ਤਾਜਾ ਖ਼ਬਰਾਂ


ਰੱਖੜੀ ਦੇ ਤਿਉਹਾਰ ਕਾਰਨ ਸਕੂਲ 8 ਵਜੇ ਦੀ ਥਾਂ 10 ਵਜੇ ਲੱਗਣਗੇ
. . .  1 minute ago
ਐੱਸ.ਏ.ਐੱਸ.ਨਗਰ, 10 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਅਗਸਤ ਨੂੰ ਰੱਖੜੀ ਦੇ ਤਿਉਹਾਰ ਦੇ ਸੰਬੰਧ 'ਚ ਪੰਜਾਬ ਦੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ ਸਵੇਰੇ 8 ਵਜੇ ਦੀ ਬਜਾਏ 2 ਘੰਟੇ ਦੇਰ ਨਾਲ...
5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  7 minutes ago
ਚੰਡੀਗੜ੍ਹ, 10 ਅਗਸਤ-5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਮੱਥਾ ਟੇਕਣ ਪਹੁੰਚੇ
. . .  20 minutes ago
ਪਟਿਆਲਾ, 10 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)- ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਪਟਿਆਲਾ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਭਰ ਤੋਂ ਆਏ ਸਮਰਥਕ ਵੀ ਵੱਡੀ ਗਿਣਤੀ 'ਚ ਮੌਜੂਦ ਹਨ।
ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
. . .  35 minutes ago
ਨਵੀਂ ਦਿੱਲੀ, 10 ਅਗਸਤ-ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਨੇ ਦਿੱਤਾ ਵੱਡਾ ਬਿਆਨ
. . .  30 minutes ago
ਪਟਿਆਲਾ, 10 ਅਗਸਤ-ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਮਾਲਕ ਦੀ ਕ੍ਰਿਪਾ ਨਾਲ ਚੱਲਣ ਵਾਲਾ ਬੰਦਾ ਹਾਂ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੁਰਮ ਕਰਨ ਵਾਲਾ ਸਾਬਕਾ ਮੁੱਖ ਮੰਤਰੀ ਨਹੀਂ ਲੱਭਦਾ...
ਬਾਬਾ ਬਕਾਲਾ ਸਾਹਿਬ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਤਿੰਨ ਦਿਨ ਦੀ ਛੁੱਟੀ ਘੋਸ਼ਿਤ
. . .  about 1 hour ago
ਅੰਮ੍ਰਿਤਸਰ, 10 ਅਗਸਤ (ਰੇਸ਼ਮ ਸਿੰਘ)- ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਮੇਲੇ ਸੰਬੰਧੀ ਬਾਬਾ ਬਕਾਲਾ ਸਾਹਿਬ ਦੇ ਕਸਬੇ 'ਚ ਸਥਿਤ ਸਰਕਾਰੀ ਅਤੇ ਨਿੱਜੀ ਸਕੂਲਾਂ 'ਚ ਭਲਕੇ 11 ਅਗਸਤ ਤੋਂ 13 ਅਗਸਤ ਤੱਕ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਵੱਡੀ ਖ਼ਬਰ: ਬਿਕਰਮ ਸਿੰਘ ਮਜੀਠੀਆ ਜੇਲ੍ਹ ਤੋਂ ਆਏ ਬਾਹਰ
. . .  about 1 hour ago
ਪਟਿਆਲਾ, 10 ਅਗਸਤ-ਡਰੱਗ ਮਾਮਲੇ 'ਚ ਪਟਿਆਲਾ ਜੇਲ੍ਹ 'ਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਮਾਣਯੋਗ ਹਾਈਕੋਰਟ ਵਲੋਂ ਜ਼ਮਾਨਤ ਦੇਣ ਤੋਂ ਬਾਅਦ ਉਹ ਹੁਣ ਜੇਲ੍ਹ ਤੋਂ ਬਾਹਰ ਆ ਗਏ ਹਨ...
ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਦੇਣ ਲਈ ਹੁਣ ਤੱਕ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾਇਆ-ਬ੍ਰਮ ਸ਼ੰਕਰ ਜਿੰਪਾ
. . .  about 1 hour ago
ਚੰਡੀਗੜ੍ਹ, 10 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਪੁੱਟੇ ਹਨ, ਜਿਨ੍ਹਾਂ ਦੇ ਹੇਠ ਹੁਣ ਤੱਕ ਸੂਬੇ ਦੇ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾ ਦਿੱਤਾ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫ਼ਲਤਾ, ਵੱਡੀ ਗਿਣਤੀ 'ਚ ਅਸਲਾ ਕੀਤਾ ਬਰਾਮਦ
. . .  about 1 hour ago
ਅਟਾਰੀ, 10 ਅਗਸਤ (ਗੁਰਦੀਪ ਸਿੰਘ ਅਟਾਰੀ)-ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਥਾਣਾ ਲੋਪੋਕੇ ਵਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ...
ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਨੇ ਕੀਤੀ ਮੀਟਿੰਗ, ਲਿਆ ਵੱਡਾ ਫ਼ੈਸਲਾ
. . .  about 2 hours ago
ਚੰਡੀਗੜ੍ਹ, 10 ਅਗਸਤ (ਲਲਿਤਾ)-ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲਿਆ ਹੈ। ਫ਼ੈਸਲਾ ਲੈਂਦੇ ਹੋਏ ਉਨ੍ਹਾਂ ਨੇ ਪਸ਼ੂਆਂ ਦੀ ਇਸ ਬਿਮਾਰੀ ਲਈ ਐਡਵਾਇਜ਼ਰੀ ਜਾਰੀ ਕੀਤੀ...
ਮਨੀਸ਼ ਸਿਸੋਦੀਆ ਨੇ ਲਿਖਿਆ ਉੱਪ ਰਾਜਪਾਲ ਨੂੰ ਪੱਤਰ,ਦਿੱਲੀ ਨਗਰ ਨਿਗਮ 'ਚ ਹੋਏ ਘਪਲੇ ਦੀ ਜਾਂਚ ਦੀ ਕੀਤੀ ਮੰਗ
. . .  about 2 hours ago
ਨਵੀਂ ਦਿੱਲੀ, 10 ਅਗਸਤ-ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਨਗਰ ਨਿਗਮ 'ਚ 6000 ਕਰੋੜ ਦੇ ਘੁਟਾਲੇ ਦਾ ਦੋਸ਼ ਲਗਾਉਂਦੇ ਹੋਏ ਸੀ.ਬੀ.ਆਈ.ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਸੰਬੰਧੀ ਉੱਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਪੱਤਰ ਲਿਖਿਆ ਹੈ।
ਜਗਮੀਤ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਉੱਠੀ ਮੰਗ, ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਬਲਕਾਰ ਬਰਾੜ ਨੂੰ ਸੌਂਪਿਆ ਮੰਗ ਪੱਤਰ
. . .  about 3 hours ago
ਬਠਿੰਡਾ, 10 ਅਗਸਤ-ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ 'ਤੇ ਚੁੱਕੇ ਜਾ ਰਹੇ ਸਵਾਲਾਂ ਦਾ ਸਖ਼ਤ ਨੋਟਿਸ ਲੈਂਦਿਆਂ ਹਲਕਾ ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਇਕ ਸੁਰ 'ਚ ਜਗਮੀਤ ਸਿੰਘ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਮੰਗ...
13 ਅਗਸਤ ਨੂੰ ਪੰਜਾਬ ਦੇ ਹਰ ਜ਼ਿਲ੍ਹੇ 'ਚ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੈਮੋਰੰਡਮ- ਐਡਵੋਕੇਟ ਧਾਮੀ
. . .  about 3 hours ago
ਅੰਮ੍ਰਿਤਸਰ, 10 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸੰਬੰਧ 'ਚ 13 ਅਗਸਤ ਨੂੰ ਸਵੇਰੇ 10 ਵਜੇ ਜ਼ਿਲ੍ਹਿਆਂ...
ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 3 hours ago
ਸੁਲਤਾਨਪੁਰ ਲੋਧੀ, 10 ਅਗਸਤ (ਲਾਡੀ, ਹੈਪੀ,ਥਿੰਦ)-ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਮੋਗਾ 'ਚ ਭੈਣ ਨਾਲ ਰੱਖੜੀ ਬੰਨ੍ਹਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
. . .  about 3 hours ago
ਮੋਗਾ, 10 ਅਗਸਤ (ਗੁਰਦੇਵ ਭਾਮ)-ਸਥਾਨਕ ਦੱਤ ਰੋਡ 'ਤੇ ਬੁੱਧਵਾਰ ਨੂੰ ਸਵੇਰੇ ਆਪਣੀ ਭੈਣ ਦੇ ਨਾਲ ਪਿੰਡ ਮੇਹਣਾ ਸਥਿਤ ਮਾਸੀ ਦੇ ਘਰ ਰੱਖੜੀ ਬੰਨ੍ਹਣ ਜਾ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸਿਵਲ ਹਸਪਤਾਲ 'ਚ ਮੌਜੂਦ...
ਰਜਿਸਟਰੀਆਂ ਲਈ ਐੱਨ.ਓ.ਸੀ. ਦਾ ਮਾਮਲਾ, ਪੰਜਾਬ ਭਵਨ 'ਚ ਹੋਈ ਅਹਿਮ ਮੀਟਿੰਗ
. . .  about 4 hours ago
ਚੰਡੀਗੜ੍ਹ, 10 ਅਗਸਤ (ਲਲਿਤਾ)-ਰਜਿਸਟਰੀਆਂ ਲਈ ਐੱਨ.ਓ.ਸੀ. ਦੇ ਮਾਮਲੇ 'ਚ ਉੱਚ ਪੱਧਰੀ ਮੀਟਿੰਗ ਹੋਈ। ਇਹ ਮੀਟਿੰਗ ਪੰਜਾਬ ਭਵਨ 'ਚ ਹੋਈ। ਇਸ ਮੀਟਿੰਗ 'ਚ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਇੰਦਰਬੀਰ ਸਿੰਘ ਨਿੱਝਰ ਸ਼ਾਮਿਲ ਸਨ। ਇਸ ਸੰਬੰਧੀ...
ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਪਿਆ ਦਿਲ ਦਾ ਦੌਰਾ, ਕਰਵਾਇਆ ਹਸਪਤਾਲ 'ਚ ਦਾਖ਼ਲ
. . .  about 4 hours ago
ਮੁੰਬਈ, 10 ਅਗਸਤ-ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਬਾਰੇ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਰਾਜੂ ਸ਼੍ਰੀਵਾਸਤਵ ਦੀ ਸਿਹਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ...
ਲਾਰੈਂਸ ਬਿਸ਼ਨੋਈ ਤੋਂ ਬਾਅਦ ਜੱਗੂ ਭਗਵਾਨਪੁਰੀਆ ਮੋਗਾ ਅਦਾਲਤ 'ਚ ਪੇਸ਼, 6 ਦਿਨਾਂ ਦਾ ਮਿਲਿਆ ਪੁਲਿਸ ਰਿਮਾਂਡ
. . .  about 4 hours ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)-ਲਾਰੈਂਸ ਬਿਸ਼ਨੋਈ ਤੋਂ ਬਾਅਦ ਅੰਮ੍ਰਿਤਸਰ ਤੋਂ ਟਰਾਂਜ਼ਿਟ ਰਿਮਾਂਡ 'ਤੇ ਲਿਆਂਦੇ ਗਏ ਜੱਗੂ ਭਗਵਾਨਪੁਰੀਆ ਨੂੰ ਅੱਜ ਮੋਗਾ ਪੁਲਿਸ ਵਲੋਂ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ...
ਚਾਰ ਜ਼ਿਲ੍ਹਿਆਂ ਦੇ ਆਪਸੀ ਸੁਮੇਲ ਦਾ ਲੁਧਿਆਣਾ-ਪਟਿਆਲਾ ਬਾਈਪਾਸ ਜਲਦ ਬਣੇਗਾ-ਵਿਧਾਇਕ ਗਿਆਸਪੁਰਾ
. . .  about 4 hours ago
ਮਲੌਦ/ਲੁਧਿਆਣਾ, 10 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੰਬੇ ਸਮੇਂ ਤੋਂ ਚਾਰ ਜ਼ਿਲ੍ਹਿਆਂ ਲੁਧਿਆਣਾ, ਪਟਿਆਲਾ, ਫ਼ਤਹਿਗੜ੍ਹ ਸਾਹਿਬ ਤੇ ਮਲੇਰਕੋਟਲਾ ਦੇ ਲੋਕਾਂ ਲਈ ਅਤੇ ਇਲਾਕੇ ਭਰ ਦੀ ਆਮ ਜਨਤਾ ਲਈ ਪਟਿਆਲਾ-ਲੁਧਿਆਣਾ ਬਾਈਪਾਸ ਦੀ ਚਿਰਕੋਣੀ ਮੰਗ...
ਨਿਤਿਸ਼ ਕੁਮਾਰ ਨੇ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  about 5 hours ago
ਪਟਨਾ, 10 ਅਗਸਤ - ਐਨ.ਡੀ.ਏ. ਨਾਲੋ ਗੱਠਜੋੜ ਤੋੜਨ ਵਾਲੇ ਨਿਤਿਸ਼ ਕੁਮਾਰ ਨੇ ਤੇਜੱਸਵੀ ਯਾਦਵ ਦੀ ਆਰ.ਜੇ.ਡੀ. ਅਤੇ ਹੋਰ ਵਿਰੋਧੀ ਪਾਰਟੀਆਂ ਨਾਲ ਨਵੇਂ ਗੱਠਜੋੜ ਦੇ ਐਲਾਨ ਤੋਂ ਬਾਅਦ 8ਵੀਂ ਵਾਰ ਬਿਹਾਰ...
ਖਹਿਰਾ ਨੇ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ 'ਤੇ ਚੁੱਕੇ ਸਵਾਲ, ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  about 5 hours ago
ਚੰਡੀਗੜ੍ਹ, 10 ਅਗਸਤ-ਸੁਖਪਾਲ ਸਿੰਘ ਖਹਿਰਾ ਵਲੋਂ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ 'ਤੇ ਸਵਾਲ ਚੁੱਕੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਚਿੱਠੀ ਵੀ ਲਿਖੀ ਹੈ ਤੇ ਇਕ...
ਖਟਕੜ ਕਲਾਂ ਨੂੰ ਸੈਰ-ਸਪਾਟੇ ਵਜੋਂ ਵਿਕਸਤ ਕਰਾਂਗੇ- ਅਨਮੋਲ ਗਗਨ ਮਾਨ
. . .  about 5 hours ago
ਬੰਗਾ, 10 ਅਗਸਤ (ਜਸਬੀਰ ਸਿੰਘ ਨੂਰਪੁਰ)- ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਸਿਜਦਾ ਕਰਦੇ ਹੋਏ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਖਿਆ ਕਿ ਖਟਕੜ ਕਲਾਂ ਪਿੰਡ ਨੂੰ ਸੈਰ ਸਪਾਟੇ...
ਨਾਜਾਇਜ਼ ਸ਼ਰਾਬ ਦੇ ਮਾਮਲੇ 'ਚ ਰੇਡ ਕਰਨ ਗਏ ਸ਼ਰਾਬ ਠੇਕੇਦਾਰਾਂ ਦੇ ਕਰਿੰਦਿਆਂ 'ਤੇ ਜਾਨਲੇਵਾ ਹਮਲਾ
. . .  1 minute ago
ਮੰਡੀ ਘੁਬਾਇਆ, 10 ਅਗਸਤ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਪਿੰਡ ਲਮੋਚੜ ਕਲਾਂ ਵਿਖੇ ਸੂਚਨਾ ਮਿਲਦਿਆਂ ਹੀ ਸ਼ਰਾਬ ਠੇਕੇਦਾਰਾਂ ਵਲੋਂ ਨਾਜਾਇਜ਼ ਸ਼ਰਾਬ ਨੂੰ ਫੜ੍ਹਨ ਦੇ ਲਈ ਛਾਪੇਮਾਰੀ ਕਰਨ ਦੇ ਮਾਮਲੇ ਵਿਚ ਜਾ ਰਹੇ ਸਨ ਤਾਂ...
ਫਿਰੌਤੀ ਮਾਮਲੇ 'ਚ ਫਰੀਦਕੋਟ ਦੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਭੇਜਿਆ ਦੋ ਦਿਨਾਂ ਪੁਲਿਸ ਰਿਮਾਂਡ 'ਤੇ
. . .  about 6 hours ago
ਫ਼ਰੀਦਕੋਟ, 10 ਅਗਸਤ (ਜਸਵੰਤ ਪੁਰਬਾ, ਸਰਬਜੀਤ ਸਿੰਘ) -ਫ਼ਰੀਦਕੋਟ ਪੁਲਿਸ ਨੇ ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਇੱਥੇ ਕੋਟਕਪੂਰਾ ਦੇ ਇਕ ਵਪਾਰੀ ਤੋਂ ਫਿਰੌਤੀ ਮੰਗਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਜੂਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ...
ਬਲਵੰਤ ਸਿੰਘ ਰਾਮੂਵਾਲੀਆ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਦੀ ਆਰਥਿਕ ਸਹਾਇਤਾ ਕਰਨ ਦੀ ਅਪੀਲ
. . .  about 6 hours ago
ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ)-ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਭਲਾਈ ਪਾਰਟੀ ਦੇ ਮੁਖੀ ਬਲਵੰਤ ਸਿੰਘ ਰਾਮੂਵਾਲੀਆ ਨੇ ਲੰਮਾ ਸਮਾਂ ਉੱਤਰ ਪ੍ਰਦੇਸ਼ ਦੀ ਜੇਲ੍ਹ 'ਚ ਬੰਦ ਰਹੇ ਬੰਦੀ ਸਿੰਘਾਂ ਤੇ ਹੁਣ ਗੁਰਪ੍ਰਵਾਸੀ ਭਾਈ ਵਰਿਆਮ ਸਿੰਘ ਦੇ ਪਰਿਵਾਰ ਦੀ ਆਰਥਿਕ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮਾਘ ਸੰਮਤ 553

ਫਿਰੋਜ਼ਪੁਰ

ਕਾਂਗਰਸ ਪਾਰਟੀ ਨੇ ਮੌਜੂਦਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਜ਼ੀਰਾ ਤੋਂ ਉਮੀਦਵਾਰ ਐਲਾਨਿਆ

ਖੋਸਾ ਦਲ ਸਿੰਘ, 15 ਜਨਵਰੀ (ਮਨਪ੍ਰੀਤ ਸਿੰਘ ਸੰਧੂ)- ਵਿਧਾਨ ਸਭਾ ਚੋਣਾਂ ਲਈ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਅੱਜ ਜਾਰੀ ਕੀਤੀ 86 ਉਮੀਦਵਾਰਾਂ ਦੀ ਪਹਿਲੀ ਸੂਚੀ ਵਿਚ ਹਲਕਾ ਜ਼ੀਰਾ ਤੋਂ ਪਾਰਟੀ ਦੇ ਮੌਜੂਦਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ | ਟਿਕਟ ਮਿਲਣ ਉਪਰੰਤ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਾਂਗ ਇਸ ਵਾਰ ਵੀ ਹਲਕਾ ਜ਼ੀਰਾ ਦੀ ਸੀਟ ਵੱਡੇ ਫ਼ਰਕ ਨਾਲ ਜਿੱਤ ਕੇ ਪਾਰਟੀ ਦੇ ਝੋਲੀ ਪਾਉਣਗੇ | ਜ਼ਿਕਰਯੋਗ ਹੈ ਕਿ ਕੁਲਬੀਰ ਸਿੰਘ ਜ਼ੀਰਾ 2017 ਦੀਆਂ ਵਿਧਾਨ ਸਭਾ ਚੋਣਾਂ ਅੰਦਰ ਪਹਿਲੀ ਵਾਰ ਚੋਣ ਮੈਦਾਨ ਵਿਚ ਨਿੱਤਰੇ ਸਨ ਅਤੇ ਉਹ ਕੁਲ 69899 ਵੋਟਾਂ ਲੈ ਤਕਰੀਬਨ 23000 ਵੋਟਾਂ ਦੇ ਵੱਡੇ ਫ਼ਰਕ ਨਾਲ ਜਿੱਤੇ ਸਨ | ਕੁਲਬੀਰ ਸਿੰਘ ਜ਼ੀਰਾ ਨੂੰ ਟਿਕਟ ਮਿਲਣ 'ਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਸ. ਜ਼ੀਰਾ ਨੂੰ ਵਧਾਈਆਂ ਦੇ ਰਹੇ ਹਨ | ਇਸ ਮੌਕੇ ਮਹਿੰਦਰਜੀਤ ਸਿੰਘ ਜ਼ੀਰਾ ਚੇਅਰਮੈਨ, ਕੁਲਬੀਰ ਸਿੰਘ ਟਿੰਮੀ ਚੇਅਰਮੈਨ, ਲਖਵਿੰਦਰ ਸਿੰਘ ਜੌੜਾ ਵਾਈਸ ਚੇਅਰਮੈਨ, ਦਲਵਿੰਦਰ ਸਿੰਘ ਗੋਸ਼ਾ ਮਰੂੜ ਪ੍ਰਧਾਨ, ਸੁਖਵੀਰ ਸਿੰਘ ਹੁੰਦਲ ਸਰਪੰਚ, ਦਿਲਬਾਗ ਸਿੰਘ ਤਲਵੰਡੀ, ਮਹਾਂਬੀਰ ਸਿੰਘ ਸੰਧੂ ਦੂਲੇ ਵਾਲਾ, ਗੁਰਬਚਨ ਸਿੰਘ ਉੱਪਲ ਸਾਬਕਾ ਸਰਪੰਚ ਬੱਗੀ ਪਤਨੀ, ਮਲਕੀਤ ਸਿੰਘ ਖੋਸਾ ਸਰਪੰਚ, ਬਲਜਿੰਦਰ ਸਿੰਘ ਖੋਸਾ ਕੋਠੇ ਸਰਪੰਚ, ਸੁਖਦੇਵ ਸਿੰਘ ਸੰਧੂ ਸਰਪੰਚ, ਬਲਜੀਤ ਸਿੰਘ ਬੋੜਾਂਵਾਲੀ ਸਰਪੰਚ, ਹਰਦੀਪ ਸਿੰਘ ਸਰਪੰਚ ਝਤਰਾ, ਹਰਪ੍ਰੀਤ ਸਿੰਘ ਸਰਪੰਚ ਕੋਹਾਲਾ, ਨਿਤਿਸ਼ ਕੁਮਾਰ ਗੋਲੂ ਪੀ.ਏ, ਸੁਰਜੀਤ ਸਿੰਘ ਸਰਪੰਚ, ਗੈਰੀ ਸਿੰਘ ਬੰਡਾਲਾ ਆਦਿ ਨੇ ਮੁਬਾਰਕਬਾਦ ਦਿੰਦਿਆਂ ਵਿਸ਼ਵਾਸ ਦਿਵਾਇਆ ਕਿ ਜ਼ੀਰਾ ਵਲੋਂ ਕੀਤੇ ਕੰਮਾਂ ਦੀ ਬਦੌਲਤ ਲੋਕ ਉਨ੍ਹਾਂ ਨਾਲ ਚਟਾਨ ਵਾਂਗ ਖੜ੍ਹੇ ਹਨ ਅਤੇ ਦੁਬਾਰਾ ਫਿਰ ਵੱਡੇ ਫ਼ਰਕ ਨਾਲ ਜਿੱਤ ਦਿਵਾਉਣਗੇ |

ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦਿਹਾਤੀ ਹਲਕੇ 'ਚ ਅੱਧੀ ਦਰਜਨ ਤੋਂ ਵੱਧ ਮਹਿਲਾਵਾਂ ਨੂੰ ਸੌਂਪੀਆਂ ਅਹੁਦੇਦਾਰੀਆਂ

ਫ਼ਿਰੋਜ਼ਪੁਰ, 15 ਜਨਵਰੀ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰ ਵਿਚ ਵਾਧਾ ਕਰਦਿਆਂ ਅਕਾਲੀ ਦਲ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਵੀਰਪਾਲ ਕੌਰ ਖੋਸਾ ਨੇ ਦਿਹਾਤੀ ਹਲਕੇ ਦੀਆਂ ਮਿਹਨਤੀ ਵਰਕਰਾਂ ਨੂੰ ਵੱਖ-ਵੱਖ ਅਹੁਦਿਆਂ ਨਾਲ ਨਿਵਾਜਿਆ ਹੈ | ...

ਪੂਰੀ ਖ਼ਬਰ »

ਪਿੰਡ ਲੰਗੇਆਣਾ ਦੇ ਨੌਜਵਾਨਾਂ ਨੇ ਉਮੀਦਵਾਰ ਭੁੱਲਰ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

ਫ਼ਿਰੋਜ਼ਪੁਰ, 15 ਜਨਵਰੀ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਅੰਦਰ ਹਰ ਵਰਗ ਤੋਂ ਵੱਡਾ ਸਮਰਥਨ ਮਿਲ ਰਿਹਾ ਹੈ | ਇਸ ਦੇ ਚੱਲਦੇ ਸ਼ਹਿਰੀ ਹਲਕੇ ਅੰਦਰ ਆਪ ਉਮੀਦਵਾਰ ਰਣਬੀਰ ਸਿੰਘ ...

ਪੂਰੀ ਖ਼ਬਰ »

22 ਪਰਿਵਾਰ ਹੋਏ ਅਕਾਲੀ ਦਲ 'ਚ ਸ਼ਾਮਿਲ

ਗੁਰੂਹਰਸਹਾਏ, 15 ਜਨਵਰੀ (ਸੰਧੂ)- ਗੁਰੂਹਰਸਹਾਏ ਹਲਕੇ ਦੇ ਪਿੰਡ ਝੰਡੂ ਵਾਲਾ ਤੋਂ ਵੀਰ ਸਿੰਘ, ਸੁਖਵਿੰਦਰ ਸਿੰਘ, ਹਰਦੀਪ ਸਿੰਘ, ਜਰਨੈਲ ਸਿੰਘ, ਸਤਪਾਲ ਸਿੰਘ, ਦੌਲਤ ਸਿੰਘ, ਹਰਪਾਲ ਸਿੰਘ, ਨਛੱਤਰ ਸਿੰਘ ਆਦਿ ਸਮੇਤ 22 ਵਿਅਕਤੀਆਂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ...

ਪੂਰੀ ਖ਼ਬਰ »

50 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, ਮਾਮਲਾ ਦਰਜ

ਫ਼ਿਰੋਜ਼ਪੁਰ, 15 ਜਨਵਰੀ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਪੁਲਿਸ ਕਪਤਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਤਸਕਰਾਂ 'ਤੇ ਨਕੇਲ ਕੱਸਦੇ ਹੋਏ ਬੀਤੇ ਦਿਨ ਮਿਲੀ ਗੁਪਤ ਇਤਲਾਹ 'ਤੇ ਛਾਪੇਮਾਰੀ ...

ਪੂਰੀ ਖ਼ਬਰ »

ਅਸਲ੍ਹਾ ਜਮ੍ਹਾਂ ਨਾ ਕਰਵਾਉਣ ਵਾਲੇ ਅਸਲ੍ਹਾ ਧਾਰਕਾਂ ਦਾ ਲਾਇਸੰਸ ਰੱਦ ਕੀਤਾ ਜਾਵੇਗਾ- ਐੱਸ.ਐੱਚ.ਓ. ਬਰਾੜ

ਮਖੂ, 15 ਜਨਵਰੀ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪੁਲਸ ਮੁਖੀ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੇ ਲਾਇਸੰਸ ਧਾਰਕਾਂ ਨੂੰ ਆਪਣਾ ਅਸਲ੍ਹਾ ਜਮਾਂ ਕਰਾਉਣ ਦੀਆਂ ਹਦਾਇਤਾਂ ਦੇ ਬਾਵਜੂਦ ਅਜੇ ...

ਪੂਰੀ ਖ਼ਬਰ »

15 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਆਰਿਫ਼ ਕੇ, 15 ਜਨਵਰੀ (ਬਲਬੀਰ ਸਿੰਘ ਜੋਸਨ)- ਪੁਲਿਸ ਨੇ ਪਿੰਡ ਧੀਰਾ ਘਾਰਾ ਵਿਖੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਨਾਲ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕਰ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ 64 ਮਾਮਲੇ ਹੋਰ ਆਏ ਸਾਹਮਣੇ

ਫ਼ਿਰੋਜ਼ਪੁਰ, 15 ਜਨਵਰੀ (ਤਪਿੰਦਰ ਸਿੰਘ)- ਵਿਸ਼ਵ ਭਰ 'ਚ ਫੈਲੀ ਕੋਰੋਨਾ ਮਹਾਂਮਾਰੀ ਦੀ ਤੀਸਰੀ ਲਹਿਰ ਦੇ ਚੱਲਦਿਆਂ ਜ਼ਿਲ੍ਹੇ ਅੰਦਰ ਅੱਜ ਕੋਰੋਨਾ ਦੇ 64 ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤ ਵਿਭਾਗ ਦੀ ਟੀਮ ਵਲੋਂ ਲਏ ਗਏ 507 ਸ਼ੱਕੀਆਂ ਦੇ ਸੈਂਪਲਾਂ ਵਿਚੋਂ 365 ਦੀ ਰਿਪੋਰਟ ...

ਪੂਰੀ ਖ਼ਬਰ »

ਪੰਜ ਦਿਨਾਂ ਤੋਂ ਲਾਪਤਾ ਵਿਅਕਤੀ ਦੀ ਬੰਦ ਪਈ ਨਹਿਰ 'ਚ ਮਿਲੀ ਲਾਸ਼

ਫ਼ਿਰੋਜ਼ਪੁਰ, 15 ਜਨਵਰੀ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)- ਪਿਛਲੇ ਪੰਜ ਦਿਨਾਂ ਤੋਂ ਗ਼ਾਇਬ ਕਵੀਸ਼ਰ ਭਾਈ ਜਲੰਧਰ ਸਿੰਘ ਦੀ ਲਾਸ਼ ਅੱਜ ਪਿੰਡ ਜੈਮਲ ਵਾਲਾ ਨਜ਼ਦੀਕ ਬੰਦ ਪਈ ਨਹਿਰ ਵਿਚੋਂ ਮਿਲੀ ਹੈ | ਜਾਣਕਾਰੀ ਅਨੁਸਾਰ ਕਵੀਸ਼ਰ ਭਾਈ ਜਲੰਧਰ ਸਿੰਘ ਜੋ ਪਿੰਡ ...

ਪੂਰੀ ਖ਼ਬਰ »

ਚੋਣ ਲੜਣ ਵਾਲੇ ਹਰੇਕ ਉਮੀਦਵਾਰ ਲਈ ਖ਼ਰਚਾ ਰਜਿਸਟਰ ਲਗਾਉਣਾ ਲਾਜ਼ਮੀ- ਖਰਚਾ ਨਿਗਰਾਨ ਸੈੱਲ

ਫ਼ਿਰੋਜ਼ਪੁਰ, 15 ਜਨਵਰੀ (ਤਪਿੰਦਰ ਸਿੰਘ)- ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ...

ਪੂਰੀ ਖ਼ਬਰ »

ਕਾਂਗਰਸ ਤੋਂ ਦੁਖੀ ਹੋਏ ਲੋਕ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ- ਰੋਹਿਤ ਵੋਹਰਾ

ਫ਼ਿਰੋਜ਼ਪੁਰ, 15 ਜਨਵਰੀ (ਗੁਰਿੰਦਰ ਸਿੰਘ)- ਹਲਕਾ ਫ਼ਿਰੋਜ਼ਪੁਰ ਸ਼ਹਿਰੀ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵਕਤ ਹੋਰ ਬਲ ਮਿਲਿਆ ਜਦੋਂ ਕਾਂਗਰਸ ਦਾ ਮੌਜੂਦਾ ਸਰਪੰਚ ਕਾਂਗਰਸ ਪਾਰਟੀ ਨੂੰ ਛੱਡ ਕੇ ਕਈ ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਿਆ | ...

ਪੂਰੀ ਖ਼ਬਰ »

ਪਿੰਡ ਮਿਸ਼ਰੀ ਵਾਲਾ ਦੇ 10 ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਗੁਰੂਹਰਸਹਾਏ, 15 ਜਨਵਰੀ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਹਲਕੇ ਦੇ ਪਿੰਡ ਮਿਸ਼ਰੀ ਵਾਲਾ ਤੋਂ ਕਾਂਗਰਸ ਨੂੰ ਅਲਵਿਦਾ ਕਹਿ ਕੇ 10 ਹੋਰ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਮੂਲੀਅਤ ਕਰ ਲਈ ਹੈ | ਸ਼ਾਮਿਲ ਹੋਏ ਨਿਰੰਜਣ ਸਿੰਘ, ਕੁਲਬੀਰ ਸਿੰਘ, ਜਸਵੀਰ ਸਿੰਘ, ...

ਪੂਰੀ ਖ਼ਬਰ »

ਅਕਾਲੀ ਦਲ ਦੀ ਸਰਕਾਰ ਵੇਲੇ ਹੀ ਭਲਾਈ ਯੋਜਨਾਵਾਂ ਲਾਗੂ ਹੋਈਆਂ-ਨੋਨੀ ਮਾਨ

ਮਮਦੋਟ, 15 ਜਨਵਰੀ (ਸੁਖਦੇਵ ਸਿੰਘ ਸੰਗਮ)- ਹਲਕਾ ਗੁਰੂਹਰਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ, ਜਦੋਂ ਹਲਕੇ ਦੇ ਪਿੰਡ ਅਲਫੂ ਕੇ ਤੋਂ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਕਾਂਗਰਸ ਤੋਂ ਔਖੇ ਲੋਕ ਭਾਰੀ ਬਹੁਮਤ ਨਾਲ ਬਣਾਉਣਗੇ ਅਕਾਲੀ ਸਰਕਾਰ- ਆਗੂ

ਖੋਸਾ ਦਲ ਸਿੰਘ, 15 ਜਨਵਰੀ (ਮਨਪ੍ਰੀਤ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਡਾ: ਸੁਖਦੇਵ ਸਿੰਘ ਗਿੱਲ ਹਾਮਦ ਵਾਲਾ, ਬਲਵਿੰਦਰ ਸਿੰਘ ਸੰਧੂ, ਮਿੰਟਾ ਖੋਸਾ ਅਤੇ ਅਮੀਰ ਸਿੰਘ ਬੱਬਨ ਨੇ ਗੱਲਬਾਤ ਦੌਰਾਨ ਕਿਹਾ ਕਿ ਕਾਂਗਰਸ ਦੇ ਪਹਿਲੇ ਸਾਢੇ ਚਾਰ ਸਾਲ ...

ਪੂਰੀ ਖ਼ਬਰ »

ਕੋਈ ਵਿਕਾਸ ਕੰਮ ਅਧੂਰਾ ਨਹੀਂ ਰਹਿਣ ਦਿੱਤਾ ਜਾਵੇਗਾ-ਸੇਖੋਂ

ਮੱਲਾਂਵਾਲਾ, 15 ਜਨਵਰੀ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਸ਼ੋ੍ਰਮਣੀ ਅਕਾਲੀ ਦਲ-ਬਸਪਾ ਦੇ ਹਲਕਾ ਜ਼ੀਰਾ ਤੋਂ ਉਮੀਦਵਾਰ ਜਨਮੇਜਾ ਸਿੰਘ ਸੇਖੋਂ ਸਾਬਕਾ ਮੰਤਰੀ ਪੰਜਾਬ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਸੁਖਵਿੰਦਰ ਸਿੰਘ ਕੌਂਸਲਰ, ਅਮਰ ਸਿੰਘ ...

ਪੂਰੀ ਖ਼ਬਰ »

ਬਸਪਾ-ਅਕਾਲੀ ਦਲ ਦੀ ਸਰਕਾਰ ਆਉਣ 'ਤੇ ਬਹੁਜਨ ਸਮਾਜ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਹੋਵੇਗਾ- ਸ਼ੀਰਾ

ਫ਼ਿਰੋਜ਼ਪੁਰ, 15 ਜਨਵਰੀ (ਗੁਰਿੰਦਰ ਸਿੰਘ)- ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਵਲੋਂ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਵਿਚ ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਦਾ 66ਵਾਂ ਜਨਮ ਦਿਨ ਮਨਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਆਪ ਦੇ ਹਲਕਾ ਕੋਆਰਡੀਨੇਟਰ ਨੇ ਪਾਰਟੀ ਨੂੰ ਅਲਵਿਦਾ ਕਹਿ 51 ਮੈਂਬਰੀ ਕਮੇਟੀ 'ਚ ਸ਼ਾਮਿਲ ਹੋਣ ਦਾ ਕੀਤਾ ਐਲਾਨ

ਫ਼ਿਰੋਜ਼ਪੁਰ, 15 ਜਨਵਰੀ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਆਮ ਆਦਮੀ ਪਾਰਟੀ ਨੂੰ ਉਦੋਂ ਵੱਡਾ ਝਟਕਾ ਲੱਗਿਆ, ਜਦੋਂ ਆਪ ਦੇ ਰਾਇ ਸਿੱਖ ਵਿੰਗ ਤੋਂ ਇਸਤਰੀ ਵਿੰਗ ਦੇ ਪ੍ਰਧਾਨ ਅਤੇ ਕਿਸਾਨੀ ਸੰਘਰਸ਼ ਵਿਚ ਵਡਮੁੱਲਾ ਯੋਗਦਾਨ ਦੇਣ ਵਾਲੀ ਬੀਬਾ ਕਸ਼ਮੀਰ ...

ਪੂਰੀ ਖ਼ਬਰ »

ਸਾਬਕਾ ਸਰਪੰਚ ਬਲਜਿੰਦਰ ਸਿੰਘ ਲੱਖਾ ਭੇਡੀਆਂ ਸਾਥੀਆਂ ਸਮੇਤ ਹੋਏ ਕਾਂਗਰਸ 'ਚ ਸ਼ਾਮਿਲ

ਫ਼ਿਰੋਜ਼ਪੁਰ, 15 ਜਨਵਰੀ (ਤਪਿੰਦਰ ਸਿੰਘ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਘਾਰੂ ਦੀ ਰਾਜਨੀਤੀ ਤੋਂ ਪ੍ਰਭਾਵਿਤ ਹੋ ਕੇ ਅਤੇ ਨਿਰਮਲ ਸਿੰਘ ਦੀ ਪ੍ਰੇਰਨਾ ਸਦਕਾ ਸਾਬਕਾ ਸਰਪੰਚ ਬਲਜਿੰਦਰ ਸਿੰਘ ਲੱਖਾ ਭੇਡੀਆਂ ਨੇ ਸਾਥੀਆਂ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਮੋਹਣ ਸਿੰਘ ਚੱਕੀਆਂ ਹੋਏ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ

ਮਖੂ, 15 ਜਨਵਰੀ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਜ਼ੀਰਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਨਮੇਜਾ ਸਿੰਘ ਸੇਖੋਂ ਨੂੰ ਉਸ ਵੇਲੇ ਬਲਾਕ ਮਖੂ ਦੇ ਪਿੰਡ ਚੱਕੀਆਂ ਵਿਚ ਪੂਰਨ ਬਲ ਮਿਲਿਆ, ਜਦ ਪਿੰਡ ਸਾਬਕਾ ਚੇਅਰਮੈਨ ਜਥੇਦਾਰ ਮੋਹਣ ਸਿੰਘ ...

ਪੂਰੀ ਖ਼ਬਰ »

ਰਾਏ ਸਿੱਖ ਬਰਾਦਰੀ ਵਲੋਂ ਜੋਗਿੰਦਰ ਸਿੰਘ ਜਿੰਦੂ ਨੂੰ ਵੱਡਾ ਸਮਰਥਨ

ਮਮਦੋਟ, 15 ਜਨਵਰੀ (ਸੁਖਦੇਵ ਸਿੰਘ ਸੰਗਮ)- ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਚ ਬਹੁਤਾਤ ਵੋਟਾਂ ਵਾਲੀ ਰਾਏ ਸਿੱਖ ਬਰਾਦਰੀ ਵਲੋਂ ਅਕਾਲੀ ਉਮੀਦਵਾਰ ਜੋਗਿੰਦਰ ਸਿੰਘ ਜਿੰਦੂ ਨੂੰ ਵੱਡਾ ਸਮਰਥਨ ਮਿਲਿਆ ਹੈ | ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਬਲਵਿੰਦਰ ਕਾਲੂ ...

ਪੂਰੀ ਖ਼ਬਰ »

ਰਾਜਸੀ ਪਾਰਟੀਆਂ ਦੇ ਉਮੀਦਵਾਰ ਚੋਣ ਮੈਦਾਨ 'ਚ ਆਉਣ ਤੋਂ ਬਾਅਦ ਸਮਰਥਨ ਬਾਰੇ ਫ਼ੈਸਲਾ ਲਵੇਗੀ 51 ਮੈਂਬਰੀ ਕਮੇਟੀ

ਫ਼ਿਰੋਜ਼ਪੁਰ, 15 ਜਨਵਰੀ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਬਣੀ 51 ਮੈਂਬਰੀ ਕਮੇਟੀ ਸਾਰੀਆਂ ਸਿਆਸੀ ਪਾਰਟੀਆਂ ਦੇ ਉਮੀਦਵਾਰ ਚੋਣ ਮੈਦਾਨ ਵਿਚ ਆਉਣ ਤੋਂ ਬਾਅਦ ਆਪਣੇ ਸਮਰਥਨ ਦਾ ਐਲਾਨ ਕਰੇਗੀ | ਅੱਜ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ 51 ਮੈਂਬਰੀ ...

ਪੂਰੀ ਖ਼ਬਰ »

ਪੱਤਰਕਾਰ ਕਮਾਲ ਖ਼ਾਨ ਦੀ ਮੌਤ ਨਾਲ ਪੱਤਰਕਾਰ ਭਾਈਚਾਰੇ 'ਚ ਸੋਗ ਦੀ ਲਹਿਰ

ਮੁੱਦਕੀ, 15 ਜਨਵਰੀ (ਭੁਪਿੰਦਰ ਸਿੰਘ)- ਐਨ.ਡੀ.ਟੀ.ਵੀ. ਦੀ ਸਮੁੱਚੀ ਟੀਮ ਨੂੰ ਉਸ ਵੇਲੇ ਡੰੂਘਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸੀਨੀਅਰ ਅਤੇ ਪੁਰਸਕਾਰ ਜੇਤੂ ਪੱਤਰਕਾਰ ਕਮਾਲ ਖ਼ਾਨ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ | ਉਨ੍ਹਾਂ ਦੀ ਮੌਤ 'ਤੇ ਪੱਤਰਕਾਰ ਭਾਈਚਾਰੇ ...

ਪੂਰੀ ਖ਼ਬਰ »

ਪੰਜਾਬ ਦੀਆਂ ਫੂਡ ਏਜੰਸੀਆਂ ਵਿਚੋਂ ਠੇਕੇਦਾਰੀ ਸਿਸਟਮ ਖ਼ਤਮ ਹੋਣ 'ਤੇ ਮਜ਼ਦੂਰਾਂ 'ਚ ਖ਼ੁਸ਼ੀ ਦੀ ਲਹਿਰ

ਫ਼ਿਰੋਜ਼ਪੁਰ, 15 ਜਨਵਰੀ (ਤਪਿੰਦਰ ਸਿੰਘ)- ਪੰਜਾਬ ਵਿਚੋਂ ਠੇਕੇਦਾਰੀ ਸਿਸਟਮ ਖ਼ਤਮ ਹੋਣ 'ਤੇ ਮਜ਼ਦੂਰ ਭਾਈਚਾਰੇ 'ਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਇਸ ਸਬੰਧ ਵਿਚ ਅੱਜ ਫੂਡ ਗਰੇਂਨ ਐਂਡ ਅਲਾਈਡ ਵਰਕਰਜ਼ ਯੂਨੀਅਨ ਵਲੋਂ ਸਮਾਗਮ ਯੂਨੀਅਨ ਦੇ ਜਨਰਲ ਸਕੱਤਰ ਖੁਸ਼ੀ ...

ਪੂਰੀ ਖ਼ਬਰ »

ਵਾਲੀਬਾਲ ਟੂਰਨਾਮੈਂਟ 'ਚ ਸ਼ਰੀਂਹ ਵਾਲਾ ਬਰਾੜ ਦੇ ਖਿਡਾਰੀਆਂ ਨੇ ਮਾਰੀ ਬਾਜ਼ੀ

ਗੋਲੂ ਕਾ ਮੋੜ, 15 ਜਨਵਰੀ (ਪੁਪਨੇਜਾ)- ਮਾਘੀ ਦੇ ਮੇਲੇ ਮੌਕੇ ਪਿੰਡ ਪਿੰਡੀ ਵਿਖੇ ਵਾਲੀਬਾਲ ਦੇ ਟੂਰਨਾਮੈਂਟ ਕਰਵਾਏ ਗਏ, ਜਿਸ ਵਿਚ ਇਲਾਕੇ ਦੀਆਂ ਕੁੱਲ 13 ਟੀਮਾਂ ਵਲੋਂ ਭਾਗ ਲਿਆ ਅਤੇ ਸ਼ਰੀਂਹ ਵਾਲਾ ਬਰਾੜ ਦੀ ਟੀਮ ਦੇ ਖਿਡਾਰੀਆਂ ਵਲੋਂ ਬਾਜ਼ੀ ਮਾਰੀ, ਉਥੇ ਹੀ ਬਹਾਦਰ ਕੇ ...

ਪੂਰੀ ਖ਼ਬਰ »

ਬਿਜਲੀ ਦੇ ਖੰਭੇ 'ਚ ਵੱਜੀ ਟਰੈਕਟਰ-ਟਰਾਲੀ, ਮੁਕੱਦਮਾ ਦਰਜ

ਫ਼ਿਰੋਜ਼ਪੁਰ, 15 ਜਨਵਰੀ (ਗੁਰਿੰਦਰ ਸਿੰਘ)- ਥਾਣਾ ਸਿਟੀ ਪੁਲਿਸ ਨੇ ਬਿਜਲੀ ਦੇ ਖੰਭੇ ਵਿਚ ਟਰੈਕਟਰ-ਟਰਾਲੀ ਵੱਜਣ ਕਾਰਨ ਹੋਏ ਨੁਕਸਾਨ ਵਜੋਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੀ ਸ਼ਿਕਾਇਤ 'ਤੇ ਟਰੈਕਟਰ ਚਾਲਕ ਅਤੇ ਮਾਲਕ ਖ਼ਿਲਾਫ਼ ਸਰਕਾਰੀ ਸੰਪਤੀ ਨੂੰ ਨੁਕਸਾਨ ...

ਪੂਰੀ ਖ਼ਬਰ »

ਜੈਨੇਸਿਸ ਇੰਸਟੀਚਿਊਟ 'ਚ ਮਨਾਇਆ ਮਾਘੀ ਦਾ ਤਿਉਹਾਰ

ਫ਼ਿਰੋਜ਼ਪੁਰ, 15 ਜਨਵਰੀ (ਤਪਿੰਦਰ ਸਿੰਘ)- ਜੈਨੇਸਿਸ ਇੰਸਟੀਚਿਊਟ ਆਫ਼ ਡੈਂਟਲ ਸਾਇੰਸਜ਼ ਐਂਡ ਰਿਸਰਚ ਕਾਲਜ ਵਿਚ ਮਾਘੀ ਦਾ ਤਿਉਹਾਰ ਮਨਾਇਆ ਗਿਆ | ਇਸ ਦੌਰਾਨ ਕਾਲਜ ਦੇ ਪਿ੍ੰਸੀਪਲ ਡਾ: ਪ੍ਰਮੋਦ ਜੌਨ ਅਤੇ ਰਿਟਾ: ਮੇਜਰ ਬੀ.ਐੱਸ ਰੰਧਾਵਾ ਨੇ ਬੱਚਿਆਂ ਅਤੇ ਸਟਾਫ਼ ਨੂੰ ...

ਪੂਰੀ ਖ਼ਬਰ »

ਸਾਹਿਤਕਾਰ ਕਿਸੇ ਵੀ ਕੌਮ ਅਤੇ ਸਮਾਜ ਦੀ ਜਿੰਦ-ਜਾਨ ਹੁੰਦੇ ਹਨ-ਡਾ. ਸੰਧੂ

ਫ਼ਿਰੋਜ਼ਪੁਰ, 15 ਜਨਵਰੀ (ਤਪਿੰਦਰ ਸਿੰਘ)- ਭਾਸ਼ਾ ਵਿਭਾਗ ਪੰਜਾਬ ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸਾਹਿਤਕਾਰਾਂ ਦੀ ਡਾਇਰੈਕਟਰੀ ਤਿਆਰ ਕਰਨ ਦਾ ਕਾਰਜ ਪੂਰੀ ਗਰਮਜੋਸ਼ੀ ਨਾਲ ਚੱਲ ਰਿਹਾ ਹੈ | ਇਸ ਸਬੰਧੀ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ: ਜਗਦੀਪ ਸੰਧੂ ਨੇ ਦੱਸਿਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX