ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਪਿੰਡ ਜੰਡਿਆਲੀ 'ਚ ਬੀਤੀ ਦੇਰ ਰਾਤ ਕਾਂਗਰਸੀ ਕੌਂਸਲਰ ਦੀ ਕਾਰ ਹੇਠਾਂ ਆਉਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਇਕ ਨੌਜਵਾਨ ਜ਼ਖ਼ਮੀ ਹੋ ਗਿਆ ਹੈ | ਪੁਲਿਸ ਵਲੋਂ ਕਾਰ ਚਾਲਕ ਬਾਰੇ ਸਪੱਸ਼ਟ ਨਾ ਹੋਣ ਬਾਰੇ ਕਿਹਾ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਮਿ੍ਤਕਾਂ ਦੀ ਸ਼ਨਾਖ਼ਤ ਸਾਹਿਲ ਤੇ ਮੁਹੰਮਦ ਹੁਸੈਨ ਵਜੋਂ ਕੀਤੀ ਗਈ ਹੈ ਅਤੇ ਇਨ੍ਹਾਂ ਦੀ ਉਮਰ 17 ਸਾਲ ਦੇ ਕਰੀਬ ਸੀ | ਹਾਦਸੇ 'ਚ ਇਨ੍ਹਾਂ ਦੋਵਾਂ ਦੇ ਦੋਸਤ ਰਜੀਵ ਕੁਮਾਰ ਵੀ ਜ਼ਖ਼ਮੀ ਹੋ ਗਿਆ ਹੈ | ਇਹ ਸਾਰੇ ਭਾਮੀਆਂ ਕਲਾਂ ਦੇ ਪ੍ਰੀਤਮ ਨਗਰ ਦੇ ਰਹਿਣ ਵਾਲੇ ਹਨ | ਪੁਲਿਸ ਅਨੁਸਾਰ ਸਾਹਿਲ ਦੀ ਤਾਂ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਮੁਹੰਮਦ ਹੁਸੈਨ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਗਿਆ | ਪੁਲਿਸ ਅਨੁਸਾਰ ਇਹ ਤਿੰਨੋਂ ਦੋਸਤ ਦੇਰ ਸ਼ਾਮ ਘੁੰਮਣ ਲਈ ਨਿਕਲੇ ਸਨ ਪਰ ਰਾਤ ਵਾਪਸੀ ਸਮੇਂ ਇਨ੍ਹਾਂ ਦਾ ਮੋਟਰਸਾਈਕਲ ਅਚਾਨਕ ਬੰਦ ਹੋ ਗਿਆ ਅਤੇ ਇਹ ਤਿੰਨੋਂ ਪੈਦਲ ਹੀ ਮੋਟਰਸਾਈਕਲ ਨੂੰ ਲਿਜਾ ਰਹੇ ਸਨ, ਜਦੋਂ ਇਹ ਪਿੰਡ ਜੰਡਿਆਲੀ ਨੇੜੇ ਪਹੁੰਚੇ ਤਾਂ ਇਕ ਤੇਜ਼ ਰਫਤਾਰ ਦੀ ਕਾਰ ਨੇ ਇਨ੍ਹਾਂ ਤਿੰਨਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ | ਸਿੱਟੇ ਵਜੋਂ ਦੋਵਾਂ ਦੀ ਤਾਂ ਮੌਤ ਹੋ ਗਈ ਜਦਕਿ ਰਾਜੀਵ ਨੂੰ ਜ਼ਖ਼ਮੀ ਹਾਲਤ 'ਚ ਹਸਪਤਾਲ ਲਿਆਂਦਾ ਗਿਆ ਹੈ | ਕਾਰ ਚਾਲਕ ਮੌਕੇ ਤੋਂ ਕਾਰ ਛੱਡ ਕੇ ਫ਼ਰਾਰ ਹੋ ਗਿਆ, ਮੌਕੇ 'ਤੇ ਮੌਜੂਦ ਲੋਕਾਂ ਨੇ ਪੁਲਿਸ ਨੂੰ ਦੱਸਿਆ ਕਿ ਕਾਰ ਕਾਂਗਰਸੀ ਕੌਂਸਲਰ ਉਮੇਸ਼ ਸ਼ਰਮਾ ਦਾ ਲੜਕਾ ਚਲਾ ਰਿਹਾ ਸੀ ਅਤੇ ਕਾਰ ਵੀ ਉਸ ਦੀ ਹੈ | ਜਾਂਚ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਕਾਰ ਕਾਂਗਰਸੀ ਕੌਂਸਲਰ ਉਮੇਸ਼ ਸ਼ਰਮਾ ਦੀ ਹੈ ਪਰ ਚਾਲਕ ਬਾਰੇ ਅਜੇ ਤੱਕ ਕੁਝ ਸਪੱਸ਼ਟ ਨਹੀਂ ਹੋ ਰਿਹਾ ਕਿ ਕਾਰ ਕੌਣ ਚਲਾ ਰਿਹਾ ਸੀ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਉੱਥੇ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁੱਟੇਜ ਵੀ ਚੈੱਕ ਕੀਤੀ ਜਾ ਰਹੀ ਹੈ ਤਾਂ ਜੋ ਕਾਰ ਚਾਲਕ ਦਾ ਪਤਾ ਲਗਾਇਆ ਜਾ ਸਕੇ ਪਰ ਦੇਰ ਸ਼ਾਮ ਤੱਕ ਪੁਲਿਸ ਨੂੰ ਸਫ਼ਲਤਾ ਨਹੀਂ ਮਿਲੀ ਸੀ | ਪੁਲਿਸ ਅਧਿਕਾਰੀਆਂ ਦਾ ਮੰਨਣਾ ਹੈ ਕਿ ਇਸ ਮਾਮਲੇ 'ਚ ਜ਼ਖ਼ਮੀ ਹੋਏ ਰਾਜੀਵ ਕੁਮਾਰ ਅਤੇ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਲਏ ਜਾ ਰਹੇ ਹਨ ਅਤੇ ਬਿਆਨਾਂ ਦੇ ਆਧਾਰ 'ਤੇ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ | ਹਾਲ ਦੀ ਘੜੀ ਪੁਲਿਸ ਨੇ ਲਾਸ਼ਾਂ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ | ਦੋ ਨੌਜਵਾਨਾਂ ਦੀ ਹੋਈ ਮੌਤ ਨੂੰ ਲੈ ਕੇ ਇਲਾਕੇ 'ਚ ਸੋਗ ਦਾ ਮਾਹੌਲ ਹੈ |
ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਫੇਸ-5 'ਚ ਬੀਤੀ ਰਾਤ ਪਤੀ ਵਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਇਸ ਮਾਮਲੇ 'ਚ ਦੋਸ਼ੀ ਪਤੀ ਨੂੰ ਗਿ੍ਫ਼ਤਾਰ ...
ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਚੌਕੀ ਕੋਚਰ ਮਾਰਕੀਟ ਦੇ ਬਿਲਕੁਲ ਨੇੜੇ ਅੱਜ 3 ਹਥਿਆਰਬੰਦ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਇਕ ਪ੍ਰਵਾਸੀ ਨੌਜਵਾਨ ਨੂੰ ਲੁੱਟ ਲਿਆ ਗਿਆ ਤੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਘਟਨਾ ਅੱਜ ਸਵੇਰੇ ਸਵਾ 6 ਵਜੇ ...
ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਭੁੱਕੀ ਤੇ ਹੋਰ ਸਾਮਾਨ ਬਰਾਮਦ ਕੀਤਾ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਗੁਰਮੁਖ ...
ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ 4 ਵਾਹਨ ਚੋਰੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਸਥਾਨਕ ਸਰਤਾਜ ਨਗਰ ਨੂਰਵਾਲਾ ਰੋਡ ਤੋਂ ਚੋਰਾਂ ਵਲੋਂ ਰਾਜੀਵ ਕੁਮਾਰ ਵਾਸੀ ਗਾਂਧੀ ਨਗਰ ਦਾ ...
ਲੁਧਿਆਣਾ, 16 ਜਨਵਰੀ (ਸਲੇਮਪੁਰੀ)-ਲੁਧਿਆਣਾ 'ਚ ਅੱਜ 7ਵੇਂ ਦਿਨ ਵੀ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਰਿਹਾ | ਸਿਵਲ ਸਰਜਨ ਡਾ. ਐੱਸ. ਪੀ. ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕੋਰੋਨਾ ਜਾਂਚ ਦੌਰਾਨ ਅੱਜ ਲੁਧਿਆਣਾ 'ਚ 1263 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ...
ਲੁਧਿਆਣਾ, 16 ਜਨਵਰੀ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੋਜ਼ਾਨਾਂ ਵੱਡੀ ਗਿਣਤੀ 'ਚ ਕੋਰੋਨਾ ਟੀਕਾਕਰਨ ਦੇ ਕੈਂਪ ਲਗਾਏ ਜਾ ਰਹੇ ਹਨ ਪਰ ਵੱਖ-ਵੱਖ ਸਰਕਾਰੀ ਵਿਭਾਗਾਂ ਤੇ ਅਦਾਰਿਆਂ ਦੇ 3088 ਅਧਿਕਾਰੀਆਂ ਤੇ ਕਰਮਚਾਰੀਆਂ ਨੇ ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ ...
ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਕੇ ਉਸ ਦੇ ਕਬਜ਼ੇ 'ਚੋਂ 16 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ...
ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਕੇਂਦਰੀ ਜੇਲ੍ਹ 'ਚ ਬੰਦੀਆਂ ਪਾਸੋਂ 4 ਮੋਬਾਈਲ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਬੀਤੀ ਰਾਤ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ 'ਚ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ ਵੱਖ-ਵੱਖ ਬੈਰਕਾਂ ਵਿਚੋਂ ਇਹ ...
ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ-8 ਦੇ ਘੇਰੇ ਅੰਦਰ ਪੈਂਦੇ ਇਲਾਕੇ ਮਾਲ ਰੋਡ ਸਥਿਤ ਗੋਲਡਨ ਪਲਾਜ਼ਾ ਦੀ ਚੌਥੀ ਮੰਜ਼ਿਲ 'ਚੋਂ ਚੋਰ ਇਕ ਦਫ਼ਤਰ ਵਿਚੋਂ 2 ਲੱਖ ਰੁਪਏ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ...
ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਟੁੱਟੀ ਗੰਢਣਹਾਰ ਦੇ ਇਤਿਹਾਸ ਨੂੰ ਬਿਆਨ ਕਰਦਾ ਮਾਘੀ ਦਾ ਤਿਉਹਾਰ ਜਿੱਥੇ ਸਾਨੂੰ ਚਾਲੀ ਮੁਕਤਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਵਾਉਦਾ ਹੈ, ਉੱਥੇ ਸਾਨੂੰ ਦੇਸ਼ ਕੌਮ ਪ੍ਰਤੀ ਆਪਾ ਵਾਰਨ ਦੀ ਭਾਵਨਾ ਨੂੰ ਵੀ ਦਿ੍ੜ ...
ਡਾਬਾ/ਲੁਹਾਰਾ, 16 ਜਨਵਰੀ (ਕੁਲਵੰਤ ਸਿੰਘ ਸੱਪਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਈਸਰ ਨਗਰ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ...
ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀਆਂ ਖ਼ਿਲਾਫ਼ ਕੇਸ ਦਰਜ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਪੁਲਿਸ ਨੇ ਹੈਬੋਵਾਲ ਦੀ ਰਹਿਣ ਵਾਲੀ ਨੇਹਾ ਦੀ ਸ਼ਿਕਾਇਤ 'ਤੇ ਅਜੇ ਕੁਮਾਰ ...
ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਥਾਣਾ ਮੇਹਰਬਾਨ ਦੀ ਪੁਲਿਸ ਨੇ ਲੜਕੀ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਉਸ ਦੇ ਗੁਆਂਢੀ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਹ ਕਾਰਵਾਈ ਹਰਕਿਸ਼ਨ ਵਿਹਾਰ ਦੀ ਰਹਿਣ ਵਾਲੀ ਕਵਿਤਾ ਦੀ ...
ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਅਕਾਲੀ ਦਲ ਵਾਲੇ ਗ੍ਰੰਥ ਅਤੇ ਪੰਥ ਨਾਲ ...
ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਨਿਊ ਕੁੰਦਨਪੁਰੀ 'ਚ ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਪੁਲਿਸ ਨੇ 3 ਔਰਤਾਂ ਸਮੇਤ 7 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਸ਼ਾਲੂ ਸੂਦ ਵਾਸੀ ਨਿਊ ...
ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਿੱਬਾ ਰੋਡ ਤੋਂ ਇਕ ਟੈਂਪੂ ਚਾਲਕ ਫੈਕਟਰੀ ਮਾਲਕ ਦਾ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਿਆ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ 'ਚ ਵਿਜੇ ਕੁਮਾਰ ਵਾਸੀ ਨਿਊ ਕੁਲਦੀਪ ਨਗਰ ਇਸ ...
ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੁੰਦਰ ਨਗਰ 'ਚ ਸਾਢੇ ਚਾਰ ਸਾਲ ਦੀ ਮਾਸੂਮ ਬਾਲੜੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ...
ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਡਿਪਟੀ ਮੇਅਰ ਸਰਬਜੀਤ ਕੌਰ ਸ਼ਿਮਲਾਪੁਰੀ ਦੇ ਓ. ਐੱਸ. ਡੀ. ਸਵ. ਪਿ੍ਤਪਾਲ ਸਿੰਘ ਦੁਆਬੀਆ ਦੀ ਆਤਮਿਕ ਸ਼ਾਂਤੀ ਲਈ ਕੀਰਤਨ ਅਤੇ ਅੰਤਿਮ ਅਰਦਾਸ ਗੁਰਦੁਆਰਾ ਗੁਰਦਰਸ਼ਨ ਸਾਹਿਬ ਗਲੀ ਨੰਬਰ-ਇਕ ਬਚਿੱਤਰ ਨਗਰ ਗਿੱਲ ਰੋਡ ਵਿਖੇ ਹੋਈ | ਇਸ ...
ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀਆਂ 'ਚ ...
ਢੰਡਾਰੀ ਕਲਾਂ, 16 ਜਨਵਰੀ (ਪਰਮਜੀਤ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਨੇ ਰਾਜਨੀਤਿਕ ਸੰਗਠਨ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਢੰਡਾਰੀ ਖੁਰਦ ਤੋਂ ਸਰਗਰਮ ਵਰਕਰ ਅਮਨ ਚੈਨ ਸਿੰਘ ਨੂੰ (ਐੱਸ. ਸੀ.) ਡਿਪਾਰਟਮੈਂਟ ਪੰਜਾਬ ਵਾਈਸ ਪ੍ਰਧਾਨ ਨਿਯੁਕਤ ਕੀਤਾ ਹੈ | ਨਿਯੁਕਤੀ ਪੱਤਰ ...
ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ, ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਪ੍ਰੀਤ ਗੋਗੀ ਜੋ ਕਾਂਗਰਸ ਛੱਡ ਕੇ ਬੀਤੇ ਦਿਨੀਂ ਆਮ ਆਦਮੀ ...
ਲੁਧਿਆਣਾ, 16 ਜਨਵਰੀ (ਪੁਨੀਤ ਬਾਵਾ)-ਚੋਣ ਕਮਿਸ਼ਨ ਵਲੋਂ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾਂ ਨੂੰ ਰੋਕਣ ਲਈ ਹਰ ਪ੍ਰਕਾਰ ਦਾ ਯਤਨ ਕੀਤਾ ਜਾ ਰਿਹਾ ਹੈ, ਜਿਸ ਲਈ ਸ਼ਿਕਾਇਤਾਂ ਕਰਨ ਲਈ ਵੀ ਹੱਥੀਂ ਸ਼ਿਕਾਇਤ ਦੇਣ, ਚੋਣ ਕਮਿਸ਼ਨ ਦੇ ਪੋਰਟਲ 'ਤੇ ਸ਼ਿਕਾਇਤ ਕਰਨ ਅਤੇ ਸੀ. ਵਿਜ਼ਲ ...
ਲੁਧਿਆਣਾ, 16 ਜਨਵਰੀ (ਪੁਨੀਤ ਬਾਵਾ)-ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਇਕ ਹੁਕਮ ਜਾਰੀ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 22 ਜਨਵਰੀ 2022 ਤੱਕ ਜ਼ਿਲ੍ਹਾ ਲੁਧਿਆਣਾ ਦੇ 14 ਵਿਧਾਨ ਸਭਾ ਹਲਕਿਆਂ 'ਚ ...
ਲੁਧਿਆਣਾ, 16 ਜਨਵਰੀ (ਪੁਨੀਤ ਬਾਵਾ)-ਬੀਤੇ ਦਿਨੀਂ ਕਾਂਗਰਸ ਵਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਸੀ, ਜਿਸ 'ਚ ਹਲਕਾ ਆਤਮ ਨਗਰ ਤੋਂ ਕਮਲਜੀਤ ਸਿੰਘ ਕੜਵਲ ਨੂੰ ਟਿਕਟ ਦਿੱਤੀ ਗਈ ਸੀ | ਟਿਕਟ ਮਿਲਦਿਆਂ ਹੀ ਆਪਣੇ ਐਲਾਨ ਮੁਤਾਬਿਕ ਉਹ ਪਰਿਵਾਰ ਸਮੇਤ ਪਹਿਲਾਂ ...
ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਸਿੱਧੂ ਨੇ ਵਾਰਡ ਨੰ. 37, 38 ਤੇ 46 ਦੇ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ ਤੇ ਭਗਵਾਨ ਵਾਲਮੀਕਿ ਜੀ ਦੇ ਮੰਦਿਰ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਲਿਆ | ...
ਲੁਧਿਆਣਾ, 16 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਸਵਰਨਕਾਰ ਸੰਘ ਲੁਧਿਆਣਾ ਦੇ ਪ੍ਰਧਾਨ ਪਿ੍ੰਸ ਬੱਬਰ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਸਮਾਜ 'ਚ ਫੈਲੀਆਂ ਵੱਖ-ਵੱਖ ਕਿਸਮ ਦੀਆਂ ਬੁਰਾਈਆਂ ਕਾਰਨ ਸਾਨੂੰ ਅਨੇਕਾਂ ਮੁਸ਼ਕਿਲਾਂ ਦਾ ...
ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ, ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਪ੍ਰੀਤ ਗੋਗੀ ਜੋ ਕਾਂਗਰਸ ਛੱਡ ਕੇ ਬੀਤੇ ਦਿਨੀਂ ਆਮ ਆਦਮੀ ...
ਡੇਹਲੋਂ, 16 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਹਲਕਾ ਗਿੱਲ ਦੇ ਯੂਥ ਕਾਂਗਰਸੀ ਵਰਕਰਾਂ ਅਤੇ ਸਰਪੰਚਾਂ ਦੀ ਅਹਿਮ ਇਕੱਤਰਤਾ ਹੋਈ, ਜਿਸ ਦੌਰਾਨ ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਦੀ ਹਮਾਇਤ ਦਾ ਐਲਾਨ ਕਰਦਿਆਂ ਭਾਰੀ ਬਹੁਮਤ ਨਾਲ ਜਿਤਾਉਣ ਲਈ ਹਲਕੇ ਅੰਦਰ ...
ਆਲਮਗੀਰ, 16 ਜਨਵਰੀ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੀਵਨ ਸਿੰਘ ਸੰਗੋਵਾਲ ਨੇ ਇਸ ਪ੍ਰਤੀ ਪ੍ਰਤੀਨਿਧ ਨਾਲ ਵਿਸ਼ੇਸ਼ ਵਾਰਤਾ ਕਰਦਿਆਂ ਕਿਹਾ ਕਿ ਵਾਰੀ ਸਿਰ ਪੰਜਾਬ ਨੂੰ ਲੁੱਟ ਰਹੀਆਂ ਪੰਜਾਬ ਦੀਆਂ ਰਵਾਇਤੀ ...
ਲਾਡੋਵਾਲ, 16 ਜਨਵਰੀ (ਬਲਬੀਰ ਸਿੰਘ ਰਾਣਾ)-ਵਿਧਾਨ ਸਭਾ ਹਲਕਾ ਗਿੱਲ ਸਾਬਕਾ ਵਿਧਾਇਕ ਅਤੇ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਦੀ ਅਗਵਾਈ 'ਚ ਪਿੰਡ ਤਲਵੰਡੀ ਕਲਾਂ ਦੇ ਜਗਦੀਸ਼ ਲਾਲ, ਸੱਤਪਾਲ ਸਿੰਘ, ਬਲਕਾਰ ਸਿੰਘ, ਨਛੱਤਰ ਸਿੰਘ, ਬਿੱਟੂ ਅਤੇ ...
ਲਾਡੋਵਾਲ, 16 ਜਨਵਰੀ (ਬਲਬੀਰ ਸਿੰਘ ਰਾਣਾ)-ਬਹੁਜਨ ਸਮਾਜ ਦੇ ਲੋਕਾਂ ਦੀਆਂ ਦਿਨ ਪ੍ਰਤੀ ਦਿਨ ਵਧ ਰਹੀਆਂ ਮੁਸ਼ਕਿਲਾਂ ਨੂੰ ਲੈ ਕੇ ਇਕ ਹੰਗਾਮੀ ਮੀਟਿੰਗ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਰੱਜੋਵਾਲ ਵਿਖੇ ਕੀਤੀ ਗਈ, ਜਿਸ 'ਚ ਬਹੁਜਨ ਸਮਾਜ ਦੇ ਚਿੰਤਿਤ ਆਗੂ ਮੋਹਣ ਬਿਰਦੀ, ...
ਲੁਧਿਆਣਾ, 16 ਜਨਵਰੀ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਭਾਰਤ ਦੀ ਸਥਾਨਕ ਸ਼ਾਖਾ ਦੀ ਮੀਟਿੰਗ ਰਾਸ਼ਟਰੀ ਸਰਵਉੱਚ ਨਿਰਦੇਸ਼ਕ ਅਸ਼ਵਨੀ ਸਹੋਤਾ ਦੀ ਪ੍ਰਧਾਨਗੀ ਹੇਠ ਪਿੰਡੀ ਦਿਆਲ ਧਰਮਸ਼ਾਲਾ ਕੈਲਾਸ਼ ਸਿਨੇਮਾ ਚੌਕ ਵਿਖੇ ਹੋਈ, ਜਿਸ 'ਚ ਰਾਸ਼ਟਰੀ ...
ਲੁਧਿਆਣਾ, 16 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਫੇਸ-5 ਵਿਚ ਚੋਰਾਂ ਵਲੋਂ ਇਕ ਫੈਕਟਰੀ 'ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਫੈਕਟਰੀ ਮਾਲਕ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX