ਤਾਜਾ ਖ਼ਬਰਾਂ


ਰੱਖੜੀ ਦੇ ਤਿਉਹਾਰ ਕਾਰਨ ਸਕੂਲ 8 ਵਜੇ ਦੀ ਥਾਂ 10 ਵਜੇ ਲੱਗਣਗੇ
. . .  12 minutes ago
ਐੱਸ.ਏ.ਐੱਸ.ਨਗਰ, 10 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਅਗਸਤ ਨੂੰ ਰੱਖੜੀ ਦੇ ਤਿਉਹਾਰ ਦੇ ਸੰਬੰਧ 'ਚ ਪੰਜਾਬ ਦੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ ਸਵੇਰੇ 8 ਵਜੇ ਦੀ ਬਜਾਏ 2 ਘੰਟੇ ਦੇਰ ਨਾਲ...
5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  18 minutes ago
ਚੰਡੀਗੜ੍ਹ, 10 ਅਗਸਤ-5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਮੱਥਾ ਟੇਕਣ ਪਹੁੰਚੇ
. . .  31 minutes ago
ਪਟਿਆਲਾ, 10 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)- ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਪਟਿਆਲਾ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਭਰ ਤੋਂ ਆਏ ਸਮਰਥਕ ਵੀ ਵੱਡੀ ਗਿਣਤੀ 'ਚ ਮੌਜੂਦ ਹਨ।
ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
. . .  46 minutes ago
ਨਵੀਂ ਦਿੱਲੀ, 10 ਅਗਸਤ-ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਨੇ ਦਿੱਤਾ ਵੱਡਾ ਬਿਆਨ
. . .  41 minutes ago
ਪਟਿਆਲਾ, 10 ਅਗਸਤ-ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਮਾਲਕ ਦੀ ਕ੍ਰਿਪਾ ਨਾਲ ਚੱਲਣ ਵਾਲਾ ਬੰਦਾ ਹਾਂ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੁਰਮ ਕਰਨ ਵਾਲਾ ਸਾਬਕਾ ਮੁੱਖ ਮੰਤਰੀ ਨਹੀਂ ਲੱਭਦਾ...
ਬਾਬਾ ਬਕਾਲਾ ਸਾਹਿਬ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਤਿੰਨ ਦਿਨ ਦੀ ਛੁੱਟੀ ਘੋਸ਼ਿਤ
. . .  about 1 hour ago
ਅੰਮ੍ਰਿਤਸਰ, 10 ਅਗਸਤ (ਰੇਸ਼ਮ ਸਿੰਘ)- ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਮੇਲੇ ਸੰਬੰਧੀ ਬਾਬਾ ਬਕਾਲਾ ਸਾਹਿਬ ਦੇ ਕਸਬੇ 'ਚ ਸਥਿਤ ਸਰਕਾਰੀ ਅਤੇ ਨਿੱਜੀ ਸਕੂਲਾਂ 'ਚ ਭਲਕੇ 11 ਅਗਸਤ ਤੋਂ 13 ਅਗਸਤ ਤੱਕ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਵੱਡੀ ਖ਼ਬਰ: ਬਿਕਰਮ ਸਿੰਘ ਮਜੀਠੀਆ ਜੇਲ੍ਹ ਤੋਂ ਆਏ ਬਾਹਰ
. . .  about 1 hour ago
ਪਟਿਆਲਾ, 10 ਅਗਸਤ-ਡਰੱਗ ਮਾਮਲੇ 'ਚ ਪਟਿਆਲਾ ਜੇਲ੍ਹ 'ਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਮਾਣਯੋਗ ਹਾਈਕੋਰਟ ਵਲੋਂ ਜ਼ਮਾਨਤ ਦੇਣ ਤੋਂ ਬਾਅਦ ਉਹ ਹੁਣ ਜੇਲ੍ਹ ਤੋਂ ਬਾਹਰ ਆ ਗਏ ਹਨ...
ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਦੇਣ ਲਈ ਹੁਣ ਤੱਕ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾਇਆ-ਬ੍ਰਮ ਸ਼ੰਕਰ ਜਿੰਪਾ
. . .  about 1 hour ago
ਚੰਡੀਗੜ੍ਹ, 10 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਪੁੱਟੇ ਹਨ, ਜਿਨ੍ਹਾਂ ਦੇ ਹੇਠ ਹੁਣ ਤੱਕ ਸੂਬੇ ਦੇ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾ ਦਿੱਤਾ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫ਼ਲਤਾ, ਵੱਡੀ ਗਿਣਤੀ 'ਚ ਅਸਲਾ ਕੀਤਾ ਬਰਾਮਦ
. . .  about 1 hour ago
ਅਟਾਰੀ, 10 ਅਗਸਤ (ਗੁਰਦੀਪ ਸਿੰਘ ਅਟਾਰੀ)-ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਥਾਣਾ ਲੋਪੋਕੇ ਵਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ...
ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਨੇ ਕੀਤੀ ਮੀਟਿੰਗ, ਲਿਆ ਵੱਡਾ ਫ਼ੈਸਲਾ
. . .  about 2 hours ago
ਚੰਡੀਗੜ੍ਹ, 10 ਅਗਸਤ (ਲਲਿਤਾ)-ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲਿਆ ਹੈ। ਫ਼ੈਸਲਾ ਲੈਂਦੇ ਹੋਏ ਉਨ੍ਹਾਂ ਨੇ ਪਸ਼ੂਆਂ ਦੀ ਇਸ ਬਿਮਾਰੀ ਲਈ ਐਡਵਾਇਜ਼ਰੀ ਜਾਰੀ ਕੀਤੀ...
ਮਨੀਸ਼ ਸਿਸੋਦੀਆ ਨੇ ਲਿਖਿਆ ਉੱਪ ਰਾਜਪਾਲ ਨੂੰ ਪੱਤਰ,ਦਿੱਲੀ ਨਗਰ ਨਿਗਮ 'ਚ ਹੋਏ ਘਪਲੇ ਦੀ ਜਾਂਚ ਦੀ ਕੀਤੀ ਮੰਗ
. . .  about 3 hours ago
ਨਵੀਂ ਦਿੱਲੀ, 10 ਅਗਸਤ-ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਨਗਰ ਨਿਗਮ 'ਚ 6000 ਕਰੋੜ ਦੇ ਘੁਟਾਲੇ ਦਾ ਦੋਸ਼ ਲਗਾਉਂਦੇ ਹੋਏ ਸੀ.ਬੀ.ਆਈ.ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਸੰਬੰਧੀ ਉੱਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਪੱਤਰ ਲਿਖਿਆ ਹੈ।
ਜਗਮੀਤ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਉੱਠੀ ਮੰਗ, ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਬਲਕਾਰ ਬਰਾੜ ਨੂੰ ਸੌਂਪਿਆ ਮੰਗ ਪੱਤਰ
. . .  about 3 hours ago
ਬਠਿੰਡਾ, 10 ਅਗਸਤ-ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ 'ਤੇ ਚੁੱਕੇ ਜਾ ਰਹੇ ਸਵਾਲਾਂ ਦਾ ਸਖ਼ਤ ਨੋਟਿਸ ਲੈਂਦਿਆਂ ਹਲਕਾ ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਇਕ ਸੁਰ 'ਚ ਜਗਮੀਤ ਸਿੰਘ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਮੰਗ...
13 ਅਗਸਤ ਨੂੰ ਪੰਜਾਬ ਦੇ ਹਰ ਜ਼ਿਲ੍ਹੇ 'ਚ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੈਮੋਰੰਡਮ- ਐਡਵੋਕੇਟ ਧਾਮੀ
. . .  about 3 hours ago
ਅੰਮ੍ਰਿਤਸਰ, 10 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸੰਬੰਧ 'ਚ 13 ਅਗਸਤ ਨੂੰ ਸਵੇਰੇ 10 ਵਜੇ ਜ਼ਿਲ੍ਹਿਆਂ...
ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 3 hours ago
ਸੁਲਤਾਨਪੁਰ ਲੋਧੀ, 10 ਅਗਸਤ (ਲਾਡੀ, ਹੈਪੀ,ਥਿੰਦ)-ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਮੋਗਾ 'ਚ ਭੈਣ ਨਾਲ ਰੱਖੜੀ ਬੰਨ੍ਹਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
. . .  about 3 hours ago
ਮੋਗਾ, 10 ਅਗਸਤ (ਗੁਰਦੇਵ ਭਾਮ)-ਸਥਾਨਕ ਦੱਤ ਰੋਡ 'ਤੇ ਬੁੱਧਵਾਰ ਨੂੰ ਸਵੇਰੇ ਆਪਣੀ ਭੈਣ ਦੇ ਨਾਲ ਪਿੰਡ ਮੇਹਣਾ ਸਥਿਤ ਮਾਸੀ ਦੇ ਘਰ ਰੱਖੜੀ ਬੰਨ੍ਹਣ ਜਾ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸਿਵਲ ਹਸਪਤਾਲ 'ਚ ਮੌਜੂਦ...
ਰਜਿਸਟਰੀਆਂ ਲਈ ਐੱਨ.ਓ.ਸੀ. ਦਾ ਮਾਮਲਾ, ਪੰਜਾਬ ਭਵਨ 'ਚ ਹੋਈ ਅਹਿਮ ਮੀਟਿੰਗ
. . .  about 4 hours ago
ਚੰਡੀਗੜ੍ਹ, 10 ਅਗਸਤ (ਲਲਿਤਾ)-ਰਜਿਸਟਰੀਆਂ ਲਈ ਐੱਨ.ਓ.ਸੀ. ਦੇ ਮਾਮਲੇ 'ਚ ਉੱਚ ਪੱਧਰੀ ਮੀਟਿੰਗ ਹੋਈ। ਇਹ ਮੀਟਿੰਗ ਪੰਜਾਬ ਭਵਨ 'ਚ ਹੋਈ। ਇਸ ਮੀਟਿੰਗ 'ਚ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਇੰਦਰਬੀਰ ਸਿੰਘ ਨਿੱਝਰ ਸ਼ਾਮਿਲ ਸਨ। ਇਸ ਸੰਬੰਧੀ...
ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਪਿਆ ਦਿਲ ਦਾ ਦੌਰਾ, ਕਰਵਾਇਆ ਹਸਪਤਾਲ 'ਚ ਦਾਖ਼ਲ
. . .  about 4 hours ago
ਮੁੰਬਈ, 10 ਅਗਸਤ-ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਬਾਰੇ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਰਾਜੂ ਸ਼੍ਰੀਵਾਸਤਵ ਦੀ ਸਿਹਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ...
ਲਾਰੈਂਸ ਬਿਸ਼ਨੋਈ ਤੋਂ ਬਾਅਦ ਜੱਗੂ ਭਗਵਾਨਪੁਰੀਆ ਮੋਗਾ ਅਦਾਲਤ 'ਚ ਪੇਸ਼, 6 ਦਿਨਾਂ ਦਾ ਮਿਲਿਆ ਪੁਲਿਸ ਰਿਮਾਂਡ
. . .  about 4 hours ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)-ਲਾਰੈਂਸ ਬਿਸ਼ਨੋਈ ਤੋਂ ਬਾਅਦ ਅੰਮ੍ਰਿਤਸਰ ਤੋਂ ਟਰਾਂਜ਼ਿਟ ਰਿਮਾਂਡ 'ਤੇ ਲਿਆਂਦੇ ਗਏ ਜੱਗੂ ਭਗਵਾਨਪੁਰੀਆ ਨੂੰ ਅੱਜ ਮੋਗਾ ਪੁਲਿਸ ਵਲੋਂ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ...
ਚਾਰ ਜ਼ਿਲ੍ਹਿਆਂ ਦੇ ਆਪਸੀ ਸੁਮੇਲ ਦਾ ਲੁਧਿਆਣਾ-ਪਟਿਆਲਾ ਬਾਈਪਾਸ ਜਲਦ ਬਣੇਗਾ-ਵਿਧਾਇਕ ਗਿਆਸਪੁਰਾ
. . .  about 5 hours ago
ਮਲੌਦ/ਲੁਧਿਆਣਾ, 10 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੰਬੇ ਸਮੇਂ ਤੋਂ ਚਾਰ ਜ਼ਿਲ੍ਹਿਆਂ ਲੁਧਿਆਣਾ, ਪਟਿਆਲਾ, ਫ਼ਤਹਿਗੜ੍ਹ ਸਾਹਿਬ ਤੇ ਮਲੇਰਕੋਟਲਾ ਦੇ ਲੋਕਾਂ ਲਈ ਅਤੇ ਇਲਾਕੇ ਭਰ ਦੀ ਆਮ ਜਨਤਾ ਲਈ ਪਟਿਆਲਾ-ਲੁਧਿਆਣਾ ਬਾਈਪਾਸ ਦੀ ਚਿਰਕੋਣੀ ਮੰਗ...
ਨਿਤਿਸ਼ ਕੁਮਾਰ ਨੇ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  about 5 hours ago
ਪਟਨਾ, 10 ਅਗਸਤ - ਐਨ.ਡੀ.ਏ. ਨਾਲੋ ਗੱਠਜੋੜ ਤੋੜਨ ਵਾਲੇ ਨਿਤਿਸ਼ ਕੁਮਾਰ ਨੇ ਤੇਜੱਸਵੀ ਯਾਦਵ ਦੀ ਆਰ.ਜੇ.ਡੀ. ਅਤੇ ਹੋਰ ਵਿਰੋਧੀ ਪਾਰਟੀਆਂ ਨਾਲ ਨਵੇਂ ਗੱਠਜੋੜ ਦੇ ਐਲਾਨ ਤੋਂ ਬਾਅਦ 8ਵੀਂ ਵਾਰ ਬਿਹਾਰ...
ਖਹਿਰਾ ਨੇ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ 'ਤੇ ਚੁੱਕੇ ਸਵਾਲ, ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  about 5 hours ago
ਚੰਡੀਗੜ੍ਹ, 10 ਅਗਸਤ-ਸੁਖਪਾਲ ਸਿੰਘ ਖਹਿਰਾ ਵਲੋਂ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ 'ਤੇ ਸਵਾਲ ਚੁੱਕੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਚਿੱਠੀ ਵੀ ਲਿਖੀ ਹੈ ਤੇ ਇਕ...
ਖਟਕੜ ਕਲਾਂ ਨੂੰ ਸੈਰ-ਸਪਾਟੇ ਵਜੋਂ ਵਿਕਸਤ ਕਰਾਂਗੇ- ਅਨਮੋਲ ਗਗਨ ਮਾਨ
. . .  about 5 hours ago
ਬੰਗਾ, 10 ਅਗਸਤ (ਜਸਬੀਰ ਸਿੰਘ ਨੂਰਪੁਰ)- ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਸਿਜਦਾ ਕਰਦੇ ਹੋਏ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਖਿਆ ਕਿ ਖਟਕੜ ਕਲਾਂ ਪਿੰਡ ਨੂੰ ਸੈਰ ਸਪਾਟੇ...
ਨਾਜਾਇਜ਼ ਸ਼ਰਾਬ ਦੇ ਮਾਮਲੇ 'ਚ ਰੇਡ ਕਰਨ ਗਏ ਸ਼ਰਾਬ ਠੇਕੇਦਾਰਾਂ ਦੇ ਕਰਿੰਦਿਆਂ 'ਤੇ ਜਾਨਲੇਵਾ ਹਮਲਾ
. . .  about 6 hours ago
ਮੰਡੀ ਘੁਬਾਇਆ, 10 ਅਗਸਤ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਪਿੰਡ ਲਮੋਚੜ ਕਲਾਂ ਵਿਖੇ ਸੂਚਨਾ ਮਿਲਦਿਆਂ ਹੀ ਸ਼ਰਾਬ ਠੇਕੇਦਾਰਾਂ ਵਲੋਂ ਨਾਜਾਇਜ਼ ਸ਼ਰਾਬ ਨੂੰ ਫੜ੍ਹਨ ਦੇ ਲਈ ਛਾਪੇਮਾਰੀ ਕਰਨ ਦੇ ਮਾਮਲੇ ਵਿਚ ਜਾ ਰਹੇ ਸਨ ਤਾਂ...
ਫਿਰੌਤੀ ਮਾਮਲੇ 'ਚ ਫਰੀਦਕੋਟ ਦੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਭੇਜਿਆ ਦੋ ਦਿਨਾਂ ਪੁਲਿਸ ਰਿਮਾਂਡ 'ਤੇ
. . .  about 6 hours ago
ਫ਼ਰੀਦਕੋਟ, 10 ਅਗਸਤ (ਜਸਵੰਤ ਪੁਰਬਾ, ਸਰਬਜੀਤ ਸਿੰਘ) -ਫ਼ਰੀਦਕੋਟ ਪੁਲਿਸ ਨੇ ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਇੱਥੇ ਕੋਟਕਪੂਰਾ ਦੇ ਇਕ ਵਪਾਰੀ ਤੋਂ ਫਿਰੌਤੀ ਮੰਗਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਜੂਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ...
ਬਲਵੰਤ ਸਿੰਘ ਰਾਮੂਵਾਲੀਆ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਦੀ ਆਰਥਿਕ ਸਹਾਇਤਾ ਕਰਨ ਦੀ ਅਪੀਲ
. . .  about 6 hours ago
ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ)-ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਭਲਾਈ ਪਾਰਟੀ ਦੇ ਮੁਖੀ ਬਲਵੰਤ ਸਿੰਘ ਰਾਮੂਵਾਲੀਆ ਨੇ ਲੰਮਾ ਸਮਾਂ ਉੱਤਰ ਪ੍ਰਦੇਸ਼ ਦੀ ਜੇਲ੍ਹ 'ਚ ਬੰਦ ਰਹੇ ਬੰਦੀ ਸਿੰਘਾਂ ਤੇ ਹੁਣ ਗੁਰਪ੍ਰਵਾਸੀ ਭਾਈ ਵਰਿਆਮ ਸਿੰਘ ਦੇ ਪਰਿਵਾਰ ਦੀ ਆਰਥਿਕ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਪੋਹ ਸੰਮਤ 553

ਬਠਿੰਡਾ

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਨੇ ਬਠਿੰਡਾ 'ਚ ਕੱਢਿਆ ਫਲੈਗ ਮਾਰਚ

ਬਠਿੰਡਾ, 11 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਜ਼ਿਲ੍ਹਾ ਪੁਲਿਸ ਵਲੋਂ ਬਠਿੰਡਾ ਸ਼ਹਿਰ 'ਚ ਫਲੈਗ ਮਾਰਚ ਕੱਢਿਆ ਗਿਆ | ਮਾਰਚ ਦੀ ਅਗਵਾਈ ਜਿਲ੍ਹਾ ਪੁਲਿਸ ਮੁਖੀ ਅਜੈ ਮਲੂਜਾ ਨੇ ਕੀਤੀ | ਇਹ ਫਲੈਗ ਮਾਰਚ ਪੁਲਿਸ ਲਾਇਨ ਤੋਂ ਸ਼ੁਰੂ ਹੋਇਆ ਅਤੇ ਮੁੱਖ ਬੱਸ ਅੱਡਾ, ਫ਼ੌਜੀ ਚੌਕ, ਹਨੂੰਮਾਨ ਚੌਂਕ, ਮਾਲ ਰੋਡ, ਧੋਬੀ ਬਜ਼ਾਰ, ਪੋਸਟ ਆਫ਼ਿਸ ਬਾਜਾਰ, ਰੇਲਵੇ ਸਟੇਸ਼ਨ, ਗੋਲ ਡਿੱਗੀ ਤੋਂ ਅਮਰੀਕ ਸਿੰਘ ਰੋਡ ਹੁੰਦਾ ਹੋਇਆ ਵਾਪਸ ਪੁਲਿਸ ਲਾਇਨ ਵਿਖੇ ਪਹੁੰਚ ਕੇ ਸਮਾਪਤ ਹੋਇਆ | ਫ਼ਲੈਗ ਮਾਰਚ ਵਿਚ ਸ਼ਾਮਿਲ ਪੁਲਿਸ ਵਾਹਨਾਂ ਦਾ ਕਾਫ਼ਲਾ ਲੋਕਾਂ ਲਈ ਪ੍ਰੇਸ਼ਾਨੀ ਬਣਿਆ ਰਿਹਾ | ਸ਼ਹਿਰ ਦੇ ਬੱਸ ਅੱਡੇ ਤੋਂ ਲੈਕੇ ਮਾਲ ਰੋਡ ਤੱਕ ਲੰਬਾ ਜਾਮ ਲੱਗਿਆ ਰਿਹਾ | ਫ਼ਲੈਗ ਮਾਰਚ ਵਿਚ ਚੋਣਾਂ ਦੌਰਾਨ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਅੰਦਰ ਤਾਇਨਾਤ ਕੀਤੀਆਂ ਗਈਆਂ ਸੀਆਰਪੀਐਫ ਦੀਆਂ ਤਿੰਨ ਟੁਕੜੀਆਂ ਨੇ ਵੀ ਸ਼ਮੂਲੀਅਤ ਕੀਤੀ | ਕੋਰੋਨਾ ਦੇ ਵਧ ਰਹੇ ਪ੍ਰਭਾਵ ਦੇ ਚਲਦਿਆਂ ਫਲੈਗ ਮਾਰਚ 'ਚ ਸ਼ਾਮਲ ਪੁਲਿਸ ਅਧਿਕਾਰੀਆਂ, ਸਮੁੱਚੇ ਪੁਲਿਸ ਮੁਲਾਜ਼ਮਾਂ ਅਤੇ ਸੀਆਰਪੀਐਫ਼ ਦੇ ਜਵਾਨਾਂ ਨੇ ਮਾਸਕ ਪਹਿਨੇ ਹੋਏ ਸਨ | ਇਸ ਮੌਕੇ ਐਸ.ਐਸ.ਪੀ. ਅਜੈ ਮਲੂਜਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ-2022 ਨੂੰ ਸਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਫ਼ਲੈਗ ਮਾਰਚ ਕੱਢਿਆ ਗਿਆ ਹੈ | ਫ਼ਲੈਗ ਮਾਰਚ ਦਾ ਮੁੱਖ ਮੰਤਵ ਆਮ ਲੋਕਾਂ ਤੱਕ ਇਹ ਸੁਨੇਹਾ ਪਹੁੰਚਾਉਣਾ ਹੈ ਕਿ ਵਿਧਾਨ ਸਭਾ ਚੋਣਾਂ ਦੌਰਾਨ ਬਿਨਾਂ ਕਿਸੇ ਡਰ-ਭੈਅ ਦੇ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਅਤੇ ਪੁਲਿਸ ਤੇ ਪੈਰਾਮਿਲਟਰੀ ਉਨ੍ਹਾਂ ਦੀ ਸੁਰੱਖਿਆ ਲਈ ਹਰ ਸਮੇਂ ਤਿਆਰ-ਬਰ-ਤਿਆਰ ਹੈ | ਉਨ੍ਹਾਂ ਦੱਸਿਆ ਕਿ ਸੀਆਰਪੀਐਫ਼ ਦੇ ਜਵਾਨਾਂ ਨੂੰ ਹਰ ਨਾਕੇ 'ਤੇ ਤਾਇਨਾਤ ਕੀਤਾ ਗਿਆ, ਜੋ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਵੀ ਕਰ ਰਹੇ ਹਨ | ਫਲੈਗ ਮਾਰਚ ਦੌਰਾਨ ਐੱਸ.ਪੀ ਰਾਜਵੀਰ ਸਿੰਘ ਬੋਪਾਰਾਏ, ਡੀ.ਐੱਸ.ਪੀ. ਸੰਜੀਵ ਸਿੰਗਲਾ ਤੋ ਇਲਾਵਾ ਪੁਲਿਸ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ |

ਨਾਬਾਲਗਾ ਨਾਲ ਜਬਰ ਜਨਾਹ ਕਰਨ ਦੇ ਦੋਸ਼ਾਂ 'ਚ ਨੌਜਵਾਨ ਸਮੇਤ ਦੋ ਬਰੀ

ਬਠਿੰਡਾ, 11 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੀ ਅਦਾਲਤ ਨੇ ਤਕਰੀਬਨ ਢਾਈ ਸਾਲ ਤੋਂ ਇਕ ਨਾਬਾਲਗਾਂ ਨਾਲ ਜਬਰ ਜਨਾਹ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਕ ਨੌਜਵਾਨ ਅਤੇ ਇਕ ਔਰਤ ਨੂੰ ਬਠਿੰਡਾ ਦੀ ਇਕ ਅਦਾਲਤ ਨੇ ਬਾਇੱਜ਼ਤ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ...

ਪੂਰੀ ਖ਼ਬਰ »

ਰਿਫ਼ਾਇੰਨਰੀ ਰੋਡ 'ਤੇ ਕਾਰ ਪਲਟਣ ਨਾਲ ਤਿੰਨ ਨੌਜਵਾਨ ਜ਼ਖ਼ਮੀ

ਰਾਮਾਂ ਮੰਡੀ, 11 ਜਨਵਰੀ (ਗੁਰਪ੍ਰੀਤ ਸਿੰਘ ਅਰੋੜਾ)-ਰਿਫ਼ਾਇੰਨਰੀ ਰੋਡ 'ਤੇ ਇਕ ਕਾਰ ਬੇਕਾਬੂ ਹੋ ਕੇ ਪਲਟ ਗਈ | ਜਿਸ 'ਚ ਤਿੰਨ ਨੌਜਵਾਨ ਕਾਰ ਸਵਾਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸੰਗਤ ਸਹਾਰਾ ਕਲੱਬ ਦੀ ਐਂਬੂਲੈਂਸ ਰਾਹੀਂ ਬਠਿੰਡਾ ਵਿਖੇ ਦਾਖ਼ਲ ਕਰਵਾਇਆ ਗਿਆ | ...

ਪੂਰੀ ਖ਼ਬਰ »

ਪੁਲਿਸ ਨੇ ਚੋਰੀ ਦੇ ਤਿੰਨ ਮੋਟਰ ਸਾਈਕਲਾਂ ਸਮੇਤ ਇਕ ਚੋਰ ਦਬੋਚਿਆ

ਗੋਨਿਆਣਾ, 11 ਜਨਵਰੀ (ਲਛਮਣ ਦਾਸ ਗਰਗ)-ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਬੀਤੇ ਦਿਨੀਂ ਇਕ ਮੋਟਰ ਸਾਈਕਲ ਚੋਰ ਨੂੰ ਕਾਬੂ ਕਰਕੇ ਉਸ ਕੋਲੋਂ ਤਿੰਨ ਮੋਟਰ ਸਾਈਕਲ ਬਰਾਮਦ ਕਰਵਾਏ ਹਨ | ਬਰਾਮਦ ਹੋਏ ਮੋਟਰ ਸਾਈਕਲਾਂ ਦੀ ਕੀਮਤ ਤਕਰੀਬਨ 61,000 ਰੁਪਏ ਤੋਂ ਵੱਧ ਦੀ ਦੱਸੀ ਜਾਦੀ ...

ਪੂਰੀ ਖ਼ਬਰ »

ਗ਼ਰੀਬ ਪਰਿਵਾਰ ਦੇ ਕਮਰੇ ਦੀ ਛੱਤ ਡਿੱਗੀ-40 ਹਜ਼ਾਰ ਰੁਪਏ ਦਾ ਨੁਕਸਾਨ

ਮਹਿਮਾ ਸਰਜਾ, 11 ਜਨਵਰੀ (ਰਾਮਜੀਤ ਸ਼ਰਮਾ)-ਇਕ ਗ਼ਰੀਬ ਪਰਿਵਾਰ ਦੇ ਕਮਰੇ ਦੀ ਛੱਤ ਡਿੱਗਣ ਕਾਰਨ ਪਰਿਵਾਰ ਦਾ ਲਗਭਗ 40 ਹਜ਼ਾਰ ਰੁਪਏ ਦਾ ਨੁਕਸਾਨ ਹੋ ਗਿਆ ਹੈ | ਇਸ ਦੀ ਜਾਣਕਾਰੀ ਦਿੰਦੇ ਹੋਏ ਪੀੜ੍ਹਤ ਪਰਿਵਾਰ ਦੇ ਮੁਖੀ ਰੌਸ਼ਨ ਸਿੰਘ ਪੁੱਤਰ ਜੀਤਾ ਸਿੰਘ ਵਾਸੀ ਬਰਕੰਦੀ ਨੇ ...

ਪੂਰੀ ਖ਼ਬਰ »

ਉਮੀਦਵਾਰਾਂ ਦੇ ਚੋਣ ਖਰਚੇ ਉੱਤੇ ਤਿਰਛੀ ਨਜ਼ਰ ਰੱਖਣ ਲਈ ਮੀਡੀਆ ਸਰਟੀਫ਼ਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਗਠਿਤ

ਬਠਿੰਡਾ, 11 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਭਾਰਤੀ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ 6 ਵਿਧਾਨ ਸਭਾ ਹਲਕਿਆਂ (90-ਰਾਮਪੁਰਾ ਫੂਲ, 91-ਭੱੁਚੋ ...

ਪੂਰੀ ਖ਼ਬਰ »

ਐਸ.ਡੀ.ਐਮ. ਕੰਵਰਜੀਤ ਸਿੰਘ ਮਾਨ ਨੇ ਬਠਿੰਡਾ ਸ਼ਹਿਰੀ ਹਲਕੇ ਦੇ ਚੋਣ ਪ੍ਰਬੰਧਾਂ ਦਾ ਲਿਆ ਜਾਇਜ਼ਾ

ਬਠਿੰਡਾ, 11 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦੇ ਚੋਣ ਅਫ਼ਸਰ ਕਮ ਐਸ.ਡੀ.ਐਮ. ਬਠਿੰਡਾ ਕੰਵਰਜੀਤ ਸਿੰਘ ਮਾਨ ਨੇ ਅੱਜ ਭਾਰਤੀ ਹੋਟਲ ਮੈਨੇਜਮੈਂਟ ਸੰਸਥਾ ਬਠਿੰਡਾ ਵਿਖੇ ਸ਼ਹਿਰੀ ਚੋਣ ਹਲਕੇ ਨਾਲ ਸਬੰਧਤ ਸੈਕਟਰ ਅਫ਼ਸਰ, ਵੱਖ-ਵੱਖ ...

ਪੂਰੀ ਖ਼ਬਰ »

ਗੋਨਿਆਣਾ ਪੰਜਾਬੀ ਸਾਹਿਤ ਸਭਾ ਦੀ ਸਹਿਤਕ ਮਿਲਣੀ ਹੋਈ

ਗੋਨਿਆਣਾ, 11 ਜਨਵਰੀ (ਲਛਮਣ ਦਾਸ ਗਰਗ)- ਗੋਨਿਆਣਾ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਇਕ ਦਫ਼ਤਰ ਵਿਖੇ ਅਮਰਜੀਤ ਸਿੰਘ ਜਨਾਗਲ ਦੀ ਪ੍ਰਧਾਨਗੀ ਹੇਠ ਪਹਿਲੀ ਮੁਲਾਕਾਤ ਸੱਤਵੇਂ ਸਾਲ ਵਿਚ ਦਾਖਲ ਹੋਈ | ਮੀਟਿੰਗ ਵਿਚ ਸਤਿਗੁਰੂ ਸੱਚੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਮਾਰਟ ਸਕੂਲ ਕੋਟਸ਼ਮੀਰ ਵਿਖੇ ਭਾਸ਼ਾ ਮੰਚ ਦੀ ਸਥਾਪਨਾ

ਕੋਟਫੱਤਾ, 11 ਜਨਵਰੀ (ਰਣਜੀਤ ਸਿੰਘ ਬੁੱਟਰ)-ਸਰਕਾਰੀ ਸੈਕੰਡਰੀ ਸਮਾਰਟ ਸਕੂਲ ਕੋਟਸ਼ਮੀਰ ਵਿਖੇ ਵਿਭਾਗ ਦੀਆਂ ਹਦਾਇਤਾਂ ਅਤੇ ਸਕੂਲ ਪਿ੍ੰਸੀਪਲ ਨਿਸ਼ਾ ਬਾਂਸਲ ਦੀ ਅਗਵਾਈ ਵਿਚ ਭਾਸ਼ਾ ਮੰਚ ਦੀ ਸਥਾਪਨਾ ਕੀਤੀ ਗਈ | ਇਹ ਮੰਚ ਦਵਿੰਦਰ ਸਿੰਘ ਕੋਟਸ਼ਮੀਰ ਦੀ ਸਰਪ੍ਰਸਤੀ ...

ਪੂਰੀ ਖ਼ਬਰ »

ਅਦਾਲਤ ਵਲੋਂ ਪਤੀ-ਪਤਨੀ ਸਮੇਤ ਤਿੰਨ ਜਣੇ ਬਾਇੱਜ਼ਤ ਬਰੀ

ਬਠਿੰਡਾ, 11 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਅਦਾਲਤ ਨੇ ਨਗਦੀ ਖੋਹਣ ਅਤੇ ਕੁੱਟਮਾਰ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪਤੀ-ਪਤਨੀ ਸਮੇਤ ਤਿੰਨ ਜਣਿਆਂ ਨੂੰ ਬਾਇੱਜ਼ਤ ਬਰੀ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਰਾਜਿੰਦਰ ਕੁਮਾਰ ਪੁੱਤਰ ਭੀਮ ਸੈਨ ਵਾਸੀ ...

ਪੂਰੀ ਖ਼ਬਰ »

ਜਗਸੀਰ ਸਿੰਘ ਜੱਗਾ ਕਲਿਆਣ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ

ਬਠਿੰਡਾ, 11 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼੍ਰੋਮਣੀ ਅਕਾਲੀ ਦਲ ਵਲੋਂ ਜਗਸੀਰ ਸਿੰਘ ਜੱਗਾ ਕਲਿਆਣ ਨੂੰ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਜਗਸੀਰ ਸਿੰਘ ਜੱਗਾ ਕਲਿਆਣ ਪਿਛਲੇ ਲੰਬੇ ਸਮੇਂ ਹਲਕਾ ਭੁੱਚੋ ਦੇ ਨਿਗਰਾਣ ਵਲੋਂ ਪਾਰਟੀ ...

ਪੂਰੀ ਖ਼ਬਰ »

ਫੂਲੇਵਾਲਾ ਦੇ 23 ਪਰਿਵਾਰਾਂ ਨੇ ਅਕਾਲੀ ਦਲ 'ਚ ਕੀਤੀ ਸ਼ਮੂਲੀਅਤ

ਭਾਈਰਪਾ, 11 ਜਨਵਰੀ (ਵਰਿੰਦਰ ਲੱਕੀ)-ਹਲਕਾ ਰਾਮਪੁਰਾ ਫੂਲ 'ਚ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਨੂੰ ਉਸ ਵਕਤ ਸਿਆਸੀ ਮਜ਼ਬੂਤੀ ਮਿਲੀ ਜਦ ਪਿੰਡ ਫੂਲੇਵਾਲਾ ਦੇ ਵੱਖ-ਵੱਖ ਪਾਰਟੀਆਂ ਨਾਲ ਸਬੰਧਤ 23 ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਮੂਲੀਅਤ ਕਰ ਲੈਣ ਦਾ ...

ਪੂਰੀ ਖ਼ਬਰ »

'ਆਪ' ਉਮੀਦਵਾਰ ਪੋ੍ਰ. ਬਲਜਿੰਦਰ ਕੌਰ ਦੀ ਚੋਣ ਮੁਹਿੰਮ ਨੂੰ ਔਰਤਾਂ ਵਲੋਂ ਭਰਵਾਂ ਹੁੰਗਾਰਾਂ

ਰਾਮਾਂ ਮੰਡੀ, 11 ਜਨਵਰੀ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਲਾਲੇਆਣਾ ਵਿਚ ਹਲਕਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਪੋ੍ਰ. ਬਲਜਿੰਦਰ ਕੌਰ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਦਰਜ਼ਨਾਂ ਪਰਿਵਾਰ ਅਕਾਲੀ ਦਲ ਅਤੇ ਕਾਂਗਰਸ ...

ਪੂਰੀ ਖ਼ਬਰ »

ਅਕਾਲੀ-ਬਸਪਾ ਉਮੀਦਵਾਰ ਦਰਸ਼ਨ ਸਿੰਘ ਕੋਟਫੱਤਾ ਨੇ ਭੁੱਚੋ ਦੇ ਦੁਕਾਨਦਾਰਾਂ ਨੂੰ ਕੀਤੀ ਵੋਟਾਂ ਲਈ ਅਪੀਲ

ਭੁੱਚੋ ਮੰਡੀ, 11 ਜਨਵਰੀ (ਪਰਵਿੰਦਰ ਸਿੰਘ ਜੌੜਾ)-ਵਿਧਾਨ ਸਭਾ ਹਲਕਾ ਭੁੱਚੋ (ਰਾਖਵਾਂ) ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਦਰਸ਼ਨ ਸਿੰਘ ਕੋਟਫੱਤਾ ਨੇ ਭੁੱਚੋ ਮੰਡੀ ਦੀਆਂ ਦੁਕਾਨਾਂ 'ਤੇ ਜਾ ਕੇ ਦੁਕਾਨਦਾਰਾਂ ਨੂੰ ਵੋਟਾਂ ਲਈ ਅਪੀਲ ਕੀਤੀ | ...

ਪੂਰੀ ਖ਼ਬਰ »

ਪਿੰਡ ਗਾਟਵਾਲੀ ਦੇ ਇਕ ਦਰਜਨ ਪਰਿਵਾਰ ਕਾਂਗਰਸ 'ਚ ਸ਼ਾਮਿਲ

ਰਾਮਾਂ ਮੰਡੀ, 11 ਜਨਵਰੀ (ਤਰਸੇਮ ਸਿੰਗਲਾ)-ਅੱਜ ਹਲਕਾ ਤਲਵੰਡੀ ਸਾਬੋ ਦੇ ਕਾਂਗਰਸ ਦੇ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਵਲੋਂ ਪਿੰਡ ਗਾਟਵਾਲੀ ਵਿਖੇ ਕੀਤੀ ਗਈ ਵਰਕਰ ਮੀਟਿੰਗ ਦੌਰਾਨ ਇਕ ਦਰਜਨ ਦੇ ਕਰੀਬ ਪਰਿਵਾਰਾਂ ਨੇ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕਰ ਲਈ | ...

ਪੂਰੀ ਖ਼ਬਰ »

ਜਗਸੀਰ ਕਲਿਆਣ ਨੂੰ ਸ਼੍ਰੋ. ਅ. ਦਲ ਦਾ ਮੀਤ ਪ੍ਰਧਾਨ ਬਣਾਏ ਜਾਣ 'ਤੇ ਵਰਕਰਾਂ 'ਚ ਖੁਸ਼ੀ ਦਾ ਮਾਹੌਲ

ਲਹਿਰਾ ਮੁਹੱਬਤ, 11 ਜਨਵਰੀ (ਭੀਮ ਸੈਨ ਹਦਵਾਰੀਆ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਭੁੱਚੋ ਦੇ ਨਿਗਰਾਨ ਜਗਸੀਰ ਸਿੰਘ ਜੱਗਾ ਕਲਿਆਣ ਨੂੰ ਪਾਰਟੀ ਹਾਈਕਮਾਂਡ ਵੱਲੋਂ ਪੰਜਾਬ ਦਾ ਮੀਤ ਪ੍ਰਧਾਨ ਬਣਾਏ ਜਾਣ 'ਤੇ ਪਾਰਟੀ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ | ਲਹਿਰਾ ...

ਪੂਰੀ ਖ਼ਬਰ »

ਸੂਬੇ ਵਿਚ ਅਕਾਲੀ ਦਲ ਅਤੇ ਬਸਪਾ ਗੱਠਜੋੜ ਸਰਕਾਰ ਬਣਨੀ ਲੱਗਭੱਗ ਤਹਿ-ਪ੍ਰੇਮ ਕੁਮਾਰ ਪ੍ਰੇਮਾ

ਗੋਨਿਆਣਾ, 11 ਜਨਵਰੀ (ਲਛਮਣ ਦਾਸ ਗਰਗ)-ਸੂਬੇ ਵਿਚ ਅਕਾਲੀ ਦਲ ਅਤੇ ਬਸਪਾ ਗੱਠਜੋੜ ਸਰਕਾਰ ਬਣਨੀ ਲੱਗਭੱਗ ਤਹਿ ਹੋ ਚੁੱਕੀ ਹੈ, ਸਿਰਫ਼ 10 ਮਾਰਚ ਨੂੰ ਨਤੀਜਿਆਂ ਦੇ ਆਉਣ ਦੀ ਹੀ ਉਡੀਕ ਹੈ, ਇਸ ਗੱਲ ਦਾ ਪ੍ਰਗਟਾਵਾ ਗੋਨਿਆਣਾ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪ੍ਰੇਮ ਕੁਮਾਰ ...

ਪੂਰੀ ਖ਼ਬਰ »

ਨੌਜਵਾਨ ਅਕਾਲੀ ਆਗੂ ਗੁਰਬਾਜ਼ ਸਿੰਘ ਸਿੱਧੂ ਨੇ ਡੋਰ ਟੂ ਡੋਰ ਜਾ ਕੇ ਪਾਰਟੀ ਦੇ 13 ਨੁਕਾਤੀ ਏਜੰਡੇ ਤੋਂ ਕਰਵਾਇਆ ਜਾਣੂੰ

ਤਲਵੰਡੀ ਸਾਬੋ, 11 ਜਨਵਰੀ (ਰਣਜੀਤ ਸਿੰਘ ਰਾਜੂ)-ਚੋਣ ਕਮਿਸ਼ਨ ਵਲੋਂ ਜਨਤਕ ਇਕੱਠਾਂ 'ਤੇ ਲਾਈ ਪਾਬੰਦੀ ਉਪਰੰਤ ਅੱਜ ਨੌਜਵਾਨ ਅਕਾਲੀ ਆਗੂ ਗੁਰਬਾਜ਼ ਸਿੰਘ ਸਿੱਧੂ ਨੇ ਤਲਵੰਡੀ ਸਾਬੋ ਨਗਰ ਦੇ ਬਾਹਰਲੇ ਇਲਾਕੇ ਵਿਚ ਡੋਰ ਟੂ ਡੋਰ ਜਾ ਕੇ ਪ੍ਰਚਾਰ ਕਰਦਿਆਂ ਸ਼੍ਰੋਮਣੀ ...

ਪੂਰੀ ਖ਼ਬਰ »

ਪੰਜਾਬ ਵਿਚ 'ਆਪ' ਦੀ ਸਰਕਾਰ ਲੈ ਕੇ ਆਵੇਗੀ ਅਮਨ-ਸ਼ਾਂਤੀ ਦਾ ਰਾਜ-ਬਲਕਾਰ ਸਿੱਧੂ

ਮਹਿਰਾਜ, 11 ਜਨਵਰੀ (ਸੁਖਪਾਲ ਮਹਿਰਾਜ) -ਚੋਣ ਕਮਿਸ਼ਨ ਵਲੋਂ ਜ਼ਾਰੀ ਹਦਾਇਤਾਂ ਨੂੰ ਧਿਆਨ ਵਿਚ ਰੱਖਦਿਆਂ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਕਾਰ ਸਿੰਘ ਸਿੱਧੂ ਵਲੋਂ ਆਪਣੀ ਚੋਣ ਮੁਹਿੰਮ ਨੂੰ ਭਖਾਉਦੇ ਹੋਏ ਪਿੰਡਾਂ ਅਤੇ ...

ਪੂਰੀ ਖ਼ਬਰ »

'ਆਪ' ਅਤੇ ਕਾਂਗਰਸੀ ਦੇ ਵਰਕਰ ਅਕਾਲੀ ਦਲ 'ਚ ਹੋਏ ਸ਼ਾਮਿਲ

ਭੁੱਚੋ ਮੰਡੀ, 11 ਜਨਵਰੀ (ਬਿੱਕਰ ਸਿੰਘ ਸਿੱਧੂ) ਪਿੰਡ ਚੱਕ ਬਖਤੂ ਵਿਖੇ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜਗਸੀਰ ਸਿੰਘ ਕਲਿਆਣ ਅਤੇ ਪਾਰਟੀ ਉਮੀਦਵਾਰ ਦਰਸ਼ਨ ਸਿੰਘ ਕੋਟਫੱਤਾ ਦੀ ਹਾਜ਼ਰੀ ਵਿਚ ਮੌਜੂਦਾ ਪੰਚਾਇਤ ਮੈਂਬਰ ਗੁਰਦੇਵ ਕੌਰ ਪਤਨੀ ਮੱਖਣ ਸਿੰਘ ...

ਪੂਰੀ ਖ਼ਬਰ »

ਜਗਸੀਰ ਸਿੰਘ ਕਲਿਆਣ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਕੌਮੀ ਮੀਤ ਪ੍ਰਧਾਨ ਲਗਾਏ ਜਾਣ 'ਤੇ ਪਾਰਟੀ ਵਰਕਰਾਂ ਵਲੋਂ ਹਾਈ ਕਮਾਂਡ ਦਾ ਧੰਨਵਾਦ

ਭੁੱਚੋ ਮੰਡੀ, 11 ਜਨਵਰੀ (ਬਿੱਕਰ ਸਿੰਘ ਸਿੱਧੂ)-ਵਿਧਾਨ ਸਭਾ ਹਲਕਾ ਭੁੱਚੋ ਮੰਡੀ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਨਿਭਾ ਰਹੇ ਅਕਾਲੀ ਆਗੂ ਜਗਸੀਰ ਸਿੰਘ ਕਲਿਆਣ ਨੂੰ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਲਗਾਏ ਜਾਣ 'ਤੇ ਪਾਰਟੀ ਵਰਕਰਾਂ ...

ਪੂਰੀ ਖ਼ਬਰ »

ਬਠਿੰਡਾ ਜ਼ਿਲ੍ਹੇ 'ਚ ਕੋਰੋਨਾ ਦੇ 233 ਨਵੇਂ ਮਾਮਲਿਆਂ ਦੀ ਪੁਸ਼ਟੀ, ਇੱਕ ਦੀ ਮੌਤ

ਬਠਿੰਡਾ, 11 ਜਨਵਰੀ (ਅਵਤਾਰ ਸਿੰਘ)-ਬਠਿੰਡਾ ਜ਼ਿਲ੍ਹੇ ਵਿਚ ਕੋਰੋਨਾ ਮਹਾਂਮਾਰੀ ਦਾ ਪ੍ਰਭਾਵ ਲਗਾਤਾਰ ਵੱਧਣ ਲੱਗਿਆ ਹੈ | ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 233 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਦੋਂਕਿ ਕੋਰੋਨਾ ਪ੍ਰਭਾਵਿਤ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਧਿਕਾਰੀ ਵਲੋਂ ਡੇਰਾ ਸਲਾਬਤਪੁਰਾ 'ਚ ਬਗੈਰ ਮਨਜ਼ੂਰੀ ਹੋਏ ਡੇਰਾ ਸ਼ਰਧਾਲੂਆਂ ਦੇ ਇਕੱਠ ਦੀ ਰਿਪੋਰਟ ਤਲਬ

ਬਠਿੰਡਾ, 11 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਡੇਰਾ ਸਿਰਸਾ ਦੇ ਸ਼ਰਧਾਲੂਆਂ ਵਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਬਠਿੰਡਾ ਦੀ ਮਨਜ਼ੂਰੀ ਲਏ ਬਗੈਰ ਪੰਜਾਬ 'ਚ ਸਥਿੱਤ ਡੇਰਾ ਸਬਲਾਤਪੁਰਾ ਵਿਖੇ ਕੀਤੇ ਗਏ ਇਕੱਠ ਦੀ ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਬਠਿੰਡਾ ...

ਪੂਰੀ ਖ਼ਬਰ »

ਜੱਗਾ ਕਲਿਆਣ ਨੂੰ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ ਹੋਣ 'ਤੇ ਅਕਾਲੀ ਆਗੂਆਂ ਵਲੋਂ ਵਧਾਈਆਂ

ਕੋਟਫੱਤਾ, 11 ਜਨਵਰੀ (ਰਣਜੀਤ ਸਿੰਘ ਬੁੱਟਰ)-ਹਲਕਾ ਭੁੱਚੋ ਦੇ ਨਿਗਰਾਨ ਜਗਸੀਰ ਸਿੰਘ ਜੱਗਾ ਕਲਿਆਣ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ ਕਰਨ ਤੇ ਸਰਕਲ ਕੋਟਫੱਤਾ ਦੇ ਅਕਾਲੀ ਆਗੂਆਂ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਗੁਰਦੀਪ ਸਿੰਘ ...

ਪੂਰੀ ਖ਼ਬਰ »

ਕੁਲਵਿੰਦਰ ਕਿੰਦੀ ਦਾ ਹਲਕਾ ਯੂਥ ਕਾਂਗਰਸ ਮੀਤ ਪ੍ਰਧਾਨ ਬਣਾਏ ਜਾਣ 'ਤੇ ਭਰਵਾਂ ਸਵਾਗਤ

ਲਹਿਰਾ ਮੁਹੱਬਤ, 11 ਜਨਵਰੀ (ਸੁਖਪਾਲ ਸਿੰਘ ਸੁੱਖੀ)-ਵਿਧਾਨ ਸਭਾ ਹਲਕਾ ਭੁੱਚੋ ਤੋਂ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਤੇ ਐਡਵੋਕੇਟ ਰੁਪਿੰਦਰਪਾਲ ਕੋਟਭਾਈ ਦੀ ਅਗਵਾਈ ਹੇਠ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਵਲੋਂ ਲਹਿਰਾ ਮੁਹੱਬਤ ਦੇ ਯੂਥ ਆਗੂ ...

ਪੂਰੀ ਖ਼ਬਰ »

ਬਾਬਾ ਮੋਨੀ ਜੀ ਮਹਾਰਾਜ ਕਾਲਜ ਆਫ ਐਜੂਕੇਸ਼ਨ ਦਾ ਨਤੀਜਾ ਸ਼ਾਨਦਾਰ ਰਿਹਾ

ਲਹਿਰਾ ਮੁਹੱਬਤ, 11 ਜਨਵਰੀ (ਭੀਮ ਸੈਨ ਹਦਵਾਰੀਆ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ. ਸੀ. ਏ ਭਾਗ-2 (ਸਮੈਸਟਰ-4) ਦੇ ਨਤੀਜੇ 'ਚੋਂ ਬਾਬਾ ਮੋਨੀ ਜੀ ਕਾਲਜ ਆਫ ਐਜੂਕੇਸ਼ਨ, ਲਹਿਰਾ ਮੁਹੱਬਤ ਦਾ ਬੀ. ਐੱਡ ਭਾਗ-1 (ਸਮੈਸਟਰ-2) ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦੇ ਮੈਨੇਜਮੈਂਟ ਵਿਭਾਗ ਨੇ ਇਕ ਰੋਜ਼ਾ ਵਰਕਸ਼ਾਪ ਕਰਵਾਈ

ਬਠਿੰਡਾ, 11 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਾਬਾ ਫ਼ਰੀਦ ਕਾਲਜ ਦੇ ਮੈਨੇਜਮੈਂਟ ਵਿਭਾਗ ਨੇ ਪਲੇਸਮੈਂਟ ਸੈੱਲ ਦੇ ਸਹਿਯੋਗ ਨਾਲ ਬੀ.ਬੀ.ਏ. ਦੇ ਵਿਦਿਆਰਥੀਆਂ ਲਈ 'ਕੈਂਪਸ ਤੋਂ ਕਾਰਪੋਰੇਟ : ਪਰਿਵਰਤਨ ਲਈ ਰਵੱਈਏ ਅਤੇ ਸ਼ਿਸ਼ਟਾਚਾਰ' ਬਾਰੇ ਇੱਕ ਰੋਜ਼ਾ ਵਰਕਸ਼ਾਪ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਤੇ ਬਾਬਾ ਭੁੱਖੜ ਦਾਸ ਦੀ ਬਰਸੀ ਮਨਾਈ

ਕੋਟਫੱਤਾ, 11 ਜਨਵਰੀ (ਰਣਜੀਤ ਸਿੰਘ ਬੁੱਟਰ)-ਕੋਟਸ਼ਮੀਰ ਨਗਰ ਦੇ ਬਾਹਰ ਟਿੱਬੇ ਤੇ ਸਥਿਤ ਗੁਰੂ ਗੋਬਿੰਦ ਸਿੰਘ ਦੀ ਚਰਨ ਛੋਹ ਧਰਤੀ ਗੁਰਦੁਆਰਾ ਜੰਡਾਲੀਸਰ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅਤੇ ਬਾਬਾ ਭੁੱਖੜ ਦਾਸ ਦੀ ਬਰਸੀ ਮਨਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

ਭੁੱਚੋ ਮੰਡੀ, 11 ਜਨਵਰੀ (ਬਿੱਕਰ ਸਿੰਘ ਸਿੱਧੂ)- ਪਿੰਡ ਭੁੱਚੋ ਕਲਾਂ ਦੇ ਗੁਰਦੁਆਰਾ ਕਿਲ੍ਹਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤ ...

ਪੂਰੀ ਖ਼ਬਰ »

ਪਿੰਡ ਗਾਟਵਾਲੀ ਵਿਖੇ ਦਸਮੇਸ਼ ਪਿਤਾ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸਜਾਇਆ ਵਿਸ਼ਾਲ ਨਗਰ ਕੀਰਤਨ

ਸੀਂਗੋ ਮੰਡੀ, 11 ਜਨਵਰੀ (ਲੱਕਵਿੰਦਰ ਸ਼ਰਮਾ)-ਪਿੰਡ ਗਾਟਵਾਲੀ ਵਿਖੇ ਸਿੱਖ ਧਰਮ ਦੇ ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਬਾਬਾ ਦੁੱਨਾ ਪਿੰਡ ਚਾਉਕੇ ਲਈ ਚੰਦੋਆ ਸਾਹਿਬ ਦਾ ਸੈੱਟ ਭੇਂਟ

ਚਾਉਕੇ, 11 ਜਨਵਰੀ (ਮਨਜੀਤ ਸਿੰਘ ਘੜੈਲੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਝੱਬਰ ਵਲੋਂ ਪਿੰਡ ਚਾਉਕੇ ਦੇ ਗੁਰਦੁਆਰਾ ਸਾਹਿਬ ਬਾਬਾ ਦੁੱਨਾ ਜੀ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਚੰਦੋਆ ਸਾਹਿਬ ਦਾ ਸੈੱਟ ਭੇਟ ਕੀਤਾ | ਇਸ ...

ਪੂਰੀ ਖ਼ਬਰ »

ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਸੇਖੂ ਵਿਖੇ ਸਜਾਇਆ ਨਗਰ ਕੀਰਤਨ

ਰਾਮਾਂ ਮੰਡੀ, 11 ਜਨਵਰੀ (ਗੁਰਪ੍ਰੀਤ ਸਿੰਘ ਅਰੋੜਾ)-ਦਸਵੀਂ ਪਾਤਸਾਹੀ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ ਮੌਕੇ ਨੇੜਲੇ ਪਿੰਡ ਸੇਖੂ ਵਿਖੇ ਨਗਰ ਕੀਰਤਨ ਸਜਾਇਆ ਗਿਆ | ਪਿੰਡ ਦੇ ਗੁਰਦੁਆਰਾ ਬਾਬਾ ਗੁਲਾਬ ਸਿੰਘ ਦੀ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਪਿੰਡ ਮਹਿਰਾਜ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਗੱਤਕਾ ਪਾਰਟੀ ਨੇ ਦਿਖਾਏ ਆਪਣੀ ਕਲਾਂ ਦੇ ਜੌਹਰ

ਮਹਿਰਾਜ, 11 ਜਨਵਰੀ (ਸੁਖਪਾਲ ਮਹਿਰਾਜ)-ਲੋਕਲ ਗੁਰਦਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਪੱਤੀ ਕਾਲਾ-ਮਹਿਰਾਜ ਵਿਖੇ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX