ਅੰਮਿ੍ਤਸਰ, 17 ਜਨਵਰੀ (ਰੇਸ਼ਮ ਸਿੰਘ)-ਵਿਧਾਨ ਸਭਾ ਚੋਣਾਂ 2022 ਦੌਰਾਨ ਅਮਨ ਸ਼ਾਂਤੀ ਅਤੇ ਕਾਨੂੰਨੀ ਵਿਵਸਥਾ ਬਣਾਏ ਰੱਖਣ ਤੋਂ ਇਲਾਵਾ ਰਾਜ ਚੋਣ ਕਮਿਸ਼ਨ ਸਾਹਮਣੇ ਇਕ ਹੋਰ ਵੱਡਾ ਸਵਾਲ ਇਹ ਬਣਿਆ ਹੋਇਆ ਹੈ ਕਿ ਇਹ ਚੋਣਾਂ ਸ਼ਰਾਬ ਤੇ ਨਸ਼ਾ ਮੁਕਤ ਕਿਵੇਂ ਹੋਣਗੀਆਂ ਜਦਕਿ ਰਾਜ ਦੇ ਦਿਹਾਤੀ ਖੇਤਰਾਂ 'ਚੋਂ ਭੱਠੀਆਂ ਲੱਗ ਚੁੱਗੀਆਂ ਹਨ ਅਤੇ ਦੇਸ਼ੀ ਸ਼ਰਾਬ ਕਸੀਦਣ ਦਾ ਕੰਮ ਜ਼ੋਰਾਂ 'ਤੇ ਹੈ ਜਦੋਂ ਕਿ ਸ਼ਹਿਰਾਂ ਤੇ ਦਿਹਾਤੀ ਖੇਤਰਾਂ 'ਚ ਦੇਸੀ ਤੇ ਅੰਗਰੇਜ਼ੀ ਸ਼ਰਾਬ ਰੋਜ਼ਾਨਾ ਬਰਾਮਦ ਹੋ ਰਹੀ ਹੈ | ਸੂਬੇ 'ਚ ਹੁਣ ਚੋਣਾਂ 20 ਫਰਵਰੀ ਨੂੰ ਹੋ ਰਹੀਆਂ ਹਨ ਜਿਨ੍ਹਾਂ ਦੌਰਾਨ ਪ੍ਰਮੁੱਖ ਸਿਆਸੀ ਧਿਰਾਂ ਵਲੋਂ ਸ਼ਰਾਬ ਤੇ ਹੋਰ ਨਸ਼ਾ ਵੰਡ ਕੇ ਵੋਟਰਾਂ ਨੂੰ ਲੁਭਾਉਣ ਦੇ ਗੁਪਤ ਏਜੰਡੇ 'ਤੇ ਵੀ ਕੰਮ ਸ਼ੁਰੂ ਹੋ ਚੁਕਿਆ ਹੈ | ਬੀਤੇ ਦਿਨ ਹੀ ਰਾਜ ਚੋਣ ਕਮਿਸ਼ਨ ਨੇ ਕਿਹਾ ਸੀ ਕਿ ਹੁਣ ਤੱਕ 40 ਕਰੋੜ ਦਾ ਨਸ਼ਾ ਤੇ ਹੋਰ ਸਾਮਾਨ ਫੜਿਆ ਜਾ ਚੁੱਕਿਆ ਹੈ | ਜਿਸ ਤੋਂ ਇਹ ਕਿਹਾ ਜਾ ਸਕਦਾ ਹੈ ਕਿ ਆਉਂਦੇ ਦਿਨਾਂ 'ਚ ਨਸ਼ਾ ਵੰਡੇ ਜਾਣ ਦਾ ਰੁਝਾਨ ਹੋਰ ਜ਼ੋਰ ਫੜ ਸਕਦਾ ਹੈ | ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡੀ. ਸੀ. ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਇਸ ਲਈ ਚੋਣ ਕਮਿਸ਼ਨ ਐਤਕੀਂ ਪੂਰਾ ਸਖ਼ਤ ਹੈ ਅਤੇ ਜਿਸ ਲਈ ਪੂਰੇ ਖੇਤਰ 'ਚ ਪੁਲਿਸ ਤੇ ਸਿਵਲ ਅਧਿਕਾਰੀ ਮਿਲ ਕੇ ਕੰਮ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਹੁਣ ਤੱਕ ਇੱਥੇ ਨਸ਼ਿਆਂ ਦੇ ਮਾਮਲੇ 'ਚ 14 ਐਫ. ਆਈ. ਆਰ. ਦਰਜ ਹੋ ਚੁੱਕੀਆਂ ਹਨ ਅਤੇ 5 ਤਸਕਰ ਗਿ੍ਫਤਾਰ ਕੀਤੇ ਜਾ ਚੁੱਕੇ ਹਨ | ਜ਼ਿਲ੍ਹਾ ਪੁਲਿਸ ਮੁਖੀ ਦਿਹਾਤੀ ਸ੍ਰੀ ਰਾਕੇਸ਼ ਕੌਸ਼ਲ ਨੇ ਦੱਸਿਆ ਕਿ ਚੋਣਾਂ ਦਾ ਅਮਲ ਨਸ਼ਿਆਂ ਤੋਂ ਬਿਨਾਂ ਨੇਪਰੇ ਚਾੜਨ ਲਈ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਅੱਜ ਅਜਨਾਲਾ ਖੇਤਰ ਦੇ ਪਿੰਡ ਸ਼ੇਖ ਭੱਟੀ 'ਚ 2 ਥਾਵਾਂ ਤੋਂ 300 ਕਿਲੋ ਲਾਹਣ , 7 ਬੋਤਲਾਂ ਤੇ ਭੱਠੀ ਦਾ ਸਾਰਾ ਸਾਮਾਨ ਬਰਾਮਦ ਤੇ ਦੂਜੀ ਥਾਂ ਤੋਂ ਵੀ 10 ਬੋਤਲਾਂ ਤੇ ਭੱਠੀ ਦਾ ਸਾਮਾਨ ਬਰਾਮਦ ਕੀਤਾ ਗਿਆ ਹੈ | ਪਿੰਡ ਰੋਖੇ ਤੋਂ 10 ਬੋਤਲਾਂ ਤੇ ਪਿੰਡ ਲੱਖੂਵਾਲ ਤੋਂ 750 ਕਿਲੋ ਲਾਹਣ ਬਰਾਮਦ ਕੀਤੀ ਗਈ ਹੈ |
ਅੰਮਿ੍ਤਸਰ, 17 ਜਨਵਰੀ (ਸੁਰਿੰਦਰ ਕੋਛੜ)-ਲਾਹੌਰ ਦੀ ਆਬਾਦੀ ਗਵਾਲ ਮੰਡੀ ਅਤੇ ਪੁਰਾਣੀ ਅਨਾਰਕਲੀ ਬਾਜ਼ਾਰ ਵਿਚਲੀਆਂ ਫੂਡ ਸਟਰੀਟ ਦੀ ਤਰਜ਼ 'ਤੇ ਪਹਿਲਾਂ ਪਿਛਲੀ ਅਕਾਲੀ-ਭਾਜਪਾ ਗੱਠਜੋੜ ਵਾਲੀ ਸਰਕਾਰ ਦੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਅਤੇ ਫਿਰ ਕੈਪਟਨ ...
ਅੰਮਿ੍ਤਸਰ, 17 ਜਨਵਰੀ (ਰੇਸ਼ਮ ਸਿੰਘ)-ਕੇਂਦਰੀ ਜੇਲ੍ਹ ਫਤਾਹਪੁਰ 'ਚ ਤਲਾਸ਼ੀ ਦੌਰਾਨ 17 ਮੋਬਾਈਲ ਫ਼ੋਨ ਹੋਰ ਬਰਾਮਦ ਹੋਏ ਹਨ, ਜਿਸ ਉਪਰੰਤ ਥਾਣਾ ਇਸਲਾਮਾਬਾਦ ਦੀ ਪੁਲਿਸ ਵਲੋਂ 8 ਕੈਦੀਆਂ ਖ਼ਿਲਾਫ਼ ਪਰਚੇ ਦਜਰ ਕੀਤੇ ਗਏ ਹਨ | ਸਹਾਇਕ ਜੇਲ੍ਹ ਸੁਪਰਡੈਂਟ ਨੇ ਦੱਸਿਆ ਕਿ ...
ਅੰਮਿ੍ਤਸਰ, 17 ਜਨਵਰੀ (ਰੇਸ਼ਮ ਸਿੰਘ)-ਕੋਰੋਨਾ ਦੀ ਤੀਜ਼ੀ ਲਹਿਰ 'ਚ ਦੁਗਣੀ ਤੇਜ਼ੀ ਗਿਣਤੀ ਨਾਲ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ | ਅੱਜ ਕੋਰੋਨਾ ਦੇ 555 ਨਵੇਂ ਮਾਮਲੇ ਮਿਲੇ ਹਨ ਅਤੇ ਦੋ ਔਰਤ ਮਰੀਜ਼ਾਂ ਦੀ ਮੌਤ ਹੋਈ ਹੈ | ਇਹ ਦੋਵੇਂ ਔਰਤਾਂ ਨਿੱਜੀ ਹਸਪਤਾਲਾਂ 'ਚ ਭਰਤੀ ਸਨ | ...
ਅੰਮਿ੍ਤਸਰ, 17 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ, ਬਾਰਡਰ ਜ਼ੋਨ ਅੰਮਿ੍ਤਸਰ ਦੇ ਮੁੱਖ ਇੰਜੀਨੀਅਰ ਸਕੱਤਰ ਸਿੰਘ ਢਿੱਲੋਂ ਵਲੋਂ ਵੱਡ ਮੁੱਲੇ ਖਪਤਕਾਰਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਅਤੇ ਮੇਜਰ ਸਪਲਾਈ ਸੰਬੰਧੀ ...
ਅੰਮਿ੍ਤਸਰ, 17 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਨੇ ਤਾਲਿਬਾਨ ਸ਼ਾਸਨ ਅਧੀਨ ਗਰੀਬੀ ਅਤੇ ਭੁੱਖਮਰੀ ਨਾਲ ਜੂਝ ਰਹੇ ਅਫ਼ਗਾਨਿਸਤਾਨ ਦੇ ਲੋਕਾਂ ਲਈ ਭਾਰਤ ਵਲੋਂ 50 ਹਜ਼ਾਰ ਟਨ ਕਣਕ ਦੀ ਸਹਾਇਤਾ ਭੇਜਣ ਨੂੰ 'ਪਬਲਿਸਿਟੀ ਸਟੰਟ' ਕਰਾਰ ਦਿੱਤਾ ਹੈ | ਪਾਕਿ ਲਗਾਤਾਰ ਨਾ ...
ਅੰਮਿ੍ਤਸਰ, 17 ਜਨਵਰੀ (ਸੁਰਿੰਦਰ ਕੋਛੜ)-ਨਿੱਜੀ ਹਸਪਤਾਲਾਂ 'ਚ ਬਿਨਾਂ ਕਾਰਨ ਡਾਕਟਰਾਂ ਵਿਰੁੱਧ ਹੰਗਾਮਾ ਅਤੇ ਭੰਨਤੋੜ ਕਰਨ ਵਾਲਿਆਂ ਵਿਰੁੱਧ ਕਾਰਵਾਈ ਦੀ ਮੰਗ ਕਰਦਿਆਂ ਅੰਮਿ੍ਤਸਰ ਕੈਮਿਸਟ ਐਸੋਸੀਏਸ਼ਨ ਦੇ ਉਪ ਪ੍ਰਧਾਨ ਰਾਜੇਸ਼ ਅਰੋੜਾ, ਸ਼ਾਮ ਠਾਕੁਰ, ਪੀ. ਐੱਮ. ਆਰ. ...
ਅੰਮਿ੍ਤਸਰ, 17 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੁੂਨੀਵਰਸਿਟੀ ਆਫੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਬਲਵੀਰ ਸਿੰਘ ਗਰਚਾ ਤੇ ਸਕੱਤਰ ਮਨਪ੍ਰੀਤ ਸਿੰਘ ਨੇ ਸਾਂਝੇ ਤੌਰ 'ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਪ੍ਰਸ਼ਾਸਨ ਦੇ ਕੋਲੋਂ ਮੰਗ ਕੀਤੀ ਕਿ ...
ਅੰਮਿ੍ਤਸਰ, 17 ਜਨਵਰੀ (ਰੇਸ਼ਮ ਸਿੰਘ)-ਵਿਧਾਨ ਸਭਾ ਚੋਣਾਂ 2022 ਦੌਰਾਨ ਅਮਨ ਸ਼ਾਂਤੀ ਅਤੇ ਕਾਨੂੰਨੀ ਵਿਵਸਥਾ ਬਣਾਏ ਰੱਖਣ ਲਈ ਲਇਸੰਸੀ ਹਥਿਆਰਾਂ ਨੂੰ ਤੁਰੰਤ ਸਬੰਧਿਤ ਥਾਣਿਆਂ ਵਿਚ ਜਮ੍ਹਾਂ ਕਰਵਾਉਣਾ ਜ਼ਰੂਰੀ ਹੈ ਅਤੇ ਜਿਨ੍ਹਾਂ ਲੋਕਾਂ ਵਲੋਂ ਅਜੇ ਤੱਕ ਆਪਣੇ ...
ਅੰਮਿ੍ਤਸਰ, 17 ਜਨਵਰੀ (ਗਗਨਦੀਪ ਸ਼ਰਮਾ)-ਰੇਲਵੇ ਵਲੋਂ ਆਲਮਨਗਰ-ਟਰਾਂਸਪੋਰਟ ਨਗਰ ਰੇਲਵੇ ਮਾਰਗ 'ਤੇ ਚੱਲ ਰਹੇ ਡਬਲ ਲਾਈਨ ਵਿਛਾਉਣ ਦੇ ਮੱਦੇਨਜ਼ਰ (13006) ਅੰਮਿ੍ਤਸਰ-ਹਾਵੜਾ ਮੇਲ ਨੂੰ 17 ਜਨਵਰੀ ਤੋਂ 24 ਜਨਵਰੀ ਅਤੇ (13005) ਹਾਵੜਾ-ਅੰਮਿ੍ਤਸਰ ਨੂੰ 15 ਜਨਵਰੀ ਤੋਂ 22 ਜਨਵਰੀ ਤੱਕ ...
ਸੁਲਤਾਨਵਿੰਡ, 17 ਜਨਵਰੀ (ਗੁਰਨਾਮ ਸਿੰਘ ਬੁੱਟਰ)-ਵਿਧਾਨ ਸਭਾ 2022 ਦੀਆ ਚੋਣਾਂ ਸੰਬੰਧੀ ਚੋਣ ਕਮਿਸ਼ਨ ਵਲੋਂ ਲਗਾਈਆਂ ਗਈਆਂ ਸਖਤ ਹਦਾਇਤਾਂ ਅਨੁਸਾਰ ਸੂਬੇ ਅੰਦਰ ਅਸਲ੍ਹਾ ਲਾਇਸੰਸ ਧਾਰਕਾਂ ਨੂੰ ਸਖਤ ਚਿਤਾਵਨੀ ਦਿੰਦਿਆਂ ਥਾਣਾ ਸੁਲਤਾਨਵਿੰਡ ਦੇ ਮੁਖੀ ਐੱਸ. ਆਈ. ...
ਛੇਹਰਟਾ, 17 ਜਨਵਰੀ (ਸੁਰਿੰਦਰ ਸਿੰਘ ਵਿਰਦੀ)-ਬੀਤੀ ਦੇਰ ਸ਼ਾਮ ਪੁਲਿਸ ਚੌਂਕੀ ਖੰਡਵਾਲਾ ਦੇ ਅਧੀਨ ਆਉਂਦੇ ਇਲਾਕਾ ਨਿਊ ਮਾਡਲ ਟਾਊਨ ਖੰਡਵਾਲਾ ਵਿਖੇ ਰਾਹੁਲ ਗਾਂਧੀ ਪਿ੍ਯੰਕਾ ਗਾਂਧੀ ਬਿ੍ਗੇਡ (ਕਾਂਗਰਸ) ਦੇ ਨੈਸ਼ਨਲ ਸੈਕਟਰੀ ਰਾਜ ਕੁਮਾਰ ਉਰਫ ਬੌਬੀ ਪੁੱਤਰ ਨਰਿੰਦਰ ...
ਤਰਸਿੱਕਾ, 17 ਜਨਵਰੀ (ਅਤਰ ਸਿੰਘ ਤਰਸਿੱਕਾ)-ਵਿਧਾਨ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਗਣ ਤੋਂ ਬਾਅਦ ਬਲਾਕ ਤਰਸਿੱਕਾ ਦੇ ਵੋਟਰਾਂ ਤੇ ਕਾਂਗਰਸ ਨੂੰ ਅਲਵਿਦਾ ਕਹਿਣਾ ਸ਼ੁਰੂ ਕਰ ਦਿੱਤਾ ਹੈ | ਟਕਸਾਲੀ ਕਾਂਗਰਸੀ ਆਗੂ ਅਜਾਇਬ ਸਿੰਘ ਮੱਟੂ ਤਰਸਿੱਕਾ ਆਪਣੇ ਸਾਥੀਆਂ ਨਾਲ ...
ਰਾਮ ਤੀਰਥ, 17 ਜਨਵਰੀ (ਧਰਵਿੰਦਰ ਸਿੰਘ ਔਲਖ)-ਸ਼ੋ੍ਰਮਣੀ ਅਕਾਲੀ ਦਲ-ਬਸਪਾ ਦੀ ਸਰਕਾਰ ਬਣਨ 'ਤੇ ਗਰੀਬ ਬੱਚਿਆਂ ਦੀ ਸਾਰੀ ਪੜ੍ਹਾਈ ਮੁਫਤ ਕਰਨ ਦੇ ਨਾਲ-ਨਾਲ ਸਾਰੀਆਂ ਔਰਤਾਂ ਨੂੰ 2000 ਰੁਪਏ ਮਹੀਨਾ ਤੇ ਦੋ ਮਹੀਨਿਆਂ ਦੇ 800 ਯੂਨਿਟ ਬਿਜਲੀ ਵੀ ਮੁਫਤ ਦਿੱਤੀ ਜਾਵੇਗੀ | ਇਹ ...
ਬਾਬਾ ਬਕਾਲਾ ਸਾਹਿਬ, 17 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ-25 ਵਿਚ 20 ਫਰਵਰੀ ਨੂੰ ਵੋਟਾਂ ਅਮਨ ਅਮਾਨ ਨਾਲ ਨੇਪਰੇ ਚਾੜ੍ਹਣ ਲਈ ਇੱਥੇ ਐੱਸ. ਡੀ. ਐਮ.-ਕਮ ਚੋਣ ਅਧਿਕਾਰੀ ਹਲਕਾ ਬਾਬਾ ਬਕਾਲਾ ਸਾਹਿਬ ਸ੍ਰੀ ਵਿਰਾਜ ਸ਼ਿਆਮਕਰਨ ...
ਓਠੀਆਂ, 17 ਜਨਵਰੀ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰ ਵੀਰ ਸਿੰਘ ਲੋਪੋਕੇ ਵਲੋਂ ਪਿੰਡ ਰੱਖ ਓਠੀਆਂ ਵਿਖੇ ਅਕਾਲੀ ਵਰਕਰਾਂ ਨੂੰ ਇਸ ਵਾਰ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਭਾਰੀ ...
ਅੰਮਿ੍ਤਸਰ, 17 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਦੁਰਗਿਆਣਾ ਕਮੇਟੀ ਦੀ ਇਸ ਵਾਰ ਹੋਣ ਜਾ ਰਹੀਆਂ ਚੋਣਾਂ ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਅਤੇ ਇਸ ਦੀ ਤਰੀਕ 10 ਫਰਵਰੀ ਤੋਂ ਪਹਿਲਾ ਨਿਸ਼ਚਿਤ ਕਰ ਦਿੱਤੀ ਜਾਵੇਗੀ | ਇਹ ਜਾਣਕਾਰੀ ਦੁਰਗਿਆਣਾ ਕਮੇਟੀ ਦੇ ਜਨਰਲ ...
ਅੰਮਿ੍ਤਸਰ, 17 ਜਨਵਰੀ (ਸੁਰਿੰਦਰ ਕੋਛੜ)-ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਕੌਂਸਲਰ ਤਰਸੇਮ ਭੋਲਾ ਸਮੇਤ 40 ਪਰਿਵਾਰ ਅੱਜ ਕਾਂਗਰਸ 'ਚ ਸ਼ਾਮਿਲ ਹੋਏ | ਕਾਂਗਰਸ 'ਚ ਸ਼ਾਮਿਲ ਹੋਣ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ...
ਅੰਮਿ੍ਤਸਰ, 17 ਜਨਵਰੀ (ਹਰਮਿੰਦਰ ਸਿੰਘ)-ਸਥਾਨਕ ਸਰਕਾਰਾਂ ਵਿਭਾਗ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਧਿਆਨ 'ਚ ਰੱਖਦੇ ਹੋਏ ਵੱਖ-ਵੱਖ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਇਧਰ ਤੋਂ ਉੱਧਰ ਲਗਾਇਆ ਗਿਆ ਹੈ | ਨਗਰ ਨਿਗਮ ਅੰਮਿ੍ਤਸਰ ਦੇ ਐਮ. ਟੀ. ਪੀ. ਨਰਿੰਦਰ ਸ਼ਰਮਾ ਦਾ ...
ਅੰਮਿ੍ਤਸਰ, 17 ਜਨਵਰੀ (ਗਗਨਦੀਪ ਸ਼ਰਮਾ)-ਰੋਡਵੇਜ਼/ਪਨਬੱਸ ਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਪੰਜਾਬ ਭਰ 'ਚ ਭੰਡੀ ਪ੍ਰਚਾਰ ਸ਼ੁਰੂ ਕਰਦਿਆਂ ਸਰਕਾਰੀ ਬੱਸਾਂ 'ਚ ਸਵਾਰ ਲੋਕਾਂ ਨੂੰ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਜਾਣੂ ਕਰਵਾਇਆ ਗਿਆ | ਪੰਜਾਬ ...
ਅੰਮਿ੍ਤਸਰ, 17 ਜਨਵਰੀ (ਜਸਵੰਤ ਸਿੰਘ ਜੱਸ)-ਹਲਕਾ ਅੰਮਿ੍ਤਸਰ ਦੱਖਣੀ 'ਚ ਕਾਂਗਰਸ ਨੂੰ ਉਸ ਵੇਲੇ ਹੋਰ ਝਟਕਾ ਲੱਗਾ ਜਦੋਂ ਵਾਰਡ ਨੰਬਰ 42 ਵਿਖੇ ਕੱੁਝ ਕੱਟੜ ਕਾਂਗਰਸੀ ਪਰਿਵਾਰ ਕਾਂਗਰਸ ਨੂੰ ਅਲਵਿਦਾ ਆਖ ਕੇ ਅਕਾਲੀ ਦਲ ਬਾਦਲ 'ਚ ਸ਼ਾਮਿਲ ਹੋ ਗਏ ਤੇ ਅਕਾਲੀ ਦਲ ਬਸਪਾ ...
ਮਾਨਾਂਵਾਲਾ, 17 ਜਨਵਰੀ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਅਟਾਰੀ ਤੋਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਤੇ ਬਸਪਾ ਦੇ ਸਾਂਝੇ ਉਮੀਦਾਵਾਰ ਤੇ ਸਾਬਕਾ ਕੈਬਨਿਟ ਮੰਤਰੀ ਸ: ਗੁਲਜਾਰ ਸਿੰਘ ਰਣੀਕੇ ਦੇ ਹੱਕ ਵਿਚ ਅਕਾਲੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਬਲਾਕ ਸੰਮਤੀ ...
ਅੰਮਿ੍ਤਸਰ, 17 ਜਨਵਰੀ (ਹਰਮਿੰਦਰ ਸਿੰਘ)-ਪੰਜਾਬ ਵਿਧਾਨ ਸਭਾ ਦੀਆਂ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਦਾ ਮਾਹੌਲ ਗਰਮਾਉਣਾ ਸ਼ੁਰੂ ਹੋ ਗਿਆ ਹੈ | ਸ਼ੋ੍ਰਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਲੋਂ ਆਪਣੇ ਉਮੀਦਵਾਰ ਖੜ੍ਹੇ ...
ਬਾਬਾ ਬਕਾਲਾ ਸਾਹਿਬ, 17 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਸਟੇਟ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਵੈਲਫੇਅਰ ਕੰਫਡਰੇਸ਼ਨ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਤਹਿਸੀਲ ਪ੍ਰਧਾਨ ਹਰਭਜਨ ਸਿੰਘ ਖੇਲਾ, ਜਨਰਲ ਸੈਕਟਰੀ ਹੈੱਡਮਾਸਟਰ ਬਲਦੇਵ ਸਿੰਘ ਬੱਲ ...
ਮਜੀਠਾ, 17 ਜਨਵਰੀ (ਮਨਿੰਦਰ ਸਿੰਘ ਸੋਖੀ)-ਮਜੀਠਾ ਵਿਖੇ ਓਹਰੀ ਹਸਪਤਾਲ ਅਤੇ ਬਲੱਡ ਬੈਂਕ ਜਲੰਧਰ ਦੀ ਟੀਮ ਵਲੋਂ ਥੈਲੀਸੀਮੀਆ ਬਿਮਾਰੀ ਤੋਂ ਪੀੜਤ ਬੱਚਿਆਂ ਦੀ ਮਦਦ ਵਾਸਤੇ ਐਡਵੋਕੇਟ ਸਵੀਟ ਕਹੇੜ੍ਹ ਦੇ ਉਦਮਾਂ ਸਦਕਾ ਖੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਡਾ: ਰਮਨੀਕੋਲ ...
ਜੈਂਤੀਪੁਰ, 17 ਜਨਵਰੀ (ਭੁਪਿੰਦਰ ਸਿੰਘ ਗਿੱਲ)-ਪੁੰਨਿਆ ਦੇ ਪਵਿੱਤਰ ਦਿਹਾੜੇ ਅਤੇ ਸੱਚਖੰਡ ਵਾਸੀ ਸੰਤ ਬਾਬਾ ਪ੍ਰੇਮ ਸਿੰਘ ਦੀ ਬਰਸੀ ਮੌਕੇ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਲੋਹੜੀ ਵੀ ਮਨਾਈ ਗਈ ਅਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਗਈਆਂ | ਇਸ ਮੌਕੇ ਸ਼੍ਰੋਮਣੀ ...
ਚੌਕ ਮਹਿਤਾ, 17 ਜਨਵਰੀ (ਧਰਮਿੰਦਰ ਸਿੰਘ ਭੰਮਰ੍ਹਾ)-ਰੰਧਾਵਾ ਸਪੋਰਟਸ ਐਂਡ ਕਲਚਰਲ ਕਲੱਬ ਉਦੋ-ਨੰਗਲ ਵਲੋਂ ਸਾਲਾਨਾ ਖੇਡ ਮੇਲਾ 24, 25, 26, 27 ਫ਼ਰਵਰੀ ਨੂੰ ਬਰੇਵ ਕੈਪਟਨ ਮਨਜਿੰਦਰ ਸਿੰਘ ਭਿੰਡਰ ਸਟੇਡੀਅਮ ਉਦੋ-ਨੰਗਲ ਵਿਖੇ ਕਰਵਾਇਆ ਜਾਵੇਗਾ | ਪ੍ਰਬੰਧਕਾਂ ਵਲੋਂ ਦਿੱਤੀ ...
ਅੰਮਿ੍ਤਸਰ, 17 ਜਨਵਰੀ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਜਿੰਦਰ ਸਿੰਘ ਅਤੇ ਸਿੱਖ ਪੰਥ ਦੀਆਂ ਅਹਿਮ ਸ਼ਖ਼ਸੀਅਤਾਂ ਸੰਤ ਬਾਬਾ ਮਨਜੀਤ ਸਿੰਘ ਹਰਖੋਵਾਲ ...
ਅੰਮਿ੍ਤਸਰ, 17 ਜਨਵਰੀ (ਜੱਸ)-ਕੋਰੋਨਾ ਮਹਾਂਮਾਰੀ ਦੌਰਾਨ ਤੋਂ ਪਹਿਲਾਂ ਤੇ ਦੌਰਾਨ ਨਿਊਜ਼ੀਲੈਂਡ ਤੋਂ ਭਾਰਤ ਆਏ ਤੇ ਕੋਰੋਨਾ ਪਾਬੰਦੀਆਂ ਕਾਰਨ ਵਾਪਸ ਨਹੀਂ ਜਾ ਸਕੇ ਵੱਡੀ ਗਿਣਤੀ ਸਿੱਖ ਨੌਜਵਾਨਾਂ ਤੇ ਪੰਜਾਬੀ ਵਿਦਿਆਰਥੀਆਂ ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ...
ਅੰਮਿ੍ਤਸਰ, 17 ਜਨਵਰੀ (ਰੇਸ਼ਮ ਸਿੰਘ)-ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਥਾਣਾ ਛਾਉਣੀ ਦੀ ਪੁਲਿਸ ਵਲੋਂ 10 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਗਿ੍ਫਤਾਰ ਕੀਤਾ ਹੈ | ਗਿ੍ਫਤਾਰ ਕੀਤੇ ਨੌਜਵਾਨ ਦੀ ਸ਼ਨਾਖਤ ਕੁਲਵਿੰਦਰ ਸਿੰਘ ਵਾਸੀ ਪਿੰਡ ...
ਅੰਮਿ੍ਤਸਰ, 17 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਨਗਰ ਸੁਧਾਰ ਟਰੱਸਟ ਵਲੋਂ ਸ੍ਰੀ ਦੁਰਗਿਆਣਾ ਕਮੇਟੀ ਨੂੰ ਨਿਊ ਅੰਮਿ੍ਤਸਰ ਸਥਿਤ ਮੰਦਰ ਦੀ ਉਸਾਰੀ ਲਈ ਮਿਲੀ ਜ਼ਮੀਨ 'ਤੇ ਅੱਜ ਸਾਫ ਸਫਾਈ ਦਾ ਕੰਮ ਆਰੰਭ ਕੀਤਾ ਗਿਆ | ਇਸ ਸਬੰਧੀ ਸ੍ਰੀ ਦੁਰਗਿਆਣਾ ਕਮੇਟੀ ਦੇ ਜਨਰਲ ਸਕੱਤਰ ...
ਅੰਮਿ੍ਤਸਰ, 17 ਜਨਵਰੀ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੇ ਸੀਨੀਅਰ ਮੈਂਬਰ ਅਤੇ ਗੁਰੂ ਨਗਰੀ ਦੇ ਹੱਡੀਆਂ ਦੇ ਰੋਗਾਂ ਦੇ ਮਾਹਿਰ ਸਰਜਨ ਤੇ ਸਮਾਜ ਸੇਵੀ ਸ਼ਖਸੀਅਤ ਡਾ: ਹਰਦਾਸ ਸਿੰਘ ਸੰਧੂ (90) ਅਕਾਲ ਚਲਾਣਾ ਕਰ ਗਏ | ਉਹ ਕੁੱਝ ਦਿਨਾਂ ਤੋਂ ਬੀਮਾਰ ਸਨ | ਉਨ੍ਹਾਂ ਦਾ ...
ਅੰਮਿ੍ਤਸਰ, 17 ਜਨਵਰੀ (ਸੁਰਿੰਦਰ ਕੋਛੜ)-ਕਰਤਾਰਪੁਰ ਮੈਨੇਜਮੈਂਟ ਯੂਨਿਟ ਦੇ ਕਾਰਜਕਾਰੀ ਅਧਿਕਾਰੀ ਮੁਹੰਮਦ ਲਤੀਫ਼ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਦੋਵਾਂ ਮੁਲਕਾਂ 'ਚ ਹੋਏ ਦੁਵੱਲੇ ਸਮਝੌਤੇ ਦੇ ਤਹਿਤ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ...
ਤਰਨ ਤਾਰਨ, 17 ਜਨਵਰੀ (ਹਰਿੰਦਰ ਸਿੰਘ)-ਹੋਣਹਾਰ ਅਤੇ ਤਜ਼ਰਬੇਕਾਰ ਸਟੱਡੀ ਵੀਜ਼ਾ ਮਾਹਿਰ ਗੈਵੀ ਕਲੇਰ ਮੰਗਲਵਾਰ ਨੂੰ ਬਾਅਦ ਦੁਪਹਿਰ 12 ਵਜੇ ਤੋਂ ਸ਼ਾਮ 5 ਵਜੇ ਤੱਕ ਟੀਮ ਗਲੋਬਲ ਦੇ ਨਿਊ ਅੰਮਿ੍ਤਸਰ ਸਥਿਤ ਦਫ਼ਤਰ ਵਿਖੇ ਬੈਠਣਗੇ | ਸਟੱਡੀ ਵੀਜ਼ੇ 'ਤੇ ਆਸਟ੍ਰੇਲੀਆ ਅਤੇ ...
ਵੇਰਕਾ, 17 ਜਨਵਰੀ (ਪਰਮਜੀਤ ਸਿੰਘ ਬੱਗਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਹਰਿ ਰਾਇ ਸਾਹਿਬ ਭਵਾਨੀ ਨਗਰ ਮਜੀਠਾ ਰੋਡ ਦੀ ਪ੍ਰਬੰਧਕ ਕਮੇਟੀ ਦੁਆਰਾ ਨਗਰ ਕੀਰਤਨ ਸਜਾਇਆ ਗਿਆ | ਇਸ ਨਗਰ ਕੀਰਤਨ ਦਾ ਪੜਾਅ ਦਰ ਪੜਾਅ ...
ਸੁਲਤਾਨਵਿੰਡ, 17 ਜਨਵਰੀ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਸਥਿਤ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਵਿਆਹ ਪੁਰਬ ਗੁਰਦੁਆਰਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX