ਤਾਜਾ ਖ਼ਬਰਾਂ


ਸ਼ਰਧਾ ਕਤਲ ਕੇਸ : ਆਫਤਾਬ ਦੇ 'ਨਾਰਕੋ ਟੈਸਟ ਤੋਂ ਬਾਅਦ ਇੰਟਰਵਿਊ' ਲਈ ਦਿੱਲੀ ਜੇਲ੍ਹ ਦਾ ਦੌਰਾ ਕਰੇਗੀ ਫੋਰੈਂਸਿਕ ਟੀਮ
. . .  16 minutes ago
ਫ਼ਾਜ਼ਿਲਕਾ 'ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਲੁੱਟ ਦੀ ਕੋਸ਼ਿਸ਼ ਨਾਕਾਮ
. . .  about 1 hour ago
ਫ਼ਾਜ਼ਿਲਕਾ, 1 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ 'ਚ ਅਣਪਛਾਤੀਆਂ ਵਲੋਂ ਇਕ ਨੌਜਵਾਨ ਤੋਂ ਲੁੱਟ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ...
ਦਿੱਲੀ ਦੇ ਸਦਰ ਬਜ਼ਾਰ ਖੇਤਰ ਦੇ ਬਾਰਾ ਟੁਟੀ ਚੌਕ ਨੇੜੇ ਦੋਪਹੀਆ ਵਾਹਨਾਂ ਸਮੇਤ 5-6 ਵਾਹਨਾਂ ਨੂੰ ਲੱਗੀ ਅੱਗ
. . .  about 3 hours ago
ਭਾਦਰਾ, ਅਹਿਮਦਾਬਾਦ : 30 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਆਮਦਨ ਕਰ ਵਿਭਾਗ ਦੇ ਵਧੀਕ ਕਮਿਸ਼ਨਰ ਸੰਤੋਸ਼ ਦੇ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
. . .  about 3 hours ago
ਗੁਜਰਾਤ ਚੋਣਾਂ ਦੇ ਪਹਿਲੇ ਪੜਾਅ ਵਿਚ ਸ਼ਾਮ 5 ਵਜੇ ਤੱਕ 59.96% ਹੋਈ ਵੋਟਿੰਗ
. . .  about 3 hours ago
ਪਹਿਲਾ ਪੜਾਅ ਪੂਰਾ ਹੋਣ ਤੋਂ ਬਾਅਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਅਤੇ ਵੀ.ਵੀ.ਪੀ.ਏ.ਟੀ. ਨੂੰ ਕੀਤਾ ਸੀਲ
. . .  about 4 hours ago
ਅਹਿਮਦਾਬਾਦ, 1 ਦਸੰਬਰ - ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਸਮਾਪਤੀ ਤੋਂ ਬਾਅਦ ਪੋਲਿੰਗ ਅਧਿਕਾਰੀਆਂ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੀ.ਏ.ਟੀ. ਨੂੰ ਸੀਲ ਕੀਤਾ ਗਿਆ ...
ਵਿਜੀਲੈਂਸ ਬਿਊਰੋ ਵਲੋਂ 1,15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਸੇਵਾਮੁਕਤ ਐਸਐਮਓ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ
. . .  about 4 hours ago
ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ...
ਦਿੱਲੀ ਪੁਲਿਸ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਸ਼ਸ਼ੀ ਥਰੂਰ ਦੀ ਰਿਹਾਈ ਦੇ ਖ਼ਿਲਾਫ਼ ਹਾਈਕੋਰਟ ਦਾ ਕੀਤਾ ਰੁਖ
. . .  about 6 hours ago
ਗੁਜਰਾਤ : ਨਵਸਾਰੀ ਤੋਂ ਭਾਜਪਾ ਉਮੀਦਵਾਰ ਪੀਯੂਸ਼ ਭਾਈ ਪਟੇਲ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ
. . .  about 6 hours ago
22 ਦਸੰਬਰ ਨੂੰ ਹੋਵੇਗੀ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ
. . .  about 6 hours ago
ਚੰਡੀਗੜ੍ਹ, 1 ਦਸੰਬਰ (ਰਾਮ ਸਿੰਘ ਬਰਾੜ)-ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ 22 ਦਸੰਬਰ ਤੋਂ ਹੋਵੇਗੀ। ਇਜਲਾਸ ਦੀ ਕਾਰਵਾਈ ਤਿੰਨ ਦਿਨ (22, 23 ਅਤੇ 26 ਦਸੰਬਰ) ਚੱਲ ਸਕਦੀ ਹੈ। ਇਹ ਫ਼ੈਸਲਾ...
ਕੈਬਨਿਟ ਮੰਤਰੀ ਮੀਤ ਹੇਅਰ ਦੀ ਆਮਦ ਪਿੱਛੋਂ ਆਪਸ 'ਚ ਭਿੜੇ 'ਆਪ' ਦੇ ਦੋ ਧੜੇ
. . .  about 7 hours ago
ਫਗਵਾੜਾ, 1 ਦਸੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਮਾਹੌਲ ਉਸ ਸਮੇਂ ਤਨਾਅਪੂਰਨ ਬਣ ਗਿਆ ਜਦੋਂ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਆਮਦ ਪਿੱਛੋਂ ਆਮ ਆਦਮੀ ਪਾਰਟੀ...
ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਕੀਤੀ ਗਈ ਆਰੰਭ
. . .  about 7 hours ago
ਅੰਮ੍ਰਿਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਆਰੰਭ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ...
ਛੇਹਰਟਾ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀ ਗੋਲੀ
. . .  about 7 hours ago
ਛੇਹਰਟਾ, 1 ਦਸੰਬਰ (ਸੁੱਖ ਵਡਾਲੀ)- ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ...
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਐਲਾਨ
. . .  about 8 hours ago
ਅੰਮ੍ਰਿਤਸਰ, 1 ਦਸੰਬਰ - ਅੰਮ੍ਰਿਤਸਰ ਵਿਖੇ ਇਕ ਸਮਾਗਮ ਵਿਚ ਪਹੁੁੰਚੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਕਿ ਜਿਹੜਾ ਵੀ ਗੈਂਗਸਟਰ ਗੋਲਡੀ...
ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ’ਚ ਇਕ ਦੀ ਮੌਤ, ਕਤਲ ਦਾ ਮੁਕੱਦਮਾ ਦਰਜ
. . .  about 8 hours ago
ਲਹਿਰਾਗਾਗਾ, 1 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਖੋਖਰ ਕਲਾਂ ਵਿਖੇ 2 ਪਰਿਵਾਰਾਂ ਵਿਚ ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ਵਿਚ ਇਕ 65 ਸਾਲਾਂ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ...
ਜ਼ਬਰੀ ਵਸੂਲੀ ਤੇ ਹਥਿਆਰਬੰਦ ਲੁੱਟਾਂ ਖੋਹਾਂ ’ਚ ਸ਼ਾਮਲ 6 ਵਿਅਕਤੀ ਗਿ੍ਫ਼ਤਾਰ
. . .  about 9 hours ago
ਅੰਮ੍ਰਿਤਸਰ, 1 ਦਸੰਬਰ- ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ ਸਵਪਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਬਰੀ ਵਸੂਲੀ ਅਤੇ ਹਥਿਆਰਬੰਦ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਸ਼ਾਮਲ...
ਜੀ-20 ਦੀ ਪ੍ਰਧਾਨਗੀ ਭਾਰਤ ਦੀ ਮਹੱਤਵਪੂਰਨ ਮੌਕਾ- ਅਸਟ੍ਰੇਲੀਆਈ ਹਾਈ ਕਮਿਸ਼ਨਰ
. . .  about 10 hours ago
ਨਵੀਂ ਦਿੱਲੀ, 1 ਦਸੰਬਰ- ਭਾਰਤ ਵਿਚ ਅਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ’ਫੈਰਲ ਨੇ ਕਿਹਾ ਕਿ ਅੱਜ ਭਾਰਤ ਲਈ ਮਹੱਤਵਪੂਰਨ ਮੌਕਾ ਹੈ, ਕਿਉਂਕਿ ਉਹ ਜੀ-20...
ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  about 11 hours ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  about 11 hours ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  about 11 hours ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  about 12 hours ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 12 hours ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 13 hours ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 13 hours ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 13 hours ago
ਵਿਸ਼ਵ ਏਡਜ਼ ਦਿਵਸ
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮਾਘ ਸੰਮਤ 553

ਪਹਿਲਾ ਸਫ਼ਾ

ਕਾਂਗਰਸ ਵਲੋਂ 86 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

• ਚੰਨੀ ਚਮਕੌਰ ਸਾਹਿਬ ਤੋਂ ਹੀ ਲੜਨਗੇ ਚੋਣ • 4 ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ • ਕੈਪਟਨ ਦੇ ਕਰੀਬੀਆਂ ਨੂੰ ਵੀ ਟਿਕਟ
ਉਪਮਾ ਡਾਗਾ ਪਾਰਥ
ਨਵੀਂ ਦਿੱਲੀ, 15 ਜਨਵਰੀ-ਸਹਿਮਤੀ-ਅਸਹਿਮਤੀ ਦੀ ਲੰਬੀ ਜੱਦੋ-ਜਹਿਦ ਅਤੇ ਉਮੀਦਵਾਰਾਂ ਦੀ ਸੂਚੀ ਫਾਈਨਲ ਹੋਣ ਤੋਂ ਬਾਅਦ ਵੀ ਸਕ੍ਰੀਨਿੰਗ ਕਮੇਟੀ ਦੀਆਂ 2 ਦਿਨ ਲਗਾਤਾਰ ਚੱਲੀਆਂ ਮੀਟਿੰਗਾਂ ਤੋਂ ਬਾਅਦ ਕਾਂਗਰਸ ਵਲੋਂ ਸਨਿਚਰਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਖਰਕਾਰ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ | ਕਾਂਗਰਸ ਨੇ ਆਪਣੀ ਪਹਿਲੀ ਸੂਚੀ 'ਚ 117 ਵਿਧਾਨ ਸਭਾ ਸੀਟਾਂ 'ਚੋਂ 86 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ | ਕਾਂਗਰਸ ਵਲੋਂ ਐਲਾਨੀ ਗਈ ਪਹਿਲੀ 'ਹਾਈ ਪ੍ਰੋਫਾਈਲ ਸੂਚੀ' 'ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੋਂ ਇਲਾਵਾ ਚੰਨੀ ਵਜ਼ਾਰਤ ਦੇ ਤਕਰੀਬਨ ਸਾਰੇ ਮੰਤਰੀਆਂ ਦੇ ਨਾਂਅ ਵੀ ਸ਼ਾਮਿਲ ਹਨ | ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਮ ਪ੍ਰਕਾਸ਼ ਸੋਨੀ ਤੋਂ ਇਲਾਵਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਰਜ਼ੀਆ ਸੁਲਤਾਨਾ, ਅਰੁਣਾ ਚੌਧਰੀ, ਵਿਜੈ ਇੰਦਰ ਸਿੰਗਲਾ, ਗੁਰਕੀਰਤ ਸਿੰਘ ਕੋਟਲੀ, ਅਮਰਿੰਦਰ ਸਿੰਘ ਰਾਜਾ ਵੜਿੰਗ, ਪਰਗਟ ਸਿੰਘ, ਰਾਣਾ ਗੁਰਜੀਤ ਸਿੰਘ, ਰਾਜ ਕੁਮਾਰ ਵੇਰਕਾ, ਸੁਖਬਿੰਦਰ ਸਰਕਾਰੀਆ, ਭਾਰਤ ਭੂਸ਼ਣ ਆਸ਼ੂ, ਸੰਗਤ ਸਿੰਘ ਗਿਲਜੀਆਂ, ਤਿ੍ਪਤ ਰਾਜਿੰਦਰ ਸਿੰਘ ਬਾਜਵਾ ਅਤੇ ਰਣਦੀਪ ਸਿੰਘ ਨਾਭਾ ਦਾ ਨਾਂਅ ਵੀ ਸ਼ਾਮਿਲ ਹੈ |
ਆਦਮਪੁਰ ਤੋਂ ਚੋਣ ਨਹੀਂ ਲੜਨਗੇ ਚੰਨੀ
ਪਾਰਟੀ ਵਲੋਂ ਜਾਰੀ ਸੂਚੀ ਮੁਤਾਬਿਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਤੋਂ ਹੀ ਚੋਣ ਲੜਨਗੇ | ਇਸ ਤੋਂ ਪਹਿਲਾਂ ਚੰਨੀ ਦੇ ਦੋ ਹਲਕਿਆਂ ਚਮਕੌਰ ਸਾਹਿਬ ਅਤੇ ਆਦਮਪੁਰ ਤੋਂ ਚੋਣ ਲੜਨ ਦੇ ਕਿਆਸ ਲਾਏ ਜਾ ਰਹੇ ਸਨ | ਹਲਕਿਆਂ ਮੁਤਾਬਿਕ ਪਾਰਟੀ ਵਲੋਂ ਇਸ ਨੂੰ ਦਲਿਤ ਹਮਾਇਤੀ ਕਦਮ ਵਜੋਂ ਪੇਸ਼ ਕੀਤੇ ਜਾਣ ਦੀ ਕਵਾਇਦ ਕਰਾਰ ਦਿੱਤਾ ਜਾ ਰਿਹਾ ਸੀ ਪਰ ਸਕ੍ਰੀਨਿੰਗ ਕਮੇਟੀ 'ਚ ਹੋਈਆਂ ਚਰਚਾਵਾਂ ਦੌਰਾਨ ਇਸ ਕਦਮ ਦੇ ਉਲਟ ਪ੍ਰਭਾਵਾਂ ਦੀ ਵੀ ਚਰਚਾ ਕੀਤੀ ਗਈ, ਜਿਸ ਮੁਤਾਬਿਕ ਦੋ ਸੀਟਾਂ 'ਤੇ ਚੋਣ ਲੜਨ ਨਾਲ ਮੁੱਖ ਮੰਤਰੀ ਦੀ ਸਮਰੱਥਾ 'ਤੇ ਸਵਾਲ ਉੱਠਣਗੇ | ਚੰਨੀ ਦੇ ਆਦਮਪੁਰ ਤੋਂ ਚੋਣ ਨਾ ਲੜਨ ਤੋਂ ਬਾਅਦ ਜਿਨ੍ਹਾਂ ਦੇ ਨਾਵਾਂ ਦੀ ਦਾਅਵੇਦਾਰਾਂ ਵਜੋਂ ਚਰਚਾ ਚੱਲੀ, ਉਸ 'ਚ ਮਹਿੰਦਰ ਸਿੰਘ ਕੇ.ਪੀ. ਅਤੇ ਸੁਨੀਲ ਕੁਮਾਰ ਰਿੰਕੂ (ਜਿਸ ਨੂੰ ਜਲੰਧਰ ਪੱਛਮੀ ਤੋਂ ਉਮੀਦਵਾਰ ਐਲਾਨਿਆ ਗਿਆ ਹੈ) ਦੇ ਨਾਂਅ ਸ਼ਾਮਿਲ ਸਨ ਹਾਲਾਂਕਿ ਇਨ੍ਹਾਂ ਦੀ ਥਾਂ ਸੁਖਵਿੰਦਰ ਸਿੰਘ ਕੋਟਲੀ ਨੂੰ ਉਮੀਦਵਾਰ ਐਲਾਨਿਆ ਗਿਆ |
ਸਿੱਧੂ ਹੋਣਗੇ ਅੰਮਿ੍ਤਸਰ ਪੂਰਬੀ ਤੋਂ ਉਮੀਦਵਾਰ
ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਅੰਮਿ੍ਤਸਰ ਪੂਰਬੀ ਤੋਂ ਉਮੀਦਵਾਰ ਐਲਾਨਿਆ ਗਿਆ | ਸੁਖਜਿੰਦਰ ਸਿੰਘ ਰੰਧਾਵਾ ਡੇਰਾ ਬਾਬਾ ਨਾਨਕ ਤੋਂ ਅਤੇ ਓ.ਪੀ. ਸੋਨੀ ਅੰਮਿ੍ਤਸਰ ਸੈਂਟਰਲ ਤੋਂ ਉਮੀਦਵਾਰ ਹੋਣਗੇ | ਬਾਕੀ ਉਮੀਦਵਾਰਾਂ 'ਚੋਂ ਕੁਲਜੀਤ ਸਿੰਘ ਨਾਗਰਾ ਨੂੰ ਫ਼ਤਹਿਗੜ੍ਹ ਸਾਹਿਬ ਤੋਂ, ਸੁਖਵਿੰਦਰ ਸਿੰਘ ਡੈਨੀ ਨੂੰ ਜੰਡਿਆਲਾ, ਸੰਗਤ ਸਿੰਘ ਗਿਲਜੀਆਂ ਨੂੰ ਟਾਂਡਾ ਉੜਮੁੜ ਤੋਂ ਉਮੀਦਵਾਰ ਐਲਾਨਿਆ ਗਿਆ | ਹਾਲਾਂਕਿ ਪਾਰਟੀ ਦੇ ਚੌਥੇ ਕਾਜਕਾਰੀ ਪ੍ਰਧਾਨ ਪਵਨ ਗੋਇਲ ਦਾ ਨਾਂਅ ਸੂਚੀ 'ਚ ਨਹੀਂ ਹੈ | ਰਾਜ ਕੁਮਾਰ ਵੇਰਕਾ ਅੰਮਿ੍ਤਸਰ ਪੱਛਮੀ, ਰਾਣਾ ਗੁਰਜੀਤ ਸਿੰਘ ਕਪੂਰਥਲਾ, ਤਿ੍ਪਤ ਰਜਿੰਦਰ ਸਿੰਘ ਬਾਜਵਾ ਫ਼ਤਹਿਗੜ੍ਹ ਚੂੜੀਆਂ, ਪਰਗਟ ਸਿੰਘ ਜਲੰਧਰ ਕੈਂਟ, ਗੁਰਕੀਰਤ ਸਿੰਘ ਕੋਟਲੀ ਖੰਨਾ, ਭਾਰਤ ਭੂਸ਼ਣ ਆਸ਼ੂ ਲੁਧਿਆਣਾ ਪੱਛਮੀ, ਰਾਜਾ ਵੜਿੰਗ ਗਿੱਦੜਬਾਹਾ, ਰਜ਼ੀਆ ਸੁਲਤਾਨਾ ਮਲੇਰਕੋਟਲਾ, ਵਿਜੈ ਇੰਦਰ ਸਿੰਗਲਾ ਸੰਗਰੂਰ ਤੋਂ ਉਮੀਦਵਾਰ ਐਲਾਨੇ ਗਏ |
ਬ੍ਰਹਮ ਮਹਿੰਦਰਾ ਨਹੀਂ ਲੜਨਗੇ ਚੋਣ
ਕਾਂਗਰਸ ਦੀ ਸੂਚੀ ਮੁਤਾਬਿਕ ਬ੍ਰਹਮ ਮਹਿੰਦਰਾ ਦੀ ਥਾਂ 'ਤੇ ਉਨ੍ਹਾਂ ਦੇ ਬੇਟੇ ਮੋਹਿਤ ਮਹਿੰਦਰਾ ਨੂੰ ਪਟਿਆਲਾ ਦਿਹਾਤੀ ਤੋਂ ਉਮੀਦਵਾਰ ਐਲਾਨਿਆ ਗਿਆ ਹੈ | ਪਾਰਟੀ ਵਲੋਂ 'ਇਕ ਪਰਿਵਾਰ ਇਕ ਟਿਕਟ' ਦੇ ਸਿਧਾਂਤ ਮੁਤਾਬਿਕ ਬ੍ਰਹਮ ਮਹਿੰਦਰਾ ਜੋ ਕਿ ਪਟਿਆਲਾ ਦਿਹਾਤੀ ਤੋਂ ਕਾਂਗਰਸ ਵਿਧਾਇਕ ਹਨ, ਹੁਣ ਚੋਣ ਨਹੀਂ ਲੜਨਗੇ ਅਤੇ ਉਨ੍ਹਾਂ ਦੀ ਥਾਂ 'ਤੇ ਉਨ੍ਹਾਂ ਦੇ ਬੇਟੇ ਨੂੰ ਉਮੀਦਵਾਰ ਐਲਾਨਿਆ ਗਿਆ ਹੈ |
ਕੈਪਟਨ ਦੇ ਕਰੀਬੀਆਂ ਨੂੰ ਵੀ ਟਿਕਟ
ਸੂਚੀ 'ਚ ਸਭ ਤੋਂ ਦਿਲਚਸਪ ਗੱਲ ਉਨ੍ਹਾਂ ਵਿਧਾਇਕਾਂ ਨੂੰ ਟਿਕਟ ਦੇਣਾ ਹੈ ਜਿਨ੍ਹਾਂ ਤੋਂ ਮੰਤਰੀ ਦਾ ਅਹੁਦਾ ਸਿਰਫ ਇਸ ਲਈ ਲਿਆ ਗਿਆ ਕਿਉਂਕਿ ਉਹ ਕੈਪਟਨ ਦੇ ਕਰੀਬੀ ਸਨ | ਇਨ੍ਹਾਂ 'ਚ ਹੁਸ਼ਿਆਰਪੁਰ ਤੋਂ ਸੁੰਦਰ ਸ਼ਾਮ ਅਰੋੜਾ, ਨਾਭਾ ਤੋਂ ਸਾਧੂ ਸਿੰਘ ਧਰਮਸੋਤ, ਮੁਹਾਲੀ ਤੋਂ ਬਲਬੀਰ ਸਿੰਘ ਸਿੱਧੂ ਅਤੇ ਰਾਮਪੁਰਾ ਫੂਲ ਤੋਂ ਗੁਰਪ੍ਰੀਤ ਸਿੰਘ ਕਾਂਗੜ ਸ਼ਾਮਿਲ ਹਨ | ਇੱਥੋਂ ਤੱਕ ਕਿ ਕੈਪਟਨ ਦੇ ਸਲਾਹਕਾਰ ਰਹੇ ਕੈਪਟਨ ਸੰਦੀਪ ਸੰਧੂ ਨੂੰ ਵੀ ਦਾਖਾ ਤੋਂ ਟਿਕਟ ਦਿੱਤੀ ਗਈ |
ਸੁਖਪਾਲ ਸਿੰਘ ਖਹਿਰਾ ਦਾ ਨਾਂਅ ਵੀ ਸੂਚੀ 'ਚ ਸ਼ਾਮਿਲ
ਕਾਂਗਰਸ ਦੀ ਸੂਚੀ 'ਚ ਭੁਲੱਥ ਤੋਂ ਸੁਖਪਾਲ ਸਿੰਘ ਖਹਿਰਾ ਦਾ ਨਾਂਅ ਵੀ ਸ਼ਾਮਿਲ ਹੈ | ਜ਼ਿਕਰਯੋਗ ਹੈ ਕਿ ਖਹਿਰਾ 'ਆਪ' ਛੱਡ ਕੇ ਕੈਪਟਨ ਦੀ ਅਗਵਾਈ 'ਚ ਕਾਂਗਰਸ 'ਚ ਸ਼ਾਮਿਲ ਹੋਏ ਸਨ | ਖਹਿਰਾ ਨੂੰ ਕੁਝ ਸਮੇਂ ਪਹਿਲਾਂ ਈ.ਡੀ. ਵਲੋਂ ਗਿ੍ਫ਼ਤਾਰ ਕੀਤਾ ਗਿਆ ਸੀ | ਇਸ ਵੇਲੇ ਵੀ ਉਹ ਪਟਿਆਲਾ ਜੇਲ੍ਹ 'ਚ ਬੰਦ ਹਨ |
ਸੁਨੀਲ ਜਾਖੜ ਨਹੀਂ ਲੜਨਗੇ ਚੋਣ
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਚੋਣ ਨਹੀਂ ਲੜਨਗੇ | ਜਾਖੜ ਦੀ ਰਵਾਇਤੀ ਸੀਟ ਮੰਨੀ ਜਾਂਦੀ ਅਬੋਹਰ ਤੋਂ ਉਨ੍ਹਾਂ ਦੇ ਭਤੀਜੇ ਸੰਦੀਪ ਜਾਖੜ ਨੂੰ ਟਿਕਟ ਦਿੱਤੀ ਗਈ ਹੈ | ਸੰਦੀਪ ਜਾਖੜ ਹਲਕੇ 'ਚ ਕਾਫ਼ੀ ਸਰਗਰਮ ਹਨ ਅਤੇ ਪਿਛਲੇ ਦਿਨੀਂ ਹੋਈਆਂ ਨਗਰ ਨਿਗਮ ਦੀਆਂ ਚੋਣਾਂ 'ਚ ਉਨ੍ਹਾਂ ਨੇ ਪਾਰਟੀ ਨੂੰ 50 ਤੋਂ 49 ਸੀਟਾਂ 'ਤੇ ਜਿੱਤ ਹਾਸਲ ਕਰਵਾਈ ਸੀ |

ਸਿਆਸੀ ਰੈਲੀਆਂ ਤੇ ਰੋਡ ਸ਼ੋਅ 'ਤੇ ਪਾਬੰਦੀ 22 ਤੱਕ ਵਧਾਈ

ਨਵੀਂ ਦਿੱਲੀ, 15 ਜਨਵਰੀ (ਉਪਮਾ ਡਾਗਾ ਪਾਰਥ)-ਕੋਵਿਡ ਦੇ ਵਧਦੇ ਕੇਸਾਂ ਦਰਮਿਆਨ ਚੋਣ ਕਮਿਸ਼ਨ ਨੇ ਕਿਆਸਾਂ ਮੁਤਾਬਿਕ ਚੋਣ ਮੁਖੀ ਪੰਜ ਰਾਜਾਂ 'ਚ ਸਿਆਸੀ ਰੈਲੀਆਂ ਅਤੇ ਰੋਡ ਸ਼ੋਆਂ 'ਤੇ ਪਾਬੰਦੀਆਂ ਇਕ ਹਫ਼ਤੇ ਲਈ ਹੋਰ ਵਧਾ ਦਿੱਤੀਆਂ ਹਨ | ਇਸ ਮੁਤਾਬਿਕ ਹੁਣ ਸਿਆਸੀ ਪਾਰਟੀਆਂ ਵਲੋਂ ਰੈਲੀਆਂ ਕੀਤੇ ਜਾਣ 'ਤੇ 22 ਜਨਵਰੀ ਤੱਕ ਰੋਕ ਜਾਰੀ ਰਹੇਗੀ | ਚੋਣ ਕਮਿਸ਼ਨ ਵਲੋਂ ਇਹ ਫ਼ੈਸਲਾ ਉਸ ਵੇਲੇ ਲਿਆ ਗਿਆ ਹੈ ਜਦੋਂ ਚੋਣ ਮੁਖੀ ਦੋ ਰਾਜਾਂ ਉੱਤਰ ਪ੍ਰਦੇਸ਼ ਅਤੇ ਪੰਜਾਬ 'ਚ ਕੋਰੋਨਾ ਦੇ ਮਾਮਲਿਆਂ 'ਚ ਪਿਛਲੇ ਇਕ ਹਫ਼ਤੇ ਦਰਮਿਆਨ 100 ਫ਼ੀਸਦੀ ਤੋਂ ਵੀ ਵੱਧ ਵਾਧਾ ਦਰਜ ਕੀਤਾ ਗਿਆ ਹੈ | ਸਿਹਤ ਮੰਤਰਾਲੇ ਵਲੋਂ ਜਾਰੀ ਅੰਕੜਿਆਂ ਮੁਤਾਬਿਕ ਉੱਤਰ ਪ੍ਰਦੇਸ਼ 'ਚ 1 ਜਨਵਰੀ ਤੋਂ 14 ਜਨਵਰੀ ਦਰਮਿਆਨ ਕੋਰੋਨਾ ਮਾਮਲੇ 'ਚ 6401 ਤੋਂ ਵੱਧ ਕੇ 15,975 'ਤੇ ਪਹੁੰਚੇ ਗਏ ਭਾਵ ਇਨ੍ਹਾਂ 'ਚ 150 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਜਦਕਿ ਇਸੇ ਹੀ ਸਮੇਂ 'ਚ ਪੰਜਾਬ 'ਚ ਮਾਮਲਿਆਂ ਦੀ ਗਿਣਤੀ 3560 ਤੋਂ ਵੱਧ ਕੇ 7552 ਪਹੁੰਚ ਗਈ ਭਾਵ ਮਾਮਲਿਆਂ 'ਚ 112 ਫ਼ੀਸਦੀ ਵਾਧਾ ਦਰਜ ਕੀਤਾ ਗਿਆ | ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਨੂੰ ਥੋੜ੍ਹੀ ਢਿੱਲ ਦਿੰਦਿਆਂ ਇੰਡੋਰ ਮੀਟਿੰਗਾਂ ਦੀ ਇਜਾਜ਼ਤ ਦੇ ਦਿੱਤੀ ਹੈ | ਕਮਿਸ਼ਨ ਮੁਤਾਬਿਕ ਹੁਣ ਇੰਡੋਰ ਮੀਟਿੰਗ 'ਚ ਵੱਧ ਤੋਂ ਵੱਧ 300 ਲੋਕਾਂ ਜਾਂ ਹਾਲ ਹੀ 50 ਫ਼ੀਸਦੀ ਸਮਰੱਥਾ 'ਚ ਲੋਕ ਸ਼ਾਮਿਲ ਹੋ ਸਕਦੇ ਹਨ | ਹਾਲਾਂਕਿ ਇਸ 'ਚ ਵੀ ਸਿਆਸੀ ਪਾਰਟੀਆਂ ਨੂੰ ਕੋਵਿਡ ਦਿਸ਼ਾ-ਨਿਰਦੇਸ਼ਾਂ ਅਤੇ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਨੂੰ ਕਿਹਾ |

ਅਕਾਲੀ ਦਲ ਨੇ ਪਰਮਿੰਦਰ ਸਿੰਘ ਸੋਹਾਣਾ ਨੂੰ ਮੁਹਾਲੀ ਤੋਂ ਐਲਾਨਿਆ ਉਮੀਦਵਾਰ

ਚੰਡੀਗੜ•੍ਹ, 15 ਜਨਵਰੀ (ਪ੍ਰੋ. ਅਵਤਾਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਯੂਥ ਨੇਤਾ ਪਰਮਿੰਦਰ ਸਿੰਘ ਸੋਹਾਣਾ ਨੂੰ ਮੁਹਾਲੀ ਤੋਂ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ | ਸੋਹਾਣਾ ਪਹਿਲਾਂ ਲੇਬਰਫੈੱਡ ਪੰਜਾਬ ਦੇ ਐਮ.ਡੀ. ਵੀ ਰਹਿ ਚੁੱਕੇ ਹਨ | ਇਸ ਨਾਲ ਹੁਣ ਤੱਕ ਪਾਰਟੀ ਵਲੋਂ ਐਲਾਨੇ ਕੁੱਲ ਉਮੀਦਵਾਰਾਂ ਦੀ ਗਿਣਤੀ 94 ਹੋ ਗਈ ਹੈ | ਸ਼ੋ੍ਰਮਣੀ
ਅਕਾਲੀ ਦਲ-ਬਸਪਾ ਸਮਝੌਤੇ ਤਹਿਤ ਸ਼ੋ੍ਰਮਣੀ ਅਕਾਲੀ ਦਲ ਨੇ 97 ਹਲਕਿਆਂ ਤੋਂ ਆਪਣੇ ਉਮੀਦਵਾਰ ਖੜੇ੍ਹ ਕਰਨੇ ਹਨ | ਇਸ ਨਾਲ ਹੁਣ ਸਿਰਫ਼ ਤਿੰਨ ਹਲਕੇ ਲੰਬੀ, ਅੰਮਿ੍ਤਸਰ ਪੂਰਬੀ ਅਤੇ ਬਾਬਾ ਬਕਾਲਾ ਰਹਿ ਗਏ ਹਨ, ਜਿੱਥੋਂ ਅਕਾਲੀ ਦਲ ਨੇ ਉਮੀਦਵਾਰ ਐਲਾਨਣੇ ਹਨ | ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਇਕ ਟਵੀਟ ਰਾਹੀਂ ਦਿੱਤੀ |

ਕਾਂਗਰਸੀ ਵਿਧਾਇਕ ਹਰਜੋਤ ਕਮਲ ਸਿੰਘ ਭਾਜਪਾ 'ਚ ਸ਼ਾਮਿਲ

ਚੰਡੀਗੜ੍ਹ, 15 ਜਨਵਰੀ (ਅੰਕੁਰ ਤਾਂਗੜੀ)-ਪੰਜਾਬ ਕਾਂਗਰਸ ਨੂੰ ਅੱਜ ਦੋ ਵਾਰ ਵੱਡੇ ਝਟਕੇ ਲੱਗੇ ਹਨ | ਸਵੇਰੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ | ਦੂਜੇ ਪਾਸੇ ਕਾਂਗਰਸ ਦੀ ਪਹਿਲੀ ਲਿਸਟ ਜਾਰੀ ਹੋਣ ਤੋਂ ਬਾਅਦ ਮੋਗਾ ਤੋਂ ਕਾਂਗਰਸ ਦੇ ਵਿਧਾਇਕ ਹਰਜੋਤ ਕਮਲ ਸਿੰਘ ਭਾਜਪਾ 'ਚ ਸ਼ਾਮਿਲ ਹੋ ਗਏ | ਹਰਜੋਤ ਕਮਲ ਚੰਡੀਗੜ੍ਹ 'ਚ ਪਾਰਟੀ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਹੋਰ ਆਗੂਆਂ ਦੀ ਅਗਵਾਈ 'ਚ ਭਾਜਪਾ 'ਚ ਸ਼ਾਮਿਲ ਹੋਏ | ਡਾ. ਹਰਜੋਤ ਕਮਲ ਸਿੰਘ ਨੇ ਕਿਹਾ ਕਿ ਮੈਂ ਪੰਜਾਬ ਭਾਜਪਾ 'ਚ ਸ਼ਾਮਿਲ ਹੋ ਕੇ ਨਵੀਂ ਪਾਰੀ ਸ਼ੁਰੂ ਕੀਤੀ ਹੈ | 21 ਸਾਲ ਕਾਂਗਰਸ 'ਚ ਕੰਮ ਕੀਤਾ | ਮੈਂ ਮੋਗਾ ਦੇ ਲੋਕਾਂ ਦਾ ਰਿਣੀ ਹਾਂ, ਜਿਨ੍ਹਾਂ ਨੇ ਮੈਨੂੰ ਬਹੁਤ ਪਿਆਰ ਦਿੱਤਾ ਹੈ | 2008 ਤੱਕ ਮੋਗਾ 'ਚ ਰਹੇ, 2013 ਤੋਂ 2016 ਤੱਕ ਕਾਂਗਰਸ ਦਾ ਆਧਾਰ ਬਣਾਇਆ | ਉਨ੍ਹਾਂ ਨੇ ਕਿਹਾ ਕਿ ਨਾ ਸਿਰਫ਼ ਅਕਾਲੀ ਦਲ ਨੂੰ ਹਰਾਇਆ, ਸਗੋਂ ਆਮ ਆਦਮੀ ਪਾਰਟੀ 'ਤੇ ਲੀਡ ਲੈ ਕੇ ਕਾਂਗਰਸ ਲਈ ਸੀਟ ਵੀ ਜਿੱਤੀ | ਉਨ੍ਹਾਂ ਨੇ ਕਿਹਾ ਟਿਕਟ ਕੱਟੇ ਜਾਣ ਦਾ ਕੋਈ ਦੁੱਖ ਨਹੀਂ ਹੈ, ਪਰ ਆਪਣਾ ਗ਼ੁੱਸਾ ਕਿੱਥੇ ਛੁਪਾ ਕੇ ਰੱਖਾਂ | ਉਨ੍ਹਾਂ ਨੇ ਸੋਨੂੰ ਸੂਦ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਚੈਰਿਟੀ ਦੇ ਨਾਂ 'ਤੇ ਸੋਨੂੰ ਸੂਦ ਨੇ ਆਪਣੀ ਭੈਣ ਨੂੰ ਵੋਟਾਂ 'ਚ ਖੜ੍ਹਾ ਕੀਤਾ ਹੈ | ਉਨ੍ਹਾਂ ਨੇ ਕਿਹਾ ਕਿ ਇਸ ਕਲਾਕਾਰ ਨੇ ਹਰ ਫ਼ਿਲਮ 'ਚ ਨਵਾਂ ਚਿਹਰਾ ਨਵਾਂ ਮਖੌਟਾ ਪਾ ਕੇ ਸੂਦ ਫਾਊਾਡੇਸ਼ਨ 'ਚ ਦੇਸ਼- ਵਿਦੇਸ਼ 'ਚੋਂ ਪੈਸਾ ਇਕੱਠਾ ਕੀਤਾ ਹੈ | ਇਹ ਪੈਸਾ ਆਪਣੇ ਪਰਿਵਾਰ ਲਈ ਵਰਤਿਆ ਹੈ ਤੇ ਚੋਣਾਂ 'ਚ ਵੀ ਵਰਤੇਗਾ | ਇਸ ਦੀ ਮਿਸਾਲ ਮੋਗਾ 'ਚ ਸੂਦ ਫਾਊਾਡੇਸ਼ਨ ਵਲੋਂ ਸਾਈਕਲ ਵੰਡੇ ਗਏ | ਕਾਂਗਰਸ ਵਲੋਂ ਮੈਨੂੰ ਅਮਰਗੜ੍ਹ ਤੋਂ ਚੋਣ ਲੜਨ ਦੀ ਪੇਸ਼ਕਸ਼ ਹੋਈ ਸੀ, ਪਰ ਮੈਂ ਮੋਗਾ ਦੇ ਲੋਕਾਂ ਨੂੰ ਪਿਆਰ ਕਰਦਾ ਹਾਂ, ਪਾਰਟੀ ਨੇ ਮੈਨੂੰ ਨਜ਼ਰਅੰਦਾਜ਼ ਕੀਤਾ | ਮੈਨੂੰ ਯਕੀਨ ਹੈ ਕਿ ਪਾਰਟੀ ਆਪਣੇ ਇਸ ਫ਼ੈਸਲੇ 'ਤੇ ਪਛਤਾਏਗੀ |

ਦੇਸ਼ ਦੀਆਂ ਸਰਹੱਦਾਂ 'ਤੇ ਇਕਪਾਸੜ ਸਥਿਤੀ ਬਦਲਣ ਦੇ ਯਤਨ ਨੂੰ ਸਫਲ ਨਹੀਂ ਹੋਣ ਦੇਵਾਂਗੇ-ਫ਼ੌਜ ਮੁਖੀ

ਸੈਨਾ ਦਿਵਸ ਮੌਕੇ ਚੀਨ ਨੂੰ ਦਿੱਤਾ ਸਪੱਸ਼ਟ ਸੁਨੇਹਾ
ਨਵੀਂ ਦਿੱਲੀ, 15 ਜਨਵਰੀ (ਪੀ.ਟੀ.ਆਈ.)-ਫ਼ੌਜ ਮੁਖੀ ਜਨਰਲ ਐਮ.ਐਮ. ਨਰਵਾਣੇ ਨੇ ਕਿਹਾ ਕਿ ਭਾਰਤੀ ਸੈਨਾ ਦਾ ਸਪੱਸ਼ਟ ਸੰਦੇਸ਼ ਹੈ ਕਿ ਉਹ ਦੇਸ਼ ਦੀਆਂ ਸਰਹੱਦਾਂ 'ਤੇ ਇਕਪਾਸੜ ਸਥਿਤੀ ਬਦਲਣ ਦੀਆਂ ਕਿਸੇ ਵੀ ਕੋਸ਼ਿਸ਼ਾਂ ਨੂੰ ਸਫਲ ਨਹੀਂ ਹੋਣ ਦੇਣਗੇ | ਇਥੇ ਸੈਨਾ ਦਿਵਸ ਪਰੇਡ ਨੂੰ ਸੰਬੋਧਨ ਕਰਦਿਆਂ ਜਨਰਲ ਨਰਵਾਣੇ ਨੇ ਚੀਨ ਨਾਲ ਉੱਤਰੀ ਸਰਹੱਦਾਂ 'ਤੇ ਹੋਏ ਘਟਨਾਕ੍ਰਮਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਪਿਛਲਾ ਸਾਲ ਸੈਨਾ ਲਈ ਬੇਹੱਦ ਚੁਣੌਤੀਪੂਰਨ ਰਿਹਾ | ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਲਈ ਬਰਫ਼ ਨਾਲ ਢਕੇ ਪਹਾੜਾਂ 'ਤੇ ਤਾਇਨਾਤ ਜਵਾਨਾਂ ਦਾ ਮਨੋਬਲ ਅਸਮਾਨ ਛੂਹ ਰਿਹਾ ਹੈ | ਜਨਰਲ ਨਰਵਾਣੇ ਨੇ ਕਿਹਾ ਕਿ ਸਾਡਾ ਸਬਰ ਸਾਡੇ ਆਤਮ ਵਿਸ਼ਵਾਸ ਦੀ ਇਕ ਨਿਸ਼ਾਨੀ ਹੈ, ਪਰ ਕਿਸੇ ਨੂੰ ਵੀ ਇਸ ਨੂੰ ਪਰਖਣ ਦੀ ਗਲਤੀ ਨਹੀਂ ਕਰਨੀ ਚਾਹੀਦੀ | ਉਨ੍ਹਾਂ ਕਿਹਾ ਕਿ ਸਾਡਾ ਸੁਨੇਹਾ ਸਪੱਸ਼ਟ ਹੈ ਕਿ ਭਾਰਤੀ ਸੈਨਾ ਦੇਸ਼ ਦੀਆਂ ਸਰਹੱਦਾਂ 'ਤੇ ਸਥਿਤੀ ਨੂੰ ਇਕਪਾਸੜ ਬਦਲਣ ਦੀ ਕਿਸੇ ਵੀ ਕੋਸ਼ਿਸ਼ ਨੂੰ ਸਫਲ ਨਹੀਂ ਹੋਣ ਦੇਵੇਗੀ | ਪੂਰਬੀ ਲੱਦਾਖ ਦੇ ਟਕਰਾਅ ਦਾ ਜ਼ਿਕਰ ਕਰਦਿਆਂ ਜਨਰਲ ਨਰਵਾਣੇ ਨੇ ਕਿਹਾ ਕਿ ਸਥਿਤੀ ਨੂੰ ਕੰਟੋਰਲ ਹੇਠ ਰੱਖਣ ਲਈ ਹਾਲ ਹੀ ਵਿਚ ਭਾਰਤ ਤੇ ਚੀਨ ਵਿਚਕਾਰ 14ਵੇਂ ਦੌਰ ਦੀ ਸੈਨਿਕ ਗੱਲਬਾਤ ਹੋਈ | ਉਨ੍ਹਾਂ ਕਿਹਾ ਕਿ ਵੱਖ-ਵੱਖ ਪੱਧਰਾਂ 'ਤੇ ਸਾਂਝੇ ਯਤਨਾਂ ਨਾਲ ਕਈ ਇਲਾਕਿਆਂ 'ਚੋਂ ਸੈਨਿਕਾਂ ਦੀ ਵਾਪਸੀ ਹੋਈ, ਜੋ ਆਪਣੇ ਆਪ 'ਚ ਇਕ ਉਸਾਰੂ ਕਦਮ ਹੈ | ਉਨ੍ਹਾਂ ਕਿਹਾ ਕਿ ਆਪਸੀ ਅਤੇ ਬਰਾਬਰੀ ਸੁਰੱਖਿਆ ਦੇ ਆਧਾਰ 'ਤੇ ਮੌਜੂਦਾ ਸਥਿਤੀ ਦਾ ਹੱਲ ਲੱਭਣ ਲਈ ਯਤਨ ਯਾਰੀ ਰਹਿਣਗੇ | ਇਸ ਮੌਕੇ ਜਨਰਲ ਨਰਵਾਣੇ ਨੇ ਕਿਹਾ ਕਿ ਬੀਤੇ ਸਾਲ ਦੇ ਮੁਕਾਬਲੇ ਕੰਟਰੋਲ ਰੇਖਾ 'ਤੇ ਸਥਿਤੀ ਬਿਹਤਰ ਹੈ ਪਰ ਪਾਕਿਸਤਾਨ ਅਜੇ ਵੀ ਅੱਤਵਾਦੀਆਂ ਨੂੰ ਪਨਾਹ ਦੇ ਰਿਹਾ ਹੈ | ਸਰਹੱਦ ਤੋਂ ਪਾਰ ਸਿਖਲਾਈ ਕੈਂਪਾਂ 'ਚ ਮੌਜੂਦ 300 ਤੋਂ 400 ਅੱਤਵਾਦੀ ਭਾਰਤ 'ਚ ਘੁਸਪੈਠ ਦੀ ਉਡੀਕ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਬੀਤੇ ਇਕ ਸਾਲ 'ਚ ਅੱਤਵਾਦ ਖ਼ਿਲਾਫ਼ ਆਪ੍ਰੇਸ਼ਨਾਂ 'ਚ ਕੁੱਲ 194 ਅੱਤਵਾਦੀ ਮਾਰੇ ਗਏ | ਸੈਨਾ ਦਿਵਸ ਮੌਕੇ ਭਾਰਤੀ ਫ਼ੌਜ ਦੇ ਜਵਾਨਾਂ ਤੇ ਸਾਬਕਾ ਸੈਨਿਕਾਂ ਨੂੰ ਮੁਬਾਰਕਬਾਦ ਦਿੰਦਿਆਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਿਹਾ ਕਿ ਸੈਨਿਕਾਂ ਨੇ ਸਰਹੱਦਾਂ ਦੀ ਰਾਖੀ ਤੇ ਸ਼ਾਂਤੀ ਬਣਾਈ ਰੱਖਣ ਲਈ ਪੇਸ਼ੇਵਰਤਾ, ਕੁਰਬਾਨੀ ਤੇ ਬਹਾਦਰੀ ਦਾ ਪ੍ਰਦਰਸ਼ਨ ਕੀਤਾ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਸੈਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਬਹਾਦਰੀ ਅਤੇ ਪੇਸ਼ੇਵਰਤਾ ਲਈ ਜਾਣੀ ਜਾਂਦੀ ਹੈ ਅਤੇ ਸ਼ਬਦ 'ਰਾਸ਼ਟਰੀ ਸੁਰੱਖਿਆ' ਪ੍ਰਤੀ ਇਸ ਦੇ ਅਨਮੋਲ ਯੋਗਦਾਨ ਨਾਲ ਇਨਸਾਫ ਨਹੀਂ ਕਰ ਸਕਦੇ |

ਯਤੀ ਨਰਸਿੰਹਾਨੰਦ ਗਿ੍ਫ਼ਤਾਰ

ਦੇਹਰਾਦੂਨ, 15 ਜਨਵਰੀ (ਏਜੰਸੀ)-ਉੱਤਰਾਖੰਡ ਪੁਲਿਸ ਨੇ ਹਰਿਦੁਆਰ ਧਰਮ ਸੰਸਦ ਵਿਚ ਨਫ਼ਰਤੀ ਭਾਸ਼ਣ ਦੇਣ ਦੇ ਮਾਮਲੇ ਵਿਚ ਯਤੀ ਨਰਸਿੰਹਾਨੰਦ ਨੂੰ ਅੱਜ ਗਿ੍ਫ਼ਤਾਰ ਕਰ ਲਿਆ ਗਿਆ | ਧਰਮ ਸੰਸਦ ਮਾਮਲੇ ਵਿਚ ਇਹ ਦੂਸਰੀ ਗਿ੍ਫ਼ਤਾਰੀ ਹੈ | ਇਸ ਤੋਂ ਪਹਿਲਾਂ ਇਸ ਮਾਮਲੇ ਵਿਚ ਵਸੀਮ ਰਿਜ਼ਵੀ ਉਰਫ ਜੀਤੇਂਦਰ ਤਿਆਗੀ ਨੂੰ ਸ਼ੁੱਕਰਵਾਰ ਨੂੰ ਹਿਰਾਸਤ ਵਿਚ ਲਿਆ ਗਿਆ ਸੀ |

ਭਾਜਪਾ ਨੇ 107 ਉਮੀਦਵਾਰਾਂ ਦੀ ਐਲਾਨੀ ਪਹਿਲੀ ਸੂਚੀ

ਨਵੀਂ ਦਿੱਲੀ, 15 ਜਨਵਰੀ (ਏਜੰਸੀ)- ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ 107 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਦਿਆਂ ਭਾਜਪਾ ਨੇ ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿਤਿਆ ਨਾਥ ਨੂੰ ਗੋਰਖਪੁਰ (ਸ਼ਹਿਰੀ) ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਐਲਾਨਿਆ ਹੈ ਜਦਕਿ ਉੱਪ-ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਨੂੰ ਪ੍ਰਯਾਗਰਾਜ ਦੇ ਸਿਰਾਥੂ ਹਲਕੇ ਤੋਂ ਉਮੀਦਵਾਰ ਬਣਾਇਆ ਹੈ | ਇਸ ਸੰਬੰਧੀ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਦੱਸਿਆ ਕਿ ਜਾਰੀ ਕੀਤੀ ਸੂਚੀ 'ਚ ਮੰਤਰੀ ਸੁਰੇਸ਼ ਰਾਣਾ, ਸੁਰੇਸ਼ ਖੰਨਾ ਤੇ ਸ਼੍ਰੀਕਾਂਤ ਸ਼ਰਮਾ ਸਮੇਤ 63 ਮੌਜੂਦਾ ਵਿਧਾਇਕ ਸ਼ਾਮਿਲ ਹਨ | ਜਾਰੀ ਕੀਤੀ ਸੂਚੀ ਅਨੁਸਾਰ ਉੱਤਰਾਖੰਡ ਦੀ ਸਾਬਕਾ ਰਾਜਪਾਲ ਤੇ ਹੁਣ ਭਾਜਪਾ ਦੀ ਉੱਪ-ਪ੍ਰਧਾਨ ਬੇਬੀ ਰਾਣੀ ਮੌਰੀਆ, ਜੋ ਕਿ ਇਕ ਦਲਿਤ ਹਨ, ਨੂੰ ਆਗਰਾ (ਦਿਹਾਤੀ) ਹਲਕੇ ਤੋਂ ਜਦਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਪੁੱਤਰ ਪੰਕਜ ਸਿੰਘ ਨੂੰ ਨੋਇਡਾ ਵਿਧਾਨ ਸਭਾ ਹਲਕੇ ਤੋਂ ਫਿਰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ |

ਚੋਣਾਂ ਲੜ ਰਹੀਆਂ ਕਿਸਾਨ ਜਥੇਬੰਦੀਆਂ ਹੁਣ ਸਾਡਾ ਹਿੱਸਾ ਨਹੀਂ-ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, 15 ਜਨਵਰੀ (ਪੀ. ਟੀ. ਆਈ.)-ਪੰਜਾਬ ਵਿਧਾਨ ਸਭਾ ਚੋਣਾਂ ਲੜ ਰਹੀਆਂ ਕਿਸਾਨ ਜਥੇਬੰਦੀਆਂ ਹੁਣ ਸੰਯੁਕਤ ਕਿਸਾਨ ਮੋਰਚਾ (ਐਸ. ਕੇ. ਐਮ.) ਦਾ ਹਿੱਸਾ ਨਹੀਂ ਰਹਿਣਗੀਆਂ | ਐਸ. ਕੇ. ਐਮ. ਦੇ ਨੇਤਾਵਾਂ ਨੇ ਸਿੰਘੂ ਸਰਹੱਦ 'ਤੇ ਕੁੰਡਲੀ ਵਿਖੇ ਮੀਟਿੰਗ ਤੋਂ ਬਾਅਦ ਪ੍ਰੈੱਸ ...

ਪੂਰੀ ਖ਼ਬਰ »

ਬਗ਼ਾਵਤੀ ਸੇਕ ਨੂੰ ਦੂਰ ਰੱਖਣ ਦੀ ਕਵਾਇਦ

ਕਾਂਗਰਸ ਵਲੋਂ ਜਾਰੀ ਸੂਚੀ 'ਚ ਬਗਾਵਤੀ ਸੇਕ ਨੂੰ ਦੂਰ ਰੱਖਣ ਦੀ ਕਵਾਇਦ ਹੇਠ ਮੌਜੂਦਾ ਵਿਧਾਇਕਾਂ ਦੀਆਂ ਸੀਟਾਂ ਤੇ ਜ਼ਿਆਦਾ ਛੇੜਛਾੜ ਨਹੀਂ ਕੀਤੀ ਗਈ | ਪਾਰਟੀ ਵਲੋਂ ਜਾਰੀ 86 ਸੀਟਾਂ 'ਚੋਂ ਇਸ ਸਮੇਂ ਪਾਰਟੀ ਦੇ 66 ਵਿਧਾਇਕਾਂ 'ਚੋਂ ਸਿਰਫ 4 ਸੀਟਾਂ 'ਤੇ ਉਮੀਦਵਾਰ ਬਦਲੇ ਗਏ ...

ਪੂਰੀ ਖ਼ਬਰ »

ਦੇਸ਼ ਭਰ 'ਚ ਪ੍ਰਦਰਸ਼ਨ 31 ਨੂੰ

ਇਸ ਦੇ ਨਾਲ ਹੀ ਮੋਰਚੇ ਨੇ 31 ਜਨਵਰੀ ਨੂੰ ਦੇਸ਼ ਪੱਧਰ 'ਤੇ ਪ੍ਰਦਰਸ਼ਨ ਕਰਨ ਦਾ ਵੀ ਐਲਾਨ ਕੀਤਾ ਹੈ | ਮੋਰਚੇ ਨੇ ਇਸ ਮੌਕੇ ਆਪਣੇ ਵਾਅਦੇ ਪੂਰੇ ਨਾ ਕਰਨ ਲਈ ਕੇਂਦਰ ਸਰਕਾਰ ਦੀ ਅਲੋਚਨਾ ਵੀ ਕੀਤੀ | ਕਿਸਾਨ ਨੇਤਾ ਯੁੱਧਵੀਰ ਸਿੰਘ ਨੇ ਮੋਰਚੇ ਦੇ ਫੈਸਲੇ ਬਾਰੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਸਿੱਧੂ ਦੀ ਚੱਲੀ ਸਰਦਾਰੀ

ਕਾਂਗਰਸ ਵਲੋਂ ਐਲਾਨੀ ਸੂਚੀ ਜੋ ਕਿ ਪਾਰਟੀ ਦੀ ਸਾਂਝੀ ਅਗਵਾਈ ਸਿੱਧੂ, ਚੰਨੀ ਅਤੇ ਸੁਨੀਲ ਜਾਖੜ ਦੀ ਜ਼ੋਰ ਅਜ਼ਮਾਇਸ਼ ਵੀ ਸੀ, 'ਚ ਸਿੱਧੂ ਦੀ ਸਰਕਾਰੀ ਹੀ ਚਲਦੀ ਨਜ਼ਰ ਆਈ | ਸੂਚੀ 'ਚ ਸਿੱਧੂ ਦੀ ਪਸੰਦ ਦੇ ਕਈ ਉਮੀਦਵਾਰਾਂ ਨੂੰ ਥਾਂ ਮਿਲੀ | ਜਿਨ੍ਹਾਂ 'ਚ ਅਦਾਕਾਰ ਸੋਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX