ਰੂਪਨਗਰ, 16 ਜਨਵਰੀ (ਸਤਨਾਮ ਸਿੰਘ ਸੱਤੀ)-ਦਸਮੇਸ਼ ਯੂਥ ਕਲੱਬ ਗਰੀਨ ਐਵੇਨਿਊ ਰੋਪੜ ਵਲੋਂ ਗੁਰਦੁਆਰਾ ਗੁਰੂਗੜ੍ਹ ਸਾਹਿਬ ਸਦਾਬਰਤ ਰੂਪਨਗਰ ਵਿਖੇ ਤੀਜਾ ਵਿਰਸਾ ਸੰਭਾਲ ਗਤਕਾ ਕੱਪ ਤੇ ਦਸਤਾਰਬੰਦੀ ਮੁਕਾਬਲਾ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਕਰਵਾਇਆ ਗਿਆ | ਗੁਰਪ੍ਰੀਤ ਸਿੰਘ ਨਾਗਰਾ ਤੇ ਗੁਰਵਿੰਦਰ ਸਿੰਘ ਘਨੌਲੀ ਨੇ ਦੱਸਿਆ ਕਿ ਦਸਤਾਰ ਮੁਕਾਬਲਿਆਂ 'ਚ ਜੂਨੀਅਰ ਗਰੁੱਪ ਵਿਚ ਸੁਖਮਨਦੀਪ ਸਿੰਘ, ਸਰਬਜੀਤ ਸਿੰਘ, ਪ੍ਰਭਜੋਤ ਸਿੰਘ ਤੇ ਸੀਨੀਅਰ ਗਰੁੱਪ 'ਚ ਸੁਖਵੀਰ ਸਿੰਘ, ਗਗਨਦੀਪ ਸਿੰਘ, ਗੁਰਿੰਦਰ ਸਿੰਘ ਕ੍ਰਮਵਾਰ ਪਹਿਲੇ, ਦੂਜੇ ਤੇ ਤੀਜੇ ਸਥਾਨ ਉੱਤੇ ਰਹੇ | ਇਸ ਮੌਕੇ ਲੜਕੀਆਂ ਦੇ ਦੁਮਾਲਾ ਸਜਾਉਣ ਦੇ ਮੁਕਾਬਲੇ ਵੀ ਕਰਵਾਏ ਗਏ | ਗਤਕਾ ਪ੍ਰਦਰਸ਼ਨੀ 'ਚ ਪੰਜਾਬ ਦੀਆਂ ਨਾਮਵਰ ਲੜਕੇ ਅਤੇ ਲੜਕੀਆਂ ਦੀਆਂ 7 ਟੀਮਾਂ ਨੇ ਭਾਗ ਲਿਆ | ਬੀਬੀ ਪ੍ਰੀਤਮ ਕੌਰ ਤੇ ਬੀਬੀ ਮਲਕੀਤ ਕੌਰ ਵਲੋਂ ਲਗਾਈ ਸਿੱਖ ਇਤਿਹਾਸ ਦੀ ਪ੍ਰਦਰਸ਼ਨੀ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ | ਇਸ ਮੌਕੇ ਸਵੇਰ ਤੋਂ ਹੀ ਇਸ ਸਮਾਗਮ ਦੌਰਾਨ ਸੰਗਤਾਂ ਤੇ ਭਾਗ ਲੈਣ ਵਾਲੀਆਂ ਬੱਚੇ ਬੱਚੀਆਂ ਤੇ ਨੌਜਵਾਨ ਪਹੁੰਚਣੇ ਸ਼ੁਰੂ ਹੋ ਗਏ ਸਨ | ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਦੇ ਨਾਲ-ਨਾਲ ਹੋਰ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦੇ, ਸ਼ੋ੍ਰਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ, ਆਮ ਆਦਮੀ ਪਾਰਟੀ ਤੋਂ ਐਡਵੋਕੇਟ ਦਿਨੇਸ਼ ਚੱਢਾ, ਕਾਂਗਰਸ ਤੋਂ ਪੰਜਾਬ ਯੂਥ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਵੀ ਇਸ ਸਮਾਗਮ ਦੌਰਾਨ ਆਪਣੀ ਸ਼ਮੂਲੀਅਤ ਕੀਤੀ | ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ, ਚੰਡੀਗੜ੍ਹ ਤੋਂ ਐਮ. ਸੀ. ਹਰਦੀਪ ਸਿੰਘ ਸੈਣੀ, ਜ਼ਿਲ੍ਹਾ ਪ੍ਰੈੱਸ ਸਕੱਤਰ ਸੁਖਇੰਦਰਪਾਲ ਸਿੰਘ ਬੌਬੀ ਬੋਲਾ, ਮਨਜਿੰਦਰ ਸਿੰਘ ਮਨੀ ਲਾਡਲ, ਜਸਪ੍ਰੀਤ ਸਿੰਘ, ਪਰਮਜੀਤ ਸਿੰਘ, ਸਰਬਜੀਤ ਸਿੰਘ, ਜਸਵੀਰ ਸਿੰਘ, ਤਰਲੋਕ ਸਿੰਘ, ਡੀ. ਐਸ. ਪੀ. ਪਾਲ ਸਿੰਘ, ਬੰਤ ਸਿੰਘ, ਰੁਪਿੰਦਰ ਸਿੰਘ, ਹਰਜੋਤ ਸਿੰਘ, ਮਨਦੀਪ ਸਿੰਘ, ਅਮਨੀਤ ਸਿੰਘ, ਬਲਪ੍ਰੀਤ ਸਿੰਘ, ਨਰਿੰਦਰ ਸਿੰਘ, ਗਗਨਪ੍ਰੀਤ ਸਿੰਘ ਪ੍ਰਦੀਪ ਸਿੰਘ ਪ੍ਰਧਾਨ ਧਰਮ ਪ੍ਰਚਾਰ ਟਰੱਸਟ ਘਨੌਲੀ, ਭੁਪਿੰਦਰ ਸਿੰਘ ਸਟੱਡੀ ਸਰਕਲ ਤੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਪੁਰਖਾਲੀ, 16 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)-ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਇੰਟਰਨੈਸ਼ਨਲ ਗਤਕਾ ਅਖਾੜਾ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਲੋਂ ਮੁਕਤਸਰ ਸਾਹਿਬ ਵਿਖੇ ਸ਼ਹੀਦ ਸ਼ਹੀਦ ਹੋਏ 40 ਮੁਕਤਿਆਂ ਦੀ ਨਿੱਘੀ ਯਾਦ 'ਚ ਧੰਨ-ਧੰਨ ਬਾਬਾ ਅਮਰਨਾਥ ਜੀ ...
ਸੰਤੋਖਗੜ੍ਹ, 16 ਜਨਵਰੀ (ਮਲਕੀਅਤ ਸਿੰਘ)-ਹਿਮਾਚਲ ਪ੍ਰਦੇਸ਼ ਜ਼ਿਲ੍ਹਾ ਊਨਾ ਦੀ ਸਰਹੱਦ ਨਾਲ ਲੱਗਦੀ ਨੰਗਲ ਨਜ਼ਦੀਕ ਪੰਜਾਬ ਦੀ ਪੀ. ਏ. ਸੀ. ਐਲ. ਫ਼ੈਕਟਰੀ ਦੇ ਵਿਸ਼ੈਲੇ ਪਾਣੀ ਨਾਲ, ਜ਼ਿਲ੍ਹਾ ਊਨਾ ਦੇ ਪਿੰਡ ਬੀਣੇਵਾਲ, ਸਨੋਲੀ ਮਾਜਰਾ ਦੇ ਪਿੰਡਾਂ ਦੀ ਉਪਜਾਊ ਜ਼ਮੀਨ ...
ਸ੍ਰੀ ਚਮਕੌਰ ਸਾਹਿਬ, 16 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬੈਂਕ ਮਾਰਗ 'ਤੇ ਗੁੁੱਗਾ ਮੈੜੀ ਨੇੜੇ ਦੁਕਾਨ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਹੋ ਗਿਆ | ਮੋਟਰਸਾਈਕਲ ਨੰਬਰ ਪੀ.ਬੀ. 12 ਐਕਸ-7445 (ਹੀਰੋ) ਦੇ ਮਾਲਕ ਹਰਭਜਨ ਸਿੰਘ ਨੇ ਦੱਸਿਆ ਕਿ ਉਸ ਦਾ ਬੈਂਕ ਮਾਰਗ 'ਤੇ ...
ਨੂਰਪੁਰ ਬੇਦੀ, 16 ਜਨਵਰੀ (ਵਿੰਦਰ ਪਾਲ ਝਾਂਡੀਆਂ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਬਸੀ ਦੇ ਪੈਟਰੋਲ ਪੰਪ ਤੋਂ ਇਕ ਬੁਲਟ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਮਿਲਿਆ ਹੈ | ਸਥਾਨਕ ਪੁਲਿਸ ਥਾਣੇ ਵਿਖੇ ਦਿੱਤੀ ਸ਼ਿਕਾਇਤ 'ਚ ਜਤਿੰਦਰ ਸਿੰਘ ਪੁੱਤਰ ਬਲਰਾਮ ਸਿੰਘ ਨਿਵਾਸੀ ...
ਘਨੌਲੀ, 16 ਜਨਵਰੀ (ਜਸਵੀਰ ਸਿੰਘ ਸੈਣੀ)-12 ਜਨਵਰੀ ਨੂੰ ਘਨੌਲੀ ਬੱਸ ਅੱਡੇ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋਣ ਉਪਰੰਤ ਪੁਲਿਸ ਨੇ ਨਾਮਾਲੂਮ ਕਾਰ ਚਾਲਕ ਵਿਰੁੱਧ ਕੇਸ ਦਰਜ ਕਰਕੇ ਡਰਾਈਵਰ ਦੀ ਤਲਾਸ਼ ਸ਼ੁਰੂ ਕਰ ...
ਮੋਰਿੰਡਾ, 16 ਜਨਵਰੀ (ਕੰਗ)-ਸਿੱਖ ਮਰਿਆਦਾ ਮੁਤਾਬਿਕ ਸਾਂਝੀਵਾਲਤਾ ਦੇ ਸੁਨੇਹੇ ਨੂੰ ਅੱਗੇ ਤੋਰਦਿਆਂ ਤੇ ਗੁਰੂ ਘਰਾਂ 'ਚ ਸਾਂਭ-ਸੰਭਾਲ ਦੀ ਘਾਟ ਕਾਰਨ ਹੋ ਰਹੀਆਂ ਬੇਅਦਬੀਆਂ ਦੇ ਮੱਦੇਨਜ਼ਰ ਪਿੰਡ ਰਾਮਗੜ੍ਹ (ਨੇੜੇ ਲੁਠੇੜੀ) ਵਾਸੀਆਂ ਨੇ ਸਰਬਸੰਮਤੀ ਨਾਲ ਪਿੰਡ 'ਚ ਬਣੇ ...
ਰੂਪਨਗਰ, 16 ਜਨਵਰੀ (ਸਤਨਾਮ ਸਿੰਘ ਸੱਤੀ)-ਬੀਬੀ ਕਿਰਪਾਲ ਕੌਰ ਯਾਦਗਾਰੀ ਸਾਹਿਤਕ ਟਰੱਸਟ ਰੂਪਨਗਰ ਦੀ ਮਹੀਨਾਵਾਰ ਇਕੱਤਰਤਾ ਕਲਗ਼ੀਧਰ ਕੰਨਿਆ ਪਾਠਸ਼ਾਲਾ ਰੂਪਨਗਰ ਵਿਖੇ ਯਤਿੰਦਰ ਕੌਰ ਮਾਹਲ ਤੇ ਡਾ. ਗੁਰਪਾਲ ਸਿੰਘ ਦੇ ਪ੍ਰਧਾਨਗੀ ਮੰਡਲ ਹੇਠ ਹੋਈ | ਇਕੱਤਰਤਾ ਦੌਰਾਨ ...
ਨੂਰਪੁਰ ਬੇਦੀ, 16 ਜਨਵਰੀ (ਵਿੰਦਰ ਪਾਲ ਝਾਂਡੀਆਂ)-ਕੁੱਝ ਦਿਨ ਪਹਿਲਾਂ ਵੇਰਕਾ ਮਿਲਕ ਪਲਾਂਟ ਮੋਹਾਲੀ ਵਲੋਂ ਮੱਝ ਦੇ ਦੁੱਧ ਦਾ ਰੇਟ 2 ਰੁਪਏ ਤੇ ਗਾਵਾਂ ਦੇ ਦੁੱਧ ਦਾ ਰੇਟ 1 ਰੁਪਏ ਪ੍ਰਤੀ ਲੀਟਰ ਘੱਟ ਕੀਤੇ ਜਾਣ ਨਾਲ ਪਸ਼ੂ ਪਾਲਕ ਕਿਸਾਨਾਂ 'ਚ ਸਰਕਾਰ ਤੇ ਮਿਲਕ ਪਲਾਟ ਦੇ ਉੱਚ ...
ਸ੍ਰੀ ਚਮਕੌਰ ਸਾਹਿਬ, 16 ਜਨਵਰੀ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਬਰਸਾਲਪੁਰ ਵਿਖੇ ਸੰਤ ਬਾਬਾ ਅਮਰਦਾਸ ਦੀ 63ਵੀਂ ਬਰਸੀ ਨੂੰ ਸਮਰਪਿਤ 3 ਦਿਨਾਂ ਗੁਰਮਤਿ ਸਮਾਗਮ 17 ਜਨਵਰੀ ਨੂੰ ਗੁਰਦੁਆਰਾ ਸੰਤ ਬਾਬਾ ਅਮਰਦਾਸ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਤੋਂ ਬਾਅਦ ...
ਐੱਸ. ਏ. ਐੱਸ. ਨਗਰ, 16 ਜਨਵਰੀ (ਕੇ. ਐੱਸ. ਰਾਣਾ)-ਹਲਕਾ ਮੁਹਾਲੀ ਤੋਂ ਸੀਨੀਅਰ ਆਗੂ ਗੁਰਮੀਤ ਸਿੰਘ ਸ਼ਾਮਪੁਰ ਨੇ ਕਿਹਾ ਕਿ ਹਲਕਾ ਮੁਹਾਲੀ ਤੋਂ ਅਕਾਲੀ ਦਲ ਵਲੋਂ ਪਰਵਿੰਦਰ ਸਿੰਘ ਸੋਹਾਣਾ ਨੂੰ ਟਿਕਟ ਦੇਣ ਦੇ ਰੋਸ ਵਜੋਂ ਸੋਮਵਾਰ ਨੂੰ ਮੁਹਾਲੀ ਵਿਖੇ ਇਕ ਪੱਤਰਕਾਰ ਸੰਮੇਲਨ ...
ਐੱਸ. ਏ. ਐੱਸ. ਨਗਰ, 16 ਜਨਵਰੀ (ਕੇ. ਐੱਸ. ਰਾਣਾ)-ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਵਲੋਂ ਫੇਜ਼-3ਬੀ2 ਦੀ ਮਾਰਕੀਟ 'ਚ ਚੋਣ ਪ੍ਰਚਾਰ ਕੀਤਾ ਗਿਆ ਜਿਸ ਦੇ ਚੱਲਦਿਆਂ ਉਨ੍ਹਾਂ ਨੇ ਦੁਕਾਨਦਾਰਾਂ ਨੂੰ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਉਂਦਿਆਂ ਵੋਟਾਂ ਲਈ ...
ਮਾਜਰੀ, 16 ਜਨਵਰੀ (ਕੁਲਵੰਤ ਸਿੰਘ ਧੀਮਾਨ)-ਨਵਾਂਗਰਾਉਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ, ਜਿਥੇ ਇਲਾਕੇ ਦੇ ਲੋਕ ਅੱਜ ਵੀ ਬੁਨਿਆਦੀ ਸਹੂਲਤਾਂ ਲਈ ਜੂਝ ਰਹੇ ਹਨ ਉਥੇੇ ਹੀ 'ਆਪ' ਦੀ ਸਰਕਾਰ ਲੋਕਾਂ ਲਈ ਇਕ ਨਵੀਂ ਸਵੇਰ ਬਣ ਕੇ ਆਵੇਗੀ | ਇਨ੍ਹਾਂ ...
ਐੱਸ. ਏ. ਐੱਸ. ਨਗਰ, 16 ਜਨਵਰੀ (ਕੇ. ਐੱਸ. ਰਾਣਾ)-ਕਾਂਗਰਸ ਪਾਰਟੀ ਦੀ ਹਾਈਕਮਾਨ ਨੇ ਮਾੜੀ ਕਾਰਗੁਜ਼ਾਰੀ ਕਰਕੇ ਖੁਦ ਹਟਾਏ ਭਿ੍ਸ਼ਟਾਚਾਰੀ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਮੁੜ ਹਲਕਾ ਮੁਹਾਲੀ ਤੋਂ ਉਮੀਦਵਾਰ ਵਜੋਂ ਟਿਕਟ ਦੇ ਕੇ ਹਲਕਾ ਮੁਹਾਲੀ ਦੇ ਲੋਕਾਂ ਨਾਲ ...
ਐੱਸ. ਏ. ਐੱਸ. ਨਗਰ, 16 ਜਨਵਰੀ (ਕੇ. ਐੱਸ. ਰਾਣਾ)-ਸਾਬਕਾ ਕੈਬਨਿਟ ਮੰਤਰੀ ਤੇ ਪੰਜਾਬ ਵਿਧਾਨ ਸਭਾ ਚੋਣਾਂ 'ਚ ਮੁਹਾਲੀ ਤੋਂ ਕਾਂਗਰਸੀ ਉਮੀਦਵਾਰ ਬਲਬੀਰ ਸਿੰਘ ਸਿੱਧੂ ਨੇ ਐਤਵਾਰ ਸਵੇਰੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੱਥਾ ਟੇਕਣ ਉਪਰੰਤ ਆਪਣੀ ਚੋਣ ਮੁਹਿੰਮ ...
ਡੇਰਾਬੱਸੀ, 16 ਜਨਵਰੀ (ਗੁਰਮੀਤ ਸਿੰਘ)-ਆਗਾਮੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਹੂੰਝਾਫੇਰ ਜਿੱਤ ਹਾਸਿਲ ਕਰੇਗਾ ਤੇ ਸ਼ੋਮਣੀ ਅਕਾਲੀ ਦਲ ਆਪਣੀ ਕਾਰਗੁਜ਼ਾਰੀ ਦੇ ਆਧਾਰ 'ਤੇ ਲੋਕਾਂ ਦੀ ਕਚਹਿਰੀ 'ਚ ਜਾਵੇਗਾ | ਇਹ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ...
ਮਾਜਰੀ, 16 ਜਨਵਰੀ (ਕੁਲਵੰਤ ਸਿੰਘ ਧੀਮਾਨ)-ਵਿਧਾਨ ਸਭਾ ਹਲਕਾ ਖਰੜ 'ਚ ਪਿਛਲੇ ਕਈ ਸਾਲਾਂ ਤੋਂ ਆਮ ਆਦਮੀ ਪਾਰਟੀ 'ਚ ਵੱਖ-ਵੱਖ ਅਹੁਦਿਆਂ 'ਤੇ ਰਹਿ ਚੁੱਕੇ ਆਗੂ ਜਗਦੇਵ ਸਿੰਘ ਮਲੋਆ ਹਲਕਾ ਖਰੜ ਤੋਂ ਆਜ਼ਾਦ ਤੌਰ 'ਤੇ ਚੋਣ ਲੜ ਸਕਦੇ ਹਨ | ਇਸ ਸੰਬੰਧ 'ਚ ਉਨ੍ਹਾਂ ਨੇ ਕਿਹਾ ਕਿ ...
ਖਰੜ, 16 ਜਨਵਰੀ (ਗੁਰਮੁੱਖ ਸਿੰਘ ਮਾਨ)-ਪੇਂਡੂ ਤੇ ਸ਼ਹਿਰੀ ਖੇਤਰ 'ਚ ਫੈਲਿਆ ਵਿਧਾਨ ਸਭਾ ਹਲਕਾ ਖਰੜ-52 'ਚ ਹਾਲੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਮੱਠਾ ਹੈ, ਜਿਸ ਦਾ ਕਾਰਨ ਕੋਵਿਡ ਕਾਰਨ ਭਾਰਤ ਦੇ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਨੂੰ ਮੰਨਿਆ ਜਾ ਰਿਹਾ ਹੈ ...
ਮੁੱਲਾਂਪੁਰ ਗਰੀਬਦਾਸ, 16 ਜਨਵਰੀ (ਦਿਲਬਰ ਸਿੰਘ ਖੈਰਪੁਰ)-ਭਾਰਤੀ ਜਨਤਾ ਪਾਰਟੀ ਦੇ ਸੂਬਾਈ ਕਾਰਜਕਾਰੀ ਮੈਂਬਰ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਭਾਜਪਾ ਵਲੋਂ ਦਿੱਤੇ ਨਵੇਂ ਪੰਜਾਬ ਮਾਡਲ ਨਾਲ ਹੀ ਪੰਜਾਬ ਵਿਕਾਸ ਦੀ ਰਾਹ 'ਤੇ ...
ਮੋਰਿੰਡਾ, 16 ਜਨਵਰੀ (ਕੰਗ)-ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਹਰਮੋਹਣ ਸਿੰਘ ਸੰਧੂ ਵਲੋਂ ਚੋਣ ਸਰਗਰਮੀਆਂ ਤੇਜ਼ ਕਰਦਿਆਂ ਮੋਰਿੰਡਾ ਇਲਾਕੇ ਦੇ ਰਾਮਗੜ੍ਹ, ਕੋਟਲੀ ਤੇ ਲੁਠੇੜੀ ਆਦਿ ਪਿੰਡਾਂ 'ਚ ਜਾ ...
ਨੂਰਪੁਰ ਬੇਦੀ, 16 ਜਨਵਰੀ (ਰਾਜੇਸ਼ ਚੌਧਰੀ ਤਖਤਗੜ੍ਹ)-ਹਲਕਾ ਰੂਪਨਗਰ ਦੀ ਦੁਰਦਸਾ ਲਈ ਰਵਾਇਤੀ ਪਾਰਟੀਆਂ ਹੀ ਜ਼ਿੰਮੇਵਾਰ ਹਨ | ਅੱਜ ਵੱਖ-ਵੱਖ ਪਿੰਡ 'ਚ ਮੀਟਿੰਗਾਂ ਉਪਰੰਤ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਦਿਨੇਸ ...
ਨੂਰਪੁਰ ਬੇਦੀ, 16 ਜਨਵਰੀ (ਵਿੰਦਰ ਪਾਲ ਝਾਂਡੀਆਂ)-ਸ਼ੋ੍ਰਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਹਲਕਾ ਰੂਪਨਗਰ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਨੇ ਨੂਰਪੁਰ ਬੇਦੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਤੇ ਆਮ ਆਦਮੀ ...
ਭਰਤਗੜ੍ਹ, 16 ਜਨਵਰੀ (ਜਸਬੀਰ ਸਿੰਘ ਬਾਵਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਪਿੰਡਾਂ, ਕਸਬਿਆਂ ਨੂੰ ਸ਼ਹਿਰਾਂ ਜਿਹੀਆਂ ਤਮਾਮ ਸਹੂਲਤਾਂ ਦੇਣ ਦੇ ਮੰਤਵ ਨਾਲ ਵਾਅਦਿਆਂ ਤੋਂ ਵੀ ਵੱਧ ਵਿਕਾਸ ...
ਢੇਰ, 16 ਜਨਵਰੀ (ਸ਼ਿਵ ਕੁਮਾਰ ਕਾਲੀਆ)-ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਸ੍ਰੀ ਅਨੰਦਪੁਰ ਸਾਹਿਬ ਤੋਂ 'ਆਪ' ਦੇ ਉਮੀਦਵਾਰ ਹਰਜੋਤ ਸਿੰਘ ਬੈਂਸ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਗਿਆ | ਉਪਰੰਤ ਪਾਰਟੀ ਦਫ਼ਤਰ ਢਾਹੇ ਵਿਖੇ ਗੱਲਬਾਤ ਕਰਦੇ ਹੋਏ 'ਆਪ' ਆਗੂ ਜਸਪਾਲ ਸਿੰਘ ਢਾਹੇ ...
ਢੇਰ, 16 ਜਨਵਰੀ (ਸ਼ਿਵ ਕੁਮਾਰ ਕਾਲੀਆ)-ਹਲਕਾ ਸ੍ਰੀ ਅਨੰਦਪੁਰ ਸਾਹਿਬ ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਣਾ ਕੇ. ਪੀ. ਸਿੰਘ ਵਲੋਂ ਪਿੰਡ ਗੱਗ, ਥਲੂਹ, ਗੰਭੀਰਪੁਰ (ਉੱਪਰਲਾ) ਆਦਿ ਪਿੰਡਾਂ 'ਚ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 5 ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX