ਤਾਜਾ ਖ਼ਬਰਾਂ


ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਵਿਖੇ ਚੱਲੀਆਂ ਗੋਲੀਆਂ, ਇਲਾਕੇ ’ਚ ਦਹਿਸ਼ਤ ਦਾ ਮਾਹੌਲ
. . .  1 day ago
ਸੁਲਤਾਨਵਿੰਡ ,5 ਜੁਲਾਈ (ਗੁਰਨਾਮ ਸਿੰਘ ਬੁੱਟਰ)- ਥਾਣਾ ਬੀ. ਡਵੀਜ਼ਨ ਦੇ ਇਲਾਕੇ ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਵਿਖੇ ਗੋਲੀਆਂ ਚੱਲਣ ਨਾਲ ਦਹਿਸ਼ਤ ਦਾ ਮਾਹੌਲ ਹੈ । ਮੌਕੇ ’ਤੇ ਪਹੁੰਚੇ ਥਾਣਾ ਬੀ. ਡਵੀਜ਼ਨ ...
ਜੱਜ ਬਣਨਾ ਚਾਹੁੰਦੀ ਜ਼ਿਲ੍ਹੇ ਵਿਚੋਂ 10ਵੀਂ ਦੀ ਪ੍ਰੀਖਿਆ ਵਿਚ ਦੂਜੇ ਸਥਾਨ 'ਤੇ ਰਹੀ ਪ੍ਰਭਜੋਤ ਕੌਰ
. . .  1 day ago
ਕਪੂਰਥਲਾ/ਢਿਲਵਾਂ, 5 ਜੁਲਾਈ (ਅਮਰਜੀਤ ਕੋਮਲ, ਗੋਬਿੰਦ ਸੁਖੀਜਾ)-ਜ਼ਿਲ੍ਹੇ ਵਿਚੋਂ 10ਵੀਂ ਦੀ ਪ੍ਰੀਖਿਆ ਵਿਚ 96.92 ਪ੍ਰਤੀਸ਼ਤ ਅੰਕ ਲੈ ਕੇ ਦੂਜੇ ਸਥਾਨ 'ਤੇ ਰਹੀ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਸੂਚੀ ਵਿਚ 237ਵੇਂ ਸਥਾਨ 'ਤੇ ਆਪਣਾ ...
ਆਈ.ਟੀ. ਸੈਕਟਰ ਵਿਚ ਜਾਣ ਦਾ ਚਾਹਵਾਨ ਹੈ ਜ਼ਿਲ੍ਹੇ ਵਿਚੋਂ ਪਹਿਲੇ ਸਥਾਨ 'ਤੇ ਰਿਹਾ ਮੁਹੰਮਦ ਆਰਿਫ਼ ਸੋਨੀ
. . .  1 day ago
ਕਪੂਰਥਲਾ/ਢਿਲਵਾਂ, 5 ਜੁਲਾਈ (ਅਮਰਜੀਤ ਕੋਮਲ, ਗੋਬਿੰਦ ਸੁਖੀਜਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਜਮਾਤ ਦੀ ਪ੍ਰੀਖਿਆ ਵਿਚ ਜ਼ਿਲ੍ਹਾ ਕਪੂਰਥਲਾ ਵਿਚੋਂ 97.85 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲੇ ਸਥਾਨ ਤੇ ...
ਬਿਹਾਰ :ਈ.ਡੀ. ਦੀ ਪਟਨਾ ਵਿਚ 9 ਤੋਂ 9 ਮਾਲ ’ਚ ਵੀਵੋ ਦੇ ਦਫ਼ਤਰ ਦੀ ਤਲਾਸ਼ੀ ਜਾਰੀ , 44 ਥਾਵਾਂ 'ਤੇ ਛਾਪੇਮਾਰੀ
. . .  1 day ago
ਚੰਡੀਗੜ੍ਹ : 3 ਆਈ.ਏ.ਐਸ. ਅਫਸਰਾਂ ਦੇ ਹੋਏ ਤਬਾਦਲੇ
. . .  1 day ago
ਅਤੁਲ ਸੋਨੀ ਹੋਣਗੇ ਜਲਾਲਾਬਾਦ ਦੇ ਡੀ.ਐੱਸ.ਪੀ.
. . .  1 day ago
ਮੰਡੀ ਘੁਬਾਇਆ,5 ਜੁਲਾਈ (ਅਮਨ ਬਵੇਜਾ ) - ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਸੂਚੀ ਤਹਿਤ ਸਬ ਡਵੀਜ਼ਨ ਜਲਾਲਾਬਾਦ ਦੇ ਨਵੇਂ ਡੀ.ਐੱਸ.ਪੀ. ਅਤੁਲ ਸੋਨੀ ਹੋਣਗੇ । ਇਸ ਤੋਂ ਪਹਿਲਾ ਡੀ.ਐੱਸ.ਪੀ. ਸੁਬੇਗ਼ ਸਿੰਘ ਐਡੀਸ਼ਨਲ ...
ਵੱਡੀ ਖ਼ਬਰ: ਪੰਜਾਬ ਦੇ ਮੁੱਖ ਸਕੱਤਰ ਦਾ ਤਬਾਦਲਾ, ਵਿਜੇ ਕੁਮਾਰ ਜੰਜੂਆ ਹੋਣਗੇ ਮੁੱਖ ਸਕੱਤਰ
. . .  1 day ago
10ਵੀਂ ਦੇ ਨਤੀਜੇ 'ਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ 'ਚ ਕਰਵਾਇਆ ਨਾਂਅ ਦਰਜ
. . .  1 day ago
ਸਰਦੂਲਗੜ੍ਹ, 5 ਜੁਲਾਈ (ਜੀ.ਐਮ.ਅਰੋੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਸਕੂਲ ਅਤੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ ਹੈ। ਬੋਰਡ...
ਨਵਨੀਤ ਕੌਰ ਗਿੱਲ ਹੋਣਗੇ ਸਬ ਡਿਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ.
. . .  1 day ago
ਤਪਾ ਮੰਡੀ 5 ਜੁਲਾਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਦੇ ਤਹਿਤ ਸਬ ਡਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ. ਨਵਨੀਤ ਕੌਰ ਗਿੱਲ ਹੋਣਗੇ। ਇਸ ਤੋਂ ਪਹਿਲਾਂ ਡੀ.ਐੱਸ.ਪੀ ਗੁਰਵਿੰਦਰ ਸਿੰਘ ਦੀ ਬਦਲੀ ਲੁਧਿਆਣਾ ਦੀ ਹੋ ਗਈ...
ਨੇਵੀ ਅਫ਼ਸਰ ਬਣ ਸਮਾਜ ਦੀ ਸੇਵਾ ਕਰਨੀ ਚਾਹੁੰਦੀ ਹੈ - ਤਮੰਨਾ ਸਿੰਗਲਾ
. . .  1 day ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ ਥਿੰਦ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ ਹੈ, ਜਿਸ ਵਿਚ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 99.19% ਰਿਹਾ ਅਤੇ ਜ਼ਿਲ੍ਹਿਆਂ ਅਨੁਸਾਰ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 10ਵੇਂ ਸਥਾਨ 'ਤੇ ਰਿਹਾ। ਇਸ ਸੰਬੰਧੀ...
ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਵਿਦਿਆਰਥੀ ਨੇ ਜ਼ਿਲ੍ਹੇ 'ਚੋ ਪ੍ਰਾਪਤ ਕੀਤਾ ਪਹਿਲਾ ਸਥਾਨ
. . .  1 day ago
ਮਹਿਲ ਕਲਾਂ,5 ਜੁਲਾਈ (ਅਵਤਾਰ ਸਿੰਘ ਅਣਖੀ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਹੋਣਹਾਰ ਵਿਦਿਆਰਥੀ ਗੁਰਸੇਵਕ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮਿੱਠੇਵਾਲ...
ਦਵਿੰਦਰ ਅੱਤਰੀ ਨਾਭਾ ਦੇ ਨਵੇਂ ਡੀ.ਐੱਸ.ਪੀ. ਨਿਯੁਕਤ
. . .  1 day ago
ਨਾਭਾ, 5 ਜੁਲਾਈ (ਕਰਮਜੀਤ ਸਿੰਘ) - ਪੰਜਾਬ ਸਰਕਾਰ ਨੇ ਦਵਿੰਦਰ ਅਤਰੀ ਨੂੰ ਨਾਭਾ ਦਾ ਨਵਾਂ ਡੀ.ਐੱਸ.ਪੀ. ਨਿਯੁਕਤ ਕੀਤਾ ਹੈ। ਇੱਥੇ ਇਹ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਕੋਤਵਾਲੀ ਨਾਭਾ ਦੇ ਮੁਖੀ ਅਤੇ ਡੀ.ਐੱਸ.ਪੀ. ਨਾਭਾ...
ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ 'ਚ - ਅਸ਼ਵਨੀ ਵੈਸ਼ਨਵ
. . .  1 day ago
ਨਵੀਂ ਦਿੱਲੀ, 5 ਜੁਲਾਈ - ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦਾ ਕਹਿਣਾ ਹੈ ਕਿ ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ...
ਸਰਕਾਰੀ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਅੱਵਲ
. . .  1 day ago
ਬੁੱਲ੍ਹੋਵਾਲ, 5 ਜੁਲਾਈ (ਲੁਗਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਸਰਗੁਣਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਹੁਸੈਨਪੁਰ ਗੁਰੂ ਕਾ ਨੇ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ 'ਚੋਂ ਪਹਿਲਾ...
ਜੌੜਕੀਆਂ ਦੀ ਵਿਦਿਆਰਥਣ ਨੇ 10ਵੀਂ ਦੇ ਨਤੀਜੇ 'ਚ ਚਮਕਾਇਆ ਮਾਨਸਾ ਦਾ ਨਾਂਅ
. . .  1 day ago
ਸਰਦੂਲਗੜ੍ਹ, 5 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) - ਸਰਦੂਲਗੜ੍ਹ ਦੇ ਪਿੰਡ ਜੌੜਕੀਆਂ ਦੇ ਨਿੱਜੀ ਸਕੂਲ ਦੀ ਵਿਦਿਆਰਥਣ ਮਹਿਕ ਰਾਣੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ 'ਚ 630/650 ਅੰਕ ਹਾਸਲ ਕਰਕੇ ਮੈਰਿਟ...
ਮਲੇਰਕੋਟਲਾ ਦੇ ਯਾਸਿਰ ਸਈਦ ਨੇ ਦਸਵੀਂ ਸ਼੍ਰੇਣੀ ਦੀ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  1 day ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਮਲੇਰਕੋਟਲਾ ਦੇ ਸਥਾਨਕ ਸਕੂਲ...
ਨਾਭਾ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  1 day ago
ਨਾਭਾ, 5 ਜੁਲਾਈ -(ਕਰਮਜੀਤ ਸਿੰਘ) - ਨਾਭਾ ਦੇ ਸਥਾਨਕ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਕੋਸ਼ਿਕਾ, ਕੋਮਾਕਸ਼ੀ ਬਾਂਸਲ ਅਤੇ ਖੁਸ਼ੀ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ...
ਪੰਜਵੇਂ ਟੈਸਟ 'ਚ ਇੰਗਲੈਂਡ ਨੇ 7 ਵਿਕਟਾਂ ਨਾਲ ਹਰਾਇਆ ਭਾਰਤ
. . .  1 day ago
ਬਰਮਿੰਘਮ, 5 ਜੁਲਾਈ - ਭਾਰਤ ਅਤੇ ਇੰਗਲੈਂਡ ਵਿਚਕਾਰ 5ਵੇਂ ਟੈਸਟ ਮੈਚ ਦੇ 5ਵੇਂ ਦਿਨ ਇੰਗਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਵਲੋਂ ਮਿਲੇ 378 ਦੌੜਾਂ ਦੇ ਟੀਚੇ ਨੂੰ ਇੰਗਲੈਂਡ ਨੇ 3 ਵਿਕਟਾਂ ਦੇ ਨੁਕਸਾਨ 'ਤੇ ਹਾਸਿਲ...
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 334 ਡੀ.ਐਸ.ਪੀਜ਼. ਦੇ ਤਬਾਦਲੇ
. . .  1 day ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕਰਦਿਆਂ 334 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ...
ਨਸਰਾਲਾ ਦੇ 2 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਕਰਵਾਇਆ ਨਾਂਅ ਦਰਜ
. . .  1 day ago
ਨਸਰਾਲਾ, 5 ਜੁਲਾਈ (ਸਤਵੰਤ ਸਿੰਘ ਥਿਆੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏੇ 10ਵੀਂ ਦੇ ਨਤੀਜ਼ਿਆਂ ਵਿੱਚ ਟਰੂ ਲਾਇਟ ਪਬਲਿਕ ਸਕੂਲ ਨਸਰਾਲਾ ਦੇ ਦੋ ਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ। ਇਸ ਮੌਕੇ ਸਕੂਲ...
ਪਾਸਲਾ 'ਚ ਮੇਲੇ ਦੌਰਾਨ ਗੋਲੀਬਾਰੀ, ਪਿੱਛੇ ਨੂੰ ਭਜਾਈ ਕਾਰ ਵਲੋਂ ਦਰੜੇ ਜਾਣ 'ਤੇ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 5 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਪਾਸਲਾ ਵਿਚ ਦੇਰ ਰਾਤ ਇਕ ਮੇਲੇ ਦੌਰਾਨ ਦੋ ਧੜਿਆਂ ਵਿਚਕਾਰ ਗੋਲੀਬਾਰੀ ਦੌਰਾਨ ਭਜਾਈ ਕਾਰ ਵਲੋਂ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਦਰੜੇ ਜਾਣ...
ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ
. . .  1 day ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)- ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਜ਼ੇਰੇ ਇਲਾਜ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨੂੰ ਸਿਹਤ ਵਿਭਾਗ ਵਲੋਂ ਦਿਲ ਦੇ ਬਾਈਪਾਸ ਆਪ੍ਰੇਸ਼ਨ...
ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਬਣਨਾ ਚਾਹੁੰਦੀ ਹੈ ਡਾਕਟਰ
. . .  1 day ago
ਲਹਿਰਾਗਾਗਾ, 5 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ 642 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਿਲ...
ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋਂ ਕਲਾਂ ਦੀਆਂ ਚਾਰ ਵਿਦਿਆਰਥਣਾਂ ਆਈਆਂ ਮੈਰਿਟ 'ਚ
. . .  1 day ago
ਬਰਨਾਲਾ/ਰੂੜੇਕੇ ਕਲਾਂ, 5 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੀਆਂ ਤਿੰਨ ਵਿਦਿਆਰਥਣਾਂ ਨੇ ਦਸਵੀਂ ਜਮਾਤ ਦੀ ਮੈਰਿਟ ਲਿਸਟ 'ਚ ਆਪਣਾ ਨਾਂਅ ਦਰਜ ਕਰਵਾ ਕੇ ਸੰਸਥਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮਾਘ ਸੰਮਤ 553

ਪੰਜਾਬ / ਜਨਰਲ

ਕੜਾਕੇ ਦੀ ਠੰਢ 'ਚ ਸ੍ਰੀ ਮੁਕਤਸਰ ਸਾਹਿਬ ਨਤਮਸਤਕ ਹੋਈ ਵੱਡੀ ਗਿਣਤੀ 'ਚ ਸੰਗਤ-ਨਗਰ ਕੀਰਤਨ ਅੱਜ

ਰਣਜੀਤ ਸਿੰਘ ਢਿੱਲੋਂ
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ-ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਜੋੜ ਮੇਲੇ ਮੌਕੇ ਅੱਜ ਦੇਸ਼-ਵਿਦੇਸ਼ 'ਚੋਂ ਵੱਡੀ ਗਿਣਤੀ ਸੰਗਤ ਨੇ ਪਹੁੰਚ ਕੇ ਚਾਲੀ ਮੁਕਤਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਿੱਜਦਾ ਕੀਤਾ ਅਤੇ ਪਵਿੱਤਰ ਮੁਕਤ ਸਰੋਵਰ ਵਿਚ ਇਸ਼ਨਾਨ ਕਰ ਕੇ ਖਿਦਰਾਣੇ ਦੀ ਜੰਗ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਸੰਗਤ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸ਼ਬਦ ਕੀਰਤਨ ਸਰਵਣ ਕੀਤਾ | ਸਵੇਰੇ 6 ਵਜੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ | ਇਸ ਉਪਰੰਤ ਰਾਗੀ ਜਥਿਆਂ ਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ | ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨਾਂ 'ਚ ਵੀ ਸੰਗਤ ਨੇ ਹਾਜ਼ਰੀ ਭਰੀ ਤੇ ਇਸ ਮੌਕੇ ਰਾਗੀ ਤੇ ਢਾਡੀ ਜਥਿਆਂ ਨੇ ਇਤਿਹਾਸਕ ਪ੍ਰਸੰਗ ਪੇਸ਼ ਕਰ ਕੇ ਸੰਗਤ ਨੂੰ ਨਿਹਾਲ ਕੀਤਾ | ਇਸ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਧਾਰਮਿਕ ਅਤੇ ਸਿਆਸੀ ਆਗੂ ਵੀ ਨਤਮਸਤਕ ਹੋਏ ਤੇ ਚਾਲੀ ਮੁਕਤਿਆਂ ਨੂੰ ਪ੍ਰਣਾਮ ਕੀਤਾ | ਰਾਤ ਤੋਂ ਹੀ ਸੰਗਤ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣੀਆਂ ਸ਼ੁਰੂ ਹੋ ਗਈਆਂ ਸਨ ਤੇ ਧੁੰਦ ਵੀ ਜ਼ਿਆਦਾ ਸੀ | ਅੱਜ ਸਵੇਰ ਸਮੇਂ ਮੌਸਮ ਸਾਫ਼ ਹੁੰਦਿਆਂ ਹੀ ਸੰਗਤ ਦੀ ਆਮਦ ਵਧ ਗਈ ਅਤੇ ਦੁਪਹਿਰ ਤੱਕ ਸੰਗਤ ਦਾ ਹੜ੍ਹ ਆ ਗਿਆ | ਇਸ ਮੌਕੇ ਸ਼ਰਧਾਲੂਆਂ ਨਰਿੰਦਰ ਸਿੰਘ ਤੇ ਗੁਰਸੇਵਕ ਸਿੰਘ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਟੁੱਟੀ-ਗੰਢੀ ਦੇ ਇਸ ਪਾਵਨ ਅਸਥਾਨ 'ਤੇ ਉਹ ਹਰ ਸਾਲ ਹਾਜ਼ਰੀ ਭਰਦੇ ਹਨ | ਸੰਗਤ ਨੇ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਕ ਗੁਰਦੁਆਰਿਆਂ ਗੁਰਦੁਆਰਾ ਟੁੱਟੀ ਗੰਢੀ ਸਾਹਿਬ (ਸ੍ਰੀ ਦਰਬਾਰ ਸਾਹਿਬ), ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਗੁਰਦੁਆਰਾ ਮਾਤਾ ਭਾਗ ਕੌਰ, ਗੁਰਦੁਆਰਾ ਟਿੱਬੀ ਸਾਹਿਬ, ਗੁਰਦੁਆਰਾ ਦਾਤਣਸਰ ਸਾਹਿਬ, ਗੁਰਦੁਆਰਾ ਰਕਾਬਸਰ ਸਾਹਿਬ ਅਤੇ ਗੁਰਦੁਆਰਾ ਦੂਖ ਨਿਵਾਰਨ ਤਰਨਤਾਰਨ ਸਾਹਿਬ ਦੇ ਦਰਸ਼ਨ ਕੀਤੇ | ਇਸ ਵਾਰ ਚੋਣ ਜ਼ਾਬਤੇ ਕਾਰਨ ਸਿਆਸੀ ਕਾਨਫ਼ਰੰਸਾਂ ਨਹੀਂ ਹੋਈਆਂ ਅਤੇ ਪੂਰੀ ਤਰ੍ਹਾਂ ਧਾਰਮਿਕ ਰੰਗ 'ਚ ਰੰਗਿਆ ਰਿਹਾ | ਇਲਾਕੇ ਦੀ ਸੰਗਤ ਵਲੋਂ ਸ੍ਰੀ ਮੁਕਤਸਰ ਸਾਹਿਬ ਨੂੰ ਆਉਣ ਵਾਲੇ ਸਾਰੇ ਰਸਤਿਆਂ 'ਤੇ ਲੰਗਰ ਲਾਏ ਗਏ | 15 ਜਨਵਰੀ ਨੂੰ ਸ੍ਰੀ ਦਰਬਾਰ ਸਾਹਿਬ ਦੇ ਗੇਟ ਨੰਬਰ 4 ਤੋਂ ਸਵੇਰੇ 9 ਵਜੇ ਨਗਰ ਕੀਰਤਨ ਆਰੰਭ ਹੋਵੇਗਾ | ਗੁਰਦੁਆਰਾ ਟਿੱਬੀ ਸਾਹਿਬ ਵਿਖੇ ਢਾਡੀ ਦਰਬਾਰ ਸਜਾਇਆ ਜਾਵੇਗਾ ਅਤੇ 15 ਜਨਵਰੀ ਨੂੰ ਹੀ ਗੁਰਦੁਆਰਾ ਤੰਬੂ ਸਾਹਿਬ ਵਿਖੇ ਸਵੇਰੇ 11 ਵਜੇ ਅੰਮਿ੍ਤ ਸੰਚਾਰ ਹੋਵੇਗਾ |
ਨਿਹੰਗ ਸਿੰਘਾਂ ਵਲੋਂ ਮਹੱਲਾ ਅੱਜ
ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਛਾਉਣੀ ਬੁੱਢਾ ਦਲ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਕੀਰਤਨ ਕੀਤਾ ਗਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਉਪਰੰਤ 'ਅਜੀਤ' ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਦੱਸਿਆ ਕਿ ਸ਼ਹੀਦ ਸਿੰਘਾਂ ਦੀ ਯਾਦ ਵਿਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕਰਵਰਤੀ ਵਲੋਂ ਚੱਲੀ ਆਉਂਦੀ ਖ਼ਾਲਸਾਈ ਰਵਾਇਤ ਅਨੁਸਾਰ 15 ਜਨਵਰੀ ਨੂੰ ਸਮੂਹ ਨਿਹੰਗ ਸਿੰਘਾਂ ਦਲਾਂ ਦੇ ਸਹਿਯੋਗ ਨਾਲ ਪੁਰਾਤਨ ਖ਼ਾਲਸਾਈ ਪਰੰਪਰਾ ਅਨੁਸਾਰ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਛਾਉਣੀ ਬੁੱਢਾ ਦਲ ਨੇੜੇ ਗੁਰਦੁਆਰਾ ਤੰਬੂ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਖ਼ਾਲਸਾਈ ਸਿੱਖੀ ਜਾਹੋ-ਜਲਾਲ ਨਾਲ ਨਿਹੰਗ ਸਿੰਘਾਂ ਵਲੋਂ ਮਹੱਲਾ ਕੱਢਿਆ ਜਾਵੇਗਾ | ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਮਹੱਲੇ 'ਚ ਨਿਹੰਗ ਸਿੰਘ ਦਲਾਂ ਦੇ ਮੁਖੀ ਜਥੇਦਾਰ ਸਾਹਿਬਾਨ ਬੇਅੰਤ ਨਿਹੰਗ ਸਿੰਘ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਸ਼ਾਮਿਲ ਹੋਣਗੀਆਂ ਅਤੇ ਗੁਰਦੁਆਰਾ ਟਿੱਬੀ ਸਾਹਿਬ ਦੇ ਨਜ਼ਦੀਕ ਮੈਦਾਨ ਵਿਚ ਮਹੱਲਾ ਖੇਡਿਆ ਜਾਵੇਗਾ, ਜਿਥੇ ਨਿਹੰਗ ਸਿੰਘ ਘੋੜਿਆਂ ਦੀਆਂ ਦੌੜਾਂ ਤੇ ਗੱਤਕੇ ਦੇ ਜੌਹਰ ਵਿਖਾਉਣਗੇ |

ਟੁੱਟੀ ਗੰਢੀ ਦਾ ਇਤਿਹਾਸ ਸਾਡੇ ਲਈ ਪ੍ਰੇਰਣਾਸਰੋਤ-ਹਰਜਿੰਦਰ ਸਿੰਘ ਧਾਮੀ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਮਾਘੀ ਦੇ ਦਿਹਾੜੇ 'ਤੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ 'ਅਜੀਤ' ਨਾਲ ਗੱਲਬਾਤ ਕਰਦਿਆਂ ਸ: ਧਾਮੀ ਨੇ ਕਿਹਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤੀ-ਪਤਨੀ ਤੇ ਬੱਚੀ ਦੀ ਮੌਤ

ਬੁਢਲਾਡਾ, 14 ਜਨਵਰੀ (ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ)-ਬੀਤੀ ਰਾਤ ਬੁਢਲਾਡਾ ਨੇੜਲੇ ਪਿੰਡ ਬੱਛੋਆਣਾ ਅਤੇ ਦੋਦੜਾ ਦਰਮਿਆਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੀ ਦੀ ਮੌਤ ਹੋ ਗਈ ਹੈ | ਥਾਣਾ ਸਦਰ ਬੁਢਲਾਡਾ ਦੇ ਇੰਚਾਰਜ ਮੇਲਾ ਸਿੰਘ ਨੇ ਦੱਸਿਆ ਕਿ ਰਾਤ ...

ਪੂਰੀ ਖ਼ਬਰ »

ਅਟਾਰੀ ਨੇੜਿਓਾ 5 ਕਿੱਲੋ ਧਮਾਕਾਖੇਜ਼ ਸਮੱਗਰੀ ਬਰਾਮਦ

ਰੇਸ਼ਮ ਸਿੰਘ/ਗੁਰਦੀਪ ਸਿੰਘ ਅਟਾਰੀ ਅੰਮਿ੍ਤਸਰ/ਅਟਾਰੀ, 14 ਜਨਵਰੀ-ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ 'ਚ ਗੜਬੜੀ ਫੈਲਾਉਣ ਦੇ ਮਨਸ਼ੇ ਨਾਲ ਪਾਕਿ ਵਲੋਂ ਭੇਜੀ ਗਈ ਧਮਾਕਾਖੇਜ਼ ਸਮੱਗਰੀ ਤੇ ਹੋਰ ਵਿਸਫੋਟਕ ਸਾਮਾਨ ਬਰਾਮਦ ਕਰਕੇ ਪੁਲਿਸ ਨੇ ਇਕ ਹੋਰ ਸਾਜਿਸ਼ ਨੂੰ ...

ਪੂਰੀ ਖ਼ਬਰ »

ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਸ਼ਹੀਦ ਹੋਇਆ ਤਰਨ ਤਾਰਨ ਜ਼ਿਲ੍ਹੇ ਦਾ ਜਵਾਨ ਗੁਰਜੀਤ ਸਿੰਘ

ਝਬਾਲ, 14 ਜਨਵਰੀ (ਸੁਖਦੇਵ ਸਿੰਘ- ਜੰਮੂ-ਕਸ਼ਮੀਰ ਦੇ ਪੁਣਛ ਖੇਤਰ 'ਚ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਤਿੰਨ ਅੱਤਵਾਦੀਆਂ ਨੂੰ ਢੇਰ ਕਰਕੇ ਹੌਲਦਾਰ ਗੁਰਜੀਤ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਕੋਟ ਧਰਮ ਚੰਦ ਸ਼ਹੀਦੀ ਜਾਮ ਪੀ ਗਿਆ | ਸ਼ਹੀਦ ਦੀ ਖ਼ਬਰ ਮਿਲਣ 'ਤੇ ਸਾਰੇ ...

ਪੂਰੀ ਖ਼ਬਰ »

ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਵਲੋਂ ਕਾਂਗਰਸ ਤੋਂ ਅਸਤੀਫ਼ਾ

ਫਗਵਾੜਾ, 14 ਜਨਵਰੀ (ਹਰਜੋਤ ਸਿੰਘ ਚਾਨਾ, ਤਰਨਜੀਤ ਸਿੰਘ ਕਿੰਨੜਾ)-ਪੰਜਾਬ 'ਚ ਕਾਂਗਰਸ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਮੰਤਰੀ ਤੇ ਪੰਜਾਬ ਐਗਰੋ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੇ ਕਾਂਗਰਸ ਪਾਰਟੀ ਨੂੰ ਛੱਡਣ ਦਾ ਐਲਾਨ ਕਰ ਦਿੱਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਕਾਂਗਰਸ ਪ੍ਰਧਾਨ ਸਿੱਧੂ ਦੇ ਵਤੀਰੇ ਕਾਰਨ ਮਾਨ ਨੂੰ ਛੱਡਣੀ ਪਈ ਕਾਂਗਰਸ!

ਫਗਵਾੜਾ, 14 ਜਨਵਰੀ (ਹਰਜੋਤ ਸਿੰਘ ਚਾਨਾ)-ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਇੱਥੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਹੱਕ 'ਚ ਕੀਤੀ ਇਕ ਰੈਲੀ ਮੌਕੇ ਕੁਝ ਰੁੱਸੇ ਕਾਂਗਰਸੀਆਂ ਨੂੰ ਇਕੱਠੇ ਨਾ ਕਰਨ ਦੇ ਮਾਮਲੇ ਨੂੰ ਲੈ ਕੇ ਮਾਨ ਨੇ ਉਸੇ ਦਿਨ ਹੀ ...

ਪੂਰੀ ਖ਼ਬਰ »

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਲੰਬੀ 'ਚ 15 ਵਰਚੂਅਲ ਰੈਲੀਆਂ ਨੂੰ ਕਰਨਗੇ ਸੰਬੋਧਨ

ਮੰਡੀ ਕਿੱਲਿਆਂਵਾਲੀ, 14 ਜਨਵਰੀ (ਇਕਬਾਲ ਸਿੰਘ ਸ਼ਾਂਤ)-ਲੰਬੀ ਹਲਕੇ 'ਚ ਭਾਜਪਾ ਨੇ 'ਰੱਜਵਾਂ' ਚੋਣ ਡੰਕਾ ਵਜਾਉਣ ਲਈ ਜ਼ਮੀਨੀ ਉਪਰਾਲੇ ਵਿੱਢ ਦਿੱਤੇ ਹਨ | 16 ਜਨਵਰੀ ਨੂੰ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਅਮਿਤ ਸ਼ਾਹ ਨੇ ਵਰਚੂਅਲ ਰੈਲੀਆਂ ਨੂੰ ਸੰਬੋਧਨ ਕਰਨਾ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਵਿਖੇ ਸੁਨਿਆਰੇ ਦੀ ਦੁਕਾਨ ਤੋਂ ਡੇਢ ਕਰੋੜ ਦਾ ਸੋਨਾ ਤੇ ਨਕਦੀ ਚੋਰੀ

ਜੰਡਿਆਲਾ ਗੁਰੂ, 14 ਜਨਵਰੀ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਵਿਖੇ ਦੇਰ ਰਾਤ ਇਕ ਸੁਨਿਆਰੇ ਦੀ ਦੁਕਾਨ ਸਾਗਰ ਜਿਊਲਰ ਤੋਂ ਕਰੀਬ ਡੇਢ ਕਰੋੜ ਰੁਪਏ ਦਾ ਸੋਨਾ ਅਤੇ ਇਕ ਲੱਖ ਪੰਜਾਹ ਹਜ਼ਾਰ ਰੁਪਏ ਨਕਦ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਦੁਕਾਨ ਦੇ ਮਾਲਕ ਸਾਗਰ ...

ਪੂਰੀ ਖ਼ਬਰ »

10 ਉਮੀਦਵਾਰਾਂ ਦੀਆਂ ਟਿਕਟਾਂ ਐਲਾਨਣ 'ਤੇ ਪਿਆ ਰੌਲਾ

ਸੰਯੁਕਤ ਸਮਾਜ ਮੋਰਚਾ ਵਲੋਂ 10 ਉਮੀਦਵਾਰਾਂ ਦੀਆਂ ਟਿਕਟਾਂ ਐਲਾਨਣ ਤੋਂ ਬਾਅਦ ਅੱਜ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜਲੰਧਰ ਜ਼ਿਲ੍ਹੇ ਦੇ ਪ੍ਰਧਾਨ ਅਮਰੀਕ ਸਿੰਘ ਨੇ ਕਿਹਾ ਕਿ ਜਦੋਂ ਟਿਕਟਾਂ ਲਈ ਦਰਖ਼ਾਸਤਾਂ ਲਈਆਂ ਜਾ ਰਹੀਆਂ ਹਨ ਅਤੇ ਦਰਖ਼ਾਸਤਾਂ ਦੀ ਪੜਤਾਲ ...

ਪੂਰੀ ਖ਼ਬਰ »

ਸੰਯੁਕਤ ਸਮਾਜ ਮੋਰਚਾ ਵਲੋਂ ਉਮੀਦਵਾਰਾਂ ਦੀ ਸੂਚੀ ਦਾ ਐਲਾਨ ਭਲਕੇ

ਲੁਧਿਆਣਾ, 14 ਜਨਵਰੀ (ਪੁਨੀਤ ਬਾਵਾ)-ਸੰਯੁਕਤ ਸਮਾਜ ਮੋਰਚਾ ਦੀ ਅਹਿਮ ਪ੍ਰੈਸ ਕਾਨਫ਼ਰੰਸ ਲੁਧਿਆਣਾ ਕੇਂਦਰੀ ਦਫ਼ਤਰ ਵਿਖੇ ਹੋਈ | ਜਿਸ ਨੂੰ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟਰੀ ਕਮੇਟੀ ਪ੍ਰੇਮ ਸਿੰਘ ਭੰਗੂ, ਮੈਂਬਰ ਸਕਰੀਨਿੰਗ ਕਮੇਟੀ ਪੋ੍ਰ:ਮਨਜੀਤ ਸਿੰਘ ਅਤੇ ਡਾ: ...

ਪੂਰੀ ਖ਼ਬਰ »

ਅਕਾਲੀ ਦਲ (ਸ) ਦਾ ਵਫ਼ਦ ਅਮਿਤ ਸ਼ਾਹ ਨੂੰ ਮਿਲਿਆ

ਐੱਸ. ਏ. ਐੱਸ. ਨਗਰ, 14 ਜਨਵਰੀ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ 'ਚ ਬੀਤੇ ਦਿਨੀਂ ਪਾਰਟੀ ਦੇ ਸੀਨੀਅਰ ਆਗੂਆਂ ਦੇ ਇਕ ਵਫ਼ਦ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ ਐਸ.ਏ.ਐਸ ਨਗਰ 'ਚ-ਰਾਜਪਾਲ ਲਹਿਰਾਉਣਗੇ ਕੌਮੀ ਝੰਡਾ

ਚੰਡੀਗੜ੍ਹ, 14 ਜਨਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ 26 ਜਨਵਰੀ ਗਣਤੰਤਰਤਾ ਦਿਵਸ ਮਨਾਉਣ ਸਬੰਧੀ ਰਾਜ ਪੱਧਰੀ ਸਮਾਗਮ ਐਸ.ਏ.ਐਸ ਨਗਰ ਵਿਚ ਕਰਵਾਇਆ ਜਾ ਰਿਹਾ ਹੈ, ਜਿੱਥੇ ਸੂਬੇ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਕੌਮੀ ਝੰਡਾ ਲਹਿਰਾਉਣ ਦੀ ਰਸਮ ...

ਪੂਰੀ ਖ਼ਬਰ »

ਚੋਣ ਕਮਿਸ਼ਨ ਰੈਲੀਆਂ ਤੇ ਨੁੱਕੜ ਮੀਟਿੰਗਾਂ 'ਤੇ ਪਾਬੰਦੀ ਦੀ ਸਮੀਖਿਆ ਕਰੇ-ਅਕਾਲੀ ਦਲ

ਚੰਡੀਗੜ੍ਹ, 14 ਜਨਵਰੀ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਾਰਤੀ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿਚ ਚੋਣ ਰੈਲੀਆਂ ਤੇ ਨੁੱਕੜ ਮੀਟਿੰਗਾਂ 'ਤੇ ਪਾਬੰਦੀ ਲਗਾਉਣ ਦੇ ਫ਼ੈਸਲੇ ਦੀ ਮੁੜ ਸਮੀਖਿਆ ਕਰੇ ਅਤੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਤੱਕ ...

ਪੂਰੀ ਖ਼ਬਰ »

ਹਾਕਮ ਜਮਾਤ ਨੇ ਪੰਜਾਬ 'ਚ ਜਨਮ ਲੈਣ ਵਾਲਾ ਹਰ ਬੱਚਾ ਵੀ ਕਰਜ਼ਾਈ ਕੀਤਾ-ਭਗਵੰਤ ਮਾਨ

ਚੰਡੀਗੜ੍ਹ, 14 ਜਨਵਰੀ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਰਕਾਰੀ ਖਾਲੀ ਖਜ਼ਾਨਾ ਭਰਿਆ ਜਾਵੇਗਾ ਅਤੇ ਪਾਰਟੀ ਸਪਰੀਮੋਂ ਅਰਵਿੰਦ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਦੀਆਂ ਚੋਣਾਂ 'ਚ ਕਿਸਾਨਾਂ ਦਾ ਕਿਸਾਨਾਂ ਨਾਲ ਹੋਵੇਗਾ ਮੁਕਾਬਲਾ

ਲੁਧਿਆਣਾ, 14 ਜਨਵਰੀ (ਪੁਨੀਤ ਬਾਵਾ)-ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਹੀ ਕਿਸਾਨ ਜਥੇਬੰਦੀਆਂ ਨੂੰ ਇਕ ਸੂਤਰ 'ਚ ਪਰੋ ਕੇ ਚੋਣ ਲੜਨ ਦਾ ਦਾਅਵਾ ਹਵਾ ਹੁੰਦਾ ਨਜ਼ਰ ਆ ਰਿਹਾ ਹੈ | ਕਿਸਾਨ ਆਗੂਆਂ 'ਚ ਇਕਸੁਰਤਾ ਨਾ ਹੋਣ ਕਾਰਨ ਚੋਣਾਂ ਅੰਦਰ ਕਿਸਾਨਾਂ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦੇ ਰੱਦ ਹੋਣ ਤੋਂ ਬਾਅਦ ਭਾਜਪਾ ਆਗੂਆਂ ਦਾ ਚੋਣਾਂ ਨੂੰ ਲੈ ਕੇ ਉਤਸ਼ਾਹ ਸਿਖਰਾਂ 'ਤੇ

ਰਾਜੇਸ਼ ਕੁਮਾਰ ਸ਼ਰਮਾ ਅੰਮਿ੍ਤਸਰ, 14 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਖੇਤੀ ਕਾਨੂੰਨਾਂ ਦੇ ਰੱਦ ਹੋਣ ਤੋਂ ਬਾਅਦ ਪੰਜਾਬ 'ਚ ਭਾਜਪਾ ਆਗੂਆਂ ਦਾ ਚੋਣਾਂ ਨੂੰ ਲੈ ਕੇ ਉਤਸ਼ਾਹ ਸਿਖਰਾਂ 'ਤੇ ਹੈ | ਇਸ ਉਤਸ਼ਾਹ ਦਾ ਅੰਦਾਜ਼ਾ ਇਸ ਗੱਲ ਤੋਂ ਹੀ ਲਗਾਇਆ ਜਾ ਸਕਦਾ ਹੈ ਕਿ ਪੰਜਾਬ ...

ਪੂਰੀ ਖ਼ਬਰ »

ਇਮਰਾਨ ਖ਼ਾਨ ਵਲੋਂ ਪਾਕਿ ਦੀ ਪਹਿਲੀ ਕੌਮੀ ਸੁਰੱਖਿਆ ਨੀਤੀ ਜਾਰੀ

ਅੰਮਿ੍ਤਸਰ, 14 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਇਮਰਾਨ ਖ਼ਾਨ ਸਰਕਾਰ ਨੇ ਦੇਸ਼ ਦੇ ਇਤਿਹਾਸ 'ਚ ਪਹਿਲੀ ਵਾਰ ਕੌਮੀ ਸੁਰੱਖਿਆ ਨੀਤੀ ਜਾਰੀ ਕੀਤੀ ਹੈ | ਇਸ ਸੁਰੱਖਿਆ ਨੀਤੀ 'ਚ ਪਾਕਿ ਸਰਕਾਰ ਨੇ ਭਾਰਤ ਨਾਲ ਚੰਗੇ ਸੰਬੰਧਾਂ ਦੀ ਉਮੀਦ ਜਤਾਈ ਹੈ | ਇਸ ਦੇ ਨਾਲ ਹੀ ...

ਪੂਰੀ ਖ਼ਬਰ »

ਲੰਬੀ ਤੋਂ ਵੱਡੇ ਬਾਦਲ ਲੜਨਗੇ ਚੋਣ-ਅਭੈ ਚੌਟਾਲਾ

ਡੱਬਵਾਲੀ, 14 ਜਨਵਰੀ (ਇਕਬਾਲ ਸਿੰਘ ਸ਼ਾਂਤ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਹਲਕਾ ਲੰਬੀ ਤੋਂ ਉਮੀਦਵਾਰੀ ਦਾ ਅਧਿਕਾਰਤ ਐਲਾਨ ਅਜੇ ਬਾਕੀ ਹੈ | ਦੂਜੇ ਪਾਸੇ ਅਕਾਲੀ ਦਲ ਨਾਲ ਜੱਦੀ ਸਾਂਝੀ ਰੱਖਦੀ ਇੰਡੀਅਨ ਨੈਸ਼ਨਲ ਲੋਕਦਲ ਨੇ ਪਹਿਲਾਂ ਹੀ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ...

ਪੂਰੀ ਖ਼ਬਰ »

ਟਰਾਈ ਸਾਈਕਲਾਂ ਨਾਲ ਭਰੇ 6 ਟਰੱਕ ਰਿਟਰਨਿੰਗ ਅਫ਼ਸਰ ਨੇ ਲਏ ਕਬਜ਼ੇ 'ਚ

ਅੰਮਿ੍ਤਸਰ, 14 ਜਨਵਰੀ (ਹਰਮਿੰਦਰ ਸਿੰਘ)-ਵਿਧਾਨ ਸਭਾ ਹਲਕਾ ਦੱਖਣੀ 'ਚੋਂ ਰਿਟਰਨਿੰਗ ਅਫ਼ਸਰ ਹਰਜੀਤ ਸਿੰਘ ਦੀ ਅਗਵਾਈ ਵਾਲੀ ਟੀਮ ਨੇ 6 ਟਰੱਕ ਟਰਾਈ ਸਾਈਕਲ ਕਬਜ਼ੇ ਵਿਚ ਲਏ ਹਨ ਜਿਨ੍ਹਾਂ ਬਾਰੇ ਚਰਚਾ ਹੈ ਕਿ ਇਹ ਟਰਾਈ ਸਾਈਕਲ ਹਲਕਾ ਵਿਧਾਇਕ ਅਤੇ ਕਾਂਗਰਸ ਪਾਰਟੀ ਦੇ ਇਸ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਵਿਖੇ ਸ੍ਰੀ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਸਥਾਪਨਾ ਦਿਵਸ ਧੂਮਧਾਮ ਨਾਲ ਮਨਾਇਆ

ਬਟਾਲਾ, 14 ਜਨਵਰੀ (ਕਾਹਲੋਂ)-ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਗੁਰੂ ਘਰ ਦਰਬਾਰ ਸਾਹਿਬ ਵਿਖੇ ਸਾਈਾ ਮੀਆਂ ਮੀਰ ਫਾਉਂਡੇਸ਼ਨ ਦੇ ਮੁਖੀ ਅਤੇ ਸਾਈਾ ਮੀਆਂ ਮੀਰ ਸਾਹਿਬ ਦੇ ਮੌਜ਼ੂਦਾ ਗੱਦੀ ਨਸ਼ੀਨ ਸਾਈਾ ਅਲੀ ਰਜ਼ਾ ਕਾਦਰੀ ਅਤੇ ਗੁਰੂ ਘਰ ਦੇ ਪ੍ਰਬੰਧਕਾਂ ਵਲੋਂ ...

ਪੂਰੀ ਖ਼ਬਰ »

ਬਾਬਾ ਦਯਾ ਸਿੰਘ ਸੁਰ ਸਿੰਘ ਵਾਲਿਆਂ ਦੀ ਬਰਸੀ 19 ਨੂੰ

ਸੁਰ ਸਿੰਘ, 14 ਜਨਵਰੀ (ਧਰਮਜੀਤ ਸਿੰਘ)-ਬਾਬਾ ਦਯਾ ਸਿੰਘ ਸੁਰ ਸਿੰਘ ਵਾਲਿਆਂ ਦੀ 8ਵੀਂ ਬਰਸੀ 19 ਜਨਵਰੀ ਨੂੰ ਦਲ-ਪੰਥ ਦੇ ਹੈੱਡਕੁਆਰਟਰ ਗੁਰਦੁਆਰਾ ਸ੍ਰੀ ਛਾਉਣੀ ਸਾਹਿਬ ਨਗਰ ਸੁਰ ਸਿੰਘ ਵਿਖੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਵਲੋਂ 'ਸੰਪ੍ਰਦਾਇ ਦਲ ਬਾਬਾ ਬਿਧੀ ਚੰਦ' ਦੇ ...

ਪੂਰੀ ਖ਼ਬਰ »

ਵਿਵਾਦਾਂ 'ਚ ਘਿਰਿਆ 'ਆਪ' ਦਾ ਵਟ੍ਹਸਐਪ ਰਾਹੀਂ ਮੁੱਖ ਮੰਤਰੀ ਚੁਣਨ ਸਬੰਧੀ ਸਰਵੇਖਣ

ਜਲੰਧਰ, 14 ਜਨਵਰੀ (ਜਸਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਦਾ ਚਿਹਰਾ ਚੁਣਨ ਲਈ ਵਟ੍ਹਸਐਪ 'ਤੇ ਸ਼ੁਰੂ ਕੀਤਾ ਗਿਆ ਸਰਵੇਖਣ ਵਿਵਾਦਾਂ 'ਚ ਘਿਰਦਾ ਨਜ਼ਰ ਆ ਰਿਹਾ ਹੈ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਵਿਰੋਧੀ ਪਾਰਟੀਆਂ ਦੇ ...

ਪੂਰੀ ਖ਼ਬਰ »

ਸਿੱਧੂ ਮੂਸੇਵਾਲਾ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਸਿੱਧੂ ਨਾਲ ਮੁਲਾਕਾਤ

ਚੰਡੀਗੜ੍ਹ, 14 ਜਨਵਰੀ (ਵਿਕਰਮਜੀਤ ਸਿੰਘ ਮਾਨ)-ਮਾਨਸਾ ਵਿਧਾਨ ਸਭਾ ਸੀਟ ਦੀ ਟਿਕਟ ਨੂੰ ਲੈ ਕੇ ਚੱਲ ਰਹੇ ਕਲੇਸ਼ ਨੂੰ ਲੈ ਕੇ ਅੱਜ ਚੰਡੀਗੜ੍ਹ ਵਿਖੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਪੰਜਾਬ ਕਾਂਗਰਸ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਹੈ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤੀ-ਪਤਨੀ ਤੇ ਬੱਚੀ ਦੀ ਮੌਤ

ਬੁਢਲਾਡਾ, 14 ਜਨਵਰੀ (ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ)-ਬੀਤੀ ਰਾਤ ਬੁਢਲਾਡਾ ਨੇੜਲੇ ਪਿੰਡ ਬੱਛੋਆਣਾ ਅਤੇ ਦੋਦੜਾ ਦਰਮਿਆਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੀ ਦੀ ਮੌਤ ਹੋ ਗਈ ਹੈ | ਥਾਣਾ ਸਦਰ ਬੁਢਲਾਡਾ ਦੇ ਇੰਚਾਰਜ ਮੇਲਾ ਸਿੰਘ ਨੇ ਦੱਸਿਆ ਕਿ ਰਾਤ ...

ਪੂਰੀ ਖ਼ਬਰ »

ਮਾਘੀ ਜੋੜ ਮੇਲੇ 'ਤੇ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਕਰਵਾਇਆ ਅਰਦਾਸ ਸਮਾਗਮ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਾਘੀ ਜੋੜ ਮੇਲੇ 'ਤੇ ਡੇਰਾ ਭਾਈ ਮਸਤਾਨ ਸਿੰਘ ਵਿਖੇ ਪੰਥ, ਗ੍ਰੰਥ, ਕਿਸਾਨੀ ਅਤੇ ਜਵਾਨੀ ਨੂੰ ਬਚਾਉਣ ਲਈ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਕਰਵਾਏ ਅਰਦਾਸ ਸਮਾਗਮ ਵਿਚ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ 'ਚ ਸੱਚਾਈ ਦੀ ਜਿੱਤ ਹੋਵੇਗੀ-ਸੰਧਵਾਂ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਵਿਖੇ ਚਾਲੀ ਮੁਕਤਿਆਂ ਦੀ ਸ਼ਹਾਦਤ ਨੂੰ ਪ੍ਰਣਾਮ ਕਰਨ ਲਈ ਆਮ ਆਦਮੀ ਪਾਰਟੀ ਹਲਕਾ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ...

ਪੂਰੀ ਖ਼ਬਰ »

ਬੀਕਾਨੇਰ-ਗੁਹਾਟੀ ਰੇਲ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ 9 ਹੋਈ

ਕੋਲਕਾਤਾ, 14 ਜਨਵਰੀ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਦੇ ਜਲਪਾਈਗੁੜੀ ਜ਼ਿਲ੍ਹੇ 'ਚ ਬੀਕਾਨੇਰ-ਗੁਹਾਟੀ ਐਕਸਪ੍ਰੈਸ ਰੇਲ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ 9 ਹੋ ਗਈ ਹੈ | ਉੱਤਰ-ਪੂਰਬੀ ਸਰਹੱਦੀ ਰੇਲਵੇ (ਐਨ. ਐਫ. ਆਰ.) ਦੇ ਬੁਲਾਰੇ ਨੇ ਦੱਸਿਆ ਕਿ ਮਿ੍ਤਕਾਂ 'ਚੋਂ ...

ਪੂਰੀ ਖ਼ਬਰ »

ਬਿਨਾਂ ਵੈਕਸੀਨ ਵਾਲੇ 15 ਤੋਂ 18 ਸਾਲ ਦੇ ਬੱਚਿਆਂ ਨੂੰ ਨਹੀਂ ਹੋਣ ਦਿੱਤਾ ਜਾਵੇਗਾ ਸਕੂਲ 'ਚ ਦਾਖਲ-ਹਰਿਆਣਾ ਸਰਕਾਰ

ਚੰਡੀਗੜ੍ਹ, 14 ਜਨਵਰੀ (ਏਜੰਸੀ)-ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਅੱਜ ਇੱਥੇ ਐਲਾਨ ਕੀਤਾ ਕਿ ਜਿਹੜੇ 15 ਤੋਂ 18 ਸਾਲ ਦੇ ਬੱਚਿਆਂ ਦੇ ਕੋਵਿਡ-19 ਰੋਕੂ ਟੀਕੇ ਨਹੀਂ ਲੱਗੇ ਹੋਣਗੇ ਉਨ੍ਹਾਂ ਨੂੰ ਸਕੂਲ ਖੁੱਲ੍ਹਣ ਸਮੇਂ ਸਕੂਲ ਵਿਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX