ਤਾਜਾ ਖ਼ਬਰਾਂ


ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਹੋਏ ਮੁਕਾਬਲੇ 'ਚ ਸਰਫਰਾਜ਼ ਅਹਿਮਦ ਨਾਂਅ ਦਾ ਪੁਲਿਸ ਮੁਲਾਜ਼ਮ ਜ਼ਖਮੀ
. . .  1 day ago
ਨਵੀਂ ਦਿੱਲੀ, 14 ਅਗਸਤ - ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਜੰਮੂ-ਕਸ਼ਮੀਰ ਪੁਲਿਸ ਨਾਲ ਹੋਏ ਮੁਕਾਬਲੇ 'ਚ ਸਰਫ਼ਰਾਜ਼ ਅਹਿਮਦ ਨਾਂਅ ਦਾ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਇਕ ਅੱਤਵਾਦੀ ਵੀ ਜ਼ਖਮੀ ਹੋਇਆ ਹੈ ।
ਚੰਡੀਗੜ੍ਹ : 11 ਵਕੀਲਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਐਡੀਸ਼ਨਲ ਜੱਜ ਲਾਇਆ ਗਿਆ
. . .  1 day ago
ਫਰੀਦਕੋਟ : ਵੀ.ਸੀ. ਡਾ: ਅਵਨੀਸ਼ ਕੁਮਾਰ ਟਿੱਲਾ ਬਾਬਾ ਫਰੀਦ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਮੁੱਠਭੇੜ ਸ਼ੁਰੂ, ਆਪ੍ਰੇਸ਼ਨ 'ਚ ਲੱਗੇ ਪੁਲਿਸ ਤੇ ਸੀ.ਆਰ.ਪੀ.ਐਫ. ਦੇ ਜਵਾਨ
. . .  1 day ago
ਆਜ਼ਾਦੀ ਦਿਹਾੜੇ 'ਤੇ ਦਿੱਲੀ 'ਚ ਹੋਵੇਗੀ ਬੇਮਿਸਾਲ ਸੁਰੱਖਿਆ, 10,000 ਬਲ ਤਾਇਨਾਤ, 1000 ਕੈਮਰਿਆਂ ਦੀ ਹੋਵੇਗੀ ਨਿਗਰਾਨੀ
. . .  1 day ago
ਨਵੀਂ ਦਿੱਲੀ, 14 ਅਗਸਤ - ਉੱਤਰੀ ਦਿੱਲੀ ਦੇ ਡੀ.ਸੀ.ਪੀ. ਸਾਗਰ ਸਿੰਘ ਕਲਸੀ ਨੇ ਦੱਸਿਆ ਕਿ ਆਜ਼ਾਦੀ ਦਿਵਸ ਦੇ ਜਸ਼ਨਾਂ ਲਈ 10,000 ਤੋਂ ਵੱਧ ਬਲ ਤਾਇਨਾਤ ਕੀਤੇ ਗਏ ਹਨ । 1000 ਤੋਂ ਵੱਧ ਕੈਮਰੇ ਲਗਾਏ ...
ਨਵੀਂ ਦਿੱਲੀ : ਕੋਵਿਡ -19 ਦਾ ਮੁਕਾਬਲਾ ਕਰਨ ਵਿਚ ਭਾਰਤ ਦੀਆਂ ਪ੍ਰਾਪਤੀਆਂ ਕਈ ਵਿਕਸਤ ਦੇਸ਼ਾਂ ਨਾਲੋਂ ਬਿਹਤਰ ਹਨ - ਰਾਸ਼ਟਰਪਤੀ ਦਰੋਪਦੀ ਮੁਰਮੂ
. . .  1 day ago
ਜੰਮੂ-ਕਸ਼ਮੀਰ : ਭਾਰਤ ਦੇ 76ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਤਿਰੰਗੇ ਨਾਲ ਚਮਕਿਆ ਮੁਬਾਰਕ ਮੰਡੀ ਕੰਪਲੈਕਸ
. . .  1 day ago
ਹਰਿਆਣਾ: 'ਅਗਨੀਪਥ' ਭਰਤੀ ਰੈਲੀ ਲਈ ਹਜ਼ਾਰਾਂ ਨੌਜਵਾਨਾਂ 'ਚ ਜੋਸ਼
. . .  1 day ago
"ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਮਿਲੇ ਦੀਪਕ ਬਾਲੀ
. . .  1 day ago
ਮੁੱਖ ਮੰਤਰੀ ਦੀ ਆਮਦ ਤੋਂ ਤੁਰੰਤ ਬਾਅਦ ਲੁਧਿਆਣਾ ਵਿਚ ਚੱਲੀਆਂ ਗੋਲੀਆਂ , ਦੋ ਜ਼ਖਮੀ
. . .  1 day ago
ਲੁਧਿਆਣਾ ,14 ਅਗਸਤ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਮੁੱਖ ਮੰਤਰੀ ਦੇ ਪਹੁੰਚਣ ਤੋਂ ਤੁਰੰਤ ਬਾਅਦ ਦੁੱਗਰੀ ਦੀ ਫੇਸ ਇਕ ਦੀ ਮਾਰਕੀਟ ਵਿਚ ਹਮਲਾਵਰਾਂ ਵਲੋਂ ਗੋਲੀਆਂ ਚਲਾਈਆਂ ਗਈਆਂ ...
ਰਾਸ਼ਟਰਪਤੀ ਦਰੋਪਦੀ ਮੁਰੂਮ ਨੇ ਦੇਸ਼ ਨੂੰ ਕੀਤਾ ਸੰਬੋਧਨ, ਕਿਹਾ, ‘2047 ਤੱਕ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਹੋਣਗੇ ਸਾਕਾਰ’
. . .  1 day ago
ਨਵੀਂ ਦਿੱਲੀ, 14 ਅਗਸਤ-75ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਦੇਸ਼ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇਸ਼-ਵਿਦੇਸ਼ 'ਚ ਵੱਸਦੇ ਸਾਰੇ ਭਾਰਤੀਆਂ ਨੂੰ ਨਿੱਘੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ 14 ਅਗਸਤ ਦਾ ਦਿਨ ਵੰਡ-ਖੌਫ਼ਨਾਕ...
ਦੋ-ਰੋਜ਼ਾ ਨੈਸ਼ਨਲ ਵਰਕਸ਼ਾਪ ਦੀਆਂ ਤਿਆਰੀਆਂ ਦੇ ਜਾਇਜ਼ੇ ਸੰਬੰਧੀ ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਨੇ ਕੀਤੀ ਮੀਟਿੰਗ
. . .  1 day ago
ਐੱਸ.ਏ.ਐੱਸ.ਨਗਰ, 14 ਅਗਸਤ (ਕੇ.ਐਸ. ਰਾਣਾ)- ਕੇਂਦਰੀ ਪੰਚਾਇਤ ਰਾਜ ਮੰਤਰਾਲੇ ਵਲੋਂ ਸਥਾਈ ਵਿਕਾਸ ਦੇ ਟੀਚਿਆਂ ਦੇ ਸਥਾਨੀਕਰਨ ਦੇ ਸੰਬੰਧੀ ਵੱਖ-ਵੱਖ ਸੂਬਿਆਂ ਨੂੰ ਦਿੱਤੇ 9 ਥੀਮਜ਼ 'ਤੇ ਕਰਵਾਈਆਂ ਜਾਣ ਵਾਲੀਆਂ ਕੌਮੀ ਵਰਕਸ਼ਾਪਾਂ 'ਚੋਂ ,ਪੰਜਾਬ ਸੂਬੇ 'ਚ ਪਹਿਲੀ ਵਰਕਸ਼ਾਪ 22 ਤੇ 23...
ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਕੱਚੇ ਕਾਮਿਆਂ ਦੀ ਤਿੰਨ ਦਿਨਾਂ ਹੜਤਾਲ ਮੁਲਤਵੀ
. . .  1 day ago
ਬੁਢਲਾਡਾ, 14 ਅਗਸਤ (ਸਵਰਨ ਸਿੰਘ ਰਾਹੀ)-ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਅੱਜ ਤੋਂ ਸ਼ੁਰੂ ਕੀਤੀ ਤਿੰਨ ਦਿਨਾਂ ਦੀ ਹੜਤਾਲ ਮੁਲਤਵੀ ਕਰ ਦਿੱਤੀ ਹੈ...
ਅਜ਼ਾਦੀ ਦਿਹਾੜੇ ਮੌਕੇ ਫ਼ੇਜ਼ 5 ਮੁਹਾਲੀ ਦੇ ਆਮ ਆਦਮੀ ਕਲੀਨਿਕ ਨੂੰ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਕਰਨਗੇ ਲੋਕ ਅਰਪਣ
. . .  1 day ago
ਐਸ.ਏ.ਐਸ. ਨਗਰ, 14 ਅਗਸਤ (ਕੇ. ਐੱਸ ਰਾਣਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਸਥਾਪਿਤ ਕੀਤੇ ਜਾ ਰਹੇ ਆਮ...
ਪਟਿਆਲਾ ਦੀ ਸਟੇਟ ਬੈਂਕ ਆਫ਼ ਇੰਡੀਆ ਬਰਾਂਚ 'ਚੋਂ 35 ਲੱਖ ਰੁਪਏ ਦੀ ਹੋਈ ਚੋਰੀ ਦੀ ਵਾਰਦਾਤ ਨੂੰ ਪਟਿਆਲਾ ਪੁਲਿਸ ਨੇ ਸੁਲਝਾਇਆ
. . .  1 day ago
ਪਟਿਆਲਾ, 14 ਅਗਸਤ (ਅਮਨਦੀਪ ਸਿੰਘ)- ਪਟਿਆਲਾ ਪੁਲਿਸ ਵਲੋਂ ਸਟੇਟ ਬੈਂਕ ਆਫ਼ ਇੰਡੀਆ 'ਚ 35 ਲੱਖ ਰੁਪਏ ਦੀ ਹੋਈ ਚੋਰੀ ਦੇ ਮਾਮਲੇ 'ਚ ਮੱਧ ਪ੍ਰਦੇਸ਼ ਤੋਂ 33 ਲੱਖ 50 ਹਜ਼ਾਰ ਰੁਪਏ ਬਰਾਮਦ ਕੀਤੇ ਗਏ ਹਨ। ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ...
ਮਿਸਰ ਦੇ ਚਰਚ 'ਚ ਲੱਗੀ ਭਿਆਨਕ ਅੱਗ, ਹਾਦਸੇ 'ਚ 35 ਲੋਕਾਂ ਦੀ ਮੌਤ
. . .  1 day ago
ਕਾਹਿਰਾ, 14 ਅਗਸਤ-ਮਿਸਰ ਦੇ ਗੀਜ਼ਾ ਸ਼ਹਿਰ 'ਚ ਇਕ ਚਰਚ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਅੱਗ ਦੇ ਲੱਗਣ ਨਾਲ 35 ਲੋਕਾਂ ਦੀ ਮੌਤ ਹੋ ਗਈ ਜਦਕਿ 45 ਹੋਰ ਜ਼ਖ਼ਮੀ ਹੋ ਗਏ ਹਨ।
'ਹਰ ਹੱਥ ਤਿਰੰਗਾ' ਪ੍ਰੋਗਰਾਮ ਤਹਿਤ ਬੋਲੇ ਅਰਵਿੰਦ ਕੇਜਰੀਵਾਲ, ਕਿਹਾ 'ਪੂਰੇ ਦੇਸ਼ 'ਚ ਸਭ ਤੋਂ ਉੱਚੇ ਤਿਰੰਗੇ ਦਿੱਲੀ 'ਚ ਹਨ'
. . .  1 day ago
ਨਵੀਂ ਦਿੱਲੀ, 14 ਅਗਸਤ- ਦਿੱਲੀ 'ਚ ਆਯੋਜਿਤ 'ਹਰ ਹੱਥ ਤਿਰੰਗਾ' ਪ੍ਰੋਗਰਾਮ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਪੂਰਾ ਦੇਸ਼ ਇਸ ਸਮੇਂ ਦੇਸ਼ ਭਗਤੀ 'ਚ ਡੁੱਬਿਆ ਹੋਇਆ ਹੈ। ਇਹ ਸਮਾਂ ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰਨ ਦਾ...
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ, 'ਬਸ ਕੁਝ ਘੰਟਿਆਂ 'ਚ ਹੀ ਇਕ ਹੋਰ ਗਾਰੰਟੀ ਪੂਰੀ ਹੋਣ ਜਾ ਰਹੀ ਹੈ'
. . .  1 day ago
ਚੰਡੀਗੜ੍ਹ, 14 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਚੋਣਾਂ ਦੌਰਾਨ ਅਸੀਂ ਪੰਜਾਬੀਆਂ ਨੂੰ ਇਕ ਵੱਡੀ ਗਾਰੰਟੀ ਦਿੱਤੀ ਸੀ ਕਿ ਹਰ ਪਿੰਡ 'ਚ ਇਕ ਆਮ ਆਦਮੀ ਕਲੀਨਿਕ ਖੋਲ੍ਹਾਂਗੇ...
ਅਟਾਰੀ ਸਰਹੱਦ 'ਤੇ ਰੀਟਰੀਟ ਸੈਰੇਮਨੀ ਦੇਖਣ ਆ ਰਹੇ ਸੈਲਾਨੀ ਤਿਰੰਗੇ ਦੇ ਰੰਗ 'ਚ ਰੰਗੇ
. . .  1 day ago
ਅਟਾਰੀ, 14 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਆਜ਼ਾਦੀ ਦਿਹਾੜੇ ਮੌਕੇ ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੇਖਣ ਆ ਰਹੇ ਸੈਲਾਨੀ ਦੇਸ਼ ਦੀ ਸ਼ਾਨ ਤਿਰੰਗੇ ਦੇ ਰੰਗਾਂ 'ਚ ਆਪਣੇ ਆਪ ਨੂੰ ਰੰਗ ਰਹੇ ਹਨ। ਦਰਸ਼ਕ ਗੈਲਰੀ 'ਚ ਝੰਡੇ...
ਪ੍ਰਾਈਵੇਟ ਬੱਸ ਆਪ੍ਰੇਟਰਾਂ ਦੀਆਂ ਮੰਗਾਂ 'ਤੇ ਸਰਕਾਰ ਨਾਲ ਬਣੀ ਸਹਿਮਤੀ, ਮੀਟਿੰਗ ਉਪਰੰਤ ਧਰਨੇ ਦਾ ਪ੍ਰੋਗਰਾਮ ਕੀਤਾ ਰੱਦ
. . .  1 day ago
ਚੰਡੀਗੜ੍ਹ, 14 ਅਗਸਤ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰਨ ਲਈ ਸਹਿਮਤੀ ਦੇਣ ਤੋਂ ਬਾਅਦ ਪੰਜਾਬ ਦੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੇ ਆਪਣਾ ਪ੍ਰਸਤਾਵਿਤ ਧਰਨਾ...
ਸੀ.ਆਈ.ਏ ਸਟਾਫ਼ ਫਗਵਾੜਾ ਦੇ ਇੰਚਾਰਜ ਸਿਕੰਦਰ ਸਿੰਘ ਦੀ ਰਾਸ਼ਟਰਪਤੀ ਐਵਾਰਡ ਲਈ ਹੋਈ ਚੋਣ
. . .  1 day ago
ਫਗਵਾੜਾ, 14 ਅਗਸਤ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਸੀ.ਆਈ.ਏ ਸਟਾਫ਼ ਇੰਚਾਰਜ ਐੱਸ.ਆਈ. ਸਿਕੰਦਰ ਸਿੰਘ ਨੂੰ ਅੱਜ ਆਜ਼ਾਦੀ ਦਿਵਸ ਮੌਕੇ ਰਾਸ਼ਟਰਪਤੀ ਪੁਲਿਸ ਮੈਡਲ ਦੇ ਕੇ ਸਨਮਾਨ ਲਈ ਚੁਣਿਆ ਗਿਆ ਹੈ। ਸਿਕੰਦਰ ਸਿੰਘ ਵਿਰਕ ਦਾ ਜਨਮ 14-2-72 ਨੂੰ ਪਿੰਡ ਮਿੱਠਾਪੁਰ...
ਬੱਸ ਤੋਂ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ, ਇਕ ਜ਼ਖ਼ਮੀ
. . .  1 day ago
ਅਜਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕਸਬਾ ਰਾਜਾਸਾਂਸੀ ਵਿਖੇ ਨਿੱਜੀ ਬੱਸ ਤੋਂ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਥਾਣਾ ਰਾਜਾਸਾਂਸੀ ਦੀ ਪੁਲਿਸ ਵਲੋਂ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ...
ਮੁੱਖ ਮੰਤਰੀ ਮਾਨ ਨੇ 'ਲਾਲ ਸਿੰਘ ਚੱਢਾ' ਫ਼ਿਲਮ ਦੇਖਣ ਤੋਂ ਬਾਅਦ ਕੀਤਾ ਟਵੀਟ, ਆਮਿਰ ਖਾਨ ਤੇ ਉਨ੍ਹਾਂ ਦੀ ਟੀਮ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 14 ਅਗਸਤ-ਇਨ੍ਹੀਂ-ਦਿਨੀਂ ਬਾਲੀਵੁੱਡ ਅਦਾਕਾਰ ਆਮਿਰ ਖਾਨ ਦੀ ਫ਼ਿਲਮ 'ਲਾਲ ਸਿੰਘ ਚੱਢਾ' ਬੇਹੱਦ ਚਰਚਾ 'ਚ ਹੈ, ਜਿਸ ਨੂੰ ਲੋਕ ਕਾਫ਼ੀ ਪਸੰਦ ਵੀ ਕਰ ਰਹੇ ਹਨ ਅਤੇ ਇਸ ਫ਼ਿਲਮ ਨੂੰ ਲੈ ਕੇ ਆਪਣੀ ਰਾਏ ਵੀ ਦੇ ਰਹੇ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...
ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਸੰਗਰੂਰ 'ਚ ਰੱਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ
. . .  1 day ago
ਸੰਗਰੂਰ, 14 ਅਗਸਤ (ਧੀਰਜ ਪਸ਼ੋਰੀਆ)-ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਅੱਜ ਸੰਗਰੂਰ 'ਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਕੈਬਨਿਟ ਮੰਤਰੀ ਨੇ ਬੱਸ ਸਟੈਂਡ ਨੇੜੇ 9.46 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇ.ਵੀ...
ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਤੇ ਸਰਹੱਦ 'ਤੇ ਹੋਇਆ ਮਿਠਾਈਆਂ ਦਾ ਅਦਾਨ-ਪ੍ਰਦਾਨ
. . .  1 day ago
ਫ਼ਾਜ਼ਿਲਕਾ, 14 ਅਗਸਤ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਫ਼ਾਜ਼ਿਲਕਾ ਸੈਕਟਰ 'ਚ ਸਾਦਕੀ ਚੌਕੀ ਦੀ ਜ਼ੀਰੋ ਲਾਈਨ ਤੇ ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਤੇ ਪਾਕਿਸਤਾਨ ਵਲੋਂ ਭਾਰਤ ਨੂੰ ਮਿਠਾਈਆਂ ਭੇਟ ਕੀਤੀਆਂ ਗਈਆਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਪੋਹ ਸੰਮਤ 553

ਖੰਨਾ / ਸਮਰਾਲਾ

ਭਾਜਪਾ ਨੇਤਾ ਸ਼ਰਮਾ ਵਲੋਂ ਕੌਂਸਲ ਠੇਕੇਦਾਰ ਅਤੇ ਅਧਿਕਾਰੀਆਂ 'ਤੇ ਬਿਨਾਂ ਕੰਮ ਕੀਤੇ 7.90 ਲੱਖ ਦਾ ਧੋਖਾ ਕਰਨ ਦੇ ਦੋਸ਼

ਖੰਨਾ, 11 ਜਨਵਰੀ (ਹਰਜਿੰਦਰ ਸਿੰਘ ਲਾਲ)- ਅੱਜ ਆਰ.ਟੀ.ਆਈ. ਸੈੱਲ ਪੰਜਾਬ ਕਿਸਾਨ ਮੋਰਚਾ ਭਾਜਪਾ ਦੇ ਪ੍ਰਧਾਨ ਸਤੀਸ਼ ਸ਼ਰਮਾ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਆਰ.ਟੀ.ਆਈ. ਅਧੀਨ ਮਿਲੇ ਦਸਤਾਵੇਜ਼ਾਂ ਦੀ ਜਾਂਚ ਅਤੇ ਮੌਕੇ ਤੇ ਕੰਮ ਦਾ ਮੁਆਇਨਾ ਕਰਨ ਉਪਰੰਤ ਸਰਕਾਰ ਨਾਲ ਜਾਅਲੀ ਦਸਤਾਵੇਜ਼ਾਂ ਦੇ ਆਧਾਰ ਤੇ ਕਰੀਬ 8 ਲੱਖ ਰੁਪਏ ਦੀ ਧੋਖਾਦੇਹੀ ਅਤੇ ਫਰਾਡ ਕਰਨ ਦੇ ਘੁਟਾਲੇ ਦਾ ਪਰਦਾਫਾਸ਼ ਹੋਇਆ ਹੈ¢ ਉਨ੍ਹਾਂ ਕਿਹਾ ਕਿ ਇੰਟਰਲਾਕਿੰਗ ਟਾਈਲਾਂ ਲਾ ਕੇ ਪੇਮੈਂਟ ਕੀਤੇ ਜਾਣ ਦਾ ਬਾਵਜੂਦ ਅਜੇ ਤੱਕ ਮੌਕੇ 'ਤੇ ਪੁਰਾਣੀ ਕੰਕਰੀਟ ਦੀ ਗਲੀ ਹੀ ਦਿਖਾਈ ਦੇ ਰਹੀ ਹੈ | ਦੀਪਾ ਮਾਰਕੀਟ ਕਮੇਟੀ, ਵਿਸ਼ਵਕਰਮਾ ਮੰਦਰ, ਵਾਰਡ-33 'ਚ ਮੌਕੇ 'ਤੇ ਕੋਈ ਕੰਮ ਨਹੀਂ ਹੋਇਆ | ਸਤੀਸ਼ ਸ਼ਰਮਾ ਨੇ ਦੱਸਿਆ ਕਿ ਕਾਗ਼ਜ਼ਾਤ ਪ੍ਰਾਪਤ ਹੋਣ ਤੋਂ ਬਾਅਦ ਉਨ੍ਹਾਂ ਨੇ ਟੈਂਡਰ ਦੇ ਕੰਮ ਦਾ ਮੌਕਾ ਦੇਖਿਆ ਤਾਂ ਉਹ ਹੈਰਾਨ ਹੋ ਗਏ ਕਿ ਜੋ ਕੰਮ ਨਗਰ ਕੌਂਸਲ ਖੰਨਾ ਦੇ ਸਰਕਾਰੀ ਰਿਕਾਰਡ ਵਿਚ ਕੀਤਾ ਹੋਇਆ ਦਿਖਾਇਆ ਗਿਆ ਹੈ | ਉਹ ਮੌਕੇ ਤੇ ਬਿਲਕੁਲ ਉਲਟ ਸਥਿਤੀ ਵਿਚ ਹੈ, ਉਹ ਜਗ੍ਹਾ 'ਤੇ ਜਿਵੇਂ ਕਈ ਸਾਲ ਪਹਿਲਾਂ ਗਲੀਆਂ ਦੀ ਹਾਲਤ ਸੀ | ਅੱਜ ਵੀ ਉਹੀ ਹੈ, ਕੰਕਰੀਟ ਸੀਮਿੰਟ ਦੀਆਂ ਗਲੀਆਂ ਹਨ ਅਤੇ ਮੌਕੇ ਤੇ ਅੱਜ ਤੱਕ ਵੀ ਇੰਟਰਲਾਕਿੰਗ ਟਾਈਲਾਂ ਨਹੀਂ ਲੱਗੀਆਂ ਹੋਈਆਂ | ਸਤੀਸ਼ ਸ਼ਰਮਾ ਨੇ ਦੱਸਿਆ ਕਿ ਠੇਕੇਦਾਰ ਵਲੋਂ ਨਗਰ ਕੌਂਸਲ ਖੰਨਾ ਦੇ ਭਾਗ ਅਫ਼ਸਰ ਅਤੇ ਹੋਰ ਅਧਿਕਾਰੀਆਂ ਨਾਲ ਮਿਲੀ-ਭੁਗਤ ਕਰ ਕੇ ਸਰਕਾਰੀ ਮਾਪ ਪੁਸਤਕ ਨੰਬਰ 370 ਦੇ ਪੇਜ ਨੰਬਰ 26 ਅਤੇ 27 ਵਿਚ ਟੈਂਡਰ ਸਬੰਧੀ ਕੰਮ ਦੇ ਹੋ ਜਾਣ ਦੀਆਂ ਜਾਅਲੀ ਐਂਟਰੀਆਂ ਦਰਜ ਕਰਵਾ ਕੇ ਅਤੇ ਉਨ੍ਹਾਂ ਨੂੰ ਦਰੁਸਤ ਦਿਖਾ ਕੇ ਜਿਹੜਾ ਕੰਮ ਹੋਇਆ ਹੀ ਨਹੀਂ, ਉਸ ਦਾ ਜਾਅਲੀ ਬਿਲ ਵੀ ਤਿਆਰ ਕਰਵਾ ਲਿਆ ਗਿਆ ਜਿਸ ਬਿਲ ਵਿਚ ਸਕਿਓਰਟੀ, ਇਨਕਮ ਟੈਕਸ, ਲੇਬਰ ਸੈੱਸ ਅਤੇ ਜੀ.ਐਸ.ਟੀ.ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਮਾਪ ਪੁਸਤਕ ਨੰਬਰ 370 ਦੇ ਪੇਜ਼ ਨੰਬਰ 27 ਤੇ ਕੱਟੇ ਦਰਸਾਏ ਗਏ ਹਨ¢ ਜਿਸ ਦੇ ਆਧਾਰ ਤੇ ਜਾਅਲੀ ਕੰਪਲੀਸ਼ਨ ਸਰਟੀਫਿਕੇਟ ਵੀ ਕੰਮ ਦਾ ਤਿਆਰ ਕਰ ਦਿੱਤਾ ਗਿਆ¢ ਉਕਤ ਸਾਰੀਆਂ ਐਂਟਰੀਆਂ ਸਰਕਾਰੀ ਰਿਕਾਰਡ ਵਿਚ ਗਹਿਰੀ ਸਾਜ਼ਿਸ਼ ਤਹਿਤ ਜਾਅਲੀ ਦਰਜ ਕੀਤੀਆਂ ਗਈਆਂ ਹਨ | ਸਤੀਸ਼ ਸ਼ਰਮਾ ਨੇ ਦੱਸਿਆ ਕਿ ਨਗਰ ਕੌਂਸਲ ਖੰਨਾ ਦੇ ਸਕਿਓਰਟੀ ਰਜਿਸਟਰ ਦੀ ਤਸਦੀਕਸ਼ੁਦਾ ਕਾਪੀ ਦੇ ਮੁਤਾਬਿਕ ਠੇਕੇਦਾਰ ਪਰਮਜੀਤ ਸ਼ਰਮਾ ਨੂੰ ਨਾ ਕੀਤੇ ਹੋਏ ਕੰਮ ਦੀ ਸਕਿਓਰਟੀ ਰਕਮ 87, 410/-ਰੁਪਏ ਵੀ ਰਿਫੰਡ ਕੀਤੇ ਜਾ ਚੁੱਕੇ ਹਨ, ਜੋ ਗੈਰ ਕਾਨੂੰਨੀ ਹੈ | ਉਨ੍ਹਾਂ ਦੋਸ਼ ਲਾਇਆ ਕਿ ਉਕਤ ਟੈਂਡਰ ਸਬੰਧੀ ਮੌਕੇ 'ਤੇ ਕੋਈ ਵੀ ਕੰਮ ਨਾ ਹੋਣ ਦੇ ਬਾਵਜੂਦ ਠੇਕੇਦਾਰ ਅਤੇ ਕਈ ਅਧਿਕਾਰੀਆਂ ਵਲੋਂ ਆਪਸ ਵਿਚ ਹਮ ਮਸ਼ਵਰਾ ਹੋ ਕੇ ਜਾਅਲੀ ਦਸਤਾਵੇਜ਼ਾਂ ਨੂੰ ਤਿਆਰ ਕਰ ਕੇ ਜਾਅਲੀ ਬਿਲ, ਜਾਅਲੀ ਕੰਪਲੀਸ਼ਨ ਸਰਟੀਫਿਕੇਟ ਨੂੰ ਦਰੁਸਤ ਦਿਖਾ ਕੇ ਸਕਿਓਰਟੀ ਰਕਮ ਰਿਫੰਡ ਕਰ ਕੇ ਅਤੇ ਪੇਮੈਂਟ ਦੀ ਅਦਾਇਗੀ ਕਰ ਕੇ ਸਰਕਾਰ ਨਾਲ ਧੋਖਾਦੇਹੀ ਤੇ ਫਰਾਡ ਕਰਨ ਦਾ ਘੋਟਾਲਾ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਬਾਰੇ ਪੰਜਾਬ ਸਰਕਾਰ ਦੇ ਵੱਖ-ਵੱਖ ਉਚ ਅਧਿਕਾਰੀਆਂ ਨੂੰ ਸਰਕਾਰ ਨਾਲ ਧੋਖਾਦੇਹੀ ਅਤੇ ਫਰਾਡ ਕਰਨ ਸਬੰਧੀ ਸ਼ਿਕਾਇਤ ਕੀਤੀ ਗਈ ਤੇ ਫ਼ੌਜਦਾਰੀ ਮੁਕੱਦਮਾ ਦਰਜ ਕਰਨ ਸਬੰਧੀ ਮੰਗ ਵੀ ਕੀਤੀ ਗਈ ਹੈ |

ਕੂੜੇ ਦੇ ਡੰਪ ਕੋਲੋਂ ਲੋਕਾਂ ਦਾ ਲੰਘਣਾ ਹੋਇਆ ਔਖਾ

ਸਮਰਾਲਾ, 11 ਜਨਵਰੀ (ਕੁਲਵਿੰਦਰ ਸਿੰਘ)- ਪਿਛਲੇ ਕਾਫ਼ੀ ਸਮੇਂ ਤੋਂ ਸਥਾਨਕ ਖੰਨਾ ਰੋਡ 'ਤੇ ਸਥਿਤ ਸ਼ਹਿਰ ਦੀਆਂ ਦੋਵੇਂ ਵੱਡੀਆਂ ਕਾਲੋਨੀਆਂ ਦੇ ਵਿਚਕਾਰ ਹਾਈਵੇ 'ਤੇ ਗਊਸ਼ਾਲਾ ਦੇ ਸਾਹਮਣੇ ਕੂੜੇ ਦੇ ਵੱਡੇ-ਵੱਡੇ ਢੇਰਾ ਕੋਲ ਆਵਾਰਾ ਗਊਆਂ ਦਾ ਰੋਡ ਤੇ ਖੜ੍ਹੇ ਹੋ ਕੇ ਕੂੜੇ ...

ਪੂਰੀ ਖ਼ਬਰ »

ਰਾਮ ਸਿੰਘ ਰਾਣਾ ਦਾ ਮੈਸੀ ਟਰੈਕਟਰ ਤੇ ਸੋਨ ਤਗਮੇ ਨਾਲ ਸਨਮਾਨ

ਈਸੜੂ/ਜੌੜੇਪੁਲ ਜਰਗ, 11 ਜਨਵਰੀ (ਬਲਵਿੰਦਰ ਸਿੰਘ, ਪਾਲਾ ਰਾਜੇਵਾਲੀਆ)- ਕਿਸਾਨੀ ਸੰਘਰਸ਼ 'ਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਗੋਲਡਨ ਹੱਟ ਦੇ ਮਾਲਕ ਰਾਮ ਸਿੰਘ ਰਾਣਾ ਦਾ ਅੱਜ ਪਿੰਡ ਪੰਜਰੁੱਖਾ ਵਿਖੇ ਮੈਸੀ ਟਰੈਕਟਰ, ਈਸੜੂ ਵਿਖੇ ਇਲਬਾਲ ਸਿੰਘ ਕੈਨੇਡਾ ਵਲੋਂ ਸੋਨ ਤਗਮੇ ...

ਪੂਰੀ ਖ਼ਬਰ »

ਪਾਵਰ ਲਿਫ਼ਟਿੰਗ ਦੇ ਬੈਂਚ ਪ੍ਰੈੱਸ ਕੈਟਾਗਰੀ 'ਚ ਅਮਰਿੰਦਰ ਸਿੰਘ ਨੇ ਜਿੱਤਿਆ ਸੋਨ ਤਗਮਾ

ਮਾਛੀਵਾੜਾ ਸਾਹਿਬ, 11 ਜਨਵਰੀ (ਮਨੋਜ ਕੁਮਾਰ)- ਪਿੰਡ ਲੱਖੋਵਾਲ ਕਲਾਂ ਦੇ 35 ਸਾਲਾ ਅਮਰਿੰਦਰ ਸਿੰਘ ਨੇ ਕਰਨਾਲ (ਹਰਿਆਣਾ) ਵਿਖੇ 100% ਰਾਅ ਪਾਵਰਲਿਫਟਿੰਗ ਫੈਡਰੇਸ਼ਨ ਇੰਡੀਆ ਯੂ.ਐਸ.ਏ. ਦੇ ਬੈਨਰ ਹੇਠ ਪਾਵਰ ਲਿਫ਼ਟਿੰਗ ਦੇ ਬੈਂਚ ਪ੍ਰੈੱਸ ਕੈਟਾਗਰੀ ਵਿਚ ਪਹਿਲਾ ਸਥਾਨ ...

ਪੂਰੀ ਖ਼ਬਰ »

ਕਿਸਾਨ ਆਗੂਆਂ ਦੀ ਆੜ੍ਹਤੀ ਐਸੋਸੀਏਸ਼ਨ ਨਾਲ ਮੀਟਿੰਗ

ਅਹਿਮਦਗੜ੍ਹ, 11 ਜਨਵਰੀ (ਪੁਰੀ) ਕਿਸਾਨਾਂ ਤੇ ਆੜ੍ਹਤੀਆਂ ਦੀ ਪੁਰਾਣੀ ਸਾਂਝ ਨੂੰ ਬਰਕਰਾਰ ਰੱਖਣ ਲਈ ਕਿਸਾਨ ਆਗੂਆਂ ਨੇ ਆੜ੍ਹਤੀ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ | ਝੋਨੇ ਤੇ ਕਣਕ ਦੇ ਸੀਜ਼ਨ ਦੌਰਾਨ ਖ਼ਰੀਦ ਸਬੰਧੀ ਦੋਨਾਂ ਧਿਰਾਂ ਨੂੰ ਪੇਸ਼ ਆਉਂਦੀਆਂ ਮੁਸ਼ਕਲਾਂ ...

ਪੂਰੀ ਖ਼ਬਰ »

ਐਸ.ਕੇ. ਆਫ਼ ਮਿਊਜ਼ਿਕ ਸਕੂਲ ਨੇ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ

ਸਮਰਾਲਾ, 11 ਜਨਵਰੀ (ਕੁਲਵਿੰਦਰ ਸਿੰਘ)- ਐਸ.ਕੇ. ਆਫ਼ ਮਿਊਜ਼ਿਕ ਸਕੂਲ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਸਮਾਗਮ 'ਚ ਸਤਿੰਦਰ ਸਿੰਘ ਬਹਿਲੋਲਪੁਰ, ਡਾ. ਕੁਲਦੀਪ ਸਿੰਘ ਸਮਰਾਲਾ ਅਤੇ ਰਜਿੰਦਰ ਸਿੰਘ ਉਚੇਚੇ ਤੌਰ 'ਤੇ ਪੁੱਜੇ | ...

ਪੂਰੀ ਖ਼ਬਰ »

ਵਾਰਡ-33 'ਚ ਕਾਂਗਰਸ ਦੇ ਘਪਲਾ ਉਜਾਗਰ ਹੋਣ ਨਾਲ ਸੱਚਾਈ ਲੋਕਾਂ ਦੇ ਸਾਹਮਣੇ ਆਈ-ਯਾਦੂ

ਖੰਨਾ, 11 ਜਨਵਰੀ (ਹਰਜਿੰਦਰ ਸਿੰਘ ਲਾਲ)- ਸ੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਵਾਰਡ ਨੰਬਰ 33 'ਚ ਕਾਂਗਰਸ ਦੇ ਘਪਲਾ ਉਜਾਗਰ ਹੋਣ ਨਾਲ ਸਚਾਈ ਲੋਕਾਂ ਦੇ ਸਾਹਮਣੇ ਆ ਗਈ ਹੈ ਕਿ ਕਾਂਗਰਸ ਨੇ ਪਿਛਲੇ ਲੰਮੇ ਸਮੇਂ ਤੋਂ ...

ਪੂਰੀ ਖ਼ਬਰ »

10 ਗਰਾਮ ਸਮੈਕ ਸਮੇਤ ਔਰਤ ਕਾਬੂ

ਖੰਨਾ, 11 ਜਨਵਰੀ (ਮਨਜੀਤ ਧੀਮਾਨ)- ਥਾਣਾ ਸਿਟੀ-2 ਖੰਨਾ ਪੁਲਿਸ ਨੇ 10 ਗਰਾਮ ਸਮੈਕ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਗਿਆ | ਏ.ਐੱਸ.ਆਈ ਅਵਤਾਰ ਸਿੰਘ ਨੇ ਕਿਹਾ ਕਿ ਉਹ ਪੁਲਿਸ ਪਾਰਟੀ ਸਮੇਤ ਅਮਲੋਹ ਚੌਕ ਖੰਨਾ ਵਿਖੇ ਮੌਜੂਦ ਸੀ ਤਾਂ ਮੰਡੀ ਗੋਬਿੰਦਗੜ੍ਹ ਸਾਈਡ ਤੋਂ ਪੁਲ ਦੇ ਨਾਲ ...

ਪੂਰੀ ਖ਼ਬਰ »

ਹਰੀ ਝੰਡੀ ਦੇ ਬਾਅਦ ਵੀ ਕਿਉਂ ਨਹੀਂ ਬਣਿਆ ਸਰਕਾਰੀ ਕਾਲਜ, ਜਾਂਚ ਹੋਵੇ-ਭਾਜਪਾ ਆਗੂ

ਖੰਨਾ, 11 ਜਨਵਰੀ (ਹਰਜਿੰਦਰ ਸਿੰਘ ਲਾਲ)- ਕਾਂਗਰਸ ਵਲੋਂ ਖੰਨਾ ਵਿਚ ਕਾਲਜ ਖੁੱਲ੍ਹਣ ਦੀ ਮੰਗ ਵੀ ਪੂਰੀ ਨਹੀਂ ਕੀਤੀ ਗਈ | ਕਾਂਗਰਸੀ ਵਿਧਾਇਕ ਗੁਰਕੀਰਤ ਸਿੰਘ ਵਲੋਂ 30 ਅਪ੍ਰੈਲ 2017 ਨੂੰ ਐਲਾਨ ਕੀਤਾ ਸੀ ਕਿ ਖੰਨਾ ਵਿਚ ਸਰਕਾਰੀ ਕਾਲਜ ਲਈ ਹਰੀ ਝੰਡੀ ਮਿਲ ਗਈ ਹੈ ਤੇ ਸਿਰਫ਼ ...

ਪੂਰੀ ਖ਼ਬਰ »

ਅੱਜ ਬਿਜਲੀ ਬੰਦ ਰਹੇਗੀ

ਪਾਇਲ, 11 ਜਨਵਰੀ (ਨਿਜ਼ਾਮਪੁਰ)-ਐਸ. ਡੀ. ਓ. ਸੋਹਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 12 ਜਨਵਰੀ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ 132 ਕੇ. ਵੀ. ਸਬ-ਸਟੇਸ਼ਨ ਸਿਹੌੜਾ ਤੋਂ ਚਲਦੇ 11 ਕੇ. ਵੀ. ਫੀਡਰ ਧਮੋਟ ਸ਼ਹਿਰੀ ਦੀ (ਘਰੇਲੂ ਸਪਲਾਈ) ਜ਼ਰੂਰੀ ਮੁਰੰਮਤ ਕਾਰਨ ...

ਪੂਰੀ ਖ਼ਬਰ »

ਨਾਨਕਸਰ ਠਾਠ ਸਿਆੜ ਵਿਖੇ ਸੋਹਣੀ ਦਸਤਾਰ ਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕੱਲ੍ਹ

ਮਲੌਦ, 11 ਜਨਵਰੀ (ਸਹਾਰਨ ਮਾਜਰਾ)- ਸ੍ਰੀ ਨਾਨਕਸਰ ਆਸ਼ਰਮ ਟਰੱਸਟ ਸਿਆੜ ਸਾਹਿਬ ਵਲੋਂ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਸੰਤ ਬਾਬਾ ਮੀਹਾਂ ਸਿੰਘ ਸਿਆੜ ਵਾਲਿਆਂ ਦੇ ਜਨਮ ਦਿਨ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਕੁਹਾੜਾ, 11 ਜਨਵਰੀ (ਸੰਦੀਪ ਸਿੰਘ ਕੁਹਾੜਾ)- ਗ੍ਰਾਮ ਪੰਚਾਇਤ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਘੁਮੈਤ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ...

ਪੂਰੀ ਖ਼ਬਰ »

ਖੰਨਾ 'ਚ ਕੋਰੋਨਾ ਦੇ 9 ਨਵੇਂ ਕੇਸ

ਖੰਨਾ, 11 ਜਨਵਰੀ (ਹਰਜਿੰਦਰ ਸਿੰਘ ਲਾਲ)- ਕੋਰੋਨਾ ਦੀ ਤੀਜੀ ਲਹਿਰ ਨੂੰ ਦੇਖਦੇ ਹੋਏ ਖੰਨਾ ਦੇ ਸਿਵਲ ਹਸਪਤਾਲ ਵਿਚ ਕੋਵਿਡ ਜਾਂਚ ਤੇਜ਼ ਕਰ ਦਿੱਤੀ ਗਈ ਹੈ | ਅੱਜ ਸਿਵਲ ਹਸਪਤਾਲ ਵਿਚ ਕੀਤੀ ਗਈ ਜਾਂਚ ਦੌਰਾਨ ਖੰਨਾ ਸ਼ਹਿਰ ਵਿਚ 9 ਨਵੇਂ ਕੋਰੋਨਾ ਸਾਹਮਣੇ ਆਏ ਹਨ | ਇਸ ਸੰਬੰਧੀ ...

ਪੂਰੀ ਖ਼ਬਰ »

ਮਾਨਗੜ੍ਹ ਪੰਚਾਇਤ ਵਲੋਂ ਸੀ.ਐੱਚ.ਸੀ. ਕੂੰਮਕਲਾਂ ਦੀ ਮੈਡੀਕਲ ਟੀਮ ਸਨਮਾਨਿਤ

ਕੁਹਾੜਾ, 11 ਜਨਵਰੀ (ਸੰਦੀਪ ਸਿੰਘ ਕੁਹਾੜਾ)- ਕੋਰੋਨਾ 'ਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਲੁਧਿਆਣਾ ਡਾ. ਐਸ.ਪੀ. ਸਿੰਘ ਦੇ ਨਿਰਦੇਸ਼ਾਂ ਅਨੁਸਾਰ ਡਾ. ਪੁਨੀਤ ਜੁਨੇਜਾ ਸੀਨੀਅਰ ਮੈਡੀਕਲ ਅਫ਼ਸਰ ਕੂੰਮਕਲਾਂ ਦੀ ਅਗਵਾਈ ਹੇਠ ਵਿਧਾਨ ਸਭਾ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ 'ਚ ਯੋਗਦਾਨ ਪਾਉਣ ਵਾਲਿਆਂ ਨੂੰ ਕੀਤਾ ਸਨਮਾਨਿਤ

ਬੀਜਾ, 11 ਜਨਵਰੀ (ਕਸ਼ਮੀਰਾ ਸਿੰਘ ਬਗ਼ਲੀ)- ਪਿੰਡ ਰਾਏਪੁਰ ਰਾਜਪੂਤਾਂ ਵਿਖੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਸੰਘਰਸ਼ੀ ਯੋਧਿਆਂ ਦਾ ਯੂਥ ਕਿਸਾਨ ਮੋਰਚਾ ਪੰਜਾਬ ਦੇ ਪ੍ਰਧਾਨ ਬੂਟਾ ਸਿੰਘ ਰਾਏਪੁਰ ਤੇ ਗੁਰਦੁਆਰਾ ਸਾਹਿਬ ਦੇ ਮੁੱਖ ...

ਪੂਰੀ ਖ਼ਬਰ »

ਮੈਡੀਕਲ ਕਾਲਜ ਗੋਪਾਲਪੁਰ ਵਲੋਂ ਸਿਹਤ ਜਾਗਰੂਕਤਾ ਕੈਂਪ

ਡੇਹਲੋਂ, 11 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਆਯੁਰਵੈਦਿਕ ਮੈਡੀਕਲ ਕਾਲਜ ਗੋਪਾਲਪੁਰ ਵਲੋਂ ਇਲਾਕੇ ਦੇ ਸਕੂਲਾਂ ਅੰਦਰ ਵਿਦਿਆਰਥੀਆਂ ਨੂੰ ਸਿਹਤ ਸੰਭਾਲ ਸਬੰਧੀ ਲਗਾਏ ਜਾ ਰਹੇ ਜਾਗਰੂਕਤਾ ਕੈਂਪਾਂ ਦੀ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਪ੍ਰਸਿੱਧ ਸਮਾਜ ਸੇਵਕ ਸਵ. ਕਿ੍ਸ਼ਨ ਮੁਰਾਰੀ ਬੇਦੀ ਦੀ ਯਾਦ 'ਚ ਦੂਜਾ ਖ਼ੂਨਦਾਨ ਕੈਂਪ

ਖੰਨਾ, 11 ਜਨਵਰੀ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪ੍ਰਸਿੱਧ ਸਮਾਜ ਸੇਵਕ ਤੇ ਏ.ਐੱਸ ਮੈਨੇਜਮੈਂਟ ਦੇ ਸਾਬਕਾ ਜਨਰਲ ਸਕੱਤਰ ਸਵ. ਕਿ੍ਸ਼ਨ ਮੁਰਾਰੀ ਬੇਦੀ ਦੀ ਯਾਦ ਵਿਚ ਸ੍ਰੀ ਕਿ੍ਸ਼ਨ ਮੁਰਾਰੀ ਬੇਦੀ ਫਾਊਾਡੇਸ਼ਨ ਵਲੋਂ ਸਮਰਾਲਾ ਰੋਡ ਸਥਿਤ ਏ.ਐੱਸ. ਕਾਲਜ 'ਚ ਦੂਜਾ ...

ਪੂਰੀ ਖ਼ਬਰ »

ਕਮਲੇਸ਼ ਕੌਰ ਵਲੋਂ ਗਊਸ਼ਾਲਾ ਨੂੰ 5 ਲੱਖ ਦਾ ਚੈੱਕ

ਪਾਇਲ, 11 ਜਨਵਰੀ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਪਤਨੀ ਕਮਲੇਸ਼ ਕੌਰ ਨੇ ਸ਼ਹਿਰ ਪਾਇਲ ਦੀ ਗਊਸ਼ਾਲਾ ਵਿਖੇ ਲੱਗਣ ਵਾਲੇ ਸੋਲਰ ਸਿਸਟਮ ਲਈ ਗਊਸ਼ਾਲਾ ਦੇ ਅਹੁਦੇਦਾਰਾਂ ਮਨਜੀਤ ਜੋਸ਼ੀ, ਭੂਸ਼ਨ ਸੱਗੜ ਨੂੰ ਕੱਲ੍ਹ 5 ਲੱਖ ...

ਪੂਰੀ ਖ਼ਬਰ »

ਡਾ: ਬਲੱਗਣ ਹੋ ਸਕਦੇ ਹਨ ਸਮਰਾਲਾ ਹਲਕੇ ਤੋਂ ਪੰਜਾਬ ਲੋਕ ਹਿਤ ਪਾਰਟੀ ਦੇ ਉਮੀਦਵਾਰ

ਸਮਰਾਲਾ, 11 ਜਨਵਰੀ (ਗੋਪਾਲ ਸੋਫਤ)- ਅਗਲੇ ਮਹੀਨੇ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਉਮੀਦਵਾਰ ਐਲਾਨੇ ਜਾਣ ਉਪਰੰਤ ਹੋਰ ਪਛੜੀਆਂ ਸ਼੍ਰੇਣੀਆਂ ਦੇ ਆਧਾਰਤ ਬਣੀ ਪੰਜਾਬ ਲੋਕ ਹਿਤ ਪਾਰਟੀ ਦਾ ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ ਦੀ ਮਹੀਨਾਵਾਰ ਮੀਟਿੰਗ

ਸਮਰਾਲਾ, 11 ਜਨਵਰੀ (ਕੁਲਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਚੰਡੀਗੜ੍ਹ ਰੋਡ ਸਮਰਾਲਾ ਵਿਖੇ ਹੋਈ | ਇਸ ਮੀਟਿੰਗ 'ਚ ਬੇਮੌਸਮੀ ਜ਼ਿਆਦਾ ਬਾਰਿਸ਼ ਹੋਣ ਕਾਰਨ ਆਲੂਆਂ, ...

ਪੂਰੀ ਖ਼ਬਰ »

ਪ੍ਰਧਾਨ ਪੁਰੀ, ਜਥੇ. ਪੰਧੇਰਖੇੜੀ ਤੇ ਜਥੇ. ਘੁਡਾਣੀ ਦੀ ਨਿਯੁਕਤੀ ਦਾ ਸਵਾਗਤ

ਦੋਰਾਹਾ, 11 ਜਨਵਰੀ (ਮਨਜੀਤ ਸਿੰਘ ਗਿੱਲ)-ਸ਼ੋ੍ਰਮਣੀ ਅਕਾਲੀ ਦਲ ਐੱਸ. ਸੀ. ਵਿੰਗ ਮਾਲਵਾ ਜ਼ੋਨ-3 ਦੇ ਮੀਡੀਆ ਇੰਚਾਰਜ ਗੁਰਦੀਪ ਸਿੰਘ ਅੜੈਚਾ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਵੀਰ ਸਿੰਘ ਬਾਦਲ ਵਲੋਂ ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਸੰਜੀਵ ਪੁਰੀ, ਸਰਕਲ ...

ਪੂਰੀ ਖ਼ਬਰ »

50 ਗਰਾਮ ਅਫ਼ੀਮ ਸਮੇਤ ਦੋ ਕਾਬੂ

ਖੰਨਾ, 11 ਜਨਵਰੀ (ਮਨਜੀਤ ਧੀਮਾਨ)- ਸੀ.ਆਈ.ਏ. ਸਟਾਫ਼ ਪੁਲਿਸ ਨੇ 50 ਗਰਾਮ ਅਫ਼ੀਮ ਸਮੇਤ ਮੋਟਰਸਾਈਕਲ ਸਵਾਰ ਇਕ ਵਿਅਕਤੀ ਤੇ ਔਰਤ ਨੂੰ ਕਾਬੂ ਕੀਤਾ ਗਿਆ | ਏ.ਐੱਸ.ਆਈ ਤਰਵਿੰਦਰ ਕੁਮਾਰ ਨੇ ਕਿਹਾ ਕਿ ਉਹ ਪੁਲਿਸ ਪਾਰਟੀ ਸਮੇਤ ਕੀਤੀ ਗਈ ਨਾਕਾਬੰਦੀ ਦੌਰਾਨ ਸੂਆ ਪੁਲੀ ਸਮਰਾਲਾ ...

ਪੂਰੀ ਖ਼ਬਰ »

ਦਵਿੰਦਰ ਸਿੰਘ ਗਰਚਾ ਆਲ ਇੰਡੀਆ ਕਾਂਗਰਸ ਕਮੇਟੀ ਦੀ ਚੋਣ ਪ੍ਰਚਾਰ ਕਮੇਟੀ ਦੇ ਮੈਂਬਰ ਬਣੇ

ਅਹਿਮਦਗੜ੍ਹ, 11 ਜਨਵਰੀ (ਪੁਰੀ)- ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਪੰਜਾਬ ਵਿਧਾਨ ਸਭਾ ਚੋਣ ਦੌਰਾਨ ਕਾਂਗਰਸ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਅੱਜ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ | ਆਲ ਇੰਡੀਆ ਕਾਂਗਰਸ ਕਮੇਟੀ ਦੇ ਜ. ਸਕੱਤਰ ਕੇ.ਸੀ. ਵੈਨੂੰ ਗੋਪਾਲ ...

ਪੂਰੀ ਖ਼ਬਰ »

ਢਿੱਲੋਂ ਨੇ ਅਕਾਲੀ ਦਲ ਦੀ ਮਜ਼ਬੂਤੀ ਲਈ ਅਹੁਦੇਦਾਰ ਨਿਯੁਕਤ ਕੀਤੇ

ਸਮਰਾਲਾ, 11 ਜਨਵਰੀ (ਗੋਪਾਲ ਸੋਫਤ, ਕੁਲਵਿੰਦਰ ਸਿੰਘ)- ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਮਜੀਤ ਸਿੰਘ ਢਿੱਲੋਂ ਵਲੋਂ ਅੱਜ ਪਾਰਟੀ ਦੀ ਮਜ਼ਬੂਤੀ ਲਈ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ¢ ਨਵੇਂ ਚੁਣੇ ਗਏ ਅਹੁਦੇਦਾਰਾਂ 'ਚ ਹਰਮਹਿਕ ...

ਪੂਰੀ ਖ਼ਬਰ »

ਲੋਕ ਅਕਾਲੀ-ਬਸਪਾ ਗੱਠਜੋੜ ਸਰਕਾਰ ਬਣਾਉਣਗੇ-ਇੰਜੀ. ਬੋਪਾਰਾਏ

ਜੌੜੇਪੁਲ ਜਰਗ, 11 ਜਨਵਰੀ (ਪਾਲਾ ਰਾਜੇਵਾਲੀਆ)- ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਨੇ ਹਲਕਾ ਪਾਇਲ ਤੋਂ ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਡਾ. ਜਸਪ੍ਰੀਤ ਸਿੰਘ ਬੀਜਾ ਦੇ ਹੱਕ 'ਚ ਵੱਖ-ਵੱਖ ਪਿੰਡਾਂ ਵਿਚ ...

ਪੂਰੀ ਖ਼ਬਰ »

ਦੋਬੁਰਜੀ ਵਲੋਂ ਹਲਕਾ ਪਾਇਲ ਲਈ ਉਮੀਦਵਾਰ ਵਜੋਂ ਸੰਯੁਕਤ ਸਮਾਜ ਮੋਰਚਾ ਨੂੰ ਅਰਜ਼ੀ

ਦੋਰਾਹਾ, 11 ਜਨਵਰੀ (ਜਸਵੀਰ ਝੱਜ)- ਪੰਜਾਬ ਪ੍ਰਧਾਨ ਫੁਰਮਾਨ ਸਿੰਘ ਸੰਧੂ, ਕੌਮੀ ਸਕੱਤਰ ਬਲਵੰਤ ਸਿੰਘ ਬਹਿਰਾਮਕੇ, ਸੂਬਾ ਸਕੱਤਰ ਜਗਜੀਤ ਸਿੰਘ ਜੱਗੀ ਦੀ ਹਾਜ਼ਰੀ ਵਿਚ ਵਿਧਾਨ ਸਭਾ ਹਲਕਾ ਪਾਇਲ ਦੇ ਉਮੀਦਵਾਰ ਵਜੋਂ ਸੰਯੁਕਤ ਸਮਾਜ ਮੋਰਚਾ ਦੇ ਦਫ਼ਤਰ ਵਿਚ ਅਰਜ਼ੀ ਦਾਖਲ ...

ਪੂਰੀ ਖ਼ਬਰ »

ਪੰਜਾਬ 'ਚ ਸਿਆਸੀ ਹਵਾ ਕਾਂਗਰਸ ਦੇ ਹੱਕ 'ਚ-ਕਿਸ਼ਨਗੜ੍ਹ

ਜੌੜੇਪੁਲ ਜਰਗ, 11 ਜਨਵਰੀ (ਪਾਲਾ ਰਾਜੇਵਾਲੀਆ)- 'ਪੰਜਾਬ ਅੰਦਰ ਕਾਂਗਰਸ ਸਰਕਾਰ ਨੇ ਪਿਛਲੇ 3 ਕੁ ਮਹੀਨਿਆਂ 'ਚ ਹੀ ਏਨੇ ਵਿਕਾਸ ਕਾਰਜ ਕਰ ਦਿੱਤੇ ਕਿ ਪੰਜਾਬ ਦਾ ਹਰ ਵਰਗ ਕਾਂਗਰਸ ਪਾਰਟੀ ਦੀਆਂ ਨੀਤੀਆਂ ਦਾ ਦੀਵਾਨਾ ਹੀ ਹੋ ਗਿਆ | ਖ਼ਾਸ ਤੌਰ 'ਤੇ ਚਰਨਜੀਤ ਸਿੰਘ ਚੰਨੀ ਨੇ ...

ਪੂਰੀ ਖ਼ਬਰ »

ਆਜ਼ਾਦ ਉਮੀਦਵਾਰ ਮਾਨਗੜ੍ਹ ਵਲੋਂ ਚੋਣ ਦਫ਼ਤਰ ਦਾ ਉਦਘਾਟਨ

ਕੁਹਾੜਾ, 11 ਜਨਵਰੀ (ਸੰਦੀਪ ਸਿੰਘ ਕੁਹਾੜਾ)- ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉੱਤਰੇ ਸਾਬਕਾ ਫ਼ੌਜੀ ਬੁੱਧ ਸਿੰਘ ਮਾਨਗੜ੍ਹ ਵਲੋਂ ਆਪਣੇ ਸਮਰਥਕਾਂ ਨਾਲ ਬੁੱਢੇਵਾਲ ਰੋਡ ਜੰਡਿਆਲੀ ਵਿਖੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX