ਤਾਜਾ ਖ਼ਬਰਾਂ


ਪਟਿਆਲਾ ਘਟਨਾ 'ਤੇ ਭਗਵੰਤ ਮਾਨ ਦਾ ਬਿਆਨ, 'ਮਾਸਟਰ ਮਾਈਂਡ ਕੋਈ ਹੋਰ ਹੈ'
. . .  4 minutes ago
ਮੁਹਾਲੀ, 25 ਜਨਵਰੀ-ਬੀਤੇ ਦਿਨ ਪਟਿਆਲਾ ਦੇ ਕਾਲੀ ਮਾਤਾ ਮੰਦਰ 'ਚ ਵਾਪਰੀ ਬੇਅਦਬੀ ਦੀ ਘਟਨਾ 'ਤੇ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਟਿਆਲਾ ਘਟਨਾ ਪਿੱਛੇ ਮਾਸਟਰ ਮਾਈਂਡ ਕੋਈ ਹੋਰ ਹੈ...
ਰਾਸ਼ਟਰੀ ਵੋਟਰ ਦਿਵਸ 'ਤੇ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਦਿੱਤਾ ਇਹ ਬਿਆਨ
. . .  26 minutes ago
ਨਵੀਂ ਦਿੱਲੀ, 25 ਜਨਵਰੀ - ਰਾਸ਼ਟਰੀ ਵੋਟਰ ਦਿਵਸ 'ਤੇ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਦਾ ਕਹਿਣਾ ਹੈ ਕਿ ਵੋਟ ਦਾ ਅਧਿਕਾਰ ਭਾਰਤ ਦੇ ਹਰ ਬਾਲਗ ਨਾਗਰਿਕ ਨੂੰ ਉਸੇ ਸਮੇਂ ਦਿੱਤਾ ਗਿਆ ਸੀ ਜਦੋਂ ਭਾਰਤ ਨੇ ਆਪਣੀ ਆਜ਼ਾਦੀ...
ਆਰ.ਪੀ.ਐਨ. ਸਿੰਘ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  35 minutes ago
ਨਵੀਂ ਦਿੱਲੀ, 25 ਜਨਵਰੀ- ਕਾਂਗਰਸ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਆਰ.ਪੀ.ਐਨ. ਸਿੰਘ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ...
ਤਹਿਸੀਲ ਕੰਪਲੈਕਸ ਤਪਾ ਵਿਖੇ ਨਾਮਜ਼ਦਗੀਆਂ ਕਾਰਨ ਆਈ.ਟੀ.ਬੀ.ਪੀ. ਫੋਰਸ ਅਤੇ ਪੰਜਾਬ ਪੁਲਿਸ ਦਾ ਲੱਗਿਆ ਪਹਿਰਾ
. . .  51 minutes ago
ਤਪਾ ਮੰਡੀ, 25 ਜਨਵਰੀ (ਪ੍ਰਵੀਨ ਗਰਗ)- ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅਮਲ ਅੱਜ ਸ਼ੁਰੂ ਹੋ ਗਿਆ ਹੈ, ਜਿਸ ਸੰਬੰਧੀ ਤਹਿਸੀਲ ਕੰਪਲੈਕਸ ਵਿਖੇ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰ ਦਿੱਤੇ ਗਏ ਹਨ। ਜਦ ਪੱਤਰਕਾਰਾਂ ਦੀ...
ਸ਼੍ਰੋਮਣੀ ਅਕਾਲੀ ਦਲ ਬਸਪਾ ਚੋਣਾਂ ਵਿਚ ਬਹੁਮਤ ਹਾਸਲ ਕਰੇਗਾ -ਸੁਖਬੀਰ ਸਿੰਘ ਬਾਦਲ
. . .  about 1 hour ago
ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਅੱਜ ਸੂਬੇ ਭਰ ਵਿਚ ਅਕਾਲੀ ਬਸਪਾ ਗੱਠਜੋੜ ਦੀ ਲਹਿਰ ਹੈ ਅਤੇ ਗੱਠਜੋੜ 80 ਤੋਂ ਵੱਧ ਸੀਟਾਂ ਲੈ ਕੇ ਸਰਕਾਰ ਬਣਾਏਗਾ...
27 ਜਨਵਰੀ ਨੂੰ ਜਲੰਧਰ ਆਉਣਗੇ ਰਾਹੁਲ ਗਾਂਧੀ
. . .  about 1 hour ago
ਜਲੰਧਰ, 25 ਜਨਵਰੀ (ਵਿਕਰਮਜੀਤ ਸਿੰਘ ਮਾਨ)-ਕਾਂਗਰਸੀ ਆਗੂ ਰਾਹੁਲ ਗਾਂਧੀ 27 ਜਨਵਰੀ ਨੂੰ ਜਲੰਧਰ ਆਉਣਗੇ ਅਤੇ ਉੱਥੇ ਹੀ ਵਰਕਰਾਂ ਨੂੰ ਵਰਚੂਅਲ ਤਰੀਕੇ ਰਾਹੀਂ ਸੰਬੋਧਨ...
ਬਲਬੀਰ ਸਿੰਘ ਰਾਜੇਵਾਲ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਸਮਰਥਕਾਂ ਨੂੰ ਬਣਾ ਰਹੇ ਹਨ ਉਮੀਦਵਾਰ - ਸਾਂਝਾ ਪੰਜਾਬ ਮੋਰਚਾ
. . .  about 1 hour ago
ਚੰਡੀਗੜ੍ਹ, 25 ਜਨਵਰੀ - ਚੰਡੀਗੜ੍ਹ ਪ੍ਰੈੱਸ ਕਲੱਬ 'ਚ ਜਾਣਕਾਰੀ ਦਿੰਦਿਆਂ 'ਸਾਂਝਾ ਪੰਜਾਬ ਮੋਰਚਾ' ਦੇ ਪ੍ਰਧਾਨ ਕੁਲਦੀਪ ਸਿੰਘ ਈਸਾਪੁਰੀ, ਰੇਸ਼ਮ ਸਿੰਘ ਕਾਹਲੋਂ ਅਤੇ ਕਰਮਵੀਰ ਸਿੰਘ ਲਾਲੀ ਨੇ ਦੱਸਿਆ ਕਿ ਬਲਬੀਰ ਸਿੰਘ ਰਾਜੇਵਾਲ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ...
ਪੰਜਾਬ ਵਿਧਾਨ ਸਭਾ ਚੋਣਾਂ ਲਈ ਨੋਟੀਫ਼ਿਕੇਸ਼ਨ ਹੋਇਆ ਜਾਰੀ
. . .  about 1 hour ago
ਅਜਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਧਾਨ ਸਭਾ ਦੀਆਂ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਨੋਟੀਫ਼ਿਕੇਸ਼ਨ ਜਾਰੀ ਹੋ ਚੁੱਕਾ ਹੈ, ਜਿਸ ਤੋਂ ਤੁਰੰਤ ਬਾਅਦ ਪੰਜਾਬ ਅੰਦਰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ...
ਸਾਡੀ ਚੋਣ ਕਮਿਸ਼ਨ ਅਤੇ ਚੋਣ ਪ੍ਰਕਿਰਿਆ ਨੇ ਵੱਖ-ਵੱਖ ਦੇਸ਼ਾਂ ਲਈ ਇਕ ਮਾਪਦੰਡ ਕੀਤਾ ਹੈ ਤੈਅ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 25 ਜਨਵਰੀ - ਨਮੋ ਐਪ ਰਾਹੀਂ ਗੁਜਰਾਤ ਤੋਂ ਪੇਜ ਸੰਮਤੀ ਦੇ ਮੈਂਬਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਦਾ ਕਹਿਣਾ ਸੀ ਕਿ ਭਾਰਤ ਉਨ੍ਹਾਂ ਦੇਸ਼ਾਂ ਵਿਚੋਂ ਇਕ ਹੈ ਜਿੱਥੇ ਚੋਣ ਕਮਿਸ਼ਨ ਲੋਕਾਂ ਨੂੰ ਨੋਟਿਸ ਜਾਰੀ ਕਰ ਸਕਦਾ ਹੈ
ਸੁਪਰੀਮ ਕੋਰਟ ਨੇ ਕੇਂਦਰ ਅਤੇ ਭਾਰਤ ਦੇ ਚੋਣ ਕਮਿਸ਼ਨ ਨੂੰ ਨੋਟਿਸ ਕੀਤਾ ਜਾਰੀ
. . .  about 1 hour ago
ਨਵੀਂ ਦਿੱਲੀ, 25 ਜਨਵਰੀ - ਸੁਪਰੀਮ ਕੋਰਟ ਨੇ ਕੇਂਦਰ ਅਤੇ ਭਾਰਤ ਦੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰਕੇ ਚੋਣ ਨਿਸ਼ਾਨ ਜ਼ਬਤ ਕਰਨ ਅਤੇ ਜਨਤਕ ਫ਼ੰਡਾਂ ਤੋਂ ਗੈਰ ਤਰਕਹੀਣ ਮੁਫ਼ਤ ਵੰਡਣ ਦਾ ਵਾਅਦਾ ਕਰਨ ਵਾਲੀਆਂ ਰਾਜਨੀਤਿਕ ...
ਜੇ.ਪੀ. ਨੱਡਾ ਅਤੇ ਹੋਰ ਭਾਜਪਾ ਆਗੂ ਸੀ.ਈ.ਸੀ. ਦੀ ਬੈਠਕ ਲਈ ਪਹੁੰਚੇ ਪਾਰਟੀ ਹੈੱਡਕੁਆਰਟਰ
. . .  about 2 hours ago
ਨਵੀਂ ਦਿੱਲੀ, 25 ਜਨਵਰੀ - ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਭਾਜਪਾ ਆਗੂ ਸੀ.ਈ.ਸੀ. ਦੀ ਮੀਟਿੰਗ ਲਈ ਪਾਰਟੀ ਹੈੱਡਕੁਆਰਟਰ ਪੁੱਜੇ ...
ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਸਥਿਤ ਘਰ ਵਿਖੇ ਪੁਲਿਸ ਨੇ ਕੀਤੀ ਰੇਡ
. . .  about 2 hours ago
ਅੰਮ੍ਰਿਤਸਰ, 25 ਜਨਵਰੀ - ਜ਼ਮਾਨਤ ਅਰਜ਼ੀ ਖ਼ਾਰਜ ਹੋਣ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਸਥਿਤ ਘਰ ਵਿਖੇ ਰੇਡ...
ਪਟਿਆਲਾ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨਿੰਦਣਯੋਗ - ਨਵਜੋਤ ਸਿੱਧੂ
. . .  about 2 hours ago
ਚੰਡੀਗੜ੍ਹ, 25 ਜਨਵਰੀ - ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ ਕਿ ਉਹ ਮੈਨੀਫੈਸਟੋ 'ਤੇ ਚਰਚਾ ਲਈ ਜਲੰਧਰ ਵਿਖੇ ਪ੍ਰਤਾਪ ਬਾਜਵਾ, ਜੈਵੀਰ ਸ਼ੇਰਗਿੱਲ ਅਤੇ ਹੋਰਾਂ ਨੂੰ ਮਿਲਣਗੇ ਅਤੇ ਪੰਜਾਬ ਮਾਡਲ ਬਾਰੇ ਚਰਚਾ ...
ਭਾਰੀ ਧੁੰਦ ਅਤੇ ਠੰਢ ਨੇ ਲੋਕਾਂ ਦਾ ਕੀਤਾ ਬੁਰਾ ਹਾਲ
. . .  about 3 hours ago
ਓਠੀਆਂ, 25 ਜਨਵਰੀ(ਗੁਰਵਿੰਦਰ ਸਿੰਘ ਛੀਨਾ) ਪੰਜਾਬ ਵਿਚ ਅੱਜ ਪਈ ਭਾਰੀ ਧੁੰਦ ਅਤੇ ਠੰਢ ਕਾਰਨ ਰੋਜ਼ ਤਰਾਂ ਕੰਮਾਂ 'ਤੇ ਜਾਣ ਵਾਲੇ ਲੋਕ ਬਹੁਤ ਪ੍ਰੇਸ਼ਾਨ ਹੋ ਰਹੇ ਹਨ । ਭਾਰੀ ਧੁੰਦ ਕਾਰਨ ਕਿਸੇ ਦੁਰਘਟਨਾ ਦੇ ਬਚਾਅ ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,55,874 ਨਵੇਂ ਮਾਮਲੇ, 614 ਮੌਤਾਂ
. . .  about 4 hours ago
ਨਵੀਂ ਦਿੱਲੀ, 25 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,55,874 ਨਵੇਂ ਮਾਮਲੇ....
ਮਹਾਰਾਸ਼ਟਰ: ਪੁਲ ਤੋਂ ਕਾਰ ਡਿੱਗਣ ਕਾਰਨ ਭਾਜਪਾ ਵਿਧਾਇਕ ਦੇ ਪੁੱਤਰ ਸਮੇਤ 7 ਵਿਦਿਆਰਥੀਆਂ ਦੀ ਮੌਤ
. . .  about 3 hours ago
ਮਹਾਰਾਸ਼ਟਰ, 25 ਜਨਵਰੀ - ਬੀਤੀ ਰਾਤ 11.30 ਵਜੇ ਦੇ ਕਰੀਬ ਸੇਲਸੁਰਾ ਨੇੜੇ ਪੁਲ ਤੋਂ ਕਾਰ ਡਿੱਗਣ ਕਾਰਨ ਭਾਜਪਾ ਵਿਧਾਇਕ ਵਿਜੇ ਰਿਹਾਂਗਦਾਲੇ ਦੇ ਪੁੱਤਰ ਅਵਿਸ਼ਕਾਰ ...
ਅੱਜ 11 ਵਜੇ ਪ੍ਰਧਾਨ ਮੰਤਰੀ ਮੋਦੀ ਨਮੋ ਐਪ 'ਤੇ ਭਾਜਪਾ ਵਰਕਰਾਂ ਨਾਲ ਗੱਲਬਾਤ ਕਰਨਗੇ
. . .  about 4 hours ago
ਨਵੀਂ ਦਿੱਲੀ, 25 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 11 ਵਜੇ ਨਮੋ ਐਪ 'ਤੇ ਦੇਸ਼ ਭਰ ਦੇ ਭਾਜਪਾ ਵਰਕਰਾਂ ਨਾਲ...
ਨਾਸਾ ਦਾ ਜੇਮਜ਼ ਵੈੱਬ ਸਪੇਸ ਟੈਲੀਸਕੋਪ ਧਰਤੀ ਤੋਂ 1 ਮਿਲੀਅਨ ਮੀਲ ਦੂਰ ਆਪਣੀ ਅੰਤਿਮ ਮੰਜ਼ਿਲ 'ਤੇ ਪਹੁੰਚਿਆ
. . .  about 4 hours ago
ਵਾਸ਼ਿੰਗਟਨ, 25 ਜਨਵਰੀ - ਨਾਸਾ ਦਾ ਜੇਮਜ਼ ਵੈੱਬ ਸਪੇਸ ਟੈਲੀਸਕੋਪ ਧਰਤੀ ਤੋਂ 1 ਮਿਲੀਅਨ ਮੀਲ ਦੂਰ ਆਪਣੀ ਅੰਤਿਮ ਮੰਜ਼ਿਲ....
20 ਫਰਵਰੀ ਨੂੰ ਹੋਣ ਵਾਲੀਆਂ ਵੋਟਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਅੱਜ ਤੋਂ ਹੋਵੇਗੀ ਸ਼ੁਰੂ
. . .  about 4 hours ago
ਅਜਨਾਲਾ,25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ )-ਭਾਰਤ ਦੇ ਮੁੱਖ ਚੋਣ ਕਮਿਸ਼ਨ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਲੀਕੇ ਪ੍ਰੋਗਰਾਮ ਤਹਿਤ ਅੱਜ ਨੋਟੀਫ਼ਿਕੇਸ਼ਨ ਜਾਰੀ....
ਉੱਘੇ ਪੰਜਾਬੀ ਗੀਤਕਾਰ ਦੇਵ ਥਰੀਕਿਆਂ ਵਾਲੇ ਨਹੀਂ ਰਹੇ, ਅੰਤਿਮ ਸੰਸਕਾਰ ਪਿੰਡ ਥਰੀਕੇ ਵਿਖੇ ਦੁਪਹਿਰ 2 ਵਜੇ ਕੀਤਾ ਜਾਵੇਗਾ
. . .  about 3 hours ago
ਇਯਾਲੀ/ਥਰੀਕੇ, 25 ਜਨਵਰੀ (ਮਨਜੀਤ ਸਿੰਘ ਥਰੀਕੇ)- ਉੱਘੇ ਪੰਜਾਬੀ ਗੀਤਕਾਰ ਦੇਵ ਥਰੀਕਿਆਂ ਵਾਲੇ ਦਾ ਅੱਜ ਤੜਕੇ 2:30 ਵਜੇ ਦਿਹਾਂਤ ਹੋ ਗਿਆ।....
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਪਾਕਿਸਤਾਨ ਸਰਕਾਰ ਨੇ ਭਾਰਤੀ 20 ਮਛੇਰੇ ਕੀਤੇ ਰਿਹਾਅ
. . .  1 day ago
ਅਟਾਰੀ ,24 ਜਨਵਰੀ ( ਗੁਰਦੀਪ ਸਿੰਘ ਅਟਾਰੀ )-ਪਾਕਿਸਤਾਨ ਸਰਕਾਰ ਨੇ 20 ਭਾਰਤੀ ਮਛੇਰਿਆਂ ਨੂੰ ਦੇਰ ਸ਼ਾਮ ਰਿਹਾਅ ਕਰ ਦਿੱਤਾ ਹੈ । ਮਛੇਰੇ ਗੁਜਰਾਤ ਨਾਲ ਸਬੰਧਤ ਹਨ ਅਤੇ ਉਹ ਮੱਛੀਆਂ ਫੜਦੇ ਸਮੇਂ ਪਾਕਿਸਤਾਨ ...
ਸ. ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ਵਿਚੋਂ ਛੁੱਟੀ ਮਿਲੀ
. . .  1 day ago
ਲੁਧਿਆਣਾ ,24 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਪੰਜ ਦਿਨ ਬਾਅਦ ਦਿਆਨੰਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ...
ਸ.ਪਾ. ਨੇ ਯੂ.ਪੀ. ਵਿਚ ਉਮੀਦਵਾਰਾਂ ਦੀ ਨਵੀਂ ਸੂਚੀ ਕੀਤੀ ਜਾਰੀ , ਅਖਿਲੇਸ਼ ਯਾਦਵ ਸਮੇਤ 149 ਦੇ ਨਾਮ
. . .  1 day ago
ਜੰਮੂ-ਕਸ਼ਮੀਰ 'ਚ ਏ.ਕੇ.-47 ਰਾਈਫਲਾਂ, ਪਿਸਤੌਲ, ਗ੍ਰਨੇਡ ਅਤੇ 17.3 ਕਿਲੋਗ੍ਰਾਮ ਨਸ਼ੀਲੇ ਪਦਾਰਥ ਬਰਾਮਦ
. . .  1 day ago
ਜੰਮੂ, 24 ਜਨਵਰੀ - ਸੀਮਾ ਸੁਰੱਖਿਆ ਬਲ ਨੇ ਕਿਹਾ ਕਿ ਉਸ ਨੇ ਜੰਮੂ-ਕਸ਼ਮੀਰ ਵਿਚ ਵੱਖ-ਵੱਖ ਅਪਰੇਸ਼ਨਾਂ ਦੌਰਾਨ ਤਿੰਨ ਏ.ਕੇ.-47 ਰਾਈਫ਼ਲਾਂ, ਛੇ 9 ਐਮ.ਐਮ. ਪਿਸਤੌਲ, 1071 ਰੌਂਦ ਗੋਲਾ ਬਾਰੂਦ, 20 ਹੈਂਡ ਗ੍ਰਨੇਡ, ਦੋ ਆਈ.ਈ.ਡੀ. ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮਾਘ ਸੰਮਤ 553
ਿਵਚਾਰ ਪ੍ਰਵਾਹ: ਜਮਹੂਰੀਅਤ ਦਾ ਅਰਥ ਸੰਵਾਦ ਰਾਹੀਂ ਸਰਕਾਰ ਚਲਾਉਣਾ ਹੈ ਪਰ ਇਹ ਤਾਂ ਹੀ ਅਸਰਦਾਰ ਹੋ ਸਕਦੀ ਹੈ ਜੇ ਸ਼ੋਰ-ਸ਼ਰਾਬਾ ਨਾ ਹੋਵੇ। -ਕਲੇਮੈਂਟ ਐਟਲੇ

ਫ਼ਤਹਿਗੜ੍ਹ ਸਾਹਿਬ

ਦੂਜੀ ਸਰਹਿੰਦ ਫ਼ਤਹਿ ਦਿਵਸ ਨੂੰ ਸਮਰਪਿਤ ਸਜਾਇਆ ਅਲੌਕਿਕ ਨਗਰ ਕੀਰਤਨ

ਫ਼ਤਹਿਗੜ੍ਹ ਸਾਹਿਬ, 13 ਜਨਵਰੀ (ਬਲਜਿੰਦਰ ਸਿੰਘ)-ਅਮਰ ਸ਼ਹੀਦ ਬਾਬਾ ਸੁੱਖਾ ਸਿੰਘ ਵੈੱਲਫੇਅਰ ਕਮੇਟੀ ਬਹਾਦਰਗੜ੍ਹ, ਤਲਾਣੀਆਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਦੂਜੀ ਸਰਹਿੰਦ ਫ਼ਤਹਿ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਸਮੁੱਚੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਪ੍ਰਬੰਧਕ ਡਾ. ਜਸਪਾਲ ਸਿੰਘ, ਮੇਜਰ ਸਿੰਘ, ਗੁਰਜੀਤ ਸਿੰਘ ਅਤੇ ਜਗਵਿੰਦਰ ਸਿੰਘ ਨੇ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸ਼ਹੀਦੀ ਤੋਂ ਬਾਅਦ ਅਹਿਮਦ ਸ਼ਾਹ ਅਬਦਾਲੀ ਵਲੋਂ ਜੈਨ ਖਾਂ ਨੂੰ ਸਰਹਿੰਦ ਦਾ ਨਵਾਬ ਬਣਾਇਆ ਗਿਆ, ਜਿਸ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਢਾਹੁਣ, ਬੇਅਦਬੀ ਕਰਨ ਤੇ ਦੂਜਾ ਘੱਲੂਘਾਰਾ ਕੁਪ-ਰਹੀੜ ਮਲੇਰਕੋਟਲਾ ਸਮੇਂ ਅਬਦਾਲੀ ਦਾ ਸਾਥ ਦਿੱਤਾ ਸੀ, ਨੂੰ ਸੋਧਣ ਲਈ ਜੱਸਾ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਬਾਬਾ ਸੁੱਖਾ ਸਿੰਘ ਅਤੇ ਬਾਬਾ ਮੱਲਾ ਸਿੰਘ ਜੀ ਧਮੋਟ ਵਾਲਿਆਂ ਨੇ ਕੁਰਾਲੀ-ਮੋਰਿੰਡਾ ਵਾਲੇ ਪਾਸਿਉਂ ਹਮਲਾ ਕਰਕੇ ਦੂਜੀ ਵਾਰ ਸਰਹਿੰਦ ਫ਼ਤਹਿ ਕੀਤੀ ਸੀ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਅਮਰ ਸ਼ਹੀਦ ਬਾਬਾ ਸੁੱਖਾ ਸਿੰਘ ਜੀ ਤੋਂ ਅੱਜ ਨਗਰ ਕੀਰਤਨ ਸਜਾਇਆ ਗਿਆ ਹੈ, ਜੋ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ | ਉਨ੍ਹਾਂ ਦੱਸਿਆ ਕਿ 14 ਜਨਵਰੀ ਨੂੰ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ, ਜਿਸ 'ਚ ਭਾਈ ਹਰਦੀਪ ਸਿੰਘ, ਭਾਈ ਬਲਵਿੰਦਰ ਸਿੰਘ ਫ਼ਤਹਿਗੜ੍ਹ ਸਾਹਿਬ ਵਾਲਿਆਂ ਦਾ ਰਾਗੀ ਜਥੇ, ਭਾਈ ਸਤਨਾਮ ਸਿੰਘ ਕੋਹਾੜਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਗਿਆਨੀ ਹਰਪਾਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਭਾਈ ਦਵਿੰਦਰ ਸਿੰਘ ਬਟਾਲਾ ਹਜ਼ੂਰੀ ਰਾਗੀ ਸ੍ਰੀ ਦਰਬਾਰਾ ਸਾਹਿਬ ਵਾਲੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ | ਇਸ ਨਗਰ ਕੀਰਤਨ 'ਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਨੱਥਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਸ਼ਾਮਿਲ ਹੋਈਆਂ, ਜਦਕਿ ਵੱਖ-ਵੱਖ ਥਾਈਾ ਸ਼ਰਧਾਲੂਆਂ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਵੀ ਕੀਤਾ ਗਿਆ |

ਸਹਾਇਕ ਥਾਣੇਦਾਰ ਨੇ ਜ਼ਖ਼ਮੀ ਨੌਜਵਾਨ ਨੂੰ ਆਪਣੀ ਨਿੱਜੀ ਗੱਡੀ 'ਚ ਹਸਪਤਾਲ ਪਹੁੰਚਾਇਆ

ਖਮਾਣੋਂ, 13 ਜਨਵਰੀ (ਮਨਮੋਹਨ ਸਿੰਘ ਕਲੇਰ)-ਪਿੰਡ ਖੇੜੀ ਨੌਧ ਸਿੰਘ ਵਿਖੇ ਇਕ ਸੜਕ ਹਾਦਸੇ 'ਚ ਥਾਣਾ ਸਮਰਾਲਾ ਦੇ ਅਧੀਨ ਆਉਂਦੇ ਪਿੰਡ ਢਿਲਵਾਂ ਦਾ ਨੌਜਵਾਨ ਸੁਖਚੈਨ ਸਿੰਘ 35 ਗੰਭੀਰ ਜ਼ਖਮੀ ਹੋ ਗਿਆ, ਜੋ ਕਿ ਪੀ.ਜੀ.ਆਈ ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਹੈ ਤੇ ਡਾਕਟਰਾਂ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ 'ਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਨੌਜਵਾਨ ਕੀਤੇ ਸਨਮਾਨਿਤ

ਖਮਾਣੋਂ, 13 ਜਨਵਰੀ (ਜੋਗਿੰਦਰ ਪਾਲ)-ਖਮਾਣੋਂ ਦੇ ਵਾਰਡ ਨੰ-2 ਵਿਖੇ ਗਣਪਤੀ ਜਿਊਲਰਜ਼ ਦੇ ਮਾਲਕ ਗੁਰਪ੍ਰੀਤ ਸਿੰਘ ਫ਼ੌਜੀ, ਕੌਂਸਲਰ ਗੁਰਿੰਦਰ ਸਿੰਘ ਸੋਨੀ ਅਤੇ ਹੋਰ ਵਾਰਡ ਵਾਸੀਆਂ ਵਲੋਂ ਸਾਂਝੇ ਤੌਰ 'ਤੇ ਕਿਸਾਨੀ ਸੰਘਰਸ਼ 'ਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਨੌਜਵਾਨਾਂ ...

ਪੂਰੀ ਖ਼ਬਰ »

ਪਿੰਡ ਧੁੰਦਾ ਦੇੇ ਬਿਜਲੀ ਵਾਲੇ ਮੀਟਰ ਸੜ ਕੇ ਸੁਆਹ

ਨੰਦਪੁਰ ਕਲੌੜ, 13 ਜਨਵਰੀ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਅਧੀਨ ਪਿੰਡ ਧੁੰਦਾ ਵਿਖੇ ਬਿਜਲੀ ਦੇ ਮੀਟਰਾਂ ਨੂੰ ਅੱਗ ਲੱਗਣ ਦਾ ਸਮਾਚਾਰ ਹੈ | ਜ਼ਿਕਰਯੋਗ ਹੈ ਕਿ ਅੱਜ ਬਾਅਦ ਦੁਪਹਿਰ ਪਿੰਡ ਧੁੰਦਾ ਦੀ ਬਿਜਲੀ ਬੰਦ ਸੀ, ਬਿਜਲੀ ਆਉਣ 'ਤੇ ਮੀਟਰ ਵਾਲੇ ਬਕਸੇ 'ਚ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 189 ਨਵੇਂ ਕੋਰੋਨਾ ਪੀੜਤਾਂ ਦੀ ਹੋਈ ਪਛਾਣ

ਫ਼ਤਹਿਗੜ੍ਹ ਸਾਹਿਬ, 13 ਜਨਵਰੀ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਅੱਜ 189 ਨਵੇਂ ਕੋਰੋਨਾ ਮਰੀਜ਼ਾਂ ਦੀ ਪਛਾਣ ਹੋਣ ਨਾਲ ਪੀੜਤਾਂ ਦਾ ਅੰਕੜਾ 707 ਹੋ ਗਿਆ ਹੈ | ਸਿਹਤ ਵਿਭਾਗ ਦੇ ਸੂਤਰਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਮੰਡੀ ਗੋਬਿੰਦਗੜ੍ਹ 'ਚ 36, ...

ਪੂਰੀ ਖ਼ਬਰ »

ਹਲਕਾ ਵਿਧਾਇਕ ਜੀ.ਪੀ. ਵਲੋਂ ਨਿਯੁਕਤੀ-ਪੱਤਰ ਤਕਸੀਮ

ਸੰਘੋਲ, 13 ਜਨਵਰੀ (ਗੁਰਨਾਮ ਸਿੰਘ ਚੀਨਾ)-ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਨੇ ਨਵੇਂ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ | ਇਸ ਮੌਕੇ ਜੀ.ਪੀ ਨੇ ਕਿਹਾ ਕਿ ਕਾਂਗਰਸ ਪਾਰਟੀ 'ਚ ਹਰੇਕ ਵਰਕਰ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ, ਇਸੇ ਕੜੀ ਤਹਿਤ ਕਾਂਗਰਸ ...

ਪੂਰੀ ਖ਼ਬਰ »

ਕ੍ਰੇਨ ਦੀ ਲਪੇਟ 'ਚ ਆਉਣ ਕਾਰਨ ਪ੍ਰਵਾਸੀ ਮਜ਼ਦੂਰ ਦੀ ਮੌਤ

ਮੰਡੀ ਗੋਬਿੰਦਗੜ੍ਹ, 13 ਜਨਵਰੀ (ਮੁਕੇਸ਼ ਘਈ)-ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਦੇ ਗੁਰੂ ਕੀ ਨਗਰੀ ਪਿੰਡ ਡਡਹੇੜੀ ਰੋਡ ਤੇ ਵਾਪਰੇ ਇਕ ਸੜਕ ਹਾਦਸੇ 'ਚ ਹਾਈਡਰਾ ਕ੍ਰੇਨ ਦੀ ਲਪੇਟ 'ਚ ਆਉਣ ਕਾਰਨ ਪੈਦਲ ਚਾਲਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ | ਪੁਲਿਸ ਤੋਂ ਮਿਲੀ ...

ਪੂਰੀ ਖ਼ਬਰ »

ਬਸੀ ਪਠਾਣਾਂ 'ਚ ਕੁੱਤਿਆਂ ਵਲੋਂ ਖਾਧੀ ਕੰਬਾਈਨ ਡਰਾਈਵਰ ਦੀ ਲਾਸ਼ ਮਿਲਣ ਨਾਲ ਸਹਿਮ ਦਾ ਮਾਹੌਲ

ਬਸੀ ਪਠਾਣਾਂ, 13 ਜਨਵਰੀ (ਰਵਿੰਦਰ ਮੋਦਗਿਲ)-ਬਸੀ ਪਠਾਣਾਂ 'ਚ ਤਕਰੀਬਨ 20 ਦਿਨ ਤੋਂ ਲਾਪਤਾ ਨੌਜਵਾਨ ਕੰਬਾਈਨ ਡਰਾਈਵਰ ਦੀ ਲਾਸ਼ ਕੁੱਤਿਆਂ ਵਲੋਂ ਖਾਧੇ ਜਾਣ ਦੀ ਸੂਚਨਾ ਮਿਲਦੇ ਹੀ ਸ਼ਹਿਰ 'ਚ ਸਹਿਮ ਦਾ ਮਾਹੌਲ ਬਣ ਗਿਆ | ਪੁਲਿਸ ਵਲੋਂ ਸਿਵਲ ਹਸਪਤਾਲ ਦੇ ਖੰਡਰ ਨੁਮਾ ਇਮਾਰਤ ...

ਪੂਰੀ ਖ਼ਬਰ »

ਹਮਿਖ਼ਆਲ ਪਾਰਟੀਆਂ ਨਾਲ ਚੋਣ ਸਮਝੌਤੇ ਲਈ ਤਿੰਨ ਮੈਂਬਰੀ ਤਾਲਮੇਲ ਕਮੇਟੀ ਦਾ ਗਠਨ-ਮਾਨ

ਫ਼ਤਹਿਗੜ੍ਹ ਸਾਹਿਬ, 13 ਜਨਵਰੀ (ਬਲਜਿੰਦਰ ਸਿੰਘ)-ਪੰਜਾਬ 'ਚ 14 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਹਮਿਖ਼ਆਲ ਸਿਆਸੀ ਪਾਰਟੀਆਂ ਨਾਲ ਸਿਧਾਂਤਕ ਗੱਠਜੋੜ ਕਰਨ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ 'ਚ ਇਕਬਾਲ ਸਿੰਘ ਟਿਵਾਣਾ ਮੁੱਖ ...

ਪੂਰੀ ਖ਼ਬਰ »

ਇਲਾਕੇ ਦੀਆਂ ਕਿਸਾਨ ਜਥੇਬੰਦੀਆਂ ਨੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਲਿਬੜਾ ਨੂੰ ਟਿਕਟ ਦੇਣ ਦੀ ਕੀਤੀ ਮੰਗ

ਫ਼ਤਹਿਗੜ੍ਹ ਸਾਹਿਬ, 13 ਜਨਵਰੀ (ਬਲਜਿੰਦਰ ਸਿੰਘ)-ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਚੋਣਾਂ 'ਚ ਕੁੱਦਣ ਤੋਂ ਬਾਅਦ ਇਲਾਕੇ ਦੀਆਂ ਕਿਸਾਨ ਜਥੇਬੰਦੀਆਂ ਨੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਿਸਾਨ ਅੰਦੋਲਨ 'ਚ ਪਹਿਲੇ ਦਿਨ ਤੋਂ ਹੀ ਯੋਗਦਾਨ ਪਾਉਣ ਵਾਲੇ ਅਮਰਿੰਦਰ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਗੱਠਜੋੜ ਦੀ ਸਰਕਾਰ ਬਣਾਉਣ ਲਈ ਉਤਾਵਲੇ-ਰਾਜੂ ਖੰਨਾ

ਅਮਲੋਹ, 13 ਜਨਵਰੀ (ਕੇਵਲ ਸਿੰਘ)-ਪੰਜਾਬ ਦੇ ਲੋਕ ਕਾਂਗਰਸ ਪਾਰਟੀ ਤੇ ਆਮ ਆਦਮੀ ਪਾਰਟੀ ਨੂੰ ਚੱਲਦਾ ਕਰਕੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਬਣਾਉਣ ਲਈ ਉਤਾਵਲਾ ਹੈ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਹਲਕਾ ਅਮਲੋਹ ਤੋਂ ...

ਪੂਰੀ ਖ਼ਬਰ »

ਸੰਯੁਕਤ ਸਮਾਜ ਮੋਰਚਾ ਮਨੀ ਮਸਲ ਤੇ ਨਸ਼ਾ ਖੋਰੀ ਤੋਂ ਕੋਹਾਂ ਦੂਰ ਰਹੇਗਾ

ਰਾਜਪੁਰਾ, 13 ਜਨਵਰੀ (ਰਣਜੀਤ ਸਿੰਘ)- ਪੰਜਾਬ ਵਿਚ ਸੰਯੁਕਤ ਸਮਾਜ ਮੋਰਚਾ ਮਨੀ ਮਸਲ ਅਤੇ ਨਸ਼ੇ ਦੀ ਰਾਜਨੀਤੀ ਤੋਂ ਕੋਹਾਂ ਦੂਰ ਰਹੇਗਾ | ਕਿਸਾਨਾਂ ਦੇ ਮਸਲੇ ਹੱਲ ਕੀਤੇ ਜਾਣਗੇ ਅਤੇ ਘੱਗਰ ਦੇ ਪਾਣੀ ਦਾ ਮਸਲਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾਂ ...

ਪੂਰੀ ਖ਼ਬਰ »

ਅਕਾਲੀ ਦਲ 'ਚ ਵਜੀਰੀਆਂ ਦਾ ਅਨੰਦ ਮਾਣਨ ਵਾਲੇ ਲੋੜ ਪੈਣ 'ਤੇ ਭੱਜੇ -ਜੁਨੇਜਾ

ਪਟਿਆਲਾ, 13 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਉਨ੍ਹਾਂ ਵਫ਼ਾਦਾਰਾਂ ਦੀ ਲੋੜ ਸੀ ਜਿਨ੍ਹਾਂ ਨੂੰ ਵਜੀਰੀਆਂ ਅਤੇ ਮੇਅਰੀਆਂ ਦੇ ਕੇ ਨਿਵਾਜਿਆ ਗਿਆ, ਜਿਸ ਵਕਤ ਕੋਹਲੀ ਪਰਿਵਾਰ ਵਲੋਂ ਕੋਈ ਵੀ ਸ਼੍ਰੋਮਣੀ ਅਕਾਲੀ ਦਲ ਦੀ ਨੁਮਾਇੰਦਗੀ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਦੇ ਉਮੀਦਵਾਰ ਕਬੀਰ ਦਾਸ ਦੇ ਦਫ਼ਤਰ ਦਾ ਕੀਤਾ ਉਦਘਾਟਨ

ਭਾਦਸੋਂ, 13 ਜਨਵਰੀ (ਗੁਰਬਖ਼ਸ਼ ਸਿੰਘ ਵੜੈਚ, ਪ੍ਰਦੀਪ ਦੰਦਰਾਲਾ)-ਵਿਧਾਨ ਸਭਾ ਹਲਕਾ ਨਾਭਾ ਤੋਂ ਅਕਾਲੀ ਦਲ ਬਸਪਾ ਦੇ ਉਮੀਦਵਾਰ ਕਬੀਰ ਦਾਸ ਦੇ ਚੋਣ ਪਾਰਟੀ ਦਫ਼ਤਰ ਭਾਦਸੋਂ ਅਨਾਜ ਮੰਡੀ ਵਿਖੇ ਸਰਕਲ ਵਲੋਂ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪੈਣ ਉਪਰੰਤ ਉਦਘਾਟਨ ...

ਪੂਰੀ ਖ਼ਬਰ »

ਪਿੰਡ ਖ਼ਰਾਜਪੁਰ ਦੇ ਦਰਜਨਾਂ ਨੌਜਵਾਨ ਅਕਾਲੀ ਦਲ ਤੇ 'ਆਪ' ਛੱਡ ਕਾਂਗਰਸ 'ਚ ਹੋਏ ਸ਼ਾਮਿਲ

ਰਾਜਪੁਰਾ, 13 ਜਨਵਰੀ (ਜੀ.ਪੀ. ਸਿੰਘ)-ਲੰਘੇ ਦੇਰ ਸ਼ਾਮ ਰਾਜਪੁਰਾ ਦੇ ਪਿੰਡ ਖ਼ਰਾਜਪੁਰ ਵਿਖੇ ਰਾਜਪੂਤ ਭਾਈਚਾਰੇ ਦੀ ਇਕ ਸਾਦੇ ਤੌਰ 'ਤੇ ਬੈਠਕ ਬਲਾਕ ਸੰਮਤੀ ਮੈਂਬਰ ਜਸਵਿੰਦਰ ਸਿੰਘ ਜਲੰਧਰੀ ਅਤੇ ਸਰਪੰਚ ਪ੍ਰਵਾਨ ਸਿੰਘ ਦੀ ਅਗਵਾਈ 'ਚ ਹੋਈ, ਜਿਸ 'ਚ ਹਲਕਾ ਵਿਧਾਇਕ ਹਰਦਿਆਲ ...

ਪੂਰੀ ਖ਼ਬਰ »

ਅਕਾਲੀ ਦਲ ਨਾਲ ਸਬੰਧਿਤ ਪਰਿਵਾਰ ਕਾਂਗਰਸ 'ਚ ਹੋਏ ਸ਼ਾਮਿਲ

ਫ਼ਤਹਿਗੜ੍ਹ ਸਾਹਿਬ, 13 ਜਨਵਰੀ (ਮਨਪ੍ਰੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਤੇ ਹੋਰ ਪਾਰਟੀਆਂ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਪ੍ਰੇਰਨਾ ਸਦਕਾ ਉਨ੍ਹਾਂ ਦੀ ਰਹਿਨੁਮਾਈ ਹੇਠ ਪਿੰਡ ਮੁੱਲਾਂਪੁਰ ਖ਼ੁਰਦ ਵਿਖੇ ਅਕਾਲੀ ਦਲ ਤੇ ...

ਪੂਰੀ ਖ਼ਬਰ »

ਬਲਾਕ ਕਾਂਗਰਸ ਅਮਲੋਹ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ ਨੇ ਸਾਥੀਆਂ ਸਮੇਤ ਕੀਤੀ ਪੈੱ੍ਰਸ ਕਾਨਫ਼ਰੰਸ

ਅਮਲੋਹ, 13 ਜਨਵਰੀ (ਕੇਵਲ ਸਿੰਘ)-ਬਲਾਕ ਕਾਂਗਰਸ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ, ਜ਼ਿਲ੍ਹਾ ਮੀਤ ਪ੍ਰਧਾਨ ਐਡ. ਬਲਜਿੰਦਰ ਸਿੰਘ ਭੱਟੋ, ਬਲਾਕ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਸੰਜੀਵ ਦੱਤਾ ਵਲੋਂ ਸਾਥੀਆਂ ਸਮੇਤ ਕੈਬਨਿਟ ਮੰਤਰੀ ਰਣਦੀਪ ਸਿੰਘ ਦੇ ਦਫ਼ਤਰ ਅਮਲੋਹ ਵਿਖੇ ...

ਪੂਰੀ ਖ਼ਬਰ »

ਪੰਜਾਬ ਵਾਸੀ ਬਦਲਾਅ ਚਾਹੁੰਦੇ ਹਨ ਤਾਂ ਸੰਯੁਕਤ ਸਮਾਜ ਮੋਰਚੇ ਦੀ ਡਟਵੀਂ ਮਦਦ ਕਰਨ-ਕਿਸਾਨ ਆਗੂ

ਖਮਾਣੋਂ, 13 ਜਨਵਰੀ (ਮਨਮੋਹਨ ਸਿੰਘ ਕਲੇਰ)-ਜੇਕਰ ਪੰਜਾਬ ਵਾਸੀ ਵਿਧਾਨ ਸਭਾ ਚੋਣਾਂ ਵਿਚ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰਾਂ ਦੀ ਡਟਵੀਂ ਹਮਾਇਤ ਕਰਕੇ ਉਨ੍ਹਾਂ ਨੂੰ ਭਾਰੀ ਵੋਟਾਂ ਨਾਲ ਜਿਤਾ ਦਿੰਦੇ ਹਨ ਤਾਂ ਵਾਕਿਆ ਹੀ ਪੰਜਾਬ ਵਾਸੀਆਂ ਅਤੇ ਪੰਜਾਬ ਦੇ ਚੰਗੇ ਦਿਨਾਂ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮੰਡੀ ਗੋਬਿੰਦਗੜ੍ਹ ਦੀ ਹੋਈ ਮੀਟਿੰਗ

ਮੰਡੀ ਗੋਬਿੰਦਗੜ੍ਹ, 13 ਜਨਵਰੀ (ਬਲਜਿੰਦਰ ਸਿੰਘ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮੰਡੀ ਗੋਬਿੰਦਗੜ੍ਹ ਦੀ ਮਹੀਨਾਵਾਰ ਮੀਟਿੰਗ ਅੱਜ ਸਥਾਨਕ ਮੁਹੱਲਾ ਦਸਮੇਸ਼ ਕਾਲੋਨੀ ਦੇ ਪਾਰਕ ਵਿਚ ਬਲਾਕ ਪ੍ਰਧਾਨ ਡਾ. ਬਲਵਿੰਦਰ ਸਿੰਘ ਹੈਪੀ ਦੀ ਰਹਿਨੁਮਾਈ ਹੇਠ ਹੋਈ ...

ਪੂਰੀ ਖ਼ਬਰ »

ਪੱਤਰਕਾਰੀ ਵਿਭਾਗ ਨੇ ਆਨਲਾਈਨ ਮਨਾਈ ਲੋਹੜੀ

ਫ਼ਤਹਿਗੜ੍ਹ ਸਾਹਿਬ, 13 ਜਨਵਰੀ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਅਤੇ ਜਨ-ਸੰਚਾਰ ਦੇ ਵਿਦਿਆਰਥੀਆਂ ਵਲੋਂ ਆਨਲਾਈਨ ਲੋਹੜੀ ਦਾ ਤਿਉਹਾਰ ਮਨਾਇਆ ਗਿਆ, ਜਿਸ 'ਚ ਵਿਭਾਗ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ | ਇਸ ਮੌਕੇ ਕਾਲਜ ਦੇ ...

ਪੂਰੀ ਖ਼ਬਰ »

ਗੁਬਿੰਦਗੜ੍ਹ ਪਬਲਿਕ ਕਾਲਜ ਵਿਖੇ ਮਨਾਈ ਲੋਹੜੀ

ਮੰੰਡੀ ਗੋਬਿੰਦਗੜ੍ਹ, 13 ਜਨਵਰੀ (ਮੁਕੇਸ਼ ਘਈ)-ਗੋਬਿੰਦਗੜ੍ਹ ਪਬਲਿਕ ਕਾਲਜ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਕਾਲਜ ਪਿ੍ੰਸੀਪਲ ਡਾ. ਨੀਨਾ ਸੇਠ ਪਜਨੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਪ੍ਰੋਫੈਸਰਾਂ ਵਲੋਂ ਲੋਕ ਗੀਤ, ਗੀਤ ਤੇ ...

ਪੂਰੀ ਖ਼ਬਰ »

ਜੀ.ਪੀ.ਐਸ. ਸਕੂਲ 'ਚ ਧੂਮ-ਧਾਮ ਨਾਲ ਮਨਾਈ ਲੋਹੜੀ

ਮੰਡੀ ਗੋਬਿੰਦਗੜ੍ਹ, 13 ਜਨਵਰੀ (ਮੁਕੇਸ਼ ਘਈ)-ਗੋਬਿੰਦਗੜ੍ਹ ਵੈੱਲਫੇਅਰ ਸੁਸਾਇਟੀ ਦੇ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਗੋਬਿੰਦਗੜ੍ਹ ਪਬਲਿਕ ਸਕੂਲ ਦੇ ਅਧਿਆਪਕਾਂ ਨੇ ਸਕੂਲ 'ਚ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ | ਇਸ ਮੌਕੇ ਕਈ ਅਧਿਆਪਕਾਂ ਨੇ ਆਪਣੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਿਓ-ਪੁੱਤ ਦੀ ਮੌਤ

ਮੰਡੀ ਗੋਬਿੰਦਗੜ੍ਹ, 13 ਜਨਵਰੀ (ਮੁਕੇਸ਼ ਘਈ)-ਜਿੱਥੇ ਇਕ ਪਾਸੇ ਲੋਕ ਲੋਹੜੀ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਮਨਾਉਣ 'ਚ ਰੁੱਝੇ ਹੋਏ ਸੀ, ਉੱਥੇ ਮੰਡੀ ਗੋਬਿੰਦਗੜ੍ਹ ਦੇ ਇਕ ਪਰਿਵਾਰ ਦੇ ਦੋ ਜੀਅ (ਬਾਪ-ਪੁੱਤ) ਦੀ ਸੜਕ ਹਾਦਸੇ 'ਚ ਮੌਤ ਹੋ ਜਾਣ ਕਾਰਨ ਤਿਉਹਾਰ ਦਾ ਦਿਨ ਮਾਤਮ 'ਚ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਅਮਲੋਹ ਨੇ ਮਨਾਈ ਲੋਹੜੀ

ਅਮਲੋਹ, 13 ਜਨਵਰੀ (ਕੇਵਲ ਸਿੰਘ)-ਬਾਰ ਐਸੋਸੀਏਸ਼ਨ ਅਮਲੋਹ ਵਲੋਂ ਲੋਹੜੀ ਮਨਾਈ ਗਈ ਤੇ ਸਰਬੱਤ ਦੇ ਭਲੇ ਲਈ ਪ੍ਰਾਰਥਨਾ ਕੀਤੀ, ਉੱਥੇ ਹੀ ਇਕ ਦੂਸਰੇ ਨੂੰ ਲੋਹੜੀ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ | ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਐਡ. ਸਤਨਾਮ ਸਿੰਘ ਭਗੜਾਣਾ ਨੇ ਕਿਹਾ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕਲੱਬ ਸਰਹਿੰਦ ਨੇ ਰਾਣਾ ਹਸਪਤਾਲ 'ਚ ਬੂਸਟਰ ਡੋਜ਼ ਲੈ ਕੇ ਲੋਹੜੀ ਮਨਾਈ

ਫ਼ਤਹਿਗੜ੍ਹ ਸਾਹਿਬ, 13 ਜਨਵਰੀ (ਬਲਜਿੰਦਰ ਸਿੰਘ)-ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਸਮਾਜਿਕ ਸੰਸਥਾਵਾਂ ਵਲੋਂ ਸਿਹਤ ਵਿਭਾਗ ਨਾਲ ਮਿਲ ਕੇ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਅੱਜ ਸੀਨੀਅਰ ਸਿਟੀਜ਼ਨਜ਼ ਕਲੱਬ ਸਰਹਿੰਦ ਦੀ ਟੀਮ ਨੇ ਰਾਣਾ ਹਸਪਤਾਲ ਵਿਖੇ ...

ਪੂਰੀ ਖ਼ਬਰ »

ਐਸ.ਡੀ.ਐਮ. ਪਰਲੀਨ ਕੌਰ ਕਾਲੇਕਾ ਨੇ ਸਟਾਫ਼ ਸਮੇਤ ਤਹਿਸੀਲ ਕੰਪਲੈਕਸ 'ਚ ਮਨਾਈ ਲੋਹੜੀ

ਖਮਾਣੋਂ, 13 ਜਨਵਰੀ (ਜੋਗਿੰਦਰ ਪਾਲ)-ਐਸ.ਡੀ.ਐਮ. ਖਮਾਣੋਂ ਪਰਲੀਨ ਕੌਰ ਕਾਲੇਕਾ ਨੇ ਅੱਜ ਲੋਹੜੀ ਦਾ ਤਿਉਹਾਰ ਸਟਾਫ਼ ਮੈਂਬਰਾਂ ਦੀ ਮੌਜੂਦਗੀ 'ਚ ਮਨਾਇਆ ਅਤੇ ਕਿਹਾ ਕਿ ਤਿਉਹਾਰ ਸਾਨੂੰ ਆਪਸੀ ਭਾਈਚਾਰੇ ਦੀ ਪ੍ਰੇਰਨਾ ਦਿੰਦੇ ਹਨ | ਇਸ ਤੋਂ ਇਲਾਵਾ ਉਨ੍ਹਾਂ ਕਿਹਾ ਸਾਨੂੰ ...

ਪੂਰੀ ਖ਼ਬਰ »

ਮਾਨਗੜ੍ਹ ਵਿਖੇ ਧੀਆਂ ਦੀ ਲੋਹੜੀ ਮਨਾਈ

ਅਮਲੋਹ, 13 ਜਨਵਰੀ (ਕੇਵਲ ਸਿੰਘ)-ਬਲਾਕ ਅਮਲੋਹ ਦੇ ਪਿੰਡ ਮਾਨਗੜ੍ਹ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ ਤੇ 10 ਧੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਸਰਪੰਚ ਰਣਧੀਰ ਸਿੰਘ ਤੇ ਪੰਚ ਜਗਦੀਪ ਸਿੰਘ ਨੇ ਕਿਹਾ ਕਿ ਲੜਕੀਆਂ ਤੇ ਲੜਕਿਆਂ 'ਚ ਕੋਈ ਨਹੀਂ ...

ਪੂਰੀ ਖ਼ਬਰ »

ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਖਮਾਣੋਂ, 13 ਜਨਵਰੀ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਲੋਹੜੀ ਦਾ ਤਿਉਹਾਰ ਬਹੁਤ ਹੀ ਧੂਮ ਧਾਮ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ ਤੇ ਪਿ੍ੰ: ਗੁਰਪ੍ਰੀਤ ਕੌਰ ਦੀ ਦੇਖ-ਰੇਖ ਹੇਠ ਹੋਏ, ਇਸ ਤਿਉਹਾਰ ਦਾ ਸਮੁੱਚਾ ਪ੍ਰਬੰਧ ਅਧਿਆਪਕਾਂ ਦੁਆਰਾ ...

ਪੂਰੀ ਖ਼ਬਰ »

ਦੂਜੀ ਸਰਹਿੰਦ ਫ਼ਤਹਿ ਦਿਵਸ ਸਬੰਧੀ ਕੀਰਤਨ ਦਰਬਾਰ ਅੱਜ

ਫ਼ਤਹਿਗੜ੍ਹ ਸਾਹਿਬ, 13 ਜਨਵਰੀ (ਰਾਜਿੰਦਰ ਸਿੰਘ)-ਅਮਰ ਸ਼ਹੀਦ ਬਾਬਾ ਸੁੱਖਾ ਸਿੰਘ ਜੀ ਅਤੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ 'ਚ ਦੂਜੀ ਸਰਹਿੰਦ ਫ਼ਤਹਿ ਦਿਵਸ ਜੋ ਗੁਰਦੁਆਰਾ ਅਮਰ ਸ਼ਹੀਦ ਬਾਬਾ ਸੁੱਖਾ ਸਿੰਘ ਜੀ ਬਹਾਦਰਗੜ੍ਹ, ਤਲਾਣੀਆਂ ਨੇੜੇ ਯਾਦਗਾਰੀ ਗੇਟ ਬਾਬਾ ਮੋਤੀ ...

ਪੂਰੀ ਖ਼ਬਰ »

ਐਸ.ਵੀ.ਐਮ. ਖਮਾਣੋਂ ਵਿਖੇ ਫ਼ੌਜ 'ਚ ਭਰਤੀ ਲਈ ਖਿਡਾਰੀਆਂ ਦੇ ਕਰਵਾਏ ਖੇਡ ਟਰਾਇਲ

ਖਮਾਣੋਂ, 13 ਜਨਵਰੀ (ਜੋਗਿੰਦਰ ਪਾਲ)-ਐਸ.ਵੀ.ਐਮ. ਖਮਾਣੋਂ ਵਿਖੇ ਭਾਰਤੀ ਫ਼ੌਜ ਦੇ ਬਹੁਤ ਹੀ ਤਜਰਬੇਕਾਰ ਕੋਚ ਮਨਦੀਪ ਸਿੰਘ ਦੁਆਰਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਖੇਡ ਟਰਾਇਲ ਲਏ ਗਏ, ਜਿਸ 'ਚ ਐਸ.ਵੀ.ਐਮ. ਖਮਾਣੋਂ ਦੇ ਖਿਡਾਰੀਆਂ ਨੇ ਵੀ ਭਾਗ ਲਿਆ | ਸਕੂਲ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਮੰਚ ਵਲੋਂ ਪਿੰਡ ਜੱਲੋਵਾਲ ਵਿਖੇ ਮਨਾਈ ਧੀਆਂ ਦੀ ਲੋਹੜੀ

ਖਮਾਣੋਂ, 13 ਜਨਵਰੀ (ਮਨਮੋਹਣ ਸਿੰਘ ਕਲੇਰ)-ਮਨੁੱਖੀ ਅਧਿਕਾਰ ਮੰਚ ਜ਼ਿਲ੍ਹਾ ਇਕਾਈ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਜੱਲੋਵਾਲ ਵਿਖੇ ਹਰਭਜਨ ਸਿੰਘ ਜੱਲੋਵਾਲ ਉਪ ਚੇਅਰਮੈਨ ਪੰਜਾਬ ਦੀ ਪ੍ਰਧਾਨਗੀ ਹੇਠ ਧੀਆਂ ਦੀ ਲੋਹੜੀ ਬੜੀ ਧੂਮ-ਧਾਮ ਨਾਲ ਮਨਾਈ ਗਈ | ਜਿਸ ਵਿਚ ਸੰਸਥਾ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX