ਤਾਜਾ ਖ਼ਬਰਾਂ


ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਵਿਖੇ ਚੱਲੀਆਂ ਗੋਲੀਆਂ, ਇਲਾਕੇ ’ਚ ਦਹਿਸ਼ਤ ਦਾ ਮਾਹੌਲ
. . .  1 day ago
ਸੁਲਤਾਨਵਿੰਡ ,5 ਜੁਲਾਈ (ਗੁਰਨਾਮ ਸਿੰਘ ਬੁੱਟਰ)- ਥਾਣਾ ਬੀ. ਡਵੀਜ਼ਨ ਦੇ ਇਲਾਕੇ ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਵਿਖੇ ਗੋਲੀਆਂ ਚੱਲਣ ਨਾਲ ਦਹਿਸ਼ਤ ਦਾ ਮਾਹੌਲ ਹੈ । ਮੌਕੇ ’ਤੇ ਪਹੁੰਚੇ ਥਾਣਾ ਬੀ. ਡਵੀਜ਼ਨ ...
ਜੱਜ ਬਣਨਾ ਚਾਹੁੰਦੀ ਜ਼ਿਲ੍ਹੇ ਵਿਚੋਂ 10ਵੀਂ ਦੀ ਪ੍ਰੀਖਿਆ ਵਿਚ ਦੂਜੇ ਸਥਾਨ 'ਤੇ ਰਹੀ ਪ੍ਰਭਜੋਤ ਕੌਰ
. . .  1 day ago
ਕਪੂਰਥਲਾ/ਢਿਲਵਾਂ, 5 ਜੁਲਾਈ (ਅਮਰਜੀਤ ਕੋਮਲ, ਗੋਬਿੰਦ ਸੁਖੀਜਾ)-ਜ਼ਿਲ੍ਹੇ ਵਿਚੋਂ 10ਵੀਂ ਦੀ ਪ੍ਰੀਖਿਆ ਵਿਚ 96.92 ਪ੍ਰਤੀਸ਼ਤ ਅੰਕ ਲੈ ਕੇ ਦੂਜੇ ਸਥਾਨ 'ਤੇ ਰਹੀ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਸੂਚੀ ਵਿਚ 237ਵੇਂ ਸਥਾਨ 'ਤੇ ਆਪਣਾ ...
ਆਈ.ਟੀ. ਸੈਕਟਰ ਵਿਚ ਜਾਣ ਦਾ ਚਾਹਵਾਨ ਹੈ ਜ਼ਿਲ੍ਹੇ ਵਿਚੋਂ ਪਹਿਲੇ ਸਥਾਨ 'ਤੇ ਰਿਹਾ ਮੁਹੰਮਦ ਆਰਿਫ਼ ਸੋਨੀ
. . .  1 day ago
ਕਪੂਰਥਲਾ/ਢਿਲਵਾਂ, 5 ਜੁਲਾਈ (ਅਮਰਜੀਤ ਕੋਮਲ, ਗੋਬਿੰਦ ਸੁਖੀਜਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਜਮਾਤ ਦੀ ਪ੍ਰੀਖਿਆ ਵਿਚ ਜ਼ਿਲ੍ਹਾ ਕਪੂਰਥਲਾ ਵਿਚੋਂ 97.85 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲੇ ਸਥਾਨ ਤੇ ...
ਬਿਹਾਰ :ਈ.ਡੀ. ਦੀ ਪਟਨਾ ਵਿਚ 9 ਤੋਂ 9 ਮਾਲ ’ਚ ਵੀਵੋ ਦੇ ਦਫ਼ਤਰ ਦੀ ਤਲਾਸ਼ੀ ਜਾਰੀ , 44 ਥਾਵਾਂ 'ਤੇ ਛਾਪੇਮਾਰੀ
. . .  1 day ago
ਚੰਡੀਗੜ੍ਹ : 3 ਆਈ.ਏ.ਐਸ. ਅਫਸਰਾਂ ਦੇ ਹੋਏ ਤਬਾਦਲੇ
. . .  1 day ago
ਅਤੁਲ ਸੋਨੀ ਹੋਣਗੇ ਜਲਾਲਾਬਾਦ ਦੇ ਡੀ.ਐੱਸ.ਪੀ.
. . .  1 day ago
ਮੰਡੀ ਘੁਬਾਇਆ,5 ਜੁਲਾਈ (ਅਮਨ ਬਵੇਜਾ ) - ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਸੂਚੀ ਤਹਿਤ ਸਬ ਡਵੀਜ਼ਨ ਜਲਾਲਾਬਾਦ ਦੇ ਨਵੇਂ ਡੀ.ਐੱਸ.ਪੀ. ਅਤੁਲ ਸੋਨੀ ਹੋਣਗੇ । ਇਸ ਤੋਂ ਪਹਿਲਾ ਡੀ.ਐੱਸ.ਪੀ. ਸੁਬੇਗ਼ ਸਿੰਘ ਐਡੀਸ਼ਨਲ ...
ਵੱਡੀ ਖ਼ਬਰ: ਪੰਜਾਬ ਦੇ ਮੁੱਖ ਸਕੱਤਰ ਦਾ ਤਬਾਦਲਾ, ਵਿਜੇ ਕੁਮਾਰ ਜੰਜੂਆ ਹੋਣਗੇ ਮੁੱਖ ਸਕੱਤਰ
. . .  1 day ago
10ਵੀਂ ਦੇ ਨਤੀਜੇ 'ਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ 'ਚ ਕਰਵਾਇਆ ਨਾਂਅ ਦਰਜ
. . .  1 day ago
ਸਰਦੂਲਗੜ੍ਹ, 5 ਜੁਲਾਈ (ਜੀ.ਐਮ.ਅਰੋੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਸਕੂਲ ਅਤੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ ਹੈ। ਬੋਰਡ...
ਨਵਨੀਤ ਕੌਰ ਗਿੱਲ ਹੋਣਗੇ ਸਬ ਡਿਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ.
. . .  1 day ago
ਤਪਾ ਮੰਡੀ 5 ਜੁਲਾਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਦੇ ਤਹਿਤ ਸਬ ਡਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ. ਨਵਨੀਤ ਕੌਰ ਗਿੱਲ ਹੋਣਗੇ। ਇਸ ਤੋਂ ਪਹਿਲਾਂ ਡੀ.ਐੱਸ.ਪੀ ਗੁਰਵਿੰਦਰ ਸਿੰਘ ਦੀ ਬਦਲੀ ਲੁਧਿਆਣਾ ਦੀ ਹੋ ਗਈ...
ਨੇਵੀ ਅਫ਼ਸਰ ਬਣ ਸਮਾਜ ਦੀ ਸੇਵਾ ਕਰਨੀ ਚਾਹੁੰਦੀ ਹੈ - ਤਮੰਨਾ ਸਿੰਗਲਾ
. . .  1 day ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ ਥਿੰਦ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ ਹੈ, ਜਿਸ ਵਿਚ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 99.19% ਰਿਹਾ ਅਤੇ ਜ਼ਿਲ੍ਹਿਆਂ ਅਨੁਸਾਰ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 10ਵੇਂ ਸਥਾਨ 'ਤੇ ਰਿਹਾ। ਇਸ ਸੰਬੰਧੀ...
ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਵਿਦਿਆਰਥੀ ਨੇ ਜ਼ਿਲ੍ਹੇ 'ਚੋ ਪ੍ਰਾਪਤ ਕੀਤਾ ਪਹਿਲਾ ਸਥਾਨ
. . .  1 day ago
ਮਹਿਲ ਕਲਾਂ,5 ਜੁਲਾਈ (ਅਵਤਾਰ ਸਿੰਘ ਅਣਖੀ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਹੋਣਹਾਰ ਵਿਦਿਆਰਥੀ ਗੁਰਸੇਵਕ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮਿੱਠੇਵਾਲ...
ਦਵਿੰਦਰ ਅੱਤਰੀ ਨਾਭਾ ਦੇ ਨਵੇਂ ਡੀ.ਐੱਸ.ਪੀ. ਨਿਯੁਕਤ
. . .  1 day ago
ਨਾਭਾ, 5 ਜੁਲਾਈ (ਕਰਮਜੀਤ ਸਿੰਘ) - ਪੰਜਾਬ ਸਰਕਾਰ ਨੇ ਦਵਿੰਦਰ ਅਤਰੀ ਨੂੰ ਨਾਭਾ ਦਾ ਨਵਾਂ ਡੀ.ਐੱਸ.ਪੀ. ਨਿਯੁਕਤ ਕੀਤਾ ਹੈ। ਇੱਥੇ ਇਹ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਕੋਤਵਾਲੀ ਨਾਭਾ ਦੇ ਮੁਖੀ ਅਤੇ ਡੀ.ਐੱਸ.ਪੀ. ਨਾਭਾ...
ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ 'ਚ - ਅਸ਼ਵਨੀ ਵੈਸ਼ਨਵ
. . .  1 day ago
ਨਵੀਂ ਦਿੱਲੀ, 5 ਜੁਲਾਈ - ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦਾ ਕਹਿਣਾ ਹੈ ਕਿ ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ...
ਸਰਕਾਰੀ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਅੱਵਲ
. . .  1 day ago
ਬੁੱਲ੍ਹੋਵਾਲ, 5 ਜੁਲਾਈ (ਲੁਗਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਸਰਗੁਣਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਹੁਸੈਨਪੁਰ ਗੁਰੂ ਕਾ ਨੇ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ 'ਚੋਂ ਪਹਿਲਾ...
ਜੌੜਕੀਆਂ ਦੀ ਵਿਦਿਆਰਥਣ ਨੇ 10ਵੀਂ ਦੇ ਨਤੀਜੇ 'ਚ ਚਮਕਾਇਆ ਮਾਨਸਾ ਦਾ ਨਾਂਅ
. . .  1 day ago
ਸਰਦੂਲਗੜ੍ਹ, 5 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) - ਸਰਦੂਲਗੜ੍ਹ ਦੇ ਪਿੰਡ ਜੌੜਕੀਆਂ ਦੇ ਨਿੱਜੀ ਸਕੂਲ ਦੀ ਵਿਦਿਆਰਥਣ ਮਹਿਕ ਰਾਣੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ 'ਚ 630/650 ਅੰਕ ਹਾਸਲ ਕਰਕੇ ਮੈਰਿਟ...
ਮਲੇਰਕੋਟਲਾ ਦੇ ਯਾਸਿਰ ਸਈਦ ਨੇ ਦਸਵੀਂ ਸ਼੍ਰੇਣੀ ਦੀ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  1 day ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਮਲੇਰਕੋਟਲਾ ਦੇ ਸਥਾਨਕ ਸਕੂਲ...
ਨਾਭਾ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  1 day ago
ਨਾਭਾ, 5 ਜੁਲਾਈ -(ਕਰਮਜੀਤ ਸਿੰਘ) - ਨਾਭਾ ਦੇ ਸਥਾਨਕ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਕੋਸ਼ਿਕਾ, ਕੋਮਾਕਸ਼ੀ ਬਾਂਸਲ ਅਤੇ ਖੁਸ਼ੀ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ...
ਪੰਜਵੇਂ ਟੈਸਟ 'ਚ ਇੰਗਲੈਂਡ ਨੇ 7 ਵਿਕਟਾਂ ਨਾਲ ਹਰਾਇਆ ਭਾਰਤ
. . .  1 day ago
ਬਰਮਿੰਘਮ, 5 ਜੁਲਾਈ - ਭਾਰਤ ਅਤੇ ਇੰਗਲੈਂਡ ਵਿਚਕਾਰ 5ਵੇਂ ਟੈਸਟ ਮੈਚ ਦੇ 5ਵੇਂ ਦਿਨ ਇੰਗਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਵਲੋਂ ਮਿਲੇ 378 ਦੌੜਾਂ ਦੇ ਟੀਚੇ ਨੂੰ ਇੰਗਲੈਂਡ ਨੇ 3 ਵਿਕਟਾਂ ਦੇ ਨੁਕਸਾਨ 'ਤੇ ਹਾਸਿਲ...
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 334 ਡੀ.ਐਸ.ਪੀਜ਼. ਦੇ ਤਬਾਦਲੇ
. . .  1 day ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕਰਦਿਆਂ 334 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ...
ਨਸਰਾਲਾ ਦੇ 2 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਕਰਵਾਇਆ ਨਾਂਅ ਦਰਜ
. . .  1 day ago
ਨਸਰਾਲਾ, 5 ਜੁਲਾਈ (ਸਤਵੰਤ ਸਿੰਘ ਥਿਆੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏੇ 10ਵੀਂ ਦੇ ਨਤੀਜ਼ਿਆਂ ਵਿੱਚ ਟਰੂ ਲਾਇਟ ਪਬਲਿਕ ਸਕੂਲ ਨਸਰਾਲਾ ਦੇ ਦੋ ਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ। ਇਸ ਮੌਕੇ ਸਕੂਲ...
ਪਾਸਲਾ 'ਚ ਮੇਲੇ ਦੌਰਾਨ ਗੋਲੀਬਾਰੀ, ਪਿੱਛੇ ਨੂੰ ਭਜਾਈ ਕਾਰ ਵਲੋਂ ਦਰੜੇ ਜਾਣ 'ਤੇ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 5 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਪਾਸਲਾ ਵਿਚ ਦੇਰ ਰਾਤ ਇਕ ਮੇਲੇ ਦੌਰਾਨ ਦੋ ਧੜਿਆਂ ਵਿਚਕਾਰ ਗੋਲੀਬਾਰੀ ਦੌਰਾਨ ਭਜਾਈ ਕਾਰ ਵਲੋਂ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਦਰੜੇ ਜਾਣ...
ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ
. . .  1 day ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)- ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਜ਼ੇਰੇ ਇਲਾਜ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨੂੰ ਸਿਹਤ ਵਿਭਾਗ ਵਲੋਂ ਦਿਲ ਦੇ ਬਾਈਪਾਸ ਆਪ੍ਰੇਸ਼ਨ...
ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਬਣਨਾ ਚਾਹੁੰਦੀ ਹੈ ਡਾਕਟਰ
. . .  1 day ago
ਲਹਿਰਾਗਾਗਾ, 5 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ 642 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਿਲ...
ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋਂ ਕਲਾਂ ਦੀਆਂ ਚਾਰ ਵਿਦਿਆਰਥਣਾਂ ਆਈਆਂ ਮੈਰਿਟ 'ਚ
. . .  1 day ago
ਬਰਨਾਲਾ/ਰੂੜੇਕੇ ਕਲਾਂ, 5 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੀਆਂ ਤਿੰਨ ਵਿਦਿਆਰਥਣਾਂ ਨੇ ਦਸਵੀਂ ਜਮਾਤ ਦੀ ਮੈਰਿਟ ਲਿਸਟ 'ਚ ਆਪਣਾ ਨਾਂਅ ਦਰਜ ਕਰਵਾ ਕੇ ਸੰਸਥਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਪੋਹ ਸੰਮਤ 553

ਪੰਜਾਬ / ਜਨਰਲ

ਪੰਜਾਬ ਵਿਧਾਨ ਸਭਾ ਚੋਣਾਂ

ਕਾਂਗਰਸੀਆਂ ਤੇ ਅਕਾਲੀਆਂ ਨੇ 6-6 ਵਾਰ ਕੀਤਾ ਪੰਜਾਬ 'ਤੇ ਰਾਜ

ਡਾ. ਕਮਲ ਕਾਹਲੋਂ
ਬਟਾਲਾ, 12 ਜਨਵਰੀ-ਪੰਜਾਬੀ ਸੂਬੇ ਦੀ ਹੋਂਦ ਤੋਂ ਬਾਅਦ ਵਿਧਾਨ ਸਭਾ ਦੀਆਂ ਹੋਈਆਂ 12 ਚੋਣਾਂ ਦੌਰਾਨ ਕਾਂਗਰਸ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਨੇ ਕਿਸੇ ਤੀਜੀ ਸਿਆਸੀ ਪਾਰਟੀ ਨੂੰ ਸੱਤਾ ਦੇ ਨੇੜੇ ਨਹੀਂ ਫਟਕਣ ਨਹੀਂ ਦਿੱਤਾ | ਪੰਜਾਬ ਦੇ ਪੁਨਰ ਗਠਨ ਤੋਂ ਬਾਅਦ 1967 ਤੋਂ ਲੈ ਕੇ 2022 ਤੱਕ ਵਿਧਾਨ ਸਭਾ ਲਈ 12 ਵਾਰ ਚੋਣਾਂ ਹੋ ਚੁੱਕੀਆਂ ਹਨ | ਇਨ੍ਹਾਂ 'ਚੋਂ 6 ਵਾਰ ਕਾਂਗਰਸ ਪਾਰਟੀ ਅਤੇ ਏਨੀ ਵਾਰ ਹੀ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣੀ ਹੈ | ਸਾਲ 1967 ਦੀਆਂ ਚੋਣਾਂ 'ਚ ਅਕਾਲੀ ਦਲ ਸ਼ਾਮਿਲ ਨਹੀਂ ਹੋਇਆ ਸੀ ਪਰ 1969 ਦੀਆਂ ਚੋਣਾਂ 'ਚ 2 ਸਾਲ ਬਾਅਦ ਅਕਾਲੀ ਦਲ, ਕਾਂਗਰਸ ਦੇ ਮੁਕਾਬਲੇ 5 ਸੀਟਾਂ ਵੱਧ ਲੈਣ 'ਚ ਸਫ਼ਲ ਹੋ ਗਿਆ ਸੀ | ਉਸ ਸਮੇਂ ਪੰਜਾਬ ਵਿਧਾਨ ਸਭਾ ਦੀਆਂ 104 ਸੀਟਾਂ ਸਨ | 1972 ਦੀਆਂ ਚੋਣਾਂ ਵਿਚ ਕਾਂਗਰਸ 66 ਸੀਟਾਂ ਲੈਣ 'ਚ ਕਾਮਯਾਬ ਹੋ ਗਈ ਤੇ ਅਕਾਲੀ ਦਲ ਨੂੰ 24 ਸੀਟਾਂ ਮਿਲੀਆਂ | ਸਾਲ 1977 'ਚ ਅਕਾਲੀ ਦਲ ਨੇ 58 ਸੀਟਾਂ ਲਈਆਂ | ਉਸ ਸਮੇਂ ਕਾਂਗਰਸ ਨੂੰ ਕੇਵਲ 17 ਸੀਟਾਂ ਹੀ ਮਿਲੀਆਂ | ਇਹ ਵੀ ਦੱਸ ਦਈਏ ਕਿ 1977 'ਚ ਸੀਟਾਂ ਦੀ ਗਿਣਤੀ ਵਧ ਕੇ 117 ਹੋ ਗਈ ਸੀ | ਸਾਲ 1980 ਦੀਆਂ ਚੋਣਾਂ 'ਚ ਕਾਂਗਰਸ ਨੂੰ 63 ਸੀਟਾਂ ਤੇ ਅਕਾਲੀ ਦਲ ਨੂੰ 37 ਸੀਟਾਂ ਮਿਲੀਆਂ | 1985 'ਚ ਅਕਾਲੀ ਦਲ ਨੂੰ 73 ਸੀਟਾਂ ਮਿਲੀਆਂ ਪਰ ਕਾਂਗਰਸ ਕੇਵਲ 32 ਸੀਟਾਂ 'ਤੇ ਹੀ ਸਫਲ ਹੋਈ | ਸਾਲ 1992 'ਚ ਕਾਂਗਰਸ 87 ਸੀਟਾਂ ਲੈ ਗਈ | ਅਕਾਲੀ ਦਲ ਇਨ੍ਹਾਂ ਚੋਣਾਂ ਤੋਂ ਦੂਰ ਰਿਹਾ ਸੀ, ਪ੍ਰੰਤੂ ਉਸ ਸਮੇਂ ਇਸ ਦੇ ਉਮੀਦਵਾਰ 3 ਥਾਵਾਂ ਤੋਂ ਜਿੱਤ ਗਏ ਸਨ | 1992 'ਚ ਬਸਪਾ 9 ਸੀਟਾਂ 'ਤੇ ਜੇਤੂ ਰਹੀ ਸੀ ਅਤੇ ਭਾਜਪਾ ਨੂੰ ਉਸ ਸਮੇਂ 6 ਸੀਟਾਂ ਮਿਲੀਆਂ ਸਨ | 1997 ਦੀਆਂ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ 75 ਸੀਟਾਂ ਲੈ ਗਿਆ, ਜਦੋਂਕਿ ਕਾਂਗਰਸ 14 ਸੀਟਾਂ 'ਤੇ ਅਟਕ ਗਈ | ਉਸ ਸਮੇਂ ਭਾਜਪਾ ਨੂੰ 16 ਸੀਟਾਂ ਮਿਲੀਆਂ ਸਨ | ਵਿਧਾਨ ਸਭਾ 2002 ਦੀਆਂ ਚੋਣਾਂ 'ਚ ਕਾਂਗਰਸ 62, ਅਕਾਲੀ ਦਲ 41 ਅਤੇ ਭਾਜਪਾ 3 ਸੀਟਾਂ 'ਤੇ ਕਾਬਜ਼ ਹੋਈ ਸੀ | 2007 ਦੀਆਂ ਚੋਣਾਂ 'ਚ ਅਕਾਲੀ ਦਲ ਨੂੰ 49 ਅਤੇ ਭਾਈਵਾਲ ਪਾਰਟੀ ਭਾਜਪਾ ਨੂੰ 19 ਸੀਟਾਂ ਮਿਲੀਆਂ ਸਨ | ਜਦਕਿ ਕਾਂਗਰਸ ਦੀਆਂ 44 ਸੀਟਾਂ ਸਨ | 2007 'ਚ ਅਕਾਲੀ ਦਲ-ਭਾਜਪਾ ਨੇ ਰਲ ਕੇ ਸਰਕਾਰ ਬਣਾਈ ਸੀ | 2012 'ਚ ਮੁੜ ਅਕਾਲੀ-ਭਾਜਪਾ ਗੱਠਜੋੜ ਸਰਕਾਰ ਬਣਾਉਣ 'ਚ ਕਾਮਯਾਬ ਰਿਹਾ | ਉਸ ਸਮੇਂ ਅਕਾਲੀ ਦਲ ਨੂੰ 56, ਭਾਜਪਾ ਨੂੰ 12, ਕਾਂਗਰਸ ਨੂੰ 46 ਅਤੇ 3 ਆਜ਼ਾਦ ਉਮੀਦਵਾਰ ਜਿੱਤੇ ਸਨ | ਉਸ ਸਮੇਂ ਵੀ ਨਵੀਂ ਉੱਠੀ ਮਨਪ੍ਰੀਤ ਸਿੰਘ ਬਾਦਲ ਦੀ ਪੀ.ਪੀ.ਪੀ. ਪਾਰਟੀ ਖਾਤਾ ਵੀ ਖੋਲ੍ਹ ਨਹੀਂ ਸੀ ਸਕੀ | 2017 ਦੀਆਂ ਵਿਧਾਨ ਸਭਾ ਚੋਣਾਂ 'ਚ ਵੀ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਬੜੇ ਜੋਸ਼ੋ-ਖਰੋਸ਼ ਨਾਲ ਪੰਜਾਬ 'ਚ ਆਈ ਸੀ, ਪ੍ਰੰਤੂ ਆਪੋ-ਧਾਪੀ ਦੀ ਰਣਨੀਤੀ ਕਾਰਨ ਪੰਜਾਬ 'ਚੋਂ ਜਿੱਤੀ ਬਾਜ਼ੀ ਹਾਰ ਗਈ | ਕੁਝ ਆਗੂਆਂ ਵਲੋਂ ਖੁਦ ਨੂੰ ਮੁੱਖ ਮੰਤਰੀ ਦੀ ਦੌੜ 'ਚ ਬਰਕਰਾਰ ਰੱਖਣ ਲਈ ਆਧਾਰ ਰੱਖਣ ਵਾਲੇ ਆਗੂਆਂ ਲਈ ਪਾਰਟੀ ਦੇ ਬੂਹੇ ਬੰਦ ਕਰਨ ਅਤੇ ਦਿੱਲੀ ਦੀ ਟੀਮ ਵਲੋਂ ਸਮੁੱਚੀ ਖੇਡ ਆਪਣੀ ਮੱੁਠੀ 'ਚ ਬੰਦ ਰੱਖਣ ਦੀ ਸਿਆਸਤ ਕਾਰਨ 100 ਸੀਟਾਂ 'ਤੇ ਜਿੱਤਣ ਦਾ ਦਾਅਵਾ ਕਰਨ ਵਾਲੀ ਪਾਰਟੀ 20 ਸੀਟਾਂ 'ਤੇ ਸਿਮਟ ਕੇ ਰਹਿ ਗਈ ਅਤੇ ਫਿਰ 2017 ਦੀਆਂ ਚੋਣਾਂ 'ਚ ਕਾਂਗਰਸ ਪਾਰਟੀ 77 ਸੀਟਾਂ ਲੈ ਕੇ ਸੱਤਾ 'ਤੇ ਕਾਬਜ਼ ਹੋ ਗਈ | ਇਸ ਤਰ੍ਹਾਂ ਇਕ ਨਵੀਂ ਪਾਰਟੀ ਵਜੋਂ ਪੰਜਾਬ 'ਚ ਉਭਰੀ ਆਮ ਆਦਮੀ ਪਾਰਟੀ ਪੰਜਾਬ 'ਤੇ ਉਸ ਸਮੇਂ ਰਾਜ ਕਰਨ 'ਚ ਅਸਫਲ ਰਹੀ | ਜਦਕਿ ਸ਼ੋ੍ਰਮਣੀ ਅਕਾਲੀ ਦਲ ਨੂੰ 15, ਭਾਜਪਾ ਨੂੰ 3 ਅਤੇ ਲੋਕ ਇਨਸਾਫ ਪਾਰਟੀ ਨੂੰ 2 ਸੀਟਾਂ ਮਿਲੀਆਂ ਸਨ | ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ 'ਚ ਵੀ ਕਾਂਗਰਸ, ਸ਼ੋ੍ਰਮਣੀ ਅਕਾਲੀ ਦਲ, ਭਾਜਪਾ ਤੋਂ ਇਲਾਵਾ ਆਮ ਆਦਮੀ ਪਾਰਟੀ ਮੈਦਾਨ 'ਚ ਹਨ | ਕਿਹਾ ਜਾ ਰਿਹਾ ਹੈ ਕਿ ਇਸ ਵਾਰ ਆਮ ਆਦਮੀ ਪਾਰਟੀ ਆਪਣੀਆਂ ਪਿਛਲੀਆਂ ਗਲਤੀਆਂ ਨੂੰ ਨਾ ਦੁਹਰਾਉਂਦਿਆਂ ਹੋਇਆ ਮਜ਼ਬੂਤ ਰਣਨੀਤੀ ਨਾਲ ਮੈਦਾਨ 'ਚ ਉਤਰ ਰਹੀ ਹੈ | ਆਮ ਆਦਮੀ ਪਾਰਟੀ ਹੁਣ ਤੱਕ 109 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਚੁੱਕੀ ਹੈ | ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਵੀ ਲਗਪਗ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ 'ਚ ਉਤਾਰਨ ਤੋਂ ਬਾਅਦ ਮਜ਼ਬੂਤ ਸਥਿਤੀ 'ਚ ਮੁੜ ਪਰਤਣ ਦੇ ਰੌਅ 'ਚ ਹੈ | ਭਾਜਪਾ, ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਅਤੇ ਢੀਂਡਸਾ ਦੇ ਅਕਾਲੀ ਦਲ ਸੰਯੁਕਤ ਵਲੋਂ ਵੀ ਜਲਦ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਕਰਨ ਬਾਰੇ ਦੱਸਿਆ ਜਾ ਰਿਹਾ ਹੈ | ਸੱਤਾਧਾਰੀ ਪਾਰਟੀ ਕਾਂਗਰਸ ਦੀ ਟਿਕਟ ਵੰਡ 'ਤੇ ਸਭ ਦੀ ਨਜ਼ਰ ਟਿਕੀ ਹੋਈ ਹੈ | ਇਸ ਤੋਂ ਇਲਾਵਾ ਖੱਬੇ ਪੱਖੀ ਪਾਰਟੀਆਂ, ਬਲਬੀਰ ਸਿੰਘ ਰਾਜੇਵਾਲ ਦਾ ਸੰਯੁਕਤ ਸਮਾਜ ਮੋਰਚਾ ਅਤੇ ਅਕਾਲੀ ਦਲ ਅੰਮਿ੍ਤਸਰ ਤੇ ਹੋਰ ਪਾਰਟੀਆਂ ਵੀ ਚੋਣ ਮੈਦਾਨ 'ਚ ਹਨ | ਸਮਝਿਆ ਜਾ ਰਿਹਾ ਹੈ ਕਿ ਇਹ ਪਾਰਟੀਆਂ ਸਰਕਾਰ ਬਣਾਉਣ 'ਚ ਸਮਰੱਥ ਤਾਂ ਨਹੀਂ ਹੋ ਸਕਦੀਆਂ, ਪ੍ਰੰਤੂ ਵਿਰੋਧੀ ਧਿਰਾਂ ਦੀ ਖੇਡ ਵਿਗਾੜਨ ਵਿਚ ਆਪਣਾ ਯੋਗਦਾਨ ਜ਼ਰੂਰ ਪਾ ਸਕਦੀਆਂ ਹਨ | ਕੁਝ ਸੀਟਾਂ 'ਤੇ ਨਵੀਆਂ ਉੱਠੀਆਂ ਪਾਰਟੀਆਂ, ਰਵਾਇਤੀ ਪਾਰਟੀਆਂ ਨੂੰ ਵਕਤ ਜ਼ਰੂਰ ਪਾਈ ਰੱਖਣਗੇ |

ਦੀਦਾਰ ਸਿੰਘ ਭੱਟੀ, ਸਤਵੰਤ ਸਿੰਘ ਮੋਹੀ, ਡੱਲੀ ਸਮੇਤ 6 ਆਗੂ ਭਾਜਪਾ 'ਚ ਸ਼ਾਮਿਲ

ਸ਼ਿਵ ਸ਼ਰਮਾ ਜਲੰਧਰ, 12 ਜਨਵਰੀ (ਸ਼ਿਵ)-ਪੰਜਾਬ ਭਾਜਪਾ 'ਚ ਦੂਜੀਆਂ ਸਿਆਸੀ ਪਾਰਟੀਆਂ ਦੇ ਕਈ ਆਗੂਆਂ ਦਾ ਪਾਰਟੀ 'ਚ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਅੱਜ ਫ਼ਤਿਹਗੜ੍ਹ ਸਾਹਿਬ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ, ਸ਼ਤੁਰਾਣਾ ਤੋਂ ...

ਪੂਰੀ ਖ਼ਬਰ »

ਭਾਰਤੀ ਖੇਤਰ ਅੰਦਰ ਦਾਖ਼ਲ ਹੋਏ ਡਰੋਨ 'ਤੇ ਬੀ.ਐਸ.ਐਫ. ਵਲੋਂ ਫਾਇਰਿੰਗ

ਡੇਰਾ ਬਾਬਾ ਨਾਨਕ, 12 ਜਨਵਰੀ (ਵਿਜੇ ਸ਼ਰਮਾ)-ਗੁਆਂਢੀ ਦੇਸ਼ ਪਾਕਿਸਤਾਨ ਵਲੋਂ ਭਾਰਤੀ ਖੇਤਰ ਅੰਦਰ ਡਰੋਨ ਭੇਜ ਕੇ ਆਪਣੇ ਨਾਪਾਕ ਮਨਸੂਬਿਆਂ ਨੂੰ ਅੰਜਾਮ ਦੇਣ ਦਾ ਸਿਲਸਿਲਾ ਬਦਸਤੂਰ ਜਾਰੀ ਹੈ, ਜਦਕਿ ਕੌਮਾਂਤਰੀ ਸਰਹੱਦ ਉੱਪਰ ਤਾਇਨਾਤ ਬੀ.ਐਸ.ਐਫ. ਦੇ ਮੁਸਤੈਦ ਜਵਾਨਾਂ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਹੋਣ 'ਤੇ ਮੁਲਾਜ਼ਮਾਂ ਨੂੰ ਹੁਣ 7 ਦਿਨ ਲਈ ਇਕਾਂਤਵਾਸ ਛੁੱਟੀ ਤਨਖ਼ਾਹ ਸਮੇਤ ਮਿਲੇਗੀ

ਲੁਧਿਆਣਾ, 12 ਜਨਵਰੀ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਮਹਾਂਮਾਰੀ ਕੋਵਿਡ-19 ਦੀ ਲਪੇਟ ਵਿਚ ਆਉਣ 'ਤੇ ਮੁਲਾਜ਼ਮਾਂ ਲਈ ਛੁੱਟੀ ਦੇਣ ਸੰਬੰਧੀ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਚੰਡੀਗੜ੍ਹ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਵਲੋਂ 32 ਉਮੀਦਵਾਰਾਂ ਦੀ ਦੂਸਰੀ ਸੂਚੀ ਜਾਰੀ

ਜਲੰਧਰ, 12 ਜਨਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਪਾਰਟੀ ਉਮੀਦਵਾਰਾਂ ਦੀ ਦੂਸਰੀ ਸੂਚੀ ਜਾਰੀ ਕਰਦੇ ਹੋਏ ਕਿਹਾ ਹੈ ਕਿ ਪਾਰਟੀ ਵਲੋਂ ਇਹ ਚੋਣਾਂ ਪੰਥਕ ਤੇ ਲੋਕ ਮੁੱਦਿਆਂ ਦੇ ...

ਪੂਰੀ ਖ਼ਬਰ »

ਜ਼ੀਰਾ ਨੇੜੇ ਸੜਕ ਹਾਦਸੇ 'ਚ ਔਰਤ ਸਮੇਤ 5 ਮੌਤਾਂ

ਜ਼ੀਰਾ, 12 ਜਨਵਰੀ (ਜੋਗਿੰਦਰ ਸਿੰਘ ਕੰਡਿਆਲ, ਮਨਜੀਤ ਸਿੰਘ ਢਿੱਲੋਂ)-ਜ਼ੀਰਾ ਨੇੜਲੇ ਪਿੰਡ ਮੱਲੂਬਾਂਡੀਆਂ ਵਿਖੇ ਮਖੂ-ਕੋਟ ਈਸੇ ਖਾਂ ਸੜਕ 'ਤੇ ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਕਾਰ ਸਵਾਰ ਔਰਤ ਸਮੇਤ ਪੰਜ ਵਿਅਕਤੀਆਂ ਦੀ ਦਰਦਨਾਕ ਮੌਤ ਹੋ ਜਾਣ ਦੀ ਖ਼ਬਰ ਹੈ | ...

ਪੂਰੀ ਖ਼ਬਰ »

40 ਮੁਕਤਿਆਂ ਦੀ ਯਾਦ 'ਚ ਹੋਣਗੇ ਵਿਸ਼ੇਸ਼ ਗੁਰਮਤਿ ਸਮਾਗਮ-ਬਾਬਾ ਬਲਬੀਰ ਸਿੰਘ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ 40 (ਮੁਕਤਿਆਂ) ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੱੁਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕਰਵਰਤੀ ਵਲੋਂ ਚਲੀ ਆਉਂਦੀ ਖ਼ਾਲਸਾਈ ਰਵਾਇਤ ਅਨੁਸਾਰ 15 ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਕੈਨੇਡਾ ਦਾ ਲਗਵਾਇਆ ਸਟੱਡੀ ਵੀਜ਼ਾ

ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ)-ਇਮੀਗ੍ਰੇਸ਼ਨ ਸੰਸਥਾ ਗੋ ਗਲੋਬਲ ਕੰਸਲਟੈਂਟਸ ਮੋਗਾ ਜੋ ਕਿ ਸਬ-ਜੇਲ੍ਹ ਵਾਲੀ ਗਲੀ 'ਚ ਸਥਿਤ ਹੈ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ | ਸੰਸਥਾ ਪਿਛਲੇ ਕਈ ਸਾਲਾਂ ਤੋਂ ਇਮੀਗ੍ਰੇਸ਼ਨ ਖੇਤਰ ਵਿਚ ਵਧੀਆ ਸੇਵਾਵਾਂ ਨਿਭਾ ਰਹੀ ...

ਪੂਰੀ ਖ਼ਬਰ »

ਫਿਰੌਤੀ ਖ਼ਾਤਰ ਅਗਵਾ ਕੀਤੇ ਬੱਚੇ ਨੂੰ ਪੁਲਿਸ ਨੇ ਕੁਝ ਘੰਟਿਆਂ 'ਚ ਕੀਤਾ ਬਰਾਮਦ

ਫ਼ਿਰੋਜ਼ਪੁਰ, 12 ਜਨਵਰੀ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਬੀਤੀ ਦੇਰ ਸ਼ਾਮ ਘਰੋਂ ਟਿਊਸ਼ਨ ਪੜ੍ਹਨ ਗਏ ਬੱਚੇ ਨੂੰ ਹਥਿਆਰਬੰਦ ਵਿਅਕਤੀਆਂ ਵਲੋਂ ਅਗਵਾ ਕਰਕੇ 5 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਨੂੰ ਕੁਝ ਘੰਟਿਆਂ 'ਚ ਸੁਲਝਾਉਂਦਿਆਂ ਫ਼ਿਰੋਜ਼ਪੁਰ ਪੁਲਿਸ ਨੇ ...

ਪੂਰੀ ਖ਼ਬਰ »

ਸਰਹੱਦ ਤੋਂ ਮਿਲੀ ਕਰੀਬ 32 ਕਰੋੜ ਦੀ ਹੈਰੋਇਨ

ਫ਼ਿਰੋਜ਼ਪੁਰ, 12 ਜਨਵਰੀ (ਕੁਲਬੀਰ ਸਿੰਘ ਸੋਢੀ)-ਮੌਸਮ 'ਚ ਤਬਦੀਲੀ ਆਉਂਦੇ ਹੀ ਪਾਕਿਸਤਾਨੀ ਨਸ਼ਾ ਤਸਕਰਾਂ ਵਲੋਂ ਨਪਾਕ ਹਰਕਤਾਂ ਨੂੰ ਅੰਜ਼ਾਮ ਦੇਣਾ ਸ਼ੁਰੂ ਕਰ ਦਿੱਤਾ ਹੈ, ਜਿਸ ਦੇ ਚੱਲਦੇ ਬੀ.ਐੱਸ.ਐਫ. ਦੇ ਜਵਾਨਾਂ ਨੇ ਪਾਕਿਸਤਾਨ ਨਸ਼ਾ ਤਸਕਰਾਂ ਦੇ ਮਨਸੂਬੇ ਨਾਕਾਮ ...

ਪੂਰੀ ਖ਼ਬਰ »

ਚੋਣ ਕਮਿਸ਼ਨ ਦੀਆਂ ਸਖ਼ਤ ਹਦਾਇਤਾਂ ਮਗਰੋਂ ਵਰਚੂਅਲ ਪ੍ਰਚਾਰ ਵੱਲ ਤੁਰੀਆਂ ਸਿਆਸੀ ਪਾਰਟੀਆਂ

ਵਿਕਰਮਜੀਤ ਸਿੰੰਘ ਮਾਨ ਚੰਡੀਗੜ੍ਹ, 12 ਜਨਵਰੀ-ਦੇਸ਼ ਭਰ 'ਚ ਵੱਧ ਰਹੇ ਕੋਰੋਨਾ ਦੇ ਨਵੇਂ ਰੂਪ ਓਮੀਕਰੋਨ ਦੇ ਵਧਦੇ ਪ੍ਰਭਾਵ ਦੇ ਚੱਲਦੇ ਪਿਛਲੇ ਦਿਨੀਂ ਭਾਰਤੀ ਚੋਣ ਕਮਿਸ਼ਨ ਵਲੋਂ ਸਿਆਸੀ ਪਾਰਟੀਆਂ ਉੱਤੇ ਵਿਧਾਨ ਸਭਾ ਚੋਣਾਂ 'ਚ ਪ੍ਰਚਾਰ ਨੂੰ ਲੈ ਕੇ ਲਾਈਆਂ ਇਕੱਠ ਅਤੇ ...

ਪੂਰੀ ਖ਼ਬਰ »

ਅਕਾਲੀ ਦਲ (ਸੰਯੁਕਤ) ਵਲੋਂ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਤਾਰ

ਐੱਸ. ਏ. ਐੱਸ. ਨਗਰ, 12 ਜਨਵਰੀ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਤਾਰ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਯੂਥ ਵਿੰਗ ਦੇ ਕਨਵੀਨਰ ਮਨਪ੍ਰੀਤ ਸਿੰਘ ਤਲਵੰਡੀ ਅਤੇ ਮਾਲਵਾ ਜ਼ੋਨ ਦੇ ਪ੍ਰਧਾਨ ਜਗਤਾਰ ...

ਪੂਰੀ ਖ਼ਬਰ »

ਸੂਬੇ 'ਚ ਕੋਰੋਨਾ ਦੇ 6481 ਨਵੇਂ ਮਾਮਲੇ- 10 ਮੌਤਾਂ

ਚੰਡੀਗੜ੍ਹ, 12 ਜਨਵਰੀ (ਅਜੀਤ ਬਿਊਰੋ)-ਪੰਜਾਬ 'ਚ ਅੱਜ ਕੋਰੋਨਾ ਦੇ 6481 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 10 ਲੋਕਾਂ ਦੀ ਕੋਰੋਨਾ ਕਰਕੇ ਮੌਤ ਹੋਣ ਦੀ ਜਾਣਕਾਰੀ ਹੈ ਅਤੇ 2788 ਮਰੀਜ਼ ਸਿਹਤਯਾਬ ਹੋਏ ਹਨ | ਅੱਜ ਆਏ ਨਵੇਂ ਮਾਮਲਿਆਂ 'ਚ ਐਸ.ਏ.ਐਸ. ਨਗਰ ਤੋਂ 974, ਪਟਿਆਲਾ ਤੋਂ 906, ...

ਪੂਰੀ ਖ਼ਬਰ »

ਚੋਣ ਕਮਿਸ਼ਨ ਵਲੋਂ ਮਾਲਵਿਕਾ ਸੂਦ, ਡਾ. ਹਰਜੋਤ ਕਮਲ ਤੇ ਵਿਨੇ ਸ਼ਰਮਾ ਨੂੰ ਨੋਟਿਸ

ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਬ-ਡਵੀਜ਼ਨਲ ਮੈਜਿਸਟਰੇਟ ਤੇ ਰਿਟਰਨਿੰਗ ਅਫ਼ਸਰ ਮੋਗਾ ਸਤਵੰਤ ਸਿੰਘ ਨੇ ਬਾਲੀਵੁੱਡ ਅਦਾਕਾਰ ਸੋਨੰੂ ਸੂਦ ਦੀ ਭੈਣ ਮਾਲਵਿਕਾ ਸੂਦ, ਸਥਾਨਕ ਕਾਂਗਰਸੀ ਵਿਧਾਇਕ ਡਾ. ਹਰਜੋਤ ਕਮਲ ਅਤੇ ਭਾਜਪਾ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਪੰਜਾਬ ਪੁਲਿਸ ਵਿਭਾਗ 'ਚ ਤਰੱਕੀਆਂ ਦਾ ਫ਼ਰਜ਼ੀਵਾੜਾ

ਚੰਡੀਗੜ੍ਹ, 12 ਜਨਵਰੀ (ਅੰਕੁਰ ਤਾਂਗੜੀ)-ਪੁਲਿਸ ਵਿਭਾਗ ਵਿਚ 11 ਮੁਲਾਜ਼ਮਾਂ ਨੂੰ ਤਰੱਕੀ ਦੀ ਸੂਚੀ ਜਾਰੀ ਮਾਮਲੇ ਵਿਚ ਅੱਜ ਪੰਜਾਬ ਪੁਲਿਸ ਦੇ ਡੀ.ਜੀ.ਪੀ. ਦਫ਼ਤਰ ਤੋਂ ਚੰਡੀਗੜ੍ਹ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ | ਮਾਮਲੇ ਵਿਚ ਉੱਚ ਅਧਿਕਾਰੀਆਂ ਦੇ ਹੁਕਮਾਂ ਉਤੇ ਥਾਣਾ 3 ...

ਪੂਰੀ ਖ਼ਬਰ »

ਪੰਜਾਬ ਕਾਂਗਰਸ 'ਚ ਮੱੁਖ ਮੰਤਰੀ ਚਿਹਰੇ ਨੂੰ ਲੈ ਕੇ ਛਿੜਿਆ ਵਿਵਾਦ

ਚੰਡੀਗੜ੍ਹ, 12 ਜਨਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਵਿਧਾਨ ਸਭਾ ਚੋਣਾਂ ਸਿਰ 'ਤੇ ਹਨ ਪਰ ਪੰਜਾਬ ਕਾਂਗਰਸ ਦਾ ਆਪਸੀ ਕਾਟੋ ਕਲੇਸ਼ ਅਜੇ ਮੁੱਕਣ ਦਾ ਨਾਮ ਨਹੀਂ ਲੈ ਰਿਹਾ | ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਪਾਰਟੀ 'ਚ ਵਿਵਾਦ ਛਿੜਨ ਲੱਗਿਆ ਹੈ | ਬੀਤੇ ਕੱਲ੍ਹ ਪੰਜਾਬ ...

ਪੂਰੀ ਖ਼ਬਰ »

ਨਸ਼ਾ ਮੁਕਤ ਹੋਣ ਪੰਜਾਬ ਵਿਧਾਨ ਸਭਾ ਚੋਣਾਂ-ਹਾਈਕੋਰਟ

ਚੰਡੀਗੜ੍ਹ, 12 ਜਨਵਰੀ (ਅੰਕੁਰ ਤਾਂਗੜੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਨਸ਼ਿਆਂ ਦੀ ਵਰਤੋਂ ਨਾ ਹੋਵੇ ਅਤੇ ਇਨ੍ਹਾਂ ਚੋਣਾਂ ਨੂੰ ਨਸ਼ਾ ਮੁਕਤ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰਕੇ 20 ਜਨਵਰੀ ਤੱਕ ਇਸ ...

ਪੂਰੀ ਖ਼ਬਰ »

ਸਸਤੀ ਰੇਤ, ਕੇਬਲ ਤੇ 5 ਮਰਲੇ ਦੇ ਪਲਾਟ ਦੇਣ 'ਚ ਸਫ਼ਲ ਨਹੀਂ ਹੋ ਸਕੀ ਚੰਨੀ ਸਰਕਾਰ

ਪਵਨ ਖਰਬੰਦਾ ਜਲੰਧਰ ਛਾਉਣੀ, 12 ਜਨਵਰੀ-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਲਾਉਣ ਉਪਰੰਤ ਕਾਂਗਰਸ ਹਾਈਕਮਾਨ ਵਲੋਂ ਭਾਵੇਂ ਸ: ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਗਿਆ ਸੀ ਤੇ ਇਸ ਦੌਰਾਨ ਮੁੱਖ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਨਿਊਜਰਸੀ ਸੈਨੇਟ ਦੀ ਸ਼ਲਾਘਾ

ਅੰਮਿ੍ਤਸਰ, 12 ਜਨਵਰੀ (ਜਸਵੰਤ ਸਿੰਘ ਜੱਸ)-ਸੰਨ੍ਹ 1984 ਵਿਚ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ਵਿਚ ਸਿੱਖਾਂ ਖ਼ਿਲਾਫ਼ ਹੋਏ ਨਸਲੀ ਹਮਲਿਆਂ ਨੂੰ ਅਮਰੀਕਾ ਦੇ ਸੂਬੇ ਨਿਊਜਰਸੀ ਦੀ ਸੈਨੇਟ ਵਲੋਂ ਸਿੱਖ ਨਸਲਕੁਸ਼ੀ ਐਲਾਨਦਿਆਂ ਇਸ ਸਬੰਧੀ ਨਿਖੇਧੀ ਮਤਾ ਪਾਸ ਕਰਨ ਦੀ ...

ਪੂਰੀ ਖ਼ਬਰ »

40 ਮੁਕਤਿਆਂ ਦੀ ਯਾਦ 'ਚ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਜੋੜ ਮੇਲਾ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ 'ਚ ਇਤਿਹਾਸਕ ਮਾਘੀ ਜੋੜ ਮੇਲਾ ਅੱਜ ਸ਼ੁਰੂ ਹੋ ਗਿਆ ਹੈ | ਅੱਜ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ, ਜਿਸ ਦੇ ਭੋਗ 14 ...

ਪੂਰੀ ਖ਼ਬਰ »

ਜਲਾਲਾਬਾਦ ਮੁੜ ਬਣ ਸਕਦੀ ਹੈ ਸੂਬੇ ਦੀ ਬਹੁਚਰਚਿਤ ਸੀਟ

ਦਵਿੰਦਰ ਪਾਲ ਸਿੰਘ ਫ਼ਾਜ਼ਿਲਕਾ, 12 ਜਨਵਰੀ-ਪੰਜਾਬ ਵਿਧਾਨ ਸਭਾ ਚੋਣਾਂ ਦਾ ਬਿਗਲ ਵੱਜ ਚੁੱਕਿਆ ਹੈ | ਇਨ੍ਹਾਂ ਚੋਣਾਂ 'ਚ ਸਰਹੱਦੀ ਜ਼ਿਲ੍ਹੇ ਫ਼ਾਜ਼ਿਲਕਾ ਦੇ 4 ਵਿਧਾਨ ਸਭਾ ਹਲਕਿਆਂ ਤੋਂ ਸ਼ੋ੍ਰਮਣੀ ਅਕਾਲੀ ਦਲ ਬਸਪਾ ਗੱਠਜੋੜ ਅਤੇ ਆਮ ਆਦਮੀ ਪਾਰਟੀ ਨੇ ਚਾਰਾਂ ਹਲਕਿਆਂ ...

ਪੂਰੀ ਖ਼ਬਰ »

ਹਲਕਾ ਸ਼ੁਤਰਾਣਾ ਦੀ ਸੇਵਾ ਹਮੇਸ਼ਾ ਤਨ ਤੇ ਮਨ ਤੋਂ ਕਰਦਾ ਰਹਾਂਗਾ-ਵਿਧਾਇਕ ਨਿਰਮਲ ਸਿੰਘ

ਪਾਤੜਾਂ, 12 ਜਨਵਰੀ (ਗੁਰਇਕਬਾਲ ਸਿੰਘ ਖਾਲਸਾ, ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਨੇ ਪਾਤੜਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਸ਼ੁਤਰਾਣਾ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਉਹ ਅਤੇ ਉਨ੍ਹਾਂ ਦਾ ...

ਪੂਰੀ ਖ਼ਬਰ »

ਸਰਕਾਰ ਚਲਾਉਣ ਦੇ ਸਮਰੱਥ ਨਾ ਹੋਣ ਦਾ ਦਾਅਵਾ ਕਰ ਕੇ 'ਆਪ' ਪੰਜਾਬੀਆਂ ਦਾ ਅਪਮਾਨ ਕਰ ਰਹੀ ਹੈ-ਅਕਾਲੀ ਦਲ

ਚੰਡੀਗੜ੍ਹ, 12 ਜਨਵਰੀ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬੀਆਂ ਦਾ ਇਹ ਦਾਅਵਾ ਕਰ ਕੇ ਅਪਮਾਨ ਕਰ ਰਹੀ ਹੈ ਕਿ ਉਹ ਸੂਬੇ ਵਿਚ ਸਰਕਾਰ ਚਲਾਉਣ ਦੇ ਸਮਰੱਥ ਨਹੀਂ ਹਨ ਅਤੇ ਪਾਰਟੀ ਪੰਜਾਬੀਆਂ 'ਤੇ ਬਾਹਰੀ ਵਿਅਕਤੀ ਥੋਪਣਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX