ਤਾਜਾ ਖ਼ਬਰਾਂ


ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਮੁੱਠਭੇੜ ਸ਼ੁਰੂ, ਆਪ੍ਰੇਸ਼ਨ 'ਚ ਲੱਗੇ ਪੁਲਿਸ ਤੇ ਸੀ.ਆਰ.ਪੀ.ਐਫ. ਦੇ ਜਵਾਨ
. . .  53 minutes ago
ਆਜ਼ਾਦੀ ਦਿਹਾੜੇ 'ਤੇ ਦਿੱਲੀ 'ਚ ਹੋਵੇਗੀ ਬੇਮਿਸਾਲ ਸੁਰੱਖਿਆ, 10,000 ਬਲ ਤਾਇਨਾਤ, 1000 ਕੈਮਰਿਆਂ ਦੀ ਹੋਵੇਗੀ ਨਿਗਰਾਨੀ
. . .  57 minutes ago
ਨਵੀਂ ਦਿੱਲੀ, 14 ਅਗਸਤ - ਉੱਤਰੀ ਦਿੱਲੀ ਦੇ ਡੀ.ਸੀ.ਪੀ. ਸਾਗਰ ਸਿੰਘ ਕਲਸੀ ਨੇ ਦੱਸਿਆ ਕਿ ਆਜ਼ਾਦੀ ਦਿਵਸ ਦੇ ਜਸ਼ਨਾਂ ਲਈ 10,000 ਤੋਂ ਵੱਧ ਬਲ ਤਾਇਨਾਤ ਕੀਤੇ ਗਏ ਹਨ । 1000 ਤੋਂ ਵੱਧ ਕੈਮਰੇ ਲਗਾਏ ...
ਨਵੀਂ ਦਿੱਲੀ : ਕੋਵਿਡ -19 ਦਾ ਮੁਕਾਬਲਾ ਕਰਨ ਵਿਚ ਭਾਰਤ ਦੀਆਂ ਪ੍ਰਾਪਤੀਆਂ ਕਈ ਵਿਕਸਤ ਦੇਸ਼ਾਂ ਨਾਲੋਂ ਬਿਹਤਰ ਹਨ - ਰਾਸ਼ਟਰਪਤੀ ਦਰੋਪਦੀ ਮੁਰਮੂ
. . .  about 1 hour ago
ਜੰਮੂ-ਕਸ਼ਮੀਰ : ਭਾਰਤ ਦੇ 76ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਤਿਰੰਗੇ ਨਾਲ ਚਮਕਿਆ ਮੁਬਾਰਕ ਮੰਡੀ ਕੰਪਲੈਕਸ
. . .  about 1 hour ago
ਹਰਿਆਣਾ: 'ਅਗਨੀਪਥ' ਭਰਤੀ ਰੈਲੀ ਲਈ ਹਜ਼ਾਰਾਂ ਨੌਜਵਾਨਾਂ 'ਚ ਜੋਸ਼
. . .  about 1 hour ago
"ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਮਿਲੇ ਦੀਪਕ ਬਾਲੀ
. . .  about 1 hour ago
ਮੁੱਖ ਮੰਤਰੀ ਦੀ ਆਮਦ ਤੋਂ ਤੁਰੰਤ ਬਾਅਦ ਲੁਧਿਆਣਾ ਵਿਚ ਚੱਲੀਆਂ ਗੋਲੀਆਂ , ਦੋ ਜ਼ਖਮੀ
. . .  about 1 hour ago
ਲੁਧਿਆਣਾ ,14 ਅਗਸਤ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਮੁੱਖ ਮੰਤਰੀ ਦੇ ਪਹੁੰਚਣ ਤੋਂ ਤੁਰੰਤ ਬਾਅਦ ਦੁੱਗਰੀ ਦੀ ਫੇਸ ਇਕ ਦੀ ਮਾਰਕੀਟ ਵਿਚ ਹਮਲਾਵਰਾਂ ਵਲੋਂ ਗੋਲੀਆਂ ਚਲਾਈਆਂ ਗਈਆਂ ...
ਰਾਸ਼ਟਰਪਤੀ ਦਰੋਪਦੀ ਮੁਰੂਮ ਨੇ ਦੇਸ਼ ਨੂੰ ਕੀਤਾ ਸੰਬੋਧਨ, ਕਿਹਾ, ‘2047 ਤੱਕ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਹੋਣਗੇ ਸਾਕਾਰ’
. . .  about 3 hours ago
ਨਵੀਂ ਦਿੱਲੀ, 14 ਅਗਸਤ-75ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਦੇਸ਼ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇਸ਼-ਵਿਦੇਸ਼ 'ਚ ਵੱਸਦੇ ਸਾਰੇ ਭਾਰਤੀਆਂ ਨੂੰ ਨਿੱਘੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ 14 ਅਗਸਤ ਦਾ ਦਿਨ ਵੰਡ-ਖੌਫ਼ਨਾਕ...
ਦੋ-ਰੋਜ਼ਾ ਨੈਸ਼ਨਲ ਵਰਕਸ਼ਾਪ ਦੀਆਂ ਤਿਆਰੀਆਂ ਦੇ ਜਾਇਜ਼ੇ ਸੰਬੰਧੀ ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਨੇ ਕੀਤੀ ਮੀਟਿੰਗ
. . .  about 4 hours ago
ਐੱਸ.ਏ.ਐੱਸ.ਨਗਰ, 14 ਅਗਸਤ (ਕੇ.ਐਸ. ਰਾਣਾ)- ਕੇਂਦਰੀ ਪੰਚਾਇਤ ਰਾਜ ਮੰਤਰਾਲੇ ਵਲੋਂ ਸਥਾਈ ਵਿਕਾਸ ਦੇ ਟੀਚਿਆਂ ਦੇ ਸਥਾਨੀਕਰਨ ਦੇ ਸੰਬੰਧੀ ਵੱਖ-ਵੱਖ ਸੂਬਿਆਂ ਨੂੰ ਦਿੱਤੇ 9 ਥੀਮਜ਼ 'ਤੇ ਕਰਵਾਈਆਂ ਜਾਣ ਵਾਲੀਆਂ ਕੌਮੀ ਵਰਕਸ਼ਾਪਾਂ 'ਚੋਂ ,ਪੰਜਾਬ ਸੂਬੇ 'ਚ ਪਹਿਲੀ ਵਰਕਸ਼ਾਪ 22 ਤੇ 23...
ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਕੱਚੇ ਕਾਮਿਆਂ ਦੀ ਤਿੰਨ ਦਿਨਾਂ ਹੜਤਾਲ ਮੁਲਤਵੀ
. . .  about 4 hours ago
ਬੁਢਲਾਡਾ, 14 ਅਗਸਤ (ਸਵਰਨ ਸਿੰਘ ਰਾਹੀ)-ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਅੱਜ ਤੋਂ ਸ਼ੁਰੂ ਕੀਤੀ ਤਿੰਨ ਦਿਨਾਂ ਦੀ ਹੜਤਾਲ ਮੁਲਤਵੀ ਕਰ ਦਿੱਤੀ ਹੈ...
ਅਜ਼ਾਦੀ ਦਿਹਾੜੇ ਮੌਕੇ ਫ਼ੇਜ਼ 5 ਮੁਹਾਲੀ ਦੇ ਆਮ ਆਦਮੀ ਕਲੀਨਿਕ ਨੂੰ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਕਰਨਗੇ ਲੋਕ ਅਰਪਣ
. . .  about 5 hours ago
ਐਸ.ਏ.ਐਸ. ਨਗਰ, 14 ਅਗਸਤ (ਕੇ. ਐੱਸ ਰਾਣਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਸਥਾਪਿਤ ਕੀਤੇ ਜਾ ਰਹੇ ਆਮ...
ਪਟਿਆਲਾ ਦੀ ਸਟੇਟ ਬੈਂਕ ਆਫ਼ ਇੰਡੀਆ ਬਰਾਂਚ 'ਚੋਂ 35 ਲੱਖ ਰੁਪਏ ਦੀ ਹੋਈ ਚੋਰੀ ਦੀ ਵਾਰਦਾਤ ਨੂੰ ਪਟਿਆਲਾ ਪੁਲਿਸ ਨੇ ਸੁਲਝਾਇਆ
. . .  about 5 hours ago
ਪਟਿਆਲਾ, 14 ਅਗਸਤ (ਅਮਨਦੀਪ ਸਿੰਘ)- ਪਟਿਆਲਾ ਪੁਲਿਸ ਵਲੋਂ ਸਟੇਟ ਬੈਂਕ ਆਫ਼ ਇੰਡੀਆ 'ਚ 35 ਲੱਖ ਰੁਪਏ ਦੀ ਹੋਈ ਚੋਰੀ ਦੇ ਮਾਮਲੇ 'ਚ ਮੱਧ ਪ੍ਰਦੇਸ਼ ਤੋਂ 33 ਲੱਖ 50 ਹਜ਼ਾਰ ਰੁਪਏ ਬਰਾਮਦ ਕੀਤੇ ਗਏ ਹਨ। ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ...
ਮਿਸਰ ਦੇ ਚਰਚ 'ਚ ਲੱਗੀ ਭਿਆਨਕ ਅੱਗ, ਹਾਦਸੇ 'ਚ 35 ਲੋਕਾਂ ਦੀ ਮੌਤ
. . .  about 5 hours ago
ਕਾਹਿਰਾ, 14 ਅਗਸਤ-ਮਿਸਰ ਦੇ ਗੀਜ਼ਾ ਸ਼ਹਿਰ 'ਚ ਇਕ ਚਰਚ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਅੱਗ ਦੇ ਲੱਗਣ ਨਾਲ 35 ਲੋਕਾਂ ਦੀ ਮੌਤ ਹੋ ਗਈ ਜਦਕਿ 45 ਹੋਰ ਜ਼ਖ਼ਮੀ ਹੋ ਗਏ ਹਨ।
'ਹਰ ਹੱਥ ਤਿਰੰਗਾ' ਪ੍ਰੋਗਰਾਮ ਤਹਿਤ ਬੋਲੇ ਅਰਵਿੰਦ ਕੇਜਰੀਵਾਲ, ਕਿਹਾ 'ਪੂਰੇ ਦੇਸ਼ 'ਚ ਸਭ ਤੋਂ ਉੱਚੇ ਤਿਰੰਗੇ ਦਿੱਲੀ 'ਚ ਹਨ'
. . .  about 5 hours ago
ਨਵੀਂ ਦਿੱਲੀ, 14 ਅਗਸਤ- ਦਿੱਲੀ 'ਚ ਆਯੋਜਿਤ 'ਹਰ ਹੱਥ ਤਿਰੰਗਾ' ਪ੍ਰੋਗਰਾਮ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਪੂਰਾ ਦੇਸ਼ ਇਸ ਸਮੇਂ ਦੇਸ਼ ਭਗਤੀ 'ਚ ਡੁੱਬਿਆ ਹੋਇਆ ਹੈ। ਇਹ ਸਮਾਂ ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰਨ ਦਾ...
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ, 'ਬਸ ਕੁਝ ਘੰਟਿਆਂ 'ਚ ਹੀ ਇਕ ਹੋਰ ਗਾਰੰਟੀ ਪੂਰੀ ਹੋਣ ਜਾ ਰਹੀ ਹੈ'
. . .  about 5 hours ago
ਚੰਡੀਗੜ੍ਹ, 14 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਚੋਣਾਂ ਦੌਰਾਨ ਅਸੀਂ ਪੰਜਾਬੀਆਂ ਨੂੰ ਇਕ ਵੱਡੀ ਗਾਰੰਟੀ ਦਿੱਤੀ ਸੀ ਕਿ ਹਰ ਪਿੰਡ 'ਚ ਇਕ ਆਮ ਆਦਮੀ ਕਲੀਨਿਕ ਖੋਲ੍ਹਾਂਗੇ...
ਅਟਾਰੀ ਸਰਹੱਦ 'ਤੇ ਰੀਟਰੀਟ ਸੈਰੇਮਨੀ ਦੇਖਣ ਆ ਰਹੇ ਸੈਲਾਨੀ ਤਿਰੰਗੇ ਦੇ ਰੰਗ 'ਚ ਰੰਗੇ
. . .  about 6 hours ago
ਅਟਾਰੀ, 14 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਆਜ਼ਾਦੀ ਦਿਹਾੜੇ ਮੌਕੇ ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੇਖਣ ਆ ਰਹੇ ਸੈਲਾਨੀ ਦੇਸ਼ ਦੀ ਸ਼ਾਨ ਤਿਰੰਗੇ ਦੇ ਰੰਗਾਂ 'ਚ ਆਪਣੇ ਆਪ ਨੂੰ ਰੰਗ ਰਹੇ ਹਨ। ਦਰਸ਼ਕ ਗੈਲਰੀ 'ਚ ਝੰਡੇ...
ਪ੍ਰਾਈਵੇਟ ਬੱਸ ਆਪ੍ਰੇਟਰਾਂ ਦੀਆਂ ਮੰਗਾਂ 'ਤੇ ਸਰਕਾਰ ਨਾਲ ਬਣੀ ਸਹਿਮਤੀ, ਮੀਟਿੰਗ ਉਪਰੰਤ ਧਰਨੇ ਦਾ ਪ੍ਰੋਗਰਾਮ ਕੀਤਾ ਰੱਦ
. . .  about 7 hours ago
ਚੰਡੀਗੜ੍ਹ, 14 ਅਗਸਤ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰਨ ਲਈ ਸਹਿਮਤੀ ਦੇਣ ਤੋਂ ਬਾਅਦ ਪੰਜਾਬ ਦੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੇ ਆਪਣਾ ਪ੍ਰਸਤਾਵਿਤ ਧਰਨਾ...
ਸੀ.ਆਈ.ਏ ਸਟਾਫ਼ ਫਗਵਾੜਾ ਦੇ ਇੰਚਾਰਜ ਸਿਕੰਦਰ ਸਿੰਘ ਦੀ ਰਾਸ਼ਟਰਪਤੀ ਐਵਾਰਡ ਲਈ ਹੋਈ ਚੋਣ
. . .  about 7 hours ago
ਫਗਵਾੜਾ, 14 ਅਗਸਤ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਸੀ.ਆਈ.ਏ ਸਟਾਫ਼ ਇੰਚਾਰਜ ਐੱਸ.ਆਈ. ਸਿਕੰਦਰ ਸਿੰਘ ਨੂੰ ਅੱਜ ਆਜ਼ਾਦੀ ਦਿਵਸ ਮੌਕੇ ਰਾਸ਼ਟਰਪਤੀ ਪੁਲਿਸ ਮੈਡਲ ਦੇ ਕੇ ਸਨਮਾਨ ਲਈ ਚੁਣਿਆ ਗਿਆ ਹੈ। ਸਿਕੰਦਰ ਸਿੰਘ ਵਿਰਕ ਦਾ ਜਨਮ 14-2-72 ਨੂੰ ਪਿੰਡ ਮਿੱਠਾਪੁਰ...
ਬੱਸ ਤੋਂ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ, ਇਕ ਜ਼ਖ਼ਮੀ
. . .  about 8 hours ago
ਅਜਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕਸਬਾ ਰਾਜਾਸਾਂਸੀ ਵਿਖੇ ਨਿੱਜੀ ਬੱਸ ਤੋਂ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਥਾਣਾ ਰਾਜਾਸਾਂਸੀ ਦੀ ਪੁਲਿਸ ਵਲੋਂ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ...
ਮੁੱਖ ਮੰਤਰੀ ਮਾਨ ਨੇ 'ਲਾਲ ਸਿੰਘ ਚੱਢਾ' ਫ਼ਿਲਮ ਦੇਖਣ ਤੋਂ ਬਾਅਦ ਕੀਤਾ ਟਵੀਟ, ਆਮਿਰ ਖਾਨ ਤੇ ਉਨ੍ਹਾਂ ਦੀ ਟੀਮ ਨੂੰ ਦਿੱਤੀ ਵਧਾਈ
. . .  about 8 hours ago
ਚੰਡੀਗੜ੍ਹ, 14 ਅਗਸਤ-ਇਨ੍ਹੀਂ-ਦਿਨੀਂ ਬਾਲੀਵੁੱਡ ਅਦਾਕਾਰ ਆਮਿਰ ਖਾਨ ਦੀ ਫ਼ਿਲਮ 'ਲਾਲ ਸਿੰਘ ਚੱਢਾ' ਬੇਹੱਦ ਚਰਚਾ 'ਚ ਹੈ, ਜਿਸ ਨੂੰ ਲੋਕ ਕਾਫ਼ੀ ਪਸੰਦ ਵੀ ਕਰ ਰਹੇ ਹਨ ਅਤੇ ਇਸ ਫ਼ਿਲਮ ਨੂੰ ਲੈ ਕੇ ਆਪਣੀ ਰਾਏ ਵੀ ਦੇ ਰਹੇ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...
ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਸੰਗਰੂਰ 'ਚ ਰੱਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ
. . .  about 9 hours ago
ਸੰਗਰੂਰ, 14 ਅਗਸਤ (ਧੀਰਜ ਪਸ਼ੋਰੀਆ)-ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਅੱਜ ਸੰਗਰੂਰ 'ਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਕੈਬਨਿਟ ਮੰਤਰੀ ਨੇ ਬੱਸ ਸਟੈਂਡ ਨੇੜੇ 9.46 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇ.ਵੀ...
ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਤੇ ਸਰਹੱਦ 'ਤੇ ਹੋਇਆ ਮਿਠਾਈਆਂ ਦਾ ਅਦਾਨ-ਪ੍ਰਦਾਨ
. . .  about 9 hours ago
ਫ਼ਾਜ਼ਿਲਕਾ, 14 ਅਗਸਤ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਫ਼ਾਜ਼ਿਲਕਾ ਸੈਕਟਰ 'ਚ ਸਾਦਕੀ ਚੌਕੀ ਦੀ ਜ਼ੀਰੋ ਲਾਈਨ ਤੇ ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਤੇ ਪਾਕਿਸਤਾਨ ਵਲੋਂ ਭਾਰਤ ਨੂੰ ਮਿਠਾਈਆਂ ਭੇਟ ਕੀਤੀਆਂ ਗਈਆਂ...
ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 15 ਅਗਸਤ ਤੋਂ ਪਹਿਲਾਂ 4 ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 9 hours ago
ਚੰਡੀਗੜ੍ਹ, 14 ਅਗਸਤ-15 ਅਗਸਤ ਤੋਂ ਇਕ ਦਿਨ ਪਹਿਲਾਂ ਪੰਜਾਬ ਪੁਲਿਸ ਨੇ ਦਿੱਲੀ ਪੁਲਿਸ ਦੀ ਮਦਦ ਨਾਲ 4 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦਸ ਦੇਈਏ ਕਿ ਇਨ੍ਹਾਂ ਚਾਰਾਂ ਦਾ ਪਾਕਿਸਤਾਨੀ ਏਜੰਸੀ ਆਈ.ਐੱਸ.ਆਈ. ਨਾਲ ਕੁਨੈਕਸ਼ਨ ਹੈ...
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, 13 ਲੋਕਾਂ ਦੀ ਹੋਈ ਮੌਤ
. . .  about 9 hours ago
ਲਾਹੌਰ, 14 ਅਗਸਤ-ਪਾਕਿਸਤਾਨ ਦੇ ਪੰਜਾਬ 'ਚ ਇਕ ਬੱਸ ਅਤੇ ਟਰੱਕ ਦੀ ਟੱਕਰ 'ਚ 13 ਲੋਕਾਂ ਦੀ ਮੌਤ ਹੋ ਗਈ। ਬਚਾਅ ਕਾਰਜਾਂ ਦੇ ਮੁਤਾਬਿਕ, ਸ਼ਨੀਵਾਰ ਸ਼ਾਮ ਲਾਹੌਰ ਤੋਂ ਕਰੀਬ 400 ਕਿਲੋਮੀਟਰ ਦੂਰ ਰਹੀਮ ਯਾਰ ਖਾਨ ਜ਼ਿਲ੍ਹੇ 'ਚ ਉਲਟ ਦਿਸ਼ਾ ਤੋਂ ਆ ਰਹੇ ਗੰਨੇ ਨਾਲ...
ਜ਼ਿਲ੍ਹਾ ਪ੍ਰਸ਼ਾਸਨ ਨੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੂੰ ਦਿੱਤਾ ਗਾਰਡ ਆਫ਼ ਆਨਰ
. . .  about 10 hours ago
ਸੰਗਰੂਰ, 14 ਅਗਸਤ (ਧੀਰਜ ਪਸ਼ੋਰੀਆ)-ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੂੰ ਅੱਜ ਸੰਗਰੂਰ ਪੁੱਜਣ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਵਿਧਾਇਕਾ ਨਰਿੰਦਰ ਕੌਰ ਭਰਾਜ ਵੀ ਮੌਜੂਦ ਸਨ।
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਪੋਹ ਸੰਮਤ 553

ਕਪੂਰਥਲਾ / ਫਗਵਾੜਾ

ਕੋਵਿਡ ਦੇ ਮਰੀਜ਼, 80 ਜਾਂ ਇਸ ਤੋਂ ਵੱਧ ਉਮਰ ਦੇ ਲੋਕ ਘਰ ਬੈਠੇ ਪੋਸਟਲ ਬੈਲਟ ਰਾਹੀਂ ਪਾਉਣਗੇ ਵੋਟ

10 ਲੱਖ ਜਾਂ ਇਸ ਤੋਂ ਵੱਧ ਦਾ ਲੈਣ ਦੇਣ ਕਰਨ ਵਾਲਿਆਂ 'ਤੇ ਸਖ਼ਤ ਨਜ਼ਰ ਰੱਖੀ ਜਾਵੇ-ਦੀਪਤੀ ਉੱਪਲ
ਵੀਡੀਓ ਕਾਨਫ਼ਰੰਸ ਜ਼ਰੀਏ ਚੋਣ ਸੰਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

ਕਪੂਰਥਲਾ, 11 ਜਨਵਰੀ (ਅਮਰਜੀਤ ਕੋਮਲ)-ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕੋਵਿਡ ਦੇ ਸ਼ੱਕੀ ਮਰੀਜ਼ਾਂ, 80 ਸਾਲ ਜਾਂ ਉਸ ਤੋਂ ਵੱਧ ਵਿਅਕਤੀਆਂ ਜਾਂ ਸਰੀਰਕ ਤੌਰ 'ਤੇ ਅਸਮਰਥ ਵੋਟਰ ਇਸ ਵਾਰ ਆਪਣੇ ਘਰ ਬੈਠੇ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਦੀ ਵਰਤੋਂ ਕਰ ਸਕਣਗੇ | ਇਹ ਜਾਣਕਾਰੀ ਦੀਪਤੀ ਉੱਪਲ ਜ਼ਿਲ੍ਹਾ ਚੋਣ ਕਮਿਸ਼ਨ ਨੇ ਪੋਸਟਲ ਬੈਲਟ ਦੀ ਸਹੂਲਤ ਬਾਰੇ ਵੀਡੀਓ ਕਾਨਫ਼ਰੰਸ ਰਾਹੀਂ ਚੋਣਾਂ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕਹੀ | ਉਨ੍ਹਾਂ ਕਿਹਾ ਕਿ ਕੋਰੋਨਾ ਦੇ ਤੇਜ਼ੀ ਨਾਲ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਸ ਤਰ੍ਹਾਂ ਦੇ ਵੋਟਰਾਂ ਨੂੰ ਪੋਸਟਲ ਬੈਲਟ ਦੀ ਸਹੂਲਤ ਦਿੱਤੀ ਜਾ ਰਹੀ ਹੈ | ਉਨ੍ਹਾਂ ਪੋਸਟਲ ਬੈਲਟ ਦੇ ਨੋਡਲ ਅਧਿਕਾਰੀ ਜ਼ਿਲ੍ਹਾ ਮਾਲ ਅਫ਼ਸਰ ਨੂੰ ਹਦਾਇਤ ਕੀਤੀ ਕਿ ਉਹ ਚੋਣ ਕਮਿਸ਼ਨ ਦੀ ਇਸ ਨਵੀਂ ਪਹਿਲ ਨੂੰ ਹੇਠਲੇ ਪੱਧਰ 'ਤੇ ਲਾਗੂ ਕਰਨ ਲਈ ਰਿਟਰਨਿੰਗ ਅਫ਼ਸਰਾਂ, ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਨੋਡਲ ਅਫ਼ਸਰਾਂ ਨੂੰ ਸਿਖਲਾਈ ਦੇਣ | ਜ਼ਿਲ੍ਹਾ ਚੋਣ ਅਫ਼ਸਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੂਰੀ ਚੋਣ ਪ੍ਰੀਕਿਰਿਆ ਦੌਰਾਨ ਕੋਵਿਡ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਤੇ ਚੋਣ ਅਮਲੇ 'ਚ ਤਾਇਨਾਤ ਕੀਤੇ ਸਟਾਫ਼ ਦੇ ਟੀਕਾਕਰਨ ਦੀਆਂ ਦੋਵੇਂ ਡੋਜ ਲੱਗੀਆਂ ਹੋਣ | ਉਨ੍ਹਾਂ ਕਿਹਾ ਕਿ ਚੋਣ ਖ਼ਰਚ ਬਾਰੇ ਤਾਇਨਾਤ ਟੀਮਾਂ ਤੇ ਬੈਂਕਿੰਗ ਅਧਿਕਾਰੀ ਆਪਸੀ ਤਾਲਮੇਲ ਰਾਹੀਂ ਕਿਸੇ ਵੀ ਸ਼ੱਕੀ ਲੈਣ ਦੇਣ ਬਾਰੇ ਨਿਗਰਾਨੀ ਰੱਖਣ, 10 ਲੱਖ ਜਾਂ ਇਸ ਤੋਂ ਵੱਧ ਦੀ ਲੈਣ ਦੇਣ ਸੰਬੰਧੀ ਤੁਰੰਤ ਜਾਣਕਾਰੀ ਸਾਂਝੀ ਕੀਤੀ ਜਾਵੇ | ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਲੰਬੇ ਸਮੇਂ ਤੋਂ ਬੰਦ ਪਏ ਬੈਂਕ ਖਾਤਿਆਂ ਦੇ ਅਚਾਨਕ ਸ਼ੁਰੂ ਹੋਣ ਸੰਬੰਧੀ ਵੀ ਸੂਚਨਾ ਦਿੱਤੀ ਜਾਵੇ | ਵੀਡੀਓ ਕਾਨਫ਼ਰੰਸ 'ਚ ਅਦਿੱਤਿਆ ਉੱਪਲ ਵਧੀਕ ਡਿਪਟੀ ਕਮਿਸ਼ਨਰ ਜਨਰਲ, ਐੱਸ. ਪੀ. ਆਂਗਰਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਅਨੂਪਮ ਕਲੇਰ ਤੋਂ ਇਲਾਵਾ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ |
'ਸੀ-ਵਿਜ਼ਲ' ਐਪ ਵਿਧਾਨ ਸਭਾ ਚੋਣਾਂ ਲਈ ਪਾਰਦਰਸ਼ੀ ਸਾਬਿਤ ਹੋਵੇਗੀ
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 14 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਚੋਣਾਂ ਨੂੰ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਚੋਣ ਕਮਿਸ਼ਨ ਵਲੋਂ ਜਾਰੀ ਕੀਤੀ ਗਈ ਵੱਖਰੀ ਕਿਸਮ ਦੀ 'ਸੀ-ਵਿਜ਼ਲ' ਐਪ ਦੀ ਵਿਸ਼ੇਸ਼ ਭੂਮਿਕਾ ਹੋਵੇਗੀ | ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਰੋਕਣ 'ਚ ਇਹ ਐਪ ਕਾਰਗਰ ਸਾਬਿਤ ਹੋਵੇਗੀ | ਕੋਈ ਵੀ ਵਿਅਕਤੀ ਗੂਗਲ ਪਲੇਅ ਸਟੋਰ ਤੋਂ ਇਸ ਐਪ ਨੂੰ ਡਾਊਨ ਲੋਡ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਇਸ ਐਪ ਨੂੰ ਡਾਊਨਲੋਡ ਕਰਕੇ ਆਪਣੀ ਭਾਸ਼ਾ ਦੀ ਚੋਣ ਲਈ ਮੋਬਾਈਲ ਨੰਬਰ ਐਪ ਵਿਚ ਭਰਨਾ ਪਵੇਗਾ, ਜਿਸ ਉਪਰੰਤ ਓ. ਟੀ. ਪੀ. ਪ੍ਰਾਪਤ ਹੋਣ 'ਤੇ ਇਹ ਐਪ ਕੰਮ ਕਰਨਾ ਸ਼ੁਰੂ ਕਰ ਦੇਵੇਗੀ | ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਦੀ ਪਹਿਚਾਣ ਨੂੰ ਗੁਪਤ ਰੱਖਣ ਲਈ ਇਸ ਐਪ ਨੂੰ ਬਿਨਾ ਮੋਬਾਈਲ ਨੰਬਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਇਸ ਐਪ ਰਾਹੀਂ ਚੋਣ ਜ਼ਾਬਤੇ ਦੀ ਉਲੰਘਣਾ ਸੰਬੰਧੀ ਕੋਈ ਵੀ ਲਾਈਵ ਪਰੂਫ਼ ਜਿਵੇਂ ਕਿ ਤਸਵੀਰ ਤੇ ਵੀਡੀਓ ਅਪਲੋਡ ਕੀਤੀ ਜਾ ਸਕਦੀ ਹੈ | ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਵੱਧ ਤੋਂ ਵੱਧ ਇਸ ਐਪ ਦੀ ਵਰਤੋਂ ਕਰਨ ਤੇ ਉਨ੍ਹਾਂ ਵਲੋਂ ਭੇਜੀਆਂ ਗਈਆਂ ਸ਼ਿਕਾਇਤਾਂ ਦਾ 100 ਮਿੰਟ ਦੇ ਅੰਦਰ-ਅੰਦਰ ਨਿਪਟਾਰਾ ਕੀਤਾ ਜਾਵੇਗਾ |
ਚੋਣ ਅਮਲ ਦੌਰਾਨ ਬਾਇਓ ਮੈਡੀਕਲ ਰਹਿੰਦ-ਖੂੰਹਦ ਲਈ ਕੀਤੀ ਯੋਜਨਾਬੰਦੀ
ਜ਼ਿਲ੍ਹਾ ਚੋਣ ਅਫ਼ਸਰ ਦੀਪਤੀ ਉੱਪਲ ਨੇ ਦੱਸਿਆ ਕਿ ਕੋਵਿਡ ਨਿਯਮਾਂ ਨੂੰ ਇੰਨ-ਬਿੰਨ ਲਾਗੂ ਕਰਨ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਅਮਲ ਦੌਰਾਨ ਬਾਇਓ ਮੈਡੀਕਲ ਵੈਸਟ ਦੇ ਪ੍ਰਬੰਧ ਲਈ ਵਿਸ਼ੇਸ਼ ਯੋਜਨਾਬੰਦੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ 4 ਵਿਧਾਨ ਸਭਾ ਹਲਕਿਆਂ 'ਤੇ 793 ਪੋਿਲੰਗ ਬੂਥਾਂ 'ਤੇ ਬਾਇਓ ਮੈਡੀਕਲ ਵੇਸਟ ਜਿਵੇਂ ਕਿ ਪੀ. ਪੀ. ਕਿੱਟਾਂ, ਗਲਵਜ, ਮਾਸਕ ਆਦਿ ਦੇ ਨਿਪਟਾਰੇ ਲਈ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ ਤੇ 50 ਪੋਿਲੰਗ ਬੂਥਾਂ 'ਤੇ ਨੇੜਲੇ ਮੁੱਢਲੇ ਸਿਹਤ ਕੇਂਦਰਾਂ ਰਾਹੀਂ, ਕਪੂਰਥਲਾ ਤੇ ਫਗਵਾੜਾ ਹਲਕਿਆਂ ਲਈ ਸਿਵਲ ਹਸਪਤਾਲਾਂ ਵਿਚ ਚੋਣ ਅਮਲ ਪੂਰਾ ਹੋਣ ਉਪਰੰਤ ਬਾਇਓ ਮੈਡੀਕਲ ਵੇਸਟ ਜਮ੍ਹਾਂ ਕਰਵਾਇਆ ਜਾਵੇਗਾ | ਉਪਰੰਤ ਮੈਡੀਕਲ ਮਾਹਿਰਾਂ ਦੀ ਨਿਗਰਾਨੀ ਹੇਠ 15 ਤੇ 16 ਫਰਵਰੀ ਨੂੰ ਅੰਮਿ੍ਤਸਰ ਬਾਇਓ ਕੇਅਰ 'ਚ ਭੇਜਿਆ ਜਾਵੇਗਾ | ਜ਼ਿਲ੍ਹਾ ਚੋਣ ਅਫ਼ਸਰ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਬਾਇਓ ਮੈਡੀਕਲ ਵੇਸਟ ਨੂੰ ਇਕੱਤਰ ਕਰਨ ਲਈ ਰੂਟ ਪਲਾਨ ਤਿਆਰ ਕੀਤਾ ਜਾਵੇ |
ਵੋਟਰ ਚੋਣ ਜ਼ਾਬਤੇ ਦੀ ਉਲੰਘਣਾ ਸੰਬੰਧੀ ਸ਼ਿਕਾਇਤ ਜਾਂ ਇਤਰਾਜ਼ 'ਸੀ-ਵਿਜ਼ਲ' 'ਤੇ ਦੇਣ
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣਾਂ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸੰਬੰਧੀ ਸ਼ਿਕਾਇਤਾਂ ਜਾਂ ਇਤਰਾਜ਼ 'ਸੀ-ਵਿਜ਼ਲ' ਐਪ ਤੋਂ ਇਲਾਵਾ ਟੋਲ ਫ਼੍ਰੀ ਨੰਬਰ 1950 ਜਾਂ 01822-292001 'ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਭੁਲੱਥ ਹਲਕੇ ਵਿਚ 01822-244202, ਕਪੂਰਥਲਾ ਹਲਕੇ ਲਈ 08122-292020, ਸੁਲਤਾਨਪੁਰ ਲੋਧੀ ਹਲਕੇ ਲਈ 01828-222525, ਫਗਵਾੜਾ ਹਲਕੇ ਲਈ 01824-260201 ਨੰਬਰਾਂ 'ਤੇ ਸ਼ਿਕਾਇਤ ਦਰਜ ਹੋ ਸਕੇਗੀ |

ਚੋਣਾਂ ਦੇ ਮੱਦੇਨਜ਼ਰ ਪੁਲਿਸ ਨੇ ਕੱਢਿਆ ਫਲੈਗ ਮਾਰਚ

ਫਗਵਾੜਾ, 11 ਜਨਵਰੀ (ਹਰਜੋਤ ਸਿੰਘ ਚਾਨਾ)-ਪੰਜਾਬ 'ਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਸੰਬੰਧ 'ਚ ਲੋਕਾਂ ਦੇ ਮਨਾ 'ਚ ਸੁਰੱਖਿਆ ਦੀ ਭਾਵਨਾ ਨੂੰ ਯਕੀਨੀ ਬਣਾਉਣ ਲਈ ਅੱਜ ਪੰਜਾਬ ਪੁਲਿਸ ਤੇ ਸੀ. ਆਰ. ਪੀ. ਦੀ ਟੀਮ ਨੇ ਸਾਂਝੇ ਤੌਰ 'ਤੇ ਸ਼ਹਿਰ 'ਚ ਫਲੈਗ ਮਾਰਚ ਕੱਢਿਆ ਜੋ ਬੰਗਾ ਰੋਡ ...

ਪੂਰੀ ਖ਼ਬਰ »

ਮੋਬਾਈਲਾਂ ਦੀ ਦੁਕਾਨ ਤੋਂ ਨੌਸਰਬਾਜ਼ ਮੋਬਾਈਲ ਲੈ ਕੇ ਫ਼ਰਾਰ

ਫਗਵਾੜਾ, 11 ਜਨਵਰੀ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਚਹੇੜੂ ਵਿਖੇ ਲਾਅ ਗੇਟ ਨਜ਼ਦੀਕ ਇੱਕ ਮੋਬਾਈਲਾਂ ਦੀ ਦੁਕਾਨ 'ਤੇ ਦੋ ਨੌਸਰਬਾਜ਼ ਦੋ ਮਹਿੰਗੇ ਮੋਬਾਈਲ ਲੈ ਕੇ ਫ਼ਰਾਰ ਹੋ ਗਏ, ਜਿਸ ਸੰਬੰਧੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ | ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 138 ਨਵੇਂ ਮਾਮਲੇ ਆਏ ਸਾਹਮਣੇ

ਕਪੂਰਥਲਾ, 11 ਜਨਵਰੀ (ਸਡਾਨਾ) -ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਅੱਜ 138 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 16 ਵਿਅਕਤੀਆਂ ਨੂੰ ਠੀਕ ਹੋਣ ਉਪਰੰਤ ਛੁੱਟੀ ਦਿੱਤੀ ਗਈ ਹੈ | ਪਾਜ਼ੀਟਿਵ ਆਉਣ ਵਾਲੇ ਮਰੀਜ਼ਾਂ 'ਚ 12 ਮਰੀਜ਼ ਸੈਨਿਕ ਸਕੂਲ ਨਾਲ ਸੰਬੰਧਿਤ ਹਨ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਸਾਬਕਾ ਸਰਪੰਚ ਦੀ ਪਤਨੀ ਸੁਰਿੰਦਰ ਕੌਰ ਚੱਲ ਵਸੇ

ਨਡਾਲਾ, 11 ਜਨਵਰੀ (ਮਾਨ)-ਸੁਰਿੰਦਰ ਕੌਰ ਪਤਨੀ ਸਾਬਕਾ ਸਰਪੰਚ ਸਵ. ਜੋਗਿੰਦਰ ਸਿੰਘ ਪੁਰਦਲ ਪਿੰਡ ਤਲਵੰਡੀ ਪੁਰਦਲ ਬੀਤੇ ਦਿਨ ਅਚਾਨਕ ਅਕਾਲ ਚਲਾਣਾ ਕਰ ਗਏ ਸਨ | ਉਹਨਾਂ ਦਾ ਅੰਤਿਮ ਸੰਸਕਾਰ 13 ਜਨਵਰੀ ਦਿਨ ਵੀਰਵਾਰ ਨੂੰ ਪਿੰਡ ਤਲਵੰਡੀ ਪੁਰਦਲ ਵਿਚ ਦੁਪਹਿਰ 12 ਵਜੇ ਕੀਤਾ ...

ਪੂਰੀ ਖ਼ਬਰ »

ਮਹੇੜੂ 'ਚ ਹੋਈ ਪ੍ਰਵਾਸੀ ਭਾਰਤੀ ਦੀ ਲੁੱਟ ਦੇ ਮਾਮਲੇ 'ਚ ਪੁਲਿਸ ਦੇ ਹੱਥ ਅਜੇ ਤੱਕ ਖ਼ਾਲੀ

ਫਗਵਾੜਾ, 11 ਜਨਵਰੀ (ਹਰਜੋਤ ਸਿੰਘ ਚਾਨਾ)- ਬੀਤੀ ਰਾਤ ਇੱਥੋਂ ਦੇ ਪਿੰਡ ਮਹੇੜੂ ਵਿਖੇ ਮੱਥਾ ਟੇਕਣ ਗਏ ਪ੍ਰਵਾਸੀ ਭਾਰਤੀ ਨੂੰ ਲੁਟੇਰਿਆਂ ਵਲੋਂ ਨਿਸ਼ਾਨਾ ਬਣਾ ਕੇ ਸੋਨਾ, ਨਕਦੀ ਤੇ ਮੋਬਾਈਲ ਫ਼ੋਨ ਲੈ ਕੇ ਜਾਣ ਦੇ ਸੰਬੰਧ 'ਚ ਸਤਨਾਮਪੁਰਾ ਪੁਲਿਸ ਨੇ ਅਣਪਛਾਤੇ ਲੁਟੇਰਿਆਂ ...

ਪੂਰੀ ਖ਼ਬਰ »

ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਲੋਕ ਹਿਤ 'ਚ ਲਿਆ ਫ਼ੈਸਲਾ-ਨਵਦੀਪ ਕੌਰ

ਕਾਲਾ ਸੰਘਿਆਂ, 11 ਜਨਵਰੀ (ਬਲਜੀਤ ਸਿੰਘ ਸੰਘਾ)-ਸਰਕਾਰ ਦੇ ਬਹੁਤੇ ਵਿਭਾਗਾਂ ਦੇ ਮੁਲਾਜ਼ਮ ਅਤੇ ਆਰਜ਼ੀ ਤੌਰ 'ਤੇ ਸਰਕਾਰੀ ਵਿਭਾਗਾਂ 'ਚ ਕੰਮ ਕਰ ਰਹੇ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਰੋਸ ਪ੍ਰਦਰਸ਼ਨ, ਲੀਡਰਾਂ ਦਾ ਘਿਰਾਓ ਅਤੇ ...

ਪੂਰੀ ਖ਼ਬਰ »

ਪੰਜਾਬ 'ਚ ਕਾਂਗਰਸ ਸਰਕਾਰ ਬਣਦੇ ਹੀ ਮੁਸਲਮਾਨਾਂ ਨੂੰ ਸਿੱਖਿਅਤ ਕਰਨ ਲਈ ਮਦਰੱਸਾ ਕੌਂਸਲ ਬਣਾਵਾਂਗੇ-ਪਰਵੇਜ਼ ਸਿੱਦੀਕੀ

ਫਗਵਾੜਾ, 11 ਜਨਵਰੀ (ਹਰਜੋਤ ਸਿੰਘ ਚਾਨਾ)-ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਾਸ਼ਟਰੀ ਅਲਪਸੰਖਿਅਕ ਆਰਕਸ਼ਨ ਮੋਰਚਾ ਨੇ ਹਾਲ 'ਚ ਹੀ ਚੰਡੀਗੜ੍ਹ 'ਚ ਕਾਂਗਰਸ ਨੂੰ ਸਮਰਥਨ ਦੇਣ ਦਾ ਫ਼ੈਸਲਾ ਕੀਤਾ ਸੀ | ਰਾਸ਼ਟਰੀ ਅਲਪਸੰਖਿਅਕ ਆਰਕਸ਼ਨ ਮੋਰਚਾ ਦੇ ਕੌਮੀ ਪ੍ਰਧਾਨ ...

ਪੂਰੀ ਖ਼ਬਰ »

ਦਰਬਾਰ ਨੂਰ-ਏ-ਖ਼ੁਦਾ ਬਾਬਾ ਮੰਗੂ ਸ਼ਾਹ ਪਿੰਡ ਸਾਹਨੀ ਵਿਖੇ ਸਾਲਾਨਾ ਗਿਆਰ੍ਹਵੀਂ ਉਰਸ ਸੰਬੰਧੀ ਪੋਸਟਰ ਜਾਰੀ

ਖਲਵਾੜਾ, 11 ਜਨਵਰੀ (ਮਨਦੀਪ ਸਿੰਘ ਸੰਧੂ)-ਧੰਨ-ਧੰਨ ਨੂਰ-ਏ-ਖੁਦਾ ਦਰਬਾਰ ਬਾਬਾ ਮੰਗੂ ਸ਼ਾਹ ਪਿੰਡ ਸਾਹਨੀ ਵਿਖੇ 27 ਤੇ 28 ਜਨਵਰੀ ਨੂੰ ਗਰਾਮ ਪੰਚਾਇਤ ਅਤੇ ਦੇਸ਼-ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਾਲਾਨਾ ਗਿਆਰ੍ਹਵੀਂ ਉਰਸ ਸੰਬੰਧੀ ਇਕ ...

ਪੂਰੀ ਖ਼ਬਰ »

ਬਿੱਟਾ ਅਕਾਲੀ ਦਲ ਦੇ ਪੀ. ਏ. ਸੀ. ਮੈਂਬਰ ਤੇ ਭੁੱਲਾਰਾਈ ਜਨਰਲ ਕੌਂਸਲ ਮੈਂਬਰ ਬਣੇ

ਫਗਵਾੜਾ, 11 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੀ ਮਜ਼ਬੂਤੀ ਅਤੇ ਯੋਗ ਵਰਕਰਾਂ ਨੂੰ ਮਾਨ ਸਨਮਾਨ ਦੇਣ ਲਈ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਨਵੀਆਂ ਨਿਯੁਕਤੀਆਂ ਕੀਤੀਆਂ ਹਨ, ਜਿਸ 'ਚ ...

ਪੂਰੀ ਖ਼ਬਰ »

ਨਵਜੋਤ ਦਾਹੀਆ ਨੂੰ ਮਿਲਿਆ ਦੁਆਬਾ ਜਨਰਲ ਕੈਟਾਗਰੀ ਫ਼ਰੰਟ ਅਤੇ ਜਨਰਲ ਸਮਾਜ ਮੰਚ ਪੰਜਾਬ ਦਾ ਵਫ਼ਦ

ਫਗਵਾੜਾ, 11 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਦੁਆਬਾ ਜਨਰਲ ਕੈਟਾਗਰੀ ਫ਼ਰੰਟ ਪੰਜਾਬ ਅਤੇ ਜਨਰਲ ਸਮਾਜ ਮੰਚ ਪੰਜਾਬ ਦਾ ਇਕ ਵਫ਼ਦ ਅੱਜ ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਬਣਾਏ ਜਨਰਲ ਕਮਿਸ਼ਨ ਪੰਜਾਬ ਦੇ ਚੇਅਰਮੈਨ ਨਵਜੋਤ ਸਿੰਘ ਦਾਹੀਆ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ...

ਪੂਰੀ ਖ਼ਬਰ »

ਟੋਲ ਅਧਿਕਾਰੀਆਂ ਪਾਸੋਂ ਰਾਸ਼ਟਰੀ ਰਾਜ ਮਾਰਗ 'ਤੇ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਦੀ ਮੰਗ

ਢਿਲਵਾਂ, 11 ਜਨਵਰੀ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਕਰੀਬ 14 ਮਹੀਨਿਆਂ ਬਾਅਦ 6 ਜਨਵਰੀ ਨੂੰ ਦੁਬਾਰਾ ਸ਼ੁਰੂ ਹੋਏ ਟੋਲ ਪਲਾਜ਼ਾ ਢਿਲਵਾਂ ਨਜ਼ਦੀਕ ਰਾਸ਼ਟਰੀ ਰਾਜ ਮਾਰਗ 'ਤੇ ਬਿਆਸ ਨੂੰ ਜਾਂਦਿਆਂ ਸੜਕ ਦੇ ਦੋਨੋਂ ਕਿਨਾਰਿਆਂ 'ਤੇ ਵੱਖ-ਵੱਖ ਸਮਾਨ ਵੇਚਣ ਵਾਲਿਆਂ ਵਲੋਂ ...

ਪੂਰੀ ਖ਼ਬਰ »

ਯੂਥ ਅਕਾਲੀ ਆਗੂ ਪਾਰਟੀ ਦੀਆਂ ਨੀਤੀਆਂ ਘਰ ਘਰ ਤੱਕ ਪਹੁੰਚਾਉਣਗੇ-ਅਵੀ ਰਾਜਪੂਤ

ਕਪੂਰਥਲਾ, 11 ਜਨਵਰੀ (ਸਡਾਨਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਐਲਾਨੇ ਗਏ 13 ਨੁਕਾਤੀ ਪ੍ਰੋਗਰਾਮ ਨੂੰ ਯੂਥ ਆਗੂਆਂ ਵਲੋਂ ਘਰ-ਘਰ ਤੱਕ ਪਹੁੰਚਾਉਣ ਲਈ ਕੰਮ ਕੀਤਾ ਜਾ ਰਿਹਾ ਹੈ | ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਵੀ ਰਾਜਪੂਤ ਦੀ ...

ਪੂਰੀ ਖ਼ਬਰ »

ਬਿਜਲੀ ਦੀ ਮਾੜੀ ਸਪਲਾਈ ਨੂੰ ਠੀਕ ਕਰਨ ਲਈ ਐੱਸ. ਡੀ. ਓ. ਨੂੰ ਦਿੱਤਾ ਮੰਗ ਪੱਤਰ

ਨਡਾਲਾ, 11 ਜਨਵਰੀ (ਮਾਨ)-ਕਸਬਾ ਨਡਾਲਾ ਤੇ ਨੇੜਲੇ ਪਿੰਡਾਂ 'ਚ ਬਿਜਲੀ ਸਪਲਾਈ ਦੀ ਮਾੜੀ ਹਾਲਤ ਦੇ ਸੁਧਾਰ ਲਈ ਐੱਸ. ਈ. ਕਪੂਰਥਲਾ ਦੇ ਨਾਂਅ ਐੱਸ. ਡੀ. ਓ. ਨਡਾਲਾ ਜੋਗਿੰਦਰ ਸਿੰਘ ਮੰਗ ਪੱਤਰ ਦਿੱਤਾ ਗਿਆ | ਇਸ ਸੰਬੰਧੀ ਅੱਜ ਰੋਸ ਵਜੋਂ ਲੋਕਾਂ ਵਲੋਂ ਦਿੱਤਾ ਜਾਣ ਵਾਲ ਰੋਸ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕਪੂਰਥਲਾ, 11 ਜਨਵਰੀ (ਵਿ.ਪ੍ਰ.)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਗੁਰੂ ਨਾਨਕ ਨਿਵਾਸ ਮੁਹੱਲਾ ਕੇਸਰੀ ਬਾਗ ਵਿਖੇ ਮੁਹੱਲੇ ਦੀਆਂ ਸੰਗਤਾਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਨਗਰ ਕੀਰਤਨ ਸਜਾਇਆ

ਨਡਾਲਾ, 11 ਜਨਵਰੀ (ਮਾਨ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਪਿੰਡ ਇਬਰਾਹੀਮਵਾਲ ਤੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਾਲਾਨਾ ਮਹਾਨ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਹੈੱਡ ...

ਪੂਰੀ ਖ਼ਬਰ »

ਪਿੰਡ ਧਾਲੀਵਾਲ ਬੇਟ ਵਿਖੇ ਧੀਆਂ ਦੀ ਲੋਹੜੀ ਅੱਜ

ਢਿਲਵਾਂ, 11 ਜਨਵਰੀ ( ਸੁਖੀਜਾ, ਪ੍ਰਵੀਨ)-ਜਨਹਿਤ ਚੈਰੀਟੇਬਲ ਵੈੱਲਫੇਅਰ ਟਰੱਸਟ ਧਾਲੀਵਾਲ ਬੇਟ ਵਲੋਂ ਸਮਾਜ 'ਚ ਪਾਏ ਜਾ ਰਹੇ ਯੋਗਦਾਨ ਉਪਰੰਤ ਆਪਣੀ ਲੜੀ ਨੂੰ ਅੱਗੇ ਤੋਰਦਿਆਂ ਸ਼ਹੀਦ ਡਿਪਟੀ ਸ਼ੈਰਿਫ ਸੰਦੀਪ ਸਿੰਘ ਧਾਲੀਵਾਲ ਨੂੰ ਸਮਰਪਿਤ ਧੀਆਂ ਦੀ ਲੋਹੜੀ 12 ਜਨਵਰੀ ...

ਪੂਰੀ ਖ਼ਬਰ »

ਵੋਟਾਂ ਸੰਬੰਧੀ ਵੱਖ-ਵੱਖ ਮੁਕਾਬਲੇ ਕਰਵਾਏ

ਨਡਾਲਾ, 11 ਜਨਵਰੀ (ਮਾਨ)-ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਕੈਂਪਸ ਵਿਖੇ ਕਾਲਜ ਅਤੇ ਕਾਲਜੀਏਟ ਸਕੂਲ ਵਲੋਂ ਬੀਤੇ ਦਿਨੀਂ ਦਫ਼ਤਰ ਉੱਪ ਮੰਡਲ ਮੈਜਿਸਟ੍ਰੇਟ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਭੁਲੱਥ ਦੀਆਂ ਹਦਾਇਤਾਂ ਅਨੁਸਾਰ 'ਸਵੀਪ ਗਤੀਵਿਧੀਆਂ' ਸੰਬੰਧੀ ਵੋਟਾਂ ਦੀ ...

ਪੂਰੀ ਖ਼ਬਰ »

ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਮੰਨਾ ਨੇ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਬਾਬਾ ਬਕਾਲਾ ਸਾਹਿਬ, 11 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ 'ਚ ਜ਼ਮਾਨਤ ਮਿਲਣ 'ਤੇ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ ਗੁਰੂ ਸਾਹਿਬ ਦਾ ...

ਪੂਰੀ ਖ਼ਬਰ »

• ਬੀ. ਡੀ. ਪੀ. ਓ. ਨੇ ਦੋਸ਼ਾਂ ਨੂੰ ਨਕਾਰਿਆ ਸਾਹਨੀ ਪਿੰਡ ਦੇ ਸਰਪੰਚ ਨੇ ਫਗਵਾੜਾ ਤੋਂ ਬਦਲ ਕੇ ਗਏ ਬੀ. ਡੀ. ਪੀ. ਓ. 'ਤੇ ਲਗਾਏ ਗੰਭੀਰ ਦੋਸ਼

ਫਗਵਾੜਾ, 11 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਪਿੰਡ ਸਾਹਨੀ ਦੇ ਮੌਜੂਦਾ ਸਰਪੰਚ ਰਾਮਪਾਲ ਸਾਹਨੀ ਵਲੋਂ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਇਕ ਲਿਖਤੀ ਸ਼ਿਕਾਇਤ 'ਚ ਮੰਗ ਕੀਤੀ ਕਿ ਮੈਂ ਐੱਸ. ਸੀ. ਜਾਤੀ ਨਾਲ ਸੰਬੰਧਿਤ ਹੋਣ ਕਰਕੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਫਗਵਾੜਾ ...

ਪੂਰੀ ਖ਼ਬਰ »

ਸਾਹਨੀ ਪਿੰਡ ਦੇ ਸਰਪੰਚ ਨੇ ਫਗਵਾੜਾ ਤੋਂ ਬਦਲ ਕੇ ਗਏ ਬੀ. ਡੀ. ਪੀ. ਓ. 'ਤੇ ਲਗਾਏ ਗੰਭੀਰ ਦੋਸ਼

ਫਗਵਾੜਾ, 11 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਪਿੰਡ ਸਾਹਨੀ ਦੇ ਮੌਜੂਦਾ ਸਰਪੰਚ ਰਾਮਪਾਲ ਸਾਹਨੀ ਵਲੋਂ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਇਕ ਲਿਖਤੀ ਸ਼ਿਕਾਇਤ 'ਚ ਮੰਗ ਕੀਤੀ ਕਿ ਮੈਂ ਐੱਸ. ਸੀ. ਜਾਤੀ ਨਾਲ ਸੰਬੰਧਿਤ ਹੋਣ ਕਰਕੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਫਗਵਾੜਾ ...

ਪੂਰੀ ਖ਼ਬਰ »

ਤਜਿੰਦਰਪਾਲ ਪਰਮਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਪੀ. ਏ. ਸੀ. ਦਾ ਮੈਂਬਰ ਥਾਪਿਆ

ਪਾਂਸ਼ਟਾ, 11 ਜਨਵਰੀ (ਸਤਵੰਤ ਸਿੰਘ)–ਸਰਗਰਮ ਅਕਾਲੀ ਆਗੂ ਤਜਿੰਦਰਪਾਲ ਸਿੰਘ ਪਰਮਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਰਾਜਸੀ ਮਾਮਲਿਆਂ ਦੀ ਕਮੇਟੀ ਦਾ ਮੈਂਬਰ ਥਾਪੇ ਜਾਣ ਦਾ ਇਲਾਕੇ ਦੇ ਸਮੂਹ ਅਕਾਲੀ ਆਗੂਆਂ ਵਲੋਂ ਭਰਵਾਂ ਸਵਾਗਤ ਕਰਦੇ ਹੋਏ ਇਸ ਨਿਯੁਕਤੀ ਲਈ ਸੁਖਬੀਰ ...

ਪੂਰੀ ਖ਼ਬਰ »

ਪੁਲਿਸ ਮਾਰਚ ਦੌਰਾਨ ਬਿਨਾਂ ਮੁਲਾਜ਼ਮਾਂ ਤੋਂ ਰਹੀ ਇੰਡਸਟਰੀ ਏਰੀਆ ਪੁਲਿਸ ਚੌਕੀ

ਫਗਵਾੜਾ, 11 ਜਨਵਰੀ (ਹਰਜੋਤ ਸਿੰਘ ਚਾਨਾ)-ਇੰਡਸਟਰੀ ਏਰੀਆ ਚੌਂਕੀ ਅੱਜ ਉਸ ਸਮੇਂ ਪੂਰੀ ਤਰ੍ਹਾਂ ਖਾਲੀ ਰਹੀ, ਜਦੋਂ ਪੁਲਿਸ ਅਧਿਕਾਰੀ ਸ਼ਹਿਰ 'ਚ ਚੋਣਾਂ ਸੰਬੰਧੀ ਵੱਖ-ਵੱਖ ਬਾਜ਼ਾਰਾਂ 'ਚੋਂ ਫਲੈਗ ਮਾਰਚ ਕੱਢ ਰਹੇ ਸਨ ਪਰ ਇਸ ਚੌਂਕੀ ਦੇ ਦਰਵਾਜ਼ੇ ਖੁੱਲ੍ਹੇ ਹੋਏ ਸਨ ਤੇ ...

ਪੂਰੀ ਖ਼ਬਰ »

ਹਰਗੋਬਿੰਦ ਨਗਰ ਖੇਤਰ 'ਚ ਦੋ ਧਿਰਾਂ ਦੇ ਝਗੜੇ 'ਚ 4 ਜ਼ਖ਼ਮੀ

ਫਗਵਾੜਾ, 11 ਜਨਵਰੀ (ਹਰਜੋਤ ਸਿੰਘ ਚਾਨਾ)-ਫਗਵਾੜਾ ਦੇ ਹਰਗੋਬਿੰਦ ਨਗਰ ਖੇਤਰ 'ਚ ਦੋ ਧਿਰਾਂ ਦੇ ਹੋਏ ਝਗੜੇ 'ਚ 4 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ | ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਪਹਿਲੀ ਧਿਰ ਦੇ ਵਿਅਕਤੀ ...

ਪੂਰੀ ਖ਼ਬਰ »

'ਆਪ' ਉਮੀਦਵਾਰ ਰਾਣਾ ਨੇ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ

ਢਿਲਵਾਂ, 11 ਜਨਵਰੀ (ਸੁਖੀਜਾ, ਪ੍ਰਵੀਨ)–ਹਲਕਾ ਭੁਲੱਥ ਤੋਂ 'ਆਪ' ਦੇ ਉਮੀਦਵਾਰ ਰਣਜੀਤ ਸਿੰਘ ਰਾਣਾ ਵਲੋਂ ਹਲਕਾ ਭੁਲੱਥ ਦੇ ਪਿੰਡਾਂ ਮਾਂਗੇਵਾਲ, ਸੰਗੋਵਾਲ, ਗੁਡਾਣਾ, ਜੈਰਾਮਪੁਰ, ਬੁਤਾਲਾ ਆਦਿ ਪਿੰਡਾਂ 'ਚ ਸਰਕਾਰੀ ਹਦਾਇਤਾਂ ਅਨੁਸਾਰ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦਾ ਇਕ ਮੈਂਬਰ ਕਾਰ ਸਮੇਤ ਕਾਬੂ

ਤਲਵੰਡੀ ਚੋਧਰੀਆਂ, 11 ਜਨਵਰੀ (ਪਰਸਨ ਲਾਲ ਭੋਲਾ)-ਮਾੜੇ ਅਨਸਰਾਂ ਦੀਆਂ ਗਤੀਵਿਧੀਆਂ 'ਤੇ ਕਾਬੂ ਪਾਉਣ ਲਈ ਸੀਨੀਅਰ ਪੁਲਿਸ ਕਪਤਾਨ ਡੀ. ਐੱਚ. ਓਮ ਪ੍ਰਕਾਸ਼ ਕਪੂਰਥਲਾ ਦੇ ਸਰਪ੍ਰਸਤੀ, ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਰਜੇਸ਼ ਕੱਕੜ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ...

ਪੂਰੀ ਖ਼ਬਰ »

ਚੋਰਾਂ ਨੇ 2 ਦੁਕਾਨਾਂ ਨੂੰ ਬਣਾਇਆ ਆਪਣਾ ਨਿਸ਼ਾਨਾ

ਕਪੂਰਥਲਾ, 11 ਜਨਵਰੀ (ਸਡਾਨਾ) -ਬੀਤੀ ਦੇਰ ਰਾਤ ਅਣਪਛਾਤੇ ਚੋਰਾਂ ਵਲੋਂ 2 ਦੁਕਾਨਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ ਜਦਕਿ ਚੋਰ ਇਕ ਦੁਕਾਨ ਅੰਦਰੋਂ ਨਕਦੀ ਚੋਰੀ ਕਰਨ ਵਿਚ ਸਫਲ ਹੋ ਗਏ ਜਦਕਿ ਸਰਾਫ਼ਾਂ ਬਾਜ਼ਾਰ ਵਿਖੇ ਦੂਸਰੀ ਦੁਕਾਨ ਦੇ ਤਾਲੇ ਚੋਰਾਂ ਵਲੋਂ ਤੋੜੇ ਗਏ ...

ਪੂਰੀ ਖ਼ਬਰ »

ਚੋਣ ਕਮਿਸ਼ਨ ਸੰਗਤਾਂ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਬਦਲੇ ਚੋਣਾਂ ਦੀ ਤਰੀਕ-ਦਵਿੰਦਰ ਕੁਲਥਮ

ਫਗਵਾੜਾ, 11 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਸ਼੍ਰੋਮਣੀ ਗੁਰੂ ਰਵਿਦਾਸ ਮੰਦਰ ਪ੍ਰਬੰਧਕ ਕਮੇਟੀ ਫਗਵਾੜਾ ਦੇ ਪ੍ਰਧਾਨ ਦਵਿੰਦਰ ਕੁਲਥਮ ਨੇ ਕਿਹਾ ਧੰਨ-ਧੰਨ ਸਤਿਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸਮੁੱਚੀ ਦੁਨੀਆ 'ਚ 16 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ ਅਤੇ ਲੱਖਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX