-- ਸੁਖਵੰਤ ਸਿੰਘ ਭੁੱਲਰ--
ਧੂਰੀ, 16 ਜਨਵਰੀ-ਸੰਸਦ ਮੈਂਬਰ ਭਗਵੰਤ ਮਾਨ ਵਲੋਂ ਹਲਕਾ ਧੂਰੀ ਤੋਂ 2022 ਦੀ ਵਿਧਾਨ ਸਭਾ ਚੋਣ ਲੜਨ ਦਾ ਚਰਚਾ ਅੱਜ-ਕੱਲ੍ਹ ਲੋਕਾਂ ਦੀ ਜ਼ੁਬਾਨ 'ਤੇ ਹੈ, ਪ੍ਰੰਤੂ ਆਮ ਆਦਮੀ ਪਾਰਟੀ ਵਲੋਂ ਹਲਕਾ ਧੂਰੀ ਤੋਂ ਉਮੀਦਵਾਰ ਨੂੰ ਲੈ ਕੇ ਕਿਸੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ | ਜਦੋਂਕਿ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬਾਬੂ ਪ੍ਰਕਾਸ਼ ਚੰਦ ਗਰਗ, ਕਾਂਗਰਸ ਪਾਰਟੀ ਵਲੋਂ ਮੌਜੂਦਾ ਵਿਧਾਇਕ ਦਲਵੀਰ ਸਿੰਘ ਗੋਲਡੀ, ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਨਰਿੰਦਰ ਸਿੰਘ ਕਾਲਾਬੂਲਾ ਦਾ ਨਾਮ ਐਲਾਨ ਦਿੱਤਾ ਗਿਆ ਹੈ | ਦੋ ਵਾਰ ਮੈਂਬਰ ਪਾਰਲੀਮੈਂਟ ਦੀ ਚੋਣ ਜਿੱਤੇ ਭਗਵੰਤ ਮਾਨ ਵਲੋਂ ਇਸ ਵਾਰ ਵਿਧਾਨ ਸਭਾ ਚੋਣ ਲੜਨ ਦੀ ਚਰਚਾ ਲੋਕਾਂ 'ਚ ਖੁੰਢ ਚਰਚਾ ਬਣੀ ਹੋਈ ਹੈ | ਇਸ ਬਹੁ-ਚਰਚਿਤ ਸ਼ਖ਼ਸੀਅਤ ਦੀ ਆਮਦ ਨੂੰ ਜਿੱਥੇ ਕੁਝ ਲੋਕਾਂ ਵਲੋਂ ਸਰਾਹਿਆ ਜਾ ਰਿਹਾ ਹੈ, ਉੱਥੇ ਹੀ ਸ਼ਹਿਰ ਧੂਰੀ ਸਮੇਤ ਕਈ ਪਿੰਡਾਂ ਦੇ ਲੋਕ ਭਗਵੰਤ ਮਾਨ ਦੀ ਪਿਛਲੀ ਕਾਰਗੁਜ਼ਾਰੀ ਤੋਂ ਨਾਖ਼ੁਸ਼ ਨਜ਼ਰ ਆ ਰਹੇ ਹਨ | ਉਨ੍ਹਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੇ ਆਗੂ ਦਾ ਆਪਣੇ ਵੋਟਰਾਂ ਨਾਲ ਮੁੜ ਤਾਲਮੇਲ ਨਾ ਕਰਨਾ ਮੰਦਭਾਗਾ ਹੈ | ਪਿੰਡ ਮੀਰਹੇੜੀ ਦੇ ਕੁੱਝ ਮੋਹਤਬਰਾਂ 'ਚ ਸ਼ਾਮਿਲ ਭਗਤ ਸਿੰਘ ਸਾਬਕਾ ਸਰਪੰਚ, ਗੁਰਚਰਨ ਸਿੰਘ ਭੋਲਾ ਸਾਬਕਾ ਸਰਪੰਚ ਆਦਿ ਨੇ ਕਿਹਾ ਕਿ ਜਿੰਨੇ ਉਤਸ਼ਾਹ ਨਾਲ ਹਲਕਾ ਧੂਰੀ ਦੇ ਲੋਕਾਂ ਨੇ 2014 ਅਤੇ 2019 'ਚ ਭਗਵੰਤ ਮਾਨ ਨੂੰ ਵੋਟਾਂ ਪਾ ਕੇ ਸੰਸਦ 'ਚ ਜਿਤਾ ਕੇ ਭੇਜਿਆ, ਓਨੇ ਉਤਸ਼ਾਹ ਨਾਲ ਭਗਵੰਤ ਮਾਨ ਨੇ ਕਦੇ ਵੀ ਹਲਕੇ ਦੇ ਲੋਕਾਂ ਦੀ ਸਾਰ ਨਹੀਂ ਲਈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਟਿਕਟ ਇਸ ਵਾਰ ਭਗਵੰਤ ਮਾਨ ਨੂੰ ਦੇਣ ਤੋਂ ਪਹਿਲਾਂ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਲੋਕ-ਰਾਏ ਜ਼ਰੂਰ ਲੈਣੀ ਚਾਹੀਦੀ ਹੈ | ਇਸੇ ਲੜੀ 'ਚ ਸ਼ਾਮਿਲ ਪਿੰਡ ਮੀਰਹੇੜੀ ਦੀ ਸਰਪੰਚ ਬੀਬੀ ਨਛੱਤਰ ਕੌਰ ਦੇ ਪਤੀ ਹਰਮੇਲ ਸਿੰਘ ਗਿੱਲ ਤੋਂ ਇਲਾਵਾ ਧਰਮ ਸਿੰਘ ਪੰਚ, ਸਤਪਾਲ ਸਿੰਘ ਵਾਸੀਆਨ ਮੀਰਹੇੜੀ ਆਦਿ ਨੇ ਕਿਹਾ ਕਿ ਪਿੰਡ ਮੀਰਹੇੜੀ ਦੇ ਸਕੂਲ ਨੂੰ 5 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕਰ ਕੇ ਗੱਲ ਨੂੰ ਠੰਢੇ ਬਸਤੇ 'ਚ ਪਾਉਣ ਵਾਲਾ ਭਗਵੰਤ ਮਾਨ ਇਸ ਵਾਰ ਪਿੰਡ ਆ ਕੇ ਕਿਹੜੇ ਮੂੰਹ ਨਾਲ ਵੋਟਾਂ ਮੰਗੇਗਾ | ਧੂਰੀ ਵਿਖੇ ਵੀ ਮਰਹੂਮ ਸੰਦੀਪ ਸਿੰਗਲਾ ਦੀ ਟੀਮ ਦੇ ਕਈ ਮੈਂਬਰਾਂ ਦਾ ਕਹਿਣਾ ਹੈ ਕਿ ਪਾਰਟੀ ਹਾਈ ਕਮਾਂਡ ਨੂੰ ਸੰਦੀਪ ਸਿੰਗਲਾ ਦੀ ਕੀਤੀ ਹੋਈ ਮਿਹਨਤ ਦਾ ਮੁੱਲ ਪਾ ਕੇ ਪਰਿਵਾਰ ਨੂੰ ਟਿਕਟ ਦੇਣੀ ਚਾਹੀਦੀ ਹੈ ਅਤੇ ਪਾਰਟੀ ਪ੍ਰਧਾਨ ਭਗਵੰਤ ਮਾਨ ਨੂੰ ਕਿਸੇ ਹੋਰ ਜਗ੍ਹਾ ਤੋਂ ਚੋਣ ਲੜਨੀ ਚਾਹੀਦੀ ਹੈ ਕਿਉਂਕਿ ਭਗਵੰਤ ਮਾਨ ਨੇ ਇਸ ਹਲਕੇ ਵਿਚ ਵੋਟਾਂ ਤੋਂ ਪਹਿਲਾਂ ਲੋਕਾਂ ਨੂੰ ਮਿਲਣਾ ਵੀ ਮੁਨਾਸਬ ਨਹੀਂ ਸਮਝਿਆ |
ਹੁਸ਼ਿਆਰਪੁਰ, 16 ਜਨਵਰੀ (ਬਲਜਿੰਦਰਪਾਲ ਸਿੰਘ)- ਅੱਜ ਦੇਰ ਸ਼ਾਮ ਘੰਟਾ ਘਰ ਨਜ਼ਦੀਕ ਓਹਰੀ ਮਨੀ ਐਕਸਚੇਂਜਰ ਤੋਂ ਲੁਟੇਰੇ 4 ਲੱਖ ਦੀ ਨਕਦੀ ਲੁੱਟ ਕੇ ਫਰਾਰ ਹੋੋ ਗਏ | ਘਟਨਾ ਦਾ ਪਤਾ ਲੱਗਦਿਆਂ ਹੀ ਪਲਿਸ ਦੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਤੇ ਜਾਂਚ ਸ਼ੁਰੂ ਕਰ ...
ਮੰਡੀ ਕਿੱਲਿਆਂਵਾਲੀ, 16 ਜਨਵਰੀ (ਇਕਬਾਲ ਸਿੰਘ ਸ਼ਾਂਤ)-ਬੀਤੇ ਦਿਨੀਂ ਲੰਬੀ ਤੋਂ ਪ੍ਰਕਾਸ਼ ਸਿੰਘ ਬਾਦਲ ਦੇ ਚੋਣ ਲੜਨ ਦਾ ਐਲਾਨ ਕਰਨ ਵਾਲੇ ਐਲਨਾਬਾਦ ਦੇ ਵਿਧਾਇਕ ਅਤੇ ਇਨੈਲੋ ਆਗੂ ਅਭੈ ਸਿੰਘ ਚੌਟਾਲਾ ਅੱਜ ਇਨੈਲੋ ਦੇ ਖੇਤਰੀ ਪ੍ਰਮੁੱਖ ਕਾਡਰ ਨਾਲ ਪਿੰਡ ਬਾਦਲ ਪੁੱਜੇ | ...
ਚੰਡੀਗੜ੍ਹ, 16 ਜਨਵਰੀ (ਹਰਕਵਲਜੀਤ ਸਿੰਘ)-ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਰਾਜ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਸਬੰਧੀ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਚੋਣ ਕਮਿਸ਼ਨ ਵਲੋਂ ਪੁਣਛਾਣ ਕੀਤੀ ਜਾ ਰਹੀ ਹੈ | ਮੁੱਖ ਮੰਤਰੀ ...
ਅਜੀਤਵਾਲ, 16 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ)- ਚਿੱਟਾ ਪੀਣ ਵਾਲੇ ਦੋ ਸਾਥੀਆਂ ਨੇ ਆਪਣੇ ਤੀਜੇ ਸਾਥੀ ਦਾ ਤੇਜ਼ਧਾਰ ਹਥਿਆਰ ਅਤੇ ਇੱਟ ਮਾਰ ਕੇ ਨਾਲ ਰੰਜਿਸ਼ ਤਹਿਤ ਕਤਲ ਕਰ ਦਿੱਤਾ | ਅਜੀਤਵਾਲ ਪੁਲਿਸ ਨੇ ਦੋਵੇਂ ਸਾਥੀ ਕਾਬੂ ਕਰ ਲਏ ਹਨ | ਲਾਪਤਾ ਨੌਜਵਾਨ ਦੀ ਚੌਥੇ ਦਿਨ ...
---ਗੁਰਬਖਸ਼ ਸਿੰਘ ਮਹੇ--
ਨਵਾਂਸ਼ਹਿਰ, 16 ਜਨਵਰੀ-ਪੰਜਾਬ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਇਆਂ ਅੱਜ ਇਕ ਹਫ਼ਤਾ ਬੀਤ ਗਿਆ ਹੈ, ਪਰ ਉੱਤੋਂ ਪੈ ਰਹੀ ਕੜਾਕੇ ਦੀ ਠੰਢ, ਭਾਰਤੀ ਚੋਣ ਕਮਿਸ਼ਨ ਦੀਆਂ ਸਖ਼ਤ ਹਦਾਇਤਾਂ ਕਾਰਨ ਅਤੇ ਵੱਖ-ਵੱਖ ਪਾਰਟੀਆਂ ਕਾਂਗਰਸ, ਭਾਰਤੀ ਜਨਤਾ ...
---ਰਣਜੀਤ ਸਿੰਘ ਢਿੱਲੋਂ --
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ -ਸ੍ਰੀ ਮੁਕਤਸਰ ਸਾਹਿਬ ਦੇ ਮਾਘੀ ਮੇਲੇ 'ਤੇ ਲੱਗਣ ਵਾਲੀ ਅੰਤਰਰਾਸ਼ਟਰੀ ਘੋੜਾ ਮੰਡੀ 'ਚ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਕਰੀਬ 3500 ਘੋੜੇ ਪਹੁੰਚੇ | ਇਸ ਪਸ਼ੂ ਮੰਡੀ 'ਚ ਇਸ ਵਾਰ ਵੀ ਪੰਜਾਬ, ਹਰਿਆਣਾ, ਰਾਜਸਥਾਨ, ...
ਐੱਸ. ਏ. ਐੱਸ. ਨਗਰ, 16 ਜਨਵਰੀ (ਜਸਬੀਰ ਸਿੰਘ ਜੱਸੀ)-ਡਰੱਗ ਮਾਮਲੇ 'ਚ ਹਾਈ ਕੋਰਟ ਤੋਂ ਅਗਾਊਾ ਜ਼ਮਾਨਤ ਮਿਲਣ ਤੋਂ ਬਾਅਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਸਥਾਨਕ ਫੇਜ਼-4 ਸਟੇਟ ਕ੍ਰਾਇਮ ਥਾਣੇ 'ਚ 12 ਵਜੇ ਦੇ ਕਰੀਬ ਵਿਸ਼ੇਸ਼ ਜਾਂਚ ਟੀਮ (ਸਿੱਟ) ਸਾਹਮਣੇ ਮੁੜ ਪੇਸ਼ ਹੋਏ | ਇਸ ...
ਫ਼ਤਹਿਗੜ੍ਹ ਸਾਹਿਬ, 16 ਜਨਵਰੀ (ਬਲਜਿੰਦਰ ਸਿੰਘ)-ਭਾਰਤ ਦੇ ਵਿਦੇਸ਼ ਮਾਮਲਿਆਂ ਅਤੇ ਸੱਭਿਆਚਾਰ ਬਾਰੇ ਰਾਜ ਮੰਤਰੀ ਮੀਨਾਕਸ਼ੀ ਲੇਖੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਆਪਣੇ ਪੰਜਾਬ ਦੌਰੇ ਦੌਰਾਨ ਸ਼ਹੀਦਾਂ ਦੀ ਪਵਿੱਤਰ ਧਰਤੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ...
--ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ--
ਬੁਢਲਾਡਾ, 16 ਜਨਵਰੀ-ਕਾਂਗਰਸ ਵਲੋਂ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ 'ਚ ਵਿਧਾਨ ਸਭਾ ਹਲਕਾ ਬੁਢਲਾਡਾ ਤੋਂ ਡਾ. ਰਣਵੀਰ ਕੌਰ ਮੀਆਂ ਨੂੰ ਉਮੀਦਵਾਰ ਬਣਾਉਣ ਤੋਂ ਬਾਅਦ ਪਾਰਟੀ ਦੇ ਹਲਕਾ ਇੰਚਾਰਜ ਸਮੇਤ ਟਿਕਟ ਦੇ 4 ਦਾਅਵੇਦਾਰਾਂ ...
ਦੁਬਈ, 16 ਜਨਵਰੀ (ਅ. ਬ.)-ਗੁਰੂ ਨਾਨਕ ਦਰਬਾਰ ਦੇ ਚੇਅਰਮੈਨ ਡਾ. ਸੁਰਿੰਦਰ ਸਿੰਘ ਕੰਧਾਰੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸਰਬ ਸਾਂਝੀਵਾਲਤਾ ਨੂੰ ਦਰਸਾਉਂਦਿਆਂ ਸਮਾਗਮ ਉਲੀਕਿਆ ਗਿਆ, ਜਿਸ 'ਚ ਯੂ. ਏ. ਈ. ਦੇ 50 ਵਰ੍ਹੇ ਪੂਰੇ ਹੋਣ ਦੀ ਖੁਸ਼ੀ ਅਤੇ ...
ਨਵੀਂ ਦਿੱਲੀ/ਦਾਵੋਸ, 16 ਜਨਵਰੀ (ਪੀ. ਟੀ. ਆਈ.)-ਵਿਸ਼ਵ ਆਰਥਿਕ ਫੋਰਮ (ਡਬਲਯੂ. ਈ. ਐਫ.) ਦਾ 5 ਦਿਨਾਂ ਆਨਲਾਈਨ ਸੰਮੇਲਨ ਸਵਿਟਜ਼ਰਲੈਂਡ ਦੇ ਸਕੀ ਰਿਜੋਰਟ ਲਈ ਮਸ਼ਹੂਰ ਕਸਬੇ ਦਾਵੋਸ 'ਚ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਦਾ ਸ਼ੁਰੂਆਤੀ ਭਾਸ਼ਣ ਚੀਨ ਦੇ ਰਾਸ਼ਟਰਪਤੀ ਸ਼ੀ ...
ਨਵੀਂ ਦਿੱਲੀ, 16 ਜਨਵਰੀ (ਪੀ. ਟੀ. ਆਈ.)-ਵਿਸ਼ਵ ਬੈਂਕ ਦੇ ਆਲਮੀ ਸਿੱਖਿਆ ਡਾਇਰੈਕਟਰ ਜੈਮ ਸਾਵੇਦਰਾ ਅਨੁਸਾਰ ਮਹਾਂਮਾਰੀ ਦੇ ਮੱਦੇਨਜ਼ਰ ਸਕੂਲਾਂ ਨੂੰ ਬੰਦ ਰੱਖਣਾ ਹੁਣ ਜਾਇਜ਼ ਨਹੀਂ ਹੈ | ਉਨ੍ਹਾਂ ਕਿਹਾ ਕਿ ਭਾਵੇਂ ਮਹਾਂਮਾਰੀ ਦੀਆਂ ਨਵੀਆਂ ਲਹਿਰਾਂ ਵੀ ਕਿਉਂ ਨਾ ਆ ਜਾਣ ...
ਚੰਡੀਗੜ੍ਹ, 16 ਜਨਵਰੀ (ਅਜੀਤ ਬਿਊਰੋ)- ਅੱਜ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਕੋਰੋਨਾ ਦੇ 7396 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 13 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋਈ ਹੈ ਅਤੇ 3599 ਮਰੀਜ਼ ਸਿਹਤਯਾਬ ਹੋਏ ਹਨ | ਅੱਜ ਆਏ ਮਾਮਲਿਆਂ 'ਚ ਸਭ ਤੋਂ ਵੱਧ ਐਸ.ਏ.ਐਸ. ਨਗਰ ਤੋਂ 1832, ...
ਲੁਧਿਆਣਾ, 16 ਜਨਵਰੀ (ਸਲੇਮਪੁਰੀ)-ਦੇਸ਼ 'ਚ ਸਾਲ 2004 ਤੋਂ ਬਾਅਦ ਭਰਤੀ ਹੋਏ ਸਰਕਾਰੀ ਮੁਲਾਜ਼ਮਾਂ ਦੀ ਕੌਮੀ ਜਥੇਬੰਦੀ ਨੈਸ਼ਨਲ ਮੂਵਮੈਟ ਫਾਰ ਓਲਡ ਪੈਨਸ਼ਨ ਸਕੀਮ ਵਲੋਂ ਕੌਮੀ ਪੱਧਰ 'ਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਲਗਾਤਾਰ ਦੇਸ਼ ਭਰ 'ਚ ਸੰਘਰਸ਼ ਕੀਤਾ ਜਾ ...
ਐੱਸ. ਏ. ਐੱਸ. ਨਗਰ, 16 ਜਨਵਰੀ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ 14 ਫਰਵਰੀ ਨੂੰ ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭ ਚੋਣਾਂ ਨੂੰ ਗੁਰੂ ਰਵੀਦਾਸ ਜੈਅੰਤੀ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ...
ਚੰਡੀਗੜ੍ਹ, 16 ਜਨਵਰੀ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਪੰਜਾਬ 'ਚ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਚੁਣਨ ਲਈ ਜਾਰੀ ਕੀਤੇ ਗਏ ਨੰਬਰ 'ਤੇ 72 ਘੰਟਿਆਂ 'ਚ 15 ਲੱਖ ਤੋਂ ਵੱਧ ਲੋਕਾਂ ਨੇ ਆਪਣੀ ਰਾਇ ਦਿੱਤੀ ਹੈ | 'ਆਪ' ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ...
ਅੰਮਿ੍ਤਸਰ, 16 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ ਆਫ਼ ਪੰਜਾਬ (ਟੀ. ਡੀ. ਸੀ. ਪੀ.) ਵਲੋਂ ਪਾਕਿਸਤਾਨੀ ਯਾਤਰੂ ਅਤੇ ਸੈਲਾਨੀਆਂ ਲਈ ਲਾਹੌਰ ਤੋਂ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਡਬਲ ਡੈਕਰ ...
ਚੰਡੀਗੜ੍ਹ, 16 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਟੈਸਲਾ ਕੰਪਨੀ ਦੇ ਸੀ.ਈ.ਓ. ਐਲਨ ਮਸਕ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਆ ਕੇ ਫ਼ੈਕਟਰੀ ਲਗਾਉਣ ਦਾ ਸੱਦਾ ਦਿੱਤਾ ਹੈ | ਇਸ ਤੋਂ ਪਹਿਲਾਂ ਮਹਾਰਾਸ਼ਟਰ ਅਤੇ ਤੇਲੰਗਾਨਾ ਤੋਂ ਐਲਨ ਮਸਕ ਨੂੰ ...
ਅੰਮਿ੍ਤਸਰ, 16 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਲਹਿੰਦੇ ਪੰਜਾਬ ਦੇ ਇਤਿਹਾਸਕ ਗੁਰਦੁਆਰਿਆਂ ਦੀ ਸ਼ੁਰੂ ਕੀਤੀ ਜੰਗੀ ਪੱਧਰ 'ਤੇ ਕਾਰ ਸੇਵਾ ਅਚਾਨਕ ਅਣਮਿਥੇ ਸਮੇਂ ਲਈ ਰੋਕ ਦਿੱਤੀ ਗਈ ਹੈ | ਇਨ੍ਹਾਂ ਇਤਿਹਾਸਕ ਗੁਰਦੁਆਰਿਆਂ 'ਚ ਜ਼ਿਲ੍ਹਾ ਜਿਹਲਮ ਵਿਖੇ ਪਹਿਲੀ ...
ਫ਼ਤਹਿਗੜ੍ਹ ਸਾਹਿਬ, 16 ਜਨਵਰੀ (ਬਲਜਿੰਦਰ ਸਿੰਘ)-ਪੰਜਾਬ 'ਚ 14 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ 13 ਹੋਰ ਉਮੀਦਵਾਰਾਂ ਦੀ ਤੀਸਰੀ ਸੂਚੀ ਜਾਰੀ ਕਰ ਦਿੱਤੀ ਗਈ ਹੈ | ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ...
ਚੰਡੀਗੜ੍ਹ, 16 ਜਨਵਰੀ (ਅਜੀਤ ਬਿਊਰੋ)- ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਚੰਡੀਗੜ੍ਹ ਵਿਖੇ ਪੈੱ੍ਰਸ ਕਾਨਫ਼ਰੰਸ ਦੌਰਾਨ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਚੁਣਨ ਲਈ ਬਣਾਈ ਗਈ ਐਪ ...
-- ਅੰਮਿ੍ਤਪਾਲ ਸਿੰਘ ਵਲ੍ਹਾਣ--
ਬਠਿੰਡਾ, 16 ਜਨਵਰੀ:- ਪੰਜਾਬ ਵਿਧਾਨ ਸਭਾ ਦੀਆਂ 14 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਸ਼ੋ੍ਰਮਣੀ ਅਕਾਲੀ ਦਲ-ਬਸਪਾ ਗੱਠਜੋੜ ਅਤੇ ਆਮ ਆਦਮੀ ਪਾਰਟੀ (ਆਪ) ਤੋਂ ਬਾਅਦ ਕਾਂਗਰਸ ਪਾਰਟੀ ਵਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਬਾਅਦ ...
ਐੱਸ. ਏ. ਐੱਸ. ਨਗਰ, 16 ਜਨਵਰੀ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ 14 ਫਰਵਰੀ ਨੂੰ ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭ ਚੋਣਾਂ ਨੂੰ ਗੁਰੂ ਰਵੀਦਾਸ ਦੇ ਜਨਮ ਦਿਹਾੜੇ ਦੇ ਮੱਦੇਨਜ਼ਰ ਭਾਰਤੀ ਚੋਣ ...
ਲਖਨਊ, 16 ਜਨਵਰੀ (ਪੀ.ਟੀ.ਆਈ.)-ਯੋਗੀ ਅਦਿੱਤਿਆਨਾਥ ਕੈਬਨਿਟ ਤੋਂ ਅਸਤੀਫਾ ਦੇਣ ਦੇ ਕੁਝ ਦਿਨਾਂ ਬਾਅਦ ਉੱਤਰ ਪ੍ਰਦੇਸ਼ ਦੇ ਸਾਬਕਾ ਮੰਤਰੀ ਅਤੇ ਓ.ਬੀ.ਸੀ. ਆਗੂ ਦਾਰਾ ਸਿੰਘ ਚੌਹਾਨ ਐਤਵਾਰ ਨੂੰ ਸਮਾਜਵਾਦੀ ਪਾਰਟੀ 'ਚ ਸ਼ਾਮਿਲ ਹੋ ਗਏ | ਚੌਹਾਨ ਤੋਂ ਇਲਾਵਾ ਵਿਸ਼ਵਨਾਥਗੰਜ ...
ਨਵੀਂ ਦਿੱਲੀ, 16 ਜਨਵਰੀ (ਏਜੰਸੀ)-ਕੋਵਿਡ-19 ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਦੇਸ਼ ਭਰ 'ਚ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ ਪਰ ਸੀ.ਬੀ.ਐਸ.ਈ. ਅਤੇ ਕੇਂਦਰੀ ਸਿੱਖਿਆ ਮੰਤਰਾਲਾ 10ਵੀਂ ਅਤੇ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਦੀ ਟਰਮ 2 ਪ੍ਰੀਖਿਆ ਕਰਵਾਉਣ ਲਈ ...
ਨਵੀਂ ਦਿੱਲੀ, 16 ਜਨਵਰੀ (ਏਜੰਸੀ)-ਜਿੱਥੇ ਯੂ.ਪੀ. ਵਿਚ ਭਾਜਪਾ ਨੂੰ ਆਪਣੇ ਵਿਧਾਇਕਾਂ ਨੂੰ ਸੰਭਾਲਣ ਵਿਚ ਕਾਫੀ ਪ੍ਰੇਸ਼ਾਨੀ ਹੋ ਰਹੀ ਹੈ ਉੱਥੇ ਉੱਤਰਾਖੰਡ ਵਿਚ ਵੀ ਬਗਾਵਤ ਦੇ ਸੁਰ ਦੇਖਣ ਨੂੰ ਮਿਲ ਰਹੇ ਹਨ | ਕਾਫੀ ਚਰਚਾ ਸੀ ਕਿ ਕੈਬਨਿਟ ਮੰਤਰੀ ਹਰਕ ਸਿੰਘ ਰਾਵਤ ਪਾਰਟੀ ...
ਜਲੰਧਰ, 16 ਜਨਵਰੀ (ਸ਼ਿਵ ਸ਼ਰਮਾ)- ਪੰਜਾਬ ਸਮੇਤ ਪੰਜ ਰਾਜਾਂ ਦੇ ਚੁਣਾਵੀ ਮਾਹੌਲ 'ਚ ਕੇਂਦਰ ਸਰਕਾਰ ਵਲੋਂ ਇਸ ਸਾਲ ਦਾ ਆਮ ਬਜਟ ਪਹਿਲੀ ਫਰਵਰੀ ਨੂੰ 'ਚ ਪੇਸ਼ ਕੀਤਾ ਜਾ ਰਿਹਾ ਹੈ ਤੇ ਚੁਣਾਵੀ ਮੌਸਮ 'ਚ ਪੇਸ਼ ਕੀਤੇ ਜਾਣ ਵਾਲੇ ਬਜਟ 'ਤੇ ਤਾਂ ਉਂਝ ਸਾਰਿਆਂ ਦੀਆਂ ਨਜ਼ਰਾਂ ਹਨ ...
ਨਵੀਂ ਦਿੱਲੀ, 16 ਜਨਵਰੀ (ਏਜੰਸੀ)-ਯੂ. ਪੀ. ਪੁਲਿਸ ਨੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਅਤੇ ਹੋਰਾਂ ਖ਼ਿਲਾਫ਼ ਨੋਇਡਾ 'ਚ ਘਰ-ਘਰ ਜਾ ਕੇ ਪ੍ਰਚਾਰ ਕਰਨ ਦੌਰਾਨ ਕੋਵਿਡ-19 ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਐਫ. ਆਈ. ਆਰ. ਦਰਜ ਕੀਤੀ ਹੈ | ਬਘੇਲ ਨੋਇਡਾ ਹਲਕੇ ਤੋਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX