ਤਾਜਾ ਖ਼ਬਰਾਂ


ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਦੇ ਯਤਨਾਂ ਸਦਕਾ ਫਿਰੋਜ਼ਪੁਰ ਫਾਜ਼ਿਲਕਾ ਹਾਈਵੇਅ ਖੁੱਲ੍ਹਿਆ
. . .  1 minute ago
ਮੰਡੀ ਘੁਬਾਇਆ,18 ਮਈ (ਅਮਨ ਬਵੇਜਾ) - ਡਿਪਟੀ ਕਮਿਸ਼ਨਰ ਫਾਜ਼ਿਲਕਾ ਹਿਮਾਂਸ਼ੂ ਅਗਰਵਾਲ ਦੇ ਯਤਨਾਂ ਸਦਕਾ ਫ਼ਿਰੋਜ਼ਪੁਰ ਫ਼ਾਜ਼ਿਲਕਾ ਹਾਈਵੇਅ ਨੂੰ ਪ੍ਰਦਰਸ਼ਨਕਾਰੀਆਂ ਵਲੋਂ ਖੋਲ੍ਹ ...
ਕੈਨਸ : ਭਾਰਤੀ ਦਲ ਅਤੇ ਮਸ਼ਹੂਰ ਮਹਿਮਾਨਾਂ ਲਈ ਕੀਤਾ ਗਿਆ ਭਾਰਤੀ ਖਾਣੇ ਦਾ ਇੰਤਜ਼ਾਮ
. . .  11 minutes ago
ਕਾਨਸ [ਫਰਾਂਸ],18 ਮਈ - ਭਾਰਤ ਦੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਦੁਆਰਾ ਭਾਰਤੀ ਦਲ ਅਤੇ ਮਸ਼ਹੂਰ ਮਹਿਮਾਨਾਂ ਲਈ ਇਕ ਰਸਮੀ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ...
ਚੰਡੀਗੜ੍ਹ-ਮੁਹਾਲੀ ਸਰਹੱਦ 'ਤੇ ਬੈਠੇ ਕਿਸਾਨ, ਅੱਗੇ ਵਧਣ ਦੀਆ ਕੋਸ਼ਿਸ਼ਾਂ ਜਾਰੀ
. . .  33 minutes ago
ਚੰਡੀਗੜ੍ਹ, 17 ਮਈ - ਚੰਡੀਗੜ੍ਹ-ਮੁਹਾਲੀ ਸਰਹੱਦ ਤੋਂ ਸਵੇਰ ਦੇ ਦ੍ਰਿਸ਼ ਸਾਹਮਣੇ ਆਏ ਹਨ ,ਜਿੱਥੇ ਕਿਸਾਨ ਵੱਖ-ਵੱਖ ਮੰਗਾਂ ਨੂੰ ਲੈ ਕੇ ਸੂਬਾ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਹੈਦਰਾਬਾਦ ਨੇ ਮੁੰਬਈ ਨੂੰ 3 ਦੌੜਾਂ ਨਾਲ ਹਰਾਇਆ
. . .  1 day ago
ਹੈਦਰਾਬਾਦ ਨੇ ਮੁੰਬਈ ਨੂੰ 3 ਦੌੜਾਂ ਨਾਲ ਹਰਾਇਆ
ਪਾਵਰਕਾਮ ਵਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ’ਤੇ ਮੁਕੰਮਲ ਪਾਬੰਦੀ
. . .  1 day ago
ਚੰਡੀਗੜ੍ਹ, 17 ਮਈ (ਅਜੀਤ ਬਿਊਰੋ )- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਆਉਂਦੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਅੱਜ ਤੋਂ ਤੁਰੰਤ ਪ੍ਰਭਾਵ ਨਾਲ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਤਾਇਨਾਤੀਆਂ ...
ਦਿੱਲੀ: ਜੀਟੀ ਕਰਨਾਲ ਰੋਡ 'ਤੇ ਅਟਲਾਂਟਿਸ ਬੈਂਕੁਏਟ ਹਾਲ 'ਚ ਲੱਗੀ ਅੱਗ
. . .  1 day ago
ਪਿੰਡ ਕਿਰਲਗੜ੍ਹ ‘ਚ ਚੱਲੀ ਗੋਲੀ, 2 ਗੰਭੀਰ ਜ਼ਖਮੀ
. . .  1 day ago
ਚੋਗਾਵਾਂ, 17 ਮਈ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਪੁਲਿਸ ਥਾਣਾ ਅਧੀਨ ਆਉਂਦੇ ਪਿੰਡ ਕਿਰਲਗੜ੍ਹ ਸ਼ਾਮ ਨੂੰ ਰਸਤੇ ਦੇ ਮਸਲੇ ਨੂੰ ਲੈ ਕੇ ਚੱਲੀ ਗੋਲੀ ਵਿਚ ਦੋ...
ਮੁੱਖ ਮੰਤਰੀ ਦੀ ਸਕੂਲ ਮੁਖੀਆਂ ਨਾਲ ਮੀਟਿੰਗ ਉਪਰੰਤ ਖਾਣਾ ਖਾਣ ਸਮੇਂ ਅਨੁਸ਼ਾਸਨਹੀਣਤਾ ਕਰਨ ਵਾਲੇ 7 ਸਕੂਲ ਮੁਖੀਆਂ ਖ਼ਿਲਾਫ਼ ਕਾਰਵਾਈ ਸ਼ੁਰੂ
. . .  1 day ago
ਐੱਸ. ਏ. ਐੱਸ. ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ) - ਦਫ਼ਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਵਲੋਂ ਪੱਤਰ ਜਾਰੀ ਕਰਕੇ 10 ਮਈ ਨੂੰ ਲੁਧਿਆਣੇ ਵਿਖੇ ਮੁੱਖ ਮੰਤਰੀ ਪੰਜਾਬ ਦੀ ਸਕੂਲ ਮੁਖੀਆਂ ਨਾਲ ਮੀਟਿੰਗ ...
ਪਿੰਡ ਚੱਕ ਸ਼ਿੰਗਾਰ ਗਾਂਹ ਬਿੱਲ ਦੀ ਰਿਕਵਰੀ ਕਰਨ ਗਏ ਬਿਜਲੀ ਮੁਲਾਜ਼ਮਾਂ ਨੂੰ ਪਿੰਡ ਵਾਸੀਆਂ ਨੇ ਬਣਾਇਆ ਬੰਧਕ, ਕੀਤੀ ਮਾਰਕੁੱਟ
. . .  1 day ago
ਪੰਜੇ ਕੇ ਉਤਾੜ, 17 ਮਈ (ਪੱਪੂ ਸੰਧਾ)-ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਰੇਕ ਮਹਿਕਮੇ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ, ਜਿਸ ਤਹਿਤ ਪਾਵਰਕਾਮ ਗੁਰੂਹਰਸਹਾਏ ਵਲੋਂ ਵੀ ਡਿਫਾਲਟਰ ਲੋਕਾਂ ਦੇ ਬਿੱਲ ਇਕੱਠੇ ਕੀਤੇ ਜਾ ਰਹੇ ਹਨ...
ਹੈਦਰਾਬਾਦ ਦੇ ਖ਼ਿਲਾਫ਼ ਮੁੰਬਈ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
. . .  1 day ago
ਮੁੰਬਈ, 17 ਮਈ-ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2022 ਦਾ 65ਵਾਂ ਮੈਚ ਅੱਜ ਮੁੰਬਈ ਇੰਡੀਅਨਜ਼ (ਐੱਮ. ਆਈ.) ਤੇ ਸਨਰਾਈਜ਼ਰਜ਼ ਹੈਦਰਾਬਾਦ (ਐੱਸ. ਆਰ. ਐੱਚ.) ਦਰਮਿਆਨ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਖੇਡਿਆ ਜਾ ਰਿਹਾ ਹੈ। ਮੁੰਬਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਸਕੂਲ ਦੀਆਂ ਕਿਤਾਬਾਂ 'ਚੋਂ ਸ਼ਹੀਦ ਭਗਤ ਸਿੰਘ ਦਾ ਨਾਂ ਹਟਾਉਣ 'ਤੇ ਵੱਖ-ਵੱਖ ਆਗੂਆਂ ਵਲੋਂ ਕੀਤਾ ਗਿਆ ਵਿਰੋਧ
. . .  1 day ago
ਚੰਡੀਗੜ੍ਹ, 17 ਮਈ-ਕਰਨਾਟਕ ਸਰਕਾਰ ਨੇ 10ਵੀਂ ਦੀ ਕੰਨੜ ਦੀ ਕਿਤਾਬ 'ਚ ਸੋਧ ਕਰਕੇ ਨਵਾਂ ਸਿਲੇਬਸ ਜੋੜਿਆ ਹੈ, ਜਿਸ 'ਤੇ 'ਆਪ' ਆਗੂਆਂ ਵਲੋਂ ਇਸ ਦਾ ਵਿਰੋਧ ਕੀਤਾ ਗਿਆ ਹੈ। ਇਸ ਦੌਰਾਨ ਖਰੜ ਤੋਂ ਆਪ ਵਿਧਾਇਕ ਅਨਮੋਲ ਗਗਨ ਮਾਨ ਤੇ ਜਲਾਲਾਬਾਦ..
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
. . .  1 day ago
ਅਜਨਾਲਾ, 17 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਪਸ਼ੂ ਪਾਲਣ ਮੱਛੀ ਪਾਲਣ ਡੇਅਰੀ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਪੰਜਾਬ ਭਵਨ ਵਿਖੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪੋਲਟਰੀ ਫਾਰਮ ਅਤੇ ਪਸ਼ੂਆਂ ਦੀ ਖ਼ਰੀਦ ਨਾਲ ਸੰਬੰਧਿਤ ਮੁੱਦਿਆਂ ਸੰਬੰਧੀ ਵਿਸ਼ੇਸ਼ ਵਿਚਾਰ ਚਰਚਾ ਕੀਤੀ ਗਈ।
ਗਰਮੀ ਦੇ ਵਧ ਰਹੇ ਤਾਪਮਾਨ ਨੂੰ ਲੈ ਕੇ ਇਕ ਹੋਰ ਵਿਅਕਤੀ ਦੀ ਮੌਤ
. . .  1 day ago
ਲੌਂਗੋਵਾਲ,17 ਮਈ (ਸ.ਸ.ਖੰਨਾ,ਵਿਨੋਦ)-ਪੰਜਾਬ ਅੰਦਰ ਗਰਮੀ ਦੇ ਵਧਦੇ ਤਾਪਮਾਨ ਨੂੰ ਲੈ ਕੇ ਲੋਕਾਂ ਦੀਆਂ ਮੌਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ ਉੱਥੇ ਹੀ ਅੱਜ ਕਸਬਾ ਲੌਂਗੋਵਾਲ 'ਚ ਗਰਮੀ ਦੇ ਵਧ ਰਹੇ ਤਾਪਮਾਨ ਨੂੰ ਲੈ ਕੇ ਦੂਜੀ ਮੌਤ ਦੀ ਖ਼ਬਰ ਸਾਹਮਣੇ ਆਈ...
ਮੰਗਾਂ ਨਾ ਮੰਨੀਆਂ ਤਾਂ ਕੱਲ੍ਹ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ
. . .  1 day ago
ਬੁਢਲਾਡਾ, 17 ਮਈ (ਸਵਰਨ ਸਿੰਘ ਰਾਹੀ)-ਆਪਣੀਆਂ ਮੰਗਾਂ ਦੀ ਪੂਰਤੀ ਨਾ ਹੋਣ ਤੋਂ ਅੱਕੇ ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼,ਪਨਬੱਸ,ਕੰਟਰੈਕਟਰ ਵਰਕਰਜ਼ ਯੂਨੀਅਨ ਨੇ ਹੜਤਾਲ 'ਤੇ ਜਾਣ ਦੀ ਧਮਕੀ ਦਿੱਤੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ...
ਮਾਮੂਲੀ ਤਕਰਾਰ ਤੋਂ ਬਾਅਦ ਪੰਜਾਬ ਪੁਲਿਸ ਦੇ ਏ.ਐੱਸ.ਆਈ. ਵਲੋਂ ਚਲਾਈ ਗੋਲੀ ਨਾਲ ਇਕ ਦੀ ਮੌਤ
. . .  1 day ago
ਸੁਲਤਾਨਪੁਰ ਲੋਧੀ/ਤਲਵੰਡੀ ਚੌਧਰੀਆਂ, 17 ਮਈ (ਭੋਲਾ, ਥਿੰਦ, ਹੈਪੀ,ਲਾਡੀ)-ਹਲਕਾ ਸੁਲਤਾਨਪੁਰ ਲੋਧੀ ਦੇ ਵੱਡੇ ਪਿੰਡ ਤਲਵੰਡੀ ਚੌਧਰੀਆਂ ਵਿਖੇ ਅੱਜ ਬਾਅਦ ਦੁਪਹਿਰ ਗਲੀ 'ਚ ਪੈੜ ਲਾਉਣ ਨੂੰ ਲੈ ਕੇ ਹੋਏ ਮਾਮੂਲੀ ਤਕਰਾਰ ਤੋਂ ਬਾਅਦ ਤੋਂ ਪੰਜਾਬ ਪੁਲਿਸ...
ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬਠਿੰਡਾ ਦੇ ਸਟੇਡੀਅਮਾਂ ਦਾ ਕੀਤਾ ਦੌਰਾ
. . .  1 day ago
ਬਠਿੰਡਾ, 17 ਮਈ (ਅੰਮ੍ਰਿਤਪਾਲ ਸਿੰਘ ਵਲਾਣ)- ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਬਠਿੰਡਾ ਸ਼ਹਿਰ ਦੇ ਖੇਡ ਸਟੇਡੀਅਮ ਦਾ ਦੌਰਾ ਕੀਤਾ ਅਤੇ ਕੋਚਾਂ ਅਤੇ ਖਿਡਾਰੀਆਂ ਨਾਲ ਗੱਲਬਾਤ ਕਰਕੇ ਸਟੇਡੀਅਮਾਂ ਦੀਆਂ ਕਮੀਆਂ ਪੇਸ਼ੀਆਂ ਪੁੱਛੀਆਂ ਹਨ।
ਬੱਸ ਸਟੈਂਡ ਨੇੜੇ ਸ਼ੂਗਰ ਮਿੱਲ ਦੇ ਗੁਦਾਮਾਂ 'ਚ ਲੱਗੀ ਅੱਗ
. . .  1 day ago
ਫਗਵਾੜਾ, 17 ਮਈ (ਹਰਜੋਤ ਸਿੰਘ ਚਾਨਾ)-ਫਗਵਾੜਾ ਦੇ ਬੱਸ ਸਟੈਂਡ ਨੇੜੇ ਸ਼ੂਗਰ ਮਿੱਲ ਦੇ ਗੁਦਾਮਾਂ 'ਚ ਅੱਜ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਅੱਗ ਦੇ ਭਾਬੜ ਮਚ ਗਏ ਹਨ ਤੇ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਪੁੱਜ ਕੇ ਅੱਗ ਬੁਝਾਉਣ ਦੇ ਕਾਰਜਾਂ...
ਪੰਜਾਬ ਸਰਕਾਰ ਕੇਜਰੀਵਾਲ ਦੇ ਹੱਥ ਵਿਕੀ, ਕੇਜਰੀਵਾਲ ਪੰਜਾਬ ਪੁਲਿਸ ਰਾਹੀਂ ਲੈ ਰਿਹੈ ਆਪਣਾ ਸਿਆਸੀ ਬਦਲਾ:ਅਸ਼ਵਨੀ ਸ਼ਰਮਾ
. . .  1 day ago
ਚੰਡੀਗੜ੍ਹ, 17 ਮਈ (ਲਲਿਤਾ)- ਭਾਰਤੀ ਜਨਤਾ ਪਾਰਟੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ 'ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਅਤੇ ਸੰਗਰੂਰ ਲੋਕ ਸਭਾ ਦੀਆਂ ਉਪ ਚੋਣਾਂ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਦਿੱਲੀ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ...
ਪੰਚਾਇਤ ਸੈਕਟਰੀ ਨੇ ਆਪਣੇ ਹੀ ਮਹਿਕਮੇ ਦੇ ਜੇ.ਈ. ਦੇ ਘਰ ਲੁੱਟ ਕਰਨ ਦਾ ਬਣਾਇਆ ਪਲਾਨ
. . .  1 day ago
ਫਤਹਿਗੜ੍ਹ ਸਾਹਿਬ, 17 ਮਈ (ਬਲਜਿੰਦਰ ਸਿੰਘ ਜਤਿੰਦਰ ਸਿੰਘ ਰਾਠੋਰ)- ਜ਼ਿਲ੍ਹਾ ਸ੍ਰੀ ਫਤਹਿਗੜ੍ਹ ਸਾਹਿਬ ਪੁਲਿਸ ਵਲੋਂ ਡਾਕੇ ਮਾਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਕੇ 6 ਵਿਅਕਤੀਆਂ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ...
ਤਲਵੰਡੀ ਸਾਬੋ ਤਾਪ ਘਰ ਬਣਾਂਵਾਲੀ 'ਚ ਸੀ.ਬੀ.ਆਈ. ਵਲੋਂ ਛਾਪਾ
. . .  1 day ago
ਮਾਨਸਾ, 17 ਮਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ਵਿਖੇ ਸਥਾਪਿਤ ਤਲਵੰਡੀ ਸਾਬੋ ਤਾਪ ਘਰ 'ਚ ਸੀ.ਬੀ.ਆਈ. ਵਲੋਂ ਛਾਪਾ ਮਾਰਿਆ ਗਿਆ ਹੈ। ਹਾਸਲ ਜਾਣਕਾਰੀ ਅਨੁਸਾਰ ਉੱਤਰੀ ਭਾਰਤ ਦੇ ਸਭ ਤੋਂ ਵਧ ਸਮਰੱਥਾ ਵਾਲੇ ਇਸ ਥਰਮਲ ਪਲਾਂਟ...
ਕਿਸਾਨਾਂ ਦਾ ਸਰਕਾਰ ਵਿਰੁੱਧ ਹੱਲਾ ਬੋਲ ਕਾਰਵਾਈ, ਸਾਲਾਂ ਦੀ ਸਖ਼ਤ ਮਿਹਨਤ ਨਾਲ ਆਬਾਦ ਕੀਤੀ ਜ਼ਮੀਨ ਦਾ ਕਬਜ਼ਾ ਨਹੀਂ ਛੱਡਾਂਗੇ
. . .  1 day ago
ਮਾਛੀਵਾੜਾ ਸਾਹਿਬ, 17 ਮਈ (ਮਨੋਜ ਕੁਮਾਰ)-ਪਿੰਡ ਭਮਾਂ ਕਲਾਂ ਵਿਖੇ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਾ ਛੁਡਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਕੀਤੀ ਜਾਣ ਵਾਲੀ ਸਰਕਾਰ ਦੀ ਕਾਰਵਾਈ ਤੋਂ ਭੜਕੇ ਕਿਸਾਨਾਂ ਨੇ ਸਿੱਧੇ ਤੌਰ 'ਤੇ ਸੂਬੇ ਦੀ ਮਾਨ ਸਰਕਾਰ ਨੂੰ ਚਿਤਾਵਨੀ...
ਭੱਠਾ ਮਜ਼ਦੂਰਾਂ ਵਲੋਂ ਹਾਈਵੇਅ ਤੇ ਧਰਨਾ ਅੱਜ 5ਵੇਂ ਦਿਨ ਵੀ ਜਾਰੀ,ਆਖਿਰ ਸਰਕਾਰ ਤੇ ਪ੍ਰਸ਼ਾਸਨ ਚੁੱਪ ਕਿਉਂ
. . .  1 day ago
ਮੰਡੀ ਘੁਬਾਇਆ, 17 ਮਈ (ਅਮਨ ਬਵੇਜਾ)- ਭੱਠਾ ਮਾਲਕਾਂ ਅਤੇ ਭੱਠਾ ਮਜ਼ਦੂਰਾਂ ਵਿਚਾਲੇ ਸ਼ੁਰੂ ਹੋਇਆ ਘੱਟ ਮਜ਼ਦੂਰੀ ਨੂੰ ਲੈ ਕੇ ਰੇੜਕਾ ਪੰਜਵੇਂ ਦਿਨ ਲਗਾਤਾਰ ਜਾਰੀ ਹੈ ਅਤੇ ਹਾਈਵੇਅ ਨੂੰ ਪੂਰੀ ਤਰ੍ਹਾਂ ਜਾਮ ਕੀਤਾ ਹੋਇਆ ਹੈ, ਜਿਸਦਾ ਹਰਜਾਨਾ...
ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਅਰ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ
. . .  1 day ago
ਐਸ.ਏ.ਐਸ.ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਕੇਡਿੰਗ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ। ਪੁਲਿਸ ਵਲੋਂ ਕਿਸਾਨਾਂ ਨੂੰ ਰੋਕਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ...
ਨਾਜਾਇਜ਼ ਸੰਬੰਧ ਦੇ ਚੱਲਦਿਆਂ ਇਕ ਵਿਅਕਤੀ ਦਾ ਕਤਲ
. . .  1 day ago
ਘੋਗਰਾ, 17 ਮਈ (ਆਰ.ਐੱਸ. ਸਲਾਰੀਆ)- ਬਲਾਕ ਦਸੂਹਾ ਦੇ ਪਿੰਡ ਹਰਦੋ ਨੇਕਨਾਮਾ ਵਿਖੇ ਨਾਜਾਇਜ਼ ਸੰਬੰਧ ਨੂੰ ਲੈ ਕੇ ਇਕ ਵਿਅਕਤੀ ਦਾ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੇ ਭਰਾ ਹਰਦੀਪ ਸਿੰਘ ਪੁੱਤਰ ਪਿਆਰਾ ਪਿੰਡ ਹਰਦੋ ਨੇਕਨਾਮਾ ਨੇ ਦੱਸਿਆ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਮਾਘ ਸੰਮਤ 553

ਦਿੱਲੀ / ਹਰਿਆਣਾ

ਧੀਆਂ ਦੀ ਲੋਹੜੀ ਮੌਕੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਨੇ ਪਾਈਆਂ ਧੁੰਮਾਂ

ਇੰਦੌਰ, 16 ਜਨਵਰੀ (ਰਤਨਜੀਤ ਸਿੰਘ ਸ਼ੈਰੀ)-ਇੱਥੋਂ 150 ਕਿੱਲੋਮੀਟਰ ਦੂਰ ਖਰਗੋਨ ਵਿਚ ਧੀਆਂ ਦੀ ਲੋਹੜੀ ਵੱਡੇ ਪੱਧਰ 'ਤੇ ਮਨਾਈ ਗਈ | ਮੱਧ ਪ੍ਰਦੇਸ਼ ਪੰਜਾਬੀ ਸਾਹਿਤ ਅਕੈਡਮੀ ਤੇ ਰੋਟਰੀ ਕਲੱਬ ਵਲੋਂ ਖਰਗੋਨ ਵਿਖੇ ਪੰਜਾਬੀ ਲੋਕ ਸੰਸਕ੍ਰਿਤੀ ਦੀ ਮਹਿਕ ਖਿਲਾਰਦਾ ਰੰਗਾਰੰਗ ਪ੍ਰੋਗਰਾਮ ਚੰਨੀ ਮਸਤਾਨਾ ਤੇ ਮੁੰਡੇ ਭੰਗੜੇ ਦੇ ਗਰੁੱਪ ਵਲੋਂ ਪੇਸ਼ ਕੀਤਾ ਗਿਆ | ਨੀਰੂ ਸਿੰਘ ਡਾਇਰੈਕਟਰ ਪੰਜਾਬੀ ਅਕੈਡਮੀ ਤੇ ਸਥਾਨਕ ਬੱਚੀਆਂ ਨੇ ਲੋਹੜੀ ਬਾਲ ਕੇ ਸ਼ਗਨਾਂ ਦੇ ਗੀਤ ਗਾਏ | ਚੰਨੀ ਮਸਤਾਨਾ ਅਤੇ ਕਲਾਕਾਰਾਂ ਨੇ ਪੰਜਾਬੀ ਸੱਭਿਆਚਾਰਕ ਗੀਤ ਇਕ ਤੋਂ ਬਾਅਦ ਇਕ ਗਾਇਨ ਕੀਤੇ | ਮੱਧ ਪ੍ਰਦੇਸ਼, ਛੱਤੀਸਗੜ੍ਹ ਕੇਂਦਰੀ ਗੁਰੂ ਸਿੰਘ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ ਗਾਂਧੀ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ | ਇਸ ਮੌਕੇ ਡਾਇਰੈਕਟਰ ਨੀਰੂ ਸਿੰਘ ਨੇ ਕਿਹਾ ਕਿ ਪੰਜਾਬੀ ਤੇ ਪੰਜਾਬੀਅਤ ਨੂੰ ਪ੍ਰਚਾਰਨ ਦਾ ਸਭ ਤੋਂ ਵਧੀਆ ਤਰੀਕਾ ਵੱਧ ਤੋਂ ਵੱਧ ਪੰਜਾਬੀ ਪੜ੍ਹਾਈ ਜਾਣੀ ਚਾਹੀਦੀ ਹੈ, ਕਿਉਂਕਿ ਜਿੰਨਾ ਚਿਰ ਭਾਸ਼ਾ ਦਾ ਵਿਕਾਸ ਨਹੀਂ ਹੋਵੇਗਾ, ਓਨਾ ਚਿਰ ਅਸੀਂ ਪੰਜਾਬੀ ਸੱਭਿਆਚਾਰ ਨੂੰ ਵੀ ਨਹੀਂ ਪਛਾਣ ਪਾਵਾਂਗੇ | ਧੀਆਂ ਦੀ ਲੋਹੜੀ ਮਨਾਉਣਾ ਸਮੇਂ ਦੀ ਵੱਡੀ ਜ਼ਰੂਰਤ ਹੈ | ਇਸ ਮੌਕੇ ਰੌਸ਼ਨੀ ਕੌਰ ਭਾਟੀਆ, ਮਨੀਤ ਕੌਰ ਭਾਟੀਆ, ਗੁਰਕ੍ਰਿਪਾਲ ਕੌਰ ਛਾਬੜਾ, ਇੰਦਰਜੀਤ ਕੌਰ ਗਾਂਧੀ, ਜਾਨਵੀ ਰਤੋਰਿਆ, ਕਾਵਿਆ ਜੈਨ, ਪਲਕ ਭਾਲਸੇ, ਪੂਜਾ ਸੁੰਗਧੀ, ਰਕਸ਼ਾ ਸੋਨੀ, ਪਰਮੀਤ ਸਿੰਘ ਭਾਟੀਆ, ਪ੍ਰਤਿਭਾਸ਼ਾਲੀ ਬੱਚਿਆਂ ਨੂੰ ਅਕੈਡਮੀ ਵਲੋਂ ਸਨਮਾਨਿਤ ਕੀਤਾ ਗਿਆ | ਕਮਲਜੀਤ ਸਿੰਘ ਗਾਂਧੀ ਨੂੰ ਵੀ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ | ਡਾਇਰੈਕਟਰ ਨੀਰੂ ਸਿੰਘ ਦਾ ਰੋਟਰੀ ਕਲੱਬ ਵਲੋਂ ਤੇ ਖਰਗੋਨ ਦੀ ਸੰਗਤ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਸ਼ਹਿਰ ਦੇ ਪਤਵੰਤੇ ਸੱਜਣ ਹਰਚਰਨ ਸਿੰਘ ਭਾਟੀਆ, ਜਸਵੀਰ ਸਿੰਘ, ਗੁਰਮੀਤ ਸਿੰਘ, ਪਰਵਿੰਦਰ ਸਿੰਘ, ਅਮਰਜੀਤ ਸਿੰਘ, ਕਾਕਾ ਸਿੰਘ ਛਾਬੜਾ, ਕੱਨ੍ਹਈਆ ਰਾਠੌਰ, ਦਲੀਪ ਸੋਨੀ, ਯੋਗੇਸ਼ ਜੈਨ, ਵਿਵੇਕ ਜੈਨ, ਰਿਤੇਸ਼ ਜੈਨ ਹਾਜ਼ਰ ਸਨ | ਪ੍ਰੋਗਰਾਮ ਦਾ ਸੁਚਾਰੂ ਸੰਚਾਲਨ ਡਾ. ਸ਼ਾਲਿਨੀ ਰਤੋਰਿਆ ਨੇ ਕੀਤਾ ਤੇ ਕਮਲਜੀਤ ਸਿੰਘ ਗਾਂਧੀ ਵਲੋਂ ਸਾਰਿਆਂ ਪ੍ਰਤੀ ਧੰਨਵਾਦ ਦਾ ਪ੍ਰਗਟਾਵਾ ਕੀਤਾ ਗਿਆ |

ਦਿੱਲੀ ਕਾਂਗਰਸ ਵੱਲੋਂ 'ਸ਼ਰਾਬ ਨਹੀਂ ਰੁਜ਼ਗਾਰ ਦਿਓ ' ਮੁਹਿੰਮ ਦੀ ਸ਼ੁਰੂਆਤ

ਨਵੀਂ ਦਿੱਲੀ, 16 ਜਨਵਰੀ (ਜਗਤਾਰ ਸਿੰਘ)-ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਦਿੱਲੀ ਪ੍ਰਦੇਸ਼ ਪ੍ਰਧਾਨ ਚੌਧਰੀ ਅਨਿਲ ਕੁਮਾਰ ਦੀ ਅਗਵਾਈ 'ਚ 'ਸ਼ਰਾਬ ਨਹੀਂ ਰੁਜ਼ਗਾਰ ਦਿਓ ' ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ | ਇਹ ਮੁਹਿੰਮ ਦਿੱਲੀ ਸਰਕਾਰ ਦੀ ਨਵੀਂ ਸ਼ਰਾਬ ਨੀਤੀ ...

ਪੂਰੀ ਖ਼ਬਰ »

ਦਿੱਲੀ ਪੁਲਿਸ ਵਲੋਂ ਟ੍ਰੈਫਿਕ ਐਡਵਾਇਜ਼ਰੀ ਜਾਰੀ

ਨਵੀਂ ਦਿੱਲੀ,16 ਜਨਵਰੀ (ਜਗਤਾਰ ਸਿੰਘ)-ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਤੋਂ ਪਹਿਲਾਂ ਦਿੱਲੀ ਪੁਲਿਸ ਵਲੋਂ ਟ੍ਰੈਫਿਕ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ | ਇਸ ਐਡਵਾਇਜ਼ਰੀ ਦੇ ਮੁਤਾਬਿਕ 17 ਜਨਵਰੀ ਤੋਂ 21 ਜਨਵਰੀ ਤੱਕ ਸਵੇਰੇ 9 ਤੋਂ ਦੁਪਹਿਰ 12 ਵਜੇ ਤੱਕ ਰਾਜਪਥ-ਰਫੀ ਮਾਰਗ, ...

ਪੂਰੀ ਖ਼ਬਰ »

ਦਿੱਲੀ ਗੁਰਦੁਆਰਾ ਕਮੇਟੀ ਦੀਆਂ ਆਮ ਚੋਣਾਂ ਦੁਬਾਰਾ ਕਰਵਾਏ ਜਾਣ ਦੀ ਮੰਗ

ਨਵੀਂ ਦਿੱਲੀ,16 ਜਨਵਰੀ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਬੋਰਡ ਦੀਆਂ ਚੋਣਾਂ 'ਚ ਲਗਾਤਾਰ ਹੋ ਰਹੀ ਦੇਰੀ 'ਤੇ ਆਪਣੀ ਪ੍ਰਤਿਕਿਰਿਆ ਦਿੰਦਿਆਂ ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਇੰਦਰ ਮੋਹਨ ਸਿੰਘ ਨੇ ਦਿੱਲੀ ਕਮੇਟੀ ...

ਪੂਰੀ ਖ਼ਬਰ »

ਭਾਰਤੀ ਸੰਸਕਿ੍ਤੀ ਤੇ ਤਿਓਹਾਰਾਂ ਨਾਲ ਜੁੜ ਕੇ ਦੇਸ਼ ਨੂੰ ਮਿਲੇਗੀ ਆਰਥਿਕ ਸਹਾਇਤਾ-ਸਵਦੇਸ਼ੀ ਜਾਗਰਣ ਮੰਚ

ਨਵੀਂ ਦਿੱਲੀ, 16 ਜਨਵਰੀ (ਜਗਤਾਰ ਸਿੰਘ)-ਸਵਦੇਸ਼ੀ ਜਾਗਰਣ ਮੰਚ ਦਿੱਲੀ ਸਟੇਟ ਮਹਿਲਾ ਸੈੱਲ ਦੁਆਰਾ ਇਕ ਵਰਚੁਅਲ ਬੈਠਕ ਕੀਤੀ ਗਈ | ਇਸ ਬੈਠਕ 'ਚ ਮੱਕਰ ਸੰਕਰਾਂਤੀ ਤਿਓਹਾਰ ਤੇ ਭਾਰਤੀ ਅਰਥਵਿਵਸਥਾ ਵਿਸ਼ੇ 'ਤੇ ਚਰਚਾ ਕੀਤੀ ਗਈ | ਬੈਠਕ ਦੀ ਪ੍ਰਧਾਨਗੀ ਦਿੱਲੀ ਸਟੇਟ ਦੀ ਮੁਖੀ ...

ਪੂਰੀ ਖ਼ਬਰ »

ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਇਤਿਹਾਸ ਨੂੰ ਸਕੂਲੀ ਸਿਲੇਬਸ 'ਚ ਸ਼ਾਮਿਲ ਕੀਤਾ ਜਾਵੇ-ਮਲਸੀਆਂ

ਨਵੀਂ ਦਿੱਲੀ, 16 ਜਨਵਰੀ (ਜਗਤਾਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਬਾਲ ਵੀਰ ਦਿਵਸ ਵਜਾੋ ਮਨਾਉਣ ਦੇ ਫੈਸਲੇ ਬਾਰੇ ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵਲੋਂ ਇਕ ਮੀਟਿੰਗ 'ਚ ਮਤਾ ਪਾਸ ਕਰਕੇ ਮੋਦੀ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੇ ਮੁੜ ਤੋਂ ਸ਼ੁਰੂ ਹੋਣ ਦੇ ਐਲਾਨ ਨੇ ਰਾਜਨੀਤਕ ਗਲਿਆਰੇ ਦੀ ਵਧਾਈ ਚਿੰਤਾ

ਅੰਮਿ੍ਤਸਰ, 16 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਕਿਸਾਨ ਆਗੂਆਂ ਵਲੋਂ ਆਪਣੀਆਂ ਰਹਿੰਦੀਆਂ ਮੰਗਾਂ ਦੇ ਹੱਲ ਲਈ ਕਿਸਾਨ ਅੰਦੋਲਨ ਨੂੰ ਮੁੜ੍ਹ ਤੋਂ ਸ਼ੁਰੂ ਕਰਨ ਦੇ ਐਲਾਨ ਨੇ ਇਕ ਵਾਰ ਫਿਰ ਤੋਂ ਰਾਜਨੀਤਕ ਗਲਿਆਰੇ ਦੀ ਚਿੰਤਾ ਨੂੰ ਵਧਾ ਦਿੱਤਾ ਹੈ | ਉਨ੍ਹਾਂ ਦੀ ਇਹ ਚਿੰਤਾ ...

ਪੂਰੀ ਖ਼ਬਰ »

ਪਤੰਗ ਉਡਾਉਂਦੇ ਸਮੇਂ ਛੱਤ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ

ਰਾਜਾਸਾਂਸੀ, 16 ਜਨਵਰੀ (ਹਰਦੀਪ ਸਿੰਘ ਖੀਵਾ)-ਪੁਲਿਸ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਕੁੱਕੜਾਂ ਵਾਲਾ (ਕਲੌਨੀ) ਦੇ ਇੱਕ ਨੌਜਵਾਨ ਦੀ ਪਤੰਗ ਉਡਾਉਂਦੇ ਸਮੇਂ ਕੋਠੇ ਦੀ ਛੱਤ ਤੋਂ ਡਿੱਗਣ ਕਾਰਣ ਮੌਤ ਹੋ ਗਈ | ਇਸ ਸਬੰਧੀ ਸਰਪੰਚ ਕੁਲਦੀਪ ਸਿੰਘ ਤੇ ਸਾਬਕਾ ਸਰਪੰਚ ...

ਪੂਰੀ ਖ਼ਬਰ »

ਕੌਮੀ ਸ਼ਾਹ ਮਾਰਗ ਬਾਜਾਖਾਨਾ ਵਿਖੇ ਓਵਰਬਿ੍ਜ ਤੇ ਸਰਵਿਸ ਰੋਡ ਦੀਆਂ ਲਾਈਟਾਂ ਦਾ ਮੰਦਾ ਹਾਲ

ਬਾਜਾਖਾਨਾ, 16 ਜਨਵਰੀ (ਜਗਦੀਪ ਸਿੰਘ ਗਿੱਲ)- ਬਾਜਾਖਾਨਾ ਦੇ ਕੌਮੀ ਸ਼ਾਹ ਮਾਰਗ ਨੰਬਰ 54 'ਤੇ ਬਣੇ ਓਵਰਬਿ੍ਜ ਅਤੇ ਸਰਵਿਸ ਸੜਕ 'ਤੇ ਲੱਗੀਆਂ ਲਾਈਟਾਂ ਅਤੇ ਸਫਾਈ ਦਾ ਬਹੁਤ ਬੁਰਾ ਹਾਲ ਹੈ | ਸਮਾਜ ਸੇਵੀ ਆਗੂ ਕਰਮ ਸਿੰਘ ਬਰਾੜ ਨੇ ਦੱਸਿਆ ਕਿ ਕੌਮੀ ਸ਼ਾਹ ਮਾਰਗ ਬਾਜਾਖਾਨਾ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਭੁੱਚੋ ਮੰਡੀ 'ਤੇ 2007 ਤੋਂ ਲਗਾਤਾਰ ਕਾਬਜ਼ ਹੈ ਕਾਂਗਰਸ ਪਾਰਟੀ

ਬਠਿੰਡਾ, 16 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਜ਼ਿਲ੍ਹਾ ਬਠਿੰਡਾ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਭੁੱਚੋ ਮੰਡੀ (ਰਾਖਵਾਂ) ਤੋਂ 2007 ਤੋਂ ਲਗਾਤਾਰ ਕਾਂਗਰਸ ਪਾਰਟੀ ਜਿੱਤ ਦਾ ਪ੍ਰਚਮ ਲਹਿਰਾਉਂਦੀ ਆ ਰਹੀ ਹੈ ਤੇ ਕਾਂਗਰਸ ਵਲੋਂ ਮੌਜੂਦਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ...

ਪੂਰੀ ਖ਼ਬਰ »

ਘੁੱਕਿਆਂਵਾਲੀ 'ਚ ਨਗਰ ਕੀਰਤਨ ਸਜਾਇਆ

ਸਿਰਸਾ, 16 ਜਨਵਰੀ (ਭੁਪਿੰਦਰ ਪੰਨੀਵਾਲੀਆ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਪਿੰਡ ਘੁੱਕਿਆਂਵਾਲੀ ਗੁਰਦੁਆਰਾ ਸ੍ਰੀ ਦੁੱਖ ਨਿਵਾਰਣ ਸਾਹਿਬ ਵਿਚ ਸ੍ਰੀ ਅਖੰਡ ਪਾਠ ਦਾ ਭੋਗ ਪਿੰਡ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ...

ਪੂਰੀ ਖ਼ਬਰ »

ਨਿੱਜੀ ਖੇਤਰ 'ਚ 75 ਫ਼ੀਸਦੀ ਕੋਟਾ ਦਾ ਨਿਯਮ ਇਤਿਹਾਸਕ ਕਦਮ- ਦੁਸ਼ਿਅੰਤ ਚੌਟਾਲਾ

ਸਿਰਸਾ, 16 ਜਨਵਰੀ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਦੇ ਲਈ ਅੱਜ ਦਾ ਦਿਨ ਇਤਿਹਾਸਿਕ ਦਿਨ ਹੈ | ਸੂਬੇ 'ਚ 15 ਜਨਵਰੀ ਦੀ ਅੱਧੀ ਰਾਤ ਤੋਂ ਨਿੱਜੀ ਖੇਤਰਾਂ ਵਿਚ 75 ਫੀਸਦੀ ਕੋਟਾ ਦਾ ਨਿਯਮ ਲਾਗੂ ਕਰ ...

ਪੂਰੀ ਖ਼ਬਰ »

ਟੀਕਾਕਰਨ ਕੈਂਪ 'ਚ 88 ਵਿਅਕਤੀਆਂ ਨੇ ਲਗਵਾਈ ਵੈਕਸੀਨ

ਸਿਰਸਾ, 16 ਜਨਵਰੀ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਕੋਵਿਡ-19 ਡਰਾਈਵ-ਇਨ ਵੈਕਸੀਨ ਟੀਕਾਕਰਨ ਕੈਂਪ ਲਾਇਆ ਗਿਆ, ਜਿਸ ਵਿਚ 88 ਵਿਅਕਤੀਆਂ ਨੇ ਕੋਰੋਨਾ ਰੋਕੂ ਵੈਕਸੀਨ ਲਗਵਾਈ | ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ...

ਪੂਰੀ ਖ਼ਬਰ »

ਸਿਰਸਾ 'ਚ ਕੋਰੋਨਾ ਪਾਜ਼ੀਟਿਵ ਦੇ 214 ਨਵੇਂ ਕੇਸ ਆਏ

ਸਿਰਸਾ, 16 ਜਨਵਰੀ (ਭੁਪਿੰਦਰ ਪੰਨੀਵਾਲੀਆ)-ਸਿਰਸਾ 'ਚ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ | ਅੱਜ ਸਿਰਸਾ ਵਿਚ ਕੋਰੋਨਾ ਪਾਜ਼ੀਟਿਵ ਦੇ 214 ਨਵੇਂ ਕੇਸ ਆਉਣ ਨਾਲ ਕੋਰੋਨਾ ਪਾਜ਼ੀਟਿਵ ਐਕਟਿਵ ਕੇਸਾਂ ਦੀ ਗਿਣਤੀ 675 ਹੋ ਗਈ ਹੈ | ਇਹ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਵੀਰ ਬਾਲ ਦਿਵਸ ਦੀ ਕੀਤੀ ਘੋਸ਼ਣਾ ਦਾ ਹਰਿਆਣਾ ਸਿੱਖ ਫੋਰਮ ਨੇ ਕੀਤਾ ਸਵਾਗਤ

ਸ਼ਾਹਬਾਦ ਮਾਰਕੰਡਾ, 16 ਜਨਵਰੀ (ਅਵਤਾਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੀਤੇ ਦਿਨੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਕੀਤੀ ਗਈ ਘੋਸ਼ਣਾ ਦਾ ਹਰਿਆਣਾ ਸਿੱਖ ਫੋਰਮ ਨੇ ਸਵਾਗਤ ਕੀਤਾ ਹੈ | ਪ੍ਰਧਾਨ ਮੰਤਰੀ ਮੋਦੀ ਨੇ ਹਰ ...

ਪੂਰੀ ਖ਼ਬਰ »

ਸੰਤ ਬਾਬਾ ਮੋਹਨ ਸਿੰਘ ਮਤਵਾਲਾ ਦੀ ਬਰਸੀ 'ਤੇ ਧਾਰਮਿਕ ਸਮਾਗਮ ਅੱਜ

ਸਿਰਸਾ, 16 ਜਨਵਰੀ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੇ ਪਿੰਡ ਤਿਲੋਕੇਵਾਲਾ ਦੇ ਗੁਰਦੁਆਰਾ ਸ੍ਰੀ ਨਿਰਮਲਸਰ ਸਾਹਿਬ ਵਿਖੇ 17 ਜਨਵਰੀ ਸੁਤੰਤਰਾ ਸੰਗਰਾਮੀ ਤੇ ਵਿਦਿਆ ਦਾਨੀ ਸੰਤ ਬਾਬਾ ਮੋਹਨ ਸਿੰਘ ਮਤਵਾਲਾ ਦੀ 30ਵੀਂ ਬਰਸੀ 'ਤੇ ਗੁਰਦੁਆਰਾ ਸਾਹਿਬ ਦੇ ਮੁੱਖ ...

ਪੂਰੀ ਖ਼ਬਰ »

ਪ੍ਰੋ. ਭੁੱਲਰ ਦੀ ਰਿਹਾਈ 'ਚ ਰੁਕਾਵਟ ਨਾ ਪਾਵੇ ਕੇਜਰੀਵਾਲ ਸਰਕਾਰ- ਜਥੇ. ਦਾਦੂਵਾਲ

ਸਿਰਸਾ, 16 ਜਨਵਰੀ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਇਕ ਪ੍ਰੈੱਸ ਬਿਆਨ 'ਚ ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਨੇਕ ਸਲਾਹ ਦਿੰਦੇ ਕਿਹਾ ਕਿ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ...

ਪੂਰੀ ਖ਼ਬਰ »

ਭਾਜਪਾ ਵਲੋਂ ਚੋਣ ਕਮਿਸ਼ਨ ਚੋਣਾਂ ਅੱਗੇ ਕਰਨ ਦੀ ਮੰਗ

ਚੰਡੀਗੜ੍ਹ, 16 ਜਨਵਰੀ (ਅਜੀਤ ਬਿਊਰੋ)- ਭਾਰਤੀ ਜਨਤਾ ਪਾਰਟੀ ਪੰਜਾਬ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਪੰਜਾਬ 'ਚ 14 ਫਰਵਰੀ ਨੂੰ ਹੋਣ ਵਾਲੀ ਵੋਟਿੰਗ ਪ੍ਰਕਿਰਿਆ ਨੂੰ ਅੱਗੇ ਵਧਾਉਣ ਦੀ ਮੰਗ ਕੀਤੀ ਹੈ | ਭਾਜਪਾ ਵਲੋਂ ਲਿਖੇ ਪੱਤਰ 'ਚ ਕਿਹਾ ਗਿਆ ਹੈ ਕਿ 16 ਫਰਵਰੀ ਨੂੰ ਗੁਰੂ ...

ਪੂਰੀ ਖ਼ਬਰ »

ਢੀਂਡਸਾ ਵਲੋਂ ਗੁਰੂ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ ਚੋਣ ਕਮਿਸ਼ਨ ਤੋਂ ਚੋਣਾਂ ਅੱਗੇ ਪਾਉਣ ਦੀ ਮੰਗ

ਐੱਸ. ਏ. ਐੱਸ. ਨਗਰ, 16 ਜਨਵਰੀ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ 14 ਫਰਵਰੀ ਨੂੰ ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭ ਚੋਣਾਂ ਨੂੰ ਗੁਰੂ ਰਵੀਦਾਸ ਦੇ ਜਨਮ ਦਿਹਾੜੇ ਦੇ ਮੱਦੇਨਜ਼ਰ ਭਾਰਤੀ ਚੋਣ ...

ਪੂਰੀ ਖ਼ਬਰ »

ਗੁਰੂ ਨਾਨਕ ਦਰਬਾਰ ਦੁਬਈ ਵਿਖੇ ਸਾਂਝੀਵਾਲਤਾ ਨੂੰ ਦਰਸਾਉਂਦੇ ਸਮਾਗਮ ਦਾ ਆਯੋਜਨ

ਦੁਬਈ, 16 ਜਨਵਰੀ (ਅ. ਬ.)-ਗੁਰੂ ਨਾਨਕ ਦਰਬਾਰ ਦੇ ਚੇਅਰਮੈਨ ਡਾ. ਸੁਰਿੰਦਰ ਸਿੰਘ ਕੰਧਾਰੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸਰਬ ਸਾਂਝੀਵਾਲਤਾ ਨੂੰ ਦਰਸਾਉਂਦਿਆਂ ਸਮਾਗਮ ਉਲੀਕਿਆ ਗਿਆ, ਜਿਸ 'ਚ ਯੂ. ਏ. ਈ. ਦੇ 50 ਵਰ੍ਹੇ ਪੂਰੇ ਹੋਣ ਦੀ ਖੁਸ਼ੀ ਅਤੇ ...

ਪੂਰੀ ਖ਼ਬਰ »

ਚੋਣਾਂ ਤੋਂ ਪਹਿਲਾਂ ਦੇ ਵਾਅਦੇ ਵਫ਼ਾ ਨਾ ਹੋਣ ਕਾਰਨ ਲੋਕਾਂ ਨੂੰ ਰੜਕਣ ਲੱਗੀ ਭਗਵੰਤ ਮਾਨ ਦੀ ਆਮਦ

ਸੁਖਵੰਤ ਸਿੰਘ ਭੁੱਲਰ ਧੂਰੀ, 16 ਜਨਵਰੀ-ਸੰਸਦ ਮੈਂਬਰ ਭਗਵੰਤ ਮਾਨ ਵਲੋਂ ਹਲਕਾ ਧੂਰੀ ਤੋਂ 2022 ਦੀ ਵਿਧਾਨ ਸਭਾ ਚੋਣ ਲੜਨ ਦਾ ਚਰਚਾ ਅੱਜ-ਕੱਲ੍ਹ ਲੋਕਾਂ ਦੀ ਜ਼ੁਬਾਨ 'ਤੇ ਹੈ, ਪ੍ਰੰਤੂ ਆਮ ਆਦਮੀ ਪਾਰਟੀ ਵਲੋਂ ਹਲਕਾ ਧੂਰੀ ਤੋਂ ਉਮੀਦਵਾਰ ਨੂੰ ਲੈ ਕੇ ਕਿਸੇ ਉਮੀਦਵਾਰ ਦਾ ...

ਪੂਰੀ ਖ਼ਬਰ »

ਕੇਜਰੀਵਾਲ ਵਲੋਂ ਮੁੱਖ ਮੰਤਰੀ ਉਮੀਦਵਾਰ ਚੁਣਨ ਲਈ ਬਣਾਈ ਗਈ ਐਪ ਡਰਾਮਾ-ਅਸ਼ਵਨੀ ਸ਼ਰਮਾ

ਚੰਡੀਗੜ੍ਹ, 16 ਜਨਵਰੀ (ਅਜੀਤ ਬਿਊਰੋ)- ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਚੰਡੀਗੜ੍ਹ ਵਿਖੇ ਪੈੱ੍ਰਸ ਕਾਨਫ਼ਰੰਸ ਦੌਰਾਨ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਚੁਣਨ ਲਈ ਬਣਾਈ ਗਈ ਐਪ ...

ਪੂਰੀ ਖ਼ਬਰ »

ਹਲਕਾ ਬੁਢਲਾਡਾ ਤੋਂ ਰਣਵੀਰ ਕੌਰ ਮੀਆਂ ਨੂੰ ਕਾਂਗਰਸ ਉਮੀਦਵਾਰ ਬਣਾਉਣ 'ਤੇ ਉੱਠੀਆਂ ਬਗਾਵਤੀ ਸੁਰਾਂ

ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ ਬੁਢਲਾਡਾ, 16 ਜਨਵਰੀ-ਕਾਂਗਰਸ ਵਲੋਂ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ 'ਚ ਵਿਧਾਨ ਸਭਾ ਹਲਕਾ ਬੁਢਲਾਡਾ ਤੋਂ ਡਾ. ਰਣਵੀਰ ਕੌਰ ਮੀਆਂ ਨੂੰ ਉਮੀਦਵਾਰ ਬਣਾਉਣ ਤੋਂ ਬਾਅਦ ਪਾਰਟੀ ਦੇ ਹਲਕਾ ਇੰਚਾਰਜ ਸਮੇਤ ਟਿਕਟ ਦੇ 4 ਦਾਅਵੇਦਾਰਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX