ਤਾਜਾ ਖ਼ਬਰਾਂ


ਰਾਸ਼ਟਰੀ ਵੋਟਰ ਦਿਵਸ 'ਤੇ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਦਿੱਤਾ ਇਹ ਬਿਆਨ
. . .  17 minutes ago
ਨਵੀਂ ਦਿੱਲੀ, 25 ਜਨਵਰੀ - ਰਾਸ਼ਟਰੀ ਵੋਟਰ ਦਿਵਸ 'ਤੇ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਦਾ ਕਹਿਣਾ ਹੈ ਕਿ ਵੋਟ ਦਾ ਅਧਿਕਾਰ ਭਾਰਤ ਦੇ ਹਰ ਬਾਲਗ ਨਾਗਰਿਕ ਨੂੰ ਉਸੇ ਸਮੇਂ ਦਿੱਤਾ ਗਿਆ ਸੀ ਜਦੋਂ ਭਾਰਤ ਨੇ ਆਪਣੀ ਆਜ਼ਾਦੀ...
ਆਰ.ਪੀ.ਐਨ. ਸਿੰਘ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  26 minutes ago
ਨਵੀਂ ਦਿੱਲੀ, 25 ਜਨਵਰੀ- ਕਾਂਗਰਸ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਆਰ.ਪੀ.ਐਨ. ਸਿੰਘ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ...
ਤਹਿਸੀਲ ਕੰਪਲੈਕਸ ਤਪਾ ਵਿਖੇ ਨਾਮਜ਼ਦਗੀਆਂ ਕਾਰਨ ਆਈ.ਟੀ.ਬੀ.ਪੀ. ਫੋਰਸ ਅਤੇ ਪੰਜਾਬ ਪੁਲਿਸ ਦਾ ਲੱਗਿਆ ਪਹਿਰਾ
. . .  42 minutes ago
ਤਪਾ ਮੰਡੀ, 25 ਜਨਵਰੀ (ਪ੍ਰਵੀਨ ਗਰਗ)- ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅਮਲ ਅੱਜ ਸ਼ੁਰੂ ਹੋ ਗਿਆ ਹੈ, ਜਿਸ ਸੰਬੰਧੀ ਤਹਿਸੀਲ ਕੰਪਲੈਕਸ ਵਿਖੇ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰ ਦਿੱਤੇ ਗਏ ਹਨ। ਜਦ ਪੱਤਰਕਾਰਾਂ ਦੀ...
ਸ਼੍ਰੋਮਣੀ ਅਕਾਲੀ ਦਲ ਬਸਪਾ ਚੋਣਾਂ ਵਿਚ ਬਹੁਮਤ ਹਾਸਲ ਕਰੇਗਾ -ਸੁਖਬੀਰ ਸਿੰਘ ਬਾਦਲ
. . .  57 minutes ago
ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਅੱਜ ਸੂਬੇ ਭਰ ਵਿਚ ਅਕਾਲੀ ਬਸਪਾ ਗੱਠਜੋੜ ਦੀ ਲਹਿਰ ਹੈ ਅਤੇ ਗੱਠਜੋੜ 80 ਤੋਂ ਵੱਧ ਸੀਟਾਂ ਲੈ ਕੇ ਸਰਕਾਰ ਬਣਾਏਗਾ...
27 ਜਨਵਰੀ ਨੂੰ ਜਲੰਧਰ ਆਉਣਗੇ ਰਾਹੁਲ ਗਾਂਧੀ
. . .  about 1 hour ago
ਜਲੰਧਰ, 25 ਜਨਵਰੀ (ਵਿਕਰਮਜੀਤ ਸਿੰਘ ਮਾਨ)-ਕਾਂਗਰਸੀ ਆਗੂ ਰਾਹੁਲ ਗਾਂਧੀ 27 ਜਨਵਰੀ ਨੂੰ ਜਲੰਧਰ ਆਉਣਗੇ ਅਤੇ ਉੱਥੇ ਹੀ ਵਰਕਰਾਂ ਨੂੰ ਵਰਚੂਅਲ ਤਰੀਕੇ ਰਾਹੀਂ ਸੰਬੋਧਨ...
ਬਲਬੀਰ ਸਿੰਘ ਰਾਜੇਵਾਲ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਸਮਰਥਕਾਂ ਨੂੰ ਬਣਾ ਰਹੇ ਹਨ ਉਮੀਦਵਾਰ - ਸਾਂਝਾ ਪੰਜਾਬ ਮੋਰਚਾ
. . .  about 1 hour ago
ਚੰਡੀਗੜ੍ਹ, 25 ਜਨਵਰੀ - ਚੰਡੀਗੜ੍ਹ ਪ੍ਰੈੱਸ ਕਲੱਬ 'ਚ ਜਾਣਕਾਰੀ ਦਿੰਦਿਆਂ 'ਸਾਂਝਾ ਪੰਜਾਬ ਮੋਰਚਾ' ਦੇ ਪ੍ਰਧਾਨ ਕੁਲਦੀਪ ਸਿੰਘ ਈਸਾਪੁਰੀ, ਰੇਸ਼ਮ ਸਿੰਘ ਕਾਹਲੋਂ ਅਤੇ ਕਰਮਵੀਰ ਸਿੰਘ ਲਾਲੀ ਨੇ ਦੱਸਿਆ ਕਿ ਬਲਬੀਰ ਸਿੰਘ ਰਾਜੇਵਾਲ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ...
ਪੰਜਾਬ ਵਿਧਾਨ ਸਭਾ ਚੋਣਾਂ ਲਈ ਨੋਟੀਫ਼ਿਕੇਸ਼ਨ ਹੋਇਆ ਜਾਰੀ
. . .  about 1 hour ago
ਅਜਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਧਾਨ ਸਭਾ ਦੀਆਂ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਨੋਟੀਫ਼ਿਕੇਸ਼ਨ ਜਾਰੀ ਹੋ ਚੁੱਕਾ ਹੈ, ਜਿਸ ਤੋਂ ਤੁਰੰਤ ਬਾਅਦ ਪੰਜਾਬ ਅੰਦਰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ...
ਸਾਡੀ ਚੋਣ ਕਮਿਸ਼ਨ ਅਤੇ ਚੋਣ ਪ੍ਰਕਿਰਿਆ ਨੇ ਵੱਖ-ਵੱਖ ਦੇਸ਼ਾਂ ਲਈ ਇਕ ਮਾਪਦੰਡ ਕੀਤਾ ਹੈ ਤੈਅ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 25 ਜਨਵਰੀ - ਨਮੋ ਐਪ ਰਾਹੀਂ ਗੁਜਰਾਤ ਤੋਂ ਪੇਜ ਸੰਮਤੀ ਦੇ ਮੈਂਬਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਦਾ ਕਹਿਣਾ ਸੀ ਕਿ ਭਾਰਤ ਉਨ੍ਹਾਂ ਦੇਸ਼ਾਂ ਵਿਚੋਂ ਇਕ ਹੈ ਜਿੱਥੇ ਚੋਣ ਕਮਿਸ਼ਨ ਲੋਕਾਂ ਨੂੰ ਨੋਟਿਸ ਜਾਰੀ ਕਰ ਸਕਦਾ ਹੈ
ਸੁਪਰੀਮ ਕੋਰਟ ਨੇ ਕੇਂਦਰ ਅਤੇ ਭਾਰਤ ਦੇ ਚੋਣ ਕਮਿਸ਼ਨ ਨੂੰ ਨੋਟਿਸ ਕੀਤਾ ਜਾਰੀ
. . .  about 1 hour ago
ਨਵੀਂ ਦਿੱਲੀ, 25 ਜਨਵਰੀ - ਸੁਪਰੀਮ ਕੋਰਟ ਨੇ ਕੇਂਦਰ ਅਤੇ ਭਾਰਤ ਦੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰਕੇ ਚੋਣ ਨਿਸ਼ਾਨ ਜ਼ਬਤ ਕਰਨ ਅਤੇ ਜਨਤਕ ਫ਼ੰਡਾਂ ਤੋਂ ਗੈਰ ਤਰਕਹੀਣ ਮੁਫ਼ਤ ਵੰਡਣ ਦਾ ਵਾਅਦਾ ਕਰਨ ਵਾਲੀਆਂ ਰਾਜਨੀਤਿਕ ...
ਜੇ.ਪੀ. ਨੱਡਾ ਅਤੇ ਹੋਰ ਭਾਜਪਾ ਆਗੂ ਸੀ.ਈ.ਸੀ. ਦੀ ਬੈਠਕ ਲਈ ਪਹੁੰਚੇ ਪਾਰਟੀ ਹੈੱਡਕੁਆਰਟਰ
. . .  about 1 hour ago
ਨਵੀਂ ਦਿੱਲੀ, 25 ਜਨਵਰੀ - ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਭਾਜਪਾ ਆਗੂ ਸੀ.ਈ.ਸੀ. ਦੀ ਮੀਟਿੰਗ ਲਈ ਪਾਰਟੀ ਹੈੱਡਕੁਆਰਟਰ ਪੁੱਜੇ ...
ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਸਥਿਤ ਘਰ ਵਿਖੇ ਪੁਲਿਸ ਨੇ ਕੀਤੀ ਰੇਡ
. . .  about 2 hours ago
ਅੰਮ੍ਰਿਤਸਰ, 25 ਜਨਵਰੀ - ਜ਼ਮਾਨਤ ਅਰਜ਼ੀ ਖ਼ਾਰਜ ਹੋਣ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਸਥਿਤ ਘਰ ਵਿਖੇ ਰੇਡ...
ਪਟਿਆਲਾ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨਿੰਦਣਯੋਗ - ਨਵਜੋਤ ਸਿੱਧੂ
. . .  about 2 hours ago
ਚੰਡੀਗੜ੍ਹ, 25 ਜਨਵਰੀ - ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ ਕਿ ਉਹ ਮੈਨੀਫੈਸਟੋ 'ਤੇ ਚਰਚਾ ਲਈ ਜਲੰਧਰ ਵਿਖੇ ਪ੍ਰਤਾਪ ਬਾਜਵਾ, ਜੈਵੀਰ ਸ਼ੇਰਗਿੱਲ ਅਤੇ ਹੋਰਾਂ ਨੂੰ ਮਿਲਣਗੇ ਅਤੇ ਪੰਜਾਬ ਮਾਡਲ ਬਾਰੇ ਚਰਚਾ ...
ਭਾਰੀ ਧੁੰਦ ਅਤੇ ਠੰਢ ਨੇ ਲੋਕਾਂ ਦਾ ਕੀਤਾ ਬੁਰਾ ਹਾਲ
. . .  about 3 hours ago
ਓਠੀਆਂ, 25 ਜਨਵਰੀ(ਗੁਰਵਿੰਦਰ ਸਿੰਘ ਛੀਨਾ) ਪੰਜਾਬ ਵਿਚ ਅੱਜ ਪਈ ਭਾਰੀ ਧੁੰਦ ਅਤੇ ਠੰਢ ਕਾਰਨ ਰੋਜ਼ ਤਰਾਂ ਕੰਮਾਂ 'ਤੇ ਜਾਣ ਵਾਲੇ ਲੋਕ ਬਹੁਤ ਪ੍ਰੇਸ਼ਾਨ ਹੋ ਰਹੇ ਹਨ । ਭਾਰੀ ਧੁੰਦ ਕਾਰਨ ਕਿਸੇ ਦੁਰਘਟਨਾ ਦੇ ਬਚਾਅ ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,55,874 ਨਵੇਂ ਮਾਮਲੇ, 614 ਮੌਤਾਂ
. . .  about 4 hours ago
ਨਵੀਂ ਦਿੱਲੀ, 25 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,55,874 ਨਵੇਂ ਮਾਮਲੇ....
ਮਹਾਰਾਸ਼ਟਰ: ਪੁਲ ਤੋਂ ਕਾਰ ਡਿੱਗਣ ਕਾਰਨ ਭਾਜਪਾ ਵਿਧਾਇਕ ਦੇ ਪੁੱਤਰ ਸਮੇਤ 7 ਵਿਦਿਆਰਥੀਆਂ ਦੀ ਮੌਤ
. . .  about 3 hours ago
ਮਹਾਰਾਸ਼ਟਰ, 25 ਜਨਵਰੀ - ਬੀਤੀ ਰਾਤ 11.30 ਵਜੇ ਦੇ ਕਰੀਬ ਸੇਲਸੁਰਾ ਨੇੜੇ ਪੁਲ ਤੋਂ ਕਾਰ ਡਿੱਗਣ ਕਾਰਨ ਭਾਜਪਾ ਵਿਧਾਇਕ ਵਿਜੇ ਰਿਹਾਂਗਦਾਲੇ ਦੇ ਪੁੱਤਰ ਅਵਿਸ਼ਕਾਰ ...
ਅੱਜ 11 ਵਜੇ ਪ੍ਰਧਾਨ ਮੰਤਰੀ ਮੋਦੀ ਨਮੋ ਐਪ 'ਤੇ ਭਾਜਪਾ ਵਰਕਰਾਂ ਨਾਲ ਗੱਲਬਾਤ ਕਰਨਗੇ
. . .  about 4 hours ago
ਨਵੀਂ ਦਿੱਲੀ, 25 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 11 ਵਜੇ ਨਮੋ ਐਪ 'ਤੇ ਦੇਸ਼ ਭਰ ਦੇ ਭਾਜਪਾ ਵਰਕਰਾਂ ਨਾਲ...
ਨਾਸਾ ਦਾ ਜੇਮਜ਼ ਵੈੱਬ ਸਪੇਸ ਟੈਲੀਸਕੋਪ ਧਰਤੀ ਤੋਂ 1 ਮਿਲੀਅਨ ਮੀਲ ਦੂਰ ਆਪਣੀ ਅੰਤਿਮ ਮੰਜ਼ਿਲ 'ਤੇ ਪਹੁੰਚਿਆ
. . .  about 4 hours ago
ਵਾਸ਼ਿੰਗਟਨ, 25 ਜਨਵਰੀ - ਨਾਸਾ ਦਾ ਜੇਮਜ਼ ਵੈੱਬ ਸਪੇਸ ਟੈਲੀਸਕੋਪ ਧਰਤੀ ਤੋਂ 1 ਮਿਲੀਅਨ ਮੀਲ ਦੂਰ ਆਪਣੀ ਅੰਤਿਮ ਮੰਜ਼ਿਲ....
20 ਫਰਵਰੀ ਨੂੰ ਹੋਣ ਵਾਲੀਆਂ ਵੋਟਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਅੱਜ ਤੋਂ ਹੋਵੇਗੀ ਸ਼ੁਰੂ
. . .  about 4 hours ago
ਅਜਨਾਲਾ,25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ )-ਭਾਰਤ ਦੇ ਮੁੱਖ ਚੋਣ ਕਮਿਸ਼ਨ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਲੀਕੇ ਪ੍ਰੋਗਰਾਮ ਤਹਿਤ ਅੱਜ ਨੋਟੀਫ਼ਿਕੇਸ਼ਨ ਜਾਰੀ....
ਉੱਘੇ ਪੰਜਾਬੀ ਗੀਤਕਾਰ ਦੇਵ ਥਰੀਕਿਆਂ ਵਾਲੇ ਨਹੀਂ ਰਹੇ, ਅੰਤਿਮ ਸੰਸਕਾਰ ਪਿੰਡ ਥਰੀਕੇ ਵਿਖੇ ਦੁਪਹਿਰ 2 ਵਜੇ ਕੀਤਾ ਜਾਵੇਗਾ
. . .  about 3 hours ago
ਇਯਾਲੀ/ਥਰੀਕੇ, 25 ਜਨਵਰੀ (ਮਨਜੀਤ ਸਿੰਘ ਥਰੀਕੇ)- ਉੱਘੇ ਪੰਜਾਬੀ ਗੀਤਕਾਰ ਦੇਵ ਥਰੀਕਿਆਂ ਵਾਲੇ ਦਾ ਅੱਜ ਤੜਕੇ 2:30 ਵਜੇ ਦਿਹਾਂਤ ਹੋ ਗਿਆ।....
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਪਾਕਿਸਤਾਨ ਸਰਕਾਰ ਨੇ ਭਾਰਤੀ 20 ਮਛੇਰੇ ਕੀਤੇ ਰਿਹਾਅ
. . .  1 day ago
ਅਟਾਰੀ ,24 ਜਨਵਰੀ ( ਗੁਰਦੀਪ ਸਿੰਘ ਅਟਾਰੀ )-ਪਾਕਿਸਤਾਨ ਸਰਕਾਰ ਨੇ 20 ਭਾਰਤੀ ਮਛੇਰਿਆਂ ਨੂੰ ਦੇਰ ਸ਼ਾਮ ਰਿਹਾਅ ਕਰ ਦਿੱਤਾ ਹੈ । ਮਛੇਰੇ ਗੁਜਰਾਤ ਨਾਲ ਸਬੰਧਤ ਹਨ ਅਤੇ ਉਹ ਮੱਛੀਆਂ ਫੜਦੇ ਸਮੇਂ ਪਾਕਿਸਤਾਨ ...
ਸ. ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ਵਿਚੋਂ ਛੁੱਟੀ ਮਿਲੀ
. . .  1 day ago
ਲੁਧਿਆਣਾ ,24 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਪੰਜ ਦਿਨ ਬਾਅਦ ਦਿਆਨੰਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ...
ਸ.ਪਾ. ਨੇ ਯੂ.ਪੀ. ਵਿਚ ਉਮੀਦਵਾਰਾਂ ਦੀ ਨਵੀਂ ਸੂਚੀ ਕੀਤੀ ਜਾਰੀ , ਅਖਿਲੇਸ਼ ਯਾਦਵ ਸਮੇਤ 149 ਦੇ ਨਾਮ
. . .  1 day ago
ਜੰਮੂ-ਕਸ਼ਮੀਰ 'ਚ ਏ.ਕੇ.-47 ਰਾਈਫਲਾਂ, ਪਿਸਤੌਲ, ਗ੍ਰਨੇਡ ਅਤੇ 17.3 ਕਿਲੋਗ੍ਰਾਮ ਨਸ਼ੀਲੇ ਪਦਾਰਥ ਬਰਾਮਦ
. . .  1 day ago
ਜੰਮੂ, 24 ਜਨਵਰੀ - ਸੀਮਾ ਸੁਰੱਖਿਆ ਬਲ ਨੇ ਕਿਹਾ ਕਿ ਉਸ ਨੇ ਜੰਮੂ-ਕਸ਼ਮੀਰ ਵਿਚ ਵੱਖ-ਵੱਖ ਅਪਰੇਸ਼ਨਾਂ ਦੌਰਾਨ ਤਿੰਨ ਏ.ਕੇ.-47 ਰਾਈਫ਼ਲਾਂ, ਛੇ 9 ਐਮ.ਐਮ. ਪਿਸਤੌਲ, 1071 ਰੌਂਦ ਗੋਲਾ ਬਾਰੂਦ, 20 ਹੈਂਡ ਗ੍ਰਨੇਡ, ਦੋ ਆਈ.ਈ.ਡੀ. ...
ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਰ 'ਚ ਬੇਅਦਬੀ, ਮੌਕੇ ‘ਤੇ ਫੜਿਆ ਸ਼ਖਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮਾਘ ਸੰਮਤ 553
ਿਵਚਾਰ ਪ੍ਰਵਾਹ: ਜਮਹੂਰੀਅਤ ਦਾ ਅਰਥ ਸੰਵਾਦ ਰਾਹੀਂ ਸਰਕਾਰ ਚਲਾਉਣਾ ਹੈ ਪਰ ਇਹ ਤਾਂ ਹੀ ਅਸਰਦਾਰ ਹੋ ਸਕਦੀ ਹੈ ਜੇ ਸ਼ੋਰ-ਸ਼ਰਾਬਾ ਨਾ ਹੋਵੇ। -ਕਲੇਮੈਂਟ ਐਟਲੇ

ਬਰਨਾਲਾ

ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਸਕੂਲਾਂ ਵਲੋਂ ਲੋਹੜੀ ਦਾ ਤਿਉਹਾਰ ਮਨਾਇਆ

ਬਰਨਾਲਾ, 13 ਜਨਵਰੀ (ਅਸ਼ੋਕ ਭਾਰਤੀ)-ਜੈ ਵਾਟਿਕਾ ਪਬਲਿਕ ਸਕੂਲ ਬਰਨਾਲਾ ਵਿਖੇ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਅਧਿਆਪਕਾਂ ਨੇ ਆਨਲਾਈਨ ਪ੍ਰਾਰਥਨਾ ਸਭਾ ਰਾਹੀਂ ਬੱਚਿਆਂ ਨੂੰ ਲੋਹੜੀ ਦੀ ਵਧਾਈ ਦਿੱਤੀ | ਇਸ ਮੌਕੇ ਇਕ ਵਿਸ਼ੇਸ਼ ਆਨਲਾਈਨ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਸਕੂਲ ਦੀ ਅਧਿਆਪਕਾ ਸ੍ਰੀਮਤੀ ਸੁਮਨ ਨੇ ਇਕ ਵੀਡੀਓ ਰਾਹੀਂ ਬੱਚਿਆਂ ਨੂੰ ਲੋਹੜੀ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ | ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਰਿੰਕੀ ਚੱਕਰਵਰਤੀ ਸਿੰਘ ਨੇ ਬੱਚਿਆਂ ਨੂੰ ਲੋਹੜੀ ਦੀ ਵਧਾਈ ਦਿੰਦੇ ਹੋਏ ਆਪਣੇ ਅੰਦਰੋਂ ਮਾੜੀਆਂ ਸੋਚਾਂ ਨੂੰ ਦੂਰ ਕਰਨ ਦਾ ਉਪਦੇਸ਼ ਦਿੱਤਾ |
ਬਰਨਾਲਾ, (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਲੋਹੜੀ ਦਾ ਤਿਉਹਾਰ ਆਨਲਈਨ ਮਨਾਇਆ ਗਿਆ | ਇਸ ਸਮਾਗਮ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪ੍ਰਮੋਦ ਅਰੋੜਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਤੇ ਸਕੂਲ ਸਟਾਫ਼ ਨੂੰ ਲੋਹੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਤੇ ਵਧਾਈ ਦਿੱਤੀ | ਆਨਲਾਈਨ ਤਰੀਕੇ ਨਾਲ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਇਸ ਮੌਕੇ ਸਕੂਲ ਸਟਾਫ਼ ਹਾਜ਼ਰ ਸੀ |
ਬਰਨਾਲਾ, (ਅਸ਼ੋਕ ਭਾਰਤੀ)-ਆਰੀਆਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਆਨਲਾਈਨ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਗੀਤ, ਸੰਗੀਤ ਪੇਸ਼ ਕੀਤਾ | ਪਿ੍ੰਸੀਪਲ ਸ਼ਸ਼ੀਕਾਂਤ ਮਿਸਰਾ, ਕੁਆਰਡੀਨੇਟਰ ਸ੍ਰੀਮਤੀ ਜੈਸਮੀਨ ਪੁਰੀ ਨੇ ਵਿਦਿਆਰਥੀਆਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਲੋਹੜੀ ਦਾ ਤਿਉਹਾਰ ਸਾਡੇ ਅੰਦਰ ਨਵੀਂ ਊਰਜਾ ਦਾ ਵਿਕਾਸ ਕਰਦਾ ਹੈ |
ਮਹਿਲ ਕਲਾਂ, (ਤਰਸੇਮ ਸਿੰਘ ਗਹਿਲ)-ਉੱਘੀ ਵਿੱਦਿਅਕ ਸੰਸਥਾ ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਵਿਖੇ ਸਕੂਲ ਪਿ੍ੰਸੀਪਲ ਪ੍ਰਦੀਪ ਕੌਰ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਸਮੂਹ ਸਕੂਲ ਸਟਾਫ਼ ਤੇ ਪ੍ਰਬੰਧਕ ਕਮੇਟੀ ਵਲੋਂ ਮਨਾਇਆ ਗਿਆ | ਇਸ ਸਮੇਂ ਸਕੂਲ ਪਿ੍ੰਸੀਪਲ ਪ੍ਰਦੀਪ ਕੌਰ ਨੇ ਸਮੂਹ ਸਕੂਲ ਸਟਾਫ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਹੜੀ ਦਾ ਤਿਉਹਾਰ ਸਾਡੇ ਸਾਰਿਆਂ ਲਈ ਨਵੀਆਂ ਉਮੀਦਾਂ ਤੇ ਖ਼ੁਸ਼ੀਆਂ ਲੈ ਕੇ ਆਵੇ | ਇਸ ਸਮੇਂ ਸਕੂਲ ਵਿਦਿਆਰਥੀਆਂ ਵਲੋਂ ਆਨਲਾਈਨ ਗਤੀਵਿਧੀਆਂ ਵਿਚ ਵੀ ਹਿੱਸਾ ਲਿਆ | ਇਸ ਮੌਕੇ ਡਾ: ਤਪਿੰਦਰ ਸਿੰਘ ਗਰੇਵਾਲ, ਵਿਜੈ ਗਰਗ ਬਰਨਾਲਾ ਆਦਿ ਤੋਂ ਇਲਾਵਾ ਸਮੂਹ ਸਕੂਲ ਸਟਾਫ਼ ਹਾਜ਼ਰ ਸੀ |
ਰੂੜੇਕੇ ਕਲਾਂ, (ਗੁਰਪ੍ਰੀਤ ਸਿੰਘ ਕਾਹਨੇਕੇ)-ਇੰਟਰਨੈਸ਼ਨਲ ਪੱਧਰ ਦੀ ਪੜ੍ਹਾਈ ਕਰਵਾ ਰਹੀ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋਂ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ਅਮਰਜੀਤ ਕੌਰ ਬਬਲੀ ਖੀਪਲ ਦੀ ਅਗਵਾਈ ਵਿਚ ਸੰਸਥਾ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸਾਂਝੇ ਤੌਰ ਤੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਸੰਸਥਾ ਦੇ ਵਿਦਿਆਰਥੀਆਂ ਦੇ ਕਵਿਤਾ, ਭਾਸ਼ਣ, ਚਾਰਟ ਮੁਕਾਬਲੇ ਕਰਵਾਏ ਗਏ | ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਨੇ ਵਿਦਿਆਰਥੀਆਂ ਨੂੰ ਆਨਲਾਈਨ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਦਾ ਸਮੁੱਚਾ ਜਨ ਜੀਵਨ ਤਿਉਹਾਰਾਂ ਨਾਲ ਜੁੜਿਆ ਹੋਇਆ ਹੈ | ਭਾਰਤ ਅਤੇ ਪੰਜਾਬ ਵਿਚ ਮਨਾਏ ਜਾਂਦੇ ਤਿਉਹਾਰ ਆਪਸੀ ਗੂੜ੍ਹੀ ਭਾਈਚਾਰਕ ਸਾਂਝ ਬਣਾ ਕੇ ਰੱਖਦੇ ਹਨ | ਲੋਹੜੀ ਦਾ ਤਿਉਹਾਰ ਮਾਘੀ ਦੇ ਮਹੀਨੇ ਦੀ ਸ਼ੁਰੂਆਤ ਤੋਂ ਇਕ ਦਿਨ ਪਹਿਲਾ ਮਨਾਇਆ ਜਾਂਦਾ ਹੈ | ਇਸ ਦਿਨ ਤਿਲ ਤੇ ਰਿਉੜੀਆਂ ਵੰਡਣ ਕਰ ਕੇ ਪਹਿਲੇ ਸਮੇਂ ਇਸ ਤਿਉਹਾਰ ਦਾ ਨਾਮ ਤਿਲੋੜੀ ਸੀ | ਜੋ ਬਾਅਦ ਵਿਚ ਲੋਹੜੀ ਬਣ ਗਿਆ | ਪੁਰਾਤਨ ਗਾਥਾ ਅਨੁਸਾਰ ਇਸ ਤਿਉਹਾਰ ਦਾ ਸਬੰਧ ਇਕ ਭੱਟੀ ਸਰਦਾਰ ਦੁੱਲੇ ਨਾਲ ਵੀ ਹੈ | ਇਸ ਮੌਕੇ ਸੰਸਥਾ ਦੇ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ |
ਰੂੜੇਕੇ ਕਲਾਂ, (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ ਜੀ, ਐਮ.ਡੀ. ਮੈਡਮ ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਸੰਸਥਾ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਸੰਸਥਾ ਦੇ ਵਿਦਿਆਰਥੀਆਂ ਦੇ ਆਨਲਾਈਨ ਗੀਤ, ਕਵਿਤਾ, ਚਾਰਟ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਸੰਤ ਚਰਨਪੁਰੀ ਜੀ ਨੇ ਕਿਹਾ ਕਿ ਭਾਰਤ ਦੇ ਤਿਉਹਾਰ ਖ਼ੁਸ਼ੀਆਂ 'ਤੇ ਆਪਸੀ ਭਾਈਚਾਰਕ ਸਾਂਝ ਪੈਦਾ ਕਰਦੇ ਹਨ | ਜਿਸ ਸਦਕਾ ਕਿ ਅੱਜ ਭਾਰਤ ਵਿਚ ਖ਼ੁਸ਼ੀਆਂ ਨਾਲ ਤਿਉਹਾਰ ਮਨਾਏ ਜਾਂਦੇ ਹਨ | ਇਸ ਮੌਕੇ ਸੰਸਥਾ ਦੇ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ |

ਕੈਨੇਡੀਅਨ ਜੀਤਾ ਢਿੱਲੋਂ ਵਲੋਂ ਦੀਵਾਨਾ ਦੀ ਕਬੱਡੀ ਟੀਮ ਦਾ ਸਨਮਾਨ

ਟੱਲੇਵਾਲ, 13 ਜਨਵਰੀ (ਸੋਨੀ ਚੀਮਾ)-ਪਿੰਡ ਦੀਵਾਨਾ ਦੇ ਸਮਾਜ ਸੇਵੀ ਐਨ.ਆਰ.ਆਈ ਕੈਨੇਡੀਅਨ ਜੀਤਾ ਢਿੱਲੋਂ ਅਤੇ ਹੋਰ ਐਨ.ਆਰ.ਆਈਜ਼ ਵਲੋਂ ਪਿੰਡ ਦੇ ਕਬੱਡੀ ਖਿਡਾਰੀਆਂ ਲਈ ਪਿਛਲੇ ਸਮੇਂ ਦੌਰਾਨ ਜਿੱਥੇ ਵਿਸ਼ੇਸ਼ ਤੌਰ 'ਤੇ ਖਿਡਾਰੀਆਂ ਨੂੰ ਨਿਪੁੰਨ ਕਰਨ ਲਈ ਕੋਚ ਰੱਖਿਆ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਯਤਨਸ਼ੀਲ

ਅਮਰਗੜ੍ਹ, 13 ਜਨਵਰੀ (ਜਤਿੰਦਰ ਮੰਨਵੀ) - ਸ਼੍ਰੋਮਣੀ ਕਮੇਟੀ ਸਿੱਖੀ ਦੇ ਪ੍ਰਚਾਰ ਤੇ ਪਸਾਰ ਲਈ ਜਲਦ ਅਹਿਮ ਪ੍ਰੋਗਰਾਮ ਉਲੀਕਣ ਜਾ ਰਹੀ ਹੈ ਤਾਂ ਜੋ ਨੌਜਵਾਨਾਂ ਅੰਦਰੋਂ ਵਧ ਰਹੀ ਨਸ਼ੇ ਦੀ ਪ੍ਰਵਿਰਤੀ, ਪਤਿਤਪੁਣੇ ਅਤੇ ਸਮਾਜਿਕ ਬੁਰਾਈਆਂ ਚੋਂ ਕੱਢ ਕੇ ਸਿੱਖ ਫ਼ਲਸਫ਼ੇ ...

ਪੂਰੀ ਖ਼ਬਰ »

15 ਬੱਚੀਆਂ ਦੀ ਲੋਹੜੀ ਮਨਾਈ

ਅਹਿਮਦਗੜ੍ਹ, 13 ਜਨਵਰੀ (ਸੁਖਸਾਗਰ ਸਿੰਘ ਸੋਢੀ)-ਸਥਾਨਕ ਇਲਾਕੇ ਦੀ ਨਾਮਵਰ ਸਮਾਜਸੇਵੀ 'ਮਾਨਵ ਸੇਵਾ ਵੈੱਲਫੇਅਰ ਸੁਸਾਇਟੀ' ਵਲੋਂ ਧੀਆਂ ਦੀ ਲੋਹੜੀ ਮਨਾਉਣ ਲਈ ਤੀਜਾ ਸਾਲਾਨਾ ਸਮਾਗਮ ਭਗਤ ਰਵਿਦਾਸ ਧਰਮਸ਼ਾਲਾ ਵਿਖੇ ਕਰਵਾਇਆ ਗਿਆ | ਜਿਸ ਵਿਚ ਸ਼ਹਿਰ ਦੀਆਂ ਨਵ-ਜੰਮੀਆਂ ...

ਪੂਰੀ ਖ਼ਬਰ »

80 ਪੇਟੀਆਂ ਹਰਿਆਣਾ ਸ਼ਰਾਬ ਤੇ 24 ਬੋਤਲਾਂ ਅੰਗਰੇਜ਼ੀ ਸ਼ਰਾਬ ਬਰਾਮਦ

ਮਲੇਰਕੋਟਲਾ, 13 ਜਨਵਰੀ (ਮੁਹੰਮਦ ਹਨੀਫ਼ ਥਿੰਦ) - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਕਿਹਾ ਕਿ ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਬਕਾਰੀ ਵਿਭਾਗ ਵਲੋਂ ਪੰਜਾਬ ਵਿੱਚ ਈ.ਐਨ.ਏ ਅਤੇ ਨਾਜਾਇਜ਼ ਸ਼ਰਾਬ ਦੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਇਸਤਰੀ ਵਿੰਗ (ਦਿਹਾਤੀ) ਦੇ ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ

ਸੰਗਰੂਰ, 13 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਇਸਤਰੀ ਵਿੰਗ (ਦਿਹਾਤੀ) ਦੀ ਜ਼ਿਲ੍ਹਾ ਪ੍ਰਧਾਨ ਚਰਨਜੀਤ ਕੌਰ ਬਹਾਦਰਪੁਰ ਨੇ ਆਪਣੀ ਟੀਮ ਦਾ ਵਿਸਥਾਰ ਕਰਦਿਆਂ ਹਰਪ੍ਰੀਤ ਕੌਰ ਢੀਂਡਸਾ ਨੂੰ ਮੂਣਕ ਦਿਹਾਤੀ ਅਤੇ ਸੀਮਾ ਕੌਰ ਖੰਡੇਬਾਦ ...

ਪੂਰੀ ਖ਼ਬਰ »

ਚੋਰਾਂ ਨੇ ਸ਼ਹਿਰ ਅੰਦਰ ਫਿਰ ਦਿੱਤੀ ਦਸਤਕ

ਤਪਾ ਮੰਡੀ, 13 ਜਨਵਰੀ (ਪ੍ਰਵੀਨ ਗਰਗ)-ਪਿਛਲੇ ਕੁਝ ਦਿਨ ਪਹਿਲਾਂ ਸ਼ਹਿਰ ਅੰਦਰ ਹੋਈਆਂ ਚੋਰੀਆਂ ਦਾ ਅਜੇ ਤੱਕ ਕੋਈ ਵੀ ਸੁਰਾਗ ਹੀ ਨਹੀਂ ਲੱਭਾ ਸੀ ਕਿ ਬੀਤੀ ਰਾਤ ਸ਼ਹਿਰ ਦੇ ਸਕੂਲ ਰੋਡ 'ਤੇ ਚੋਰਾਂ ਨੇ ਫਿਰ ਦਸਤਕ ਦੇ ਦਿੱਤੀ | ਜਿਨ੍ਹਾਂ ਦੁਆਰਾ ਫਿਰ ਉਸੇ ਕਰਿਆਨੇ ਦੀ ਦੁਕਾਨ ...

ਪੂਰੀ ਖ਼ਬਰ »

15 ਅਪ੍ਰੈਲ ਤੱਕ ਵਿਭਾਗ ਵਲੋਂ ਸੜਕਾਂ ਦੀ ਉਸਾਰੀ ਦਾ ਕੰਮ ਕਰਵਾਇਆ ਜਾਵੇਗਾ ਮੁਕੰਮਲ-ਬੁੱਟਰ

ਮਹਿਲ ਕਲਾਂ/ਟੱਲੇਵਾਲ, 13 ਜਨਵਰੀ (ਤਰਸੇਮ ਸਿੰਘ ਗਹਿਲ/ਸੋਨੀ ਚੀਮਾ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਨਾਲ ਸਬੰਧਿਤ ਵੱਖ-ਵੱਖ ਪਿੰਡਾਂ ਵਿਚ ਪੰਜਾਬ ਮੰਡੀ ਬੋਰਡ ਵਲੋਂ ਨਵੀਆਂ ਉਸਾਰੀਆਂ ਜਾ ਰਹੀਆਂ 24 ਸੜਕਾਂ ਦੀ ਉਸਾਰੀ ਦਾ ਕੰਮ 15 ਅਪ੍ਰੈਲ ਤੱਕ ਵਿਭਾਗ ਵਲੋਂ ਠੇਕੇਦਾਰਾਂ ...

ਪੂਰੀ ਖ਼ਬਰ »

ਨਗਰ ਕੌਂਸਲ ਦੀਆਂ 21 ਸਾਈਟਾਂ ਕਿਰਾਏ 'ਤੇ ਦੇਣ ਲਈ ਲਾਟਰੀ ਸਿਸਟਮ ਰਾਹੀਂ ਕੱਢੇ ਜਾਣਗੇ ਡਰਾਅ

ਬਰਨਾਲਾ, 13 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਵਿਧਾਨ ਸਭਾ ਚੋਣਾਂ-2022 ਦੇ ਸਬੰਧ ਵਿਚ ਨਗਰ ਕੌਂਸਲ ਬਰਨਾਲਾ ਵਲੋਂ ਆਪਣੀ ਨਗਰ ਕੌਂਸਲ ਹੱਦ ਅੰਦਰ ਵੱਖ-ਵੱਖ ਥਾਵਾਂ 'ਤੇ ਸਥਿਤ ਯੂਨੀਪੋਲ ਰਾਜਨੀਤਿਕ ਪਾਰਟੀਆਂ/ਵਿਅਕਤੀਆਂ ਨੂੰ ਆਪਣੀ ਇਸ਼ਤਿਹਾਰਬਾਜ਼ੀ ਕਰਨ ਦੇ ਉਦੇਸ਼ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 58 ਨਵੇਂ ਕੇਸ

ਬਰਨਾਲਾ, 13 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 40 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 5 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ਤੋਂ 27, ਬਲਾਕ ਤਪਾ ਤੋਂ 8, ਬਲਾਕ ਧਨੌਲਾ ਤੋਂ ...

ਪੂਰੀ ਖ਼ਬਰ »

ਸ਼ਲਾਘਾਯੋਗ ਸੇਵਾਵਾਂ ਲਈ ਸ੍ਰੀ ਲਾਲ ਚੰਦ ਸੈਣੀ ਤੇ ਸ੍ਰੀ ਓ.ਪੀ. ਖਿੱਪਲ ਸਨਮਾਨਿਤ

ਸੰਗਰੂਰ, 13 ਜਨਵਰੀ (ਦਮਨਜੀਤ ਸਿੰਘ) - ਸਥਾਨਕ ਪਟਿਆਲਾ ਰੋਡ ਵਿਖੇ ਸਟੇਟ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਵਲੋਂ ਸਭਿਆਚਾਰਕ ਅਤੇ ਸਨਮਾਨ ਸਮਾਰੋਹ ਦਾ ਆਯੋਜਨ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ ਕਰਵਾਇਆ ...

ਪੂਰੀ ਖ਼ਬਰ »

ਲੜਕੀਆਂ ਦੇ ਸਮੂਹਿਕ ਵਿਆਹ 13 ਮਾਰਚ ਨੂੰ

ਧੂਰੀ, 13 ਜਨਵਰੀ (ਸੰਜੇ ਲਹਿਰੀ, ਦੀਪਕ) - ਪ੍ਰਸਿੱਧ ਸਮਾਜਸੇਵੀ ਸੰਸਥਾ ਸ਼ਿਵ ਭੋਲਾ ਸੇਵਾ ਸੰਮਤੀ ਰਣੀਕੇ ਧੂਰੀ ਵਲੋਂ ਜ਼ਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ 13 ਮਾਰਚ 2022 ਦਿਨ ਐਤਵਾਰ ਨੂੰ ਮੰਗਲਾ ਆਸ਼ਰਮ ਧੂਰੀ ਵਿਖੇ ਕਰਵਾਏ ਜਾ ਰਹੇ ਹਨ | ਇਸ ਸਬੰਧੀ ਸੰਸਥਾ ਦੇ ...

ਪੂਰੀ ਖ਼ਬਰ »

ਪੀ. ਓ. ਸਟਾਫ਼ ਵਲੋਂ ਭਗੌੜਾ ਵਿਅਕਤੀ ਕਾਬੂ

ਬਰਨਾਲਾ, 13 ਜਨਵਰੀ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਅਧੀਨ ਆਉਂਦੇ ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਹੰਡਿਆਇਆ ਰੋਡ ਬਰਨਾਲਾ ਤੋਂ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਅਪ੍ਰੈਲ 2017 ਵਿਚ ਟੱਲੇਵਾਲ ...

ਪੂਰੀ ਖ਼ਬਰ »

16 ਗ੍ਰਾਮ ਚਿੱਟੇ ਸਮੇਤ ਇਕ ਕਾਬੂ ਮਾਮਲਾ ਦਰਜ

ਬਰਨਾਲਾ, 13 ਜਨਵਰੀ (ਰਾਜ ਪਨੇਸਰ)-ਸੀ.ਆਈ.ਏ. ਸਟਾਫ਼ ਬਰਨਾਲਾ ਪੁਲਿਸ ਵਲੋਂ ਇਕ ਔਰਤ ਨੂੰ 16 ਗ੍ਰਾਮ ਚਿੱਟਾ (ਹੈਰੋਇਨ) ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸੀ ਅਫ਼ਸਰ ਥਾਣੇਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਸਹਾਇਕ ...

ਪੂਰੀ ਖ਼ਬਰ »

ਖੰਨਾ ਦੇ ਸੰਗਰੂਰ ਆਉਣ ਦੀ ਚਰਚਾ ਦੇ ਚਲਦਿਆਂ ਟਕਸਾਲੀ ਭਾਜਪਾ ਆਗੂਆਂ ਦੇ ਚਿਹਰੇ ਮੁਰਝਾਏ

ਸੰਗਰੂਰ, 13 ਜਨਵਰੀ (ਅਮਨਦੀਪ ਸਿੰਘ ਬਿੱਟਾ) - ਵਿਧਾਨ ਸਭਾ ਹਲਕਾ ਸੰਗਰੂਰ ਤੋਂ ਭਾਰਤੀ ਜਨਤਾ ਪਾਰਟੀ ਦੇ ਸੰਭਾਵੀ ਉਮੀਦਵਾਰ ਸ੍ਰੀ ਅਰਵਿੰਦ ਖੰਨਾ 15 ਜਨਵਰੀ ਨੰੂ ਸੰਗਰੂਰ ਆ ਰਹੇ ਹਨ | ਇਸ ਦੀ ਪੁਸ਼ਟੀ ਕਰਦਿਆਂ ਸ੍ਰੀ ਅਰਵਿੰਦ ਖੰਨਾ ਦੇ ਨਿੱਜੀ ਸਕੱਤਰ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਵਿਧਾਇਕ ਬਣਨ ਨਾਲੋਂ ਕਿਸਾਨੀ ਹਿਤ ਵਧੇਰੇ ਮਹੱਤਵਪੂਰਨ-ਛੀਨੀਵਾਲ

ਮਹਿਲ ਕਲਾਂ, 13 ਜਨਵਰੀ (ਅਵਤਾਰ ਸਿੰਘ ਅਣਖੀ)-ਵਿਧਾਨ ਸਭਾ ਮੈਂਬਰ ਬਣਨ ਨਾਲੋਂ ਮੇਰੇ ਲਈ ਕਿਸਾਨੀ ਹਿਤ ਵਧੇਰੇ ਮਹੱਤਵਪੂਰਨ ਹਨ | ਇਸ ਲਈ ਮੇਰੀ ਕਿਸੇ ਵੀ ਹਲਕੇ ਤੋਂ ਚੋਣ ਲੜਨ ਦੀ ਕੋਈ ਇੱਛਾ ਨਹੀਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੀ.ਕੇ.ਯੂ. ਕਾਦੀਆਂ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਪਿਆਰ ਕਰਨ ਵਾਲੀ ਭਾਜਪਾ ਤੋਂ ਰੱਤੀ ਭਰ ਵੀ ਦੂਰ ਨਹੀਂ-ਜਥੇਦਾਰ ਸੁਖਵੰਤ ਸਿੰਘ ਧਨੌਲਾ

ਧਨੌਲਾ, 13 ਜਨਵਰੀ (ਜਤਿੰਦਰ ਸਿੰਘ ਧਨੌਲਾ)-ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਪਿਆਰ ਕਰਨ ਵਾਲੀ ਪਾਰਟੀ, ਭਾਰਤੀ ਜਨਤਾ ਪਾਰਟੀ ਤੋਂ ਰੱਤੀ ਭਰ ਵੀ ਦੂਰ ਨਹੀਂ ਹਨ | ਇਸ ਵਾਰ ਹੋਣ ਵਾਲੀਆਂ ਇਹ ਵਿਧਾਨ ਸਭਾਈ ਚੋਣਾਂ ਇਹ ਸਾਬਤ ਕਰ ਦੇਣਗੀਆਂ ਕਿ ਲੋਕ ਬੀ.ਜੇ.ਪੀ. ਦੀ ਅਗਵਾਈ ਵਾਲੀ ...

ਪੂਰੀ ਖ਼ਬਰ »

ਵਿਧਾਇਕ ਪਿਰਮਲ ਸਿੰਘ ਧੌਲਾ ਵਲੋਂ ਮੌੜਾਂ ਸਕੂਲ ਅਪਗੇ੍ਰਡ ਕਰਨ ਦਾ ਪ੍ਰਚਾਰ ਝੂਠਾ-ਪੰਚਾਇਤੀ ਆਗੂ

ਸ਼ਹਿਣਾ, 13 ਜਨਵਰੀ (ਸੁਰੇਸ਼ ਗੋਗੀ)-ਵਿਧਾਨ ਸਭਾ ਹਲਕਾ ਭਦੌੜ ਦੇ ਚਾਰ ਸਕੂਲ ਅਪਗੇ੍ਰਡ ਕੀਤੇ ਜਾਣ ਦੀ ਸੂਚੀ ਹਲਕਾ ਵਿਧਾਇਕ ਪਿਰਮਲ ਸਿੰਘ ਧੌਲਾ ਵਲੋਂ ਆਪਣੇ ਯਤਨਾਂ ਸਦਕਾ ਕਰਵਾਏ ਜਾਣ ਦਾ ਪ੍ਰਚਾਰ ਸੋਸ਼ਲ ਮੀਡੀਆ ਤੇ ਅਖ਼ਬਾਰਾਂ ਰਾਹੀਂ ਕੀਤੇ ਜਾਣ ਉਪਰੰਤ ਮੌੜਾਂ ਨਾਲ ...

ਪੂਰੀ ਖ਼ਬਰ »

ਇਸ਼ਤਿਹਾਰਬਾਜ਼ੀ ਲਈ ਐਮ. ਸੀ. ਐਮ. ਸੀ. ਦੀ ਪ੍ਰਵਾਨਗੀ ਜ਼ਰੂਰੀ-ਵਧੀਕ ਜ਼ਿਲ੍ਹਾ ਚੋਣ ਅਫ਼ਸਰ

ਬਰਨਾਲਾ, 13 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਵੱਖ-ਵੱਖ ਰਾਜਸੀ ਪਾਰਟੀਆਂ ਅਤੇ ਉਮੀਦਵਾਰਾਂ ਵਲੋਂ ਮੀਡੀਆ ਵਿਚ ਕੀਤੀ ਜਾਂਦੀ ਇਸ਼ਤਿਹਾਰਬਾਜ਼ੀ 'ਤੇ ਕਰੜੀ ਨਿਗ੍ਹਾ ਰੱਖਣ ਲਈ ਮੀਡੀਆ ਸਰਟੀਫਿਕੇਸ਼ਨ ਅਤੇ ਮਾਨੀਟਰਿੰਗ ਕਮੇਟੀ ਬਣਾਈ ਗਈ ਹੈ | ਇਹ ਜਾਣਕਾਰੀ ਵਧੀਕ ...

ਪੂਰੀ ਖ਼ਬਰ »

ਭਾਕਿਯੂ ਰਾਜੇਵਾਲ ਵਲੋਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰਾਂ ਦੀ ਮਦਦ ਦਾ ਐਲਾਨ

ਮਹਿਲ ਕਲਾਂ, 13 ਜਨਵਰੀ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮਹਿਲ ਕਲਾਂ ਦੀ ਅਹਿਮ ਮੀਟਿੰਗ ਗੁਰਦੁਆਰਾ ਭੁਆਣਾ ਸਾਹਿਬ, ਛੀਨੀਵਾਲ ਕਲਾਂ ਵਿਖੇ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਸਮੇਂ ਜ਼ਿਲ੍ਹਾ ਪ੍ਰਧਾਨ ਨਿਰਭੈ ...

ਪੂਰੀ ਖ਼ਬਰ »

ਸੋਹਲ ਪੱਤੀ ਦੀ ਪੰਚਾਇਤ ਸ਼ੋ੍ਰਮਣੀ ਅਕਾਲੀ ਦਲ ਵਿਚ ਹੋਈ ਸ਼ਾਮਿਲ

ਬਰਨਾਲਾ, 13 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਸੋਹਲ ਪੱਤੀ ਦੀ ਮÏਜੂਦਾ ਕਾਂਗਰਸ ਪਾਰਟੀ ਦੀ ਪੰਚਾਇਤ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਕੁਲਵੰਤ ਸਿੰਘ ਕੀਤੂ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਈ | ਸ: ਕੀਤੂ ਨੇ ਸ਼ਾਮਲ ਹੋਣ ਵਾਲਿਆਂ ਵਿਚ ...

ਪੂਰੀ ਖ਼ਬਰ »

ਬਾਜ਼ੀਗਰ ਬਸਤੀ ਵਿਖੇ ਗਲੀ ਨੂੰ ਲੈ ਕੇ ਦੋ ਧਿਰਾਂ 'ਚ ਛਿੜਿਆ ਵਿਵਾਦ

ਤਪਾ ਮੰਡੀ, 13 ਜਨਵਰੀ (ਪ੍ਰਵੀਨ ਗਰਗ)-ਸ਼ਹਿਰ ਦੀ ਬਾਜ਼ੀਗਰ ਬਸਤੀ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਗਲੀ ਨੂੰ ਲੈ ਕੇ ਦੋ ਧਿਰਾਂ 'ਚ ਵਿਵਾਦ ਖੜ੍ਹਾ ਹੋ ਗਿਆ | ਜਾਣਕਾਰੀ ਦਿੰਦੇ ਹੋਏ ਮਕਾਨ ਮਾਲਕ ਸਾਧੂ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਕਾਫ਼ੀ ਸਾਲਾਂ ਤੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX