ਤਾਜਾ ਖ਼ਬਰਾਂ


ਰਾਸ਼ਟਰੀ ਵੋਟਰ ਦਿਵਸ 'ਤੇ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਦਿੱਤਾ ਇਹ ਬਿਆਨ
. . .  0 minutes ago
ਨਵੀਂ ਦਿੱਲੀ, 25 ਜਨਵਰੀ - ਰਾਸ਼ਟਰੀ ਵੋਟਰ ਦਿਵਸ 'ਤੇ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਦਾ ਕਹਿਣਾ ਹੈ ਕਿ ਵੋਟ ਦਾ ਅਧਿਕਾਰ ਭਾਰਤ ਦੇ ਹਰ ਬਾਲਗ ਨਾਗਰਿਕ ਨੂੰ ਉਸੇ ਸਮੇਂ ਦਿੱਤਾ ਗਿਆ ਸੀ ਜਦੋਂ ਭਾਰਤ ਨੇ ਆਪਣੀ ਆਜ਼ਾਦੀ...
ਆਰ.ਪੀ.ਐਨ. ਸਿੰਘ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  7 minutes ago
ਨਵੀਂ ਦਿੱਲੀ, 25 ਜਨਵਰੀ- ਕਾਂਗਰਸ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਆਰ.ਪੀ.ਐਨ. ਸਿੰਘ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ...
ਤਹਿਸੀਲ ਕੰਪਲੈਕਸ ਤਪਾ ਵਿਖੇ ਨਾਮਜ਼ਦਗੀਆਂ ਕਾਰਨ ਆਈ.ਟੀ.ਬੀ.ਪੀ. ਫੋਰਸ ਅਤੇ ਪੰਜਾਬ ਪੁਲਿਸ ਦਾ ਲੱਗਿਆ ਪਹਿਰਾ
. . .  23 minutes ago
ਤਪਾ ਮੰਡੀ, 25 ਜਨਵਰੀ (ਪ੍ਰਵੀਨ ਗਰਗ)- ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅਮਲ ਅੱਜ ਸ਼ੁਰੂ ਹੋ ਗਿਆ ਹੈ, ਜਿਸ ਸੰਬੰਧੀ ਤਹਿਸੀਲ ਕੰਪਲੈਕਸ ਵਿਖੇ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰ ਦਿੱਤੇ ਗਏ ਹਨ। ਜਦ ਪੱਤਰਕਾਰਾਂ ਦੀ...
ਸ਼੍ਰੋਮਣੀ ਅਕਾਲੀ ਦਲ ਬਸਪਾ ਚੋਣਾਂ ਵਿਚ ਬਹੁਮਤ ਹਾਸਲ ਕਰੇਗਾ -ਸੁਖਬੀਰ ਸਿੰਘ ਬਾਦਲ
. . .  38 minutes ago
ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਅੱਜ ਸੂਬੇ ਭਰ ਵਿਚ ਅਕਾਲੀ ਬਸਪਾ ਗੱਠਜੋੜ ਦੀ ਲਹਿਰ ਹੈ ਅਤੇ ਗੱਠਜੋੜ 80 ਤੋਂ ਵੱਧ ਸੀਟਾਂ ਲੈ ਕੇ ਸਰਕਾਰ ਬਣਾਏਗਾ...
27 ਜਨਵਰੀ ਨੂੰ ਜਲੰਧਰ ਆਉਣਗੇ ਰਾਹੁਲ ਗਾਂਧੀ
. . .  45 minutes ago
ਜਲੰਧਰ, 25 ਜਨਵਰੀ (ਵਿਕਰਮਜੀਤ ਸਿੰਘ ਮਾਨ)-ਕਾਂਗਰਸੀ ਆਗੂ ਰਾਹੁਲ ਗਾਂਧੀ 27 ਜਨਵਰੀ ਨੂੰ ਜਲੰਧਰ ਆਉਣਗੇ ਅਤੇ ਉੱਥੇ ਹੀ ਵਰਕਰਾਂ ਨੂੰ ਵਰਚੂਅਲ ਤਰੀਕੇ ਰਾਹੀਂ ਸੰਬੋਧਨ...
ਬਲਬੀਰ ਸਿੰਘ ਰਾਜੇਵਾਲ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਸਮਰਥਕਾਂ ਨੂੰ ਬਣਾ ਰਹੇ ਹਨ ਉਮੀਦਵਾਰ - ਸਾਂਝਾ ਪੰਜਾਬ ਮੋਰਚਾ
. . .  57 minutes ago
ਚੰਡੀਗੜ੍ਹ, 25 ਜਨਵਰੀ - ਚੰਡੀਗੜ੍ਹ ਪ੍ਰੈੱਸ ਕਲੱਬ 'ਚ ਜਾਣਕਾਰੀ ਦਿੰਦਿਆਂ 'ਸਾਂਝਾ ਪੰਜਾਬ ਮੋਰਚਾ' ਦੇ ਪ੍ਰਧਾਨ ਕੁਲਦੀਪ ਸਿੰਘ ਈਸਾਪੁਰੀ, ਰੇਸ਼ਮ ਸਿੰਘ ਕਾਹਲੋਂ ਅਤੇ ਕਰਮਵੀਰ ਸਿੰਘ ਲਾਲੀ ਨੇ ਦੱਸਿਆ ਕਿ ਬਲਬੀਰ ਸਿੰਘ ਰਾਜੇਵਾਲ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ...
ਪੰਜਾਬ ਵਿਧਾਨ ਸਭਾ ਚੋਣਾਂ ਲਈ ਨੋਟੀਫ਼ਿਕੇਸ਼ਨ ਹੋਇਆ ਜਾਰੀ
. . .  about 1 hour ago
ਅਜਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਧਾਨ ਸਭਾ ਦੀਆਂ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਨੋਟੀਫ਼ਿਕੇਸ਼ਨ ਜਾਰੀ ਹੋ ਚੁੱਕਾ ਹੈ, ਜਿਸ ਤੋਂ ਤੁਰੰਤ ਬਾਅਦ ਪੰਜਾਬ ਅੰਦਰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ...
ਸਾਡੀ ਚੋਣ ਕਮਿਸ਼ਨ ਅਤੇ ਚੋਣ ਪ੍ਰਕਿਰਿਆ ਨੇ ਵੱਖ-ਵੱਖ ਦੇਸ਼ਾਂ ਲਈ ਇਕ ਮਾਪਦੰਡ ਕੀਤਾ ਹੈ ਤੈਅ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 25 ਜਨਵਰੀ - ਨਮੋ ਐਪ ਰਾਹੀਂ ਗੁਜਰਾਤ ਤੋਂ ਪੇਜ ਸੰਮਤੀ ਦੇ ਮੈਂਬਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਦਾ ਕਹਿਣਾ ਸੀ ਕਿ ਭਾਰਤ ਉਨ੍ਹਾਂ ਦੇਸ਼ਾਂ ਵਿਚੋਂ ਇਕ ਹੈ ਜਿੱਥੇ ਚੋਣ ਕਮਿਸ਼ਨ ਲੋਕਾਂ ਨੂੰ ਨੋਟਿਸ ਜਾਰੀ ਕਰ ਸਕਦਾ ਹੈ
ਸੁਪਰੀਮ ਕੋਰਟ ਨੇ ਕੇਂਦਰ ਅਤੇ ਭਾਰਤ ਦੇ ਚੋਣ ਕਮਿਸ਼ਨ ਨੂੰ ਨੋਟਿਸ ਕੀਤਾ ਜਾਰੀ
. . .  about 1 hour ago
ਨਵੀਂ ਦਿੱਲੀ, 25 ਜਨਵਰੀ - ਸੁਪਰੀਮ ਕੋਰਟ ਨੇ ਕੇਂਦਰ ਅਤੇ ਭਾਰਤ ਦੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰਕੇ ਚੋਣ ਨਿਸ਼ਾਨ ਜ਼ਬਤ ਕਰਨ ਅਤੇ ਜਨਤਕ ਫ਼ੰਡਾਂ ਤੋਂ ਗੈਰ ਤਰਕਹੀਣ ਮੁਫ਼ਤ ਵੰਡਣ ਦਾ ਵਾਅਦਾ ਕਰਨ ਵਾਲੀਆਂ ਰਾਜਨੀਤਿਕ ...
ਜੇ.ਪੀ. ਨੱਡਾ ਅਤੇ ਹੋਰ ਭਾਜਪਾ ਆਗੂ ਸੀ.ਈ.ਸੀ. ਦੀ ਬੈਠਕ ਲਈ ਪਹੁੰਚੇ ਪਾਰਟੀ ਹੈੱਡਕੁਆਰਟਰ
. . .  about 1 hour ago
ਨਵੀਂ ਦਿੱਲੀ, 25 ਜਨਵਰੀ - ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਭਾਜਪਾ ਆਗੂ ਸੀ.ਈ.ਸੀ. ਦੀ ਮੀਟਿੰਗ ਲਈ ਪਾਰਟੀ ਹੈੱਡਕੁਆਰਟਰ ਪੁੱਜੇ ...
ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਸਥਿਤ ਘਰ ਵਿਖੇ ਪੁਲਿਸ ਨੇ ਕੀਤੀ ਰੇਡ
. . .  about 1 hour ago
ਅੰਮ੍ਰਿਤਸਰ, 25 ਜਨਵਰੀ - ਜ਼ਮਾਨਤ ਅਰਜ਼ੀ ਖ਼ਾਰਜ ਹੋਣ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਸਥਿਤ ਘਰ ਵਿਖੇ ਰੇਡ...
ਪਟਿਆਲਾ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨਿੰਦਣਯੋਗ - ਨਵਜੋਤ ਸਿੱਧੂ
. . .  about 2 hours ago
ਚੰਡੀਗੜ੍ਹ, 25 ਜਨਵਰੀ - ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ ਕਿ ਉਹ ਮੈਨੀਫੈਸਟੋ 'ਤੇ ਚਰਚਾ ਲਈ ਜਲੰਧਰ ਵਿਖੇ ਪ੍ਰਤਾਪ ਬਾਜਵਾ, ਜੈਵੀਰ ਸ਼ੇਰਗਿੱਲ ਅਤੇ ਹੋਰਾਂ ਨੂੰ ਮਿਲਣਗੇ ਅਤੇ ਪੰਜਾਬ ਮਾਡਲ ਬਾਰੇ ਚਰਚਾ ...
ਭਾਰੀ ਧੁੰਦ ਅਤੇ ਠੰਢ ਨੇ ਲੋਕਾਂ ਦਾ ਕੀਤਾ ਬੁਰਾ ਹਾਲ
. . .  about 3 hours ago
ਓਠੀਆਂ, 25 ਜਨਵਰੀ(ਗੁਰਵਿੰਦਰ ਸਿੰਘ ਛੀਨਾ) ਪੰਜਾਬ ਵਿਚ ਅੱਜ ਪਈ ਭਾਰੀ ਧੁੰਦ ਅਤੇ ਠੰਢ ਕਾਰਨ ਰੋਜ਼ ਤਰਾਂ ਕੰਮਾਂ 'ਤੇ ਜਾਣ ਵਾਲੇ ਲੋਕ ਬਹੁਤ ਪ੍ਰੇਸ਼ਾਨ ਹੋ ਰਹੇ ਹਨ । ਭਾਰੀ ਧੁੰਦ ਕਾਰਨ ਕਿਸੇ ਦੁਰਘਟਨਾ ਦੇ ਬਚਾਅ ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,55,874 ਨਵੇਂ ਮਾਮਲੇ, 614 ਮੌਤਾਂ
. . .  about 3 hours ago
ਨਵੀਂ ਦਿੱਲੀ, 25 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,55,874 ਨਵੇਂ ਮਾਮਲੇ....
ਮਹਾਰਾਸ਼ਟਰ: ਪੁਲ ਤੋਂ ਕਾਰ ਡਿੱਗਣ ਕਾਰਨ ਭਾਜਪਾ ਵਿਧਾਇਕ ਦੇ ਪੁੱਤਰ ਸਮੇਤ 7 ਵਿਦਿਆਰਥੀਆਂ ਦੀ ਮੌਤ
. . .  about 2 hours ago
ਮਹਾਰਾਸ਼ਟਰ, 25 ਜਨਵਰੀ - ਬੀਤੀ ਰਾਤ 11.30 ਵਜੇ ਦੇ ਕਰੀਬ ਸੇਲਸੁਰਾ ਨੇੜੇ ਪੁਲ ਤੋਂ ਕਾਰ ਡਿੱਗਣ ਕਾਰਨ ਭਾਜਪਾ ਵਿਧਾਇਕ ਵਿਜੇ ਰਿਹਾਂਗਦਾਲੇ ਦੇ ਪੁੱਤਰ ਅਵਿਸ਼ਕਾਰ ...
ਅੱਜ 11 ਵਜੇ ਪ੍ਰਧਾਨ ਮੰਤਰੀ ਮੋਦੀ ਨਮੋ ਐਪ 'ਤੇ ਭਾਜਪਾ ਵਰਕਰਾਂ ਨਾਲ ਗੱਲਬਾਤ ਕਰਨਗੇ
. . .  about 4 hours ago
ਨਵੀਂ ਦਿੱਲੀ, 25 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 11 ਵਜੇ ਨਮੋ ਐਪ 'ਤੇ ਦੇਸ਼ ਭਰ ਦੇ ਭਾਜਪਾ ਵਰਕਰਾਂ ਨਾਲ...
ਨਾਸਾ ਦਾ ਜੇਮਜ਼ ਵੈੱਬ ਸਪੇਸ ਟੈਲੀਸਕੋਪ ਧਰਤੀ ਤੋਂ 1 ਮਿਲੀਅਨ ਮੀਲ ਦੂਰ ਆਪਣੀ ਅੰਤਿਮ ਮੰਜ਼ਿਲ 'ਤੇ ਪਹੁੰਚਿਆ
. . .  about 4 hours ago
ਵਾਸ਼ਿੰਗਟਨ, 25 ਜਨਵਰੀ - ਨਾਸਾ ਦਾ ਜੇਮਜ਼ ਵੈੱਬ ਸਪੇਸ ਟੈਲੀਸਕੋਪ ਧਰਤੀ ਤੋਂ 1 ਮਿਲੀਅਨ ਮੀਲ ਦੂਰ ਆਪਣੀ ਅੰਤਿਮ ਮੰਜ਼ਿਲ....
20 ਫਰਵਰੀ ਨੂੰ ਹੋਣ ਵਾਲੀਆਂ ਵੋਟਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਅੱਜ ਤੋਂ ਹੋਵੇਗੀ ਸ਼ੁਰੂ
. . .  about 4 hours ago
ਅਜਨਾਲਾ,25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ )-ਭਾਰਤ ਦੇ ਮੁੱਖ ਚੋਣ ਕਮਿਸ਼ਨ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਲੀਕੇ ਪ੍ਰੋਗਰਾਮ ਤਹਿਤ ਅੱਜ ਨੋਟੀਫ਼ਿਕੇਸ਼ਨ ਜਾਰੀ....
ਉੱਘੇ ਪੰਜਾਬੀ ਗੀਤਕਾਰ ਦੇਵ ਥਰੀਕਿਆਂ ਵਾਲੇ ਨਹੀਂ ਰਹੇ, ਅੰਤਿਮ ਸੰਸਕਾਰ ਪਿੰਡ ਥਰੀਕੇ ਵਿਖੇ ਦੁਪਹਿਰ 2 ਵਜੇ ਕੀਤਾ ਜਾਵੇਗਾ
. . .  about 2 hours ago
ਇਯਾਲੀ/ਥਰੀਕੇ, 25 ਜਨਵਰੀ (ਮਨਜੀਤ ਸਿੰਘ ਥਰੀਕੇ)- ਉੱਘੇ ਪੰਜਾਬੀ ਗੀਤਕਾਰ ਦੇਵ ਥਰੀਕਿਆਂ ਵਾਲੇ ਦਾ ਅੱਜ ਤੜਕੇ 2:30 ਵਜੇ ਦਿਹਾਂਤ ਹੋ ਗਿਆ।....
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਪਾਕਿਸਤਾਨ ਸਰਕਾਰ ਨੇ ਭਾਰਤੀ 20 ਮਛੇਰੇ ਕੀਤੇ ਰਿਹਾਅ
. . .  1 day ago
ਅਟਾਰੀ ,24 ਜਨਵਰੀ ( ਗੁਰਦੀਪ ਸਿੰਘ ਅਟਾਰੀ )-ਪਾਕਿਸਤਾਨ ਸਰਕਾਰ ਨੇ 20 ਭਾਰਤੀ ਮਛੇਰਿਆਂ ਨੂੰ ਦੇਰ ਸ਼ਾਮ ਰਿਹਾਅ ਕਰ ਦਿੱਤਾ ਹੈ । ਮਛੇਰੇ ਗੁਜਰਾਤ ਨਾਲ ਸਬੰਧਤ ਹਨ ਅਤੇ ਉਹ ਮੱਛੀਆਂ ਫੜਦੇ ਸਮੇਂ ਪਾਕਿਸਤਾਨ ...
ਸ. ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ਵਿਚੋਂ ਛੁੱਟੀ ਮਿਲੀ
. . .  1 day ago
ਲੁਧਿਆਣਾ ,24 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਪੰਜ ਦਿਨ ਬਾਅਦ ਦਿਆਨੰਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ...
ਸ.ਪਾ. ਨੇ ਯੂ.ਪੀ. ਵਿਚ ਉਮੀਦਵਾਰਾਂ ਦੀ ਨਵੀਂ ਸੂਚੀ ਕੀਤੀ ਜਾਰੀ , ਅਖਿਲੇਸ਼ ਯਾਦਵ ਸਮੇਤ 149 ਦੇ ਨਾਮ
. . .  1 day ago
ਜੰਮੂ-ਕਸ਼ਮੀਰ 'ਚ ਏ.ਕੇ.-47 ਰਾਈਫਲਾਂ, ਪਿਸਤੌਲ, ਗ੍ਰਨੇਡ ਅਤੇ 17.3 ਕਿਲੋਗ੍ਰਾਮ ਨਸ਼ੀਲੇ ਪਦਾਰਥ ਬਰਾਮਦ
. . .  1 day ago
ਜੰਮੂ, 24 ਜਨਵਰੀ - ਸੀਮਾ ਸੁਰੱਖਿਆ ਬਲ ਨੇ ਕਿਹਾ ਕਿ ਉਸ ਨੇ ਜੰਮੂ-ਕਸ਼ਮੀਰ ਵਿਚ ਵੱਖ-ਵੱਖ ਅਪਰੇਸ਼ਨਾਂ ਦੌਰਾਨ ਤਿੰਨ ਏ.ਕੇ.-47 ਰਾਈਫ਼ਲਾਂ, ਛੇ 9 ਐਮ.ਐਮ. ਪਿਸਤੌਲ, 1071 ਰੌਂਦ ਗੋਲਾ ਬਾਰੂਦ, 20 ਹੈਂਡ ਗ੍ਰਨੇਡ, ਦੋ ਆਈ.ਈ.ਡੀ. ...
ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਰ 'ਚ ਬੇਅਦਬੀ, ਮੌਕੇ ‘ਤੇ ਫੜਿਆ ਸ਼ਖਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮਾਘ ਸੰਮਤ 553
ਿਵਚਾਰ ਪ੍ਰਵਾਹ: ਜਮਹੂਰੀਅਤ ਦਾ ਅਰਥ ਸੰਵਾਦ ਰਾਹੀਂ ਸਰਕਾਰ ਚਲਾਉਣਾ ਹੈ ਪਰ ਇਹ ਤਾਂ ਹੀ ਅਸਰਦਾਰ ਹੋ ਸਕਦੀ ਹੈ ਜੇ ਸ਼ੋਰ-ਸ਼ਰਾਬਾ ਨਾ ਹੋਵੇ। -ਕਲੇਮੈਂਟ ਐਟਲੇ

ਰੂਪਨਗਰ

ਵੱਖ-ਵੱਖ ਥਾਈਾ ਲੋਹੜੀ ਦਾ ਤਿਉਹਾਰ ਮਨਾਇਆ

ਬਜ਼ੁਰਗਾਂ ਦੇ 'ਆਪਣਾ ਘਰ' 'ਚ ਮਨਾਇਆ ਗਿਆ ਲੋਹੜੀ ਦਾ ਤਿਉਹਾਰ
ਰੂਪਨਗਰ, 13 ਜਨਵਰੀ (ਸਤਨਾਮ ਸਿੰਘ ਸੱਤੀ)-ਸਰਸਵਤੀ ਦੇਵੀ ਮੁੰਦਰਾ ਚੈਰੀਟੇਬਲ ਟਰੱਸਟ (ਰਜਿ.) ਵਲੋਂ ਬਜ਼ੁਰਗਾਂ ਦੀ ਭਲਾਈ ਲਈ ਚਲਾਏ ਜਾ ਰਹੇ 'ਆਪਣਾ ਘਰ' ਹਵੇਲੀ ਕਲਾਂ ਵਿਖੇ ਲੋਹੜੀ ਦਾ ਤਿਉਹਾਰ ਕੋਵਿਡ-19 ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਸੀਮਾਂਤ ਹਾਜ਼ਰੀ 'ਚ ਮਨਾਇਆ ਗਿਆ | ਇਸ ਮੌਕੇ ਇੰਨਰਵੀਲ ਕਲੱਬ ਰੂਪਨਗਰ ਦੀ ਪ੍ਰਧਾਨ ਕੁਲਵਿੰਦਰ ਕੌਰ ਨੇ ਆਪਣੇ ਸਾਥੀਆਂ ਸਕੱਤਰ ਮਨਦੀਪ ਕੌਰ, ਸਾਬਕਾ ਪ੍ਰਧਾਨ ਆਸਿਮਾ ਅਗਰਵਾਲ, ਅਗਲੇ ਸਾਲ ਲਈ ਨਾਮਜ਼ਦ ਪ੍ਰਧਾਨ ਮੀਨਲ ਵਾਸੂਦੇਵਾ ਨੇ ਆਪਣਾ ਘਰ 'ਚ ਰਹਿ ਰਹੇ ਬਜ਼ੁਰਗਾਂ ਵਰਿੰਦਰ ਸ਼ਰਮਾ ਤੋਂ ਲੋਹੜੀ ਜਲਾਉਣ ਦੀ ਰਸਮ ਅਦਾ ਕਰਵਾਈ ਤੇ ਸਭ ਨੂੰ ਲੋਹੜੀ ਦੀ ਵਧਾਈ ਦਿੰਦੇ ਹੋਏ ਸਮਾਜ ਦੇ ਬਜ਼ੁਰਗਾਂ ਦੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ | ਲੋਹੜੀ ਸਮਾਗਮ 'ਚ ਜ਼ਿਲ੍ਹਾ ਸਾਂਝ ਕੇਂਦਰ ਦੇ ਇੰਚਾਰਜ ਰਣਜੀਤ ਸਿੰਘ ਬਡਵਾਲ ਵੀ ਆਪਣੀ ਟੀਮ ਸ਼ਾਮਿਲ ਹੋਏ ਤੇ ਉਨ੍ਹਾਂ ਵੀ ਜ਼ਿਲ੍ਹੇ ਦੇ ਸਾਂਝ ਕੇਂਦਰਾਂ ਵਲੋਂ ਬਜ਼ੁਰਗਾਂ ਨੂੰ ਲੋਹੜੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਬਜੁਰਗਾਂ ਨੂੰ ਮਾਣ ਸਨਮਾਨ ਦੇਣ ਦੀ ਲੋੜ 'ਤੇ ਜ਼ੋਰ ਦਿੱਤਾ | ਇਸ ਮੌਕੇ ਸਭ ਨੇ ਰੋੜੀਆਂ, ਗੱਚਕ, ਮੁੰਗਫ਼ਲੀ, ਭੁੱਗਾ ਆਦਿ ਦਾ ਅਨੰਦ ਮਾਣਿਆ | ਇਸ ਮੌਕੇ ਬਜ਼ੁਰਗ ਜਗਦੀਸ਼ ਮਲਕਪੁਰੀ ਨੇ ਬਜ਼ੁਰਗਾਂ ਨੂੰ ਸਮਰਪਿਤ ਤੇ 'ਆਪਣਾ ਘਰ' 'ਚ ਬਜ਼ੁਰਗਾਂ ਲਈ ਯੋਗ ਪ੍ਰਬੰਧਾਂ 'ਤੇ ਆਧਾਰਿਤ ਕਵਿਤਾਵਾਂ ਪੇਸ਼ ਕਰਕੇ ਸਮਾਗਮ ਨੂੰ ਚਾਰ ਚੰਨ ਲਗਾ ਦਿੱਤੇ | ਇਸ ਮੌਕੇ ਟਰੱਸਟ ਦੇ ਪ੍ਰਧਾਨ ਰਾਜਿੰਦਰ ਸੈਣੀ ਨੇ ਸਭ ਨੂੰ ਲੋਹੜੀ ਦੀ ਵਧਾਈ ਦਿੰਦੇ ਹੋਏ ਬਜੁਰਗਾਂ ਦੇ 'ਆਪਣਾ ਘਰ' ਨਾਲ ਪ੍ਰੇਮ ਕਰਨ ਵਾਲਿਆਂ ਦਾ ਟਰੱਸਟ ਦੇ ਪ੍ਰਬੰਧਕਾਂ ਵਲੋਂ ਧੰਨਵਾਦ ਕੀਤਾ | ਸਮਾਗਮ ਦੌਰਾਨ ਸੈਣੀ ਭਵਨ ਦੇ ਪ੍ਰਧਾਨ ਡਾ. ਅਜਮੇਰ ਸਿੰਘ, 'ਆਪਣਾ ਘਰ' ਦੇ ਟਰੱਸਟੀ ਐਡਵੋਕੇਟ ਰਾਵਿੰਦਰ ਸਿੰਘ ਮੁੰਦਰਾ, ਵਿਨੋਦ ਜੈਨ ਨੇ ਵੀ ਲੋਹੜੀ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ | ਇਸ ਮੌਕੇ ਸੰਸਥਾ ਦੇ ਟਰੱਸਟੀ ਬਲਬੀਰ ਸਿੰਘ, ਅਮਰਜੀਤ ਸਿੰਘ, ਬਹਾਦਰਜੀਤ ਸਿੰਘ, ਬਲਵਿੰਦਰ ਕੌਰ, ਸੰਦੀਪ ਸਿੰਘ, ਮੈਨੇਜਰ ਕੇ. ਐਸ. ਭੋਗਲ ਤੋਂ ਇਲਾਵਾ ਜਿੰਦਰ ਸਿੰਘ, ਐਸ. ਐਮ. ਸਿੰਘ, ਰਾਜਿੰਦਰ ਸਿੰਘ ਮੁੰਦਰਾ, ਜਗਦੇਵ ਸਿੰਘ, ਤਾਰਾ ਸਿੰਘ ਆਦਿ ਵੀ ਹਾਜ਼ਰ ਸਨ |
ਨਗਰ ਸੁਧਾਰ ਟਰੱਸਟ ਰੂਪਨਗਰ ਦੇ ਚੇਅਰਮੈਨ ਸੁਖਵਿੰਦਰ ਸਿੰਘ ਵਿਸਕੀ ਨੇ ਲੋਹੜੀ ਵੰਡੀ
ਰੂਪਨਗਰ, (ਸਤਨਾਮ ਸਿੰਘ ਸੱਤੀ)-ਲੋਹੜੀ ਦੇ ਤਿਉਹਾਰ ਮੌਕੇ ਅੱਜ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸੁਖਵਿੰਦਰ ਸਿੰਘ ਵਿਸਕੀ ਨੇ ਆਂਗਣਵਾੜੀ ਵਰਕਰਾਂ ਤੇ ਆਸ਼ਾ ਵਰਕਰਾਂ ਦੇ ਘਰ-ਘਰ ਜਾ ਕੇ ਲੋਹੜੀ ਵੰਡੀ ਤੇ ਤਿਉਹਾਰ ਦੀ ਖ਼ੁਸ਼ੀਆਂ ਸਾਂਝੀਆਂ ਕੀਤੀਆਂ | ਸੁਖਵਿੰਦਰ ਸਿੰਘ ਵਿਸਕੀ ਨੇ ਕਿਹਾ ਸਾਡੇ ਤਿਉਹਾਰ ਆਪਸੀ ਸਾਂਝ ਦਾ ਪ੍ਰਤੀਕ ਹਨ, ਪਰ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਉਨ੍ਹਾਂ ਨੇ ਮੁਨਾਸਿਬ ਸਮਝਿਆ ਕਿ ਆਂਗਣਵਾੜੀ ਵਰਕਰਾਂ ਤੇ ਆਸ਼ਾ ਵਰਕਰਾਂ ਦੇ ਘਰ-ਘਰ ਜਾ ਕੇ ਲੋਹੜੀ ਦੀਆਂ ਖ਼ੁਸ਼ੀਆਂ ਸਾਂਝੀਆ ਕੀਤੀਆਂ ਜਾਣ | ਉਨ੍ਹਾਂ ਕਿਹਾ ਪਿਛਲੇ ਦਿਨੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਦੁਆਰਾ ਆਂਗਣਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਦੇ ਭੱਤਿਆਂ 'ਚ ਕੀਤੇ ਵਾਧੇ ਕਾਰਨ ਇਨ੍ਹਾਂ ਵਰਕਰਾਂ ਦੇ ਘਰਾਂ ਵਿਚ ਖ਼ੁਸ਼ੀ ਦਾ ਮਾਹੌਲ ਹੈ ਅਤੇ ਇਨ੍ਹਾਂ ਨੇ ਇਸ ਮੌਕੇ 'ਤੇ ਚੰਨੀ ਸਰਕਾਰ ਦਾ ਧੰਨਵਾਦ ਵੀ ਕੀਤਾ | ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਆਸ਼ਾ ਵਰਕਰਾਂ ਨੇ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਦੌਰਾਨ ਵੀ ਚੰਨੀ ਸਰਕਾਰ ਦੇ ਦੋਬਾਰਾ ਸੱਤਾ ਵਿਚ ਆਉਣ 'ਤੇ ਉਨ੍ਹਾਂ ਦੀ ਰਹਿੰਦੀਆਂ ਮੰਗਾਂ ਵੀ ਪੂਰੀਆਂ ਹੋਣਗੀਆਂ |
ਜ਼ਿਲ੍ਹਾ ਪੁਲਿਸ ਸਾਂਝ ਕੇਂਦਰਾਂ ਨੇ ਲੋਹੜੀ ਮੌਕੇ ਗਰਮ ਬਸਤਰ ਤੇ ਲੋਹੜੀ ਵੰਡੀ
ਰੂਪਨਗਰ, (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪੁਲਿਸ ਦੇ ਸਾਂਝ ਕੇਂਦਰਾਂ ਵਲੋਂ ਲੋਹੜੀ ਦੇ ਪਵਿੱਤਰ ਤਿਉਹਾਰ ਦੇ ਮੌਕੇ ਸਰਦੀ ਦੇ ਮੌਸਮ ਤੋਂ ਰਾਹਤ ਦੇਣ ਦੇ ਪੋ੍ਰਗਰਾਮ ਤਹਿਤ ਲੋੜਵੰਦ ਬੱਚਿਆਂ ਨੂੰ ਗਰਮ ਕੱਪੜੇ ਤੇ ਲੋਹੜੀ ਦੇ ਸੰਬੰਧ 'ਚ ਖਾਣ ਦੀ ਸਮਗਰੀ ਵੰਡੀ ਗਈ | ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਾਂਝ ਕੇਂਦਰ ਦੇ ਇੰਚਾਰਜ ਰਣਜੀਤ ਸਿੰਘ ਬਡਵਾਲ ਨੇ ਦੱਸਿਆ ਜ਼ਿਲ੍ਹੇ ਦੇ ਸਮੂਹ ਸਾਂਝ ਕੇਂਦਰਾਂ ਦੇ ਸਟਾਫ਼ ਨੇ ਝੁੱਗੀਆਂ, ਭੱਠਿਆਂ ਤੇ ਸਲੱਮ ਖੇਤਰਾਂ ਵਿਚ ਜਾ ਕੇ ਲੋੜਵਦਾਂ ਨੂੰ ਗਰਮ ਕੰਬਲ, ਬਸਤਰ ਤੇ ਲੋਹੜੀ ਦੀ ਖਾਣ ਸਮਗਰੀ ਵੱਡੀ ਹੈ | ਬੇਲਾ ਚੌਕ ਰੂਪਨਗਰ ਦੇ ਦੇਵ ਐਂਡ ਦੇਵ ਸ਼ੋ ਰੂਮ ਵਲੋਂ ਵੀ ਇਸ ਨੇਕ ਕਾਰਜ 'ਚ ਵੱਡੀ ਮਾਤਰਾਂ ਵਿਚ ਯੋਗਦਾਨ ਪਾਇਆ ਗਿਆ ਹੈ | ਉਹ ਬਜ਼ੁਰਗਾਂ ਦੇ 'ਆਪਣਾ ਘਰ' ਵਿਖੇ ਵੀ ਲੋਹੜੀ ਦੇ ਤਿਉਹਾਰ ਵਿਚ ਸ਼ਾਮਿਲ ਹੋਏ |
ਆਈ. ਟੀ. ਆਈ. ਨੰਗਲ 'ਚ ਉਤਸ਼ਾਹ ਨਾਲ ਮਨਾਇਆ ਲੋਹੜੀ ਦਾ ਤਿਉਹਾਰ
ਨੰਗਲ, (ਪ੍ਰੀਤਮ ਸਿੰਘ ਬਰਾਰੀ)-ਸਰਕਾਰੀ ਆਈ. ਟੀ. ਆਈ. ਨੰਗਲ ਵਿਖੇ ਅੱਜ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਮੂਹ ਸਟਾਫ਼ ਮੈਂਬਰਾਂ ਨੇ ਇਕੱਠੇ ਹੋ ਕੇ ਲੋਹੜੀ ਬਾਲੀ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ |
(ਬਾਕੀ ਸਫ਼ਾ 6 'ਤੇ)
(ਸਫ਼ਾ 5 ਦੀ ਬਾਕੀ)
ਸਮਾਗਮ ਨੂੰ ਸੰਬੋਧਨ ਕਰਦਿਆਂ ਪਿੰ੍ਰਸੀਪਲ ਲਲਿਤ ਮੋਹਣ ਸਮੂਹ ਸਟਾਫ਼ ਮੈਂਬਰਾਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਰਲ ਮਿਲ ਕੇ ਤਿਉਹਾਰ ਮਨਾਉਣ ਨਾਲ ਸਮਾਜਿਕ ਤੇ ਭਾਈਚਾਰਕ ਸਾਂਝ ਮਜ਼ਬੂਤ ਹੁੰਦੀ ਹੈ | ਉਨ੍ਹਾਂ ਆਸ ਪ੍ਰਗਟ ਕੀਤੀ ਕਿ ਆਈ. ਟੀ. ਆਈ. ਨੰਗਲ ਪਹਿਲਾ ਦੀ ਤਰਾ ਭਵਿੱਖ 'ਚ ਵੀ ਸੰਸਥਾ ਦੀ ਚੜ੍ਹਦੀਕਲਾ ਲਈ ਕਮ ਕਰਦਾ ਰਹੇਗਾ | ਇਸ ਮੌਕੇ ਟ੍ਰੇਨਿੰਗ ਅਫ਼ਸਰ ਗੁਰਨਾਮ ਸਿੰਘ ਭੱਲੜੀ ਨੇ ਲੋਹੜੀ ਦੇ ਤਿਉਹਾਰ ਦੇ ਇਤਿਹਾਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਜਿਥੇ ਵੱਖ-ਵੱਖ ਧਾਰਮਿਕ ਮਾਨਤਾਵਾਂ ਨਾਲ ਜੋੜਿਆ ਹੋਇਆ ਹੈ | ਉੱਥੇ ਹੀ ਇਹ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ | ਇਸ ਮੌਕੇ ਉਨ੍ਹਾਂ ਸਟਾਫ਼ ਮੈਂਬਰਾਂ ਨੂੰ ਲੋਹੜੀ ਦੀ ਵਧਾਈ ਦਿੰਦਿਆਂ ਆਈ. ਟੀ. ਆਈ. ਦੀ ਚੜ੍ਹਦੀ ਕਲਾ ਦੀ ਕਾਮਨਾ ਕੀਤੀ | ਇਸ ਮੌਕੇ ਰਣਜੀਤ ਸਿੰਘ, ਦਿਲਬਾਗ ਸਿੰਘ, ਮਨੋਜ ਕੁਮਾਰ, ਦਲਜੀਤ ਸਿੰਘ, ਗੁਰਦੀਪ ਕੁਮਾਰ, ਵਰਿੰਦਰ ਸਿੰਘ, ਅਜੇ ਕੌਸ਼ਲ, ਬਲਜਿੰਦਰ ਕੁਮਾਰ, ਅਸ਼ਵਨੀ ਕੁਮਾਰ, ਆਕਾਸ਼ਦੀਪ, ਦਲਜੀਤ ਸਿੰਘ, ਬਲਜੀਤ ਸਿੰਘ ਜੇਤੇਵਾਲ, ਮਨਪ੍ਰੀਤ ਸਿੰਘ, ਹੁਸ਼ਿਆਰ ਸਿੰਘ, ਅਸ਼ਵਨੀ ਕੁਮਾਰ ਆਦਿ ਹਾਜ਼ਰ ਸਨ |
ਲੋਹੜੀ ਦਾ ਤਿਉਹਾਰ ਮਨਾਇਆ
ਨੂਰਪੁਰ ਬੇਦੀ, (ਰਾਜੇਸ਼ ਚੌਧਰੀ ਤਖ਼ਤਗੜ੍ਹ)-ਅੱਜ ਲੋਹੜੀ ਦਾ ਤਿਉਹਾਰ ਖੇਤਰ ਨੂਰਪੁਰ ਬੇਦੀ 'ਚ ਧੂਮਧਾਮ ਨਾਲ ਮਨਾਇਆ ਗਿਆ | ਇਸ ਦੌਰਾਨ ਬੱਚਿਆਂ ਨੇ ਲੋਹੜੀ ਦਾ ਗੀਤ ਸੁੰਦਰ ਮੁੰਦਰੀਏ ਸੁਣਾਇਆ ਤੇ ਲੋਹੜੀ ਮੰਗੀ | ਲੋਕਾਂ ਨੇ ਬੱਚਿਆਂ ਨੂੰ ਮੂੰਗਫਲੀ, ਰੇਉੜੀਆਂ ਤੇ ਪੈਸੇ ਦੇ ਕੇ ਉਨ੍ਹਾਂ ਦਾ ਮਾਣ ਕੀਤਾ |
ਸੇਂਟ ਕਾਰਮਲ ਸਕੂਲ ਰੂਪਨਗਰ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ
ਰੂਪਨਗਰ, (ਸਤਨਾਮ ਸਿੰਘ ਸੱਤੀ)-ਸੇਂਟ ਕਾਰਮਲ ਸਕੂਲ (ਕਟਲੀ) ਰੂਪਨਗਰ ਵਿਖੇ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਪੈਟਰਨ ਅਮਰਜੀਤ ਸਿੰਘ ਸੈਣੀ, ਐਮ. ਡੀ. ਸ੍ਰੀਮਤੀ ਮਾਧੁਰੀ ਸੈਣੀ, ਬਿਜ਼ਨਸ ਮੈਨੇਜਰ ਸ੍ਰੀਮਤੀ ਜਯਾ ਸੈਣੀ ਨੇ ਸਾਰਿਆਂ ਨੂੰ ਲੋਹੜੀ ਦੀਆਂ ਵਧਾਈਆਂ ਦਿੱਤੀਆਂ | ਸਮੂਹ ਅਧਿਆਪਕਾਂ ਨੇ ਲੋਹੜੀ ਦੇ ਤਿਉਹਾਰ ਦਾ ਜਸ਼ਨ ਮਨਾਉਂਦੇ ਹੋਏ ਗਿੱਧਾ, ਭੰਗੜਾ ਪਾਇਆ ਤੇ ਲੋਹੜੀ ਦੇ ਗੀਤ ਵੀ ਗਾਏ | ਕਈ ਅਧਿਆਪਕਾਂ ਨੇ ਲੋਹੜੀ ਮਨਾਉਣ ਤੇ ਇਸ ਦੇ ਮਹੱਤਵ ਸੰਬੰਧੀ ਆਪਣੇ ਵਿਚਾਰ ਪੇਸ਼ ਕਰਦੇ ਹੋਏ ਭਾਸ਼ਣ ਦਿੱਤੇ | ਵਾਈਸ ਪਿ੍ੰਸੀਪਲ ਸ੍ਰੀਮਤੀ ਪੂਜਾ ਜੈਨ ਤੇ ਅਕਾਦਮਿਕ ਵਾਇਸ ਪਿ੍ੰਸੀਪਲ ਸ੍ਰੀਮਤੀ ਪੂਜਾ ਸ਼ਾਰਦਾ ਨੇ ਧੰਨਵਾਦ ਕੀਤਾ | ਅਮਰਜੀਤ ਸਿੰਘ ਸੈਣੀ ਨੇ ਸਾਰਿਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਲੋਹੜੀ ਦਾ ਤਿਉਹਾਰ ਧੀਆਂ, ਪੁੱਤਾਂ ਤੇ ਪਰਿਵਾਰਾਂ ਦਾ ਸਾਂਝਾ ਤਿਉਹਾਰ ਹੈ | ਇਸ ਤਿਉਹਾਰ ਦੀ ਰੌਣਕ ਵਧਾਉਣ ਲਈ ਧੀਆਂ ਦੀ ਲੋਹੜੀ ਵੀ ਜ਼ਰੂਰ ਮਨਾਉਣੀ ਚਾਹੀਦੀ ਹੈ, ਕਿਉਂਕਿ ਧੀ ਤੇ ਪੁੱਤ ਦੋਨੋਂ ਸਾਡੇ ਜੀਵਨ ਦਾ ਅਹਿਮ ਹਿੱਸਾ ਹਨ | ਇਸ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਦੇ ਹੋਏ ਸਾਰੇ ਅਧਿਆਪਕਾਂ ਤੇ ਆਏ ਮਹਿਮਾਨਾਂ ਨੂੰ ਲੋਹੜੀ ਵੰਡੀ ਗਈ | ਲੋਹੜੀ ਬਾਲ ਕੇ ਸਾਰਿਆਂ ਦੀ ਸੁੱਖ ਮੰਗੀ ਗਈ ਤੇ ਸਕੂਲ ਦੀ ਤਰੱਕੀ ਲਈ ਅਰਦਾਸ ਕੀਤੀ ਗਈ | ਸਾਰੇ ਅਧਿਆਪਕਾਂ ਨੇ ਲੋਹੜੀ ਦੇ ਇਸ ਤਿਉਹਾਰ ਦਾ ਅਨੰਦ ਮਾਣਿਆ | ਅੰਤ 'ਚ ਸਕੂਲ ਦੇ ਵਾਇਸ ਪਿ੍ੰਸੀਪਲ ਸ੍ਰੀਮਤੀ ਪੂਜਾ ਜੈਨ ਨੇ ਸਾਰੇ ਮਹਿਮਾਨਾਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ |
ਭੱਕੂਮਾਜਰਾ ਵਿਖੇ ਕਿਸਾਨੀ ਅੰਦੋਲਨ ਨੂੰ ਸਮਰਪਿਤ ਮਨਾਈ ਲੋਹੜੀ
ਸ੍ਰੀ ਚਮਕੌਰ ਸਾਹਿਬ, (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਭੱਕੂਮਾਜਰਾ ਵਿਖੇ ਭੱਕੂਮਾਜਰਾ ਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਸਿੱਧੂਪੁਰ ਵਾਸੀਆਂ ਵਲੋਂ ਇਕ ਸਦੀ ਤੋਂ ਵੱਧ ਸਮੇਂ ਤੋ ਲੋਹੜੀ ਦਾ ਤਿਉਹਾਰ ਮਿਲ ਕੇ ਮਨਾਇਆ ਜਾ ਰਿਹਾ ਜੋ ਪ੍ਰੰਪਰਾ ਪੀੜੀ ਦਰ ਪੀੜੀ ਅੱਜ ਵੀ ਜਾਰੀ ਹੈ | ਅੱਜ ਦਾ ਲੋਹੜੀ ਦਾ ਤਿਉਹਾਰ ਕਿਸਾਨੀ ਅੰਦੋਲਨ ਦੀ ਜਿੱਤ ਨੂੰ ਸਮਰਪਿਤ ਸੀ ਤੇ ਜਿਸ ਲਈ ਖੇਤਰ ਅੰਦਰ ਯੋਗਦਾਨ ਪਾਉਣ ਵਾਲੇ ਕਿਸਾਨ ਆਗੂਆਂ ਤੇ ਚੋਣਵੇ ਪੱਤਰਕਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ | ਮੀਡੀਆ ਨਾਲ ਜੁੜੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਮਾਤਾ ਸਾਹਿਬ ਕੌਰ ਮਹਿਲਾ ਮੰਡਲ ਦੀਆਂ ਬੀਬੀਆਂ ਵਲੋਂ ਕੀਰਤਨ ਕੀਤਾ | ਇਸ ਮੌਕੇ ਖੇਤਰ ਦੇ ਸਰਗਰਮ ਕਿਸਾਨ ਆਗੂ ਤਲਵਿੰਦਰ ਸਿੰਘ ਬੈਂਸ ਗੱਗੋ, ਪਰਗਟ ਸਿੰਘ ਦਿਓਲ ਰੋਲੂਮਾਜਰਾ, ਚਰਨ ਸਿੰਘ ਮੁੰਡੀਆਂ, ਬਾਬਾ ਦਰਸ਼ਨ ਸਿੰਘ ਝੱਲੀਆਂ ਕਲਾਂ, ਐਸ. ਡੀ. ਓ. ਰਵਿੰਦਰ ਸਿੰਘ ਭੱਕੂਮਾਜਰਾ, ਕਿਰਪਾਲ ਸਿੰਘ ਮੜੌਲੀ, ਰੁਲਦਾ ਸਿੰਘ ਝੱਲੀਆਂ ਕਲਾਂ, ਜਤਿੰਦਰ ਸਿੰਘ ਗੋਗੀ ਗਿੱਲ ਝੱਲੀਆਂ, ਪੰਚ ਗੁਰਜੀਤ ਸਿੰਘ, ਰਾਣਾ ਗੁਰਿੰਦਰ ਸਿੰਘ, ਦੀਦਾਰ ਸਿੰਘ ਚੇਪੜੂ, ਹਰਿੰਦਰ ਸਿੰਘ ਸੱਲ੍ਹੋਮਾਜਰਾ, ਅਮਰ ਸਿੰਘ ਕਾਕਾ ਝਮਲੂਟੀ, ਅਜੀਤ ਸਿੰਘ ਹਕੀਮ, ਟਰਾਂਸਪੋਰਟਰ ਹਰਜੀਤ ਸਿੰਘ,ਸਮਸ਼ੇਰ ਸਿੰਘ ਬਸੀ ਪਠਾਣਾ, ਬਿੱਕਰ ਸਿੰਘ ਸਿੱਧੂਪੁਰ, ਚਰਨਜੀਤ ਕੌਰ ਕੁਰਾਲੀ, ਜਗਦੀਸ਼ ਸਿੰਘ ਸਿੱਧੂਪੁਰ ਕਲਾਂ ਸਮੇਤ ਸ੍ਰੀ ਚਮਕੌਰ ਸਾਹਿਬ ਦੇ ਪੱਤਰਕਾਰਾਂ ਦਾ ਸਨਮਾਨ ਕਰਦਿਆਂ ਸ: ਸਮਿੰਦਰ ਸਿੰਘ, ਸੇਵਾ ਸਿੰਘ ਸਾਬਕਾ ਸਰਪੰਚ, ਨੌਜਵਾਨ ਸਿੰਘ ਸਭਾ ਦੇ ਪ੍ਰਧਾਨ ਬਲਵਿੰਦਰ ਸਿੰਘ, ਜਥੇਦਾਰਨੀ ਦਲਵੀਰ ਕੌਰ ਆਦਿ ਨੇ ਲੋਹੜੀ ਦੀ ਵਧਾਈ ਦਿੰਦਿਆਂ ਕਿਹਾ ਕਿ ਕਿਸਾਨੀ ਅੰਦੋਲਨ ਦੌਰਾਨ ਦਿੱਲੀ ਫ਼ਤਹਿ ਕਰਨ ਲਈ ਸਮੁੱਚੀ ਕਿਸਾਨੀ ਲੀਡਰਸ਼ਿਪ, ਮਜ਼ਦੂਰਾਂ, ਮੀਡੀਆ ਸਮੇਤ ਹਰ ਵਰਗ ਦਾ ਵੱਡਾ ਯੋਗਦਾਨ ਰਿਹਾ ਹੈ | ਸਮਾਪਤੀ ਤੇ ਲੋਹੜੀ ਵੀ ਬਾਲੀ ਗਈ ਤੇ ਸਮੁੱਚੀ ਲੋਕਾਈ ਦੇ ਭਲੇ ਦੀ ਅਰਦਾਸ ਕੀਤੀ ਗਈ | ਸਮਿੰਦਰ ਸਿੰਘ ਨੇ ਇਸ ਮੌਕੇ ਆਏ ਸਾਰੇ ਮਹਿਮਾਨਾਂ, ਕਿਸਾਨਾਂ, ਪੱਤਰਕਾਰਾਂ, ਪਿੰਡ ਵਾਸੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਬੀਬੀ ਰਾਜਿੰਦਰ ਕੌਰ, ਬੀਬੀ ਜਸਪਾਲ ਕੌਰ, ਸੁਖਵਿੰਦਰ ਸਿੰਘ ਸੁੱਖਾ, ਸੁਖਰਾਜ ਮਾਲਵਾ, ਜਸਪ੍ਰੀਤ ਸਿੰਘ ਲੌਗੀਆਂ, ਕਮਲਦੀਪ ਸਿੰਘ, ਜਗਦੇਵ ਸਿੰਘ ਟਿਕਲੂ ਸਮੇਤ ਵੱਡੀ ਗਿਣਤੀ 'ਚ ਸੰਗਤ ਮੌਜੂਦ ਸੀ |
ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਿਖੇ ਮਨਾਇਆ ਲੋਹੜੀ ਦਾ ਤਿਉਹਾਰ
ਸ੍ਰੀ ਚਮਕੌਰ ਸਾਹਿਬ, (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਿਖੇ ਸਰਕਾਰ ਤੇ ਸਿਹਤ ਵਿਭਾਗ ਦੀਆਂ ਕੋਰੋਨਾ ਹਦਾਇਤਾਂ ਦੀ ਪਾਲਣਾ ਕਰਦਿਆਂ ਕਾਲਜ ਪਿ੍ੰਸੀਪਲ ਡਾ. ਹਰਮਨਦੀਪ ਸਿੰਘ ਗਿੱਲ ਦੀ ਅਗਵਾਈ ਵਿਚ ਧਾਰਮਿਕ, ਸਮਾਜਿਕ ਤੇ ਸਭਿਆਚਾਰਕ ਮਹੱਤਤਾ ਰੱਖਦਾ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸਾਂਝੇ ਰੂਪ ਵਿਚ ਲੋਹੜੀ ਬਾਲ ਕੇ ਸੁੱਖ ਸ਼ਾਂਤੀ ਅਤੇ ਉੱਨਤੀ ਲਈ ਕਾਮਨਾ ਕੀਤੀ ਗਈ | ਪਿ੍ੰਸੀਪਲ ਡਾ. ਹਰਮਨਦੀਪ ਸਿੰਘ ਗਿੱਲ ਨੇ ਲੋਹੜੀ ਦੇ ਤਿਉਹਾਰ ਦੀਆਂ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਸੰਸਥਾ ਅਤੇ ਇਲਾਕੇ ਲਈ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਦਿਅਕ ਅਦਾਰੇ ਜਿਥੇ ਵਿੱਦਿਅਕ ਖੇਤਰ 'ਚ ਚਾਨਣ ਮੁਨਾਰੇ ਸਾਬਤ ਹੋ ਰਹੇ ਹਨ | ਉੱਥੇ ਹੀ ਆਪਣੇ ਧਾਰਮਿਕ, ਸਮਾਜਿਕ ਤੇ ਸੱਭਿਆਚਾਰਕ ਵਿਰਸੇ ਦੇ ਪਹਿਰੇਦਾਰ ਵੀ ਬਣੇ ਹੋਏ ਹਨ | ਵਿਦਿਆਰਥੀਆਂ ਵਲੋਂ ਲੋਹੜੀ ਦੇ ਤਿਉਹਾਰ ਨਾਲ ਸੰਬੰਧਿਤ ਕ੍ਰਮਵਾਰ ਪ੍ਰਭਜੋਤ ਕੌਰ, ਪਵਨਦੀਪ ਕੌਰ, ਕਿਰਨਪ੍ਰੀਤ ਕੌਰ, ਜਸ਼ਨਜੀਤ ਕੌਰ ਤੇ ਸੰਦੀਪ ਕੌਰ ਵਲੋਂ ਧਾਰਮਿਕ, ਸਮਾਜਿਕ ਤੇ ਸੱਭਿਆਚਾਰਕ ਖੇਤਰ 'ਤੇ ਵਿਚਾਰ ਪੇਸ਼ ਕੀਤੇ ਗਏ | ਮੰਚ ਸੰਚਾਲਨ ਦੀ ਭੂਮਿਕਾ ਨਿਭਾਉਂਦਿਆਂ ਜੈਸਮੀਨ ਕੌਰ ਨੇ ਧੀਆਂ ਦੇ ਮਹੱਤਵ ਤੇ ਸਮਾਜ ਵਿਚਲੇ ਯੋਗਦਾਨ 'ਤੇ ਚਾਨਣਾ ਪਾਇਆ | ਪ੍ਰੋ. ਪਰਵਿੰਦਰ ਸਿੰਘ ਵਲੋਂ ਇਤਿਹਾਸਕ ਮਹੱਤਤਾ ਤੋਂ ਜਾਣੂੰ ਕਰਵਾਇਆ ਤੇ ਰਵਾਇਤੀ ਖਾਣੇ ਜਿਵੇਂ ਮੂੰਗਫਲੀ, ਰਿੜੀਆਂ ਤੇ ਗੱਚਕ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ | ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਨੈਸ਼ਨਲ ਆਈਡਲ ਕਾਨਵੈਂਟ ਸਕੂਲ ਸਹੇੜੀ ਵਿਖੇ ਮਨਾਈ ਲੋਹੜੀ
ਮੋਰਿੰਡਾ, (ਕੰਗ)-ਨੈਸ਼ਨਲ ਆਈਡਲ ਕਾਨਵੈਂਟ ਸਕੂਲ ਪਿੰਡ ਸਹੇੜੀ ਵਿਖੇ ਕੁੜੀਆਂ ਦੀ ਲੋਹੜੀ ਮਨਾਈ ਗਈ | ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਦੇ ਚੇਅਰਮੈਨ ਵਿਜੇ ਸ਼ਰਮਾ ਟਿੰਕੂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਬੋਲਦਿਆਂ ਚੇਅਰਮੈਨ ਵਿਜੇ ਸ਼ਰਮਾ ਟਿੰਕੂ ਨੇ ਸਭ ਨੂੰ ਲੋਹੜੀ ਦੀ ਵਧਾਈ ਦਿੱਤੀ ਤੇ ਕਿਹਾ ਕਿ ਮੁੰਡੇ-ਕੁੜੀਆਂ ਵਿਚਕਾਰ ਸਾਨੂੰ ਭੇਦਭਾਵ ਨਹੀਂ ਕਰਨਾ ਚਾਹੀਦਾ, ਬਲਕਿ ਹੁਣ ਤਾਂ ਕੁੜੀਆਂ ਮੁੰਡਿਆਂ ਤੋਂ ਕਿਤੇ ਅੱਗੇ ਲੰਘ ਚੁੱਕੀਆਂ ਹਨ ਤੇ ਪੜ੍ਹ-ਲਿਖ ਕੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸਾਨੂੰ ਖ਼ੁਸ਼ੀ-ਖ਼ੁਸ਼ੀ ਕੁੜੀਆਂ ਦੀ ਲੋਹੜੀ ਮਨਾਉਣੀ ਚਾਹੀਦੀ ਹੈ | ਇਸ ਮੌਕੇ ਸਕੂਲ ਪਿ੍ੰਸੀਪਲ ਵਿਜੈ, ਕੁਲਦੀਪ ਸਿੰਘ ਓਇੰਦ ਪੀ.ਏ. ਚੇਅਰਮੈਨ, ਸਤਨਾਮ ਸਿੰਘ ਕੋਚ, ਜਸਪ੍ਰੀਤ ਸਿੰਘ, ਨਵਜੋਤ ਕੌਰ, ਮਨਜੀਤ ਕੌਰ, ਬਲਜਿੰਦਰ ਕੌਰ, ਨੀਰੂ ਬਾਲਾ, ਹਰਸ਼ਰਨ ਕੌਰ, ਪਾਰੁਲ ਸ਼ਰਮਾ ਤੇ ਸਮੂਹ ਸਕੂਲ ਸਟਾਫ਼ ਮੈਂਬਰ ਮੌਜੂਦ ਸਨ |
ਦਫ਼ਤਰ ਸਿਵਲ ਸਰਜਨ ਵਿਖੇ ਨਵਜੰਮੀਆਂ ਧੀਆਂ ਦੀ ਲੋਹੜੀ
ਰੂਪਨਗਰ, (ਸਤਨਾਮ ਸਿੰਘ ਸੱਤੀ)-ਸਿਹਤ ਵਿਭਾਗ ਰੂਪਨਗਰ ਵਲੋਂ ਕੰਨਿਆ ਭਰੂਣ ਹੱਤਿਆ ਨੂੰ ਠੱਲ੍ਹ ਪਾਉਣ ਦੇ ਮੰਤਵ ਨਾਲ ਹਰ ਸਾਲ ਦੀ ਤਰ੍ਹਾਂ ਦਫ਼ਤਰ ਸਿਵਲ ਸਰਜਨ ਰੂਪਨਗਰ ਵਿਖੇ ਨਵਜੰਮੀਆਂ ਧੀਆਂ ਦੀ ਲੋਹੜੀ ਕੋਵਿਡ 19 ਦੇ ਪ੍ਰੋਟੋਕਾਲ ਨੂੰ ਧਿਆਨ 'ਚ ਰੱਖਦਿਆਂ ਹੋਇਆ ਮਨਾਈ ਗਈ | ਇਸ ਮੌਕੇ ਡਾ. ਪਰਮਿੰਦਰ ਕੁਮਾਰ ਸਿਵਲ ਸਰਜਨ ਰੂਪਨਗਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਲੜਕੀਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ | ਅੱਜ ਦੇ ਸਮੇਂ ਵਿਚ ਲੜਕੀਆਂ ਲੜਕਿਆਂ ਤੋ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ ਹਨ | ਹਰ ਵਾਰ ਮੌਕਾ ਮਿਲਣ 'ਤੇ ਵਿਸ਼ਵ ਪੱਧਰ 'ਤੇ ਲੜਕੀਆਂ ਨੇ ਨਾਮਣਾ ਖੱਟਿਆ ਹੈ, ਜਿਵੇਂ ਕਿ ਕਲਪਨਾ ਚਾਵਲਾ, ਪੀ. ਟੀ. ਊਸ਼ਾ, ਕਿਰਨ ਬੇਦੀ, ਮਦਰ ਟਰੇਸਾ, ਸੁਨੀਤਾ ਵਿਲੀਅਮ ਇਸ ਗੱਲ ਦੀ ਮਿਸਾਲ ਹਨ | ਸਮਾਗਮ ਰਾਹੀਂ ਸਿਹਤ ਵਿਭਾਗ ਦੀ ਕੋਸ਼ਿਸ਼ ਹੈ ਕਿ ਲੜਕੇ-ਲੜਕੀਆਂ 'ਚ ਪਾੜਾ ਖ਼ਤਮ ਕੀਤਾ ਜਾ ਸਕੇ ਤੇ ਇਕ ਨਵੇਂ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ | ਅਜਿਹੇ ਤਿਉਹਾਰ ਮਨਾਉਣ ਨਾਲ ਸਮਾਜ ਦੀ ਮਾਨਸਿਕ ਸਥਿਤੀ ਜੋ ਕਿ ਲੜਕੀਆਂ ਤੇ ਲੜਕੀਆਂ 'ਚ ਫ਼ਰਕ ਰੱਖਿਆ ਜਾਂਦਾ ਹੈ, ਉਸ ਵਿਚ ਵੀ ਤਬਦੀਲੀ ਆਵੇਗੀ ਤੇ ਸਮਾਜ ਵਿਚ ਲਿੰਗ ਅਨੁਪਾਤ ਵਿਚ ਵੀ ਵਾਧਾ ਹੋਵੇਗਾ | ਸਾਨੂੰ ਲੜਕੀਆਂ ਨੂੰ ਵੀ ਲੜਕਿਆਂ ਵਾਂਗ ਪਿਆਰ ਕਰਨਾ ਚਾਹੀਦਾ ਹੈ | ਉਨ੍ਹਾਂ ਦੱਸਿਆਂ ਕਿ ਸਿਹਤ ਵਿਭਾਗ ਵਲੋਂ ਕੁੜੀਆਂ ਦਾ 5 ਸਾਲ ਦੀ ਉਮਰ ਤੱਕ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ | ਇਸ ਤੋਂ ਇਲਾਵਾ ਸਿਵਲ ਸਰਜਨ ਤੇ ਸਮੂਹ ਪ੍ਰੋਗਰਾਮ ਅਫ਼ਸਰਾਂ ਵਲੋਂ ਨਵਜੰਮੀਆਂ ਧੀਆਂ ਨੂੰ ਬੇਬੀ ਕਿੱਟ ਤੇ ਲੋਹੜੀ ਦਾ ਸਾਮਾਨ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਸਹਾਇਕ ਸਿਵਲ ਸਰਜਨ ਡਾ. ਅੰਜੂ, ਐਸ. ਐਮ. ਓ. ਡਾ. ਪਵਨ ਕੁਮਾਰ, ਐਪਡੀਮੋਲੋਜਿਸਟ ਡਾ. ਹਰਪ੍ਰੀਤ ਕੌਰ, ਡਾ. ਮੋਹਿਤ, ਡਾ. ਰਜੀਵ ਕੁਮਾਰ, ਡਾ. ਰਿੰਨੀ ਬਰਾੜ, ਡਾ. ਨੀਰਜ, ਡਾ. ਸੰਦੀਪ ਮਾਵੀ, ਡਾ. ਗੌਰਵ, ਡਾ. ਗਗਨਦੀਪ ਸਿੰਘ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਰਾਜ ਰਾਣੀ, ਪੀ.ਏ ਹਰਜਿੰਦਰ ਸਿੰਘ, ਅਜੈ ਸ਼ਰਮਾ, ਲੈਬਾਰਟਰੀ ਟੈਕਨੀਸ਼ੀਅਨ ਅਮਨ, ਨਰਸਿੰਗ ਸਿਸਟਰ ਕੁਲਵਿੰਦਰ ਅਤੇ ਜੈਸਮੀਨ, ਸਿਮਰਨਜੀਤ ਕੌਰ ਸਟੈਨੋ ਤੋਂ ਇਲਾਵਾ ਦਫ਼ਤਰ ਸਿਵਲ ਸਰਜਨ ਤੇ ਸਿਵਲ ਹਸਪਤਾਲ ਦਾ ਸਮੂਹ ਸਟਾਫ਼ ਹਾਜ਼ਰ ਸੀ |

ਚੋਣਾਂ ਨੂੰ ਦੇਖਦਿਆਂ ਸੀ.ਆਈ.ਐਸ.ਐਫ. ਦੀਆਂ ਦੋ ਕੰਪਨੀਆਂ ਤਾਇਨਾਤ

ਰੂਪਨਗਰ, 13 ਜਨਵਰੀ (ਸਤਨਾਮ ਸਿੰਘ ਸੱਤੀ)-ਵਿਵੇਕ ਐਸ. ਸੋਨੀ, ਆਈ. ਪੀ. ਐਸ., ਸੀਨੀਅਰ ਕਪਤਾਨ ਪੁਲਿਸ, ਰੂਪਨਗਰ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾ ਨੂੰ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪੁਲਿਸ ਰੂਪਨਗਰ ਪੂਰੀ ਤਰ੍ਹਾਂ ਵਚਨਬੱਧ ਹੈ | ਇਸ ...

ਪੂਰੀ ਖ਼ਬਰ »

'ਆਪ' ਉਮੀਦਵਾਰ ਚੱਢਾ ਵਲੋਂ ਟਿੱਬਾ ਨੰਗਲ ਵਿਖੇ ਲੋਕਾਂ ਨਾਲ ਮੀਟਿੰਗ

ਨੂਰਪੁਰ ਬੇਦੀ, 13 ਜਨਵਰੀ (ਪ. ਪ)-ਐਡਵੋਕੇਟ ਦਿਨੇਸ਼ ਚੱਢਾ ਨੂੰ ਸਾਰੇ ਵਰਗਾਂ ਦਾ ਡੱਟਵਾਂ ਸਮਰਥਨ ਮਿਲਣਾ ਇਸ ਗੱਲ ਦਾ ਸਬੂਤ ਹੈ ਕਿ ਲੋਕ ਆਮ ਆਦਮੀ ਪਾਰਟੀ ਨੂੰ ਕਿੰਨਾ ਪਿਆਰ ਕਰਦੇ ਹਨ | ਅੱਜ ਹਲਕਾ ਰੂਪਨਗਰ ਦੇ ਪਿੰਡ ਟਿੱਬਾ ਨੰਗਲ 'ਚ ਵੀ ਦਿਨੇਸ਼ ਚੱਢਾ ਦੇ ਕਾਫ਼ਲੇ ਨੂੰ ...

ਪੂਰੀ ਖ਼ਬਰ »

'ਆਪ' ਉਮੀਦਵਾਰ ਹਰਜੋਤ ਬੈਂਸ ਵਲੋਂ ਭਗਵਾਲਾ ਵਿਚ ਚੋਣ ਮੀਟਿੰਗ

ਕਰਤਪੁਰ ਸਾਹਿਬ, 13 ਜਨਵਰੀ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜੋਤ ਸਿੰਘ ਬੈਂਸ ਵਲੋਂ ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਭਗਵਾਲਾ ਵਾਰਡ 'ਚ ਪਹੁੰਚ ਕੇ ਪਾਰਟੀ ਵਰਕਰਾਂ ਤੇ ਵੋਟਰਾਂ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਵਲੋਂ ਧੰਨਵਾਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 13 ਜਨਵਰੀ (ਪੱਤਰ ਪ੍ਰੇਰਕ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਵਲੋਂ ਪੰਜ ਕਰੋੜ ਦੀ ਲਾਗਤ ਨਾਲ ਸਤਲੁਜ ਦਰਿਆ ਦੇ ਲਗਾਏ ਬੰਨ੍ਹ ਕਾਰਨ ਨੇੜਲੇ ਪਿੰਡਾਂ ਲੋਧੀਪੁਰ, ਮਟੌਰ, ਨਿੱਕੂਵਾਲ, ਹਰੀਵਾਲ, ਗੱਜਪੁਰ ਬੇਲਾ ਤੇ ਮਹਿੰਦਲੀ ...

ਪੂਰੀ ਖ਼ਬਰ »

ਪੰਜਾਬ ਸਟੇਟ ਕਰਮਚਾਰੀ ਦਲ ਪੰਜਾਬ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 13 ਜਨਵਰੀ (ਜਗਮੋਹਣ ਸਿੰਘ ਨਾਰੰਗ)-ਪੰਜਾਬ ਸਟੇਟ ਕਰਮਚਾਰੀ ਦਲ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗਿਆਨ ਸਿੰਘ ਘਨੌਲੀ ਦੀ ਪ੍ਰਧਾਨਗੀ ਹੇਠ ਗੁ: ਸ੍ਰੀ ਦਮਦਮਾ ਸਾਹਿਬ ਵਿਖੇ ਹੋਈ, ਜਿਸ 'ਚ ਜਥੇਬੰਦੀ ਵਲੋਂ ਨਵੇਂ ਵਰ੍ਹੇ 2022 ਦਾ ...

ਪੂਰੀ ਖ਼ਬਰ »

ਡੰਗੋਲੀ ਵਿਖੇ ਲੋਹੜੀ ਮੌਕੇ ਗੰਨੇ ਦੇ ਰਸ ਦਾ ਲੰਗਰ ਲਗਾਇਆ

ਘਨੌਲੀ, 13 ਜਨਵਰੀ (ਜਸਵੀਰ ਸਿੰਘ ਸੈਣੀ)-ਲੋਹੜੀ ਮੌਕੇ ਗੰਨੇ ਦੇ ਰਸ ਦਾ ਲੰਗਰ ਨੰਬਰਦਾਰ ਅਵਤਾਰ ਸਿੰਘ ਡੰਗੌਲੀ ਦੇ ਉੱਦਮ ਸਦਕਾ ਹਰੇਕ ਸਾਲ ਪਿੰਡ ਡੰਗੋਲੀ ਵਿਖੇ ਲਗਾਇਆ ਜਾਂਦਾ ਹੈ | ਇਸ ਸੰਬੰਧੀ ਸੇਵਾਦਾਰ ਸ਼ਮਸ਼ੇਰ ਸਿੰਘ ਚਰਨਜੀਤ ਸਿੰਘ ਜਸਪ੍ਰੀਤ ਸਿੰਘ ਦੇਵ ਸਿੰਘ ਨੇ ...

ਪੂਰੀ ਖ਼ਬਰ »

ਕੇ.ਪੀ. ਰਾਣਾ ਵਲੋਂ ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਵੱਖ-ਵੱਖ ਵਾਰਡਾਂ 'ਚ ਵੋਟਰਾਂ ਨਾਲ ਨੁੱਕੜ ਮੀਟਿੰਗਾਂ

ਕੀਰਤਪੁਰ ਸਾਹਿਬ, 13 ਜਨਵਰੀ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਚੋਣ ਅਖਾੜਾ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਨਜ਼ਰ ਆ ਰਿਹਾ ਹੈ | ਅੱਜ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਮੌਜੂਦਾ ਵਿਧਾਇਕ ਤੇ ...

ਪੂਰੀ ਖ਼ਬਰ »

ਰੂਪਨਗਰ ਹਲਕੇ ਤੋਂ 'ਆਪ' ਉਮੀਦਵਾਰ ਦਿਨੇਸ਼ ਚੱਢਾ ਨੂੰ ਕਾਰਨ ਦੱਸੋ ਨੋਟਿਸ ਜਾਰੀ

ਰੂਪਨਗਰ, 13 ਜਨਵਰੀ (ਸਤਨਾਮ ਸਿੰਘ ਸੱਤੀ)-ਹਲਕਾ ਰੂਪਨਗਰ ਦੇ ਰਿਟਰਨਿੰਗ ਅਫ਼ਸਰ ਗੁਰਵਿੰਦਰ ਸਿੰਘ ਜੌਹਲ ਐਸ. ਡੀ. ਐਮ. ਰੂਪਨਗਰ ਨੇ 'ਆਪ' ਉਮੀਦਵਾਰ ਦਿਨੇਸ਼ ਚੱਢਾ ਨੂੰ ਕੋਵਿਡ ਦੌਰਾਨ ਜਾਰੀ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ਾਂ ਹੇਠ ਕਾਰਨ ਦੱਸੋ ਨੋਟਿਸ ਜਾਰੀ ਕੀਤਾ ...

ਪੂਰੀ ਖ਼ਬਰ »

ਪੋਸਟਰ ਉਤਾਰ ਰਹੇ 2 ਕਰਮਚਾਰੀਆਂ ਨਾਲ ਕੁੱਟਮਾਰ, ਮਾਮਲਾ ਦਰਜ

ਨੂਰਪੁਰ ਬੇਦੀ, 13 ਜਨਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਫਲਾਇੰਗ ਸਕੂਐਡ ਟੀਮ (ਐੱਫ. ਐੱਸ. ਟੀ.) ਨਾਲ ਮਿਲ ਕੇ ਸਰਕਾਰੀ ਇਮਾਰਤਾਂ ਤੋਂ ਰਾਜਨੀਤਕ ਪਾਰਟੀਆਂ ਦੇ ਪੋਸਟਰ ਉਤਾਰ ਰਹੇ ਬੀ. ਡੀ. ਪੀ. ਓ. ਦਫ਼ਤਰ ਦੇ 2 ਕਰਮਚਾਰੀਆਂ ਨਾਲ ਕਾਰ ਸਵਾਰ ਵਿਅਕਤੀ ਵਲੋਂ ਕੁੱਟਮਾਰ ਕਰ ਕੇ ...

ਪੂਰੀ ਖ਼ਬਰ »

ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੀ ਅਫ਼ਸਰਸ਼ਾਹੀ ਆਈ ਕੋਰੋਨਾ ਦੀ ਲਪੇਟ 'ਚ

ਸ੍ਰੀ ਅਨੰਦਪੁਰ ਸਾਹਿਬ, 13 ਜਨਵਰੀ (ਕਰਨੈਲ ਸਿੰਘ)-ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਦਿਨ ਪ੍ਰਤੀ ਦਿਨ ਵਿਕਰਾਲ ਰੂਪ ਧਾਰਨ ਕਰਦੀ ਜਾ ਰਹੀ ਹੈ | ਅੱਜ ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੀ ਅਫ਼ਸਰਸ਼ਾਹੀ ਦੇ ਮੁਖੀ ਉਪ ਮੰਡਲ ਮੈਜਿਸਟ੍ਰੇਟ ਕੇਸ਼ਵ ਗੋਇਲ ਤੇ ਉਪ ...

ਪੂਰੀ ਖ਼ਬਰ »

ਰੂਪਨਗਰ ਜ਼ਿਲ੍ਹੇ 'ਚ ਅੱਜ 214 ਨਵੇਂ ਕਰੋਨਾ ਕੇਸ, ਅੰਕੜਾ 858 'ਤੇ ਪੁੱਜਾ

ਰੂਪਨਗਰ, 13 ਜਨਵਰੀ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ 'ਚ ਅੱਜ ਮੁੜ ਕੋਰੋਨਾ ਬੰਬ ਫਟਿਆ ਹੈ | ਬੀਤੇ ਦਿਨਾਂ ਤੋਂ ਲਗਾਤਾਰ ਕੋਰੋਨਾ ਮਾਮਲਿਆਂ 'ਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ ਅੱਜ ਵੀ 214 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਮਿਲਣ ਨਾਲ ਜ਼ਿਲ੍ਹੇ 'ਚ ਕੁਲ ਕੋਰੋਨਾ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਐਸ.ਐਮ.ਓ. ਸਮੇਤ 20 ਸਿਹਤ ਕਰਮੀ ਕੋਰੋਨਾ ਪਾਜ਼ੀਟਿਵ

ਸ੍ਰੀ ਚਮਕੌਰ ਸਾਹਿਬ, 13 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਰਕਾਰੀ ਹਸਪਤਾਲ ਦੇ ਸੀਨੀਅਰ ਮੈਡੀਕਲ ਡਾ: ਸੀ. ਪੀ. ਸਿੰਘ ਸਮੇਤ ਹਸਪਤਾਲ 'ਚ ਟੀਕਾਕਰਨ ਤੇ ਐਮਰਜੈਂਸੀ ਸੇਵਾਵਾਂ 'ਚ ਲੱਗੇ 20 ਕਰਮੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਕੋਵਿਡ-19 ਸੰਬੰਧੀ ਫ਼ਰੰਟ ਲਾਈਨ ਦੀ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਕੈਮਿਸਟ ਐਸੋਸੀਏਸ਼ਨ ਦੀ ਚੋਣ

ਸ੍ਰੀ ਅਨੰਦਪੁਰ ਸਾਹਿਬ, 13 ਜਨਵਰੀ (ਨਿੱਕੂਵਾਲ)-ਕੈਮਿਸਟ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ ਦੀ ਇਕ ਅਹਿਮ ਚੋਣ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਦਰਸ਼ਨ ਚੌਧਰੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਹਾਜ਼ਰ ਸਮੂਹ ਮੈਂਬਰਾਂ ਨੇ ਸਰਬਸੰਮਤੀ ਨਾਲ ਅਸ਼ਵਨੀ ਸ਼ਰਮਾ ਨੂੰ ...

ਪੂਰੀ ਖ਼ਬਰ »

ਪਨਗ੍ਰੇਨ ਪੰਜਾਬ ਦੇ ਚੇਅਰਮੈਨ ਬੰਤ ਕਲਾਰਾਂ ਵਲੋਂ ਸਾਥੀਆਂ ਸਮੇਤ ਮੁੱਖ ਮੰਤਰੀ ਚੰਨੀ ਨਾਲ ਮੁਲਾਕਾਤ

ਮੋਰਿੰਡਾ, 13 ਜਨਵਰੀ (ਪਿ੍ਤਪਾਲ ਸਿੰਘ)-ਪਨਗ੍ਰੇਨ ਪੰਜਾਬ ਦੇ ਨਵੇਂ ਬਣੇ ਚੇਅਰਮੈਨ ਸਰਪੰਚ ਬੰਤ ਸਿੰਘ ਕਲਾਰਾਂ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਿਯੁਕਤੀ ਲਈ ਧੰਨਵਾਦ ਕੀਤਾ | ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਰਪੰਚ ਬੰਤ ਸਿੰਘ ...

ਪੂਰੀ ਖ਼ਬਰ »

ਕੋਰੋਨਾ ਜਾਂਚ ਕੈਂਪ ਲਗਾਇਆ

ਸੁਖਸਾਲ, 13 ਜਨਵਰੀ (ਧਰਮ ਪਾਲ)-ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਹਰਾਉਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਸੰਤ ਬਾਬਾ ਸੇਵਾ ਸਿੰਘ ਖ਼ਾਲਸਾ ਮਾਡਲ ਸੀਨੀਅਰ ਸਕੈਂਡਰੀ ਸਕੂਲ ਭੱਲੜੀ ਵਿਖੇ 43 ਅਧਿਆਪਕਾਂ ਦੇ ਕੋਰੋਨਾ ਟੈੱਸਟ ਕੀਤੇ ਗਏ | ਇਸ ਮੌਕੇ ਸਕੂਲ ਦੇ ਡਾਇਰੈਕਟਰ ...

ਪੂਰੀ ਖ਼ਬਰ »

ਲੋਹੜੀ 'ਤੇ ਗੰਭੀਰਪੁਰ ਪਹੁੰਚੇ ਸੰਤ ਬਾਬਾ ਬਾਲ ਊਨੇ ਵਾਲੇ

ਢੇਰ, 13 ਜਨਵਰੀ (ਸ਼ਿਵ ਕੁਮਾਰ ਕਾਲੀਆ)-ਲੋਹੜੀ ਦੇ ਪਵਿੱਤਰ ਤਿਉਹਾਰ 'ਤੇ ਸੰਤ ਬਾਬਾ ਬਾਲ ਮਹਾਰਾਜ ਊਨੇ ਵਾਲੇ ਗੰਭੀਰਪੁਰ ਵਿਖੇ ਪਹੁੰਚੇ, ਜਿਥੇ ਪਹੁੰਚਣ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਐਡਵੋਕੇਟ ਹਰਜੋਤ ਸਿੰਘ ਬੈਂਸ ਉਮੀਦਵਾਰ 'ਆਪ' ਹਲਕਾ ਸ੍ਰੀ ...

ਪੂਰੀ ਖ਼ਬਰ »

ਭਾਜਪਾ ਕਿਸਾਨ ਮੋਰਚਾ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ

ਢੇਰ, 13 ਜਨਵਰੀ (ਸ਼ਿਵ ਕੁਮਾਰ ਕਾਲੀਆ)-ਭਾਜਪਾ ਕਿਸਾਨ ਮੋਰਚਾ ਜ਼ਿਲ੍ਹਾ ਰੂਪਨਗਰ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨੋਹਰ ਲਾਲ ਖਮੇੜਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮਨੋਹਰ ਲਾਲ ਖਮੇੜਾ ਤੇ ਹਾਜ਼ਰ ਪਾਰਟੀ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਝੰਡਾ ਜੀ ਸਾਹਿਬ ਨੋਧੇਮਾਜਰਾ ਵਿਖੇ ਕਰਵਾਏ ਜਾ ਰਹੇ ਜੋੜ ਮੇਲੇ ਦਾ ਪੋਸਟਰ ਜਾਰੀ

ਨੂਰਪੁਰ ਬੇਦੀ, 13 ਜਨਵਰੀ (ਵਿੰਦਰ ਪਾਲ ਝਾਂਡੀਆ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਨੋਧੇਮਾਜਰਾ ਵਿਖੇ ਸਥਿਤ ਗੁਰਦੁਆਰਾ ਬਾਬਾ ਜਵਾਹਰ ਸਿੰਘ ਸ੍ਰੀ ਝੰਡਾ ਜੀ ਸਾਹਿਬ ਵਿਖੇ ਕਰਵਾਏ ਜਾ ਰਹੇ 59ਵੇਂ ਸਾਲਾਨਾ ਜੋੜ ਮੇਲੇ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਲਾਕੇ ਦੇ ...

ਪੂਰੀ ਖ਼ਬਰ »

ਹਫ਼ਤੇ ਦੇ ਸਾਰੇ ਦਿਨਾਂ 'ਚ ਰਾਤ 10 ਵਜੇ ਤੱਕ ਹੋਮ ਡਲਿਵਰੀ ਦੀ ਇਜਾਜ਼ਤ ਹੋਵੇਗੀ-ਈਸ਼ਾ ਕਾਲੀਆ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਕੋਵਿਡ-19 ਦੇ ਲਾਗਾਤਾਰ ਵੱਧ ਰਹੇ ਮਾਮਲਿਆਂ ਦੇ 'ਤੇ ਚਿੰਤਾ ਜ਼ਾਹਿਰ ਕਰਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਈਸ਼ਾ ਕਾਲੀਆ ਵਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ | ਨਵੇਂ ਹੁਕਮ ਜਾਰੀ ਕਰਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਈਸ਼ਾ ...

ਪੂਰੀ ਖ਼ਬਰ »

ਰਾਸ਼ਟਰੀ ਕਲਾ ਉਤਸਵ 'ਚ ਵਿਦਿਆਰਥੀਆਂ ਨੇ ਆਨਲਾਈਨ ਤਰੀਕੇ ਨਾਲ ਲਿਆ ਭਾਗ

ਐੱਸ. ਏ. ਐੱਸ. ਨਗਰ, 13 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੇ ਸਕੂਲਾਂ ਦੇ ਵਿਦਿਆਰਥੀਆਂ ਵਲੋਂ 1 ਤੋਂ 12 ਜਨਵਰੀ ਤੱਕ ਚੱਲੇ ਰਾਸ਼ਟਰੀ ਕਲਾ ਉਤਸਵ 'ਚ ਆਨਲਾਈਨ ਤਰੀਕੇ ਨਾਲ ਭਾਗ ਲਿਆ ਗਿਆ | ਸਿੱਖਿਆ ਵਿਭਾਗ ਦੇ ਐਜੂਸੈੱਟ ਦੇ ਰਿਕਾਰਡਿੰਗ ਹਾਲ ਵਿਖੇ ਆਨਲਾਈਨ ਲਾਈਵ ...

ਪੂਰੀ ਖ਼ਬਰ »

ਲਾਂਡਰਾਂ ਦੇ ਸਰਕਾਰੀ ਹਾਈ ਸਕੂਲ ਨੂੰ ਅੱਪਗ੍ਰੇਡ ਕਰਨ ਬਦਲੇ ਇਲਾਕਾ ਵਾਸੀਆਂ ਨੇ ਵਿਧਾਇਕ ਸਿੱਧੂ ਦਾ ਕੀਤਾ ਧੰਨਵਾਦ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਨਜ਼ਦੀਕੀ ਪਿੰਡ ਲਾਂਡਰਾਂ ਦੇ ਸਰਕਾਰੀ ਹਾਈ ਸਕੂਲ ਨੂੰ ਅੱਪਗ੍ਰੇਡ ਕਰਕੇ ਸੀਨੀਅਰ ਸੈਕੰਡਰੀ ਸਕੂਲ ਬਣਾਏ ਜਾਣ 'ਤੇ ਇਲਾਕੇ ਦੇ ਪੰਚਾਂ-ਸਰਪੰਚਾਂ ਤੇ ਮੁਹਤਬਰਾਂ ਵਲੋਂ ਹਲਕਾ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ...

ਪੂਰੀ ਖ਼ਬਰ »

ਮਾਰਕਫੈੱਡ ਐਗਰੋ ਕੈਮੀਕਲਜ਼ ਮੁਹਾਲੀ ਵਿਖੇ ਉਤਸ਼ਾਹ ਨਾਲ ਮਨਾਈ ਧੀਆਂ ਦੀ ਲੋਹੜੀ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਮਾਰਕਫੈੱਡ ਐਗਰੋ ਕੈਮੀਕਲਜ਼ ਦੇ ਸਮੁੱਚੇ ਸਟਾਫ਼ ਤੇ ਲੇਬਰ ਵਰਕਰਾਂ ਵਲੋਂ ਧੀਆਂ ਦੀ ਲੋਹੜੀ ਉਤਸ਼ਾਹ ਨਾਲ ਮਨਾਈ ਗਈ | ਇਸ ਮੌਕੇ ਜਿਥੇ ਲੋਹੜੀ ਨੂੰ ਮੁਖ ਰੱਖਦਿਆਂ ਭੂੰਗਾ ਬਾਲਿਆ ਗਿਆ, ਉਥੇ ਹੀ ਲੋਹੜੀ ਨਾਲ ਸੰਬੰਧਿਤ ਗੀਤ ...

ਪੂਰੀ ਖ਼ਬਰ »

ਫਰੂਡਨਬਰਗ ਨੋਕ ਮਜ਼ਦੂਰ ਯੂਨੀਅਨ ਦਾ ਧਰਨਾ ਜਾਰੀ

ਐੱਸ. ਏ. ਐੱਸ. ਨਗਰ, 13 ਜਨਵਰੀ (ਕੇ. ਐੱਸ. ਰਾਣਾ)-ਫਰੂਡਨਬਰਗ ਨੋਕ ਮਜ਼ਦੂਰ ਯੂਨੀਅਨ ਏਟਕ ਪਿੰਡ ਬਾਸਮਾਂ ਵਲੋਂ ਆਪਣੀ ਯੂਨੀਅਨ ਦੀ ਰਜਿਸਟ੍ਰੇਸ਼ਨ ਤੇ ਠੇਕੇਦਾਰੀ ਪ੍ਰਥਾ ਨੂੰ ਖ਼ਤਮ ਕਰਵਾਉਣ ਦੀ ਮੰਗ ਨੂੰ ਲੈ ਕੇ ਲੇਬਰ ਕਮਿਸ਼ਨਰ ਪੰਜਾਬ ਦੇ ਦਫ਼ਤਰ ਦੇ ਬਾਹਰ ਦਿੱਤਾ ਜਾ ...

ਪੂਰੀ ਖ਼ਬਰ »

ਮਾਘੀ ਮੇਲੇ ਦੇ ਦੂਜੇ ਦਿਨ ਵੀ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਭਰੀਆਂ ਹਾਜ਼ਰੀਆਂ

ਪੁਰਖਾਲੀ, 13 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)-ਬਿੰਦਰਖ ਵਿਖੇ ਬਾਬਾ ਅਮਰਨਾਥ ਦੀ ਯਾਦ ਨੂੰ ਮਨਾਏ ਜਾ ਰਹੇ ਮਾਘੀ ਮੇਲੇ ਦੇ ਦੂਜੇ ਦਿਨ ਵੀ ਸੰਗਤਾਂ ਵਲੋਂ ਵੱਧ ਚੜ੍ਹ ਕੇ ਗੁਰਦੁਆਰਾ ਸਾਹਿਬ ਮੱਥਾ ਟੇਕਿਆ | ਇਸ ਮੌਕੇ ਭਾਈ ਮਲਕੀਤ ਸਿੰਘ ਪਪਰਾਲੀ, ਰਣਜੀਤ ਸਿੰਘ ਰਾਣਾ ...

ਪੂਰੀ ਖ਼ਬਰ »

ਚੰਨੀ ਸਰਕਾਰ ਨੇ ਵੀ ਸਾਡੇ ਨਾਲ ਵਾਅਦਾ ਖ਼ਿਲਾਫ਼ੀ ਕੀਤੀ-ਹੋਮਗਾਰਡ ਵੈੱਲਫੇਅਰ ਐਸੋਸੀਏਸ਼ਨ

ਰੂਪਨਗਰ, 13 ਜਨਵਰੀ (ਸਤਨਾਮ ਸਿੰਘ ਸੱਤੀ)-ਪੰਜਾਬ ਹੋਮਗਾਰਡਜ਼ ਐਸੋਸੀਏਸ਼ਨ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿਰੁੱਧ 12500 ਹੋਮਗਾਰਡ ਜਵਾਨਾਂ ਦੇ ਪਰਿਵਾਰਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਤੇ ਉਨ੍ਹਾਂ ਚੰਨੀ ਸਰਕਾਰ ਤੇ ...

ਪੂਰੀ ਖ਼ਬਰ »

ਵੇਰਕਾ ਡਾਇਰੈਕਟਰ ਵਲੋਂ ਮੁਆਵਜ਼ਾ ਰਾਸ਼ੀ ਦਾ ਚੈੱਕ ਕੀਤਾ ਪ੍ਰਦਾਨ

ਨੂਰਪੁਰ ਬੇਦੀ, 13 ਜਨਵਰੀ (ਢੀਂਡਸਾ)-ਮਿਲਕ ਪਲਾਂਟ ਮੁਹਾਲੀ ਦੇ ਡਾਇਰੈਕਟਰ ਸੁਰਜੀਤ ਸਿੰਘ ਕਾਹਲੋਂ ਵਲੋਂ 40 ਹਜ਼ਾਰ ਰਾਸ਼ੀ ਦਾ ਮੁਆਵਜ਼ਾ ਚੈੱਕ ਵੇਰਕਾ ਦੀ ਤਰਫ਼ੋਂ ਪੀੜਤ ਕਿਸਾਨ ਨੂੰ ਦਿੱਤਾ ਗਿਆ | ਜਾਣਕਾਰੀ ਦਿੰਦਿਆਂ ਡਾਇਰੈਕਟਰ ਸੁਰਜੀਤ ਕਾਹਲੋਂ ਤੇ ਡਿਪਟੀ ...

ਪੂਰੀ ਖ਼ਬਰ »

ਹਲਕਾ ਰੂਪਨਗਰ ਦੇ ਹਰੇਕ ਖੇਤਰ 'ਚ 'ਆਪ' ਨਾਲ ਵੱਡੀ ਗਿਣਤੀ 'ਚ ਲੋਕ ਜੁੜ ਰਹੇ-ਚੱਢਾ

ਘਨੌਲੀ, 13 ਜਨਵਰੀ (ਜਸਵੀਰ ਸਿੰਘ ਸੈਣੀ)-ਹਲਕਾ ਰੂਪਨਗਰ ਦੇ ਹਰੇਕ ਖੇਤਰ 'ਚ ਆਮ ਆਦਮੀ ਪਾਰਟੀ ਨਾਲ ਵੱਡੀ ਗਿਣਤੀ 'ਚ ਲੋਕ ਜੁੜ ਰਹੇ ਨੇ | ਇਹ ਪ੍ਰਗਟਾਵਾ ਘਨੌਲੀ ਵਿਖੇ ਨੌਜਵਾਨਾਂ ਨੇ ਐਡਵੋਕੇਟ ਦਿਨੇਸ਼ ਚੱਢਾ ਨੇ ਕੀਤਾ | ਇਸ ਮੌਕੇ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ...

ਪੂਰੀ ਖ਼ਬਰ »

ਬਾਬਾ ਗਾਜੀ ਦਾਸ ਕਲੱਬ ਵਲੋਂ ਠੌਣਾ ਵਿਖੇ ਲੋੜਵੰਦ ਪਰਿਵਾਰ ਦੀ ਕੀਤੀ ਆਰਥਿਕ ਮਦਦ

ਪੁਰਖਾਲੀ, 13 ਜਨਵਰੀ (ਬੰਟੀ)-ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ ਚੱਕਲਾਂ ਵਲੋਂ ਪਿੰਡ ਠੌਣਾ ਵਿਖੇ ਇਕ ਲੋੜਵੰਦ ਪਰਿਵਾਰ ਦੀ ਮਦਦ ਕੀਤੀ | ਇਸ ਸੰਬੰਧੀ ਪਿੰਡ ਠੌਣਾ ਦੇ ਸੁਖਵਿੰਦਰ ਸਿੰਘ ਤੇ ਕੁਲਦੀਪ ਕੌਰ ਨੇ ਆਪਣੇ ਨੌਜਵਾਨ ਪੁੱਤਰ ਲਵਪ੍ਰੀਤ ਸਿੰਘ ਦੇ ਇਲਾਜ ਲਈ ਬਾਬਾ ...

ਪੂਰੀ ਖ਼ਬਰ »

ਮਿਲਕ ਪਲਾਂਟ ਵਲੋਂ ਮੱਝ ਦੇ ਦੁੱਧ ਦਾ ਰੇਟ 2 ਤੇ ਗਾਂ ਦਾ 1 ਰੁਪਏ ਘਟਾਉਣ 'ਤੇ ਪਸ਼ੂ ਪਾਲਕ ਨਿਰਾਸ਼

ਕਾਹਨਪੁਰ ਖੂਹੀ, 13 ਜਨਵਰੀ (ਗੁਰਬੀਰ ਸਿੰਘ ਵਾਲੀਆ)-ਵੇਰਕਾ ਮਿਲਕ ਪਲਾਂਟ ਮੋਹਾਲੀ ਵਲੋਂ ਮੱਝਾਂ ਦੇ ਦੁੱਧ ਦਾ ਰੇਟ 2 ਰੁਪਏ ਜਦ ਕਿ ਗਾਵਾਂ ਦੇ ਦੁੱਧ ਦਾ ਰੇਟ 1 ਰੁਪਏ ਪ੍ਰਤੀ ਲੀਟਰ ਘੱਟ ਕੀਤੇ ਗਏ ਹਨ ਜਿਸ ਨੂੰ ਲੈ ਕੇ ਪਸ਼ੂ ਪਾਲਕਾਂ 'ਚ ਭਾਰੀ ਚਿੰਤਾ ਪਾਈ ਜਾ ਰਹੀ ਹੈ | ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਪੁਰਖਾਲੀ, 13 ਜਨਵਰੀ (ਬੰਟੀ)-ਪੁਲਿਸ ਚੌਕੀ ਪੁਰਖਾਲੀ ਦੀ ਟੀਮ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਦੀਆਂ 12 ਬੋਤਲਾਂ ਸਮੇਤ ਕਾਬੂ ਕੀਤਾ ਹੈ | ਇਸ ਸੰਬੰਧੀ ਚੌਕੀ ਇੰਚਾਰਜ ਲੇਖਾ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX