ਤਾਜਾ ਖ਼ਬਰਾਂ


ਚੰਡੀਗੜ੍ਹ-ਮੁਹਾਲੀ ਸਰਹੱਦ 'ਤੇ ਬੈਠੇ ਕਿਸਾਨ, ਅੱਗੇ ਵਧਣ ਦੀਆ ਕੋਸ਼ਿਸ਼ਾਂ ਜਾਰੀ
. . .  18 minutes ago
ਚੰਡੀਗੜ੍ਹ, 17 ਮਈ - ਚੰਡੀਗੜ੍ਹ-ਮੁਹਾਲੀ ਸਰਹੱਦ ਤੋਂ ਸਵੇਰ ਦੇ ਦ੍ਰਿਸ਼ ਸਾਹਮਣੇ ਆਏ ਹਨ ,ਜਿੱਥੇ ਕਿਸਾਨ ਵੱਖ-ਵੱਖ ਮੰਗਾਂ ਨੂੰ ਲੈ ਕੇ ਸੂਬਾ...
⭐ਮਾਣਕ - ਮੋਤੀ⭐
. . .  48 minutes ago
⭐ਮਾਣਕ - ਮੋਤੀ⭐
ਹੈਦਰਾਬਾਦ ਨੇ ਮੁੰਬਈ ਨੂੰ 3 ਦੌੜਾਂ ਨਾਲ ਹਰਾਇਆ
. . .  1 day ago
ਹੈਦਰਾਬਾਦ ਨੇ ਮੁੰਬਈ ਨੂੰ 3 ਦੌੜਾਂ ਨਾਲ ਹਰਾਇਆ
ਪਾਵਰਕਾਮ ਵਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ’ਤੇ ਮੁਕੰਮਲ ਪਾਬੰਦੀ
. . .  1 day ago
ਚੰਡੀਗੜ੍ਹ, 17 ਮਈ (ਅਜੀਤ ਬਿਊਰੋ )- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਆਉਂਦੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਅੱਜ ਤੋਂ ਤੁਰੰਤ ਪ੍ਰਭਾਵ ਨਾਲ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਤਾਇਨਾਤੀਆਂ ...
ਦਿੱਲੀ: ਜੀਟੀ ਕਰਨਾਲ ਰੋਡ 'ਤੇ ਅਟਲਾਂਟਿਸ ਬੈਂਕੁਏਟ ਹਾਲ 'ਚ ਲੱਗੀ ਅੱਗ
. . .  1 day ago
ਪਿੰਡ ਕਿਰਲਗੜ੍ਹ ‘ਚ ਚੱਲੀ ਗੋਲੀ, 2 ਗੰਭੀਰ ਜ਼ਖਮੀ
. . .  1 day ago
ਚੋਗਾਵਾਂ, 17 ਮਈ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਪੁਲਿਸ ਥਾਣਾ ਅਧੀਨ ਆਉਂਦੇ ਪਿੰਡ ਕਿਰਲਗੜ੍ਹ ਸ਼ਾਮ ਨੂੰ ਰਸਤੇ ਦੇ ਮਸਲੇ ਨੂੰ ਲੈ ਕੇ ਚੱਲੀ ਗੋਲੀ ਵਿਚ ਦੋ...
ਮੁੱਖ ਮੰਤਰੀ ਦੀ ਸਕੂਲ ਮੁਖੀਆਂ ਨਾਲ ਮੀਟਿੰਗ ਉਪਰੰਤ ਖਾਣਾ ਖਾਣ ਸਮੇਂ ਅਨੁਸ਼ਾਸਨਹੀਣਤਾ ਕਰਨ ਵਾਲੇ 7 ਸਕੂਲ ਮੁਖੀਆਂ ਖ਼ਿਲਾਫ਼ ਕਾਰਵਾਈ ਸ਼ੁਰੂ
. . .  1 day ago
ਐੱਸ. ਏ. ਐੱਸ. ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ) - ਦਫ਼ਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਵਲੋਂ ਪੱਤਰ ਜਾਰੀ ਕਰਕੇ 10 ਮਈ ਨੂੰ ਲੁਧਿਆਣੇ ਵਿਖੇ ਮੁੱਖ ਮੰਤਰੀ ਪੰਜਾਬ ਦੀ ਸਕੂਲ ਮੁਖੀਆਂ ਨਾਲ ਮੀਟਿੰਗ ...
ਪਿੰਡ ਚੱਕ ਸ਼ਿੰਗਾਰ ਗਾਂਹ ਬਿੱਲ ਦੀ ਰਿਕਵਰੀ ਕਰਨ ਗਏ ਬਿਜਲੀ ਮੁਲਾਜ਼ਮਾਂ ਨੂੰ ਪਿੰਡ ਵਾਸੀਆਂ ਨੇ ਬਣਾਇਆ ਬੰਧਕ, ਕੀਤੀ ਮਾਰਕੁੱਟ
. . .  1 day ago
ਪੰਜੇ ਕੇ ਉਤਾੜ, 17 ਮਈ (ਪੱਪੂ ਸੰਧਾ)-ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਰੇਕ ਮਹਿਕਮੇ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ, ਜਿਸ ਤਹਿਤ ਪਾਵਰਕਾਮ ਗੁਰੂਹਰਸਹਾਏ ਵਲੋਂ ਵੀ ਡਿਫਾਲਟਰ ਲੋਕਾਂ ਦੇ ਬਿੱਲ ਇਕੱਠੇ ਕੀਤੇ ਜਾ ਰਹੇ ਹਨ...
ਹੈਦਰਾਬਾਦ ਦੇ ਖ਼ਿਲਾਫ਼ ਮੁੰਬਈ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
. . .  1 day ago
ਮੁੰਬਈ, 17 ਮਈ-ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2022 ਦਾ 65ਵਾਂ ਮੈਚ ਅੱਜ ਮੁੰਬਈ ਇੰਡੀਅਨਜ਼ (ਐੱਮ. ਆਈ.) ਤੇ ਸਨਰਾਈਜ਼ਰਜ਼ ਹੈਦਰਾਬਾਦ (ਐੱਸ. ਆਰ. ਐੱਚ.) ਦਰਮਿਆਨ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਖੇਡਿਆ ਜਾ ਰਿਹਾ ਹੈ। ਮੁੰਬਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਸਕੂਲ ਦੀਆਂ ਕਿਤਾਬਾਂ 'ਚੋਂ ਸ਼ਹੀਦ ਭਗਤ ਸਿੰਘ ਦਾ ਨਾਂ ਹਟਾਉਣ 'ਤੇ ਵੱਖ-ਵੱਖ ਆਗੂਆਂ ਵਲੋਂ ਕੀਤਾ ਗਿਆ ਵਿਰੋਧ
. . .  1 day ago
ਚੰਡੀਗੜ੍ਹ, 17 ਮਈ-ਕਰਨਾਟਕ ਸਰਕਾਰ ਨੇ 10ਵੀਂ ਦੀ ਕੰਨੜ ਦੀ ਕਿਤਾਬ 'ਚ ਸੋਧ ਕਰਕੇ ਨਵਾਂ ਸਿਲੇਬਸ ਜੋੜਿਆ ਹੈ, ਜਿਸ 'ਤੇ 'ਆਪ' ਆਗੂਆਂ ਵਲੋਂ ਇਸ ਦਾ ਵਿਰੋਧ ਕੀਤਾ ਗਿਆ ਹੈ। ਇਸ ਦੌਰਾਨ ਖਰੜ ਤੋਂ ਆਪ ਵਿਧਾਇਕ ਅਨਮੋਲ ਗਗਨ ਮਾਨ ਤੇ ਜਲਾਲਾਬਾਦ..
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
. . .  1 day ago
ਅਜਨਾਲਾ, 17 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਪਸ਼ੂ ਪਾਲਣ ਮੱਛੀ ਪਾਲਣ ਡੇਅਰੀ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਪੰਜਾਬ ਭਵਨ ਵਿਖੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪੋਲਟਰੀ ਫਾਰਮ ਅਤੇ ਪਸ਼ੂਆਂ ਦੀ ਖ਼ਰੀਦ ਨਾਲ ਸੰਬੰਧਿਤ ਮੁੱਦਿਆਂ ਸੰਬੰਧੀ ਵਿਸ਼ੇਸ਼ ਵਿਚਾਰ ਚਰਚਾ ਕੀਤੀ ਗਈ।
ਗਰਮੀ ਦੇ ਵਧ ਰਹੇ ਤਾਪਮਾਨ ਨੂੰ ਲੈ ਕੇ ਇਕ ਹੋਰ ਵਿਅਕਤੀ ਦੀ ਮੌਤ
. . .  1 day ago
ਲੌਂਗੋਵਾਲ,17 ਮਈ (ਸ.ਸ.ਖੰਨਾ,ਵਿਨੋਦ)-ਪੰਜਾਬ ਅੰਦਰ ਗਰਮੀ ਦੇ ਵਧਦੇ ਤਾਪਮਾਨ ਨੂੰ ਲੈ ਕੇ ਲੋਕਾਂ ਦੀਆਂ ਮੌਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ ਉੱਥੇ ਹੀ ਅੱਜ ਕਸਬਾ ਲੌਂਗੋਵਾਲ 'ਚ ਗਰਮੀ ਦੇ ਵਧ ਰਹੇ ਤਾਪਮਾਨ ਨੂੰ ਲੈ ਕੇ ਦੂਜੀ ਮੌਤ ਦੀ ਖ਼ਬਰ ਸਾਹਮਣੇ ਆਈ...
ਮੰਗਾਂ ਨਾ ਮੰਨੀਆਂ ਤਾਂ ਕੱਲ੍ਹ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ
. . .  1 day ago
ਬੁਢਲਾਡਾ, 17 ਮਈ (ਸਵਰਨ ਸਿੰਘ ਰਾਹੀ)-ਆਪਣੀਆਂ ਮੰਗਾਂ ਦੀ ਪੂਰਤੀ ਨਾ ਹੋਣ ਤੋਂ ਅੱਕੇ ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼,ਪਨਬੱਸ,ਕੰਟਰੈਕਟਰ ਵਰਕਰਜ਼ ਯੂਨੀਅਨ ਨੇ ਹੜਤਾਲ 'ਤੇ ਜਾਣ ਦੀ ਧਮਕੀ ਦਿੱਤੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ...
ਮਾਮੂਲੀ ਤਕਰਾਰ ਤੋਂ ਬਾਅਦ ਪੰਜਾਬ ਪੁਲਿਸ ਦੇ ਏ.ਐੱਸ.ਆਈ. ਵਲੋਂ ਚਲਾਈ ਗੋਲੀ ਨਾਲ ਇਕ ਦੀ ਮੌਤ
. . .  1 day ago
ਸੁਲਤਾਨਪੁਰ ਲੋਧੀ/ਤਲਵੰਡੀ ਚੌਧਰੀਆਂ, 17 ਮਈ (ਭੋਲਾ, ਥਿੰਦ, ਹੈਪੀ,ਲਾਡੀ)-ਹਲਕਾ ਸੁਲਤਾਨਪੁਰ ਲੋਧੀ ਦੇ ਵੱਡੇ ਪਿੰਡ ਤਲਵੰਡੀ ਚੌਧਰੀਆਂ ਵਿਖੇ ਅੱਜ ਬਾਅਦ ਦੁਪਹਿਰ ਗਲੀ 'ਚ ਪੈੜ ਲਾਉਣ ਨੂੰ ਲੈ ਕੇ ਹੋਏ ਮਾਮੂਲੀ ਤਕਰਾਰ ਤੋਂ ਬਾਅਦ ਤੋਂ ਪੰਜਾਬ ਪੁਲਿਸ...
ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬਠਿੰਡਾ ਦੇ ਸਟੇਡੀਅਮਾਂ ਦਾ ਕੀਤਾ ਦੌਰਾ
. . .  1 day ago
ਬਠਿੰਡਾ, 17 ਮਈ (ਅੰਮ੍ਰਿਤਪਾਲ ਸਿੰਘ ਵਲਾਣ)- ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਬਠਿੰਡਾ ਸ਼ਹਿਰ ਦੇ ਖੇਡ ਸਟੇਡੀਅਮ ਦਾ ਦੌਰਾ ਕੀਤਾ ਅਤੇ ਕੋਚਾਂ ਅਤੇ ਖਿਡਾਰੀਆਂ ਨਾਲ ਗੱਲਬਾਤ ਕਰਕੇ ਸਟੇਡੀਅਮਾਂ ਦੀਆਂ ਕਮੀਆਂ ਪੇਸ਼ੀਆਂ ਪੁੱਛੀਆਂ ਹਨ।
ਬੱਸ ਸਟੈਂਡ ਨੇੜੇ ਸ਼ੂਗਰ ਮਿੱਲ ਦੇ ਗੁਦਾਮਾਂ 'ਚ ਲੱਗੀ ਅੱਗ
. . .  1 day ago
ਫਗਵਾੜਾ, 17 ਮਈ (ਹਰਜੋਤ ਸਿੰਘ ਚਾਨਾ)-ਫਗਵਾੜਾ ਦੇ ਬੱਸ ਸਟੈਂਡ ਨੇੜੇ ਸ਼ੂਗਰ ਮਿੱਲ ਦੇ ਗੁਦਾਮਾਂ 'ਚ ਅੱਜ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਅੱਗ ਦੇ ਭਾਬੜ ਮਚ ਗਏ ਹਨ ਤੇ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਪੁੱਜ ਕੇ ਅੱਗ ਬੁਝਾਉਣ ਦੇ ਕਾਰਜਾਂ...
ਪੰਜਾਬ ਸਰਕਾਰ ਕੇਜਰੀਵਾਲ ਦੇ ਹੱਥ ਵਿਕੀ, ਕੇਜਰੀਵਾਲ ਪੰਜਾਬ ਪੁਲਿਸ ਰਾਹੀਂ ਲੈ ਰਿਹੈ ਆਪਣਾ ਸਿਆਸੀ ਬਦਲਾ:ਅਸ਼ਵਨੀ ਸ਼ਰਮਾ
. . .  1 day ago
ਚੰਡੀਗੜ੍ਹ, 17 ਮਈ (ਲਲਿਤਾ)- ਭਾਰਤੀ ਜਨਤਾ ਪਾਰਟੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ 'ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਅਤੇ ਸੰਗਰੂਰ ਲੋਕ ਸਭਾ ਦੀਆਂ ਉਪ ਚੋਣਾਂ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਦਿੱਲੀ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ...
ਪੰਚਾਇਤ ਸੈਕਟਰੀ ਨੇ ਆਪਣੇ ਹੀ ਮਹਿਕਮੇ ਦੇ ਜੇ.ਈ. ਦੇ ਘਰ ਲੁੱਟ ਕਰਨ ਦਾ ਬਣਾਇਆ ਪਲਾਨ
. . .  1 day ago
ਫਤਹਿਗੜ੍ਹ ਸਾਹਿਬ, 17 ਮਈ (ਬਲਜਿੰਦਰ ਸਿੰਘ ਜਤਿੰਦਰ ਸਿੰਘ ਰਾਠੋਰ)- ਜ਼ਿਲ੍ਹਾ ਸ੍ਰੀ ਫਤਹਿਗੜ੍ਹ ਸਾਹਿਬ ਪੁਲਿਸ ਵਲੋਂ ਡਾਕੇ ਮਾਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਕੇ 6 ਵਿਅਕਤੀਆਂ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ...
ਤਲਵੰਡੀ ਸਾਬੋ ਤਾਪ ਘਰ ਬਣਾਂਵਾਲੀ 'ਚ ਸੀ.ਬੀ.ਆਈ. ਵਲੋਂ ਛਾਪਾ
. . .  1 day ago
ਮਾਨਸਾ, 17 ਮਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ਵਿਖੇ ਸਥਾਪਿਤ ਤਲਵੰਡੀ ਸਾਬੋ ਤਾਪ ਘਰ 'ਚ ਸੀ.ਬੀ.ਆਈ. ਵਲੋਂ ਛਾਪਾ ਮਾਰਿਆ ਗਿਆ ਹੈ। ਹਾਸਲ ਜਾਣਕਾਰੀ ਅਨੁਸਾਰ ਉੱਤਰੀ ਭਾਰਤ ਦੇ ਸਭ ਤੋਂ ਵਧ ਸਮਰੱਥਾ ਵਾਲੇ ਇਸ ਥਰਮਲ ਪਲਾਂਟ...
ਕਿਸਾਨਾਂ ਦਾ ਸਰਕਾਰ ਵਿਰੁੱਧ ਹੱਲਾ ਬੋਲ ਕਾਰਵਾਈ, ਸਾਲਾਂ ਦੀ ਸਖ਼ਤ ਮਿਹਨਤ ਨਾਲ ਆਬਾਦ ਕੀਤੀ ਜ਼ਮੀਨ ਦਾ ਕਬਜ਼ਾ ਨਹੀਂ ਛੱਡਾਂਗੇ
. . .  1 day ago
ਮਾਛੀਵਾੜਾ ਸਾਹਿਬ, 17 ਮਈ (ਮਨੋਜ ਕੁਮਾਰ)-ਪਿੰਡ ਭਮਾਂ ਕਲਾਂ ਵਿਖੇ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਾ ਛੁਡਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਕੀਤੀ ਜਾਣ ਵਾਲੀ ਸਰਕਾਰ ਦੀ ਕਾਰਵਾਈ ਤੋਂ ਭੜਕੇ ਕਿਸਾਨਾਂ ਨੇ ਸਿੱਧੇ ਤੌਰ 'ਤੇ ਸੂਬੇ ਦੀ ਮਾਨ ਸਰਕਾਰ ਨੂੰ ਚਿਤਾਵਨੀ...
ਭੱਠਾ ਮਜ਼ਦੂਰਾਂ ਵਲੋਂ ਹਾਈਵੇਅ ਤੇ ਧਰਨਾ ਅੱਜ 5ਵੇਂ ਦਿਨ ਵੀ ਜਾਰੀ,ਆਖਿਰ ਸਰਕਾਰ ਤੇ ਪ੍ਰਸ਼ਾਸਨ ਚੁੱਪ ਕਿਉਂ
. . .  1 day ago
ਮੰਡੀ ਘੁਬਾਇਆ, 17 ਮਈ (ਅਮਨ ਬਵੇਜਾ)- ਭੱਠਾ ਮਾਲਕਾਂ ਅਤੇ ਭੱਠਾ ਮਜ਼ਦੂਰਾਂ ਵਿਚਾਲੇ ਸ਼ੁਰੂ ਹੋਇਆ ਘੱਟ ਮਜ਼ਦੂਰੀ ਨੂੰ ਲੈ ਕੇ ਰੇੜਕਾ ਪੰਜਵੇਂ ਦਿਨ ਲਗਾਤਾਰ ਜਾਰੀ ਹੈ ਅਤੇ ਹਾਈਵੇਅ ਨੂੰ ਪੂਰੀ ਤਰ੍ਹਾਂ ਜਾਮ ਕੀਤਾ ਹੋਇਆ ਹੈ, ਜਿਸਦਾ ਹਰਜਾਨਾ...
ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਅਰ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ
. . .  1 day ago
ਐਸ.ਏ.ਐਸ.ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਕੇਡਿੰਗ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ। ਪੁਲਿਸ ਵਲੋਂ ਕਿਸਾਨਾਂ ਨੂੰ ਰੋਕਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ...
ਨਾਜਾਇਜ਼ ਸੰਬੰਧ ਦੇ ਚੱਲਦਿਆਂ ਇਕ ਵਿਅਕਤੀ ਦਾ ਕਤਲ
. . .  1 day ago
ਘੋਗਰਾ, 17 ਮਈ (ਆਰ.ਐੱਸ. ਸਲਾਰੀਆ)- ਬਲਾਕ ਦਸੂਹਾ ਦੇ ਪਿੰਡ ਹਰਦੋ ਨੇਕਨਾਮਾ ਵਿਖੇ ਨਾਜਾਇਜ਼ ਸੰਬੰਧ ਨੂੰ ਲੈ ਕੇ ਇਕ ਵਿਅਕਤੀ ਦਾ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੇ ਭਰਾ ਹਰਦੀਪ ਸਿੰਘ ਪੁੱਤਰ ਪਿਆਰਾ ਪਿੰਡ ਹਰਦੋ ਨੇਕਨਾਮਾ ਨੇ ਦੱਸਿਆ...
ਤੇਜ਼ ਰਫ਼ਤਾਰ ਕਾਰ ਨੇ ਖੜ੍ਹੇ ਟਰੱਕ 'ਚ ਮਾਰੀ ਟੱਕਰ, 5 ਲੋਕਾਂ ਦੀ ਮੌਤ
. . .  1 day ago
ਰੇਵਾੜੀ, 17 ਮਈ-ਦਿੱਲੀ/ਜੈਪੂਰ ਹਾਈਵੇਅ 'ਤੇ ਇਕ ਤੇਜ਼ ਰਫ਼ਤਾਰ ਕਰੂਜ਼ਰ ਨੇ ਖੜ੍ਹੇ ਟਰੱਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 5 ਲੋਕਾਂ ਦੀ ਮੌਤ ਅਤੇ 7 ਲੋਕ ਜ਼ਖ਼ਮੀ ਹੋ ਗਏ ਹਨ।
ਪਿੰਡ ਸ਼ੇਰ ਸਿੰਘ ਵਾਲਾ ਵਿਖੇ ਪੰਚਾਇਤੀ ਜ਼ਮੀਨ ਦਾ 2 ਕਿੱਲੇ ਚਾਰ ਕਨਾਲਾਂ ਨਾਜਾਇਜ਼ ਕਬਜ਼ਾ ਛੁਡਵਾਇਆ
. . .  1 day ago
ਪੰਜੇ ਕੇ ਉਤਾੜ, 17 ਮਈ (ਪੱਪੂ ਸੰਧਾ)- ਗੁਰੂਹਰਸਹਾਏ ਪ੍ਰਸ਼ਾਸਨ ਵਲੋਂ ਪਿੰਡ ਸ਼ੇਰ ਸਿੰਘ ਵਾਲਾ ਵਿਖੇ ਦੋ ਕਿੱਲੇ ਚਾਰ ਕਨਾਲ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਵਾਇਆ ਗਿਆ। ਇਹ ਕਬਜ਼ਾ ਪਿੰਡ ਦੇ ਵਸਨੀਕ ਵਜੀਰ ਸਿੰਘ ਪੁੱਤਰ ਮੱਖਣ ਸਿੰਘ, ਚੰਨਾ ਸਿੰਘ ਪੁੱਤਰ ਜੀਤ ਸਿੰਘ, ਜੋਗਿੰਦਰ ਕੌਰ ਪਤਨੀ ਜਸਵੰਤ ਸਿੰਘ ਕੋਲ ਸੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਮਾਘ ਸੰਮਤ 553

ਮਾਨਸਾ

ਕੋਵਿਡ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਪ੍ਰਸ਼ਾਸਨ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ

ਮਾਨਸਾ, 16 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਜ਼ਿਲ੍ਹੇ 'ਚ ਪਹਿਲਾਂ ਤੋਂ ਲਾਗੂ ਪਾਬੰਦੀਆਂ 'ਚ ਵਾਧਾ ਕੀਤਾ ਗਿਆ ਹੈ | ਜ਼ਿਲ੍ਹਾ ਮੈਜਿਸਟੇ੍ਰਟ ਮਹਿੰਦਰਪਾਲ ਨੇ ਹੁਕਮ ਜਾਰੀ ਕਰਦਿਆਂ ਸਪਸ਼ਟ ਕਿਹਾ ਕਿ ਨਿਯਮਾਂ ਦੀ ਪਾਲਣਾ ਸਖ਼ਤੀ ਨਾਲ ਕਰਵਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਹਾਲ ਦੇ ਅੰਦਰ 50 ਤੇ ਬਾਹਰ 100 ਤੋਂ ਵੱਧ ਲੋਕਾਂ ਦੇ ਇਕੱਠ ਕਰਨ 'ਤੇ ਵੀ ਰੋਕ ਲਗਾਈ ਗਈ ਹੈ | ਜਨਤਕ ਤੇ ਕੰਮ ਦੀਆਂ ਥਾਵਾਂ 'ਤੇ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ | ਧਾਰਾ 144 ਤਹਿਤ ਜਾਰੀ ਇਨ੍ਹਾਂ ਹੁਕਮਾਂ ਅਨੁਸਾਰ ਗੈਰ ਜ਼ਰੂਰੀ ਆਵਾਜਾਈ ਤੇ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਮਿਉਂਸਪਲ ਖੇਤਰਾਂ ਵਿਚ ਰੋਕ ਰਹੇਗੀ | ਹਾਲਾਂਕਿ ਜ਼ਰੂਰੀ ਗਤੀਵਿਧੀਆਂ, ਸਮਾਨ ਦੀ ਢੋਆ ਢੁਆਈ, ਸਰਕਾਰੀ ਕੰਮਕਾਜ ਆਦਿ ਦੀ ਆਗਿਆ ਹੋਵੇਗੀ | ਸਕੂਲ, ਕਾਲਜ, ਯੂਨੀਵਰਸਿਟੀਆਂ ਕੋਚਿੰਗ ਸੰਸਥਾਨ ਆਦਿ ਨੂੰ ਵੀ ਬੰਦ ਰੱਖਣ ਦੀ ਹਦਾਇਤ ਕੀਤੀ ਗਈ ਹੈ ਜਦ ਕਿ ਆਨਲਾਈਨ ਵਿਧੀ ਨਾਲ ਪੜਾਈ ਜਾਰੀ ਰਹੇਗੀ | ਸਾਰੇ ਬਾਰ, ਸਿਨੇਮਾ, ਮਲਟੀਪਲੈਕਸ, ਮਾਲ, ਰੈਸਟੋਰੈਂਟ ਨੂੰ 50 ਫ਼ੀਸਦੀ ਸਮਰਥਾ ਨਾਲ ਹੀ ਖੋਲ੍ਹਣ ਦੀ ਆਗਿਆ ਹੋਵੇਗੀ ਬਸ਼ਰਤੇ ਸਾਰਾ ਸਟਾਫ਼ ਪੂਰੀ ਤਰ੍ਹਾਂ ਵੈਕਸੀਨੇਟਡ ਹੋਵੇ | ਏ.ਸੀ. ਬੱਸਾਂ 50 ਫ਼ੀਸਦੀ ਸਮਰਥਾ ਨਾਲ ਹੀ ਚੱਲ ਸਕਣਗੀਆਂ | ਸਰਕਾਰੀ ਪ੍ਰਾਈਵੇਟ ਦਫ਼ਤਰਾਂ, ਉਦਯੋਗਾਂ, ਕੰਮਕਾਜੀ ਥਾਵਾਂ ਤੇ ਪੂਰੀ ਤਰ੍ਹਾਂ ਵੈਕਸੀਨੇਟਡ ਸਟਾਫ਼ ਨੂੰ ਆਉਣ ਦੀ ਆਗਿਆ ਦਿੱਤੀ ਜਾਵੇਗੀ | ਇਹ ਹੁਕਮ 25 ਜਨਵਰੀ ਤੱਕ ਲਾਗੂ ਰਹਿਣਗੇ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਮਾਸਕ ਪਹਿਨਣ ਦੇ ਨਾਲ ਹੀ ਸਰੀਰਕ ਦੂਰੀ ਵੀ ਰੱਖਣ ਅਤੇ ਹੱਥ ਧੋਣ/ਸੈਨੇਟਾਇਜ਼ ਵੀ ਲਾਜ਼ਮੀ ਕਰਨ |
ਜ਼ਿਲ੍ਹੇ 'ਚ 6 ਲੱਖ 63 ਹਜ਼ਾਰ 865 ਕੋਰੋਨਾ ਦੇ ਟੀਕੇ ਲਗਾਏ-
ਇਸੇ ਦੌਰਾਨ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ 'ਚ ਦੋਵੇਂ ਖ਼ੁਰਾਕਾਂ ਮਿਲਾ ਕੇ 6 ਲੱਖ 63 ਹਜ਼ਾਰ 865 ਵੈਕਸੀਨੇਸ਼ਨ ਦੀਆਂ ਡੋਜ਼ ਲਗਾਈਆਂ ਗਈਆਂ ਹਨ | 15 ਤੋਂ 17 ਸਾਲ ਵਰਗ ਦੇ 2201 ਨੌਜਵਾਨਾਂ ਨੂੰ ਪਹਿਲੀ ਡੋਜ਼, 18 ਤੋਂ 44 ਸਾਲ ਤੱਕ ਦੇ 238846 ਵਿਅਕਤੀਆਂ ਨੂੰ ਪਹਿਲੀ ਅਤੇ 129839 ਲੋਕਾਂ ਨੂੰ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਲਗਾਈ ਜਾ ਚੁੱਕੀ ਹੈ | ਇਸੇ ਤਰ੍ਹਾਂ 45 ਸਾਲ ਤੋਂ ਵੱਧ ਉਮਰ ਦੇ 175568 ਵਿਅਕਤੀਆਂ ਨੂੰ ਪਹਿਲੀ ਅਤੇ 107554 ਵਿਅਕਤੀਆਂ ਨੂੰ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਲਗਾਈ ਜਾ ਚੱੁਕੀ ਹੈ | 187 ਵਿਅਕਤੀਆਂ ਨੂੰ ਤੀਜੀ ਡੋਜ਼ ਵੀ ਪਿਛਲੇ ਦਿਨੀਂ ਦਿੱਤੀ ਜਾ ਚੁੱਕੀ ਹੈ | ਉਨ੍ਹਾਂ ਦੱਸਿਆ ਕਿ 2911 ਹੈਲਥ ਕੇਅਰ ਵਰਕਰਾਂ ਦੇ ਪਹਿਲੀ ਡੋਜ਼ ਅਤੇ 1033 ਵਰਕਰਾਂ ਦੇ ਦੂਜੀ ਡੋਜ਼ ਅਤੇ 23039 ਫ਼ਰੰਟ ਲਾਈਨ ਵਰਕਰਾਂ ਦੇ ਪਹਿਲੀ ਅਤੇ 2687 ਵਰਕਰਾਂ ਦੇ ਦੂਜੀ ਡੋਜ਼ ਲਗਾਈ ਜਾ ਚੁੱਕੀ ਹੈ |

ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦੇ 74 ਕੇਸਾਂ ਦੀ ਪੁਸ਼ਟੀ, 1 ਮੌਤ

ਮਾਨਸਾ, 16 ਜਨਵਰੀ (ਧਾਲੀਵਾਲ)-ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦਾ ਫੈਲਾਅ ਨਿੱਤ ਰੋਜ਼ ਵਧ ਰਿਹਾ ਹੈ | ਅੱਜ ਜਿੱਥੇ 74 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਉੱਥੇ ਬੁਢਲਾਡਾ ਖੇਤਰ ਦੇ 81 ਵਰਿ੍ਹਆਂ ਦੇ ਬਜ਼ੁਰਗ ਦੀ ਇਸ ਵਾਇਰਸ ਨਾਲ ਮੌਤ ਵੀ ਹੋ ਗਈ ਹੈ | ਮਿ੍ਤਕ ਪਿਛਲੇ ਦਿਨਾਂ ਤੋਂ ...

ਪੂਰੀ ਖ਼ਬਰ »

ਸੇਵਾ ਮੁਕਤ ਮੁਲਾਜ਼ਮ ਨਾਲ 50 ਹਜ਼ਾਰ ਦੀ ਠੱਗੀ

ਸਰਦੂਲਗੜ੍ਹ, 16 ਜਨਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ)-ਇੱਕ ਸਰਕਾਰੀ ਸੇਵਾ ਮੁਕਤ ਮੁਲਾਜ਼ਮ ਨਾਲ 50 ਹਜ਼ਾਰ ਰੁ. ਦੀ ਆਨਲਾਈਨ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ | ਸੁਖਦੇਵ ਸ਼ਰਮਾ ਪੱਤਰ ਸੁਰਜਾ ਰਾਮ ਵਾਸੀ ਕਰੰਡੀ ਮੁਤਾਬਕ ਫੇਸਬੁੱਕ ਰਾਹੀਂ ਕਿਸੇ ਦੋਸਤ ਦੇ ਨਾਂਅ ਦੀ ਆਈ.ਡੀ. ...

ਪੂਰੀ ਖ਼ਬਰ »

ਆਰਥਿਕ ਤੰਗੀ ਦੇ ਚੱਲਦਿਆਂ ਵਿਆਹੁਤਾ ਜੋੜੇ ਨੇ ਸਲਫਾਸ ਖਾਧੀ

ਮਾਨਸਾ, 16 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਇੱਥੋਂ 5 ਕਿੱਲੋਮੀਟਰ ਦੂਰ ਮਾਨਸਾ-ਕੈਂਚੀਆਂ 'ਤੇ ਰਹਿੰਦੇ ਵਿਆਹੁਤਾ ਜੋੜੇ ਨੇ ਆਰਥਿਕ ਤੰਗੀ ਦੇ ਚੱਲਦਿਆਂ ਬੀਤੀ ਰਾਤ ਸਲਫਾਸ ਨਿਗਲ ਲਈ | ਜਿੱਥੇ ਲੜਕੀ ਦੀ ਮੌਤ ਹੋ ਗਈ ਹੈ ਉੱਥੇ ਨੌਜਵਾਨ ਬਠਿੰਡਾ ਦੇ ਨਿੱਜੀ ਹਸਪਤਾਲ 'ਚ ...

ਪੂਰੀ ਖ਼ਬਰ »

ਠੰਢ ਦੀ ਜਕੜ ਨੇ ਜੀਵਨ ਕੀਤਾ ਪ੍ਰਭਾਵਿਤ

ਮਾਨਸਾ, 16 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਪਿਛਲੇ ਕਈ ਦਿਨਾਂ ਤੋਂ ਪੈ ਰਹੀ ਕੜਾਕੇ ਦੀ ਠੰਢ ਨੇ ਲੋਕਾਂ ਦਾ ਜੀਵਨ ਅਸਤ ਵਿਅਸਤ ਕਰ ਰੱਖਿਆ ਹੈ | ਐਤਵਾਰ ਦਾ ਦਿਨ ਹੋਣ ਕਰ ਕੇ ਭਾਵੇਂ ਦੁਕਾਨਾਂ ਵੀ ਘੱਟ ਖੁੱਲ੍ਹੀਆਂ ਅਤੇ ਬਾਜ਼ਾਰਾਂ 'ਚ ਵੀ ਬੇਰੌਣਕੀ ਸੀ | ਸਾਰਾ ਦਿਨ ਸੂਰਜ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਐਲਾਨ ਵਫ਼ਾ ਨਾ ਹੋਏ...!

ਮਾਨਸਾ, 16 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪਿਛਲੇ ਮਹੀਨੇ 10 ਦਸੰਬਰ ਨੂੰ ਮਾਨਸਾ ਵਿਖੇ ਕਾਂਗਰਸ ਪਾਰਟੀ ਦੀ ਰੈਲੀ ਦੌਰਾਨ ਕਸਬਾ ਭੀਖੀ ਨੂੰ ਸਬ ਡਵੀਜ਼ਨ ਅਤੇ 28 ਦਸੰਬਰ ਨੂੰ ਸਰਦੂਲਗੜ੍ਹ ਰੈਲੀ ਮੌਕੇ ਬਹਿਣੀਵਾਲ ...

ਪੂਰੀ ਖ਼ਬਰ »

1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਸਿਰੇ ਚੜਾਉਣ ਲਈ ਹਲਕਾ ਵਿਧਾਇਕ ਨੂੰ ਮੰਗ ਪੱਤਰ ਦਿੱਤਾ

ਬੁਢਲਾਡਾ, 16 ਜਨਵਰੀ (ਸਵਰਨ ਸਿੰਘ ਰਾਹੀ)-1158 ਸਹਾਇਕ ਪ੍ਰੋਫ਼ੈਸਰ ਫ਼ਰੰਟ ਪੰਜਾਬ ਦੇ ਕੋਆਰਡੀਨੇਟਰ ਪ੍ਰੋ: ਕੰਵਲਜੀਤ ਕੌਰ ਦੀ ਅਗਵਾਈ ਹੇਠ ਕਾਲਜ ਅਧਿਆਪਕਾਂ ਦੇ ਵਫ਼ਦ ਨੇ ਹਲਕਾ ਵਿਧਾਇਕ ਬੁਢਲਾਡਾ ਬੁੱਧ ਰਾਮ ਨੂੰ ਮਿਲ ਕੇ ਕਾਲਜ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਮੰਗ ...

ਪੂਰੀ ਖ਼ਬਰ »

ਨੰਗਲ ਕਲਾਂ ਵਿਖੇ ਨਗਰ ਕੀਰਤਨ ਸਜਾਇਆ

ਮਾਨਸਾ, 16 ਜਨਵਰੀ (ਵਿ.ਪ੍ਰਤੀ.)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕਰਵਰਤੀ ਨਿਹੰਗ ਸਿੰਘ ਫ਼ੌਜਾਂ ਵਲੋਂ ਗੁਰਦੁਆਰਾ ਸਾਹਿਬ ਪਿੰਡ ਨੰਗਲ ਕਲਾਂ ਵਿਖੇ ਸਾਹਿਬ ਪ੍ਰਕਾਸ਼ ਦਿਹਾੜੇ ਅਤੇ 40 ਮੁਕਤਿਆਂ ਦੀ ਯਾਦ ਨੂੰ ਸਮਰਪਿਤ ਨਗਰ ਕੀਰਤਨ ...

ਪੂਰੀ ਖ਼ਬਰ »

ਪੁਰਾਣੀ ਰਵਾਇਤ ਤੋਂ ਹਟ ਕੇ ਹੋ ਰਹੇ ਪ੍ਰਚਾਰ ਨੇ ਤਮਾਸ਼ਬੀਨਾਂ ਦਾ ਸਵਾਦ ਖ਼ਰਾਬ ਕੀਤਾ

ਸਰਦੂਲਗੜ੍ਹ, 16 ਜਨਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ)- ਵਿਧਾਨ ਸਭਾ ਚੋਣਾਂ 2022 ਦੇ ਐਲਾਨ ਤੋਂ ਬਾਅਦ ਦੇਸ਼ 'ਚ ਕੋਰੋਨਾ ਦੇ ਵੱਧ ਰਹੇ ਪ੍ਰਭਾਵ ਨੂੰ ਸਾਹਮਣੇ ਰੱਖ ਕੇ ਚੋਣ ਕਮਿਸ਼ਨ ਵਲੋਂ ਜਾਰੀ ਸਖ਼ਤ ਹਦਾਇਤਾਂ ਦੇ ਮੱਦੇਨਜ਼ਰ ਹਲਕਾ ਸਰਦੂਲਗੜ੍ਹ ਅੰਦਰ ਰਾਜਨੀਤਕ ਪਾਰਟੀਆਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਾਂਗ ਕਾਂਗਰਸ ਪਾਰਟੀ ਨੂੰ ਵੀ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣਗੇ ਪੰਜਾਬ ਵਾਸੀ-ਵਿਧਾਇਕਾ ਪ੍ਰੋ.ਬਲਜਿੰਦਰ ਕੌਰ

ਤਲਵੰਡੀ ਸਾਬੋ, 16 ਜਨਵਰੀ (ਰਵਜੋਤ ਸਿੰਘ ਰਾਹੀ)-ਝੂਠੇ ਵਾਅਦੇ ਕਰਕੇ ਪੰਜਾਬ ਦੀ ਸੱਤਾ 'ਤੇ ਕਾਬਜ਼ ਹੋਈ ਕਾਂਗਰਸ ਪਾਰਟੀ ਨੂੰ ਇਸ ਵਾਰ ਪੰਜਾਬ ਵਾਸੀਆਂ ਨੇ ਸ਼੍ਰੋਮਣੀ ਅਕਾਲੀ ਦਲ ਵਾਂਗ ਹਰਾ ਕਿ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣ ਦਾ ਮਨ ਬਣਾ ਲਿਆ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਪਿੰਡ ਕਾਲੋਕੇ ਤੇ ਹਰਨਾਮ ਸਿੰਘ ਵਾਲਾ 'ਚ ਪੰਚਾਇਤ ਮੈਂਬਰਾਂ ਸਮੇਤ ਦਰਜਨ ਤੋਂ ਵੱਧ ਵਿਅਕਤੀ 'ਆਪ' ਵਿਚ ਸ਼ਾਮਿਲ

ਭਾਈਰੂਪਾ, 16 ਜਨਵਰੀ (ਵਰਿੰਦਰ ਲੱਕੀ)-ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਓ ਅਸੀਂ ਦਿੱਲੀ ਮਾਡਲ ਤੇ ਪੰਜਾਬ ਦੇ ਪਿੰਡਾਂ ਦੀ ਨੁਹਾਰ ਬਦਲ ਦਿਆਂਗੇ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਉਮੀਦਵਾਰ ਬਲਕਾਰ ਸਿੰਘ ਸਿੱਧੂ ਨੇ ਪਿੰਡ ਹਰਨਾਮ ਸਿੰਘ ਵਾਲਾ ਤੇ ...

ਪੂਰੀ ਖ਼ਬਰ »

ਲੋਕਾਂ ਨੂੰ ਲੁੱਟਣ ਵਾਲੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਲੋਕ ਮੂੰਹ ਨਹੀਂ ਲਗਾਉਣਗੇ-ਖੁਸ਼ਬਾਜ ਜਟਾਣਾ

ਰਾਮਾਂ ਮੰਡੀ, 16 ਜਨਵਰੀ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਵਿਖੇ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਖੁਸ਼ਬਾਜ ਸਿੰਘ ਜਟਾਣਾ ਨੇ ਵੋਟਰਾਂ ਨਾਲ ਦੁਕਾਨਾਂ 'ਤੇ ਜਾ ਕੇ ਸੰਪਰਕ ਕੀਤਾ ਤੇ ਵਿਕਾਸ ਕੰਮਾਂ ਦੇ ਨਾਮ 'ਤੇ ਵੋਟ ਪਾਉਣ ਦੀ ਮੰਗ ਕੀਤੀ | ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਖੁਸ਼ਬਾਜ ਜਟਾਣਾ ਨੇ ਚੋਣ ਮੁਹਿੰਮ ਨੂੰ ਕੀਤਾ ਤੇਜ਼

ਤਲਵੰਡੀ ਸਾਬੋ, 16 ਜਨਵਰੀ (ਰਣਜੀਤ ਸਿੰਘ ਰਾਜੂ)-ਕਾਂਗਰਸ ਵਲੋਂ ਬੀਤੇ ਕੱਲ੍ਹ 86 ਉਮੀਦਵਾਰਾਂ ਦੀ ਐਲਾਨੀ ਸੂਚੀ ਮੁਤਾਬਿਕ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਵਲੋਂ ਚੋਣ ਮੈਦਾਨ ਵਿਚ ਉਤਾਰੇ ਗਏ ਕਾਂਗਰਸ ਦੇ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਅੱਜ ...

ਪੂਰੀ ਖ਼ਬਰ »

'ਆਪ' ਉਮੀਦਵਾਰ ਪੋ੍ਰ. ਬਲਜਿੰਦਰ ਕੌਰ ਦੀ ਚੋਣ ਮੁਹਿੰਮ ਨੂੰ ਭਰਵਾਂ ਹੰੁਗਾਰਾ ਪਿੰਡ ਭਗਵਾਨਗੜ੍ਹ 'ਤੇ ਗੁਰਥੜੀ ਦੇ ਦਰਜਨਾਂ ਪਰਿਵਾਰ ਆਪ 'ਚ ਸ਼ਾਮਿਲ

ਰਾਮਾਂ ਮੰਡੀ, 16 ਜਨਵਰੀ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਭਗਵਾਨਗੜ੍ਹ ਅਤੇ ਗੁਰਥੜੀ ਵਿਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਦਰਜਨਾਂ ਪਰਿਵਾਰ ਅਕਾਲੀ ਦਲ ਨੂੰ ਅਲਵਿਦਾ ਆਖ ...

ਪੂਰੀ ਖ਼ਬਰ »

ਕਾਂਗਰਸ ਦਾ ਸਾਬਕਾ ਬਲਾਕ ਸੰਮਤੀ ਮੈਂਬਰ ਬਿੱਕਰ ਸਿੰਘ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਰਾਮਾਂ ਮੰਡੀ, 16 ਜਨਵਰੀ (ਤਰਸੇਮ ਸਿੰਗਲਾ)-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਅਕਾਲੀ-ਬਸਪਾ ਉਮੀਦਵਾਰ ਦੀ ਚੋਣ ਮੁਹਿੰਮ ਨੂੰ ਉਦੋਂ ਇੱਕ ਹੋਰ ਵੱਡਾ ਹੁੰਗਾਰਾ ਮਿਲਿਆ ਜਦੋਂ ਚੋਣ ਮੁਹਿੰਮ ਚਲਾ ਰਹੇ ਨੌਜਵਾਨ ਅਕਾਲੀ ਆਗੂ ਗੁਰਬਾਜ਼ ਸਿੰਘ ਸਿੱਧੂ ਦੇ ਪਿੰਡ ਬੰਗੀ ...

ਪੂਰੀ ਖ਼ਬਰ »

ਪਿੰਡ ਰਾਮਸਰਾ ਵਿਖੇ ਹਰਮੰਦਰ ਸਿੰਘ ਜੱਸੀ ਸਾਬਕਾ ਮੰਤਰੀ ਵਲੋਂ ਵਰਕਰਾਂ ਨਾਲ ਮੀਟਿੰਗ

ਰਾਮਾਂ ਮੰਡੀ, 16 ਜਨਵਰੀ (ਗੁਰਪ੍ਰੀਤ ਸਿੰਘ ਅਰੋੜਾ)-ਸੀਨੀਅਰ ਕਾਂਗਰਸੀ ਆਗੂ ਹਰਮੰਦਰ ਸਿੰਘ ਜੱਸੀ ਸਾਬਕਾ ਮੰਤਰੀ ਨੇ ਅੱਜ ਹਲਕਾ ਤਲਵੰਡੀ ਸਾਬੋ ਦੇ ਪਿੰਡ ਰਾਮਸਰਾ ਵਿਖੇ ਦਰਸ਼ਨ ਸਿੰਘ ਦੇ ਗ੍ਰਹਿ ਵਿਖੇ ਵਰਕਰਾਂ ਨਾਲ ਵਿਧਾਨ ਸਭਾ ਚੋਣਾਂ ਸਬੰਧੀ ਮੀਟਿੰਗ ਕੀਤੀ | ...

ਪੂਰੀ ਖ਼ਬਰ »

ਕਾਂਗਰਸ ਦੀ ਹਾਲਤ ਦਿਨੋ-ਦਿਨ ਪਤਲੀ 'ਆਪ' ਦਾ ਆਧਾਰ ਕੋਈ ਨਹੀਂ- ਮਲੂਕਾ

ਮਹਿਰਾਜ, 16 ਜਨਵਰੀ (ਸੁਖਪਾਲ ਮਹਿਰਾਜ)- ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਅਕਾਲੀ-ਬਸਪਾ ਦੇ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਨੂੰ ਉਸ ਵਕਤ ਹੋਰ ਬਲ ਮਿਲਿਆ, ਜਦੋਂ ਪਿੰਡ ਮਹਿਰਾਜ ਵਿਖੇ ਵਾਰਡ ਨੰਬਰ 8 ਦੇ ਮਿਹਨਤੀ ਵਰਕਰ ਨਗਰ ਪੰਚਾਇਤ ਮਹਿਰਾਜ ਦੇ ਸਾਬਕਾ ਮੀਤ ...

ਪੂਰੀ ਖ਼ਬਰ »

ਭੁੱਚੋ ਹਲਕੇ ਵਿਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ 'ਆਪ' ਵਿਚ ਹੋਵੇਗੀ ਫਸਵੀਂ ਟੱਕਰ

ਗੋਨਿਆਣਾ, 16 ਜਨਵਰੀ (ਲਛਮਣ ਦਾਸ ਗਰਗ)-ਜਿਉਂ-ਜਿਉਂ ਵਿਧਾਨ ਸਭਾ ਦੀਆਂ ਵੋਟਾਂ ਨੇੜੇ ਆ ਰਹੀਆਂ ਹਨ, ਤਿਉਂ-ਤਿਉਂ ਹਰੇਕ ਪਾਰਟੀਆਂ ਵਲੋਂ ਚੋਣ ਜਿੱਤਣ ਲਈ ਅੱਡੀ ਚੋਟੀ ਦਾ ਜੋਰ ਲਗਾਇਆ ਜਾ ਰਿਹਾ ਹੈ | ਇਸੇ ਤਰ੍ਹਾਂ ਹੀ ਵਿਧਾਨ ਸਭਾ ਹਲਕਾ ਭੁੱਚੋ (ਰਜਿ:) ਤੋਂ ਕਾਂਗਰਸੀ ...

ਪੂਰੀ ਖ਼ਬਰ »

ਕੀ ਰੁੱਸੇ ਹੋਏ ਵਰਕਰਾਂ ਨੂੰ ਮਨਾਉਣ ਵਿਚ ਸਫਲ ਹੋਣਗੇ ਪ੍ਰੀਤਮ ਸਿੰਘ ਕੋਟਭਾਈ

ਮਹਿਮਾ ਸਰਜਾ, 16 ਜਨਵਰੀ (ਰਾਮਜੀਤ ਸ਼ਰਮਾ)-ਚੋਣਾਂ ਦਾ ਅਖਾੜਾ ਹੌਲੀ-ਹੌਲੀ ਭਖਣ ਲੱਗਾ ਹੈ | ਜੇਕਰ ਹਲਕਾ ਭੁੱਚੋ ਦੀ ਗੱਲ ਕਰੀਏ ਤਾਂ ਇੱਥੇ ਮੁੱਖ ਮੁਕਾਬਲਾ ਅਕਾਲੀ ਦਲ ਦੇ ਉਮੀਦਵਾਰ ਦਰਸਨ ਸਿੰਘ ਕੋਟਫੱਤਾ, ਕਾਂਗਰਸ ਦੇ ਪ੍ਰੀਤਮ ਸਿੰਘ ਕੋਟਭਾਈ ਅਤੇ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਸਸਪਾਲੀ ਦਾ ਸਰਪੰਚ 'ਆਪ' 'ਚ ਸ਼ਾਮਿਲ

ਬਰੇਟਾ, 16 ਜਨਵਰੀ (ਜੀਵਨ ਸ਼ਰਮਾ)- ਹਲਕਾ ਬੁਢਲਾਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬੁੱਧ ਰਾਮ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਪਿੰਡ ਸਸਪਾਲੀ ਵਿਖੇ ਸਰਪੰਚ ਹਰੀਚੰਦ ਸਿੰਘ ਕਾਂਗਰਸ ਛੱਡ ਕੇ 'ਆਪ' 'ਚ ਵਿਚ ਸ਼ਾਮਿਲ ਹੋ ਗਏ | ਵਿਧਾਇਕ ਨੇ ਕਿਹਾ ...

ਪੂਰੀ ਖ਼ਬਰ »

ਜਗਸੀਰ ਸਿੰਘ ਜਵਾਹਰਕੇ ਭਾਕਿਯੂ (ਉਗਰਾਹਾਂ) ਦੇ ਬਲਾਕ ਪ੍ਰਧਾਨ ਚੁਣੇ

ਮਾਨਸਾ, 16 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਕਮੇਟੀ ਮਾਨਸਾ ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਦੀ ਪ੍ਰਧਾਨਗੀ ਹੇਠ ਸਥਾਨਕ ਬਾਲ ਭਵਨ ਵਿਖੇ ਹੋਈ | ਸਰਬਸੰਮਤੀ ਨਾਲ ਜਗਸੀਰ ਸਿੰਘ ਜਵਾਹਰਕੇ ਨੂੰ ਬਲਾਕ ...

ਪੂਰੀ ਖ਼ਬਰ »

ਸੀ-ਵਿਜਲ 'ਤੇ ਮਿਲੀਆਂ 2 ਸ਼ਿਕਾਇਤਾਂ ਦਾ ਕੀਤਾ ਨਿਪਟਾਰਾ

ਮਾਨਸਾ, 16 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹਾ ਚੋਣ ਅਫ਼ਸਰ ਮਹਿੰਦਰਪਾਲ ਨੇ ਕਰਦਿਆਂ ਦੱਸਿਆ ਕਿ ਸੀ-ਵਿਜਲ ਐਪ ਰਾਹੀਂ 2 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਹੈਲਪ ਲਾਈਨ ਨੰਬਰ 1950 'ਤੇ ਹੁਣ ਤੱਕ 100 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX