ਭਵਾਨੀਗੜ੍ਹ, 15 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)-ਕੇਂਦਰ ਸਰਕਾਰ ਵਲੋਂ ਸੈਨਾ ਦੀ ਜੀ.ਡੀ ਪ੍ਰੀਖਿਆ ਨਾ ਲੈਣ ਦੇ ਰੋਸ ਵਜੋਂ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸਥਾਨਕ ਸ਼ਹਿਰ ਵਿਖੇ ਬਠਿੰਡਾ-ਚੰਡੀਗੜ੍ਹ ਮੁੱਖ ਸੜਕ ਜਾਮ ਕਰਦਿਆਂ ਕੇਂਦਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸਾਬਕਾ ਫ਼ੌਜੀ ਕੁਲਦੀਪ ਸਿੰਘ ਰੇਤਗੜ੍ਹ, ਕਰਮ ਸਿੰਘ ਗਹਿਲਾਂ, ਜਸਪਾਲ ਸਿੰਘ, ਗਿਆਨ ਸਿੰਘ ਨਾਗਰਾ, ਰਾਜਪ੍ਰੀਤ ਸਿੰਘ ਜਲੂਰ, ਚਮਕੌਰ ਸਿੰਘ, ਮਨਪ੍ਰੀਤ ਸਿੰਘ, ਗਗਨਦੀਪ ਸਿੰਘ, ਲਵਪ੍ਰੀਤ ਸਿੰਘ ਅਤੇ ਹੋਰ ਨੌਜਵਾਨਾਂ ਨੇ ਦੱਸਿਆ ਕਿ ਫ਼ੌਜ ਵਲੋਂ ਉਨ੍ਹਾਂ ਦੀ ਭਰਤੀ ਕਰ ਲਈ ਗਈ, ਪਰ ਜੀ.ਡੀ ਪ੍ਰੀਖਿਆ ਨਾ ਲੈਣ ਕਾਰਨ ਅਤੇ ਇਹ ਪ੍ਰੀਖਿਆ ਵਾਰ-ਵਾਰ ਮੁਲਤਵੀ ਕਰ ਦੇਣ ਕਾਰਨ ਸਾਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਕ ਸਾਲ ਤੋਂ ਜ਼ਿਆਦਾ ਸਮਾਂ ਉਨ੍ਹਾਂ ਦੀ ਭਰਤੀ ਹੋਣ ਕਾਰਨ ਇਹ ਪ੍ਰੀਖਿਆ ਨਾ ਦੇਣ 'ਤੇ ਉਹ ਭਰਤੀ ਅਧੂਰੀ ਹੈ, ਜਿਸ ਦੌਰਾਨ ਇਸ ਪ੍ਰੀਖਿਆ ਨੂੰ ਉਡੀਕਦਿਆਂ ਦੀਆਂ ਕਈ ਨੌਜਵਾਨਾਂ ਦੀ ਉਮਰ ਲੰਘ ਰਹੀ ਹੈ, ਪਰ ਨਾ ਤਾਂ ਪ੍ਰਸ਼ਾਸਨ ਵਲੋਂ ਨਾ ਹੀ ਫ਼ੌਜ ਵਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ | ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਵਲੋਂ ਕਈ ਮੀਟਿੰਗਾਂ ਡੀ.ਸੀ ਸੰਗਰੂਰ ਅਤੇ ਹੋਰ ਅਧਿਕਾਰੀਆਂ ਨਾਲ ਕਰ ਚੁੱਕੇ ਹਾਂ, ਪਰ ਕੋਈ ਹੱਲ ਨਾ ਹੋਣ ਕਾਰਨ ਮਜਬੂਰਨ ਸਾਨੂੰ ਸੜਕਾਂ 'ਤੇ ਆ ਕੇ ਸੰਘਰਸ਼ ਕਰਨਾ ਪਿਆ | ਉਨ੍ਹਾਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਭਾਜਪਾ ਵਲੋਂ ਵੋਟਾਂ ਨੂੰ ਲੈ ਕੇ ਤਾਂ ਵੱਡੀਆਂ ਵੱਡੀਆਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਪਰ ਪ੍ਰੀਖਿਆ ਲੈਣ ਲਈ ਕੋਰੋਨਾ ਦਾ ਬਹਾਨਾ ਬਣਾਇਆ ਜਾ ਰਿਹਾ ਹੈ | ਉਨ੍ਹਾਂ ਇਸ ਮੌਕੇ 'ਤੇ ਪ੍ਰੀਖਿਆ ਦੀ ਤਾਰੀਖ਼ ਨਿਰਧਾਰਿਤ ਕਰਨ ਦੀ ਮੰਗ ਕੀਤੀ | ਸੜਕ ਜਾਮ ਕਰ ਦੇਣ ਕਾਰਨ ਮੁੱਖ ਮਾਰਗ ਹੋਣ ਕਰ ਕੇ ਲੋਕਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਅਤੇ ਕਈ ਔਰਤਾਂ ਧਰਨਾਕਾਰੀਆਂ ਨਾਲ ਗ਼ੁੱਸੇ ਹੁੰਦੀਆਂ ਵੀ ਦੇਖੀਆਂ ਗਈਆਂ | ਮੌਕੇ 'ਤੇ ਪਹੁੰਚੇ ਡੀ.ਐਸ.ਪੀ ਦੀਪਕ ਰਾਏ ਅਤੇ ਨਾਇਬ ਤਹਿਸੀਲਦਾਰ ਰਾਜੇਸ਼ ਗਰਗ ਨੇ ਧਰਨਾਕਾਰੀਆਂ ਦੀ ਮੀਟਿੰਗ ਡੀ.ਸੀ ਸੰਗਰੂਰ ਨਾਲ ਕਰਾਉਣ ਦਾ ਭਰੋਸਾ ਦਿਵਾ ਕੇ ਕਰੀਬ ਡੇਢ ਘੰਟੇ ਬਾਅਦ ਜਾਮ ਖੁਲ੍ਹਵਾਇਆ | ਇਸ ਮੌਕੇ 'ਤੇ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਸੂਬਾ ਮੀਤ ਪ੍ਰਧਾਨ ਗੁਰਤੇਜ਼ ਸਿੰਘ ਝਨੇੜੀ, ਹਰਭਜਨ ਸਿੰਘ ਹੈਪੀ, ਗੁਰਪ੍ਰੀਤ ਸਿੰਘ ਆਲੋਅਰਖ਼, ਭਾਜਪਾ ਆਗੂ ਕਪਿਲ ਗਰਗ ਤੋਂ ਇਲਾਵਾ ਹੋਰ ਆਗੂ ਵੀ ਹਾਜ਼ਰ ਸਨ |
ਸੰਗਰੂਰ, 15 ਜਨਵਰੀ (ਦਮਨਜੀਤ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਸੀਨੀਅਰ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਲਲਿਤ ਗਰਗ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਆਪਣੀ ਧੋਖੇਬਾਜੀਆਂ ਵਾਲੀ ਰੀਤ ਨੰੂ ਛੱਡ ਨਹੀਂ ਰਹੀ | ਉਨ੍ਹਾਂ ਕਿਹਾ ਕਿ 'ਆਪ' ਸੁਪਰੀਮੋ ਅਰਵਿੰਦ ...
ਸੰਗਰੂਰ, 15 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਆਗੂਆਂ ਤੇ ਵਰਕਰਾਂ ਨੂੰ ਪਾਰਟੀ ਵਿਚ ਅਹੁਦੇਦਾਰਾਂ ਦੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਯੂਥ ਵਿੰਗ ...
ਲਹਿਰਾਗਾਗਾ, 15 ਜਨਵਰੀ (ਅਸ਼ੋਕ ਗਰਗ)-14 ਫ਼ਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਪਹਿਲੀ ਸੂਚੀ ਵਿੱਚ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੀ ਵਾਈਸ ...
ਧਰਮਗੜ੍ਹ, 15 ਜਨਵਰੀ (ਗੁਰਜੀਤ ਸਿੰਘ ਚਹਿਲ)-ਗੁਰੂ ਤੇਗ਼ ਬਹਾਦਰ ਨਗਰ ਹਰਿਆਉ ਵਿਖੇ ਬੀਤੀ ਰਾਤ ਪੰਚਾਇਤੀ ਜ਼ਮੀਨ ਅਤੇ ਇਕ ਕਿਸਾਨ ਦੇ ਖੇਤ 'ਚੋਂ ਦੋ ਬਿਜਲੀ ਟਰਾਂਸਫ਼ਾਰਮਰ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਸਰਪੰਚ ਸਵਰਾਜ ਸਿੰਘ ਨੇ ...
ਸੰਗਰੂਰ, 15 ਜਨਵਰੀ (ਦਮਨਜੀਤ ਸਿੰਘ)-ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਤੋਂ ਸੰਗਰੂਰ ਦੇ ਸੰਭਾਵੀ ਉਮੀਦਵਾਰ ਅਰਵਿੰਦ ਖੰਨਾ ਅੱਜ ਸੰਗਰੂਰ ਪਹੁੰਚੇ | ਕਿਸੇ ਸਮੇਂ ਸੰਗਰੂਰ ਦੀ ਅਕਾਲੀ ਸਿਆਸਤ ਰਾਹੀਂ ਸਰਗਰਮ ਰਾਜਨੀਤੀ ਦਾ ਹਿੱਸਾ ਬਣੇ ਖੰਨਾ ਬਾਅਦ ਵਿਚ ...
ਤਪਾ ਮੰਡੀ, 15 ਜਨਵਰੀ (ਪ੍ਰਵੀਨ ਗਰਗ)-ਪਿੰਡ ਢਿਲਵਾਂ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਪ੍ਰਬੰਧਕ ਕਮੇਟੀ ਵਲੋਂ ਨਗਰ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਆਮਦ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਅਲੌਕਿਕ ...
ਟੱਲੇਵਾਲ, 15 ਜਨਵਰੀ (ਸੋਨੀ ਚੀਮਾ)-ਪੁਲਿਸ ਥਾਣਾ ਟੱਲੇਵਾਲ ਦੇ ਨਜ਼ਦੀਕ ਇਕ ਕਰਿਆਨੇ ਦੀ ਦੁਕਾਨ ਤੋਂ ਚੋਰਾਂ ਵਲੋਂ ਛੱਤ ਪਾੜ ਕੇ ਚੋਰੀ ਕੀਤੇ ਜਾਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦਿਆਂ ਦੁਕਾਨਦਾਰ ਅੰਮਿ੍ਤਪਾਲ ਪੁੱਤਰ ਚਿਮਨ ਲਾਲ ਵਾਸੀ ਟੱਲੇਵਾਲ ਨੇ ਦੱਸਿਆ ਕਿ ਉਸ ਦੀ ...
ਮਲੇਰਕੋਟਲਾ, 15 ਜਨਵਰੀ (ਪਰਮਜੀਤ ਸਿੰਘ ਕੁਠਾਲਾ)-ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਇਸਤਰੀ ਸਤਿਸੰਗ ਸਭਾ ਵਲੋਂ ਪ੍ਰਧਾਨ ਬੀਬੀ ਚਰਨਜੀਤ ਕੌਰ ਪੰਧੇਰ ਦੀ ਅਗਵਾਈ ਹੇਠ ਕਰਵਾਏ ਗਏ ਤਿੰਨ ਰੋਜ਼ਾ ਧਾਰਮਿਕ ਸਮਾਗਮ ਅੱਜ ਸ੍ਰੀ ਅਖੰਡ ਪਾਠਾਂ ਦੇ ਭੋਗ ਅਤੇ ...
ਆਲਮਗੀਰ, 15 ਜਨਵਰੀ (ਜਰਨੈਲ ਸਿੰਘ ਪੱਟੀ)-ਗੋਡੇ, ਚੂਲੇ ਬਦਲੀ ਕਰਨ ਦੇ ਮਾਹਿਰ ਸਰਜਨ ਡਾ. ਰਣਜੀਤ ਸਿੰਘ ਨੇ 15 ਸਾਲ ਪਹਿਲਾਂ ਆਪਣੀ ਇਜ਼ਾਦ ਕੀਤੀ ਜ਼ੀਰੋ ਗ਼ਲਤੀ ਤਕਨੀਕ ਨਾਲ ਹੁਣ ਤੱਕ 15 ਹਜ਼ਾਰ ਤੋਂ ਵਧੇਰੇ ਗੋਡਿਆਂ ਦੇ ਸਫ਼ਲ ਆਪ੍ਰੇਸ਼ਨ ਕਰ ਕੇ ਸਾਲਾਂ ਤੋਂ ਗੋਡਿਆਂ ਦੇ ...
ਬਰਨਾਲਾ, 15 ਜਨਵਰੀ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੀ ਹੋਣਹਾਰ ਵਿਦਿਆਰਥਣ ਸ਼ੇ੍ਰਆ ਨੇ ਪੰਜਾਬ ਦੇ ਪਿੰਡ ਢੇਲਪੁਰ ਵਿਖੇ ਹੋਈ 59ਵੀਂ ਨੈਸ਼ਨਲ ਰੋਲਰ ਸਕੇਟਿੰਗ ਚੈਂਪੀਅਨਸ਼ਿਪ 'ਚ ਸੋਨ ਤਗਮਾ ਜਿੱਤ ਕੇ ਜ਼ਿਲ੍ਹਾ ਬਰਨਾਲਾ ਤੇ ਸੰਸਥਾ ਦਾ ...
ਬਰਨਾਲਾ, 15 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਵਿਦਿਆਰਥੀਆਂ ਨੂੰ ਆਈਲਟਸ ਦੀ ਸਿੱਖਿਆ ਪ੍ਰਦਾਨ ਕਰਨ ਵਾਲੀ ਪ੍ਰਸਿੱਧ ਸੰਸਥਾ ਇੰਗਲਿਸ਼ ਸਕੂਲ, 16 ਏਕੜ ਬਰਨਾਲਾ ਦੇ ਇਕ ਹੋਰ ਵਿਦਿਆਰਥੀ ਨੇ 9 ਬੈਂਡ ਹਾਸਲ ਕੀਤੇ ਹਨ | ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੈਨੇਜਿੰਗ ...
ਬਰਨਾਲਾ, 15 ਜਨਵਰੀ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੀ ਹੋਣਹਾਰ ਵਿਦਿਆਰਥਣ ਸ਼ੇ੍ਰਆ ਨੇ ਪੰਜਾਬ ਦੇ ਪਿੰਡ ਢੇਲਪੁਰ ਵਿਖੇ ਹੋਈ 59ਵੀਂ ਨੈਸ਼ਨਲ ਰੋਲਰ ਸਕੇਟਿੰਗ ਚੈਂਪੀਅਨਸ਼ਿਪ 'ਚ ਸੋਨ ਤਗਮਾ ਜਿੱਤ ਕੇ ਜ਼ਿਲ੍ਹਾ ਬਰਨਾਲਾ ਤੇ ਸੰਸਥਾ ਦਾ ...
ਸੰਦੌੜ, 15 ਜਨਵਰੀ (ਜਸਵੀਰ ਸਿੰਘ ਜੱਸੀ)-ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਕਾਂਗਰਸ ਪਾਰਟੀ ਵਲੋਂ ਅਹੁਦੇਦਾਰੀਆਂ ਦੇ ਕੇ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਜ਼ਿਲੇ੍ਹ ਮਾਲੇਰਕੋਟਲਾ ਵਿਖੇ ਵੀ ਪਿੰਡ ਖੁਰਦ ਤੋਂ ਪਾਰਟੀ ਲਈ ਸਰਗਰਮੀ ਨਾਲ ਕੰਮ ...
ਮਸਤੂਆਣਾ ਸਾਹਿਬ, 15 ਜਨਵਰੀ (ਦਮਦਮੀ)-ਨੇੜਲੇ ਪਿੰਡ ਬਡਰੁੱਖਾਂ ਵਿਖੇ ਮਾਡਲ ਟਾਊਨ ਕਲੋਨੀ ਦੇ ਵਸਨੀਕਾਂ ਨੂੰ ਸੜਕ 'ਤੇ ਖੜੇ੍ਹ ਗੰਦੇ ਪਾਣੀ ਕਾਰਨ ਜਿੱਥੇ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਗੰਦੇ ਪਾਣੀ ਦੀ ਮਾਰ ਰਹੀ ਬਦਬੂ ਕਾਰਨ ਬੀਮਾਰੀਆਂ ...
ਮਲੇਰਕੋਟਲਾ, 15 ਜਨਵਰੀ (ਪਰਮਜੀਤ ਸਿੰਘ ਕੁਠਾਲਾ) - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਮਾਧਵੀ ਕਟਾਰੀਆ ਅਨੁਸਾਰ ਜ਼ਿਲ੍ਹਾ ਮਲੇਰਕੋਟਲਾ ਦੇ ਦੋਵੇਂ ਵਿਧਾਨ ਸਭਾ ਹਲਕਿਆਂ ਮਲੇਰਕੋਟਲਾ ਅਤੇ ਅਮਰਗੜ੍ਹ ਅੰਦਰ ਐਂਡਰਾਇਡ, ਆਈ.ਓ.ਐਸ ਪਲੇਟਫ਼ਾਰਮ ...
ਧਰਮਗੜ੍ਹ, 15 ਜਨਵਰੀ (ਗੁਰਜੀਤ ਸਿੰਘ ਚਹਿਲ)-ਥਾਣਾ ਧਰਮਗੜ੍ਹ ਦੀ ਪੁਲਿਸ ਨੇ ਇਕ ਔਰਤ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ, ਜਦੋਂ ਕਿ ਉਸ ਦਾ ਪਤੀ ਫ਼ਰਾਰ ਦੱਸਿਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਥਾਣਾ ਮੁਖੀ ਧਰਮਗੜ੍ਹ ਸਬ ਇੰਸਪੈਕਟਰ ...
ਮਸਤੂਆਣਾ ਸਾਹਿਬ, 15 ਜਨਵਰੀ (ਸੁਖਵਿੰਦਰ ਸਿੰਘ ਫੁੱਲ, ਦਮਦਮੀ)-ਵੀਹਵੀਂ ਸਦੀ ਦੀ ਮਹਾਨ ਸ਼ਖ਼ਸੀਅਤ ਵਿੱਦਿਆ ਦਾਨੀ ਸ੍ਰੀਮਾਨ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ 28 ਤੋਂ 30 ਜਨਵਰੀ ਤੱਕ ਗੁਰਦੁਆਰਾ ਸਾਹਿਬ ਜੋਤੀ ...
ਅਮਰਗੜ੍ਹ, 15 ਜਨਵਰੀ (ਜਤਿੰਦਰ ਮੰਨਵੀ) - ਦਰਖਾਸਤਾਂ ਦੇ ਨਿਪਟਾਰੇ ਸੰਬੰਧੀ ਅਮਰਗੜ੍ਹ ਪੁਲਿਸ ਵਲੋਂ ਇਕ ਰਾਹਤ ਕੈਂਪ ਡੀ.ਐਸ.ਪੀ. ਸੰਦੀਪ ਵਡੇਰਾ ਦੀ ਅਗਵਾਈ ਹੇਠ ਪੁਲਿਸ ਥਾਣਾ ਅਮਰਗੜ੍ਹ ਵਿਖੇ ਲਗਾਇਆ ਗਿਆ | ਜਿਸ ਵਿਚ ਥਾਣੇ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੇ ...
ਮਲੇਰਕੋਟਲਾ, 15 ਜਨਵਰੀ (ਪਰਮਜੀਤ ਸਿੰਘ ਕੁਠਾਲਾ)-ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਬੀਬੀ ਬਲਵੀਰ ਰਾਣੀ ਸੋਢੀ ਵੱਲੋਂ ਬੀਬੀ ਗੁਰਪ੍ਰੀਤ ਕੌਰ ਖ਼ੁਰਦ ਨੂੰ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਜ਼ਿਲ੍ਹਾ ਮਲੇਰਕੋਟਲਾ ਦੀ ਪ੍ਰਧਾਨ ਨਿਯੁਕਤ ਕਰ ਦਿਤਾ ਗਿਆ ...
ਸੁਨਾਮ ਊਧਮ ਸਿੰਘ ਵਾਲਾ, 15 ਜਨਵਰੀ (ਭੁੱਲਰ, ਧਾਲੀਵਾਲ) - ਮੁਸਲਿਮ ਸੋਸ਼ਲ ਵੈੱਲਫੇਅਰ ਕਮੇਟੀ ਤਹਿਸੀਲ ਸੁਨਾਮ ਦੇ ਇਕ ਵਫ਼ਦ ਨੇ ਪ੍ਰਧਾਨ ਜਸਵੀਰ ਖਾਂ ਦੀ ਅਗਵਾਈ ਵਿਚ ਆਲ ਇੰਡੀਆ ਕਾਂਗਰਸ ਕਮੇਟੀ ਪੰਜਾਬ ਦੇ ਜ਼ਿਲ੍ਹਾ ਸੰਗਰੂਰ ਦੇ ਇੰਚਾਰਜ ਨੂੰ ਮਿਲ ਕੇ ਇਕ ਮੰਗ ਪੱਤਰ ...
ਮਲੇਰਕੋਟਲਾ, 15 ਜਨਵਰੀ (ਪਰਮਜੀਤ ਸਿੰਘ ਕੁਠਾਲਾ)-ਕਾਂਗਰਸ ਪਾਰਟੀ ਵਲੋਂ ਅੱਜ ਐਲਾਨੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਵਿਚ ਪਾਰਟੀ ਨੇ ਹਲਕਾ ਮਲੇਰਕੋਟਲਾ ਤੋਂ ਪੰਜਵੀਂ ਬਾਰ ਵੀ ਕੈਬਨਿਟ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਉੱਪਰ ਵਿਸ਼ਵਾਸ ...
ਲਹਿਰਾਗਾਗਾ, 15 ਜਨਵਰੀ (ਗਰਗ, ਢੀਂਡਸਾ, ਖੋਖਰ)-ਸ਼੍ਰੋਮਣੀ ਅਕਾਲੀ ਦਲ ਦੀ ਲਹਿਰ ਅੱਗੇ ਨਾ ਤਾਂ ਕਾਂਗਰਸ ਅਤੇ ਨਾ ਹੀ ਆਮ ਆਦਮੀ ਪਾਰਟੀ ਟਿਕ ਸਕੇਗੀ ਕਿਉਂਕਿ ਸੂਬੇ ਦੇ ਲੋਕਾਂ ਨੇ ਕਾਂਗਰਸ ਦੀ ਭਿ੍ਸ਼ਟ ਸਰਕਾਰ ਨੂੰ ਚੱਲਦਾ ਕਰਨ ਦਾ ਮਨ ਬਣਾ ਲਿਆ ਹੈ | ਇਸ ਗੱਲ ਦਾ ਪ੍ਰਗਟਾਵਾ ...
ਸੁਨਾਮ ਊਧਮ ਸਿੰਘ ਵਾਲਾ, 15 ਜਨਵਰੀ (ਭੁੱਲਰ, ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਸੰਗਰੂਰ ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੁਆਂ ਦੀ ਪ੍ਰਧਾਨਗੀ ਹੇਠ ਸੁਨਾਮ ਵਿਖੇ ਹੋਈ, ਜਿਸ ਵਿਚ ਸੁਬਾ ਮੀਤ ਪ੍ਰਧਾਨ ਜਨਕ ਸਿੰਘ ...
ਲਹਿਰਾਗਾਗਾ, 15 ਜਨਵਰੀ (ਗਰਗ, ਢੀਂਡਸਾ, ਖੋਖਰ)-ਹਲਕਾ ਲਹਿਰਾਗਾਗਾ ਤੋਂ ਅਕਾਲੀ ਦਲ ਦੇ ਉਮੀਦਵਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਦੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੀ ਮਿਤੀ ਬਦਲੀ ਜਾਵੇ ਕਿਉਂਕਿ 16 ਫਰਵਰੀ ...
ਮਲੇਰਕੋਟਲਾ, 15 ਜਨਵਰੀ (ਪਰਮਜੀਤ ਸਿੰਘ ਕੁਠਾਲਾ)-ਤਿੰਨ ਕੇਂਦਰੀ ਖੇਤੀ ਕਾਨੰੂਨਾਂ ਸਮੇਤ ਕਿਸਾਨੀ ਮੰਗਾਂ ਲਈ ਦਿੱਲੀ ਦੇ ਬਾਰਡਰਾਂ 'ਤੇ ਲੜੇ ਗਏ ਵਿਸ਼ਵ ਦੇ ਸਭ ਤੋਂ ਲੰਬੇ ਅਤੇ ਸ਼ਾਂਤਮਈ ਕਿਸਾਨੀ ਮੋਰਚੇ ਵਿਚ ਦੋਵੇਂ ਬਾਂਹਾਂ ਅਤੇ ਇਕ ਅੱਖ ਨਾ ਹੋਣ ਦੇ ਬਾਵਜੂਦ ...
ਮਲੇਰਕੋਟਲਾ, 15 ਜਨਵਰੀ (ਪਰਮਜੀਤ ਸਿੰਘ ਕੁਠਾਲਾ)-ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਵਲੋਂ ਜ਼ਿਲ੍ਹੇ ਦੇ ਪਿ੍ੰਟਿੰਗ ਪ੍ਰੈੱਸ ਮਾਲਕਾਂ ਤੇ ਉਨ੍ਹਾਂ ਦੇ ਨੁਮਾਇੰਦਿਆਂ ਨਾਲ ...
ਸੰਗਰੂਰ, 15 ਜਨਵਰੀ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਵਿਧਾਨ ਸਭਾ ਦੇ ਸੰਗਰੂਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਲਈ ਡਾ. ਅਮਨਦੀਪ ਕੌਰ ਗੋਸਲ ਨੇ ਚੋਣ ਮੁਹਿੰਮ ਵਿਚ ਸਰਗਰਮ ਹੋਣ ਦਾ ਫ਼ੈਸਲਾ ਕੀਤਾ ਹੈ | ਉਨ੍ਹਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX