ਤਾਜਾ ਖ਼ਬਰਾਂ


ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਹੋਏ ਮੁਕਾਬਲੇ 'ਚ ਸਰਫਰਾਜ਼ ਅਹਿਮਦ ਨਾਂਅ ਦਾ ਪੁਲਿਸ ਮੁਲਾਜ਼ਮ ਜ਼ਖਮੀ
. . .  1 day ago
ਨਵੀਂ ਦਿੱਲੀ, 14 ਅਗਸਤ - ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਜੰਮੂ-ਕਸ਼ਮੀਰ ਪੁਲਿਸ ਨਾਲ ਹੋਏ ਮੁਕਾਬਲੇ 'ਚ ਸਰਫ਼ਰਾਜ਼ ਅਹਿਮਦ ਨਾਂਅ ਦਾ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਇਕ ਅੱਤਵਾਦੀ ਵੀ ਜ਼ਖਮੀ ਹੋਇਆ ਹੈ ।
ਚੰਡੀਗੜ੍ਹ : 11 ਵਕੀਲਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਐਡੀਸ਼ਨਲ ਜੱਜ ਲਾਇਆ ਗਿਆ
. . .  1 day ago
ਫਰੀਦਕੋਟ : ਵੀ.ਸੀ. ਡਾ: ਅਵਨੀਸ਼ ਕੁਮਾਰ ਟਿੱਲਾ ਬਾਬਾ ਫਰੀਦ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਮੁੱਠਭੇੜ ਸ਼ੁਰੂ, ਆਪ੍ਰੇਸ਼ਨ 'ਚ ਲੱਗੇ ਪੁਲਿਸ ਤੇ ਸੀ.ਆਰ.ਪੀ.ਐਫ. ਦੇ ਜਵਾਨ
. . .  1 day ago
ਆਜ਼ਾਦੀ ਦਿਹਾੜੇ 'ਤੇ ਦਿੱਲੀ 'ਚ ਹੋਵੇਗੀ ਬੇਮਿਸਾਲ ਸੁਰੱਖਿਆ, 10,000 ਬਲ ਤਾਇਨਾਤ, 1000 ਕੈਮਰਿਆਂ ਦੀ ਹੋਵੇਗੀ ਨਿਗਰਾਨੀ
. . .  1 day ago
ਨਵੀਂ ਦਿੱਲੀ, 14 ਅਗਸਤ - ਉੱਤਰੀ ਦਿੱਲੀ ਦੇ ਡੀ.ਸੀ.ਪੀ. ਸਾਗਰ ਸਿੰਘ ਕਲਸੀ ਨੇ ਦੱਸਿਆ ਕਿ ਆਜ਼ਾਦੀ ਦਿਵਸ ਦੇ ਜਸ਼ਨਾਂ ਲਈ 10,000 ਤੋਂ ਵੱਧ ਬਲ ਤਾਇਨਾਤ ਕੀਤੇ ਗਏ ਹਨ । 1000 ਤੋਂ ਵੱਧ ਕੈਮਰੇ ਲਗਾਏ ...
ਨਵੀਂ ਦਿੱਲੀ : ਕੋਵਿਡ -19 ਦਾ ਮੁਕਾਬਲਾ ਕਰਨ ਵਿਚ ਭਾਰਤ ਦੀਆਂ ਪ੍ਰਾਪਤੀਆਂ ਕਈ ਵਿਕਸਤ ਦੇਸ਼ਾਂ ਨਾਲੋਂ ਬਿਹਤਰ ਹਨ - ਰਾਸ਼ਟਰਪਤੀ ਦਰੋਪਦੀ ਮੁਰਮੂ
. . .  1 day ago
ਜੰਮੂ-ਕਸ਼ਮੀਰ : ਭਾਰਤ ਦੇ 76ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਤਿਰੰਗੇ ਨਾਲ ਚਮਕਿਆ ਮੁਬਾਰਕ ਮੰਡੀ ਕੰਪਲੈਕਸ
. . .  1 day ago
ਹਰਿਆਣਾ: 'ਅਗਨੀਪਥ' ਭਰਤੀ ਰੈਲੀ ਲਈ ਹਜ਼ਾਰਾਂ ਨੌਜਵਾਨਾਂ 'ਚ ਜੋਸ਼
. . .  1 day ago
"ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਮਿਲੇ ਦੀਪਕ ਬਾਲੀ
. . .  1 day ago
ਮੁੱਖ ਮੰਤਰੀ ਦੀ ਆਮਦ ਤੋਂ ਤੁਰੰਤ ਬਾਅਦ ਲੁਧਿਆਣਾ ਵਿਚ ਚੱਲੀਆਂ ਗੋਲੀਆਂ , ਦੋ ਜ਼ਖਮੀ
. . .  1 day ago
ਲੁਧਿਆਣਾ ,14 ਅਗਸਤ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਮੁੱਖ ਮੰਤਰੀ ਦੇ ਪਹੁੰਚਣ ਤੋਂ ਤੁਰੰਤ ਬਾਅਦ ਦੁੱਗਰੀ ਦੀ ਫੇਸ ਇਕ ਦੀ ਮਾਰਕੀਟ ਵਿਚ ਹਮਲਾਵਰਾਂ ਵਲੋਂ ਗੋਲੀਆਂ ਚਲਾਈਆਂ ਗਈਆਂ ...
ਰਾਸ਼ਟਰਪਤੀ ਦਰੋਪਦੀ ਮੁਰੂਮ ਨੇ ਦੇਸ਼ ਨੂੰ ਕੀਤਾ ਸੰਬੋਧਨ, ਕਿਹਾ, ‘2047 ਤੱਕ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਹੋਣਗੇ ਸਾਕਾਰ’
. . .  1 day ago
ਨਵੀਂ ਦਿੱਲੀ, 14 ਅਗਸਤ-75ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਦੇਸ਼ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇਸ਼-ਵਿਦੇਸ਼ 'ਚ ਵੱਸਦੇ ਸਾਰੇ ਭਾਰਤੀਆਂ ਨੂੰ ਨਿੱਘੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ 14 ਅਗਸਤ ਦਾ ਦਿਨ ਵੰਡ-ਖੌਫ਼ਨਾਕ...
ਦੋ-ਰੋਜ਼ਾ ਨੈਸ਼ਨਲ ਵਰਕਸ਼ਾਪ ਦੀਆਂ ਤਿਆਰੀਆਂ ਦੇ ਜਾਇਜ਼ੇ ਸੰਬੰਧੀ ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਨੇ ਕੀਤੀ ਮੀਟਿੰਗ
. . .  1 day ago
ਐੱਸ.ਏ.ਐੱਸ.ਨਗਰ, 14 ਅਗਸਤ (ਕੇ.ਐਸ. ਰਾਣਾ)- ਕੇਂਦਰੀ ਪੰਚਾਇਤ ਰਾਜ ਮੰਤਰਾਲੇ ਵਲੋਂ ਸਥਾਈ ਵਿਕਾਸ ਦੇ ਟੀਚਿਆਂ ਦੇ ਸਥਾਨੀਕਰਨ ਦੇ ਸੰਬੰਧੀ ਵੱਖ-ਵੱਖ ਸੂਬਿਆਂ ਨੂੰ ਦਿੱਤੇ 9 ਥੀਮਜ਼ 'ਤੇ ਕਰਵਾਈਆਂ ਜਾਣ ਵਾਲੀਆਂ ਕੌਮੀ ਵਰਕਸ਼ਾਪਾਂ 'ਚੋਂ ,ਪੰਜਾਬ ਸੂਬੇ 'ਚ ਪਹਿਲੀ ਵਰਕਸ਼ਾਪ 22 ਤੇ 23...
ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਕੱਚੇ ਕਾਮਿਆਂ ਦੀ ਤਿੰਨ ਦਿਨਾਂ ਹੜਤਾਲ ਮੁਲਤਵੀ
. . .  1 day ago
ਬੁਢਲਾਡਾ, 14 ਅਗਸਤ (ਸਵਰਨ ਸਿੰਘ ਰਾਹੀ)-ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਅੱਜ ਤੋਂ ਸ਼ੁਰੂ ਕੀਤੀ ਤਿੰਨ ਦਿਨਾਂ ਦੀ ਹੜਤਾਲ ਮੁਲਤਵੀ ਕਰ ਦਿੱਤੀ ਹੈ...
ਅਜ਼ਾਦੀ ਦਿਹਾੜੇ ਮੌਕੇ ਫ਼ੇਜ਼ 5 ਮੁਹਾਲੀ ਦੇ ਆਮ ਆਦਮੀ ਕਲੀਨਿਕ ਨੂੰ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਕਰਨਗੇ ਲੋਕ ਅਰਪਣ
. . .  1 day ago
ਐਸ.ਏ.ਐਸ. ਨਗਰ, 14 ਅਗਸਤ (ਕੇ. ਐੱਸ ਰਾਣਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਸਥਾਪਿਤ ਕੀਤੇ ਜਾ ਰਹੇ ਆਮ...
ਪਟਿਆਲਾ ਦੀ ਸਟੇਟ ਬੈਂਕ ਆਫ਼ ਇੰਡੀਆ ਬਰਾਂਚ 'ਚੋਂ 35 ਲੱਖ ਰੁਪਏ ਦੀ ਹੋਈ ਚੋਰੀ ਦੀ ਵਾਰਦਾਤ ਨੂੰ ਪਟਿਆਲਾ ਪੁਲਿਸ ਨੇ ਸੁਲਝਾਇਆ
. . .  1 day ago
ਪਟਿਆਲਾ, 14 ਅਗਸਤ (ਅਮਨਦੀਪ ਸਿੰਘ)- ਪਟਿਆਲਾ ਪੁਲਿਸ ਵਲੋਂ ਸਟੇਟ ਬੈਂਕ ਆਫ਼ ਇੰਡੀਆ 'ਚ 35 ਲੱਖ ਰੁਪਏ ਦੀ ਹੋਈ ਚੋਰੀ ਦੇ ਮਾਮਲੇ 'ਚ ਮੱਧ ਪ੍ਰਦੇਸ਼ ਤੋਂ 33 ਲੱਖ 50 ਹਜ਼ਾਰ ਰੁਪਏ ਬਰਾਮਦ ਕੀਤੇ ਗਏ ਹਨ। ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ...
ਮਿਸਰ ਦੇ ਚਰਚ 'ਚ ਲੱਗੀ ਭਿਆਨਕ ਅੱਗ, ਹਾਦਸੇ 'ਚ 35 ਲੋਕਾਂ ਦੀ ਮੌਤ
. . .  1 day ago
ਕਾਹਿਰਾ, 14 ਅਗਸਤ-ਮਿਸਰ ਦੇ ਗੀਜ਼ਾ ਸ਼ਹਿਰ 'ਚ ਇਕ ਚਰਚ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਅੱਗ ਦੇ ਲੱਗਣ ਨਾਲ 35 ਲੋਕਾਂ ਦੀ ਮੌਤ ਹੋ ਗਈ ਜਦਕਿ 45 ਹੋਰ ਜ਼ਖ਼ਮੀ ਹੋ ਗਏ ਹਨ।
'ਹਰ ਹੱਥ ਤਿਰੰਗਾ' ਪ੍ਰੋਗਰਾਮ ਤਹਿਤ ਬੋਲੇ ਅਰਵਿੰਦ ਕੇਜਰੀਵਾਲ, ਕਿਹਾ 'ਪੂਰੇ ਦੇਸ਼ 'ਚ ਸਭ ਤੋਂ ਉੱਚੇ ਤਿਰੰਗੇ ਦਿੱਲੀ 'ਚ ਹਨ'
. . .  1 day ago
ਨਵੀਂ ਦਿੱਲੀ, 14 ਅਗਸਤ- ਦਿੱਲੀ 'ਚ ਆਯੋਜਿਤ 'ਹਰ ਹੱਥ ਤਿਰੰਗਾ' ਪ੍ਰੋਗਰਾਮ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਪੂਰਾ ਦੇਸ਼ ਇਸ ਸਮੇਂ ਦੇਸ਼ ਭਗਤੀ 'ਚ ਡੁੱਬਿਆ ਹੋਇਆ ਹੈ। ਇਹ ਸਮਾਂ ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰਨ ਦਾ...
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ, 'ਬਸ ਕੁਝ ਘੰਟਿਆਂ 'ਚ ਹੀ ਇਕ ਹੋਰ ਗਾਰੰਟੀ ਪੂਰੀ ਹੋਣ ਜਾ ਰਹੀ ਹੈ'
. . .  1 day ago
ਚੰਡੀਗੜ੍ਹ, 14 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਚੋਣਾਂ ਦੌਰਾਨ ਅਸੀਂ ਪੰਜਾਬੀਆਂ ਨੂੰ ਇਕ ਵੱਡੀ ਗਾਰੰਟੀ ਦਿੱਤੀ ਸੀ ਕਿ ਹਰ ਪਿੰਡ 'ਚ ਇਕ ਆਮ ਆਦਮੀ ਕਲੀਨਿਕ ਖੋਲ੍ਹਾਂਗੇ...
ਅਟਾਰੀ ਸਰਹੱਦ 'ਤੇ ਰੀਟਰੀਟ ਸੈਰੇਮਨੀ ਦੇਖਣ ਆ ਰਹੇ ਸੈਲਾਨੀ ਤਿਰੰਗੇ ਦੇ ਰੰਗ 'ਚ ਰੰਗੇ
. . .  1 day ago
ਅਟਾਰੀ, 14 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਆਜ਼ਾਦੀ ਦਿਹਾੜੇ ਮੌਕੇ ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੇਖਣ ਆ ਰਹੇ ਸੈਲਾਨੀ ਦੇਸ਼ ਦੀ ਸ਼ਾਨ ਤਿਰੰਗੇ ਦੇ ਰੰਗਾਂ 'ਚ ਆਪਣੇ ਆਪ ਨੂੰ ਰੰਗ ਰਹੇ ਹਨ। ਦਰਸ਼ਕ ਗੈਲਰੀ 'ਚ ਝੰਡੇ...
ਪ੍ਰਾਈਵੇਟ ਬੱਸ ਆਪ੍ਰੇਟਰਾਂ ਦੀਆਂ ਮੰਗਾਂ 'ਤੇ ਸਰਕਾਰ ਨਾਲ ਬਣੀ ਸਹਿਮਤੀ, ਮੀਟਿੰਗ ਉਪਰੰਤ ਧਰਨੇ ਦਾ ਪ੍ਰੋਗਰਾਮ ਕੀਤਾ ਰੱਦ
. . .  1 day ago
ਚੰਡੀਗੜ੍ਹ, 14 ਅਗਸਤ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰਨ ਲਈ ਸਹਿਮਤੀ ਦੇਣ ਤੋਂ ਬਾਅਦ ਪੰਜਾਬ ਦੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੇ ਆਪਣਾ ਪ੍ਰਸਤਾਵਿਤ ਧਰਨਾ...
ਸੀ.ਆਈ.ਏ ਸਟਾਫ਼ ਫਗਵਾੜਾ ਦੇ ਇੰਚਾਰਜ ਸਿਕੰਦਰ ਸਿੰਘ ਦੀ ਰਾਸ਼ਟਰਪਤੀ ਐਵਾਰਡ ਲਈ ਹੋਈ ਚੋਣ
. . .  1 day ago
ਫਗਵਾੜਾ, 14 ਅਗਸਤ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਸੀ.ਆਈ.ਏ ਸਟਾਫ਼ ਇੰਚਾਰਜ ਐੱਸ.ਆਈ. ਸਿਕੰਦਰ ਸਿੰਘ ਨੂੰ ਅੱਜ ਆਜ਼ਾਦੀ ਦਿਵਸ ਮੌਕੇ ਰਾਸ਼ਟਰਪਤੀ ਪੁਲਿਸ ਮੈਡਲ ਦੇ ਕੇ ਸਨਮਾਨ ਲਈ ਚੁਣਿਆ ਗਿਆ ਹੈ। ਸਿਕੰਦਰ ਸਿੰਘ ਵਿਰਕ ਦਾ ਜਨਮ 14-2-72 ਨੂੰ ਪਿੰਡ ਮਿੱਠਾਪੁਰ...
ਬੱਸ ਤੋਂ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ, ਇਕ ਜ਼ਖ਼ਮੀ
. . .  1 day ago
ਅਜਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕਸਬਾ ਰਾਜਾਸਾਂਸੀ ਵਿਖੇ ਨਿੱਜੀ ਬੱਸ ਤੋਂ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਥਾਣਾ ਰਾਜਾਸਾਂਸੀ ਦੀ ਪੁਲਿਸ ਵਲੋਂ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ...
ਮੁੱਖ ਮੰਤਰੀ ਮਾਨ ਨੇ 'ਲਾਲ ਸਿੰਘ ਚੱਢਾ' ਫ਼ਿਲਮ ਦੇਖਣ ਤੋਂ ਬਾਅਦ ਕੀਤਾ ਟਵੀਟ, ਆਮਿਰ ਖਾਨ ਤੇ ਉਨ੍ਹਾਂ ਦੀ ਟੀਮ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 14 ਅਗਸਤ-ਇਨ੍ਹੀਂ-ਦਿਨੀਂ ਬਾਲੀਵੁੱਡ ਅਦਾਕਾਰ ਆਮਿਰ ਖਾਨ ਦੀ ਫ਼ਿਲਮ 'ਲਾਲ ਸਿੰਘ ਚੱਢਾ' ਬੇਹੱਦ ਚਰਚਾ 'ਚ ਹੈ, ਜਿਸ ਨੂੰ ਲੋਕ ਕਾਫ਼ੀ ਪਸੰਦ ਵੀ ਕਰ ਰਹੇ ਹਨ ਅਤੇ ਇਸ ਫ਼ਿਲਮ ਨੂੰ ਲੈ ਕੇ ਆਪਣੀ ਰਾਏ ਵੀ ਦੇ ਰਹੇ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...
ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਸੰਗਰੂਰ 'ਚ ਰੱਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ
. . .  1 day ago
ਸੰਗਰੂਰ, 14 ਅਗਸਤ (ਧੀਰਜ ਪਸ਼ੋਰੀਆ)-ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਅੱਜ ਸੰਗਰੂਰ 'ਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਕੈਬਨਿਟ ਮੰਤਰੀ ਨੇ ਬੱਸ ਸਟੈਂਡ ਨੇੜੇ 9.46 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇ.ਵੀ...
ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਤੇ ਸਰਹੱਦ 'ਤੇ ਹੋਇਆ ਮਿਠਾਈਆਂ ਦਾ ਅਦਾਨ-ਪ੍ਰਦਾਨ
. . .  1 day ago
ਫ਼ਾਜ਼ਿਲਕਾ, 14 ਅਗਸਤ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਫ਼ਾਜ਼ਿਲਕਾ ਸੈਕਟਰ 'ਚ ਸਾਦਕੀ ਚੌਕੀ ਦੀ ਜ਼ੀਰੋ ਲਾਈਨ ਤੇ ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਤੇ ਪਾਕਿਸਤਾਨ ਵਲੋਂ ਭਾਰਤ ਨੂੰ ਮਿਠਾਈਆਂ ਭੇਟ ਕੀਤੀਆਂ ਗਈਆਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਪੋਹ ਸੰਮਤ 553

ਮੋਗਾ

ਉਮੀਦਵਾਰਾਂ ਦੇ ਚੋਣ ਖਰਚੇ 'ਤੇ ਅੱਖ ਰੱਖਣ ਲਈ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਗਠਿਤ

ਮੋਗਾ, 11 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)–ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਹਰੀਸ਼ ਨਈਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਚ ਪੈਂਦੇ 4 ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜਨ ਵਾਲੇ ਉਮੀਦਵਾਰਾਂ ਵਲੋਂ ਮੀਡੀਆ 'ਤੇ ਕੀਤੇ ਜਾਣ ਵਾਲੇ ਖ਼ਰਚ 'ਤੇ ਨਿਗਾਹ ਰੱਖਣ ਲਈ ਜ਼ਿਲ੍ਹਾ ਪੱਧਰ ਤੇ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਕਾਇਮ ਕਰ ਦਿੱਤੀ ਗਈ ਹੈ, ਜਿਸ ਨੇ ਆਪਣਾ ਕੰਮ ਚੋਣ ਜ਼ਾਬਤੇ ਦੇ ਨਾਲ ਹੀ ਚਾਲੂ ਕਰ ਦਿੱਤਾ ਹੈ | ਅੱਜ ਉਨ੍ਹਾਂ ਐੱਮ.ਸੀ.ਐੱਮ.ਸੀ. ਸੈਂਟਰ ਦਾ ਦੌਰਾ ਕੀਤਾ ਤੇ ਉੱਥੇ ਕੀਤੇ ਜਾ ਰਹੇ ਕੰਮ ਨੂੰ ਵਾਚਿਆ | ਦੱਸਣਯੋਗ ਹੈ ਕਿ ਇਹ ਸੈਂਟਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਤਲੁਜ ਬਲਾਕ ਵਿਚ ਚੌਥੀ ਮੰਜ਼ਿਲ 'ਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਦਫ਼ਤਰ ਵਿਚ ਸਥਾਪਤ ਕੀਤਾ ਗਿਆ ਹੈ | ਉਨ੍ਹਾਂ ਇਸ ਮੌਕੇ ਹਾਜ਼ਰ ਸਟਾਫ਼ ਨੂੰ ਹਦਾਇਤ ਕੀਤੀ ਕਿ ਸਾਰੇ ਉਮੀਦਵਾਰਾਂ ਵਲੋਂ ਮੀਡੀਆ, ਜਿਸ ਵਿਚ ਅਖ਼ਬਾਰ, ਰੇਡੀਉ, ਟੀ.ਵੀ., ਈ-ਪੇਪਰ ਅਤੇ ਸੋਸ਼ਲ ਮੀਡੀਆ ਆਦਿ ਸ਼ਾਮਿਲ ਹਨ, ਉੱਪਰ ਤਿੱਖੀ ਨਜ਼ਰ ਰੱਖੀ ਜਾਵੇ ਤੇ ਜੇਕਰ ਕਿਸੇ ਵੀ ਉਮੀਦਵਾਰ ਦਾ ਇਸ਼ਤਿਹਾਰ ਮਿਲਦਾ ਹੈ ਤਾਂ ਉਸ ਨੂੰ ਉਸਦੇ ਚੋਣ ਖਰਚੇ ਵਿਚ ਸ਼ਾਮਿਲ ਕਰਨ ਲਈ ਸਬੰਧਿਤ ਰਿਟਰਨਿੰਗ ਅਧਿਕਾਰੀ ਨੂੰ ਤੁਰੰਤ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਇਹ ਖਰਚਾ ਉਸ ਦੇ ਚੋਣ ਖਰਚੇ ਵਿਚ ਸ਼ਾਮਿਲ ਕੀਤਾ ਜਾ ਸਕੇ | ਉਨ੍ਹਾਂ ਦੱਸਿਆ ਕਿ ਇਲੈਕਟ੍ਰੋਨਿਕ ਮੀਡੀਆ ਜਿਸ ਵਿਚ ਈ-ਪੇਪਰ ਤੇ ਸੋਸ਼ਲ ਮੀਡੀਆ ਵੀ ਸ਼ਾਮਿਲ ਹਨ, ਵਿਚ ਇਸ਼ਤਿਹਾਰ ਦੇਣ ਲਈ ਐੱਮ.ਸੀ.ਐੱਮ.ਸੀ. ਕੋਲੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੈ | ਕਮੇਟੀ ਇਸ ਦੀ ਜਿੱਥੇ ਸਕਰਿਪਟ ਵੇਖੇਗੀ, ਉੱਥੇ ਇਸ਼ਤਿਹਾਰ ਬਣਾਉਣ ਤੇ ਲਗਾਉਣ 'ਤੇ ਆਏ ਖਰਚੇ ਦੀ ਜਾਣਕਾਰੀ ਲੈ ਕੇ ਇਹ ਆਗਿਆ ਦੇਵੇਗੀ | ਉਨ੍ਹਾਂ ਕਿਹਾ ਕਿ ਇਸ ਖਰਚੇ ਦੀ ਸਾਰੀ ਅਦਾਇਗੀ ਚੈੱਕ ਨਾਲ ਕੀਤੀ ਜਾਣੀ ਵੀ ਜਰੂਰੀ ਹੈ | ਉਨ੍ਹਾਂ ਕਿਹਾ ਕਿ ਜੇਕਰ ਕੋਈ ਅਦਾਰਾ ਉਮੀਦਵਾਰ ਦੀ ਲਿਖਤੀ ਆਗਿਆ ਤੇ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਇਸ਼ਤਿਹਾਰ ਲਗਾ ਦਿੰਦਾ ਹੈ ਤਾਂ ਉਸ ਵਿਰੁੱਧ 171 ਐਚ ਇੰਡੀਅਨ ਪੈਨਲ ਕੋਡ ਤਹਿਤ ਕੇਸ ਦਰਜ ਕਰਵਾਇਆ ਜਾਵੇਗਾ | ਇਸ ਤੋਂ ਇਲਾਵਾ ਚੋਣਾਂ ਤੋਂ ਦੋ ਦਿਨ ਪਹਿਲਾਂ ਪਿ੍ੰਟ ਮੀਡੀਆ ਵਿਚ ਲੱਗਣ ਵਾਲੇ ਇਸ਼ਤਿਹਾਰ ਵੀ ਉਕਤ ਕਮੇਟੀ ਤੋਂ ਪ੍ਰਵਾਨ ਕਰਵਾਉਣੇ ਜਰੂਰੀ ਹਨ | ਉਨ੍ਹਾਂ ਦੱਸਿਆ ਕਿ ਜੇਕਰ ਕੋਈ ਉਮੀਦਵਾਰ ਮੁੱਲ ਦੀ ਖ਼ਬਰ ਕਿਸੇ ਵੀ ਮੀਡੀਆ ਵਿਚ ਲਗਾਉਂਦਾ ਜਾਂ ਛਪਾਉਂਦਾ ਹੈ ਤਾਂ ਜਿੱਥੇ ਉਕਤ ਉਮੀਦਵਾਰ ਦੇ ਚੋਣ ਖਰਚੇ ਵਿਚ ਇਸ ਖ਼ਬਰ ਦਾ ਖਰਚਾ ਸ਼ਾਮਿਲ ਕੀਤਾ ਜਾਵੇਗਾ, ਉੱਥੇ ਚੋਣ ਕਮਿਸ਼ਨ ਦੀ ਵੈੱਬਸਾਈਟ 'ਤੇ ਉਕਤ ਉਮੀਦਵਾਰ ਦਾ ਨਾਮ ਮੁੱਲ ਦੀਆਂ ਖ਼ਬਰਾਂ ਲਗਾਉਣ ਵਾਲੇ ਉਮੀਦਵਾਰਾਂ ਵਿਚ ਸ਼ਾਮਿਲ ਕਰਕੇ ਪ੍ਰਕਾਸ਼ਿਤ ਕੀਤਾ ਜਾਵੇਗਾ | ਇਸ ਤੋਂ ਇਲਾਵਾ ਉਕਤ ਅਦਾਰੇ ਵਿਰੁੱਧ ਕਾਰਵਾਈ ਲਈ ਪੈੱ੍ਰਸ ਕੌਂਸਲ ਆਫ਼ ਇੰਡੀਆ ਤੇ ਨੈਸ਼ਨਲ ਬਰਾਡਕਾਸਟਿੰਗ ਸਟੈਂਡਰਡ ਅਥਾਰਿਟੀ ਨੂੰ ਵੀ ਪੱਤਰ ਲਿਖਿਆ ਜਾਵੇਗਾ | ਇਸ ਮੌਕੇ ਇਸ ਕਮੇਟੀ ਦੇ ਨੋਡਲ ਅਫ਼ਸਰ ਕਮ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪ੍ਰਭਦੀਪ ਸਿੰਘ ਨੱਥੋਵਾਲ ਅਤੇ ਹੋਰ ਵੀ ਹਾਜ਼ਰ ਸਨ |

ਮਾਲਵਿਕਾ ਸੂਦ ਸੱਚਰ ਨੂੰ ਕਾਂਗਰਸ 'ਚ ਸ਼ਾਮਿਲ ਕਰਨ 'ਤੇ ਕਾਂਗਰਸੀ ਵਰਕਰਾਂ ਤੇ ਆਗੂਆਂ 'ਚ ਵੱਡਾ ਰੋਸ

ਮੋਗਾ, 11 ਜਨਵਰੀ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਅਜਿਹੀ ਪਾਰਟੀ ਹੈ, ਜਿਸਨੇ ਇਕ ਖੇਤਰੀ ਪਾਰਟੀ ਦੇ ਹਰ ਵਰਕਰ ਤੇ ਹਰ ਅਹੁਦੇਦਾਰ ਨੂੰ ਮਿਲਦੇ ਮਾਣ ਸਤਿਕਾਰ ਨਾਲ ਸਨਮਾਨਿਆ ਹੈ ਪਰ ਜੇਕਰ ਕਾਂਗਰਸ ਦੀ ਗੱਲ ਕੀਤੀ ਜਾਵੇ ਤਾਂ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਅਸਲ੍ਹਾ ਜਮ੍ਹਾਂ ਨਾ ਕਰਵਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ-ਥਾਣਾ ਮੁਖੀ

ਕੋਟ ਈਸੇ ਖਾਂ, 11 ਜਨਵਰੀ (ਨਿਰਮਲ ਸਿੰਘ ਕਾਲੜਾ)-ਪੰਜਾਬ ਅੰਦਰ ਆ ਰਹੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਚੋਣ ਕਮਿਸ਼ਨ ਦੀਆਂ ਸਖ਼ਤ ਹਦਾਇਤਾਂ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਥਾਨਕ ਥਾਣਾ ਮੁਖੀ ਮੁਖਤਿਆਰ ਸਿੰਘ ਗਿੱਲ ਨੇ ਸਾਰੇ ਹੀ ਅਸਲਾ ਧਾਰਕਾਂ ਨੂੰ ...

ਪੂਰੀ ਖ਼ਬਰ »

ਪਿੰਡ ਢੋਲੇਵਾਲ ਵਿਖੇ ਕਈ ਪਰਿਵਾਰ ਅਕਾਲੀ ਦਲ ਵਿਚ ਹੋਏ ਸ਼ਾਮਿਲ

ਧਰਮਕੋਟ, 11 ਜਨਵਰੀ (ਪਰਮਜੀਤ ਸਿੰਘ)-ਵਿਧਾਨ ਸਭਾ ਹਲਕਾ ਧਰਮਕੋਟ ਅੰਦਰ ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਪੰਜਾਬ ਦੇ ਸਮੁੱਚੇ ਪਰਿਵਾਰ ਵਲੋਂ ਸਰਗਰਮੀਆਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੀਆਂ ਜਾ ਰਹੀਆਂ ਹਨ | ਇਸੇ ਕੜੀ ਤਹਿਤ ਬੀਤੀ ਸ਼ਾਮ ਢੋਲੇਵਾਲ ਵਿਖੇ ...

ਪੂਰੀ ਖ਼ਬਰ »

ਮਾਲਵਾ ਜ਼ੋਨ-1 ਪ੍ਰਧਾਨ ਬਲਵਿੰਦਰਪਾਲ ਸਿੰਘ ਹੈਪੀ ਸ਼ੋ੍ਰਮਣੀ ਅਕਾਲੀ ਦਲ ਨੂੰ ਛੱਡ ਕੇ ਭਾਜਪਾ 'ਚ ਸ਼ਾਮਿਲ

ਮੋਗਾ, 11 ਜਨਵਰੀ (ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਿਚ ਨੌਜਵਾਨ ਵਰਗ ਤੋਂ ਲੈ ਕੇ ਅੱਜ ਤੱਕ ਆਪਣੀਆਂ ਬੇਦਾਗ਼ ਸੇਵਾਵਾਂ ਨਿਭਾਉਣ ਵਾਲੇ ਸੀਨੀਅਰ ਅਕਾਲੀ ਆਗੂ ਬਲਵਿੰਦਰਪਾਲ ਸਿੰਘ ਹੈਪੀ ਜੋ ਕਿ ਵੱਖ-ਵੱਖ ਸਮਿਆਂ ਵਿਚ ਵੱਖ-ਵੱਖ ਅਹੁਦਿਆਂ 'ਤੇ ਰਹਿ ਕੇ ਪਾਰਟੀ ਲਈ ...

ਪੂਰੀ ਖ਼ਬਰ »

ਘਰ ਵਿਚੋਂ ਸੋਨਾ ਤੇ ਨਕਦੀ ਚੋਰੀ

ਬਾਘਾ ਪੁਰਾਣਾ, 11 ਜਨਵਰੀ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਅਤੇ ਇਲਾਕੇ ਅੰਦਰ ਚੋਰੀਆਂ, ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਹੀ ਨਹੀਂ ਲੈ ਰਹੀਆਂ | ਜਿਸ ਨੰੂ ਲੈ ਕੇ ਲੋਕਾਂ ਅੰਦਰ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਲੋਕ ਸ਼ਹਿਰ ਵਿਚ ਆਪਣੇ ਆਪ ਨੂੰ ...

ਪੂਰੀ ਖ਼ਬਰ »

'ਸਿਲਵਰ ਓਕ' ਨੇ ਬਾਘਾ ਪੁਰਾਣਾ ਸ਼ਹਿਰ ਵਿਚ ਖੋਲ੍ਹੀ ਆਪਣੀ ਨਵੀਂ ਬਰਾਂਚ

ਬਾਘਾ ਪੁਰਾਣਾ, 11 ਜਨਵਰੀ (ਕਿ੍ਸ਼ਨ ਸਿੰਗਲਾ)-ਮਾਲਵਾ ਇਲਾਕੇ ਦੀ ਨਾਮਵਰ ਸੰਸਥਾ 'ਸਿਲਵਰ ਓਕ' ਜੋ ਕਿ ਪਿਛਲੇ ਕਈ ਸਾਲਾਂ ਤੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਆਪਣੀਆਂ ਆਇਲਟਸ, ਪੀ.ਟੀ.ਈ. ਤੇ ਇੰਮੀਗੇ੍ਰਸ਼ਨ ਸਬੰਧੀ ਸੇਵਾਵਾਂ ਪ੍ਰਦਾਨ ਕਰ ਰਹੀ ਹੈ ਨੇ ਆਪਣੀ ਨਵੀਂ ...

ਪੂਰੀ ਖ਼ਬਰ »

ਸਵ: ਮਾਤਾ ਗੁਰਦੀਪ ਕੌਰ ਸੰਧੂ ਬਹਿਰਾਮ ਕੇ ਨਮਿਤ ਅੰਤਿਮ ਅਰਦਾਸ, ਸ਼ਰਧਾਂਜਲੀ ਸਮਾਗਮ

ਕੋਟ ਈਸੇ ਖਾਂ, 11 ਜਨਵਰੀ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਮਾਤਾ ਗੁਰਦੀਪ ਕੌਰ ਸੰਧੂ ਜੋ ਕਿ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਨਮਿਤ ਅੰਤਿਮ ਅਰਦਾਸ ਸਮਾਗਮ ਉਨ੍ਹਾਂ ਦੇ ਗ੍ਰਹਿ ਪਿੰਡ ਬਹਿਰਾਮ ਕੇ ਜ਼ਿਲ੍ਹਾ ਮੋਗਾ ਵਿਖੇ ਹੋਵੇਗਾ | ਸ੍ਰੀ ਸਹਿਜ ਪਾਠ ਦੇ ...

ਪੂਰੀ ਖ਼ਬਰ »

ਮਾਤਾ ਮੁਖਤਿਆਰ ਕੌਰ ਕਲਸੀ ਨਮਿਤ ਸ਼ਰਧਾਂਜਲੀ ਸਮਾਗਮ

ਕਿਸ਼ਨਪੁਰਾ ਕਲਾਂ, 11 ਜਨਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸਥਾਨਕ ਕਸਬੇ ਦੇ ਮਿਸਤਰੀ ਦਲੇਰ ਸਿੰਘ ਕਲਸੀ ਦੀ ਧਰਮ-ਪਤਨੀ, ਸਤਨਾਮ ਸਿੰਘ ਕਲਸੀ ਤੇ ਕਰਮ ਸਿੰਘ ਕਲਸੀ ਦੇ ਮਾਤਾ ਮੁਖਤਿਆਰ ਕੌਰ ਕਲਸੀ ਜੋ ਕਿ ਕੁਝ ਦਿਨ ਪਹਿਲਾਂ ਸਦੀਵੀਂ ਵਿਛੋੜਾ ਦੇ ਕੇ ਗੁਰੂ ...

ਪੂਰੀ ਖ਼ਬਰ »

ਸਰਪੰਚ ਰਾਮ ਸਿੰਘ ਲੋਧੀ ਠੱਠੀ ਭਾਈ ਨੂੰ ਸਦਮਾ, ਛੋਟੇ ਭਰਾ ਲਾਭ ਸਿੰਘ ਲੋਧੀ ਦੀ ਮੌਤ

ਠੱਠੀ ਭਾਈ, 11 ਜਨਵਰੀ (ਜਗਰੂਪ ਸਿੰਘ ਮਠਾੜੂ)-ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਮੈਂਬਰ ਅਤੇ ਪਿੰਡ ਠੱਠੀ ਭਾਈ ਦੇ ਸਰਪੰਚ ਰਾਮ ਸਿੰਘ ਲੋਧੀ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਛੋਟੇ ਭਰਾ, ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ...

ਪੂਰੀ ਖ਼ਬਰ »

ਕੋਟ ਈਸੇ ਵਿਖੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਸਜਾਏ ਨਗਰ ਕੀਰਤਨ ਦਾ ਨਿੱਘਾ ਸਵਾਗਤ

ਕੋਟ ਈਸੇ ਖਾਂ, 11 ਜਨਵਰੀ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬਾਂ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਕਲਗ਼ੀਧਰ ਸਾਹਿਬ ਮਸੀਤਾਂ ਰੋਡ ਕੋਟ ਈਸੇ ਖਾਂ ਤੋਂ ਸਵੇਰੇ 11 ਵਜੇ ਆਰੰਭ ਹੋਇਆ | ...

ਪੂਰੀ ਖ਼ਬਰ »

ਗੁਰਦਿਆਲ ਸਿੰਘ ਡੇਅਰੀ ਵਾਲੇ ਨਮਿਤ ਪਾਠ ਦਾ ਭੋਗ ਤੇ ਸ਼ਰਧਾਂਜਲੀ ਸਮਾਗਮ ਹੋਇਆ

ਬਾਘਾ ਪੁਰਾਣਾ, 11 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਦਾ ਨਾਮਵਰ ਪਰਿਵਾਰ ਗੁਰਮੇਲ ਸਿੰਘ, ਨਿਰਮਲ ਸਿੰਘ ਕੈਨੇਡਾ, ਨਾਇਬ ਸਿੰਘ, ਅਜਾਇਬ ਸਿੰਘ ਅਤੇ ਮੇਵਾ ਸਿੰਘ ਕੈਨੇਡਾ ਦੇ ਸਤਿਕਾਰਯੋਗ ਪਿਤਾ ਗੁਰਦਿਆਲ ਸਿੰਘ ਡੇਅਰੀ ਵਾਲੇ (ਮਾਣੂੰਕੇ) ਜੋ ਬੀਤੇ ...

ਪੂਰੀ ਖ਼ਬਰ »

ਡਰੀਮ ਚੇਂਜ਼ਰ ਇੰਮੀਗੇ੍ਰਸ਼ਨ ਐਂਡ ਐਜੂਕੇਸ਼ਨ ਸਰਵਿਸਿਜ਼ ਨੇ ਇੰਗਲੈਂਡ ਦਾ ਸਟੱਡੀ ਵੀਜ਼ਾ ਲਗਵਾਇਆ

ਫ਼ਤਿਹਗੜ੍ਹ ਪੰਜਤੂਰ, 11 ਜਨਵਰੀ (ਜਸਵਿੰਦਰ ਸਿੰਘ ਪੋਪਲੀ)-ਡਰੀਮ ਚੇਂਜਰ ਇੰਮੀਗ੍ਰੇਸ਼ਨ ਐਂਡ ਐਜੂਕੇਸ਼ਨ ਸਰਵਿਸਿਜ਼ ਫ਼ਤਿਹਗੜ੍ਹ ਪੰਜਤੂਰ, ਧਰਮਕੋਟ ਦੇ ਐੱਮ. ਡੀ. ਪ੍ਰੀਤਪਾਲ ਸਿੰਘ ਪੋਪਲੀ ਨੇ ਦੱਸਿਆ ਕਿ ਸੰਸਥਾ ਵਲੋਂ ਵਿਦਿਆਰਥੀ ਰਮਨਦੀਪ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਥਾਇਰਾਇਡ ਚੈੱਕਅਪ ਕੈਂਪ ਲਾਇਆ ਗਿਆ

ਮੋਗਾ, 11 ਜਨਵਰੀ (ਅਸ਼ੋਕ ਬਾਂਸਲ)-ਨਿਊ ਟਾਊਨ ਵਿਚ ਸਥਿਤ ਸੂਦ ਕਲੀਨਿਕ ਵਿਖੇ ਡਾ. ਨਵੀਨ ਸੂਦ ਵਲੋਂ ਥਾਇਰਾਇਡ ਦਾ ਚੈੱਕਅਪ ਕੈਂਪ ਮੈਕਿਲਆਸ ਫਾਰਮਾਂ ਸਿਊਟੀਕਲ ਕੰਪਨੀ ਅਤੇ ਡਾ. ਲਾਲ ਪੈਥ ਲੈਬ ਦੇ ਸਹਿਯੋਗ ਨਾਲ ਲਗਾਇਆ ਗਿਆ | ਇਸ ਕੈਂਪ ਵਿਚ 57 ਮਰੀਜ਼ਾਂ ਦਾ ਮੁਫ਼ਤ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਤੇ ਪ੍ਰਗਤੀਸ਼ੀਲ ਜ਼ਿਲ੍ਹਾ ਮੋਗਾ ਦੀ ਮੀਟਿੰਗ ਹੋਈ

ਮੋਗਾ, 11 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਪੰਜਾਬ ਕਿਸਾਨ ਯੂਨੀਅਨ ਤੇ ਪ੍ਰਗਤੀਸ਼ੀਲ ਮੰਚ ਜ਼ਿਲ੍ਹਾ ਮੋਗਾ ਦੀ ਮੀਟਿੰਗ ਪਿੰਡ ਜੋਗੇਵਾਲਾ ਵਿਖੇ ਹੋਈ | ਮੀਟਿੰਗ ਵਿਚ ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਪੰਜਾਬ ਦੀਆ ਚੋਣਾਂ ਲੜਨ ਦੇ ਫ਼ੈਸਲੇ ਤੇ ...

ਪੂਰੀ ਖ਼ਬਰ »

ਪੰਪ ਅਪਰੇਟਰਾਂ ਨੇ ਵਿਧਾਇਕ ਬਿਲਾਸਪੁਰ ਨੂੰ ਸੌਂਪਿਆ ਮੰਗ ਪੱਤਰ

ਨਿਹਾਲ ਸਿੰਘ ਵਾਲਾ, 11 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)-ਗਰਾਮ ਪੰਚਾਇਤ ਜਲ ਸਪਲਾਈ ਕਮੇਟੀ ਪੰਪ ਆਪਰੇਟਰਜ਼ ਐਸੋਸੀਏਸ਼ਨ ਪੰਜਾਬ ਦੀ ਬਲਾਕ ਨਿਹਾਲ ਸਿੰਘ ਵਾਲਾ ਇਕਾਈ ਵਲੋਂ ਆਪਣੀਆਂ ਮੁੱਖ ਮੰਗਾਂ ਬਾਰੇ ਮੰਗ ਪੱਤਰ ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

6 ਗ੍ਰਾਮ ਹੈਰੋਇਨ ਸਮੇਤ ਔਰਤ ਕਾਬੂ

ਫ਼ਤਿਹਗੜ੍ਹ ਪੰਜਤੂਰ, 11 ਜਨਵਰੀ (ਜਸਵਿੰਦਰ ਸਿੰਘ ਪੋਪਲੀ)-ਜ਼ਿਲ੍ਹਾ ਪੁਲਿਸ ਮੁਖੀ ਐੱਸ.ਐੱਸ.ਪੀ. ਚਰਨਜੀਤ ਸਿੰਘ ਸੋਹਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਾ ਵਿਰੋਧੀ ਚਲਾਈ ਮੁਹਿੰਮ ਅਤੇ ਡੀ.ਐੱਸ.ਪੀ. ਮਨਜੀਤ ਸਿੰਘ ਧਰਮਕੋਟ ਦੀ ਅਗਵਾਈ ਹੇਠ ਥਾਣਾ ਫ਼ਤਿਹਗੜ੍ਹ ਪੰਜਤੂਰ ...

ਪੂਰੀ ਖ਼ਬਰ »

ਮਾਡਲ ਕੋਡ ਆਫ਼ ਕੰਡੱਕਟ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਸੁਣਨ ਲਈ ਸ਼ਿਕਾਇਤ ਸੈੱਲ ਸਥਾਪਤ

ਮੋਗਾ, 11 ਜਨਵਰੀ (ਅਜੀਤ ਬਿਊਰੋ)-ਭਾਰਤ ਚੋਣ ਕਮਿਸ਼ਨ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ-2022 ਦਾ ਐਲਾਨ ਮਿਤੀ 8 ਜਨਵਰੀ, 2022 ਨੂੰ ਕਰ ਦਿੱਤਾ ਗਿਆ ਹੈ ਅਤੇ ਇਸ ਐਲਾਨ ਦੇ ਨਾਲ ਹੀ ਮਾਡਲ ਕੋਡ ਆਫ਼ ਕੰਡੱਕਟ ਵੀ ਲਾਗੂ ਹੋ ਚੁੱਕਾ ਹੈ | ਇਸ ਸਬੰਧੀ ਜੇਕਰ ਮਾਡਲ ਕੋਡ ਆਫ਼ ਕੰਡੱਕਟ ਦੀ ...

ਪੂਰੀ ਖ਼ਬਰ »

ਬਲਾਕ ਪ੍ਰਧਾਨ ਕਾਂਗਰਸ ਸਰੈਣ ਸਿੰਘ ਅਕਾਲੀ ਦਲ 'ਚ ਸ਼ਾਮਿਲ

ਕਿਸ਼ਨਪੁਰਾ ਕਲਾਂ, 11 ਜਨਵਰੀ (ਗਿੱਲ, ਕਲਸੀ)-ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਪਾਰਟੀ ਨੂੰ ਪਿੰਡ ਭਿੰਡਰ ਕਲਾਂ ਵਿਚੋਂ ਉਸ ਵਕਤ ਭਾਰੀ ਬਲ ਮਿਲਿਆ ਜਦੋਂ ਬਸਪਾ ਆਗੂ ਨਿਰਭੈ ਸਿੰਘ ਭਿੰਡਰ ਦੀ ਪ੍ਰੇਰਨਾ ਸਦਕਾ ਸਰੈਣ ਸਿੰਘ ਬਲਾਕ ਪ੍ਰਧਾਨ ਕਾਂਗਰਸ ਅਕਾਲੀ ਦਲ ਵਿਚ ...

ਪੂਰੀ ਖ਼ਬਰ »

ਟ੍ਰੈਫਿਕ ਨਿਯਮਾਂ ਦੀ ਸਬੰਧੀ ਕੀਤਾ ਜਾਗਰੂਕ

ਮੋਗਾ, 11 ਜਨਵਰੀ (ਅਸ਼ੋਕ ਬਾਂਸਲ)-ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਇੰਚਾਰਜ ਟ੍ਰੈਫਿਕ ਪੁਲਿਸ ਮੋਗਾ ਦੀ ਅਗਵਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਵਲੋਂ ਈ ਰਿਕਸ਼ਾ ਯੂਨੀਅਨ ਮੋਗਾ ਦੇ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਮਾਨ ਸ਼ਹਿਰੀ ਜਥੇਬੰਦੀ ਦੀ ਮੀਟਿੰਗ ਹੋਈ

ਧਰਮਕੋਟ, 11 ਜਨਵਰੀ (ਪਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾਨ) ਦੀ ਸ਼ਹਿਰੀ ਜਥੇਬੰਦੀ ਦੀ ਮੀਟਿੰਗ ਜਗਜੀਤ ਸਿੰਘ ਸ਼ਹਿਰੀ ਪ੍ਰਧਾਨ ਦੀ ਅਗਵਾਈ ਹੇਠ ਦਫ਼ਤਰ ਵਿਚ ਹੋਈ | ਜਿਸ ਵਿਚ ਬਲਰਾਜ ਸਿੰਘ ਖਾਲਸਾ ਉਮੀਦਵਾਰ ਹਲਕਾ ਧਰਮਕੋਟ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਬਰਜਿੰਦਰ ਸਿੰਘ ਮੱਖਣ ਬਰਾੜ ਦੇ ਹੱਕ ਵਿਚ ਚੋਣ ਪ੍ਰਚਾਰ

ਮੋਗਾ, 11 ਜਨਵਰੀ (ਅਸ਼ੋਕ ਬਾਂਸਲ)-ਸ਼੍ਰੋਮਣੀ ਅਕਾਲੀ ਦਲ ਤੇ ਜਥੇਦਾਰ ਤੋਤਾ ਸਿੰਘ ਦੇ ਪਰਿਵਾਰ ਨਾਲ ਚੱਲਦੇ ਆ ਰਹੇ ਵਾਰਡ ਨੰਬਰ 27 ਮੋਗਾ ਤੋਂ ਖੂਹ ਵਾਲਾ ਪਰਿਵਾਰ ਨੇ ਅਕਾਲੀ-ਬਸਪਾ ਉਮੀਦਵਾਰ ਬਰਜਿੰਦਰ ਸਿੰਘ ਮੱਖਣ ਬਰਾੜ ਦੇ ਹੱਕ ਵਿਚ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਜਥੇਦਾਰ ਤੋਤਾ ਸਿੰਘ ਧਰਮਕੋਟ ਤੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ-ਬਚਿੱਤਰ ਸਿੰਘ ਘੋਲੀਆ

ਮੋਗਾ, 11 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੌਣੇ ਪੰਜ ਸਾਲ ਲੋਕਾਂ ਨੂੰ ਲਾਰਿਆਂ ਵਿਚ ਲਾ ਕੇ ਰਾਜ ਕਰਨ ਵਾਲੀ ਕਾਂਗਰਸ ਪਾਰਟੀ 100 ਦਿਨਾਂ ਦਾ ਹਿਸਾਬ ਦੇ ਕੇ ਆਪਣੀ ਜ਼ਿੰਮੇਵਾਰੀ ਤੋਂ ਸੁਰਖ਼ਰੂ ਨਹੀਂ ਹੋ ਸਕਦੀ ਤੇ ਉਸ ਤੋਂ ਪੰਜਾਬ ਦੇ ਲੋਕ ਪੂਰੇ ਪੰਜ ਸਾਲ ਦਾ ...

ਪੂਰੀ ਖ਼ਬਰ »

ਯੂਨਾਈਟਿਡ ਫ਼ਰੰਟ ਆਫ਼ ਆਈਲਟਸ ਕੰਸਲਟੈਂਟਸ ਐਂਡ ਐਸੋਸੀਏਸ਼ਨ ਦੀ ਮੋਗਾ ਵਿਖੇ ਹੋਈ ਮੀਟਿੰਗ

ਮੋਗਾ, 11 ਜਨਵਰੀ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਖ਼ਿਲਾਫ਼ ਅੱਜ ਯੂਨਾਈਟਿਡ ਫ਼ਰੰਟ ਆਫ਼ ਆਈਲਟਸ ਕੰਸਲਟੈਂਟਸ ਐਂਡ ਐਸੋਸੀਏਸ਼ਨ ਵਲੋਂ ਮੋਗਾ ਦੇ ਹੋਟਲ ਫੋਰ ਜੀ ਵਿਖੇ ਇਕ ਪੈੱ੍ਰਸ ਕਾਨਫ਼ਰੰਸ ਕਰਦਿਆਂ ਆਗੂਆਂ ਨੇ ...

ਪੂਰੀ ਖ਼ਬਰ »

ਸਾਬਕਾ ਕਾਂਗਰਸੀ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਾਮਿਲ

ਧਰਮਕੋਟ, 11 ਜਨਵਰੀ (ਪਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਧਰਮਕੋਟ ਦੇ ਉਮੀਦਵਾਰ ਜਥੇਦਾਰ ਤੋਤਾ ਸਿੰਘ ਵਲੋਂ ਪਿਛਲੇ ਸਮੇਂ ਦੌਰਾਨ ਕੀਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਧਰਮਕੋਟ ਦੇ ਪਿੰਡ ਚੁੱਘਾਂ ਕਲਾਂ ਦੇ ਹਰਭਜਨ ਸਿੰਘ ਮੌਜੂਦਾ ਸਰਪੰਚ ...

ਪੂਰੀ ਖ਼ਬਰ »

ਰਿੰਪੀ ਖੋਸਾ ਦੇ ਜਾਣ ਨਾਲ ਅਕਾਲੀ ਦਲ ਨੂੰ ਕੋਈ ਫ਼ਰਕ ਨਹੀਂ-ਸ਼ੀਰਾ ਖੋਸਾ

ਕੋਟ ਈਸੇ ਖਾਂ, 11 ਜਨਵਰੀ (ਗੁਰਮੀਤ ਸਿੰਘ ਖਾਲਸਾ, ਯਸ਼ਪਾਲ ਗੁਲਾਟੀ)-ਰਮਨਦੀਪ ਸਿੰਘ ਰਿੰਪੀ ਖੋਸਾ ਸਾਬਕਾ ਸਰਪੰਚ ਖੋਸਾ ਰਣਧੀਰ ਵਲੋਂ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਮੂਲੀਅਤ ਕਰਨ 'ਤੇ ਸ਼੍ਰੋਮਣੀ ਅਕਾਲੀ ਦਲ ਸਰਕਲ ਖੋਸਾ ਰਣਧੀਰ ਦੇ ਪ੍ਰਧਾਨ ਜਸਵੀਰ ਸਿੰਘ ...

ਪੂਰੀ ਖ਼ਬਰ »

ਅਕਾਲੀ ਆਗੂ ਰਿੰਪੀ ਖੋਸਾ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ

ਕੋਟ ਈਸੇ ਖਾਂ, 11 ਜਨਵਰੀ (ਗੁਰਮੀਤ ਸਿੰਘ ਖਾਲਸਾ, ਯਸ਼ਪਾਲ ਗੁਲਾਟੀ)-ਨੰਬਰਦਾਰਾ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਵਜੋਂ ਵਿਚਰ ਰਹੇ ਅਕਾਲੀ ਆਗੂ ਰਮਨਦੀਪ ਸਿੰਘ ਰਿੰਪੀ ਖੋਸਾ ਸਾਬਕਾ ਸਰਪੰਚ ਨੇ ਆਪਣੇ ਸਾਥੀਆਂ ...

ਪੂਰੀ ਖ਼ਬਰ »

ਕੋਟ ਈਸੇ ਖਾਂ ਤੋਂ ਵੱਖ-ਵੱਖ ਮੁਹਤਬਰਾਂ ਦੀ ਅਕਾਲੀ ਦਲ 'ਚ ਸ਼ਮੂਲੀਅਤ ਜਾਰੀ

ਕੋਟ ਈਸੇ ਖਾਂ, 11 ਜਨਵਰੀ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਚੋਣ ਜ਼ਾਬਤਾ ਲੱਗਣ ਅਤੇ ਵਿਧਾਨ ਸਭਾ ਚੋਣਾਂ ਦੀ ਤਰੀਕ ਦਾ ਐਲਾਨ ਹੋਣ ਤੋਂ ਬਾਅਦ ਕੋਟ ਈਸੇ ਖਾਂ ਸ਼ਹਿਰ ਤੋਂ ਵੱਖ-ਵੱਖ ਹੋਰਨਾਂ ਪਾਰਟੀਆਂ ਨਾਲ ਜੁੜੇ ਰਹੇ ਮੁਹਤਬਰਾਂ ਵਲੋਂ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੰਭਾਵੀ ਉਮੀਦਵਾਰ ਜਗਤਾਰ ਸਿੰਘ ਰਾਜੇਆਣਾ ਦੇ ਦਫ਼ਤਰ ਦਾ ਉਦਘਾਟਨ

ਬਾਘਾ ਪੁਰਾਣਾ, 11 ਜਨਵਰੀ (ਕਿ੍ਸ਼ਨ ਸਿੰਗਲਾ)-ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੰਭਾਵੀ ਉਮੀਦਵਾਰ ਅਤੇ ਹਲਕਾ ਇੰਚਾਰਜ ਜਗਤਾਰ ਸਿੰਘ ਰਾਜੇਆਣਾ ਨੇ ਆਪਣੀ ਚੋਣ ਮੁਹਿੰਮ ਨੂੰ ਭਖਾਉਂਦੇ ਹੋਇਆ ਅੱਜ ਸਥਾਨਕ ਸ਼ਹਿਰ ਦੀ ...

ਪੂਰੀ ਖ਼ਬਰ »

ਬਲਰਾਜ ਸਿੰਘ ਖਾਲਸਾ ਲਈ ਦਿਨ ਰਾਤ ਇਕ ਕਰ ਦੇਵਾਂਗੇ-ਆਗੂ

ਕੋਟ ਈਸੇ ਖਾਂ, 11 ਜਨਵਰੀ (ਗੁਰਮੀਤ ਸਿੰਘ ਖਾਲਸਾ, ਯਸ਼ਪਾਲ ਗੁਲਾਟੀ)-ਪਿੰਡਾਂ ਸ਼ਹਿਰਾਂ 'ਚੋਂ ਲੋਕਾਂ ਦੇ ਮਿਲ ਰਹੇ ਸਮਰਥਨ ਸਦਕਾ ਵਿਧਾਨ ਸਭਾ ਹਲਕਾ ਧਰਮਕੋਟ ਤੋਂ ਅਕਾਲੀ ਦਲ ਮਾਨ ਦੇ ਉਮੀਦਵਾਰ ਬਲਰਾਜ ਸਿੰਘ ਖਾਲਸਾ ਵਿਰੋਧੀ ਪਾਰਟੀਆਂ ਨੂੰ ਸਖ਼ਤ ਟੱਕਰ ਦੇਣਗੇ ਤੇ ...

ਪੂਰੀ ਖ਼ਬਰ »

ਹਲਕਾ ਮੋਗਾ ਤੋਂ ਦੇਵ ਪ੍ਰੀਆ ਤਿਆਗੀ ਭਾਜਪਾ ਦੇ ਪ੍ਰਮੁੱਖ ਦਾਅਵੇਦਾਰਾਂ 'ਚ ਸ਼ਾਮਿਲ

ਮੋਗਾ, 11 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਰਾਈਟ ਵੇ ਏਅਰਿਲੰਕਸ ਦੇ ਐੱਮ.ਡੀ. ਦੇਵ ਪ੍ਰੀਆ ਤਿਆਗੀ ਜਿੱਥੇ ਇਕ ਸਫਲ ਕਾਰੋਬਾਰੀ ਹਨ ਉੱਥੇ ਉਨ੍ਹਾਂ ਦੀਆਂ ਮੋਗਾ ਹਲਕੇ ਵਿਚ ਨਿਭਾਈਆਂ ਜਾ ਰਹੀਆਂ ਸਮਾਜ ਸੇਵੀ ਗਤੀਵਿਧੀਆਂ ਨੂੰ ਵੀ ਅੱਖੋਂ ਪਰੋਖੇ ਨਹੀ ਕੀਤਾ ਜਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX