ਤਾਜਾ ਖ਼ਬਰਾਂ


ਭੱਠਾ ਮਜ਼ਦੂਰਾਂ ਵਲੋਂ ਹਾਈਵੇਅ ਤੇ ਧਰਨਾ ਅੱਜ 5ਵੇਂ ਦਿਨ ਵੀ ਜਾਰੀ,ਆਖਿਰ ਸਰਕਾਰ ਤੇ ਪ੍ਰਸ਼ਾਸਨ ਚੁੱਪ ਕਿਉਂ
. . .  46 minutes ago
ਮੰਡੀ ਘੁਬਾਇਆ, 17 ਮਈ (ਅਮਨ ਬਵੇਜਾ)- ਭੱਠਾ ਮਾਲਕਾਂ ਅਤੇ ਭੱਠਾ ਮਜ਼ਦੂਰਾਂ ਵਿਚਾਲੇ ਸ਼ੁਰੂ ਹੋਇਆ ਘੱਟ ਮਜ਼ਦੂਰੀ ਨੂੰ ਲੈ ਕੇ ਰੇੜਕਾ ਪੰਜਵੇਂ ਦਿਨ ਲਗਾਤਾਰ ਜਾਰੀ ਹੈ ਅਤੇ ਹਾਈਵੇਅ ਨੂੰ ਪੂਰੀ ਤਰ੍ਹਾਂ ਜਾਮ ਕੀਤਾ ਹੋਇਆ ਹੈ, ਜਿਸਦਾ ਹਰਜਾਨਾ...
ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਅਰ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ
. . .  31 minutes ago
ਐਸ.ਏ.ਐਸ.ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਕੇਡਿੰਗ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ। ਪੁਲਿਸ ਵਲੋਂ ਕਿਸਾਨਾਂ ਨੂੰ ਰੋਕਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ...
ਨਾਜਾਇਜ਼ ਸੰਬੰਧ ਦੇ ਚੱਲਦਿਆਂ ਇਕ ਵਿਅਕਤੀ ਦਾ ਕਤਲ
. . .  about 1 hour ago
ਘੋਗਰਾ, 17 ਮਈ (ਆਰ.ਐੱਸ. ਸਲਾਰੀਆ)- ਬਲਾਕ ਦਸੂਹਾ ਦੇ ਪਿੰਡ ਹਰਦੋ ਨੇਕਨਾਮਾ ਵਿਖੇ ਨਾਜਾਇਜ਼ ਸੰਬੰਧ ਨੂੰ ਲੈ ਕੇ ਇਕ ਵਿਅਕਤੀ ਦਾ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੇ ਭਰਾ ਹਰਦੀਪ ਸਿੰਘ ਪੁੱਤਰ ਪਿਆਰਾ ਪਿੰਡ ਹਰਦੋ ਨੇਕਨਾਮਾ ਨੇ ਦੱਸਿਆ...
ਤੇਜ਼ ਰਫ਼ਤਾਰ ਕਾਰ ਨੇ ਖੜ੍ਹੇ ਟਰੱਕ 'ਚ ਮਾਰੀ ਟੱਕਰ, 5 ਲੋਕਾਂ ਦੀ ਮੌਤ
. . .  about 1 hour ago
ਰੇਵਾੜੀ, 17 ਮਈ-ਦਿੱਲੀ/ਜੈਪੂਰ ਹਾਈਵੇਅ 'ਤੇ ਇਕ ਤੇਜ਼ ਰਫ਼ਤਾਰ ਕਰੂਜ਼ਰ ਨੇ ਖੜ੍ਹੇ ਟਰੱਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 5 ਲੋਕਾਂ ਦੀ ਮੌਤ ਅਤੇ 7 ਲੋਕ ਜ਼ਖ਼ਮੀ ਹੋ ਗਏ ਹਨ।
ਪਿੰਡ ਸ਼ੇਰ ਸਿੰਘ ਵਾਲਾ ਵਿਖੇ ਪੰਚਾਇਤੀ ਜ਼ਮੀਨ ਦਾ 2 ਕਿੱਲੇ ਚਾਰ ਕਨਾਲਾਂ ਨਾਜਾਇਜ਼ ਕਬਜ਼ਾ ਛੁਡਵਾਇਆ
. . .  about 1 hour ago
ਪੰਜੇ ਕੇ ਉਤਾੜ, 17 ਮਈ (ਪੱਪੂ ਸੰਧਾ)- ਗੁਰੂਹਰਸਹਾਏ ਪ੍ਰਸ਼ਾਸਨ ਵਲੋਂ ਪਿੰਡ ਸ਼ੇਰ ਸਿੰਘ ਵਾਲਾ ਵਿਖੇ ਦੋ ਕਿੱਲੇ ਚਾਰ ਕਨਾਲ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਵਾਇਆ ਗਿਆ। ਇਹ ਕਬਜ਼ਾ ਪਿੰਡ ਦੇ ਵਸਨੀਕ ਵਜੀਰ ਸਿੰਘ ਪੁੱਤਰ ਮੱਖਣ ਸਿੰਘ, ਚੰਨਾ ਸਿੰਘ ਪੁੱਤਰ ਜੀਤ ਸਿੰਘ, ਜੋਗਿੰਦਰ ਕੌਰ ਪਤਨੀ ਜਸਵੰਤ ਸਿੰਘ ਕੋਲ ਸੀ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਾਰ ਐਸੋਸੀਏਸ਼ਨ ਨੂੰ ਢਾਈ ਕਰੋੜ ਦੀ ਦਿੱਤੀ ਗਰਾਂਟ ਤੇ ਦੋ ਦਿਨਾਂ ਦੇ 'ਚ ਪੈਸਾ ਮਿਲਣ ਦਾ ਦਿੱਤਾ ਭਰੋਸਾ
. . .  about 2 hours ago
ਚੰਡੀਗੜ੍ਹ, 17 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਾਰ ਐਸੋਸੀਏਸ਼ਨ ਨੂੰ ਢਾਈ ਕਰੋੜ ਦੀ ਦਿੱਤੀ ਗਰਾਂਟ ਤੇ ਦੋ ਦਿਨਾਂ ਦੇ 'ਚ ਪੈਸਾ ਮਿਲਣ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਕੀਲਾਂ ਦੀਆਂ ਵੀ ਮੁਸ਼ਕਲਾਂ ਸੁਣੀਆਂ।
ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਰਹੀ ਹੈ: ਭਗਵੰਤ ਮਾਨ
. . .  about 2 hours ago
ਚੰਡੀਗੜ੍ਹ, 17 ਮਈ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਰਹੀ ਹੈ। ਛੋਟੀ ਉਮਰ 'ਚ ਦੇਸ਼ ਲਈ ਆਪਣੀ ਜਾਨ ਦੇ ਕੇ ਇਨਕਲਾਬ ਦੀ...
ਬੱਚੇ ਨੂੰ ਬੇਹਰਿਮੀ ਨਾਲ ਕੁੱਟਣ ਵਾਲੇ ਵਿਰੁੱਧ ਪਰਚਾ ਦਰਜ
. . .  about 2 hours ago
ਮਲੋਟ, 17 ਮਈ (ਅਜਮੇਰ ਸਿੰਘ ਬਰਾੜ)-ਥਾਣਾ ਸਿਟੀ ਮਲੋਟ ਵਿਖੇ ਇਕ ਬੱਚੇ ਦੀ ਕੁੱਟਮਾਰ ਕਰਦੇ ਹੋਏ ਵਿਅਕਤੀ ਦੀ ਜੋ ਵੀਡੀਓ ਵਾਇਰਲ ਹੋਈ ਸੀ, ਉਸ ਸੰਬੰਧੀ ਬੱਚੇ ਦੀ ਮਾਂ ਦੇ ਬਿਆਨਾਂ ਤੇ ਅਰਸ਼ਦੀਪ ਸਿੰਘ ਪੁੱਤਰ ਦੀਦਾਰ ਸਿੰਘ ਵਾਸੀ ਪਿੰਡ...
ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਪੰਜਾਬ ਹਰਿਆਣਾ ਹਾਈਕਰੋਟ
. . .  about 2 hours ago
ਚੰਡੀਗੜ੍ਹ, 17 ਮਈ -ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਪੰਜਾਬ ਹਰਿਆਣਾ ਹਾਈਕਰੋਟ
ਲੁੱਟ ਖੋਹ 'ਚ ਗ੍ਰਿਫ਼ਤਾਰ ਕੀਤੇ ਹਵਾਲਾਤੀ ਵਲੋਂ ਥਾਣੇ 'ਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਮੋਗਾ, 17 ਮਈ (ਗੁਰਤੇਜ ਸਿੰਘ ਬੱਬੀ)-ਅੱਜ ਸਵੇਰੇ ਥਾਣਾ ਬਾਘਾਪੁਰਾਣਾ 'ਚ ਇੱਕ ਹਵਾਲਾਤੀ ਵਲੋਂ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਦਸੰਬਰ 2021 'ਚ ਥਾਣਾ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਨੱਥੋਕੇ ਦੇ ਇੱਕ ਪੈਟਰੋਲ ਪੰਪ 'ਤੇ 17000...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਯੁਵਰਾਜ ਸਿੰਘ ਤੇ ਉਨ੍ਹਾਂ ਦੀ ਪਤਨੀ
. . .  about 3 hours ago
ਅੰਮ੍ਰਿਤਸਰ, 17 ਮਈ-ਪੰਜਾਬੀ ਗਾਇਕ ਯੁਵਰਾਜ ਹੰਸ ਬੀਤੇ ਦਿਨੀਂ ਪਤਨੀ ਮਾਨਸੀ ਸ਼ਰਮਾ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
ਫਿਰ ਆਇਆ ਸਾਹਮਣੇ ਬੇਅਦਬੀ ਦਾ ਮਾਮਲਾ, ਗੁਟਕਾ ਸਾਹਿਬ ਦੇ ਮਿਲੇ ਅੰਗ
. . .  about 3 hours ago
ਬਠਿੰਡਾ, 17 ਮਈ-(ਨਾਇਬ ਸਿੰਘ ਸਿੱਧੂ)-ਬਠਿੰਡਾ ਦੇ ਮੁਲਤਾਨੀਆ ਰੋਡ ਸਥਿਤ ਡੀ.ਡੀ. ਮਿੱਤਲ ਟਾਵਰ 'ਚ ਗੁਟਕਾ ਸਾਹਿਬ ਤੇ ਗੁਰੂ ਗ੍ਰੰਥ ਸਾਹਿਬ ਦੀਆਂ ਸੈਂਚੀਆਂ ਦੇ ਅੰਗ ਖਿਲਰੇ ਮਿਲੇ। ਖਿੱਲਰੇ ਹੋਏ ਅੰਗਾਂ ਨੂੰ ਰਹਿਤ ਮਰਿਆਦਾ ਨਾਲ ਇਕੱਠੇ ਕਰਕੇ ਪੁਲਿਸ ਨੇ ਲਿਆ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਅੰਮ੍ਰਿਤਸਰ ਦੇ ਪਿੰਡ ਲੁਹਾਰਕਾ ਕਲਾਂ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
. . .  about 3 hours ago
ਰਾਜਾਸਾਂਸੀ, 17 ਮਈ (ਹਰਦੀਪ ਸਿੰਘ ਖੀਵਾ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਕੰਬੋਅ ਦੇ ਅਧੀਨ ਆਉਂਦੇ ਪਿੰਡ ਲੁਹਾਰਕਾ ਕਲਾਂ ਦੇ ਇਕ 55 ਸਾਲਾ ਵਿਅਕਤੀ ਹਰਜੀਤ ਸਿੰਘ ਪੁੱਤਰ ਨਰਿੰਦਰ ਸਿੰਘ ਵਲੋਂ ਕੋਈ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ...
ਚੌਥੀ ਕਲਾਸ 'ਚ ਪੜ੍ਹਦੇ ਬੱਚੇ ਦੀ ਗਰਮੀ ਕਾਰਨ ਹੋਈ ਮੌਤ
. . .  about 3 hours ago
ਲੌਂਗੋਵਾਲ, 17 ਮਈ (ਸ.ਸ.ਖੰਨਾ,ਵਿਨੋਦ)-ਜਿੱਥੇ ਪੰਜਾਬ 'ਚ ਗਰਮੀ ਦਾ ਤਾਪਮਾਨ ਵਧਣ ਦੇ ਨਾਲ-ਨਾਲ ਮੌਤਾਂ ਦੀ ਗਿਣਤੀ 'ਚ ਵੀ ਵਾਧਾ ਹੋ ਰਿਹਾ ਹੈ, ਉਥੇ ਹੀ ਅੱਜ ਗਰਮੀ ਦੇ ਕਾਰਨ ਪੱਤੀ ਜੈਦ ਦੇ ਸਰਕਾਰੀ ਸਕੂਲ 'ਚ ਪੜ੍ਹਦੇ ਚੌਥੀ ਕਲਾਸ ਦੇ ਵਿਦਿਆਰਥੀ ਮਹਿਕਪ੍ਰੀਤ...
ਟੈਕਸਸ ਦੀ ਮਾਰਕਿਟ 'ਚ ਦੋ ਧੜਿਆਂ ਵਿਚਾਲੇ ਚੱਲੀਆਂ ਗੋਲੀਆਂ, ਦੋ ਮੌਤਾਂ ਤੇ ਕਈ ਜ਼ਖ਼ਮੀ
. . .  about 3 hours ago
ਸੈਕਰਾਮੈਂਟੋ, 17 ਮਈ (ਹੁਸਨ ਲੜੋਆ ਬੰਗਾ)- ਟੈਕਸਸ ਰਾਜ ਦੀ ਫਲੀਅ ਮਾਰਕਿਟ 'ਚ ਹੋਈ ਗੋਲੀਬਾਰੀ 'ਚ 2 ਵਿਅਕਤੀਆਂ ਦੀ ਮੌਤ ਹੋ ਗਈ ਤੇ ਕਈ ਹੋਰ ਜ਼ਖਮੀ ਹੋ ਗਏ। ਹੈਰਿਸ ਕਾਊਂਟੀ ਦੇ ਪੁਲਿਸ ਮੁਖੀ ਐਂਡ ਗੋਨਜ਼ਲੇਜ਼ ਨੇ ਇਕ ਟਵੀਟ ਵਿਚ ਕਿਹਾ ਹੈ ਕਿ ਦੋ ਧੜਿਆਂ...
ਅਚਾਨਕ ਲੱਗੀ ਅੱਗ ਕਾਰਨ ਕਿਸਾਨ ਦਾ ਘਰ ਤੇ ਸਮਾਨ ਸੜ ਕੇ ਹੋਇਆ ਸੁਆਹ
. . .  about 3 hours ago
ਭਾਈਰੂਪਾ/ਬਠਿੰਡਾ, 17 ਮਈ (ਵਰਿੰਦਰ ਲੱਕੀ)- ਬੀਤੀ ਰਾਤ ਸਥਾਨਕ ਕਸਬੇ ਦੇ ਨੇੜਲੇ ਪਿੰਡ ਬੁਰਜ ਗਿੱਲ ਵਿਖੇ ਇਕ ਕਿਸਾਨ ਦੇ ਘਰ ਅਚਾਨਕ ਅੱਗ ਲੱਗਣ ਕਾਰਨ ਕਿਸਾਨ ਦੇ ਘਰ 'ਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਪੀੜਤ ਕਿਸਾਨ ਗੁਰਜੰਟ ਸਿੰਘ...
ਚੰਡੀਗੜ੍ਹ ਤੇ ਮੁਹਾਲੀ ਪੁਲਿਸ ਵਲੋਂ ਕਿਸਾਨਾਂ ਨੂੰ ਪੱਕਾ ਮੋਰਚਾ ਲਾਉਣ ਤੋਂ ਰੋਕਣ ਲਈ ਕੀਤੀ ਸਖ਼ਤ ਬੈਰੀਕੇਟਿੰਗ ਦਾ ਦ੍ਰਿਸ਼
. . .  about 3 hours ago
ਐੱਸ.ਏ.ਐੱਸ.ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ)- ਚੰਡੀਗੜ੍ਹ ਤੇ ਮੁਹਾਲੀ ਪੁਲਿਸ ਵਲੋਂ ਕਿਸਾਨਾਂ ਨੂੰ ਪੱਕਾ ਮੋਰਚਾ ਲਾਉਣ ਤੋਂ ਰੋਕਣ ਲਈ ਕੀਤੀ ਸਖ਼ਤ ਬੈਰੀਕੇਟਿੰਗ ਦਾ ਦ੍ਰਿਸ਼
ਡਿਪਟੀ ਕਮਿਸ਼ਨਰ ਮੁਨੀਸ਼ ਕੁਮਾਰ ਨੇ ਸਰਹੱਦੀ ਪਿੰਡ ਨੌਸ਼ਹਿਰਾ ਹਵੇਲੀਆਂ ਦਾ ਕੀਤਾ ਦੌਰਾ
. . .  about 4 hours ago
ਸਰਾਏ ਅਮਾਨਤ ਖਾਂ, 17 ਮਈ (ਨਰਿੰਦਰ ਸਿੰਘ)- ਦੋਦੇ ਜ਼ਿਲ੍ਹਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਮੁਨੀਸ਼ ਕੁਮਾਰ ਤੇ ਡੀ.ਡੀ.ਪੀ.ਓ. ਸਤੀਸ਼ ਕੁਮਾਰ ਨੇ ਸਰਹੱਦੀ ਪਿੰਡ ਨੌਸ਼ਹਿਰਾ ਹਵੇਲੀਆਂ ਵਿਖੇ ਨਵੇਂ ਚੱਲ ਰਹੇ ਵਿਕਾਸ ਕਾਰਜਾਂ ਦੀ ਅਚਨਚੇਤ ਜਾਂਚ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨਾਂ ਦੀ ਬੈਠਕ ਹੋਈ ਰੱਦ
. . .  about 4 hours ago
ਚੰਡੀਗੜ੍ਹ, 17 ਮਈ (ਦਵਿੰਦਰ ਸਿੰਘ) - ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨਾਂ ਦੀ ਮੀਟਿੰਗ ਰੱਦ ਹੋ ਗਈ ਹੈ | ਹੁਣ ਕਿਸਾਨ ਜਥੇਬੰਦੀਆਂ ਦੇ ਵਲੋਂ ਜਲਦ ਹੀ ...
ਗਿਆਨਵਾਪੀ ਮਸਜਿਦ ਦੇ ਮੁੱਦੇ 'ਤੇ ਸੁਣਵਾਈ ਹੋਈ ਸ਼ੁਰੂ
. . .  about 4 hours ago
ਨਵੀਂ ਦਿੱਲੀ, 17 ਮਈ - ਹਿੰਦੂ ਸੈਨਾ ਨੇ ਵਾਰਾਣਸੀ ਦੀ ਅੰਜੁਮਨ ਇੰਤਜ਼ਾਮੀਆ ਮਸਜਿਦ ਦੀ ਪ੍ਰਬੰਧਕ ਕਮੇਟੀ ਦੁਆਰਾ ਗਿਆਨਵਾਪੀ ਮਸਜਿਦ ਦੇ ਸਰਵੇਖਣ 'ਤੇ ਰੋਕ ਲਗਾਉਣ ਦੀ ਮੰਗ ਦੇ ਮਾਮਲੇ 'ਚ ....
ਕਿਸਾਨ ਜਥੇਬੰਦੀਆਂ ਨੇ ਬਿਜਲੀ ਚੋਰੀ ਫੜਨ ਆਏ ਪਾਵਰਕਾਮ ਦੇ ਅਧਿਕਾਰੀਆਂ ਦਾ ਕੀਤਾ ਘਿਰਾਓ
. . .  about 5 hours ago
ਤਪਾ ਮੰਡੀ,17 ਮਈ (ਪ੍ਰਵੀਨ ਗਰਗ) - ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਜ਼ਦੀਕੀ ਪਿੰਡ ਢਿਲਵਾਂ ਦੀ ਰਾਜਾਪੱਤੀ ਵਿਖੇ ਬਿਜਲੀ ਚੋਰੀ ਫੜਨ ਅਤੇ ਲੋਡ ਦੀ ਜਾਂਚ ਕਰਨ ਪਹੁੰਚੀ ਪਾਵਰਕਾਮ ਦੀ ਟੀਮ ਦਾ ਪਤਾ ਲੱਗਦੇ ...
ਚੰਡੀਗੜ੍ਹ ਤੇ ਮੁਹਾਲੀ ਪੁਲਿਸ ਵਲੋਂ ਕਿਸਾਨਾਂ ਨੂੰ ਪੱਕਾ ਮੋਰਚਾ ਲਗਾਓਣ ਤੋਂ ਰੋਕਣ ਲਈ ਵਾਈ. ਪੀ. ਐੱਸ. ਚੌਕ ਸਮੇਤ ਕਈ ਹੋਰ ਸੜਕਾਂ ਕੀਤੀਆਂ ਸੀਲ
. . .  about 5 hours ago
ਐਸ. ਏ. ਐਸ. ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ) - ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ 23 ਕਿਸਾਨ ਜਥੇਬੰਦੀਆਂ ਵਲੋਂ ਅੱਜ 17 ਮਈ ਨੂੰ ਪੱਕਾ ਮੋਰਚਾ ਲਗਾਉਣ ਤੋਂ ਰੋਕਣ ਲਈ ਚੰਡੀਗੜ੍ਹ ਮੁਹਾਲੀ...
ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਜ ਹੋਵੇਗੀ ਬੈਠਕ
. . .  about 5 hours ago
ਚੰਡੀਗੜ੍ਹ,17 ਮਈ - ਚੰਡੀਗੜ੍ਹ ਵਿਖੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਜ ਬੈਠਕ ਹੋਵੇਗੀ | ਹੁਣ ਕਿਸਾਨ ਜਥੇਬੰਦੀ ਦੇ ਆਗੂ ਗੁਰਦੁਆਰਾ ਅੰਬ...
ਅਣਪਛਾਤੇ ਕਾਰ ਸਵਾਰਾਂ ਵਲੋਂ ਮਾਨਾਂਵਾਲਾ ਵਿਖੇ ਗੋਲੀ ਮਾਰ ਕੇ ਇਕ ਵਿਅਕਤੀ ਦਾ ਕਤਲ
. . .  about 7 hours ago
ਮਾਨਾਂਵਾਲਾ,17 ਮਈ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ - ਜਲੰਧਰ - ਜਲੰਧਰ ਜੀ.ਟੀ. ਰੋਡ ਕਸਬਾ ਮਾਨਾਂਵਾਲਾ ਵਿਖੇ ਬੀਤੀ ਦੇਰ ਰਾਤ ਦੇ ਇਕ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰ ਦੇਣ ਦੀ ਸੂਚਨਾ ਪ੍ਰਾਪਤ...
ਯੂਕਰੇਨ : ਰੂਸ ਦੀ ਗੋਲੀਬਾਰੀ ਵਿਚ ਘੱਟੋ-ਘੱਟ 10 ਲੋਕਾਂ ਦੀ ਮੌਤ
. . .  about 7 hours ago
ਕੀਵ, 17 ਮਈ - ਏ.ਐਫ.ਪੀ. ਨਿਊਜ਼ ਏਜੰਸੀ ਨੇ ਟਵੀਟ ਕੀਤਾ ਹੈ ਕਿ ਯੂਕਰੇਨ ਦੇ ਸੇਵੇਰੋਡੋਨੇਤਸਕ ਵਿਚ ਰੂਸ ਦੀ ਗੋਲੀਬਾਰੀ ਵਿਚ ਘੱਟੋ-ਘੱਟ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਮਾਘ ਸੰਮਤ 553

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ 4 ਕਿਸਾਨਾਂ ਦੇ 37 ਲੱਖ ਰੁਪਏ ਵਿਆਜ ਸਮੇਤ ਵਾਪਸ ਕਰਵਾਏ

ਕੋਟਕਪੂਰਾ, 16 ਜਨਵਰੀ (ਮੇਘਰਾਜ, ਮੋਹਰ ਸਿੰਘ ਗਿੱਲ)- ਪਿਛਲੇ ਕਈ ਦਿਨਾਂ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਕੋਟਕਪੂਰਾ 'ਚ ਸਥਿਤ ਇਕ ਬੈਂਕ ਖ਼ਿਲਾਫ਼ ਸੰਘਰਸ਼ ਲੜਿਆ ਜਾ ਰਿਹਾ ਸੀ ਜਿਸ 'ਚ ਉਨ੍ਹਾਂ ਦਾਅਵਾ ਕੀਤਾ ਸੀ ਕਿ ਬੈਂਕ ਵਲੋਂ ਚਾਰ ਭਰਾਵਾਂ ਨਾਲ 36 ਲੱਖ 85 ਹਜ਼ਾਰ ਰੁਪਏ ਦੀ ਠੱਗੀ ਮਾਰੀ ਗਈ ਸੀ ਤੇ ਬੈਂਕ ਮੂਹਰੇ ਕਿਸਾਨਾਂ ਵਲੋਂ 84 ਘੰਟੇ ਧਰਨਾ ਦਿੱਤਾ ਗਿਆ ਸੀ | ਬੈਂਕ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ 10 ਦਿਨਾਂ 'ਚ ਪੈਸੇ ਵਾਪਸ ਦੇਣ ਦਾ ਲਿਖਤੀ ਵਾਅਦਾ ਕੀਤਾ ਸੀ | ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਅਤੇ ਜ਼ਿਲ੍ਹਾ ਪ੍ਰਧਾਨ ਧਰਮਪਾਲ ਸਿੰਘ ਰੋੜੀਕਪੂਰਾ ਨੇ ਦੱਸਿਆ ਕਿ ਅੱਜ ਸਥਾਨਕ ਬੈਂਕ ਵਲੋਂ 36 ਲੱਖ 85 ਹਜ਼ਾਰ ਰੁਪਏ ਚਾਰੇ ਕਿਸਾਨਾਂ ਦੇ ਖਾਤਿਆਂ 'ਚ ਜਮ੍ਹਾਂ ਕਰਵਾ ਦਿੱਤੇ ਹਨ | ਬੈਂਕ ਵਲੋਂ ਕਿਸਾਨੀ ਏਕਤਾ ਦੇ ਦਬਾਅ ਅੱਗੇ ਝੁੱਕਦਿਆਂ 36 ਲੱਖ 85 ਹਜ਼ਾਰ ਰੁਪਏ ਦਾ ਬਣਦਾ ਵਿਆਜ ਕਰੀਬ 4 ਲੱਖ ਰੁਪਏ ਵੀ ਖਾਤਿਆਂ 'ਚ ਜਮ੍ਹਾਂ ਕਰ ਦਿੱਤੇ ਗਏ ਹਨ | ਜ਼ਿਲ੍ਹਾ ਮੀਤ ਪ੍ਰਧਾਨ ਕਰਮਜੀਤ ਸਿੰਘ ਚੈਨਾ ਤੇ ਬਲਾਕ ਕੋਟਕਪੂਰਾ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ ਕੁਹਾਰਵਾਲਾ ਨੇ ਦੱਸਿਆ ਕਿ ਚਾਰੇ ਕਿਸਾਨਾਂ ਦੇ 41 ਲੱਖ ਰੁਪਏ ਵਾਪਸ ਹੋ ਚੁੱਕੇ ਹਨ | ਇਸ ਮੌਕੇ ਬਲਾਕ ਸੀਨੀਅਰ ਮੀਤ ਪ੍ਰਧਾਨ ਹਰਦੇਵ ਸਿੰਘ ਘਣੀਏ ਵਾਲਾ, ਬਲਾਕ ਫ਼ਰੀਦਕੋਟ ਪ੍ਰਧਾਨ ਭੁਪਿੰਦਰ ਸਿੰਘ ਔਲਖ, ਪਰਮੁੱਖ ਸਿੰਘ ਮੱਤਾ, ਹਰਜਿੰਦਰ ਸਿੰਘ ਸਮਾਘ ਸਮੇਤ ਹੋਰ ਵੀ ਕਿਸਾਨ ਆਗੂ ਹਾਜ਼ਰ ਸਨ |

ਜੈਤੋ ਵਿਧਾਨ ਸਭਾ ਹਲਕੇ ਤੋਂÐ ਟਿਕਟ ਲੈਣ ਲਈ ਕਈ ਹੋਏ ਪੱਬਾਂ ਭਾਰ

ਬਾਜਾਖਾਨਾ, 16 ਜਨਵਰੀ (ਜਗਦੀਪ ਸਿੰਘ ਗਿੱਲ)- ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਜੈਤੋ ਹਲਕੇ ਤੋਂÐ ਵੱਖ-ਵੱਖ ਪਾਰਟੀਆਂ ਵਲੋਂÐ ਆਪਣੇ ਉਮੀਦਵਾਰ ਚੋਣ ਮੈਦਾਨ ਵਿਚ ਉਤਾਰ ਦਿੱਤੇ ਗਏ ਹਨ | ਜਿÐਵੇਂ ਆਮ ਆਦਮੀ ਪਾਰਟੀ ਵਲੋਂÐ ਪੁਰਾਣੇ ਵਰਕਰ ਤੇ ਲੰਬਾ ਸਮਾਂ ਜੈਤੋ ਹਲਕੇ ਵਿਚ ...

ਪੂਰੀ ਖ਼ਬਰ »

ਚੋਣ ਜ਼ਾਬਤੇ ਦੀ ਉਲੰਘਣਾ ਤੇ ਚੋਣਾਂ ਨਾਲ ਸੰਬੰਧਿਤ ਮਾਮਲਿਆਂ ਲਈ ਜ਼ਿਲ੍ਹੇ 'ਚ ਪ੍ਰਤੀਬੱਧ ਸ਼ਿਕਾਇਤ ਸੈੱਲ ਸਰਗਰਮ: ਹਰਬੀਰ ਸਿੰਘ

ਫ਼ਰੀਦਕੋਟ, 16 ਜਨਵਰੀ (ਜਸਵੰਤ ਸਿੰਘ ਪੁਰਬਾ)- ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਫ਼ਰੀਦਕੋਟ ਹਰਬੀਰ ਸਿੰਘ ਆਈ.ਏ.ਐੱਸ. ਨੇ ਦੱਸਿਆ ਕਿ ਜ਼ਿਲ੍ਹੇ ਵਿਚ ਚੋਣ ਅਮਲ ਨਾਲ ਸਬੰਧਿਤ ਸ਼ਿਕਾਇਤਾਂ/ ਮਾਮਲਿਆਂ ਲਈ ਪ੍ਰਤੀਬਧ ਪ੍ਰਣਾਲੀ ਕੰਮ ਕਰ ਰਹੀ ਹੈ ਤਾਂ ਜੋ ਚੋਣ ...

ਪੂਰੀ ਖ਼ਬਰ »

25 ਲੀਟਰ ਲਾਹਣ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ

ਕੋਟਕਪੂਰਾ, 16 ਜਨਵਰੀ (ਮੋਹਰ ਸਿੰਘ ਗਿੱਲ)- ਪੁਲਿਸ ਵਿਭਾਗ ਦੇ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਸਮੇਤ ਐਕਸਾਈਜ਼ ਇੰਸਪੈਕਟਰ ਸੁਖਵੰਤ ਸਿੰਘ ਸਰਕਲ ਕੋਟਕਪੂਰਾ ਸਾਥੀ ਕਰਮਚਾਰੀਆਂ ਸਮੇਤ ਬੱਸ ਅੱਡਾ ਪਿੰਡ ਢਿੱਲਵਾਂ ਕਲਾਂ ਮੌਜੂਦ ਸੀ ਤਾਂ ਇਸ ...

ਪੂਰੀ ਖ਼ਬਰ »

ਫ਼ਰੰਟ ਲਾਈਨ ਵਰਕਰਾਂ, ਚੋਣ ਡਿਊਟੀ 'ਤੇ ਤਾਇਨਾਤ ਅਧਿਕਾਰੀਆਂ/ ਕਰਮਚਾਰੀਆਂ ਨੂੰ ਪਹਿਲ ਦੇ ਆਧਾਰ 'ਤੇ ਲੱਗੇਗੀ ਬੂਸਟਰ ਡੋਜ਼: ਡੀ.ਸੀ.

ਫ਼ਰੀਦਕੋਟ, 16 ਜਨਵਰੀ (ਜਸਵੰਤ ਸਿੰਘ ਪੁਰਬਾ)- ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਵਲੋਂ ਕੋਵਿਡ-19 ਵੈਕਸੀਨ ਦੀ ਸਾਵਧਾਨੀ ਖ਼ੁਰਾਕ (ਬੂਸਟਰ ਡੋਜ਼) ਹੈਲਥ ਵਰਕਰਜ਼, ਫ਼ਰੰਟਲਾਈਨ ਵਰਕਰਜ਼ ਦੇ ਨਾਲ ਹੀ ਚੋਣ ਡਿਊਟੀ 'ਤੇ ਤਾਇਨਾਤ ਕੀਤੇ ਜਾਣ ਵਾਲੇ ਤੇ ...

ਪੂਰੀ ਖ਼ਬਰ »

ਢਿੱਲੋਂ ਦੀ ਉਮੀਦਵਾਰੀ ਦੇ ਐਲਾਨ ਨੇ ਕੋਟਕਪੂਰਾ ਤੇ ਜੈਤੋ ਦੇ ਦਾਅਵੇਦਾਰਾਂ ਦੀ ਬੇਚੈਨੀ ਵਧਾਈ

ਕੋਟਕਪੂਰਾ, 16 ਜਨਵਰੀ (ਮੋਹਰ ਸਿੰਘ ਗਿੱਲ)- ਆਲ ਇੰਡੀਆ ਕਾਂਗਰਸ ਪਾਰਟੀ ਹਾਈਕਮਾਂਨ ਵਲੋਂ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਐਲਾਨੀ ਗਈ 86 ਉਮੀਦਵਾਰਾਂ ਦੀ ਸੂਚੀ 'ਚ ਜ਼ਿਲ੍ਹਾ ਫ਼ਰੀਦਕੋਟ ਦੇ ਤਿੰਨ ਵਿਧਾਨ ਸਭਾ ਹਲਕਿਆਂ ਫ਼ਰੀਦਕੋਟ, ਕੋਟਕਪੂਰਾ ਤੇ ਜੈਤੋ 'ਚੋਂ ...

ਪੂਰੀ ਖ਼ਬਰ »

ਕੋਵਿਡ ਦੀ ਸਥਿਤੀ ਦੇ ਮੱਦੇਨਜ਼ਰ ਜ਼ਿਲੇ੍ਹ 'ਚ ਪਾਬੰਦੀਆਂ 'ਚ ਵਾਧਾ

ਫ਼ਰੀਦਕੋਟ, 16 ਜਨਵਰੀ (ਜਸਵੰਤ ਸਿੰਘ ਪੁਰਬਾ)-ਕੋਵਿਡ ਦੇ ਵੱਧ ਰਹੇ ਖ਼ਤਰੇ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਹਰਬੀਰ ਸਿੰਘ ਨੇ ਹੁਕਮ ਜਾਰੀ ਕਰਦੇ ਹੋਏ ਜ਼ਿਲ੍ਹੇ ਅੰਦਰ ਕੋਰੋਨਾ ਸਬੰਧੀ ਪਹਿਲਾਂ ਤੋਂ ਲਾਗੂ ਪਾਬੰਦੀਆਂ 25 ਜਨਵਰੀ 2022 ਤੱਕ ਵਧਾ ਦਿੱਤੀਆਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਬੁਲੰਦ ਉਚਾਈਆਂ 'ਤੇ ਲਿਜਾਣ 'ਚ ਬੀਬੀਆਂ ਦੀ ਅਹਿਮ ਭੂਮਿਕਾ : ਪਰਮਜੀਤ ਕੌਰ ਬਾਦਲ

ਜੈਤੋ, 16 ਜਨਵਰੀ (ਭੋਲਾ ਸ਼ਰਮਾ)- ਇਸਤਰੀ ਅਕਾਲੀ ਦਲ (ਬ) ਬੀਬੀਆਂ ਦੀ ਉਹ ਜੁਝਾਰੂ ਜਥੇਬੰਧੀ ਹੈ ਜਿਸਨੇ ਹਮੇਸ਼ਾ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਬੁਲੰਦ ਉਚਾਈਆਂ 'ਤੇ ਲਿਜਾਣ ਵਿਚ ਆਪਣੀ ਅਹਿਮ ਭੂਮਿਕਾ ਨਿਭਾਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਸਮੂਹ ਰਾਜਨੀਤਕ ਪਾਰਟੀਆਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਸੰਬੰਧੀ ਆਪਣਾ ਏਜੰਡਾ ਤੁਰੰਤ ਜਨਤਕ ਕਰਨ : ਜਥੇਬੰਦੀਆਂ

ਕੋਟਕਪੂਰਾ, 16 ਜਨਵਰੀ (ਮੋਹਰ ਸਿੰਘ ਗਿੱਲ)- ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਕੰਮ ਕਰਦੇ ਕੱਚੇ ਅਤੇ ਆਊਟ ਸੋਰਸਿੰਗ ਅਧੀਨ ਕੰਮ ਕਰਦੇ ਮੁਲਾਜ਼ਮ, ਵੱਖ-ਵੱਖ ਸਕੀਮਾਂ ਅਧੀਨ ਕੰਮ ਕਰਦੇ ਮੁਲਾਜ਼ਮ, ਰੈਗੂਲਰ ਤੌਰ 'ਤੇ ਭਰਤੀ ਮੁਲਾਜ਼ਮ ਅਤੇ ਸੇਵਾ ਮੁਕਤ ਹੋਏ ...

ਪੂਰੀ ਖ਼ਬਰ »

ਸੰਭਾਵੀ ਉਮੀਦਵਾਰ ਕੁਲਬੀਰ ਸਿੰਘ ਮੱਤਾ ਦੇ ਹੱਕ 'ਚ ਮੰਗੀਆਂ ਵੋਟਾਂ

ਕੋਟਕਪੂਰਾ, 16 ਜਨਵਰੀ (ਮੋਹਰ ਸਿੰਘ ਗਿੱਲ)- ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਸੰਯੁਕਤ ਸਮਾਜ ਮੋਰਚਾ ਦੇ ਸੰਭਾਵੀਂ ਉਮੀਦਵਾਰ ਕੁਲਬੀਰ ਸਿੰਘ ਮੱਤਾ ਸੇਵਾ ਮੁਕਤ ਡਿਪਟੀ ਜਨਰਲ ਮੈਨੇਜਰ ਪੰਜਾਬ ਮੰਡੀ ਬੋਰਡ ਨੇ ਆਪਣੀ ਚੋਣ ਮੁਹਿੰਮ ਪੂਰੀ ਤਰ੍ਹਾਂ ਭਖਾਈ ਹੋਈ ਹੈ | ਅੱਜ ਸ: ...

ਪੂਰੀ ਖ਼ਬਰ »

ਸੂਬਾ ਸਿੰਘ ਬਾਦਲ ਵਲੋਂ ਬਰਗਾੜੀ ਬਸਤੀ ਨੱਥੇਆਣਾ ਦਾ ਦੌਰਾ

ਬਰਗਾੜੀ, 16 ਜਨਵਰੀ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)- ਵਿਧਾਨ ਸਭਾ ਹਲਕਾ ਜੈਤੋ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਸੂਬਾ ਸਿੰਘ ਬਾਦਲ ਨੇ ਅੱਜ ਕਸਬਾ ਬਰਗਾੜੀ ਦੀ ਨੱਥੇਆਣਾ ਬਸਤੀ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਘਰ ਘਰ ਜਾ ਕੇ ਸ਼੍ਰੋਮਣੀ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਗਰਾੲੀਂ ਕਲਾਂ ਵਿਖੇ ਨਗਰ ਕੀਰਤਨ ਸਜਾਇਆ

ਪੰਜਗਰਾੲੀਂ ਕਲਾਂ, 16 ਜਨਵਰੀ (ਸੁਖਮੰਦਰ ਸਿੰਘ ਬਰਾੜ)- ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ | ਸਥਾਨਕ ਨਿਰਮਲ ਡੇਰੇ (ਮੁਖੀਏ ਮਹੰਤ ਬਲੌਰ ਸਿੰਘ ਤੇ ਮਹੰਤ ਬਲਵਿੰਦਰ ਸਿੰਘ) 'ਚੋਂ ਪੰਜਾਂ ਪਿਆਰਿਆਂ ਦੀ ...

ਪੂਰੀ ਖ਼ਬਰ »

ਮੁਹੰਮਦ ਸਦੀਕ ਨੇ ਜੈਤੋ ਹਲਕੇ ਨੂੰ ਵਿਕਾਸ ਦਾ ਹਾਣੀ ਬਣਾਇਆ : ਔਲਖ

ਜੈਤੋ, 16 ਜਨਵਰੀ (ਭੋਲਾ ਸ਼ਰਮਾ)- ਪੰਜਾਬ ਦਾ ਜੋ ਵਿਕਾਸ ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸਮੇਂ ਹੋਇਆ, ਉਹ ਇਕ ਰਿਕਾਰਡ ਹੈ | ਕਾਂਗਰਸ ਸਰਕਾਰ ਵਲੋਂ ਪੰਜਾਬ ਵਿਚ ਵਿਕਾਸ ਦੀਆਂ ਲਹਿਰਾਂ-ਬਹਿਰਾਂ ਕੀਤੀਆਂ ਗਈਆਂ ਹਨ, ਜਿਸ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਸਰਕਾਰ ਨੇ ਜੋ ਕਿਹਾ, ਉਹੀ ਕੀਤਾ : ਢਿੱਲਵਾਂ

ਕੋਟਕਪੂਰਾ, 16 ਜਨਵਰੀ (ਮੋਹਰ ਸਿੰਘ ਗਿੱਲ)- ਪੰਜਾਬ 'ਚ ਕਾਂਗਰਸ ਪਾਰਟੀ ਦੀ ਸਰਕਾਰ ਨੇ ਜੋ ਕਿਹਾ, ਉਹੀ ਕਰਕੇ ਦਿਖਾਇਆ ਹੈ | ਸਰਕਾਰ ਦੇ ਕੰਮਾਂ ਤੋਂ ਸਮਾਜ ਦੇ ਸਾਰੇ ਵਰਗਾਂ ਦੇ ਲੋਕ ਸੰਤੁਸ਼ਟੀ ਮਹਿਸੂਸ ਕਰ ਰਹੇ ਹਨ, ਜਿਸ ਸਦਕਾ ਸੁੂਬੇ ਅੰਦਰ ਮੁੜ ਕਾਂਗਰਸ ਪਾਰਟੀ ਦੀ ਸਰਕਾਰ ...

ਪੂਰੀ ਖ਼ਬਰ »

ਅਮਨਜੋਤ ਕੌਰ ਢਿੱਲੋਂ ਨੇ ਵੋਟਰਾਂ ਨੂੰ ਕਿੱਕੀ ਢਿੱਲੋਂ ਦੇ ਹੱਕ 'ਚ ਵੋਟ ਦੇਣ ਲਈ ਕੀਤਾ ਪ੍ਰੇਰਿਤ

ਫ਼ਰੀਦਕੋਟ, 16 ਜਨਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਤੋਂ ਮੌਜੂਦਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਜੋ ਕਿ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਹਨ, ਉਨ੍ਹਾਂ ਲਈ ਉਨ੍ਹਾਂ ਦੀ ਪਤਨੀ ਅਮਨਜੋਤ ਕੌਰ ਢਿੱਲੋਂ ਸ਼ਹਿਰ ਦੇ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਜੈਤੋ ਤੋਂ ਆਜ਼ਾਦ ਉਮੀਦਵਾਰ ਡਾ: ਬਲਦੇਵ ਸਿੰਘ ਵਲੋਂ ਪਿੰਡਾਂ 'ਚ ਨੁੱਕੜ ਮੀਟਿੰਗਾਂ

ਬਰਗਾੜੀ, 16 ਜਨਵਰੀ (ਲਖਵਿੰਦਰ ਸ਼ਰਮਾ)-ਵਿਧਾਨ ਸਭਾ ਹਲਕਾ ਜੈਤੋ ਤੋਂ ਆਜ਼ਾਦ ਉਮੀਦਵਾਰ ਡਾ. ਬਲਦੇਵ ਸਿੰਘ ਸੇਖਾ ਕਲਾਂ ਨੇ ਪਿੰਡ ਢਿੱਲਵਾਂ ਕਲਾਂ, ਕੋਠੇ ਹਵੱਨ, ਝੱਖੜਵਾਲਾ ਆਦਿ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕੀਤੀਆਂ ਤੇ ਉਨ੍ਹਾਂ ਨੂੰ ਆਪਣੇ ਹੱਕ ਵਿਚ ਵੋਟ ਪਾਉਣ ਦੀ ...

ਪੂਰੀ ਖ਼ਬਰ »

ਪਿੰਡ ਘੁਗਿਆਣਾ ਦੇ ਕਈ ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਹੋਏ ਸ਼ਾਮਿਲ

ਫ਼ਰੀਦਕੋਟ, 16 ਜਨਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਹਲਕੇ ਦੀ ਫ਼ੇਰੀ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਕੌਮੀ ਪ੍ਰਧਾਨ ਯੂਥ ਅਕਾਲੀ ਦਲ ਦੀ ਹਾਜ਼ਰੀ ਵਿਚ ਪਿੰਡ ਘੁਗਿਆਣਾ ਤੋਂ ...

ਪੂਰੀ ਖ਼ਬਰ »

ਕੋਟ ਸੁਖੀਆ ਵਲੋਂ ਮਨਤਾਰ ਸਿੰਘ ਬਰਾੜ ਦੇ ਹੱਕ 'ਚ ਮੀਟਿੰਗ

ਕੋਟਕਪੂਰਾ, 16 ਜਨਵਰੀ (ਮੋਹਰ ਸਿੰਘ ਗਿੱਲ)- ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਐਲਾਨੇ ਗਏ ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਸਾਂਝੇ ਉਮੀਦਵਾਰ ਮਨਤਾਰ ਸਿੰਘ ਬਰਾੜ ਦੇ ਹੱਕ 'ਚ ਪਿੰਡ ਜਲਾਲੇਆਣਾ ਵਿਖੇ ਐੱਸ.ਸੀ. ਵਰਕਰਾਂ ਨਾਲ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਕੁਸ਼ਲਦੀਪ ਸਿੰਘ ਢਿੱਲੋਂ ਨੂੰ ਦੁਬਾਰਾ ਉਮੀਦਵਾਰ ਬਣਾਏ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਬਰਗਾੜੀ, 16 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)- ਪਿਛਲੀ ਵਾਰ ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਵਿਧਾਇਕ ਦੀ ਚੋਣ ਜਿੱਤ ਕਿ ਮਾਰਕਫ਼ੈੱਡ ਪੰਜਾਬ ਦੇ ਚੇਅਰਮੈਨ ਬਣੇ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਕੇਂਦਰ ਦੀ ਕਾਂਗਰਸ ਹਾਈ ਕਮਾਂਡ ਵਲੋਂ ਇਸ ਹਲਕੇ ਤੋਂ ਦੁਬਾਰਾ ...

ਪੂਰੀ ਖ਼ਬਰ »

ਕਾਂਗਰਸੀ ਆਗੂ ਡਬਲਜੀਤ ਸਿੰਘ ਧੌਂਸੀ ਦੂਸਰੀ ਵਾਰ ਮੁੱਖ ਬੁਲਾਰਾ ਨਿਯੁਕਤ

ਫ਼ਰੀਦਕੋਟ, 16 ਜਨਵਰੀ (ਸਤੀਸ਼ ਬਾਗ਼ੀ)- ਸੀਨੀਅਰ ਕਾਂਗਰਸੀ ਆਗੂ ਡਬਲਜੀਤ ਸਿੰਘ ਧੌਂਸੀ ਨੂੰ ਦੂਸਰੀ ਵਾਰ ਮੁੱਖ ਬੁਲਾਰਾ ਅਤੇ ਸੀਨੀਅਰ ਮੀਤ ਪ੍ਰਧਾਨ ਹਲਕਾ ਫ਼ਰੀਦਕੋਟ ਨਿਯੁਕਤ ਕਰਨ 'ਤੇ ਕੁਸ਼ਲਦੀਪ ਸਿੰਘ ਢਿੱਲੋਂ ਹਲਕਾ ਵਿਧਾਇਕ ਤੇ ਚੇਅਰਮੈਨ ਮਾਰਕਫੈੱਡ ਪੰਜਾਬ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਤੋਂ ਅੱਕੇ ਲੋਕ ਹੁਣ 'ਆਪ' ਦੀ ਸਰਕਾਰ ਬਣਾਉਣ ਨੂੰ ਉਤਾਵਲੇ- ਸੰਧਵਾਂ

ਕੋਟਕਪੂਰਾ, 16 ਜਨਵਰੀ (ਮੇਘਰਾਜ)- ਹਲਕਾ ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਤਾਰ ਸਿੰਘ ਸੰਧਵਾਂ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਤੋਂ ਜਾਣੂ ਕਰਵਾਇਆ ਤੇ ਵੋਟਾਂ ਪਾਉਣ ਦੀ ਮੰਗ ਕੀਤੀ | ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਤਿੰਨੋਂ ਵਿਧਾਨ ਸਭਾ ਸੀਟਾਂ ਜਿੱਤਾਂਗੇ : ਗੁਰਚੇਤ ਸਿੰਘ ਢਿੱਲੋਂ

ਜੈਤੋ, 16 ਜਨਵਰੀ (ਭੋਲਾ ਸ਼ਰਮਾ)- ਜ਼ਿਲ੍ਹਾ ਫ਼ਰੀਦਕੋਟ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਜੈਤੋ, ਕੋਟਕਪੂਰਾ ਤੇ ਫ਼ਰੀਦਕੋਟ ਵਿਚ ਅਕਾਲੀ-ਆਗੂਆਂ ਤੇ ਵਰਕਰਾਂ 'ਚ ਕੋਈ ਧੜੇਬੰਦੀ ਨਹੀਂ, ਸਾਰੀ ਜ਼ਿਲ੍ਹੇ ਦੀ ਪਾਰਟੀ ਇਕਜੁਟ ਹੈ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ: ...

ਪੂਰੀ ਖ਼ਬਰ »

ਅਕਾਲੀ ਸਰਕਾਰ ਨੇ ਹੀ ਔਰਤਾਂ ਲਈ ਵਿਸ਼ੇਸ਼ ਯੋਜਨਾਵਾਂ ਲਿਆਂਦੀਆਂ : ਰੋਮਾਣਾ

ਫ਼ਰੀਦਕੋਟ, 16 ਜਨਵਰੀ (ਜਸਵੰਤ ਸਿੰਘ ਪੁਰਬਾ)- ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਔਰਤਾਂ ਦਾ ਸਰਵਪੱਖੀ ਵਿਕਾਸ ਹੋਇਆ ਹੈ ਤੇ ਅਕਾਲੀ ਸਰਕਾਰ ਸਮੇਂ ਹੀ ਔਰਤਾਂ ਲਈ ਵਿਸ਼ੇਸ਼ ਯੋਜਨਾਵਾਂ ਲਿਆਂਦੀਆਂ ਗਈਆਂ ਤੇ ਲਾਗੂ ਕੀਤੀਆਂ ਗਈਆਂ | 2022 ਦੀਆਂ ਚੋਣਾਂ 'ਚ ਵੀ ਅਕਾਲੀ ...

ਪੂਰੀ ਖ਼ਬਰ »

ਸੁਖਜੀਵ ਕੌਰ ਰੋਮਾਣਾ ਨੇ ਬੰਟੀ ਰੋਮਾਣਾ ਦੇ ਹੱਕ 'ਚ ਮਹਿਲਾ ਵਰਕਰਾਂ ਨਾਲ ਮੀਟਿੰਗ ਕੀਤੀ

ਫ਼ਰੀਦਕੋਟ, 16 ਜਨਵਰੀ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਐਲਾਨੇ ਗਏ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਹੱਕ 'ਚ ਸ਼ਹਿਰ ਦੇ ਵਾਰਡ ਨੰ: 6 ਦੀ ਬਲਬੀਰ ਬਸਤੀ ਵਿਖੇ ਵਿਖੇ ...

ਪੂਰੀ ਖ਼ਬਰ »

ਜਨਤਾ ਦੇ ਸਹਿਯੋਗ ਸਦਕਾ ਕਾਂਗਰਸ ਨੂੰ ਕਰਾਰੀ ਹਾਰ ਦੇਵਾਂਗੇ : ਸੂਬਾ ਸਿੰਘ ਬਾਦਲ

ਜੈਤੋ, 16 ਜਨਵਰੀ (ਭੋਲਾ ਸ਼ਰਮਾ)- ਇਸ ਵਾਰ ਦੀ ਚੋਣ ਹਲਕੇ ਦੇ ਵਿਕਾਸ ਦੀ ਵਿਰੋਧੀ ਕਾਂਗਰਸ ਪਾਰਟੀ ਤੇ ਵਿਕਾਸ ਦਾ ਪ੍ਰਤੀਕ ਸ਼੍ਰੋਮਣੀ ਅਕਾਲੀ ਦਲ (ਬ) ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦਰਮਿਆਨ ਮੁਕਾਬਲੇ ਵਾਲੀ ਚੋਣ ਹੈ ਜਿਸ ਵਿਚ ਜਨਤਾ ਦੇ ਸਹਿਯੋਗ ਨਾਲ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਸੂਬਾ ਸਿੰਘ ਬਾਦਲ ਨੇ ਕੀਤਾ ਹਲਕੇ ਦੇ ਪਿੰਡਾਂ ਦਾ ਤੂਫ਼ਾਨੀ ਦੌਰਾ

ਬਰਗਾੜੀ, 16 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)- ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੂਬਾ ਸਿੰਘ ਬਾਦਲ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਅੱਜ ਸਰਾਵਾਂ, ਗੁਰੂਸਰ, ਬਹਿਬਲ ਕਲਾਂ, ਬਹਿਬਲ ਖੁਰਦ, ਰਣ ਸਿੰਘ ਵਾਲਾ ਆਦਿ ਪਿੰਡਾਂ ਦਾ ...

ਪੂਰੀ ਖ਼ਬਰ »

ਮਨਤਾਰ ਸਿੰਘ ਬਰਾੜ ਵਲੋਂ ਕੋਟਸੁਖੀਆ ਵਿਖੇ ਭਰਵੀਂ ਮੀਟਿੰਗ

ਕੋਟਕਪੂਰਾ, 16 ਜਨਵਰੀ (ਮੋਹਰ ਸਿੰਘ ਗਿੱਲ)- ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਸਾਂਝੇ ਉਮੀਦਵਾਰ ਮਨਤਾਰ ਸਿੰਘ ਬਰਾੜ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਹੋਰ ਬਲ ਮਿਲਿਆ, ਜਦ ਹਲਕੇ ਦੇ ਵੱਡੇ ਪਿੰਡ ਕੋਟਸੁਖੀਆ ...

ਪੂਰੀ ਖ਼ਬਰ »

ਜੈਤੋ ਹਲਕੇ ਦੀ ਨੁਮਾਇੰਦਗੀ ਗਠਜੋੜ ਦੇ ਹੱਥਾਂ 'ਚ ਦੇਣ ਲਈ ਲੋਕ ਪੱਬਾਂ ਭਾਰ : ਸੂਬਾ ਸਿੰਘ ਬਾਦਲ

ਜੈਤੋ, 16 ਜਨਵਰੀ (ਭੋਲਾ ਸ਼ਰਮਾ)- ਵਿਧਾਨ ਸਭਾ ਹਲਕਾ ਜੈਤੋ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਸਾਂਝੇ ਉਮੀਦਵਾਰ ਸੂਬਾ ਸਿੰਘ ਬਾਦਲ ਦੀ ਚੋਣ ਪ੍ਰਚਾਰ ਮੁਹਿੰਮ ਦਿਨੋਂ-ਦਿਨ ਭੱਖਦੀ ਜਾ ਰਹੀ ਹੈ | ਵਿਧਾਨ ਸਭਾ ਹਲਕਾ ਜੈਤੋ ਦੇ ਅਧੀਨ ਆਉਂਦੇ ...

ਪੂਰੀ ਖ਼ਬਰ »

'ਜੈਸੀ ਢਿੱਲੋਂ' ਨੇ ਕਿੱਕੀ ਢਿੱਲੋਂ ਦੇ ਹੱਕ 'ਚ ਵਾਰਡਾਂ ਦਾ ਦੌਰਾ ਕੀਤਾ

ਫ਼ਰੀਦਕੋਟ, 16 ਜਨਵਰੀ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਵਿਧਾਨ ਸਭਾ ਹਲਕੇ ਲਈ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਨੇ ਆਪਣਾ ਚੋਣ ਪ੍ਰਚਾਰ ਸ਼ੁਰੂ ਕੀਤਾ ਹੋਇਆ ਹੈ | ਚੋਣ ਕਮਿਸ਼ਨ ਦੀਆਂ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਚੋਣ ਪ੍ਰਚਾਰ ਕਰਨ ਲਈ ਕੀਤੀਆਂ ਪਾਬੰਦੀਆਂ ...

ਪੂਰੀ ਖ਼ਬਰ »

ਪਿੰਡ ਮਚਾਕੀ ਕਲਾਂ ਦੇ ਕਈ ਕਾਂਗਰਸੀ ਪਰਿਵਾਰਾਂ ਨੇ ਅਕਾਲੀ ਦਲ 'ਚ ਕੀਤੀ ਸ਼ਮੂਲੀਅਤ

ਫ਼ਰੀਦਕੋਟ, 16 ਜਨਵਰੀ (ਜਸਵੰਤ ਸਿੰਘ ਪੁਰਬਾ)- ਪਿੰਡ ਮਚਾਕੀ ਕਲਾਂ ਦੇ ਕਈ ਕਾਂਗਰਸੀ ਪਰਿਵਾਰ ਅੱਜ ਪਾਰਟੀ ਨੂੰ ਅਲਵਿਦਾ ਆਖ ਅਕਾਲੀ ਦਲ 'ਚ ਸ਼ਮੂਲੀਅਤ ਕਰ ਗਏ ਹਨ | ਇਨ੍ਹਾਂ ਪਰਿਵਾਰਾਂ 'ਚ ਗੁਰਦਾਸ ਸਿੰਘ, ਬਿੱਟੂ ਸਿੰਘ, ਜਸਵੰਤ ਸਿੰਘ, ਗੁਰਲਾਲ ਸਿੰਘ, ਸੁਖਚੈਨ ਸਿੰਘ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX