ਤਾਜਾ ਖ਼ਬਰਾਂ


ਸ਼੍ਰੋਮਣੀ ਅਕਾਲੀ ਦਲ ਬਸਪਾ ਚੋਣਾਂ ਵਿਚ ਬਹੁਮਤ ਹਾਸਲ ਕਰੇਗਾ -ਸੁਖਬੀਰ ਸਿੰਘ ਬਾਦਲ
. . .  9 minutes ago
ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਅੱਜ ਸੂਬੇ ਭਰ ਵਿਚ ਅਕਾਲੀ ਬਸਪਾ ਗੱਠਜੋੜ ਦੀ ਲਹਿਰ ਹੈ ਅਤੇ ਗੱਠਜੋੜ 80 ਤੋਂ ਵੱਧ ਸੀਟਾਂ ਲੈ ਕੇ ਸਰਕਾਰ ਬਣਾਏਗਾ...
27 ਜਨਵਰੀ ਨੂੰ ਜਲੰਧਰ ਆਉਣਗੇ ਰਾਹੁਲ ਗਾਂਧੀ
. . .  16 minutes ago
ਜਲੰਧਰ, 25 ਜਨਵਰੀ (ਵਿਕਰਮਜੀਤ ਸਿੰਘ ਮਾਨ)-ਕਾਂਗਰਸੀ ਆਗੂ ਰਾਹੁਲ ਗਾਂਧੀ 27 ਜਨਵਰੀ ਨੂੰ ਜਲੰਧਰ ਆਉਣਗੇ ਅਤੇ ਉੱਥੇ ਹੀ ਵਰਕਰਾਂ ਨੂੰ ਵਰਚੂਅਲ ਤਰੀਕੇ ਰਾਹੀਂ ਸੰਬੋਧਨ...
ਬਲਬੀਰ ਸਿੰਘ ਰਾਜੇਵਾਲ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਸਮਰਥਕਾਂ ਨੂੰ ਬਣਾ ਰਹੇ ਹਨ ਉਮੀਦਵਾਰ - ਸਾਂਝਾ ਪੰਜਾਬ ਮੋਰਚਾ
. . .  28 minutes ago
ਚੰਡੀਗੜ੍ਹ, 25 ਜਨਵਰੀ - ਚੰਡੀਗੜ੍ਹ ਪ੍ਰੈੱਸ ਕਲੱਬ 'ਚ ਜਾਣਕਾਰੀ ਦਿੰਦਿਆਂ 'ਸਾਂਝਾ ਪੰਜਾਬ ਮੋਰਚਾ' ਦੇ ਪ੍ਰਧਾਨ ਕੁਲਦੀਪ ਸਿੰਘ ਈਸਾਪੁਰੀ, ਰੇਸ਼ਮ ਸਿੰਘ ਕਾਹਲੋਂ ਅਤੇ ਕਰਮਵੀਰ ਸਿੰਘ ਲਾਲੀ ਨੇ ਦੱਸਿਆ ਕਿ ਬਲਬੀਰ ਸਿੰਘ ਰਾਜੇਵਾਲ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ...
ਪੰਜਾਬ ਵਿਧਾਨ ਸਭਾ ਚੋਣਾਂ ਲਈ ਨੋਟੀਫ਼ਿਕੇਸ਼ਨ ਹੋਇਆ ਜਾਰੀ
. . .  38 minutes ago
ਅਜਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਧਾਨ ਸਭਾ ਦੀਆਂ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਨੋਟੀਫ਼ਿਕੇਸ਼ਨ ਜਾਰੀ ਹੋ ਚੁੱਕਾ ਹੈ, ਜਿਸ ਤੋਂ ਤੁਰੰਤ ਬਾਅਦ ਪੰਜਾਬ ਅੰਦਰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ...
ਸਾਡੀ ਚੋਣ ਕਮਿਸ਼ਨ ਅਤੇ ਚੋਣ ਪ੍ਰਕਿਰਿਆ ਨੇ ਵੱਖ-ਵੱਖ ਦੇਸ਼ਾਂ ਲਈ ਇਕ ਮਾਪਦੰਡ ਕੀਤਾ ਹੈ ਤੈਅ - ਪ੍ਰਧਾਨ ਮੰਤਰੀ ਮੋਦੀ
. . .  42 minutes ago
ਨਵੀਂ ਦਿੱਲੀ, 25 ਜਨਵਰੀ - ਨਮੋ ਐਪ ਰਾਹੀਂ ਗੁਜਰਾਤ ਤੋਂ ਪੇਜ ਸੰਮਤੀ ਦੇ ਮੈਂਬਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਦਾ ਕਹਿਣਾ ਸੀ ਕਿ ਭਾਰਤ ਉਨ੍ਹਾਂ ਦੇਸ਼ਾਂ ਵਿਚੋਂ ਇਕ ਹੈ ਜਿੱਥੇ ਚੋਣ ਕਮਿਸ਼ਨ ਲੋਕਾਂ ਨੂੰ ਨੋਟਿਸ ਜਾਰੀ ਕਰ ਸਕਦਾ ਹੈ
ਸੁਪਰੀਮ ਕੋਰਟ ਨੇ ਕੇਂਦਰ ਅਤੇ ਭਾਰਤ ਦੇ ਚੋਣ ਕਮਿਸ਼ਨ ਨੂੰ ਨੋਟਿਸ ਕੀਤਾ ਜਾਰੀ
. . .  54 minutes ago
ਨਵੀਂ ਦਿੱਲੀ, 25 ਜਨਵਰੀ - ਸੁਪਰੀਮ ਕੋਰਟ ਨੇ ਕੇਂਦਰ ਅਤੇ ਭਾਰਤ ਦੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰਕੇ ਚੋਣ ਨਿਸ਼ਾਨ ਜ਼ਬਤ ਕਰਨ ਅਤੇ ਜਨਤਕ ਫ਼ੰਡਾਂ ਤੋਂ ਗੈਰ ਤਰਕਹੀਣ ਮੁਫ਼ਤ ਵੰਡਣ ਦਾ ਵਾਅਦਾ ਕਰਨ ਵਾਲੀਆਂ ਰਾਜਨੀਤਿਕ ...
ਜੇ.ਪੀ. ਨੱਡਾ ਅਤੇ ਹੋਰ ਭਾਜਪਾ ਆਗੂ ਸੀ.ਈ.ਸੀ. ਦੀ ਬੈਠਕ ਲਈ ਪਹੁੰਚੇ ਪਾਰਟੀ ਹੈੱਡਕੁਆਰਟਰ
. . .  about 1 hour ago
ਨਵੀਂ ਦਿੱਲੀ, 25 ਜਨਵਰੀ - ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਭਾਜਪਾ ਆਗੂ ਸੀ.ਈ.ਸੀ. ਦੀ ਮੀਟਿੰਗ ਲਈ ਪਾਰਟੀ ਹੈੱਡਕੁਆਰਟਰ ਪੁੱਜੇ ...
ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਸਥਿਤ ਘਰ ਵਿਖੇ ਪੁਲਿਸ ਨੇ ਕੀਤੀ ਰੇਡ
. . .  about 1 hour ago
ਅੰਮ੍ਰਿਤਸਰ, 25 ਜਨਵਰੀ - ਜ਼ਮਾਨਤ ਅਰਜ਼ੀ ਖ਼ਾਰਜ ਹੋਣ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਸਥਿਤ ਘਰ ਵਿਖੇ ਰੇਡ...
ਪਟਿਆਲਾ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨਿੰਦਣਯੋਗ - ਨਵਜੋਤ ਸਿੱਧੂ
. . .  about 1 hour ago
ਚੰਡੀਗੜ੍ਹ, 25 ਜਨਵਰੀ - ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ ਕਿ ਉਹ ਮੈਨੀਫੈਸਟੋ 'ਤੇ ਚਰਚਾ ਲਈ ਜਲੰਧਰ ਵਿਖੇ ਪ੍ਰਤਾਪ ਬਾਜਵਾ, ਜੈਵੀਰ ਸ਼ੇਰਗਿੱਲ ਅਤੇ ਹੋਰਾਂ ਨੂੰ ਮਿਲਣਗੇ ਅਤੇ ਪੰਜਾਬ ਮਾਡਲ ਬਾਰੇ ਚਰਚਾ ...
ਭਾਰੀ ਧੁੰਦ ਅਤੇ ਠੰਢ ਨੇ ਲੋਕਾਂ ਦਾ ਕੀਤਾ ਬੁਰਾ ਹਾਲ
. . .  about 2 hours ago
ਓਠੀਆਂ, 25 ਜਨਵਰੀ(ਗੁਰਵਿੰਦਰ ਸਿੰਘ ਛੀਨਾ) ਪੰਜਾਬ ਵਿਚ ਅੱਜ ਪਈ ਭਾਰੀ ਧੁੰਦ ਅਤੇ ਠੰਢ ਕਾਰਨ ਰੋਜ਼ ਤਰਾਂ ਕੰਮਾਂ 'ਤੇ ਜਾਣ ਵਾਲੇ ਲੋਕ ਬਹੁਤ ਪ੍ਰੇਸ਼ਾਨ ਹੋ ਰਹੇ ਹਨ । ਭਾਰੀ ਧੁੰਦ ਕਾਰਨ ਕਿਸੇ ਦੁਰਘਟਨਾ ਦੇ ਬਚਾਅ ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,55,874 ਨਵੇਂ ਮਾਮਲੇ, 614 ਮੌਤਾਂ
. . .  about 3 hours ago
ਨਵੀਂ ਦਿੱਲੀ, 25 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,55,874 ਨਵੇਂ ਮਾਮਲੇ....
ਮਹਾਰਾਸ਼ਟਰ: ਪੁਲ ਤੋਂ ਕਾਰ ਡਿੱਗਣ ਕਾਰਨ ਭਾਜਪਾ ਵਿਧਾਇਕ ਦੇ ਪੁੱਤਰ ਸਮੇਤ 7 ਵਿਦਿਆਰਥੀਆਂ ਦੀ ਮੌਤ
. . .  about 2 hours ago
ਮਹਾਰਾਸ਼ਟਰ, 25 ਜਨਵਰੀ - ਬੀਤੀ ਰਾਤ 11.30 ਵਜੇ ਦੇ ਕਰੀਬ ਸੇਲਸੁਰਾ ਨੇੜੇ ਪੁਲ ਤੋਂ ਕਾਰ ਡਿੱਗਣ ਕਾਰਨ ਭਾਜਪਾ ਵਿਧਾਇਕ ਵਿਜੇ ਰਿਹਾਂਗਦਾਲੇ ਦੇ ਪੁੱਤਰ ਅਵਿਸ਼ਕਾਰ ...
ਅੱਜ 11 ਵਜੇ ਪ੍ਰਧਾਨ ਮੰਤਰੀ ਮੋਦੀ ਨਮੋ ਐਪ 'ਤੇ ਭਾਜਪਾ ਵਰਕਰਾਂ ਨਾਲ ਗੱਲਬਾਤ ਕਰਨਗੇ
. . .  about 3 hours ago
ਨਵੀਂ ਦਿੱਲੀ, 25 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 11 ਵਜੇ ਨਮੋ ਐਪ 'ਤੇ ਦੇਸ਼ ਭਰ ਦੇ ਭਾਜਪਾ ਵਰਕਰਾਂ ਨਾਲ...
ਨਾਸਾ ਦਾ ਜੇਮਜ਼ ਵੈੱਬ ਸਪੇਸ ਟੈਲੀਸਕੋਪ ਧਰਤੀ ਤੋਂ 1 ਮਿਲੀਅਨ ਮੀਲ ਦੂਰ ਆਪਣੀ ਅੰਤਿਮ ਮੰਜ਼ਿਲ 'ਤੇ ਪਹੁੰਚਿਆ
. . .  about 3 hours ago
ਵਾਸ਼ਿੰਗਟਨ, 25 ਜਨਵਰੀ - ਨਾਸਾ ਦਾ ਜੇਮਜ਼ ਵੈੱਬ ਸਪੇਸ ਟੈਲੀਸਕੋਪ ਧਰਤੀ ਤੋਂ 1 ਮਿਲੀਅਨ ਮੀਲ ਦੂਰ ਆਪਣੀ ਅੰਤਿਮ ਮੰਜ਼ਿਲ....
20 ਫਰਵਰੀ ਨੂੰ ਹੋਣ ਵਾਲੀਆਂ ਵੋਟਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਅੱਜ ਤੋਂ ਹੋਵੇਗੀ ਸ਼ੁਰੂ
. . .  about 3 hours ago
ਅਜਨਾਲਾ,25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ )-ਭਾਰਤ ਦੇ ਮੁੱਖ ਚੋਣ ਕਮਿਸ਼ਨ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਲੀਕੇ ਪ੍ਰੋਗਰਾਮ ਤਹਿਤ ਅੱਜ ਨੋਟੀਫ਼ਿਕੇਸ਼ਨ ਜਾਰੀ....
ਉੱਘੇ ਪੰਜਾਬੀ ਗੀਤਕਾਰ ਦੇਵ ਥਰੀਕਿਆਂ ਵਾਲੇ ਨਹੀਂ ਰਹੇ, ਅੰਤਿਮ ਸੰਸਕਾਰ ਪਿੰਡ ਥਰੀਕੇ ਵਿਖੇ ਦੁਪਹਿਰ 2 ਵਜੇ ਕੀਤਾ ਜਾਵੇਗਾ
. . .  about 2 hours ago
ਇਯਾਲੀ/ਥਰੀਕੇ, 25 ਜਨਵਰੀ (ਮਨਜੀਤ ਸਿੰਘ ਥਰੀਕੇ)- ਉੱਘੇ ਪੰਜਾਬੀ ਗੀਤਕਾਰ ਦੇਵ ਥਰੀਕਿਆਂ ਵਾਲੇ ਦਾ ਅੱਜ ਤੜਕੇ 2:30 ਵਜੇ ਦਿਹਾਂਤ ਹੋ ਗਿਆ।....
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਪਾਕਿਸਤਾਨ ਸਰਕਾਰ ਨੇ ਭਾਰਤੀ 20 ਮਛੇਰੇ ਕੀਤੇ ਰਿਹਾਅ
. . .  1 day ago
ਅਟਾਰੀ ,24 ਜਨਵਰੀ ( ਗੁਰਦੀਪ ਸਿੰਘ ਅਟਾਰੀ )-ਪਾਕਿਸਤਾਨ ਸਰਕਾਰ ਨੇ 20 ਭਾਰਤੀ ਮਛੇਰਿਆਂ ਨੂੰ ਦੇਰ ਸ਼ਾਮ ਰਿਹਾਅ ਕਰ ਦਿੱਤਾ ਹੈ । ਮਛੇਰੇ ਗੁਜਰਾਤ ਨਾਲ ਸਬੰਧਤ ਹਨ ਅਤੇ ਉਹ ਮੱਛੀਆਂ ਫੜਦੇ ਸਮੇਂ ਪਾਕਿਸਤਾਨ ...
ਸ. ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ਵਿਚੋਂ ਛੁੱਟੀ ਮਿਲੀ
. . .  1 day ago
ਲੁਧਿਆਣਾ ,24 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਪੰਜ ਦਿਨ ਬਾਅਦ ਦਿਆਨੰਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ...
ਸ.ਪਾ. ਨੇ ਯੂ.ਪੀ. ਵਿਚ ਉਮੀਦਵਾਰਾਂ ਦੀ ਨਵੀਂ ਸੂਚੀ ਕੀਤੀ ਜਾਰੀ , ਅਖਿਲੇਸ਼ ਯਾਦਵ ਸਮੇਤ 149 ਦੇ ਨਾਮ
. . .  1 day ago
ਜੰਮੂ-ਕਸ਼ਮੀਰ 'ਚ ਏ.ਕੇ.-47 ਰਾਈਫਲਾਂ, ਪਿਸਤੌਲ, ਗ੍ਰਨੇਡ ਅਤੇ 17.3 ਕਿਲੋਗ੍ਰਾਮ ਨਸ਼ੀਲੇ ਪਦਾਰਥ ਬਰਾਮਦ
. . .  1 day ago
ਜੰਮੂ, 24 ਜਨਵਰੀ - ਸੀਮਾ ਸੁਰੱਖਿਆ ਬਲ ਨੇ ਕਿਹਾ ਕਿ ਉਸ ਨੇ ਜੰਮੂ-ਕਸ਼ਮੀਰ ਵਿਚ ਵੱਖ-ਵੱਖ ਅਪਰੇਸ਼ਨਾਂ ਦੌਰਾਨ ਤਿੰਨ ਏ.ਕੇ.-47 ਰਾਈਫ਼ਲਾਂ, ਛੇ 9 ਐਮ.ਐਮ. ਪਿਸਤੌਲ, 1071 ਰੌਂਦ ਗੋਲਾ ਬਾਰੂਦ, 20 ਹੈਂਡ ਗ੍ਰਨੇਡ, ਦੋ ਆਈ.ਈ.ਡੀ. ...
ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਰ 'ਚ ਬੇਅਦਬੀ, ਮੌਕੇ ‘ਤੇ ਫੜਿਆ ਸ਼ਖਸ
. . .  1 day ago
ਗਣਤੰਤਰ ਦਿਹਾੜੇ ਦੀ ਪਰੇਡ ਵਿਚ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਜੀ ਦੇ ਮਾਡਲ ਨਾਲ ਸਜੀ ਝਾਕੀ ਆਵੇਗੀ ਨਜ਼ਰ
. . .  1 day ago
ਦੇਹਰਾਦੂਨ, 24 ਜਨਵਰੀ - ਇਸ ਵਾਰ ਗਣਤੰਤਰ ਦਿਹਾੜੇ ਦੀ ਪਰੇਡ ਵਿਚ ਦੇਵਭੂਮੀ ਉੱਤਰਾਖੰਡ ਦੇ ਤੀਰਥ ਅਸਥਾਨ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਜੀ ਦੇ ਮਾਡਲ ਨਾਲ ਸਜੀ ਝਾਕੀ ...
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਿੱਧੂ 'ਤੇ ਨਿਸ਼ਾਨਾ
. . .  1 day ago
ਚੰਡੀਗੜ੍ਹ, 24 ਜਨਵਰੀ - ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ 'ਚ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਸਿੱਧੂ ਨੇ ਰੇਤ ਮਾਫ਼ੀਆ 'ਚ ਸ਼ਾਮਿਲ ਵਿਧਾਇਕਾਂ ਨੂੰ ਮੇਰੇ ਖ਼ਿਲਾਫ਼ ਬਗ਼ਾਵਤ 'ਚ ਅਗਵਾਈ ਦੇ ਕੇ ...
ਉੱਘੇ ਦੇਸ਼ ਭਗਤ ਕਾਮਰੇਡ ਗੁਰਬਖ਼ਸ਼ ਸਿੰਘ ਖਨਾਲ ਨਹੀਂ ਰਹੇ
. . .  1 day ago
ਦਿੜ੍ਹਬਾ ਮੰਡੀ (ਸੰਗਰੂਰ), 24 ਜਨਵਰੀ (ਹਰਬੰਸ ਸਿੰਘ ਛਾਜਲੀ) - ਪਿੰਡ ਖਨਾਲ ਖ਼ੁਰਦ ਵਿਖੇ ਉੱਘੇ ਦੇਸ਼ ਭਗਤ ਕਾਮਰੇਡ ਗੁਰਬਖ਼ਸ਼ ਸਿੰਘ ਖਨਾਲ (95) ਦਾ ਦਿਹਾਂਤ ਹੋ ਗਿਆ। ਮ੍ਰਿਤਕ ਦੇਹ ਉੱਪਰ ਸੀ.ਪੀ.ਆਈ (ਐੱਮ) ਤਹਿਸੀਲ ਕਮੇਟੀ ਸੁਨਾਮ ਵਲੋਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮਾਘ ਸੰਮਤ 553
ਿਵਚਾਰ ਪ੍ਰਵਾਹ: ਜਮਹੂਰੀਅਤ ਦਾ ਅਰਥ ਸੰਵਾਦ ਰਾਹੀਂ ਸਰਕਾਰ ਚਲਾਉਣਾ ਹੈ ਪਰ ਇਹ ਤਾਂ ਹੀ ਅਸਰਦਾਰ ਹੋ ਸਕਦੀ ਹੈ ਜੇ ਸ਼ੋਰ-ਸ਼ਰਾਬਾ ਨਾ ਹੋਵੇ। -ਕਲੇਮੈਂਟ ਐਟਲੇ

ਸੰਪਾਦਕੀ

ਨਿਰਪੱਖਤਾ ਦੀ ਕਸੌਟੀ 'ਤੇ

5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫ਼ਿਰੋਜ਼ਪੁਰ ਦੀ ਯਾਤਰਾ ਅਧੂਰੀ ਰਹਿ ਜਾਣ ਕਾਰਨ ਵੱਡਾ ਵਿਵਾਦ ਉੱਠ ਖੜ੍ਹਾ ਹੋਇਆ ਸੀ। ਖ਼ਬਰਾਂ ਅਨੁਸਾਰ ਸ੍ਰੀ ਮੋਦੀ ਨੇ 42 ਹਜ਼ਾਰ ਕਰੋੜ ਦੇ ਪ੍ਰਾਜੈਕਟਾਂ ਦਾ ਐਲਾਨ ਕਰਨਾ ਸੀ, ਜਿਨ੍ਹਾਂ ਦਾ ਸਿੱਧਾ ਅਸਰ ਪੰਜਾਬ 'ਤੇ ਪੈਣਾ ਸੀ। ਸੜਕ ਰਾਹੀਂ ਫ਼ਿਰੋਜ਼ਪੁਰ ਆਉਂਦਿਆਂ ਜਿਸ ਤਰ੍ਹਾਂ ਕਿਸਾਨਾਂ ਵਲੋਂ ਸੜਕ 'ਤੇ ਧਰਨਾ ਲਗਾਉਣ ਕਾਰਨ ਉਨ੍ਹਾਂ ਦੀ ਕਾਰ 20 ਮਿੰਟ ਤੱਕ ਰੁਕੀ ਰਹੀ ਅਤੇ ਬਾਅਦ ਵਿਚ ਉਨ੍ਹਾਂ ਨੂੰ ਵਾਪਸ ਮੁੜਨਾ ਪਿਆ, ਅਸੀਂ ਇਸ ਗੱਲ ਨੂੰ ਕਿਸੇ ਵੀ ਤਰ੍ਹਾਂ ਠੀਕ ਨਹੀਂ ਸਮਝਦੇ। ਇਹ ਵੀ ਉਦੋਂ ਜਦੋਂ ਤਤਕਾਲੀ ਪੁਲਿਸ ਮੁਖੀ ਵਲੋਂ ਸੜਕ ਦਾ ਰਸਤਾ ਸਾਫ਼ ਹੋਣ ਅਤੇ ਕਿਸੇ ਵੀ ਤਰ੍ਹਾਂ ਦੇ ਵਿਘਨ ਨਾ ਪੈਣ ਦੇ ਸਾਰੇ ਪ੍ਰਬੰਧ ਕੀਤੇ ਹੋਣ ਦੀ ਗੱਲ ਕਹੀ ਗਈ ਸੀ। ਇਸ ਦਾ ਸਿੱਧਾ ਹਰਫ਼ ਪੰਜਾਬ ਪ੍ਰਸ਼ਾਸਨ 'ਤੇ ਆਉਂਦਾ ਹੈ। ਇਸ ਸੰਬੰਧੀ ਰਹੀਆਂ ਕੁਤਾਹੀਆਂ ਦੀ ਜਾਂਚ ਲਈ ਮੁੱਖ ਮੰਤਰੀ ਵਲੋਂ ਇਕ ਕਮੇਟੀ ਦਾ ਗਠਨ ਕੀਤਾ ਗਿਆ ਸੀ ਜਦੋਂ ਕਿ ਕੇਂਦਰ ਸਰਕਾਰ ਵਲੋਂ ਵੀ ਇਸ ਸੰਬੰਧੀ ਇਕ ਜਾਂਚ ਕਮੇਟੀ ਬਣਾਈ ਗਈ ਸੀ। ਇਸ ਤੋਂ ਬਾਅਦ ਹੀ ਸੁਪਰੀਮ ਕੋਰਟ ਨੇ ਉੱਠੇ ਇਸ ਵਿਵਾਦ ਵਿਚ ਦਖ਼ਲ ਦਿੱਤਾ ਸੀ। ਮੁੱਖ ਜੱਜ ਐਨ.ਵੀ. ਰਮੰਨਾ ਦੀ ਅਗਵਾਈ ਵਾਲੇ ਬੈਂਚ ਨੇ ਇਹ ਕਿਹਾ ਹੈ ਕਿ ਇਸ ਗੱਲ ਵਿਚ ਕੋਈ ਵਿਵਾਦ ਨਹੀਂ ਹੈ ਕਿ 5 ਜਨਵਰੀ ਨੂੰ ਫ਼ਿਰੋਜ਼ਪੁਰ ਦੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿਚ ਕਮੀਆਂ ਰਹਿ ਗਈਆਂ ਸਨ। ਇਸ ਸੰਬੰਧੀ ਕੇਂਦਰ ਅਤੇ ਪੰਜਾਬ ਸਰਕਾਰ ਦੋਵੇਂ ਇਸ ਮਾਮਲੇ 'ਤੇ ਹੋਈ ਇਸ ਅਣਗਹਿਲੀ ਲਈ ਇਕ-ਦੂਸਰੇ 'ਤੇ ਦੋਸ਼ ਲਗਾ ਰਹੀਆਂ ਹਨ। ਕੋਰਟ ਨੇ ਇਹ ਵੀ ਕਿਹਾ ਹੈ ਕਿ ਇਸ ਮਾਮਲੇ ਦੀ ਇਕਤਰਫ਼ਾ ਜਾਂਚ ਨਹੀਂ ਕੀਤੀ ਜਾ ਸਕਦੀ। ਇਸ ਲਈ ਉਸ ਵਲੋਂ ਸੁਪਰੀਮ ਕੋਰਟ ਦੀ ਸੇਵਾ-ਮੁਕਤ ਜੱਜ ਇੰਦੂ ਮਲਹੋਤਰਾ ਦੀ ਅਗਵਾਈ ਵਿਚ 5 ਮੈਂਬਰਾਂ ਦੀ ਇਕ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਕੇਂਦਰ ਤੇ ਰਾਜ ਦੇ ਸੰਬੰਧਿਤ ਅਧਿਕਾਰੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ।
ਅਸੀਂ ਉੱਚ ਅਦਾਲਤ ਦੇ ਇਸ ਫ਼ੈਸਲੇ ਦਾ ਸਵਾਗਤ ਕਰਦੇ ਹਾਂ, ਕਿਉਂਕਿ ਇਸ ਸੰਬੰਧੀ ਸਾਰੇ ਪਹਿਲੂਆਂ ਦੀ ਪੁਣਛਾਣ ਕਰਕੇ ਹੀ ਕਿਸੇ ਨਿਰਪੱਖ ਨਤੀਜੇ 'ਤੇ ਪੁੱਜਿਆ ਜਾ ਸਕੇਗਾ। ਪੰਜਾਬ ਵਿਚ ਕਾਂਗਰਸ ਦੀ ਹਕੂਮਤ ਹੈ। ਭਾਰਤੀ ਜਨਤਾ ਪਾਰਟੀ ਵਲੋਂ ਆਉਂਦੀਆਂ ਚੋਣਾਂ ਨੂੰ ਮੁੱਖ ਰੱਖ ਕੇ ਫ਼ਿਰੋਜ਼ਪੁਰ ਵਿਚ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਸੀ। ਰੈਲੀ ਦੇ ਦਿਨ ਭਾਜਪਾ ਨੇ ਇਹ ਦੋਸ਼ ਲਾਇਆ ਸੀ ਕਿ ਸੂਬਾ ਸਰਕਾਰ ਜਾਣਬੁੱਝ ਕੇ ਇਸ ਰੈਲੀ ਵਿਚ ਅੜਚਣਾਂ ਪੈਦਾ ਕਰਦੀ ਰਹੀ ਹੈ। ਪ੍ਰਧਾਨ ਮੰਤਰੀ ਦੀ ਫੇਰੀ ਤੋਂ ਪਹਿਲਾਂ ਵੀ ਕੁਝ ਕਿਸਾਨ ਸੰਗਠਨਾਂ ਨੇ ਉਨ੍ਹਾਂ ਦਾ ਵਿਰੋਧ ਕਰਨ ਦੇ ਐਲਾਨ ਕੀਤੇ ਸਨ। ਪ੍ਰਾਂਤ ਦੀ ਸਰਕਾਰ ਨੇ ਇਨ੍ਹਾਂ ਨੂੰ ਕਿੰਨੀ ਕੁ ਗੰਭੀਰਤਾ ਨਾਲ ਲਿਆ, ਇਸ ਦਾ ਅੰਦਾਜ਼ਾ ਤਾਂ ਨਹੀਂ ਕੀਤਾ ਜਾ ਸਕਦਾ ਪਰ ਪ੍ਰਸ਼ਾਸਨਿਕ ਅਣਗਹਿਲੀ ਕਰਕੇ ਪ੍ਰਧਾਨ ਮੰਤਰੀ ਨੂੰ ਵਾਪਸ ਜ਼ਰੂਰ ਮੁੜਨਾ ਪਿਆ।
ਪਰ ਭਾਜਪਾ ਦੇ ਬੁਲਾਰਿਆਂ ਵਲੋਂ ਜਿਸ ਤਰ੍ਹਾਂ ਇਸ ਘਟਨਾਕ੍ਰਮ ਨੂੰ ਲੈ ਕੇ ਕਾਂਗਰਸ ਦੀ ਕੌਮੀ ਪ੍ਰਧਾਨ ਸਮੇਤ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾਉਣ ਲਈ ਪ੍ਰਚਾਰ ਕੀਤਾ ਜਾਂਦਾ ਰਿਹਾ ਹੈ, ਉਹ ਵੀ ਸਿੱਧੇ ਰੂਪ ਵਿਚ ਇਸ ਘਟਨਾਕ੍ਰਮ ਦਾ ਸਿਆਸੀ ਲਾਹਾ ਲੈਣ ਦਾ ਹੀ ਇਕ ਯਤਨ ਜਾਪਦਾ ਹੈ। ਹੋਈ ਇਸ ਅਣਗਹਿਲੀ ਨੂੰ ਕਿਸੇ ਸਾਜਿਸ਼ ਦਾ ਜਾਂ ਪ੍ਰਧਾਨ ਮੰਤਰੀ ਨੂੰ ਨਿਸ਼ਾਨਾ ਬਣਾਉਣ ਦਾ ਨਾਂਅ ਨਹੀਂ ਦਿੱਤਾ ਜਾ ਸਕਦਾ। ਹੁਣ ਤੱਕ ਇਸ ਮੁੱਦੇ ਨੂੰ ਲੈ ਕੇ ਹੀ ਵੱਡੀ ਪੱਧਰ 'ਤੇ ਵਾਦ-ਵਿਵਾਦ ਚਲਦਾ ਰਿਹਾ ਹੈ। ਅਜਿਹੀ ਸਥਿਤੀ ਵਿਚ ਉੱਚ ਅਦਾਲਤ ਵਲੋਂ ਬਣਾਈ ਗਈ ਪੜਤਾਲੀਆ ਕਮੇਟੀ ਵਲੋਂ ਕੱਢੇ ਜਾਣ ਵਾਲੇ ਨਤੀਜਿਆਂ 'ਤੇ ਹੀ ਵਿਸ਼ਵਾਸ ਕੀਤਾ ਜਾ ਸਕੇਗਾ ਅਤੇ ਉਸ ਦੇ ਆਧਾਰ 'ਤੇ ਹੀ ਕੋਈ ਅਗਲੇਰੀ ਕਾਰਵਾਈ ਕੀਤੀ ਜਾ ਸਕੇਗੀ। ਅਸੀਂ ਸਮਝਦੇ ਹਾਂ ਕਿ ਦੋਵਾਂ ਹੀ ਧਿਰਾਂ ਵਲੋਂ ਇਸ ਮਸਲੇ ਤੋਂ ਸਿਆਸੀ ਲਾਭ ਲੈਣ ਦੀ ਕੋਸ਼ਿਸ਼ ਨਾਲ ਇਹ ਹੋਰ ਵੀ ਗੁੰਝਲਦਾਰ ਹੋ ਸਕਦਾ ਹੈ, ਜਿਸ ਦਾ ਅਸਰ ਆਉਣ ਵਾਲੀਆਂ ਚੋਣਾਂ 'ਤੇ ਪੈਣ ਦੀ ਵੀ ਪੂਰੀ ਸੰਭਾਵਨਾ ਨਜ਼ਰ ਆਉਂਦੀ ਹੈ।

-ਬਰਜਿੰਦਰ ਸਿੰਘ ਹਮਦਰਦ

ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਕਾਂਗਰਸ ਵਿਚ ਘਮਸਾਣ ਜਾਰੀ

ਦਿਲ ਕੀ ਬਾਤ ਜੋ ਪੂਛੋ ਹਮਸੇ ਸਭ ਕੁਰਸੀ ਕਾ ਝਗੜਾ ਹੈ, ਕੈਸੇ ਹੋ ਅਬ ਦੂਰ ਯੇ ਉਲਝਨ ਮੈਂ ਭੀ ਸੋਚੂੰ ਤੂ ਭੀ ਸੋਚ॥ ਇਸ ਵੇਲੇ ਪੰਜਾਬ ਦੀ ਸਿਆਸਤ ਵਿਚ ਜੋ ਘਮਸਾਣ ਮੱਚਿਆ ਹੋਇਆ ਹੈ, ਸ਼ਾਇਦ ਇਸ ਤੋਂ ਪਹਿਲਾਂ ਅਜਿਹਾ ਕਦੇ ਨਹੀਂ ਸੀ ਮੱਚਿਆ। ਹਰ ਪਾਰਟੀ ਹਰ ਤਰ੍ਹਾਂ ਨਾਲ ਕੁਰਸੀ ...

ਪੂਰੀ ਖ਼ਬਰ »

ਦੇਸ਼ ਭਗਤ ਅਤੇ ਕਵੀ ਡਾ. ਦੀਵਾਨ ਸਿੰਘ ਕਾਲੇਪਾਣੀ

ਸ਼ਹੀਦੀ ਦਿਵਸ 'ਤੇ ਵਿਸ਼ੇਸ਼ ਡਾ. ਦੀਵਾਨ ਸਿੰਘ ਕਾਲੇਪਾਣੀ ਦਾ ਨਾਂਅ ਭਾਰਤ ਦੀ ਆਜ਼ਾਦੀ ਦੇ ਸੰਗਰਾਮ ਅੰਦਰ ਇਕ ਮੀਲ ਪੱਥਰ ਹੈ। ਇਸ ਦੇ ਸੰਬੰਧ ਵਿਚ ਉਨ੍ਹਾਂ ਬਰਤਾਨਵੀ ਸਾਮਰਾਜੀਆਂ ਅਤੇ ਜਾਪਾਨੀ ਫ਼ੌਜਾਂ ਦੇ ਹੱਥੋਂ ਆਪਣੇ ਸਰੀਰ 'ਤੇ ਅਕਹਿ ਤਸੀਹੇ ਝੱਲੇ ਪਰ ਪੰਜਾਬੀ ਅਤੇ ...

ਪੂਰੀ ਖ਼ਬਰ »

ਨਫ਼ਰਤ ਫੈਲਾਉਣ ਵਾਲਿਆਂ ਵਿਰੁੱਧ ਲਾਮਬੰਦ ਹੋਣ ਦੀ ਲੋੜ

ਸਮਾਜ ਵਿਚ ਸਦਭਾਵਨਾ ਵਿਕਾਸ ਲਈ ਅਤੀ ਜ਼ਰੂਰੀ ਹੈ। ਇਸ ਜਾਣਕਾਰੀ ਦੇ ਬਾਵਜੂਦ ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿਚ ਧਰਮ ਅਤੇ ਨਸਲ ਦੇ ਆਧਾਰ 'ਤੇ ਹਿੰਸਾ ਦੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ। ਇਹ ਹਿੰਸਾ ਉਦੋਂ ਹੁੰਦੀ ਹੈ ਜਦੋਂ ਲੋਕ ਆਪੋ-ਆਪਣੇ ਸਮੂਹ ਲਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX