ਤਾਜਾ ਖ਼ਬਰਾਂ


ਦਿੱਲੀ ਦੇ ਸਦਰ ਬਜ਼ਾਰ ਖੇਤਰ ਦੇ ਬਾਰਾ ਟੁਟੀ ਚੌਕ ਨੇੜੇ ਦੋਪਹੀਆ ਵਾਹਨਾਂ ਸਮੇਤ 5-6 ਵਾਹਨਾਂ ਨੂੰ ਲੱਗੀ ਅੱਗ
. . .  about 2 hours ago
ਭਾਦਰਾ, ਅਹਿਮਦਾਬਾਦ : 30 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਆਮਦਨ ਕਰ ਵਿਭਾਗ ਦੇ ਵਧੀਕ ਕਮਿਸ਼ਨਰ ਸੰਤੋਸ਼ ਦੇ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
. . .  about 2 hours ago
ਗੁਜਰਾਤ ਚੋਣਾਂ ਦੇ ਪਹਿਲੇ ਪੜਾਅ ਵਿਚ ਸ਼ਾਮ 5 ਵਜੇ ਤੱਕ 59.96% ਹੋਈ ਵੋਟਿੰਗ
. . .  about 2 hours ago
ਪਹਿਲਾ ਪੜਾਅ ਪੂਰਾ ਹੋਣ ਤੋਂ ਬਾਅਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਅਤੇ ਵੀ.ਵੀ.ਪੀ.ਏ.ਟੀ. ਨੂੰ ਕੀਤਾ ਸੀਲ
. . .  about 2 hours ago
ਅਹਿਮਦਾਬਾਦ, 1 ਦਸੰਬਰ - ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਸਮਾਪਤੀ ਤੋਂ ਬਾਅਦ ਪੋਲਿੰਗ ਅਧਿਕਾਰੀਆਂ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੀ.ਏ.ਟੀ. ਨੂੰ ਸੀਲ ਕੀਤਾ ਗਿਆ ...
ਵਿਜੀਲੈਂਸ ਬਿਊਰੋ ਵਲੋਂ 1,15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਸੇਵਾਮੁਕਤ ਐਸਐਮਓ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ
. . .  about 3 hours ago
ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ...
ਦਿੱਲੀ ਪੁਲਿਸ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਸ਼ਸ਼ੀ ਥਰੂਰ ਦੀ ਰਿਹਾਈ ਦੇ ਖ਼ਿਲਾਫ਼ ਹਾਈਕੋਰਟ ਦਾ ਕੀਤਾ ਰੁਖ
. . .  about 4 hours ago
ਗੁਜਰਾਤ : ਨਵਸਾਰੀ ਤੋਂ ਭਾਜਪਾ ਉਮੀਦਵਾਰ ਪੀਯੂਸ਼ ਭਾਈ ਪਟੇਲ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ
. . .  about 5 hours ago
22 ਦਸੰਬਰ ਨੂੰ ਹੋਵੇਗੀ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ
. . .  about 4 hours ago
ਚੰਡੀਗੜ੍ਹ, 1 ਦਸੰਬਰ (ਰਾਮ ਸਿੰਘ ਬਰਾੜ)-ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ 22 ਦਸੰਬਰ ਤੋਂ ਹੋਵੇਗੀ। ਇਜਲਾਸ ਦੀ ਕਾਰਵਾਈ ਤਿੰਨ ਦਿਨ (22, 23 ਅਤੇ 26 ਦਸੰਬਰ) ਚੱਲ ਸਕਦੀ ਹੈ। ਇਹ ਫ਼ੈਸਲਾ...
ਕੈਬਨਿਟ ਮੰਤਰੀ ਮੀਤ ਹੇਅਰ ਦੀ ਆਮਦ ਪਿੱਛੋਂ ਆਪਸ 'ਚ ਭਿੜੇ 'ਆਪ' ਦੇ ਦੋ ਧੜੇ
. . .  about 5 hours ago
ਫਗਵਾੜਾ, 1 ਦਸੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਮਾਹੌਲ ਉਸ ਸਮੇਂ ਤਨਾਅਪੂਰਨ ਬਣ ਗਿਆ ਜਦੋਂ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਆਮਦ ਪਿੱਛੋਂ ਆਮ ਆਦਮੀ ਪਾਰਟੀ...
ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਕੀਤੀ ਗਈ ਆਰੰਭ
. . .  about 5 hours ago
ਅੰਮ੍ਰਿਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਆਰੰਭ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ...
ਛੇਹਰਟਾ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀ ਗੋਲੀ
. . .  about 5 hours ago
ਛੇਹਰਟਾ, 1 ਦਸੰਬਰ (ਸੁੱਖ ਵਡਾਲੀ)- ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ...
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਐਲਾਨ
. . .  about 7 hours ago
ਅੰਮ੍ਰਿਤਸਰ, 1 ਦਸੰਬਰ - ਅੰਮ੍ਰਿਤਸਰ ਵਿਖੇ ਇਕ ਸਮਾਗਮ ਵਿਚ ਪਹੁੁੰਚੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਕਿ ਜਿਹੜਾ ਵੀ ਗੈਂਗਸਟਰ ਗੋਲਡੀ...
ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ’ਚ ਇਕ ਦੀ ਮੌਤ, ਕਤਲ ਦਾ ਮੁਕੱਦਮਾ ਦਰਜ
. . .  about 7 hours ago
ਲਹਿਰਾਗਾਗਾ, 1 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਖੋਖਰ ਕਲਾਂ ਵਿਖੇ 2 ਪਰਿਵਾਰਾਂ ਵਿਚ ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ਵਿਚ ਇਕ 65 ਸਾਲਾਂ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ...
ਜ਼ਬਰੀ ਵਸੂਲੀ ਤੇ ਹਥਿਆਰਬੰਦ ਲੁੱਟਾਂ ਖੋਹਾਂ ’ਚ ਸ਼ਾਮਲ 6 ਵਿਅਕਤੀ ਗਿ੍ਫ਼ਤਾਰ
. . .  about 7 hours ago
ਅੰਮ੍ਰਿਤਸਰ, 1 ਦਸੰਬਰ- ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ ਸਵਪਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਬਰੀ ਵਸੂਲੀ ਅਤੇ ਹਥਿਆਰਬੰਦ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਸ਼ਾਮਲ...
ਜੀ-20 ਦੀ ਪ੍ਰਧਾਨਗੀ ਭਾਰਤ ਦੀ ਮਹੱਤਵਪੂਰਨ ਮੌਕਾ- ਅਸਟ੍ਰੇਲੀਆਈ ਹਾਈ ਕਮਿਸ਼ਨਰ
. . .  about 8 hours ago
ਨਵੀਂ ਦਿੱਲੀ, 1 ਦਸੰਬਰ- ਭਾਰਤ ਵਿਚ ਅਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ’ਫੈਰਲ ਨੇ ਕਿਹਾ ਕਿ ਅੱਜ ਭਾਰਤ ਲਈ ਮਹੱਤਵਪੂਰਨ ਮੌਕਾ ਹੈ, ਕਿਉਂਕਿ ਉਹ ਜੀ-20...
ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  about 9 hours ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  about 10 hours ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  about 10 hours ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  about 10 hours ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 11 hours ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 11 hours ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 11 hours ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 12 hours ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 12 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  about 12 hours ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮਾਘ ਸੰਮਤ 553

ਤਰਨਤਾਰਨ

ਚੋਣਾਂ ਦੇ ਮੱਦੇਨਜ਼ਰ ਬੀ.ਐੱਸ.ਐੱਫ਼ ਤੇ ਪੰਜਾਬ ਪੁਲਿਸ ਵਲੋਂ ਜ਼ਿਲ੍ਹੇ 'ਚ ਵਧਾਈ ਗਸ਼ਤ

ਤਰਨ ਤਾਰਨ, 15 ਜਨਵਰੀ (ਹਰਿੰਦਰ ਸਿੰਘ)-14 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਚੋਣ ਕਮਿਸ਼ਨ ਵਲੋਂ ਪੰਜਾਬ ਵਿਚ ਚੋਣ ਜਾਬਤਾ ਲਗਾ ਦਿੱਤਾ ਗਿਆ ਹੈ ਅਤੇ ਚੋਣਾਂ ਅਮਨ-ਅਮਾਨ ਕਰਵਾਉਣ ਲਈ ਪੰਜਾਬ ਵਿਚ ਬੀ.ਐੱਸ.ਐੱਫ਼ ਨੂੰ ਤਾਇਨਾਤ ਕੀਤਾ ਗਿਆ, ਜਿਸ ਤਹਿਤ ਬੀ.ਐੱਸ.ਐੱਫ਼ ਅਤੇ ਪੰਜਾਬ ਪੁਲਿਸ ਦੀਆਂ ਟੀਮਾਂ ਵਲੋਂ ਸਾਂਝੇ ਤੌਰ 'ਤੇ ਜ਼ਿਲ੍ਹੇ ਵਿਚ ਜਗ੍ਹਾ-ਜਗ੍ਹਾ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਵਿਅਕਤੀਆਂ ਉਪਰ ਬਾਜ ਨਿਗ੍ਹਾ ਰੱਖੀ ਜਾ ਰਹੀ ਹੈ | ਤਰਨ ਤਾਰਨ ਸ਼ਹਿਰ ਵਿਚ ਹਰ ਚੌਂਕ ਅਤੇ ਵੱਖ-ਵੱਖ ਟੀ-ਪੁਆਇੰਟਾਂ ਉਪਰ ਇਹ ਟੀਮਾਂ ਆਉਣ-ਜਾਣ ਵਾਲੇ ਵਹੀਕਲਾਂ ਦੀ ਸਖਤੀ ਨਾਲ ਚੈਕਿੰਗ ਕਰ ਰਹੇ ਹਨ ਤਾਂ ਜੋ ਚੋਣਾਂ ਸਮੇਂ ਕੋਈ ਸ਼ਰਾਰਤੀ ਅਨਸਰ ਚੋਣਾਂ ਵਿਚ ਵਿਘਨ ਨਾ ਪਾ ਸਕੇ | ਜ਼ਿਲ੍ਹੇ ਵਿਚ ਵੱਖ-ਵੱਖ ਥਾਣਿਆ ਦੇ ਮੁਖੀਆਂ ਵਲੋਂ ਆਪਣੇ-ਆਪਣੇ ਇਲਾਕਿਆਂ ਵਿਚ ਪੁਲਿਸ ਫਲੈਗ ਮਾਰਚ ਵੀ ਕੱਢੇ ਜਾ ਰਹੇ ਹਨ ਅਤੇ ਰਾਤ ਸਮੇਂ ਇਹ ਟੀਮਾਂ ਸ਼ਹਿਰ ਵਿਚ ਗਸ਼ਤ ਕਰਦੀਆਂ ਰਹਿੰਦੀਆਂ ਹਨ ਤਾਂ ਜੋ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ | ਵਰਣਯੋਗ ਹੈ ਕਿ ਤਰਨ ਤਾਰਨ ਜ਼ਿਲ੍ਹਾ ਸਰਹੱਦੀ ਜ਼ਿਲ੍ਹਾ ਹੈ ਜਿਸ ਦਾ ਬਾਰਡਰ ਪਾਕਿਸਾਤਨ ਨਾਲ ਲੱਗਦਾ ਹੈ ਅਤੇ ਪਾਕਿਸਤਾਨ ਵਲੋਂ ਆਏ ਦਿਨ ਇਸ ਇਲਾਕੇ ਰਾਹੀਂ ਮਾਹੌਲ ਖਰਾਬ ਕਰਨ ਲਈ ਡਰੋਨਾਂ ਰਾਹੀਂ ਅਸਲਾ ਅਤੇ ਨਸ਼ਾ ਸਮੱਗਲਰ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਜੋ ਕਿ ਫੋਰਸ ਵਲੋਂ ਨਾਕਾਮ ਕਰ ਦਿੱਤੀ ਜਾਂਦੀ ਹੈ ਅਤੇ ਪੰਜਾਬ ਚੋਣ ਕਮਿਸ਼ਨ ਵਲੋਂ ਇਸ ਸਰਹੱਦੀ ਜ਼ਿਲ੍ਹੇ ਵਿਚ ਖਾਸ ਤੌਰ 'ਤੇ ਸਖਤ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਚੋਣਾਂ ਸਮੇਂ ਕਿਸੇ ਪ੍ਰਕਾਰ ਦੀ ਕੋਈ ਗੜਬੜ ਨਾ ਹੋ ਸਕੇ ਅਤੇ ਲੋਕ ਬਿਨ੍ਹਾਂ ਡਰ ਤੋਂ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ |

ਸੰਯੁਕਤ ਸਮਾਜ ਮੋਰਚੇ ਦੇ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਟਾਂਡਾ ਵਲੋਂ ਸਾਥੀਆਂ ਸਮੇਤ ਚੋਣ ਦਫ਼ਤਰ ਦਾ ਜਾਇਜ਼ਾ

ਖਡੂਰ ਸਾਹਿਬ, 15 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਸੰਯੁਕਤ ਸਮਾਜ ਮੋਰਚੇ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਹਰਜਿੰਦਰ ਸਿੰਘ ਟਾਂਡਾ ਨੇ ਆਪਣੇ ਸਾਥੀਆਂ ਸਮੇਤ ਖਡੂਰ ਸਾਹਿਬ ਵਿਖੇ ਖੋਲੇ ਜਾ ਰਹੇ ਚੋਣ ਦਫ਼ਤਰ ਦਾ ਜਾਇਜਾ ਲਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਕਬੱਡੀ ਕੱਪ ਦੌਰਾਨ ਕੋਟਬੁੱਢਾ ਦੀ ਟੀਮ ਨੇ ਪਹਿਲਾ ਤੇ ਢੋਟੀਆਂ ਦੀ ਟੀਮ ਨੇ ਦੂਜਾ ਸਥਾਨ ਕੀਤਾ ਹਾਸਲ

ਤਰਨ ਤਾਰਨ, 15 ਜਨਵਰੀ (ਪਰਮਜੀਤ ਜੋਸ਼ੀ)-ਪਿੰਡ ਢੋਟੀਆਂ ਵਿਖੇ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਪਹਿਲਵਾਨ ਤਰਸੇਮ ਸਿੰਘ ਸੇਮਾ ਢੋਟੀਆਂ ਦੀ ਅਗਵਾਈ ਵਿਚ ਐੱਨ.ਆਰ.ਆਈ. ਵੀਰਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਬੱਡੀ ਕੱਪ ਕਰਵਾਇਆ ਗਿਆ | ਇਸ ਮੌਕੇ ਸੂਬਾ ਪੱਧਰੀ ਖੇਡ ...

ਪੂਰੀ ਖ਼ਬਰ »

ਪੱਟੀ ਹਲਕੇ ਦੇ ਪਿੰਡ ਆਸਲ ਦੇ 6 ਅਕਾਲੀ ਪਰਿਵਾਰ ਕਾਂਗਰਸ 'ਚ ਸ਼ਾਮਿਲ

ਪੱਟੀ, 15 ਜਨਵਰੀ (ਕਾਲੇਕੇ, ਖਹਿਰਾ)-ਪੱਟੀ ਹਲਕੇ ਦੇ ਪਿੰਡ ਆਸਲ ਦੇ 6 ਅਕਾਲੀ ਪਰਿਵਾਰ ਕਾਂਗਰਸ ਵਿਚ ਸ਼ਾਮਿਲ ਹੋਣ ਨਾਲ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ | ਇਸ ਮੌਕੇ ਪੱਟੀ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ...

ਪੂਰੀ ਖ਼ਬਰ »

'ਅਜ਼ਾਦ ਗਰੁੱਪ' ਨੇ ਨਸ਼ਿਆਂ ਤੇ ਸਮਾਜਿਕ ਬੁਰਾਈਆਂ ਖਿਲਾਫ਼ ਆਵਾਜ਼ ਕੀਤੀ ਬੁਲੰਦ

ਝਬਾਲ, 15 ਜਨਵਰੀ (ਸਰਬਜੀਤ ਸਿੰਘ)- ਸਿਆਸਤ ਤੋਂ ਪਾਸਾ ਵੱਟਦੇ ਹੋਏ ਲੋਕ ਮਸਲਿਆਂ ਦੇ ਹੱਲ ਲਈ ਪੱਬਾਂ ਭਾਰ ਹੋਏ 'ਆਜ਼ਾਦ ਗਰੁੱਪ ਵਲੋਂ ਪਿੰਡ ਪੱਧਰੀ ਕਲਾਂ ਵਿਖੇ ਪਹਿਲਵਾਨ ਸਾਬਕਾ ਸਰਪੰਚ ਗੁਰਦੇਵ ਸਿੰਘ ਦੇ ਗ੍ਰਹਿ ਵਿਖੇ ਕੀਤੀ ਗਈ ਭਰਵੀਂ ਮੀਟਿੰਗ 'ਚ ਗਰੁੱਪ ਆਗੂਆਂ ਨੇ ...

ਪੂਰੀ ਖ਼ਬਰ »

ਪਿੰਡ ਵਾੜਾ ਠੱਟੀ ਤੋਂ ਕਾਂਗਰਸ ਤੇ ਅਕਾਲੀ ਦਲ ਦੇ 30 ਪਰਿਵਾਰਾਂ ਨੇ 'ਆਪ' 'ਚ ਕੀਤੀ ਸ਼ਮੂਲੀਅਤ

ਖੇਮਕਰਨ/ਅਮਰਕੋਟ, 15 ਜਨਵਰੀ (ਰਾਕੇਸ਼ ਬਿੱਲਾ, ਗੁਰਚਰਨ ਸਿੰਘ ਭੱਟੀ)-ਵਿਧਾਨ ਸਭਾ ਹੱਲਕਾ ਖੇਮਕਰਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਵਨ ਸਿੰਘ ਧੁੰਨ ਨੂੰ ਪਿੰਡਾਂ 'ਚ ਭਰਵਾਂ ਹੰਗਾਰਾ ਮਿਲ ਰਿਹਾ ਹੈ | ਉਨ੍ਹਾਂ ਨਜ਼ਦੀਕੀ ਪਿੰਡ ਵਾੜਾ ਠੱਟੀ ਵਿਚ ਸਾਬਕਾ ਸਰਪੰਚ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦਾ ਤਰਨਤਾਰਨ 'ਚ ਬਲਾਸਟ, 130 ਵਿਅਕਤੀ ਆਏ ਪਾਜ਼ੀਟਿਵ

ਤਰਨ ਤਾਰਨ, 15 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਸ਼ਨੀਵਾਰ ਨੂੰ ਕੋਰੋਨਾ ਦਾ ਬਲਾਸਟ ਫਟਿਆ ਹੈ | ਸ਼ੁੱਕਰਵਾਰ ਨੂੰ ਲੈ ਗਏ ਸੈਂਪਲਾਂ ਦੀਆਂ ਆਈਆਂ ਰਿਪੋਰਟਾਂ ਮੁਤਾਬਿਕ ਜ਼ਿਲ੍ਹੇ ਦੇ 130 ਵਿਅਕਤੀ ਕੋਰੋਨਾ ਪੀੜਤ ਪਾਏ ਗਏ ਹਨ, ਜਿਨ੍ਹਾਂ ਨੂੰ ਘਰਾਂ ਵਿਚ ...

ਪੂਰੀ ਖ਼ਬਰ »

ਮੋਟਰਸਾਈਕਲ ਦੀ ਟੱਕਰ ਨਾਲ ਇਕ ਵਿਅਕਤੀ ਦੀ ਮੌਤ

ਤਰਨ ਤਾਰਨ, 15 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਮੋਟਰਸਾਈਕਲ ਚਾਲਕ ਵਲੋਂ ਇਕ ਵਿਅਕਤੀ ਨੂੰ ਟੱਕਰ ਮਾਰ ਕੇ ਮਾਰ ਦੇਣ ਦੇ ਦੋਸ਼ ਹੇਠ ਮੋਟਰਸਾਈਕਲ ਚਾਲਕ ਖਿਲਾਫ਼ ਕੇਸ ਦਰਜ ਕਰ ਲਿਆ ਹੈ | ਥਾਣਾ ਸਿਟੀ ਪੱਟੀ ਵਿਖੇ ...

ਪੂਰੀ ਖ਼ਬਰ »

ਮਾਰਕੁੱਟ ਕਰਨ 'ਤੇ ਚਾਰ ਵਿਅਕਤੀਆਂ ਖਿਲਾਫ਼ ਮਾਮਲਾ ਦਰਜ

ਤਰਨ ਤਾਰਨ, 15 ਜਨਵਰੀ (ਪਰਮਜੀਤ ਜੋਸ਼ੀ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਪਿਓ-ਪੁੱਤਰ ਨਾਲ ਕੁੱਟਮਾਰ ਕਰਕੇ ਉਨ੍ਹਾਂ ਨੂੰ ਸੱਟਾਂ ਮਾਰ ਕੇ ਜ਼ਖਮੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਤੋਂ ਇਲਾਵਾ ਤਿੰਨ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਦਰ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਹਵਾਲਾਤੀ ਪਾਸੋਂ ਮੋਬਾਈਲ ਫੋਨ ਬਰਾਮਦ

ਤਰਨ ਤਾਰਨ, 15 ਜਨਵਰੀ (ਹਰਿੰਦਰ ਸਿੰਘ)- ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਬੰਦ ਹਵਾਲਾਤੀ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ ਦੇ ਮਾਮਲੇ ਵਿਚ ਹਵਾਲਾਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਨਵ ਨਿਯੁਕਤ ਥਾਣਾ ਮੁਖੀ ਗੁਰਦੁਆਰਾ ਪਾਤਸ਼ਾਹੀ ਵਿਖੇ ਹੋਏ ਨਤਮਸਤਕ

ਚੋਹਲਾ ਸਾਹਿਬ, 15 ਜਨਵਰੀ (ਬਲਵਿੰਦਰ ਸਿੰਘ)¸ਪੁਲਿਸ ਥਾਣਾ ਚੋਹਲਾ ਸਾਹਿਬ ਵਿਖੇ ਨਵ ਨਿਯੁਕਤ ਥਾਣਾ ਮੁਖੀ ਸਬ-ਇੰਸਪੈਕਟਰ ਸ਼ਿਵਦਰਸ਼ਨ ਸਿੰਘ ਸਥਾਨਕ ਗੁਰਦੁਆਰਾ ਪਾਤਸ਼ਾਹੀ ਵਿਖੇ ਨਤਮਸਤਕ ਹੋਏ, ਜਿਥੇ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਦੇ ਮੈਨੇਜਰ ਪ੍ਰਗਟ ਸਿੰਘ ਅਤੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਫ਼ਤਹਿ ਦਿਵਸ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

ਤਰਨ ਤਾਰਨ, 15 ਜਨਵਰੀ (ਹਰਿੰਦਰ ਸਿੰਘ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਤਰਨ ਤਾਰਨ ਜ਼ਿਲ੍ਹੇ ਦੇ ਅਹੁਦੇਦਾਰਾਂ ਤੇ ਜ਼ੋਨਾ ਦੇ ਪ੍ਰਧਾਨ ਸਕੱਤਰ ਦੀ ਮੀਟਿੰਗ ਗੁਰਦੁਆਰਾ ਬਾਬਾ ਕਾਹਨ ਸਿੰਘ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ...

ਪੂਰੀ ਖ਼ਬਰ »

ਗੁ. ਡੇਹਰਾ ਸਾਹਿਬ ਲੁਹਾਰ ਵਿਖੇ ਮਾਘੀ ਮੇਲੇ ਦੇ ਦੂਜੇ ਦਿਨ ਹਜ਼ਾਰਾਂ ਸ਼ਰਧਾਲੂ ਨਤਮਸਤਕ ਹੋਏ

ਫਤਿਆਬਾਦ, 15 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਗੁਰੂ ਨਾਨਕ ਦੇਵ ਜੀ ਦੇ ਪਿਤਾ ਪੁਰਖੀ ਨਗਰ ਗੁ.ਡੇਹਰਾ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਮਾਘੀ ਮੇਲੇ ਦੇ ਸੰਬੰਧ ਵਿਚ ਮਨਾਏ ਜਾਣ ਵਾਲੇ ਮਾਘੀ ਮੇਲੇ ਦੇ ਤਿੰਨ ਰੋਜਾ ਧਾਰਮਿਕ ਸਮਾਗਮਾਂ ਦੇ ਦੂਜੇ ਦਿਨ ਹਜ਼ਾਰਾਂ ਦੀ ਗਿਣਤੀ ...

ਪੂਰੀ ਖ਼ਬਰ »

ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੂੰ ਦੁਬਾਰਾ ਤਰਨ ਤਾਰਨ ਤੋਂ ਕਾਂਗਰਸੀ ਉਮੀਦਵਾਰ ਐਲਾਨਣ 'ਤੇ ਵਰਕਰਾਂ ਨੇ ਮਨਾਈ ਖੁਸ਼ੀ

ਤਰਨ ਤਾਰਨ, 15 ਜਨਵਰੀ (ਹਰਿੰਦਰ ਸਿੰਘ)-ਹਲਕਾ ਤਰਨ ਤਾਰਨ ਤੋਂ ਵਿਧਾਇਕ ਡਾ.ਧਰਮਬੀਰ ਅਗਨੀਹੋਤਰੀ ਨੂੰ ਕਾਂਗਰਸ ਹਾਈਕਮਾਂਡ ਵਲੋਂ ਵਿਧਾਨ ਸਭਾ ਚੋਣਾਂ ਲਈ ਦੁਬਾਰਾ ਤੋਂ ਤਰਨ ਤਾਰਨ ਤੋਂ ਕਾਂਗਰਸੀ ਉਮੀਦਵਾਰ ਐਲਾਨਣ 'ਤੇ ਹਲਕੇ ਦੇ ਕਾਂਗਰਸੀ ਆਗੂਆਂ, ਵਰਕਰਾਂ ਅਤੇ ...

ਪੂਰੀ ਖ਼ਬਰ »

ਡਾ. ਧਰਮਬੀਰ ਅਗਨੀਹੋਤਰੀ ਨੂੰ ਟਿਕਟ ਮਿਲਣ 'ਤੇ ਪਿੰਡ ਢੰਡ 'ਚ ਸਰਪੰਚ ਸ਼ਾਹ ਨੇ ਲੱਡੂ ਵੰਡੇ

ਸਰਾਏ ਅਮਾਨਤ ਖਾਂ, 15 ਜਨਵਰੀ (ਨਰਿੰਦਰ ਸਿੰਘ ਦੋਦੇ)- ਬਲਾਕ ਗੰਡੀਵਿੰਡ ਅਧੀਨ ਆਉਂਦੇ ਪਿੰਡ ਢੰਡ ਵਿਖੇ ਕਾਂਗਰਸ ਪਾਰਟੀ ਹਾਈ ਕਮਾਂਡ ਵਲੋਂ ਡਾ.ਧਰਮਬੀਰ ਅਗਨੀਹੋਤਰੀ ਨੂੰ ਕਾਂਗਰਸ ਪਾਰਟੀ ਦੇ ਉਮੀਦਵਾਰ ਐਲਾਨਨ ਤੋਂ ਬਾਅਦ ਸਰਪੰਚ ਸੁਰਜੀਤ ਸਿੰਘ ਸ਼ਾਹ ਵਲੋਂ ਖ਼ੁਸ਼ੀ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰ ਬ੍ਰਹਮਪੁਰਾ ਤੇ ਸੰਧੂ ਨੂੰ ਜੇਤੂ ਬਣਾਉਣ ਲਈ ਲੋਕ ਸਹਿਯੋਗ ਦੇਣ-ਪੀਰ ਮੁਹੰਮਦ

ਤਰਨ ਤਾਰਨ, 15 ਜਨਵਰੀ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰਾ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁੁਰਾ ਦੇ ਹੱਕ ਵਿਚ ਹਲਕਾ ਖਡੂਰ ...

ਪੂਰੀ ਖ਼ਬਰ »

ਸ਼ੇਖ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਯੂਥ ਅਕਾਲੀ ਦਲ ਹੋਵੇਗਾ ਮਜ਼ਬੂਤ- ਡਿਆਲ

ਸ਼ਾਜਬਾਜ਼ਪੁਰ, 15 ਜਨਵਰੀ (ਪ੍ਰਦੀਪ ਬੇਗੇਪੁਰ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਵਲੋਂ ਬੀਤੇ ਦਿਨੀਂ ਹਲਕਾ ਖਡੂਰ ਸਾਹਿਬ ਦੇ ਨੌਜਵਾਨ ਆਗੂ ਤੇ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੂੰ ਸ਼੍ਰੋਮਣੀ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਦਾ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ, ਅਨਿਲ ਜੋਸ਼ੀ, ਬ੍ਰਹਮਪੁਰਾ ਨੇ ਕੀਤਾ ਭਰਵਾਂ ਸਵਾਗਤ

ਤਰਨ ਤਾਰਨ, 15 ਜਨਵਰੀ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਜਰਨੈਲ ਮੰਨੇ ਜਾਂਦੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਕੀਤੀਆਂ ਗਈਆਂ ਧੱਕੇਸ਼ਾਹੀਆਂ ਦਾ ਜਵਾਬ ਦੇਣ ਲਈ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਤਿਆਰ ਹਨ ਅਤੇ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ-2022 'ਚ ਜ਼ਿਲ੍ਹੇ ਦੇ 5904 ਦਿਵਿਆਂਗ ਵੋਟਰ ਕਰਨ ਸਕਣਗੇ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ-ਜ਼ਿਲ੍ਹਾ ਚੋਣ ਅਫਸਰ

ਤਰਨ ਤਾਰਨ, 15 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਨੇ ਵਿਧਾਨ ਸਭਾ ਹਲਕਾ ਤਰਨ ਤਾਰਨ, ਖੇਮਕਰਨ, ਪੱਟੀ ਅਤੇ ਖਡੂਰ ਸਾਹਿਬ ਦੇ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ 14 ਫਰਵਰੀ ਨੂੰ ਹੋਣ ਵਾਲੀ ਵੋਟਿੰਗ ਦੇ ਮੱਦੇਨਜ਼ਰ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਅਮਨਦੀਪ ਵੈੱਲਫੇਅਰ ਸੁਸਾਇਟੀ ਨੇ ਮਨਾਇਆ ਪ੍ਰਤੀਭਾਗੀ ਦਿਵਸ

ਤਰਨ ਤਾਰਨ, 15 ਜਨਵਰੀ (ਵਿਕਾਸ ਮਰਵਾਹਾ)-ਨਹਿਰੂ ਯੁਵਾ ਕੇਂਦਰ ਵਲੋਂ ਜ਼ਿਲ੍ਹੇ ਭਰ ਵਿਚ ਮਨਾਏ ਜਾ ਰਹੇ ਨੌਜਵਾਨ ਹਫਤੇ ਦੀ ਲੜੀ ਵਜੋਂ ਅਮਨਦੀਪ ਵੈੱਲਫੇਅਰ ਸੁਸਾਇਟੀ ਵਲੋਂ ਤਰਨਤਾਰਨ ਵਿਖੇ ਪ੍ਰਤੀਭਾਗੀ ਦਿਵਸ ਮਨਾਇਆ ਗਿਆ | ਇਸ ਸੰਬੰਧੀ ਸੁਸਾਇਟੀ ਵਲੋਂ ਕਰਵਾਏ ਗਏ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਉਮੀਦਵਾਰ ਹਰਮਿੰਦਰ ਸਿੰਘ ਗਿੱਲ ਦੇ ਹੱਕ 'ਚ ਪਿੰਡ ਉੱਗੋਕੇ ਵਿਖੇ ਵਿਸ਼ਾਲ ਇਕੱਠ

ਪੱਟੀ, 15 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੱਟੀ ਹਲਕੇ ਤੋਂ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਪੱਟੀ ਹਲਕੇ ਦੀ ਨੁਹਾਰ ਹੀ ਬਦਲ ਕੇ ਰੱਖ ਦਿੱਤੀ ਹੈ | ਕਈ ਵਾਰ ਹਾਰ ਕੇ ਜਿੱਤ ਪ੍ਰਾਪਤ ਕਰਨ ਵਾਲੇ, ਪਹਿਲੀ ਵਾਰ ਵਿਧਾਇਕ ਬਣੇ ਹਰਮਿੰਦਰ ਸਿੰਘ ...

ਪੂਰੀ ਖ਼ਬਰ »

ਹਰਮਿੰਦਰ ਸਿੰਘ ਗਿੱਲ ਦੁਬਾਰਾ ਬਣੇ ਪੱਟੀ ਤੋਂ ਕਾਂਗਰਸ ਦੇ ਉਮੀਦਵਾਰ

ਪੱਟੀ, 15 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਵਿਧਾਨ ਸਭਾ ਹਲਕਾ ਪੱਟੀ ਤੋਂ ਕਾਂਗਰਸ ਹਾਈ ਕਮਾਂਡ ਵਲੋਂ ਇਕ ਵਾਰ ਫਿਰ ਵਿਧਾਨ ਸਭਾ ਹਲਕਾ ਪੱਟੀ ਤੋਂ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੇ ਨਾਮ ਦਾ ਪੱਤਾ ਖੇਡਿਆ ਗਿਆ ਹੈ | ਇਸ ਮੌਕੇ ਕਾਂਗਰਸ ...

ਪੂਰੀ ਖ਼ਬਰ »

ਡਾ. ਧਰਮਬੀਰ ਅਗਨੀਹੋਤਰੀ ਨੂੰ ਟਿਕਟ ਮਿਲਣ 'ਤੇ ਢਿੱਲੋਂ ਤੇ ਧੁੰਨ ਵਲੋਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ

ਤਰਨ ਤਾਰਨ, 15 ਜਨਵਰੀ (ਪਰਮਜੀਤ ਜੋਸ਼ੀ)-ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਤੋਂ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੂੰ ਦੁਬਾਰਾ ਕਾਂਗਰਸੀ ਉਮੀਦਵਾਰ ਐਲਾਨਣ 'ਤੇ ਜਿਥੇ ਹਲਕੇ ਦੇ ਕਾਂਗਰਸੀ ਵਰਕਰਾਂ ਭਾਰੀ ਖੁਸ਼ੀ ਪਾਈ ਜਾ ਰਹੀ ਹੈ, ਉਥੇ ਕਾਂਗਰਸੀ ਆਗੂਆਂ ਵਲੋਂ ...

ਪੂਰੀ ਖ਼ਬਰ »

ਡਾ.ਧਰਮਬੀਰ ਅਗਨੀਹੋਤਰੀ ਨੂੰ ਉਮੀਦਵਾਰ ਬਣਾਏ ਜਾਣ ਨਾਲ ਹਲਕੇ 'ਚ ਖੁਸ਼ੀ ਦੀ ਲਹਿਰ-ਕਾਂਗਰਸੀ ਆਗੂ

ਝਬਾਲ, 15 ਜਨਵਰੀ (ਸਰਬਜੀਤ ਸਿੰਘ)-ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਕਾਂਗਰਸ ਹਾਈ ਕਮਾਂਡ ਵਲੋਂ ਨਾਵਾਂ ਦੀ ਜਾਰੀ ਕੀਤੀ ਗਈ ਪਹਿਲੀ ਸੂਚੀ 'ਚ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਮੌਜੂਦਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੂੰ ਦੁਬਾਰਾ ਉਮੀਦਵਾਰ ਬਨਾਏ ਜਾਣ ਨਾਲ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਭੋਲਾ ਸਿੰਘ ਸ਼ਕਰੀ ਅਕਾਲੀ ਦਲ 'ਚ ਸ਼ਾਮਿਲ

ਪੱਟੀ, 15 ਜਨਵਰੀ (ਖਹਿਰਾ/ਕਾਲੇਕੇ)-ਹਲਕਾ ਪੱਟੀ ਵਿਚ ਕਾਂਗਰਸ ਪਾਰਟੀ ਨੂੰ ਉਸ ਵਕਤ ਵੱਡਾ ਝਟਕਾ ਲੱਗਾ ਜਦੋਂ ਰਾਜਨੀਤੀ ਵਿਚ ਮਜ਼ਬੂਤ ਪਕੜ ਰੱਖਣ ਵਾਲੇ ਸ਼ਕਰੀ ਪਰਿਵਾਰ ਜਿਨ੍ਹਾਂ ਕਰਕੇ ਕਾਂਗਰਸ ਵਿਧਾਨ ਸਭਾ ਹਲਕਾ ਪੱਟੀ ਵਿਚ ਮਜ਼ਬੂਤ ਹੁੰਦੀ ਸੀ, ਉਨ੍ਹਾਂ ਨੇ ਅੱਜ ...

ਪੂਰੀ ਖ਼ਬਰ »

ਡਾ. ਅਗਨੀਹੋਤਰੀ ਨੂੰ ਟਿਕਟ ਮਿਲਣ 'ਤੇ ਕਾਂਗਰਸੀ ਆਗੂਆਂ, ਵਰਕਰਾਂ ਮਨਾਈ ਖੁਸ਼ੀ

ਤਰਨ ਤਾਰਨ, 15 ਜਨਵਰੀ (ਹਰਿੰਦਰ ਸਿੰਘ)-ਹਲਕਾ ਤਰਨ ਤਾਰਨ ਤੋਂ ਕਾਂਗਰਸੀ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੂੰ ਕਾਂਗਰਸ ਹਾਈਕਮਾਂਡ ਵਲੋਂ ਦੁਬਾਰਾ ਵਿਧਾਨ ਸਭਾ ਚੋਣਾਂ 2022 ਲਈ ਕਾਂਗਰਸੀ ਉਮੀਦਵਾਰ ਵਜੋਂ ਟਿਕਟ ਦੇਣ 'ਤੇ ਹਲਕੇ ਦੇ ਆਗੂਆਂ ਅਤੇ ਵਰਕਰਾਂ ਵਿਚ ਭਾਰੀ ...

ਪੂਰੀ ਖ਼ਬਰ »

ਸੁਯੰਕਤ ਸਮਾਜ ਮੋਰਚਾ ਦੇ ਸਾਂਝੇ ਉਮੀਦਵਾਰ ਹਰਜਿੰਦਰ ਸਿੰਘ ਟਾਂਡਾ ਖਡੂਰ ਸਾਹਿਬ ਹਲਕੇ ਤੋਂ ਇਤਿਹਾਸਕ ਜਿੱਤ ਹਾਸਲ ਕਰਨਗੇ

ਫਤਿਆਬਾਦ, 15 ਜਨਵਰੀ (ਹਰਵਿੰਦਰ ਸਿੰਘ ਧੂੰਦਾ)- ਕਸਬਾ ਫਤਿਆਬਾਦ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਸਰਪੰਚ ਸੁਲੱਖਣ ਸਿੰਘ ਤੁੜ, ਜਮਹੂਰੀ ਕਿਸਾਨ ਸਭਾ ਦੇ ਸੂਬਾ ਕਮੇਟੀ ਮੈਂਬਰ ਮਨਜੀਤ ਸਿੰਘ ...

ਪੂਰੀ ਖ਼ਬਰ »

ਕਾਂਗਰਸ ਨੇ ਤਰਨ ਤਾਰਨ ਤੋਂ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਅਤੇ ਪੱਟੀ ਤੋਂ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੂੰ ਐਲਾਨਿਆ ਉਮੀਦਵਾਰ

ਤਰਨ ਤਾਰਨ, 15 ਜਨਵਰੀ (ਹਰਿੰਦਰ ਸਿੰਘ)-ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਸੰਬੰਧੀ ਆਪਣੇ ਉਮੀਦਵਾਰਾਂ ਦੀ ਪਹਿਲੀ ਐਲਾਨੀ ਸੂਚੀ ਵਿਚ ਹਲਕਾ ਤਰਨ ਤਾਰਨ ਤੋਂ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੂੰ ਦੁਬਾਰਾ ਟਿਕਟ ਦੇ ਕੇ ਉਨ੍ਹਾਂ ਉਪਰ ਭਰੋਸਾ ਪ੍ਰਗਟਾਇਆ ਗਿਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX