ਅੰਮਿ੍ਤਸਰ, 16 ਜਨਵਰੀ (ਗਗਨਦੀਪ ਸ਼ਰਮਾ)-ਜ਼ਿਲ੍ਹਾ ਚੋਣ ਅਧਿਕਾਰੀ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਜ਼ਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ ਦੇ ਸਹਾਇਕ ਖ਼ਰਚਾ ਅਬਜ਼ਰਵਰਾਂ ਨੂੰ ਉਮੀਦਵਾਰਾਂ ਦੇ ਖ਼ਰਚਿਆਂ 'ਤੇ ਤਿੱਖੀ ਨਜ਼ਰ ਰੱਖਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਕੋਈ ਵੀ ਉਮੀਦਵਾਰ ਮੁੱਖ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਮਿਥੀ ਰਕਮ ਤੋਂ ਵੱਧ ਖ਼ਰਚ ਨਹੀਂ ਕਰ ਸਕਦਾ | ਇਸ ਲਈ ਹਰੇਕ ਉਮੀਦਵਾਰ ਦੇ ਖ਼ਰਚੇ ਦਾ ਸ਼ੈੱਡੋ ਰਜਿਸਟਰ ਤਿਆਰ ਕਰਕੇ ਉਸ ਦਾ ਮਿਲਾਣ ਸਬੰਧਤ ਉਮੀਦਵਾਰ ਵਲੋਂ ਤਿਆਰ ਕੀਤੇ ਗਏ ਖ਼ਰਚਾ ਰਜਿਸਟਰ ਨਾਲ ਕੀਤਾ ਜਾਵੇ | ਇਸ ਤੋਂ ਇਲਾਵਾ ਚੋਣ ਪ੍ਰਚਾਰ ਲਈ ਬਿਨਾ ਆਗਿਆ ਤੋਂ ਵਹੀਕਲ ਚਲਾਏ ਜਾਣ 'ਤੇ ਸਬੰਧਤ ਉਮੀਦਵਾਰ ਵਿਰੁੱਧ ਕਾਰਵਾਈ ਕਰਨ ਲਈ ਵੀ ਕਿਹਾ ਹੈ | ਉਨ੍ਹਾਂ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਵਲੋਂ ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ 22 ਜਨਵਰੀ ਤੱਕ ਹਰੇਕ ਰੈਲੀ, ਰੋਡ ਸ਼ੋਅ ਆਦਿ ਕਰਨ 'ਤੇ ਪਾਬੰਧੀ ਲਗਾ ਦਿੱਤੀ ਗਈ ਹੈ, ਜੇਕਰ ਕੋਈ ਉਮੀਦਵਾਰ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖ਼ਿਲਾਫ਼ ਕਾਨੰੂਨੀ ਕਾਰਵਾਈ ਕੀਤੀ ਜਾ ਸਕਦੀ ਹੈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਰੂਹੀ ਦੁੱਗ ਨੇ ਕਿਹਾ ਕਿ ਚੋਣਾਂ ਦੌਰਾਨ ਹਰੇਕ ਉਮੀਦਵਾਰ ਵਲੋਂ ਨਾਮਜ਼ਦਗੀ ਭਰਨ ਤੋਂ ਇਕ ਦਿਨ ਪਹਿਲਾ ਆਪਣੇ ਨਾਂਅ 'ਤੇ ਜਾਂ ਆਪਣੇ ਚੋਣ ਏਜੰਟ ਨਾਲ ਸਾਂਝਾ ਬੈਂਕ ਜਾਂ ਪੋਸਟਲ ਖਾਤਾ ਖੁਲ੍ਹਵਾਉਣਾ ਪਵੇਗਾ ਅਤੇ ਉਹ ਚੋਣ ਪ੍ਰਚਾਰ ਦਾ ਸਾਰਾ ਖ਼ਰਚਾ ਇਸ ਖਾਤੇ ਵਿਚੋਂ ਹੀ ਕਰ ਸਕੇਗਾ | 10 ਹਜ਼ਾਰ ਰੁਪਏ ਤੱਕ ਦੀ ਅਦਾਇਗੀ ਨਕਦੀ ਕੀਤੀ ਜਾ ਸਕੇਗੀ ਅਤੇ ਉਸ ਤੋਂ ਵੱਧ ਦੀ ਰਾਸ਼ੀ ਦੀ ਅਦਾਇਗੀ ਚੈੱਕ ਰਾਹੀਂ ਕੀਤੀ ਜਾ ਸਕੇਗੀ | ਉਨ੍ਹਾਂ ਕਿਹਾ ਕਿ ਸਾਰਾ ਖਰਚਾ ਚੋਣ ਕਮਿਸ਼ਨ ਵਲੋਂ ਤੈਅ ਰੇਟਾਂ ਮੁਤਾਬਕ ਹੀ ਬੁੱਕ ਕੀਤਾ ਜਾਵੇਗਾ ਅਤੇ ਖਰਚਾ ਨਿਗਰਾਨ ਪੂਰੀ ਚੋਣ ਪ੍ਰਕਿਰਿਆ ਨਾਲ ਤਿੰਨ ਵਾਰ ਹਰੇਕ ਉਮੀਦਵਾਰ ਦਾ ਚੋਣ ਖਰਚਾ ਰਜਿਸਟਰ ਚੈੱਕ ਕਰਨਗੇ | ਉਨ੍ਹਾਂ ਦੱਸਿਆ ਕਿ ਰੈਲੀ ਦੌਰਾਨ ਕਿਸੇ ਉਮੀਦਵਾਰ ਵਲੋਂ ਲੰਗਰ ਨਹੀਂ ਲਗਾਇਆ ਜਾ ਸਕਦਾ, ਜੇਕਰ ਇਸ ਤਰ੍ਹਾਂ ਕੀਤਾ ਜਾਂਦਾ ਹੈ ਤਾਂ ਉਸ ਦਾ ਸਾਰਾ ਖ਼ਰਚਾ ਉਮੀਦਵਾਰ ਦੇ ਖਾਤੇ 'ਚ ਜੋੜ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸਾਰੇ ਖ਼ਰਚੇ ਦੀ ਪੜਤਾਲ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ | ਸਾਡੀਆਂ ਸਾਰੀਆਂ ਟੀਮਾਂ ਜਿਵੇਂ ਕਿ ਵੀਡੀਓ ਸਰਵਿਸਲੈਸ ਅਤੇ ਫਲਾਇੰਗ ਸਕੈਅਡ ਟੀਮਾਂ ਦਿਨ-ਰਾਤ ਕੰਮ ਕਰ ਰਹੀਆਂ ਹਨ | ਉਨ੍ਹਾਂ ਫਲਾਇੰਗ ਸਕੈਅਡ ਟੀਮਾਂ ਨੂੰ ਹਦਾਇਤ ਕੀਤੀ ਕਿ ਉਹ ਖ਼ਾਸ ਕਰਕੇ ਰਾਤ ਵੇਲੇ ਧਿਆਨ ਰੱਖਣ ਕਿ ਕੋਈ ਵੀ ਵਿਅਕਤੀ ਜਨਤਕ ਥਾਵਾਂ ਤੇ ਪੋਸਟਰ ਜਾਂ ਇਸ਼ਤਿਹਾਰ ਨਾ ਲਗਾ ਸਕੇ | ਉਨ੍ਹਾਂ ਹਰੇਕ ਪਿੰੰ੍ਰੰਟਰਜ਼ ਨੰੂ ਛਪਣ ਵਾਲੀ ਸਮਗਰੀ 'ਤੇ ਆਪਣਾ ਨਾਮ ਅਤੇ ਸਮਗਰੀ ਦੀ ਗਿਣਤੀ ਦੱਸਣੀ ਜ਼ਰੂਰੀ ਕੀਤੀ ਹੈ | ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਜੇਕਰ ਕਿਸੇ ਉਮੀਦਵਾਰ ਵਲੋਂ ਕੋਈ ਇਸ਼ਤਿਹਾਰ ਜਾਂ ਸੋਸ਼ਲ ਮੀਡੀਆ 'ਤੇ ਆਪਣਾ ਪ੍ਰਚਾਰ ਕਰਨਾ ਹੈ ਤਾਂ ਉਸ ਨੂੰ ਪਹਿਲਾਂ ਐਮ. ਸੀ. ਐਮ. ਸੀ. ਤੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੋਵੇਗੀ | ਇਸ ਮੀਟਿੰਗ ਵਿਚ ਜ਼ਿਲ੍ਹਾ ਮਾਲ ਅਫ਼ਸਰ ਅਰਵਿੰਦਰ ਸਿੰਘ, ਚੋਣ ਤਹਿਸੀਲਦਾਰ ਰਜਿੰਦਰ ਸਿੰਘ, ਡਿਪਟੀ ਕੰਟਰੋਲਰ ਵਿੱਤ ਤੇ ਲੇਖਾ ਅਮਨ ਮੈਣੀ, ਮੰਨੂ ਸ਼ਰਮਾ, ਫ਼ੀਲਡ ਪਬਲਿਸਿਟੀ ਅਧਿਕਾਰੀ ਕਮ- ਐਮ. ਸੀ. ਐਮ. ਸੀ. ਦੇ ਮੈਂਬਰ ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ |
ਛੇਹਰਟਾ, 16 ਜਨਵਰੀ (ਪੱਤਰ ਪ੍ਰੇਰਕ)-ਹਲਕਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਡਾ: ਦਲਬੀਰ ਸਿੰਘ ਵੇਰਕਾ ਨੇ ਮਾਝੇ ਦੇ ਜਰਨੈਲ ਤੇ ਸਾਬਕਾ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨਾਲ ਸਲਾਹ ਮਸ਼ਵਰਾ ਕਰਕੇ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ...
ਅਜਨਾਲਾ, 16 ਜਨਵਰੀ (ਐਸ. ਪ੍ਰਸ਼ੋਤਮ)-ਆਮ ਆਦਮੀ ਪਾਰਟੀ ਵਲੋਂ ਟਿਕਟ ਨਾ ਮਿਲਣ ਦੇ ਰੋਸ ਵਜੋਂ ਸੈਂਕੜੇ ਸਮਰਥਕਾਂ ਸਣੇ ਗੁੱਸੇ ਦਾ ਭਾਰੀ ਪ੍ਰਗਟਾਵਾ ਕਰਕੇ ਚੋਣ ਮੈਦਾਨ 'ਚ ਬਤੌਰ ਆਜ਼ਾਦ ਉਮੀਦਵਾਰ ਵਜੋਂ ਨਿਤਰਣ ਦਾ ਐਲਾਨ ਕਰਨ ਵਾਲੇ ਮੁੱਖ ਸੇਵਾਦਾਰ ਸੋਨੂੰ ਜਾਫਰ ਨੂੰ ...
ਛੇਹਰਟਾ, 16 ਜਨਵਰੀ (ਸੁਰਿੰਦਰ ਸਿੰਘ ਵਿਰਦੀ)-ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਥਾਣਾ ਛੇਹਰਟਾ ਦੇ ਮੁੱਖੀ ਸਬ ਇੰਸਪੈਕਟਰ ਸਰਬਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਿਸ ਚੌਕੀ ਖੰਡਵਾਲਾ ਦੇ ਇੰਚਾਰਜ ਏ. ਐੱਸ. ਆਈ. ਹਰਜਿੰਦਰ ਸਿੰਘ ਵਲੋਂ ...
ਅੰਮਿ੍ਤਸਰ, 16 ਫਰਵਰੀ (ਹਰਮਿੰਦਰ ਸਿੰਘ)-ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਟਿਕਟਾਂ ਦੀ ਦੌੜ ਤੇਜ਼ੀ ਨਾਲ ਚੱਲ ਰਹੀ ਹੈ | ਪੰਜਾਬ ਵਿਚ ਭਾਜਪਾ ਦਾ ਅਕਾਲੀ ਦਲ ਨਾਲੋਂ ਤੋੜ ਵਿਛੋੜਾ ਹੋਣ ਉਪਰੰਤ ਇਸ ਵਲੋਂ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ...
ਚੱਬਾ, 16 ਜਨਵਰੀ (ਜੱਸਾ ਅਨਜਾਣ)-ਪੁਲਿਸ ਥਾਣਾ ਚਾਟੀਵਿੰਡ ਦੇ ਖੇਤਰ 'ਚ ਪੈਂਦੇ ਪਿੰਡ ਵਰਪਾਲ ਬਾਬਾ ਫੌਜਾ ਸਿੰਘ ਵਾਲਾ ਵਿਖੇ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਵਾਲੇ ਦਲਬੀਰ ਸਿੰਘ ਪੁੱਤਰ ਨਿਰੰਜਣ ਸਿੰਘ ਦਾ ਲੰਘੇ ਸਤੰਬਰ 2021 'ਚ 16 ਦੇ ਕਰੀਬ ਨਸ਼ਾ ਤਸਕਰਾਂ ਵਲੋਂ ਉਸਦਾ ਬੜੀ ...
ਅੰਮਿ੍ਤਸਰ, 16 ਫਰਵਰੀ (ਹਰਮਿੰਦਰ ਸਿੰਘ)-ਸਾਬਕਾ ਸਿਹਤ ਮੰਤਰੀ ਪੰਜਾਬ ਅਤੇ ਭਾਜਪਾ ਦੀ ਸੀਨੀਅਰ ਆਗੂ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਪੱਤਰ ਲਿੱਖ ਕੇ ਸਰਕਾਰੀ ਮੁਫ਼ਤ ਰਾਸ਼ਨ ਲੈਣ ਵਾਲੇ ਲੋਕਾਂ ਵਿਚੋਂ ਸ਼ਰਾਬ ਪੀਣ ਵਾਲਿਆਂ ...
ਅੰਮਿ੍ਤਸਰ, 16 ਜਨਵਰੀ (ਗਗਨਦੀਪ ਸ਼ਰਮਾ)-ਅੰਮਿ੍ਤਸਰ 'ਚ ਕੋਰੋਨਾ ਬੇਲਗ਼ਾਮ ਹੁੰਦਾ ਵਿਖਾਈ ਦੇ ਰਿਹਾ ਹੈ | ਅੱਜ ਜਿੱਥੇ ਕੋਰੋਨਾ ਦੇ 963 ਨਵੇਂ ਮਾਮਲੇ ਸਾਹਮਣੇ ਆਏ, ਉੱਥੇ ਇਕ ਮਰੀਜ਼ ਦੀ ਮੌਤ ਹੋਈ ਹੈ | ਮਿ੍ਤਕ ਦੀ ਪਹਿਚਾਣ ਕੁਨਾਲ ਸ਼ਰਮਾ (38) ਵਾਸੀ ਗੁਰੂ ਨਾਨਕ ਪੁਰਾ ...
ਚੱਬਾ, 16 ਜਨਵਰੀ (ਜੱਸਾ ਅਨਜਾਣ)-ਪੁਲਿਸ ਚੌਕੀਂ ਬਹੋੜੂ ਅਧੀਨ ਆਉਂਦੇ ਸਥਾਨਕ ਪਿੰਡ ਬਹੋੜੂ ਵਿਖੇ ਦੋ ਨੌਜਵਾਨਾਂ ਵਲੋਂ ਪੁਰਾਣੀ ਰੰਜ਼ਿਸ ਦੇ ਚੱਲਦਿਆਂ ਆਪਣੇ ਗੁਆਂਢੀ 'ਤੇ ਹਮਲਾ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਦਿਲਸ਼ੇਰ ਸਿੰਘ ਤੇ ...
ਅੰਮਿ੍ਤਸਰ, 16 ਜਨਵਰੀ (ਗਗਨਦੀਪ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਵਿਰੁੱਧ ਅੰਮਿ੍ਤਸਰ ਦੇ ਸੁਲਤਾਨਵਿੰਡ ਪੁਲਿਸ ਥਾਣੇ 'ਚ ਕੋਰੋਨਾ ਪਾਬੰਧੀਆਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਹੇਠ ਪਰਚਾ ਦਰਜ ...
ਅੰਮਿ੍ਤਸਰ, 16 ਜਨਵਰੀ (ਗਗਨਦੀਪ ਸ਼ਰਮਾ)-ਮਕਬੂਲਪੁਰਾ ਪੁਲਿਸ ਵਲੋਂ ਦੋ ਸਕੇ ਭਰਾਵਾਂ 'ਤੇ ਗੋਲੀਆਂ ਚਲਾ ਕੇ ਜਾਨਲੇਵਾ ਹਮਲਾ ਕਰਨ ਦੇ ਦੋਸ਼ ਹੇਠਾਂ ਮਾਮਲਾ ਦਰਜ ਕੀਤਾ ਗਿਆ ਹੈ | ਪੀੜਤ ਹਰਜਿੰਦਰ ਸਿੰਘ ਨੇ ਦੱਸਿਆ ਕਿ ਮਾਘੀ ਵਾਲੇ ਦਿਨ ਰਾਤ ਕਰੀਬ 12 ਵਜੇ ਘਰ ਦੇ ਬਾਹਰ ਰੌਲਾ ...
ਅੰਮਿ੍ਤਸਰ, 16 ਜਨਵਰੀ (ਗਗਨਦੀਪ ਸ਼ਰਮਾ)-ਮਜੀਠਾ ਰੋਡ ਪੁਲਿਸ ਵਲੋਂ ਕਾਰ 'ਚੋਂ ਬੈਗ ਚੋਰੀ ਹੋਣ ਦੀ ਸ਼ਿਕਾਇਤ ਮਿਲਣ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਸਕੱਤਰ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਦੱਸਿਆ ਕਿ ਉਹ ਮਹਿੰਦਰਾ ਕਾਰ ਨੰਬਰ ਪੀ ਬੀ 91-ਬੀ-9360 ਵਿਚ ...
ਚੱਬਾ, 16 ਜਨਵਰੀ (ਜੱਸਾ ਅਨਜਾਣ)-2022 ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੁਲਿਸ ਥਾਣਾ ਚਾਟੀਵਿੰਡ ਵਿਖੇ ਨਵੇਂ ਤਾਇਨਾਤ ਹੋਏ ਥਾਣਾ ਮੁਖੀ ਚਰਨਜੀਤ ਸਿੰਘ ਰੰਧਾਵਾ ਨੇ ਪੱਤਰਕਾਰਾਂ ਨਾਲ ...
ਛੇਹਰਟਾ, 16 ਜਨਵਰੀ (ਪੱਤਰ ਪ੍ਰੇਰਕ)-ਗੁਰਦੁਆਰਾ ਸਰਕਾਰ ਪੱਤੀ ਕੋਟ ਖ਼ਾਲਸਾ ਤੋਂ ਮੁੱਖ ਮੇਜਰ ਸਿੰਘ ਸਰਕਾਰੀਆ ਦੀ ਦੇਖਰੇਖ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ...
ਅੰਮਿ੍ਤਸਰ, 16 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਦਿੱਤੇ ਬਿਆਨਾਂ 'ਤੇ ਤਿੱਖਾ ਪ੍ਰਤੀਕਰਮ ਦਿੰਦੇ ਹੋਏ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ...
ਅੰਮਿ੍ਤਸਰ, 16 ਜਨਵਰੀ (ਸੁਰਿੰਦਰ ਕੋਛੜ)-ਪੰਜਾਬ ਆਧਾਰਤ ਆਈ. ਆਰ. ਐਸ. ਅਧਿਕਾਰੀ ਰੋਹਿਤ ਮਹਿਰਾ (ਵਧੀਕ ਕਮਿਸ਼ਨਰ ਇਨਕਮ ਟੈਕਸ ਅੰਮਿ੍ਤਸਰ) ਵਲੋਂ ਦੇਸ਼ ਨੂੰ ਹਰਿਆ ਭਰਿਆ ਬਣਾਉਣ ਲਈ ਆਪਣੇ ਪਰਿਵਾਰ ਦੇ ਨਾਲ ਮਿਲ ਕੇ ਦੇਸ਼ ਭਰ 'ਚ 2,000 ਵਰਗ ਫੁੱਟ ਤੋਂ ਲੈ ਕੇ 8 ਏਕੜ ਤੱਕ ਦੇ 100 ...
ਅੰਮਿ੍ਤਸਰ, 16 ਜਨਵਰੀ (ਹਰਮਿੰਦਰ ਸਿੰਘ)-ਸਰਦ ਰੁੱਤ ਦਾ ਕਹਿਰ ਲਗਾਤਾਰ ਜਾਰੀ ਹੈ | ਰੋਜਾਨਾ ਪੈ ਰਹੀ ਸੰਘਣੀ ਧੁੰਦ ਅਤੇ ਕੋਹਰੇ ਕਾਰਨ ਜਨ ਜੀਵਨ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਰਿਹਾ ਹੈ | ਸੰਘਣੀ ਧੁੰਦ ਅਤੇ ਕੋਹਰੇ ਨਾਲ ਜਿਥੇ ਸਰਦੀ ਕਾਂਬਾ ਛੁਡਾ ਰਹੀ ਹੈ ਉਥੇ ...
ਅੰਮਿ੍ਤਸਰ, 16 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨੀ ਜਲ ਖੇਤਰ 'ਚ ਕਥਿਤ ਤੌਰ 'ਤੇ ਗੈਰ-ਕਾਨੂੰਨੀ ਤੌਰ 'ਤੇ ਮੱਛੀਆਂ ਫੜਨ ਦੇ ਦੋਸ਼ 'ਚ ਪਾਕਿਸਤਾਨੀ ਜੇਲ੍ਹਾਂ 'ਚ ਬੰਦ 20 ਭਾਰਤੀ ਮਛੇਰਿਆਂ ਨੂੰ 24 ਜਨਵਰੀ ਨੂੰ ਰਿਹਾਅ ਕੀਤਾ ਜਾ ਰਿਹਾ ਹੈ | ਸਰਹੱਦ ਪਾਰ ਦੇ ਸੂਤਰਾਂ ਦੀ ...
ਸੁਲਤਾਨਵਿੰਡ, 16 ਜਨਵਰੀ (ਗੁਰਨਾਮ ਸਿੰਘ ਬੁੱਟਰ)-ਨਗਰ ਨਿਗਮ ਦੇ ਅਧੀਨ ਆਉਂਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੇ ਭਾਈ ਮੰਝ ਸਾਹਿਬ ਸੜਕ ਦੀ ਦਿਨੋ ਦਿਨ ਮਾੜੀ ਹਾਲਤ ਹੁੰਦੀ ਜਾ ਰਹੀ ਹੈ, ਜਿਸ ਦੀ ਤਾਜਾ ਮਿਸਾਲ ਬੀਤੀ ਰਾਤ ਇਕ ਮੋਟਰਸਾਈਕਲ 'ਤੇ ਸਵਾਰ ਨੌਜਵਾਨ ਜੋ ਸੜਕ 'ਚ ਪਏ ...
ਅੰਮਿ੍ਤਸਰ, 16 ਜਨਵਰੀ (ਸੁਰਿੰਦਰ ਕੋਛੜ)-ਆਲ ਇੰਡੀਆ ਕੈਮਿਸਟ ਐਸੋਸੀਏਸ਼ਨ ਦੀ ਆਨਲਾਈਨ ਬੈਠਕ ਪ੍ਰਧਾਨ ਜੇ. ਐਸ. ਸ਼ਿੰਦੇ ਦੀ ਪ੍ਰਧਾਨਗੀ 'ਚ ਹੋਈ | ਐਸੋਸੀਏਸ਼ਨ ਦੇ ਉਪ ਪ੍ਰਧਾਨ ਸੁਰਿੰਦਰ ਦੁੱਗਲ ਨੇ ਅਹੁਦੇਦਾਰਾਂ ਦੀ ਹੋਈ ਇਸ ਆਨਲਾਈਨ ਬੈਠਕ ਬਾਰੇ ਜਾਣਕਾਰੀ ਦਿੰਦੇ ਹੋਏ ...
ਰਾਮ ਤੀਰਥ, 16 ਜਨਵਰੀ (ਧਰਵਿੰਦਰ ਸਿੰਘ ਔਲਖ)-ਕਾਂਗਰਸ ਸਰਕਾਰ ਨੇ ਪੰਜਾਬ ਦਾ ਵਿਕਾਸ ਨਹੀਂ ਸਗੋਂ ਵਿਨਾਸ਼ ਕੀਤਾ ਹੈ, ਪੰਜਾਬ ਦੇ ਲੋਕ ਇਸ ਵਾਰ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਬਣਾਉਣਗੇ | ਉਕਤ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ...
ਚੋਗਾਵਾਂ, 16 ਜਨਵਰੀ (ਗੁਰਬਿੰਦਰ ਸਿੰਘ ਬਾਗੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਡਾ: ਸਤਨਾਮ ਸਿੰਘ ਅਜਨਾਲਾ ਵਲੋਂ ਕਸਬਾ ਚੋਗਾਵਾਂ ਵਿਖੇ ਪਾਰਟੀ ਦਫ਼ਤਰ ਖੋਲ੍ਹਕੇ ਬਲਾਕ ਚੋਗਾਵਾਂ ਦੇ ਦਰਜਨਾਂ ਪਿੰਡਾਂ ਵਿਚ ਚੋਣ ਪ੍ਰਚਾਰ ...
ਅੰਮਿ੍ਤਸਰ, 16 ਜਨਵਰੀ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੇ ਲਾਹੌਰ ਸ਼ਹਿਰ 'ਚ ਟੈਕਸ ਸੁਸਾਇਟੀ ਅਤੇ ਪੰਜਾਬੀ ਪ੍ਰਚਾਰ ਸੰਸਥਾ ਵਲੋਂ ਅਹਿਮਦ ਰਜ਼ਾ, ਅਫ਼ਜ਼ਲ ਸਾਹਿਰ, ਬਾਬਾ ਨਜ਼ਮੀ ਅਤੇ ਪ੍ਰੋ. ਤਾਰਿਕ ਜ਼ਟਾਲਾ ਦੀ ਅਗਵਾਈ 'ਚ ਲੰਘੀ ਰਾਤ ਲਾਹੌਰ ਦੀ ਕੈਨਾਲ ਰੋਡ ਸਥਿਤ ਦਿ ...
ਅੰਮਿ੍ਤਸਰ, 16 ਜਨਵਰੀ (ਗਗਨਦੀਪ ਸ਼ਰਮਾ)-ਡਾ ਇਰੈਕਟਰਜ਼ ਪੀ. ਐੱਸ. ਸੀ. ਐਫ਼. ਸੀ. ਅਜੈ ਕੁਮਾਰ ਆਪਣੇ ਸਾਥੀਆਂ ਬਰਿਜ ਮੋਹਨ ਜੋਸ਼ੀ, ਕ੍ਰਿਸ਼ਨ ਕੁਮਾਰ, ਜਗਤਾਰ ਸਿੰਘ, ਅਵਤਾਰ ਸਿੰਘ, ਸੁਖਦੇਵ ਸਿੰਘ, ਪਰਮਜੀਤ ਸਿੰਘ ਤੇ ਰਾਜ ਕੁਮਾਰ ਸਮੇਤ ਕਾਂਗਰਸ 'ਚ ਘਰ ਵਾਪਸ ਹੋ ਗਈ ਹੈ | ...
ਅੰਮਿ੍ਤਸਰ, 16 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਲਿਖਤੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਜਥੇਬੰਦੀ ਵਲੋਂ ਅੱਜ ਜ਼ਿਲ੍ਹਾ ਅੰਮਿ੍ਤਸਰ ਦੇ ਪੰਜ ਜ਼ੋਨਾਂ ਦੀ ਵਿਸ਼ਾਲ ...
ਛੇਹਰਟਾ, 16 ਜਨਵਰੀ (ਪੱਤਰ ਪ੍ਰੇਰਕ)-ਗੁਰਦੁਆਰਾ ਸਾਧ ਸੰਗਤ ਹਰਗੋਬਿੰਦਪੁਰਾ ਗੁਰੂ ਕੀ ਵਡਾਲੀ ਰੋਡ ਤੋਂ ਮੁੱਖ ਸੇਵਾਦਾਰ ਬਲਦੇਵ ਸਿੰਘ ਬੱਬੂ ਸੈਕਟਰੀ ਦੀ ਦੇਖ-ਰੇਖ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਹਿਬ-ਏ-ਕਮਾਲ ਸਰਬੰਸਦਾਨੀ ਦਸ਼ਮੇਸ਼ ਪਿਤਾ ਸ੍ਰੀ ਗੁਰੂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX