ਤਾਜਾ ਖ਼ਬਰਾਂ


ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂਅ ’ਤੇ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ- ਡਾ ਰਾਜੇਸ਼ ਸ਼ਰਮਾ
. . .  9 minutes ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ’ਚ ਡੁੱਬੀ
. . .  27 minutes ago
ਤਪਾ ਮੰਡੀ,2 ਦਸੰਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ...
ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖ਼ਸ਼ਿਆ
. . .  34 minutes ago
ਚੌਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੋੜੀਆ ਦੇ ਜਿੰਦਰੇ ਤੋੜਕੇ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਸਕੂਲ ਦੀ...
ਪੰਜਾਬ ਪੁਲਿਸ ਦੇ 22 ਕਰਮਚਾਰੀ ਬਤੌਰ ਸੁਪਰਡੈਂਟ ਗ੍ਰੇਡ-2 ਕੀਤੇ ਗਏ ਪਦ ਉੱਨਤ
. . .  49 minutes ago
ਚੰਡੀਗੜ੍ਹ, 2 ਦਸੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੰਮ ਕਰ ਰਹੇ ਸੀਨੀਅਰ ਸਹਾਇਕ ਦੀ ਸੀਨੀਅਰਤਾ ਦੀ ਸੂਚੀ ਦੇ ਆਧਾਰ 'ਤੇ ਪੁਲਿਸ ਵਿਭਾਗ ਵਲੋਂ ਗਠਿਤ ਕਮੇਟੀ ਦੁਆਰਾ ਸੁਪਰਡੈਂਟ ਗ੍ਰੇਡ-2 ਦੇ ਕਾਡਰ ਵਿਚ 22 ਕਰਮਚਾਰੀਆਂ ਨੂੰ ਪੇਅ ਬੈਂਡ ਰੁਪਏ ਸਮੇਤ ਬਣਦੇ ਭੱਤਿਆਂ ਦੇ ਪ੍ਰਤੀ ਮਹੀਨਾ ਵਿਚ...
ਹਰਿਆਣਾ ਸਰਕਾਰ ਵਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
. . .  54 minutes ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਮੂਲੋਂ ਰੱਦ...
ਜੰਮੂ ਕਸ਼ਮੀਰ :ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਸ਼ੱਕੀ ਵਸਤੂਆਂ ਬਰਾਮਦ
. . .  about 1 hour ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
. . .  about 1 hour ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਸਮੁੰਦਰੀ ਸਰਹੱਦਾਂ ਦੀ ਰੱਖਿਆ ਲਈ ਮਜ਼ਬੂਤ ਜਲ ਸੈਨਾ ਸਮੇਂ ਦੀ ਮੁੱਖ ਲੋੜ- ਰੱਖਿਆ ਮੰਤਰੀ
. . .  about 1 hour ago
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
ਗਿ੍ਫ਼ਤਾਰ ਕੀਤਾ ਗਿਆ ਹਰਪ੍ਰੀਤ ਸਿੰਘ ਹੈਪੀ ਨਿਰਦੋਸ਼- ਪਰਿਵਾਰਕ ਮੈਂਬਰ
. . .  about 1 hour ago
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
ਫੀਫਾ ਵਿਸ਼ਵ ਕੱਪ 'ਚ ਅੱਜ ਦੱਖਣੀ ਕੋਰੀਆ-ਪੁਰਤਗਾਲ, ਘਾਨਾ-ਉਰੂਗੁਏ, ਕੈਮਰੂਨ-ਬ੍ਰਾਜ਼ੀਲ ਤੇ ਸਰਬੀਆ-ਸਵਿਟਜ਼ਰਲੈਂਡ ਦੇ ਮੈਚ
. . .  about 2 hours ago
ਦੋਹਾ, 2 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੋਰੀਆ ਅਤੇ ਪੁਰਤਗਾਲ ਦਾ ਮੈਚ ਰਾਤ 8.30, ਘਾਨਾ ਅਤੇ ਉਰੂਗੁਏ ਦਾ ਰਾਤ 8.30, ਕੈਮਰੂਨ ਅਤੇ ਬ੍ਰਾਜ਼ੀਲ ਦਾ ਰਾਤ 12.30 ਅਤੇ ਸਰਬੀਆ-ਸਵਿਟਜ਼ਰਲੈਂਡ...
ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ-ਭਗਵੰਤ ਮਾਨ
. . .  about 1 hour ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  about 3 hours ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਸ੍ਰੀ ਮੁਕਤਸਰ ਨਾਲ ਸੰਬੰਧਤ ਹੈ ਗੋਲਡੀ ਬਰਾੜ, ਅਮਰੀਕਾ ਵਿਚ ਗ੍ਰਿਫ਼ਤਾਰੀ ਦੀ ਖ਼ਬਰ ਮਗਰੋਂ ਸ਼ਹਿਰ ਵਿਚ ਚਰਚਾ ਦਾ ਮਾਹੌਲ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)- ਵਿਸ਼ਵ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਮੁੱਖ ਮਾਸਟਰ ਮਾਈਂਡ ਵਜੋਂ ਜਾਣੇ ਜਾਂਦੇ ਗੋਲਡੀ ਬਰਾੜ ਦੀ ਅਮਰੀਕਾ ਦੇ...
ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਸਵਾਗਤ
. . .  about 3 hours ago
ਮਾਨਸਾ, 2 ਦਸੰਬਰ-ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੈੱਸ ਦੇ ਮਾਧਿਅਮ ਰਾਹੀਂ ਉਨ੍ਹਾਂ ਨੂੰ ਇਹ ਪਤਾ ਲੱਗਾ ਹੈ ਕਿ ਗੋਲਡੀ ਬਰਾੜ ਨੂੰ ਹਿਰਾਸਤ 'ਚ ਲੈ ਲਿਆ...
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਸਮੁੱਚਾ ਪ੍ਰਬੰਧਕੀ ਬੋਰਡ 6 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ
. . .  about 3 hours ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਅਤੇ ਪ੍ਰਬੰਧਕੀ ਬੋਰਡ ਦੇ ਚੱਲ ਰਹੇ ਵਿਵਾਦ ਦੌਰਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ...
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
. . .  about 4 hours ago
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
ਖੇਮਕਰਨ ਸੈਕਟਰ 'ਚ ਇਕ ਪਾਕਿਸਤਾਨੀ ਡਰੋਨ ਸਮੇਤ ਪੰਜ ਪੈਕਟ ਹੈਰੋਇਨ ਬਰਾਮਦ
. . .  about 4 hours ago
ਖੇਮਕਰਨ, 2 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਥਾਣਾ ਖੇਮਕਰਨ ਨੂੰ ਅੱਜ ਸਵੇਰੇ ਫਿਰ ਵੱਡੀ ਸਫਲਤਾ ਮਿਲੀ, ਜਦ ਐਸ.ਐਚ.ਓ ਇੰਸਪੈਕਟਰ ਕੰਵਲਜੀਤ ਰਾਏ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬੀ.ਐਸ.ਐਫ. ਦੀ ਸਹਾਇਤਾ ਨਾਲ ਸਰਹੱਦ ਦੇ ਪਿੰਡ ਕਲਸ ਦੀ ਡਰੇਨ ਨਜ਼ਦੀਕ ਇਕ ਪਾਕਿਸਤਾਨੀ ਡਰੋਨ...
ਨਸ਼ੇ ਦੀ ਓਵਰਡੋਜ਼ ਨਾਲ 26 ਸਾਲ ਦੇ ਨੌਜਵਾਨ ਦੀ ਮੌਤ
. . .  about 4 hours ago
ਮੰਡੀ ਘੁਬਾਇਆ, 2 ਦਸੰਬਰ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਖੇਤਾਂ ਦੇ ਵਿਚ ਨਸ਼ੇ ਦੀ ਓਵਰਡੋਜ ਨਾਲ 26 ਸਾਲਾਂ ਦੇ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ...
ਗਸ਼ਤ ਦੋਰਾਨ ਪੁਲਿਸ ਪਾਰਟੀ 'ਤੇ ਹਮਲਾ ਕਰਨ 'ਤੇ ਤਿੰਨ ਵਿਅਕਤੀਆ ਖ਼ਿਲਾਫ਼ ਪਰਚਾ ਦਰਜ, 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
. . .  about 4 hours ago
ਚੋਗਾਵਾਂ/ਉਠੀਆ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ/ ਗੁਰਵਿੰਦਰ ਸਿੰਘ ਛੀਨਾ)-ਪੁਲਿਸ ਥਾਣਾ ਭਿੰਡੀਸੈਦਾ ਅਧੀਨ ਆਉਦੇ ਸਰਹੱਦੀ ਪਿੰਡ ਭੱਗੂਪੁਰ ਬੇਟ ਵਿਖੇ ਪੁਲਿਸ ਵਲੋਂ ਗਸ਼ਤ ਦੋਰਾਨ 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਕਰਨ 'ਤੇ ਦੋ ਵਿਅਕਤੀਆਂ ਵਲੋਂ ਸਰਕਾਰੀ...
ਸਿੱਧੂ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆਂ ਤੋਂ ਲਿਆ ਗਿਆ ਹਿਰਾਸਤ 'ਚ
. . .  about 4 hours ago
ਸਿਆਟਲ, 2 ਦਸੰਬਰ (ਹਰਮਨਪ੍ਰੀਤ ਸਿੰਘ)-ਅਮਰੀਕਾ ਦੀ ਕੈਲੀਫੋਰਨੀਆਂ ਪੁਲਿਸ ਨੇ ਸੰਸਾਰ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਅੱਜ ਆਪਣੀ ਹਿਰਾਸਤ ਵਿਚ ਲੈ ਲਿਆ ਹੈ। ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਨਵੰਬਰ ਮਹੀਨੇ...
ਭਾਰਤ ਜੀ-20 ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸਮੇਤ ਗਲੋਬਲ ਸਿਖਰ ਟੇਬਲਾਂ 'ਤੇ ਆਪਣੀ ਜਗ੍ਹਾ ਬਣਾਉਣ ਲਈ ਤਿਆਰ
. . .  about 3 hours ago
ਨਿਊਯਾਰਕ, 2 ਦਸੰਬਰ -ਭਾਰਤ ਜੀ-20 ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸਮੇਤ ਗਲੋਬਲ ਸਿਖਰ ਟੇਬਲਾਂ 'ਤੇ ਆਪਣੀ ਜਗ੍ਹਾ ਬਣਾਉਣ ਲਈ ਤਿਆਰ ਹੈ, ਕਿਉਂਕਿ ਦੇਸ਼ ਮੇਜ਼ 'ਤੇ ਹੱਲ ਲਿਆਉਣ ਲਈ ਤਿਆਰ ਹੈ।ਇਹ ਜਾਣਕਾਰੀ...
ਅਮਰੀਕਾ, ਫਰਾਂਸ ਵਲੋਂ ਯੂਕਰੇਨ 'ਚ 'ਯੁੱਧ ਅਪਰਾਧਾਂ' ਲਈ ਰੂਸ ਨੂੰ ਜਵਾਬਦੇਹ ਠਹਿਰਾਉਣ ਦਾ ਵਾਅਦਾ
. . .  about 6 hours ago
ਵਾਸ਼ਿੰਗਟਨ, 2 ਦਸੰਬਰ -ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਯੂਕਰੇਨ ਵਿਚ ਨਿਯਮਤ ਹਥਿਆਰਬੰਦ ਬਲਾਂ ਦੁਆਰਾ ਕੀਤੇ ਗਏ "ਵਿਆਪਕ ਦਸਤਾਵੇਜ਼ੀ ਅੱਤਿਆਚਾਰਾਂ ਅਤੇ ਯੁੱਧ ਅਪਰਾਧਾਂ" ਲਈ ਰੂਸ ਨੂੰ ਜਵਾਬਦੇਹ ਠਹਿਰਾਉਣ...
ਅਗਲੇ ਸਾਲ ਜੀ-20 ਸੰਮੇਲਨ ਵਿਚ ਹਿੱਸਾ ਲੈਣ ਲਈ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਸੱਦਾ
. . .  about 6 hours ago
ਕੋਲਕਾਤਾ, 2 ਦਸੰਬਰ -ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਅਗਲੇ ਸਾਲ ਜੀ-20 ਸੰਮੇਲਨ ਵਿਚ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ ਹੈ। ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨਰ ਅੰਦਾਲਿਬ ਇਲਿਆਸ ਨੇ ਕਿਹਾ ਕਿ ਗਲੋਬਲ ਦ੍ਰਿਸ਼ ਦੇ ਸੰਦਰਭ 'ਚ ਇਹ ਸੰਮੇਲਨ...
ਰੂਸ ਵਲੋਂ ਪਾਕਿਸਤਾਨ ਨੂੰ ਕੱਚੇ ਤੇਲ 'ਤੇ ਛੋਟ ਦੇਣ ਤੋਂ ਇਨਕਾਰ
. . .  about 6 hours ago
ਮਾਸਕੋ, 2 ਦਸੰਬਰ-ਰੂਸ ਨੇ ਪਾਕਿਸਤਾਨ ਨੂੰ ਕੱਚੇ ਤੇਲ 'ਤੇ 30-40 ਫ਼ੀਸਦੀ ਦੀ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ...
ਦਿੱਲੀ 'ਚ ਹਵਾ ਦੀ ਗੁਣਵੱਤਾ 'ਬਹੁਤ ਖ਼ਰਾਬ ਸ਼੍ਰੇਣੀ' 'ਚ
. . .  about 3 hours ago
ਨਵੀਂ ਦਿੱਲੀ, 2 ਦਸੰਬਰ-ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬਹੁਤ ਖ਼ਰਾਬ ਸ਼੍ਰੇਣੀ' 'ਚ ਹੈ। ਰਾਸ਼ਟਰੀ ਰਾਜਧਾਨੀ ਵਿਚ ਏਅਰ ਕੁਆਲਿਟੀ ਇੰਡੈਕਸ (ਏ.ਕਿਆਊ.ਆਈ.) ਅੱਜ ਸਵੇਰੇ 342 (ਬਹੁਤ ਖ਼ਰਾਬ ਸ਼੍ਰੇਣੀ) ਵਿਚ ਦਰਜ ਕੀਤਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮਾਘ ਸੰਮਤ 553

ਅੰਮ੍ਰਿਤਸਰ

ਉਮੀਦਵਾਰਾਂ ਦੇ ਖਰਚੇ ਦੀ ਸੀਮਾ 30.80 ਲੱਖ ਰੁਪਏ ਤੋਂ ਵਧਾ ਕੇ 40 ਲੱਖ ਰੁਪਏ ਕੀਤੀ

ਅੰਮਿ੍ਤਸਰ, 13 ਜਨਵਰੀ (ਰੇਸ਼ਮ ਸਿੰਘ)-ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2022 ਦੌਰਾਨ ਚੋਣ ਲੜਨ ਵਾਲੇ ਉਮੀਦਵਾਰਾਂ ਲਈ ਚੋਣ ਕਮਿਸ਼ਨ ਵਲੋਂ ਕੁਝ ਰਾਹਤ ਦਿੱਤੀ ਗਈ ਹੈ | ਹੁਣ ਚੋਣ ਮੁਹਿੰਮ ਉੱਤੇ ਵੱਧ ਤੋਂ ਵੱਧ 40 ਲੱਖ ਰੁਪਏ ਹੀ ਖਰਚ ਕੀਤਾ ਜਾ ਸਕਦਾ ਹੈ ਜਦਕਿ ਪਹਿਲਾਂ ਇਹ ਖਰਚਾ ਹੱਦ ਕੇਵਲ 30.80 ਮਿਥੀ ਗਈ ਸੀ | ਇਹ ਜਾਣਕਾਰੀ ਦਿੰਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡੀ. ਸੀ. ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਚੋਣਾਂ 'ਚ ਉਮੀਦਵਾਰਾਂ ਵਲੋਂ ਕੀਤੇ ਜਾਂਦੇ ਬੇਹਤਾਸ਼ਾ ਖਰਚੇ ਨੂੰ ਘੱਟ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਉਮੀਦਵਾਰ ਰੈਲੀਆਂ, ਪ੍ਰਚਾਰ ਸਮੱਗਰੀ, ਇਸ਼ਤਿਹਾਰਬਾਜ਼ੀ, ਗੱਡੀਆਂ ਅਤੇ ਚੋਣਾਂ ਲਈ ਜ਼ਰੂਰੀ ਹੋਰ ਫੁਟਕਲ ਕੰਮਾਂ ਉੱਤੇ ਹੀ ਪੈਸੇ ਖਰਚ ਸਕਣਗੇ | ਇਸ ਲਈ ਉਨ੍ਹਾਂ ਨੂੰ ਨਾਮਜ਼ਦਗੀ ਪੱਤਰ ਭਰਨ ਤੋਂ ਇਕ ਦਿਨ ਪਹਿਲਾਂ ਆਪਣੇ ਨਾਂਅ ਉੱਤੇ ਜਾਂ ਆਪਣੇ ਚੋਣ ਏਜੰਟ ਨਾਲ ਸਾਂਝਾ ਬੈਂਕ ਜਾਂ ਪੋਸਟਲ ਖਾਤਾ ਖੁੱਲ੍ਹਵਾਉਣਾ ਪਵੇਗਾ | ਉਮੀਦਵਾਰ ਸਾਰਾ ਚੋਣ ਖਰਚਾ ਇਸੇ ਖਾਤੇ 'ਚੋਂ ਕਰ ਸਕਣਗੇ | 10 ਹਜ਼ਾਰ ਰੁਪਏ ਤੱਕ ਦੀ ਅਦਾਇਗੀ ਨਕਦੀ ਕੀਤੀ ਜਾ ਸਕੇਗੀ ਜਦਕਿ ਇਸ ਤੋਂ ਵੱਧ ਰਾਸ਼ੀ ਚੈੱਕ ਰਾਹੀਂ ਕਰਨੀ ਪਵੇਗੀ | ਉਮੀਦਵਾਰਾਂ ਵਲੋਂ ਕੀਤੇ ਜਾਣ ਵਾਲੇ ਖਰਚੇ 'ਤੇ ਨਿਗਰਾਨੀ ਰੱਖਣ ਲਈ ਜਿੱਥੇ ਚੋਣ ਕਮਿਸ਼ਨ ਵਲੋਂ ਵਿਸ਼ੇਸ਼ ਖਰਚਾ ਨਿਗਰਾਨ ਭੇਜੇ ਜਾਣਗੇ ਉੱਥੇ ਹੀ ਸਥਾਨਕ ਪੱਧਰ ਉੱਤੇ ਵੀ ਕਈ ਟੀਮਾਂ ਦਾ ਗਠਨ ਕੀਤਾ ਜਾ ਰਿਹਾ ਹੈ | ਉਮੀਦਵਾਰਾਂ ਵਲੋਂ ਜੋ ਵੀ ਖਰਚਾ ਕੀਤਾ ਜਾਵੇਗਾ ਉਸ ਦਾ ਵੇਰਵਾ ਰੋਜ਼ਾਨਾ ਖਰਚਾ ਰਜਿਸਟਰ ਵਿਚ ਦਰਜ ਕਰਨਾ ਹੋਵੇਗਾ | ਦੂਜੇ ਪਾਸੇ ਚੋਣ ਕਮਿਸ਼ਨ ਵਲੋਂ ਗੁਪਤ ਰਜਿਸਟਰ ਵਿਚ ਵੀ ਇਹੀ ਖਰਚਾ ਦਰਜ ਕੀਤਾ ਜਾਵੇਗਾ, ਦੋਵੇਂ ਰਜਿਸਟਰਾਂ ਦਾ ਖਰਚਾ ਆਪਸ ਵਿਚ ਮੇਲ ਖਾਣਾ ਚਾਹੀਦਾ ਹੈ | ਨਾਮਜ਼ਦਗੀ ਪੱਤਰ ਭਰਨ ਤੋਂ ਲੈ ਕੇ ਨਤੀਜੇ ਆਉਣ ਤੱਕ ਦੇ ਸਾਰੇ ਖਰਚੇ ਦੇ ਬਿੱਲ ਅਤੇ ਵਾਊਚਰ ਸੰਭਾਲ ਕੇ ਰੱਖਣੇ ਪੈਣਗੇ | ਹਰੇਕ ਖਰਚੇ ਦੀ ਪ੍ਰਵਾਨਗੀ ਸੰਬੰਧਤ ਰਿਟਰਨਿੰਗ ਅਫ਼ਸਰ ਤੋਂ ਲੈਣੀ ਲਾਜ਼ਮੀ ਹੋਵੇਗੀ | ਉਨ੍ਹਾਂ ਕਿਹਾ ਕਿ ਸਾਰਾ ਖਰਚਾ ਚੋਣ ਕਮਿਸ਼ਨ ਵਲੋਂ ਤੈਅ ਰੇਟਾਂ ਮੁਤਾਬਕ ਹੀ ਬੁੱਕ ਕੀਤਾ ਜਾਵੇਗਾ |
ਸਰਕਾਰੀ ਜਾਇਦਾਦਾਂ ਨੂੰ ਚੋਣ ਸਮੱਗਰੀ ਤੋਂ ਮੁਕਤ ਕਰਨ ਦੇ ਹੁਕਮ
ਡਿਪਟੀ ਕਮਿਸ਼ਨਰ ਕਮ ਚੋਣ ਅਧਿਕਾਰੀ ਗੁਰਪ੍ਰੀਤ ਸਿੰਘ ਖਹਿਰਾ ਨੇ ਸਰਕਾਰੀ ਇਮਾਰਤਾਂ ਤੋਂ ਲੈ ਕੇ ਸਰਕਾਰੀ ਸਥਾਨਾਂ ਉੱਤੇ ਲੱਗੇ ਰੁੱਖਾਂ ਤੱਕ ਨੂੰ ਚੋਣ ਪ੍ਰਚਾਰ ਸਮੱਗਰੀ ਤੋਂ ਮੁਕਤ ਕਰਨ ਦੇ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਆਪਣੇ ਹੁਕਮਾਂ ਵਿਚ ਉਨ੍ਹਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਦਫਤਰਾਂ ਤੇ ਹੋਰ ਸਰਕਾਰੀ ਜਾਇਦਾਦ ਉੱਤੇ ਨਿਗਾਹ ਰੱਖਣ, ਤਾਂ ਜੋ ਕੋਈ ਵੀ ਉਮੀਦਵਾਰ ਉਨ੍ਹਾਂ ਦੀ ਜਾਇਦਾਦ ਉਤੇ ਪੋਸਟਰ, ਬੈਨਰ, ਫਲੈਕਸ ਆਦਿ ਲਗਾ ਕੇ ਚੋਣ ਨਿਯਮਾਂ ਦੀ ਉਲੰਘਣਾ ਨਾ ਕਰੇ | ਉਨ੍ਹਾਂ ਕਿਹਾ ਕਿ ਬਿਜਲੀ, ਟੈਲੀਫੋਨ ਦੇ ਖੰਭੇ, ਸਰਕਾਰੀ ਇਮਾਰਤਾਂ, ਬੱਸ ਅੱਡੇ, ਬੱਸ ਸ਼ੈਲਟਰ, ਰੇਲਵੇ ਸਟੇਸ਼ਨ, ਚੌਕ, ਫਲਾਈਓਵਰਾਂ ਦੇ ਪਿਲਰ ਆਦਿ ਸਾਰੀਆਂ ਸਰਕਾਰੀ ਜਾਇਦਾਦਾਂ ਚੋਣ ਪ੍ਰਚਾਰ ਸਮੱਗਰੀ ਤੋਂ ਮਹਿਫੂਜ ਰਹਿਣੀ ਚਾਹੀਦੀ ਹੈ ਅਤੇ ਜੇਕਰ ਕਿਧਰੇ ਵੀ ਅਜਿਹੀ ਸਮੱਗਰੀ ਲੱਗੀ ਹੋਵੇ ਤਾਂ ਤੁਰੰਤ ਉਤਰਾਈ ਜਾਵੇ | ਇਸ ਤੋਂ ਇਲਾਵਾ ਇਹ ਸਮੱਗਰੀ ਲਗਾਉਣ ਵਾਲੇ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ |

ਕੰਵਰਵੀਰ ਸਿੰਘ ਟੌਹੜਾ ਪਤਨੀ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਅੰਮਿ੍ਤਸਰ, 13 ਜਨਵਰੀ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਦੇ ਤੱਤਕਾਲੀ ਪ੍ਰਧਾਨ ਤੇ ਸਿੱਖ ਪੰਥ ਦੇ ਰੌਸ਼ਨ ਦਿਮਾਗ ਆਗੂ ਵਜੋਂ ਜਾਣੇ ਜਾਂਦੇ ਸਵਰਗਵਾਸੀ ਜਥੇ: ਗੁਰਚਰਨ ਸਿੰਘ ਟੌਹੜਾ ਦਾ ਦੋਹਤਰਾ ਤੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਮੈਮੋਰੀਅਲ ਟਰੱਸਟ ਦੇ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਦੇ ਨਵੇਂ ਖੋਲ੍ਹੇ ਰਸਤੇ ਵੱਲ ਨਾਜਾਇਜ਼ ਕਬਜ਼ਿਆਂ ਕਾਰਨ ਰਾਹਗੀਰ ਹੋ ਰਹੇ ਪ੍ਰੇਸ਼ਾਨ

ਅੰਮਿ੍ਤਸਰ, 13 ਜਨਵਰੀ (ਸੁਰਿੰਦਰ ਕੋਛੜ)-ਜਲਿ੍ਹਆਂਵਾਲਾ ਬਾਗ਼ ਦੀ ਹਾਲ ਹੀ 'ਚ ਕਰਵਾਈ ਗਈ ਸੁੰਦਰੀਕਰਨ ਅਤੇ ਨਵਉਸਾਰੀ ਦੀ ਕਾਰਵਾਈ ਦੌਰਾਨ ਸਮਾਰਕ 'ਚੋਂ ਸੈਲਾਨੀਆਂ ਅਤੇ ਸਥਾਨਕ ਨਾਗਰਿਕਾਂ ਦੇ ਬਾਹਰ ਜਾਣ ਲਈ ਖੋਲਿ੍ਹਆ ਨਵਾਂ ਰਸਤਾ ਨਾਲ ਲੱਗਦੇ ਬਾਜ਼ਾਰ ਵਾਲਿਆਂ ਵਲੋਂ ...

ਪੂਰੀ ਖ਼ਬਰ »

ਗਣੇਸ਼ ਕੁਮਾਰ ਦਿਨੇਸ਼ ਨੂੰ ਅਰੋੜਾ ਖੱਤਰੀ ਭਲਾਈ ਬੋਰਡ ਪੰਜਾਬ ਦੇ ਡਾਇਰੈਕਟਰ ਦਾ ਦਿੱਤਾ ਥਾਪੜਾ

ਛੇਹਰਟਾ, 13 ਜਨਵਰੀ (ਸੁਰਿੰਦਰ ਸਿੰਘ ਵਿਰਦੀ)-ਗਣੇਸ਼ ਕੁਮਾਰ ਦਿਨੇਸ਼ ਨੂੰ ਅਰੋੜਾ ਖੱਤਰੀ ਭਲਾਈ ਬੋਰਡ ਪੰਜਾਬ ਦਾ ਡਾਇਰੈਕਟਰ ਬਨਾਉਣ 'ਤੇ ਉਨ੍ਹਾਂ ਦੇ ਚਹੇਤਿਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ | ਜਿਸ ਸਿਲਸਿਲੇ ਦੇ ਚਲਦਿਆਂ ਉਨ੍ਹਾਂ ਨੂੰ ਹਲਕਾ ਪੱਛਮੀ ਦੇ ਸੀਨੀਅਰ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 50 ਲੱਖ ਦੀ ਠੱਗੀ ਮਾਰਨ ਵਾਲੇ ਜੋੜੇ ਖ਼ਿਲਾਫ਼ ਪਰਚਾ ਦਰਜ

ਅੰਮਿ੍ਤਸਰ, 13 ਜਨਵਰੀ (ਰੇਸ਼ਮ ਸਿੰਘ)-ਇਕ ਪਰਿਵਾਰ ਦੇ 4 ਮੈਂਬਰਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 50 ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ ਪੁਲਿਸ ਵਲੋਂ ਇਕ ਜੋੜੇ ਖਿਲਾਫ ਧੋਖਾਧੜੀ ਅਤੇ ਕਬੂਤਰਬਾਜ਼ੀ ਦੇ ਦੋਸ਼ਾਂ ਦਾ ਪਰਚਾ ਦਰਜ ਕਰ ਲਿਆ ਗਿਆ | ਇਹ ਸ਼ਿਕਾਇਤ ...

ਪੂਰੀ ਖ਼ਬਰ »

ਪਿੰਡ ਜਸਤਰਵਾਲ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਪੁਲਿਸ ਨੇ ਗੁੱਥੀ ਸੁਲਝਾਈ

ਅੰਮਿ੍ਤਸਰ, 13 ਜਨਵਰੀ (ਰੇਸ਼ਮ ਸਿੰਘ)-ਅਜਨਾਲਾ ਖੇਤਰ ਦੇ ਪਿੰਡ ਜਸਤਰਵਾਲ ਵਿਖੇ ਬੇਅਦਬੀ ਦੀ ਘਟਨਾ ਦੇ ਸਮੁੱਚੇ ਘਟਨਾਕ੍ਰਮ ਦੀ ਗੁੱਥੀ ਪੁਲਿਸ ਵਲੋਂ ਸੁਲਝਾ ਲਈ ਗਈ ਹੈ, ਜਿਸ ਤਹਿਤ ਸਿੱਖ ਸੰਗਤਾਂ ਦੀ 11 ਮੈਂਬਰੀ ਕਮੇਟੀ ਸਮੇਤ ਪੁਲਿਸ ਅਧਿਕਾਰੀਆਂ ਵਲੋਂ ਕੀਤੀ ਬਾਰੀਕੀ ...

ਪੂਰੀ ਖ਼ਬਰ »

ਕੋਰੋਨਾ ਨਾਲ ਇਕ ਬਜ਼ੁਰਗ ਦੀ ਮੌਤ, 731 ਨਵੇਂ ਮਾਮਲੇ

ਅੰਮਿ੍ਤਸਰ, 13 ਜਨਵਰੀ (ਰੇਸ਼ਮ ਸਿੰਘ)-ਬੀਤੇ 12 ਦਿਨਾਂ ਦੇ ਮੁਕਾਬਲੇ ਅੱਜ ਕੋਰੋਨਾ ਦੇ ਨਵੇਂ ਮਾਮਲਿਆਂ 'ਚ ਬੇਤਹਾਸ਼ਾ ਵਾਧਾ ਦੇਖਣ ਨੂੰ ਮਿਲਿਆ ਹੈ ਜਦੋਂ ਕਿ ਅੱਜ ਇਕੋਂ ਦਿਨ 'ਚ ਹੀ 731 ਮਰੀਜ਼ ਨਵੇਂ ਪਾਜ਼ੀਟਿਵ ਮਿਲੇ ਹਨ | ਇਸ ਤਰ੍ਹਾਂ ਇਕ ਦਿਨ 'ਚ ਹੀ ਇਹ ਮਾਮਲੇ ਕਈ ਗੁਣਾ ...

ਪੂਰੀ ਖ਼ਬਰ »

ਕਸਬਾ ਮਹਿਤਾ ਨੇੜੇ 22 ਲੱਖ ਦੀ ਲੁੱਟ ਦੀ ਗੁੱਥੀ ਸੁਲਝੀ

13 ਲੱਖ 57 ਹਜ਼ਾਰ ਦੀ ਨਕਦੀ ਅਤੇ ਕਾਰ ਬਰਾਮਦ : 5 ਗਿ੍ਫਤਾਰ

ਅੰਮਿ੍ਤਸਰ, 13 ਜਨਵਰੀ (ਰੇਸ਼ਮ ਸਿੰਘ)-ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਕਸਬਾ ਮਹਿਤਾ ਨੇੜੇ ਹੋਈ 22 ਲੱਖ ਰੁਪਏ ਦੀ ਲੁੱਟ ਦਾ ਮਾਮਲਾ ਪੁਲਿਸ ਵਲੋਂ ਸੁਲਝਾ ਲਿਆ ਗਿਆ ਹੈ | ਇਸ ਮਾਮਲੇ 'ਚ ਸੂਤਰ ਕੋਈ ਹੋਰ ਨਹੀਂ ਬਲਕਿ ਲੁੱਟ ਦਾ ਸ਼ਿਕਾਰ ਹੋਏ ਵਿਅਕਤੀ ਦਾ ਡਰਾਈਵਰ ਹੀ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਪਨਬੱਸਾਂ ਦੇ ਚੱਕੇ ਕਿਸੇ ਵਕਤ ਵੀ ਹੋ ਸਕਦੇ ਜਾਮ

ਅੰਮਿ੍ਤਸਰ, 13 ਜਨਵਰੀ (ਗਗਨਦੀਪ ਸ਼ਰਮਾ)-ਪਨਬੱਸ ਮੁਲਾਜ਼ਮਾਂ ਵਾਸਤੇ ਨਵਾਂ ਸਾਲ ਮਨਹੂਸ ਭਰਿਆ ਚੜਿ੍ਹਆ ਹੈ ਕਿਉਂਕਿ ਉਨ੍ਹਾਂ ਨੂੰ ਅਜੇ ਤੱਕ ਦਸੰਬਰ ਮਹੀਨੇ ਦੀ ਤਨਖ਼ਾਹ ਨਸੀਬ ਨਹੀਂ ਹੋਈ, ਲੋਹੜੀ ਦੇ ਤਿਉਹਾਰ ਦਾ ਮਜ਼ਾ ਕਿਰਕਿਰਾ ਹੋ ਗਿਆ | ਇਸ ਕਾਰਨ ਸਮੂਹ ਪਨਬੱਸ ...

ਪੂਰੀ ਖ਼ਬਰ »

ਚਾਇਨਾ ਡੋਰ ਦਾ ਸ਼ਰ੍ਹੇਆਮ ਹੋਇਆ ਇਸਤੇਮਾਲ

ਅੰਮਿ੍ਤਸਰ, (ਰਾਜੇਸ਼ ਕੁਮਾਰ ਸ਼ਰਮਾ)-ਲੋਹੜੀ ਦੇ ਤਿਉਹਾਰ ਮੌਕੇ ਚਾਇਨਾ ਡੋਰ ਦਾ ਲੋਕਾਂ ਵਲੋਂ ਖੱੁਲ੍ਹ ਕੇ ਸ਼ਰ੍ਹੇਆਮ ਇਸਤੇਮਾਲ ਕੀਤਾ ਗਿਆ | ਇਸ ਦੇ ਬਾਵਜੂਦ ਪੁਲਿਸ ਤੇ ਪ੍ਰਸ਼ਾਸਨ ਮੂਕ ਦਰਸ਼ਕ ਬਣੇ ਰਹੇ | ਦੱਸਣਯੋਗ ਹੈ ਕਿ ਚਾਇਨਾ ਡੋਰ ਦੇ ਇਨਸਾਨਾਂ ਅਤੇ ਖਾਸ ਕਰਕੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਉਤਸ਼ਾਹ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਅੰਮਿ੍ਤਸਰ, 13 ਜਨਵਰੀ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ਵਿਚ ਵਿਦਿਆ ਦਾ ਚਾਨਣ ਵੰਡ ਰਹੇ ਵਿੱਦਿਅਕ ਅਦਾਰਿਆਂ ਖ਼ਾਲਸਾ ਕਾਲਜ ਆਫ਼ ਨਰਸਿੰਗ, ਖ਼ਾਲਸਾ ਕਾਲਜ ਫ਼ਾਰ ਵੂਮੈਨ ਅਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਸਟਾਫ ...

ਪੂਰੀ ਖ਼ਬਰ »

ਉਤਸ਼ਾਹ ਨਾਲ ਮਨਾਇਆ ਖੁਸ਼ੀਆਂ-ਖੇੜਿਆਂ ਦਾ ਤਿਉਹਾਰ ਲੋਹੜੀ

ਅੰਮਿ੍ਤਸਰ, 13 ਜਨਵਰੀ (ਹਰਮਿੰਦਰ ਸਿੰਘ)-ਖੁਸ਼ੀਆਂ-ਖੇੜਿਆ ਦਾ ਤਿਉਹਾਰ ਲੋਹੜੀ ਅੱਜ ਭਾਰੀ ਉਤਸ਼ਾਹ ਨਾਲ ਮਨਾਈ ਗਈ | ਇਸ ਮੌਕੇ ਜਿੱਥੇ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਵਲੋਂ ਭੁੱਗਾ ਬਾਲ ਕੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀਆਂ ਬੋਲੀਆਂ, ਗਿੱਧਾ ਅਤੇ ਭੰਗੜਾ ਪਾ ...

ਪੂਰੀ ਖ਼ਬਰ »

ਸਿਵਲ ਹਸਪਤਾਲ ਮਾਨਾਂਵਾਲਾ ਵਿਖੇ ਪੈਰਾ ਮੈਡੀਕਲ ਸਟਾਫ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਉਂਦਿਆਂ ਲੋਹੜਾ ਫੂਕਿਆ

ਮਾਨਾਂਵਾਲਾ, 13 ਜਨਵਰੀ (ਗੁਰਦੀਪ ਸਿੰਘ ਨਾਗੀ)-ਸਿਵਲ ਹਸਪਤਾਲ ਮਾਨਾਂਵਾਲਾ ਵਿਖੇ ਪੰਜਾਬ ਹੈਲਥ ਇੰਪਲਾਈਜ਼ ਯੂਨੀਅਨ ਦੇ ਸੱਦੇ ਉੱਤੇ ਪੈਰਾ ਮੈਡੀਕਲ ਦੇ ਨੁਮਾਇੰਦਆ ਵਲੋਂ ਪੰਜਾਬ ਸਰਕਾਰ ਵਲੋਂ ਮੁਲਾਜ਼ਮ ਮਾਰੂ ਨੀਤੀਆਂ ਦੇ ਗਲਤ ਲਏ ਫੈਸਲਿਆਂ ਵਿਰੁੱਧ ਰੋਸ ਪ੍ਰਗਟ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੇ ਬਲਾਕ ਅਫਸਰ ਸੁਖਮਿੰਦਰ ਸਿੰਘ ਉੱਪਲ ਦਾ ਦਿਹਾਂਤ

ਰਾਜਾਸਾਂਸੀ, 13 ਦਸੰਬਰ (ਹੇਰ)-ਖੇਤੀ ਬਾੜੀ ਵਿਭਾਗ 'ਚ ਗੁਰਦਾਸਪੁਰ ਵਿਖੇ ਬਤੌਰ ਬਲਾਕ ਅਫਸਰ ਸੇਵਾ ਨਿਭਾਅ ਰਹੇ ਸੁਖਮਿੰਦਰ ਸਿੰਘ (50), ਜੋ ਕੁਝ ਸਮੇਂ ਤੋਂ ਜਿਗਰ ਦੀ ਨਾਮੁਰਾਦ ਬਿਮਾਰੀ ਨਾਲ ਜੂਝ ਰਹੇ ਸਨ ਉਹ ਆਪਣੀ ਸੰਸਰਾਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿਚ ਜਾ ...

ਪੂਰੀ ਖ਼ਬਰ »

'ਕੋਰੋਨਾ' ਅਤੇ 'ਚੋਣਾਂ' ਜਲਿ੍ਹਆਂਵਾਲਾ ਬਾਗ਼ ਮਾਮਲੇ 'ਤੇ ਪਈਆਂ ਭਾਰੂ

ਅੰਮਿ੍ਤਸਰ, 13 ਜਨਵਰੀ (ਸੁਰਿੰਦਰ ਕੋਛੜ)-ਰਾਸ਼ਟਰੀ ਤੇ ਵਿਰਾਸਤੀ ਸਮਾਰਕ ਦੀ ਹੈਸੀਅਤ ਰੱਖਣ ਵਾਲੇ ਜਲਿ੍ਹਆਂਵਾਲਾ ਬਾਗ਼ ਸਮਾਰਕ ਦੇ 20 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਗਏ ਨਵੀਨੀਕਰਨ ਅਤੇ ਸੁੰਦਰੀਕਰਨ ਦੇ ਚੱਲਦਿਆਂ ਬਾਗ਼ ਵਿਚਲੇ ਸਮਾਰਕਾਂ ਦੇ ਪੁਰਾਣੇ ਢਾਂਚਿਆਂ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਫ਼ਰੰਟ ਦੀ ਮੀਟਿੰਗ

ਅੰਮਿ੍ਤਸਰ, 13 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਪੈਨਸ਼ਨਰਜ਼ ਫ਼ਰੰਟ ਦੀ ਮੀਟਿੰਗ ਐਡਵੋਕੇਟ ਬਲਦੇਵ ਸਿੰਘ ਹੇਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ 01.01.2014 ਤੋਂ ਦੋ ਸਾਲ ਦੇ ਵਾਧੇ ਕਾਰਨ 01.01.2016 ਤੋਂ ਬਾਅਦ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੇ ਕੇਸ ਏ ਜੀ ਦਫ਼ਤਰ ਵਿਖੇ ...

ਪੂਰੀ ਖ਼ਬਰ »

ਸਵਰਨਕਾਰਾਂ ਵਲੋਂ ਹਥਿਆਰ ਜਮ੍ਹਾਂ ਕਰਵਾਉਣ ਸੰਬੰਧੀ ਸਮੇਂ 'ਚ ਛੋਟ ਦੇਣ ਦੀ ਅਪੀਲ

ਅੰਮਿ੍ਤਸਰ, 13 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਸਵਰਨਕਾਰਾਂ ਵਲੋਂ ਜ਼ਿਲ੍ਹਾ ਚੋਣ ਅਧਿਕਾਰੀ ਨੂੰ ਅਪੀਲ ਕੀਤੀ ਗਈ ਹੈ ਕਿ ਚੋਣਾਂ ਦੇ ਮੱਦੇਨਜ਼ਰ ਹਥਿਆਰ ਜਮ੍ਹਾਂ ਕਰਵਾਉਣ ਸੰਬੰਧੀ ਨਿਸ਼ਚਿਤ ਕੀਤੇ ਸਮੇਂ 'ਚ ਛੋਟ ਦਿੱਤੀ ਜਾਵੇ | ਇਸ ਸੰਬੰਧੀ ਪੰਜਾਬ ਸਰਾਫ਼ਾ ਸੰਘ ਦੇ ...

ਪੂਰੀ ਖ਼ਬਰ »

ਟੀ.ਵੀ. ਸੈਂਟਰ ਨਾਲ 40 ਲੱਖ ਦੀ ਠੱਗੀ

ਅੰਮਿ੍ਤਸਰ, 13 ਜਨਵਰੀ (ਰੇਸ਼ਮ ਸਿੰਘ)-ਇਕ ਟੀ.ਵੀ. ਸੈਂਟਰ ਦੀ ਦੁਕਾਨ 'ਤੇ ਕੰਮ ਕਰਦੇ 4 ਕਰਮਚਾਰੀਆਂ ਵਲੋਂ ਹੀ 40 ਲੱਖ ਦੇ ਸਾਮਾਨ ਦੀ ਠੱਗੀ ਮਾਰੇ ਜਾਣ ਦੇ ਦੋਸ਼ਾਂ ਤਹਿਤ ਪੁਲਿਸ ਵਲੋਂ ਪਰਚਾ ਦਰਜ ਕਰ ਲਿਆ ਗਿਆ ਹੈ | ਇਹ ਸ਼ਿਕਾਇਤ ਥਾਣਾ ਬੀ. ਡਵੀਜ਼ਨ ਦੀ ਪੁਲਿਸ ਨੂੰ ਨਿਰਮਲ ...

ਪੂਰੀ ਖ਼ਬਰ »

ਸਾਂਝਾ ਫਰੰਟ ਦੇ ਸੱਦੇ 'ਤੇ ਮੁਲਾਜ਼ਮਾਂ ਨੇ ਸਰਕਾਰ ਦੇ ਝੂਠੇ ਲਾਰਿਆਂ ਦੀ ਲੋਹੜੀ ਬਾਲੀ

ਅੰਮਿ੍ਤਸਰ, 13 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ-ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ਅਤੇ ਡੈਮੋਕਰੈਟਿਕ ਮੁਲਾਜ਼ਮ ਫੈੱਡਰੇਸ਼ਨ ਦੀ ਅਪੀਲ ਤਹਿਤ ਜ਼ਿਲ੍ਹਾ ਅੰਮਿ੍ਤਸਰ ਦੀਆਂ ਵੱਖ-ਵੱਖ ਥਾਵਾਂ 'ਤੇ ਅਧਿਆਪਕਾਂ, ਜੰਗਲਾਤ ਵਰਕਰਾਂ, ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ 'ਦੀ ਕੋਆਪ੍ਰੇਟਿਵ ਬੈਂਕ ਅੰਮਿ੍ਤਸਰ' ਦਾ ਸਾਲਾਨਾ ਕੈਲੰਡਰ ਜਾਰੀ

ਅੰਮਿ੍ਤਸਰ 13 ਜਨਵਰੀ (ਸ਼ਰਮਾ)-ਅੰਮਿ੍ਤਸਰ ਸੈਂਟਰਲ ਕੋਆਪ੍ਰੇਟਿਵ ਬੈਂਕ ਲਿਮ: ਦਾ ਗੁਰੂ ਸਾਹਿਬਾਨ ਦੇ ਪਵਿੱਤਰ ਚਰਨ ਛੋਹ ਪ੍ਰਾਪਤ ਧਾਰਮਿਕ ਅਸਥਾਨਾਂ ਨੂੰ ਦਰਸਾਉਂਦਾ ਸਾਲ 2022 ਦਾ ਕੈਲੰਡਰ ਗੁਰਪ੍ਰੀਤ ਸਿੰਘ ਖਹਿਰਾ, ਡਿਪਟੀ ਕਮਿਸ਼ਨਰ ਵਲੋਂ ਜਾਰੀ ਕੀਤਾ ਗਿਆ | ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX