ਤਾਜਾ ਖ਼ਬਰਾਂ


ਭੱਠਾ ਮਜ਼ਦੂਰਾਂ ਵਲੋਂ ਹਾਈਵੇਅ ਤੇ ਧਰਨਾ ਅੱਜ 5ਵੇਂ ਦਿਨ ਵੀ ਜਾਰੀ,ਆਖਿਰ ਸਰਕਾਰ ਤੇ ਪ੍ਰਸ਼ਾਸਨ ਚੁੱਪ ਕਿਉਂ
. . .  57 minutes ago
ਮੰਡੀ ਘੁਬਾਇਆ, 17 ਮਈ (ਅਮਨ ਬਵੇਜਾ)- ਭੱਠਾ ਮਾਲਕਾਂ ਅਤੇ ਭੱਠਾ ਮਜ਼ਦੂਰਾਂ ਵਿਚਾਲੇ ਸ਼ੁਰੂ ਹੋਇਆ ਘੱਟ ਮਜ਼ਦੂਰੀ ਨੂੰ ਲੈ ਕੇ ਰੇੜਕਾ ਪੰਜਵੇਂ ਦਿਨ ਲਗਾਤਾਰ ਜਾਰੀ ਹੈ ਅਤੇ ਹਾਈਵੇਅ ਨੂੰ ਪੂਰੀ ਤਰ੍ਹਾਂ ਜਾਮ ਕੀਤਾ ਹੋਇਆ ਹੈ, ਜਿਸਦਾ ਹਰਜਾਨਾ...
ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਅਰ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ
. . .  5 minutes ago
ਐਸ.ਏ.ਐਸ.ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਕੇਡਿੰਗ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ। ਪੁਲਿਸ ਵਲੋਂ ਕਿਸਾਨਾਂ ਨੂੰ ਰੋਕਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ...
ਨਾਜਾਇਜ਼ ਸੰਬੰਧ ਦੇ ਚੱਲਦਿਆਂ ਇਕ ਵਿਅਕਤੀ ਦਾ ਕਤਲ
. . .  about 1 hour ago
ਘੋਗਰਾ, 17 ਮਈ (ਆਰ.ਐੱਸ. ਸਲਾਰੀਆ)- ਬਲਾਕ ਦਸੂਹਾ ਦੇ ਪਿੰਡ ਹਰਦੋ ਨੇਕਨਾਮਾ ਵਿਖੇ ਨਾਜਾਇਜ਼ ਸੰਬੰਧ ਨੂੰ ਲੈ ਕੇ ਇਕ ਵਿਅਕਤੀ ਦਾ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੇ ਭਰਾ ਹਰਦੀਪ ਸਿੰਘ ਪੁੱਤਰ ਪਿਆਰਾ ਪਿੰਡ ਹਰਦੋ ਨੇਕਨਾਮਾ ਨੇ ਦੱਸਿਆ...
ਤੇਜ਼ ਰਫ਼ਤਾਰ ਕਾਰ ਨੇ ਖੜ੍ਹੇ ਟਰੱਕ 'ਚ ਮਾਰੀ ਟੱਕਰ, 5 ਲੋਕਾਂ ਦੀ ਮੌਤ
. . .  about 1 hour ago
ਰੇਵਾੜੀ, 17 ਮਈ-ਦਿੱਲੀ/ਜੈਪੂਰ ਹਾਈਵੇਅ 'ਤੇ ਇਕ ਤੇਜ਼ ਰਫ਼ਤਾਰ ਕਰੂਜ਼ਰ ਨੇ ਖੜ੍ਹੇ ਟਰੱਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 5 ਲੋਕਾਂ ਦੀ ਮੌਤ ਅਤੇ 7 ਲੋਕ ਜ਼ਖ਼ਮੀ ਹੋ ਗਏ ਹਨ।
ਪਿੰਡ ਸ਼ੇਰ ਸਿੰਘ ਵਾਲਾ ਵਿਖੇ ਪੰਚਾਇਤੀ ਜ਼ਮੀਨ ਦਾ 2 ਕਿੱਲੇ ਚਾਰ ਕਨਾਲਾਂ ਨਾਜਾਇਜ਼ ਕਬਜ਼ਾ ਛੁਡਵਾਇਆ
. . .  about 1 hour ago
ਪੰਜੇ ਕੇ ਉਤਾੜ, 17 ਮਈ (ਪੱਪੂ ਸੰਧਾ)- ਗੁਰੂਹਰਸਹਾਏ ਪ੍ਰਸ਼ਾਸਨ ਵਲੋਂ ਪਿੰਡ ਸ਼ੇਰ ਸਿੰਘ ਵਾਲਾ ਵਿਖੇ ਦੋ ਕਿੱਲੇ ਚਾਰ ਕਨਾਲ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਵਾਇਆ ਗਿਆ। ਇਹ ਕਬਜ਼ਾ ਪਿੰਡ ਦੇ ਵਸਨੀਕ ਵਜੀਰ ਸਿੰਘ ਪੁੱਤਰ ਮੱਖਣ ਸਿੰਘ, ਚੰਨਾ ਸਿੰਘ ਪੁੱਤਰ ਜੀਤ ਸਿੰਘ, ਜੋਗਿੰਦਰ ਕੌਰ ਪਤਨੀ ਜਸਵੰਤ ਸਿੰਘ ਕੋਲ ਸੀ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਾਰ ਐਸੋਸੀਏਸ਼ਨ ਨੂੰ ਢਾਈ ਕਰੋੜ ਦੀ ਦਿੱਤੀ ਗਰਾਂਟ ਤੇ ਦੋ ਦਿਨਾਂ ਦੇ 'ਚ ਪੈਸਾ ਮਿਲਣ ਦਾ ਦਿੱਤਾ ਭਰੋਸਾ
. . .  about 2 hours ago
ਚੰਡੀਗੜ੍ਹ, 17 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਾਰ ਐਸੋਸੀਏਸ਼ਨ ਨੂੰ ਢਾਈ ਕਰੋੜ ਦੀ ਦਿੱਤੀ ਗਰਾਂਟ ਤੇ ਦੋ ਦਿਨਾਂ ਦੇ 'ਚ ਪੈਸਾ ਮਿਲਣ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਕੀਲਾਂ ਦੀਆਂ ਵੀ ਮੁਸ਼ਕਲਾਂ ਸੁਣੀਆਂ।
ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਰਹੀ ਹੈ: ਭਗਵੰਤ ਮਾਨ
. . .  about 2 hours ago
ਚੰਡੀਗੜ੍ਹ, 17 ਮਈ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਰਹੀ ਹੈ। ਛੋਟੀ ਉਮਰ 'ਚ ਦੇਸ਼ ਲਈ ਆਪਣੀ ਜਾਨ ਦੇ ਕੇ ਇਨਕਲਾਬ ਦੀ...
ਬੱਚੇ ਨੂੰ ਬੇਹਰਿਮੀ ਨਾਲ ਕੁੱਟਣ ਵਾਲੇ ਵਿਰੁੱਧ ਪਰਚਾ ਦਰਜ
. . .  about 3 hours ago
ਮਲੋਟ, 17 ਮਈ (ਅਜਮੇਰ ਸਿੰਘ ਬਰਾੜ)-ਥਾਣਾ ਸਿਟੀ ਮਲੋਟ ਵਿਖੇ ਇਕ ਬੱਚੇ ਦੀ ਕੁੱਟਮਾਰ ਕਰਦੇ ਹੋਏ ਵਿਅਕਤੀ ਦੀ ਜੋ ਵੀਡੀਓ ਵਾਇਰਲ ਹੋਈ ਸੀ, ਉਸ ਸੰਬੰਧੀ ਬੱਚੇ ਦੀ ਮਾਂ ਦੇ ਬਿਆਨਾਂ ਤੇ ਅਰਸ਼ਦੀਪ ਸਿੰਘ ਪੁੱਤਰ ਦੀਦਾਰ ਸਿੰਘ ਵਾਸੀ ਪਿੰਡ...
ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਪੰਜਾਬ ਹਰਿਆਣਾ ਹਾਈਕਰੋਟ
. . .  about 3 hours ago
ਚੰਡੀਗੜ੍ਹ, 17 ਮਈ -ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਪੰਜਾਬ ਹਰਿਆਣਾ ਹਾਈਕਰੋਟ
ਲੁੱਟ ਖੋਹ 'ਚ ਗ੍ਰਿਫ਼ਤਾਰ ਕੀਤੇ ਹਵਾਲਾਤੀ ਵਲੋਂ ਥਾਣੇ 'ਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 3 hours ago
ਮੋਗਾ, 17 ਮਈ (ਗੁਰਤੇਜ ਸਿੰਘ ਬੱਬੀ)-ਅੱਜ ਸਵੇਰੇ ਥਾਣਾ ਬਾਘਾਪੁਰਾਣਾ 'ਚ ਇੱਕ ਹਵਾਲਾਤੀ ਵਲੋਂ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਦਸੰਬਰ 2021 'ਚ ਥਾਣਾ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਨੱਥੋਕੇ ਦੇ ਇੱਕ ਪੈਟਰੋਲ ਪੰਪ 'ਤੇ 17000...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਯੁਵਰਾਜ ਸਿੰਘ ਤੇ ਉਨ੍ਹਾਂ ਦੀ ਪਤਨੀ
. . .  about 3 hours ago
ਅੰਮ੍ਰਿਤਸਰ, 17 ਮਈ-ਪੰਜਾਬੀ ਗਾਇਕ ਯੁਵਰਾਜ ਹੰਸ ਬੀਤੇ ਦਿਨੀਂ ਪਤਨੀ ਮਾਨਸੀ ਸ਼ਰਮਾ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
ਫਿਰ ਆਇਆ ਸਾਹਮਣੇ ਬੇਅਦਬੀ ਦਾ ਮਾਮਲਾ, ਗੁਟਕਾ ਸਾਹਿਬ ਦੇ ਮਿਲੇ ਅੰਗ
. . .  about 3 hours ago
ਬਠਿੰਡਾ, 17 ਮਈ-(ਨਾਇਬ ਸਿੰਘ ਸਿੱਧੂ)-ਬਠਿੰਡਾ ਦੇ ਮੁਲਤਾਨੀਆ ਰੋਡ ਸਥਿਤ ਡੀ.ਡੀ. ਮਿੱਤਲ ਟਾਵਰ 'ਚ ਗੁਟਕਾ ਸਾਹਿਬ ਤੇ ਗੁਰੂ ਗ੍ਰੰਥ ਸਾਹਿਬ ਦੀਆਂ ਸੈਂਚੀਆਂ ਦੇ ਅੰਗ ਖਿਲਰੇ ਮਿਲੇ। ਖਿੱਲਰੇ ਹੋਏ ਅੰਗਾਂ ਨੂੰ ਰਹਿਤ ਮਰਿਆਦਾ ਨਾਲ ਇਕੱਠੇ ਕਰਕੇ ਪੁਲਿਸ ਨੇ ਲਿਆ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਅੰਮ੍ਰਿਤਸਰ ਦੇ ਪਿੰਡ ਲੁਹਾਰਕਾ ਕਲਾਂ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
. . .  about 3 hours ago
ਰਾਜਾਸਾਂਸੀ, 17 ਮਈ (ਹਰਦੀਪ ਸਿੰਘ ਖੀਵਾ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਕੰਬੋਅ ਦੇ ਅਧੀਨ ਆਉਂਦੇ ਪਿੰਡ ਲੁਹਾਰਕਾ ਕਲਾਂ ਦੇ ਇਕ 55 ਸਾਲਾ ਵਿਅਕਤੀ ਹਰਜੀਤ ਸਿੰਘ ਪੁੱਤਰ ਨਰਿੰਦਰ ਸਿੰਘ ਵਲੋਂ ਕੋਈ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ...
ਚੌਥੀ ਕਲਾਸ 'ਚ ਪੜ੍ਹਦੇ ਬੱਚੇ ਦੀ ਗਰਮੀ ਕਾਰਨ ਹੋਈ ਮੌਤ
. . .  about 3 hours ago
ਲੌਂਗੋਵਾਲ, 17 ਮਈ (ਸ.ਸ.ਖੰਨਾ,ਵਿਨੋਦ)-ਜਿੱਥੇ ਪੰਜਾਬ 'ਚ ਗਰਮੀ ਦਾ ਤਾਪਮਾਨ ਵਧਣ ਦੇ ਨਾਲ-ਨਾਲ ਮੌਤਾਂ ਦੀ ਗਿਣਤੀ 'ਚ ਵੀ ਵਾਧਾ ਹੋ ਰਿਹਾ ਹੈ, ਉਥੇ ਹੀ ਅੱਜ ਗਰਮੀ ਦੇ ਕਾਰਨ ਪੱਤੀ ਜੈਦ ਦੇ ਸਰਕਾਰੀ ਸਕੂਲ 'ਚ ਪੜ੍ਹਦੇ ਚੌਥੀ ਕਲਾਸ ਦੇ ਵਿਦਿਆਰਥੀ ਮਹਿਕਪ੍ਰੀਤ...
ਟੈਕਸਸ ਦੀ ਮਾਰਕਿਟ 'ਚ ਦੋ ਧੜਿਆਂ ਵਿਚਾਲੇ ਚੱਲੀਆਂ ਗੋਲੀਆਂ, ਦੋ ਮੌਤਾਂ ਤੇ ਕਈ ਜ਼ਖ਼ਮੀ
. . .  about 4 hours ago
ਸੈਕਰਾਮੈਂਟੋ, 17 ਮਈ (ਹੁਸਨ ਲੜੋਆ ਬੰਗਾ)- ਟੈਕਸਸ ਰਾਜ ਦੀ ਫਲੀਅ ਮਾਰਕਿਟ 'ਚ ਹੋਈ ਗੋਲੀਬਾਰੀ 'ਚ 2 ਵਿਅਕਤੀਆਂ ਦੀ ਮੌਤ ਹੋ ਗਈ ਤੇ ਕਈ ਹੋਰ ਜ਼ਖਮੀ ਹੋ ਗਏ। ਹੈਰਿਸ ਕਾਊਂਟੀ ਦੇ ਪੁਲਿਸ ਮੁਖੀ ਐਂਡ ਗੋਨਜ਼ਲੇਜ਼ ਨੇ ਇਕ ਟਵੀਟ ਵਿਚ ਕਿਹਾ ਹੈ ਕਿ ਦੋ ਧੜਿਆਂ...
ਅਚਾਨਕ ਲੱਗੀ ਅੱਗ ਕਾਰਨ ਕਿਸਾਨ ਦਾ ਘਰ ਤੇ ਸਮਾਨ ਸੜ ਕੇ ਹੋਇਆ ਸੁਆਹ
. . .  about 4 hours ago
ਭਾਈਰੂਪਾ/ਬਠਿੰਡਾ, 17 ਮਈ (ਵਰਿੰਦਰ ਲੱਕੀ)- ਬੀਤੀ ਰਾਤ ਸਥਾਨਕ ਕਸਬੇ ਦੇ ਨੇੜਲੇ ਪਿੰਡ ਬੁਰਜ ਗਿੱਲ ਵਿਖੇ ਇਕ ਕਿਸਾਨ ਦੇ ਘਰ ਅਚਾਨਕ ਅੱਗ ਲੱਗਣ ਕਾਰਨ ਕਿਸਾਨ ਦੇ ਘਰ 'ਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਪੀੜਤ ਕਿਸਾਨ ਗੁਰਜੰਟ ਸਿੰਘ...
ਚੰਡੀਗੜ੍ਹ ਤੇ ਮੁਹਾਲੀ ਪੁਲਿਸ ਵਲੋਂ ਕਿਸਾਨਾਂ ਨੂੰ ਪੱਕਾ ਮੋਰਚਾ ਲਾਉਣ ਤੋਂ ਰੋਕਣ ਲਈ ਕੀਤੀ ਸਖ਼ਤ ਬੈਰੀਕੇਟਿੰਗ ਦਾ ਦ੍ਰਿਸ਼
. . .  about 4 hours ago
ਐੱਸ.ਏ.ਐੱਸ.ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ)- ਚੰਡੀਗੜ੍ਹ ਤੇ ਮੁਹਾਲੀ ਪੁਲਿਸ ਵਲੋਂ ਕਿਸਾਨਾਂ ਨੂੰ ਪੱਕਾ ਮੋਰਚਾ ਲਾਉਣ ਤੋਂ ਰੋਕਣ ਲਈ ਕੀਤੀ ਸਖ਼ਤ ਬੈਰੀਕੇਟਿੰਗ ਦਾ ਦ੍ਰਿਸ਼
ਡਿਪਟੀ ਕਮਿਸ਼ਨਰ ਮੁਨੀਸ਼ ਕੁਮਾਰ ਨੇ ਸਰਹੱਦੀ ਪਿੰਡ ਨੌਸ਼ਹਿਰਾ ਹਵੇਲੀਆਂ ਦਾ ਕੀਤਾ ਦੌਰਾ
. . .  about 4 hours ago
ਸਰਾਏ ਅਮਾਨਤ ਖਾਂ, 17 ਮਈ (ਨਰਿੰਦਰ ਸਿੰਘ)- ਦੋਦੇ ਜ਼ਿਲ੍ਹਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਮੁਨੀਸ਼ ਕੁਮਾਰ ਤੇ ਡੀ.ਡੀ.ਪੀ.ਓ. ਸਤੀਸ਼ ਕੁਮਾਰ ਨੇ ਸਰਹੱਦੀ ਪਿੰਡ ਨੌਸ਼ਹਿਰਾ ਹਵੇਲੀਆਂ ਵਿਖੇ ਨਵੇਂ ਚੱਲ ਰਹੇ ਵਿਕਾਸ ਕਾਰਜਾਂ ਦੀ ਅਚਨਚੇਤ ਜਾਂਚ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨਾਂ ਦੀ ਬੈਠਕ ਹੋਈ ਰੱਦ
. . .  about 4 hours ago
ਚੰਡੀਗੜ੍ਹ, 17 ਮਈ (ਦਵਿੰਦਰ ਸਿੰਘ) - ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨਾਂ ਦੀ ਮੀਟਿੰਗ ਰੱਦ ਹੋ ਗਈ ਹੈ | ਹੁਣ ਕਿਸਾਨ ਜਥੇਬੰਦੀਆਂ ਦੇ ਵਲੋਂ ਜਲਦ ਹੀ ...
ਗਿਆਨਵਾਪੀ ਮਸਜਿਦ ਦੇ ਮੁੱਦੇ 'ਤੇ ਸੁਣਵਾਈ ਹੋਈ ਸ਼ੁਰੂ
. . .  about 5 hours ago
ਨਵੀਂ ਦਿੱਲੀ, 17 ਮਈ - ਹਿੰਦੂ ਸੈਨਾ ਨੇ ਵਾਰਾਣਸੀ ਦੀ ਅੰਜੁਮਨ ਇੰਤਜ਼ਾਮੀਆ ਮਸਜਿਦ ਦੀ ਪ੍ਰਬੰਧਕ ਕਮੇਟੀ ਦੁਆਰਾ ਗਿਆਨਵਾਪੀ ਮਸਜਿਦ ਦੇ ਸਰਵੇਖਣ 'ਤੇ ਰੋਕ ਲਗਾਉਣ ਦੀ ਮੰਗ ਦੇ ਮਾਮਲੇ 'ਚ ....
ਕਿਸਾਨ ਜਥੇਬੰਦੀਆਂ ਨੇ ਬਿਜਲੀ ਚੋਰੀ ਫੜਨ ਆਏ ਪਾਵਰਕਾਮ ਦੇ ਅਧਿਕਾਰੀਆਂ ਦਾ ਕੀਤਾ ਘਿਰਾਓ
. . .  about 5 hours ago
ਤਪਾ ਮੰਡੀ,17 ਮਈ (ਪ੍ਰਵੀਨ ਗਰਗ) - ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਜ਼ਦੀਕੀ ਪਿੰਡ ਢਿਲਵਾਂ ਦੀ ਰਾਜਾਪੱਤੀ ਵਿਖੇ ਬਿਜਲੀ ਚੋਰੀ ਫੜਨ ਅਤੇ ਲੋਡ ਦੀ ਜਾਂਚ ਕਰਨ ਪਹੁੰਚੀ ਪਾਵਰਕਾਮ ਦੀ ਟੀਮ ਦਾ ਪਤਾ ਲੱਗਦੇ ...
ਚੰਡੀਗੜ੍ਹ ਤੇ ਮੁਹਾਲੀ ਪੁਲਿਸ ਵਲੋਂ ਕਿਸਾਨਾਂ ਨੂੰ ਪੱਕਾ ਮੋਰਚਾ ਲਗਾਓਣ ਤੋਂ ਰੋਕਣ ਲਈ ਵਾਈ. ਪੀ. ਐੱਸ. ਚੌਕ ਸਮੇਤ ਕਈ ਹੋਰ ਸੜਕਾਂ ਕੀਤੀਆਂ ਸੀਲ
. . .  about 5 hours ago
ਐਸ. ਏ. ਐਸ. ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ) - ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ 23 ਕਿਸਾਨ ਜਥੇਬੰਦੀਆਂ ਵਲੋਂ ਅੱਜ 17 ਮਈ ਨੂੰ ਪੱਕਾ ਮੋਰਚਾ ਲਗਾਉਣ ਤੋਂ ਰੋਕਣ ਲਈ ਚੰਡੀਗੜ੍ਹ ਮੁਹਾਲੀ...
ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਜ ਹੋਵੇਗੀ ਬੈਠਕ
. . .  about 5 hours ago
ਚੰਡੀਗੜ੍ਹ,17 ਮਈ - ਚੰਡੀਗੜ੍ਹ ਵਿਖੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਜ ਬੈਠਕ ਹੋਵੇਗੀ | ਹੁਣ ਕਿਸਾਨ ਜਥੇਬੰਦੀ ਦੇ ਆਗੂ ਗੁਰਦੁਆਰਾ ਅੰਬ...
ਅਣਪਛਾਤੇ ਕਾਰ ਸਵਾਰਾਂ ਵਲੋਂ ਮਾਨਾਂਵਾਲਾ ਵਿਖੇ ਗੋਲੀ ਮਾਰ ਕੇ ਇਕ ਵਿਅਕਤੀ ਦਾ ਕਤਲ
. . .  about 7 hours ago
ਮਾਨਾਂਵਾਲਾ,17 ਮਈ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ - ਜਲੰਧਰ - ਜਲੰਧਰ ਜੀ.ਟੀ. ਰੋਡ ਕਸਬਾ ਮਾਨਾਂਵਾਲਾ ਵਿਖੇ ਬੀਤੀ ਦੇਰ ਰਾਤ ਦੇ ਇਕ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰ ਦੇਣ ਦੀ ਸੂਚਨਾ ਪ੍ਰਾਪਤ...
ਯੂਕਰੇਨ : ਰੂਸ ਦੀ ਗੋਲੀਬਾਰੀ ਵਿਚ ਘੱਟੋ-ਘੱਟ 10 ਲੋਕਾਂ ਦੀ ਮੌਤ
. . .  about 7 hours ago
ਕੀਵ, 17 ਮਈ - ਏ.ਐਫ.ਪੀ. ਨਿਊਜ਼ ਏਜੰਸੀ ਨੇ ਟਵੀਟ ਕੀਤਾ ਹੈ ਕਿ ਯੂਕਰੇਨ ਦੇ ਸੇਵੇਰੋਡੋਨੇਤਸਕ ਵਿਚ ਰੂਸ ਦੀ ਗੋਲੀਬਾਰੀ ਵਿਚ ਘੱਟੋ-ਘੱਟ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਮਾਘ ਸੰਮਤ 553

ਪਟਿਆਲਾ

ਅਫ਼ਗਾਨਿਸਤਾਨ ਦੇ ਰਾਜਦੂਤ ਫ਼ਰੀਦ ਮਾਮੁਦਜ਼ਈ ਵਲੋਂ ਪੰਜਾਬੀ 'ਵਰਸਿਟੀ ਦੇ ਕੈਂਪਸ ਦਾ ਵਿਸ਼ੇਸ਼ ਦੌਰਾ

ਪਟਿਆਲਾ, 16 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਭਾਰਤ ਵਿਚਲੇ ਅਫ਼ਗਾਨਿਸਤਾਨ ਦੇ ਰਾਜਦੂਤ ਫ਼ਰੀਦ ਮਾਮੁਦਜ਼ਈ ਵਲੋਂ ਪੰਜਾਬੀ ਯੂਨੀਵਰਸਿਟੀ ਦੇ ਕੈਂਪਸ ਦਾ ਵਿਸ਼ੇਸ਼ ਦੌਰਾ ਕੀਤਾ ਗਿਆ | ਇਸ ਦੌਰੇ ਦੌਰਾਨ ਅਫ਼ਗਾਨਿਸਤਾਨ ਦੂਤਾਵਾਸ ਵਿਚਲੇ ਐਜੂਕੇਸ਼ਨ ਅਟੈਚੀ ਸਦੀਕਉੱਲ੍ਹਾ ਸ਼ਹਿਰ, ਕਲਚਰਲ ਅਟੈਚੀ ਹਮਦੁੱਲਾ ਅਰਬਾਬ ਅਤੇ ਕਮਰਸ਼ੀਅਲ ਅਟੈਚੀ ਕਾਦਿਰ ਸ਼ਾਹ ਤੋਂ ਇਲਾਵਾ ਭਾਰਤ ਵਿਚ ਅਫ਼ਗਾਨ ਡਿਪਲੋਮੈਟਿਕ ਮਿਸ਼ਨ ਦੇ ਕੁੱਝ ਹੋਰ ਨਾਮਵਰ ਡੈਲੀਗੇਟਸ ਵੀ ਉਨ੍ਹਾਂ ਦੇ ਨਾਲ਼ ਰਹੇ | ਇਹ ਦੌਰਾ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਚਲੇ ਅਫ਼ਗਾਨ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀਆਂ ਨਾਲ਼ ਗੱਲਬਾਤ ਕਰਨ ਲਈ ਕੀਤਾ ਗਿਆ | ਰਾਜਦੂਤ ਅਤੇ ਉਸ ਦੀ ਸਮੁੱਚੀ ਟੀਮ ਅਫ਼ਗਾਨਿਸਤਾਨੀ ਵਿਦਿਆਰਥੀਆਂ ਦੀ ਮਦਦ ਕਰਨ ਲਈ ਪੰਜਾਬੀ ਯੂਨੀਵਰਸਿਟੀ ਪ੍ਰਤੀ ਆਪਣੇ ਧੰਨਵਾਦੀ ਭਾਵ ਪ੍ਰਗਟਾਉਣ ਲਈ ਯੂਨੀਵਰਸਿਟੀ ਪਹੁੰਚੀ ਸੀ | ਪੰਜਾਬੀ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਵਰਿੰਦਰ ਕੌਸ਼ਿਕ ਨੇ ਦੋਵਾਂ ਦੇਸ਼ਾਂ ਦਰਮਿਆਨ ਵਿੱਦਿਅਕ, ਸਭਿਆਚਾਰਕ ਅਤੇ ਆਰਥਿਕ ਪ੍ਰੋਗਰਾਮਾਂ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਨੀਤੀ 'ਤੇ ਜ਼ੋਰ ਦਿੱਤਾ | ਰਾਜਦੂਤ ਫ਼ਰੀਦ ਮਾਮੁਦਜ਼ਈ ਵਲੋਂ ਦੋਵਾਂ ਦੇਸ਼ਾਂ ਦਰਮਿਆਨ ਮਜ਼ਬੂਤ ਸੰਬੰਧਾਂ ਦੇ ਵਿਸ਼ੇ ਬਾਰੇ ਵਿਸਥਾਰ ਵਿਚ ਗੱਲ ਕੀਤੀ ਗਈ | ਪੰਜਾਬੀ ਯੂਨੀਵਰਸਿਟੀ ਦੇ ਡੀਨ, ਡਾਇਰੈਕਟੋਰੇਟ ਆਫ਼ ਇੰਟਰਨੈਸ਼ਨਲ ਅਫੇਅਰਜ਼ ਪ੍ਰੋ. ਰਣਜੀਤ ਕੌਰ ਵਲੋਂ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਅਫ਼ਗਾਨ ਵਿਦਿਆਰਥੀਆਂ ਦੀ ਪ੍ਰਤੀਨਿਧਤਾ ਕਰਦਿਆਂ ਪੀ.ਐੱਚ.ਡੀ. ਖੋਜਾਰਥੀਆਂ ਜਬੀਹਉੱਲ੍ਹਾ ਰਾਸ਼ਿਦ ਅਤੇ ਗੁਲ ਨਿਗਾਰ ਅਹਿਮਦੀ ਵਲੋਂ ਯੂਨੀਵਰਸਿਟੀ ਦੇ ਪ੍ਰਸ਼ਾਸਨ ਵਲੋਂ ਦਿੱਤੇ ਗਏ ਸਹਿਯੋਗ ਲਈ ਰਸਮੀ ਰੂਪ ਵਿਚ ਧੰਨਵਾਦ ਪ੍ਰਗਟ ਕੀਤਾ ਗਿਆ | ਡੀਨ ਖੋਜ ਅਤੇ ਕੰਟਰੋਲਰ ਪ੍ਰੀਖਿਆਵਾਂ ਪ੍ਰੋ. ਏ.ਕੇ. ਤਿਵਾੜੀ ਵਲੋਂ ਰਾਜਦੂਤ ਫਰੀਦ ਮਾਮੁਦਜ਼ਈ ਅਤੇ ਅਫ਼ਗਾਨਿਸਤਾਨ ਅੰਬੈਸੀ ਦੇ ਨਾਮਵਰ ਡੈਲੀਗੇਟਸ ਦਾ ਧੰਨਵਾਦ ਕਰਦਿਆਂ ਇਸ ਇਕੱਤਰਤਾ ਦੀ ਸਮਾਪਤੀ ਕੀਤੀ | ਇਸ ਮੌਕੇ ਵਿੱਤ ਅਫ਼ਸਰ ਪ੍ਰੋ. ਰਾਕੇਸ਼ ਕੁਮਾਰ ਖੁਰਾਣਾ, ਅੰਤਰਰਾਸ਼ਟਰੀ ਦਾਖ਼ਲਿਆਂ ਦੇ ਕੋਆਰਡੀਨੇਟਰ ਡਾ. ਚਰਨਜੀਤ ਸਿੰਘ ਅਤੇ ਡਾ. ਇੰਦਰਜੀਤ ਸਿੰਘ ਮੌਜੂਦ ਸਨ |

ਸਾਬਕਾ ਮੇਅਰ ਅਜੀਤਪਾਲ ਕੋਹਲੀ ਪਟਿਆਲਾ ਤੋਂ 'ਆਪ' ਵਲੋਂ ਲੜਨਗੇ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਚੋਣ

ਪਟਿਆਲਾ, 16 ਜਨਵਰੀ (ਮਨਦੀਪ ਸਿੰਘ ਖਰੌੜ)-ਆਮ ਆਦਮੀ ਪਾਰਟੀ ਵਲੋਂ ਅੱਜ ਪਟਿਆਲਾ ਸ਼ਹਿਰੀ ਹਲਕੇ ਤੋਂ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ | ਪਿਛਲੇ ਇਕ ਮਹੀਨੇ ਤੋਂ ਪਟਿਆਲਾ ਸ਼ਹਿਰ 'ਚ ਇਹ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 465 ਕੋਰੋਨਾ ਦੇ ਨਵੇਂ ਕੇਸ, ਇਕ ਮੌਤ

ਪਟਿਆਲਾ, 16 ਜਨਵਰੀ (ਮਨਦੀਪ ਸਿੰਘ ਖਰੌੜ)-ਅੱਜ ਜ਼ਿਲੇ੍ਹ ਵਿਚ ਟੀਕਾਕਰਨ ਕੈਂਪਾਂ ਵਿਚ 9685 ਨਾਗਰਿਕਾਂ ਵਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ, ਜਿਸ ਨਾਲ ਜ਼ਿਲੇ੍ਹ 'ਚ ਕੁਲ ਕੋਵਿਡ ਟੀਕਾਕਰਨ ਦੀ ਗਿਣਤੀ 18 ਲੱਖ 49 ਹਜ਼ਾਰ 499 ਹੋ ਗਈ ਹੈ | ਅੱਜ ਵੀ 15 ਤੋਂ 18 ਸਾਲ ਦੇ 233 ਬੱਚਿਆਂ ...

ਪੂਰੀ ਖ਼ਬਰ »

ਪਰਮਜੀਤ ਸਿੰਘ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਪਾਤੜਾਂ, 16 ਜਨਵਰੀ (ਗੁਰਇਕਬਾਲ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਤਿ੍ਣਮੂਲ ਕਾਂਗਰਸ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਤਿ੍ਣਮੂਲ ਕਾਂਗਰਸ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ | ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਦੀ ਟਿਕਟ ਕੱਟਣ ਮਗਰੋਂ ਸਮਰਥਕ ਹੁਣ ਸਿਆਸੀ ਪਰ ਤੋਲਣਗੇ

ਭੁੱਨਰਹੇੜੀ, 16 ਜਨਵਰੀ (ਧਨਵੰਤ ਸਿੰਘ)-ਕਾਂਗਰਸ ਪਾਰਟੀ ਵਲੋਂ ਹਲਕਾ ਸਨੌਰ ਤੋਂ ਹਰਿੰਦਰਪਾਲ ਸਿੰਘ ਹੈਰੀਮਾਨ ਦਾ ਪਹਿਲੀ ਸੂਚੀ 'ਚ ਨਾਮ ਨਸ਼ਰ ਹੋਣ ਮਗਰੋਂ ਹੁਣ ਸਾਬਕਾ ਕੈਬਨਿਟ ਮੰਤਰੀ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਦੇ ਸਮਰਥਕਾਂ ਵਲੋਂ ਆਪਣੇ ...

ਪੂਰੀ ਖ਼ਬਰ »

ਸਰਵਣ ਕੁਮਾਰ ਤੇ ਪ੍ਰਦੀਪ ਚੌਧਰੀ ਸ਼ਿਵ ਸੈਨਾ ਹਿੰਦੁਸਤਾਨ 'ਚ ਹੋਏ ਸ਼ਾਮਿਲ

ਪਟਿਆਲਾ, 16 ਜਨਵਰੀ (ਅ.ਸ.ਆਹਲੂਵਾਲੀਆ)-ਸ਼ਿਵ ਸੈਨਾ ਬਾਲ ਠਾਕਰੇ ਦੇ ਦੋ ਆਗੂ ਸਰਵਣ ਕੁਮਾਰ, ਪ੍ਰਦੀਪ ਚੌਧਰੀ ਆਪਣੀ ਪਾਰਟੀ ਛੱਡ ਕੇ ਸ਼ਿਵ ਸੈਨਾ ਹਿੰਦੁਸਤਾਨ 'ਚ ਸ਼ਾਮਲ ਹੋ ਗਏ ਹਨ | ਸਮਾਜ ਸੇਵੀ ਸਚਦੇਵਾ ਵੀ ਸ਼ਿਵ ਸੈਨਾ ਹਿੰਦੁਸਤਾਨ 'ਚ ਸ਼ਾਮਿਲ ਹੋਏ | ਇਨ੍ਹਾਂ ਸਾਰਿਆਂ ...

ਪੂਰੀ ਖ਼ਬਰ »

ਬੂਥ ਲੈਵਲ ਅਫ਼ਸਰਾਂ ਦੀ ਸਹਾਇਤਾ ਲਈ ਤਾਇਨਾਤ ਹੋਣਗੇ ਵਲੰਟੀਅਰ ਵਜੋਂ ਚੋਣ ਮਿੱਤਰ

ਪਟਿਆਲਾ, 16 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਵਿਧਾਨ ਸਭਾ ਚੋਣਾਂ 2022 ਵਿਚ ਨੌਜਵਾਨਾਂ ਦੀ ਭੂਮਿਕਾ ਨੂੰ ਹੋਰ ਮਹੱਤਵਪੂਰਨ ਬਣਾਉਣ ਹਿਤ ਜ਼ਿਲ੍ਹੇ ਵਿਚ ਬੂਥ ਪੱਧਰ ਉੱਪਰ ਚੋਣ ਮਿੱਤਰ ਤਾਇਨਾਤ ਕੀਤੇ ਗਏ ਹਨ¢ ਇਨ੍ਹਾਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਪਾਰਟੀਆਂ ਵਲੋਂ ਸੂਈ ਦੇ ਨੱਕੇ 'ਚੋਂ ਕੱਢ ਉਮੀਦਵਾਰ ਐਲਾਨਣ ਤੋਂ ਬਾਅਦ ਵੀ ਲੋਕ ਚੁੱਪ

ਪਟਿਆਲਾ, 16 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਜ਼ਿਲ੍ਹੇ ਅੰਦਰ ਤਿੰਨ ਪ੍ਰਮੁੱਖ ਰਾਜਨੀਤਕ ਪਾਰਟੀਆਂ ਵਲੋਂ ਆਪਣੇ ਉਮੀਦਵਾਰਾਂ ਦਾ ਵਿਧੀਵਤ ਐਲਾਨ ਕੀਤਾ ਗਿਆ ਹੈ | ਲੰਬੇ ਸਮੇਂ ਤੋਂ ਸ਼ੋ੍ਰਮਣੀ ਅਕਾਲੀ ਦਲ-ਬਸਪਾ ਤੇ ਆਮ ਆਦਮੀ ਪਾਰਟੀ ਵਲੋਂ ਐਲਾਨੇ ਉਮੀਦਵਾਰਾਂ ਦੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦਾ ਚੋਣਾਂ ਲੜਨ ਦੀ ਰਾਜਨੀਤੀ ਨਾਲ ਕੋਈ ਸੰਬੰਧ ਨਹੀਂ-ਪ੍ਰਧਾਨ ਡੱਲੇਵਾਲ ਡਾ. ਦਰਸ਼ਨ ਪਾਲ

ਰਾਜਪੁਰਾ, 16 ਜਨਵਰੀ (ਰਣਜੀਤ ਸਿੰਘ)-ਸੰਯੁਕਤ ਕਿਸਾਨ ਮੋਰਚੇ ਦਾ ਚੋਣਾਂ ਲੜਨ ਦੀ ਰਾਜਨੀਤੀ ਨਾਲ ਕੋਈ ਵੀ ਸੰਬੰਧ ਨਹੀਂ ਹੈ ਅਤੇ ਉਨ੍ਹਾਂ ਦੀ ਪਾਰਟੀ ਦਾ ਚੋਣਾਂ ਨਾਲ ਕੋਈ ਵੀ ਲੈਣ ਦੇਣ ਨਹੀਂ ਹੈ | ਐੱਸ.ਕੇ.ਐਮ 31 ਜਨਵਰੀ ਨੂੰ ਸਬ ਡਿਵੀਜ਼ਨ ਅਤੇ ਜ਼ਿਲ੍ਹਾ ਪੱਧਰ ਤੇ ਅਰਥੀ ...

ਪੂਰੀ ਖ਼ਬਰ »

ਰਾਜਨੀਤਕਾਂ ਨੂੰ ਗਰੀਬ ਤੇ ਲੋੜਵੰਦਾਂ ਦੀ ਕੋਈ ਫ਼ਿਕਰ ਨਹੀਂ-ਟੋਡਰਵਾਲ

ਨਾਭਾ, 16 ਜਨਵਰੀ (ਕਰਮਜੀਤ ਸਿੰਘ)-ਪੰਜਾਬ ਵਿਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਵਿਚ ਸਾਰੀਆਂ ਪਾਰਟੀਆਂ ਲੋਕ ਲਭਾਊ ਦਾਅਵੇ, ਗਰੰਟੀਆਂ ਕਰਕੇ ਰਾਜ ਸੱਤਾ ਹਾਸਲ ਕਰਨ ਵੱਲ ਦੌੜ ਲਾ ਰਹੀਆਂ ਨੇ ਲੇਕਿਨ ਪੰਜਾਬ ਦੇ ਗਰੀਬ ਪਰਿਵਾਰਾਂ ਦੀ ਕਿਸੇ ਨੂੰ ਕੋਈ ਫ਼ਿਕਰ ...

ਪੂਰੀ ਖ਼ਬਰ »

ਗੁ: ਟਿੱਬੀ ਸਾਹਿਬ ਵਿਖੇ ਕਰਵਾਇਆ ਸਰਬੱਤ ਦਾ ਭਲਾ ਧਾਰਮਿਕ ਸਮਾਗਮ

ਨਾਭਾ, 16 ਜਨਵਰੀ (ਕਰਮਜੀਤ ਸਿੰਘ)-ਸਥਾਨਕ ਵਿਸ਼ਵ ਪ੍ਰਸਿੱਧ ਕੰਪਨੀ ਹਿੰਦੁਸਤਾਨ ਯੂਨੀਲੀਵਰ ਦੇ ਨਜ਼ਦੀਕ ਸਥਿਤ ਬ੍ਰਹਮ ਗਿਆਨੀ ਬਾਬਾ ਜੱਸਾ ਸਿੰਘ ਜੀ ਦੇ ਤਪ ਅਸਥਾਨ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਹਿੰਦੁਸਤਾਨ ਯੂਨੀਲੀਵਰ ਕੰਪਨੀ ਦੇ ਸਮੂਹ ਕਰਮਚਾਰੀਆਂ ਅਤੇ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ-ਬਸਪਾ ਗੱਠਜੋੜ ਦੀ ਬਣੇਗੀ ਸਰਕਾਰ-ਅੰਮਿ੍ਤਪਾਲ ਸਿੰਘ ਚੌਹਾਨ

ਨਾਭਾ, 16 ਜਨਵਰੀ (ਕਰਮਜੀਤ ਸਿੰਘ)-ਪੰਜਾਬ ਵਿਚ ਫਰਵਰੀ ਮਹੀਨੇ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਦਾ ਗੱਠਜੋੜ ਪੂਰਨ ਬਹੁਮਤ ਨਾਲ ਸਰਕਾਰ ਬਣਾਏਗਾ | ਇਹ ਗੱਲ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ...

ਪੂਰੀ ਖ਼ਬਰ »

ਸੁਨੀਲ ਕੁਮਾਰ ਗੁਪਤਾ ਬਣੇ ਸੂਰੀਆ ਕੰਪਲੈਕਸ ਐਸੋਸੀਏਸ਼ਨ ਦੇ ਪ੍ਰਧਾਨ

ਪਟਿਆਲਾ, 16 ਜਨਵਰੀ (ਮਨਦੀਪ ਸਿੰਘ ਖਰੌੜ)-ਸੁਨੀਲ ਕੁਮਾਰ ਗੁਪਤਾ ਸੂਰੀਆ ਕੰਪਲੈਕਸ ਐਸੋਸੀਏਸ਼ਨ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ | ਜਾਣਕਾਰੀ ਅਨੁਸਾਰ ਪਟਿਆਲਾ ਦੇ ਲੀਲਾ ਭਵਨ ਸਥਿਤ ਸੂਰੀਆ ਕੰਪਲੈਕਸ ਮਾਰਕੀਟ ਜਿਸ ਵਿਚ 65 ਦੇ ਕਰੀਬ ਦੁਕਾਨਦਾਰ ਹਨ, ਵਲੋਂ ਅੱਜ ...

ਪੂਰੀ ਖ਼ਬਰ »

ਹਲਕਾ ਸ਼ੁਤਰਾਣਾ ਦੇ ਪਿੰਡ ਮੌਲਵੀ ਵਾਲਾ ਵਿਖੇ ਕੀਤਾ ਜਿੰਮ ਦਾ ਉਦਘਾਟਨ

ਪਾਤੜਾਂ, 16 ਜਨਵਰੀ (ਗੁਰਇਕਬਾਲ ਸਿੰਘ ਖ਼ਾਲਸਾ)-ਹਲਕਾ ਸ਼ੁਤਰਾਣਾ ਦੇ ਪਿੰਡ ਮੌਲਵੀਵਾਲਾ ਵਿਖੇ ਜਿੰਮ ਦਾ ਉਦਘਾਟਨ ਕੀਤਾ ਗਿਆ | ਜਿੱਥੇ ਪਿੰਡ ਦੀਆਂ ਤਿੰਨੋਂ ਗ੍ਰਾਮ ਪੰਚਾਇਤਾਂ ਮੌਲਵੀਵਾਲਾ, ਗ੍ਰਾਮ ਪੰਚਾਇਤ ਸੰਤ ਨਗਰ ਅਤੇ ਗ੍ਰਾਮ ਪੰਚਾਇਤ ਦਸਮੇਸ਼ ਨਗਰ ਮੌਲਵੀਵਾਲਾ ...

ਪੂਰੀ ਖ਼ਬਰ »

ਅਰਬਨ ਅਸਟੇਟ 'ਚੋਂ ਸਕੂਟਰੀ ਚੋਰੀ

ਪਟਿਆਲਾ, 16 ਜਨਵਰੀ (ਮਨਦੀਪ ਸਿੰਘ ਖਰੌੜ)-ਅਰਬਨ ਅਸਟੇਟ ਫ਼ੇਜ਼-2 ਦੀ ਮਾਰਕੀਟ 'ਚ ਖੜ੍ਹੀ ਕੀਤੀ ਸਕੂਟਰੀ ਚੋਰੀ ਦੀ ਸ਼ਿਕਾਇਤ ਉਂਕਾਰ ਸਿੰਘ ਵਾਸੀ ਪਟਿਆਲਾ ਨੇ ਥਾਣਾ ਅਰਬਨ ਅਸਟੇਟ 'ਚ ਦਰਜ ਕਰਵਾਈ ਹੈ, ਜਿਸ ਆਧਾਰ 'ਤੇ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਆਈ.ਪੀ.ਸੀ. ਦੀ ...

ਪੂਰੀ ਖ਼ਬਰ »

ਚਾਲੂ ਭੱਠੀ ਸਮੇਤ 200 ਲੀਟਰ ਲਾਹਣ ਤੇ 30 ਬੋਤਲਾਂ ਸ਼ਰਾਬ ਬਰਾਮਦ

ਸਮਾਣਾ, 16 ਜਨਵਰੀ (ਗੁਰਦੀਪ ਸ਼ਰਮਾ)-ਪੰਜਾਬ ਪੁਲਿਸ ਵਲੋਂ ਨਸ਼ਾ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਏ ਜਾ ਰਹੇ ਅਭਿਆਨ ਤਹਿਤ ਸਦਰ ਥਾਣਾ ਪੁਲਿਸ ਨੇ ਤਿੰਨ ਵੱਖ-ਵੱਖ ਥਾਵਾਂ 'ਤੇ ਕੀਤੀ ਗਈ ਛਾਪੇਮਾਰੀ ਦੌਰਾਨ ਘਰ ਦੀ ਕੱਢੀ ਨਜਾਇਜ਼ ਸ਼ਰਾਬ ਦੀਆਂ 30 ਬੋਤਲਾਂ, ਇਕ ਚੱਲੂ ਭੱਠੀ ...

ਪੂਰੀ ਖ਼ਬਰ »

ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਦੀ ਮੌਜੂਦਗੀ 'ਚ ਸਰਪੰਚ ਤੇ ਕਬੱਡੀ ਖਿਡਾਰੀ 'ਆਪ' 'ਚ ਹੋਏ ਸ਼ਾਮਿਲ

ਪਾਤੜਾਂ, 16 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਪਿੰਡ ਹਰਿਆਊ ਖ਼ੁਰਦ ਦੇ ਸਰਪੰਚ ਗੁਲਾਬ ਸਿੰਘ ਦੀ ਅਗਵਾਈ 'ਚ ਕਾਂਗਰਸ ਪਾਰਟੀ ਨੂੰ ਛੱਡ ਕੇ ਹੋਰ ਸਰਪੰਚਾਂ ਅਤੇ ਆਗੂਆਂ ਵਲੋਂ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ ਗਈ | ਸ਼ਾਮਿਲ ਹੋਣ ਵਾਲੇ ਇਨ੍ਹਾਂ ਆਗੂਆਂ ਦਾ 'ਆਪ' ਦੇ ...

ਪੂਰੀ ਖ਼ਬਰ »

'ਆਪ' ਵਲੋਂ ਨਗਰ ਕੌਂਸਲ ਚੋਣ ਲੜੇ ਰਾਜ ਕੁਮਾਰ ਤੇ ਸ਼ਰਮਾ ਨੇ ਛੱਡਿਆ ਝਾੜੂ

ਪਾਤੜਾਂ, 16 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਆਮ ਆਦਮੀ ਪਾਰਟੀ ਵਲੋਂ ਇਕ ਪਾਸੇ ਜਿੱਥੇ ਕੁੱਝ ਸਰਪੰਚਾਂ ਦੇ ਪਾਰਟੀ ਵਿਚ ਸ਼ਾਮਿਲ ਹੋਣ ਦੀ ਖ਼ੁਸ਼ੀ ਮਨਾਈ ਜਾ ਰਹੀ ਸੀ ਉੱਥੇ ਹੀ ਦੂਜੇ ਪਾਸੇ ਆਪ ਵਲੋਂ ਨਗਰ ਕੌਂਸਲ ਚੋਣ ਲੜਨ ਵਾਲਿਆਂ ਵਲੋਂ ਆਪਣੇ ਸਾਥੀਆਂ ਸਮੇਤ ਆਪ ਤੋਂ ...

ਪੂਰੀ ਖ਼ਬਰ »

ਸਮਾਜ ਸੇਵੀ ਗੁਰਦੀਪ ਸਿੰਘ ਵੜੈਚ ਵਲੋਂ 2022 ਦੀਆਂ ਚੋਣਾਂ ਨਾ ਲੜਨ ਦਾ ਫ਼ੈਸਲਾ

ਭਾਦਸੋਂ, 16 ਜਨਵਰੀ (ਪ੍ਰਦੀਪ ਦੰਦਰਾਲ਼ਾ)-ਉੱਘੇ ਸਮਾਜ ਸੇਵੀ ਅਤੇ ਗੁਰਮਤਿ ਚੇਤਨਾ ਮੰਚ ਵਿਕਾਸ ਪੰਜਾਬ ਪ੍ਰਧਾਨ ਗੁਰਦੀਪ ਸਿੰਘ ਵੜੈਚ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ | ਪ੍ਰੰਤੂ ਸਮਾਜ ਸੇਵਾ ਦੇ ...

ਪੂਰੀ ਖ਼ਬਰ »

ਕਸਬਾ ਬਲਬੇੜਾ ਵਿਖੇ ਪੁਲਿਸ ਵਲੋਂ ਫਲੈਗ ਮਾਰਚ

ਡਕਾਲਾ, 16 ਜਨਵਰੀ (ਪਰਗਟ ਸਿੰਘ ਬਲਬੇੜਾ)-ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲੇ੍ਹ ਅੰਦਰ ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਲਈ ਐੱਸ.ਐੱਸ.ਪੀ. ਪਟਿਆਲਾ ਡਾ. ਸੰਦੀਪ ਗਰਗ ਦੀਆਂ ਸਖ਼ਤ ਹਦਾਇਤਾਂ ਤੇ ਐੱਸ.ਪੀ. ਸਿਟੀ ਹਰਪਾਲ ਸਿੰਘ ਅਤੇ ਡੀ.ਐੱਸ.ਪੀ. ਦਿਹਾਤੀ ...

ਪੂਰੀ ਖ਼ਬਰ »

ਝਗੜਾ ਕਰਕੇ ਘਰੋਂ ਗਿਆ ਨੌਜਵਾਨ ਵਾਪਸ ਨਹੀਂ ਪਰਤਿਆ

ਪਟਿਆਲਾ, 16 ਜਨਵਰੀ (ਮਨਦੀਪ ਸਿੰਘ ਖਰੌੜ)-ਇੱਥੋਂ ਦਾ ਰਹਿਣ ਵਾਲਾ ਇਕ ਨੌਜਵਾਨ ਘਰੋਂ ਆਪਣੀ ਘਰਵਾਲੀ ਨਾਲ ਝਗੜਾ ਕਰਕੇ ਗਿਆ ਸੀ ਪਰ ਹੁਣ ਤੱਕ ਵਾਪਸ ਨਹੀਂ ਪਰਤਿਆ ਹੈ | ਉਕਤ ਸ਼ਿਕਾਇਤ ਨੌਜਵਾਨ ਦੀ ਮਾਤਾ ਕੁਲਵੰਤ ਕੌਰ ਨੇ ਥਾਣਾ ਪਸਿਆਣਾ 'ਚ ਦਰਜ ਕਰਵਾਈ ਕਿ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸੁਨੀਲ ਕੁਮਾਰ ਗੁਪਤਾ ਬਣੇ ਸੂਰੀਆ ਕੰਪਲੈਕਸ ਐਸੋਸੀਏਸ਼ਨ ਦੇ ਪ੍ਰਧਾਨ

ਪਟਿਆਲਾ, 16 ਜਨਵਰੀ (ਮਨਦੀਪ ਸਿੰਘ ਖਰੌੜ)-ਸੁਨੀਲ ਕੁਮਾਰ ਗੁਪਤਾ ਸੂਰੀਆ ਕੰਪਲੈਕਸ ਐਸੋਸੀਏਸ਼ਨ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ | ਜਾਣਕਾਰੀ ਅਨੁਸਾਰ ਪਟਿਆਲਾ ਦੇ ਲੀਲਾ ਭਵਨ ਸਥਿਤ ਸੂਰੀਆ ਕੰਪਲੈਕਸ ਮਾਰਕੀਟ ਜਿਸ ਵਿਚ 65 ਦੇ ਕਰੀਬ ਦੁਕਾਨਦਾਰ ਹਨ, ਵਲੋਂ ਅੱਜ ...

ਪੂਰੀ ਖ਼ਬਰ »

ਪਿੰਡ ਧਨੋਰਾ ਡੇਰਾ ਨਿਰਵਾਣ ਆਸਣ ਉਦਾਸੀਨ ਆਸ਼ਰਮ ਵਿਖੇ ਕਰਵਾਇਆ ਭੰਡਾਰਾ

ਭਾਦਸੋਂ, 16 ਜਨਵਰੀ (ਗੁਰਬਖ਼ਸ਼ ਸਿੰਘ ਵੜੈਚ)-ਪਿੰਡ ਧਨੋਰਾ ਵਿਖੇ ਸੰਤ ਸਤਨਾਮ ਦਾਸ ਵਲੋਂ ਆਰੰਭੀ ਜਲ ਧਾਰਾ ਸਾਧਨਾ ਦੀ ਸਾਲਾਨਾ ਸੰਪੂਰਨਤਾ ਉਪਰੰਤ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਭੰਡਾਰਾ ਕਰਵਾਇਆ ਗਿਆ | ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ ਦੇ ਸਪੁੱਤਰ ...

ਪੂਰੀ ਖ਼ਬਰ »

ਨੁੰੂਹ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਸੁਹਰੇ 'ਤੇ ਮਾਮਲਾ ਦਰਜ

ਰਾਜਪੁਰਾ, 16 ਜਨਵਰੀ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਸਹੁਰੇ ਵਲੋਂ ਨੂੰ ਹ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਔਰਤ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਰਾਤ ਦੇ ਸਮੇਂ ਜਦ ਉਹ ...

ਪੂਰੀ ਖ਼ਬਰ »

ਕੰਵਰ ਵੀਰ ਸਿੰਘ ਟੌਹੜਾ ਨੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਤੋਂ ਲਿਆ ਅਸ਼ੀਰਵਾਦ

ਭਾਦਸੋਂ, 16 ਜਨਵਰੀ (ਗੁਰਬਖ਼ਸ਼ ਸਿੰਘ ਵੜੈਚ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਦੋਹਤੇ ਕੰਵਰ ਵੀਰ ਸਿੰਘ ਟੌਹੜਾ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ਤੋਂ ਬਾਅਦ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਤੋਂ ...

ਪੂਰੀ ਖ਼ਬਰ »

ਕੈਂਟ ਰੋਡ ਨਾਭਾ ਦੀ ਹਾਲਤ ਬਹੁਤ ਮਾੜੀ, ਰਾਹਗੀਰਾਂ ਲਈ ਲੰਘਣਾ ਹੋਇਆ ਬੰਦ-ਦੇਵਮਾਨ

ਨਾਭਾ, 16 ਜਨਵਰੀ (ਕਰਮਜੀਤ ਸਿੰਘ)-ਸਥਾਨਕ ਕੈਂਟ ਰੋਡ ਦੀ ਤਰਸਯੋਗ ਹਾਲਤ ਨੂੰ ਵਿਧਾਨ ਸਭਾ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੇਵ ਸਿੰਘ ਦੇਵ ਮਾਨ ਨੇ ਸਥਾਨਕ ਪੱਤਰਕਾਰਾਂ ਨੂੰ ਦਿਖਾਇਆ | ਇਸ ਮੌਕੇ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਕੈਂਟ ਰੋਡ ਦੀ ਹਾਲਤ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਗਿ੍ਫ਼ਤਾਰ

ਪਟਿਆਲਾ, 16 ਜਨਵਰੀ (ਮਨਦੀਪ ਸਿੰਘ ਖਰੌੜ)-ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਮਹਿੰਦਰਾ ਕਾਲਜ ਲਾਗੇ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕੀਤਾ ਹੈ | ਮੁਲਜ਼ਮ ਦੀ ਪਹਿਚਾਣ ਗਗਨਦੀਪ ਸਿੰਘ ਵਾਸੀ ਪਟਿਆਲਾ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਸਮਝਦਾਰ ਵੋਟਰ ਇਸ ਵਾਰ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਲਿਆਉਣਗੇ-ਹਰਿੰਦਰਪਾਲ ਸਿੰਘ ਚੰਦੂਮਾਜਰਾ

ਬਹਾਦਰਗੜ੍ਹ, 16 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪਿੰਡ ਸ਼ੰਕਰਪੁਰ ਵਿਖੇ ਕਈ ਪਰਿਵਾਰ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ | ਜਿਨ੍ਹਾਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX