ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਤੇ ਵੋਟਰਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਪੁਲਿਸ ਵਲੋਂ ਅੱਜ ਰੇਲਵੇ ਸਟੇਸ਼ਨ ਲੁਧਿਆਣਾ ਦੀ ਚੈਕਿੰਗ ਕੀਤੀ ਗਈ ਅਤੇ ਫਲੈਗ ਮਾਰਚ ਕੱਢਿਆ ਗਿਆ ਤਾਂ ਜੋ ਲੋਕਾਂ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਕੇ ਸ਼ਾਂਤਮਈ ਢੰਗ ਨਾਲ ਚੋਣ ਪ੍ਰਕਿਰਿਆ ਨੂੰ ਸਿਰੇ ਚਾੜਿ੍ਹਆ ਜਾ ਸਕੇ | ਚੈਕਿੰਗ ਦੀ ਅਗਵਾਈ ਕਰਦਿਆਂ ਡੀ.ਸੀ.ਪੀ. ਸਿਮਰਤਪਾਲ ਸਿੰਘ ਢੀਂਡਸਾ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵਲੋਂ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਤਿਆਰ-ਬਰ-ਤਿਆਰ ਹੈ | ਇਸ ਮੌਕੇ ਏ.ਸੀ.ਪੀ. ਹਰਸਿਮਰਤ ਸਿੰਘ ਸ਼ੇਤਰਾ ਵੀ ਮੌਜੂਦ ਸਨ | ਡੀ.ਸੀ.ਪੀ. ਢੀਂਡਸਾ ਨੇ ਦੱਸਿਆ ਕਿ ਅਰਧ ਫੌਜੀ ਬਲਾਂ ਦੀਆਂ ਕਈ ਕੰਪਨੀਆਂ ਪਹੁੰਚ ਗਈਆਂ ਹਨ, ਜਦੋਂਕਿ ਦੰਗਾ ਵਿਰੋਧੀ ਪੁਲਿਸ ਨੇ ਕਮਿਸ਼ਨਰੇਟ ਪੁਲਿਸ ਦੇ ਨਾਲ ਚੈਕਿੰਗ ਅਤੇ ਹੋਰ ਸੁਰੱਖਿਆ ਉਪਾਅ ਤੇਜ਼ ਕਰ ਦਿੱਤੇ ਹਨ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸੀ.ਆਰ.ਪੀ.ਐਫ. ਅਤੇ ਏ.ਆਰ.ਪੀ. ਟੀਮਾਂ ਦੀਆਂ ਹੋਰ ਕੰਪਨੀਆਂ ਪਹੁੰਚਣਗੀਆਂ | ਡੀ.ਸੀ.ਪੀ. ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਨੂੰ ਹਰ ਕੀਮਤ 'ਤੇ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਮੁਲਾਜ਼ਮਾਂ ਦੇ ਨਾਲ ਅਰਧ ਸੈਨਿਕ ਬਲਾਂ ਦੀਆਂ ਸਾਂਝੀਆਂ ਟੀਮਾਂ ਨੂੰ ਲੋਕਾਂ ਵਿਚ ਵਿਸ਼ਵਾਸ ਪੈਦਾ ਕਰਨ ਦੇ ਹਿੱਸੇ ਵਜੋਂ ਵਿਸ਼ੇਸ਼ ਤੌਰ 'ਤੇ ਕਮਜ਼ੋਰ ਖੇਤਰਾਂ ਵਿਚ ਪੈਦਲ ਮਾਰਚ ਕਰਨ ਤੋਂ ਇਲਾਵਾ ਵੱਖ-ਵੱਖ ਜਗ੍ਹਾ 'ਤੇ ਗਸ਼ਤ ਕਰਨ ਲਈ ਤਾਇਨਾਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਦੀ ਹਦੂਦ ਅੰਦਰ ਨਾਕੇ ਵੀ ਲਗਾ ਕੇ ਚੈਕਿੰਗ ਸ਼ੁਰੂ ਹੋ ਚੁੱਕੀ ਹੈ, ਜਿਹੜੀ ਕਿ ਆਉਂਦੇ ਦਿਨਾਂ ਵਿਚ ਹੋਰ ਤੇਜ਼ ਕੀਤੀ ਜਾਵੇਗੀ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਵਲੋਂ ਸਮੇਂ-ਸਮੇਂ ਸਿਰ ਜਾਰੀ ਹੁੰਦੀਆਂ ਹਦਾਇਤਾਂ ਦੀ ਪਾਲਣਾ ਨੂੰ ਹਰ ਹਾਲ ਯਕੀਨੀ ਬਣਾਉਣ ਤਾਂ ਜੋ ਚੋਣ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚਾੜ੍ਹੀ ਜਾ ਸਕੇ |
ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਦੋਸ਼ ਤਹਿਤ ਪੁਲਿਸ ਵਲੋਂ ਗਿ੍ਫ਼ਤਾਰ ਕੀਤੀ ਗਈ ਔਰਤ ਨੂੰ 10 ਸਾਲ ਕੈਦ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ ਰੇਲਵੇ ਪੁਲਿਸ ...
ਫੁੱਲਾਂਵਾਲ, 12 ਜਨਵਰੀ (ਮਨਜੀਤ ਸਿੰਘ ਦੁੱਗਰੀ)-ਨਿਊ ਏਕਤਾ ਮੰਚ ਖੇੜੀ ਝਮੇੜੀ ਲੁਧਿਆਣਾ ਵਲੋਂ 12ਵਾਂ ਲੋਹੜੀ ਮੇਲਾ ਧੀਆ ਦਾ ਪਿੰਡ ਖੇੜੀ ਝਮੇੜੀ ਵਿਖੇ ਪ੍ਰਧਾਨ ਰਾਜਾ ਖੇੜੀ ਦੀ ਅਗਵਾਈ ਵਿਚ ਕਰਵਾਇਆ ਗਿਆ | ਮੇਲੇ ਦੇ ਮੁੱਖ ਮਹਿਮਾਨ ਅਤੇ ਹਲਕਾ ਵਿਧਾਇਕ ਕੁਲਦੀਪ ਸਿੰਘ ...
ਲੁਧਿਆਣਾ, 12 ਜਨਵਰੀ (ਕਵਿਤਾ ਖੁੱਲਰ)- ਚੋਣ ਕਮਿਸ਼ਨ ਵਲੋਂ ਕੋਰੋਨਾ ਸੰਕਟ ਦੇ ਚੱਲਦੇ ਜਾਰੀ ਹਦਾਇਤਾਂ ਅਨੁਸਾਰ 'ਆਪ' ਵਾਲੰਟੀਅਰਾਂ ਨੇ ਵਿਧਾਨ ਸਭਾ ਉੱਤਰੀ ਦੇ ਉਮੀਦਵਾਰ ਚੌਧਰੀ ਲਾਲ ਲਾਲ ਬੱਗਾ ਦੇ ਪੱਖ ਵਿਚ ਨੁੱਕੜ ਬੈਠਕਾਂ ਦੀ ਬਜਾਏ ਘਰ-ਘਰ ਜਾ ਕੇ ਸਥਾਨਕ ਲੋਕਾਂ ਨੂੰ ...
ਡੇਹਲੋਂ, 12 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)- ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ.ਡੀ. ਵੈਦ ਨੇ ਦਾਅਵਾ ਕਰਦਿਆਂ ਕਿਹਾ ਕਿ ਹਲਕਾ ਗਿੱਲ ਅੰਦਰ ਕਾਂਗਰਸ ਪਾਰਟੀ ਪੂਰੀ ਤਰਾਂ ਮਜ਼ਬੂਤ ਹੈ, ਜਦਕਿ ਵਿਧਾਨ ਸਭਾ ...
ਲੁਧਿਆਣਾ, 12 ਜਨਵਰੀ (ਕਵਿਤਾ ਖੱੁਲਰ)- ਯੂਥ ਅਕਾਲੀ ਦੇ ਆਗੂ ਗਗਨਦੀਪ ਸਿੰਘ ਗਿਆਸਪੁਰਾ ਹਲਕਾ ਸਾਊਥ ਤੋਂ ਪ੍ਰਧਾਨ ਅਤੇ ਸਕੱਤਰ ਜਰਨਲ ਲੁਧਿਆਣਾ, ਹਰਮਨਦੀਪ ਸਿੰਘ ਹਰਮਨ ਮੀਤ ਪ੍ਰਧਾਨ ਯੂਥ ਅਕਾਲੀ ਦਲ ਪੰਜਾਬ, ਸੰਜੀਵ ਚੌਧਰੀ ਹਲਕਾ ਨੌਰਥ ਤੋਂ ਪ੍ਰਧਾਨ, ਗੁਰਪ੍ਰੀਤ ਸਿੰਘ ...
ਲੁਧਿਆਣਾ, 12 ਜਨਵਰੀ (ਪੁਨੀਤ ਬਾਵਾ)- ਕਿਸਾਨ ਯੂਨੀਅਨਾਂ ਵਲੋਂ ਹਰ ਵਰਗ ਨੂੰ ਨਾਲ ਲੈ ਕੇ ਤਿਆਰ ਕੀਤੇ ਗਏ ਸੰਯੁਕਤ ਸਮਾਜ ਮੋਰਚਾ ਦੇ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਲੁਧਿਆਣਾ ਵਿਖੇ ਬੂਟਾ ਲਗਾ ਕੇ ਨਵਾਂ ਪੰਜਾਬ ਸਿਰਜਣ ਦੀ ...
ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸਿੱਧਵਾਂ ਨਹਿਰ 'ਚੋਂ ਪੁਲਿਸ ਨੇ ਘਰ ਤੋਂ ਚਾਰ ਦਿਨ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸ਼ਨਾਖਤ ਸਚਿਨ (21) ਵਜੋਂ ਕੀਤੀ ਗਈ ਹੈ | ਪੁਲਿਸ ਅਨੁਸਾਰ ਸਚਿਨ ...
ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ ਵਿਚ ਭੁੱਕੀ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਡੀ.ਸੀ.ਪੀ. ਵਰਿੰਦਰ ਪਾਲ ...
ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਪਿੰਡ ਧਮੋਟ ਕਲਾ ਤੋਂ ਇਕ ਨੌਜਵਾਨ ਦੇ ਸ਼ੱਕੀ ਹਾਲਾਤ ਵਿਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਲਾਪਤਾ ਹੋਏ ਨੌਜਵਾਨ ਧਰਵਿੰਦਰ ਸਿੰਘ ਦੇ ਭਰਾ ਜਤਿੰਦਰ ਸਿੰਘ ਦੀ ਸ਼ਿਕਾਇਤ ...
ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੂਆ ਰੋਡ 'ਤੇ ਬੀਤੀ ਰਾਤ ਚੋਰ ਇਕ ਇਲੈਕਟ੍ਰੋਨਿਕ ਸਾਮਾਨ ਦੇ ਗੋਦਾਮ ਤੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਘਟਨਾ ਬੀਤੀ ਰਾਤ ਉਸ ...
ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਫਿਰੋਜ਼ ਗਾਂਧੀ ਮਾਰਕਿਟ 'ਚ ਹੋਈ ਗੁੰਡਾਗਰਦੀ ਦੇ ਮਾਮਲੇ ਵਿਚ ਪੁਲਿਸ ਨੇ 16 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਸਨੇਹ ਜੈਨ ਪਤਨੀ ਜਵਾਹਰ ਲਾਲ ਵਾਸੀ ਹੈਬੋਵਾਲ ...
ਲੁਧਿਆਣਾ, 12 ਜਨਵਰੀ (ਸਲੇਮਪੁਰੀ)- ਲੁਧਿਆਣਾ ਵਿਚ ਅੱਜ ਤੀਜੇ ਦਿਨ ਵੀ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ | ਸਿਵਲ ਸਰਜਨ ਡਾ. ਐਸ.ਪੀ. ਸਿੰਘ ਨੇ ਦੱਸਿਆ ਕਿ ਕੋਰੋਨਾ ਜਾਂਚ ਦੌਰਾਨ ਅੱਜ ਲੁਧਿਆਣਾ ਵਿਚ 801 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 724 ਪੀੜਤ ਮਰੀਜ਼ਾਂ ਦਾ ...
ਲੁਧਿਆਣਾ, 12 ਜਨਵਰੀ (ਕਵਿਤਾ ਖੁੱਲਰ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਦੇਸ਼ ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਪੁਸ਼ਪਿੰਦਰ ਸਿੰਘਲ ਦੀ ਅਗਵਾਈ 'ਚ ਪ੍ਰੋਫੈਸਰ ਵਿਵੇਕ ਬਜਾਜ, ਸੀ.ਏ. ਗੌਤਮ ...
ਲੁਧਿਆਣਾ, 12 ਜਨਵਰੀ (ਸਲੇਮਪੁਰੀ)- ਅੱਜ ਡਾਕਟਰ ਕੋਟਨਿਸ ਐਕੂਪੰਕਚਰ ਹਸਪਤਾਲ ਸਲੇਮਟਾਬਰੀ 'ਚ 15 ਤੋਂ 18 ਸਾਲ ਦੇ ਕਿਸ਼ੋਰਾਂ ਲਈ ਕੋਵਿਡ-19 ਟੀਕਾਕਰਨ ਕੈਂਪ ਲਗਾਇਆ ਗਿਆ, ਜਿਸ ਦੌਰਾਨ 60 ਕਿਸ਼ੋਰਾਂ ਦੇ ਟੀਕਾਕਰਨ ਕੀਤਾ ਗਿਆ | ਇਸ ਮੌਕੇ ਕੋਟਨਿਸ ਹਸਪਤਾਲ ਵਲੋਂ ਚਲਾਏ ਜਾ ਰਹੇ ...
ਲੁਧਿਆਣਾ, 12 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਆਗੂ ਅਤੇ ਹੋਲਸੇਲ ਕਲਾਥ ਐਂਡ ਗਾਰਮੈਂਟ ਟਰੇਡਰ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਬਾਵਾ ਨੇ ਇਕ ਵਿਸੇਸ਼ ਗੱਲਬਾਤ ਦੌਰਾਨ ਕਿਹਾ ਕਿ ਲੜਕੀਆਂ ਦੀ ਲੋਹੜੀ ਮਨਾਉਣਾ ਅਤਿ ...
ਲੁਧਿਆਣਾ, 12 ਜਨਵਰੀ (ਕਵਿਤਾ ਖੁੱਲਰ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਦੇਸ਼ ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਪੁਸ਼ਪਿੰਦਰ ਸਿੰਘਲ ਦੀ ਅਗਵਾਈ 'ਚ ਪ੍ਰੋਫੈਸਰ ਵਿਵੇਕ ਬਜਾਜ, ਸੀ.ਏ. ਗੌਤਮ ...
ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਅਕਾਲੀ ਦਲ ਤੋਂ ਕਾਂਗਰਸ ਅਤੇ ਕਾਂਗਰਸ ਤੋਂ ਬਾਅਦ ਭਾਜਪਾ ਵਿਚ ਸ਼ਾਮਿਲ ਹੋਏ ਨੌਜਵਾਨ ਆਗੂ ਪਰਮਿੰਦਰ ਸਿੰਘ ਬਰਾੜ ਨੂੰ ਕੇਂਦਰ ਸਰਕਾਰ ਵਲੋਂ 'ਵਾਈ ਪਲੱਸ' ਸੁਰੱਖਿਆ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਅਕਾਲੀ ਸਰਕਾਰ ...
ਲੁਧਿਆਣਾ, 12 ਜਨਵਰੀ (ਕਵਿਤਾ ਖੁੱਲਰ)- ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਜਨਰਲ ਸਕੱਤਰ ਚਰਨਦੀਪ ਸਿੰਘ ਚੰਨੀ ਨੇ ਕਿਹਾ ਲੁਧਿਆਣਾ ਹਲਕਾ ਆਤਮ ਨਗਰ ਦੇ ਵੋਟਰ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਐਡਵੋਕੇਟ ਹਰੀਸ਼ ਰਾਏ ਢਾਂਡਾ ਨੂੰ ਭਾਰੀ ਬਹੁਮਤ ਨਾਲ ...
ਭਾਮੀਆਂ ਕਲਾਂ, 12 ਜਨਵਰੀ (ਜਤਿੰਦਰ ਭੰਬੀ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਇੰਦਰਪਾਲ ਸਿੰਘ ਮਰਵਾਹਾ ਨੇ ਆਗਾਮੀ ਚੋਣਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹਲਕਾ ਸਾਹਨੇਵਾਲ ਤੋਂ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਸ਼ਰਨਜੀਤ ਸਿੰਘ ਢਿੱਲੋਂ ਚੋਣ ਜ਼ਾਬਤਾ ...
ਲੁਧਿਆਣਾ, 12 ਜਨਵਰੀ (ਕਵਿਤਾ ਖੁੱਲਰ)- ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਵਾਰਡ ਨੰਬਰ 34, 35, 36 ਦੇ ਇਲਾਕਾ ਨਿਵਾਸੀਆਂ ਵਲੋਂ ਸ. ਬੈਂਸ ਨੂੰ ਵਿਸ਼ੇਸ਼ ਤੌਰ 'ਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX