਲ ਟਕਰਾਈ ਬੱਸ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਹਰਮਹਿੰਦਰ ਪਾਲ)-ਸੰਘਣੀ ਧੁੰਦ ਦੇ ਚੱਲਦਿਆਂ ਦੀਪ ਕੰਪਨੀ ਦੀ ਬੱਸ ਪਿੰਡ ਝਬੇਲਵਾਲੀ 'ਚ ਇਕ ਦਰੱਖਤ ਨਾਲ ਟਕਰਾ ਗਈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਦੀਪ ਬੱਸ ਕੰਪਨੀ ਦੀ ਬੱਸ ਨੰਬਰ ਪੀ.ਬੀ. 04 ਏ.ਸੀ. 6548 ਸਵੇਰੇ 6:45 ਵਜੇ ਅਬੋਹਰ ਪੰਨੀਵਾਲਾ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਸਾਹਿਬ ਵਿਖੇ 84 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 84 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ | ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 36, ਮਲੋਟ 12, ਪਿੰਡ ਬਾਦਲ 17, ਜ਼ਿਲ੍ਹਾ ਜੇਲ੍ਹ 1, ਪਿੰਡ ...

ਪੂਰੀ ਖ਼ਬਰ »

ਮਾਰਕੁੱਟ ਕਰਨ ਵਾਲੇ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ

ਮੰਡੀ ਬਰੀਵਾਲਾ, 11 ਜਨਵਰੀ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਇਕਬਾਲ ਸਿੰਘ ਪੁੱਤਰ ਨਾਇਬ ਸਿੰਘ ਵਾਸੀ ਸਮਾਘ ਦੀ ਸ਼ਿਕਾਇਤ ਤੇ ਹਰਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਗਿਲਜੇਵਾਲਾ ਵਿਰੁੱਧ ਧਾਰਾ 323, 325, 34 ਆਈ.ਪੀ.ਸੀ. ਅਧੀਨ ਮੁਕੱਦਮਾ ਨੰ: 6 ਦਰਜ ਕਰ ਲਿਆ ...

ਪੂਰੀ ਖ਼ਬਰ »

ਨੌਜਵਾਨ ਦੀ ਨਸ਼ੇ ਨਾਲ ਹੋਈ ਮੌਤ ਦੇ ਮਾਮਲੇ 'ਚ 2 ਖਿਲਾਫ ਮੁਕੱਦਮਾ ਦਰਜ

ਲੰਬੀ, 11 ਜਨਵਰੀ (ਮੇਵਾ ਸਿੰਘ)-ਬਲਾਕ ਲੰਬੀ ਦੇ ਪਿੰਡ ਤੱਪਾਖੇੜਾ ਵਿਖੇ ਬੀਤੀ ਕੱਲ੍ਹ 21 ਸਾਲਾਂ ਦੇ ਇਕ ਨੌਜਵਾਨ ਦੀ ਨਸ਼ੇ ਨਾਲ ਹੋਈ ਮੌਤ ਦੇ ਮਾਮਲੇ ਵਿਚ ਥਾਣਾ ਲੰਬੀ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਹੈ | ਲੰਬੀ ਪੁਲਿਸ ਨੂੰ ਦਿੱਤੇ ਆਪਣੇ ...

ਪੂਰੀ ਖ਼ਬਰ »

ਟਰਾਂਸਪੋਰਟ ਦਫ਼ਤਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਚਾਰ ਜ਼ਖ਼ਮੀ ਕੀਤੇ, ਮੁਨਸ਼ੀ ਦੀ ਹਾਲਤ ਨਾਜ਼ੁਕ

ਮੰਡੀ ਕਿੱਲਿਆਂਵਾਲੀ, 11 ਜਨਵਰੀ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ ਵਿਖੇ ਤੇਜ਼ਧਾਰ ਹਥਿਆਰਾਂ ਨਾਲ 15-20 ਵਿਅਕਤੀਆਂ ਨੇ ਇਕ ਟਰਾਂਸਪੋਰਟ ਕੰਪਨੀ ਦੇ ਦਫ਼ਤਰ 'ਤੇ ਹਮਲਾ ਕਰਕੇ ਕਰੀਬ ਚਾਰ ਜਣਿਆਂ ਨੂੰ ਜ਼ਖ਼ਮੀ ਕਰ ਦਿੱਤਾ, ਜਿਨ੍ਹਾਂ ਵਿਚੋਂ ਟਰਾਂਸਪੋਰਟ ਦੇ ...

ਪੂਰੀ ਖ਼ਬਰ »

ਸਿਹਤ ਕਾਮੇ, ਫ਼ਰੰਟ ਲਾਈਨ ਵਰਕਰ ਲਈ ਕੋਵਿਡ ਵੈਕਸੀਨ ਦੀ ਬੂਸਟਰ ਡੋਜ਼ ਦੀ ਹੋਈ ਸ਼ੁਰੂਆਤ

ਫ਼ਰੀਦਕੋਟ, 11 ਜਨਵਰੀ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਵਿਚ ਸਿਹਤ ਕਾਮੇ, ਫ਼ਰੰਟ ਲਾਈਨ ਵਰਕਰ, ਚੋਣ ਡਿਊਟੀ ਵਾਲੇ ਮੁਲਾਜ਼ਮ ਤੇ 60 ਸਾਲ ਤੋਂ ਵੱਧ ਉਮਰ ਦੇ ਹੋਰ ਬਿਮਾਰੀਆਂ ਨਾਲ ਪੀੜਤ ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦੀ ਇਹਤਿਆਤੀ ਬੂਸਟਰ ਡੋਜ਼ ਦੀ ਸ਼ੁਰੂਆਤ ਹੋ ਗਈ ਹੈ ...

ਪੂਰੀ ਖ਼ਬਰ »

ਕੋਰੋਨਾ ਦੇ ਬਚਾਅ ਲਈ ਮੁਕੰਮਲ ਟੀਕਾਕਰਨ ਬਹੁਤ ਜ਼ਰੂਰੀ-ਡੀ.ਸੀ

ਫ਼ਰੀਦਕੋਟ , 11 ਜਨਵਰੀ (ਜਸਵੰਤ ਸਿੰਘ ਪੁਰਬਾ)-ਕੋਰੋਨਾ ਦੇ ਵੱਧਦੇ ਪ੍ਰਭਾਵ ਨੂੰ ਰੋਕਣ ਲਈ ਹਰੇਕ ਵਿਅਕਤੀ ਨੂੰ ਮੁਕੰਮਲ ਟੀਕਾਕਰਨ ਕਰਵਾਉਣਾ ਅਤਿ ਜ਼ਰੂਰੀ ਹੈ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਫ਼ਰੀਦਕੋਟ ਹਰਬੀਰ ਸਿੰਘ ਆਈ.ਏ.ਐੱਸ. ਨੇ ਅੱਜ ਸਥਾਨਕ ਸਿਵਲ ਹਸਪਤਾਲ ...

ਪੂਰੀ ਖ਼ਬਰ »

ਜੈ ਮਿਲਾਪ ਨੇ ਕੁਲਤਾਰ ਸਿੰਘ ਸੰਧਵਾਂ ਨੂੰ ਦਿੱਤਾ ਮੰਗ ਪੱਤਰ

ਕੋਟਕਪੂਰਾ, 11 ਜਨਵਰੀ (ਮੋਹਰ ਸਿੰਘ ਗਿੱਲ)-ਜੈ ਮਿਲਾਪ ਬਲਾਕ ਕੋਟਕਪੂਰਾ ਵਲੋਂ ਬਲਾਕ ਪ੍ਰਧਾਨ ਸੁਨੀਲ ਛਾਬੜਾ ਦੀ ਅਗਵਾਈ ਹੇਠ ਵਫ਼ਦ ਨੇ ਕੇਂਦਰ ਸਰਕਾਰ ਵਲੋਂ ਥੋਪੇ ਗਏ ਏ.ਐੱਚ.ਪੀ. ਕੌਂਸਲ ਐਕਟ ਦੇ ਵਿਰੋਧ 'ਚ ਇਕ ਮੰਗ ਪੱਤਰ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ...

ਪੂਰੀ ਖ਼ਬਰ »

ਗੁਰਲਾਲ ਭਲਵਾਨ ਕਤਲ ਕੇਸ ਮਾਮਲੇ 'ਚ ਪਿਤਾ ਨੇ ਸ਼ਹਿਰ 'ਚ ਕੱਢਿਆ ਕੈਂਡਲ ਮਾਰਚ

ਫ਼ਰੀਦਕੋਟ, 11 ਜਨਵਰੀ (ਜਸਵੰਤ ਸਿੰਘ ਪੁਰਬਾ)-18 ਫ਼ਰਵਰੀ 2021 ਨੂੰ ਫ਼ਰੀਦਕੋਟ ਵਿਚ ਦਿਨ ਦਿਹਾੜੇ ਕਤਲ ਕੀਤੇ ਗਏ ਯੂਥ ਕਾਂਗਰਸ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਗੁਰਲਾਲ ਭਲਵਾਨ ਦੇ ਕਤਲ ਮਾਮਲੇ ਵਿਚ ਉਨ੍ਹਾਂ ਦੇ ਪਿਤਾ ਵਲੋਂ ਅੱਜ ਫ਼ਰੀਦਕੋਟ ਵਿਚ ਇਨਸਾਫ਼ ਲਈ ਕੈਂਡਲ ...

ਪੂਰੀ ਖ਼ਬਰ »

ਬਾਜਾਖਾਨਾ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਬਾਜਾਖਾਨਾ, 11 ਜਨਵਰੀ (ਜਗਦੀਪ ਸਿੰਘ ਗਿੱਲ)-ਬਾਜਾਖਾਨਾ ਵਿਖੇ ਹਰ ਸਾਲ ਦੀ ਤਰ੍ਹ•ਾਂ ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ | ਪਿੰਡ ਦੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ...

ਪੂਰੀ ਖ਼ਬਰ »

ਦੋ ਸ਼ੈਲਰਾਂ 'ਚੋਂ 58 ਗੱਟੇ ਚਾਵਲਾਂ ਦੇ ਚੋਰੀ, ਦੋ ਕਾਬੂ

ਫ਼ਰੀਦਕੋਟ, 11 ਜਨਵਰੀ (ਸਰਬਜੀਤ ਸਿੰਘ)-ਇੱਥੋਂ ਦੇ ਦੋ ਸ਼ੈਲਰਾਂ 'ਚੋਂ ਰਾਤ ਬਰਾਤੇ ਚਾਵਲਾਂ ਦੇ ਭਰੇ 58 ਗੱਟੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਸ਼ੈਲਰ ਮਾਲਕ ਵਲੋਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਚੋਰਾਂ ਦੀ ਸ਼ਨਾਖ਼ਤ ਕੀਤੀ ਗਈ | ਥਾਣਾ ਸਿਟੀ ਫ਼ਰੀਦਕੋਟ ...

ਪੂਰੀ ਖ਼ਬਰ »

ਹਸਰਤਪ੍ਰੀਤ ਕੌਰ ਨੇ ਮਿਸ ਲਿਟਲ ਪੰਜਾਬਣ ਭਾਗ-5 'ਚ ਪਹਿਲਾ ਸਥਾਨ ਹਾਸਲ ਕੀਤਾ

ਫ਼ਰੀਦਕੋਟ, 11 ਜਨਵਰੀ (ਹਰਮਿੰਦਰ ਸਿੰਘ ਮਿੰਦਾ)-ਸਾਈਨ ਡਾਂਸ ਪਲੇਨਿਟ ਤੇ ਰਿੱਚ ਹੈਰੀਟੇਜ ਕਲਚਰਜ਼ ਵੈੱਲਫ਼ੇਅਰ ਸੁਸਾਇਟੀ ਵਲੋਂ ਧੀਆਂ ਦੀ ਲੋਹੜੀ ਮੌਕੇ ਮਿਸ ਲਿਟਲ ਪੰਜਾਬਣ ਭਾਗ-5 ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ 'ਚ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਦੀ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਔਲਖ ਵਿਖੇ ਨਗਰ ਕੀਰਤਨ ਸਜਾਇਆ

ਪੰਜਗਰਾਈਾ ਕਲਾਂ, 11 ਜਨਵਰੀ (ਕੁਲਦੀਪ ਸਿੰਘ ਗੋਂਦਾਰਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਪਿੰਡ ਔਲਖ ਵਿਖੇ ਗੁਰਮਤਿ ਪ੍ਰਕਾਸ਼ ਗੁਰਦੁਆਰਾ ਸਾਹਿਬ ਅੰਦਰਲਾ ਵਿਖੇ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ਉਪਰੰਤ ਅਖੀਰਲੇ ਦਿਨ ਸ੍ਰੀ ਗੁਰੂ ...

ਪੂਰੀ ਖ਼ਬਰ »

ਦੋ ਸ਼ੈਲਰਾਂ 'ਚੋਂ 58 ਗੱਟੇ ਚਾਵਲਾਂ ਦੇ ਚੋਰੀ, ਦੋ ਕਾਬੂ

ਫ਼ਰੀਦਕੋਟ, 11 ਜਨਵਰੀ (ਸਰਬਜੀਤ ਸਿੰਘ)-ਇੱਥੋਂ ਦੇ ਦੋ ਸ਼ੈਲਰਾਂ 'ਚੋਂ ਰਾਤ ਬਰਾਤੇ ਚਾਵਲਾਂ ਦੇ ਭਰੇ 58 ਗੱਟੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਸ਼ੈਲਰ ਮਾਲਕ ਵਲੋਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਚੋਰਾਂ ਦੀ ਸ਼ਨਾਖ਼ਤ ਕੀਤੀ ਗਈ | ਥਾਣਾ ਸਿਟੀ ਫ਼ਰੀਦਕੋਟ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਮੁੜ ਕਾਂਗਰਸ ਸਰਕਾਰ ਬਣਾਉਣ ਲਈ ਉਤਾਵਲੇ : ਸੁਰਜੀਤ ਸਿੰਘ ਬਾਬਾ

ਜੈਤੋ, 11 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਨਗਰ ਕੌਂਸਲ ਜੈਤੋ ਦੇ ਪ੍ਰਧਾਨ ਸੁਰਜੀਤ ਸਿੰਘ ਬਾਬਾ ਨੇ ਕਿਹਾ ਕਿ ਪੰਜਾਬ ਦੇ ਲੋਕ ਮੁੜ ਕਾਂਗਰਸ ਸਰਕਾਰ ਬਣਾਉਣ ਲਈ ਉਤਾਵਲੇ ਹਨ ਕਿਉਂਕਿ ਕਾਂਗਰਸ ਸਰਕਾਰ ਵਲੋਂ ਲੋਕਾਂ ਦੀਆਂ ਸਹੂਲਤਾਂ ਲਈ ਅਨੇਕਾਂ ਕਦਮ ਚੁੱਕੇ ਹਨ ਅਤੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਪੰਜਗਰਾਈਾ ਕਲਾਂ, 11 ਜਨਵਰੀ (ਕੁਲਦੀਪ ਸਿੰਘ ਗੋਂਦਾਰਾ)-ਪਿੰਡ ਜਿਉਣ ਵਾਲਾ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਡਾ ਗੁਰਦੁਆਰਾ ਸਾਹਿਬ ਜੀ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਤੇ ਅਖੀਰਲੇ ਦਿਨ ਸ੍ਰੀ ਗੁਰੂ ...

ਪੂਰੀ ਖ਼ਬਰ »

ਧੁੰਦ ਤੋਂ ਬਚਾਅ ਲਈ ਟ੍ਰੈਫਿਕ ਪੁਲਿਸ ਨੇ ਵਾਹਨਾਂ 'ਤੇ ਰਿਫਲੈਕਟਰ ਲਗਾਏ

ਸਾਦਿਕ, 11 ਜਨਵਰੀ (ਆਰ.ਐਸ.ਧੰੁਨਾ)-ਕਈ ਦਿਨਾਂ ਤੋਂ ਖਰਾਬ ਚੱਲ ਰਹੇ ਮੌਸਮ ਤੇ ਪੈ ਰਹੀ ਸੰਘਣੀ ਧੰੁਦ ਕਾਰਨ ਹੋਣ ਵਾਲੇ ਸੜਕੀ ਹਾਦਸਿਆਂ ਤੋਂ ਲੋਕਾਂ ਨੂੰ ਬਚਾਉਣ ਲਈ ਟ੍ਰੈਫਿਕ ਪੁਲਿਸ ਸਾਦਿਕ ਵਲੋਂ ਚਮਕੌਰ ਸਿੰਘ ਬਰਾੜ ਮੁੱਖ ਅਫ਼ਸਰ ਥਾਣਾ ਸਾਦਿਕ ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਨਿਪੁੰਨ ਭਾਰਤ ਤਹਿਤ ਬਲਾਕ ਮੁਕਤਸਰ-1 ਦਾ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਵਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਸਿੱਖਿਆ ਪ੍ਰਾਜੈਕਟ ਨਿਪੁੰਨ ਭਾਰਤ ਸਬੰਧੀ ਟ੍ਰੇਨਿੰਗ ਦੇਣ ਲਈ ਇਕ ਰੋਜ਼ਾ ਸੈਮੀਨਾਰ ਲਾਏ ਜਾ ਰਹੇ ਹਨ, ਜਿਸ ਤਹਿਤ ਬਲਾਕ ਮੁਕਤਸਰ-1 ਦੇ ਅਧਿਆਪਕਾਂ ਦੇ ...

ਪੂਰੀ ਖ਼ਬਰ »

ਚੋਣਾਂ ਦੌਰਾਨ ਨਾਜਾਇਜ਼ ਸ਼ਰਾਬ, ਨਸ਼ਿਆਂ ਦੇ ਵਰਤਾਰੇ ਨੂੰ ਰੋਕਣ ਲਈ ਅਧਿਕਾਰੀਆਂ ਨਾਲ ਮੀਟਿੰਗ

ਫ਼ਰੀਦਕੋਟ, 11 ਜਨਵਰੀ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ ਚੋਣਾਂ ਦੌਰਾਨ ਵੋਟਰਾਂ ਨੂੰ ਭਰਮਾਉਣ ਲਈ ਸ਼ਰਾਬ ਅਤੇ ਹੋਰ ਨਸ਼ਿਆਂ ਦੇ ਵਰਤਾਰੇ ਨੂੰ ਪੂਰੀ ਤਰ੍ਹਾਂ ਰੋਕਣ ਅਤੇ ਇਸ ਸਬੰਧ ਵਿਚ ਸਮੇਂ ਸਮੇਂ 'ਤੇ ਜ਼ਿਲ੍ਹੇ ਦੇ ਠੇਕਿਆਂ ਦੀ ਚੈਂਕਿੰਗ ਤੋਂ ਇਲਾਵਾ ਚੋਣਾਂ ...

ਪੂਰੀ ਖ਼ਬਰ »

ਗੁਰਪੁਰਬ ਨੂੰ ਸਮਰਪਿਤ 12 ਲੋੜਵੰਦ ਮਰੀਜ਼ਾਂ ਦੀ ਇਲਾਜ ਲਈ ਮਦਦ ਕੀਤੀ

ਫ਼ਰੀਦਕੋਟ, 11 ਜਨਵਰੀ (ਜਸਵੰਤ ਸਿੰਘ ਪੁਰਬਾ)-ਸਮਾਜ ਸੇਵੀ ਸੰਸਥਾ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫ਼ਰੀਦਕੋਟ ਵਲੋਂ ਕੈਂਸਰ ਸਮੇਤ ਹੋਰ ਬਿਮਾਰੀਆਂ ਤੋਂ ਪੀੜ੍ਹਤ ਲੋੜਵੰਦ 12 ਮਰੀਜ਼ਾਂ ਨੂੰ ਇਲਾਜ ਲਈ ਸਹਾਇਤਾ ਕੀਤੀ ਗਈ | ਸੁਸਾਇਟੀ ਦੇ ਸੰਸਥਾਪਕ ...

ਪੂਰੀ ਖ਼ਬਰ »

ਅਗਲੇ ਤਿੰਨ ਚਾਰ ਦਿਨ ਸੰਘਣੀ ਧੁੰਦ ਤੇ ਖਰਾਬ ਮੌਸਮ ਰਹਿਣ ਦੀ ਸੰਭਾਵਨਾ: ਡੀ.ਸੀ.

ਫ਼ਰੀਦਕੋਟ, 11 ਜਨਵਰੀ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਹਰਬੀਰ ਸਿੰਘ ਨੇ ਦੱਸਿਆ ਕਿ ਮੌਸਮ ਵਿਭਾਗ ਪੰਜਾਬ ਵਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਗਲੇ ਤਿੰਨ ਤੋਂ ਚਾਰ ਦਿਨਾਂ ਵਿਚ ਪੂਰੇ ਰਾਜ ਵਿਚ ਸੰਘਣੀ ਧੁੰਦ ਤੇ ਖਰਾਬ ਮੌਸਮ ਰਹਿਣ ਦੀ ਸੰਭਾਵਨਾ ਹੈ | ...

ਪੂਰੀ ਖ਼ਬਰ »

ਖੁਸ਼ਹਾਲ ਸਿੰਗਲਾ ਸ਼ੀਤੂ ਰੋਮਾਣਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਪਾਰਟੀ 'ਚੋਂ ਕੱਢਿਆ

ਜੈਤੋ, 11 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਮਨਤਾਰ ਸਿੰਘ ਬਰਾੜ ਦੱਸਿਆ ਕਿ ਜੈਤੋ ਦੇ ਸਾਬਕਾ ਕੌਂਸਲਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸ਼ਹਿਰੀ ਪ੍ਰਧਾਨ ਖੁਸ਼ਹਾਲ ਸਿੰਗਲਾ ਸ਼ੀਤੂ ਰੋਮਾਣਾ ਨੂੰ ਪਾਰਟੀ ਵਿਰੋਧੀ ...

ਪੂਰੀ ਖ਼ਬਰ »

ਸੰਭਾਵੀ ਉਮੀਦਵਾਰ ਕੁਲਬੀਰ ਸਿੰਘ ਮੱਤਾ ਨੂੰ ਕੋਟਕਪੂਰਾ ਵਾਸੀਆਂ ਦਾ ਭਰਵਾਂ ਹੁੰਗਾਰਾ

ਫ਼ਰੀਦਕੋਟ, 11 ਜਨਵਰੀ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਸੰਯੁਕਤ ਕਿਸਾਨ ਮੋਰਚੇ ਦੇ ਸੰਭਾਵੀਂ ਉਮੀਦਵਾਰ ਕੁਲਬੀਰ ਸਿੰਘ ਮੱਤਾ ਸੇਵਾ ਮੁਕਤ ਡਿਪਟੀ ਜਨਰਲ ਮੈਨੇਜਰ ਵਲੋਂ ਕੋਟਕਪੂਰਾ ਸ਼ਹਿਰ ਤੇ ਹਲਕੇ ਦੇ ਸਾਰੇ ਪਿੰਡਾਂ ਦਾ ਲੋਕਾਂ ਨਾਲ ਮੇਲ ...

ਪੂਰੀ ਖ਼ਬਰ »

ਸੁਖਜੀਵ ਕੌਰ ਰੋਮਾਣਾ ਨੇ ਬੰਟੀ ਰੋਮਾਣਾ ਦੇ ਹੱਕ 'ਚ ਹੁੱਕੀ ਵਾਲਾ ਚੌਕ 'ਚ ਚੋਣ ਮੀਟਿੰਗਾਂ ਕੀਤੀਆਂ

ਫ਼ਰੀਦਕੋਟ, 11 ਜਨਵਰੀ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਐਲਾਨੇ ਗਏ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਹੱਕ 'ਚ ਸ਼ਹਿਰ ਦੇ ਵਾਰਡ ਨੰ: 19 ਦੇ ਮੁਹੱਲਾ ਹੁੱਕੀ ਚੌਕ ਵਿਖੇ ...

ਪੂਰੀ ਖ਼ਬਰ »

ਪੱਕਾ ਦੇ 40 ਪਰਿਵਾਰਾਂ ਨੇ ਮਨਤਾਰ ਸਿੰਘ ਬਰਾੜ ਦੀ ਹਮਾਇਤ ਦਾ ਕੀਤਾ ਐਲਾਨ

ਕੋਟਕਪੂਰਾ, 11 ਜਨਵਰੀ (ਮੋਹਰ ਸਿੰਘ ਗਿੱਲ)-ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਮਨਤਾਰ ਸਿੰਘ ਬਰਾੜ ਦੀ ਅਗਵਾਈ ਹੇਠ ਪਿੰਡ ਪੱਕਾ ਤੋਂ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ 40 ਬੌਰੀਆ ਸਿੱਖ ਪਰਿਵਾਰ ...

ਪੂਰੀ ਖ਼ਬਰ »

ਪਿੰਡ ਸਾਧਾਂਵਾਲਾ ਤੇ ਪੱਖੀ ਖੁਰਦ ਵਲੋਂ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਹਮਾਇਤ ਦਾ ਭਰੋਸਾ

ਫ਼ਰੀਦਕੋਟ, 11 ਜਨਵਰੀ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਵਿਧਾਇਕ ਅਤੇ ਮਾਰਕਫ਼ੈੱਡ ਦੇ ਚੇਅਰਮੈਨ ਕੁਸ਼ਲਦੀਪ ਸਿੰਘ ਢਿੱਲੋਂ ਸੰਭਾਵੀਂ ਉਮੀਦਵਾਰ ਫ਼ਰੀਦਕੋਟ ਨੂੰ ਉਸ ਵਕਤ ਭਾਰੀ ਸਮਰਥਨ ਪ੍ਰਾਪਤ ਹੋਇਆ ਜਦੋਂ ਇਸ ਹਲਕੇ ਦੇ ਪਿੰਡ ਪੱਖੀ ਖੁਰਦ ਅਤੇ ਸਾਧਾਂਵਾਲਾ ਦੇ ...

ਪੂਰੀ ਖ਼ਬਰ »

ਮਨਤਾਰ ਸਿੰਘ ਬਰਾੜ ਦੇ ਹੱਕ 'ਚ ਪਿੰਡ ਮਿਸ਼ਰੀਵਾਲਾ ਵਿਖੇ ਨੁੱਕੜ ਮੀਟਿੰਗ

ਕੋਟਕਪੂਰਾ, 11 ਜਨਵਰੀ (ਮੋਹਰ ਸਿੰਘ ਗਿੱਲ)-ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਕੋਟਕਪੂਰਾ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਉਮੀਦਵਾਰ ਮਨਤਾਰ ਸਿੰਘ ਬਰਾੜ ਦੇ ਹੱਕ 'ਚ ਸ਼ੋ੍ਰਮਣੀ ਅਕਾਲੀ ਦਲ ਅਨੁਸੂਚਿਤ ਜਾਤੀ ਵਿੰਗ ...

ਪੂਰੀ ਖ਼ਬਰ »

ਲੋਕ ਕਾਂਗਰਸ ਸਰਕਾਰ ਵਲੋਂ ਲਗਾਏ ਲਾਰੇ ਲੱਪਿਆਂ ਦਾ ਹਿਸਾਬ ਲੈਣ ਲਈ ਤਿਆਰ ਬੈਠੇ ਹਨ : ਸੂਬਾ ਸਿੰਘ ਬਾਦਲ

ਜੈਤੋ, 11 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਦੇ ਲੋਕ ਆ ਰਹੀਆਂ ਵਿਧਾਨ ਸਭਾ 2022 ਦੀਆਂ ਚੋਣਾਂ ਵਿਚ ਕਾਂਗਰਸ ਸਰਕਾਰ ਵਲੋਂ 5 ਸਾਲ ਲਗਾਏ ਲਾਰੇ ਲੱਪਿਆਂ ਦਾ ਹਿਸਾਬ ਲੈਣ ਲਈ ਤਿਆਰ ਬੈਠੇ ਹਨ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਦੇ ਸਾਂਝੇ ...

ਪੂਰੀ ਖ਼ਬਰ »

ਪਿੰਡ ਅਰਾਈਆਂਵਾਲਾ ਕਲਾਂ ਦੇ ਕਈ ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਫ਼ਰੀਦਕੋਟ, 11 ਜਨਵਰੀ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਹਲਕੇ ਦੀ ਫ਼ੇਰੀ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਕੌਮੀ ਪ੍ਰਧਾਨ ਯੂਥ ਅਕਾਲੀ ਦਲ ਦੀ ਹਾਜ਼ਰੀ ਵਿਚ ਪਿੰਡ ਅਰਾਈਆਂਵਾਲਾ ਕਲਾਂ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਬ) ਮੁਲਾਜ਼ਮ ਵਿੰਗ ਦੀ ਵਿਧਾਨ ਸਭਾ ਹਲਕਾ ਜੈਤੋ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ

ਬਰਗਾੜੀ, 11 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁਲਾਜ਼ਮ ਵਿੰਗ ਦੇ ਸਰਪ੍ਰਸਤ ਸੁਰਜੀਤ ਸਿੰਘ ਸ਼ਤਾਬ, ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਸੂਬਾ ਸਿੰਘ ਬਾਦਲ ਨੇ ਪੰਜਗਰਾੲੀਂ ਕਲਾਂ ਦੇ ਦੁਕਾਨਦਾਰਾਂ ਨੂੰ ਵੋਟਾਂ ਪਾਉਣ ਦੀ ਕੀਤੀ ਅਪੀਲ

ਪੰਜਗਰਾੲੀਂ ਕਲਾਂ, 11 ਜਨਵਰੀ (ਸੁਖਮੰਦਰ ਸਿੰਘ ਬਰਾੜ)-ਵਿਧਾਨ ਸਭਾ ਹਲਕਾ ਜੈਤੋ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਸੂਬਾ ਸਿੰਘ ਬਾਦਲ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਸਥਾਨਕ ਪਿੰਡ ਦੀਆਂ ਦੁਕਾਨਾਂ ਦਾ ਦੌਰਾ ਕਰਦਿਆਂ ਦੁਕਾਨਦਾਰਾਂ ਨੂੰ ਆਪਣੇ ...

ਪੂਰੀ ਖ਼ਬਰ »

ਪਿੰਡ ਝੋਟੀਵਾਲਾ ਦੇ ਕਈ ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਫ਼ਰੀਦਕੋਟ, 11 ਜਨਵਰੀ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਹਲਕੇ ਦੀ ਫ਼ੇਰੀ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਕੌਮੀ ਪ੍ਰਧਾਨ ਯੂਥ ਅਕਾਲੀ ਦਲ ਦੀ ਹਾਜ਼ਰੀ ਵਿਚ ਪਿੰਡ ਝੋਟੀਵਾਲਾ ਤੋਂ ਕਈ ...

ਪੂਰੀ ਖ਼ਬਰ »

ਚੋਣਾਂ ਦੌਰਾਨ ਸਾਰੇ ਬੈਂਕ ਸ਼ੱਕੀ ਖਾਤਿਆਂ ਦੇ ਲੈਣ ਦੇਣ 'ਤੇ ਵਿਸ਼ੇਸ਼ ਧਿਆਨ ਰੱਖਣ: ਜ਼ਿਲ੍ਹਾ ਚੋਣ ਅਫ਼ਸਰ

ਫ਼ਰੀਦਕੋਟ, 11 ਜਨਵਰੀ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਫ਼ਰੀਦਕੋਟ ਹਰਬੀਰ ਸਿੰਘ ਆਈ.ਏ.ਐੱਸ. ਵਲੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸਮੁੱਚੇ ਚੋਣ ਅਮਲ ਦੌਰਾਨ ਵੋਟਾਂ ਖਰੀਦਣ ਜਾਂ ਹੋਰ ਕੰਮਾਂ ਲਈ ਪੈਸੇ ਦੀ ਦੁਰਵਰਤੋਂ ਰੋਕਣ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਪੁਰਾਣੇ ਸਾਥੀ ਸੁਖਦੇਵ ਸਿੰਘ ਭਾਣਾ ਮੁੜ ਅਕਾਲੀ ਦਲ 'ਚ ਹੋਏ ਸ਼ਾਮਿਲ

ਫ਼ਰੀਦਕੋਟ, 11 ਜਨਵਰੀ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪੁਰਾਣੇ ਸਾਥੀ ਤੇ ਅਕਾਲੀ ਦਲ ਦੇ ਥੰਮ੍ਹ ਰਹੇ ਪਿਟਮੈਨ ਕਮਰਸ਼ੀਅਲ ਕਾਲਜ ਦੇ ਪਿ੍ੰਸੀਪਲ ਸੁਖਦੇਵ ਸਿੰਘ ਭਾਣਾ ਅੱਜ ਆਪਣੇ ਅਨੇਕਾਂ ਸਾਥੀਆਂ ਸਮੇਤ ਕਾਂਗਰਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX