ਕਪੂਰਥਲਾ, 16 ਜਨਵਰੀ (ਸਡਾਨਾ) -ਵਿਧਾਨ ਸਭਾ ਚੋਣਾਂ ਲਈ ਹਲਕੇ ਅੰਦਰ ਪੋਿਲੰਗ ਸਟਾਫ਼ ਨੂੰ ਸਿਖਲਾਈ ਦੇਣ ਲਈ 19 ਮਾਸਟਰ ਟਰੇਨਰ ਤਾਇਨਾਤ ਕੀਤੇ ਗਏ ਹਨ, ਜੋ ਕਿ 20 ਜਨਵਰੀ ਤੋਂ ਲੈ ਕੇ ਸਾਰੇ ਪੋਿਲੰਗ ਸਟਾਫ਼ ਨੂੰ ਚੋਣ ਅਮਲ ਬਾਰੇ ਸਿਖਲਾਈ ਦੇਣਗੇ ਤਾਂ ਜੋ ਚੋਣ ਪ੍ਰਕਿਰਿਆ ਨੂੰ ਸਫਲਤਾ ਪੂਰਵਕ ਨੇਪਰੇ ਚਾੜਿ੍ਹਆ ਜਾ ਸਕੇ | ਕਪੂਰਥਲਾ ਹਲਕੇ ਦੇ ਰਿਟਰਨਿੰਗ ਅਫ਼ਸਰ ਡਾ: ਜੈਇੰਦਰ ਸਿੰਘ ਐਸ.ਡੀ.ਐਮ. ਨੇ ਦੱਸਿਆ ਕਿ ਕਪੂਰਥਲਾ ਵਿਚ 1 ਲੱਖ 48267 ਵੋਟਰਾਂ ਲਈ 196 ਪੋਿਲੰਗ ਬੂਥ ਬਣਾਏ ਗਏ ਹਨ | ਇਨ੍ਹਾਂ ਵਿਚੋਂ 77415 ਮਰਦ ਅਤੇ 70834 ਔਰਤ ਵੋਟਰ ਹਨ | ਇਸ ਤੋਂ ਇਲਾਵਾ ਕਪੂਰਥਲਾ ਹਲਕੇ ਵਿਚ 80 ਸਾਲ ਜਾਂ ਉਸ ਤੋਂ ਉੱਪਰ ਦੇ ਵੋਟਰ ਜੋ ਸਰੀਰਕ ਤੌਰ 'ਤੇ ਅਸਮਰਥ ਅਤੇ ਕੋਵਿਡ ਦੇ ਮਰੀਜ਼ ਹਨ, ਘਰ ਤੋਂ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਸਹੂਲਤ ਪ੍ਰਾਪਤ ਕਰ ਸਕਦੇ ਹਨ | ਇਸ ਸੰਬੰਧੀ ਚੋਣ ਅਮਲੇ ਨੂੰ 12 ਡੀ ਫਾਰਮ ਦਿੱਤਾ ਗਿਆ ਹੈ ਤਾਂ ਜੋ 25 ਜਨਵਰੀ ਤੱਕ ਇਨ੍ਹਾਂ ਸ਼ੇ੍ਰਣੀਆਂ ਦੇ ਯੋਗ ਵੋਟਰਾਂ ਨੂੰ ਪੋਸਟਲ ਬੈਲਟ ਜਾਰੀ ਕੀਤਾ ਜਾ ਸਕੇ | ਜ਼ਿਕਰਯੋਗ ਹੈ ਕਿ ਕਪੂਰਥਲਾ ਹਲਕੇ ਅੰਦਰ 1158 ਵੋਟਰ ਅਜਿਹੇ ਹਨ, ਜੋ ਕਿ ਸਰੀਰਕ ਤੌਰ 'ਤੇ ਅਸਮਰਥ ਹਨ | ਇਸੇ ਤਰ੍ਹਾਂ 244 ਸਰਵਿਸ ਵੋਟਰ ਹਨ, ਜੋ ਕਿ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੇ ਸਮਰੱਥ ਹੋਣਗੇ |
ਫਗਵਾੜਾ, 16 ਜਨਵਰੀ (ਹਰਜੋਤ ਸਿੰਘ ਚਾਨਾ)-ਕਾਂਗਰਸ ਵਲੋਂ ਟਿਕਟਾਂ ਦੇ ਕੀਤੇ ਗਏ ਐਲਾਨ ਤੋਂ ਬਾਅਦ ਹੁਣ ਪਾਰਟੀ ਅੰਦਰ ਦੀਆਂ ਵਿਰੋਧੀ ਸੁਰਾਂ ਪੂਰੀ ਤਰ੍ਹਾਂ ਤਿੱਖੀਆਂ ਹੋ ਗਈਆਂ ਹਨ | ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਤਾਂ ਪਾਰਟੀ ...
ਕਪੂਰਥਲਾ, 16 ਜਨਵਰੀ (ਸਡਾਨਾ) -ਚੋਣਾਂ ਦੇ ਮੱਦੇਨਜ਼ਰ ਸਰਕਾਰ ਵਲੋਂ ਕੋਰੋਨਾ ਵੈਕਸੀਨੇਸ਼ਨ ਦੀ ਮੁਫ਼ਤ ਡੋਜ਼ ਨੂੰ ਲੈ ਕੇ ਨਵੇਂ ਨਿਰਦੇਸ਼ ਜਾਰੀ ਕੀਤੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਦੀਪਤੀ ਉੱਪਲ ਨੇ ਦੱਸਿਆ ਕਿ ...
ਡਡਵਿੰਡੀ, 16 ਜਨਵਰੀ (ਦਿਲਬਾਗ ਸਿੰਘ ਝੰਡ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ ਨੂੰ ਹਲਕੇ ਦੇ ਲੋਕਾਂ ਵਲੋਂ ਮਿਲ ਰਹੇ ਭਰਵੇਂ ਹੁੰਗਾਰੇ ਸਦਕਾ ਵੱਡੀ ਲੀਡ ਨਾਲ ਜਿੱਤ ਪ੍ਰਾਪਤ ...
ਨਡਾਲਾ, 16 ਜਨਵਰੀ (ਮਾਨ)-ਕਿਸਾਨ ਯੂਨੀਅਨ ਨਡਾਲਾ ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਹੋਈ | ਜਿਸ ਵਿਚ ਕਿਸਾਨ ਯੂਨੀਅਨ ਨਡਾਲਾ ਵਲੋਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਦਿੱਲੀ ਦੇ ਸਿੰਘੂ ਬਾਰਡਰ 1 ਸਾਲ 1 ਮਹੀਨੇ ਤੋਂ ਉੱਪਰ ਸਮਾਂ ਲੜੇ ...
ਕਪੂਰਥਲਾ, 16 ਜਨਵਰੀ (ਸਡਾਨਾ) -ਵਿਧਾਨ ਸਭਾ ਚੋਣਾਂ ਲਈ ਜ਼ਿਲ੍ਹੇ ਦੇ 4 ਵਿਧਾਨ ਸਭਾ ਹਲਕਿਆਂ ਕਪੂਰਥਲਾ, ਭੁਲੱਥ, ਸੁਲਤਾਨਪੁਰ ਲੋਧੀ ਤੇ ਫਗਵਾੜਾ ਦੇ ਸਾਰੇ 1349 ਸਰਵਿਸ ਵੋਟਰਾਂ ਦੀ ਇਲੈੱਕਟ੍ਰੋਨਿਕਲੀ ਟਰਾਂਸਮਿਡ ਪੋਸਟਲ ਬੈਲਟ ਰਾਹੀਂ ਵੋਟ ਦੇ ਹੱਕ ਦੀ ਵਰਤੋਂ ਯਕੀਨੀ ...
ਕਪੂਰਥਲਾ, 16 ਜਨਵਰੀ (ਸਡਾਨਾ) -ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਅੱਜ 184 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 78 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦਿੱਤੀ ਗਈ ਹੈ | ਇਸ ਸਮੇਂ ਜ਼ਿਲ੍ਹੇ ਅੰਦਰ ਕੋਰੋਨਾ ਦੇ ਐਕਟਿਵ ਮਾਮਲੇ 1136 ਹਨ ਤੇ ਕੁੱਲ ਮਾਮਲਿਆਂ ਦੀ ਗਿਣਤੀ 19393 ਹੈ, ...
ਕਪੂਰਥਲਾ, 16 ਜਨਵਰੀ (ਸਡਾਨਾ)-ਮਾਡਰਨ ਜੇਲ੍ਹ ਵਿਚ ਬੰਦ ਕੈਦੀਆਂ ਤੇ ਹਵਾਲਾਤੀਆਂ ਪਾਸੋਂ ਮੋਬਾਈਲ ਅਤੇ ਤੰਬਾਕੂ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਬਲਦੇਵ ਸਿੰਘ ਤੇ ਭਗਵੰਤ ਸਿੰਘ ...
ਕਪੂਰਥਲਾ, 16 ਜਨਵਰੀ (ਸਡਾਨਾ) -ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਪਾਲ ਸਿੰਘ ਨੇ ਗਸ਼ਤ ਦੌਰਾਨ ਔਜਲਾ ਫਾਟਕ ਨੇੜੇ ਇਕ ਮੋਟਰਸਾਈਕਲ ਸਵਾਰ ਨੂੰ ਰੋਕ ਕੇ ਜਦੋਂ ਉਸ ਦਾ ਨਾਂਅ ਪੁੱਛਿਆਂ ...
ਫਗਵਾੜਾ, 16 ਜਨਵਰੀ (ਹਰਜੋਤ ਸਿੰਘ ਚਾਨਾ)-ਪੇ੍ਰਮ ਨਗਰ ਸੇਵਾ ਸੁਸਾਇਟੀ ਵਲੋਂ ਕੋਰੋਨਾ ਟੀਕਾਕਰਨ ਦਾ 19ਵਾਂ ਫ਼ਰੀ ਕੈਂਪ ਸੀਨੀਅਰ ਸਿਟੀਜ਼ਨ ਕੇਅਰ ਸੈਂਟਰ ਖੇੜਾ ਰੋਡ ਵਿਖੇ ਲਗਾਇਆ ਗਿਆ | ਇਸ ਦੌਰਾਨ ਐਸ.ਐਮ.ਓ. ਡਾ. ਲੈਂਬਰ ਰਾਮ ਦੇ ਦਿਸ਼ਾ-ਨਿਰਦੇਸ਼ਾਂ ਹੇਠ ਟੀਕਾਕਰਨ ...
ਲੋਹੀਆਂ ਖ਼ਾਸ, 16 ਜਨਵਰੀ (ਬਲਵਿੰਦਰ ਸਿੰਘ ਵਿੱਕੀ)-ਸਥਾਨਕ ਟੀ-ਪੁਆਇੰਟ 'ਤੇ ਅੱਜ ਮੋਟਰ ਸਾਈਕਲ 'ਤੇ ਸਵਾਰ ਇਕ ਵਿਅਕਤੀ ਦੇ ਟਰੱਕ ਹੇਠਾਂ ਆ ਜਾਣ ਨਾਲ ਮੌਤ ਹੋ ਗਈ | ਰਜਿੰਦਰ ਸਿੰਘ ਮਿਨਹਾਸ ਐੱਸ ਐੱਚ ਓ ਲੋਹੀਆਂ ਵਲੋਂ ਦੱਸਿਆ ਗਿਆ ਹੈ ਕਿ ਗਿੱਦੜਪਿੰਡੀ ਤੋਂ ਮਲਸੀਆਂ ਵੱਲ ...
ਫਗਵਾੜਾ, 16 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਧੰਨ-ਧੰਨ ਡੇਰਾ 108 ਸੰਤ ਬਾਬਾ ਹੰਸ ਰਾਜ ਮਹਾਰਾਜ ਸ਼੍ਰੀ ਗੁਰੂ ਰਵਿਦਾਸ ਤੀਰਥ ਅਸਥਾਨ ਸੱਚਖੰਡ ਪੰਡਵਾਂ ਵਿਖੇ ਸੰਤ ਬਾਬਾ ਹੰਸ ਰਾਜ ਜੀ ਦਾ 60ਵਾਂ ਆਗਮਨ ਦਿਵਸ ਤੇ 18ਵਾਂ ਮਾਘੀ ਜੋੜ ਮੇਲਾ ਡੇਰੇ ਦੇ ਮੁਖੀ ਸੰਤ ਬਾਬਾ ...
ਫਗਵਾੜਾ, 16 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਬਲੱਡ ਬੈਂਕ ਗੁਰੂ ਹਰਿਗੋਬਿੰਦ ਨਗਰ ਫਗਵਾੜਾ ਵਲੋਂ 156ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਬੱਲਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ-ਰੇਖ ਹੇਠ ਇਨਰਵ੍ਹੀਲ ਕਲੱਬ ਫਗਵਾੜਾ ਸਾਊਥ-ਈਸਦ ਦਾ ਵਿਸ਼ੇਸ਼ ...
ਢਿਲਵਾਂ, 16 ਜਨਵਰੀ (ਸੁਖੀਜਾ, ਪ੍ਰਵੀਨ)-ਗਾਇਕ ਦਿਲਪ੍ਰੀਤ ਸਿੰਘ ਪੰਜਾਬੀ ਆਪਣੇ ਨਵੇਂ ਟਰੈਕ 'ਮੁਹੱਬਤ' ਰਾਹੀਂ ਸਰੋਤਿਆਂ ਦੇ ਰੂਬਰੂ ਹੋ ਰਿਹਾ ਹੈ | ਅਨੇਕਾਂ ਨਾਮੀ ਗਾਇਕਾਂ ਨਾਲ ਸਟੇਜ ਸ਼ੋਅ ਕਰਨ ਉਪਰੰਤ ਆਪਣੀ ਸੁਰੀਲੀ ਆਵਾਜ਼ ਰਾਹੀਂ 'ਮੁਹੱਬਤ' ਗੀਤ ਰਾਹੀਂ ਵੱਖਰੀ ...
ਫਗਵਾੜਾ, 16 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਦੇ ਪੀਏਸੀ ਦੇ ਸੂਬਾ ਮੈਂਬਰ ਧਰਮਿੰਦਰ ਕੁਮਾਰ ਟੋਨੀ ਵਲੋਂ ਫਗਵਾੜਾ ਸ਼ਹਿਰ ਦੇ ਵਾਰਡ ਨੰਬਰ 21 ਵਿਚ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਦੇ ...
ਕਪੂਰਥਲਾ, 16 ਜਨਵਰੀ (ਸਡਾਨਾ) -ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਸਾਹਿਬ ਭੋਪਾਲ ਜਠੇਰੇ ਪਟੇਲ ਨਗਰ ਵਿਖੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਮਾਗਮ ਕਰਵਾਏ ਗਏ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ...
ਸੁਲਤਾਨਪੁਰ ਲੋਧੀ, 16 ਜਨਵਰੀ (ਨਰੇਸ਼ ਹੈਪੀ, ਥਿੰਦ)-ਕਾਂਗਰਸ ਹਾਈ ਕਮਾਨ ਵਲੋਂ ਹਲਕਾ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਟਿਕਟ ਮਿਲਣ ਉਪਰੰਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾ ਕੇ ...
ਕਾਲਾ ਸੰਘਿਆਂ, 16 ਜਨਵਰੀ (ਸੰਘਾ) ਸਥਾਨਕ ਕਸਬੇ ਦੇ ਵਾਲਮੀਕ ਮਹੱਲਾ ਖਾਸ ਕਾਲਾ ਵਿਖੇ ਪਾਣੀ ਦੀ ਸਪਲਾਈ ਬੰਦ ਹੋਣ ਕਾਰਨ ਲੋਕਾਂ 'ਚ ਭਾਰੀ ਪੇ੍ਰਸ਼ਾਨੀ ਪਾਈ ਜਾ ਰਹੀ ਹੈ | ਬੀਬੀਆਂ ਦੇ ਵਫ਼ਦ ਨੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਰੀਬ ਮਹੀਨੇ ਤੋਂ ਪਾਣੀ ਦੀ ...
ਫਗਵਾੜਾ, 16 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਭਾਰਤੀ ਕਿਸਾਨ ਯੂਨੀਅਨ ਦੋਆਬਾ ਦੀ ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਹਰਦੀਪ ਸਿੰਘ ਦੀਪਾ ਰਿਹਾਣਾ ਜੱਟਾ ਨੇ ਦੱਸਿਆ ਕਿ ਫਗਵਾੜਾ ਦੀ ਦਾਣਾ ਮੰਡੀ ਵਿਚ ਹੋਈ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਪਿੰਡਾਂ ਤੋਂ ...
ਫਗਵਾੜਾ, 16 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੇ ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਵਿਖੇ ਚਾਲ੍ਹੀ ਮੁਕਤਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਾਘ ਮਹੀਨੇ ਦੀ ਸੰਗਰਾਂਦ ਸੰਬੰਧੀ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਸ਼ਾਮ 4 ਵਜੇ ਤੋਂ ਰਾਤ 9 ਵਜੇ ਤੱਕ ...
ਸੁਲਤਾਨਪੁਰ ਲੋਧੀ, 16 ਜਨਵਰੀ (ਪ.ਪ ਰਾਹੀਂ)-ਕਾਂਗਰਸ ਹਾਈ ਕਮਾਂਡ ਨੇ ਹਲਕਾ ਸੁਲਤਾਨਪੁਰ ਲੋਧੀ ਦੇ ਸਮੁੱਚੇ ਪਾਰਟੀ ਵਰਕਰਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਕ ਵਾਰ ਫਿਰ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਟਿਕਟ ਦੇ ਕੇ ਸਾਬਿਤ ਕਰ ਦਿੱਤਾ ਹੈ ਕਿ ਪਾਰਟੀ ਲਈ ...
ਸੁਲਤਾਨਪੁਰ ਲੋਧੀ, 16 ਜਨਵਰੀ (ਥਿੰਦ)-ਫਰਵਰੀ 2022 ਵਿਚ ਹੋ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਇੰਡੀਅਨ ਓਵਰਸੀਜ਼ ਕਾਂਗਰਸ ਦੇ ਆਗੂ ਅਹਿਮ ਭੂਮਿਕਾ ਨਿਭਾਉਣਗੇ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਪੂਰੇ ਪੰਜਾਬ ਅੰਦਰ ਪ੍ਰਚਾਰ ਕਰਨਗੇ | ਇਨ੍ਹਾਂ ...
ਕਪੂਰਥਲਾ, 16 ਜਨਵਰੀ (ਸਡਾਨਾ) -ਮਾਡਲ ਟਾਊਨ ਤੋਂ ਆਜ਼ਾਦ ਚੋਣ ਜਿੱਤੀ ਕੌਂਸਲਰ ਹਰਨਿੰਦਰ ਕੌਰ ਸੌਂਦ ਤੇ ਉਨ੍ਹਾਂ ਦੇ ਪਤੀ ਤਲਵਿੰਦਰ ਸਿੰਘ ਪ੍ਰਧਾਨ ਮਾਡਲ ਟਾਊਨ ਵੈੱਲਫੇਅਰ ਕਮੇਟੀ ਅੱਜ ਰਾਣਾ ਗੁਰਜੀਤ ਸਿੰਘ ਦੀ ਅਗਵਾਈ ਵਿਚ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਿਲ ਹੋ ਗਏ ...
ਫੱਤੂਢੀਂਗਾ, 16 ਜਨਵਰੀ (ਬਲਜੀਤ ਸਿੰਘ)-ਹਲਕਾ ਸੁਲਤਾਨਪੁਰ ਲੋਧੀ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਰਾਣਾ ਇੰਦਰਪ੍ਰਤਾਪ ਸਿੰਘ ਨੂੰ ਉਸ ਵਕਤ ਸਮਰਥਨ ਮਿਲਿਆ ਜਦੋਂ ਕੋਆਪਰੇਟਿਵ ਸੁਸਾਇਟੀ ਦੇ ਡਾਇਰੈਕਟਰ ਕਸ਼ਮੀਰ ਸਿੰਘ ਬਿੱਟੂ ਅਤੇ ਉਸ ਦੇ ਸਾਥੀ ਰਜਿੰਦਰ ...
ਪਾਂਸ਼ਟਾ, 16 ਜਨਵਰੀ (ਸਤਵੰਤ ਸਿੰਘ)ਪੰਜਾਬ ਵਿਧਾਨ ਸਭਾ ਹਲਕਾ ਫਗਵਾੜਾ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਦੇ ਹੱਕ ਵਿਚ ਨਜ਼ਦੀਕੀ ਪਿੰਡ ਮਾਇਓਪੱਟੀ ਵਿਖੇ ਚੋਣ ਸਭਾ ਕੀਤੀ ਗਈ, ਜਿਸ ਵਿਚ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਜਸਵੀਰ ਸਿੰਘ ...
ਕਪੂਰਥਲਾ, 16 ਜਨਵਰੀ (ਸਡਾਨਾ) -ਵਿਧਾਨ ਸਭਾ ਹਲਕਾ ਕਪੂਰਥਲਾ ਤੋਂ ਕਾਂਗਰਸ ਦੇ ਉਮੀਦਵਾਰ ਰਾਣਾ ਗੁਰਜੀਤ ਸਿੰਘ ਵਲੋਂ ਵੋਟਰਾਂ ਨਾਲ ਸੰਪਰਕ ਕਰਨ ਦਾ ਸਿਲਸਿਲਾ ਜਾਰੀ ਹੈ | ਜਿਸ ਤਹਿਤ ਪਿੰਡ ਸੈਦੋਵਾਲ ਵਿਖੇ ਦਿਹਾਤੀ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ...
ਫਗਵਾੜਾ, 16 ਜਨਵਰੀ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਅੱਜ ਕਾਂਗਰਸ ਪਾਰਟੀ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਪਰਿਵਾਰ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ | ਪਾਰਟੀ 'ਚ ਪਰਿਵਾਰਾਂ ਨੂੰ ...
ਸੁਲਤਾਨਪੁਰ ਲੋਧੀ, 16 ਜਨਵਰੀ (ਨਰੇਸ਼ ਹੈਪੀ, ਥਿੰਦ)-ਹਲਕਾ ਸੁਲਤਾਨਪੁਰ ਲੋਧੀ ਦੇ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ ਦੇ ਹੱਕ 'ਚ ਡੋਰ ਟੂ ਡੋਰ ਚੋਣ ਪ੍ਰਚਾਰ ਕਰਦੇ ਹੋਏ ਉਨ੍ਹਾਂ ਦੇ ਸਪੁੱਤਰ ਕਰਨਵੀਰ ਸਿੰਘ ਸਾਬਕਾ ਓ.ਐਸ.ਡੀ. ਮੁੱਖ ...
ਨਡਾਲਾ, 16 ਜਨਵਰੀ (ਮਾਨ)-ਹਲਕਾ ਭੁਲੱਥ ਤੋਂ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪਾਰਟੀ ਟਿਕਟ ਮਿਲਣ 'ਤੇ ਹਲਕਾ ਭੁਲੱਥ ਦੇ ਪਾਰਟੀ ਵਰਕਰਾਂ ਵਿਚ ਭਾਰੀ ਖ਼ੁਸ਼ੀ ਦੀ ਲਹਿਰ ਦੌੜ ਗਈ | ਇਸ ਸੰਬੰਧੀ ਪਿੰਡ ਮਾਡਲ ਟਾਊਨ ਵਿਖੇ ਪਾਰਟੀ ਵਰਕਰਾਂ ਨੇ ਖ਼ੁਸ਼ੀ ਵਿਚ ਲੱਡੂ ...
ਸੁਲਤਾਨਪੁਰ ਲੋਧੀ, 16 ਜਨਵਰੀ (ਨਰੇਸ਼ ਹੈਪੀ, ਥਿੰਦ)- ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਸਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਅੱਜ ਹਲਕਾ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਪਿੰਡਾਂ ਆਹਲੀ ਕਲਾਂ, ਚੱਕ ਪੱਤੀ ਬਾਲੂ ਬਹਾਦਰ, ਫੱਤੂਵਾਲ ਆਦਿ ਦਾ ਦੌਰਾ ਕਰ ਕੇ ...
ਸੁਲਤਾਨਪੁਰ ਲੋਧੀ, 16 ਜਨਵਰੀ (ਨਰੇਸ਼ ਹੈਪੀ, ਥਿੰਦ)-ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਦਾ 66ਵਾਂ ਜਨਮ ਦਿਨ ਸੁਲਤਾਨਪੁਰ ਲੋਧੀ ਵਿਖੇ ਹਲਕਾ ਪ੍ਰਧਾਨ ਸੁਖਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ...
ਕਪੂਰਥਲਾ, 16 ਜਨਵਰੀ (ਸਡਾਨਾ) -ਵਿਧਾਨ ਸਭਾ ਹਲਕਾ ਕਪੂਰਥਲਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਸੇਵਾ ਮੁਕਤ ਜੱਜ ਮੰਜੂ ਰਾਣਾ ਵਲੋਂ ਘਰ-ਘਰ ਜਾ ਕੇ ਵੋਟਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ ...
ਸੁਲਤਾਨਪੁਰ ਲੋਧੀ, 16 ਜਨਵਰੀ (ਨਰੇਸ਼ ਹੈਪੀ, ਥਿੰਦ)-ਕਾਂਗਰਸ ਪਾਰਟੀ ਦੀ ਹਲਕਾ ਸੁਲਤਾਨਪੁਰ ਲੋਧੀ ਤੋਂ ਟਿਕਟ ਦਾ ਐਲਾਨ ਹੁੰਦੇ ਹੋਏ ਹੀ ਹਲਕਾ ਸੁਲਤਾਨਪੁਰ ਲੋਧੀ ਦੇ ਮੰਡ ਅਲੂਵਾਲ ਦੇ ਮੌਜੂਦਾ ਸਰਪੰਚ ਡਾ. ਮਨੋਹਰ ਲਾਲ ਤੇ ਸਾਬਕਾ ਸਰਪੰਚ ਤਰਨਜੀਤ ਸਿੰਘ ਮੰਡ ਅਲੂਵਾਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX