ਤਾਜਾ ਖ਼ਬਰਾਂ


ਦਿੱਲੀ ਦੇ ਝਿਲਮਿਲ ਇੰਡਸਟਰੀਅਲ ਏਰੀਆ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਪੁੱਜੀਆਂ
. . .  15 minutes ago
ਐਡਵੋਕੇਟ ਹਰਪਾਲ ਸਿੰਘ ਨਿੱਝਰ ਬਾਰ ਐਸੋਸੀਏਸ਼ਨ ਅਜਨਾਲਾ ਦੀ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਪੰਜਵੀਂ ਵਾਰ ਬਣੇ ਪ੍ਰਧਾਨ
. . .  54 minutes ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਕੌਂਸਲ ਆਫ ਹਰਿਆਣਾ ਦੇ ਨਿਰਦੇਸ਼ਾਂ ਤਹਿਤ ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਤੇ ਆਖਰੀ ਦਿਨ ਬਾਰ ਦੇ ...
ਖ਼ਰਾਬ ਟਰਾਲੇ ਦੇ ਪਿੱਛੇ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ
. . .  about 1 hour ago
ਕਰਨਾਲ , 6 ਦਸੰਬਰ ( ਗੁਰਮੀਤ ਸਿੰਘ ਸੱਗੂ )- ਬੀਤੀ ਰਾਤ ਕੁਟੇਲ ਰੋਡ 'ਤੇ ਖੜੇ ਟਰਾਲੇ ਦੇ ਪਿੱਛੇ ਇਕ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ...
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ
. . .  about 2 hours ago
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
ਮਹਾਰਸ਼ਟਰ : ਮੁੱਖ ਮੰਤਰੀ ਸ਼ਿੰਦੇ ਨੂੰ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ: - ਸ਼ਰਦ ਪਵਾਰ
. . .  about 2 hours ago
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 9 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
ਸ਼੍ਰੋਮਣੀ ਕਮੇਟੀ ਨੇ ਕੈਨੇਡਾ -ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼
. . .  about 2 hours ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ...
42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਆਗਾਜ਼
. . .  about 3 hours ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐੱਸ.ਨਿੱਕੂਵਾਲ)- 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੇ ਖੇਡ ਮੈਦਾਨਾਂ 'ਚ ਆਗਾਜ਼ ਹੋ ਗਿਆ । ਜਿਸ ਦਾ ...
ਤਾਮਿਲਨਾਡੂ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚੇਨਈ ‘ਚ ਪਹਿਲੀ ਡਰੋਨ ਸਕਿੱਲਿੰਗ ਅਤੇ ਟਰੇਨਿੰਗ ਕਾਨਫਰੰਸ ਦੀ ਕੀਤੀ ਸ਼ੁਰੂਆਤ
. . .  1 minute ago
ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਕਰ ਵਾਪਿਸ ਪਰਤੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਅਧਿਕਾਰੀ
. . .  about 4 hours ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ ਵਿਚ ਤਾਇਨਾਤ ਬੀ.ਐਸ.ਐਫ. ਦੀ 66 ਬਟਾਲੀਅਨ ਨੂੰ ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਹੋਇਆ ਹੈ। ਅੰਮ੍ਰਿਤਸਰ ਤੋਂ ਦੇਸ਼ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਅਤੇ ਬੀ.ਐਸ.ਐਫ. ਦੇ ਡਾਇਰੈਕਟਰ ਜਰਨਲ...
ਨੀਤੀ ਸੁਧਾਰਾਂ, ਸੂਝ-ਬੂਝ ਵਾਲੇ ਰੈਗੂਲੇਟਰੀ ਤੰਤਰ ਨੇ ਭਾਰਤੀ ਅਰਥਵਿਵਸਥਾ ਦੀ ਲਚਕਤਾ ਵਿਚ ਅਹਿਮ ਭੂਮਿਕਾ ਨਿਭਾਈ - ਵਿਸ਼ਵ ਬੈਂਕ
. . .  about 4 hours ago
ਲਖੀਮਪੁਰ ਖੀਰੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਤੇ 13 ਹੋਰਾਂ ਖ਼ਿਲਾਫ਼ ਦੋਸ਼ ਆਇਦ
. . .  about 4 hours ago
ਲਖੀਮਪੁਰ ਖੀਰੀ, 6 ਦਸੰਬਰ- ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅੱਜ ਆਸ਼ੀਸ਼ ਮਿਸ਼ਰਾ (ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ) ਅਤੇ 13 ਹੋਰਾਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। 14ਵੇਂ ਦੋਸ਼ੀ...
ਤੀਰਥ ਯਾਤਰਾ ਤੋਂ ਵਾਪਸ ਆਉਂਦਿਆਂ ਅਗਰਵਾਲ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
. . .  about 4 hours ago
ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)- ਸ਼ਹਿਰ ਦੇ ਸਮਾਜਸੇਵੀ ਅਤੇ ਪੋਲਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ ਅਗਰਵਾਲ ਪਰਿਵਾਰ ਸਮੇਤ ਤੀਰਥ ਯਾਤਰਾ ਤੋਂ ਇਨੋਵਾ ਕਾਰ ਰਾਹੀਂ ਤਪਾ ਵਾਪਿਸ ਆ ਰਹੇ ਸਨ, ਉਨ੍ਹਾਂ ਦੀ ਕਾਰ ਚੰਨੋ ਨੇੜੇ...
ਸੁਪਰੀਮ ਕੋਰਟ ਸਹੀ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ-ਮਨੀਸ਼ ਤਿਵਾੜੀ
. . .  about 4 hours ago
ਚੰਡੀਗੜ੍ਹ, 6 ਦਸੰਬਰ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਸਹੀ ਹੈ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ ਹੈ ਤੇ ਨਸ਼ੇ ਦੀ ਸਪਲਾਈ ਬੰਦ ਹੋਣੀ ਚਾਹੀਦੀ ਹੈ। ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਕਿ ਇਹ ਨਾ ਸਿਰਫ਼ ਉਨ੍ਹਾਂ...
ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ
. . .  about 4 hours ago
ਅੰਮ੍ਰਿਤਸਰ, 6 ਦਸੰਬਰ (ਹਰਿੰਦਰ ਸਿੰਘ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ...
ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ 3 ਕਰੋੜ ਪੰਜਾਬੀਆਂ ਨੂੰ ਜਵਾਬ ਦੇਵੇ ਮੁੱਖ ਮੰਤਰੀ - ਬਸਪਾ ਪ੍ਰਧਾਨ
. . .  about 5 hours ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿੱਥੇ ਸਿੱਧੂ ਮੂਸੇਵਾਲਾ ਦਾ ਪਿਤਾ ਹਾਲਾਤ ਤੋਂ ਦੁਖੀ ਹੋ ਕੇ ਦੇਸ਼ ਛੱਡਣ ਦੀ ਚਿਤਾਵਨੀ ਦੇ ਚੁੱਕਾ ਹੈ ਉਥੇੇ ਇਕ ਗੈਂਗਸਟਰ ਦਾ ਪਿਤਾ ਆਪਣਾ ਪੁਲਿਸ ਮੁਕਾਬਲਾ ਬਣਾਏ ਜਾਣ ਦਾ ਖਦਸ਼ਾ ਪ੍ਰਗਟਾ ਚੁੱਕਾ ਹੈ। ਉਧਰ ਸਿਤਮ...
ਪੰਜ ਸਿੰਘ ਸਾਹਿਬਾਨ ਵਲੋਂ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ
. . .  1 minute ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ...
ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਖ਼ਿਲਾਫ਼ ਆਊਟਸੋਰਸ ਮੁਲਾਜ਼ਮਾਂ ਵਲੋਂ ਮੁੱਖ ਗੇਟ ਮੁਕੰਮਲ ਜਾਮ
. . .  about 5 hours ago
ਲਹਿਰਾ ਮੁਹੱਬਤ, 6 ਦਸੰਬਰ (ਸੁਖਪਾਲ ਸਿੰਘ ਸੁੱਖੀ)- ਜੀ. ਐਚ. ਟੀ. ਪੀ ਆਜ਼ਾਦ ਜਥੇਬੰਦੀ ਨੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਵਾਅਦੇ ਤੋਂ ਮੁਕਰਨ ਖ਼ਿਲਾਫ਼ ਮੁੱਖ ਗੇਟ ਮੁਕੰਮਲ ਜਾਮ ਕਰ ਦਿੱਤਾ, ਜਦੋਂ ਕਿ ਮੈਨਜਮੈਂਟ...
ਭਾਜਪਾ ਵਲੋਂ 17 ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  about 5 hours ago
ਚੰਡੀਗੜ੍ਹ, 6 ਦਸੰਬਰ- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰਦੇਸ਼ ਕੋਰ ਕਮੇਟੀ ਅਤੇ ਪ੍ਰਦੇਸ਼ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ੇ 17 ਕੋਰ ਕਮੇਟੀ ਮੈਂਬਰਾਂ, 6 ਵਿਸ਼ੇਸ਼ ਸੱਦੇ ਤੇ 9 ਸੂਬਾ...
ਮੂਸੇਵਾਲਾ ਹੱਤਿਆ ਮਾਮਲੇ ’ਚ ਪੁਲਿਸ ਬੱਬੂ ਮਾਨ, ਮਨਕੀਰਤ ਔਲਖ ਤੇ ਹੋਰਾਂ ਤੋਂ ਕਰੇਗੀ ਪੁੱਛ-ਗਿੱਛ
. . .  about 6 hours ago
ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮਾਨਸਾ ਪੁਲਿਸ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਇਲਾਵਾ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੋਂ ਪੁੱਛ-ਗਿੱਛ ਕਰੇਗੀ। ਭਾਵੇਂ ਇਸ ਸੰਬੰਧੀ ਅਧਿਕਾਰਤ...
ਬੀ. ਐਸ. ਐਫ਼ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਤੇ ਵੱਡੀ ਮਾਤਰਾ ’ਚ ਹੈਰੋਇਨ ਬਰਾਮਦ
. . .  about 6 hours ago
ਅਮਰਕੋਟ, 6 ਦਸੰਬਰ (ਭੱਟੀ)- ਇੱਥੇ ਬਾਰਡਰ ਨੇੜੇ ਪੈਂਦੇ ਪਿੰਡ ਸਕੱਤਰਾ ਤੋਂ ਡਰੋਨ ਅਤੇ ਇਕ ਕਿਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ। ਬੀ. ਐਸ. ਐਫ਼. ਦੀ 103 ਬਟਾਲੀਅਨ...
ਡਾ.ਅੰਬੇਦਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਬਸਪਾ ਵਲੋਂ ਵਿਸ਼ਾਲ ਕਾਨਫ਼ਰੰਸ ਜਾਰੀ
. . .  about 6 hours ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਦੀ ਬਰਸੀ ਨੂੰ ਪ੍ਰੀ ਨਿਰਵਾਣ ਦਿਵਸ ਵਜੋਂ ਮਨਾਉਦਿਆਂ ਬਹੁਜਨ ਸਮਾਜ ਪਾਰਟੀ ਵਲੋਂ ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਵਿਸ਼ਾਲ ਰਾਜਸੀ...
ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼
. . .  about 5 hours ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਢਿੱਲੋਂ, ਜਨਰਲ ਸਕੱਤਰ ਰਾਜਾ ਸਿੰਘ ਅਤੇ ਮੈਂਬਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ...
ਓ.ਪੀ. ਸੋਨੀ ਅੱਜ ਵੀ ਵਿਜੀਲੈਂਸ ਸਾਹਮਣੇ ਨਹੀਂ ਹੋਏ ਪੇਸ਼
. . .  about 6 hours ago
ਅੰਮ੍ਰਿਤਸਰ, 6 ਦਸੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਨੇ ਪੇਸ਼ ਹੋਣ ਲਈ ਕਿਹਾ ਸੀ, ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਵੀ ਆਪਣੀ ਜਾਇਦਾਦ ਦੇ ਵੇਰਵੇ ਵਿਜੀਲੈਂਸ ਕੋਲ ਨਹੀਂ ਜਮਾਂ ਕਰਵਾ ਸਕੇ। ਸਾਰਾ ਦਿਨ ਮੀਡੀਆ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋ ਡੀ.ਐਸ.ਪੀ ਅਟਾਰੀ ਦਾ ਘਿਰਾਓ
. . .  about 7 hours ago
ਚੌਗਾਵਾਂ, 6 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਅੱਜ ਡੀ.ਐਸ.ਪੀ ਅਟਾਰੀ ਦਫ਼ਤਰ ਚੌਗਾਵਾਂ ਦਾ ਅਣਮਿੱਥੇ ਸਮੇਂ ਲਈ ਘਿਰਾਓ ਕਰਕੇ ਆਪ ਸਰਕਾਰ, ਹਲਕੇ ਦੇ ਆਪ ਆਗੂ ਤੇ ਡੀ.ਐਸ.ਪੀ ਅਟਾਰੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮਾਘ ਸੰਮਤ 553

ਪੰਜਾਬ / ਜਨਰਲ

ਸਿਆਸੀ ਘਰਾਂ ਦੀ ਨਵੀਂ ਪੀੜ੍ਹੀ ਦੇ ਕਾਕਿਆਂ 'ਚ ਘਿਰੇ ਕਾਂਗਰਸ ਦੇ ਸਿਆਸੀ ਮਾਹਿਰ ਪ੍ਰਤਾਪ ਸਿੰਘ ਬਾਜਵਾ

ਡਾ: ਕਮਲ ਕਾਹਲੋਂ
ਬਟਾਲਾ, 15 ਜਨਵਰੀ-2022 ਦੀਆਂ ਵਿਧਾਨ ਸਭਾ ਚੋਣਾਂ ਅਗਲੇ ਮਹੀਨੇ ਹੋਣ ਜਾ ਰਹੀਆਂ ਹਨ | ਚੋਣਾਂ ਤੋਂ ਪਹਿਲਾਂ ਕਈ ਹਲਕਿਆਂ ਅੰਦਰ ਨਵੀਆਂ ਸਿਆਸੀ ਸਮੀਕਰਨਾਂ ਬਣਦੀਆਂ ਨਜ਼ਰ ਵੀ ਆ ਰਹੀਆਂ ਹਨ | ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਕਾਦੀਆਂ, ਜੋ ਸਿਆਸਤ ਦੇ ਨਕਸ਼ੇ 'ਤੇ ਵੱਡੀ ਥਾਂ ਰੱਖਦਾ ਹੈ, 'ਚ ਵੀ ਮੁਕਾਬਲਾ ਦਿਲਚਸਪ ਰਹਿਣ ਦੇ ਆਸਾਰ ਹਨ | ਕਿਉਂਕਿ ਇਥੇ ਮੁਕਾਬਲਾ ਸਿਆਸੀ ਘਰਾਂ ਦੀ ਨਵੀਂ ਪੀੜ੍ਹੀ ਦੇ ਕਾਕਿਆਂ ਅਤੇ ਸਿਆਸੀ ਦਿਗਜ਼ ਪ੍ਰਤਾਪ ਸਿੰਘ ਬਾਜਵਾ ਦਰਮਿਆਨ ਹੋਵੇਗਾ | ਕਾਂਗਰਸ ਪਾਰਟੀ ਵਲੋਂ ਅੱਜ ਹੀ ਪ੍ਰਤਾਪ ਸਿੰਘ ਬਾਜਵਾ ਨੂੰ ਉਮੀਦਵਾਰ ਵਜੋਂ ਮੈਦਾਨ 'ਚ ਉਤਾਰਿਆ ਹੈ | ਸ: ਬਾਜਵਾ ਕੋਲ ਪੰਜਾਬ ਦੀਆਂ ਕਾਂਗਰਸ ਸਰਕਾਰਾਂ ਸਮੇਂ ਬਤੌਰ ਕੈਬਨਿਟ ਮੰਤਰੀ, ਲੋਕ ਸਭਾ ਮੈਂਬਰ, ਰਾਜ ਸਭਾ ਮੈਂਬਰ ਸਮੇਤ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਤੇ ਹੋਰ ਮਹੱਤਵਪੂਰਨ ਅਹੁਦਿਆਂ ਦਾ ਤਜਰਬਾ ਹੈ | 2012 'ਚ ਕਾਦੀਆਂ ਹਲਕੇ ਤੋਂ ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਚਰਨਜੀਤ ਕੌਰ ਬਾਜਵਾ ਵੀ ਵਿਧਾਇਕ ਰਹਿ ਚੁੱਕੇ ਹਨ | ਮੌਜੂਦਾ ਸਮੇਂ ਇਸ ਸੀਟ 'ਤੇ ਉਨ੍ਹਾਂ ਦੇ ਭਰਾ ਫਤਹਿਜੰਗ ਸਿੰਘ ਬਾਜਵਾ ਵਿਧਾਇਕ ਹਨ | ਦੱਸ ਦਈਏ ਕਿ ਉਹ ਹੁਣ ਭਾਜਪਾ 'ਚ ਸ਼ਾਮਿਲ ਹੋ ਚੁੱਕੇ ਹਨ | ਸ: ਪ੍ਰਤਾਪ ਸਿੰਘ ਬਾਜਵਾ ਦੇ ਮੁਕਾਬਲੇ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਸ: ਗੁਰਇਕਬਾਲ ਸਿੰਘ ਮਾਹਲ ਅਤੇ ਆਮ ਆਦਮੀ ਪਾਰਟੀ ਤੋਂ ਸਵਰਗੀ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਪੁੱਤਰ ਜਗਰੂਪ ਸਿੰਘ ਸੇਖਵਾਂ ਪਹਿਲੀ ਵਾਰ ਚੋਣ ਮੈਦਾਨ 'ਚ ਕੁੱਦੇ ਹਨ | ਕਾਦੀਆਂ ਦਾ ਮਾਹਲ ਪਰਿਵਾਰ ਵਲੋਂ ਜਥੇਬੰਦਕ ਸਕੱਤਰ ਤੇ ਪੀ.ਏ.ਸੀ. ਮੈਂਬਰ ਗੁਰਇਕਬਾਲ ਸਿੰਘ ਮਾਹਲ ਲੰਬੇ ਸਮੇਂ ਤੋਂ ਆਮ ਵਰਕਰਾਂ ਤੇ ਲੋਕਾਂ ਨਾਲ ਸਿੱਧੇ ਸੰਪਰਕ ਵਿਚ ਹਨ | ਮਾਹਲ ਪਰਿਵਾਰ ਨਗਰ ਕੌਸਲ ਚੋਣਾਂ ਦੌਰਾਨ ਕਾਦੀਆਂ ਤੇ ਹਲਕੇ ਅੰਦਰ ਪੈਂਦੇ ਧਾਰੀਵਾਲ ਸ਼ਹਿਰ ਨਗਰ ਕੌਸਲ 'ਚ ਕਾਂਗਰਸ ਪਾਰਟੀ ਨੂੰ ਬਰਾਬਰ ਦੀ ਟੱਕਰ ਦੇਣ 'ਚ ਕਾਮਯਾਬ ਰਹੇ ਸਨ | ਭਾਵੇਂਕਿ ਮਾਹਲ ਪਰਿਵਾਰ ਨੂੰ ਪਹਿਲੀ ਵਾਰ ਟਿਕਟ ਦੇ ਕੇ ਮੈਦਾਨ 'ਚ ਉਤਾਰਿਆ ਗਿਆ ਹੈ, ਪ੍ਰੰਤੂ ਗੁਰਇਕਬਾਲ ਸਿੰਘ ਮਾਹਲ ਦੇ ਪਿਤਾ ਜਰਨੈਲ ਸਿੰਘ ਮਾਹਲ ਕਾਫੀ ਸਮੇਂ ਤੋਂ ਸਮਾਜ ਸੇਵਾ ਕਰਦੇ ਹੋਏ ਇਸ ਹਲਕੇ ਵਿਚ ਲੋਕਾਂ ਦੇ ਹਰਮਨ ਪਿਆਰੇ ਹੋ ਚੁੱਕੇ ਹਨ, ਜਿਸ ਦਾ ਫਾਇਦਾ ਗੁਰਇਕਬਾਲ ਸਿੰਘ ਮਾਹਲ ਨੂੰ ਮਿਲਦਾ ਨਜ਼ਰ ਆਉਂਦਾ ਹੈ | ਦੂਸਰੇ ਪਾਸੇ ਸਵਰਗੀ ਜਥੇ. ਸੇਵਾ ਸਿੰਘ ਸੇਖਵਾਂ ਦੇ ਪੁੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਜੋ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਚੋਣ ਲੜਨਗੇ, ਉਨ੍ਹਾਂ ਵਲੋਂ ਵੋਟਰਾਂ ਨਾਲ ਬਣਾਇਆ ਗਿਆ ਤਾਲਮੇਲ ਹਰੇਕ ਲਈ ਖਿੱਚ ਬਣਦਾ ਜਾ ਰਿਹਾ ਹੈ | ਜਥੇ. ਸੇਖਵਾਂ ਨਰਾਜ਼ ਹੋ ਕੇ ਅਕਾਲੀ ਦਲ 'ਚੋਂ ਆਪ ਪਾਰਟੀ ਵਿਚ ਸ਼ਾਮਿਲ ਹੋਏ ਸਨ ਅਤੇ ਉਨ੍ਹਾਂ ਦੇ ਸਵਰਗਵਾਸ ਹੋਣ ਉਪਰੰਤ ਉਨ੍ਹਾਂ ਦੇ ਪੁੱਤਰ ਜਗਰੂਪ ਸਿੰਘ ਸੇਖਵਾਂ ਨੂੰ ਆਮ ਆਦਮੀ ਪਾਰਟੀ ਦੇ ਕਨਵੀਨਰ ਨੇ ਟਿਕਟ ਦਿੱਤੀ ਹੈ | ਇਸ ਕਰਕੇ ਜਥੇ. ਸੇਖਵਾਂ ਦੇ ਕਈ ਪੁਰਾਣੇ ਸਾਥੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਨੇੜਤਾ ਦਾ ਜਗਰੂਪ ਸਿੰਘ ਸੇਖਵਾਂ ਨੂੰ ਕਾਫੀ ਫਾਇਦਾ ਮਿਲੇਗਾ | ਜੇਕਰ ਆਪ ਦੀ ਹਨੇਰੀ ਝੁੱਲਦੀ ਹੈ ਤਾਂ ਨੌਜਵਾਨ ਚਿਹਰਾ ਹੋਣ 'ਤੇ ਆਪ ਨੂੰ ਇਸ ਦਾ ਪੂਰਾ ਲਾਭ ਮਿਲੇਗਾ | ਬੇਸ਼ੱਕ ਆਪ ਤੇ ਅਕਾਲੀ-ਬਸਪਾ ਦੇ ਉਮੀਦਵਾਰ ਨਵੀਂ ਪੀੜ੍ਹੀ 'ਚੋਂ ਹਨ, ਪ੍ਰੰਤੂ ਇਨ੍ਹਾਂ ਦਾ ਸਿਆਸੀ ਪਿਛੋਕੜ ਹੋਣ ਕਰਕੇ ਇਹ ਸਿਆਸੀ ਤਜਰਬਾ ਵੀ ਰੱਖਦੇ ਹਨ | ਬੇਸ਼ੱਕ ਰਵਾਇਤੀ ਤੌਰ 'ਤੇ ਹਮੇਸ਼ਾ ਹੀ ਇਸ ਸੀਟ ਨੂੰ ਵੱਕਾਰੀ ਸੀਟ ਮੰਨਿਆ ਜਾਂਦਾ ਰਿਹਾ ਹੈ, ਕਿਉਂਕਿ ਇਸ ਹਲਕੇ ਤੋਂ ਸਿਆਸਤ ਦੇ ਮੈਦਾਨ 'ਚ ਉਤਰਦੇ ਵੱਡੇ ਸਿਆਸਤਦਾਨ ਪਰਿਵਾਰਾਂ 'ਚੋਂ ਬਾਜਵਾ ਪਰਿਵਾਰ ਦੀ ਸ਼ਾਖ ਵੀ ਦਾਅ 'ਤੇ ਲਗਦੀ ਰਹੀ ਹੈ | ਇਸ ਵਾਰ ਬਾਜਵਾ ਪਰਿਵਾਰ ਦੀ ਪਰਿਵਾਰਕ ਤੌਰ 'ਤੇ ਚਲਦੀ ਕਸਮਕਸ਼ ਵੀ ਇਸ ਹਲਕੇ ਦੀ ਸਿਆਸਤ 'ਤੇ ਅਸਰ ਪਾ ਸਕਦੀ ਹੈ | ਕਿਉਂਕਿ ਮੌਜੂਦਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਟਿਕਟ ਨਾ ਮਿਲਦੀ ਵੇਖ ਪਾਰਟੀ ਛੱਡ ਭਾਜਪਾ 'ਚ ਜਾਣਾ ਵੀ ਕਿਤੇ ਨਾ ਕਿਤੇ ਬਾਜਵਾ ਪਰਿਵਾਰ ਦੇ ਵੋਟ ਬੈਂਕ ਨੂੰ ਪ੍ਰਭਾਵਿਤ ਕਰ ਸਕਦਾ ਹੈ | ਇਹ ਵੀ ਕਿਹਾ ਜਾ ਰਿਹਾ ਹੈ ਕਿ ਪ੍ਰਤਾਪ ਸਿੰਘ ਬਾਜਵਾ ਵਲੋਂ ਕਾਦੀਆਂ ਹਲਕੇ 'ਚ ਦਾਅਵੇਦਾਰੀ ਜਿਤਾਉਣ ਤੋਂ ਬਾਅਦ ਕਾਫੀ ਸਮੇਂ ਤੋਂ ਦੋਵਾਂ ਪਰਿਵਾਰਾਂ 'ਚ ਜ਼ਬਰਦਸਤ ਅੰਦਰੂਨੀ ਸਿਆਸੀ ਜੰਗ ਵੀ ਚੱਲ ਰਹੀ ਹੈ | ਭਾਵੇਂ ਕੁਝ ਮਹੀਨਿਆਂ ਤੋਂ ਆਪਣੇ ਹਲਕੇ 'ਚ ਪਹੁੰਚੇ ਪ੍ਰਤਾਪ ਸਿੰਘ ਬਾਜਵਾ ਆਪਣੀ ਸਿਆਸੀ ਸੂਝ-ਬੂਝ ਨੂੰ ਲੈ ਕੇ ਆਪਣੇ ਹਲਕੇ 'ਚ ਟਕਸਾਲੀ ਕਾਂਗਰਸੀਆਂ ਅਤੇ ਆਪਣੇ ਵਰਕਰਾਂ ਨੂੰ ਨਾਲ ਤੋਰਨ ਕਾਫੀ ਹੱਦ ਤੱਕ ਸਫਲ ਹੋਏ ਜਾਪਦੇ ਹਨ | ਪ੍ਰੰਤੂ ਇਸ ਇਲਾਕੇ ਦੀ ਸ਼ਾਨ ਐਗਰੋ ਬੇਸਡ ਇੰਡਸਟਰੀ, ਸ਼ੈਲਰ ਸਨਅਤ ਤੋਂ ਇਲਾਵਾ ਸ: ਪ੍ਰਤਾਪ ਸਿੰਘ ਬਾਜਵਾ ਵਲੋਂ ਸ਼ੁਰੂ ਕੀਤਾ ਗਿਆ ਕਾਦੀਆਂ-ਬਿਆਸ ਪ੍ਰਾਜੈਕਟ ਦਾ ਸਿਰੇ ਨਾ ਚੜਨਾ ਵੀ ਉਨ੍ਹਾਂ ਲਈ ਵੱਡੀ ਚੁਣੌਤੀ ਬਣ ਸਕਦਾ ਹੈ | ਕਿਸਾਨੀ ਬੈਲਟ ਹੋਣ ਕਰਕੇ ਇਸ ਇਲਾਕੇ ਵਿਚ ਕਿਸਾਨ ਜਥੇਬੰਦੀਆਂ ਵੀ ਸਰਗਰਮ ਰਹੀਆਂ ਹਨ | ਰਿਆੜਕੀ ਦੀ ਕਿਸਾਨੀ ਵੀ ਜਗਤ ਪ੍ਰਸਿੱਧ ਹੈ, ਰਵਾਇਤੀ ਪਾਰਟੀਆਂ ਦੇ ਉਮੀਦਵਾਰਾਂ ਲਈ ਇਹ ਵੀ ਚੁਣੌਤੀ ਬਣਨਗੀਆਂ | ਕਿਸਾਨਾਂ ਦੀ ਨਵੀਂ ਬਣੀ ਪਾਰਟੀ ਸੰਯੁਕਤ ਸਮਾਜ ਮੋਰਚਾ ਵਲੋਂ ਇਸ ਹਲਕੇ ਤੋਂ ਠਾਕੁਰ ਬਲਰਾਜ ਸਿੰਘ ਨੂੰ ਟਿਕਟ ਦਿੱਤੀ ਹੈ, ਜੋ ਪੇਂਡੂ ਖੇਤਰ 'ਚ ਕਿਸਾਨੀ ਵੋਟ ਨੂੰ ਆਪਣੇ ਵੱਲ ਖਿੱਚਣ 'ਚ ਵੱਡੀ ਭੂਮਿਕਾ ਨਿਭਾਉਣਗੇ | ਇਸ ਤੋਂ ਇਲਾਵਾ ਅਕਾਲੀ ਦਲ ਅੰਮਿ੍ਤਸਰ ਦੇ ਜਤਿੰਦਰਬੀਰ ਸਿੰਘ ਪੰਨੂੰ ਉਮੀਦਵਾਰ ਹਨ, ਜੋ ਇਸ ਹਲਕੇ ਦੇ ਗਰਮ ਖਿਆਲੀ ਵੋਟ ਬੈਂਕ ਨੂੰ ਪ੍ਰਭਾਵਿਤ ਕਰ ਸਕਦੇ ਹਨ | ਇਸ ਹਲਕੇ ਦੇ ਕਸਬਾ ਕਾਦੀਆਂ, ਧਾਰੀਵਾਲ ਤੇ ਕਾਹਨੂੰਵਾਨ 'ਚ ਹਿੰਦੂ ਵੋਟ ਦਾ ਵੱਡਾ ਆਧਾਰ ਹੈ ਅਤੇ ਪੇਂਡੂ ਖੇਤਰ ਵਿਚ ਵੀ ਹਿੰਦੂ ਵੋਟਰ ਕਿਸਾਨੀ ਤੇ ਮੁਲਾਜ਼ਮ ਵਰਗ ਵਿਚ ਆਧਾਰ ਰੱਖਦਾ ਹੈ | ਭਾਵੇਂ ਇਸ ਹਲਕੇ ਵਿਚ ਭਾਜਪਾ ਗੱਠਜੋੜ ਨੇ ਆਪਣਾ ਉਮੀਦਵਾਰ ਨਹੀਂ ਐਲਾਨਿਆ, ਪ੍ਰੰਤੂ ਆਪਣੀ ਹੋਂਦ ਕਾਇਮ ਰੱਖਣ ਲਈ, ਉਹ ਇਥੋਂ ਆਪਣਾ ਉਮੀਦਵਾਰ ਜ਼ਰੂਰ ਖੜ੍ਹਾ ਕਰੇਗਾ | ਇਸ ਹਲਕੇ 'ਚ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਆਪਣੀ ਚੋਣ ਮੁਹਿੰਮ ਨੂੰ ਪੂਰੀ ਸ਼ਿਖਰਾਂ 'ਤੇ ਪਹੁੰਚਾਇਆ ਜਾ ਚੁੱਕਾ ਹੈ, ਪ੍ਰੰਤੂ ਨਵੀਂ ਪੀੜ੍ਹੀ ਅੰਦਰ ਪੰਜਾਬ ਦੀ ਸਿਆਸਤ ਵਿਚ ਬਦਲਾਵ ਦੇ ਰੁਝਾਨ ਨੇ ਸਿਆਸਤ ਦੇ ਬਾਬਾ ਬੋਹੜ ਪ੍ਰਤਾਪ ਸਿੰਘ ਬਾਜਵਾ ਨੂੰ ਫਿਲਹਾਲ ਚਿੰਤਾ 'ਚ ਜ਼ਰੂਰ ਪਾਇਆ ਹੋਇਆ ਹੈ |

ਚੰਨੀ ਸਰਕਾਰ ਵਲੋਂ ਚੋਣਾਂ ਨੂੰ ਲੈ ਕੇ ਇੰਟਰਨੈੱਟ ਭੱਤੇ ਦੇ ਰੂਪ 'ਚ ਵਿਦਿਆਰਥੀਆਂ ਨੂੰ ਭਰਮਾਉਣ ਦੀ ਕੋਸ਼ਿਸ਼

18 ਸਾਲ ਦੀ ਉਮਰ ਤੋਂ ਉੱਪਰ ਵਾਲਿਆਂ ਨੂੰ ਸਿਰਫ਼ ਇਕ ਵਾਰ ਹੀ ਭੱਤਾ ਕਿਉਂ?

ਪ੍ਰੋ: ਅਵਤਾਰ ਸਿੰਘ ਚੰਡੀਗੜ੍ਹ, 15 ਜਨਵਰੀ-ਪੰਜਾਬ ਵਿਚਲੀ ਚੰਨੀ ਸਰਕਾਰ ਵਲੋਂ 4 ਜਨਵਰੀ ਦੀ ਕੈਬਨਿਟ ਦੀ ਮੀਟਿੰਗ 'ਚ ਉਚੇਰੀ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਜਿਨ੍ਹਾਂ ਦੀ ਉਮਰ 1 ਜਨਵਰੀ 2022 ਨੂੰ 18 ਸਾਲ ਤੋਂ ਘੱਟ ਨਾ ਹੋਵੇ ਨੂੰ 2000 ਰੁਪਏ ਆਨਲਾਈਨ /ਇੰਟਰਨੈੱਟ ...

ਪੂਰੀ ਖ਼ਬਰ »

ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ 'ਆਪ' 'ਚ ਸ਼ਾਮਿਲ

ਚੰਡੀਗੜ੍ਹ, 15 ਜਨਵਰੀ (ਅਜੀਤ ਬਿਊਰੋ)-ਚੋਣਾਂ ਦੇ ਐਲਾਨ ਹੁੰਦੇ ਹੀ ਪੰਜਾਬ ਕਾਂਗਰਸ ਨੂੰ ਇਕ ਵੱਡਾ ਝਟਕਾ ਲੱਗਿਆ ਹੈ | ਕਾਂਗਰਸ ਵਿਚ ਵੱਡੇ ਦਲਿਤ ਨੇਤਾ, ਸਾਬਕਾ ਮੰਤਰੀ ਅਤੇ ਤਿੰਨ ਬਾਰ ਵਿਧਾਇਕ ਰਹਿ ਚੁੱਕੇ ਜੋਗਿੰਦਰ ਸਿੰਘ ਮਾਨ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ...

ਪੂਰੀ ਖ਼ਬਰ »

ਹੁਸ਼ਿਆਰਪੁਰ ਜ਼ਿਲ੍ਹੇ ਤੋਂ 6 ਪੁਰਾਣੇ ਉਮੀਦਵਾਰ ਚੋਣ ਮੈਦਾਨ 'ਚ-ਗੜ੍ਹਸ਼ੰਕਰ ਤੋਂ ਲਾਲੀ 'ਤੇ ਖੇਡਿਆ ਦਾਅ

ਬਲਜਿੰਦਰਪਾਲ ਸਿੰਘ ਹੁਸ਼ਿਆਰਪੁਰ, 15 ਜਨਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਕਾਂਗਰਸ ਵਲੋਂ ਅੱਜ 86 ਹਲਕਿਆਂ ਤੋਂ ਐਲਾਨੀ ਉਮੀਦਵਾਰਾਂ ਦੀ ਪਹਿਲੀ ਸੂਚੀ 'ਚ ਜ਼ਿਲ੍ਹੇ ਦੇ ਸਾਰੇ 7 ਵਿਧਾਨ ਸਭਾ ਹਲਕਿਆਂ ਤੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਹੋਣ ਤੋਂ ਬਾਅਦ ਪਾਰਟੀ 'ਚ ...

ਪੂਰੀ ਖ਼ਬਰ »

ਪੰਜਾਬ 'ਚ ਕਾਂਗਰਸ ਮੁੜ ਤੋਂ ਬਹੁਮਤ ਹਾਸਲ ਕਰ ਕੇ ਬਣਾਏਗੀ ਸਰਕਾਰ-ਪਰਗਟ ਸਿੰਘ

ਚੰਡੀਗੜ੍ਹ, 15 ਜਨਵਰੀ (ਅਜੀਤ ਬਿਊਰੋ)-ਸੂਬੇ ਦੇ ਸਿੱਖਿਆ ਮੰਤਰੀ ਅਤੇ ਕਾਂਗਰਸ ਆਗੂ ਸ. ਪਰਗਟ ਸਿੰਘ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਪੰਜਾਬ 'ਚ ਕਾਂਗਰਸ ਪਾਰਟੀ ਹੀ ਮੁੜ ਤੋਂ ਬਹੁਮਤ ਹਾਸਲ ਕਰ ਕੇ ਸਰਕਾਰ ਬਣਾਉਣ ਜਾ ਰਹੀ ਹੈ | ਉਨ੍ਹਾਂ ...

ਪੂਰੀ ਖ਼ਬਰ »

ਪਹਿਲੀ ਸੂਚੀ ਦੇ 86 ਉਮੀਦਵਾਰ ਹੀ ਜਿੱਤ ਕੇ ਬਣਾ ਦੇਣਗੇ ਸਰਕਾਰ-ਜਾਖੜ

ਚੰਡੀਗੜ੍ਹ, 15 ਜਨਵਰੀ (ਵਿਕਰਮਜੀਤ ਸਿੰਘ ਮਾਨ)- ਕਾਂਗਰਸ ਹਾਈਕਮਾਨ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੰਜਾਬ ਵਿਚਲੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋਣ ਮਗਰੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਨੇ ...

ਪੂਰੀ ਖ਼ਬਰ »

5 ਕਿਲੋਗ੍ਰਾਮ ਧਮਾਕਾਖੇਜ਼ ਸਮੱਗਰੀ ਬਰਾਮਦ ਹੋਣ ਦੇ ਮਾਮਲੇ 'ਚ ਪੁਲਿਸ ਹੱਥ ਲੱਗੇ ਅਹਿਮ ਸੁਰਾਗ

ਅੰਮਿ੍ਤਸਰ, 15 ਜਨਵਰੀ (ਰੇਸ਼ਮ ਸਿੰਘ)-ਭਾਰਤ ਪਾਕਿ ਸਰਹੱਦ ਅਟਾਰੀ ਨੇੜਿਓਾ ਸਪੈਸ਼ਲ ਟਾਸਕ ਫੋਰਸ ਵਲੋਂ ਬਰਾਮਦ ਹੋਈ 5 ਕਿਲੋਗ੍ਰਾਮ ਧਮਾਕਾਖੇਜ ਸਮਗੱਰੀ ਦੇ ਮਾਮਲੇ 'ਚ ਪੁਲਿਸ ਹੱਥ ਅਹਿਮ ਸੁਰਾਗ ਲੱਗ ਗਏ ਹਨ ਪੁਲਿਸ ਨੂੰ ਇਥੇ ਅਪਰੇਸ਼ਨ 'ਚ ਸ਼ਾਮਿਲ ਦੋਸ਼ੀਆਂ ਬਾਰੇ ਅਹਿਮ ...

ਪੂਰੀ ਖ਼ਬਰ »

ਅਮਿਤ ਸ਼ਾਹ ਦੀਆਂ ਅੱਜ ਦੀਆਂ ਵਰਚੂਅਲ ਰੈਲੀਆਂ ਰੱਦ

ਮੰਡੀ ਕਿੱਲਿਆਂਵਾਲੀ, 15 ਜਨਵਰੀ (ਇਕਬਾਲ ਸਿੰਘ ਸ਼ਾਂਤ)-ਲੰਬੀ ਹਲਕੇ 'ਚ 16 ਜਨਵਰੀ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀਆਂ ਵਰਚੂਅਲ ਰੈਲੀਆਂ ਹਾਲ ਦੀ ਘੜੀ ਮੁਲਤਵੀ ਕਰ ਦਿੱਤੀਆਂ ਗਈਆਂ ਹਨ | ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਕੇਸ਼ ਧੀਂਗੜਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਜੀਠਾ ਹਲਕੇ 'ਚ ਵੱਡੇ ਭਰਾ ਨੂੰ ਸਿਆਸੀ ਟੱਕਰ ਦੇਵੇਗਾ ਛੋਟਾ ਭਰਾ!

ਅੰਮਿ੍ਤਸਰ, 15 ਜਨਵਰੀ (ਜਸਵੰਤ ਸਿੰਘ ਜੱਸ)-14 ਫਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਇਸ ਵਾਰ ਕਈ ਤਰ੍ਹਾਂ ਦੇ ਰੰਗ ਦੇਖਣ ਨੂੰ ਮਿਲ ਰਹੇ ਹਨ | ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਐਲਾਨੇ ਗਏ ਜਾਂ ਸੰਭਾਵੀ ਉਮੀਦਵਾਰ ਆਪਣੀਆਂ ਸਿਆਸੀ ਵਿਰੋਧੀ ...

ਪੂਰੀ ਖ਼ਬਰ »

ਸਿੱਧੂ ਮੂਸੇਵਾਲਾ ਨੂੰ ਟਿਕਟ ਮਿਲਣ ਤੋਂ ਖ਼ਫ਼ਾ ਗਾਗੋਵਾਲ ਪਰਿਵਾਰ ਨੇ ਕਾਂਗਰਸ ਛੱਡਣ ਦੀ ਦਿੱਤੀ ਧਮਕੀ

ਮਾਨਸਾ, 15 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਉੱਘੇ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਨੂੰ ਕਾਂਗਰਸ ਪਾਰਟੀ ਵਲੋਂ ਮਾਨਸਾ ਹਲਕੇ ਤੋਂ ਟਿਕਟ ਦੇਣ ਤੋਂ ਖ਼ਫ਼ਾ ਗਾਗੋਵਾਲ ਪਰਿਵਾਰ ਨੇ ਕਾਂਗਰਸ ਹਾਈਕਮਾਨ ਨੂੰ ਪਾਰਟੀ ਛੱਡਣ ਦੀ ਧਮਕੀ ਦਿੱਤੀ ਹੈ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ-25 ਤੱਕ ਵਧਾਈਆਂ ਪਾਬੰਦੀਆਂ

ਪਾਰਕ, ਧਾਰਮਿਕ ਸਥਾਨਾਂ, ਮਾਲ, ਸਿਨੇਮਾ ਹਾਲ, ਜਿੰਮ ਤੇ ਹੋਟਲ, ਸਰਕਾਰੀ/ਪ੍ਰਾਈਵੇਟ ਅਦਾਰਿਆਂ 'ਚ ਜਾਣ ਲਈ ਵੈਕਸੀਨ ਲਾਜ਼ਮੀ

ਚੰਡੀਗੜ੍ਹ, 15 ਜਨਵਰੀ (ਵਿਕਰਮਜੀਤ ਸਿੰਘ ਮਾਨ)-ਕੋਰੋਨਾ ਨੂੰ ਲੈ ਕੇ ਸਰਕਾਰ ਦੀਆਂ ਨਵੀਂ ਹਦਾਇਤਾਂ ਜਾਰੀ ਕੀਤੀਆਂ ਹਨ | ਪੰਜਾਬ ਵਿਚ ਚੋਣ ਰੈਲੀਆਂ ਰਾਹੀਂ ਕੋਰੋਨਾ ਫੈਲਣ ਦੇ ਡਰ ਦੇ ਮੱਦੇਨਜ਼ਰ ਸਰਕਾਰ ਨੇ ਸਖ਼ਤੀ ਵਧਾ ਦਿੱਤੀ ਹੈ | ਗ੍ਰਹਿ ਵਿਭਾਗ ਵਲੋਂ ਜਾਰੀ ਕੀਤੀਆਂ ...

ਪੂਰੀ ਖ਼ਬਰ »

ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 40.31 ਕਰੋੜ ਦੀਆਂ ਵਸਤਾਂ ਜ਼ਬਤ

ਚੰਡੀਗੜ੍ਹ, 15 ਜਨਵਰੀ (ਅਜੀਤ ਬਿਊਰੋ)-ਪੰਜਾਬ ਰਾਜ 'ਚ ਵਿਧਾਨ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ 'ਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 14 ਜਨਵਰੀ 2022 ਤੱਕ ਕੁਲ 40.31 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ...

ਪੂਰੀ ਖ਼ਬਰ »

ਜ਼ਮਾਨਤ ਮਿਲਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨਾ ਕਰਨ ਪੁੱਜੇ ਮਜੀਠੀਆ

• ਗੁੁਰੂ ਨਗਰੀ 'ਚ ਹੋਇਆ ਸ਼ਾਨਦਾਰ ਸਵਾਗਤ • ਕਾਂਗਰਸ ਸਰਕਾਰ ਦੀਆਂ ਸਾਰੀਆਂ ਸਾਜਿਸ਼ਾਂ ਫੇਲ੍ਹ ਹੋਈਆਂ ਤੇ ਸਚਾਈ ਦੀ ਜਿੱਤ ਹੋਈ ਹੈ-ਮਜੀਠੀਆ

ਜਸਵੰਤ ਸਿੰਘ ਜੱਸ ਅੰਮਿ੍ਤਸਰ, 15 ਜਨਵਰੀ- ਵਿਵਾਦਤ ਡਰੱਗਜ਼ ਮਾਮਲੇ 'ਚ ਹਾਈਕੋਰਟ ਤੋਂ ਪਿਛਲੇ ਦਿਨੀਂ ਪੇਸ਼ਗੀ ਜ਼ਮਾਨਤ ਮਿਲਣ ਬਾਅਦ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਤੇ ਸ਼ੁਕਰਾਨਾ ਕਰਨ ਲਈ ਗੁਰੂ ਨਗਰੀ ਪੁੱਜੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ...

ਪੂਰੀ ਖ਼ਬਰ »

ਭਗਵੰਤ ਮਾਨ ਦੇ ਧੂਰੀ ਤੋਂ ਚੋਣ ਲੜਨ ਦੀ ਚਰਚਾ ਨਾਲ ਛਲਕਿਆ ਮਰਹੂਮ ਸਿੰਗਲਾ ਪਰਿਵਾਰ ਦਾ ਦਰਦ

* ਆਪਣੇ ਆਪ ਨੂੰ ਸੰਭਾਵੀਂ ਉਮੀਦਵਾਰ ਸਮਝ ਕੇ ਤਿਆਰੀ 'ਚ ਜੁਟੇ ਕਈ ਸਥਾਨਕ ਆਗੂਆਂ ਦੀਆਂ ਆਸਾਂ 'ਤੇ ਫਿਰੇਗਾ ਪਾਣੀ * ਸਰਵੇਖਣ ਕਰਵਾ ਕੇ ਹਲਕਾ ਧੂਰੀ ਦੇ ਲੋਕਾਂ ਦੀ ਇੱਛਾ ਮੁਤਾਬਿਕ ਦੇਵੇ ਟਿਕਟ

ਸੰਜੇ ਲਹਿਰੀ, ਦੀਪਕ ਧੂਰੀ, 15 ਜਨਵਰੀ-ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਭਗਵੰਤ ਮਾਨ ਵਲੋਂ 2022 ਦੀਆਂ ਚੋਣਾਂ 'ਚ ਧੂਰੀ ਹਲਕੇ ਤੋਂ ਚੋਣ ਲੜਨ ਦੀ ਚਰਚਾ ਨੇ ਜਿੱਥੇ ਹਲਕੇ ਦਾ ਸਿਆਸੀ ਮਾਹੌਲ ਗਰਮਾ ਦਿੱਤਾ ਹੈ, ਉੱਥੇ ਹੀ ਪਿਛਲੇ ਲੰਮੇਂ ਸਮੇਂ ਤੋਂ ਪਾਰਟੀ ਲਈ ਦਿਨ-ਰਾਤ ਇਕ ...

ਪੂਰੀ ਖ਼ਬਰ »

ਸਿੱਧੂ ਨੇ ਬਠਿੰਡਾ ਦਿਹਾਤੀ ਹਲਕੇ ਤੋਂ ਹਰਵਿੰਦਰ ਸਿੰਘ ਲਾਡੀ ਨੂੰ ਕਾਂਗਰਸੀ ਉਮੀਦਵਾਰ ਬਣਾ ਕੇ ਲੋਕਾਂ ਨੂੰ ਦਿੱਤੀ ਜ਼ੁਬਾਨ ਪੁਗਾਈ

ਸੱਤਪਾਲ ਸਿੰਘ ਸਿਵੀਆਂ ਬਠਿੰਡਾ, 15 ਜਨਵਰੀ-ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਹਰਵਿੰਦਰ ਸਿੰਘ ਲਾਡੀ ਨੂੰ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ (ਰਾਖਵਾਂ) ਤੋਂ ਕਾਂਗਰਸ ਪਾਰਟੀ ਦਾ ਉਮੀਦਵਾਰ ਬਣਾ ਕੇ ਹਲਕੇ ਦੇ ਲੋਕਾਂ ਨੂੰ ਦਿੱਤੀ ਹੋਈ ਆਪਣੀ ...

ਪੂਰੀ ਖ਼ਬਰ »

7 ਵਿਧਾਨ ਸਭਾ ਚੋਣਾਂ ਲੜ ਚੁੱਕੇ ਡੇਰਾ ਮੁਖੀ ਦੇ ਕੁੜਮ ਨੂੰ ਕਾਂਗਰਸ ਨੇ ਨਹੀਂ ਦਿੱਤੀ ਟਿਕਟ

ਤਲਵੰਡੀ ਸਾਬੋ, 15 ਜਨਵਰੀ (ਰਣਜੀਤ ਸਿੰਘ ਰਾਜੂ)-ਪਿਛਲੇ 30 ਸਾਲਾਂ 'ਚ ਤਿੰਨ ਵਿਧਾਨ ਸਭਾ ਹਲਕਿਆਂ ਤੋਂ ਕਾਂਗਰਸੀ ਟਿਕਟ 'ਤੇ ਸੱਤ ਵਾਰ ਵਿਧਾਨ ਸਭਾ ਚੋਣਾਂ ਲੜ ਕੇ ਤਿੰਨ ਵਾਰ ਵਿਧਾਇਕ ਅਤੇ ਇਕ ਵਾਰ ਮੰਤਰੀ ਰਹਿ ਚੁੱਕੇ ਡੇਰਾ ਮੁਖੀ ਦੇ ਕੁੜਮ ਹਰਮੰਦਿਰ ਸਿੰਘ ਜੱਸੀ ਨੂੰ ਇਸ ...

ਪੂਰੀ ਖ਼ਬਰ »

ਮਾਮਲਾ ਗੁਰਬਾਣੀ ਨਾਲ ਛੇੜ-ਛਾੜ ਕਰਨ ਦਾ

ਰਾਜਸਥਾਨ ਦੇ ਵਿਅਕਤੀ ਖ਼ਿਲਾਫ਼ ਕਾਰਵਾਈ ਲਈ ਸ਼੍ਰੋਮਣੀ ਕਮੇਟੀ ਵਲੋਂ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ

ਅੰਮਿ੍ਤਸਰ, 15 ਜਨਵਰੀ (ਜੱਸ)-ਸ਼ੋ੍ਰਮਣੀ ਕਮੇਟੀ ਨੇ ਰਾਜਸਥਾਨ ਨਾਲ ਸਬੰਧਿਤ ਇਕ ਵਿਅਕਤੀ ਵਲੋਂ ਸੋਸ਼ਲ ਮੀਡੀਆ 'ਤੇ ਗੁਰਬਾਣੀ ਦੀਆਂ ਪਾਵਨ ਤੁਕਾਂ ਨਾਲ ਛੇੜ-ਛਾੜ ਕਰਦਿਆਂ ਕੁਝ ਸ਼ਬਦ ਬਦਲਣ ਅਤੇ ਗੁਰੂ ਸਾਹਿਬ ਦੀ ਥਾਂ ਆਪਣਾ ਨਾਂ ਵਰਤਣ ਦੀ ਸਖ਼ਤ ਨਿੰਦਾ ਕਰਦਿਆਂ ...

ਪੂਰੀ ਖ਼ਬਰ »

ਭਾਈ ਭੁੱਲਰ ਦੀ ਰਿਹਾਈ ਮਤੇ ਨੂੰ ਦਿੱਲੀ ਸਰਕਾਰ ਨੇ ਠੁਕਰਾਇਆ-ਰਿਹਾਈ ਮੋਰਚਾ

ਨਵੀਂ ਦਿੱਲੀ, 15 ਜਨਵਰੀ (ਜਗਤਾਰ ਸਿੰਘ)-ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਆਗੂਆਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਦਿੱਲੀ ਸਰਕਾਰ ਨੇ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਸਜ਼ਾ ਸਮੀਖਿਆ ਬੋਰਡ ਦੀ ਮੀਟਿੰਗ ਦੌਰਾਨ 11 ਦਸੰਬਰ 2020 ...

ਪੂਰੀ ਖ਼ਬਰ »

25 ਹਜ਼ਾਰ ਲੀਟਰ ਲਾਹਣ ਤੇ 800 ਬੋਤਲਾਂ ਸ਼ਰਾਬ ਬਰਾਮਦ-6 ਵਿਅਕਤੀ ਕਾਬੂ

ਜਲਾਲਾਬਾਦ, 15 ਜਨਵਰੀ (ਕਰਨ ਚੁਚਰਾ)-ਜ਼ਿਲ੍ਹਾ ਸੀਨੀਅਰ ਪੁਲਿਸ ਕਪਤਾਨ ਡਾ. ਸਚਿਨ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਐੱਸ.ਪੀ.ਡੀ. ਅਜੇ ਪਾਲ ਸਿੰਘ ਦੀ ਅਗਵਾਈ ਹੇਠ ਅੱਜ ਪੁਲਿਸ ਅਤੇ ਐਕਸਾਈਜ਼ ਵਿਭਾਗ ਵਲੋਂ ਬੀ.ਐਸ.ਐਫ. ਨੰੂ ਨਾਲ ਲੈ ਕੇ ਨਾਜਾਇਜ਼ ਸ਼ਰਾਬ ਲਈ ਚਰਚਿਤ ...

ਪੂਰੀ ਖ਼ਬਰ »

ਨਿਹੰਗ ਸਿੰਘ ਦਲਾਂ ਨੇ ਖ਼ਾਲਸਾਈ ਜਾਹੋ-ਜਲਾਲ ਨਾਲ ਸਜਾਇਆ ਮਹੱਲਾ

ਬੈਂਡ ਵਾਜਿਆਂ, ਢੋਲ ਨਗਾਰਿਆਂ ਤੇ ਨਰਸਿੰਙਿਆਂ ਨੇ ਲੋਕਾਂ ਦਾ ਧਿਆਨ ਖਿੱਚਿਆ

ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਰਣਜੀਤ ਸਿੰਘ ਢਿੱਲੋਂ )-ਸ੍ਰੀ ਮੁਕਤਸਰ ਸਾਹਿਬ ਦੇ ਮਾਘੀ ਜੋੜ ਮੇਲੇ 'ਤੇ ਚਾਲੀ ਮੁਕਤਿਆਂ ਦੀ ਯਾਦ ਨੂੰ ਸਮਰਪਿਤ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼ੋ੍ਰਮਣੀ ਸੇਵਾ ਰਤਨ, ...

ਪੂਰੀ ਖ਼ਬਰ »

ਮਾਘੀ ਜੋੜ ਮੇਲਾ ਨਗਰ ਕੀਰਤਨ ਉਪਰੰਤ ਸਮਾਪਤ

* ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੋਂ ਟਿੱਬੀ ਸਾਹਿਬ ਤੱਕ ਸਜਾਇਆ ਨਗਰ ਕੀਰਤਨ

ਰਣਜੀਤ ਸਿੰਘ ਢਿੱਲੋਂ ਸ੍ਰੀ ਮੁਕਤਸਰ ਸਾਹਿਬ, 15 ਜਨਵਰੀ-ਚਾਲੀ ਮੁਕਤਿਆਂ ਦੀ ਯਾਦ 'ਚ ਅੱਜ ਸ਼ੋ੍ਰਮਣੀ ਕਮੇਟੀ ਵਲੋਂ ਮਾਘੀ ਜੋੜ ਮੇਲੇ ਮੌਕੇ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੋਂ ਸਵੇੇਰੇ 10 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ...

ਪੂਰੀ ਖ਼ਬਰ »

ਰਾਜੌਰੀ 'ਚ ਸ਼ਹੀਦ ਹੋਏ ਫ਼ੌਜੀ ਨਵਰਾਜ ਸਿੰਘ ਦਾ ਅੰਤਿਮ ਸੰਸਕਾਰ

ਭਾਦਸੋਂ, 15 ਜਨਵਰੀ (ਗੁਰਬਖ਼ਸ਼ ਸਿੰਘ ਵੜੈਚ/ਪ੍ਰਦੀਪ ਦੰਦਰਾਲਾ)-ਜੰਮੂ ਦੇ ਰਾਜੌਰੀ ਦੇ ਸਰਹੱਦੀ ਖੇਤਰ 'ਚ ਭਾਰਤੀ ਫ਼ੌਜ ਦੀ 14 ਪੰਜਾਬ ਯੂਨਿਟ ਦੇ ਜ਼ਿਲ੍ਹਾ ਪਟਿਆਲਾ ਦੇ ਥਾਣਾ ਭਾਦਸੋਂ ਦੇ ਪਿੰਡ ਖੇੜੀ ਜੱਟਾਂ ਦੇ ਵਾਸੀ 25 ਸਾਲਾ ਨੌਜਵਾਨ ਫ਼ੌਜੀ ਨਵਰਾਜ ਸਿੰਘ ਦੀ ਗੋਲੀ ...

ਪੂਰੀ ਖ਼ਬਰ »

ਮੂਸੇਵਾਲਾ ਨੂੰ ਟਿਕਟ ਦੇਣ ਤੋਂ ਹੀ ਕਾਂਗਰਸ ਦੀ ਮਾਨਸਿਕਤਾ ਦਾ ਪਤਾ ਚੱਲਦਾ ਹੈ-ਅਸ਼ਵਨੀ ਸ਼ਰਮਾ

21 ਤੋਂ ਪਹਿਲਾ ਜਾਰੀ ਹੋਵੇਗੀ ਭਾਜਪਾ ਉਮੀਦਵਾਰਾਂ ਦੀ ਪਹਿਲੀ ਸੂਚੀ

ਚੰਡੀਗੜ੍ਹ, 15 ਜਨਵਰੀ (ਅੰਕੁਰ ਤਾਂਗੜੀ)-ਭਾਜਪਾ ਅਜਿਹੀ ਪਾਰਟੀ ਹੈ ਜੋ ਸਾਰਿਆਂ ਨੂੰ ਸੁਰੱਖਿਅਤ ਰੱਖ ਸਕਦੀ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਦੌਰਾਨ ਸੁਰੱਖਿਆ ਨਾਲ ਛੇੜ ਛਾੜ ਕੀਤੀ ਗਈ ਇਸ ਲਈ ਲੋਕ ਸੋਚਦੇ ਹਨ ਕਿ ਜਦੋਂ ਪ੍ਰਧਾਨ ਮੰਤਰੀ ਸੁਰੱਖਿਅਤ ਨਹੀਂ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਵਲੋਂ ਵਿਧਾਨ ਸਭਾ ਚੋਣਾਂ ਦੀ ਤਰੀਕ ਬਦਲਣ ਦੀ ਅਪੀਲ

ਚੰਡੀਗੜ੍ਹ, 15 ਜਨਵਰੀ (ਮਾਨ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਰਤ ਦੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਰੀਕ ਬਦਲਣ ਦੀ ਅਪੀਲ ਕੀਤੀ ਹੈ | ਉਨ੍ਹਾਂ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੂੰ ਲਿਖੇ ਪੱਤਰ 'ਚ ਕਿਹਾ ਕਿ ਗੁਰੂ ...

ਪੂਰੀ ਖ਼ਬਰ »

ਸੂਬੇ 'ਚ ਕੋਰੋਨਾ ਦੇ 6883 ਨਵੇਂ ਮਾਮਲੇ-22 ਮੌਤਾਂ

ਚੰਡੀਗੜ੍ਹ, 15 ਜਨਵਰੀ (ਅਜੀਤ ਬਿਉਰੋ)- ਪੰਜਾਬ 'ਚ ਅੱਜ ਕੋਰੋਨਾ ਦੇ 6883 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 22 ਲੋਕਾਂ ਦੀ ਕੋਰੋਨਾ ਕਰਕੇ ਮੌਤ ਹੋ ਗਈ ਹੈ | ਅੱਜ ਆਏ ਨਵੇਂ ਮਾਮਲਿਆਂ 'ਚ ਐਸ.ਏ.ਐਸ ਨਗਰ ਤੋਂ 1497, ਪਟਿਆਲਾ ਤੋਂ 476, ਅੰਮਿ੍ਤਸਰ ਤੋਂ 375, ਲੁਧਿਆਣਾ ਤੋਂ 1283, ਜਲੰਧਰ ਤੋਂ 522, ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਪਟਿਆਲਾ ਹਲਕੇ 'ਚੋਂ 6 ਉਮੀਦਵਾਰ ਐਲਾਨ

• ਸਾਬਕਾ ਵਿਧਾਇਕਾਂ ਨੂੰ ਮੁੜ ਟਿਕਟ ਦੇ ਕੇ ਜਤਾਇਆ ਭਰੋਸਾ • ਪਟਿਆਲਾ ਸ਼ਹਿਰੀ ਤੇ ਪਾਤੜਾਂ ਸੀਟ 'ਤੇ ਫ਼ੈਸਲਾ ਬਾਕੀੇ

ਧਰਮਿੰਦਰ ਸਿੰਘ ਸਿੱਧੂ ਪਟਿਆਲਾ, 15 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਕਾਂਗਰਸ ਹਾਈਕਮਾਨ ਵਲੋਂ ਅੱਜ ਪਟਿਆਲਾ ਜ਼ਿਲੇ੍ਹ ਦੇ 8 ਹਲਕਿਆਂ 'ਚੋਂ 6 ਉਮੀਦਵਾਰ ਐਲਾਨੇ ਗਏ | ਪਟਿਆਲਾ ਹਲਕੇ ਦੀਆਂ 2 ਸੀਟਾਂ ਦਾ ਫ਼ੈਸਲਾ ਪਾਰਟੀ ਹਾਈਕਮਾਨ ਵਲੋਂ ...

ਪੂਰੀ ਖ਼ਬਰ »

ਨਸ਼ਿਆਂ 'ਤੇ ਠੱਲ੍ਹ ਪਾਉਣ ਲਈ ਡੀ.ਜੀ.ਪੀ. ਵਲੋਂ ਉੱਚ ਪੱਧਰੀ ਮੀਟਿੰਗ

ਚੰਡੀਗੜ੍ਹ, 15 ਜਨਵਰੀ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਚੋਣਾਂ 2022 ਐਲਾਨੇ ਜਾਣ ਦੇ ਮੱਦੇਨਜ਼ਰ ਡੀ.ਜੀ.ਪੀ. ਪੰਜਾਬ ਵੀ. ਕੇ. ਭਾਵਰਾ ਨੇ ਸਨਿੱਚਰਵਾਰ ਨੂੰ ਸੂਬੇ 'ਚ ਨਸ਼ਿਆਂ ਦੀ ਆਮਦ ਨੂੰ ਠੱਲ੍ਹ ਪਾਉਣ ਲਈ ਵੱਖ-ਵੱਖ ਰਾਜਾਂ ਦੀ ਪੁਲਿਸ ਅਤੇ ਖ਼ੁਫ਼ੀਆ ਏਜੰਸੀਆਂ ਦਰਮਿਆਨ ...

ਪੂਰੀ ਖ਼ਬਰ »

ਬਿਸ਼ਪ ਫਰੈਂਕੋ ਮੁਲੱਕਲ ਖਿਲਾਫ਼ ਅਪੀਲ ਦਾਇਰ ਕਰਨ ਦੀ ਯੋਜਨਾ ਬਣਾ ਰਹੀ ਹੈ ਪੁਲਿਸ

ਕੋਟਾਇਮ (ਕੇਰਲ), 15 ਜਨਵਰੀ (ਏਜੰਸੀ)- ਸੈਸ਼ਨ ਅਦਾਲਤ ਵਲੋਂ ਨਨ ਜਬਰ ਜਨਾਹ ਮਾਮਲੇ 'ਚ ਬਿਸ਼ਪ ਫਰੈਂਕੋ ਮੁਲੱਕਲ ਨੂੰ ਬਰੀ ਕੀਤੇ ਜਾਣ ਦੇ ਇਕ ਦਿਨ ਬਾਅਦ ਕੇਰਲ ਪੁਲਿਸ ਨੇ ਇਸ ਫੈਸਲੇ ਖਿਲਾਫ ਹਾਈ ਕੋਰਟ 'ਚ ਅਪੀਲ ਦਾਇਰ ਕਰਨ ਲਈ ਕਾਨੂੰਨੀ ਸਲਾਹ ਮੰਗੀ ਹੈ | ਕੋਟਾਇਮ ਦੀ ਐਸ.ਪੀ. ...

ਪੂਰੀ ਖ਼ਬਰ »

ਬਾਂਦੀਪੋਰਾ 'ਚੋਂ 10 ਕਿੱਲੋ ਆਈ.ਈ.ਡੀ. ਬਰਾਮਦ

ਸ੍ਰੀਨਗਰ, 15 ਜਨਵਰੀ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਂਦੀਪੋਰਾ ਦੇ ਇਲਾਕੇ ਸਥਿਤ ਇਕ ਬਾਗ 'ਚ 10 ਕਿੱਲੋ ਵਜ਼ਨੀ ਬਾਰੂਦੀ ਸੁਰੰਗ ਬਰਾਮਦ ਹੋਣ 'ਤੇ ਇਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ | ਪੁਲਿਸ ਦੇ ਇਕ ਉਚ ਅਧਿਕਾਰੀ ਅਨੁਸਾਰ 14 ਆਰ.ਆਰ. ਅਤੇ ਬਾਂਦੀਪੋਰਾ ...

ਪੂਰੀ ਖ਼ਬਰ »

ਸੀ.ਬੀ.ਆਈ. ਵਲੋਂ ਗੇਲ ਨਿਰਦੇਸ਼ਕ ਰਿਸ਼ਵਤਖੋਰੀ ਦੇ ਮਾਮਲੇ 'ਚ ਨਾਮਜ਼ਦ, 5 ਗਿ੍ਫ਼ਤਾਰ

ਨਵੀਂ ਦਿੱਲੀ, 15 ਜਨਵਰੀ (ਏਜੰਸੀ)-ਅਧਿਕਾਰੀਆਂ ਨੇ ਸਨਿਚਰਵਾਰ ਨੂੰ ਕਿਹਾ ਕਿ ਸੀ.ਬੀ.ਆਈ. ਨੇ ਮਹਾਰਤਨਾ ਪੀ.ਐਸ.ਯੂ. ਦੁਆਰਾ ਮਾਰਕੀਟਿੰਗ ਕੀਤੇ ਪੈਟਰੋ ਕੈਮੀਕਲ ਉਤਪਾਦ ਖਰੀਦਣ ਵਾਲੀਆਂ ਨਿੱਜੀ ਕੰਪਨੀਆਂ ਤੋਂ 50 ਲੱਖ ਰੁਪਏ ਤੋਂ ਵੱਧ ਦੀ ਰਿਸ਼ਵਤ ਲੈਣ ਦੇ ਕਥਿਤ ਮਾਮਲੇ 'ਚ ...

ਪੂਰੀ ਖ਼ਬਰ »

ਦੇਸ਼ 'ਚ ਕੋਰੋਨਾ ਦੇ 2.68 ਲੱਖ ਨਵੇਂ ਮਾਮਲੇੇ, 402 ਮੌਤਾਂ

ਨਵੀਂ ਦਿੱਲੀ, 15 ਜਨਵਰੀ (ਪੀ. ਟੀ. ਆਈ.)-ਦੇਸ਼ 'ਚ ਕੋਰੋਨਾ ਵਾਇਰਸ ਦੇ 2,68,833 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜਿਸ ਨਾਲ ਮਹਾਂਮਾਰੀ ਤੋਂ ਪੀੜਤਾਂ ਦਾ ਕੁੱਲ ਅੰਕੜਾ 3,68,50,962 ਹੋ ਗਿਆ ਹੈ, ਜਿਸ 'ਚ ਓਮੀਕਰੋਨ ਦੇ 6,041 ਕੇਸ ਵੀ ਸ਼ਾਮਿਲ ਹਨ | ਦੂਜੇ ਪਾਸੇ 402 ਹੋਰ ਮੌਤਾਂ ਨਾਲ ਵਾਇਰਸ ਨਾਲ ...

ਪੂਰੀ ਖ਼ਬਰ »

ਭਾਰਤੀ ਸੈਨਾ ਨੇ ਪਾਕਿਸਤਾਨ ਸਰਹੱਦ ਨੇੜੇ ਜੈਸਲਮੇਰ 'ਚ ਲਹਿਰਾਇਆ ਵਿਸ਼ਵ ਦਾ ਸਭ ਲੰਬਾ ਝੰਡਾ

ਨਵੀਂ ਦਿੱਲੀ, 15 ਜਨਵਰੀ (ਏਜੰਸੀ)- ਭਾਰਤੀ ਸੈਨਾ ਨੇ ਸਨਿਚਰਵਾਰ ਨੂੰ ਰਾਜਸਥਾਨ ਦੇ ਜੈਸਲਮੇਰ ਸਥਿਤ ਮਿਲਟਰੀ ਸਟੇਸ਼ਨ 'ਤੇ 1400 ਕਿਲੋਗ੍ਰਾਮ ਦਾ 225/150 ਫੁੱਟ ਦਾ ਝੰਡਾ ਲਗਾਇਆ | ਬਿਆਨ 'ਚ ਕਿਹਾ ਗਿਆ ਕਿ ਇਹ ਝੰਡਾ, ਜਿਹੜਾ ਕਿ ਪੂਰੀ ਤਰ੍ਹਾਂ ਖਾਦੀ ਤੋਂ ਬਣਿਆ ਸੀ, ਸੈਨਾ ਦਿਵਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX