ਤਾਜਾ ਖ਼ਬਰਾਂ


ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਵਿਖੇ ਚੱਲੀਆਂ ਗੋਲੀਆਂ, ਇਲਾਕੇ ’ਚ ਦਹਿਸ਼ਤ ਦਾ ਮਾਹੌਲ
. . .  1 day ago
ਸੁਲਤਾਨਵਿੰਡ ,5 ਜੁਲਾਈ (ਗੁਰਨਾਮ ਸਿੰਘ ਬੁੱਟਰ)- ਥਾਣਾ ਬੀ. ਡਵੀਜ਼ਨ ਦੇ ਇਲਾਕੇ ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਵਿਖੇ ਗੋਲੀਆਂ ਚੱਲਣ ਨਾਲ ਦਹਿਸ਼ਤ ਦਾ ਮਾਹੌਲ ਹੈ । ਮੌਕੇ ’ਤੇ ਪਹੁੰਚੇ ਥਾਣਾ ਬੀ. ਡਵੀਜ਼ਨ ...
ਜੱਜ ਬਣਨਾ ਚਾਹੁੰਦੀ ਜ਼ਿਲ੍ਹੇ ਵਿਚੋਂ 10ਵੀਂ ਦੀ ਪ੍ਰੀਖਿਆ ਵਿਚ ਦੂਜੇ ਸਥਾਨ 'ਤੇ ਰਹੀ ਪ੍ਰਭਜੋਤ ਕੌਰ
. . .  1 day ago
ਕਪੂਰਥਲਾ/ਢਿਲਵਾਂ, 5 ਜੁਲਾਈ (ਅਮਰਜੀਤ ਕੋਮਲ, ਗੋਬਿੰਦ ਸੁਖੀਜਾ)-ਜ਼ਿਲ੍ਹੇ ਵਿਚੋਂ 10ਵੀਂ ਦੀ ਪ੍ਰੀਖਿਆ ਵਿਚ 96.92 ਪ੍ਰਤੀਸ਼ਤ ਅੰਕ ਲੈ ਕੇ ਦੂਜੇ ਸਥਾਨ 'ਤੇ ਰਹੀ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਸੂਚੀ ਵਿਚ 237ਵੇਂ ਸਥਾਨ 'ਤੇ ਆਪਣਾ ...
ਆਈ.ਟੀ. ਸੈਕਟਰ ਵਿਚ ਜਾਣ ਦਾ ਚਾਹਵਾਨ ਹੈ ਜ਼ਿਲ੍ਹੇ ਵਿਚੋਂ ਪਹਿਲੇ ਸਥਾਨ 'ਤੇ ਰਿਹਾ ਮੁਹੰਮਦ ਆਰਿਫ਼ ਸੋਨੀ
. . .  1 day ago
ਕਪੂਰਥਲਾ/ਢਿਲਵਾਂ, 5 ਜੁਲਾਈ (ਅਮਰਜੀਤ ਕੋਮਲ, ਗੋਬਿੰਦ ਸੁਖੀਜਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਜਮਾਤ ਦੀ ਪ੍ਰੀਖਿਆ ਵਿਚ ਜ਼ਿਲ੍ਹਾ ਕਪੂਰਥਲਾ ਵਿਚੋਂ 97.85 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲੇ ਸਥਾਨ ਤੇ ...
ਬਿਹਾਰ :ਈ.ਡੀ. ਦੀ ਪਟਨਾ ਵਿਚ 9 ਤੋਂ 9 ਮਾਲ ’ਚ ਵੀਵੋ ਦੇ ਦਫ਼ਤਰ ਦੀ ਤਲਾਸ਼ੀ ਜਾਰੀ , 44 ਥਾਵਾਂ 'ਤੇ ਛਾਪੇਮਾਰੀ
. . .  1 day ago
ਚੰਡੀਗੜ੍ਹ : 3 ਆਈ.ਏ.ਐਸ. ਅਫਸਰਾਂ ਦੇ ਹੋਏ ਤਬਾਦਲੇ
. . .  1 day ago
ਅਤੁਲ ਸੋਨੀ ਹੋਣਗੇ ਜਲਾਲਾਬਾਦ ਦੇ ਡੀ.ਐੱਸ.ਪੀ.
. . .  1 day ago
ਮੰਡੀ ਘੁਬਾਇਆ,5 ਜੁਲਾਈ (ਅਮਨ ਬਵੇਜਾ ) - ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਸੂਚੀ ਤਹਿਤ ਸਬ ਡਵੀਜ਼ਨ ਜਲਾਲਾਬਾਦ ਦੇ ਨਵੇਂ ਡੀ.ਐੱਸ.ਪੀ. ਅਤੁਲ ਸੋਨੀ ਹੋਣਗੇ । ਇਸ ਤੋਂ ਪਹਿਲਾ ਡੀ.ਐੱਸ.ਪੀ. ਸੁਬੇਗ਼ ਸਿੰਘ ਐਡੀਸ਼ਨਲ ...
ਵੱਡੀ ਖ਼ਬਰ: ਪੰਜਾਬ ਦੇ ਮੁੱਖ ਸਕੱਤਰ ਦਾ ਤਬਾਦਲਾ, ਵਿਜੇ ਕੁਮਾਰ ਜੰਜੂਆ ਹੋਣਗੇ ਮੁੱਖ ਸਕੱਤਰ
. . .  1 day ago
10ਵੀਂ ਦੇ ਨਤੀਜੇ 'ਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ 'ਚ ਕਰਵਾਇਆ ਨਾਂਅ ਦਰਜ
. . .  1 day ago
ਸਰਦੂਲਗੜ੍ਹ, 5 ਜੁਲਾਈ (ਜੀ.ਐਮ.ਅਰੋੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਸਕੂਲ ਅਤੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ ਹੈ। ਬੋਰਡ...
ਨਵਨੀਤ ਕੌਰ ਗਿੱਲ ਹੋਣਗੇ ਸਬ ਡਿਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ.
. . .  1 day ago
ਤਪਾ ਮੰਡੀ 5 ਜੁਲਾਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਦੇ ਤਹਿਤ ਸਬ ਡਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ. ਨਵਨੀਤ ਕੌਰ ਗਿੱਲ ਹੋਣਗੇ। ਇਸ ਤੋਂ ਪਹਿਲਾਂ ਡੀ.ਐੱਸ.ਪੀ ਗੁਰਵਿੰਦਰ ਸਿੰਘ ਦੀ ਬਦਲੀ ਲੁਧਿਆਣਾ ਦੀ ਹੋ ਗਈ...
ਨੇਵੀ ਅਫ਼ਸਰ ਬਣ ਸਮਾਜ ਦੀ ਸੇਵਾ ਕਰਨੀ ਚਾਹੁੰਦੀ ਹੈ - ਤਮੰਨਾ ਸਿੰਗਲਾ
. . .  1 day ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ ਥਿੰਦ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ ਹੈ, ਜਿਸ ਵਿਚ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 99.19% ਰਿਹਾ ਅਤੇ ਜ਼ਿਲ੍ਹਿਆਂ ਅਨੁਸਾਰ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 10ਵੇਂ ਸਥਾਨ 'ਤੇ ਰਿਹਾ। ਇਸ ਸੰਬੰਧੀ...
ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਵਿਦਿਆਰਥੀ ਨੇ ਜ਼ਿਲ੍ਹੇ 'ਚੋ ਪ੍ਰਾਪਤ ਕੀਤਾ ਪਹਿਲਾ ਸਥਾਨ
. . .  1 day ago
ਮਹਿਲ ਕਲਾਂ,5 ਜੁਲਾਈ (ਅਵਤਾਰ ਸਿੰਘ ਅਣਖੀ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਹੋਣਹਾਰ ਵਿਦਿਆਰਥੀ ਗੁਰਸੇਵਕ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮਿੱਠੇਵਾਲ...
ਦਵਿੰਦਰ ਅੱਤਰੀ ਨਾਭਾ ਦੇ ਨਵੇਂ ਡੀ.ਐੱਸ.ਪੀ. ਨਿਯੁਕਤ
. . .  1 day ago
ਨਾਭਾ, 5 ਜੁਲਾਈ (ਕਰਮਜੀਤ ਸਿੰਘ) - ਪੰਜਾਬ ਸਰਕਾਰ ਨੇ ਦਵਿੰਦਰ ਅਤਰੀ ਨੂੰ ਨਾਭਾ ਦਾ ਨਵਾਂ ਡੀ.ਐੱਸ.ਪੀ. ਨਿਯੁਕਤ ਕੀਤਾ ਹੈ। ਇੱਥੇ ਇਹ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਕੋਤਵਾਲੀ ਨਾਭਾ ਦੇ ਮੁਖੀ ਅਤੇ ਡੀ.ਐੱਸ.ਪੀ. ਨਾਭਾ...
ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ 'ਚ - ਅਸ਼ਵਨੀ ਵੈਸ਼ਨਵ
. . .  1 day ago
ਨਵੀਂ ਦਿੱਲੀ, 5 ਜੁਲਾਈ - ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦਾ ਕਹਿਣਾ ਹੈ ਕਿ ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ...
ਸਰਕਾਰੀ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਅੱਵਲ
. . .  1 day ago
ਬੁੱਲ੍ਹੋਵਾਲ, 5 ਜੁਲਾਈ (ਲੁਗਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਸਰਗੁਣਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਹੁਸੈਨਪੁਰ ਗੁਰੂ ਕਾ ਨੇ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ 'ਚੋਂ ਪਹਿਲਾ...
ਜੌੜਕੀਆਂ ਦੀ ਵਿਦਿਆਰਥਣ ਨੇ 10ਵੀਂ ਦੇ ਨਤੀਜੇ 'ਚ ਚਮਕਾਇਆ ਮਾਨਸਾ ਦਾ ਨਾਂਅ
. . .  1 day ago
ਸਰਦੂਲਗੜ੍ਹ, 5 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) - ਸਰਦੂਲਗੜ੍ਹ ਦੇ ਪਿੰਡ ਜੌੜਕੀਆਂ ਦੇ ਨਿੱਜੀ ਸਕੂਲ ਦੀ ਵਿਦਿਆਰਥਣ ਮਹਿਕ ਰਾਣੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ 'ਚ 630/650 ਅੰਕ ਹਾਸਲ ਕਰਕੇ ਮੈਰਿਟ...
ਮਲੇਰਕੋਟਲਾ ਦੇ ਯਾਸਿਰ ਸਈਦ ਨੇ ਦਸਵੀਂ ਸ਼੍ਰੇਣੀ ਦੀ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  1 day ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਮਲੇਰਕੋਟਲਾ ਦੇ ਸਥਾਨਕ ਸਕੂਲ...
ਨਾਭਾ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  1 day ago
ਨਾਭਾ, 5 ਜੁਲਾਈ -(ਕਰਮਜੀਤ ਸਿੰਘ) - ਨਾਭਾ ਦੇ ਸਥਾਨਕ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਕੋਸ਼ਿਕਾ, ਕੋਮਾਕਸ਼ੀ ਬਾਂਸਲ ਅਤੇ ਖੁਸ਼ੀ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ...
ਪੰਜਵੇਂ ਟੈਸਟ 'ਚ ਇੰਗਲੈਂਡ ਨੇ 7 ਵਿਕਟਾਂ ਨਾਲ ਹਰਾਇਆ ਭਾਰਤ
. . .  1 day ago
ਬਰਮਿੰਘਮ, 5 ਜੁਲਾਈ - ਭਾਰਤ ਅਤੇ ਇੰਗਲੈਂਡ ਵਿਚਕਾਰ 5ਵੇਂ ਟੈਸਟ ਮੈਚ ਦੇ 5ਵੇਂ ਦਿਨ ਇੰਗਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਵਲੋਂ ਮਿਲੇ 378 ਦੌੜਾਂ ਦੇ ਟੀਚੇ ਨੂੰ ਇੰਗਲੈਂਡ ਨੇ 3 ਵਿਕਟਾਂ ਦੇ ਨੁਕਸਾਨ 'ਤੇ ਹਾਸਿਲ...
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 334 ਡੀ.ਐਸ.ਪੀਜ਼. ਦੇ ਤਬਾਦਲੇ
. . .  1 day ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕਰਦਿਆਂ 334 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ...
ਨਸਰਾਲਾ ਦੇ 2 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਕਰਵਾਇਆ ਨਾਂਅ ਦਰਜ
. . .  1 day ago
ਨਸਰਾਲਾ, 5 ਜੁਲਾਈ (ਸਤਵੰਤ ਸਿੰਘ ਥਿਆੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏੇ 10ਵੀਂ ਦੇ ਨਤੀਜ਼ਿਆਂ ਵਿੱਚ ਟਰੂ ਲਾਇਟ ਪਬਲਿਕ ਸਕੂਲ ਨਸਰਾਲਾ ਦੇ ਦੋ ਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ। ਇਸ ਮੌਕੇ ਸਕੂਲ...
ਪਾਸਲਾ 'ਚ ਮੇਲੇ ਦੌਰਾਨ ਗੋਲੀਬਾਰੀ, ਪਿੱਛੇ ਨੂੰ ਭਜਾਈ ਕਾਰ ਵਲੋਂ ਦਰੜੇ ਜਾਣ 'ਤੇ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 5 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਪਾਸਲਾ ਵਿਚ ਦੇਰ ਰਾਤ ਇਕ ਮੇਲੇ ਦੌਰਾਨ ਦੋ ਧੜਿਆਂ ਵਿਚਕਾਰ ਗੋਲੀਬਾਰੀ ਦੌਰਾਨ ਭਜਾਈ ਕਾਰ ਵਲੋਂ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਦਰੜੇ ਜਾਣ...
ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ
. . .  1 day ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)- ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਜ਼ੇਰੇ ਇਲਾਜ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨੂੰ ਸਿਹਤ ਵਿਭਾਗ ਵਲੋਂ ਦਿਲ ਦੇ ਬਾਈਪਾਸ ਆਪ੍ਰੇਸ਼ਨ...
ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਬਣਨਾ ਚਾਹੁੰਦੀ ਹੈ ਡਾਕਟਰ
. . .  1 day ago
ਲਹਿਰਾਗਾਗਾ, 5 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ 642 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਿਲ...
ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋਂ ਕਲਾਂ ਦੀਆਂ ਚਾਰ ਵਿਦਿਆਰਥਣਾਂ ਆਈਆਂ ਮੈਰਿਟ 'ਚ
. . .  1 day ago
ਬਰਨਾਲਾ/ਰੂੜੇਕੇ ਕਲਾਂ, 5 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੀਆਂ ਤਿੰਨ ਵਿਦਿਆਰਥਣਾਂ ਨੇ ਦਸਵੀਂ ਜਮਾਤ ਦੀ ਮੈਰਿਟ ਲਿਸਟ 'ਚ ਆਪਣਾ ਨਾਂਅ ਦਰਜ ਕਰਵਾ ਕੇ ਸੰਸਥਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਪੋਹ ਸੰਮਤ 553

ਮੋਗਾ

ਸਬ ਡਵੀਜ਼ਨ ਬੱਧਨੀ ਕਲਾਂ ਦੇ ਕਰਮਚਾਰੀਆਂ ਵਲੋਂ ਰੋਸ ਧਰਨਾ

ਬੱਧਨੀ ਕਲਾਂ, 12 ਜਨਵਰੀ (ਸੰਜੀਵ ਕੋਛੜ)- ਲੋਹੜੀ ਦਾ ਤਿਉਹਾਰ ਹੋਣ 'ਤੇ ਵੀ ਮੁਲਾਜ਼ਮਾਂ ਨੂੰ ਸਰਕਾਰ ਨੇ ਤਨਖ਼ਾਹਾਂ ਜਾਰੀ ਨਹੀਂ ਕੀਤੀਆਂ | ਮੁਲਾਜ਼ਮ ਮਜ਼ਦੂਰਾਂ ਦੀ ਸੁਰੱਖਿਆ ਲਈ ਸਰਕਾਰ ਵਲੋਂ ਜਿੱਥੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਉੱਥੇ ਸਰਕਾਰ ਮੁਲਾਜ਼ਮਾਂ ਨੂੰ ਤਨਖ਼ਾਹਾਂ ਦੇਣ ਤੋਂ ਭੱਜ ਰਹੀ ਹੈ ਤੇ ਮੁਲਾਜ਼ਮ ਕਾਲੀ ਲੋਹੜੀ ਮਨਾਉਣ ਲਈ ਮਜਬੂਰ ਹੋਣਗੇ | ਅੱਜ ਸਬ ਡਵੀਜ਼ਨ ਬੱਧਨੀ ਕਲਾਂ ਅਧੀਨ ਕੰਮ ਕਰਦੇ ਮੀਟਰ ਰੀਡਰ ਕਰਮਚਾਰੀ ਤੇ ਸਪੈ: ਕੈਟੀ: ਕਰਮਚਾਰੀਆਂ ਦੀ ਮਹੀਨਾ 12/2021 ਦੀ ਤਨਖ਼ਾਹ ਜਾਰੀ ਨਾ ਕਰਨ ਦੇ ਰੋਸ ਵਜੋਂ ਸ/ਡ ਬੱਧਨੀ ਕਲਾਂ ਅਧੀਨ ਮੁਲਾਜ਼ਮ ਕਰਮਚਾਰੀਆਂ ਵਲੋਂ ਰੋਸ ਧਰਨਾ ਦਿੱਤਾ ਗਿਆ ਜਿਸ ਵਿਚ ਸਮੂਹ ਕਰਮਚਾਰੀ ਦਲਾਂ ਨੇ ਭਰਵੀਂ ਸ਼ਮੂਲੀਅਤ ਕੀਤੀ ਤੇ ਸਰਕਾਰ ਦੇ ਖੋਖਲੇ ਦਾਅਵਿਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਉਪਰੋਕਤ ਕਾਮਿਆਂ ਦੀ ਤਨਖ਼ਾਹ ਜਲਦ ਤੋਂ ਜਲਦ ਰਿਲੀਜ਼ ਕਰਨ ਦੀ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤਨਖ਼ਾਹਾਂ ਰਿਲੀਜ਼ ਨਾ ਕੀਤੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਸਮੇਂ ਮੱਖਣ ਸਿੰਘ ਪ੍ਰਧਾਨ ਡਵੀਜ਼ਨ ਮੋਗਾ, ਗੁਰਮੀਤ ਸਿੰਘ ਡਾਲਾ, ਬੰਤਾ ਸਿੰਘ ਸ/ਡ ਪ੍ਰਧਾਨ ਬੱਧਨੀ ਕਲਾਂ, ਬਲਵੀਰ ਸਿੰਘ ਜੇ.ਈ., ਗੁਰਪ੍ਰੀਤ ਸਿੰਘ ਜੇ.ਈ., ਹਰਪ੍ਰੀਤ ਸਿੰਘ ਜੇ.ਈ., ਕੁਲਵੰਤ ਸਿੰਘ ਰਾਊਕੇ, ਰਿੰਕੂ ਘਾਰੂ ਜਨਰਲ ਸਕੱਤਰ, ਅਮਰਜੀਤ ਸਿੰਘ, ਗੁਰਚਰਨ ਸਿੰਘ, ਵਿਕਾਸ ਸਿੰਗਲਾ ਆਦਿ ਹਾਜ਼ਰ ਸਨ |

ਮੋਗਾ ਹਲਕੇ ਦੇ 35 ਦੇ ਕਰੀਬ ਸਰਪੰਚਾਂ ਨੇ ਵਿਧਾਇਕ ਹਰਜੋਤ ਕਮਲ ਦੇ ਹੱਕ 'ਚ ਦਿੱਤਾ ਫ਼ਤਵਾ

ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਵਿਧਾਇਕ ਡਾ: ਹਰਜੋਤ ਕਮਲ ਦੇ ਸਮਰਥਨ ਵਿਚ ਚੱਲ ਰਹੀ ਲਹਿਰ ਨੂੰ ਅੱਜ ਉਸ ਸਮੇਂ ਹੋਰ ਵੱਡਾ ਹੁਲਾਰਾ ਮਿਲਿਆ ਜਦੋਂ ਮੋਗਾ ਹਲਕੇ ਦੇ 35 ਦੇ ਕਰੀਬ ਪਿੰਡਾਂ ਦੇ ਸਰਪੰਚਾਂ ਨੇ ਮੀਡੀਆ ਸਾਹਮਣੇ ਪੇਸ਼ ਹੋ ਕੇ ਵਿਧਾਇਕ ਡਾ: ...

ਪੂਰੀ ਖ਼ਬਰ »

ਆਈਲਟਸ ਪੈਸ਼ਨ ਸੰਸਥਾ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤੇ 6 ਬੈਂਡ

ਬਾਘਾ ਪੁਰਾਣਾ, 12 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)- ਸਥਾਨਕ ਸ਼ਹਿਰ ਦੇ ਕੋਟਕਪੂਰਾ ਰੋਡ 'ਤੇ ਸਥਿਤ ਨਾਮਵਰ ਆਈਲਟਸ ਪੈਸ਼ਨ ਸੰਸਥਾ ਤੋਂ ਹਰ ਹਫ਼ਤੇ ਅਨੇਕਾਂ ਵਿਦਿਆਰਥੀ ਵੱਖ-ਵੱਖ ਦੇਸ਼ਾਂ ਲਈ ਮਨ ਚਾਹੇ ਬੈਂਡ ਪ੍ਰਾਪਤ ਕਰ ਕੇ ਸਿੱਖਿਆ ਪ੍ਰਾਪਤ ਕਰ ਰਹੇ ਹਨ | ਇਸ ਮੌਕੇ ...

ਪੂਰੀ ਖ਼ਬਰ »

ਬਾਘਾ ਪੁਰਾਣਾ 'ਚ ਪੁਲਿਸ ਤੇ ਬੀ.ਐਸ.ਐਫ. ਵਲੋਂ ਫਲੈਗ ਮਾਰਚ

ਬਾਘਾ ਪੁਰਾਣਾ, 12 ਜਨਵਰੀ (ਕਿ੍ਸ਼ਨ ਸਿੰਗਲਾ)-ਪੰਜਾਬ ਵਿਚ ਚੋਣ ਕਮਿਸ਼ਨ ਵਲੋਂ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰਦਿਆਂ ਹੀ ਚੋਣ ਜ਼ਾਬਤਾ ਲਾਗੂ ਕੀਤਾ ਗਿਆ ਸੀ ਜਿਸ ਕਰ ਕੇ ਸਿਵਲ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਤੇ ਹੋਰ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੋ ਕੇ ...

ਪੂਰੀ ਖ਼ਬਰ »

ਕਾਊਾਟ ਸੀਜ਼ਰ ਮੈਟੀ ਦਾ 213-ਵਾਂ ਜਨਮ ਦਿਨ ਮਨਾਇਆ

ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ, ਜਸਪਾਲ ਸਿੰਘ ਬੱਬੀ)- ਇਲੈਕਟੋ੍ਰਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਰਜਿਸਟਰਡ ਪੰਜਾਬ ਵਲੋਂ ਇਲੈਕਟ੍ਰੋਹੋਮਿਓਪੈਥੀ ਦੇ ਜਨਮ ਦਾਤਾ ਕਾਊਾਟ ਸੀਜਰ ਮੈਟੀ ਦਾ 213ਵਾਂ ਜਨਮ ਦਿਨ ਚੋਖਾ ਅੰਪਾਇਰ ਹੋਟਲ ...

ਪੂਰੀ ਖ਼ਬਰ »

26 ਨੂੰ ਖ਼ੁਰਾਕ ਤੇ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਨ ਆਸ਼ੂ ਲਹਿਰਾਉਣਗੇ ਕੌਮੀ ਝੰਡਾ

ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ)- ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀ ਅਹਿਮੀਅਤ ਦੇ ਮੱਦੇਨਜ਼ਰ ਇਸ ਨੂੰ ਪੂਰੀ ਮਰਿਆਦਾ ਤੇ ਰਾਸ਼ਟਰੀ ਭਾਵਨਾ ਨਾਲ ਮਨਾਇਆ ਜਾਵੇਗਾ ਅਤੇ ਨਾਲ ਹੀ ਕੋਵਿਡ-19 ਨੂੰ ਰੋਕਣ ਦੀਆਂ ਸਾਵਧਾਨੀਆਂ ਤੋਂ ਇਲਾਵਾ ਆਦਰਸ਼ ਚੋਣ ...

ਪੂਰੀ ਖ਼ਬਰ »

ਨਵਦੀਪ ਸਿੰਘ ਸੰਘਾ ਹੋਣਗੇ ਸੰਯੁਕਤ ਸਮਾਜ ਮੋਰਚਾ ਦੇ ਮੋਗਾ ਹਲਕੇ ਤੋਂ ਉਮੀਦਵਾਰ

ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ, ਅਸ਼ੋਕ ਬਾਂਸਲ)- ਪਿਛਲੇ ਕਾਫ਼ੀ ਸਮੇਂ ਤੋਂ ਆਮ ਆਦਮੀ ਪਾਰਟੀ ਵਿਚ ਵੱਖ-ਵੱਖ ਅਹੁਦਿਆਂ ਹਲਕਾ ਇੰਚਾਰਜ ਮੋਗਾ ਅਤੇ ਮੁੱਖ ਬੁਲਾਰਾ ਆਮ ਆਦਮੀ ਪਾਰਟੀ 'ਤੇ ਕੰਮ ਕਰਨ ਵਾਲੇ ਪਾਰਟੀ ਦੇ ਸੀਨੀਅਰ ਆਗੂ ਨਵਦੀਪ ਸਿੰਘ ਸੰਘਾ ...

ਪੂਰੀ ਖ਼ਬਰ »

ਦੀ ਪੰਜਾਬ ਪ੍ਰੀਵੈਨਸ਼ਨ ਆਫ਼ ਡਿਫੇਸਮੈਂਟ ਪ੍ਰਾਪਰਟੀ ਐਕਟ 1997 ਤਹਿਤ ਰਾਜਸੀ ਪਾਰਟੀਆਂ ਅਤੇ ਵਿਭਾਗਾਂ ਨੂੰ ਹਦਾਇਤਾਂ ਜਾਰੀ

ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਹਰੀਸ਼ ਨਈਅਰ ਨੇ 'ਦੀ ਪੰਜਾਬ ਪ੍ਰੀਵੈਨਸ਼ਨ ਆਫ਼ ਡੀਫੇਸਮੈਂਟ ਪ੍ਰਾਪਰਟੀ ਐਕਟ 1997' ਤਹਿਤ ਸਮੂਹ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ ...

ਪੂਰੀ ਖ਼ਬਰ »

ਮਜੀਠੀਆ ਨੂੰ ਜ਼ਮਾਨਤ ਦੇਣਾ ਹਾਈ ਕੋਰਟ ਦਾ ਸ਼ਲਾਘਾਯੋਗ ਫ਼ੈਸਲਾ-ਅਕਾਲੀ ਆਗੂ

ਫ਼ਤਿਹਗੜ੍ਹ ਪੰਜਤੂਰ, 12 ਜਨਵਰੀ (ਜਸਵਿੰਦਰ ਸਿੰਘ ਪੋਪਲੀ)-ਪਿਛਲੇ ਦਿਨੀਂ ਪੰਜਾਬ ਸਰਕਾਰ ਦੇ ਚਹੇਤੇ ਡੀ. ਜੀ. ਪੀ. ਸਿਧਾਰਥ ਚੱਟੋਪਾਧਿਆਏ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਨ੍ਹਾਂ ਦੇ ਖ਼ਿਲਾਫ਼ ਡਰੱਗ ਮਾਮਲੇ ਸਬੰਧੀ ਕੇਸ ਦਰਜ ਕੀਤਾ ਗਿਆ ਸੀ | ...

ਪੂਰੀ ਖ਼ਬਰ »

ਵੋਟਰਾਂ ਨੂੰ ਭਰਮਾਉਣ ਲਈ ਵਰਤੀ ਜਾਣ ਵਾਲੀ ਕਰੰਸੀ ਫੜ੍ਹੀ ਜਾਣ 'ਤੇ ਸਰਕਾਰੀ ਖਜ਼ਾਨੇ 'ਚ ਹੋਵੇਗੀ ਜਮਾਂ

ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)–ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਹਰੀਸ਼ ਨਈਅਰ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ 2022 ਦਾ ਐਲਾਨ ਕਰ ਦਿੱਤਾ ਗਿਆ ਹੈ | ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਨ੍ਹਾਂ ...

ਪੂਰੀ ਖ਼ਬਰ »

ਸਮਾਜ ਸੇਵੀ ਚੇਅਰਮੈਨ ਰਣਧੀਰ ਸਿੰਘ ਫੂਲੇਵਾਲਾ ਦਾ ਵਿਸ਼ੇਸ਼ ਸਨਮਾਨ

ਨਿਹਾਲ ਸਿੰਘ ਵਾਲਾ, 12 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)- ਪਿੰਡ ਫੂਲੇਵਾਲਾ ਦੇ ਮਜ਼੍ਹਬੀ ਸਿੱਖ ਭਾਈਚਾਰਾ ਤੇ ਬੌਰੀਆ ਸਿੱਖ ਭਾਈਚਾਰੇ ਵਲੋਂ ਲੋਹੜੀ ਦੇ ਤਿਉਹਾਰ ਮੌਕੇ ਰਮਾਇਣ ਦੇ ਪਾਠ ਦੇ ਭੋਗ ਪਾਏ ਗਏ | ਮਲਕੀਤ ਸਿੰਘ ਗੋਰਾ ਨੇ ਦੱਸਿਆ ਕਿ ਨਗਰ ਦੇ ਸਮਾਜ ਸੇਵੀ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਸਰਕਾਰੀ ਹਦਾਇਤਾਂ ਦੀ ਪਾਲਣਾ ਅਤਿ ਜ਼ਰੂਰੀ-ਚੇਅਰਮੈਨ ਪਲਤਾ

ਅਜੀਤਵਾਲ, 12 ਜਨਵਰੀ (ਹਰਦੇਵ ਸਿੰਘ ਮਾਨ)- ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸਟਾਫ਼ ਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਕੋਵਿਡ ਟੀਕਾਕਰਨ ਕੈਂਪ ਲਗਾਇਆ ਗਿਆ | ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਮਜੀਠੀਆ ਦੀ ਹੋਈ ਜ਼ਮਾਨਤ ਨਾਲ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਬੱਧਨੀ ਕਲਾਂ, 12 ਜਨਵਰੀ (ਸੰਜੀਵ ਕੋਛੜ)-ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਵਲੋਂ ਵੱਡੀ ਰਾਹਤ ਦਿੰਦਿਆਂ ਅਗਾੳਾੂ ਜ਼ਮਾਨਤ ਦੇਣ 'ਤੇ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਮਾਤਾ ਸੁਖਵਿੰਦਰ ਕੌਰ ਸੰਧੂ ਕੋਟ ਈਸੇ ਖਾਂ ਨਮਿਤ ਸ਼ਰਧਾਂਜਲੀ ਸਮਾਗਮ

ਕੋਟ ਈਸੇ ਖਾਂ, 12 ਜਨਵਰੀ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)- ਉੱਘੇ ਸਮਾਜ ਸੇਵੀ ਆਗੂ ਜਰਨੈਲ ਸਿੰਘ ਸੰਧੂ ਪਟਿਆਲਾ ਵਾਲੇ ਦੀ ਪਤਨੀ ਮਾਤਾ ਸੁਖਵਿੰਦਰ ਕੌਰ ਜੋ ਕਿ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਨਮਿਤ ਅੰਤਿਮ ਅਰਦਾਸ ਸਮਾਗਮ ਉਨ੍ਹਾਂ ਦੇ ਗ੍ਰਹਿ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੋਗਾ ਪੁਲਿਸ ਨੇ ਕੱਢਿਆ ਫਲੈਗ ਮਾਰਚ

ਮੋਗਾ, 12 ਫਰਵਰੀ (ਅਸ਼ੋਕ ਬਾਂਸਲ, ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਵਿਧਾਨ ਸਭਾ ਚੋਣਾਂ ਦੇ ਚੱਲਦਿਆਂ ਪੁਲਿਸ ਤੇ ਪ੍ਰਸ਼ਾਸਨ ਵਲੋਂ ਮੋਗਾ ਸ਼ਹਿਰ ਦੇ ਜੁਗਿੰਦਰ ਸਿੰਘ ਚੌਕ ਤੋਂ ਲੈ ਕੇ ਮੇਨ ਬਾਜ਼ਾਰ ਵਿਚ ਫਲੈਗ ਮਾਰਚ ਕੱਢਿਆ ਗਿਆ | ਇਸ ਦੇ ਸਬੰਧ ਵਿਚ ਐੱਸ.ਡੀ.ਐਮ. ...

ਪੂਰੀ ਖ਼ਬਰ »

ਪਿੰਡ ਨੱਥੋਕੇ ਦੇ ਵੱਡੀ ਤਾਦਾਦ 'ਚ ਪਰਿਵਾਰ ਆਮ ਆਦਮੀ ਪਾਰਟੀ ਨਾਲ ਜੁੜੇ

ਬਾਘਾ ਪੁਰਾਣਾ, 12 ਜਨਵਰੀ (ਕਿ੍ਸ਼ਨ ਸਿੰਗਲਾ)- ਹਲਕਾ ਬਾਘਾ ਪੁਰਾਣਾ ਦੇ ਪਿੰਡ ਨੱਥੋਕੇ ਵਿਖੇ ਆਮ ਆਦਮੀ ਪਾਰਟੀ ਦੇ ਮੋਹਰੀ ਆਗੂਆਂ ਦੇ ਪ੍ਰਬੰਧਾਂ ਹੇਠ ਉਮੀਦਵਾਰ ਅੰਮਿ੍ਤਪਾਲ ਸਿੰਘ ਸੁਖਾਨੰਦ ਦੇ ਹੱਕ ਵਿਚ ਇਕ ਨੁੱਕੜ ਮੀਟਿੰਗ ਕੀਤੀ ਗਈ ਜਿਸ ਵਿਚ ਉਮੀਦਵਾਰ ਸੁਖਾਨੰਦ ...

ਪੂਰੀ ਖ਼ਬਰ »

ਬਿਲਾਸਪੁਰ ਵਾਸੀਆਂ ਵਲੋਂ ਉਮੀਦਵਾਰ ਤੇ ਵਿਧਾਇਕ ਬਿਲਾਸਪੁਰ ਨੂੰ ਸਮਰਥਨ

ਨਿਹਾਲ ਸਿੰਘ ਵਾਲਾ, 12 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)- ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਵਿਧਾਇਕ ਬਿਲਾਸਪੁਰ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਉਨ੍ਹਾਂ ਦੇ ਜੱਦੀ ਪਿੰਡ ਬਿਲਾਸਪੁਰ ਵਾਸੀਆਂ ਨੇ ਵੱਡੇ ...

ਪੂਰੀ ਖ਼ਬਰ »

'ਆਪ' ਅਹੁਦੇਦਾਰਾਂ ਦੀਆਂ ਬੂਥ ਲੈਵਲ ਦੀਆਂ ਡਿਊਟੀਆਂ ਲਗਾਈਆਂ

ਅਜੀਤਵਾਲ, 12 ਜਨਵਰੀ (ਹਰਦੇਵ ਸਿੰਘ ਮਾਨ)- ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਉਮੀਦਵਾਰ ਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਨ ਲਈ ਬਲਾਕ ਅਜੀਤਵਾਲ ਵਿਖੇ ਬੂਥ ਕਮੇਟੀਆਂ ਦੀ ਮੀਟਿੰਗ ਜ਼ਿਲ੍ਹਾ ਯੂਥ ਮੋਗਾ ਦੇ ਵਾਈਸ ...

ਪੂਰੀ ਖ਼ਬਰ »

ਹਰਬੰਸ ਸਿੰਘ ਬਘੇਲੇ ਵਾਲਾ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ

ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਵਿਧਾਨ ਸਭਾ ਹਲਕਾ ਮੋਗਾ ਦੇ ਪਿੰਡ ਬਘੇਲੇ ਵਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਸੀਨੀਅਰ ਕਾਂਗਰਸੀ ਵਰਕਰ ਹਰਬੰਸ ਸਿੰਘ ਆਪਣੇ ਸਾਥੀਆਂ ਜੱਸਾ ਸਿੰਘ, ਲੱਖਾ ਸਿੰਘ, ਕੁਲਦੀਪ ...

ਪੂਰੀ ਖ਼ਬਰ »

-ਕੋਟ ਈਸੇ ਖਾਂ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ- ਵਿਧਾਇਕ ਲੋਹਗੜ੍ਹ ਦੇ ਅਤਿ ਕਰੀਬੀ ਰਹੇ ਪ੍ਰਕਾਸ਼ ਰਾਜਪੂਤ 'ਆਪ' 'ਚ ਸ਼ਾਮਿਲ

ਕੋਟ ਈਸੇ ਖਾਂ, 12 ਜਨਵਰੀ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਕੋਟ ਈਸੇ ਖਾਂ 'ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪੁਰਾਣੇ ਟਕਸਾਲੀ ਪਰਿਵਾਰਾਂ 'ਚ ਆਉਂਦੇ ਆਗੂ ਪ੍ਰਕਾਸ਼ ਸਿੰਘ ਰਾਜਪੂਤ ਨੇ ਹਲਕਾ ਧਰਮਕੋਟ ਤੋਂ ਉਮੀਦਵਾਰ ਦਵਿੰਦਰਜੀਤ ...

ਪੂਰੀ ਖ਼ਬਰ »

ਲੇਬਰ ਯੂਨੀਅਨ ਦੇ ਪ੍ਰਧਾਨ ਸੋਨੀ ਭੱਟੀ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ

ਨਿਹਾਲ ਸਿੰਘ ਵਾਲਾ, 12 ਜਨਵਰੀ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਐੱਸ.ਸੀ. ਵਿੰਗ ਦੇ ਸਾਬਕਾ ਸਰਕਲ ਪ੍ਰਧਾਨ, ਲੇਬਰ ਯੂਨੀਅਨ ਦੇ ਮੌਜੂਦਾ ਪ੍ਰਧਾਨ ਤੇ ਆਲ ਇੰਡੀਆ ਮਜ਼੍ਹਬੀ ਸਿੱਖ ਵੈੱਲਫੇਅਰ ਐਸੋਸੀਏਸ਼ਨ ਦੇ ਬਲਾਕ ਨਿਹਾਲ ...

ਪੂਰੀ ਖ਼ਬਰ »

ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ ਵਲੋਂ ਸਮੂਹ ਗਰਾਮ ਪੰਚਾਇਤ ਤੇ ਪੱਤੋ ਵਾਸੀਆਂ ਨਾਲ ਮੀਟਿੰਗ

ਨਿਹਾਲ ਸਿੰਘ ਵਾਲਾ, 12 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)- ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਤੇ ਪਾਰਟੀ ਦੇ ਸੰਭਾਵੀ ਉਮੀਦਵਾਰ ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ ਦੇ ਹੱਕ ਵਿਚ ਮਾਲਵੇ ਦੇ ਇਤਿਹਾਸਕ ਨਗਰ ਪੱਤੋ ਹੀਰਾ ਸਿੰਘ ਵਿਖੇ ਸਰਪੰਚ ਅਮਰਜੀਤ ਸਿੰਘ ਪੰਪ ਵਾਲੇ ...

ਪੂਰੀ ਖ਼ਬਰ »

ਵਿਧਾਨ ਸਭਾ ਦੀਆਂ ਚੋਣਾਂ 'ਚ ਯੂਥ ਵਿੰਗ ਦੀ ਅਹਿਮ ਭੂਮਿਕਾ ਰਹੇਗੀ- ਬੰਟੀ ਰੋਮਾਣਾ

ਬਾਘਾ ਪੁਰਾਣਾ, 12 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)- ਹਲਕਾ ਬਾਘਾ ਪੁਰਾਣਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਯੂਥ ਵਿੰਗ ਨਾਲ 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਾਲੇ ਲੋਕਾਂ ਨੂੰ ਕਰ ਰਹੇ ਗੁਮਰਾਹ -ਡੱਲਾ

ਫ਼ਤਿਹਗੜ੍ਹ ਪੰਜਤੂਰ, 12 ਜਨਵਰੀ (ਜਸਵਿੰਦਰ ਸਿੰਘ ਪੋਪਲੀ)- ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਵਲੋਂ ਪਿੰਡ ਸੈਦੇਸ਼ਾਹ ਵਿਖੇ ਜਨ ਸੰਵਾਦ ਮੀਟਿੰਗ ਰੱਖੀ ਗਈ ਸੀ ਜਿਸ ਵਿਚ ਪਿੰਡ ਦੇ ਨਾਮੀ ਪਰਿਵਾਰ ਸੁਆਮੀ ਰੇਸ਼ਮ ਸਿੰਘ ਅਤੇ ਨੰਬਰਦਾਰ ਬਲਦੇਵ ਸਿੰਘ ਵਲੋਂ ਸ਼ਮੂਲੀਅਤ ...

ਪੂਰੀ ਖ਼ਬਰ »

ਅਕਾਲੀਆਂ ਤੇ ਕਾਂਗਰਸੀਆਂ ਦੇ ਨੱਕ 'ਚ ਦਮ ਕਰਨ ਲੱਗੀ ਲਾਡੀ ਢੋਸ ਦੀ ਚੋਣ ਮੁਹਿੰਮ- ਹੈਰੀ ਖੋਸਾ

ਕੋਟ ਈਸੇ ਖਾਂ, 12 ਜਨਵਰੀ (ਨਿਰਮਲ ਸਿੰਘ ਕਾਲੜਾ)- ਵਿਧਾਨ ਸਭਾ ਹਲਕਾ ਧਰਮਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਜਦੋਂ ਤੋਂ ਹਲਕੇ ਦੀ ਕਮਾਂਡ ਸੰਭਾਲੀ ਹੈ ਉਦੋਂ ਤੋਂ ਹੀ ਲੋਕਾਂ ਦਾ ਉਨ੍ਹਾਂ ਨੂੰ ਮਣਾ ਮੰੂਹੀਂ ਪਿਆਰ ਮਿਲਣ ਲੱਗਾ ਹੈ | ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 12 ਜਨਵਰੀ (ਕਿ੍ਸ਼ਨ ਸਿੰਗਲਾ)- ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਇਲਾਕੇ ਦੀ ਨਾਮਵਰ ਆਈਲਟਸ ਤੇ ਇਮੀਗੇ੍ਰਸ਼ਨ ਸੰਸਥਾ ਇੰਗਲਿਸ਼ ਸਟੂਡੀਓ ਦੇ ਪ੍ਰਬੰਧਕ ਪੰਕਜ ਬਾਂਸਲ ਅਤੇ ...

ਪੂਰੀ ਖ਼ਬਰ »

ਸਕੂਲ ਅਪਗਰੇਡ ਹੋਣ 'ਤੇ ਪਿੰਡ ਵਾਸੀਆਂ ਵਿਚ ਖ਼ੁਸ਼ੀ ਦਾ ਮਾਹੌਲ

ਸਮਾਲਸਰ, 12 ਜਨਵਰੀ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਬੰਬੀਹਾ ਭਾਈ ਦਾ ਸਦੀ ਤੋਂ ਵੱਧ ਪੁਰਾਣਾ ਹਾਈ ਸਕੂਲ ਪੰਜਾਬ ਸਰਕਾਰ ਵਲੋਂ ਅਪਗ੍ਰੇਡ ਕਰਕੇ 12ਵੀਂ ਜਮਾਤ ਦਾ ਕਰ ਦੇਣ ਨਾਲ ਪਿੰਡ ਬੰਬੀਹਾ ਭਾਈ ਵਾਸੀਆਂ ਵਿਚ ਖ਼ੁਸ਼ੀ ਦਾ ਮਾਹੌਲ ਹੈ | ਸਰਪੰਚ ਸੁਰਜੀਤ ਸਿੰਘ, ਭਾਈ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਪਹੁੰਚਣ 'ਤੇ ਸਾਹਿਤਕ ਯਾਤਰਾ ਦਾ ਭਰਵਾਂ ਸੁਆਗਤ

ਨਿਹਾਲ ਸਿੰਘ ਵਾਲਾ, 12 ਜਨਵਰੀ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਦੀ ਉੱਘੀ ਸਾਹਿਤਕਾਰ ਅਤੇ ਵਿਸ਼ਵ ਪੰਜਾਬੀ ਨਾਰੀ ਸਾਹਿਤਕ ਮੰਚ ਦੀ ਸੰਚਾਲਕ ਨਿਰਮਲ ਕੌਰ ਕੋਟਲਾ ਦੀ ਅਗਵਾਈ ਵਿਚ ਇਕ ਸਾਹਿਤਕ ਯਾਤਰਾ ਕਰਤਾਰਪੁਰ ਲਾਂਘੇ ਨੂੰ ਸਮਰਪਿਤ ਕੀਤੀ ...

ਪੂਰੀ ਖ਼ਬਰ »

ਬਲਵੰਤ ਸਿੰਘ ਬਹਿਰਾਮ ਕੇ ਦਾ ਸਨਮਾਨ

ਕੋਟ ਈਸੇ ਖਾਂ, 12 ਜਨਵਰੀ (ਨਿਰਮਲ ਸਿੰਘ ਕਾਲੜਾ)-ਪਿੰਡ ਬਹਿਰਾਮ ਕੇ ਦੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਵੰਤ ਸਿੰਘ ਬਹਿਰਾਮ ਕੇ ਕੌਮੀ ਜਰਨਲ ਸਕੱਤਰ ਬੀ.ਕੇ.ਯੂ. ਪੰਜਾਬ ਦੇ ਕਿਸਾਨ ਅੰਦੋਲਨ ਜਿੱਤ ਦੀ ਖੁਸ਼ੀ ਵਿਚ ਪਿੰਡ ਬਹਿਰਾਮ ਕੇ ਦੇ ਦਲਿਤ ਪਰਿਵਾਰਾਂ ਵਲੋਂ ...

ਪੂਰੀ ਖ਼ਬਰ »

ਦਿਹਾਤੀ ਪ੍ਰੈੱਸ ਕਲੱਬ ਵਲੋਂ ਬਲਰਾਜ ਸਿੰਗਲਾ ਦੀ ਯਾਦ ਵਿਚ ਨਵੇਂ ਸਾਲ ਦਾ ਕਲੰਡਰ ਜਾਰੀ

ਬਾਘਾ ਪੁਰਾਣਾ, 12 ਜਨਵਰੀ (ਕਿ੍ਸ਼ਨ ਸਿੰਗਲਾ)-ਦਿਹਾਤੀ ਪ੍ਰੈੱਸ ਕਲੱਬ ਬਾਘਾ ਪੁਰਾਣਾ ਵਲੋਂ ਨਵੇਂ ਸਾਲ 2022 ਦਾ ਰੰਗਦਾਰ ਕਲੰਡਰ ਪ੍ਰਕਾਸ਼ਿਤ ਕਰਵਾ ਕੇ ਸਵਰਗੀ ਪੱਤਰਕਾਰ ਬਲਰਾਜ ਕੁਮਾਰ ਸਿੰਗਲਾ ਨੂੰ ਸਮਰਪਿਤ ਕੀਤਾ ਗਿਆ ਹੈ | ਇਸ ਕਲੰਡਰ ਨੂੰ ਪ੍ਰੈੱਸ ਕਲੱਬ ਦੇ ...

ਪੂਰੀ ਖ਼ਬਰ »

ਐਡੀਸਨ ਇੰਸਟੀਚਿਊਟ ਦੀ ਵਿਦਿਆਰਥਣ ਨੇ 7 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 12 ਜਨਵਰੀ (ਕਿ੍ਸ਼ਨ ਸਿੰਗਲਾ)- ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਐਡੀਸਨ ਇੰਸਟੀਚਿਊਟ ਆਈਲੈਟਸ ਦੇ ਖੇਤਰ ਵਿਚ ਲਗਾਤਾਰ ਬਹੁਤ ਵਧੀਆ ਨਤੀਜੇ ਦੇ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਾਇਰੈਕਟਰ ...

ਪੂਰੀ ਖ਼ਬਰ »

ਗਰੇਅ ਮੈਟਰਜ਼ ਦੀ ਵਿਦਿਆਰਥਣ ਨੇ ਹਾਸਲ ਕੀਤੇ ਓਵਰਆਲ 6.5 ਬੈਂਡ

ਬੱਧਨੀ ਕਲਾਂ, 12 ਜਨਵਰੀ (ਸੰਜੀਵ ਕੋਛੜ)- ਸਥਾਨਕ ਕਸਬਾ ਬੱਧਨੀ ਕਲਾਂ ਦੀ ਬੇਦੀ ਮਾਰਕੀਟ 'ਚ ਆਪਣੀਆਂ ਬਾਖ਼ੂਬੀ ਸੇਵਾਵਾਂ ਨਿਭਾ ਰਹੀ ਵਿੱਦਿਅਕ ਸੰਸਥਾ ਗਰੇਅ ਮੈਟਰਜ਼ ਦੀ ਹੋਣਹਾਰ ਵਿਦਿਆਰਥਣ ਲਵਪ੍ਰੀਤ ਕੌਰ ਪੁੱਤਰੀ ਗੋਬਿੰਦਰ ਸਿੰਘ ਜਿੰਦੀ ਵਾਸੀ ਰਣੀਆਂ ਨੇ ਆਈਲਟਸ 'ਚ ...

ਪੂਰੀ ਖ਼ਬਰ »

ਕਰੀਅਰ ਜ਼ੋਨ ਲਗਾਤਾਰ ਦੇ ਰਿਹੈ ਆਨਲਾਈਨ 'ਚ ਆਈਲਟਸ ਦੇ ਸ਼ਾਨਦਾਰ ਨਤੀਜੇ

ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ)- ਕਰੀਅਰ ਜ਼ੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਆਈਲਟਸ ਦੀ ਤਿਆਰੀ ਤੇ ਇੰਗਲਿਸ਼ ਕੋਰਸਾਂ ਵਾਸਤੇ ਮੰਨੀ ਪ੍ਰਮੰਨੀ ਸੰਸਥਾ ਹੈ | ਸੰਸਥਾ ਵਲੋਂ ਮਿਲ ਰਹੀ ਆਧੁਨਿਕ ਤੇ ਸੌਖੀ ਤਕਨੀਕ ਨਾਲ ਵਿਦਿਆਰਥੀ ਬਹੁਤ ਜਲਦੀ ਆਪਣੇ ...

ਪੂਰੀ ਖ਼ਬਰ »

ਦਸਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਠੱਠੀ ਭਾਈ, 12 ਜਨਵਰੀ (ਜਗਰੂਪ ਸਿੰਘ ਮਠਾੜੂ)-ਸਾਹਿਬ-ਏ-ਕਮਾਲ ਪੁੱਤਰਾਂ ਦੇ ਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਲਿਆਣ ਸਰ ਸਾਹਿਬ ਪਿੰਡ ਲਧਾਈਕੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਰਜੀਤ ...

ਪੂਰੀ ਖ਼ਬਰ »

ਮਾਤਾ ਗੁਰਮੇਲ ਕੌਰ ਬੁੱਕਣ ਵਾਲਾ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਟ

ਮੋਗਾ, 12 ਜਨਵਰੀ (ਗੁਰਤੇਜ ਸਿੰਘ)- ਬੀਤੇ ਦਿਨੀਂ ਪਿੰਡ ਬੁੱਕਣ ਵਾਲਾ ਦੇ ਪਤਵੰਤੇ ਨਵਤੇਜ ਸਿੰਘ ਗਿੱਲ ਮੈਂਬਰ ਪੰਚਾਇਤ ਤੇ ਸੁਸਾਇਟੀ ਪ੍ਰਧਾਨ ਦੇ ਮਾਤਾ ਗੁਰਮੇਲ ਕੌਰ ਪਰਿਵਾਰ ਨੂੰ ਸਦੀਵੀਂ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਰਖਾਏ ਗਏ ਪਾਠ ਦੇ ਭੋਗ ਦੌਰਾਨ ਜਿੱਥੇ ...

ਪੂਰੀ ਖ਼ਬਰ »

ਲਾਭ ਸਿੰਘ ਲੋਧੀ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਠੱਠੀ ਭਾਈ, 12 ਜਨਵਰੀ (ਜਗਰੂਪ ਸਿੰਘ ਮਠਾੜੂ)- ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਮੈਂਬਰ ਤੇ ਪਿੰਡ ਠੱਠੀ ਭਾਈ ਦੇ ਸੀਨੀਅਰ ਕਾਂਗਰਸੀ ਆਗੂ ਸਰਪੰਚ ਰਾਮ ਸਿੰਘ ਲੋਧੀ ਦੇ ਛੋਟੇ ਭਰਾ, ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ...

ਪੂਰੀ ਖ਼ਬਰ »

ਮੈਕਰੋ ਗਲੋਬਲ ਸਫਲਤਾ ਪੂਰਵਕ ਲਗਵਾ ਰਹੀ ਕੈਨੇਡਾ ਓਪਨ ਵਰਕ ਪਰਮਿਟ-ਡੱਲਾ

ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਓਪਨ ਵਰਕ ਪਰਮਿਟ ਰਾਹੀ ਕੈਨੇਡਾ ਜਾਣ ਵਾਲਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਪਿਛਲੇ ਦਿਨਾਂ ਵਿਚ ਸੰਸਥਾ ਦੁਆਰਾ ਅਨੇਕਾਂ ਹੀ ਓਪਨ ਵਰਕ ਪਰਮਿਟ ਰਾਹੀ ਨੌਜਵਾਨਾਂ ਨੂੰ ਕੈਨੇਡਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮੀਟਿੰਗ ਪਿੰਡ ਬਾਜੇਕੇ ਵਿਖੇ ਹੋਈ

ਧਰਮਕੋਟ, 12 ਜਨਵਰੀ (ਪਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਧਰਮਕੋਟ ਦੇ ਸਰਕਲ ਢੋਲੇਵਾਲਾ ਦੇ ਪਿੰਡ ਬਾਜੇਕੇ ਵਿਖੇ ਪ੍ਰਭਜੀਤ ਸਿੰਘ ਦੇ ਗ੍ਰਹਿ ਵਿਖੇ ਭਰਵੀਂ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਜਸਵਿੰਦਰ ਸਿੰਘ ਬਰਾੜ ਵਲੋਂ ਵਿਧਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX