ਤਾਜਾ ਖ਼ਬਰਾਂ


ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਵਿਖੇ ਚੱਲੀਆਂ ਗੋਲੀਆਂ, ਇਲਾਕੇ ’ਚ ਦਹਿਸ਼ਤ ਦਾ ਮਾਹੌਲ
. . .  1 day ago
ਸੁਲਤਾਨਵਿੰਡ ,5 ਜੁਲਾਈ (ਗੁਰਨਾਮ ਸਿੰਘ ਬੁੱਟਰ)- ਥਾਣਾ ਬੀ. ਡਵੀਜ਼ਨ ਦੇ ਇਲਾਕੇ ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਵਿਖੇ ਗੋਲੀਆਂ ਚੱਲਣ ਨਾਲ ਦਹਿਸ਼ਤ ਦਾ ਮਾਹੌਲ ਹੈ । ਮੌਕੇ ’ਤੇ ਪਹੁੰਚੇ ਥਾਣਾ ਬੀ. ਡਵੀਜ਼ਨ ...
ਜੱਜ ਬਣਨਾ ਚਾਹੁੰਦੀ ਜ਼ਿਲ੍ਹੇ ਵਿਚੋਂ 10ਵੀਂ ਦੀ ਪ੍ਰੀਖਿਆ ਵਿਚ ਦੂਜੇ ਸਥਾਨ 'ਤੇ ਰਹੀ ਪ੍ਰਭਜੋਤ ਕੌਰ
. . .  1 day ago
ਕਪੂਰਥਲਾ/ਢਿਲਵਾਂ, 5 ਜੁਲਾਈ (ਅਮਰਜੀਤ ਕੋਮਲ, ਗੋਬਿੰਦ ਸੁਖੀਜਾ)-ਜ਼ਿਲ੍ਹੇ ਵਿਚੋਂ 10ਵੀਂ ਦੀ ਪ੍ਰੀਖਿਆ ਵਿਚ 96.92 ਪ੍ਰਤੀਸ਼ਤ ਅੰਕ ਲੈ ਕੇ ਦੂਜੇ ਸਥਾਨ 'ਤੇ ਰਹੀ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਸੂਚੀ ਵਿਚ 237ਵੇਂ ਸਥਾਨ 'ਤੇ ਆਪਣਾ ...
ਆਈ.ਟੀ. ਸੈਕਟਰ ਵਿਚ ਜਾਣ ਦਾ ਚਾਹਵਾਨ ਹੈ ਜ਼ਿਲ੍ਹੇ ਵਿਚੋਂ ਪਹਿਲੇ ਸਥਾਨ 'ਤੇ ਰਿਹਾ ਮੁਹੰਮਦ ਆਰਿਫ਼ ਸੋਨੀ
. . .  1 day ago
ਕਪੂਰਥਲਾ/ਢਿਲਵਾਂ, 5 ਜੁਲਾਈ (ਅਮਰਜੀਤ ਕੋਮਲ, ਗੋਬਿੰਦ ਸੁਖੀਜਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਜਮਾਤ ਦੀ ਪ੍ਰੀਖਿਆ ਵਿਚ ਜ਼ਿਲ੍ਹਾ ਕਪੂਰਥਲਾ ਵਿਚੋਂ 97.85 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲੇ ਸਥਾਨ ਤੇ ...
ਬਿਹਾਰ :ਈ.ਡੀ. ਦੀ ਪਟਨਾ ਵਿਚ 9 ਤੋਂ 9 ਮਾਲ ’ਚ ਵੀਵੋ ਦੇ ਦਫ਼ਤਰ ਦੀ ਤਲਾਸ਼ੀ ਜਾਰੀ , 44 ਥਾਵਾਂ 'ਤੇ ਛਾਪੇਮਾਰੀ
. . .  1 day ago
ਚੰਡੀਗੜ੍ਹ : 3 ਆਈ.ਏ.ਐਸ. ਅਫਸਰਾਂ ਦੇ ਹੋਏ ਤਬਾਦਲੇ
. . .  1 day ago
ਅਤੁਲ ਸੋਨੀ ਹੋਣਗੇ ਜਲਾਲਾਬਾਦ ਦੇ ਡੀ.ਐੱਸ.ਪੀ.
. . .  1 day ago
ਮੰਡੀ ਘੁਬਾਇਆ,5 ਜੁਲਾਈ (ਅਮਨ ਬਵੇਜਾ ) - ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਸੂਚੀ ਤਹਿਤ ਸਬ ਡਵੀਜ਼ਨ ਜਲਾਲਾਬਾਦ ਦੇ ਨਵੇਂ ਡੀ.ਐੱਸ.ਪੀ. ਅਤੁਲ ਸੋਨੀ ਹੋਣਗੇ । ਇਸ ਤੋਂ ਪਹਿਲਾ ਡੀ.ਐੱਸ.ਪੀ. ਸੁਬੇਗ਼ ਸਿੰਘ ਐਡੀਸ਼ਨਲ ...
ਵੱਡੀ ਖ਼ਬਰ: ਪੰਜਾਬ ਦੇ ਮੁੱਖ ਸਕੱਤਰ ਦਾ ਤਬਾਦਲਾ, ਵਿਜੇ ਕੁਮਾਰ ਜੰਜੂਆ ਹੋਣਗੇ ਮੁੱਖ ਸਕੱਤਰ
. . .  1 day ago
10ਵੀਂ ਦੇ ਨਤੀਜੇ 'ਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ 'ਚ ਕਰਵਾਇਆ ਨਾਂਅ ਦਰਜ
. . .  1 day ago
ਸਰਦੂਲਗੜ੍ਹ, 5 ਜੁਲਾਈ (ਜੀ.ਐਮ.ਅਰੋੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਸਕੂਲ ਅਤੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ ਹੈ। ਬੋਰਡ...
ਨਵਨੀਤ ਕੌਰ ਗਿੱਲ ਹੋਣਗੇ ਸਬ ਡਿਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ.
. . .  1 day ago
ਤਪਾ ਮੰਡੀ 5 ਜੁਲਾਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਦੇ ਤਹਿਤ ਸਬ ਡਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ. ਨਵਨੀਤ ਕੌਰ ਗਿੱਲ ਹੋਣਗੇ। ਇਸ ਤੋਂ ਪਹਿਲਾਂ ਡੀ.ਐੱਸ.ਪੀ ਗੁਰਵਿੰਦਰ ਸਿੰਘ ਦੀ ਬਦਲੀ ਲੁਧਿਆਣਾ ਦੀ ਹੋ ਗਈ...
ਨੇਵੀ ਅਫ਼ਸਰ ਬਣ ਸਮਾਜ ਦੀ ਸੇਵਾ ਕਰਨੀ ਚਾਹੁੰਦੀ ਹੈ - ਤਮੰਨਾ ਸਿੰਗਲਾ
. . .  1 day ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ ਥਿੰਦ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ ਹੈ, ਜਿਸ ਵਿਚ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 99.19% ਰਿਹਾ ਅਤੇ ਜ਼ਿਲ੍ਹਿਆਂ ਅਨੁਸਾਰ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 10ਵੇਂ ਸਥਾਨ 'ਤੇ ਰਿਹਾ। ਇਸ ਸੰਬੰਧੀ...
ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਵਿਦਿਆਰਥੀ ਨੇ ਜ਼ਿਲ੍ਹੇ 'ਚੋ ਪ੍ਰਾਪਤ ਕੀਤਾ ਪਹਿਲਾ ਸਥਾਨ
. . .  1 day ago
ਮਹਿਲ ਕਲਾਂ,5 ਜੁਲਾਈ (ਅਵਤਾਰ ਸਿੰਘ ਅਣਖੀ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਹੋਣਹਾਰ ਵਿਦਿਆਰਥੀ ਗੁਰਸੇਵਕ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮਿੱਠੇਵਾਲ...
ਦਵਿੰਦਰ ਅੱਤਰੀ ਨਾਭਾ ਦੇ ਨਵੇਂ ਡੀ.ਐੱਸ.ਪੀ. ਨਿਯੁਕਤ
. . .  1 day ago
ਨਾਭਾ, 5 ਜੁਲਾਈ (ਕਰਮਜੀਤ ਸਿੰਘ) - ਪੰਜਾਬ ਸਰਕਾਰ ਨੇ ਦਵਿੰਦਰ ਅਤਰੀ ਨੂੰ ਨਾਭਾ ਦਾ ਨਵਾਂ ਡੀ.ਐੱਸ.ਪੀ. ਨਿਯੁਕਤ ਕੀਤਾ ਹੈ। ਇੱਥੇ ਇਹ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਕੋਤਵਾਲੀ ਨਾਭਾ ਦੇ ਮੁਖੀ ਅਤੇ ਡੀ.ਐੱਸ.ਪੀ. ਨਾਭਾ...
ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ 'ਚ - ਅਸ਼ਵਨੀ ਵੈਸ਼ਨਵ
. . .  1 day ago
ਨਵੀਂ ਦਿੱਲੀ, 5 ਜੁਲਾਈ - ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦਾ ਕਹਿਣਾ ਹੈ ਕਿ ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ...
ਸਰਕਾਰੀ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਅੱਵਲ
. . .  1 day ago
ਬੁੱਲ੍ਹੋਵਾਲ, 5 ਜੁਲਾਈ (ਲੁਗਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਸਰਗੁਣਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਹੁਸੈਨਪੁਰ ਗੁਰੂ ਕਾ ਨੇ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ 'ਚੋਂ ਪਹਿਲਾ...
ਜੌੜਕੀਆਂ ਦੀ ਵਿਦਿਆਰਥਣ ਨੇ 10ਵੀਂ ਦੇ ਨਤੀਜੇ 'ਚ ਚਮਕਾਇਆ ਮਾਨਸਾ ਦਾ ਨਾਂਅ
. . .  1 day ago
ਸਰਦੂਲਗੜ੍ਹ, 5 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) - ਸਰਦੂਲਗੜ੍ਹ ਦੇ ਪਿੰਡ ਜੌੜਕੀਆਂ ਦੇ ਨਿੱਜੀ ਸਕੂਲ ਦੀ ਵਿਦਿਆਰਥਣ ਮਹਿਕ ਰਾਣੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ 'ਚ 630/650 ਅੰਕ ਹਾਸਲ ਕਰਕੇ ਮੈਰਿਟ...
ਮਲੇਰਕੋਟਲਾ ਦੇ ਯਾਸਿਰ ਸਈਦ ਨੇ ਦਸਵੀਂ ਸ਼੍ਰੇਣੀ ਦੀ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  1 day ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਮਲੇਰਕੋਟਲਾ ਦੇ ਸਥਾਨਕ ਸਕੂਲ...
ਨਾਭਾ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  1 day ago
ਨਾਭਾ, 5 ਜੁਲਾਈ -(ਕਰਮਜੀਤ ਸਿੰਘ) - ਨਾਭਾ ਦੇ ਸਥਾਨਕ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਕੋਸ਼ਿਕਾ, ਕੋਮਾਕਸ਼ੀ ਬਾਂਸਲ ਅਤੇ ਖੁਸ਼ੀ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ...
ਪੰਜਵੇਂ ਟੈਸਟ 'ਚ ਇੰਗਲੈਂਡ ਨੇ 7 ਵਿਕਟਾਂ ਨਾਲ ਹਰਾਇਆ ਭਾਰਤ
. . .  1 day ago
ਬਰਮਿੰਘਮ, 5 ਜੁਲਾਈ - ਭਾਰਤ ਅਤੇ ਇੰਗਲੈਂਡ ਵਿਚਕਾਰ 5ਵੇਂ ਟੈਸਟ ਮੈਚ ਦੇ 5ਵੇਂ ਦਿਨ ਇੰਗਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਵਲੋਂ ਮਿਲੇ 378 ਦੌੜਾਂ ਦੇ ਟੀਚੇ ਨੂੰ ਇੰਗਲੈਂਡ ਨੇ 3 ਵਿਕਟਾਂ ਦੇ ਨੁਕਸਾਨ 'ਤੇ ਹਾਸਿਲ...
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 334 ਡੀ.ਐਸ.ਪੀਜ਼. ਦੇ ਤਬਾਦਲੇ
. . .  1 day ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕਰਦਿਆਂ 334 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ...
ਨਸਰਾਲਾ ਦੇ 2 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਕਰਵਾਇਆ ਨਾਂਅ ਦਰਜ
. . .  1 day ago
ਨਸਰਾਲਾ, 5 ਜੁਲਾਈ (ਸਤਵੰਤ ਸਿੰਘ ਥਿਆੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏੇ 10ਵੀਂ ਦੇ ਨਤੀਜ਼ਿਆਂ ਵਿੱਚ ਟਰੂ ਲਾਇਟ ਪਬਲਿਕ ਸਕੂਲ ਨਸਰਾਲਾ ਦੇ ਦੋ ਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ। ਇਸ ਮੌਕੇ ਸਕੂਲ...
ਪਾਸਲਾ 'ਚ ਮੇਲੇ ਦੌਰਾਨ ਗੋਲੀਬਾਰੀ, ਪਿੱਛੇ ਨੂੰ ਭਜਾਈ ਕਾਰ ਵਲੋਂ ਦਰੜੇ ਜਾਣ 'ਤੇ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 5 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਪਾਸਲਾ ਵਿਚ ਦੇਰ ਰਾਤ ਇਕ ਮੇਲੇ ਦੌਰਾਨ ਦੋ ਧੜਿਆਂ ਵਿਚਕਾਰ ਗੋਲੀਬਾਰੀ ਦੌਰਾਨ ਭਜਾਈ ਕਾਰ ਵਲੋਂ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਦਰੜੇ ਜਾਣ...
ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ
. . .  1 day ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)- ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਜ਼ੇਰੇ ਇਲਾਜ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨੂੰ ਸਿਹਤ ਵਿਭਾਗ ਵਲੋਂ ਦਿਲ ਦੇ ਬਾਈਪਾਸ ਆਪ੍ਰੇਸ਼ਨ...
ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਬਣਨਾ ਚਾਹੁੰਦੀ ਹੈ ਡਾਕਟਰ
. . .  1 day ago
ਲਹਿਰਾਗਾਗਾ, 5 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ 642 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਿਲ...
ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋਂ ਕਲਾਂ ਦੀਆਂ ਚਾਰ ਵਿਦਿਆਰਥਣਾਂ ਆਈਆਂ ਮੈਰਿਟ 'ਚ
. . .  1 day ago
ਬਰਨਾਲਾ/ਰੂੜੇਕੇ ਕਲਾਂ, 5 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੀਆਂ ਤਿੰਨ ਵਿਦਿਆਰਥਣਾਂ ਨੇ ਦਸਵੀਂ ਜਮਾਤ ਦੀ ਮੈਰਿਟ ਲਿਸਟ 'ਚ ਆਪਣਾ ਨਾਂਅ ਦਰਜ ਕਰਵਾ ਕੇ ਸੰਸਥਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮਾਘ ਸੰਮਤ 553

ਸਨਅਤ ਤੇ ਵਪਾਰ

ਜੰਗਲਾਤ ਹੇਠ ਨਾਮਾਤਰ ਰਕਬਾ ਤੇ ਖੇਤੀ ਕੀਟਨਾਸ਼ਕਾਂ ਦੀ ਧੜੱਲੇ ਨਾਲ ਵਰਤੋਂ ਕਰ ਕੇ ਪੰਜਾਬ ਦਾ ਵਾਤਾਵਰਨ ਹੋ ਰਿਹੈ ਦੂਸ਼ਿਤ

ਲੁਧਿਆਣਾ, 14 ਜਨਵਰੀ (ਪੁਨੀਤ ਬਾਵਾ)-ਜੰਗਲਾਤ ਹੇਠ ਰਕਬਾ ਨਾ ਮਾਤਰ ਹੋਣ ਅਤੇ ਖੇਤੀ ਕੀਨਨਾਸ਼ਕਾਂ ਦੀ ਵਰਤੋਂ ਲੋੜ ਤੋਂ ਵੱਧ ਹੋਣ ਕਰ ਕੇ ਪੰਜਾਬ ਦਾ ਵਾਤਾਵਰਣ ਦੂਸ਼ਿਤ ਹੋ ਰਿਹਾ ਹੈ | ਜੇਕਰ ਇਹ ਹੀ ਹਾਲ ਰਿਹਾ ਤਾਂ ਪੰਜਾਬ ਦੇ ਲੋਕਾਂ ਨੂੰ ਆਉਣ ਵਾਲੇ 2 ਦਹਾਕਿਆਂ 'ਚ ਸਾਹ ਲੈਣ ਮੁਸ਼ਕਿਲ ਹੋ ਜਾਵੇਗਾ | ਪ੍ਰਾਪਤ ਜਾਣਕਾਰੀ ਅਨੁਸਾਰ ਕਿਸੇ ਵੀ ਰਾਜ ਦਾ ਵਾਤਵਰਣ ਸਾਫ਼ ਸੁਥਰਾ ਰੱਖਣ ਤੇ ਚੌਗਿਰਦੇ ਦਾ ਸੰਤੁਲਨ ਬਣਾਈ ਰੱਖਣ ਲਈ ਰਾਜ ਵਿਚਲਾ 33 ਫ਼ੀਸਦੀ ਰਕਬਾ ਜੰਗਲਾਂ ਅਧੀਨ ਹੋਣਾ ਚਾਹੀਦਾ ਹੈ | ਪੰਜਾਬ 'ਚ 1947 'ਚ ਲਗਪਗ 40 ਫ਼ੀਸਦੀ ਰਕਬਾ ਜੰਗਾਤ ਹੇਠਾਂ ਸੀ, ਜੋ ਪੰਜਾਬ ਸਰਕਾਰ ਦੇ ਅੰਕੜਿ੍ਹਆਂ ਅਨੁਸਾਰ ਅੱਜ ਘਟ ਕੇ 6 ਫ਼ੀਸਦੀ (3084 ਸਕੇਅਰ ਕਿਲੋਮੀਟਰ) ਰਹਿ ਗਿਆ ਹੈ | ਪੰਜਾਬ ਅੰਦਰ ਕਰੋੜਾਂ ਪੌਦੇ ਲਗਾਉਣ ਦੀਆਂ ਮੁਹਿੰਮਾਂ ਤਾਂ ਸ਼ੁਰੂ ਕੀਤੀਆਂ ਗਈਆਂ | ਪਰ ਕਰੋੜਾਂ ਪੌਦੇ ਕਿੱਥੇ ਲਗਾਏ ਗਏ, ਇਸ ਬਾਰੇ ਕੋਈ ਨਹੀਂ ਦੱਸ ਸਕਿਆ | ਜਿਸ ਤਰੀਕੇ ਨਾਲ ਪੰਜਾਬ ਅੰਦਰ ਪੌਦੇ ਲਗਾਉਣ ਦੀਆਂ ਮੁਹਿੰਮਾਂ ਚਲਾਈਆਂ ਗਈਆਂ ਸਨ | ਉਸ ਅਨੁਸਾਰ ਅੱਜ ਪੰਜਾਬ 'ਚ ਜੰਗਲਾਤ ਹੇਠਾਂ ਰਕਬਾ ਦੂਸਰੇ ਰਕਬੇ ਨਾਲੋਂ ਜਿਆਦਾ ਹੋਣਾ ਸੀ | ਦੇਸ਼ ਅੰਦਰ ਵਰਤੇ ਜਾਣ ਵਾਲੇ ਖੇਤੀ ਕੀਟਨਸ਼ਾਕਾਂ (ਜ਼ਹਿਰਾਂ) 'ਚੋਂ 18 ਫ਼ੀਸਦੀ ਖੇਤੀ ਕੀਟਨਾਸ਼ਕ ਪੰਜਾਬ 'ਚ ਵਰਤੇ ਜਾਂਦੇ ਹਨ | ਭਾਰਤ ਦਾ ਡੇਢ ਫ਼ੀਸਦੀ ਰਕਬਾ ਹੋਣ ਦੇ ਬਾਵਜੂਦ 18 ਫ਼ੀਸਦੀ ਤੱਕ ਖੇਤੀ ਕੀਟਨਾਸ਼ਕਾਂ ਦੀ ਵਰਤੋਂ ਚਿੰਤਾ ਦਾ ਵਿਸ਼ਾ ਹੈ | ਖੇਤੀ ਵਿਚ ਵਰਤੇ ਜਾਂਦੇ ਕੀਟਨਾਸ਼ਕ ਸਾਡੀ ਥਾਲੀ ਵਿਚ ਆ ਪਹੁੰਚੇ ਹਨ | ਇਨ੍ਹਾਂ ਨੇ ਸਾਡੀ ਖੁਰਾਕ ਰਾਹੀਂ ਸਾਡੇ ਸਰੀਰ 'ਚ ਘਰ ਬਣਾ ਲਿਆ ਹੈ | ਅੱਜ ਕੀਟਨਾਸ਼ਕ ਜ਼ਹਿਰਾਂ ਸਾਡੇ ਖੂਨ ਵਿਚ ਅਤੇ ਮਾਂ ਦੇ ਦੁੱਧ ਤੱਕ ਪਹੁੰਚ ਗਈਆਂ ਹਨ | ਇਹ ਜ਼ਹਿਰਾਂ ਪੰਜਾਬੀਆਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਖਤਮ ਕਰ ਦੇਣਗੀਆਂ |
ਪਿਛਲੇ 70 ਸਾਲਾਂ ਦੀ ਭੌਤਿਕ ਤਰੱਕੀ ਨੇ ਜਿੱਥੇ ਪੰਜਾਬੀਆਂ ਨੂੰ ਸੁੱਖ ਸਹੂਲਤਾਂ ਨਾਲ ਲੈਸ ਕੀਤਾ ਹੈ, ਉਥੇ ਹੀ ਇਸ ਦੀ ਸਾਫ ਸੁਥਰੀ ਪੌਣ ਨੂੰ ਜ਼ਹਿਰੀਲਾ ਕਰਨ 'ਚ ਕੋਈ ਕਸਰ ਨਹੀਂ ਛੱਡੀ | ਹਵਾ ਦੀ ਗੁਣਵੱਤਾ ਦਾ ਪੈਮਾਨਾ 50 ਤੱਕ ਹੀ ਰਹਿਣਾ ਚਾਹੀਦਾ ਹੈ, ਪੰਜਾਬ ਵਿਚ ਬਰਸਾਤਾਂ ਦੇ ਦਿਨਾਂ ਨੂੰ ਛੱਡ ਕੇ ਇਹ ਕਦੀ ਵੀ 100 ਤੋਂ ਹੇਠਾਂ ਨਹੀਂ ਰਹਿੰਦਾ ਅਤੇ ਨਵੰਬਰ ਦੇ ਮਹੀਨੇ ਦੀਵਾਲੀ ਦੇ ਨੇੜੇ ਇਹ 500 ਦੇ ਸਿਖ਼ਰਲੇ ਡੰਡੇ 'ਤੇ ਪਹੁੰਚ ਜਾਂਦਾ ਹੈ | ਇਹ ਪੈਮਾਨਾ 300 ਤੋਂ ਵਧ ਜਾਵੇ ਤਾਂ ਸਾਇੰਸ ਦੀ ਭਾਸ਼ਾ ਵਿਚ ਇਹ ਮਨੁੱਖ, ਜੀਵ ਜੰਤੂਆਂ ਤੇ ਬਨਸਪਤੀ ਲਈ ਖਤਰਨਾਕ ਮੰਨਿਆ ਜਾਂਦਾ ਹੈ | ਕਾਰਖ਼ਾਨਿਆਂ ਦੀਆਂ ਚਿਮਨੀਆਂ ਅਤੇ ਭੱਠਿਆਂ ਚੋਂ ਨਿਕਲਦਾ ਕਾਲਾ ਧੂੰਆਂ, ਪੁਰਾਣੇ ਵਾਹਨਾਂ, ਕੂੜੇ ਦੇ ਢੇਰਾਂ, ਸੜਕਾਂ 'ਤੇ ਉਡਦੀ ਧੂੜ ਅਤੇ ਪਰਾਲੀ ਨੂੰ ਲੱਗੀ ਅੱਗ ਹਵਾ ਨੂੰ ਜ਼ਹਿਰੀਲਾ ਕਰ ਰਹੀ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਪੰਜਾਬ ਦੇ ਸ਼ਹਿਰਾਂ 'ਚ ਰੋਜ਼ਾਨਾ 4300 ਟਨ ਕੂੜਾ ਕਰਕਟ ਨਿਕਲਦਾ ਹੈ | ਸ਼ਹਿਰਾਂ 'ਚ ਸੜੇਹਾਂਦ ਮਾਰਦੇ ਕੂੜੇ ਦੇ ਢੇਰ ਜਿੱਥੇ ਨਿਰਾ ਪ੍ਰਦੂਸ਼ਣ ਦਾ ਕਾਰਨ ਬਣਦੇ ਹਨ, ਉੱਥੇ ਇਨ੍ਹਾਂ ਢੇਰਾਂ 'ਤੇ ਪੈਦਾ ਹੁੰਦੀਆਂ ਮੱਖੀਆਂ ਮੱਛਰ ਅਤੇ ਹੋਰ ਜੀਵ ਜੰਤੂਆਂ ਦੇ ਕਾਰਨ ਅਨੇਕਾਂ ਬਿਮਾਰੀਆਂ ਫੈਲਦੀਆਂ ਹਨ | ਇਸੇ ਤਰ੍ਹਾਂ ਪਲਾਸਟਿਕ ਦੇ ਲਿਫਾਫੇ ਜੋ ਕੂੜੇ ਕਰਕਟ ਦਾ ਮੁੱਖ ਸਰੋਤ ਹਨ ਅਤੇ ਹਵਾ ਅਤੇ ਪਾਣੀ ਨੂੰ ਜ਼ਹਿਰਾਂ ਨਾਲ ਪ੍ਰਦੂਸ਼ਿਤ ਕਰਦੇ ਹਨ, ਜੋ ਪੰਜਾਬ 'ਚ ਪੂਰੀ ਤਰ੍ਹਾਂ ਪਾਬੰਦੀਸ਼ੁਦਾ ਹਨ, ਪਰ ਧੜੱਲੇ ਨਾਲ ਵਿਕ ਰਹੇ ਹਨ ਲਈ ਆਖਰ ਕੌਣ ਜਿੰਮੇਵਾਰ ਹੈ |

ਤਣਾਅ ਦੇ ਬਾਵਜੂਦ 2021 'ਚ ਭਾਰਤ-ਚੀਨ ਵਪਾਰ ਰਿਕਾਰਡ 125 ਅਰਬ ਡਾਲਰ ਰਿਹਾ

ਬੀਜਿੰਗ, 14 ਜਨਵਰੀ (ਏਜੰਸੀ)- ਭਾਰਤ ਅਤੇ ਚੀਨ 'ਚ ਪੂਰਬੀ ਲੱਦਾਖ ਖੇਤਰ 'ਚ ਸੀਮਾ 'ਤੇ ਬਣੇ ਤਣਾਅ ਦਾ ਦੁਵੱਲੇ ਵਪਾਰ 'ਤੇ ਕਿਸੇ ਵੀ ਤਰ੍ਹਾਂ ਦਾ ਅਸਰ ਨਹੀਂ ਦੇਖਿਆ ਗਿਆ ਅਤੇ ਸਾਲ 2021 'ਚ ਦੋਵਾਂ ਦੇਸ਼ਾਂ ਦਾ ਵਪਾਰ 125 ਅਰਬ ਡਾਲਰ ਦੇ ਰਿਕਾਰਡ ਪੱਧਰ 'ਤੇ ਪਹੁੰਚ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

8 ਸਵਾਰੀਆਂ ਲਿਜਾ ਸਕਣ ਵਾਲੇ ਵਾਹਨਾਂ 'ਚ ਘੱਟੋ-ਘੱਟ 6 ਏਅਰਬੈਗ ਜ਼ਰੂਰ ਹੋਣ- ਗਡਕਰੀ

ਨਵੀਂ ਦਿੱਲੀ, 14 ਜਨਵਰੀ (ਏਜੰਸੀ)- ਕਾਰਾਂ ਤੇ ਦੂਸਰੀਆਂ ਗੱਡੀਆਂ 'ਚ ਹੁਣ ਸੁਰੱਖਿਆ ਲਈ ਜ਼ਰੂਰੀ ਏਅਰਬੈਗ ਲਗਾਉਣੇ ਜ਼ਰੂਰੀ ਹੋਣਗੇ | ਕੰਪਨੀਆਂ ਨੂੰ ਕਾਰ ਚਾਹੇ ਕਿਸੇ ਵੀ ਬਜਟ ਦੀ ਹੋਵੇ, ਉਨ੍ਹਾਂ 'ਚ ਘੱਟੋ-ਘੱਟ 6 ਏਅਰਬੈਗ ਲਗਾਉਣਗੇ ਹੋਣਗੇ | 8 ਯਾਤਰੀਆਂ ਤੱਕ ਦੇ ਮੋਟਰ ...

ਪੂਰੀ ਖ਼ਬਰ »

ਮੀਂਹ ਪੈਣ ਨਾਲ ਧੁੰਦਾਂ 'ਚ ਬੰਦ ਨਹੀਂ ਹੋਣਗੀਆਂ ਬਿਜਲੀ ਲਾਈਨਾਂ

ਸ਼ਿਵ ਸ਼ਰਮਾ ਜਲੰਧਰ, 14 ਜਨਵਰੀ- ਇਸ ਵਾਰ ਮੀਂਹ ਪੈਣ ਨਾਲ ਜਿੱਥੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪੁੱਜਾ ਸੀ ਤੇ ਦੂਜੇ ਪਾਸੇ ਮੀਂਹ ਨਾਲ ਪਾਵਰਕਾਮ ਨੂੰ ਇਸ ਦਾ ਕਾਫੀ ਫ਼ਾਇਦਾ ਹੋਇਆ ਹੈ | ਮੀਂਹ ਪੈਣ ਨਾਲ ਬਿਜਲੀ ਲਾਈਨਾਂ ਦੇ ਇਸ ਵਾਰ ਧੁੰਦ ਵਿਚ ਖ਼ਰਾਬੀ ...

ਪੂਰੀ ਖ਼ਬਰ »

ਦਸੰਬਰ 'ਚ 13.56 ਫੀਸਦੀ ਰਹੀ ਥੋਕ ਮਹਿੰਗਾਈ ਦਰ

ਨਵੀਂ ਦਿੱਲੀ, 14 ਜਨਵਰੀ (ਏਜੰਸੀ)- ਲਗਾਤਾਰ ਚਾਰ ਮਹੀਨੇ ਤੋਂ ਵਧਦੀਆਂ ਥੋਕ ਕੀਮਤਾਂ 'ਤੇ ਅਧਾਰਿਤ ਮਹਿੰਗਾਈ ਦਰ ਦੀ ਤੇਜ਼ੀ ਪਿਛਲੇ ਮਹੀਨੇ ਦਸੰਬਰ 2021 'ਚ ਧਮ ਗਈ ਹੈ | ਆਰ.ਬੀ.ਆਈ. ਕੀਮਤਾਂ ਸਥਿਰ ਕਰ ਸਕਦੀ ਹੈ | ਸਰਕਾਰ ਦੁਆਰਾ ਜਾਰੀ ਅੰਕੜਿਆਂ ਮੁਤਾਬਿਕ ਪਿਛਲੇ ਮਹੀਨੇ ਥੋਕ ...

ਪੂਰੀ ਖ਼ਬਰ »

ਪੰਜ ਦਿਨ ਦੀ ਤੇਜ਼ੀ ਦੇ ਬਾਅਦ ਸੈਂਸੈਕਸ ਦਾ ਵਾਧਾ ਰੁਕਿਆ

ਮੁੰਬਈ, 14 ਜਨਵਰੀ (ਏਜੰਸੀ)- ਘਰੇਲੂ ਸ਼ੇਅਰ ਬਾਜ਼ਾਰਾਂ 'ਚ ਪਿਛਲੇ ਪੰਜ ਕਾਰੋਬਾਰੀ ਸੈਸ਼ਨਾਂ ਤੋਂ ਜਾਰੀ ਤੇਜ਼ੀ 'ਤੇ ਸ਼ੁੱਕਰਵਾਰ ਨੂੰ ਵਿਰਾਮ ਲੱਗ ਗਿਆ ਅਤੇ ਬੀ.ਐਸ.ਈ. ਸੈਂਸੈਕਸ ਤੇ ਐਨ.ਐਸ.ਈ. ਨਿਫਟੀ ਮਾਮੂਲੀ ਗਿਰਾਵਟ ਦੇ ਨਾਲ ਬੰਦ ਹੋਏ | ਕੌਮਾਂਤਰੀ ਬਾਜ਼ਾਰਾਂ 'ਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX