ਚੰਡੀਗੜ੍ਹ, 12 ਜਨਵਰੀ (ਅਜਾਇਬ ਸਿੰਘ ਔਜਲਾ)-ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਵਲੋਂ ਲੋਕ ਵੰਨਗੀਆਂ ਦੇ ਸੁਮੇਲ 'ਚ ਫੋਕ ਗਾਇਕੀ ਦੇ ਪ੍ਰਸਿੱਧ ਗਾਇਕ ਭੁਪਿੰਦਰ ਬੱਬਲ ਨੂੰ ਲੈ ਕੇ 'ਲੋਹੜੀ ਮੇਲਾ' ਕਰਵਾਇਆ ਗਿਆ | ਪੰਜਾਬ ਕਲਾ ਭਵਨ ਦੇ ਵਿਹੜੇ ਵਿਚ ਅੱਜ ਲੋਹੜੀ ਬਾਲਣ ਦੀਆਂ ਰਸਮਾਂ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਡਾ. ਸੁਰਜੀਤ ਪਾਤਰ, ਵਾਈਸ ਚੇਅਰਮੈਨ ਡਾ. ਯੋਗਰਾਜ, ਸਕੱਤਰ ਜਨਰਲ ਡਾ. ਲਖਵਿੰਦਰ ਸਿੰਘ ਜੌਹਲ, ਡਾ. ਗੁਰਮੀਤ ਜੌੜਾ, ਦੀਪਕ ਸ਼ਰਮਾ ਚਨਾਰਥਲ ਵਲ਼ੋਂ ਸਾਂਝੇ ਤੌਰ 'ਤੇ ਅਦਾ ਕੀਤੀਆਂ ਗਈਆਂ | ਇਸ ਮੌਕੇ ਲਲਿਤ ਕਲਾ ਅਕਾਦਮੀ ਦੇ ਪ੍ਰਧਾਨ ਦੀਵਾਨ ਮਾਨਾ, ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਪ੍ਰਧਾਨ ਕੇਵਲ ਧਾਲੀਵਾਲ, ਸਕੱਤਰ ਪ੍ਰੀਤਮ ਰੁਪਾਲ ਆਦਿ ਨੇ ਵੀ ਸ਼ਿਰਕਤ ਕੀਤੀ | ਸੰਗੀਤਕ ਮਾਹੌਲ ਦਾ ਆਗਾਜ਼ ਗਾਇਕਾ ਸਰਵੀ ਰਤਨ ਨੇ ਧਾਰਮਿਕ ਗੀਤ 'ਸ਼ੁਕਰ ਦਾਤਿਆ, ਤੇਰਾ ਸ਼ੁਕਰ ਦਾਤਿਆ...' ਤੋਂ ਬਾਖੂਬੀ ਕੀਤੀ | ਇਸ ਮੌਕੇ ਬੁਲੰਦ ਆਵਾਜ਼ ਦੇ ਗਾਇਕ ਭੁਪਿੰਦਰ ਬੱਬਲ ਨੇ ਬਾਬੂ ਰਜਬ ਅਲੀ ਦੀਆਂ ਰਚਨਾਵਾਂ ਤੇ ਖਾਸ ਕਰਕੇ ਇਹ ਬੋਲ 'ਮਾਂ ਦੇ ਮੱਖਣੀ ਖਾਇਓ ਵੇ...' ਗਾ ਕੇ ਸਰੋਤਿਆਂ ਦੀ ਖ਼ੂਬ ਵਾਹ-ਵਾਹ ਖੱਟੀ | ਇਸੇ ਲੜੀ 'ਚ ਗਾਇਕ ਹਰਮਨ ਗਿੱਲ ਦੇ ਗੀਤ 'ਕੱਸੀਦਾ ਕੱਢਦੀਆਂ ...' ਹਰਸ਼ ਧੀਮਾਨ ਦਾ 'ਛੱਲਾ', ਪਾਰਸ ਕੰਬੋਜ਼ ਦਾ ਗੀਤ 'ਤਿੰਨ ਰੰਗ ' ਵੀ ਸਰੋਤਿਆਂ ਨੇ ਮਾਣੇ | ਸੰਗੀਤਕਾਰ ਅਵਤਾਰ ਖੀਵਾ ਦੀ ਨਿਰਦੇਸ਼ਨਾਂ ਹੇਠ ਹੋਏ ਸੰਗੀਤਕ ਪ੍ਰੋਗਰਾਮ 'ਚ ਭੁਪਿੰਦਰ ਬੱਬਲ ਨੇ ਮਰਹੂਮ ਕਵੀ ਧਨੀ ਰਾਮ ਚਾਤਿ੍ਕ ਦੀ ਰਚਨਾ 'ਮਾਰਦਾ ਦਮਾਮੇ ਜੱਟ ਮੇਲੇ ਆ ਗਿਆ...' ਵੀ ਸੋਹਣਾ ਨਿਭਿਆ | ਇਸ ਮੌਕੇ ਵਿਦੇਸ਼ਾਂ 'ਚ ਪੰਜਾਬੀ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਲੀਆਂ ਮੀਰਾ ਵਿਰਕ ਅਤੇ ਇਕਬਾਲ ਕੌਰ ਨੂੰ ਕਲਾ ਪ੍ਰੀਸ਼ਦ ਵਲੋਂ ਫੁਲਕਾਰੀਆਂ ਭੇਂਟ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨਿਰਦੇਸ਼ਕ ਤੇ ਅਦਾਕਾਰ ਸੁਰਿੰਦਰ ਰੀਹਾਲ, ਅਮੋਲਕ ਸਿੰਘ, ਫਨਕਾਰਾ ਸੁਖਬੀਰਪਾਲ ਕੌਰ ਨੀਨਾ, ਹਰਕੀਰਤ ਪਾਲ ਸਿੰਘ, ਸੰਗੀਤ ਨਿਰਦੇਸ਼ਕ ਰਜਿੰਦਰ ਸਦਿਉੜਾ, ਗਾਇਕਾ ਰਜ਼ਾ ਹੀਰ, ਪਰਮਪ੍ਰੀਤ ਸਿੰਘ, ਹਰਪ੍ਰੀਤ ਕੌਰ ਅਤੇ ਕਲਾਕਾਰ ਮਲਕੀਤ ਮਲੰਗਾ ਆਦਿ ਨੇ ਵੀ ਸ਼ਮੂਲੀਅਤ ਕੀਤੀ | ਸਮੁੱਚੇ ਢੰਗ ਨਾਲ ਦੀਪਕ ਸ਼ਰਮਾ ਚਨਾਰਥਲ ਵਲੋਂ ਸਟੇਜੀ ਭੂਮਿਕਾ ਬਾਖ਼ੂਬੀ ਨਿਭਾਈ ਗਈ | ਇਸੇ ਦੌਰਾਨ ਡਾ. ਸੁਰਜੀਤ ਪਾਤਰ ਨੇ ਜਿੱਥੇ ਲੋਹੜੀ ਤਿਉਹਾਰ ਦੀ ਮਹੱਤਤਾ ਬਾਰੇ ਰੌਸ਼ਨੀ ਪਾਈ, ਉੱਥੇ ਉਨ੍ਹਾਂ ਕਿਹਾ ਕਿ ਅਜਿਹੇ ਤਿਉਹਾਰ ਮਨਾਉਣ ਨਾਲ ਆਪਸੀ ਸਾਂਝਾਂ ਹੋਰ ਵੀ ਮਜ਼ਬੂਤ ਹੁੰਦੀਆਂ ਹਨ |
ਚੰਡੀਗੜ੍ਹ, 12 ਜਨਵਰੀ (ਨਵਿੰਦਰ ਸਿੰਘ ਬੜਿੰਗ)- ਅੱਜ ਸ਼ਹਿਰ ਦੇ ਸੈਕਟਰ-45 ਵਿਚ ਦੁਕਾਨਦਾਰਾਂ ਅਤੇ ਵਪਾਰੀ ਏਕਤਾ ਮੰਚ ਵਲੋਂ ਸਨਾਤਨ ਧਰਮ ਮੰਦਰ ਸਾਹਮਣੇ ਲੋਹੜੀ ਮਨਾਈ ਗਈਅ ਤੇ ਇਸ ਮੌਕੇ ਸ਼ਹਿਰ ਦੀ ਨਵੀਂ ਚੁਣੀ ਗਈ ਮੇਅਰ ਸਰਬਜੀਤ ਕੌਰ ਉਚੇਚੇ ਤੌਰ 'ਤੇ ਪਹੁੰਚੇ | ਇਸ ਮੌਕੇ ...
ਚੰਡੀਗੜ੍ਹ, 12 ਜਨਵਰੀ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਅਤੇ ਹਰਿਆਣਾ ਜਰਨਲਿਸਟ ਯੂਨੀਅਨ ਦੇ ਸੂਬਾ ਪ੍ਰਧਾਨ ਰਾਮ ਸਿੰਘ ਬਰਾੜ ਅਤੇ ਚੇਅਰਮੈਨ ਬਲਵੰਤ ਤਕਸ਼ਕ ਨੇ ਮੁੱਖ ਮੰਤਰੀ ਹਰਿਆਣਾ ਦੇ ਵਧੀਕ ਪ੍ਰਮੁੱਖ ਸਕੱਤਰ ਅਤੇ ਡੀ. ਜੀ. ਪੀ. ਆਰ. ਡਾ. ਅਮਿਤ ਅਗਰਵਾਲ ਨੂੰ ...
ਖਰੜ, 12 ਜਨਵਰੀ (ਜੰਡਪੁਰੀ)-ਵਿਧਾਨ ਸਭਾ ਚੋਣਾਂ ਅਤੇ ਗਣਤੰਤਰ ਦਿਵਸ ਨੂੰ ਮੁੱਖ ਰੱਖਦਿਆਂ ਅੱਜ ਡੀ. ਐੱਸ. ਪੀ. ਖਰੜ ਵਲੋਂ ਪੁਲਿਸ ਪਾਰਟੀ ਨਾਲ ਖਰੜ ਦੇ ਬੱਸ ਅੱਡੇ ਤੇ ਬਾਜ਼ਾਰਾਂ ਸਮੇਤ ਹੋਰਨਾਂ ਖੇਤਰਾਂ ਦੀ ਚੈਕਿੰਗ ਕੀਤੀ ਗਈ | ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ...
ਲਾਲੜੂ, 12 ਜਨਵਰੀ (ਰਾਜਬੀਰ ਸਿੰਘ)-ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲਾਲੜੂ ਤੇ ਹੰਡੇਸਰਾ ਪੁਲਿਸ ਵਲੋਂ ਲਾਲੜੂ ਤੇ ਹੰਡੇਸਰਾ ਵਿਖੇ ਪੈਦਲ ਫਲੈਗ ਮਾਰਚ ਕੱਢਿਆ ਗਿਆ | ਜ਼ਿਲ੍ਹਾ ਪੁਲਿਸ ਮੁਖੀ ਮੁਹਾਲੀ ਨਵਜੋਤ ਸਿੰਘ ਮਾਹਲ ਦੇ ...
ਡੇਰਾਬੱਸੀ, 12 ਜਨਵਰੀ (ਗੁਰਮੀਤ ਸਿੰਘ/ਰਣਬੀਰ ਸਿੰਘ ਪੜ੍ਹੀ)-ਸ਼ਹਿਰ ਦੇ ਪੁਰਾਣੇ ਕਾਂਗਰਸੀ ਪਰਿਵਾਰ ਸੰਜੇ ਅੱਤਰੀ ਅਤੇ ਬਿੱਟੂ ਮਹਿੰਦਰੂ ਦਰਜਨਾਂ ਪਰਿਵਾਰ ਸਮੇਤ ਅੱਜ ਅਕਾਲੀ ਦਲ 'ਚ ਸ਼ਾਮਿਲ ਹੋ ਗਏ | ਹਲਕਾ ਵਿਧਾਇਕ ਐੱਨ. ਕੇ. ਸ਼ਰਮਾ ਵਲੋਂ ਅੱਜ ਉਨ੍ਹਾਂ ਨੂੰ ਪਾਰਟੀ 'ਚ ...
ਐੱਸ. ਏ. ਐੱਸ. ਨਗਰ, 12 ਜਨਵਰੀ (ਕੇ. ਐੱਸ. ਰਾਣਾ)-ਮੁਹਾਲੀ ਦੇ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਅੱਜ ਸੈਕਟਰ-79 ਸਥਿਤ ਕਾਂਗਰਸ ਪਾਰਟੀ ਦੇ ਹਲਕਾ ਚੋਣ ਦਫ਼ਤਰ ਵਿਖੇ ਪਹੁੰਚ ਕੇ ਹਾਜ਼ਰ ਵਰਕਰਾਂ ਅਤੇ ਅਹੁਦੇਦਾਰਾਂ ਦਾ ਉਤਸ਼ਾਹ ਵਧਾਇਆ ਗਿਆ | ਇਸ ...
ਖਰੜ, 12 ਜਨਵਰੀ (ਜੰਡਪੁਰੀ)-ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਅਰਜਨ ਸਿੰਘ ਕਾਂਸਲ ਭਾਜਪਾ 'ਚ ਸ਼ਾਮਿਲ ਹੋ ਗਏ ਹਨ, ਜਿਨ੍ਹਾਂ ਦਾ ਭਾਜਪਾ ਆਗੂਆਂ ਨੇ ਪਾਰਟੀ 'ਚ ਸ਼ਾਮਿਲ ਹੋਣ 'ਤੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਹੈ | ਉਨ੍ਹਾਂ ਅਜੀਤ ਨਾਲ ਵਿਸ਼ੇਸ਼ ਤੌਰ 'ਤੇ ...
ਐੱਸ. ਏ. ਐੱਸ. ਨਗਰ, 12 ਜਨਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੁਹਾਲੀ ਈਸ਼ਾ ਕਾਲੀਆ ਦੀ ਮੌਜੂਦਗੀ 'ਚ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੋਲਿੰਗ ਸਟਾਫ਼ ਦੀ ਪਹਿਲੀ ਰੈਂਡੋਮਾਈਜ਼ੇਸ਼ਨ ਕੀਤੀ ਗਈ | ਇਸ ਮੌਕੇ ਪੱਤਰਕਾਰਾਂ ਨੂੰ ...
ਕੁਰਾਲੀ, 12 ਜਨਵਰੀ (ਹਰਪ੍ਰੀਤ ਸਿੰਘ)-ਹਲਕਾ ਖਰੜ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਰਾਣਾ ਰਣਜੀਤ ਸਿੰਘ ਗਿੱਲ ਦੇ ਸਪੁੱਤਰ ਅਮਨਦੀਪ ਸਿੰਘ ਗਿੱਲ ਵਲੋਂ ਆਪਣੇ ਪਿਤਾ ਦੇ ਹੱਕ 'ਚ ਸ਼ਹਿਰ ਦੇ ਵਾਰਡ ਨੰ: 3 ਅਤੇ 13 'ਚ ਚੋਣ ਪ੍ਰਚਾਰ ਕੀਤਾ | ਇਸ ਮੌਕੇ ...
ਮਾਜਰੀ, 12 ਜਨਵਰੀ (ਕੁਲਵੰਤ ਸਿੰਘ ਧੀਮਾਨ)-ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਰਾਣਾ ਰਣਜੀਤ ਸਿੰਘ ਗਿੱਲ ਦੀ ਮੌਜੂਦਗੀ 'ਚ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਸਤਵੀਰ ਸਿੰਘ ਸੱਤੀ ਮੁੱਲਾਂਪੁਰ ਦੀ ਪ੍ਰੇਰਨਾ ਸਦਕਾ ਪਿੰਡ ਸਿਸਵਾਂ ਦੇ ਮੌਜੂਦਾ ਸਰਪੰਚ ...
ਡੇਰਾਬੱਸੀ, 12 ਜਨਵਰੀ (ਰਣਬੀਰ ਸਿੰਘ ਪੜ੍ਹੀ/ ਗੁਰਮੀਤ ਸਿੰਘ)-ਹਲਕਾ ਡੇਰਾਬੱਸੀ ਅੰਦਰ ਸ਼ੋ੍ਰਮਣੀ ਅਕਾਲੀ ਦਲ ਬਸਪਾ ਨੂੰ ਉਦੋਂ ਭਾਰੀ ਬਲ ਮਿਲਿਆ, ਜਦੋਂ ਆਮ ਆਦਮੀ ਪਾਰਟੀ ਦੇ ਫਾਊਾਡਰ ਮੈਂਬਰ ਤੇਜਿੰਦਰ ਸਿੰਘ ਕੋਹਲੀ ਦੇ ਪਰਿਵਾਰਕ ਮੈਂਬਰ ਸ਼੍ਰੋਮਣੀ ਅਕਾਲੀ ਦਲ 'ਚ ...
ਲਾਲੜੂ, 12 ਜਨਵਰੀ (ਰਾਜਬੀਰ ਸਿੰਘ)-ਅਕਾਲੀ-ਭਾਜਪਾ ਗੱਠਜੋੜ ਦੀ ਅਗਵਾਈ ਵਾਲੀ ਸਰਕਾਰ ਤੇ ਕੌਂਸਲਾਂ ਨੇ ਸਿਰਫ਼ ਕਾਗਜ਼ੀ ਵਿਕਾਸ ਕੀਤਾ ਹੈ ਤੇ ਇਸੇ ਕਾਰਨ ਅੱਜ ਅਕਾਲੀ ਦਲ ਨੂੰ ਲੋਕ ਮੂੰਹ ਨਹੀਂ ਲਾ ਰਹੇ | ਇਹ ਪ੍ਰਗਟਾਵਾ ਜ਼ੀਰਕਪੁਰ ਕੌਂਸਲ ਦੇ ਪ੍ਰਧਾਨ ਤੇ ਨੌਜਵਾਨ ...
ਖਰੜ, 12 ਜਨਵਰੀ (ਜੰਡਪੁਰੀ)-ਅੱਜ ਹਲਕਾ ਖਰੜ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਰਾਣਾ ਰਣਜੀਤ ਸਿੰਘ ਗਿੱਲ ਨੇ ਅੱਜ ਖਰੜ ਵਿਖੇ ਆਰੀਆ ਰੋਡ, ਪੱਕਾ ਦਰਵਾਜ਼ਾ, ਸੁਨਿਆਰਾ ਬਾਜ਼ਾਰ ਅਤੇ ਜਨਤਾ ਚੌਕ ਆਦਿ ਦਾ ਪੈਦਲ ਦੌਰਾ ਕੀਤਾ, ਜਿਸ ਦੌਰਾਨ ਰਾਣਾ ...
ਡੇਰਾਬੱਸੀ, 12 ਜਨਵਰੀ (ਗੁਰਮੀਤ ਸਿੰਘ)-1996 'ਚ ਐੱਮ. ਐੱਲ. ਏ. ਦੀ ਚੋਣ ਲੜ ਕੇ ਡੇਰਾਬੱਸੀ ਹਲਕੇ ਤੋਂ ਦੂਜੇ ਨੰਬਰ 'ਤੇ ਰਹਿਣ ਵਾਲੇ ਬਸਪਾ ਦੇ ਪ੍ਰਚਾਰਕ ਪ੍ਰਕਾਸ਼ ਸਿੰਘ ਪਾਖੀ ਅੱਜ ਪਾਰਟੀ ਦੇ ਪ੍ਰਚਾਰ ਲਈ ਡੇਰਾਬੱਸੀ ਪਹੁੰਚੇ | ਇਸ ਮੌਕੇ ਹਲਕਾ ਵਿਧਾਇਕ ਐੱਨ. ਕੇ. ਸ਼ਰਮਾ ਦੇ ...
ਪੰਚਕੂਲਾ, 12 ਜਨਵਰੀ (ਕਪਿਲ)-ਪੰਚਕੂਲਾ 'ਚ ਕੋਰੋਨਾ ਦੇ 1065 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 734 ਮਰੀਜ਼ ਪੰਚਕੂਲਾ ਦੇ ਰਹਿਣ ਵਾਲੇ ਹਨ ਜਦਕਿ ਬਾਕੀ ਬਾਹਰਲੇ ਖੇਤਰਾਂ ਨਾਲ ਸੰਬੰਧਿਤ ਹਨ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਨੋਡਲ ਅਫ਼ਸਰ ਡਾ. ਮਨਕੀਰਤ ਨੇ ਦੱਸਿਆ ...
ਮਾਜਰੀ, 12 ਜਨਵਰੀ (ਕੁਲਵੰਤ ਸਿੰਘ ਧੀਮਾਨ)-ਕਸਬਾ ਨਵਾਂਗਰਾਉਂ ਸ਼ਿਵਾਲਿਕ ਵਿਹਾਰ ਘਰ ਅੰਦਰ ਪਿਆ ਕੀਮਤੀ ਸਾਮਾਨ ਚੋਰੀ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਾਮ ਕੁਮਾਰ ਚੰਦਿਕਾ ਪ੍ਰਸ਼ਾਦ ਨੇ ਦੱੱੱੱੱੱੱਸਿਆ ਕਿ ਮੈਂ ਆਪਣੇ ਪਰਿਵਾਰ ਸਮੇਤ ...
ਕੁਰਾਲੀ, 12 ਜਨਵਰੀ (ਹਰਪ੍ਰੀਤ ਸਿੰਘ)-ਕਾਂਗਰਸ ਸਰਕਾਰ ਦੀ ਆਪਸੀ ਖਿੱਚੋਤਾਣ ਕਾਰਨ ਪਿਛਲੇ 5 ਸਾਲਾਂ ਤੋਂ ਹਲਕੇ ਦਾ ਵਿਕਾਸ ਠੱਪ ਹੋ ਕੇ ਰਹਿ ਗਿਆ ਹੈ, ਜਿਸ ਦਾ ਖ਼ਮਿਆਜ਼ਾ ਹਲਕੇ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ | ਇਸ ਗੱਲ ਦਾ ਪ੍ਰਗਟਾਵਾ ਹਲਕਾ ਖਰੜ ਤੋਂ ਸ਼੍ਰੋਮਣੀ ...
ਐੱਸ. ਏ. ਐੱਸ. ਨਗਰ, 12 ਜਨਵਰੀ (ਕੇ. ਐੱਸ. ਰਾਣਾ)-ਕੇਂਦਰੀ ਵਣਜ ਅਤੇ ਉਦਯੋਗ ਮੰਤਰਾਲੇ ਦੇ ਬੌਧਿਕ ਸੰਪੱਤੀ ਦਫ਼ਤਰ ਵਲੋਂ ਰਿਆਤ-ਬਾਹਰਾ ਯੂਨੀਵਰਸਿਟੀ ਦੇ ਸਹਿਯੋਗ ਨਾਲ 'ਬੌਧਿਕ ਸੰਪੱਤੀ ਅਧਿਕਾਰਾਂ' ਬਾਰੇ ਇਕ ਵਰਕਸ਼ਾਪ ਕਰਵਾਈ ਗਈ | ਇਸ ਮੌਕੇ ਪੇਟੈਂਟਸ ਅਤੇ ਡਿਜ਼ਾਈਨਜ਼ ...
ਡੇਰਾਬੱਸੀ, 12 ਜਨਵਰੀ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਬਲਾਕ ਦੇ ਪਿੰਡ ਫਤਿਹਪੁਰ ਬੇਹੜਾ ਦੇ ਜੰਗਲਾਂ 'ਚ 600 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਦੀਆਂ ਬੋਤਲਾਂ ਬਰਾਮਦ ਹੋਈਆਂ ਹਨ | ਇਹ ਖੇਪ ਪੰਜਾਬ ਆਬਕਾਰੀ ਵਿਭਾਗ ਤੇ ਪੰਜਾਬ ਪੁਲਿਸ ਦੀ ਸਾਂਝੀ ਕਾਰਵਾਈ ਤਹਿਤ ਜ਼ਬਤ ...
ਐੱਸ. ਏ. ਐੱਸ. ਨਗਰ, 12 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ 'ਚ ਕੋਰੋਨਾ ਤੋਂ ਬਚਾਅ ਲਈ ਦੋਵੇਂ ਟੀਕੇ ਲਗਵਾਉਣ ਤੋਂ ਬਾਅਦ ਵੀ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਦਰ ਤੇਜ਼ੀ ਨਾਲ ਵਧਣ ਦੀ ਜਾਣਕਾਰੀ ਮਿਲੀ ਹੈ, ...
ਐੱਸ. ਏ. ਐੱਸ. ਨਗਰ, 12 ਜਨਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਦੇ 974 ਨਵੇਂ ਮਰੀਜ਼ ਸਾਹਮਣੇ ਆਏ ਹਨ ਜਦਕਿ 399 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੁਹਾਲੀ ਈਸ਼ਾ ਕਾਲੀਆ ਨੇ ...
ਜ਼ੀਰਕਪੁਰ, 12 ਜਨਵਰੀ (ਅਵਤਾਰ ਸਿੰਘ)-ਜ਼ੀਰਕਪੁਰ ਅਤੇ ਢਕੋਲੀ ਪੁਲਿਸ ਨੇ ਸ਼ਰਾਬ ਤਸਕਰੀ ਦੇ ਦੋਸ਼ ਹੇਠ 4 ਵਿਅਕਤੀਆਂ ਖ਼ਿਲਾਫ਼ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ | ਇਸ ਕਾਰਵਾਈ ਦੌਰਾਨ ਪੁਲਿਸ ਨੇ 93 ਬੋਤਲਾਂ ਚੰਡੀਗੜ੍ਹ ਅਤੇ ਹਰਿਆਣਾ ਮਾਰਕਾ ਸ਼ਰਾਬ ਬਰਾਮਦ ...
ਐੱਸ. ਏ. ਐੱਸ. ਨਗਰ, 12 ਜਨਵਰੀ (ਜਸਬੀਰ ਸਿੰਘ ਜੱਸੀ)-ਕੋਰੋਨਾ ਦੇ ਵਧ ਰਹੇ ਕੇਸਾਂ ਦੇ ਸੰਬੰਧ 'ਚ ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਨੇ ਅੱਜ ਮੁਹਾਲੀ ਦੇ ਵੱਖ-ਵੱਖ ਫੇਜ਼ਾਂ ਦੇ ਬਾਜ਼ਾਰਾਂ 'ਚ ਖੁਦ ਨਿਕਲੇ ਅਤੇ ਲੋਕਾਂ ਨੂੰ ਕੋਵਿਡ-19 ਸੰਬੰਧੀ ਜਾਗਰੂਕ ਕਰਦਿਆਂ ...
ਖਰੜ, 12 ਜਨਵਰੀ (ਗੁਰਮੁੱਖ ਸਿੰਘ ਮਾਨ)-ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਅੱਜ ਵਿਧਾਨ ਸਭਾ ਹਲਕਾ ਖਰੜ ਤਹਿਤ ਪੈਂਦੇ ਪਿੰਡ ਖਾਨਪੁਰ ਵਿਖੇ ਖਰੜ ਹਲਕੇ ਤੋਂ ਪਾਰਟੀ ਦੀ ਉਮੀਦਵਾਰ ਅਨਮੋਲ ਗਗਨ ਮਾਨ ਦੇ ਹੱਕ ਵਿਚ ਚੋਣ ...
ਖਰੜ, 12 ਜਨਵਰੀ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਅਤੇ ਆਸ-ਪਾਸ ਖੇਤਰਾਂ 'ਚ ਚੋਣ ਲੜਨ ਵਾਲੇ ਰਾਜਨੀਤਕ ਪਾਰਟੀਆਂ ਦੇ ਆਗੂਆਂ ਵਲੋਂ ਥਾਂ-ਥਾਂ ਆਪਣੇ ਚੋਣ ਪ੍ਰਚਾਰ ਵਾਲੇ ਬੈਨਰ, ਫਲੈਕਸ, ਪੋਸਟਰ ਲਗਾ ਕੇ ਖੁੱਲੇ੍ਹਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ | ਚੋਣ ਜ਼ਾਬਤਾ ਲੱਗਣ ...
ਚੰਡੀਗੜ੍ਹ, 12 ਜਨਵਰੀ (ਅਜੀਤ ਬਿਊਰੋ)-ਚੰਡੀਗੜ੍ਹ 'ਚ ਅੱਜ ਕੋਰੋਨਾ ਦੇ 1114 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਸੈਕਟਰ-28 ਦੀ ਰਹਿਣ ਵਾਲੀ ਇਕ 87 ਸਾਲਾਂ ਔਰਤ ਦੀ ਮੌਤ ਹੋਈ ਹੈ | ਨਵੇਂ ਮਾਮਲੇ ਸਾਹਮਣੇ ਆਉਣ ਨਾਲ ਚੰਡੀਗੜ੍ਹ 'ਚ ਐਕਟਿਵ ਮਾਮਲਿਆਂ ਦੀ ਗਿਣਤੀ 4808 ਹੋ ਗਈ ਹੈ | ਅੱਜ ...
ਚੰਡੀਗੜ੍ਹ, 12 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਪਿੰਡ ਖੁੱਡਾ ਲਹੌਰਾ 'ਚ ਇਕ ਘਰ ਦੇ ਤਾਲੇ ਤੋੜ ਕੇ ਗਹਿਣੇ ਅਤੇ ਨਕਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸੰਬੰਧਿਤ ਮਾਮਲੇ ਦੀ ਸ਼ਿਕਾਇਤ ਖੁੱਡਾ ਲਹੌਰਾ ਦੇ ਰਹਿਣ ਵਾਲੇ ਅਮਰਿੰਦਰ ਪਾਲ ...
ਲਾਲੜੂ, 12 ਜਨਵਰੀ (ਰਾਜਬੀਰ ਸਿੰਘ)-ਸੀ. ਐੱਚ. ਸੀ. ਲਾਲੜੂ ਵਲੋਂ ਐੱਸ. ਐਮ. ਓ. ਡਾ. ਨਵੀਨ ਕੌਸ਼ਿਕ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੜੌਤ ਵਿਖੇ 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ਵੈਕਸੀਨ ਲਗਾਈ ਗਈ | ਇਸ ਮੌਕੇ ਏ. ਐੱਨ. ਐੱਮ. ਗੀਤਾ ਸੈਣੀ ਨੇ ...
ਡੇਰਾਬੱਸੀ, 12 ਜਨਵਰੀ (ਗੁਰਮੀਤ ਸਿੰਘ)-ਭਾਰਤ ਦੇ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦੇਣ ਤੋਂ ਬਾਅਦ ਨਿਰਪੱਖ ਚੋਣਾਂ ਕਰਵਾਉਣ ਅਤੇ ਲੋਕਾਂ ਨੂੰ ਆਪਣੀ ਵੋਟ ਦਾ ਬਿਨਾਂ ਡਰ ਖੌਫ਼ ਤੇ ਇਸਤੇਮਾਲ ਕਰਨ ਦੇ ਮੰਤਵ ਨਾਲ ਲੋਕਾਂ ਦੇ ਮਨ 'ਚੋਂ ਡਰ ਖੌਫ਼ ਕੱਢਣ ...
ਲਾਲੜੂ, 12 ਜਨਵਰੀ (ਰਾਜਬੀਰ ਸਿੰਘ)-ਲਾਲੜੂ ਨਗਰ ਕੌਂਸਲ ਅਧੀਨ ਪੈਂਦੇ ਗੋਪਾਲ ਗਊਸ਼ਾਲਾ ਨੂੰ ਪੰਜਾਬ ਸਰਕਾਰ ਤੋਂ 5 ਲੱਖ ਰੁਪਏ ਦੀ ਮਾਲੀ ਮਦਦ ਦਿੱਤੀ ਗਈ ਹੈ | ਉਕਤ ਰਾਸੀ ਦਾ ਚੈੱਕ ਨਗਰ ਕੌਂਸਲ ਦੇ ਸੀਨੀਅਰ ਉੱਪ ਪ੍ਰਧਾਨ ਅਤੇ ਗਊਸ਼ਾਲਾ ਕਮੇਟੀ ਦੇ ਮੁੱਖ ਪ੍ਰਬੰਧਕ ਪਵਨ ...
ਡੇਰਾਬੱਸੀ, 12 ਜਨਵਰੀ (ਗੁਰਮੀਤ ਸਿੰਘ)-ਡੇਰਾਬੱਸੀ ਵਿਖੇ ਵਿਗੜੀ ਟ੍ਰੈਫਿਕ ਵਿਵਸਥਾ ਨੂੰ ਠੀਕ ਕਰਨ ਲਈ ਡੇਰਾਬੱਸੀ ਪ੍ਰਸ਼ਾਸਨ ਸਖ਼ਤ ਕਦਮ ਚੁੱਕਣ ਜਾ ਰਿਹਾ ਹੈ | ਇਸ ਦੇ ਚੱਲਦੇ ਅੱਜ ਡੇਰਾਬੱਸੀ ਐੱਸ. ਡੀ. ਐੱਮ. ਸਵਾਤੀ ਟਿਵਾਣਾ ਨੇ ਪੁਲਿਸ ਅਧਿਕਾਰੀਆਂ ਤੇ ਨਗਰ ਕੌਂਸਲ ...
ਚੰਡੀਗੜ੍ਹ, 12 ਜਨਵਰੀ (ਐਨ. ਐਸ. ਪਰਵਾਨਾ)-ਹਰਿਆਣਾ ਪੁਲਿਸ ਨੇ ਬੀਤੇ ਸਾਲ 2021 ਦੌਰਾਨ ਪ੍ਰਸਿੱਧ ਤੇ ਖਤਰਨਾਕ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ 385 ਮੋਸਟ ਵਾਂਟੇਡ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਅੰਜਾਮ ਤੱਕ ਪਹੁੰਚਾਇਆ ਹੈ | ਇਨ੍ਹਾਂ ਅਪਰਾਧੀਆਂ ਦੇ ਸਿਰ ...
ਚੰਡੀਗੜ੍ਹ, 12 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਮਲੋਆ ਦੀ ਰਹਿਣ ਵਾਲੀ ਇਕ ਔਰਤ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਲਾਸ਼ ਮਲੋਆ ਨੇੜੇ ਝਾੜੀਆਂ ਵਿਚੋਂ ਇਤਰਾਜ਼ਯੋਗ ਹਾਲਤ 'ਚ ਮਿਲੀ ਹੈ | ਔਰਤ ਦੇ ਪਤੀ ਦੀ ਸ਼ਿਕਾਇਤ 'ਤੇ ਪੁਲਿਸ ਨੇ ਅਣਪਛਾਤੇ ਵਿਅਕਤੀ ...
ਚੰਡੀਗੜ੍ਹ, 12 ਜਨਵਰੀ (ਅਜਾਇਬ ਸਿੰਘ ਔਜਲਾ)- 'ਕਾਰਗਿਲ ਦੇ ਸ਼ਹੀਦਾਂ ਦੀਆਂ ਪੇਂਟਿੰਗਜ਼ ਨੂੰ ਡਿਜੀਟਲ ਕਾਰਜ ਤੋਂ ਬਿਨਾਂ ਕਲਾਕ੍ਰਿਤਾਂ ਭਾਵਨਾਵਾਂ ਤੇ ਵੱਖ-ਵੱਖ ਪਹਿਲੂਆਂ ਦੇ ਸੁਮੇਲ ਵਿਚ ਪੇਸ਼ ਕਰਨ 'ਤੇ ਉਤਸ਼ਾਹਿਤ ਹਾਂ |' ਇਹ ਗੱਲ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ...
ਐੱਸ. ਏ. ਐੱਸ. ਨਗਰ, 12 ਜਨਵਰੀ (ਜਸਬੀਰ ਸਿੰਘ ਜੱਸੀ)-ਥਾਣਾ ਬਲੌਂਗੀ ਅਤੇ ਥਾਣਾ ਫੇਜ਼-8 ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਨਾਜਾਇਜ਼ ਸ਼ਰਾਬ ਦੀਆਂ 45 ਬੋਤਲਾਂ ਸਮੇਤ 3 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਮੁਲਜ਼ਮਾਂ ਦੀ ਪਛਾਣ ਸਹਿਬਾਨ ਅਲੀ ਵਾਸੀ ...
ਐੱਸ. ਏ. ਐੱਸ. ਨਗਰ, 12 ਜਨਵਰੀ (ਕੇ. ਐੱਸ. ਰਾਣਾ)-ਖਰੜ ਦੇ ਰਿਟਰਨਿੰਗ ਅਫਸਰ (ਆਰ. ਓ)-ਕਮ-ਉੱਪ ਮੰਡਲ ਮੈਜਿਸਟ੍ਰੇਟ (ਐੱਸ. ਡੀ. ਐੱਮ.) ਅਭਿਕੇਸ਼ ਗੁਪਤਾ ਨੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਆਮ ਆਦਮੀ ਪਾਰਟੀ (ਆਪ) ਨੂੰ ਨੋਟਿਸ ਜਾਰੀ ਕੀਤਾ ਹੈ | ਉਨ੍ਹਾਂ ਕਿਹਾ ਕਿ ਅੱਜ ਆਮ ...
ਐੱਸ. ਏ. ਐੱਸ. ਨਗਰ, 12 ਜਨਵਰੀ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਅਰੁਣ ਟਿੰਕੂ ਵਾਸੀ ਨੋਇਡਾ ਦੇ ਖ਼ਿਲਾਫ਼ ਧਾਰਾ-498ਏ ਦੇ ਤਹਿਤ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਸ਼ਿਕਾਇਤਕਰਤਾ ਭਾਵਨਾ ਟਿੰਕੂ ਵਾਸੀ ...
ਐੱਸ. ਏ. ਐੱਸ. ਨਗਰ, 12 ਜਨਵਰੀ (ਕੇ. ਐੱਸ. ਰਾਣਾ)-ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁੱਭ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਦਿਹਾੜੇ ਦੀ ਖੁਸ਼ੀ 'ਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਚੱਲੇ ...
ਐੱਸ. ਏ. ਐੱਸ. ਨਗਰ, 12 ਜਨਵਰੀ (ਕੇ. ਐੱਸ. ਰਾਣਾ)-ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਬਾਬਾ ਗੁੱਗਾ ਜ਼ਾਹਰ ਪੀਰ ਜੀ ਲਈ ਵਰਤੀ ਗਈ ਭੱਦੀ ਸ਼ਬਦਾਵਲੀ ਦੇ ਖ਼ਿਲਾਫ਼ ਸੰਘਰਸ਼ ਕਰ ਰਹੇ ਗੁੱਗਾ ਮਾੜੀ ਭਗਤ, ਸੰਦੀਪ ਰਾਣਾ, ਜੈਪਾਲ ਰਾਣਾ, ਹਰਪਾਲ ਭਗਤ, ਰਾਜ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX