ਤਾਜਾ ਖ਼ਬਰਾਂ


ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਵਿਖੇ ਚੱਲੀਆਂ ਗੋਲੀਆਂ, ਇਲਾਕੇ ’ਚ ਦਹਿਸ਼ਤ ਦਾ ਮਾਹੌਲ
. . .  1 day ago
ਸੁਲਤਾਨਵਿੰਡ ,5 ਜੁਲਾਈ (ਗੁਰਨਾਮ ਸਿੰਘ ਬੁੱਟਰ)- ਥਾਣਾ ਬੀ. ਡਵੀਜ਼ਨ ਦੇ ਇਲਾਕੇ ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਵਿਖੇ ਗੋਲੀਆਂ ਚੱਲਣ ਨਾਲ ਦਹਿਸ਼ਤ ਦਾ ਮਾਹੌਲ ਹੈ । ਮੌਕੇ ’ਤੇ ਪਹੁੰਚੇ ਥਾਣਾ ਬੀ. ਡਵੀਜ਼ਨ ...
ਜੱਜ ਬਣਨਾ ਚਾਹੁੰਦੀ ਜ਼ਿਲ੍ਹੇ ਵਿਚੋਂ 10ਵੀਂ ਦੀ ਪ੍ਰੀਖਿਆ ਵਿਚ ਦੂਜੇ ਸਥਾਨ 'ਤੇ ਰਹੀ ਪ੍ਰਭਜੋਤ ਕੌਰ
. . .  1 day ago
ਕਪੂਰਥਲਾ/ਢਿਲਵਾਂ, 5 ਜੁਲਾਈ (ਅਮਰਜੀਤ ਕੋਮਲ, ਗੋਬਿੰਦ ਸੁਖੀਜਾ)-ਜ਼ਿਲ੍ਹੇ ਵਿਚੋਂ 10ਵੀਂ ਦੀ ਪ੍ਰੀਖਿਆ ਵਿਚ 96.92 ਪ੍ਰਤੀਸ਼ਤ ਅੰਕ ਲੈ ਕੇ ਦੂਜੇ ਸਥਾਨ 'ਤੇ ਰਹੀ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਸੂਚੀ ਵਿਚ 237ਵੇਂ ਸਥਾਨ 'ਤੇ ਆਪਣਾ ...
ਆਈ.ਟੀ. ਸੈਕਟਰ ਵਿਚ ਜਾਣ ਦਾ ਚਾਹਵਾਨ ਹੈ ਜ਼ਿਲ੍ਹੇ ਵਿਚੋਂ ਪਹਿਲੇ ਸਥਾਨ 'ਤੇ ਰਿਹਾ ਮੁਹੰਮਦ ਆਰਿਫ਼ ਸੋਨੀ
. . .  1 day ago
ਕਪੂਰਥਲਾ/ਢਿਲਵਾਂ, 5 ਜੁਲਾਈ (ਅਮਰਜੀਤ ਕੋਮਲ, ਗੋਬਿੰਦ ਸੁਖੀਜਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਜਮਾਤ ਦੀ ਪ੍ਰੀਖਿਆ ਵਿਚ ਜ਼ਿਲ੍ਹਾ ਕਪੂਰਥਲਾ ਵਿਚੋਂ 97.85 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲੇ ਸਥਾਨ ਤੇ ...
ਬਿਹਾਰ :ਈ.ਡੀ. ਦੀ ਪਟਨਾ ਵਿਚ 9 ਤੋਂ 9 ਮਾਲ ’ਚ ਵੀਵੋ ਦੇ ਦਫ਼ਤਰ ਦੀ ਤਲਾਸ਼ੀ ਜਾਰੀ , 44 ਥਾਵਾਂ 'ਤੇ ਛਾਪੇਮਾਰੀ
. . .  1 day ago
ਚੰਡੀਗੜ੍ਹ : 3 ਆਈ.ਏ.ਐਸ. ਅਫਸਰਾਂ ਦੇ ਹੋਏ ਤਬਾਦਲੇ
. . .  1 day ago
ਅਤੁਲ ਸੋਨੀ ਹੋਣਗੇ ਜਲਾਲਾਬਾਦ ਦੇ ਡੀ.ਐੱਸ.ਪੀ.
. . .  1 day ago
ਮੰਡੀ ਘੁਬਾਇਆ,5 ਜੁਲਾਈ (ਅਮਨ ਬਵੇਜਾ ) - ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਸੂਚੀ ਤਹਿਤ ਸਬ ਡਵੀਜ਼ਨ ਜਲਾਲਾਬਾਦ ਦੇ ਨਵੇਂ ਡੀ.ਐੱਸ.ਪੀ. ਅਤੁਲ ਸੋਨੀ ਹੋਣਗੇ । ਇਸ ਤੋਂ ਪਹਿਲਾ ਡੀ.ਐੱਸ.ਪੀ. ਸੁਬੇਗ਼ ਸਿੰਘ ਐਡੀਸ਼ਨਲ ...
ਵੱਡੀ ਖ਼ਬਰ: ਪੰਜਾਬ ਦੇ ਮੁੱਖ ਸਕੱਤਰ ਦਾ ਤਬਾਦਲਾ, ਵਿਜੇ ਕੁਮਾਰ ਜੰਜੂਆ ਹੋਣਗੇ ਮੁੱਖ ਸਕੱਤਰ
. . .  1 day ago
10ਵੀਂ ਦੇ ਨਤੀਜੇ 'ਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ 'ਚ ਕਰਵਾਇਆ ਨਾਂਅ ਦਰਜ
. . .  1 day ago
ਸਰਦੂਲਗੜ੍ਹ, 5 ਜੁਲਾਈ (ਜੀ.ਐਮ.ਅਰੋੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਸਕੂਲ ਅਤੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ ਹੈ। ਬੋਰਡ...
ਨਵਨੀਤ ਕੌਰ ਗਿੱਲ ਹੋਣਗੇ ਸਬ ਡਿਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ.
. . .  1 day ago
ਤਪਾ ਮੰਡੀ 5 ਜੁਲਾਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਦੇ ਤਹਿਤ ਸਬ ਡਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ. ਨਵਨੀਤ ਕੌਰ ਗਿੱਲ ਹੋਣਗੇ। ਇਸ ਤੋਂ ਪਹਿਲਾਂ ਡੀ.ਐੱਸ.ਪੀ ਗੁਰਵਿੰਦਰ ਸਿੰਘ ਦੀ ਬਦਲੀ ਲੁਧਿਆਣਾ ਦੀ ਹੋ ਗਈ...
ਨੇਵੀ ਅਫ਼ਸਰ ਬਣ ਸਮਾਜ ਦੀ ਸੇਵਾ ਕਰਨੀ ਚਾਹੁੰਦੀ ਹੈ - ਤਮੰਨਾ ਸਿੰਗਲਾ
. . .  1 day ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ ਥਿੰਦ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ ਹੈ, ਜਿਸ ਵਿਚ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 99.19% ਰਿਹਾ ਅਤੇ ਜ਼ਿਲ੍ਹਿਆਂ ਅਨੁਸਾਰ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 10ਵੇਂ ਸਥਾਨ 'ਤੇ ਰਿਹਾ। ਇਸ ਸੰਬੰਧੀ...
ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਵਿਦਿਆਰਥੀ ਨੇ ਜ਼ਿਲ੍ਹੇ 'ਚੋ ਪ੍ਰਾਪਤ ਕੀਤਾ ਪਹਿਲਾ ਸਥਾਨ
. . .  1 day ago
ਮਹਿਲ ਕਲਾਂ,5 ਜੁਲਾਈ (ਅਵਤਾਰ ਸਿੰਘ ਅਣਖੀ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਹੋਣਹਾਰ ਵਿਦਿਆਰਥੀ ਗੁਰਸੇਵਕ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮਿੱਠੇਵਾਲ...
ਦਵਿੰਦਰ ਅੱਤਰੀ ਨਾਭਾ ਦੇ ਨਵੇਂ ਡੀ.ਐੱਸ.ਪੀ. ਨਿਯੁਕਤ
. . .  1 day ago
ਨਾਭਾ, 5 ਜੁਲਾਈ (ਕਰਮਜੀਤ ਸਿੰਘ) - ਪੰਜਾਬ ਸਰਕਾਰ ਨੇ ਦਵਿੰਦਰ ਅਤਰੀ ਨੂੰ ਨਾਭਾ ਦਾ ਨਵਾਂ ਡੀ.ਐੱਸ.ਪੀ. ਨਿਯੁਕਤ ਕੀਤਾ ਹੈ। ਇੱਥੇ ਇਹ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਕੋਤਵਾਲੀ ਨਾਭਾ ਦੇ ਮੁਖੀ ਅਤੇ ਡੀ.ਐੱਸ.ਪੀ. ਨਾਭਾ...
ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ 'ਚ - ਅਸ਼ਵਨੀ ਵੈਸ਼ਨਵ
. . .  1 day ago
ਨਵੀਂ ਦਿੱਲੀ, 5 ਜੁਲਾਈ - ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦਾ ਕਹਿਣਾ ਹੈ ਕਿ ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ...
ਸਰਕਾਰੀ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਅੱਵਲ
. . .  1 day ago
ਬੁੱਲ੍ਹੋਵਾਲ, 5 ਜੁਲਾਈ (ਲੁਗਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਸਰਗੁਣਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਹੁਸੈਨਪੁਰ ਗੁਰੂ ਕਾ ਨੇ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ 'ਚੋਂ ਪਹਿਲਾ...
ਜੌੜਕੀਆਂ ਦੀ ਵਿਦਿਆਰਥਣ ਨੇ 10ਵੀਂ ਦੇ ਨਤੀਜੇ 'ਚ ਚਮਕਾਇਆ ਮਾਨਸਾ ਦਾ ਨਾਂਅ
. . .  1 day ago
ਸਰਦੂਲਗੜ੍ਹ, 5 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) - ਸਰਦੂਲਗੜ੍ਹ ਦੇ ਪਿੰਡ ਜੌੜਕੀਆਂ ਦੇ ਨਿੱਜੀ ਸਕੂਲ ਦੀ ਵਿਦਿਆਰਥਣ ਮਹਿਕ ਰਾਣੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ 'ਚ 630/650 ਅੰਕ ਹਾਸਲ ਕਰਕੇ ਮੈਰਿਟ...
ਮਲੇਰਕੋਟਲਾ ਦੇ ਯਾਸਿਰ ਸਈਦ ਨੇ ਦਸਵੀਂ ਸ਼੍ਰੇਣੀ ਦੀ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  1 day ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਮਲੇਰਕੋਟਲਾ ਦੇ ਸਥਾਨਕ ਸਕੂਲ...
ਨਾਭਾ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  1 day ago
ਨਾਭਾ, 5 ਜੁਲਾਈ -(ਕਰਮਜੀਤ ਸਿੰਘ) - ਨਾਭਾ ਦੇ ਸਥਾਨਕ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਕੋਸ਼ਿਕਾ, ਕੋਮਾਕਸ਼ੀ ਬਾਂਸਲ ਅਤੇ ਖੁਸ਼ੀ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ...
ਪੰਜਵੇਂ ਟੈਸਟ 'ਚ ਇੰਗਲੈਂਡ ਨੇ 7 ਵਿਕਟਾਂ ਨਾਲ ਹਰਾਇਆ ਭਾਰਤ
. . .  1 day ago
ਬਰਮਿੰਘਮ, 5 ਜੁਲਾਈ - ਭਾਰਤ ਅਤੇ ਇੰਗਲੈਂਡ ਵਿਚਕਾਰ 5ਵੇਂ ਟੈਸਟ ਮੈਚ ਦੇ 5ਵੇਂ ਦਿਨ ਇੰਗਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਵਲੋਂ ਮਿਲੇ 378 ਦੌੜਾਂ ਦੇ ਟੀਚੇ ਨੂੰ ਇੰਗਲੈਂਡ ਨੇ 3 ਵਿਕਟਾਂ ਦੇ ਨੁਕਸਾਨ 'ਤੇ ਹਾਸਿਲ...
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 334 ਡੀ.ਐਸ.ਪੀਜ਼. ਦੇ ਤਬਾਦਲੇ
. . .  1 day ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕਰਦਿਆਂ 334 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ...
ਨਸਰਾਲਾ ਦੇ 2 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਕਰਵਾਇਆ ਨਾਂਅ ਦਰਜ
. . .  1 day ago
ਨਸਰਾਲਾ, 5 ਜੁਲਾਈ (ਸਤਵੰਤ ਸਿੰਘ ਥਿਆੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏੇ 10ਵੀਂ ਦੇ ਨਤੀਜ਼ਿਆਂ ਵਿੱਚ ਟਰੂ ਲਾਇਟ ਪਬਲਿਕ ਸਕੂਲ ਨਸਰਾਲਾ ਦੇ ਦੋ ਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ। ਇਸ ਮੌਕੇ ਸਕੂਲ...
ਪਾਸਲਾ 'ਚ ਮੇਲੇ ਦੌਰਾਨ ਗੋਲੀਬਾਰੀ, ਪਿੱਛੇ ਨੂੰ ਭਜਾਈ ਕਾਰ ਵਲੋਂ ਦਰੜੇ ਜਾਣ 'ਤੇ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 5 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਪਾਸਲਾ ਵਿਚ ਦੇਰ ਰਾਤ ਇਕ ਮੇਲੇ ਦੌਰਾਨ ਦੋ ਧੜਿਆਂ ਵਿਚਕਾਰ ਗੋਲੀਬਾਰੀ ਦੌਰਾਨ ਭਜਾਈ ਕਾਰ ਵਲੋਂ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਦਰੜੇ ਜਾਣ...
ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ
. . .  1 day ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)- ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਜ਼ੇਰੇ ਇਲਾਜ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨੂੰ ਸਿਹਤ ਵਿਭਾਗ ਵਲੋਂ ਦਿਲ ਦੇ ਬਾਈਪਾਸ ਆਪ੍ਰੇਸ਼ਨ...
ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਬਣਨਾ ਚਾਹੁੰਦੀ ਹੈ ਡਾਕਟਰ
. . .  1 day ago
ਲਹਿਰਾਗਾਗਾ, 5 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ 642 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਿਲ...
ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋਂ ਕਲਾਂ ਦੀਆਂ ਚਾਰ ਵਿਦਿਆਰਥਣਾਂ ਆਈਆਂ ਮੈਰਿਟ 'ਚ
. . .  1 day ago
ਬਰਨਾਲਾ/ਰੂੜੇਕੇ ਕਲਾਂ, 5 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੀਆਂ ਤਿੰਨ ਵਿਦਿਆਰਥਣਾਂ ਨੇ ਦਸਵੀਂ ਜਮਾਤ ਦੀ ਮੈਰਿਟ ਲਿਸਟ 'ਚ ਆਪਣਾ ਨਾਂਅ ਦਰਜ ਕਰਵਾ ਕੇ ਸੰਸਥਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮਾਘ ਸੰਮਤ 553

ਬਰਨਾਲਾ

ਸੜਕਾਂ ਦੀ ਮਾੜੀ ਹਾਲਤ ਨੂੰ ਲੈ ਕੇ ਨਗਰ ਸੁਧਾਰ ਟਰੱਸਟ ਵਿਖੇ ਧਰਨਾ

ਬਰਨਾਲਾ, 14 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਪਿਛਲੇ ਕਾਫ਼ੀ ਲੰਬੇ ਸਮੇਂ ਤੋਂ 16 ਏਕੜ ਸਥਿਤ ਐਸ.ਸੀ.ਐਫ. ਅੱਗੇ ਸੜਕਾਂ ਦੀ ਮਾੜੀ ਹਾਲਤ ਤੋਂ ਦੁਖੀ ਦੁਕਾਨਾਂ ਦੇ ਮਾਲਕਾਂ ਵਲੋਂ ਨਗਰ ਸੁਧਾਰ ਟਰੱਸਟ ਵਿਖੇ ਧਰਨਾ ਦਿੱਤਾ ਗਿਆ | ਦੁਕਾਨ ਮਾਲਕਾਂ ਤਰਸੇਮ ਲਾਲ, ਹਰਪ੍ਰੀਤ ਸਿੰਘ, ਡਾ. ਰਾਕੇਸ਼ ਕੁਮਾਰ, ਗੁਰਮੀਤ ਸਿੰਘ, ਪ੍ਰਵੀਨ ਕੁਮਾਰ, ਵਰੁਣ ਗੋਇਲ ਆਦਿ ਨੇ ਦੱਸਿਆ ਕਿ 16 ਏਕੜ ਦੁਕਾਨਾਂ ਅੱਗੇ ਸੜਕਾਂ ਪਿਛਲੇ ਕਾਫ਼ੀ ਸਮੇਂ ਟੁੱਟੀਆਂ ਹੋਈਆਂ ਹਨ | ਇੱਥੇ ਜ਼ਿਆਦਾਤਰ ਆਈਲੈਟਸ ਸੈਂਟਰ ਚਲਦੇ ਹਨ ਅਤੇ ਸੜਕਾਂ ਟੁੱਟੀਆਂ ਹੋਣ ਕਾਰਨ ਬੱਚਿਆਂ ਅਤੇ ਸੈਂਟਰਾਂ ਦੇ ਪ੍ਰਬੰਧਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਮੀਂਹਾਂ ਦੇ ਮੌਸਮ ਵਿਚ ਤਾਂ ਹੋਰ ਵੀ ਜ਼ਿਆਦਾ ਔਖਾ ਹੋ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਇਸ ਸਮੱਸਿਆ ਬਾਰੇ ਉਨ੍ਹਾਂ ਵਲੋਂ ਕਾਂਗਰਸੀ ਆਗੂ ਕੇਵਲ ਸਿੰਘ ਢਿੱਲੋਂ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੱਖਣ ਸ਼ਰਮਾ ਦੇ ਬਹੁਤ ਬਾਰ ਧਿਆਨ ਵਿਚ ਲਿਆਂਦਾ ਗਿਆ ਪਰ ਕੋਈ ਹੱਲ ਨਹੀਂ ਹੋਇਆ | ਜਿਸ ਕਾਰਨ ਉਨ੍ਹਾਂ ਵਲੋਂ ਮਜਬੂਰਨ ਅੱਜ ਧਰਨਾ ਲਾਉਣਾ ਪਿਆ ਹੈ | ਇਸ ਮੌਕੇ ਤੇਜਿੰਦਰ ਸ਼ਰਮਾ, ਰਾਕੇਸ਼ ਕੁਮਾਰ ਕਾਕਾ, ਡਾ. ਦਵਿੰਦਰ ਕੁਮਾਰ, ਪਰਮਜੀਤ ਸਿੰਘ ਗਿੱਲ ਆਦਿ ਵੀ ਹਾਜ਼ਰ ਸਨ | ਜਦੋਂ ਇਸ ਸਬੰਧੀ ਚੇਅਰਮੈਨ ਸ੍ਰੀ ਮੱਖਣ ਸ਼ਰਮਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸੜਕਾਂ ਦੇ ਕੰਮ ਸਬੰਧੀ ਟੈਂਡਰਾਂ ਤੋਂ ਬਾਅਦ ਕੰਮ ਸ਼ੁਰੂ ਹੋ ਚੁੱਕਾ ਹੈ, ਜੋ ਜਲਦ ਹੀ ਮੁਕੰਮਲ ਹੋ ਜਾਵੇਗਾ |

ਜ਼ਿਲ੍ਹਾ ਬਰਨਾਲਾ ਅੰਦਰ ਵੱਖ-ਵੱਖ ਥਾਵਾਂ 'ਤੇ ਲੋਹੜੀ ਦਾ ਤਿਉਹਾਰ ਮਨਾਇਆ

ਬਰਨਾਲਾ­ 14 ਜਨਵਰੀ (ਅਸ਼ੋਕ ਭਾਰਤੀ)-ਸੇਵਾ ਸਿੰਘ ਠੀਕਰੀਵਾਲ (ਨਗਰ 22 ਏਕੜ ਮੁਹੱਲਾ) ਦੇ ਨਿਵਾਸੀਆਂ ਵਲੋਂ ਲੋਹੜੀ ਦਾ ਤਿਉਹਾਰ ਪੂਰੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ | ਲੇਖਕ ਪਾਠਕ ਸਾਹਿਤ ਸਭਾ ਦੇ ਪ੍ਰਧਾਨ ਤੇਜਿੰਦਰ ਚੰਡਿਹੋਕ ਨੇ ਆਪਣੇ ਪੋਤਰੇ ਕੁਲਰੋਨਕ ਸਿੰਘ ...

ਪੂਰੀ ਖ਼ਬਰ »

ਚੋਰਾਂ ਵਲੋਂ ਦੁਕਾਨ ਦੀ ਛੱਤ ਪਾੜ ਕੇ ਨਕਦੀ ਤੇ ਸਾਮਾਨ ਚੋਰੀ

ਭਦੌੜ, 14 ਜਨਵਰੀ (ਵਿਨੋਦ ਕਲਸੀ, ਰਜਿੰਦਰ ਬੱਤਾ)-ਬੀਤੀ ਰਾਤ ਮੱਝੂਕੇ ਰੋਡ 'ਤੇ ਇੱਕ ਦੁਕਾਨ ਦੀ ਛੱਤ ਵਿਚ ਪਾੜ ਲਾ ਕੇ ਚੋਰਾਂ ਵਲੋਂ ਨਗਦੀ ਤੇ ਸਮਾਨ ਚੋਰੀ ਕੀਤਾ ਗਿਆ ਹੈ | ਸਾਹਿਲ ਕਰਿਆਨਾ ਸਟੋਰ ਦੇ ਮਾਲਕ ਵਿਮਲ ਪ੍ਰਕਾਸ਼ ਨੇ ਦੱਸਿਆ ਜਦ ਮੈਂ ਸਵੇਰੇ ਆ ਕੇ ਦੁਕਾਨ ਖੋਲੀ ...

ਪੂਰੀ ਖ਼ਬਰ »

ਏ. ਐਚ. ਪੀ. ਕੌਂਸਲ ਐਕਟ ਦੇ ਵਿਰੋਧ 'ਚ ਵਿਧਾਇਕ ਮੀਤ ਹੇਅਰ ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 14 ਜਨਵਰੀ (ਰਾਜ ਪਨੇਸਰ)-ਪੰਜਾਬ ਪ੍ਰਧਾਨ ਜਗਦੀਪ ਭਾਰਦਵਾਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੈ ਮਲਾਪ ਜ਼ਿਲ੍ਹਾ ਬਰਨਾਲਾ ਵਲੋਂ ਪ੍ਰਧਾਨ ਪ੍ਰੇਮ ਚੰਦ ਸਿੰਗਲਾ ਦੀ ਅਗਵਾਈ ਹੇਠ ਵਫ਼ਦ ਨੇ ਕੇਂਦਰ ਸਰਕਾਰ ਵਲੋਂ ਥੋਪੇ ਗਏ ਏ.ਐੱਚ.ਪੀ. ਕੌਂਸਲ ਐਕਟ ਦੇ ਵਿਰੋਧ 'ਚ ਇਕ ...

ਪੂਰੀ ਖ਼ਬਰ »

ਗੁਰਦੁਆਰਾ ਸੋਹੀਆਣਾ ਸਾਹਿਬ ਧੌਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ

ਰੂੜੇਕੇ ਕਲਾਂ, 14 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਗੁ: ਸੋਹੀਆਣਾ ਸਾਹਿਬ ਪਾਤਸ਼ਾਹੀ ਨੌਵੀਂ ਧੌਲਾ ਵਿਖੇ ਸ੍ਰੀ ਗੁਰੂ ਨੂੰ ਤੇਗ ਬਹਾਦਰ ਜੀ ਦੀ ਆਮਦ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ | ਗੁਰਮਤਿ ਸਮਾਗਮਾਂ ਦੌਰਾਨ ਸੰਤ ਬਾਬਾ ਹਰੀ ...

ਪੂਰੀ ਖ਼ਬਰ »

ਬਲੈਕ ਫੰਗਸ ਨਾਲ ਪੀੜਤ ਬੱਚੇ ਦੇ ਇਲਾਜ ਲਈ ਮਾਪੇ ਹੋਏ ਲਾਚਾਰ

ਸ਼ਹਿਣਾ, 14 ਜਨਵਰੀ (ਸੁਰੇਸ਼ ਗੋਗੀ)-ਪਿੰਡ ਉਗੋਕੇ ਦੇ ਸੱਤ ਸਾਲਾਂ ਦੇ ਬੱਚੇ ਨੂੰ ਸ਼ੂਗਰ ਦੀ ਬਿਮਾਰੀ ਤੋਂ ਬਾਅਦ ਪਿਛਲੇ 9 ਮਹੀਨਿਆਂ ਤੋਂ ਬਲੈਕ ਫੰਗਸ ਦੀ ਮਾਰ ਹੇਠ ਆਉਣ ਕਾਰਨ ਉਸ ਦੇ ਪਰਿਵਾਰਕ ਮੈਂਬਰਾਂ ਨੇ ਸਮਾਜ ਸੇਵੀ ਸੰਸਥਾਵਾਂ ਤੋਂ ਮਦਦ ਦੀ ਗੁਹਾਰ ਲਗਾਈ ਹੈ | ...

ਪੂਰੀ ਖ਼ਬਰ »

ਧਰਮ ਬਚਾਓ ਮੋਰਚਾ ਪੰਜਾਬ ਵਲੋਂ ਧਰਮ ਤਬਦੀਲੀ ਨੂੰ ਰੋਕਣ ਲਈ ਦਸਤਖ਼ਤ ਮੁਹਿੰਮ ਸ਼ੁਰੂ

ਬਰਨਾਲਾ, 14 ਜਨਵਰੀ (ਅਸ਼ੋਕ ਭਾਰਤੀ)-ਧਰਮ ਬਚਾਓ ਮੋਰਚਾ ਪੰਜਾਬ ਵਲੋਂ ਧਰਮ ਤਬਦੀਲੀ ਦੀ ਚੱਲ ਰਹੀ ਹਨੇਰੀ ਨੂੰ ਰੋਕਣ ਲਈ ਇਕ ਵਿਸ਼ੇਸ਼ ਦਸਤਖ਼ਤ ਮੁਹਿੰਮ ਚਲਾ ਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਧੋਖੇ, ਲਾਲਚ ਤੇ ਹੋਰ ਹੱਥਕੰਡੇ ਅਪਣਾ ਕੇ ਵਿਦੇਸ਼ੀ ...

ਪੂਰੀ ਖ਼ਬਰ »

ਟਰਾਲੇ ਦੀ ਲਪੇਟ 'ਚ ਆਉਣ ਨਾਲ ਪ੍ਰਵਾਸੀ ਨੌਜਵਾਨ ਦੀ ਮੌਤ

ਬਰਨਾਲਾ, 14 ਜਨਵਰੀ (ਰਾਜ ਪਨੇਸਰ)-ਆਈ.ਟੀ.ਆਈ. ਚੌਕ ਬਰਨਾਲਾ ਦੇ ਨਜ਼ਦੀਕ ਟਰਾਲੇ ਦੀ ਲਪੇਟ 'ਚ ਆਉਣ ਨਾਲ ਇੱਕ ਪ੍ਰਵਾਸੀ ਨੌਜਵਾਨ ਦੀ ਮੌਤ ਹੋ ਗਈ | ਪ੍ਰਾਪਤ ਸੂਚਨਾ ਅਨੁਸਾਰ ਰਾਜੇਸ਼ ਕੁਮਾਰ ਜੋ ਕਿ ਕਈ ਸਾਲਾਂ ਤੋ ਹੰਡਿਆਇਆ ਵਾਟਰ ਵਰਕਸ ਵਿਚ ਬਤੌਰ ਮਾਲੀ ਦੇ ਤੌਰ 'ਤੇ ਕੰਮ ...

ਪੂਰੀ ਖ਼ਬਰ »

5 ਗੱੁਟੇ ਚਾਈਨਾ ਡੋਰ ਸਮੇਤ ਇਕ ਕਾਬੂ

ਬਰਨਾਲਾ, 14 ਜਨਵਰੀ (ਰਾਜ ਪਨੇਸਰ)-ਥਾਣਾ ਸਿਟੀ ਬਰਨਾਲਾ ਪੁਲਿਸ ਵਲੋਂ ਇਕ ਵਿਅਕਤੀ ਨੂੰ 5 ਗੱੁਟੇ ਚਾਈਨਾ ਡੋਰ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ...

ਪੂਰੀ ਖ਼ਬਰ »

ਸੀ-ਵਿਜਿਲ 'ਤੇ ਪ੍ਰਾਪਤ ਹੋਈਆਂ 15 ਸ਼ਿਕਾਇਤਾਂ ਦਾ 100 ਮਿੰਟਾਂ ਦੇ ਅੰਦਰ ਕੀਤਾ ਨਿਬੇੜਾ-ਵਾਲੀਆ

ਬਰਨਾਲਾ, 14 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਸ੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਨਿਰਪੱਖ, ਨਿਰਵਿਘਨ, ਸ਼ਾਂਤਮਈ ਅਤੇ ਸੁਤੰਤਰ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ, ਜਿਸ ਲਈ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਸ਼ੇਰਪੁਰ, 14 ਜਨਵਰੀ (ਦਰਸ਼ਨ ਸਿੰਘ ਖੇੜੀ)-ਡੇਰਾ ਝਿੜੀ ਗੰਡੇਵਾਲ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਬਹੁਤ ਹੀ ਸਰਧਾ, ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਮਾਸਟਰ ...

ਪੂਰੀ ਖ਼ਬਰ »

ਨਵ-ਜੰਮੀਆਂ ਧੀਆਂ ਦੀ ਲੋਹੜੀ ਮਨਾਈ

ਸੰਦੌੜ, 14 ਜਨਵਰੀ (ਜਸਵੀਰ ਸਿੰਘ ਜੱਸੀ) - ਨੇੜਲੇ ਪਿੰਡ ਦਸੌਂਧਾ ਸਿੰਘ ਵਾਲਾ ਵਿਖੇ ਡਾ. ਭੀਮ ਰਾਓ ਅੰਬੇਡਕਰ ਕਲੱਬ ਦੇ ਮੈਂਬਰਾਂ ਵਲੋਂ ਹਰ ਸਾਲ ਦੀ ਤਰ੍ਹਾਂ ਸਮੂਹ ਪਿੰਡ ਵਾਸੀਆਂ, ਪੰਚਾਇਤ ਦੇ ਵਡਮੁੱਲੇ ਸਹਿਯੋਗ ਸਦਕਾ ਦੱਸ ਨਵਜੰਮੀਆਂ ਧੀਆਂ ਦੀ ਲੋਹੜੀ ਮਨਾ ਕੇ ਮੁੰਡੇ ...

ਪੂਰੀ ਖ਼ਬਰ »

ਸੰਤ ਬਾਬਾ ਰਜਵੰਤ ਸਿੰਘ ਦੀ ਬਰਸੀ ਸ਼ਰਧਾ ਨਾਲ ਮਨਾਈ

ਧਨੌਲਾ, 14 ਜਨਵਰੀ (ਜਤਿੰਦਰ ਸਿੰਘ ਧਨੌਲਾ)-ਸੱਚ ਖੰਡ ਵਾਸੀ ਸੰਤ ਬਾਬਾ ਰਜਵੰਤ ਸਿੰਘ ਜੀ ਦੀ 18ਵੀਂ ਬਰਸੀ ਗੁਰਦੁਆਰਾ ਸ਼ਹੀਦ ਬਾਬਾ ਨੱਥਾ ਸਿੰਘ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਅਜੈ ਨੌਨਿਹਾਲ ਸਿੰਘ ਅਤੇ ਮੁੱਖ ਪ੍ਰਬੰਧਕ ਗੁਰਨਾਮ ਸਿੰਘ ਵਾਹਿਗੁਰੂ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 46 ਨਵੇਂ ਕੇਸ, ਇਕ ਮਰੀਜ਼ ਦੀ ਮੌਤ

ਬਰਨਾਲਾ, 14 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 46 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 4 ਮਰੀਜ਼ ਸਿਹਤਯਾਬ ਹੋਏ ਹਨ ਅਤੇ ਇਕ ਮਰੀਜ਼ ਦੀ ਮੌਤ ਹੋਈ ਹੈ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ਦੇ ਇੱਕ 62 ...

ਪੂਰੀ ਖ਼ਬਰ »

ਲਾਹ ਕੇ ਕਾਰ ਦੇ ਟਾਇਰ ਚਾਰ, ਚੋਰ ਫ਼ਰਾਰ

ਬਰਨਾਲਾ, 14 ਜਨਵਰੀ (ਰਾਜ ਪਨੇਸਰ)-ਬਰਨਾਲਾ ਸ਼ਹਿਰ ਵਿਚ ਜਿੱਥੇ ਲਗਾਤਾਰ ਚੋਰੀਆਂ ਦੀਆਂ ਘਟਨਾਵਾਂ ਵਿਚ ਵਾਧਾ ਹੋ ਰਿਹਾ ਹੈ ਉੱਥੇ ਹੀ ਬਰਨਾਲਾ ਨਿਵਾਸੀਆਂ ਵਿਚ ਪੂਰੇ ਸਹਿਮ ਦਾ ਮਾਹੌਲ ਹੈ | ਬੀਤੀ ਰਾਤ ਵੀ ਚੋਰਾਂ ਨੇ ਬੇਖ਼ੌਫ ਹੋ ਕੇ ਐਸ.ਡੀ. ਕਾਲਜ ਦੇ ਨਜ਼ਦੀਕ ਪੁਲ ਦੇ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦਾ ਵਿਅਕਤੀ ਨਕਦੀ ਸਮੇਤ ਕਾਬੂ

ਬਰਨਾਲਾ, 14 ਜਨਵਰੀ (ਰਾਜ ਪਨੇਸਰ)-ਥਾਣਾ ਧਨੌਲਾ ਪੁਲਿਸ ਵਲੋਂ ਇਕ ਵਿਅਕਤੀ ਨੂੰ ਦੜਾ ਸੱਟਾ ਲਗਵਾਉਂਦੇ ਹੋਏ ਨਗਦੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਹੌਲਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਮੁਖ਼ਬਰ ਖ਼ਾਸ ...

ਪੂਰੀ ਖ਼ਬਰ »

ਸੰਤ ਨਰਾਇਣ ਸਿੰਘ ਮੋਨੀ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ 19 ਤੋਂ

ਤਪਾ ਮੰਡੀ, 14 ਜਨਵਰੀ (ਵਿਜੇ ਸ਼ਰਮਾ)-ਨੇੜਲੇ ਪਿੰਡ ਦਰਾਜ਼ ਦਰਾਕਾ ਦੇ ਗੁਰਦੁਆਰਾ ਟਿੱਬਾ ਸਾਹਿਬ ਦੇ ਸੰਤ ਬਾਬਾ ਨਰਾਇਣ ਸਿੰਘ ਮੋਨੀ ਮੈਮੋਰੀਅਲ ਟਰੱਸਟ ਦੇ ਚੇਅਰਮੈਨ ਜਗਦੀਸ ਸਿੰਘ ਬਰਾੜ ਦੀ ਅਗਵਾਈ ਹੇਠ ਟਰੱਸਟ ਦੇ ਅਹੁਦੇਦਾਰਾਂ ਦੀ ਇੱਕ ਮੀਟਿੰਗ ਕੀਤੀ ਗਈ ਜਿਸ ਵਿਚ ...

ਪੂਰੀ ਖ਼ਬਰ »

ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਬਰਸੀ ਸਬੰਧੀ ਸਮਾਗਮ 18 ਤੋਂ

ਬਰਨਾਲਾ, 14 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਰਿਆਸਤੀ ਪਰਜਾ ਮੰਡਲ ਲਹਿਰ ਦੇ ਬਾਨੀ ਅਮਰ ਸ਼ਹੀਦ ਸ: ਸੇਵਾ ਸਿੰਘ ਠੀਕਰੀਵਾਲਾ ਦੀ 88ਵੀਂ ਬਰਸੀ ਸਬੰਧੀ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ, ਨਗਰ ਪੰਚਾਇਤ, ਨੌਜਵਾਨ ਸਭਾ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 18 ਤੋਂ 21 ...

ਪੂਰੀ ਖ਼ਬਰ »

ਗਰਗ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਭਦੌੜ, 14 ਜਨਵਰੀ (ਵਿਨੋਦ ਕਲਸੀ, ਰਜਿੰਦਰ ਬੱਤਾ)-ਆੜ੍ਹਤੀਆ ਸੁਰਿੰਦਰ ਕੁਮਾਰ ਸਰਪੰਚ, ਧਰਮਿੰਦਰਪਾਲ ਭੱਠੇ ਵਾਲੇ, ਰਜੇਸ਼ ਕੁਮਾਰ ਸ਼ੈਲੀ, ਪੁਨੀਤ ਕੁਮਾਰ ਪੰਚ ਦੇ ਚਾਚਾ ਅਤੇ ਅਤੇ ਮਾਸਟਰ ਕਿ੍ਸ਼ਨ ਕੁਮਾਰ ਦੇ ਪਿਤਾ ਉਦੇ ਚੰਦ ਪੁੱਤਰ ਲੱਖੀ ਰਾਮ ਬਾਬੂ ਦੇ ਅਕਾਲ ਚਲਾਣੇ ...

ਪੂਰੀ ਖ਼ਬਰ »

ਦੀ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੀ ਹੋਈ ਮੀਟਿੰਗ

ਤਪਾ ਮੰਡੀ, 14 ਜਨਵਰੀ (ਵਿਜੇ ਸ਼ਰਮਾ)-ਸਥਾਨਕ ਦੀ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੀ ਇੱਕ ਜ਼ਰੂਰੀ ਮੀਟਿੰਗ ਪ੍ਰਧਾਨ ਬਲਵੀਰ ਸਿੰਘ ਖੇੜਾ ਦੀ ਅਗਵਾਈ 'ਚ ਹੋਈ | ਜਿਸ 'ਚ ਬੈਂਕ ਦੇ ਡਾਇਰੈਕਟਰਾਂ ਨੇ ਭਾਗ ਲਿਆ | ਇਸ ਮੌਕੇ ਪ੍ਰਧਾਨ ਬਲਵੀਰ ਸਿੰਘ ਖੇੜਾ ਨੇ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ 'ਚ ਮਨਾਇਆ ਲੋਹੜੀ ਦਾ ਤਿਉਹਾਰ

ਭਦੌੜ, 14 ਜਨਵਰੀ (ਵਿਨੋਦ ਕਲਸੀ, ਰਜਿੰਦਰ ਬੱਤਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ | ਸਕੂਲ ਸਟਾਫ਼ ਨੇ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਦੀ ਅਗਵਾਈ ਹੇਠ ਰਵਾਇਤੀ ਢੰਗ ਨਾਲ ਲੋਹੜੀ ਬਾਲ ਕੇ ਸਕੂਲ ਦੇ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਭਾਈ ਮੂਲ ਚੰਦ ਜੋਧਪੁਰ ਦੀ ਪ੍ਰਬੰਧਕ ਕਮੇਟੀ ਨੇ ਮਾਘੀ ਮੌਕੇ 50 ਸੇਵਾਦਾਰਾਂ ਨੂੰ ਕੀਤਾ ਸਨਮਾਨਿਤ

ਸ਼ਹਿਣਾ, 14 ਜਨਵਰੀ (ਸੁਰੇਸ਼ ਗੋਗੀ)-ਗੁਰਦੁਆਰਾ ਬਾਬਾ ਭਾਈ ਮੂਲ ਚੰਦ ਜੋਧਪੁਰ ਵਿਖੇ ਮਾਘ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਭੋਗ ਪਾਏ ਜਾਣ ਉਪਰੰਤ ਵੱਖ-ਵੱਖ ਸੇਵਾਦਾਰਾਂ ਨੂੰ ਸਨਮਾਨਿਤ ਕੀਤਾ ਗਿਆ | ਬਾਬਾ ਭਾਈ ਮੂਲ ਚੰਦ ...

ਪੂਰੀ ਖ਼ਬਰ »

ਬੀਬੀ ਸੁਖਜੀਤ ਕੌਰ ਸੁੱਖੀ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਬਰਨਾਲਾ, 14 ਜਨਵਰੀ (ਰਾਜ ਪਨੇਸਰ)-ਪੰਜਾਬ ਕਾਂਗਰਸ ਮਹਿਲ ਵਿੰਗ ਦੇ ਪ੍ਰਧਾਨ ਮੈਡਮ ਬਲਵੀਰ ਰਾਣੀ ਸੋਢੀ ਵਲੋਂ ਬੀਬੀ ਸੁਖਜੀਤ ਕੌਰ ਸੁੱਖੀ ਨੂੰ ਕਾਂਗਰਸ ਮਹਿਲਾ ਵਿੰਗ ਜ਼ਿਲ੍ਹਾ ਬਰਨਾਲਾ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਬੀਬੀ ਸੁਖਜੀਤ ਕੌਰ ਸੱੁਖੀ ਨੇ ਕਿਹਾ ਕਿ ...

ਪੂਰੀ ਖ਼ਬਰ »

ਅਸਲ੍ਹਾ ਮਾਲਕ ਤੁਰੰਤ ਆਪਣਾ ਅਸਲ੍ਹਾ ਜਮ੍ਹਾਂ ਕਰਵਾਉਣ-ਥਾਣਾ ਮੁਖੀ

ਚੀਮਾ ਮੰਡੀ, 14 ਜਨਵਰੀ (ਦਲਜੀਤ ਸਿੰਘ ਮੱਕੜ) - ਥਾਣਾ ਮੁਖੀ ਸਬ ਇੰਸਪੈਕਟਰ ਸੰਦੀਪ ਸਿੰਘ ਕਾਲੇਕੇ ਨੇ ਗੱਲਬਾਤ ਦੌਰਾਨ ਕਿਹਾ ਕਿ ਚੋਣ ਜ਼ਾਬਤਾ ਲੱਗਣ ਕਰ ਕੇ ਅਸਲਾ ਧਾਰਕਾਂ ਵਿਅਕਤੀ 15 ਜਨਵਰੀ ਤੱਕ ਆਪਣਾ ਅਸਲਾ ਪੁਲਿਸ ਥਾਣੇ ਜਾਂ ਗੰਨ ਹਾਊਸ ਵਿਚ ਜਮਾਂ ਕਰਵਾ ਦੇਣ | ਜੇਕਰ ...

ਪੂਰੀ ਖ਼ਬਰ »

ਰੇਹੜੀ ਫੜ੍ਹੀ ਯੂਨੀਅਨ ਤੇ ਮਾਰਕੀਟ ਵਲੋਂ ਡੀ. ਐਸ. ਪੀ. ਦਾ ਸਨਮਾਨ

ਸੁਨਾਮ ਊਧਮ ਸਿੰਘ ਵਾਲਾ, 14 ਜਨਵਰੀ (ਰੁਪਿੰਦਰ ਸਿੰਘ ਸੱਗੂ)-ਮੱਘਰ ਦੀ ਸੰਗਰਾਂਦ ਮੌਕੇ ਅੱਜ ਸੁਖਰਾਜ ਸਿੰਘ ਡੀ.ਐਸ.ਪੀ. ਸੁਨਾਮ ਸਥਾਨਕ ਮਾਤਾ ਮੋਦੀ ਰੋੜ ਵਿਖੇ ਰੇਹੜੀ ਫੜ੍ਹੀ ਯੂਨੀਅਨ ਦੇ ਸੱਦੇ 'ਤੇ ਪਹੁੰਚੇ ਜਿਥੇ ਯੂਨੀਅਨ ਆਗੂ ਕਾ ਹੰਗੀ ਖਾਂ ਨੇ ਸਰੋਪਾ ਪਾ ਕੇ ਸਨਮਾਨ ...

ਪੂਰੀ ਖ਼ਬਰ »

ਕਰਮਜੀਤ ਬਨਾਰਸੀ ਬਣੇ ਮੀਤ ਪ੍ਰਧਾਨ ਤੇ ਨਰੇਸ਼ ਬਨਾਰਸੀ ਸਕੱਤਰ

ਖ਼ਨੌਰੀ, 14 ਜਨਵਰੀ (ਰਮੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਯੂਥ ਵਿੰਗ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਜੀਤੀ ਜਨਾਲ ਨੇ ਪਾਰਟੀ ਪ੍ਰਧਾਨ ਸ੍ਰ. ਸੁਖਦੇਵ ਸਿੰਘ ਢੀਂਡਸਾ ਦੇ ਆਦੇਸ਼ਾਂ ਅਨੁਸਾਰ ਆਪਣੀ ਟੀਮ ਦਾ ਵਿਸਥਾਰ ਕਰਦਿਆਂ ਕਰਮਜੀਤ ਸਿੰਘ ...

ਪੂਰੀ ਖ਼ਬਰ »

ਉਮੀਦਵਾਰਾਂ ਨੰੂ ਕਿਸਾਨ ਕਰਨਗੇ ਸਵਾਲ

ਕੌਹਰੀਆਂ, 14 ਜਨਵਰੀ (ਮਾਲਵਿੰਦਰ ਸਿੰਘ ਸਿੱਧੂ) - ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਚੱਲੇ ਕਿਸਾਨ ਅੰਦੋਲਨ ਦੀ ਜਿੱਤ ਦੀ ਖ਼ੁਸ਼ੀ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਤਿੰਨ ਦਿਨਾਂ ਧਾਰਮਿਕ ਸਮਾਗਮ ਬਲਾਕ ...

ਪੂਰੀ ਖ਼ਬਰ »

ਵਿਨਰਜੀਤ ਗੋਲਡੀ ਨੇ ਵੱਖ-ਵੱਖ ਪਿੰਡਾਂ ਵਿਚ ਕੀਤੀਆਂ ਚੋਣ ਮੀਟਿੰਗਾਂ

ਭਵਾਨੀਗੜ੍ਹ, 14 ਜਨਵਰੀ (ਰਣਧੀਰ ਸਿੰਘ ਫੱਗੂਵਾਲਾ) - ਵਿਧਾਨ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਨੇ ਪਿੰਡ ਆਲੋਅਰਖ, ਬਖ਼ਤੜੀ, ਬਖ਼ਤੜਾ, ਬਖੋਪੀਰ, ਸੰਗਤਪੁਰਾ, ਗਹਿਲਾਂ ਅਤੇ ਭਵਾਨੀਗੜ੍ਹ ਸ਼ਹਿਰ ਦੇ ਵੱਖ-ਵੱਖ ...

ਪੂਰੀ ਖ਼ਬਰ »

ਅਕਾਲੀ-ਬਸਪਾ ਸਰਕਾਰ ਆਉਣ 'ਤੇ ਹਰ ਵਰਗ ਨੂੰ ਸਹੂਲਤ ਦਿੱਤੀ ਜਾਵੇਗੀ-ਮਾਨ

ਚੀਮਾ ਮੰਡੀ, 14 ਜਨਵਰੀ (ਜਸਵਿੰਦਰ ਸਿੰਘ ਸ਼ੇਰੋਂ) - ਸ਼ੋ੍ਰਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਸ. ਬਲਦੇਵ ਸਿੰਘ ਮਾਨ ਅੱਜ ਸਥਾਨਕ ਟਕਸਾਲੀ ਆਗੂ ਜਥੇ ਦਰਬਾਰਾ ਸਿੰਘ ਦੇ ਗ੍ਰਹਿ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਦਲਬਾਰਾ ਸਿੰਘ ਦੀ ਪਤਨੀ ਦੇ ਅਕਾਲ ਚਲਾਣੇ 'ਤੇ ...

ਪੂਰੀ ਖ਼ਬਰ »

ਕਿ੍ਸ਼ਨ ਕੁਮਾਰ ਛਾਜਲੀ ਜਨਰਲ ਸਕੱਤਰ ਨਿਯੁਕਤ

ਛਾਜਲੀ, 14 ਜਨਵਰੀ (ਕੁਲਵਿੰਦਰ ਸਿੰਘ ਰਿੰਕਾ) - ਪਿੰਡ ਛਾਜਲੀ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਵਫਾਦਾਰ ਅਤੇ ਇਮਾਨਦਾਰ ਵਰਕਰ ਕਿ੍ਸਨ ਕੁਮਾਰ ਛਾਜਲੀ ਨੂੰ ਪਾਰਟੀ ਹਾਈਕਮਾਨ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ | ਕਿ੍ਸ਼ਨ ਕੁਮਾਰ ਛਾਜਲੀ ਨੇ ਪਾਰਟੀ ...

ਪੂਰੀ ਖ਼ਬਰ »

ਬਾਗੜੀਆਂ ਪਰਿਵਾਰ ਨੇ ਟਿਕਟ ਦੀ ਮੰਗ ਨੂੰ ਲੈ ਕੇ ਕਾਂਗਰਸ ਪਾਰਟੀ ਖਿਲਾਫ ਖੋਲਿ੍ਹਆ ਮੋਰਚਾ

ਅਮਰਗੜ੍ਹ, 14 ਜਨਵਰੀ (ਮੰਨਵੀ, ਝੱਲ) - ਸੀਨੀਅਰ ਕਾਂਗਰਸੀ ਆਗੂ ਮਾਈ ਰੂਪ ਕੌਰ ਬਾਗੜੀਆਂ ਦੇ ਫਰਜੰਦ ਭਾਈ ਨਰਪਤ ਸਿੰਘ ਬਾਗੜੀਆਂ ਵਲੋਂ ਪਿੰਡ ਬਾਗੜੀਆਂ ਵਿਖੇ ਆਪਣੇ ਸਮਰਥਕਾਂ ਦਾ ਇਕੱਠ ਕਰ ਪਾਰਟੀ ਹਾਈਕਮਾਨ ਤੋਂ ਹਲਕੇ ਦੇ ਹੀ ਆਗੂ ਨੂੰ ਟਿਕਟ ਦੇਣ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਬੀਬੀ ਸੈਣੀ ਦੂਜੀ ਵਾਰ ਬਣੇ ਜ਼ਿਲ੍ਹਾ ਮਹਿਲਾ ਕਾਂਗਰਸ ਦੇ ਪ੍ਰਧਾਨ ਨਰੇਸ਼ ਸ਼ਰਮਾ ਬਣੇ ਸੂਬਾ ਸਕੱਤਰ

ਸੰਗਰੂਰ, 14 ਜਨਵਰੀ (ਅਮਨਦੀਪ ਸਿੰਘ ਬਿੱਟਾ)-ਆਲ ਇੰਡੀਆ ਮਹਿਲਾ ਕਾਂਗਰਸ ਦੀ ਪ੍ਰਧਾਨ ਨੀਟਾ ਡੀਸੂਜਾ, ਇੰਚਾਰਜ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਸ੍ਰੀਮਤੀ ਮਮਤਾ ਭੁਪੇਸ਼ ਅਤੇ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਬੀਬੀ ਬਲਵੀਰ ਰਾਣੀ ਸੋਢੀ ਵਲੋਂ ਬੀਬੀ ...

ਪੂਰੀ ਖ਼ਬਰ »

ਹਲਕੇ ਨੂੰ ਨਵੀਂ ਦਿਸ਼ਾ ਤੇ ਦਸ਼ਾ ਪ੍ਰਦਾਨ ਕਰਾਂਗਾ-ਐਡਵੋਕੇਟ ਬਰਿੰਦਰ ਗੋਇਲ

ਲਹਿਰਾਗਾਗਾ, 14 ਜਨਵਰੀ (ਪ੍ਰਵੀਨ ਖੋਖਰ) - ਮੈਂ ਵਿਧਾਨ ਸਭਾ ਹਲਕਾ ਲਹਿਰਾ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡਾਂਗਾ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲਹਿਰਾ ਵਿਕਾਸ ਮੰਚ ਦੇ ਸਰਪ੍ਰਸਤ ਐਡਵੋਕੇਟ ਸ਼੍ਰੀ ਬਰਿੰਦਰ ਗੋਇਲ ਨੇ ਨਜ਼ਦੀਕੀ ਪਿੰਡ ਲਹਿਲ ਕਲਾਂ ਵਿਚ ...

ਪੂਰੀ ਖ਼ਬਰ »

ਆਪਣੀ ਏਕਤਾ ਪਾਰਟੀ ਵਲੋਂ 5 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਸ਼ੇਰਪੁਰ, 14 ਜਨਵਰੀ (ਦਰਸਨ ਸਿੰਘ ਖੇੜੀ) - ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ ਹੋ ਗਈਆਂ ਹਨ ਅਤੇ ਨਵੀ ਬਣੀ ਆਪਣੀ ਏਕਤਾ ਪਾਰਟੀ ਵਲੋਂ ਅੱਜ 5 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਕੌਮੀ ਪ੍ਰਧਾਨ ...

ਪੂਰੀ ਖ਼ਬਰ »

ਸੰਤ ਸੁਖਵਿੰਦਰ ਸਿੰਘ ਟਿੱਬਾ ਵਲੋਂ ਚੋਣ ਸਰਗਰਮੀਆਂ ਤੇਜ਼

ਮਹਿਲ ਕਲਾਂ, 14 ਜਨਵਰੀ (ਅਵਤਾਰ ਸਿੰਘ ਅਣਖੀ)-ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਰਾਖਵੇਂ ਤੋਂ ਉਮੀਦਵਾਰ ਧਾਰਮਿਕ ਸ਼ਖ਼ਸੀਅਤ ਸੰਤ ਸੁਖਵਿੰਦਰ ਸਿੰਘ ਟਿੱਬਾ ਵਲੋਂ ਆਪਣੀ ਟੀਮ ਸਮੇਤ ਹਲਕੇ ਦੇ ਦਰਜਨ ਦੇ ਕਰੀਬ ਪਿੰਡਾਂ ਵਿਚ ਸੰਪਰਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX