ਮੰਡ (ਜਲੰਧਰ), 11 ਜਨਵਰੀ (ਸੋਹਲ) - ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪਿੰਡ ਵਰਿਆਣਾ ਵਿਖੇ ਸਮੂਹ ਸੰਗਤ ਵਲੋਂ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਬੀਤੇ ਕੱਲ੍ਹ ਨਗਰ ਕੀਰਤਨ ਸਜਾਇਆ ਗਿਆ ਜੋ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਸ਼ੁਰੂ ਹੋ ਕੇ ਵਾਲਮੀਕਿ ਮੰਦਰ, ਰਵਿਦਾਸ ਭਵਨ ਅਤੇ ਪਿੰਡ ਦੀ ਪਰਿਕਰਮਾ ਕਰਦੇ ਹੋਏ ਮੁੜ ਗੁਰਦੁਆਰਾ ਸਾਹਿਬ ਆ ਕੇ ਸੰਪੂਰਨ ਹੋਇਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਸਜੇ ਗੁਰਮਤਿ ਦੀਵਾਨ 'ਚ ਭਾਈ ਸਰਮੁੱਖ ਸਿੰਘ ਬਾਜਵਾ ਦੇ ਰਾਗੀ ਜਥੇ ਨੇ ਸੰਗਤ ਨੂੰ ਗੁਰਬਾਣੀ ਅਤੇ ਗੁਰੂ ਇਤਿਹਾਸ ਸਰਵਣ ਕਰਵਾਇਆ | ਉਨ੍ਹਾਂ ਦੱਸਿਆ ਕਿ ਕਿਵੇਂ ਗੁਰੂ ਜੀ ਨੇ ਬਚਪਨ ਤੋਂ ਹੀ ਜ਼ੁਲਮ ਖਿਲਾਫ਼ ਅਵਾਜ਼ ਉਠਾਈ ਅਤੇ 9 ਸਾਲ ਦੀ ਉਮਰ 'ਚ ਪਿਤਾ ਵਾਰ ਦਿੱਤਾ, ਫ਼ਿਰ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ, ਇਹ ਸਭ ਸਾਡੇ ਲਈ ਹੀ ਕੀਤਾ | ਉਨ੍ਹਾਂ ਦੱਸਿਆ ਕਿ ਗੁਰੂ ਜੀ ਉੱਚ ਕੋਟੀ ਦੇ ਵਿਦਵਾਨ, ਸੂਰਵੀਰ, ਸੰਤ-ਸਿਪਾਹੀ ਸਨ | ਉਨ੍ਹਾਂ ਕਿਹਾ ਕਿ ਸਾਨੂੰ ਵੀ ਜ਼ਿੰਦਗੀ 'ਚ ਔਕੜਾਂ ਦਾ ਸਾਹਮਣਾ ਕਰਨ ਲਈ ਕਦੇ ਡੋਲਣਾ ਨਹੀਂ ਚਾਹੀਦਾ ਅਤੇ ਗੁਰੂ ਜੀ ਅੱਗੇ ਅਰਦਾਸ ਕਰਨੀ ਚਾਹੀਦੀ ਹੈ ਕਿ ਉਹ ਸਾਨੂੰ ਇਨ੍ਹਾਂ ਨਾਲ ਲੜਨ ਲਈ ਬਲ ਬਖ਼ਸ਼ਣ | ਉਨ੍ਹਾਂ ਸਮੂਹ ਸੰਗਤ ਨੂੰ ਗੁਰੂ ਜੀ ਵਲੋਂ ਖੰਡੇ ਬਾਟੇ ਦਾ ਅੰਮਿ੍ਤ ਛਕਣ ਦੇ ਹੁਕਮ ਨੂੰ ਮੰਨਣ ਲਈ ਪ੍ਰੇਰਿਆ | ਇਸ ਮੌਕੇ ਗੁਰੂ ਕੇ ਲੰਗਰ ਅਤੁਟ ਵਰਤਾਏ ਗਏ |
ਨਵੀਂ ਦਿੱਲੀ, 11 ਜਨਵਰੀ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਨੇ ਮੁੜ ਤੋਂ ਦਿੱਲੀ ਸਰਕਾਰ ਦੇ ਮੁਹੱਲਾ ਕਲੀਨਿਕ ਦੇ ਡਾਕਟਰਾਂ 'ਤੇ ਲਾਪਰਵਾਹੀ ਦਾ ਦੋਸ਼ ਲਾਉਂਦੇ ਹੋਏ ਕੇਜਰੀਵਾਲ 'ਤੇ ਨਿਸ਼ਾਨਾ ਸਾਧਿਆ ਹੈ | ਪ੍ਰੈਸ ਕਾਨਫਰੰਸ ਦੌਰਾਨ ...
ਨਵੀਂ ਦਿੱਲੀ, 11 ਜਨਵਰੀ (ਜਗਤਾਰ ਸਿੰਘ)- ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਚੌ. ਅਨਿਲ ਕੁਮਾਰ ਨੇ ਕਿਹਾ ਕਿ ਕਾਂਗਰਸ ਦੇ ਵਰਕਰ ਰਾਜਧਾਨੀ ਵਿਚ ਕਿਸੀ ਵੀ ਅਜਿਹੀ ਥਾਂ 'ਤੇ ਸ਼ਰਾਬ ਦੀ ਦੁਕਾਨ ਖੋਲ੍ਹਣ ਦਾ ਵਿਰੋਧ ਕਰਨਗੇ ਜਿਸ ਨੂੰ ਧਾਰਮਿਕ ਅਸਥਾਨ, ਸਕੂਲ, ...
ਨਵੀਂ ਦਿੱਲੀ, 11 ਜਨਵਰੀ (ਜਗਤਾਰ ਸਿੰਘ)-ਦਿੱਲੀ ਵਿਖੇ ਘਰੇ ਇਕਾਂਤਵਾਸ 'ਚ ਰਹਿ ਰਹੇ ਕੋਰੋਨਾ ਮਰੀਜ ਹੁਣ ਘਰ ਬੈਠ ਕੇ ਹੀ ਯੋਗਾ ਕਰ ਸਕਣਗੇ | ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਦਾ ਐਲਾਨ ਕਰਦੇ ਹੋਏ ਦੱਸਿਆ ਕਿ ਕੋਰੋਨਾ ਮਰੀਜਾਂ ਲਈ ਹਰ ਰੋਜ਼ ਯੋਗਾ ਦੀਆਂ 8 ...
ਨਵੀਂ ਦਿੱਲੀ, 11 ਜਨਵਰੀ (ਜਗਤਾਰ ਸਿੰਘ)- ਰਾਜਧਾਨੀ ਦਿੱਲੀ ਵਿਚ ਵਧਦੇ ਕੋਰੋਨਾ ਦੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਆਫ਼ਤ ਪ੍ਰਬੰਧਨ ਅਥਾਰਿਟੀ (ਡੀ. ਡੀ. ਐਮ. ਏ.) ਵੱਲੋਂ ਪਾਬੰਦੀਆਂ 'ਚ ਵਾਧਾ ਕੀਤਾ ਗਿਆ ਹੈ | ਡੀ.ਡੀ.ਐਮ.ਏ. ਵੱਲੋਂ ਨਵੀਂ ਗਾਈਡਲਾਈਨ ਜਾਰੀ ਕੀਤੀ ਗਈ ਹੈ ਜਿਸ ...
ਨਵੀਂ ਦਿੱਲੀ, 11 ਜਨਵਰੀ (ਜਗਤਾਰ ਸਿੰਘ)-ਭਾਜਪਾ ਦਿੱਲੀ ਪ੍ਰਦੇਸ਼ ਅਨੁਸੂਚਿਤ ਜਾਤੀ ਮੋਰਚਾ ਦੁਆਰਾ ਦਿੱਲੀ ਦੇ ਵੱਖ-ਵੱਖ ਇਲਾਕਿਆਂ 'ਚ ਮੌਨ ਧਰਨਾ ਦਿੱਤਾ ਗਿਆ | ਮੋਰਚੇ ਵੱਲੋਂ ਦੱਸਿਆ ਗਿਆ ਕਿ ਕਾਂਗਰਸ ਵੱਲੋਂ ਜਾਣ ਬੁੱਝ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ...
ਸਿਰਸਾ, 11 ਜਨਵਰੀ (ਭੁਪਿੰਦਰ ਪੰਨੀਵਾਲੀਆ)- ਜ਼ਿਲੇ੍ਹ 'ਚ ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਸਿਰਸਾ ਵੀ ਰੈਡ ਜੋਨ 'ਚ ਸ਼ਾਮਲ ਕੀਤਾ ਗਿਆ ਹੈ ਤੇ ਜ਼ਰੂਰੀ ਚੀਜ਼ਾਂ ਦੀਆਂ ਦੁਕਾਨਾਂ ਨੂੰ ਛੱਡ ਕੇ ਬਾਕੀ ਬਾਜ਼ਾਰ ਸ਼ਾਮ ਛੇ ਵਜੇ ਬੰਦ ਕਰਨ ਹੁਕਮ ਜਾਰੀ ਕੀਤੇ ਗਏ ਹਨ | ...
ਮੋਗਾ, 11 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਕੈਂਸਰ ਕੇਅਰ ਸੁਸਾਇਟੀ ਦੇ ਗਲੋਬਲ ਅੰਬੈਸਡਰ ਡਾ. ਕੁਲਵੰਤ ਸਿੰਘ ਧਾਲੀਵਾਲ ਨੂੰ ਅੱਜ ਇਕ ਵਿਸ਼ੇਸ਼ ਸਮਾਰੋਹ ਵਿਚ ਜੋ ਕਿ ਬਿ੍ਟਾਨਿਕਾ ਸਕੂਲ ਲੁਧਿਆਣਾ ਵਿਖੇ ਹੋਇਆ, 'ਚ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ...
ਸਿਰਸਾ, 11 ਜਨਵਰੀ (ਭੁਪਿੰਦਰ ਪੰਨੀਵਾਲੀਆ)- ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਕਰਮਚਾਰੀ ਦਾ ਦਰਜਾ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਿੰਨੀ ਸਕੱਤਰੇਤ ਦੇ ਬਾਹਰ ਅੱਜ ਵੀ ਧਰਨਾ ਜਾਰੀ ਰਿਹਾ | ਆਂਗਣਵਾੜੀ ਵਰਕਰ ...
ਸਿਰਸਾ, 11 ਜਨਵਰੀ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹੇ ਦੀ ਮੰਡੀ ਕਾਲਾਂਵਾਲੀ ਦੀ ਡੱਬਵਾਲੀ ਰੋਡ 'ਤੇ ਸਥਿਤ ਇੱਟ ਭੱਠੇ ਦੇ ਕੋਲ ਇੱਕ ਟੈਕਟਰ ਅਤੇ ਕਾਰ ਦੀ ਟੱਕਰ ਹੋਣ ਨਾਲ ਕਾਰ ਸਵਾਰ ਦੋ ਨੌਜਵਾਨ ਜ਼ਖਮੀ ਹੋ ਗਏ | ਜਿਨ੍ਹਾਂ ਨੂੰ ਕਾਲਾਂਵਾਲੀ ਦੇ ਸਿਵਲ ਹਸਪਤਾਲ 'ਚ ...
ਸਿਰਸਾ, 11 ਜਨਵਰੀ (ਭੁਪਿੰਦਰ ਪੰਨੀਵਾਲੀਆ)- ਪਹਿਲਾਂ ਗੁਲਾਬੀ ਸੁੰਡੀ ਨਾਲ ਨੁਕਸਾਨੀਆਂ ਤੇ ਹੁਣ ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜੇ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਮਿੰਨੀ ਸਕੱਤਰੇਤ ਦੇ ਬਾਹਰ ਪ੍ਰਦਰਸ਼ਨ ਕਰਕੇ ਧਰਨਾ ਦਿੱਤਾ | ਕਿਸਾਨ ...
ਪਿਹੋਵਾ, 11 ਜਨਵਰੀ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਸਾਊਥ ਏਸ਼ੀਅਨ ਟਰੈਥਲਨ 'ਚ ਨਵਾਂ ਰਿਕਾਰਡ ਕਾਇਮ ਕਰਨ ਵਾਲੇ ਐਥਲੀਟ ਸੁਭਾਸ਼ ਕਲਸਰ ਦਾ ਸਰਕਾਰੀ ਕਾਲਜ ਭੇਰੀਅਨ ਵਿਖੇ ਸਨਮਾਨ ਕੀਤਾ ਗਿਆ | ਪਿ੍ੰਸੀਪਲ ਰਾਜੇਸ਼ ਸੈਣੀ ਨੇ ਦੱਸਿਆ ਕਿ ਸਾਊਥ ਏਸ਼ੀਅਨ ਟਰੈਥਲਨ 'ਚ ...
ਇੰਦੌਰ, 11 ਜਨਵਰੀ (ਰਤਨਜੀਤ ਸਿੰਘ ਸ਼ੈਰੀ)-ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਇੰਦੌਰ ਵਿਚ ਸ਼ਰਧਾ ਨਾਲ ਮਨਾਇਆ ਗਿਆ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਮੀਤ ਸਿੰਘ ਸ਼ਾਂਤ, ਭਾਈ ਸਰਬਜੀਤ ਸਿੰਘ ਲਾਡੀ ਤੇ ...
ਰਾੜਾ ਸਾਹਿਬ - ਆਪਣੇ ਜੀਵਨ 'ਚ ਪੂਰੀ ਦਿ੍ੜਤਾ ਰੱਖਣ ਵਾਲੇ ਭਾਈ ਕਮਿੱਕਰ ਸਿੰਘ (ਮੁਕੰਦਪੁਰ) ਦਾ ਜਨਮ 1940 ਨੂੰ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਮੁਕੰਦਪੁਰ ਵਿਖੇ ਪਿਤਾ ਕਰਤਾਰ ਸਿੰਘ ਪੰਨੂੰ ਤੇ ਮਾਤਾ ਅਮਰ ਕੌਰ ਦੇ ਘਰ ਹੋਇਆ | ਆਪ ਦੇ ਪਿਤਾ ਕਰਤਾਰ ਸਿੰਘ ਪੰਨੂੰ ਖੇਤੀਬਾੜੀ ...
ਗੂਹਲਾ ਚੀਕਾ, 11 ਜਨਵਰੀ (ਓ.ਪੀ. ਸੈਣੀ)-ਪੰਜੇ ਰਾਜਾਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਜਨਤਾ ਸੂਬੇ ਦੀ ਤਰੱਕੀ ਲਈ ਆਪਣੀ ਵੋਟ ਦਾ ਇਸਤੇਮਾਲ ਕਰਕੇ ਕਮਲ ਨੂੰ ਖਿੜਨ ਦਾ ਕੰਮ ਕਰੇਗੀ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਐਮ ਪੀ ਨੈਬ ਸੈਣੀ ਨੇ ਭਾਜਪਾ ਨੇਤਾ ਰਾਜੇਸ਼ ...
ਸ਼ਾਹਬਾਦ ਮਾਰਕੰਡਾ, 11 ਜਨਵਰੀ (ਅਵਤਾਰ ਸਿੰਘ)-ਹਰਿਆਣਾ ਦੀ ਮਹਿਲਾ ਭਾਜਪਾ ਆਗੂ ਬੀਬੀ ਕਰਤਾਰ ਕੌਰ ਗਿੱਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਗੁਰੂ ਜੀ ਦੇ ਸਾਹਿਬਜ਼ਾਦੇ ...
ਸਿਰਸਾ, 11 ਜਨਵਰੀ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹੇ 'ਚ ਅੱਜ 78 ਕੋਰੋਨਾ ਪਾਜ਼ੀਟਿਵ ਦੇ ਨਵੇਂ ਕੇਸ ਆਏ ਹਨ ਜ਼ਿਲ੍ਹੇ ਵਿੱਚ ਹੁਣ 220 ਕੋਰੋਨਾ ਪਾਜ਼ੀਟਿਵ ਦੇ ਐਕਟਿਵ ਕੇਸ ਹੋ ਗਏ ਹਨ | ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਮੁਨੀਸ਼ ਬਾਂਸਲ ਨੇ ਦੱਸਿਆ ਹੈ ਕਿ ...
ਸਿਰਸਾ, 11 ਜਨਵਰੀ (ਭੁਪਿੰਦਰ ਪੰਨੀਵਾਲੀਆ)- ਇੰਨਰਵ੍ਹੀਲ ਕਲੱਬ ਕਾਲਾਂਵਾਲੀ ਵੱਲੋਂ ਕਲੱਬ ਦਾ 98ਵਾਂ ਸਥਾਪਨਾ ਦਿਵਸ ਕੇਕ ਕੱਟ ਕੇ ਮਨਾਇਆ ਅਤੇ ਬੂਟੇ ਵੀ ਲਾਏ ਗਏ | ਕਲੱਬ ਦੀ ਪ੍ਰਧਾਨ ਗੁਲਸ਼ਨ ਅਰੋੜਾ ਨੇ ਦੱਸਿਆ ਕਿ ਕਲੱਬ ਦੇ ਨਿਯਮਾਂ ਮੁਤਾਬਕ ਇਹ ਮਹੀਨਾ ਕੈਂਸਰ ਮਹੀਨੇ ...
ਸਿਰਸਾ, 11 ਜਨਵਰੀ (ਭੁਪਿੰਦਰ ਪੰਨੀਵਾਲੀਆ)- ਡੀ ਏ ਪੀ ਖਾਦ ਮਗਰੋਂ ਹੁਣ ਯੂਰੀਆ ਖਾਦ ਲੈਣ ਲਈ ਕਿਸਾਨਾਂ ਨੂੰ ਕਾਫੀ ਜਦੋਜਹਿਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਯੂਰੀਆ ਖਾਦ ਲਈ ਕਿਸਾਨਾਂ ਨੂੰ ਸਵੇਰੇ ਪੰਜ ਵਜੇ ਕੜਾਕੇ ਦੀ ਠੰਡ ਵਿੱਚ ਲਾਈਨਾਂ 'ਚ ਲੱਗਣ ਲਈ ਮਜ਼ਬੂਰ ਹੋਣਾ ...
ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)- ਗਣਤੰਤਰਤਾ ਦਿਵਸ ਸਮਾਗਮ ਸਬੰਧੀ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੀ ਪ੍ਰਧਾਨਗੀ ਹੇਠ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਿਤ ਵਿਭਾਗਾਂ ਦੇ ਜ਼ਿਲ੍ਹਾ ...
ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਹਰਮਹਿੰਦਰ ਪਾਲ, ਰਣਧੀਰ ਸਿੰਘ ਸਾਗੂ)- ਸ੍ਰੀ ਮੁਕਤਸਰ ਸਾਹਿਬ-ਜਲਾਲਾਬਾਦ ਰੋਡ 'ਤੇ ਉਸਾਰੀ ਅਧੀਨ ਫਲਾਈਓਵਰ ਦੀ ਰਿਟੇਨਿੰਗ ਵਾਲ ਰੇਲਵੇ ਵਲੋਂ ਗਲਤ ਜਗ੍ਹਾ 'ਤੇ ਕੌਂਸਲ ਦੀ ਜਗ੍ਹਾ ਉਪਰ ਬਣਾ ਕੇ ਰਾਮ ਭਗਤੀ ਮਾਰਗ ਦਾ ਰਸਤਾ ਬੰਦ ਹੋਣ ...
ਜਲਾਲਾਬਾਦ, 11 ਜਨਵਰੀ (ਕਰਨ ਚੁਚਰਾ)-ਇਕ ਪਾਸੇ ਜਿੱਥੇ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਉਮੀਦਵਾਰ ਐਲਾਨੇ ਜਾ ਚੁੱਕੇ ਹਨ, ਉੱਥੇ ਹੀ ਜਲਾਲਾਬਾਦ ਹਲਕੇ ਤੋਂ ਕਾਂਗਰਸ ਪਾਰਟੀ ਉਮੀਦਵਾਰ ਐਲਾਨਣ ਨੰੂ ਲੈ ਕੇ ਲੇਟ ਲਤੀਫ਼ੀ ਕਰ ਰਹੀ ਹੈ ਤੇ ਕਾਂਗਰਸ ਦੀ ਇਸ ਲੇਟ ਲਤੀਫ਼ੀ ਦਾ ...
ਅਬੋਹਰ, 11 ਜਨਵਰੀ (ਸੁਖਜੀਤ ਸਿੰਘ ਬਰਾੜ)-ਬੀਤੇ ਦਿਨੀਂ ਪਿੰਡ ਕਿੱਲਿ੍ਹਆਂਵਾਲੀ ਵਾਸੀ ਇਕ ਵਿਅਕਤੀ ਨੂੰ ਪਿੰਡ ਦੇ ਹੀ ਇਕ ਮੋਟਰਸਾਈਕਲ ਚਾਲਕ ਵਲੋਂ ਟੱਕਰ ਮਾਰ ਦਿੱਤੀ ਸੀ, ਜਿਸ ਦਾ ਸ੍ਰੀਗੰਗਾਨਗਰ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ ਦੀ ਅੱਜ ਮੌਤ ਹੋ ਗਈ | ...
ਮੰਡੀ ਲਾਧੂਕਾ, 11 ਜਨਵਰੀ (ਰਾਕੇਸ਼ ਛਾਬੜਾ)-ਪੰਜਾਬ ਵਿਧਾਨ ਸਭਾ ਚੋਣਾਂ ਲਈ ਚੋਣ ਕਮਿਸ਼ਨ ਨੇ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ | ਇਸ ਦੇ ਨਾਲ ਹੀ ਹੁਣ ਚੋਣ ਜ਼ਾਬਤਾ ਵੀ ਸ਼ੁਰੂ ਹੋ ਗਿਆ ਹੈ | ਚੋਣ ਕਮਿਸ਼ਨ ਵਲੋਂ ਚੋਣਾਂ ਦੀ ਤਾਰੀਖ਼ ਦਾ ਐਲਾਨ ਕਰਨ ਤੋਂ ਬਾਅਦ ਇਸ ਸਰਹੱਦੀ ...
ਤਲਵੰਡੀ ਸਾਬੋ, 11 ਜਨਵਰੀ (ਰਣਜੀਤ ਸਿੰਘ ਰਾਜੂ)-ਵੋਟਾਂ ਦੀ ਝਾਕ ਵਿਚ ਡੇਰਾ ਸਿਰਸਾ ਵਲੋਂ ਕਰਵਾਏ ਜਾਂਦੇ ਪ੍ਰੋਗਰਾਮਾਂ ਵਿਚ ਜਾਣ ਤੋਂ ਸਮੁੱਚੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਗੁਰੇਜ਼ ਕਰਨਾ ਚਾਹੀਦੈ ਕਿਉਂਕਿ ਜਿੱਥੇ ਡੇਰੇ ਦਾ ਮੁਖੀ ਬਹੁਤ ਸੰਗੀਨ ਅਪਰਾਧਾਂ ...
ਕੋਟਫ਼ੱਤਾ, 11 ਜਨਵਰੀ (ਰਣਜੀਤ ਸਿੰਘ ਬੁੱਟਰ)-ਨਜ਼ਦੀਕੀ ਪਿੰਡ ਕੋਟਭਾਰਾ ਵਿਚ ਗਲੀ ਗਲੀ ਸ਼ਰੇ੍ਹਆਮ ਵਿਕ ਰਹੇ ਚਿੱਟੇ ਦਾ ਮਾਮਲਾ ਗਰਮਾ ਗਿਆ | ਸਮੂਹਿਕ ਪਿੰਡ ਵਾਸੀਆਂ ਨੇ ਗੁਰਦੁਆਰਾ ਸਾਹਿਬ ਅੱਗੇ ਸਹੁੰ ਚੁੱਕਦਿਆ ਤਿੱਖੇ ਤੇਵਰ ਦਿਖਾਉਣ ਦਾ ਐਲਾਨ ਕੀਤਾ | ਇਕੱਠ ਵਿਚ ਉਸ ...
ਸਿਰਸਾ, 11 ਜਨਵਰੀ (ਭੁਪਿੰਦਰ ਪੰਨੀਵਾਲੀਆ)- ਆਰੋਹੀ ਸਕੂਲ ਠੇਕਾ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮਿੰਨੀ ਸਕੱਤਰੇਤ ਦੇ ਬਾਹਰ ਡੀਸੀ ਦਫ਼ਤਰ ਦੇ ਮੁੱਖ ਗੇਟ 'ਤੇ ਪ੍ਰਦਰਸ਼ਨ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ | ਪ੍ਰਦਰਸ਼ਨਕਾਰੀਆਂ ਨੇ ਪਿਛਲੇ 11 ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX