ਤਾਜਾ ਖ਼ਬਰਾਂ


ਹੈਦਰਾਬਾਦ ਨੇ ਮੁੰਬਈ ਨੂੰ 3 ਦੌੜਾਂ ਨਾਲ ਹਰਾਇਆ
. . .  1 day ago
ਹੈਦਰਾਬਾਦ ਨੇ ਮੁੰਬਈ ਨੂੰ 3 ਦੌੜਾਂ ਨਾਲ ਹਰਾਇਆ
ਪਾਵਰਕਾਮ ਵਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ’ਤੇ ਮੁਕੰਮਲ ਪਾਬੰਦੀ
. . .  1 day ago
ਚੰਡੀਗੜ੍ਹ, 17 ਮਈ (ਅਜੀਤ ਬਿਊਰੋ )- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਆਉਂਦੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਅੱਜ ਤੋਂ ਤੁਰੰਤ ਪ੍ਰਭਾਵ ਨਾਲ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਤਾਇਨਾਤੀਆਂ ...
ਦਿੱਲੀ: ਜੀਟੀ ਕਰਨਾਲ ਰੋਡ 'ਤੇ ਅਟਲਾਂਟਿਸ ਬੈਂਕੁਏਟ ਹਾਲ 'ਚ ਲੱਗੀ ਅੱਗ
. . .  1 day ago
ਪਿੰਡ ਕਿਰਲਗੜ੍ਹ ‘ਚ ਚੱਲੀ ਗੋਲੀ, 2 ਗੰਭੀਰ ਜ਼ਖਮੀ
. . .  1 day ago
ਚੋਗਾਵਾਂ, 17 ਮਈ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਪੁਲਿਸ ਥਾਣਾ ਅਧੀਨ ਆਉਂਦੇ ਪਿੰਡ ਕਿਰਲਗੜ੍ਹ ਸ਼ਾਮ ਨੂੰ ਰਸਤੇ ਦੇ ਮਸਲੇ ਨੂੰ ਲੈ ਕੇ ਚੱਲੀ ਗੋਲੀ ਵਿਚ ਦੋ...
ਮੁੱਖ ਮੰਤਰੀ ਦੀ ਸਕੂਲ ਮੁਖੀਆਂ ਨਾਲ ਮੀਟਿੰਗ ਉਪਰੰਤ ਖਾਣਾ ਖਾਣ ਸਮੇਂ ਅਨੁਸ਼ਾਸਨਹੀਣਤਾ ਕਰਨ ਵਾਲੇ 7 ਸਕੂਲ ਮੁਖੀਆਂ ਖ਼ਿਲਾਫ਼ ਕਾਰਵਾਈ ਸ਼ੁਰੂ
. . .  1 day ago
ਐੱਸ. ਏ. ਐੱਸ. ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ) - ਦਫ਼ਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਵਲੋਂ ਪੱਤਰ ਜਾਰੀ ਕਰਕੇ 10 ਮਈ ਨੂੰ ਲੁਧਿਆਣੇ ਵਿਖੇ ਮੁੱਖ ਮੰਤਰੀ ਪੰਜਾਬ ਦੀ ਸਕੂਲ ਮੁਖੀਆਂ ਨਾਲ ਮੀਟਿੰਗ ...
ਪਿੰਡ ਚੱਕ ਸ਼ਿੰਗਾਰ ਗਾਂਹ ਬਿੱਲ ਦੀ ਰਿਕਵਰੀ ਕਰਨ ਗਏ ਬਿਜਲੀ ਮੁਲਾਜ਼ਮਾਂ ਨੂੰ ਪਿੰਡ ਵਾਸੀਆਂ ਨੇ ਬਣਾਇਆ ਬੰਧਕ, ਕੀਤੀ ਮਾਰਕੁੱਟ
. . .  1 day ago
ਪੰਜੇ ਕੇ ਉਤਾੜ, 17 ਮਈ (ਪੱਪੂ ਸੰਧਾ)-ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਰੇਕ ਮਹਿਕਮੇ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ, ਜਿਸ ਤਹਿਤ ਪਾਵਰਕਾਮ ਗੁਰੂਹਰਸਹਾਏ ਵਲੋਂ ਵੀ ਡਿਫਾਲਟਰ ਲੋਕਾਂ ਦੇ ਬਿੱਲ ਇਕੱਠੇ ਕੀਤੇ ਜਾ ਰਹੇ ਹਨ...
ਹੈਦਰਾਬਾਦ ਦੇ ਖ਼ਿਲਾਫ਼ ਮੁੰਬਈ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
. . .  1 day ago
ਮੁੰਬਈ, 17 ਮਈ-ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2022 ਦਾ 65ਵਾਂ ਮੈਚ ਅੱਜ ਮੁੰਬਈ ਇੰਡੀਅਨਜ਼ (ਐੱਮ. ਆਈ.) ਤੇ ਸਨਰਾਈਜ਼ਰਜ਼ ਹੈਦਰਾਬਾਦ (ਐੱਸ. ਆਰ. ਐੱਚ.) ਦਰਮਿਆਨ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਖੇਡਿਆ ਜਾ ਰਿਹਾ ਹੈ। ਮੁੰਬਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਸਕੂਲ ਦੀਆਂ ਕਿਤਾਬਾਂ 'ਚੋਂ ਸ਼ਹੀਦ ਭਗਤ ਸਿੰਘ ਦਾ ਨਾਂ ਹਟਾਉਣ 'ਤੇ ਵੱਖ-ਵੱਖ ਆਗੂਆਂ ਵਲੋਂ ਕੀਤਾ ਗਿਆ ਵਿਰੋਧ
. . .  1 day ago
ਚੰਡੀਗੜ੍ਹ, 17 ਮਈ-ਕਰਨਾਟਕ ਸਰਕਾਰ ਨੇ 10ਵੀਂ ਦੀ ਕੰਨੜ ਦੀ ਕਿਤਾਬ 'ਚ ਸੋਧ ਕਰਕੇ ਨਵਾਂ ਸਿਲੇਬਸ ਜੋੜਿਆ ਹੈ, ਜਿਸ 'ਤੇ 'ਆਪ' ਆਗੂਆਂ ਵਲੋਂ ਇਸ ਦਾ ਵਿਰੋਧ ਕੀਤਾ ਗਿਆ ਹੈ। ਇਸ ਦੌਰਾਨ ਖਰੜ ਤੋਂ ਆਪ ਵਿਧਾਇਕ ਅਨਮੋਲ ਗਗਨ ਮਾਨ ਤੇ ਜਲਾਲਾਬਾਦ..
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
. . .  1 day ago
ਅਜਨਾਲਾ, 17 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਪਸ਼ੂ ਪਾਲਣ ਮੱਛੀ ਪਾਲਣ ਡੇਅਰੀ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਪੰਜਾਬ ਭਵਨ ਵਿਖੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪੋਲਟਰੀ ਫਾਰਮ ਅਤੇ ਪਸ਼ੂਆਂ ਦੀ ਖ਼ਰੀਦ ਨਾਲ ਸੰਬੰਧਿਤ ਮੁੱਦਿਆਂ ਸੰਬੰਧੀ ਵਿਸ਼ੇਸ਼ ਵਿਚਾਰ ਚਰਚਾ ਕੀਤੀ ਗਈ।
ਗਰਮੀ ਦੇ ਵਧ ਰਹੇ ਤਾਪਮਾਨ ਨੂੰ ਲੈ ਕੇ ਇਕ ਹੋਰ ਵਿਅਕਤੀ ਦੀ ਮੌਤ
. . .  1 day ago
ਲੌਂਗੋਵਾਲ,17 ਮਈ (ਸ.ਸ.ਖੰਨਾ,ਵਿਨੋਦ)-ਪੰਜਾਬ ਅੰਦਰ ਗਰਮੀ ਦੇ ਵਧਦੇ ਤਾਪਮਾਨ ਨੂੰ ਲੈ ਕੇ ਲੋਕਾਂ ਦੀਆਂ ਮੌਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ ਉੱਥੇ ਹੀ ਅੱਜ ਕਸਬਾ ਲੌਂਗੋਵਾਲ 'ਚ ਗਰਮੀ ਦੇ ਵਧ ਰਹੇ ਤਾਪਮਾਨ ਨੂੰ ਲੈ ਕੇ ਦੂਜੀ ਮੌਤ ਦੀ ਖ਼ਬਰ ਸਾਹਮਣੇ ਆਈ...
ਮੰਗਾਂ ਨਾ ਮੰਨੀਆਂ ਤਾਂ ਕੱਲ੍ਹ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ
. . .  1 day ago
ਬੁਢਲਾਡਾ, 17 ਮਈ (ਸਵਰਨ ਸਿੰਘ ਰਾਹੀ)-ਆਪਣੀਆਂ ਮੰਗਾਂ ਦੀ ਪੂਰਤੀ ਨਾ ਹੋਣ ਤੋਂ ਅੱਕੇ ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼,ਪਨਬੱਸ,ਕੰਟਰੈਕਟਰ ਵਰਕਰਜ਼ ਯੂਨੀਅਨ ਨੇ ਹੜਤਾਲ 'ਤੇ ਜਾਣ ਦੀ ਧਮਕੀ ਦਿੱਤੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ...
ਮਾਮੂਲੀ ਤਕਰਾਰ ਤੋਂ ਬਾਅਦ ਪੰਜਾਬ ਪੁਲਿਸ ਦੇ ਏ.ਐੱਸ.ਆਈ. ਵਲੋਂ ਚਲਾਈ ਗੋਲੀ ਨਾਲ ਇਕ ਦੀ ਮੌਤ
. . .  1 day ago
ਸੁਲਤਾਨਪੁਰ ਲੋਧੀ/ਤਲਵੰਡੀ ਚੌਧਰੀਆਂ, 17 ਮਈ (ਭੋਲਾ, ਥਿੰਦ, ਹੈਪੀ,ਲਾਡੀ)-ਹਲਕਾ ਸੁਲਤਾਨਪੁਰ ਲੋਧੀ ਦੇ ਵੱਡੇ ਪਿੰਡ ਤਲਵੰਡੀ ਚੌਧਰੀਆਂ ਵਿਖੇ ਅੱਜ ਬਾਅਦ ਦੁਪਹਿਰ ਗਲੀ 'ਚ ਪੈੜ ਲਾਉਣ ਨੂੰ ਲੈ ਕੇ ਹੋਏ ਮਾਮੂਲੀ ਤਕਰਾਰ ਤੋਂ ਬਾਅਦ ਤੋਂ ਪੰਜਾਬ ਪੁਲਿਸ...
ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬਠਿੰਡਾ ਦੇ ਸਟੇਡੀਅਮਾਂ ਦਾ ਕੀਤਾ ਦੌਰਾ
. . .  1 day ago
ਬਠਿੰਡਾ, 17 ਮਈ (ਅੰਮ੍ਰਿਤਪਾਲ ਸਿੰਘ ਵਲਾਣ)- ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਬਠਿੰਡਾ ਸ਼ਹਿਰ ਦੇ ਖੇਡ ਸਟੇਡੀਅਮ ਦਾ ਦੌਰਾ ਕੀਤਾ ਅਤੇ ਕੋਚਾਂ ਅਤੇ ਖਿਡਾਰੀਆਂ ਨਾਲ ਗੱਲਬਾਤ ਕਰਕੇ ਸਟੇਡੀਅਮਾਂ ਦੀਆਂ ਕਮੀਆਂ ਪੇਸ਼ੀਆਂ ਪੁੱਛੀਆਂ ਹਨ।
ਬੱਸ ਸਟੈਂਡ ਨੇੜੇ ਸ਼ੂਗਰ ਮਿੱਲ ਦੇ ਗੁਦਾਮਾਂ 'ਚ ਲੱਗੀ ਅੱਗ
. . .  1 day ago
ਫਗਵਾੜਾ, 17 ਮਈ (ਹਰਜੋਤ ਸਿੰਘ ਚਾਨਾ)-ਫਗਵਾੜਾ ਦੇ ਬੱਸ ਸਟੈਂਡ ਨੇੜੇ ਸ਼ੂਗਰ ਮਿੱਲ ਦੇ ਗੁਦਾਮਾਂ 'ਚ ਅੱਜ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਅੱਗ ਦੇ ਭਾਬੜ ਮਚ ਗਏ ਹਨ ਤੇ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਪੁੱਜ ਕੇ ਅੱਗ ਬੁਝਾਉਣ ਦੇ ਕਾਰਜਾਂ...
ਪੰਜਾਬ ਸਰਕਾਰ ਕੇਜਰੀਵਾਲ ਦੇ ਹੱਥ ਵਿਕੀ, ਕੇਜਰੀਵਾਲ ਪੰਜਾਬ ਪੁਲਿਸ ਰਾਹੀਂ ਲੈ ਰਿਹੈ ਆਪਣਾ ਸਿਆਸੀ ਬਦਲਾ:ਅਸ਼ਵਨੀ ਸ਼ਰਮਾ
. . .  1 day ago
ਚੰਡੀਗੜ੍ਹ, 17 ਮਈ (ਲਲਿਤਾ)- ਭਾਰਤੀ ਜਨਤਾ ਪਾਰਟੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ 'ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਅਤੇ ਸੰਗਰੂਰ ਲੋਕ ਸਭਾ ਦੀਆਂ ਉਪ ਚੋਣਾਂ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਦਿੱਲੀ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ...
ਪੰਚਾਇਤ ਸੈਕਟਰੀ ਨੇ ਆਪਣੇ ਹੀ ਮਹਿਕਮੇ ਦੇ ਜੇ.ਈ. ਦੇ ਘਰ ਲੁੱਟ ਕਰਨ ਦਾ ਬਣਾਇਆ ਪਲਾਨ
. . .  1 day ago
ਫਤਹਿਗੜ੍ਹ ਸਾਹਿਬ, 17 ਮਈ (ਬਲਜਿੰਦਰ ਸਿੰਘ ਜਤਿੰਦਰ ਸਿੰਘ ਰਾਠੋਰ)- ਜ਼ਿਲ੍ਹਾ ਸ੍ਰੀ ਫਤਹਿਗੜ੍ਹ ਸਾਹਿਬ ਪੁਲਿਸ ਵਲੋਂ ਡਾਕੇ ਮਾਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਕੇ 6 ਵਿਅਕਤੀਆਂ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ...
ਤਲਵੰਡੀ ਸਾਬੋ ਤਾਪ ਘਰ ਬਣਾਂਵਾਲੀ 'ਚ ਸੀ.ਬੀ.ਆਈ. ਵਲੋਂ ਛਾਪਾ
. . .  1 day ago
ਮਾਨਸਾ, 17 ਮਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ਵਿਖੇ ਸਥਾਪਿਤ ਤਲਵੰਡੀ ਸਾਬੋ ਤਾਪ ਘਰ 'ਚ ਸੀ.ਬੀ.ਆਈ. ਵਲੋਂ ਛਾਪਾ ਮਾਰਿਆ ਗਿਆ ਹੈ। ਹਾਸਲ ਜਾਣਕਾਰੀ ਅਨੁਸਾਰ ਉੱਤਰੀ ਭਾਰਤ ਦੇ ਸਭ ਤੋਂ ਵਧ ਸਮਰੱਥਾ ਵਾਲੇ ਇਸ ਥਰਮਲ ਪਲਾਂਟ...
ਕਿਸਾਨਾਂ ਦਾ ਸਰਕਾਰ ਵਿਰੁੱਧ ਹੱਲਾ ਬੋਲ ਕਾਰਵਾਈ, ਸਾਲਾਂ ਦੀ ਸਖ਼ਤ ਮਿਹਨਤ ਨਾਲ ਆਬਾਦ ਕੀਤੀ ਜ਼ਮੀਨ ਦਾ ਕਬਜ਼ਾ ਨਹੀਂ ਛੱਡਾਂਗੇ
. . .  1 day ago
ਮਾਛੀਵਾੜਾ ਸਾਹਿਬ, 17 ਮਈ (ਮਨੋਜ ਕੁਮਾਰ)-ਪਿੰਡ ਭਮਾਂ ਕਲਾਂ ਵਿਖੇ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਾ ਛੁਡਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਕੀਤੀ ਜਾਣ ਵਾਲੀ ਸਰਕਾਰ ਦੀ ਕਾਰਵਾਈ ਤੋਂ ਭੜਕੇ ਕਿਸਾਨਾਂ ਨੇ ਸਿੱਧੇ ਤੌਰ 'ਤੇ ਸੂਬੇ ਦੀ ਮਾਨ ਸਰਕਾਰ ਨੂੰ ਚਿਤਾਵਨੀ...
ਭੱਠਾ ਮਜ਼ਦੂਰਾਂ ਵਲੋਂ ਹਾਈਵੇਅ ਤੇ ਧਰਨਾ ਅੱਜ 5ਵੇਂ ਦਿਨ ਵੀ ਜਾਰੀ,ਆਖਿਰ ਸਰਕਾਰ ਤੇ ਪ੍ਰਸ਼ਾਸਨ ਚੁੱਪ ਕਿਉਂ
. . .  1 day ago
ਮੰਡੀ ਘੁਬਾਇਆ, 17 ਮਈ (ਅਮਨ ਬਵੇਜਾ)- ਭੱਠਾ ਮਾਲਕਾਂ ਅਤੇ ਭੱਠਾ ਮਜ਼ਦੂਰਾਂ ਵਿਚਾਲੇ ਸ਼ੁਰੂ ਹੋਇਆ ਘੱਟ ਮਜ਼ਦੂਰੀ ਨੂੰ ਲੈ ਕੇ ਰੇੜਕਾ ਪੰਜਵੇਂ ਦਿਨ ਲਗਾਤਾਰ ਜਾਰੀ ਹੈ ਅਤੇ ਹਾਈਵੇਅ ਨੂੰ ਪੂਰੀ ਤਰ੍ਹਾਂ ਜਾਮ ਕੀਤਾ ਹੋਇਆ ਹੈ, ਜਿਸਦਾ ਹਰਜਾਨਾ...
ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਅਰ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ
. . .  1 day ago
ਐਸ.ਏ.ਐਸ.ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਕੇਡਿੰਗ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ। ਪੁਲਿਸ ਵਲੋਂ ਕਿਸਾਨਾਂ ਨੂੰ ਰੋਕਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ...
ਨਾਜਾਇਜ਼ ਸੰਬੰਧ ਦੇ ਚੱਲਦਿਆਂ ਇਕ ਵਿਅਕਤੀ ਦਾ ਕਤਲ
. . .  1 day ago
ਘੋਗਰਾ, 17 ਮਈ (ਆਰ.ਐੱਸ. ਸਲਾਰੀਆ)- ਬਲਾਕ ਦਸੂਹਾ ਦੇ ਪਿੰਡ ਹਰਦੋ ਨੇਕਨਾਮਾ ਵਿਖੇ ਨਾਜਾਇਜ਼ ਸੰਬੰਧ ਨੂੰ ਲੈ ਕੇ ਇਕ ਵਿਅਕਤੀ ਦਾ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੇ ਭਰਾ ਹਰਦੀਪ ਸਿੰਘ ਪੁੱਤਰ ਪਿਆਰਾ ਪਿੰਡ ਹਰਦੋ ਨੇਕਨਾਮਾ ਨੇ ਦੱਸਿਆ...
ਤੇਜ਼ ਰਫ਼ਤਾਰ ਕਾਰ ਨੇ ਖੜ੍ਹੇ ਟਰੱਕ 'ਚ ਮਾਰੀ ਟੱਕਰ, 5 ਲੋਕਾਂ ਦੀ ਮੌਤ
. . .  1 day ago
ਰੇਵਾੜੀ, 17 ਮਈ-ਦਿੱਲੀ/ਜੈਪੂਰ ਹਾਈਵੇਅ 'ਤੇ ਇਕ ਤੇਜ਼ ਰਫ਼ਤਾਰ ਕਰੂਜ਼ਰ ਨੇ ਖੜ੍ਹੇ ਟਰੱਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 5 ਲੋਕਾਂ ਦੀ ਮੌਤ ਅਤੇ 7 ਲੋਕ ਜ਼ਖ਼ਮੀ ਹੋ ਗਏ ਹਨ।
ਪਿੰਡ ਸ਼ੇਰ ਸਿੰਘ ਵਾਲਾ ਵਿਖੇ ਪੰਚਾਇਤੀ ਜ਼ਮੀਨ ਦਾ 2 ਕਿੱਲੇ ਚਾਰ ਕਨਾਲਾਂ ਨਾਜਾਇਜ਼ ਕਬਜ਼ਾ ਛੁਡਵਾਇਆ
. . .  1 day ago
ਪੰਜੇ ਕੇ ਉਤਾੜ, 17 ਮਈ (ਪੱਪੂ ਸੰਧਾ)- ਗੁਰੂਹਰਸਹਾਏ ਪ੍ਰਸ਼ਾਸਨ ਵਲੋਂ ਪਿੰਡ ਸ਼ੇਰ ਸਿੰਘ ਵਾਲਾ ਵਿਖੇ ਦੋ ਕਿੱਲੇ ਚਾਰ ਕਨਾਲ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਵਾਇਆ ਗਿਆ। ਇਹ ਕਬਜ਼ਾ ਪਿੰਡ ਦੇ ਵਸਨੀਕ ਵਜੀਰ ਸਿੰਘ ਪੁੱਤਰ ਮੱਖਣ ਸਿੰਘ, ਚੰਨਾ ਸਿੰਘ ਪੁੱਤਰ ਜੀਤ ਸਿੰਘ, ਜੋਗਿੰਦਰ ਕੌਰ ਪਤਨੀ ਜਸਵੰਤ ਸਿੰਘ ਕੋਲ ਸੀ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਾਰ ਐਸੋਸੀਏਸ਼ਨ ਨੂੰ ਢਾਈ ਕਰੋੜ ਦੀ ਦਿੱਤੀ ਗਰਾਂਟ ਤੇ ਦੋ ਦਿਨਾਂ ਦੇ 'ਚ ਪੈਸਾ ਮਿਲਣ ਦਾ ਦਿੱਤਾ ਭਰੋਸਾ
. . .  1 day ago
ਚੰਡੀਗੜ੍ਹ, 17 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਾਰ ਐਸੋਸੀਏਸ਼ਨ ਨੂੰ ਢਾਈ ਕਰੋੜ ਦੀ ਦਿੱਤੀ ਗਰਾਂਟ ਤੇ ਦੋ ਦਿਨਾਂ ਦੇ 'ਚ ਪੈਸਾ ਮਿਲਣ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਕੀਲਾਂ ਦੀਆਂ ਵੀ ਮੁਸ਼ਕਲਾਂ ਸੁਣੀਆਂ।
ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਰਹੀ ਹੈ: ਭਗਵੰਤ ਮਾਨ
. . .  1 day ago
ਚੰਡੀਗੜ੍ਹ, 17 ਮਈ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਰਹੀ ਹੈ। ਛੋਟੀ ਉਮਰ 'ਚ ਦੇਸ਼ ਲਈ ਆਪਣੀ ਜਾਨ ਦੇ ਕੇ ਇਨਕਲਾਬ ਦੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਮਾਘ ਸੰਮਤ 553

ਲੁਧਿਆਣਾ

- ਮਾਮਲਾ ਪਾਰਕਿੰਗ ਠੇਕੇਦਾਰ 'ਤੇ ਵੱਧ ਵਸੂਲੀ ਤੇ ਕੁੱਟਮਾਰ ਦੇ ਦੋਸ਼ਾਂ ਦਾ - ਨਵੀਂ ਸਬਜ਼ੀ ਮੰਡੀ ਆੜ੍ਹਤੀ ਐਸੋਸੀਏਸ਼ਨਾਂ ਵਲੋਂ ਪੰਜਾਬ ਮੰਡੀ ਬੋਰਡ ਦੇ ਡੀ.ਜੀ.ਐਮ. ਨਾਲ ਮੀਟਿੰਗ

ਲੁਧਿਆਣਾ, 17 ਜਨਵਰੀ (ਅਮਰੀਕ ਸਿੰਘ ਬੱਤਰਾ)-ਨਵੀਂ ਸਬਜ਼ੀ ਮੰਡੀ ਬਹਾਦਰਕੇ ਰੋਡ ਪਾਰਕਿੰਗ ਠੇਕੇਦਾਰ ਵਜੋਂ ਕੀਤੀ ਜਾਂਦੀ ਕਥਿਤ ਗੁੰਡਾਗਰਦੀ ਅਤੇ ਤੈਅ ਦਰਾਂ ਤੋਂ ਵੱਧ ਵਸੂਲੀ ਕੀਤੇ ਜਾਣ ਵਿਰੁੱਧ ਸਬਜ਼ੀ ਮੰਡੀ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਗੁਰਕਮਲ ਸਿੰਘ ਈਲੂ, ਕੁਲਪ੍ਰੀਤ ਸਿੰਘ ਰੂਬਲ, ਫਰੂਟ ਮੰਡੀ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਕਮਲ ਗੂੰਬਰ, ਰੇਹੜੀ ਫੜ੍ਹੀ ਐਸੋਸੀਏਸ਼ਨ ਦੇ ਪ੍ਰਧਾਨ ਰਮੇਸ਼ ਕੁਮਾਰ ਬੱਠਲਾ ਦੀ ਅਗਵਾਈ ਹੇਠ ਆੜ੍ਹਤੀਆਂ ਦਾ ਵਫਦ ਸੋਮਵਾਰ ਨੂੰ ਜ਼ਿਲ੍ਹਾ ਮੰਡੀ ਅਫਸਰ ਦਵਿੰਦਰ ਸਿੰਘ ਕੈਂਥ ਦੇ ਦਫਤਰ ਗਿੱਲ ਰੋਡ ਦਾਣਾ ਮੰਡੀ ਵਿਖੇ ਪੰਜਾਬ ਮੰਡੀ ਬੋਰਡ ਦੇ ਡੀ.ਜੀ.ਐਮ. ਰਾਜ ਕੁਮਾਰ ਬਸਰਾ ਨੂੰ ਮਿਲੇ | ਇਸ ਮੌਕੇ ਮਾਰਕੀਟ ਕਮੇਟੀ ਲੁਧਿਆਣਾ ਦੇ ਚੇਅਰਮੈਨ ਦਰਸ਼ਨ ਸਿੰਘ ਬਵੇਜਾ, ਮਾਰਕੀਟ ਕਮੇਟੀ ਦਾ ਸਕੱਤਰ ਟੇਕ ਬਹਾਦਰ ਸਿੰਘ ਤਹਿਸੀਲਦਾਰ ਗੁਰਪ੍ਰੀਤ ਕੌਰ ਵੀ ਮੌਜੂਦ ਸਨ | ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਗੁਰਕਮਲ ਸਿੰਘ ਈਲੂ ਅਤੇ ਕੁਲਪ੍ਰੀਤ ਸਿੰਘ ਰੂਬਲ ਨੇ ਦੱਸਿਆ ਕਿ ਜਦ ਤੋਂ ਪਾਰਕਿੰਗ ਦੀ ਬੋਲੀ ਹੋਈ ਹੈ ਠੇਕੇਦਾਰ ਤੇ ਉਸ ਦੇ ਕਾਰਿੰਦਿਆਂ ਵਲੋਂ ਤੈਅ ਦਰਾਂ ਤੋਂ ਵੱਧ ਵਸੂਲੀ ਕੀਤੀ ਜਾ ਰਹੀ ਹੈ, ਜਦ ਕੋਈ ਰੇਹੜੀ ਫੜ੍ਹੀ ਵਾਲਾ ਗਰੀਬ ਵਿਅਕਤੀ, ਆਟੋ ਚਾਲਕ ਅਤੇ ਆਮ ਲੋਕ ਵੱਧ ਵਸੂਲੀ ਦਾ ਵਿਰੋਧ ਕਰਦੇ ਹਨ ਤਾਂ ਠੇਕੇਦਾਰ ਦੇ ਕਾਰਿੰਦੇ ਗੁੰਡਾਗਰਦੀ ਤੇ ਉੱਤਰ ਆਉਂਦੇ ਹਨ ਤੇ ਜ਼ਿੰਮੀਦਾਰਾਂ ਨੂੰ ਵੀ ਨਹੀਂ ਬਖਸ਼ਿਆ ਜਾਂਦਾ | ਜਦ ਮਾਰਕੀਟ ਕਮੇਟੀ ਅਧਿਕਾਰੀਆਂ, ਜ਼ਿਲ੍ਹਾ ਮੰਡੀ ਅਫਸਰ ਨੂੰ ਸ਼ਿਕਾਇਤ ਕੀਤੀ ਜਾਂਦੀ ਹੈ ਤਾਂ ਠੇਕੇਦਾਰ ਬਾਹਰੋਂ ਗੁੰਡਿਆਂ, ਗੈਰ-ਸਮਾਜੀ ਅਨਸਰਾਂ ਨੂੰ ਬੁਲਾ ਕੇ ਗਰੀਬ ਬੰਦਿਆਂ ਦੀ ਕੁੱਟਮਾਰ ਕਰਦੇ ਹਨ | ਠੇਕੇਦਾਰ ਵਲੋਂ ਤੈਅ ਦਰਾਂ ਤੋਂ ਕਈ ਵਾਰ 2-3 ਗੁਣਾ ਵੱਧ ਵਸੂਲੀ ਕੀਤੀ ਜਾਂਦੀ ਹੈ | ਪਾਰਕਿੰਗ ਠੇਕੇਦਾਰ ਦੇ ਕਾਰਿੰਦਿਆਂ ਦੀ ਗੁੰਡਾਗਰਦੀ ਕਾਰਨ ਮੰਡੀ ਅੰਦਰ ਆੜ੍ਹਤੀਆਂ ਦਾ ਕਾਰੋਬਾਰ ਪ੍ਰਭਾਵਿਤ ਹੁੰਦਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੰਡੀ ਅਫਸਰ ਅਤੇ ਮਾਰਕੀਟ ਕਮੇਟੀ ਚੇਅਰਮੈਨ ਕਈ ਵਾਰ ਪਾਰਕਿੰਗ ਠੇਕੇਦਾਰ ਨੂੰ ਵੱਧ ਅਦਾਇਗੀ ਨਾ ਕਰਨ ਦੀ ਚਿਤਾਵਨੀ ਦੇ ਚੁੱਕੇ ਹਨ ਤਾਂ ਠੇਕੇਦਾਰ ਸਾਫ਼ ਮੁੱਕਰ ਜਾਂਦਾ ਹੈ, ਜਾਣਕਾਰੀ ਅਨੁਸਾਰ ਸੋਮਵਾਰ ਦੀ ਮੀਟਿੰਗ ਦੌਰਾਨ ਠੇਕੇਦਾਰ ਦੇ ਨੁਮਾਇੰਦੇ ਵਲੋਂ ਦੋਸ਼ ਲਗਾ ਦਿੱਤਾ ਕਿ ਵੱਧ ਵਸੂਲੀ ਕਰਨ ਵਾਲੇ ਚੇਅਰਮੈਨ ਦੇ ਵਿਅਕਤੀ ਹਨ ਜਿਸ 'ਤੇ ਚੇਅਰਮੈਨ ਵਲੋਂ ਦੋਸ਼ ਲਗਾਉਣ ਵਾਲੇ ਦੀ ਜੰਮ੍ਹ ਕੇ ਕਲਾਸ ਲਗਾਈ ਦੱਸੀ ਜਾ ਰਹੀ ਹੈ | ਦੂਸਰੇ ਪਾਸੇ ਠੇਕੇਦਾਰ ਵਲੋਂ ਵੀ ਚੇਅਰਮੈਨ ਅਤੇ ਇਕ ਨਿੱਜੀ ਵਿਅਕਤੀ ਅੱਬਾਸ ਰਾਜਾ ਵਲੋਂ ਮੀਟਿੰਗ ਦੌਰਾਨ ਡਰਾਉਣ, ਧਮਕਾਉਣ ਵਿਰੁੱਧ ਪੰਜਾਬ ਮੰਡੀ ਬੋਰਡ ਦੇ ਜਨਰਲ ਮੈਨੇਜਰ ਨੂੰ ਪੱਤਰ ਲਿਖਕੇ ਮੰਗ ਕੀਤੀ ਹੈ ਕਿ ਮਾਰਕੀਟ ਕਮੇਟੀ ਲੁਧਿਆਣਾ ਦੇ ਕੁਝ ਅਧਿਕਾਰੀਆਂ ਵਲੋਂ ਕੀਤੇ ਜਾਂਦੇ ਪੱਖਪਾਤੀ ਰਵੱਈਏ ਪ੍ਰਤੀ ਸਾਡਾ ਪੱਖ ਸੁਣਨ ਲਈ ਮੁੜ ਮੀਟਿੰਗ ਰੱਖੀ ਜਾਵੇ ਤਾਂ ਜੋ ਸਾਡੇ ਤੇ ਲਗਾਏ ਜਾਂਦੇ ਦੋਸ਼ਾਂ ਪ੍ਰਤੀ ਆਪਣਾ ਪੱਖ ਰੱਖ ਸਕੀਏ | ਉਨ੍ਹਾਂ ਮੰਗ ਕੀਤੀ ਕਿ ਮੀਟਿੰਗ ਦੌਰਾਨ ਸੁਰੱਖਿਆ ਦਾ ਪੁਖਤਾ ਪ੍ਰਬੰਧ ਕੀਤਾ ਜਾਵੇ |
ਪਾਰਕਿੰਗ ਠੇਕਾ ਰੱਦ ਹੋਣ ਦੀ ਸੰਭਾਵਨਾ
ਮਾਰਕੀਟ ਕਮੇਟੀ ਲੁਧਿਆਣਾ ਦੇ ਇਕ ਉੱਚ ਅਧਿਕਾਰੀ ਨੇ ਦੱਸਿਆ ਕਿ ਪਾਰਕਿੰਗ ਠੇਕੇਦਾਰ ਖਿਲਾਫ ਵੱਧ ਵਸੂਲੀ ਕਰਨ ਅਤੇ ਗਰੀਬਾਂ ਨਾਲ ਕੁੱਟਮਾਰ ਕਰਕੇ ਗੁੰਡਾਗਰਦੀ ਕਰਨ ਦੀ ਮਿਲ ਰਹੀਆਂ ਸ਼ਿਕਾਇਤਾਂ ਨੂੰ ਮੁੱਖ ਰੱਖਦੇ ਹੋਏ ਠੇਕਾ ਰੱਦ ਕਰਨ ਦਾ ਲਗਭਗ ਫ਼ੈਸਲਾ ਕਰ ਲਿਆ ਹੈ | ਜੇਕਰ ਕੋਈ ਤਕਨੀਕੀ ਅੜਚਨ ਨਾ ਆਈ ਤਾਂ 1-2 ਦਿਨ 'ਚ ਠੇਕਾ ਰੱਦ ਕਰਕੇ ਮਾਰਕੀਟ ਕਮੇਟੀ ਵਲੋਂ ਪਾਰਕਿੰਗ ਫ਼ੀਸ ਵਸੂਲਣ ਲਈ ਆਪਣਾ ਸਟਾਫ਼ ਤਾਇਨਾਤ ਕੀਤਾ ਜਾਵੇਗਾ |

ਤਿੰਨ ਵਿਅਕਤੀ ਹਥਿਆਰਾਂ ਸਮੇਤ ਕਾਬੂ

ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਵੱਖ-ਵੱਖ ਥਾਂਵਾਂ ਤੋਂ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਹਥਿਆਰ ਬਰਾਮਦ ਕੀਤੇ ਹਨ | ਜਾਣਕਾਰੀ ਦਿੰਦਿਆਂ ਡੀ.ਸੀ.ਪੀ. ਸੁਰਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਕਾਬੂ ...

ਪੂਰੀ ਖ਼ਬਰ »

ਕਾਰੋਬਾਰ ਵਾਸਤੇ ਵਪਾਰਕ ਸਿਲੰਡਰ ਦਾ ਹੀ ਕੀਤਾ ਜਾ ਸਕਦੈ ਇਸਤੇਮਾਲ

ਲੁਧਿਆਣਾ, 17 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਜਾਣਕਾਰੀ ਅਨੁਸਾਰ ਕਾਰੋਬਾਰ ਵਾਸਤੇ ਵਪਾਰਕ ਸਿਲੰਡਰ ਦਾ ਹੀ ਇਸਤੇਮਾਲ ਕੀਤਾ ਜਾ ਸਕਦਾ ਹੈ, ਉਹ ਵੀ ਗੈਸ ਕੁਨੈਕਸ਼ਨ ਲੈ ਕੇ ਪਰ ਘਰੇਲੂ ਰਸੋਈ ਗੈਸ ਦੀ ਦੁਰਵਰਤੋਂ ਰੁਕਣ ਦੀ ਨਾਂਅ ਨਹੀਂ ਲੈ ਰਹੀ ਅਤੇ ਸ਼ਹਿਰ ਦੇ ਅਨੇਕਾਂ ...

ਪੂਰੀ ਖ਼ਬਰ »

ਸੜਕ ਨਿਰਮਾਣ ਦੌਰਾਨ ਵਰਤੀਆਂ ਬੇਨਿਯਮੀਆਂ ਦੀ ਜਾਂਚ ਦੀ ਮੰਗ

ਲੁਧਿਆਣਾ, 17 ਜਨਵਰੀ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਤੇ ਨਗਰ ਸੁਧਾਰ ਟਰੱਸਟ ਪ੍ਰਸ਼ਾਸਨ ਵਲੋਂ ਕਰੋੜਾਂ ਦੀ ਲਾਗਤ ਨਾਲ ਬਣਾਈਆਂ ਸ਼ਹਿਰ ਦੀਆਂ ਸੜਕਾਂ ਦੇ ਨਿਰਮਾਣ 'ਚ ਵਰਤੇ ਕਥਿਤ ਘਟੀਆ ਅਤੇ ਘੱਟ ਸਾਮਾਨ ਵਿਰੁੱਧ ਕੌਂਸਲ ਆਫ ਆਰ.ਟੀ.ਆਈ. ਐਕਟਵਿਸਟ ਦੇ ਪ੍ਰਧਾਨ ਰੋਹਿਤ ...

ਪੂਰੀ ਖ਼ਬਰ »

ਏ.ਸੀ.ਪੀ. ਕਰਨੈਲ ਸਿੰਘ ਵਲੋਂ ਦੁਕਾਨਦਾਰਾਂ ਨਾਲ ਮੀਟਿੰਗ

ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸਹਾਇਕ ਪੁਲਿਸ ਕਮਿਸ਼ਨਰ ਟ੍ਰੈਫਿਕ ਕਰਨੈਲ ਸਿੰਘ ਵਲੋਂ ਬੁਲਟ ਮੋਟਰਸਾਈਕਲ ਦਾ ਸਾਮਾਨ ਵੇਚਣ ਵਾਲੇ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਏ.ਸੀ.ਪੀ. ਕਰਨੈਲ ਸਿੰਘ ਨੇ ਕਿਹਾ ਕਿ ਸ਼ਹਿਰ ਦੇ ਵਿਚ ਬੁਲਟ ਮੋਟਰ ...

ਪੂਰੀ ਖ਼ਬਰ »

ਮਾਮਲਾ ਚੋਣ ਜ਼ਾਬਤਾ ਤੋਂ ਬਾਅਦ ਡਿਸਪੈਚ ਰਜਿਸਟਰ 'ਚ ਐਂਟਰੀ ਕਰਨ ਦੀਆਂ ਸ਼ਿਕਾਇਤਾਂ ਦਾ ਜਾਂਚ ਅਧਿਕਾਰੀ ਵਲੋਂ ਫੁਟੇਜ ਤੇ ਰਜਿਸਟਰ ਦੀ ਕੀਤੀ ਜਾ ਰਹੀ ਹੈ ਜਾਂਚ

ਲੁਧਿਆਣਾ, 17 ਜਨਵਰੀ (ਅਮਰੀਕ ਸਿੰਘ ਬੱਤਰਾ)- ਨਗਰ ਸੁਧਾਰ ਟਰੱਸਟ ਅਧਿਕਾਰੀਆਂ ਵਲੋਂ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਡਿਸਪੈਚ ਰਜਿਸਟਰ 'ਚ ਸੜਕ ਨਿਰਮਾਣ ਲਈ ਵਰਕ ਆਰਡਰ ਅਤੇ ਹੋਰ ਦਸਤਾਵੇਜ਼ਾਂ ਦੀ ਐਂਟਰੀ ਕੀਤੇ ਜਾਣ ਦੀ ਮਿਲੀ ਸ਼ਿਕਾਇਤ ਦੀ ਏ.ਡੀ.ਸੀ. ਵਲੋਂ ਰਾਹੁਲ ਚਾਬਾ ...

ਪੂਰੀ ਖ਼ਬਰ »

ਚੋਣ ਜ਼ਾਬਤੇ ਦੀ ਉਲੰਘਣਾ 200 ਵਿਅਕਤੀਆਂ 'ਤੇ ਕੇਸ ਦਰਜ

ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਥਾਣਾ ਜਮਾਲਪੁਰ ਦੀ ਪੁਲਿਸ ਨੇ ਮੁੰਡੀਆ ਰੋਡ 'ਤੇ ਬੀਤੀ ਰਾਤ ਨੁੱਕੜ ਮੀਟਿੰਗਾਂ ਕਰ ਰਹੇ 200 ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ

ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ...

ਪੂਰੀ ਖ਼ਬਰ »

ਸੱਟੇਬਾਜ਼ੀ ਕਰਨ ਵਾਲੇ ਵੱਖ-ਵੱਖ ਥਾਵਾਂ ਤੋਂ ਗਿ੍ਫ਼ਤਾਰ

ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਸ਼ਹਿਰ ਵਿਚ ਵੱਖ-ਵੱਖ ਥਾਂਵਾਂ 'ਤੇ ਛਾਪਾਮਾਰੀ ਕਰਕੇ ਸੱਟੇਬਾਜ਼ੀ ਕਰਦੇ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਹਜ਼ਾਰਾਂ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ...

ਪੂਰੀ ਖ਼ਬਰ »

ਨੌਕਰਾਣੀਆਂ ਨੇ ਮਾਲਕਣ ਨੂੰ ਬੇਹੋਸ਼ ਕਰਕੇ ਲੱਖਾਂ ਦੇ ਗਹਿਣੇ ਲੁੱਟੇ

ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਨਜੀਤ ਵਿਹਾਰ ਵਿਚ ਦੋ ਘਰੇਲੂ ਨੌਕਰਾਣੀਆਂ ਮਾਲਕਣ ਨੂੰ ਬੇਹੋਸ਼ ਕਰਨ ਉਪਰੰਤ ਉਸ ਦੇ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਲੁੱਟ ਕੇ ਫ਼ਰਾਰ ਹੋ ਗਈਆਂ | ਜਾਣਕਾਰੀ ...

ਪੂਰੀ ਖ਼ਬਰ »

ਕੋਰੋਨਾ ਤੋਂ ਲੁਧਿਆਣਾ ਵਾਸੀਆਂ ਨੂੰ ਮਿਲੀ ਕੁਝ ਰਾਹਤ

ਲੁਧਿਆਣਾ, 17 ਜਨਵਰੀ (ਸਲੇਮਪੁਰੀ)- ਲੁਧਿਆਣਾ ਵਿਚ ਅੱਜ 8ਵੇਂ ਦਿਨ ਵੀ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਰਿਹਾ ਹੈ, ਪਰ ਅੱਜ ਪਿਛਲੇ ਦਿਨਾਂ ਦੇ ਮੁਕਾਬਲੇ ਜਿੱਥੇ ਮਿ੍ਤਕਾਂ ਦੀ ਗਿਣਤੀ ਘਟੀ ਹੈ, ਉੱਥੇ ਨਵ-ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਨੂੰ ਵੀ ਠੱਲ੍ਹ ਪਈ ਹੈ, ਜਿਸ ...

ਪੂਰੀ ਖ਼ਬਰ »

ਲੁਧਿਆਣਾ 'ਚ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ

ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਸੰਤ ਨਗਰ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਦੇਰ ਰਾਤ ਜਦੋਂ ਕੁਝ ਵਿਅਕਤੀਆਂ ਨੇ ਬਸੰਤ ਨਗਰ ਦੀ ਗਲੀ ਨੰਬਰ ਸਾਢੇ ਚਾਰ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਮਾਗਮ ਸੰਬੰਧੀ ਏ.ਡੀ.ਸੀ. ਵਲੋਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, 17 ਜਨਵਰੀ (ਪੁਨੀਤ ਬਾਵਾ)-ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਸਬੰਧੀ ਅੱਜ ਇਕ ਅਹਿਮ ਮੀਟਿੰਗ ਗੁਰੂ ਨਾਨਕ ਸਟੇਡੀਅਮ ਵਿਖੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ ਦੀ ...

ਪੂਰੀ ਖ਼ਬਰ »

ਗਰਚਾ ਐੱਸ. ਓ. ਆਈ. ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਯੂਥ ਅਕਾਲੀ ਆਗੂ ਹਰਿੰਦਰ ਸਿੰਘ ਗਰਚਾ ਨੂੰ ਐੱਸ. ਓ. ਆਈ. ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਪਿਛਲੇ ਕਾਫ਼ੀ ਸਮੇਂ ਤੋਂ ਸ. ਗਰਚਾ ਅਕਾਲੀ ਦਲ ਨਾਲ ਜੁੜੇ ਹੋਏ ਸਨ, ਉਨ੍ਹਾਂ ਦੀਆਂ ਸੇਵਾਵਾਂ ਪ੍ਰਤੀ ਉਨ੍ਹਾਂ ਦੀ ...

ਪੂਰੀ ਖ਼ਬਰ »

ਅਰਬਨ ਅਸਟੇਟ ਦੁੱਗਰੀ ਫੇਸ-2 'ਚ ਦਰੱਖ਼ਤ ਵੱਢਣ ਖ਼ਿਲਾਫ਼ ਸ਼ਿਕਾਇਤ

ਲੁਧਿਆਣਾ, 17 ਜਨਵਰੀ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ-ਡੀ ਅਧੀਨ ਪੈਂਦੀ ਕਲੋਨੀ ਅਰਬਨ ਅਸਟੇਟ ਦੁੱਗਰੀ ਫੇਸ-2 ਵਿਚ ਦਰੱਖਤ ਵੱਢਣ ਵਿੁਰੱਧ ਕੌਂਸਲ ਆਫ਼ ਆਰ. ਟੀ. ਆਈ. ਐਕਟਵਿਸਟ ਦੇ ਸਕੱਤਰ ਅਰਵਿੰਦ ਸ਼ਰਮਾ ਨੇ ਬਾਗਬਾਨੀ ਸ਼ਾਖਾ ਦੇ ਐਸ. ਡੀ. ਓ. ਨੂੰ ਸ਼ਿਕਾਇਤ ਭੇਜ ਕੇ ...

ਪੂਰੀ ਖ਼ਬਰ »

ਵੋਟਾਂ ਦੀ ਮਿਤੀ 20 ਫਰਵਰੀ ਕਰਨਾ ਸ਼ਲਾਘਯੋਗ-ਚੌਧਰੀ ਯਸ਼ਪਾਲ

ਲੁਧਿਆਣਾ, 17 ਜਨਵਰੀ (ਕਵਿਤਾ ਖੱੁਲਰ)- ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਰਾਸ਼ਟਰੀ ਮੁੱਖ ਸੰਚਾਲਕ ਵੀਰੇਸ਼ ਵਿਜੈ ਦਾਨਵ ਤੇ ਰਾਸ਼ਟਰੀ ਸੰਚਾਲਕ ਕਰਮਯੋਗੀ ਚੌਧਰੀ ਯਸ਼ਪਾਲ ਵਲੋਂ ਅਜੈ ਸਭਰਵਾਲ ਨੂੰ ਭਾਵਾਧਸ ਦਾ ਵਪਾਰ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਹੋਈ ਮੌਤ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ

ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸ਼ੱਕੀ ਹਾਲਾਤ ਵਿਚ ਹੋਈ ਇਕ ਨੌਜਵਾਨ ਦੀ ਮੌਤ ਦੇ ਮਾਮਲੇ ਦੀ ਉਸ ਦੇ ਪਰਿਵਾਰਕ ਮੈਂਬਰਾਂ ਨੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ | ਅੱਜ ਇੱਥੇ ਗੱਲਬਾਤ ਕਰਦਿਆਂ ਮਿ੍ਤਕ ਹਰਿੰਦਰ ਸਿੰਘ ਦੇ ਚਾਚਾ ਬਲਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਆਨਲਾਈਨ ਡਾਂਸ ਮੁਕਾਬਲਾ

ਲੁਧਿਆਣਾ, 17 ਜਨਵਰੀ (ਪੁਨੀਤ ਬਾਵਾ)-ਰਾਜਨੀਤੀ ਸ਼ਾਸਤਰ ਵਿਭਾਗ ਖ਼ਾਲਸਾ ਕਾਲਜ ਲੜਕੀਆਂ ਸਿਵਲ ਲਾਈਨਜ਼ ਲੁਧਿਆਣਾ ਵਲੋਂ ਗਣਤੰਤਰ ਦਿਵਸ ਮਨਾਉਣ ਲਈ ਆਨਲਾਈਨ ਦੇਸ਼ ਭਗਤੀ ਡਾਂਸ ਮੁਕਾਬਲਾ ਕਰਵਾਇਆ ਗਿਆ | ਇਹ ਦਿਹਾੜਾ ਦੇਸ਼ ਭਗਤੀ ਦੀ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਨੇ ਆਟੋ ਚਾਲਕਾਂ ਨੂੰ ਨਿਯਮਾਂ ਸੰਬੰਧੀ ਕੀਤਾ ਜਾਗਰੂਕ

ਭਾਮੀਆਂ ਕਲਾਂ, 17 ਜਨਵਰੀ (ਜਤਿੰਦਰ ਭੰਬੀ)- ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਈ.ਪੀ.ਐਸ. ਗੁਰਪ੍ਰੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ ਤਹਿਤ ਕਰਨੈਲ ਸਿੰਘ ਸਹਾਇਕ ਕਮਿਸ਼ਨਰ ਪੁਲਿਸ ਟ੍ਰੈਫਿਕ-2 ਲੁਧਿਆਣਾ ਵਲੋਂ ਗਿੱਲ ਚੌਕ ਵਿਖੇ ਬਾਜ਼ੀਗਰ ਆਟੋ ਸਟੈਂਡ ਯੂਨੀਅਨ ਦੇ ਆਟੋ ...

ਪੂਰੀ ਖ਼ਬਰ »

ਡੇਹਲੋਂ ਵਿਖੇ ਹਲਕਾ ਗਿੱਲ ਦੀਆਂ ਸਰਪੰਚਾਂ ਯੂਨੀਅਨਾਂ ਵਲੋਂ ਵਿਸ਼ਾਲ ਇਕੱਤਰਤਾ

ਡੇਹਲੋਂ, 17 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)- ਵਿਧਾਨ ਸਭਾ ਹਲਕਾ ਗਿੱਲ ਦੇ ਬਲਾਕ ਲੁਧਿਆਣਾ ਤੇ ਬਲਾਕ ਡੇਹਲੋਂ ਨਾਲ ਸੰਬੰਧਿਤ ਸਰਪੰਚ ਯੂਨੀਅਨਾਂ ਤੇ ਸੰਮਤੀ ਮੈਂਬਰਾਂ ਦੀ ਅਹਿਮ ਮੀਟਿੰਗ ਸੀ-ਵਨ ਰੈਸਟੋਰੈਂਟ ਡੇਹਲੋਂ ਵਿਖੇ ਹੋਈ, ਜਿਸ ਦੌਰਾਨ ਦੋਵਾਂ ਯੂਨੀਅਨਾਂ ਨਾਲ ...

ਪੂਰੀ ਖ਼ਬਰ »

ਜੀ.ਐਨ.ਕੇ.ਸੀ.ਡਬਲਯੂ. ਵਿਖੇ ਕੀਤਾ ਊਰਜਾ ਆਡਿਟ

ਲੁਧਿਆਣਾ, 17 ਜਨਵਰੀ (ਪੁਨੀਤ ਬਾਵਾ)- ਗੁਰੂ ਨਾਨਕ ਖ਼ਾਲਸਾ ਕਾਲਜ ਲੜਕੀਆਂ ਗੁੱਜਰਖਾਨ ਕੈਂਪਸ ਲੁਧਿਆਣਾ ਨੂੰ ਐਮ. ਜੀ. ਐਨ. ਸੀ. ਆਰ. ਈ. ਸਿੱਖਿਆ ਮੰਤਰਾਲੇ ਭਾਰਤ ਸਰਕਾਰ ਦੁਆਰਾ ਸਵੱਛਤਾ ਕਾਰਜ ਯੋਜਨਾ ਸੰਸਥਾ ਵਜੋਂ ਮਾਨਤਾ ਦਿੱਤੀ ਗਈ ਹੈ | ਕਾਲਜ ਨੇ ਸਵੱਛਤਾ ਐਕਸ਼ਨ ਪਲਾਨ ...

ਪੂਰੀ ਖ਼ਬਰ »

40 ਮੁਕਤਿਆਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ

ਲੁਧਿਆਣਾ, 17 ਜਨਵਰੀ (ਕਵਿਤਾ ਖੁੱਲਰ)-ਸਿੱਖ ਸ਼ਹੀਦਾਂ ਦਾ ਯਾਦਗਾਰੀ ਸਥਾਨ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੌਕ ਵਿਖੇ 40 ਮੁਕਤਿਆਂ ਦੀ ਯਾਦ ਨੂੰ ਸਮਰਪਿਤ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ | ਅੰਮਿ੍ਤ ਵੇਲੇ ਤੋਂ ਦੇਰ ਰਾਤ ਤੱਕ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਐੱਸ.ਟੀ.ਐੱਫ.ਏ. ਇੰਚਾਰਜ ਇੰਸ. ਹਰਬੰਸ ਸਿੰਘ ਡੀ.ਜੀ.ਪੀ. ਡਿਸਕ ਨਾਲ ਸਨਮਾਨਿਤ

ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐੱਸ. ਟੀ. ਐੱਫ. ਦੇ ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੂੰ ਡੀ. ਜੀ. ਪੀ. ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ | ਇਹ ਸਨਮਾਨ ਪੰਜਵੀਂ ਵਾਰ ਉਨ੍ਹਾਂ ਨੂੰ ਦਿੱਤਾ ਗਿਆ ਹੈ | ਅੱਜ ਐਸ. ਟੀ. ਐਫ. ਦੇ ਏ. ਆਈ. ਜੀ. ...

ਪੂਰੀ ਖ਼ਬਰ »

ਬੈਂਸ ਵਲੋਂ ਹੀਰੋ ਵਕੀਲਾਂ ਨੂੰ ਸਨਮਾਨਿਤ ਕਰਨ ਲਈ ਡੀ.ਸੀ. ਨੂੰ ਅਪੀਲ

ਲੁਧਿਆਣਾ, 17 ਜਨਵਰੀ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਡਿਪਟੀ ਕਮਿਸ਼ਨਰ ਨੂੰ 23 ਦਸੰਬਰ 2021 ਨੂੰ ਕੋਰਟ ਕੰਪਲੈਕਸ ਵਿਚ ਹੋਏ ਬੰਬ ਧਮਾਕੇ ਬਾਅਦ ਵਲੰਟੀਅਰ ਬਣ ਕੇ ਜ਼ਖਮੀਆਂ ਅਤੇ ਜਾਂਚ ...

ਪੂਰੀ ਖ਼ਬਰ »

ਬੰਦਗੀ ਦਾ ਘਰ ਵਿਖੇ ਦੂਸਰਾ ਸਾਲਾਨਾ ਜਾਗਰਣ

ਭਾਮੀਆਂ ਕਲਾਂ, 17 ਜਨਵਰੀ (ਜਤਿੰਦਰ ਭੰਬੀ)-ਬੰਦਗੀ ਦਾ ਘਰ ਫਿਲਟਾਪ ਕਾਲੋਨੀ, ਭਾਮੀਆਂ ਕਲਾਂ ਵਿਖੇ ਬਾਬਾ ਭੁਪਿੰਦਰ ਸਿੰਘ ਦੀ ਦੇਖ ਰੇਖ ਹੇਠ ਦੂਸਰਾ ਸਾਲਾਨਾ ਜਾਗਰਣ ਕਰਵਾਇਆ ਗਿਆ | ਜਾਗਰਣ ਵਿਚ ਗੁਰਪ੍ਰੀਤ ਸਿੰਘ ਕਾਲਕਾ ਭਜਨ ਮੰਡਲੀ, ਗਊਸ਼ਾਲਾ ਵਾਲਿਆਂ ਨੇ ਮਹਾਂਮਾਈ ...

ਪੂਰੀ ਖ਼ਬਰ »

ਲੁਧਿਆਣਾ+ਜਗਰਾਉਂ—ਮਨਪ੍ਰੀਤ ਸਿੰਘ ਇਯਾਲੀ ਨੂੰ ਚੋਣ ਮੀਟਿੰਗਾਂ 'ਚ ਲੋਕਾਂ ਵਲੋਂ ਵੋਟ ਦਾ ਭਰੋਸਾ

ਮੁੱਲਾਂਪੁਰ-ਦਾਖਾ, 17 ਜਨਵਰੀ (ਨਿਰਮਲ ਸਿੰਘ ਧਾਲੀਵਾਲ)- 16ਵੀਂ ਪੰਜਾਬ ਵਿਧਾਨ ਸਭਾ ਚੋਣ ਲਈ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਵਲੋਂ ਹਲਕਾ ਦਾਖਾ 'ਚ ਉਮੀਦਵਾਰ ਐਲਾਨੇ ਮਨਪ੍ਰੀਤ ਸਿੰਘ ਇਯਾਲੀ ਵਲੋਂ ਪਹਿਲੇ ਗੇੜ ਦੇ ਚੋਣ ਪ੍ਰਚਾਰ ਲਈ ਪਿੰਡ ਮੋਹੀ ਸਮੇਤ ਦਰਜਨ ਹੋਰ ...

ਪੂਰੀ ਖ਼ਬਰ »

ਨਰੋਏ ਸਮਾਜ ਦੀ ਸਿਰਜਣਾ ਕਰਨਾ ਜ਼ਰੂਰੀ-ਜੌਲੀ

ਲੁਧਿਆਣਾ, 17 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਆਗੂ ਅਤੇ ਭਾਈ ਮੰਨਾ ਸਿੰਘ ਨਗਰ ਮੈਨੂਫੈਕਚਰਾਰ ਤੇ ਟਰੇਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਿੰਦਰ ਸਿੰਘ ਜੌਲੀ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਨਰੋਏ ਸਮਾਜ ਦੀ ਸਿਰਜਣਾ ਲਈ ਸਾਂਝੇ ਤੌਰ ...

ਪੂਰੀ ਖ਼ਬਰ »

ਵਿਕਾਸ ਦੇ ਆਧਾਰ 'ਤੇ ਸੀਟ ਜਿੱਤ ਕੇ ਫਿਰ ਪਾਰਟੀ ਦੀ ਝੋਲੀ ਪਾਵਾਂਗੇ-ਵਿਧਾਇਕ ਵੈਦ

ਹੰਬੜਾਂ, 17 ਜਨਵਰੀ (ਮੇਜਰ ਹੰਬੜਾਂ)- ਸੂਬੇ 'ਚ ਫਰਵਰੀ ਮਹੀਨੇ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਭਾਵੇਂ ਕਾਂਗਰਸ ਪਾਰਟੀ ਵਲੋਂ ਹਲਕਾ ਗਿੱਲ ਤੋਂ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ, ਪਰ ਕਾਂਗਰਸ ਦੇ ਮੌਜੂਦਾ ਵਿਧਾਇਕ ਕੁਲਦੀਪ ਸਿੰਘ ਵੈਦ ਵਲੋਂ ਉੱਚ ਲੀਡਰਸ਼ਿਪ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਪੰਜਾਬ ਇਕਾਈ ਦੀ ਮੀਟਿੰਗ

ਲੁਧਿਆਣਾ, 17 ਜਨਵਰੀ (ਕਵਿਤਾ ਖੁੱਲਰ)-ਸ਼ਿਵ ਸੈਨਾ ਹਿੰਦੁਸਤਾਨ ਪੰਜਾਬ ਇਕਾਈ ਦੀ ਮੀਟਿੰਗ ਕੌਮੀ ਪ੍ਰਧਾਨ ਪਵਨ ਗੁਪਤਾ ਦੀ ਪ੍ਰਧਾਨਗੀ ਹੇਠ ਸੰਗਠਨ ਦੇ ਦਫਤਰ ਵਿਖੇ ਹੋਈ, ਜਿਸ ਵਿਚ ਕਿ੍ਸ਼ਨ ਸ਼ਰਮਾ ਕੌਮੀ ਜਨਰਲ ਸਕੱਤਰ ਇੰਚਾਰਜ ਪੰਜਾਬ ਅਤੇ ਸੰਜੀਵ ਦੇਮ ਰਾਜਸਥਾਨ ਦੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਉਮੀਦਵਾਰ ਢਾਂਡਾ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਭੇਜਾਂਗੇ-ਦੰਗਾ ਪੀੜਤ

ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਵਿਧਾਨ ਸਭਾ ਚੋਣਾਂ ਵਿਚ ਅਕਾਲੀ-ਬਸਪਾ ਉਮੀਦਵਾਰ ਢਾਂਡਾ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਭੇਜਾਂਗੇ | ਇਹ ਪ੍ਰਗਟਾਵਾ ਵਾਰਡ-43 ਵਿਚ ਹੋਈ ਮੀਟਿੰਗ ਦੌਰਾਨ ਦੰਗਾ ਪੀੜਤ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਦੰਗਾ ਪੀੜਤ ...

ਪੂਰੀ ਖ਼ਬਰ »

ਚੇਅ. ਬੇਦੀ ਵਲੋਂ ਸੰਯੁਕਤ ਸਮਾਜ ਮੋਰਚਾ ਦੇ ਆਗੂਆਂ ਨਾਲ ਮੁਲਾਕਾਤ

ਲੁਧਿਆਣਾ, 17 ਜਨਵਰੀ (ਪੁਨੀਤ ਬਾਵਾ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਚੇਅਰਮੈਨ ਤੇ ਮਰਹੂਮ ਬੇਅੰਤ ਸਿੰਘ ਦੇ ਨਜ਼ਦੀਕੀ ਪਰਿਵਾਰ ਦਾ ਫਰਜੰਦ ਜਤਿੰਦਰਪਾਲ ਸਿੰਘ ਬੇਦੀ ਸੰਯੁਕਤ ਸਮਾਜ ਮੋਰਚਾ ਵਲੋਂ ਵਿਧਾਨ ਸਭਾ ਦੀ ਟਿਕਟ ਲੈਣ ਲਈ ਯਤਨਸ਼ੀਲ ਹੈ | ਸ. ਬੇਦੀ ਨੇ ...

ਪੂਰੀ ਖ਼ਬਰ »

'ਆਪ' ਦੀ ਹਲਕਾ ਦੱਖਣੀ ਤੋਂ ਪ੍ਰਧਾਨ ਤਰਨਜੀਤ ਕੌਰ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਲੁਧਿਆਣਾ, 17 ਜਨਵਰੀ (ਕਵਿਤਾ ਖੁੱਲਰ)-ਆਮ ਆਦਮੀ ਪਾਰਟੀ ਨੂੰ ਉਸ ਵੇਲੇ ਤਕੜਾ ਝਟਕਾ ਲਗਾ ਜਦੋਂ ਹਲਕਾ ਦੱਖਣੀ ਦੀ ਪ੍ਰਧਾਨ ਤਰਨਜੀਤ ਕੌਰ ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਲੁਧਿਆਣਾ ਸ਼ਹਿਰੀ ਤੋਂ ਪ੍ਰਧਾਨ ਡਾ. ਦੀਪਕ ਮੰਨਣ ਦੀ ਪ੍ਰੇਰਨਾ ਸਦਕਾ ਹਲਕਾ ਇੰਚਾਰਜ ਈਸ਼ਵਰਜੋਤ ...

ਪੂਰੀ ਖ਼ਬਰ »

ਇਯਾਲੀ ਦਾ ਵਰਕਰ ਹਰ ਵੋਟਰ ਤੱਕ ਸਿੱਧੀ ਪਹੁੰਚ ਬਣਾਉਣ 'ਚ ਰੁੱਝਾ

ਮੁੱਲਾਂਪੁਰ-ਦਾਖਾ, 17 ਜਨਵਰੀ (ਨਿਰਮਲ ਸਿੰਘ ਧਾਲੀਵਾਲ)- ਵਿਧਾਨ ਸਭਾ ਹਲਕਾ ਦਾਖਾ ਅੰਦਰ ਚੋਣ ਪ੍ਰਚਾਰ ਲਈ ਸਰਗਰਮ ਹੋਏ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਹਲਕੇ ਦੇ ਪਿੰਡ ਬੱਦੋਵਾਲ ਪਹੁੰਚੇ | ਸਰਪੰਚ ਬੱਦੋਵਾਲ ਜਸਪ੍ਰੀਤ ਸਿੰਘ ...

ਪੂਰੀ ਖ਼ਬਰ »

ਹਲਕਾ ਦੱਖਣੀ ਤੋਂ ਭਾਜਪਾ ਉਮੀਦਵਾਰ ਲਈ ਸੁਰਿੰਦਰ ਸ਼ਰਮਾ ਵਲੋਂ ਦਾਅਵੇਦਾਰੀ ਪੇਸ਼

ਡਾਬਾ/ਲੁਹਾਰਾ, 17 ਜਨਵਰੀ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਭਾਰਤੀ ਜਨਤਾ ਪਾਰਟੀ ਦੇ ਤਿੰਨ ਮੰਡਲਾਂ ਦੇ ਪ੍ਰਧਾਨਾਂ ਨੇ ਵਿਧਾਇਕ ਦੇ ਉਮੀਦਵਾਰ ਲਈ ਸੀਨੀਅਰ ਭਾਜਪਾ ਆਗੂ ਸੁਰਿੰਦਰ ਸ਼ਰਮਾ ਨੂੰ ਟਿਕਟ ਦੇਣ ਸਬੰਧੀ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਬਲਵੀਰ ਬਾੜੇਵਾਲ ਨੂੰ ਹਲਕਾ ਗਿੱਲ ਤੋਂ ਟਿਕਟ ਦੇਣ ਦੀ ਮੰਗ ਨੇ ਫੜਿਆ ਜ਼ੋਰ

ਲਾਡੋਵਾਲ, 17 ਜਨਵਰੀ (ਬਲਬੀਰ ਸਿੰਘ ਰਾਣਾ)- ਵਿਧਾਨ ਸਭਾ ਹਲਕਾ ਗਿੱਲ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਸੰਭਾਵੀ ਉਮੀਦਵਾਰ ਬਲਵੀਰ ਸਿੰਘ ਬਾੜੇਵਾਲ ਦੀ ਅਗਵਾਈ ਹੇਠ ਹੋਈ, ਜਿਸ ਵਿਚ ਹਲਕੇ ਤੋਂ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਸ਼ਹਿਰੀ ਹਲਕਿਆਂ 'ਚ ਕਾਂਗਰਸ ਦਾ ਮੁਕਾਬਲਾ ਕਾਂਗਰਸ ਨਾਲ ਹੀ ਹੋਣ ਦੇ ਆਸਾਰ

ਲੁਧਿਆਣਾ, 17 ਜਨਵਰੀ (ਪੁਨੀਤ ਬਾਵਾ)- ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਦੇ ਵਿਧਾਨ ਸਭਾ ਹਲਕਿਆਂ ਵਿਚ ਕਾਂਗਰਸ ਦਾ ਮੁਕਾਬਲਾ ਕਾਂਗਰਸ ਨਾਲ ਹੀ ਹੋਣ ਦੇ ਅਸਾਰ ਬਣ ਗਏ ਹਨ, ਜੋ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਪ੍ਰੇਸ਼ਾਨੀ ਵਧਾ ਸਕਦੇ ਹਨ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

14 ਵਿਧਾਨ ਸਭਾ ਹਲਕਿਆਂ 'ਚੋਂ ਮਿਲੀਆਂ 846 ਸ਼ਿਕਾਇਤਾਂ 'ਚੋਂ 604 ਦਾ ਨਿਪਟਾਰਾ

ਲੁਧਿਆਣਾ, 17 ਜਨਵਰੀ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ ਦੇ 14 ਵਿਧਾਨ ਸਭਾ ਹਲਕਿਆਂ ਵਿਚ ਜ਼ਿਲ੍ਹਾ ਚੋਣ ਅਧਿਕਾਰੀ ਕੋਲ 846 ਸ਼ਿਕਾਇਤਾਂ ਪੁੱਜੀਆਂ ਹਨ, ਜਿਨ੍ਹਾਂ 'ਚੋਂ 604 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦਕਿ 242 ਸ਼ਿਕਾਇਤਾਂ ਦਾ ਨਿਪਟਾਰਾ ਬਾਕੀ ਹੈ | ਇਸ ...

ਪੂਰੀ ਖ਼ਬਰ »

ਜਗਦੀਸ਼ ਸੈਣੀ 'ਆਪ' ਵਲੋਂ ਟਰੇਡ ਵਿੰਗ ਸਟੇਟ ਜੁਆਇੰਟ ਸੈਕਟਰੀ ਪੰਜਾਬ ਨਿਯੁਕਤ

ਹੰਬੜਾਂ, 17 ਜਨਵਰੀ (ਹਰਵਿੰਦਰ ਸਿੰਘ ਮੱਕੜ)- 'ਆਪ' ਵਲੋਂ ਆਪਣਾ ਬੁਨਿਆਦੀ ਢਾਂਚਾ ਮਜ਼ਬੂਤ ਕਰਦਿਆਂ ਪੰਜਾਬ ਪੱਧਰੀ ਆਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ | ਇਸ ਤਹਿਤ ਪਾਰਟੀ ਦੇ ਮਿਹਨਤੀ ਆਗੂ ਜਗਦੀਸ਼ ਸਿੰਘ ਸੈਣੀ ਨੂੰ ਟਰੇਡ ਵਿੰਗ ਸਟੇਟ ਜੁਆਇੰਟ ...

ਪੂਰੀ ਖ਼ਬਰ »

ਕਾਂਗਰਸ 'ਤੇ ਸੂਬੇ ਦੇ ਲੋਕਾਂ ਦਾ ਪੂਰਾ ਵਿਸ਼ਵਾਸ-ਸੰਨੀ ਮਲਿਕ

ਭਾਮੀਆਂ ਕਲਾਂ, 17 ਜਨਵਰੀ (ਜਤਿੰਦਰ ਭੰਬੀ)- ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਨੇ ਕੰਮ ਕਰਕੇ ਲੋਕਾਂ ਦਾ ਦਿਲ ਜਿੱਤਿਆ ਹੈ | ਇਹੋ ਕਾਰਨ ਹੈ ਕਿ ਪੰਜਾਬ ਦੇ ਲੋਕ ਮੁੜ ਤੋਂ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦੀ ...

ਪੂਰੀ ਖ਼ਬਰ »

ਤਲਵਾੜ ਵਲੋਂ 5 ਸਾਲਾਂ 'ਚ ਕਰਵਾਏ ਵਿਕਾਸ ਸੰਬੰਧੀ ਕਿਤਾਬ ਜਾਰੀ

ਲੁਧਿਆਣਾ, 17 ਜਨਵਰੀ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਪੂਰਬੀ ਦੇ ਵਿਧਾਇਕ ਸੰਜੇ ਤਲਵਾੜ ਵਲੋਂ ਹਲਕਾ ਪੂਰਬੀ ਵਿਚ ਪਿਛਲੇ ਪੰਜ ਸਾਲਾਂ ਦੌਰਾਨ ਵੱਖ-ਵੱਖ ਵਾਰਡਾਂ ਵਿਚ ਕਰਵਾਏ ਗਏ ਵਿਕਾਸ ਦੇੇ ਕੰਮਾਂ ਦਾ ਵੇਰਵਾ ਦੇਣ ਲਈ ਆਪਣੇ ਮੁੱਖ ਦਫ਼ਤਰ ਟਿੱਬਾ ਰੋਡ ਵਿਖੇ ਪ੍ਰੈੱਸ ...

ਪੂਰੀ ਖ਼ਬਰ »

ਲਲਤੋਂ ਖੁਰਦ ਵਿਖੇ ਅਕਾਲੀ ਦਲ ਦੇ ਵਰਕਰਾਂ ਦੀ ਮੀਟਿੰਗ

ਇਯਾਲੀ/ਥਰੀਕੇ, 17 ਜਨਵਰੀ (ਮਨਜੀਤ ਸਿੰਘ ਦੁੱਗਰੀ)- ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਦੇ ਹੱਕ ਵਿਚ ਅੱਜ ਗ਼ਦਰੀ ਬਾਬਾ ਗੁਰਮੁਖ ਸਿੰਘ ਲਲਤੋਂ ਦੇ ਜੱਦੀ ਪਿੰਡ ਲਲਤੋਂ ਖੁਰਦ ਵਿਖੇ ਸ਼ਿਅਦ ਬਸਪਾ ਵਰਕਰਾਂ ਦੀ ਭਰਵੀਂ ...

ਪੂਰੀ ਖ਼ਬਰ »

ਚੇਅ. ਬੇਦੀ ਵਲੋਂ ਸੰਯੁਕਤ ਸਮਾਜ ਮੋਰਚਾ ਦੇ ਆਗੂਆਂ ਨਾਲ ਮੁਲਾਕਾਤ

ਲੁਧਿਆਣਾ, 17 ਜਨਵਰੀ (ਪੁਨੀਤ ਬਾਵਾ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਚੇਅਰਮੈਨ ਤੇ ਮਰਹੂਮ ਬੇਅੰਤ ਸਿੰਘ ਦੇ ਨਜ਼ਦੀਕੀ ਪਰਿਵਾਰ ਦਾ ਫਰਜੰਦ ਜਤਿੰਦਰਪਾਲ ਸਿੰਘ ਬੇਦੀ ਸੰਯੁਕਤ ਸਮਾਜ ਮੋਰਚਾ ਵਲੋਂ ਵਿਧਾਨ ਸਭਾ ਦੀ ਟਿਕਟ ਲੈਣ ਲਈ ਯਤਨਸ਼ੀਲ ਹੈ | ਸ. ਬੇਦੀ ਨੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਲੁਧਿਆਣਾ, 17 ਜਨਵਰੀ (ਕਵਿਤਾ ਖੁੱਲਰ)-ਰਣਜੀਤ ਨਗਰ ਫਿਰੋਜ਼ਪੁਰ ਰੋਡ ਦੇ ਸਮੁੱਚੇ ਵਾਸੀਆ ਵਲੋਂ ਸਾਂਝੇ ਤੌਰ 'ਤੇ ਸ੍ਰੀ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ | ਮੁਹੱਲੇ ਦੇ ਸਮੁੱਚੇ ਵਾਸੀਆਂ ਵਲੋਂ ਸ੍ਰੀ ਸੁਖਮਨੀ ...

ਪੂਰੀ ਖ਼ਬਰ »

ਪਿੰਡ ਨੂਰਪੁਰ ਬੇਟ ਵਿਖੇ ਧੀਆਂ ਦਾ 9ਵਾਂ ਲੋਹੜੀ ਮੇਲਾ ਮਨਾਇਆ

ਹੰਬੜਾਂ, 17 ਜਨਵਰੀ (ਮੇਜਰ ਹੰਬੜਾਂ)- ਪਿੰਡ ਨੂਰਪੁਰ ਬੇਟ ਵਿਖੇ ਸੰਤ ਬਾਬਾ ਰਾਮਪਾਲ ਸਿੰਘ ਝਾਂਡੇ ਵਾਲਿਆਂ ਦੀ ਅਗਵਾਈ ਹੇਠ ਉੱਘੇ ਸਮਾਜ ਸੇਵੀ ਜਸਵੀਰ ਸਿੰਘ ਬਿੱਟੂ, ਬੀਬੀ ਰਾਜਿੰਦਰ ਕੌਰ ਸਾਬਕਾ ਸਰਪੰਚ ਦੀ ਅਗਵਾਈ ਹੇਠ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਧੀਆਂ ਦਾ ...

ਪੂਰੀ ਖ਼ਬਰ »

ਜਥੇ. ਕੁਲਵੰਤ ਸਿੰਘ ਦੁਖੀਆ ਤੇ ਬੀਬੀ ਇੰਦਰਜੀਤ ਕੌਰ ਦੀ ਬਰਸੀ ਮੌਕੇ ਗੁਰਮਤਿ ਸਮਾਗਮ

ਲੁਧਿਆਣਾ, 17 ਜਨਵਰੀ (ਅਮਰੀਕ ਸਿੰਘ ਬੱਤਰਾ)-ਜ਼ਿਲ੍ਹਾ ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਸਰਪ੍ਰਸਤ ਸਾਬਕਾ ਕੌਂਸਲਰ ਜਥੇਦਾਰ ਕੁਲਵੰਤ ਸਿੰਘ ਦੁਖੀਆ ਦੀ 5ਵੀਂ ਅਤੇ ਬੀਬੀ ਇੰਦਰਜੀਤ ਕੌਰ ਦੁਖੀਆ ਦੀ 26ਵੀਂ ਬਰਸੀ ਸੰਬੰਧੀ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਖੁੱਡ ...

ਪੂਰੀ ਖ਼ਬਰ »

ਮੌਜੂਦਾ ਵਿਧਾਇਕ ਲੋਕਾਂ ਨੂੰ ਕਰ ਰਿਹਾ ਗੁੰਮਰਾਹ-ਸ਼ਿਵਾਲਿਕ

ਫੁੱਲਾਂਵਾਲ, 17 ਜਨਵਰੀ (ਮਨਜੀਤ ਸਿੰਘ ਦੁੱਗਰੀ)- ਕਾਂਗਰਸ ਪਾਰਟੀ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ 'ਚ ਮਸ਼ਰੂਫ ਹੈ, ਜਦਕਿ ਅਸਲ ਸਥਿਤੀ ਇਹ ਹੈ ਕਿ ਇਸ ਦੇ ਸੂਬਾ ਪੱਧਰੀ ਨੇਤਾਵਾਂ ਦੇ ਬਿਆਨ ਵੀ ਆਪਸ 'ਚ ਨਹੀਂ ਮਿਲਦੇ | ਹਲਕਾ ਗਿੱਲ ਦਾ ਮੌਜੂਦਾ ਵਿਧਾਇਕ ਜੋ ਇਕ ਆਈ.ਏ.ਐਸ. ...

ਪੂਰੀ ਖ਼ਬਰ »

ਨਵਚੇਤਨਾ ਵਲੋਂ ਗੌਰੀ ਤੇ ਲਾਭਾਂਸ਼ੀ ਦਾ ਸਾਈਕਲ ਦੇ ਕੇ ਸਨਮਾਨ

ਲੁਧਿਆਣਾ, 17 ਜਨਵਰੀ (ਕਵਿਤਾ ਖੁੱਲਰ)-ਨਵਚੇਤਨਾ ਬਾਲ ਭਲਾਈ ਕਮੇਟੀ ਵਲੋਂ ਪ੍ਰਧਾਨ ਸੁਖਧੀਰ ਸਿੰਘ ਸੇਖੋਂ ਤੇ ਜਨਰਲ ਸਕੱਤਰ ਸੁਰਿੰਦਰ ਸਿੰਘ ਕੰਗ ਦੀ ਅਗਵਾਈ ਹੇਠ ਬਾਲ ਅਧਿਕਾਰਾਂ, ਬੇਟੀ ਬਚਾਓ, ਬੇਟੀ ਪੜ੍ਹਾਓ ਅਤੇ ਸਮਾਜਿਕ ਬੁਰਾਈਆਂ ਖ਼ਿਲਾਫ ਸ਼ਲਾਘਾਯੋਗ ਕਾਰਜ ਕੀਤੇ ...

ਪੂਰੀ ਖ਼ਬਰ »

ਰੇਲਵੇ ਅੰਡਰਪਾਸ ਪਾਰਟ-2 ਪੱਖੋਵਾਲ ਰੋਡ 'ਚ 26 ਤੋਂ ਬਾਅਦ ਹੀ ਸ਼ੁਰੂ ਹੋ ਸਕੇਗਾ ਟ੍ਰੈਫਿਕ

ਲੁਧਿਆਣਾ, 17 ਜਨਵਰੀ (ਅਮਰੀਕ ਸਿੰਘ ਬੱਤਰਾ)-ਸਮਾਰਟ ਸਿਟੀ ਯੋਜਨਾ ਤਹਿਤ ਨਗਰ ਨਿਗਮ ਪ੍ਰਸ਼ਾਸਨ ਵਲੋਂ ਪੱਖੋਵਾਲ ਰੋਡ 'ਤੇ ਬਣਾਏ ਜਾ ਰਹੇ ਰੇਲਵੇ ਓਵਰਬਿ੍ਜ ਅਤੇ ਰੇਲਵੇ ਅੰਡਰਬਿ੍ਜ ਦੇ ਨਿਰਮਾਣ ਦੀ ਮੱਠੀ ਰਫਤਾਰ ਕਾਰਨ ਰੇਲਵੇ ਅੰਡਰਪਾਸ ਪਾਰਟ-2 ਰਾਹੀਂ ਜਨਵਰੀ ਦੇ ...

ਪੂਰੀ ਖ਼ਬਰ »

ਗੁ: ਸ੍ਰੀ ਗੁਰੂ ਸਿੰਘ ਸਭਾ ਵਿਖੇ ਧਾਰਮਿਕ ਦੀਵਾਨ ਸਜਾਏ

ਇਯਾਲੀ/ਥਰੀਕੇ, 17 ਜਨਵਰੀ (ਮਨਜੀਤ ਸਿੰਘ ਦੁੱਗਰੀ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜਗੁਰੂ ਨਗਰ ਵਿਖੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ ਗਏ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਸੁਖਮਨੀ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਹਫਤਾਵਾਰੀ ਨਾਮ ਅਭਿਆਸ ਸਮਾਗਮ

ਲੁਧਿਆਣਾ, 17 ਜਨਵਰੀ (ਕਵਿਤਾ ਖੁੱਲਰ)-ਸਿੱਖ ਪੰਥ ਦੀ ਮਹਾਨ ਸੰਸਥਾ ਜਵੱਦੀ ਟਕਸਾਲ ਦੇ ਬਾਨੀ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੱਚਖੰਡਵਾਸੀ ਸੰਤ ਬਾਬਾ ਸੁਚਾ ਸਿੰਘ ਜੀ ਵਲੋਂ ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਆਰੰਭੇ ਕਾਰਜਾਂ ਦੀ ਲੜੀ ਤਹਿਤ ਹਫਤਾਵਾਰੀ ...

ਪੂਰੀ ਖ਼ਬਰ »

ਹਲਕਾ ਦੱਖਣੀ ਦੇ ਵਾਰਡ ਪ੍ਰਧਾਨਾਂ ਵਲੋਂ ਸ਼ਿਮਲਾਪੁਰੀ ਨੂੰ ਟਿਕਟ ਦੇਣ ਦੀ ਮੰਗ

ਢੰਡਾਰੀ ਕਲਾਂ, 17 ਜਨਵਰੀ (ਪਰਮਜੀਤ ਸਿੰਘ ਮਠਾੜੂ)- ਹਲਕਾ ਦੱਖਣੀ ਦੇ ਸਮੂਹ ਵਾਰਡ ਪ੍ਰਧਾਨਾਂ ਵਲੋਂ ਸਾਂਝੇ ਤੌਰ 'ਤੇ ਇਕ ਮੀਟਿੰਗ ਕੀਤੀ ਗਈ, ਜਿਸ ਵਿਚ ਵਾਰਡ ਪ੍ਰਧਾਨਾਂ ਵਲੋਂ ਸਾਂਝੇ ਤੌਰ 'ਤੇ ਮਤਾ ਪਾਇਆ ਗਿਆ ਕਿ ਇਸ ਵਾਰ ਕੋਈ ਵੀ ਵਾਰਡ ਪ੍ਰਧਾਨ ਬਾਹਰਲੇ ਉਮੀਦਵਾਰ ਦਾ ...

ਪੂਰੀ ਖ਼ਬਰ »

ਮਹੇਸ਼ਇੰਦਰ ਗਰੇਵਾਲ ਦੇ ਹੱਕ 'ਚ ਹਾਊਸਿੰਗ ਬੋਰਡ ਕਾਲੋਨੀ ਵਿਖੇ ਮੀਟਿੰਗ

ਲੁਧਿਆਣਾ, 17 ਜਨਵਰੀ (ਕਵਿਤਾ ਖੁੱਲਰ)- ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ 'ਚ ਅਕਾਲੀ ਜਥਾ ਸ਼ਹਿਰੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਲੀਲ ਵਲੋਂ ਹਾਉਸਿੰਗ ਬੋਰਡ ਕਲੋਨੀ ਭਾਈ ਰਣਧੀਰ ਸਿੰਘ ਨਗਰ ਵਿਖੇ ਭਰਵੀਂ ...

ਪੂਰੀ ਖ਼ਬਰ »

ਮਰੀਜ਼ਾਂ ਤੋਂ ਵੱਧ ਵਸੂਲੀ ਕਰਨ ਵਾਲੇ ਐਂਬੂਲੈਂਸ ਚਾਲਕਾਂ ਖ਼ਿਲਾਫ਼ ਹੋਵੇਗੀ ਕਾਰਵਾਈ-ਮਿਸ਼ਰਾ

ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਟ੍ਰੈਫਿਕ ਪੁਲਿਸ ਦੇ ਡੀ.ਸੀ.ਪੀ. ਮੈਡਮ ਸੌਮਿਆ ਮਿਸ਼ਰਾ ਨੇ ਕਿਹਾ ਹੈ ਕਿ ਮਰੀਜ਼ਾਂ ਤੋਂ ਵੱਧ ਵਸੂਲੀ ਕਰਨ ਵਾਲੇ ਐਂਬੂਲੈਂਸ ਚਾਲਕਾਂ ਖ਼ਿਲਾਫ਼ ਪੁਲਿਸ ਵਲੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਅੱਜ ਡੀ.ਸੀ.ਪੀ. ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX