ਤਾਜਾ ਖ਼ਬਰਾਂ


ਦਿੱਲੀ ਦੇ ਸਦਰ ਬਜ਼ਾਰ ਖੇਤਰ ਦੇ ਬਾਰਾ ਟੁਟੀ ਚੌਕ ਨੇੜੇ ਦੋਪਹੀਆ ਵਾਹਨਾਂ ਸਮੇਤ 5-6 ਵਾਹਨਾਂ ਨੂੰ ਲੱਗੀ ਅੱਗ
. . .  about 2 hours ago
ਭਾਦਰਾ, ਅਹਿਮਦਾਬਾਦ : 30 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਆਮਦਨ ਕਰ ਵਿਭਾਗ ਦੇ ਵਧੀਕ ਕਮਿਸ਼ਨਰ ਸੰਤੋਸ਼ ਦੇ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
. . .  about 2 hours ago
ਗੁਜਰਾਤ ਚੋਣਾਂ ਦੇ ਪਹਿਲੇ ਪੜਾਅ ਵਿਚ ਸ਼ਾਮ 5 ਵਜੇ ਤੱਕ 59.96% ਹੋਈ ਵੋਟਿੰਗ
. . .  about 2 hours ago
ਪਹਿਲਾ ਪੜਾਅ ਪੂਰਾ ਹੋਣ ਤੋਂ ਬਾਅਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਅਤੇ ਵੀ.ਵੀ.ਪੀ.ਏ.ਟੀ. ਨੂੰ ਕੀਤਾ ਸੀਲ
. . .  about 2 hours ago
ਅਹਿਮਦਾਬਾਦ, 1 ਦਸੰਬਰ - ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਸਮਾਪਤੀ ਤੋਂ ਬਾਅਦ ਪੋਲਿੰਗ ਅਧਿਕਾਰੀਆਂ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੀ.ਏ.ਟੀ. ਨੂੰ ਸੀਲ ਕੀਤਾ ਗਿਆ ...
ਵਿਜੀਲੈਂਸ ਬਿਊਰੋ ਵਲੋਂ 1,15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਸੇਵਾਮੁਕਤ ਐਸਐਮਓ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ
. . .  about 3 hours ago
ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ...
ਦਿੱਲੀ ਪੁਲਿਸ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਸ਼ਸ਼ੀ ਥਰੂਰ ਦੀ ਰਿਹਾਈ ਦੇ ਖ਼ਿਲਾਫ਼ ਹਾਈਕੋਰਟ ਦਾ ਕੀਤਾ ਰੁਖ
. . .  about 4 hours ago
ਗੁਜਰਾਤ : ਨਵਸਾਰੀ ਤੋਂ ਭਾਜਪਾ ਉਮੀਦਵਾਰ ਪੀਯੂਸ਼ ਭਾਈ ਪਟੇਲ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ
. . .  about 5 hours ago
22 ਦਸੰਬਰ ਨੂੰ ਹੋਵੇਗੀ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ
. . .  about 4 hours ago
ਚੰਡੀਗੜ੍ਹ, 1 ਦਸੰਬਰ (ਰਾਮ ਸਿੰਘ ਬਰਾੜ)-ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ 22 ਦਸੰਬਰ ਤੋਂ ਹੋਵੇਗੀ। ਇਜਲਾਸ ਦੀ ਕਾਰਵਾਈ ਤਿੰਨ ਦਿਨ (22, 23 ਅਤੇ 26 ਦਸੰਬਰ) ਚੱਲ ਸਕਦੀ ਹੈ। ਇਹ ਫ਼ੈਸਲਾ...
ਕੈਬਨਿਟ ਮੰਤਰੀ ਮੀਤ ਹੇਅਰ ਦੀ ਆਮਦ ਪਿੱਛੋਂ ਆਪਸ 'ਚ ਭਿੜੇ 'ਆਪ' ਦੇ ਦੋ ਧੜੇ
. . .  about 5 hours ago
ਫਗਵਾੜਾ, 1 ਦਸੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਮਾਹੌਲ ਉਸ ਸਮੇਂ ਤਨਾਅਪੂਰਨ ਬਣ ਗਿਆ ਜਦੋਂ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਆਮਦ ਪਿੱਛੋਂ ਆਮ ਆਦਮੀ ਪਾਰਟੀ...
ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਕੀਤੀ ਗਈ ਆਰੰਭ
. . .  about 5 hours ago
ਅੰਮ੍ਰਿਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਆਰੰਭ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ...
ਛੇਹਰਟਾ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀ ਗੋਲੀ
. . .  about 5 hours ago
ਛੇਹਰਟਾ, 1 ਦਸੰਬਰ (ਸੁੱਖ ਵਡਾਲੀ)- ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ...
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਐਲਾਨ
. . .  about 7 hours ago
ਅੰਮ੍ਰਿਤਸਰ, 1 ਦਸੰਬਰ - ਅੰਮ੍ਰਿਤਸਰ ਵਿਖੇ ਇਕ ਸਮਾਗਮ ਵਿਚ ਪਹੁੁੰਚੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਕਿ ਜਿਹੜਾ ਵੀ ਗੈਂਗਸਟਰ ਗੋਲਡੀ...
ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ’ਚ ਇਕ ਦੀ ਮੌਤ, ਕਤਲ ਦਾ ਮੁਕੱਦਮਾ ਦਰਜ
. . .  about 7 hours ago
ਲਹਿਰਾਗਾਗਾ, 1 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਖੋਖਰ ਕਲਾਂ ਵਿਖੇ 2 ਪਰਿਵਾਰਾਂ ਵਿਚ ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ਵਿਚ ਇਕ 65 ਸਾਲਾਂ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ...
ਜ਼ਬਰੀ ਵਸੂਲੀ ਤੇ ਹਥਿਆਰਬੰਦ ਲੁੱਟਾਂ ਖੋਹਾਂ ’ਚ ਸ਼ਾਮਲ 6 ਵਿਅਕਤੀ ਗਿ੍ਫ਼ਤਾਰ
. . .  about 7 hours ago
ਅੰਮ੍ਰਿਤਸਰ, 1 ਦਸੰਬਰ- ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ ਸਵਪਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਬਰੀ ਵਸੂਲੀ ਅਤੇ ਹਥਿਆਰਬੰਦ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਸ਼ਾਮਲ...
ਜੀ-20 ਦੀ ਪ੍ਰਧਾਨਗੀ ਭਾਰਤ ਦੀ ਮਹੱਤਵਪੂਰਨ ਮੌਕਾ- ਅਸਟ੍ਰੇਲੀਆਈ ਹਾਈ ਕਮਿਸ਼ਨਰ
. . .  about 8 hours ago
ਨਵੀਂ ਦਿੱਲੀ, 1 ਦਸੰਬਰ- ਭਾਰਤ ਵਿਚ ਅਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ’ਫੈਰਲ ਨੇ ਕਿਹਾ ਕਿ ਅੱਜ ਭਾਰਤ ਲਈ ਮਹੱਤਵਪੂਰਨ ਮੌਕਾ ਹੈ, ਕਿਉਂਕਿ ਉਹ ਜੀ-20...
ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  about 9 hours ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  about 10 hours ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  about 10 hours ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  about 10 hours ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 11 hours ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 11 hours ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 11 hours ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 12 hours ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 12 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  about 12 hours ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮਾਘ ਸੰਮਤ 553

ਖੰਨਾ / ਸਮਰਾਲਾ

ਗੁਰਕੀਰਤ ਸਿੰਘ ਨੂੰ ਟਿਕਟ ਮਿਲਣ 'ਤੇ ਕਾਂਗਰਸੀ ਆਗੂਆਂ 'ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਖੰਨਾ, 15 ਜਨਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਬਾਰੇ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਪਾਰਟੀ ਦੇ 86 ਉਮੀਦਵਾਰਾਂ ਦੇ ਨਾਂਅ ਵਾਲੀ ਪਹਿਲੀ ਸੂਚੀ 'ਚ ਵਿਧਾਨ ਸਭਾ ਹਲਕਾ ਖੰਨਾ ਤੋਂ ਦੋ ਵਾਰ ਚੋਣ ਜਿੱਤ ਚੁੱਕੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ | ਗੁਰਕੀਰਤ ਸਿੰਘ ਨੂੰ ਪਾਰਟੀ ਟਿਕਟ ਮਿਲਣ ਬਾਅਦ ਹਲਕੇ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ 'ਚ ਖ਼ੁਸ਼ੀ ਦਾ ਮਾਹੌਲ ਹੈ | ਵਿਧਾਇਕ ਗੁਰਕੀਰਤ ਸਿੰਘ ਨੂੰ ਟਿਕਟ ਦਿੱਤੇ ਜਾਣ 'ਤੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਹਾਈਕਮਾਨ ਦਾ ਧੰਨਵਾਦ ਕੀਤਾ ਹੈ | ਖੰਨਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਉਦਯੋਗ ਮੰਤਰੀ ਗੁਰਕੀਰਤ ਸਿੰਘ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਪਿ੍ਅੰਕਾ ਗਾਂਧੀ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਨੇ ਇਕ ਵਾਰ ਫਿਰ ਤੋਂ ਉਨ੍ਹਾਂ 'ਤੇ ਵਿਸ਼ਵਾਸ ਜਤਾਇਆ ਹੈ | ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਵਲੋਂ ਸੂਬੇ ਦੇ ਕਰਵਾਏ ਜਾ ਰਹੇ ਬੇਮਿਸਾਲ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਨੀਤੀਆਂ ਤੋਂ ਸੂਬੇ ਦੇ ਲੋਕ ਬੇਹੱਦ ਖ਼ੁਸ਼ ਹਨ, ਜਿਸ ਨੂੰ ਦੇਖਦੇ ਹੋਏ ਪ੍ਰਦੇਸ਼ ਵਾਸੀ ਸੂਬੇ ਅੰਦਰ ਦੁਬਾਰਾ ਤੋਂ ਕਾਂਗਰਸ ਦੇ ਸਰਕਾਰ ਬਣਨਾ ਦੇਖਣਾ ਚਾਹੁੰਦੇ ਹਨ | ਪੰਜਾਬ ਦੇ ਲੋਕ ਦੁਬਾਰਾ ਤੋਂ ਕਾਂਗਰਸ ਸਰਕਾਰ ਬਣਾਉਣਗੇ | ਮੰਤਰੀ ਗੁਰਕੀਰਤ ਨੇ ਕਿਹਾ ਕਿ ਉਨ੍ਹਾਂ ਵਲੋਂ ਬਿਨਾਂ ਕਿਸੇ ਪੱਖਪਾਤ ਦੇ ਹਲਕਾ ਦੇ ਵਿਕਾਸ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ | ਸ਼ਹਿਰ 'ਚ ਕਰਵਾਏ ਵਿਕਾਸ ਕਾਰਜਾਂ ਦੀ ਲੜੀ ਤਹਿਤ ਹਲਕੇ ਦੇ ਪਿੰਡਾਂ ਵਿਚ ਵੀ ਗਲੀਆਂ, ਸੜਕਾਂ ਪੱਕੀਆਂ ਕਰਵਾਈਆਂ ਗਈਆਂ ਹਨ | ਵਿਧਾਇਕ ਗੁਰਕੀਰਤ ਸਿੰਘ ਨੂੰ ਟਿਕਟ ਮਿਲਣ ਦਾ ਸਵਾਗਤ ਕਰਨ ਵਾਲਿਆਂ 'ਚ ਜ਼ਿਲ੍ਹਾ ਕਾਂਗਰਸ ਪ੍ਰਧਾਨ ਰੁਪਿੰਦਰ ਸਿੰਘ ਰਾਜਾ ਗਿੱਲ, ਪੰਜਾਬ ਕਾਂਗਰਸ ਵਪਾਰ ਮੰਡਲ ਦੇ ਚੇਅਰਮੈਨ ਹਰਦੇਵ ਸਿੰਘ ਰੋਸ਼ਾ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ, ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਗੁਰਦੀਪ ਸਿੰਘ ਰਸੂਲੜਾ, ਵਾਈਸ ਚੇਅਰਮੈਨ ਵਰਿੰਦਰ ਕੁਮਾਰ ਗੁੱਡੂ, ਬਲਾਕ ਸੰਮਤੀ ਖੰਨਾ ਦੇ ਚੇਅਰਮੈਨ ਸਤਨਾਮ ਸਿੰਘ ਸੋਨੀ ਰੋਹਣੋਂ, ਚੇਅਰਮੈਨ ਬਲਾਕ ਸੰਮਤੀ ਸਮਰਾਲਾ ਅਜਮੇਰ ਸਿੰਘ ਪੂਰਬਾ, ਆੜ੍ਹਤੀ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ, ਜਨਰਲ ਸਕੱਤਰ ਯਾਦਵਿੰਦਰ ਸਿੰਘ ਲਿਬੜਾ, ਏ. ਐੱਸ. ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਕੌਂਸਲਰ ਸ਼ਮਿੰਦਰ ਸਿੰਘ ਮਿੰਟੂ, ਨਗਰ ਕੌਂਸਲ ਪ੍ਰਧਾਨ ਕਮਲਜੀਤ ਸਿੰਘ ਲੱਧੜ, ਬਲਾਕ ਕਾਂਗਰਸ ਪ੍ਰਧਾਨ ਅਤੇ ਨਗਰ ਕੌਂਸਲ ਦੇ ਮੀਤ ਪ੍ਰਧਾਨ ਜਤਿੰਦਰ ਪਾਠਕ, ਪੀ. ਏ. ਡੀ. ਬੀ. ਬੈਂਕ ਦੇ ਚੇਅਰਮੈਨ ਅਤੇ ਬਲਾਕ ਕਾਂਗਰਸ ਦਿਹਾਤੀ ਪ੍ਰਧਾਨ ਬੇਅੰਤ ਸਿੰਘ ਜੱਸੀ ਕਿਸ਼ਨਗੜ੍ਹ, ਸਾਬਕਾ ਕੌਂਸਲ ਪ੍ਰਧਾਨ ਵਿਕਾਸ ਮਹਿਤਾ, ਵਿਧਾਇਕ ਦੇ ਓ. ਐੱਸ. ਡੀ. ਡਾ. ਗੁਰਮੁਖ ਸਿੰਘ ਚਾਹਲ, ਪੀਏ.ਹਰਿੰਦਰ ਸਿੰਘ ਰਿੰਟਾ ਕਨੇਚ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਇਕੋਲਾਹਾ, ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਅਮਿਤ ਤਿਵਾੜੀ, ਕੌਂਸਲਰ ਗੁਰਮੀਤ ਸਿੰਘ ਨਾਗਪਾਲ, ਹਰਦੀਪ ਸਿੰਘ ਨੀਨੂੰ, ਸੁਰਿੰਦਰ ਬਾਵਾ, ਸੁਖਦੇਵ ਕੁਮਾਰ ਮਿੱਡਾ, ਅਮਰੀਸ਼ ਕਾਲੀਆ, ਸੰਦੀਪ ਘਈ, ਗੌਰਵ ਵਿਜ਼ਨ, ਮੰਜੂ ਰਾਣੀ (ਸਾਰੇ ਕੌਂਸਲਰ) ਆਦਿ ਸ਼ਾਮਿਲ ਹਨ |

ਵਿਧਾਇਕ ਲੱਖਾ ਨੂੰ ਟਿਕਟ ਮਿਲਣ 'ਤੇ ਲੱਡੂ ਵੰਡੇ

ਪਾਇਲ, 15 ਜਨਵਰੀ (ਰਾਜਿੰਦਰ ਸਿੰਘ/ਨਿਜ਼ਾਮਪੁਰ)-ਵਿਧਾਇਕ ਲਖਵੀਰ ਸਿੰਘ ਲੱਖਾ ਨੂੰ ਹਲਕਾ ਪਾਇਲ ਤੋਂ ਕਾਂਗਰਸ ਪਾਰਟੀ ਦੀ ਟਿਕਟ ਮਿਲਣ 'ਤੇ ਸ਼ਹਿਰ ਪਾਇਲ ਵਿਖੇ ਨਗਰ ਕੌਂਸਲ ਪਾਇਲ ਦੇ ਪ੍ਰਧਾਨ ਮਲਕੀਤ ਸਿੰਘ ਗੋਗਾ ਧਾਲੀਵਾਲ, ਡਾ. ਤਰਲੋਚਨ ਸਿੰਘ ਦਿਉਲ, ਸੀਨੀਅਰ ਮੀਤ ...

ਪੂਰੀ ਖ਼ਬਰ »

ਸੰਘਣੇ ਕੋਹਰੇ ਕਾਰਨ ਰੇਲ ਤੇ ਸੜਕੀ ਆਵਾਜਾਈ ਦੀ ਰਫ਼ਤਾਰ ਹੋਈ ਮੱਠੀ

ਖੰਨਾ, 15 ਜਨਵਰੀ (ਹਰਜਿੰਦਰ ਸਿੰਘ ਲਾਲ)-ਕਈ ਦਿਨਾਂ ਤੋਂ ਪੈਰ ਹੈ ਸੰਘਣੇ ਕੋਹਰੇ ਅਤੇ ਸ਼ੀਤ ਲਹਿਰ ਨੇ ਲੋਕਾਂ ਨੂੰ ਕੰਬਣੀ ਛੇੜ ਦਿੱਤੀ ਹੈ | ਪਹਾੜਾਂ 'ਚ ਲਗਾਤਾਰ ਹੋ ਰਹੀ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਠੰਢ ਦੀ ਕਰੋਪੀ ਵਧ ਗਈ ਹੈ | ਸੰਘਣੇ ਕੋਹਰੇ ਕਾਰਨ ਰੇਲ ਅਤੇ ...

ਪੂਰੀ ਖ਼ਬਰ »

ਰੇਲ ਗੱਡੀ 'ਚੋਂ ਡਿਗਣ ਕਾਰਨ ਮੁਸਾਫ਼ਰ ਜ਼ਖ਼ਮੀ

ਖੰਨਾ, 15 ਜਨਵਰੀ (ਹਰਜਿੰਦਰ ਸਿੰਘ ਲਾਲ)-ਧੀ ਨੂੰ ਸਹੁਰੇ ਘਰ ਛੱਡਣ ਲਈ ਜਾ ਰਿਹਾ ਇਕ ਵਿਅਕਤੀ ਸਥਾਨਕ ਰੇਲਵੇ ਸਟੇਸ਼ਨ 'ਤੇ ਰੇਲ ਗੱਡੀ 'ਚ ਸਵਾਰ ਹੋਣ ਸਮੇਂ ਪੈਰ ਤਿਲਕਣ ਕਾਰਨ ਹੇਠਾਂ ਡਿੱਗ ਕੇ ਜ਼ਖ਼ਮੀ ਹੋ ਗਿਆ | ਰੇਲਵੇ ਪੁਲਿਸ ਚੌਂਕੀ ਖੰਨਾ 'ਚ ਤਾਇਨਾਤ ਏ. ਐੱਸ. ਆਈ. ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਮਹਾਨ ਸ਼ਹੀਦ ਬਾਬਾ ਮਹਾਰਾਜ ਸਿੰਘ ਨੌਰੰਗਾਬਾਦ ਵਾਲਿਆਂ ਦੇ ਜਨਮ ਦਿਨ ਸੰਬੰਧੀ ਸਮਾਗਮਾਂ ਦੀ ਸਮਾਪਤੀ ਅੱਜ

ਮਲੌਦ, 15 ਜਨਵਰੀ (ਸਹਾਰਨ ਮਾਜਰਾ)-ਸਮੂਹ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਰੱਬੋਂ ਉੱਚੀ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਪੰਚਾਇਤ ਰੱਬੋਂ ਉੱਚੀ ਵਲੋਂ ਵੱਡੇ ਉੱਦਮ ਸਦਕਾ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਦੀ ਯੋਗ ਅਗਵਾਈ ਹੇਠ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ...

ਪੂਰੀ ਖ਼ਬਰ »

ਸੜਕਾਂ 'ਤੇ ਨਾਜਾਇਜ਼ ਪਾਰਕਿੰਗ ਬਣ ਰਹੀ ਹੈ ਟ੍ਰੈਫ਼ਿਕ ਜਾਮ ਦਾ ਕਾਰਨ

ਖੰਨਾ, 15 ਜਨਵਰੀ (ਹਰਜਿੰਦਰ ਸਿੰਘ ਲਾਲ)-ਸੜਕਾਂ 'ਤੇ ਨਾਜਾਇਜ਼ ਪਾਰਕਿੰਗ ਟ੍ਰੈਫ਼ਿਕ ਜਾਮ ਦਾ ਕਾਰਨ ਬਣ ਰਹੀ ਹੈ | ਖੰਨਾ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਉੱਪਰ ਲੱਗੇ ਟ੍ਰੈਫ਼ਿਕ ਜਾਮ ਤੋਂ ਲੋਕ ਬਹੁਤ ਦੁਖੀ ਹਨ ਪਰ ਪ੍ਰਸ਼ਾਸਨ ਸੜਕਾਂ 'ਤੇ ਨਾਲ-ਨਾਲ ਖੜੇ ਟਰੱਕਾਂ ਆਦਿ ਨੂੰ ...

ਪੂਰੀ ਖ਼ਬਰ »

ਮਾਘੀ ਦੇ ਤਿਉਹਾਰ ਨੂੰ ਸਮਰਪਿਤ 40ਵਾਂ ਸਾਲਾਨਾ ਸਮਾਗਮ ਕਰਵਾਇਆ

ਖੰਨਾ, 15 ਜਨਵਰੀ (ਹਰਜਿੰਦਰ ਸਿੰਘ ਲਾਲ)-ਨੌਜਵਾਨ ਸਭਾ ਬਿੱਲਾਂ ਵਾਲੀ ਛੱਪੜੀ ਵਾਰਡ ਨੰਬਰ-8 ਖੰਨਾ ਵਿਖੇ ਕੌਂਸਲਰ ਸਰਬਦੀਪ ਸਿੰਘ ਕਾਲੀਰਾਓ ਦੀ ਅਗਵਾਈ 'ਚ ਮਾਘੀ ਦੇ ਤਿਉਹਾਰ ਨੂੰ ਸਮਰਪਿਤ 40ਵਾਂ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ 'ਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ...

ਪੂਰੀ ਖ਼ਬਰ »

ਨੌਜਵਾਨਾਂ ਕੋਲੋਂ 20 ਗ੍ਰਾਮ ਸਮੈਕ ਬਰਾਮਦ

ਮਾਛੀਵਾੜਾ ਸਾਹਿਬ, 15 ਜਨਵਰੀ (ਮਨੋਜ ਕੁਮਾਰ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੁਲੀਸ ਵਲੋਂ ਵਿੱਢੀ ਚੈਕਿੰਗ ਮੁਹਿੰਮ ਦੌਰਾਨ ਮਾਛੀਵਾੜਾ ਪੁਲਿਸ ਨੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਪਾਸੋਂ 20 ਗ੍ਰਾਮ ਸਮੈਕ ਬਰਾਮਦ ਕੀਤੀ ਹੈ | ਸਹਾਇਕ ਪੁਲਿਸ ਅਧਿਕਾਰੀ ਵਿਪਨ ਕੁਮਾਰ ...

ਪੂਰੀ ਖ਼ਬਰ »

ਡੇਹਲੋਂ ਵਿਖੇ ਦੋ ਬਲਾਕਾਂ ਦੀਆਂ ਕਿਸਾਨ ਕਮੇਟੀਆਂ ਦੀ ਮੀਟਿੰਗ

ਡੇਹਲੋਂ, 15 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਡੇਹਲੋਂ ਅਤੇ ਪੱਖੋਵਾਲ ਦੀਆਂ ਬਲਾਕ ਕਮੇਟੀਆਂ ਦੀ ਸਾਂਝੀ ਮੀਟਿੰਗ ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਡੇਹਲੋਂ ਵਿਖੇ ਹੋਈ, ਜਿਸ 'ਚ ਬਲਾਕਾਂ ਦੇ ਵੱਖ-ਵੱਖ ...

ਪੂਰੀ ਖ਼ਬਰ »

ਲੋਕਾਂ ਨੂੰ ਸਫ਼ਾਈ ਮੁਹਿੰਮ ਸੰਬੰਧੀ ਕੀਤਾ ਜਾਗਰੂਕ

ਖੰਨਾ, 15 ਜਨਵਰੀ (ਹਰਜਿੰਦਰ ਸਿੰਘ ਲਾਲ)-ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨ ਵਾਲੀ ਸੰਸਥਾ ਮਨੁੱਖੀ ਅਧਿਕਾਰ ਸੁਰੱਖਿਆ ਸੰਗਠਨ ਪੰਜਾਬ ਅਤੇ ਨਗਰ ਕੌਂਸਲ ਖੰਨਾ ਦੀ ਟੀਮ ਵਲੋਂ ਸ਼ਹਿਰ 'ਚ ਸਫ਼ਾਈ ਮੁਹਿੰਮ ਨੂੰ ਤੇਜ਼ ਕੀਤਾ ਗਿਆ | ਸੰਸਥਾ ਨੇ ਪਿਛਲੇ ਸਮੇਂ ਵਿਚ ਸ਼ਹਿਰ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਦੀ ਬਲਾਕ ਪੱਧਰੀ ਮੀਟਿੰਗ

ਮਲੌਦ, 15 ਜਨਵਰੀ (ਦਿਲਬਾਗ ਸਿੰਘ ਚਾਪੜਾ, ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਬਲਾਕ ਮਲੌਦ ਅਤੇ ਦੋਰਾਹਾ ਦੀ ਮੀਟਿੰਗ ਪਿੰਡ ਸਿਹੌੜਾ ਦੇ ਗੁਰਦੁਆਰਾ ਸ਼ਹੀਦਗੜ੍ਹ ਵਿਖੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਦੀ ਦੇਖ-ਰੇਖ ਹੇਠ ਹੋਈ | ਮੀਟਿੰਗ 'ਚ ਦੋ ...

ਪੂਰੀ ਖ਼ਬਰ »

ਯੂਰੀਆ ਖਾਦ ਦੀ ਭਾਰੀ ਕਿੱਲਤ ਨਾਲ ਕਿਸਾਨ ਵਰਗ ਡਾਹਢਾ ਪ੍ਰੇਸ਼ਾਨ-ਬੌਬੀ ਪੰਧੇਰ

ਮਲੌਦ, 15 ਜਨਵਰੀ (ਸਹਾਰਨ ਮਾਜਰਾ)-ਉੱਘੇ ਸਮਾਜ ਸੇਵੀ ਤੇ ਕਿਸਾਨ ਆਗੂ ਬੌਬੀ ਪੰਧੇਰ ਬੁਰਕੜਾ ਨੇ ਦੋਸ਼ ਲਗਾਇਆ ਕਿ ਇਲਾਕੇ 'ਚ ਯੂਰੀਆ ਖਾਦ ਨਾ ਮਿਲਣ ਕਾਰਨ ਕਿਸਾਨ ਵਰਗ ਡਾਹਢਾ ਪ੍ਰੇਸ਼ਾਨ ਹੋ ਰਿਹਾ ਹੈ ਕਿਉਂਕਿ ਚੱਲ ਰਹੇ ਸਮੇਂ ਵਿਚ ਕਣਕ ਦੀ ਫ਼ਸਲ ਲਈ ਯੂਰੀਆ ਖਾਦ ਬੇਹੱਦ ...

ਪੂਰੀ ਖ਼ਬਰ »

ਰਾੜੇ ਵਾਲੇ ਸੰਤਾਂ ਦੇ ਬਰਸੀ ਸਮਾਗਮ 20 ਤੋਂ

ਮਲੌਦ, 15 ਜਨਵਰੀ (ਨਿਜ਼ਾਮਪੁਰ)-ਸੱਚਖੰਡ ਵਾਸੀ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ, ਸੰਤ ਬਾਬਾ ਬਲਵੰਤ ਸਿੰਘ ਰਾੜਾ ਸਾਹਿਬ ਲੰਗਰਾਂ ਵਾਲੇ ਤੇ ਸੰਤ ਬਾਬਾ ਬਘੇਲ ਸਿੰਘ ਲੰਗਰਾਂ ਵਾਲਿਆਂ ਦੀ ਸਾਲਾਨਾ ਬਰਸੀ ਸਬੰਧੀ ਗੁਰਦੁਆਰਾ ਸ਼ਹੀਦਗੜ੍ਹ ਸਾਹਿਬ ਪਿੰਡ ...

ਪੂਰੀ ਖ਼ਬਰ »

ਲਖਵੀਰ ਸਿੰਘ ਲੱਖਾ ਨੂੰ ਟਿਕਟ ਮਿਲਣ ਦੀ ਖ਼ੁਸ਼ੀ 'ਚ ਲੱਡੂ ਵੰਡੇ

ਮਲੌਦ, 15 ਜਨਵਰੀ (ਨਿਜ਼ਾਮਪੁਰ)-ਵਿਧਾਨ ਸਭਾ ਚੋਣਾਂ ਲਈ ਹਲਕਾ ਪਾਇਲ ਤੋਂ ਮੌਜੂਦਾ ਵਿਧਾਇਕ ਲਖਵੀਰ ਸਿੰਘ ਲੱਖਾ ਨੂੰ ਮੁੜ ਕਾਂਗਰਸ ਪਾਰਟੀ ਵਲੋਂ ਟਿਕਟ ਦਿੱਤੇ ਜਾਣ 'ਤੇ ਹਲਕਾ ਪਾਇਲ ਦੇ ਕਾਂਗਰਸੀ ਆਗੂਆਂ 'ਚ ਖ਼ੁਸ਼ੀ ਦਾ ਮਾਹੌਲ ਹੈ ਅਤੇ ਵਰਕਰਾਂ ਵਲੋਂ ਲੱਡੂ ਵੰਡੇ ਜਾ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਪ੍ਰਲੋਕ ਗਮਨ ਦਿਵਸ ਮਨਾਇਆ

ਖੰਨਾ, 15 ਜਨਵਰੀ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਪ੍ਰਲੋਕ ਗਮਨ ਦਿਵਸ ਗੁਰਦੁਆਰਾ ਸ਼੍ਰੋਮਣੀ ਭਗਤ ਨਾਮਦੇਵ ਜੀ ਲਲਹੇੜੀ ਰੋਡ ਖੰਨਾ ਵਿਖੇ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਸੰਬੰਧੀ ਅੰਮਿ੍ਤ ਵੇਲੇ ਨਿਤਨੇਮ ਗੁਰਬਾਣੀ ਪਾਠ ਸ੍ਰੀ ...

ਪੂਰੀ ਖ਼ਬਰ »

ਬਾਬਾ ਤੋਤਾ ਪੁਰੀ ਮਹਾਰਾਜ ਦੇ ਸਾਲਾਨਾ ਜੋੜ ਮੇਲੇ ਸੰਬੰਧੀ ਮੀਟਿੰਗ

ਮਲੌਦ, 15 ਜਨਵਰੀ (ਸਹਾਰਨ ਮਾਜਰਾ)-ਬ੍ਰਹਮ ਗਿਆਨੀ ਸੰਤ ਬਾਬਾ ਤੋਤਾ ਪੁਰੀ ਮਹਾਰਾਜ ਦੇ ਅਸਥਾਨ ਪਿੰਡ ਜੋਗੀਮਾਜਰਾ ਵਿਖੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਨੂੰ ਲੈ ਕੇ ਮੰਦਿਰ ਬਾਬਾ ਤੋਤਾ ਪੁਰੀ ਜੀ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਮੀਟਿੰਗ ਹੋਈ | ਲਿਖਤੀ ਪੈੱ੍ਰਸ ...

ਪੂਰੀ ਖ਼ਬਰ »

ਸੰਤ ਬਾਬਾ ਠਾਕੁਰ ਗੁਲਾਬ ਸਿੰਘ ਦੇ ਜਨਮ ਦਿਹਾੜੇ ਸੰਬੰਧੀ ਸਮਾਗਮ ਸ਼ੁਰੂ

ਮਲੌਦ, 15 ਜਨਵਰੀ (ਸਹਾਰਨ ਮਾਜਰਾ)-ਨਿਰਮਲ ਡੇਰਾ ਬੇਰ ਕਲਾਂ (ਲੁਧਿਆਣਾ) ਦੇ ਬਾਨੀ ਸਿਧਪੁਰਸ਼ ਸੰਤ ਬਾਬਾ ਠਾਕੁਰ ਗੁਲਾਬ ਸਿੰਘ ਜੀਆਂ ਦੇ 296ਵੇਂ ਸ਼ੱੁਭ ਦਿਹਾੜੇ ਦੀਆਂ ਖ਼ੁਸ਼ੀਆਂ ਵਿਚ ਅਤੇ ਪੁਰਾਤਨ ਮਹਾਂਪੁਰਸ਼ਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਸਰਬੱਤ ਦੇ ਭਲੇ ਅਤੇ ...

ਪੂਰੀ ਖ਼ਬਰ »

ਕਾਂਗਰਸ ਕੇਂਦਰ ਦੇ ਵਿਕਾਸ ਪ੍ਰਾਜੈਕਟਾਂ ਨੂੰ ਤਬਾਹ ਕਰ ਰਹੀ-ਛਾਹੜੀਆ

ਖੰਨਾ, 15 ਜਨਵਰੀ (ਹਰਜਿੰਦਰ ਸਿੰਘ ਲਾਲ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਖੰਨਾ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਭੇਜੇ ਜਾ ਰਹੇ ਫੰਡਾਂ ਦੀ ਭਾਰੀ ਦੁਰਵਰਤੋਂ ਜਾਰੀ ਹੈ ¢ ਇਕ ਪਾਸੇ ਜਿੱਥੇ ਅਮਰੂਤ ਸਕੀਮ ਤਹਿਤ 124 ਕਰੋੜ ਰੁਪਏ ਦੇ ਫੰਡਾਂ ਦੀ ਦੁਰਵਰਤੋਂ ਦਾ ਮਾਮਲਾ ਗਰਮ ...

ਪੂਰੀ ਖ਼ਬਰ »

ਏ. ਐੱਸ. ਕਾਲਜ ਫ਼ਾਰ ਵੂਮੈਨ ਦਾ ਨਤੀਜਾ ਸੌ ਫ਼ੀਸਦੀ ਰਿਹਾ

ਖੰਨਾ, 15 ਜਨਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਬੀ. ਐੱਸ. ਸੀ. ਫ਼ੈਸ਼ਨ ਡਿਜ਼ਾਈਨਿੰਗ ਚੌਥਾ ਸਮੈਸਟਰ ਦੇ ਨਤੀਜੇ 'ਚ ਏ. ਐੱਸ. ਕਾਲਜ ਫ਼ਾਰ ਵੁਮੈਨ ਖੰਨਾ ਦੀਆਂ ਵਿਦਿਆਰਥਣਾਂ ਨੇ ਮੱਲਾਂ ਮਾਰੀਆਂ ਹਨ ਅਤੇ ਨਤੀਜਾ ਸੌ ਫ਼ੀਸਦੀ ਰਿਹਾ ਹੈ | ਇਸ ...

ਪੂਰੀ ਖ਼ਬਰ »

ਸੰਯੁਕਤ ਮੋਰਚੇ ਦੇ ਉਮੀਦਵਾਰ ਰਾਜੇਵਾਲ ਦੀ ਚੋਣ ਮੁਹਿੰਮ ਨੂੰ ਪਿੰਡਾਂ 'ਚ ਮਿਲਣ ਲੱਗਾ ਭਰਵਾਂ ਹੁੰਗਾਰਾ

ਮਾਛੀਵਾੜਾ ਸਾਹਿਬ, 15 ਜਨਵਰੀ (ਸੁਖਵੰਤ ਸਿੰਘ ਗਿੱਲ)-ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਚੱਲੇ ਕਿਸਾਨੀ ਸੰਘਰਸ਼ ਦੌਰਾਨ ਸਰਗਰਮ ਰਹੇ ਸੀਨੀਅਰ ਕਿਸਾਨ ਆਗੂ ਜਥੇਦਾਰ ਮਨਮੋਹਣ ਸਿੰਘ ਖੇੜਾ ਵਲੋਂ ਸੰਯੁਕਤ ਸਮਾਜ ਮੋਰਚਾ ਦੇ ਹਲਕਾ ਸਮਰਾਲਾ ਤੋਂ ਉਮੀਦਵਾਰ ਬਲਵੀਰ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ 'ਚ ਅੜਿੱਕਾ ਬਣਨ ਵਾਲਿਆਂ ਨੂੰ ਲੋਕ ਮੂੰਹ ਨਹੀਂ ਲਗਾਉਣਗੇ-ਜਥੇ. ਟਿੰਬਰਵਾਲ ਤੇ ਬਗਈ

ਮਲੌਦ, 15 ਜਨਵਰੀ (ਦਿਲਬਾਗ ਸਿੰਘ ਚਾਪੜਾ)-ਕਾਨੂੰਨ ਅਨੁਸਾਰ ਆਪਣੀਆਂ ਸਜ਼ਾਵਾਂ ਪੂਰੀਆ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ 'ਚ ਅੜਿੱਕਾ ਬਣਨ ਵਾਲੀਆਂ ਸਿਆਸੀ ਪਾਰਟੀਆਂ ਨੂੰ ਪੰਜਾਬ ਦੇ ਲੋਕ ਮੂੰਹ ਨਹੀ ਲਾਉਣਗੇ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਨੇ ਜੋ ਵੀ ਆਖਿਆ ਉਹ ਕਰ ਕੇ ਵਿਖਾਇਆ-ਇੰਜੀ. ਬੋਪਾਰਾਏ

ਜੌੜੇਪੁਲ ਜਰਗ, 15 ਜਨਵਰੀ (ਪਾਲਾ ਰਾਜੇਵਾਲੀਆ)-'ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਪਾੜੋ ਤੇ ਰਾਜ ਕਰੋ ਦੀ ਨੀਤੀ 'ਤੇ ਚੱਲਦਿਆਂ ਲੋਕਾਂ ਨੂੰ ਆਪਸ ਵਿਚ ਲੜਾ ਕੇ ਭਾਈਚਾਰਕ ਸਾਂਝਾ ਤੋੜੀਆਂ ਅਤੇ ਸੌੜੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਜਨਤਾ ਦੀਆਂ ਭਾਵਨਾਵਾਂ ਨੂੰ ਬੁਰੀ ...

ਪੂਰੀ ਖ਼ਬਰ »

ਲੋਕ ਚੇਤਨਾ ਲਹਿਰ ਪੰਜਾਬ ਵਲੋਂ 18 ਨੂੰ ਸਿਆਸੀ ਫ਼ੈਸਲਾ ਲਿਆ ਜਾਵੇਗਾ-ਰੁਪਾਲੋਂ

ਖੰਨਾ, 15 ਜਨਵਰੀ (ਹਰਜਿੰਦਰ ਸਿੰਘ ਲਾਲ)-ਪੂਰੇ ਪੰਜਾਬ 'ਚ ਇਸ ਸਮੇਂ ਸਿਆਸੀ ਸਰਗਰਮੀਆਂ ਪੂਰੇ ਜ਼ੋਰ 'ਤੇ ਹਨ | ਹਰ ਪਾਰਟੀ ਵਲੋਂ ਪੂਰੀ ਜੋਰ ਅਜ਼ਮਾਈ ਕੀਤੀ ਜਾ ਰਹੀ ਹੈ ਪਰ ਪੰਜਾਬ ਦੇ ਲੋਕ ਇਸ ਸਮੇਂ ਵੱਡੇ ਭੰਬਲਭੂਸੇ ਵਿਚ ਹਨ ਕਿਉਂਕਿ ਸਿਆਸੀ ਲੀਡਰ ਨਿਜਪ੍ਰਸਤੀ 'ਚ ਡੁੱਬ ਕੇ ...

ਪੂਰੀ ਖ਼ਬਰ »

ਕੈਬਿਨਟ ਮੰਤਰੀ ਗੁਰਕੀਰਤ ਸਿੰਘ ਵਲੋਂ ਘਰ-ਘਰ ਜਾ ਕੇ ਚੋਣ ਪ੍ਰਚਾਰ

ਖੰਨਾ, 15 ਜਨਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬ ਵਿਧਾਨ ਸਭਾ ਦੀਆਂ 2022 ਇਸ਼ਤਿਹਾਰੀ ਪਾਰਟੀ ਦੀਆਂ ਚੋਣਾਂ ਲਈ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਨੇ ਆਪਣਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ ¢ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਉਨ੍ਹਾਂ ਨੇ ਅੱਜ ਘਰ-ਘਰ ਜਾ ਕੇ ਚੋਣ ...

ਪੂਰੀ ਖ਼ਬਰ »

ਪੁਰਾਣਿਆਂ ਨੂੰ ਮਨਾਉਣ ਲਈ ਮੰਤਰੀ ਕੋਟਲੀ ਨੇ ਮਲੌਦ 'ਚ ਦਿੱਤੀ ਦਸਤਕ

ਮਲੌਦ, 15 ਜਨਵਰੀ (ਨਿਜ਼ਾਮਪੁਰ)-ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕੋਟਲੀ ਪਰਿਵਾਰ ਦੇ ਨਜ਼ਦੀਕੀਆਂ ਕਤਾਰ 'ਚ ਸ਼ਾਮਿਲ ਮਲੌਦ ਸ਼ਹਿਰ ਦੇ ਵਸਨੀਕ ਬਲਾਕ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਰਿੰਦਰ ਢੀਂਗਰਾ ਜੋ ਪਿਛਲੇ ਲੰਬੇ ਸਮੇਂ ਤੋਂ ਸਿਆਸੀ ਸਰਗਰਮੀਆਂ ਨੂੰ ਛੱਡ ਕੇ ...

ਪੂਰੀ ਖ਼ਬਰ »

ਆਸ਼ੀਸ਼ ਬਾਂਸਲ ਬਲਾਕ ਕਾਂਗਰਸ ਮਲੌਦ ਦੇ ਮੀਤ ਪ੍ਰਧਾਨ ਨਿਯੁਕਤ

ਮਲੌਦ, 15 ਜਨਵਰੀ (ਦਿਲਬਾਗ ਸਿੰਘ ਚਾਪੜਾ)-ਯੂਥ ਕਾਂਗਰਸੀ ਆਗੂ ਆਸ਼ੀਸ਼ ਬਾਂਸਲ ਦੀ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦੇ ਹੋਏ ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਅਵਿੰਦਰਦੀਪ ਸਿੰਘ ਜੱਸਾ ਰੋੜੀਆ ਵਲੋਂ ਬਲਾਕ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ, ਜਿਸ ਦਾ ਨਿਯੁਕਤੀ ਪੱਤਰ ...

ਪੂਰੀ ਖ਼ਬਰ »

ਮਨੋਜ ਕੁਮਾਰ ਮੋਜੀ ਬਣੇ ਸਮਰਾਲਾ ਬਲਾਕ ਕਾਂਗਰਸ ਸ਼ਹਿਰੀ ਦੇ ਉਪ ਪ੍ਰਧਾਨ

ਸਮਰਾਲਾ, 15 ਜਨਵਰੀ (ਗੋਪਾਲ ਸੋਫਤ)-ਕਾਂਗਰਸ ਦੇ ਸਥਾਨਕ ਉੱਘੇ ਵਰਕਰ ਮਨੋਜ ਕੁਮਾਰ ਮੋਜੀ ਨੂੰ ਬਲਾਕ ਕਾਂਗਰਸ ਸਮਰਾਲਾ (ਸ਼ਹਿਰੀ) ਦਾ ਉੱਪ ਪ੍ਰਧਾਨ ਨਿਯੁਕਤ ਕੀਤਾ ਗਿਆ | ਮੌਜੀ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਲਈ ਕੰਮ ਕਰ ਰਹੇ ਹਨ ¢ ਉਨ੍ਹਾਂ ਨੂੰ ਇਸ ਨਿਯੁਕਤੀ ਲਈ ...

ਪੂਰੀ ਖ਼ਬਰ »

ਯਾਦੂ ਵਲੋਂ ਹੋਲ ਬੀਬੀਪੁਰ ਸਮੇਤ ਪਿੰਡਾਂ 'ਚ ਪ੍ਰਚਾਰ

ਜੌੜੇਪੁਲ ਜਰਗ, 15 ਜਨਵਰੀ (ਪਾਲਾ ਰਾਜੇਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਯਾਦਵਿੰਦਰ ਸਿੰਘ ਯਾਦੂ ਨੇ ਅੱਜ ਹਲਕਾ ਖੰਨਾ ਤੋਂ ਆਪਣੀ ਧਰਮ ਪਤਨੀ ਜਗਦੀਪ ਕੌਰ ਯਾਦੂ ਦੇ ਹੱਕ 'ਚ ਪਿੰਡ ਬੀਬੀਪੁਰ ਬੋਪੁਰ ਸਮੇਤ ਹੋਰਨਾਂ ਪਿੰਡਾਂ ਵਿਚ ਚੋਣ ਪ੍ਰਚਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX