ਤਾਜਾ ਖ਼ਬਰਾਂ


ਸ਼ਰਧਾ ਕਤਲ ਕੇਸ : ਆਫਤਾਬ ਦੇ 'ਨਾਰਕੋ ਟੈਸਟ ਤੋਂ ਬਾਅਦ ਇੰਟਰਵਿਊ' ਲਈ ਦਿੱਲੀ ਜੇਲ੍ਹ ਦਾ ਦੌਰਾ ਕਰੇਗੀ ਫੋਰੈਂਸਿਕ ਟੀਮ
. . .  14 minutes ago
ਫ਼ਾਜ਼ਿਲਕਾ 'ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਲੁੱਟ ਦੀ ਕੋਸ਼ਿਸ਼ ਨਾਕਾਮ
. . .  about 1 hour ago
ਫ਼ਾਜ਼ਿਲਕਾ, 1 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ 'ਚ ਅਣਪਛਾਤੀਆਂ ਵਲੋਂ ਇਕ ਨੌਜਵਾਨ ਤੋਂ ਲੁੱਟ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ...
ਦਿੱਲੀ ਦੇ ਸਦਰ ਬਜ਼ਾਰ ਖੇਤਰ ਦੇ ਬਾਰਾ ਟੁਟੀ ਚੌਕ ਨੇੜੇ ਦੋਪਹੀਆ ਵਾਹਨਾਂ ਸਮੇਤ 5-6 ਵਾਹਨਾਂ ਨੂੰ ਲੱਗੀ ਅੱਗ
. . .  about 3 hours ago
ਭਾਦਰਾ, ਅਹਿਮਦਾਬਾਦ : 30 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਆਮਦਨ ਕਰ ਵਿਭਾਗ ਦੇ ਵਧੀਕ ਕਮਿਸ਼ਨਰ ਸੰਤੋਸ਼ ਦੇ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
. . .  about 3 hours ago
ਗੁਜਰਾਤ ਚੋਣਾਂ ਦੇ ਪਹਿਲੇ ਪੜਾਅ ਵਿਚ ਸ਼ਾਮ 5 ਵਜੇ ਤੱਕ 59.96% ਹੋਈ ਵੋਟਿੰਗ
. . .  about 3 hours ago
ਪਹਿਲਾ ਪੜਾਅ ਪੂਰਾ ਹੋਣ ਤੋਂ ਬਾਅਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਅਤੇ ਵੀ.ਵੀ.ਪੀ.ਏ.ਟੀ. ਨੂੰ ਕੀਤਾ ਸੀਲ
. . .  about 4 hours ago
ਅਹਿਮਦਾਬਾਦ, 1 ਦਸੰਬਰ - ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਸਮਾਪਤੀ ਤੋਂ ਬਾਅਦ ਪੋਲਿੰਗ ਅਧਿਕਾਰੀਆਂ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੀ.ਏ.ਟੀ. ਨੂੰ ਸੀਲ ਕੀਤਾ ਗਿਆ ...
ਵਿਜੀਲੈਂਸ ਬਿਊਰੋ ਵਲੋਂ 1,15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਸੇਵਾਮੁਕਤ ਐਸਐਮਓ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ
. . .  about 4 hours ago
ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ...
ਦਿੱਲੀ ਪੁਲਿਸ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਸ਼ਸ਼ੀ ਥਰੂਰ ਦੀ ਰਿਹਾਈ ਦੇ ਖ਼ਿਲਾਫ਼ ਹਾਈਕੋਰਟ ਦਾ ਕੀਤਾ ਰੁਖ
. . .  about 6 hours ago
ਗੁਜਰਾਤ : ਨਵਸਾਰੀ ਤੋਂ ਭਾਜਪਾ ਉਮੀਦਵਾਰ ਪੀਯੂਸ਼ ਭਾਈ ਪਟੇਲ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ
. . .  about 6 hours ago
22 ਦਸੰਬਰ ਨੂੰ ਹੋਵੇਗੀ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ
. . .  about 6 hours ago
ਚੰਡੀਗੜ੍ਹ, 1 ਦਸੰਬਰ (ਰਾਮ ਸਿੰਘ ਬਰਾੜ)-ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ 22 ਦਸੰਬਰ ਤੋਂ ਹੋਵੇਗੀ। ਇਜਲਾਸ ਦੀ ਕਾਰਵਾਈ ਤਿੰਨ ਦਿਨ (22, 23 ਅਤੇ 26 ਦਸੰਬਰ) ਚੱਲ ਸਕਦੀ ਹੈ। ਇਹ ਫ਼ੈਸਲਾ...
ਕੈਬਨਿਟ ਮੰਤਰੀ ਮੀਤ ਹੇਅਰ ਦੀ ਆਮਦ ਪਿੱਛੋਂ ਆਪਸ 'ਚ ਭਿੜੇ 'ਆਪ' ਦੇ ਦੋ ਧੜੇ
. . .  about 7 hours ago
ਫਗਵਾੜਾ, 1 ਦਸੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਮਾਹੌਲ ਉਸ ਸਮੇਂ ਤਨਾਅਪੂਰਨ ਬਣ ਗਿਆ ਜਦੋਂ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਆਮਦ ਪਿੱਛੋਂ ਆਮ ਆਦਮੀ ਪਾਰਟੀ...
ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਕੀਤੀ ਗਈ ਆਰੰਭ
. . .  about 7 hours ago
ਅੰਮ੍ਰਿਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਆਰੰਭ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ...
ਛੇਹਰਟਾ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀ ਗੋਲੀ
. . .  about 7 hours ago
ਛੇਹਰਟਾ, 1 ਦਸੰਬਰ (ਸੁੱਖ ਵਡਾਲੀ)- ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ...
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਐਲਾਨ
. . .  about 8 hours ago
ਅੰਮ੍ਰਿਤਸਰ, 1 ਦਸੰਬਰ - ਅੰਮ੍ਰਿਤਸਰ ਵਿਖੇ ਇਕ ਸਮਾਗਮ ਵਿਚ ਪਹੁੁੰਚੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਕਿ ਜਿਹੜਾ ਵੀ ਗੈਂਗਸਟਰ ਗੋਲਡੀ...
ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ’ਚ ਇਕ ਦੀ ਮੌਤ, ਕਤਲ ਦਾ ਮੁਕੱਦਮਾ ਦਰਜ
. . .  about 8 hours ago
ਲਹਿਰਾਗਾਗਾ, 1 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਖੋਖਰ ਕਲਾਂ ਵਿਖੇ 2 ਪਰਿਵਾਰਾਂ ਵਿਚ ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ਵਿਚ ਇਕ 65 ਸਾਲਾਂ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ...
ਜ਼ਬਰੀ ਵਸੂਲੀ ਤੇ ਹਥਿਆਰਬੰਦ ਲੁੱਟਾਂ ਖੋਹਾਂ ’ਚ ਸ਼ਾਮਲ 6 ਵਿਅਕਤੀ ਗਿ੍ਫ਼ਤਾਰ
. . .  about 9 hours ago
ਅੰਮ੍ਰਿਤਸਰ, 1 ਦਸੰਬਰ- ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ ਸਵਪਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਬਰੀ ਵਸੂਲੀ ਅਤੇ ਹਥਿਆਰਬੰਦ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਸ਼ਾਮਲ...
ਜੀ-20 ਦੀ ਪ੍ਰਧਾਨਗੀ ਭਾਰਤ ਦੀ ਮਹੱਤਵਪੂਰਨ ਮੌਕਾ- ਅਸਟ੍ਰੇਲੀਆਈ ਹਾਈ ਕਮਿਸ਼ਨਰ
. . .  about 10 hours ago
ਨਵੀਂ ਦਿੱਲੀ, 1 ਦਸੰਬਰ- ਭਾਰਤ ਵਿਚ ਅਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ’ਫੈਰਲ ਨੇ ਕਿਹਾ ਕਿ ਅੱਜ ਭਾਰਤ ਲਈ ਮਹੱਤਵਪੂਰਨ ਮੌਕਾ ਹੈ, ਕਿਉਂਕਿ ਉਹ ਜੀ-20...
ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  about 11 hours ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  about 11 hours ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  about 11 hours ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  about 12 hours ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 12 hours ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 13 hours ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 13 hours ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 13 hours ago
ਵਿਸ਼ਵ ਏਡਜ਼ ਦਿਵਸ
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮਾਘ ਸੰਮਤ 553

ਜਲੰਧਰ

ਸੈਨਾ ਦੀ ਭਰਤੀ ਦਾ ਲਿਖਤੀ ਪੇਪਰ ਨਾ ਹੋਣ ਤੋਂ ਪ੍ਰੇਸ਼ਾਨ ਨੌਜਵਾਨਾਂ ਨੇ ਜਲੰਧਰ-ਫਗਵਾੜਾ ਹਾਈਵੇ ਕੀਤਾ ਜਾਮ

ਜਲੰਧਰ ਛਾਉਣੀ, 15 ਜਨਵਰੀ (ਪਵਨ ਖਰਬੰਦਾ)-2021 'ਚ ਜਲੰਧਰ ਕੈਂਟ ਵਿਖੇ ਹੋਈ ਸੈਨਾ ਦੀ ਭਰਤੀ ਦੌਰਾਨ ਹਜ਼ਾਰਾਂ ਦੀ ਗਿਣਤੀ 'ਚ ਸਰੀਰਕ ਟੈਸਟ ਦੇ ਕੇ ਪਾਸ ਹੋਣ ਉਪਰੰਤ ਮੈਡੀਕਲ ਟੈਸਟ ਅਤੇ ਪੁਲਿਸ ਜਾਂਚ 'ਚ ਵੀ ਪਾਸ ਹੋ ਚੁੱਕੇ ਸੈਂਕੜੇ ਨੌਜਵਾਨਾਂ ਨੇ ਅੱਜ ਸੈਨਾ ਦੇ ਉੱਚ ਅਧਿਕਾਰੀਆਂ ਤੇ ਕੇਂਦਰ ਦੀ ਮੋਦੀ ਸਰਕਾਰ ਦੇ ਖ਼ਿਲਾਫ਼ ਰੋਸ ਜਤਾਉਂਦੇ ਹੋਏ ਅੱਜ ਸਵੇਰੇ ਕਰੀਬ 11 ਵਜੇ ਜਲੰਧਰ-ਫਗਵਾੜਾ ਹਾਈਵੇ ਨੂੰ ਪੂਰੀ ਤਰ੍ਹਾਂ ਜਾਮ ਕਰ ਦਿੱਤਾ, ਜਿਸ ਦੌਰਾਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ-ਲੰਮੀਆਂ ਕਤਾਰਾਂ ਲੱਗਣੀਆਂ ਸ਼ੁਰੂ ਹੋ ਗਈਆਂ ਤੇ ਵੱਡੀ ਗਿਣਤੀ 'ਚ ਲੋਕ ਬੱਸਾਂ ਅਤੇ ਆਟੋ ਆਦਿ ਤੋਂ ਉਤਰ ਕੇ ਪੈਦਲ ਹੀ ਬੱਸ ਸਟੈਂਡ ਅਤੇ ਰਾਮਾ ਮੰਡੀ ਵੱਲ ਨੂੰ ਜਾਣ ਲਈ ਮਜਬੂਰ ਹੋਏ | ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੇ ਦੱਸਿਆ 2021 'ਚ ਪੰਜਾਬ ਦੇ 5 ਜ਼ਿਲਿ੍ਹਆਂ ਦੇ ਹਜ਼ਾਰਾਂ ਨੌਜਵਾਨਾਂ ਵਲੋਂ ਭਰਤੀ ਲਈ ਸਰੀਰਕ ਟੈਸਟ ਦਿੱਤੇ ਗਏ ਸਨ, ਜਿਸ 'ਚੋਂ ਕਰੀਬ 4300 ਨੌਜਵਾਨਾਂ ਨੇ ਸਰੀਰਕ ਟੈਸਟ ਪਾਸ ਕੀਤਾ ਸੀ ਤੇ ਉਸ ਉਪਰੰਤ ਉਨ੍ਹਾਂ ਦਾ ਮੈਡੀਕਲ ਟੈਸਟ ਤੇ ਪੁਲਿਸ ਜਾਂਚ ਵੀ ਹੋਈ ਸੀ ਪ੍ਰੰਤੂ ਇਕ ਸਾਲ ਬੀਤ ਜਾਣ ਦੇ ਬਾਵਜੂਦ ਵੀ ਸੈਨਾ ਵਲੋਂ ਲਿਖਤੀ ਟੈਸਟ ਨਹੀਂ ਲਿਆ ਗਿਆ, ਜਿਸ ਕਾਰਨ ਉਨ੍ਹਾਂ ਦੀ ਭਰਤੀ ਰੁਕੀ ਪਈ ਹੈ | ਉਨ੍ਹਾਂ ਕਿਹਾ ਕਿ ਸੈਨਾ ਵਿਭਾਗ ਵਲੋਂ ਕਈ ਵਾਰ ਲਿਖਤੀ ਟੈਸਟ ਦੀਆਂ ਤਰੀਕਾਂ ਦਿੱਤੀਆਂ ਗਈਆਂ ਹਨ ਪ੍ਰੰਤੂ ਕੋਵਿਡ ਅਤੇ ਹੋਰ ਕਾਰਨਾਂ ਕਾਰਨ ਇਸ ਲਿਖਤੀ ਟੈਸਟ ਨੂੰ ਰੱਦ ਕਰ ਦਿੱਤਾ ਜਾਂਦਾ ਰਿਹਾ ਹੈ, ਜਿਸ ਦੇ ਰੋਸ ਵਜੋਂ ਅੱਜ ਸਾਨੂੰ ਮਜਬੂਰੀ 'ਚ ਚੱਕਾ ਜਾਮ ਕਰਕੇ ਰੋਸ ਜਤਾਉਣਾ ਪਿਆ | ਇਸ ਦੌਰਾਨ ਪੁਲਿਸ ਅਧਿਕਾਰੀਆਂ ਨੇ 10 ਨੌਜਵਾਨਾਂ ਨੂੰ ਨਾਲ ਲਿਜਾ ਕੇ ਸੈਨਾ ਦੀ ਭਰਤੀ ਵਾਲੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਵਾਈ, ਜਿਸ ਉਪਰੰਤ ਨੌਜਵਾਨਾਂ ਨੇ ਆਪਣਾ ਧਰਨਾ ਪ੍ਰਦਰਸ਼ਨ ਖ਼ਤਮ ਕੀਤਾ |
ਭਰੋਸਾ ਮਿਲਣ ਉਪਰੰਤ ਨੌਜਵਾਨਾਂ ਨੇ ਫਿਰ ਕੀਤਾ ਹਾਈਵੇ ਜਾਮ
ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਦੀ ਜਦੋਂ ਪੁਲਿਸ ਵਲੋਂ ਸੈਨਾ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਵਾ ਦਿੱਤੀ ਗਈ ਤਾਂ ਨੌਜਵਾਨਾਂ ਵਲੋਂ ਧਰਨਾ ਖ਼ਤਮ ਕਰ ਦਿੱਤਾ ਗਿਆ, ਪ੍ਰੰਤੂ ਇਸ ਦੌਰਾਨ ਹੀ ਇਕ ਟਰੈਕਟਰ-ਟਰਾਲੀ 'ਚ ਬੈਠ ਕੇ ਆਏ ਕੁਝ ਸ਼ਰਾਰਤੀ ਨੌਜਵਾਨਾਂ ਨੇ ਧਰਨਾ ਖ਼ਤਮ ਕਰ ਚੁੱਕੇ ਨੌਜਵਾਨਾਂ ਨੂੰ ਵਰਗਲਾ ਕੇ ਇਕ ਵਾਰ ਮੁੜ ਜਲੰਧਰ-ਹਾਈਵੇ ਜਾਮ ਕਰ ਦਿੱਤਾ, ਜਿਸ ਦੌਰਾਨ ਕਈ ਨੌਜਵਾਨ ਇਸ ਧਰਨੇ ਨੂੰ ਫੈਸਬੁੱਕ ਅਤੇ ਸੋਸ਼ਲ ਮੀਡੀਆ 'ਤੇ 'ਲਾਈਵ' ਚਲਾਉਣ ਲੱਗ ਗਏ, ਜਿਸ ਦਾ ਜਾਮ 'ਚ ਫਸੇ ਵਾਹਨ ਚਾਲਕਾਂ ਵਲੋਂ ਕਾਫ਼ੀ ਵਿਰੋਧ ਕੀਤਾ ਗਿਆ |
ਵਾਹਨ ਚਾਲਕਾਂ ਨੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਕੀਤੀ ਮੰਗ
11 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਚੱਲੇ ਘਟਨਾਕ੍ਰਮ ਦੌਰਾਨ ਦੂਰ-ਦੂਰ ਤੱਕ ਵਾਹਨ ਚਾਲਕਾਂ ਦੀਆਂ ਲੰਮੀਆਂ-ਲੰਮੀਆਂ ਕਤਾਰਾਂ ਲੱਗ ਗਈਆਂ ਤੇ ਇਸ ਦੌਰਾਨ ਪ੍ਰੇਸ਼ਾਨ ਹੋਏ ਵਾਹਨ ਚਾਲਕਾਂ ਨੇ ਮੌਕੇ 'ਤੇ ਖੜੇ੍ਹ ਪੁਲਿਸ ਅਧਿਕਾਰੀਆਂ ਨੂੰ ਮੰਗ ਕੀਤੀ ਕਿ ਉਕਤ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਕਿਉਂਕਿ ਉਨ੍ਹਾਂ ਕਾਰਨ ਵੱਡੀ ਗਿਣਤੀ 'ਚ ਲੋਕ ਪ੍ਰੇਸ਼ਾਨ ਹੋ ਰਹੇ ਹਨ ਪ੍ਰੰਤੂ ਮੌਕੇ 'ਤੇ ਖੜ੍ਹੇ ਪੁਲਿਸ ਅਧਿਕਾਰੀ ਲੋਕਾਂ ਦੀਆਂ ਗੱਲਾਂ ਨੂੰ ਅਣਗੌਲਿਆ ਕਰਦੇ ਹੋਏ ਦੂਸਰੇ ਪਾਸੇ ਜਾਂਦੇ ਰਹੇ |
ਤਹਿਸੀਲਦਾਰ ਕਰਨਦੀਪ ਸਿੰਘ ਭੁੱਲਰ ਨੇ ਪ੍ਰਦਰਸ਼ਨਕਾਰੀਆਂ ਨੂੰ ਕੀਤਾ ਸ਼ਾਂਤ
ਜਲੰਧਰ-ਫਗਵਾੜਾ ਹਾਈਵੇ 'ਤੇ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਸ਼ਾਂਤ ਕਰਨ ਅਤੇ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਡੀ.ਸੀ. ਘਨਸ਼ਿਆਮ ਥੋਰੀ ਵਲੋਂ ਵਿਸ਼ੇਸ਼ ਤੌਰ 'ਤੇ ਤਹਿਸੀਲਦਾਰ ਕਰਨਦੀਪ ਸਿੰਘ ਭੁੱਲਰ ਦੀ ਡਿਊਟੀ ਲਾਈ ਗਈ, ਜਿੰਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਨੌਜਵਾਨਾਂ ਨਾਲ ਗੱਲਬਾਤ ਕਰਨ ਉਪਰੰਤ ਉਨ੍ਹਾਂ 'ਚੋਂ 10 ਨੌਜਵਾਨਾਂ ਦੀ ਚੋਣ ਕਰਕੇ ਉਨ੍ਹਾਂ ਦੀ ਗੱਲਬਾਤ ਸੈਨਾ ਦੇ ਭਰਤੀ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕਰਵਾਈ, ਜਿਸ ਉਪਰੰਤ ਨੌਜਵਾਨਾਂ ਨੇ ਧਰਨਾ ਪ੍ਰਦਰਸ਼ਨ ਖ਼ਤਮ ਕੀਤਾ |
ਪੈਦਲ ਚੱਲਣ ਲਈ ਲੋਕ ਹੋਏ ਮਜਬੂਰ
ਇੱਥੇ ਇਹ ਵੀ ਦੱਸਣਯੋਗ ਹੈ ਕਿ ਰਾਮਾ ਮੰਡੀ ਚੌਂਕ ਨੇੜੇ ਲੰਮਾ ਜ਼ਾਮ ਲੱਗਣ ਕਾਰਨ ਬੱਸਾਂ ਅਤੇ ਆਟੋ 'ਚ ਸਫ਼ਰ ਕਰਨ ਵਾਲੀਆਂ ਸਵਾਰੀਆਂ ਨੂੰ ਰਾਮਾ ਮੰਡੀ ਚੌਂਕ 'ਚ ਹੀ ਉਤਰ ਕੇ ਮਜਬੂਰੀ 'ਚ ਰਾਮਾ ਮੰਡੀ ਚੌਂਕ ਤੋਂ ਲੈ ਕੇ ਬੱਸ ਅੱਡੇ ਤੱਕ ਪੈਦਲ ਹੀ ਚੱਲ੍ਹਣ ਲਈ ਮਜਬੂਰ ਹੋਣਾ ਪਿਆ, ਜਿਸ ਦੌਰਾਨ ਸਭ ਤੋਂ ਵੱਧ ਪ੍ਰੇਸ਼ਾਨੀ ਬਜ਼ੁਰਗਾਂ ਤੇ ਛੋਟੇ ਛੋਟੇ ਬੱਚਿਆਂ ਨੂੰ ਝੱਲਣੀ ਪਈ |

ਵਿਕਰਮਜੀਤ ਸਿੰਘ ਚੌਧਰੀ ਨੇ ਫਿਲੌਰ ਤੋਂ ਟਿਕਟ ਲਈ ਕਾਂਗਰਸ ਲੀਡਰਸ਼ਿਪ ਦਾ ਕੀਤਾ ਧੰਨਵਾਦ

ਫਿਲੌਰ, 15 ਜਨਵਰੀ (ਅ.ਬ)-ਇੰਡੀਅਨ ਨੈਸ਼ਨਲ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਵਲੋਂ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਵਿਕਰਮਜੀਤ ਸਿੰਘ ਚੌਧਰੀ ਨੇ ਫਿਲੌਰ ਹਲਕੇ ਤੋਂ ਉਨ੍ਹਾਂ ਨੂੰ ਉਮੀਦਵਾਰ ਐਲਾਨਣ ਲਈ ਪਾਰਟੀ ਪ੍ਰਧਾਨ ...

ਪੂਰੀ ਖ਼ਬਰ »

ਕਾਂਗਰਸ ਲਈ ਗਲੇ ਦੀ ਹੱਡੀ ਬਣ ਸਕਦੈ ਆਦਮਪੁਰ ਦਾ ਅਧੂਰਾ ਪਿਆ ਫਲਾਈ ਓਵਰ

ਜਸਪਾਲ ਸਿੰਘ ਜਲੰਧਰ, 15 ਜਨਵਰੀ-ਆਦਮਪੁਰ ਦਾ ਅਧੂਰਾ ਪਿਆ ਫਲਾਈਓਵਰ ਕਾਂਗਰਸ ਲਈ ਗਲੇ ਦੀ ਹੱਡੀ ਬਣ ਸਕਦਾ ਹੈ ਤੇ ਕਾਂਗਰਸ ਨੂੰ ਇਨ੍ਹਾਂ ਵਿਧਾਨ ਸਭਾ ਚੋਣਾਂ 'ਚ ਇਸ ਦਾ ਭਾਰੀ ਨੁਕਸਾਨ ਉਠਾਉਣਾ ਪੈ ਸਕਦਾ ਹੈ | ਪਿਛਲੇ ਕਈ ਸਾਲਾਂ ਤੋਂ ਅਧੂਰੇ ਪਏ ਇਸ ਪੁਲ ਕਾਰਨ ਸਥਾਨਕ ...

ਪੂਰੀ ਖ਼ਬਰ »

ਘਰ 'ਚੋਂ 40 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਜਲੰਧਰ, 15 ਜਨਵਰੀ (ਐੱਮ. ਐੱਸ. ਲੋਹੀਆ)- ਭਾਗਰੋ ਕੈਂਪ, ਚਪਲੀ ਚੌਕ ਨੇੜੇ ਇਕ ਘਰ 'ਚੋਂ 40 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਕਮਿਸ਼ਨਰੇਟ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਯੁਨਿਟ ਦੀ ਟੀਮ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਵਿਅਕਤੀ ਦੀ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ 465 ਮਰੀਜ਼ ਮਿਲੇ, ਜ਼ਿਲ੍ਹੇ 'ਚ 2880 ਐਕਟਿਵ ਮਾਮਲੇ

ਜਲੰਧਰ, 15 ਜਨਵਰੀ (ਐੱਮ. ਐੱਸ. ਲੋਹੀਆ)- ਜ਼ਿਲ੍ਹੇ 'ਚ ਅੱਜ 465 ਕੋਰੋਨਾ ਪ੍ਰਭਾਵਿਤ ਮਰੀਜ਼ ਮਿਲੇ ਹਨ, ਜਿਸ ਨਾਲ ਹੁਣ ਤੱਕ ਕੋਰੋਨਾ ਪ੍ਰਭਾਵਿਤ ਹੋਣ ਵਾਲਿਆਂ ਦੀ ਗਿਣਤੀ 67986 ਹੋ ਗਈ ਹੈ | ਇਨ੍ਹਾਂ 'ਚੋਂ 63598 ਮਰੀਜ਼ ਆਪਣਾ ਇਲਾਜ ਕਰਵਾ ਕੇ ਸਿਹਤਯਾਬ ਹੋ ਚੁੱਕੇ ਹਨ | ਫਿਲਹਾਲ ...

ਪੂਰੀ ਖ਼ਬਰ »

ਅੱਜ 14,044 ਵਿਅਕਤੀਆਂ ਨੇ ਕਰਵਾਇਆ ਟੀਕਾਕਰਨ

ਜ਼ਿਲ੍ਹੇ 'ਚ ਅੱਜ 14,044 ਵਿਅਕਤੀਆਂ ਨੇ ਆਪਣਾ ਟੀਕਾਕਰਨ ਕਰਵਾਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਅੱਜ ਟੀਕਾਕਰਨ ਕਰਵਾਉਣ ਵਾਲਿਆਂ 'ਚ 910 ਵਿਅਕਤੀਆਂ ਨੇ ਬੂਸਟਰ ਡੋਜ਼ ਲਗਵਾਈ ਹੈ, ਜਦਕਿ 15 ...

ਪੂਰੀ ਖ਼ਬਰ »

ਕਾਂਗਰਸ ਵਲੋਂ ਨਕੋਦਰ ਨੂੰ ਛੱਡ ਕੇ ਜਲੰਧਰ ਦੇ ਸਾਰੇ ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ

ਜਸਪਾਲ ਸਿੰਘ ਜਲੰਧਰ, 15 ਜਨਵਰੀ-ਕਾਂਗਰਸ ਹਾਈਕਮਾਨ ਵਲੋਂ ਨਕੋਦਰ ਹਲਕੇ ਨੂੰ ਛੱਡ ਕੇ ਬਾਕੀ ਸਾਰੇ 8 ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ | ਜਿਨ੍ਹਾਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ, ਉਨ੍ਹਾਂ 'ਚ ਵਿਧਾਨ ਸਭਾ ਹਲਕਾ ਜਲੰਧਰ ਛਾਉਣੀ ਤੋਂ ਮੌਜੂਦਾ ...

ਪੂਰੀ ਖ਼ਬਰ »

ਮਹਿੰਦਰ ਸਿੰਘ ਕੇ. ਪੀ. ਦੀ ਟਿਕਟ ਕੱਟੀ

ਕਾਂਗਰਸ ਵਲੋਂ ਅੱਜ ਐਲਾਨੇ ਉਮੀਦਵਾਰਾਂ 'ਚ ਸਭ ਤੋਂ ਵੱਡਾ ਉਲਟਫੇਰ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ. ਪੀ. ਦੀ ਟਿਕਟ ਕੱਟ ਕੇ ਕੀਤਾ ਗਿਆ ਹੈ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਉਨ੍ਹਾਂ ਦੀ ਨਜ਼ਦੀਕੀ ਰਿਸ਼ਤੇਦਾਰੀ ਦੇ ਚੱਲਦਿਆਂ ਉਨ੍ਹਾਂ ਦੀ ਟਿਕਟ ਕੱਟੇ ...

ਪੂਰੀ ਖ਼ਬਰ »

ਆਪਣਿਆਂ ਦੀ ਨਾਰਾਜ਼ਗੀ ਕਾਰਨ ਬੇਰੀ ਲਈ ਸੌਖਾ ਨਹੀਂ ਹੋਵੇਗਾ ਵਿਧਾਨ ਸਭਾ ਤੱਕ ਦਾ ਸਫ਼ਰ

ਜਲੰਧਰ, 15 ਜਨਵਰੀ (ਜਸਪਾਲ ਸਿੰਘ)-ਵਿਧਾਨ ਸਭਾ ਹਲਕਾ ਜਲੰਧਰ ਕੇਂਦਰੀ ਤੋਂ ਕਾਂਗਰਸ ਵਲੋਂ ਐਲਾਨੇ ਗਏ ਉਮੀਦਵਾਰ ਰਜਿੰਦਰ ਬੇਰੀ ਦੀ ਮੁੜ ਵਿਧਾਨ ਸਭਾ ਤੱਕ ਦੀ ਰਾਹ ਸੌਖੀ ਨਹੀਂ ਲੱਗ ਰਹੀ | ਉਨ੍ਹਾਂ ਨੂੰ ਆਪਣਿਆਂ ਦੀ ਨਾਰਾਜ਼ਗੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਵਿਧਾਇਕ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰਾਂ ਨੂੰ ਟਿਕਟਾਂ ਮਿਲਣ 'ਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ

ਜਲੰਧਰ, 15 ਜਨਵਰੀ (ਸ਼ਿਵ)- ਉੱਤਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਬਾਵਾ ਹੈਨਰੀ, ਕੇਂਦਰੀ ਵਿਧਾਨ ਸਭਾ ਹਲਕੇ ਤੋਂ ਰਜਿੰਦਰ ਬੇਰੀ ਅਤੇ ਵੈਸਟ ਵਿਧਾਨ ਸਭਾ ਹਲਕੇ ਤੋਂ ਸੁਸ਼ੀਲ ਰਿੰਕੂ ਨੂੰ ਕਾਂਗਰਸ ਦੀ ਟਿਕਟ ਦਾ ਐਲਾਨ ਹੋਣ ਤੋਂ ਬਾਅਦ ਸਮਰਥਕਾਂ ਨੇ ਭਾਰੀ ਖ਼ੁਸ਼ੀ ਦਾ ...

ਪੂਰੀ ਖ਼ਬਰ »

ਔਰਤਾਂ ਨੂੰ ਨਜ਼ਰ ਅੰਦਾਜ਼ ਕਰਨਾ ਪੈ ਸਕਦਾ ਹੈ ਮਹਿੰਗਾ

ਕਾਂਗਰਸ ਵਲੋਂ ਅੱਜ 86 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਪਰ ਇਸ ਵਿਚ ਔਰਤਾਂ ਨੂੰ ਨਾ ਮਾਤਰ ਨੁਮਾਇੰਦਗੀ ਦਿੱਤੀ ਗਈ ਹੈ, ਜਿਸ ਕਾਰਨ ਮਹਿਲਾ ਕਾਂਗਰਸੀ ਆਗੂਆਂ ਅੰਦਰ ਭਾਰੀ ਰੋਸ ਅਤੇ ਨਾਰਾਜ਼ਗੀ ਪਾਈ ਜਾ ਰਹੀ ਹੈ | ਜਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਅਤੇ ਕੌਂਸਲਰ ...

ਪੂਰੀ ਖ਼ਬਰ »

ਬਸਪਾ ਅਕਾਲੀ ਦਲ ਦੇ ਉਮੀਦਵਾਰ ਕੁਲਦੀਪ ਸਿੰਘ ਲੁਬਾਣਾ ਨੇ ਗੁਰਦੇਵ ਨਗਰ ਵਿਖੇ ਘਰ ਘਰ ਕੀਤੀ ਪਹੁੰਚ

ਮਕਸੂਦਾਂ, 15 ਜਨਵਰੀ (ਸਤਿੰਦਰ ਪਾਲ ਸਿੰਘ)- ਜਲੰਧਰ ਉੱਤਰੀ ਹਲਕਾ 'ਚ ਗੁਰਦੇਵ ਨਗਰ ਵਿਖ਼ੇ ਬਸਪਾ-ਅਕਾਲੀ ਗੱਠਜੋੜ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁਚਾਉਣ ਤੇ ਮਿਸ਼ਨ 2022 ਦਾ ਮੋਰਚਾ ਜਿੱਤਣ ਲਈ ਡੋਰ-ਟੂ-ਡੋਰ ਕਰਦੇ ਹੋਏ ਕੁਲਦੀਪ ਸਿੰਘ ਲੁਬਾਣਾ ਤੇ ਉਨ੍ਹਾਂ ਨਾਲ ਗੁਰਜੀਤ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਡੀ.ਸੀ.ਪੀ. ਨੇ ਅਸਲ੍ਹਾ ਡੀਲਰਾਂ ਦੇ ਰਿਕਾਰਡ ਦੀ ਕੀਤੀ ਜਾਂਚ

ਜਲੰਧਰ, 15 ਜਨਵਰੀ (ਐੱਮ. ਐੱਸ. ਲੋਹੀਆ)- ਪੰਜਾਬ ਵਿਧਾਨ ਸਭਾ ਚੋਣਾਂ ਸਾਲ 2022 ਦੌਰਾਨ ਅਸਲਾ ਲਾਇਸੈਂਸ ਧਾਰਕਾ ਵਲੋਂ ਜਮ੍ਹਾਂ ਕਰਵਾਇਆ ਅਸਲਾ ਅਤੇ ਅਸਲਾ ਡੀਲਰਾਂ ਦੇ ਰਿਕਾਰਡ ਮੁਤਾਬਿਕ ਉਨ੍ਹਾਂ ਕੋਲ ਸਟਾਕ 'ਚ ਪਏ ਅਸਲਾ/ਐਮੂਨਿਸ਼ਨ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ...

ਪੂਰੀ ਖ਼ਬਰ »

ਬਾਵਾ ਹੈਨਰੀ ਨੂੰ ਟਿਕਟ ਮਿਲਣ 'ਤੇ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਉਨ੍ਹਾਂ ਦੇ ਦਫ਼ਤਰ ਪੁੱਜੇ

ਜਲੰਧਰ, 15 ਜਨਵਰੀ (ਜਸਪਾਲ ਸਿੰਘ) ਵਿਧਾਨ ਸਭਾ ਚੋਣਾਂ 2022 ਲਈ ਕਾਂਗਰਸ ਪਾਰਟੀ ਵੱਲੋਂ ਉਮਦੀਵਾਰਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਗਈ | ਜਿਸ ਵਿਚ ਉੱਤਰੀ ਹਲਕੇ ਦੇ ਇਮਾਨਦਾਰ ਵਿਧਾਇਕ ਸਾਬਕਾ ਕੈਬਟਿਨ ਮੰਤਰੀ ਦੇ ਪੁੱਤਰ ਬਾਵਾ ਹੈਨਰੀ ਨੂੰ ਫਿਰ ਚੋਣ ਮੈਦਾਨ ਵਿਚ ਉਤਾਰਿਆ ...

ਪੂਰੀ ਖ਼ਬਰ »

ਚੋਰਾਂ ਨੇ ਮੰਦਰ ਨੂੰ ਵੀ ਨਹੀਂ ਬਖਸ਼ਿਆ

ਫਿਲੌਰ, 15 ਜਨਵਰੀ (ਸਤਿੰਦਰ ਸ਼ਰਮਾ)- ਬੀਤੀਂ ਰਾਤ ਸਥਾਨਕ ਭਗਵਾਨ ਵਾਲਮੀਕਿ ਚੌਂਕ ਨੇੜੇ ਚੋਰ 'ਸ਼ਿਵ ਪਰਿਵਾਰ ਮੰਦਿਰ' ਦੀ ਗੋਲਕ ਦਾ ਤਾਲਾ ਤੋੜ ਕੇ ਸਣੇ ਗੋਲਕ ਨਕਦੀ ਵੀ ਲੈ ਗਏ | ਜ਼ਿਕਰਯੋਗ ਹੈ ਕਿ ਉਕਤ ਮੰਦਿਰ ਲੱਕੜਮੰਡੀ ਵਾਲੀ ਸੜਕ 'ਤੇ ਖੁੱਲੇ ਵਿਚ ਹੈ, ਜਿਥੋਂ ਹਰ ਵੇਲੇ ...

ਪੂਰੀ ਖ਼ਬਰ »

ਮਾਇਆਵਤੀ ਦਾ 66ਵਾਂ ਜਨਮ ਦਿਨ ਮਨਾਇਆ

ਮਕਸੂਦਾਂ, 15 ਜਨਵਰੀ (ਸਤਿੰਦਰ ਪਾਲ ਸਿੰਘ)- ਅੱਜ ਬਹੁਜਨ ਸਮਾਜ ਪਾਰਟੀ ਦੀ ਰਾਸ਼ਟਰੀ ਪ੍ਰਧਾਨ, ਸਾਬਕਾ ਮੁੱਖ ਮੰਤਰੀ ਉੱਤਰ ਪ੍ਰਦੇਸ਼ ਕੁਮਾਰੀ ਮਾਇਆਵਤੀ ਦਾ 66ਵਾਂ ਜਨਮ ਦਿਨ ਮਨਾਇਆ ਗਿਆ ਅਤੇ ਸਭ ਨੂੰ ਵਧਾਈਆਂ ਵੀ ਦਿੱਤੀਆਂ ਗਈਆਂ | ਜਲੰਧਰ ਉੱਤਰੀ ਤੋਂ ਅਕਾਲੀ ਬਸਪਾ ਦੇ ...

ਪੂਰੀ ਖ਼ਬਰ »

ਪੋਸਟਰਾਂ ਵਿਚ ਸਕੂਲੀ ਬੱਚਿਆਂ ਨੇ ਦਿੱਤਾ ਸ਼ਹਿਰ ਨੂੰ ਸਾਫ਼ ਰੱਖਣ ਦਾ ਸੰਦੇਸ਼

ਜਲੰਧਰ, 15 ਜਨਵਰੀ (ਸ਼ਿਵ)-ਸਵੱਛਤਾ ਸਰਵੇਖਣ=2022 ਦੇ ਤਹਿਤ ਨਿਗਮ ਵੱਲੋਂ ਕਰਵਾਏ ਗਏ ਪੋਸਟਰ ਤੇ ਹੋਰ ਕਰਵਾਏ ਮੁਕਾਬਲਿਆਂ ਵਿਚ ਬੱਚਿਆਂ ਵੱਲੋਂ ਸ਼ਹਿਰ ਨੂੰ ਸੋਹਣਾ ਬਣਾਈ ਰੱਖਣ ਦਾ ਸੰਦੇਸ਼ ਦਿੱਤਾ ਹੈ | ਸਕੂਲੀ ਬੱਚਿਆਂ ਵੱਲੋਂ ਬਣਾਏ ਗਏ ਕਈ ਪੋਸਟਰ ਕਾਫੀ ਆਕਰਸ਼ਨ ਦਾ ...

ਪੂਰੀ ਖ਼ਬਰ »

ਡਿਪਸ ਕਾਲਜ ਆਫ਼ ਐਜੂਕੇਸ਼ਨ ਵਿਖੇ ਮਨਾਇਆ ਰਾਸ਼ਟਰੀ ਯੁਵਾ ਦਿਵਸ

ਜਲੰਧਰ, 15 ਜਨਵਰੀ (ਰਣਜੀਤ ਸਿੰਘ ਸੋਢੀ)-ਡਿਪਸ ਕਾਲਜ ਆਫ਼ ਐਜੂਕੇਸ਼ਨ ਰਾੜਾ ਮੋੜ ਵਿਖੇ ਸਵਾਮੀ ਵਿਵੇਕਾਨੰਦ ਦਾ ਜਨਮ ਦਿਨ ਰਾਸ਼ਟਰੀ ਯੁਵਾ ਦਿਵਸ ਵਲੋਂ ਮਨਾਇਆ ਗਿਆ | ਇਹ ਪ੍ਰੋਗਰਾਮ ਆਈ. ਕਿਊ. ਏ. ਸੀ. ਤੇ ਰੈੱਡ ਰਿਬਨ ਕਲੱਬ ਵਲੋਂ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਲਾਡੋਵਾਲੀ ਰੋਡ ਬਣਨ ਕਰਕੇ ਇਕ ਮਹੀਨਾ ਪ੍ਰੇਸ਼ਾਨ ਰਹਿਣਗੇ ਲੋਕ

ਜਲੰਧਰ, 15 ਜਨਵਰੀ (ਸ਼ਿਵ)- ਸ਼ਹਿਰ ਵਿਚ ਜਿਸ ਤਰਾਂ ਦੀਆਂ ਸੜਕਾਂ ਬਣ ਰਹੀਆਂ ਹਨ, ਉਨਾਂ ਵਿਚ ਕਈ ਸੜਕਾਂ ਦੀ ਕੁਆਲਿਟੀ 'ਤੇ ਲਗਾਤਾਰ ਉਂਗਲੀਆਂ ਉੱਠਦੀਆਂ ਰਹੀਆਂ ਹਨ | ਕੁਝ ਸਮਾਂ ਪਹਿਲਾਂ ਜਿੱਥੇ ਪਿੰਮਜ ਦੇ ਸਾਹਮਣੇ ਇਕ ਮਹੀਨਾ ਪਹਿਲਾਂ ਬਣਾਈ ਗਈ ਸੜਕ ਉੱਖੜ ਗਈ ਸੀ ਸਗੋਂ ...

ਪੂਰੀ ਖ਼ਬਰ »

ਬ੍ਰਹਮਕੁੰਡ ਵਾਲੀ ਜਗ੍ਹਾ 'ਤੇ ਡਿਸਪੋਜ਼ਲ ਬਣਾਉਂਣ ਦੇ ਕੰਮ ਦਾ ਲੋਕਾਂ ਵਲੋਂ ਵਿਰੋਧ

ਜਲੰਧਰ, 15 ਜਨਵਰੀ (ਸ਼ਿਵ)-ਇਕਹਿਰੀ ਪੁਲੀ ਦੀ ਲੱਕੜ ਮਾਰਕੀਟ ਕੋਲ ਬ੍ਰਹਮ ਕੰੁਡ ਵਾਲੀ ਜਗ੍ਹਾ 'ਤੇ ਨਿਗਮ ਵੱਲੋਂ ਡਿਸਪੋਜ਼ਲ ਬਣਾਉਣ ਦਾ ਲੋਕਾਂ ਨੇ ਵਿਰੋਧ ਕਰਕੇ ਕੰਮ ਨੂੰ ਇਹ ਕਹਿ ਕੇ ਬੰਦ ਕਰਵਾ ਦਿੱਤਾ ਹੈ ਕਿ ਇਹ ਬ੍ਰਹਮ ਕੰੁਡ ਮੰਦਿਰ ਦੀ ਜਗ੍ਹਾ ਹੈ ਤੇ ਇਸ ਕਰਕੇ ਨਿਗਮ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX