ਗੁਹਲਾ ਚੀਕਾ /ਕੈਥਲ, 15 ਜਨਵਰੀ (ਓ.ਪੀ. ਸੈਣੀ)-ਮਹਿਲਾ ਅਤੇ ਬਾਲ ਵਿਕਾਸ ਰਾਜ ਮੰਤਰੀ ਕਮਲੇਸ਼ ਢਾਂਡਾ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਦਾ ਉਦੇਸ਼ ਮੁੱਖ ਮੰਤਰੀ ਪਰਿਵਾਰ ਸਮਰਿਧੀ ਯੋਜਨਾ ਸਮੇਤ ਵੱਖ-ਵੱਖ ਯੋਜਨਾਵਾਂ ਰਾਹੀਂ ਗਰੀਬ ਪਰਿਵਾਰਾਂ ਨੂੰ ਸਮਾਜਿਕ ਸੁਰੱਖਿਆ ਪ੍ਰਦਾਨ ਕਰਨਾ ਹੈ | ਸਰਕਾਰ ਦਾ ਉਦੇਸ਼ ਹੈ ਕਿ ਹਰ ਨਾਗਰਿਕ ਨੂੰ ਸਮਾਜਿਕ, ਸਿਹਤ, ਸਿੱਖਿਆ ਅਤੇ ਰੁਜ਼ਗਾਰ ਦੇ ਬਰਾਬਰ ਮੌਕੇ ਅਤੇ ਸੁਰੱਖਿਆ ਮਿਲਣੀ ਚਾਹੀਦੀ ਹੈ, ਇਸ ਲਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ | ਉਨ੍ਹਾਂ ਆਪਣੀ ਰਿਹਾਇਸ਼ 'ਤੇ ਆਮ ਲੋਕਾਂ ਨਾਲ ਮੀਟਿੰਗ ਕਰਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ | ਕੈਬਨਿਟ ਮੰਤਰੀ ਕਮਲੇਸ਼ ਢਾਂਡਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਲੈ ਕੇ ਮੁੱਖ ਮੰਤਰੀ ਮਨੋਹਰ ਲਾਲ ਤੱਕ ਸਮਾਜ ਦੀ ਆਖ਼ਰੀ ਕਤਾਰ ਦੇ ਵਿਅਕਤੀ ਦੇ ਵਿਕਾਸ ਲਈ ਕੰਮ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪਰਿਵਾਰ ਸਮਰਿੱਧੀ ਯੋਜਨਾ ਤਹਿਤ 1 ਲੱਖ 80 ਹਜਾਰ ਰੁਪਏ ਤੱਕ ਦੀ ਆਮਦਨ ਵਾਲੇ ਪਰਿਵਾਰਾਂ ਦੇ ਵਿਕਾਸ ਅਤੇ ਸੁਰੱਖਿਆ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ | ਇਨ੍ਹਾਂ ਪਰਿਵਾਰਾਂ ਨੂੰ ਛੇ ਹਜਾਰ ਰੁਪਏ ਦੀ ਸਾਲਾਨਾ ਰਾਸੀ ਸਿੱਧੇ ਖਾਤੇ ਵਿਚ ਪਾਉਣ ਤੋਂ ਲੈ ਕੇ ਪਰਿਵਾਰਕ ਮੈਂਬਰਾਂ ਦਾ ਜੀਵਨ ਬੀਮਾ, ਫ਼ਸਲੀ ਬੀਮਾ ਅਤੇ ਅਟਲ ਪੈਨਸ਼ਨ ਯੋਜਨਾ ਨੂੰ ਲਾਭ ਦੇ ਦਾਇਰੇ ਵਿਚ ਲਿਆਂਦਾ ਗਿਆ ਹੈ | ਮੁੱਖ ਮੰਤਰੀ ਮਨੋਹਰ ਲਾਲ ਦੀ ਅੰਤੋਦਿਆ ਸੁਧਾਰ ਦੀ ਇਸੇ ਸੋਚ ਦਾ ਹੀ ਨਤੀਜਾ ਹੈ ਕਿ ਹੁਣ ਸੂਬੇ ਵਿਚ ਗਰੀਬ ਪਰਿਵਾਰਾਂ ਨੂੰ ਪੂਰੀ ਇਮਾਨਦਾਰੀ ਨਾਲ ਸਕੀਮਾਂ ਦਾ ਲਾਭ ਪ੍ਰਭਾਵਸ਼ਾਲੀ ਢੰਗ ਨਾਲ ਮਿਲਣਾ ਨਾ ਸਿਰਫ਼ ਯਕੀਨੀ ਬਣਾਇਆ ਗਿਆ ਹੈ, ਸਗੋਂ ਜਾਗਰੂਕਤਾ ਵੀ ਵਧੀ ਹੈ | ਉਨ੍ਹਾਂ ਕਿਹਾ ਕਿ ਪਰਿਵਾਰ ਪਹਿਚਾਣ ਪੱਤਰ ਰਾਹੀਂ ਰਜਿਸਟਰਡ ਸਾਰੇ ਯੋਗ ਵਿਅਕਤੀਆਂ ਦੀ ਆਮਦਨ ਦੀ ਤਸਦੀਕ ਕਰਨ ਦੀ ਪ੍ਰਕਿਰਿਆ ਤੇਜ ਕੀਤੀ ਜਾ ਰਹੀ ਹੈ | ਇਸ ਕਾਰਨ ਯੋਗ ਨਾਗਰਿਕਾਂ ਅਤੇ ਪਰਿਵਾਰਾਂ ਨੂੰ ਭਵਿੱਖ ਵਿਚ ਸਕੀਮਾਂ ਦਾ ਲਾਭ ਲੈਣ ਲਈ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ |
ਪਿਹੋਵਾ, 15 ਜਨਵਰੀ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਇਨੈਲੋ ਆਗੂ ਪਿੰਡ ਗੁੰਮਥਲਾਗੜੂ ਦੇ ਸਾਬਕਾ ਸਰਪੰਚ ਅਤੇ ਸਾਬਕਾ ਖੇਤੀਬਾੜੀ ਮੰਤਰੀ ਸ. ਜਸਵਿੰਦਰ ਸਿੰਘ ਸੰਧੂ ਪੁੱਤਰ ਗਗਨਜੋਤ ਸੰਧੂ ਨੂੰ ਗਿ੍ਫ਼ਤਾਰ ਕਰਕੇ ਸ਼ੁੱਕਰਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ...
ਬਰਗਾੜੀ, 15 ਜਨਵਰੀ (ਲਖਵਿੰਦਰ ਸ਼ਰਮਾ)-ਬ ਹਿਬਲ ਇਨਸਾਫ਼ ਮੋਰਚੇ ਦੇ 29ਵੇਂ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਪਣੇ ਸਾਥੀਆਂ ਸਮੇਤ ਪਹੁੰਚੇ ਅਤੇ ਧਰਨੇ 'ਤੇ ਬੈਠੇ ਸ਼ਹੀਦ ਕ੍ਰਿਸ਼ਨ ਭਗਵਾਨ ਸਿੰਘ ਦੇ ਸਪੁੱਤਰ ...
ਨਥਾਣਾ, 15 ਜਨਵਰੀ (ਗੁਰਦਰਸ਼ਨ ਲੁੱਧੜ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਇੱਕ ਟੀਮ ਵਲੋਂ ਪਿੰਡ ਕਲਿਆਣ ਸੱੁਖਾ ਵਿਖੇ ਛਾਪੇਮਾਰੀ ਕਰਕੇ ਲੱਖਾਂ ਰੁਪਏ ਦਾ ਬਿਜਲੀ ਸਾਮਾਨ ਕਬਜ਼ੇ ਵਿਚ ਲਿਆ ਗਿਆ ਹੈ | ਪਾਵਰਕਾਮ ਸਬ-ਡਵੀਜਨ ਨਥਾਣਾ ਦੇ ਅਧਿਕਾਰੀਆਂ ਤੋਂ ਮਿਲੀ ...
ਬਠਿੰਡਾ, 15 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਤਿੰਨ ਖੇਤੀ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਦੀ ਯਾਦ ਵਿਚ ਬਠਿੰਡਾ ਵਿਖੇ ਬਣਾਏ ਗਏ 'ਕਿਸਾਨ ਚੌਕ' ਵਿਚ ਅੱਜ 'ਬਲਦਾਂ ਨਾਲ ਹਲ ਵਾਹੁੰਦੇ ਕਿਸਾਨ' ਦਾ ਮਾਡਲ ਸਥਾਪਿਤ ...
ਯਮੁਨਾਨਗਰ, 15 ਜਨਵਰੀ (ਗੁਰਦਿਆਲ ਸਿੰਘ ਨਿਮਰ)-ਡੀ. ਏ. ਵੀ ਗਰਲਜ਼ ਕਾਲਜ ਦੇ ਗ੍ਰਹਿ ਵਿਗਿਆਨ ਵਿਭਾਗ ਅਤੇ ਇੰਡੀਅਨ ਡਾਈਟੈਟਿਕਸ ਐਸੋਸੀਏਸ਼ਨ ਦੇ ਚੰਡੀਗੜ੍ਹ ਚੈਪਟਰ ਦੀ ਸਾਂਝੀ ਅਗਵਾਈ ਹੇਠ ਰਾਸ਼ਟਰੀ ਖੁਰਾਕ ਦਿਵਸ ਮਨਾਇਆ ਗਿਆ | ਇਸ ਦੌਰਾਨ ਖੁਰਾਕ ਵਿਭਿੰਨਤਾ ਦੇ ...
ਕੋਲਕਾਤਾ, 15 ਜਨਵਰੀ (ਰਣਜੀਤ ਸਿੰਘ ਲੁਧਿਆਣਵੀ)- ਪੱਛਮੀ ਬੰਗਾਲ ਚੋਣ ਕਮਿਸ਼ਨ ਨੇ ਰਾਜ ਸਰਕਾਰ ਨਾਲ ਸਲਾਹ ਤੋਂ ਬਾਅਦ ਚਾਰ ਨਗਰ ਨਿਗਮ ਦੀਆਂ ਚੋਣਾਂ ਤਿੰਨ ਹਫਤੇ ਲਈ ਟਾਲਣ ਦਾ ਐਲਾਨ ਕੀਤਾ ਹੈ | 22 ਜਨਵਰੀ ਨੂੰ ਹੋਣ ਵਾਲਾ ਮਤਦਾਨ ਹੁਣ 12 ਫਰਵਰੀ ਨੂੰ ਹੋਵੇਗਾ ਅਤੇ ਵੋਟਾਂ ...
ਸ਼ਾਹਬਾਦ ਮਾਰਕੰਡਾ, 15 ਜਨਵਰੀ (ਅਵਤਾਰ ਸਿੰਘ)-ਹਰਿਆਣਾ ਸਰਕਾਰ ਨੇ ਕੋਵਿਡ-19 ਮਹਾਂਮਾਰੀ ਦੇ ਫੈਲਾਓ ਦੇ ਮੱਦੇਨਜ਼ਰ ਫ਼ੈਸਲਾ ਕੀਤਾ ਹੈ ਕਿ ਗਣਤੰਤਰ ਦਿਵਸ ਸਮਾਰੋਹ ਮੌਕੇ ਆਜ਼ਾਦੀ ਘੁਲਾਟੀਆਂ ਨੂੰ ਜ਼ਿਲ੍ਹਾ ਪੱਧਰੀ ਅਹੁਦੇਦਾਰਾਂ ਵਲੋਂ ਉਨ੍ਹਾਂ ਦੀ ਰਿਹਾਇਸ਼ 'ਤੇ ਜਾ ...
ਲਹਿਰਾਗਾਗਾ, 15 ਜਨਵਰੀ (ਅਸ਼ੋਕ ਗਰਗ) - ਲਹਿਰਾਗਾਗਾ ਪੁਲਿਸ ਨੇ ਮੁਖ਼ਬਰੀ ਦੇ ਆਧਾਰ ਉੱਤੇ ਇਕ ਕਾਰ ਸਵਾਰ ਵਿਅਕਤੀ ਤੋਂ ਵੱਡੀ ਮਾਤਰਾ ਵਿਚ ਹਰਿਆਣਾ ਦੀ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਵਿਜੇ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ...
ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਹਰਮਹਿੰਦਰ ਪਾਲ)-ਪੀੜਤ ਪਰਿਵਾਰ ਅਤੇ ਸ਼ਹਿਰ ਨਿਵਾਸੀਆਂ ਵਲੋਂ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੇ ਅੱਗੇ ਬੀਤੇ ਤਿੰਨ ਦਿਨਾਂ ਤੋਂ ਧਰਨਾ ਦਿੱਤਾ ਜਾ ਰਿਹਾ ਹੈ | ਧਰਨਾਕਾਰੀਆਂ ਨੇ ਦੱਸਿਆ ਕਿ 11 ਜਨਵਰੀ ਨੂੰ ਸ਼ਹਿਰ ਦੇ ਗ਼ਰੀਬ ...
ਗਿੱਦੜਬਾਹਾ, 15 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)- ਗਿੱਦੜਬਾਹਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਭਾਰਤ ਦੇ ਚੋਣ ਕਮਿਸ਼ਨ ...
ਕੋਟਕਪੂਰਾ, 15 ਜਨਵਰੀ (ਮੇਘਰਾਜ, ਮੋਹਰ ਗਿੱਲ)- ਬੀਤੀ ਦੇਰ ਸ਼ਾਮ ਸਥਾਨਕ ਰੇਲਵੇ ਪੁਲ 'ਤੇ ਵਾਪਰੇ ਇਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ | ਹਾਦਸੇ 'ਚ ਜ਼ਖ਼ਮੀ ਮੰਗਤ ਰਾਮ ਵਲੋਂ ਪੁਲਿਸ ਨੂੰ ਦਿੱਤੇ ਬਿਆਨਾਂ ਅਨੁਸਾਰ ਉਹ ਤੇ ...
ਫ਼ਰੀਦਕੋਟ, 15 ਜਨਵਰੀ (ਜਸਵੰਤ ਸਿੰਘ ਪੁਰਬਾ)- ਆਮ ਆਦਮੀ ਪਾਰਟੀ ਦੇ ਆਗੂ ਅਤੇ ਫ਼ਰੀਦਕੋਟ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਨੇ ਇਕ ਪ੍ਰੈੱਸ ਕਾਨਫ਼ਰੰਸ ਰਾਹੀਂ ਪੰਜਾਬ ਅੰਦਰ ਮੌਜੂਦਾ ਪੁਲਿਸ ਪ੍ਰਸ਼ਾਸਨ ਦੀ ਸਥਿਤੀ ਅਤੇ ਵਧਦੀਆਂ ਅਪਰਾਧਿਕ ...
ਅਜੀਤਵਾਲ, 15 ਜਨਵਰੀ (ਸ਼ਮਸ਼ੇਰ ਸਿੰਘ ਗ਼ਾਲਿਬ)- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਧਾਨ ਭਗਵੰਤ ਸਿੰਘ ਮਾਨ ਵਲੋਂ ਦੇਸ਼ ਦੇ ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੀ ਸੋਚ ਨੂੰ ਵੱਡੇ ਪੱਧਰ 'ਤੇ ਅਨੁਸੂਚਿਤ ...
ਪੰਜਗਰਾੲੀਂ ਕਲਾਂ, 15 ਜਨਵਰੀ (ਸੁਖਮੰਦਰ ਸਿੰਘ ਬਰਾੜ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਪਰਪਿਤ ਨਗਰ ਕੀਰਤਨ ਇਤਿਹਾਸਕ ਗੁਰਦੁਆਰਾ ਗੋਦਾਵਰੀ ਸਰ ਸਾਹਿਬ ਪਾਤਿਸ਼ਾਹੀ 10ਵੀਂ ਢਿੱਲਵਾਂ ਤੋਂ 16 ਜਨਵਰੀ 2022 ਦਿਨ ਐਤਵਾਰ ਨੂੰ ਸਵੇਰੇ 9 ਵਜੇ ਸਜਾਇਆ ...
ਬਠਿੰਡਾ, 15 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਵੱਖ-ਵੱਖ ਰਾਜਨੀਤਿਕ ...
ਸੰਦੌੜ, 15 ਜਨਵਰੀ (ਗੁਰਪ੍ਰੀਤ ਸਿੰਘ ਚੀਮਾ) - ਨਜ਼ਦੀਕੀ ਪਿੰਡ ਸ਼ੇਰਗੜ੍ਹ ਚੀਮਾ ਵਿਖੇ ਬੀ.ਐਸ.ਐਨ.ਐਲ ਦੀ ਐਕਸਚੇਂਜ ਵਿਚ ਚੋਰਾਂ ਨੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਅੰਦਰ ਪਿਆ ਲੱਖਾਂ ਰੁਪਏ ਦਾ ਸਮਾਨ ਚੋਰੀ ਕਰ ਲਿਆ | ਚੋਰੀ ਦੀ ਵਾਰਦਾਤ ਦਾ ਪਤਾ ਸਵੇਰ ਵੇਲੇ ...
ਲਹਿਰਾਗਾਗਾ, 15 ਜਨਵਰੀ (ਅਸ਼ੋਕ ਗਰਗ) - ਪਿੰਡ ਗੰਢੂਆਂ ਤੇ ਇਲਾਕੇ ਦੇ ਹੋਰ ਪਿੰਡਾਂ ਦੇ ਖੇਤ ਮਜ਼ਦੂਰਾਂ ਨੂੰ ਬਿਜਲੀ ਮਹਿਕਮੇ ਵਲੋਂ ਹਜ਼ਾਰਾਂ ਰੁਪਏ ਦੇ ਬਿਜਲੀ ਬਿੱਲ ਭੇਜਣ ਅਤੇ ਮੀਟਰ ਪੁੱਟਣ ਵਿਰੁੱਧ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਐਸ.ਡੀ.ਓ. ਲਹਿਰਾਗਾਗਾ ਦੇ ...
ਸ਼ੇਰਪੁਰ, 15 ਜਨਵਰੀ (ਸੁਰਿੰਦਰ ਚਹਿਲ) - ਕਸਬਾ ਸ਼ੇਰਪੁਰ ਵਿਖੇ ਪਿਛਲੇ ਕੁਝ ਮਹੀਨਿਆਂ ਤੋਂ ਚੋਰੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਕਾਰਨ ਦੁਕਾਨਦਾਰਾਂ ਅੰਦਰ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਅੱਜ ਇਕ ਦੁਕਾਨ 'ਤੇ ਦੋ ਨੌਜਵਾਨ ਮੰਜਿਆਂ ...
ਸੰਗਰੂਰ, 15 ਜਨਵਰੀ (ਧੀਰਜ ਪਸੌਰੀਆ)-ਜੈਪੁਰ ਦੀ ਤਰਜ 'ਤੇ ਵਸਾਏ ਖੂਬਸੂਰਤ ਬਾਗਾਂ ਵਾਲੇ ਸ਼ਹਿਰ ਸੰਗਰੂਰ ਦੀਆਂ ਵਿਰਾਸਤੀ ਇਮਾਰਤਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਇਮਾਰਤਾਂ ਜੀਂਦ ਰਿਆਸਤ ਦੇ ਰਾਜਿਆਂ ਮਹਾਰਾਜਿਆਂ ਨੇ ਪੂਰੀ ਦਿਲਚਸਪੀ ਨਾਲ ਬਣਾਈਆਂ ਅਤੇ ਰਿਆਸਤ ਦੀ ...
ਸਿਰਸਾ, 15 ਜਨਵਰੀ (ਭੁਪਿੰਦਰ ਪੰਨੀਵਾਲੀਆ)- ਪੁਲਿਸ ਦੀ ਹਿਰਾਸਤ 'ਚੋਂ ਫਰਾਰ ਹੋਏ ਮੁਲਜ਼ਮ ਦਾ ਦੂਜੇ ਦਿਨ ਵੀ ਕੋਈ ਸੁਰਾਗ ਹੱਥ ਨਹੀਂ ਲੱਗਿਆ ਹੈ | ਸੀਆਈਏ ਤੇ ਸਿਵਲ ਲਾਈਨਜ਼ ਥਾਣੇ ਦੀਆਂ ਟੀਮਾਂ ਮੁਲਜ਼ਮ ਨੂੰ ਫੜਨ ਲਈ ਦਿਨ ਰਾਤ ਇਕ ਕਰ ਰਹੀਆਂ ਹਨ | ਚੇਤੇ ਰਹੇ ਕਿ ਬੀਤੇ ...
ਸਿਰਸਾ, 15 ਜਨਵਰੀ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਸਿਰਸਾ ਵਿੱਚ ਕੋਰੋਨਾ ਪਾਜ਼ੀਟਿਵ ਦੇ ਅੱਜ 148 ਨਵੇਂ ਕੇਸ ਆਏ ਹਨ, ਨਾਲ ਜ਼ਿਲ੍ਹੇ ਵਿੱਚ ਕਰੋਨਾ ਪਾਜ਼ੇਟਿਵ ਕੇਸਾਂ ਦਾ ਅੰਕੜਾ 517 ਹੋ ਗਿਆ ਹੈ | ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਮੁਨੀਸ਼ ਬਾਂਸਲ ਨੇ ਦੱਸਿਆ ...
ਸਿਰਸਾ, 15 ਜਨਵਰੀ (ਭੁਪਿੰਦਰ ਪੰਨੀਵਾਲੀਆ)- ਸਰਵ ਕਰਮਚਾਰੀ ਸੰਘ ਦੇ ਜ਼ਿਲ੍ਹਾ ਪ੍ਰਧਾਨ ਮਦਨ ਲਾਲ ਖੋਥ ਨੇ ਕਿਹਾ ਹੈ ਕਿ ਸਰਕਾਰ ਲੋਕਾਂ ਨੂੰ ਕਰੋਨਾ ਦਾ ਡਰ ਦਿਖਾ ਕੇ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਲੋਕਾਂ 'ਤੇ ਰੋਕਾਂ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਉਹ ਅੱਜ ਇਥੇ ...
ਸਿਰਸਾ, 15 ਜਨਵਰੀ (ਭੁਪਿੰਦਰ ਪੰਨੀਵਾਲੀਆ)- ਸਰਕਾਰੀ ਕਰਮਚਾਰੀ ਦਾ ਦਰਜਾ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਪਿਛਲੇ ਸਵਾ ਮਹੀਨੇ ਤੋਂ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਅੱਜ ਮੌਨ ਵਰਤ ਰੱਖ ਕੇ ਆਪਣੀ ਗੱਲ ਸਰਕਾਰ ਤੱਕ ਪਹੁੰਚਾਉਣ ਦੀ ...
ਫ਼ਤਿਹਾਬਾਦ, 15 ਜਨਵਰੀ (ਹਰਬੰਸ ਸਿੰਘ ਮੰਡੇਰ)- ਫ਼ਤਿਹਾਬਾਦ ਵਿੱਚ ਯੂਰੀਆ ਖਾਦ ਦਾ ਸੰਕਟ ਜਾਰੀ ਹੈ | ਸ਼ਨੀਵਾਰ ਨੂੰ ਮੰਡੀ ਦੀਆਂ ਕਈ ਫ਼ਰਮਾਂ ਦੇ ਬਾਹਰ ਕਿਸਾਨਾਂ ਦੀਆਂ ਖਾਦ ਲੈਣ ਲਈ ਲੰਬੀਆਂ ਲਾਈਨਾਂ ਲੱਗ ਗਈਆਂ | ਜਦੋਂ ਕੁਝ ਦੁਕਾਨਦਾਰ ਆਪਣੇ ਚਹੇਤਿਆਂ ਨੂੰ ਖਾਦ ...
ਫ਼ਤਿਹਾਬਾਦ, 15 ਜਨਵਰੀ (ਹਰਬੰਸ ਸਿੰਘ ਮੰਡੇਰ)- ਹਰਿਆਣਾ ਸਰਕਾਰ ਨੇ ਮੇਰੀ ਫਸਲ-ਮੇਰਾ ਬਿਓਰਾ ਪੋਰਟਲ ਦੇ ਤਹਿਤ ਕਿਸਾਨਾਂ ਦੁਆਰਾ ਫ਼ਸਲਾਂ ਦੀ ਰਜਿਸਟੇ੍ਰਸ਼ਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ ਜਿਸ ਦੀ ਆਖ਼ਰੀ ਮਿਤੀ 31 ਜਨਵਰੀ, 2022 ਰੱਖੀ ਗਈ ਹੈ | ਜਿਹੜੇ ਕਿਸਾਨ ਪੋਰਟਲ 'ਤੇ ...
ਪਟਿਆਲਾ, 15 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਕਾਂਗਰਸ ਹਾਈਕਮਾਨ ਵਲੋਂ ਅੱਜ ਪਟਿਆਲਾ ਜ਼ਿਲੇ੍ਹ ਦੇ 8 ਹਲਕਿਆਂ 'ਚੋਂ 6 ਉਮੀਦਵਾਰ ਐਲਾਨੇ ਗਏ | ਜਿਨ੍ਹਾਂ 'ਚੋਂ ਕਾਂਗਰਸ ਹਾਈਕਮਾਨ ਵਲੋਂ ਪਟਿਆਲਾ ਹਲਕੇ ਦੇ ਬਹੁਤੇ ਸਾਬਕਾ ਵਿਧਾਇਕਾਂ ਤੇ ...
ਸੰਜੇ ਲਹਿਰੀ, ਦੀਪਕ ਧੂਰੀ, 15 ਜਨਵਰੀ-ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਭਗਵੰਤ ਮਾਨ ਵਲੋਂ 2022 ਦੀਆਂ ਚੋਣਾਂ 'ਚ ਧੂਰੀ ਹਲਕੇ ਤੋਂ ਚੋਣ ਲੜਨ ਦੀ ਚਰਚਾ ਨੇ ਜਿੱਥੇ ਹਲਕੇ ਦਾ ਸਿਆਸੀ ਮਾਹੌਲ ਗਰਮਾ ਦਿੱਤਾ ਹੈ, ਉੱਥੇ ਹੀ ਪਿਛਲੇ ਲੰਮੇਂ ਸਮੇਂ ਤੋਂ ਪਾਰਟੀ ਲਈ ਦਿਨ-ਰਾਤ ਇਕ ...
ਨਵੀਂ ਦਿੱਲੀ, 15 ਜਨਵਰੀ (ਜਗਤਾਰ ਸਿੰਘ) - ਦਿੱਲੀ ਦੇ ਉਪ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਭਾਜਪਾ ਨੂੰ ਸਿੱਖਿਆ ਦੀ ਦੁਸ਼ਮਣ ਕਰਾਰ ਦਿੰਦੇ ਹੋਏ ਕਿਹਾ ਕਿ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਦਾ ਭਵਿੱਖ ਸਵਾਰਨ ਵਾਲੇ 'ਦੇਸ਼ ਦੇ ਮੇਂਟਰ' ...
ਨਵੀਂ ਦਿੱਲੀ, 15 ਜਨਵਰੀ (ਜਗਤਾਰ ਸਿੰਘ) - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਕੁਲਵੰਤ ਸਿੰਘ ਬਾਠ ਅਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਵੱਲੋਂ ਸਾਂਝੇ ਤੌਰ 'ਤੇ ਜਾਰੀ ਬਿਆਨ 'ਚ ਦੋਸ਼ ਲਾਇਆ ਗਿਆ ਹੈ ਕਿ ਰਾਜਸਥਾਨ ਦੇ ਅਲਵਰ ਜ਼ਿਲ੍ਹੇ 'ਚ ...
ਨਵੀਂ ਦਿੱਲੀ, 15 ਜਨਵਰੀ (ਜਗਤਾਰ ਸਿੰਘ)- ਦੱਖਣੀ ਦਿੱਲੀ ਨਗਰ ਨਿਗਮ ਦੀ ਸਿੱਖਿਆ ਕਮੇਟੀ ਦੀ ਚੇਅਰਪਰਸਨ ਕੁਮਾਰੀ ਨਿਕਿਤਾ ਸ਼ਰਮਾ ਨੇ ਨਗਰ ਨਿਗਮ ਦੇ ਸਿੱਖਿਆ ਵਿਭਾਗ ਦੇ ਨਿਰਦੇਸ਼ਕ ਨੂੰ ਚਿੱਠੀ ਲਿਖ ਕੇ ਆਖਿਆ ਹੈ ਕਿ ਨਿਗਮ ਦੇ ਸਕੂਲਾਂ ਦੇ ਪਾਠਕ੍ਰਮ 'ਚ ਸ਼੍ਰੀ ਗੁਰੂ ...
ਜਲੰਧਰ, 15 ਜਨਵਰੀ (ਸ਼ਿਵ)-ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਨਾਜਾਇਜ਼ ਸ਼ਰਾਬ ਫੜਨ ਲਈ ਆਬਕਾਰੀ ਵਿਭਾਗ ਦੀਆਂ ਸਰਗਰਮੀਆਂ ਵਿਚ ਲਗਾਤਾਰ ਤੇਜ਼ੀ ਆਉਣ ਲੱਗ ਪਈ ਹੈ। ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਚੋਣ ਕਮਿਸ਼ਨ ਨਾਜਾਇਜ਼ ਸ਼ਰਾਬ ਨੂੰ ਲੈ ਕੇ ਐਨੀ ਸਖ਼ਤ ਹੋ ਗਈ ਹੈ ਕਿ ...
ਜਲੰਧਰ, 15 ਜਨਵਰੀ (ਸ਼ਿਵ)- ਨਗਰ ਨਿਗਮ ਨੇ ਸਵੱਛਤਾ ਸਰਵੇਖਣ-2022 ਦੇ ਸੰਦਰਭ ਵਿਚ ਸ਼ਹਿਰ ਭਰ ਦੇ ਹੋਟਲਾਂ, ਹਸਪਤਾਲਾਂ, ਮਾਰਕੀਟ, ਸਰਕਾਰੀ ਦਫ਼ਤਰਾਂ ਦੇ ਕਰਵਾਏ ਗਏ ਸਰਵੇਖਣ ਦੇ ਨਤੀਜਿਆਂ ਦਾ ਅੱਜ ਐਲਾਨ ਕਰ ਦਿੱਤਾ ਹੈ। ਇਨ੍ਹਾਂ ਵਿਚ ਪਹਿਲੇ ਨੰਬਰ 'ਤੇ ਹੋਟਲਾਂ ਵਿਚ ਰੈਡੀਸਨ ...
ਜਲੰਧਰ, 15 ਜਨਵਰੀ (ਸ਼ਿਵ)-ਚੋਣਾਂ ਵਿਚ ਨਾਜਾਇਜ ਸ਼ਰਾਬ ਦੀ ਵਿੱਕਰੀ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਆਬਕਾਰੀ ਵਿਭਾਗ ਅਤੇ ਪੁਲਿਸ ਦੀ ਇਕ ਸਾਂਝੀ ਟੀਮ ਨੇ ਜਲੰਧਰ-ਕਪੂਰਥਲਾ ਰੋਡ 'ਤੇ ਬਸਤੀ ਬਾਵਾ ਖੇਲ੍ਹ ਵਿਚ ਇਕ ਬੇਸਮੈਂਟ ਵਿਚ ਛੁਪਾਈਆਂ ਹੋਈਆਂ 90 ਦੇਸੀ ...
ਲੁਧਿਆਣਾ, 15 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਫੈਕਟਰੀ 'ਚੋਂ ਸਾਮਾਨ ਚੋਰੀ ਕਰਨ ਦੇ ਦੋਸ਼ ਤਹਿਤ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਫੈਕਟਰੀ ਮਾਲਕ ਕਿਸ਼ੋਰ ਕੁਮਾਰ ਵਾਸੀ ਰਾਜਗੁਰੂ ...
ਲੁਧਿਆਣਾ, 15 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਨਸ਼ੀਲੇ ਪਦਾਰਥਾਂ ਦਾ ਕਰਨ ਵਾਲੇ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕਬਜ਼ੇ ਵਿਚੋਂ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਰਜਨੀਸ਼ ਕੁਮਾਰ ਪੁੱਤਰ ...
ਅੰਮਿ੍ਤਸਰ, 15 ਜਨਵਰੀ (ਜੱਸ)-ਸ਼ੋ੍ਰਮਣੀ ਕਮੇਟੀ ਨੇ ਰਾਜਸਥਾਨ ਨਾਲ ਸਬੰਧਿਤ ਇਕ ਵਿਅਕਤੀ ਵਲੋਂ ਸੋਸ਼ਲ ਮੀਡੀਆ 'ਤੇ ਗੁਰਬਾਣੀ ਦੀਆਂ ਪਾਵਨ ਤੁਕਾਂ ਨਾਲ ਛੇੜ-ਛਾੜ ਕਰਦਿਆਂ ਕੁਝ ਸ਼ਬਦ ਬਦਲਣ ਅਤੇ ਗੁਰੂ ਸਾਹਿਬ ਦੀ ਥਾਂ ਆਪਣਾ ਨਾਂ ਵਰਤਣ ਦੀ ਸਖ਼ਤ ਨਿੰਦਾ ਕਰਦਿਆਂ ...
ਪੰਚਕੂਲਾ, 15 ਜਨਵਰੀ (ਕਪਿਲ)-ਹਰਿਆਣਾ ਸਟਾਫ਼ ਸਿਲੈਕਸ਼ਨ ਕਮਿਸ਼ਨ ਵਲੋਂ ਹਰਿਆਣਾ ਪੁਲਿਸ ਕਾਂਸਟੇਬਲ ਦੀ ਭਰਤੀ ਵਾਸਤੇ ਲਈ ਗਈ ਸਰੀਰਕ ਪ੍ਰੀਖਿਆ ਦੌਰਾਨ ਆਪਣੀ ਥਾਂ 'ਤੇ ਦੂਜੇ ਉਮੀਦਵਾਰਾਂ ਨੂੰ ਖੜ੍ਹਾ ਕਰਕੇ ਧੋਖਾਧੜੀ ਕਰਨ ਦੇ ਦੋਸ਼ ਹੇਠ ਪੁਲਿਸ ਵਲੋਂ ਦੋ ਮੁਲਜ਼ਮਾਂ ...
ਐੱਸ. ਏ. ਐੱਸ. ਨਗਰ, 15 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀਆਂ ਜਥੇਬੰਦੀਆਂ ਦੀ ਇਕ ਸਾਂਝੀ ਮੀਟਿੰਗ ਹੋਈ, ਜਿਸ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਸਮੂਹ ਸਿਆਸੀ ਪਾਰਟੀਆਂ ਨੂੰ ਮਿਲ ਕੇ ਮੰਗ ਕੀਤੀ ਜਾਵੇਗੀ ਕਿ ਪੰਜਾਬ 'ਚ ਵਿੱਦਿਆ ਟੈਕਸ ...
ਚੰਡੀਗੜ੍ਹ, 15 ਜਨਵਰੀ (ਅੰਕੁਰ ਤਾਂਗੜੀ)-ਚੰਡੀਗੜ੍ਹ ਪ੍ਰਸ਼ਾਸਕ ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੈਕਟਰ 38 ਸਥਿਤ ਡੰਪਿੰਗ ਗਰਾਊਾਡ ਦਾ ਦੌਰਾ ਕੀਤਾ | ਉਨ੍ਹਾਂ ਦੇ ਆਉਣ ਦੀ ਖ਼ਬਰ ਮਿਲਦਿਆਂ ਹੀ ਗਰਾਊਾਡ ਨੂੰ ਜਾਂਦੀਆਂ ਸੜਕਾਂ ਨੂੰ ਲਿਸ਼ਕਾ ਦਿੱਤਾ ...
ਅੰਮਿ੍ਤਸਰ, 15 ਜਨਵਰੀ (ਸੁਰਿੰਦਰ ਕੋਛੜ)-ਲਾਹੌਰ ਦੀ ਆਬਾਦੀ ਗਵਾਲ ਮੰਡੀ ਅਤੇ ਪੁਰਾਣੀ ਅਨਾਰਕਲੀ ਬਾਜ਼ਾਰ ਵਿਚਲੀਆਂ ਫੂਡ ਸਟਰੀਟ ਦੀ ਤਰਜ਼ 'ਤੇ ਪਹਿਲਾਂ ਪਿਛਲੀ ਅਕਾਲੀ-ਭਾਜਪਾ ਗੱਠਜੋੜ ਵਾਲੀ ਸਰਕਾਰ ਦੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਅਤੇ ਫਿਰ ਕੈਪਟਨ ...
ਚੰਡੀਗੜ੍ਹ, 15 ਜਨਵਰੀ (ਅੰਕੁਰ ਤਾਂਗੜੀ)-ਚੰਡੀਗੜ੍ਹ ਸੈਕਟਰ 56 ਦੇ ਇਕ ਪਰਿਵਾਰ ਨੇ ਪਲਸੌਰਾ ਪੁਲਿਸ ਚੌਕੀ ਇੰਚਾਰਜ ਤੇ ਦੋ ਕਾਂਸਟੇਬਲਾਂ 'ਤੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਪੁੱਤਰ ਨੂੰ ਇਨ੍ਹਾਂ ਨੇ ਬਹੁਤ ਹੀ ਬੇਰਹਿਮੀ ਨਾਲ ਕੁੱਟਿਆ | ਜਿਸ ਦੇ ਰੋਸ ਵਜੋਂ ਉਨ੍ਹਾਂ ਨੇ ...
ਲਾਲੜੂ, 15 ਜਨਵਰੀ (ਰਾਜਬੀਰ ਸਿੰਘ)-ਲਾਲੜੂ-ਹੰਡੇਸਰਾ ਸੰਪਰਕ ਸੜਕ 'ਤੇ ਦੋ ਮੋਟਰਸਾਈਕਲਾਂ ਦੀ ਆਪਸ 'ਚ ਟੱਕਰ ਹੋ ਜਾਣ ਕਾਰਨ ਇਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ, ਜਦ ਕਿ ਦੂਜਾ ਚਾਲਕ ਜ਼ਖ਼ਮੀ ਹੋਣ ਕਰ ਕੇ ਪੀ. ਜੀ. ਆਈ. ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਹੈ | ਇਸ ਸੰਬੰਧੀ ਥਾਣਾ ...
ਅੰਮਿ੍ਤਸਰ, 15 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਲਾਹੌਰ ਸ਼ਹਿਰ 'ਚ ਪੰਜਾਬੀ ਪ੍ਰਚਾਰ ਸੰਸਥਾ ਵਲੋਂ ਪੰਜਾਬੀ ਫ਼ਿਲਮ ਇੰਡਸਟਰੀ ਦੇ ਅਦਾਕਾਰ ਗੁੱਗੂ ਗਿੱਲ ਦਾ ਬਕਾਇਦਾ ਕੇਕ ਕੱਟ ਕੇ ਜਨਮ ਦਿਨ ਮਨਾਇਆ ਗਿਆ | ਪੰਜਾਬੀ ਪ੍ਰਚਾਰ ਦੇ ਸਦਰ ਅਹਿਮਦ ਰਜ਼ਾ, ਪ੍ਰੋ. ਤਾਰਿਕ ...
ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਰਣਜੀਤ ਸਿੰਘ ਢਿੱਲੋਂ )-ਸ੍ਰੀ ਮੁਕਤਸਰ ਸਾਹਿਬ ਦੇ ਮਾਘੀ ਜੋੜ ਮੇਲੇ 'ਤੇ ਚਾਲੀ ਮੁਕਤਿਆਂ ਦੀ ਯਾਦ ਨੂੰ ਸਮਰਪਿਤ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼ੋ੍ਰਮਣੀ ਸੇਵਾ ਰਤਨ, ...
ਨਵੀਂ ਦਿੱਲੀ, 15 ਜਨਵਰੀ (ਜਗਤਾਰ ਸਿੰਘ)-ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਆਗੂਆਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਦਿੱਲੀ ਸਰਕਾਰ ਨੇ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਸਜ਼ਾ ਸਮੀਖਿਆ ਬੋਰਡ ਦੀ ਮੀਟਿੰਗ ਦੌਰਾਨ 11 ਦਸੰਬਰ 2020 ...
ਚੰਡੀਗੜ੍ਹ, 15 ਜਨਵਰੀ (ਅਜਾਇਬ ਸਿੰਘ ਔਜਲਾ)-ਲੋਹੜੀ ਦਾ ਤਿਉਹਾਰ ਇਕ ਅਜਿਹਾ ਤਿਉਹਾਰ ਹੈ ਜੋ ਪਿੰਡਾਂ ਤੇ ਸ਼ਹਿਰਾਂ 'ਚ ਬਰਾਬਰ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ | ਇਸੇ ਲੜੀ 'ਚ ਚੰਡੀਗੜ੍ਹ ਦੇ ਸੈਕਟਰ 9 ਵਿਖੇ ਰਿਚਾ ਅਗਰਵਾਲ ਦੀ ਅਗਵਾਈ ਹੇਠ ਇਸ ਤਿਉਹਾਰ ਨੂੰ ਪੰਜਾਬੀ ...
ਰਣਜੀਤ ਸਿੰਘ ਢਿੱਲੋਂ ਸ੍ਰੀ ਮੁਕਤਸਰ ਸਾਹਿਬ, 15 ਜਨਵਰੀ-ਚਾਲੀ ਮੁਕਤਿਆਂ ਦੀ ਯਾਦ 'ਚ ਅੱਜ ਸ਼ੋ੍ਰਮਣੀ ਕਮੇਟੀ ਵਲੋਂ ਮਾਘੀ ਜੋੜ ਮੇਲੇ ਮੌਕੇ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੋਂ ਸਵੇੇਰੇ 10 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ...
ਐੱਸ. ਏ. ਐੱਸ. ਨਗਰ, 15 ਜਨਵਰੀ (ਜਸਬੀਰ ਸਿੰਘ ਜੱਸੀ)-ਸੀ. ਆਈ. ਏ. ਸਟਾਫ਼ ਵਲੋਂ ਇਕ ਨਾਈਜੀਰੀਅਨ ਔਰਤ ਨੂੰ 1 ਕਿੱਲੋ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ਹੈ | ਮਹਿਲਾ ਦੀ ਪਛਾਣ ਫੇਥ ਮੂਲ ਵਾਸੀ ਨਾਈਜੀਰੀਆ ਤੇ ਹਾਲ ਵਾਸੀ ਵਿਕਾਸ ਨਗਰ ਨਵੀਂ ਦਿੱਲੀ ...
ਚੰਡੀਗੜ੍ਹ, 15 ਜਨਵਰੀ (ਨਵਿੰਦਰ ਸਿੰਘ)-ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਆਈ. ਏ. ਐਸ. ਨੇ ਸੈਕਟਰ 34 ਦੇ ਖੇਡ ਕੰਪਲੈਕਸ ਵਿਚ 50 ਬੈੱਡਾਂ ਦੀ ਸਮਰੱਥਾ ਵਾਲੇ ਨਵੇਂ ਮਿੰਨੀ ਕੋਵਿਡ ਕੇਅਰ ਸੈਂਟਰ ਦਾ ਉਦਘਾਟਨ ਕੀਤਾ | ਇਸ ਮੌਕੇ ਐਮ. ਡੀ. ਵਿਕਰਮ ਕੰਧਾਰੀ ਨੇ ਦੱਸਿਆ ...
ਚੰਡੀਗੜ੍ਹ, 15 ਜਨਵਰੀ (ਐਨ. ਐਸ. ਪਰਵਾਨਾ)-ਹਰਿਆਣਾ ਦੇ ਸੇਵਾ ਦਾ ਅਧਿਕਾਰ ਕਮਿਸ਼ਨ ਵਲੋਂ ਸਮੇਂ 'ਤੇ ਆਪਣੀ ਸੇਵਾ ਨਾ ਦੇਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਖ਼ਿਲਾਫ਼ ਸਖ਼ਤੀ ਵਰਤੀ ਜਾ ਰਹੀ ਹੈ | ਇਸ ਕੜੀ 'ਚ ਸਹੀ ਢੰਗ ਨਾਲ ਸੇਵਾ ਨਾ ਦੇਣ 'ਤੇ ਨਗਰ ਨਿਗਮ ਗੁਰੂਗ੍ਰਾਮ ਦੇ ...
ਚੰਡੀਗੜ੍ਹ, 15 ਜਨਵਰੀ (ਅੰਕੁਰ ਤਾਂਗੜੀ)-ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੂੰ ਉਸ ਵੇਲੇ ਸਫਲਤਾ ਹਾਸਲ ਹੋਈ | ਜਦ ਪੁਲਿਸ ਨੇ ਜ਼ਮਾਨਤ 'ਤੇ ਆਏ ਇਕ ਨਸ਼ਾ ਤਸਕਰ ਨੂੰ 1 ਕਿੱਲੋ 125 ਗਰਾਮ ਚਰਸ ਸਮੇਤ ਗਿ੍ਫ਼ਤਾਰ ਕਰ ਲਿਆ | ਜਾਣਕਾਰੀ ਮੁਤਾਬਕ ਮੁਲਜ਼ਮ ਦੀ ਪਹਿਚਾਣ ...
ਚੰਡੀਗੜ੍ਹ, 15 ਜਨਵਰੀ (ਐਨ.ਐਸ. ਪਰਵਾਨਾ)-ਹਰਿਆਣਾ ਸਰਕਾਰ ਨੇ ਕੋਵਿਡ 19 ਮਹਾਂਮਾਰੀ ਦੇ ਫੈਲਾਓ ਦੇ ਮੱਦੇਨਜ਼ਰ ਫ਼ੈਸਲਾ ਕੀਤਾ ਹੈ ਕਿ ਗਣਤੰਤਰ ਦਿਵਸ ਸਮਾਰੋਹ 2022 ਮੌਕੇ 'ਤੇ ਆਜ਼ਾਦੀ ਘੁਲਾਟੀਆਂ ਨੂੰ ਜ਼ਿਲ੍ਹਾ ਅਹੁਦੇਦਾਰਾਂ ਵਲੋਂ ਉਨ੍ਹਾਂ ਦੇ ਰਿਹਾਇਸ਼ 'ਤੇ ਜਾ ਕੇ ...
ਚੰਡੀਗੜ੍ਹ, 15 ਜਨਵਰੀ (ਵਿਕਰਮਜੀਤ ਸਿੰਘ ਮਾਨ)-ਮਾਨਸਾ ਵਿਧਾਨ ਸਭਾ ਸੀਟ ਦੀ ਟਿਕਟ ਨੂੰ ਲੈ ਕੇ ਚੱਲ ਰਹੇ ਕਲੇਸ਼ ਨੂੰ ਲੈ ਕੇ ਅੱਜ ਚੰਡੀਗੜ੍ਹ ਵਿਖੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਪੰਜਾਬ ਕਾਂਗਰਸ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਹੈ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX