ਤਾਜਾ ਖ਼ਬਰਾਂ


ਪੰਚਾਇਤ ਸੈਕਟਰੀ ਨੇ ਆਪਣੇ ਹੀ ਮਹਿਕਮੇ ਦੇ ਜੇ.ਈ. ਦੇ ਘਰ ਲੁੱਟ ਕਰਨ ਦਾ ਬਣਾਇਆ ਪਲਾਨ
. . .  1 minute ago
ਫਤਹਿਗੜ੍ਹ ਸਾਹਿਬ, 17 ਮਈ (ਬਲਜਿੰਦਰ ਸਿੰਘ ਜਤਿੰਦਰ ਸਿੰਘ ਰਾਠੋਰ)- ਜ਼ਿਲ੍ਹਾ ਸ੍ਰੀ ਫਤਹਿਗੜ੍ਹ ਸਾਹਿਬ ਪੁਲਿਸ ਵਲੋਂ ਡਾਕੇ ਮਾਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਕੇ 6 ਵਿਅਕਤੀਆਂ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ...
ਤਲਵੰਡੀ ਸਾਬੋ ਤਾਪ ਘਰ ਬਣਾਂਵਾਲੀ 'ਚ ਸੀ.ਬੀ.ਆਈ. ਵਲੋਂ ਛਾਪਾ
. . .  25 minutes ago
ਮਾਨਸਾ, 17 ਮਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ਵਿਖੇ ਸਥਾਪਿਤ ਤਲਵੰਡੀ ਸਾਬੋ ਤਾਪ ਘਰ 'ਚ ਸੀ.ਬੀ.ਆਈ. ਵਲੋਂ ਛਾਪਾ ਮਾਰਿਆ ਗਿਆ ਹੈ। ਹਾਸਲ ਜਾਣਕਾਰੀ ਅਨੁਸਾਰ ਉੱਤਰੀ ਭਾਰਤ ਦੇ ਸਭ ਤੋਂ ਵਧ ਸਮਰੱਥਾ ਵਾਲੇ ਇਸ ਥਰਮਲ ਪਲਾਂਟ...
ਕਿਸਾਨਾਂ ਦਾ ਸਰਕਾਰ ਵਿਰੁੱਧ ਹੱਲਾ ਬੋਲ ਕਾਰਵਾਈ, ਸਾਲਾਂ ਦੀ ਸਖ਼ਤ ਮਿਹਨਤ ਨਾਲ ਆਬਾਦ ਕੀਤੀ ਜ਼ਮੀਨ ਦਾ ਕਬਜ਼ਾ ਨਹੀਂ ਛੱਡਾਂਗੇ
. . .  57 minutes ago
ਮਾਛੀਵਾੜਾ ਸਾਹਿਬ, 17 ਮਈ (ਮਨੋਜ ਕੁਮਾਰ)-ਪਿੰਡ ਭਮਾਂ ਕਲਾਂ ਵਿਖੇ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਾ ਛੁਡਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਕੀਤੀ ਜਾਣ ਵਾਲੀ ਸਰਕਾਰ ਦੀ ਕਾਰਵਾਈ ਤੋਂ ਭੜਕੇ ਕਿਸਾਨਾਂ ਨੇ ਸਿੱਧੇ ਤੌਰ 'ਤੇ ਸੂਬੇ ਦੀ ਮਾਨ ਸਰਕਾਰ ਨੂੰ ਚਿਤਾਵਨੀ...
ਭੱਠਾ ਮਜ਼ਦੂਰਾਂ ਵਲੋਂ ਹਾਈਵੇਅ ਤੇ ਧਰਨਾ ਅੱਜ 5ਵੇਂ ਦਿਨ ਵੀ ਜਾਰੀ,ਆਖਿਰ ਸਰਕਾਰ ਤੇ ਪ੍ਰਸ਼ਾਸਨ ਚੁੱਪ ਕਿਉਂ
. . .  about 1 hour ago
ਮੰਡੀ ਘੁਬਾਇਆ, 17 ਮਈ (ਅਮਨ ਬਵੇਜਾ)- ਭੱਠਾ ਮਾਲਕਾਂ ਅਤੇ ਭੱਠਾ ਮਜ਼ਦੂਰਾਂ ਵਿਚਾਲੇ ਸ਼ੁਰੂ ਹੋਇਆ ਘੱਟ ਮਜ਼ਦੂਰੀ ਨੂੰ ਲੈ ਕੇ ਰੇੜਕਾ ਪੰਜਵੇਂ ਦਿਨ ਲਗਾਤਾਰ ਜਾਰੀ ਹੈ ਅਤੇ ਹਾਈਵੇਅ ਨੂੰ ਪੂਰੀ ਤਰ੍ਹਾਂ ਜਾਮ ਕੀਤਾ ਹੋਇਆ ਹੈ, ਜਿਸਦਾ ਹਰਜਾਨਾ...
ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਅਰ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ
. . .  about 1 hour ago
ਐਸ.ਏ.ਐਸ.ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਕੇਡਿੰਗ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ। ਪੁਲਿਸ ਵਲੋਂ ਕਿਸਾਨਾਂ ਨੂੰ ਰੋਕਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ...
ਨਾਜਾਇਜ਼ ਸੰਬੰਧ ਦੇ ਚੱਲਦਿਆਂ ਇਕ ਵਿਅਕਤੀ ਦਾ ਕਤਲ
. . .  about 2 hours ago
ਘੋਗਰਾ, 17 ਮਈ (ਆਰ.ਐੱਸ. ਸਲਾਰੀਆ)- ਬਲਾਕ ਦਸੂਹਾ ਦੇ ਪਿੰਡ ਹਰਦੋ ਨੇਕਨਾਮਾ ਵਿਖੇ ਨਾਜਾਇਜ਼ ਸੰਬੰਧ ਨੂੰ ਲੈ ਕੇ ਇਕ ਵਿਅਕਤੀ ਦਾ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੇ ਭਰਾ ਹਰਦੀਪ ਸਿੰਘ ਪੁੱਤਰ ਪਿਆਰਾ ਪਿੰਡ ਹਰਦੋ ਨੇਕਨਾਮਾ ਨੇ ਦੱਸਿਆ...
ਤੇਜ਼ ਰਫ਼ਤਾਰ ਕਾਰ ਨੇ ਖੜ੍ਹੇ ਟਰੱਕ 'ਚ ਮਾਰੀ ਟੱਕਰ, 5 ਲੋਕਾਂ ਦੀ ਮੌਤ
. . .  about 2 hours ago
ਰੇਵਾੜੀ, 17 ਮਈ-ਦਿੱਲੀ/ਜੈਪੂਰ ਹਾਈਵੇਅ 'ਤੇ ਇਕ ਤੇਜ਼ ਰਫ਼ਤਾਰ ਕਰੂਜ਼ਰ ਨੇ ਖੜ੍ਹੇ ਟਰੱਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 5 ਲੋਕਾਂ ਦੀ ਮੌਤ ਅਤੇ 7 ਲੋਕ ਜ਼ਖ਼ਮੀ ਹੋ ਗਏ ਹਨ।
ਪਿੰਡ ਸ਼ੇਰ ਸਿੰਘ ਵਾਲਾ ਵਿਖੇ ਪੰਚਾਇਤੀ ਜ਼ਮੀਨ ਦਾ 2 ਕਿੱਲੇ ਚਾਰ ਕਨਾਲਾਂ ਨਾਜਾਇਜ਼ ਕਬਜ਼ਾ ਛੁਡਵਾਇਆ
. . .  about 2 hours ago
ਪੰਜੇ ਕੇ ਉਤਾੜ, 17 ਮਈ (ਪੱਪੂ ਸੰਧਾ)- ਗੁਰੂਹਰਸਹਾਏ ਪ੍ਰਸ਼ਾਸਨ ਵਲੋਂ ਪਿੰਡ ਸ਼ੇਰ ਸਿੰਘ ਵਾਲਾ ਵਿਖੇ ਦੋ ਕਿੱਲੇ ਚਾਰ ਕਨਾਲ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਵਾਇਆ ਗਿਆ। ਇਹ ਕਬਜ਼ਾ ਪਿੰਡ ਦੇ ਵਸਨੀਕ ਵਜੀਰ ਸਿੰਘ ਪੁੱਤਰ ਮੱਖਣ ਸਿੰਘ, ਚੰਨਾ ਸਿੰਘ ਪੁੱਤਰ ਜੀਤ ਸਿੰਘ, ਜੋਗਿੰਦਰ ਕੌਰ ਪਤਨੀ ਜਸਵੰਤ ਸਿੰਘ ਕੋਲ ਸੀ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਾਰ ਐਸੋਸੀਏਸ਼ਨ ਨੂੰ ਢਾਈ ਕਰੋੜ ਦੀ ਦਿੱਤੀ ਗਰਾਂਟ ਤੇ ਦੋ ਦਿਨਾਂ ਦੇ 'ਚ ਪੈਸਾ ਮਿਲਣ ਦਾ ਦਿੱਤਾ ਭਰੋਸਾ
. . .  about 3 hours ago
ਚੰਡੀਗੜ੍ਹ, 17 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਾਰ ਐਸੋਸੀਏਸ਼ਨ ਨੂੰ ਢਾਈ ਕਰੋੜ ਦੀ ਦਿੱਤੀ ਗਰਾਂਟ ਤੇ ਦੋ ਦਿਨਾਂ ਦੇ 'ਚ ਪੈਸਾ ਮਿਲਣ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਕੀਲਾਂ ਦੀਆਂ ਵੀ ਮੁਸ਼ਕਲਾਂ ਸੁਣੀਆਂ।
ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਰਹੀ ਹੈ: ਭਗਵੰਤ ਮਾਨ
. . .  about 3 hours ago
ਚੰਡੀਗੜ੍ਹ, 17 ਮਈ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਰਹੀ ਹੈ। ਛੋਟੀ ਉਮਰ 'ਚ ਦੇਸ਼ ਲਈ ਆਪਣੀ ਜਾਨ ਦੇ ਕੇ ਇਨਕਲਾਬ ਦੀ...
ਬੱਚੇ ਨੂੰ ਬੇਹਰਿਮੀ ਨਾਲ ਕੁੱਟਣ ਵਾਲੇ ਵਿਰੁੱਧ ਪਰਚਾ ਦਰਜ
. . .  1 minute ago
ਮਲੋਟ, 17 ਮਈ (ਅਜਮੇਰ ਸਿੰਘ ਬਰਾੜ)-ਥਾਣਾ ਸਿਟੀ ਮਲੋਟ ਵਿਖੇ ਇਕ ਬੱਚੇ ਦੀ ਕੁੱਟਮਾਰ ਕਰਦੇ ਹੋਏ ਵਿਅਕਤੀ ਦੀ ਜੋ ਵੀਡੀਓ ਵਾਇਰਲ ਹੋਈ ਸੀ, ਉਸ ਸੰਬੰਧੀ ਬੱਚੇ ਦੀ ਮਾਂ ਦੇ ਬਿਆਨਾਂ ਤੇ ਅਰਸ਼ਦੀਪ ਸਿੰਘ ਪੁੱਤਰ ਦੀਦਾਰ ਸਿੰਘ ਵਾਸੀ ਪਿੰਡ...
ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਪੰਜਾਬ ਹਰਿਆਣਾ ਹਾਈਕਰੋਟ
. . .  about 4 hours ago
ਚੰਡੀਗੜ੍ਹ, 17 ਮਈ -ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਪੰਜਾਬ ਹਰਿਆਣਾ ਹਾਈਕਰੋਟ
ਲੁੱਟ ਖੋਹ 'ਚ ਗ੍ਰਿਫ਼ਤਾਰ ਕੀਤੇ ਹਵਾਲਾਤੀ ਵਲੋਂ ਥਾਣੇ 'ਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਮੋਗਾ, 17 ਮਈ (ਗੁਰਤੇਜ ਸਿੰਘ ਬੱਬੀ)-ਅੱਜ ਸਵੇਰੇ ਥਾਣਾ ਬਾਘਾਪੁਰਾਣਾ 'ਚ ਇੱਕ ਹਵਾਲਾਤੀ ਵਲੋਂ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਦਸੰਬਰ 2021 'ਚ ਥਾਣਾ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਨੱਥੋਕੇ ਦੇ ਇੱਕ ਪੈਟਰੋਲ ਪੰਪ 'ਤੇ 17000...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਯੁਵਰਾਜ ਸਿੰਘ ਤੇ ਉਨ੍ਹਾਂ ਦੀ ਪਤਨੀ
. . .  about 4 hours ago
ਅੰਮ੍ਰਿਤਸਰ, 17 ਮਈ-ਪੰਜਾਬੀ ਗਾਇਕ ਯੁਵਰਾਜ ਹੰਸ ਬੀਤੇ ਦਿਨੀਂ ਪਤਨੀ ਮਾਨਸੀ ਸ਼ਰਮਾ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
ਫਿਰ ਆਇਆ ਸਾਹਮਣੇ ਬੇਅਦਬੀ ਦਾ ਮਾਮਲਾ, ਗੁਟਕਾ ਸਾਹਿਬ ਦੇ ਮਿਲੇ ਅੰਗ
. . .  about 4 hours ago
ਬਠਿੰਡਾ, 17 ਮਈ-(ਨਾਇਬ ਸਿੰਘ ਸਿੱਧੂ)-ਬਠਿੰਡਾ ਦੇ ਮੁਲਤਾਨੀਆ ਰੋਡ ਸਥਿਤ ਡੀ.ਡੀ. ਮਿੱਤਲ ਟਾਵਰ 'ਚ ਗੁਟਕਾ ਸਾਹਿਬ ਤੇ ਗੁਰੂ ਗ੍ਰੰਥ ਸਾਹਿਬ ਦੀਆਂ ਸੈਂਚੀਆਂ ਦੇ ਅੰਗ ਖਿਲਰੇ ਮਿਲੇ। ਖਿੱਲਰੇ ਹੋਏ ਅੰਗਾਂ ਨੂੰ ਰਹਿਤ ਮਰਿਆਦਾ ਨਾਲ ਇਕੱਠੇ ਕਰਕੇ ਪੁਲਿਸ ਨੇ ਲਿਆ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਅੰਮ੍ਰਿਤਸਰ ਦੇ ਪਿੰਡ ਲੁਹਾਰਕਾ ਕਲਾਂ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
. . .  about 4 hours ago
ਰਾਜਾਸਾਂਸੀ, 17 ਮਈ (ਹਰਦੀਪ ਸਿੰਘ ਖੀਵਾ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਕੰਬੋਅ ਦੇ ਅਧੀਨ ਆਉਂਦੇ ਪਿੰਡ ਲੁਹਾਰਕਾ ਕਲਾਂ ਦੇ ਇਕ 55 ਸਾਲਾ ਵਿਅਕਤੀ ਹਰਜੀਤ ਸਿੰਘ ਪੁੱਤਰ ਨਰਿੰਦਰ ਸਿੰਘ ਵਲੋਂ ਕੋਈ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ...
ਚੌਥੀ ਕਲਾਸ 'ਚ ਪੜ੍ਹਦੇ ਬੱਚੇ ਦੀ ਗਰਮੀ ਕਾਰਨ ਹੋਈ ਮੌਤ
. . .  about 4 hours ago
ਲੌਂਗੋਵਾਲ, 17 ਮਈ (ਸ.ਸ.ਖੰਨਾ,ਵਿਨੋਦ)-ਜਿੱਥੇ ਪੰਜਾਬ 'ਚ ਗਰਮੀ ਦਾ ਤਾਪਮਾਨ ਵਧਣ ਦੇ ਨਾਲ-ਨਾਲ ਮੌਤਾਂ ਦੀ ਗਿਣਤੀ 'ਚ ਵੀ ਵਾਧਾ ਹੋ ਰਿਹਾ ਹੈ, ਉਥੇ ਹੀ ਅੱਜ ਗਰਮੀ ਦੇ ਕਾਰਨ ਪੱਤੀ ਜੈਦ ਦੇ ਸਰਕਾਰੀ ਸਕੂਲ 'ਚ ਪੜ੍ਹਦੇ ਚੌਥੀ ਕਲਾਸ ਦੇ ਵਿਦਿਆਰਥੀ ਮਹਿਕਪ੍ਰੀਤ...
ਟੈਕਸਸ ਦੀ ਮਾਰਕਿਟ 'ਚ ਦੋ ਧੜਿਆਂ ਵਿਚਾਲੇ ਚੱਲੀਆਂ ਗੋਲੀਆਂ, ਦੋ ਮੌਤਾਂ ਤੇ ਕਈ ਜ਼ਖ਼ਮੀ
. . .  about 5 hours ago
ਸੈਕਰਾਮੈਂਟੋ, 17 ਮਈ (ਹੁਸਨ ਲੜੋਆ ਬੰਗਾ)- ਟੈਕਸਸ ਰਾਜ ਦੀ ਫਲੀਅ ਮਾਰਕਿਟ 'ਚ ਹੋਈ ਗੋਲੀਬਾਰੀ 'ਚ 2 ਵਿਅਕਤੀਆਂ ਦੀ ਮੌਤ ਹੋ ਗਈ ਤੇ ਕਈ ਹੋਰ ਜ਼ਖਮੀ ਹੋ ਗਏ। ਹੈਰਿਸ ਕਾਊਂਟੀ ਦੇ ਪੁਲਿਸ ਮੁਖੀ ਐਂਡ ਗੋਨਜ਼ਲੇਜ਼ ਨੇ ਇਕ ਟਵੀਟ ਵਿਚ ਕਿਹਾ ਹੈ ਕਿ ਦੋ ਧੜਿਆਂ...
ਅਚਾਨਕ ਲੱਗੀ ਅੱਗ ਕਾਰਨ ਕਿਸਾਨ ਦਾ ਘਰ ਤੇ ਸਮਾਨ ਸੜ ਕੇ ਹੋਇਆ ਸੁਆਹ
. . .  about 5 hours ago
ਭਾਈਰੂਪਾ/ਬਠਿੰਡਾ, 17 ਮਈ (ਵਰਿੰਦਰ ਲੱਕੀ)- ਬੀਤੀ ਰਾਤ ਸਥਾਨਕ ਕਸਬੇ ਦੇ ਨੇੜਲੇ ਪਿੰਡ ਬੁਰਜ ਗਿੱਲ ਵਿਖੇ ਇਕ ਕਿਸਾਨ ਦੇ ਘਰ ਅਚਾਨਕ ਅੱਗ ਲੱਗਣ ਕਾਰਨ ਕਿਸਾਨ ਦੇ ਘਰ 'ਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਪੀੜਤ ਕਿਸਾਨ ਗੁਰਜੰਟ ਸਿੰਘ...
ਚੰਡੀਗੜ੍ਹ ਤੇ ਮੁਹਾਲੀ ਪੁਲਿਸ ਵਲੋਂ ਕਿਸਾਨਾਂ ਨੂੰ ਪੱਕਾ ਮੋਰਚਾ ਲਾਉਣ ਤੋਂ ਰੋਕਣ ਲਈ ਕੀਤੀ ਸਖ਼ਤ ਬੈਰੀਕੇਟਿੰਗ ਦਾ ਦ੍ਰਿਸ਼
. . .  about 5 hours ago
ਐੱਸ.ਏ.ਐੱਸ.ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ)- ਚੰਡੀਗੜ੍ਹ ਤੇ ਮੁਹਾਲੀ ਪੁਲਿਸ ਵਲੋਂ ਕਿਸਾਨਾਂ ਨੂੰ ਪੱਕਾ ਮੋਰਚਾ ਲਾਉਣ ਤੋਂ ਰੋਕਣ ਲਈ ਕੀਤੀ ਸਖ਼ਤ ਬੈਰੀਕੇਟਿੰਗ ਦਾ ਦ੍ਰਿਸ਼
ਡਿਪਟੀ ਕਮਿਸ਼ਨਰ ਮੁਨੀਸ਼ ਕੁਮਾਰ ਨੇ ਸਰਹੱਦੀ ਪਿੰਡ ਨੌਸ਼ਹਿਰਾ ਹਵੇਲੀਆਂ ਦਾ ਕੀਤਾ ਦੌਰਾ
. . .  about 5 hours ago
ਸਰਾਏ ਅਮਾਨਤ ਖਾਂ, 17 ਮਈ (ਨਰਿੰਦਰ ਸਿੰਘ)- ਦੋਦੇ ਜ਼ਿਲ੍ਹਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਮੁਨੀਸ਼ ਕੁਮਾਰ ਤੇ ਡੀ.ਡੀ.ਪੀ.ਓ. ਸਤੀਸ਼ ਕੁਮਾਰ ਨੇ ਸਰਹੱਦੀ ਪਿੰਡ ਨੌਸ਼ਹਿਰਾ ਹਵੇਲੀਆਂ ਵਿਖੇ ਨਵੇਂ ਚੱਲ ਰਹੇ ਵਿਕਾਸ ਕਾਰਜਾਂ ਦੀ ਅਚਨਚੇਤ ਜਾਂਚ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨਾਂ ਦੀ ਬੈਠਕ ਹੋਈ ਰੱਦ
. . .  about 5 hours ago
ਚੰਡੀਗੜ੍ਹ, 17 ਮਈ (ਦਵਿੰਦਰ ਸਿੰਘ) - ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨਾਂ ਦੀ ਮੀਟਿੰਗ ਰੱਦ ਹੋ ਗਈ ਹੈ | ਹੁਣ ਕਿਸਾਨ ਜਥੇਬੰਦੀਆਂ ਦੇ ਵਲੋਂ ਜਲਦ ਹੀ ...
ਗਿਆਨਵਾਪੀ ਮਸਜਿਦ ਦੇ ਮੁੱਦੇ 'ਤੇ ਸੁਣਵਾਈ ਹੋਈ ਸ਼ੁਰੂ
. . .  about 6 hours ago
ਨਵੀਂ ਦਿੱਲੀ, 17 ਮਈ - ਹਿੰਦੂ ਸੈਨਾ ਨੇ ਵਾਰਾਣਸੀ ਦੀ ਅੰਜੁਮਨ ਇੰਤਜ਼ਾਮੀਆ ਮਸਜਿਦ ਦੀ ਪ੍ਰਬੰਧਕ ਕਮੇਟੀ ਦੁਆਰਾ ਗਿਆਨਵਾਪੀ ਮਸਜਿਦ ਦੇ ਸਰਵੇਖਣ 'ਤੇ ਰੋਕ ਲਗਾਉਣ ਦੀ ਮੰਗ ਦੇ ਮਾਮਲੇ 'ਚ ....
ਕਿਸਾਨ ਜਥੇਬੰਦੀਆਂ ਨੇ ਬਿਜਲੀ ਚੋਰੀ ਫੜਨ ਆਏ ਪਾਵਰਕਾਮ ਦੇ ਅਧਿਕਾਰੀਆਂ ਦਾ ਕੀਤਾ ਘਿਰਾਓ
. . .  about 6 hours ago
ਤਪਾ ਮੰਡੀ,17 ਮਈ (ਪ੍ਰਵੀਨ ਗਰਗ) - ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਜ਼ਦੀਕੀ ਪਿੰਡ ਢਿਲਵਾਂ ਦੀ ਰਾਜਾਪੱਤੀ ਵਿਖੇ ਬਿਜਲੀ ਚੋਰੀ ਫੜਨ ਅਤੇ ਲੋਡ ਦੀ ਜਾਂਚ ਕਰਨ ਪਹੁੰਚੀ ਪਾਵਰਕਾਮ ਦੀ ਟੀਮ ਦਾ ਪਤਾ ਲੱਗਦੇ ...
ਚੰਡੀਗੜ੍ਹ ਤੇ ਮੁਹਾਲੀ ਪੁਲਿਸ ਵਲੋਂ ਕਿਸਾਨਾਂ ਨੂੰ ਪੱਕਾ ਮੋਰਚਾ ਲਗਾਓਣ ਤੋਂ ਰੋਕਣ ਲਈ ਵਾਈ. ਪੀ. ਐੱਸ. ਚੌਕ ਸਮੇਤ ਕਈ ਹੋਰ ਸੜਕਾਂ ਕੀਤੀਆਂ ਸੀਲ
. . .  about 6 hours ago
ਐਸ. ਏ. ਐਸ. ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ) - ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ 23 ਕਿਸਾਨ ਜਥੇਬੰਦੀਆਂ ਵਲੋਂ ਅੱਜ 17 ਮਈ ਨੂੰ ਪੱਕਾ ਮੋਰਚਾ ਲਗਾਉਣ ਤੋਂ ਰੋਕਣ ਲਈ ਚੰਡੀਗੜ੍ਹ ਮੁਹਾਲੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਮਾਘ ਸੰਮਤ 553

ਪਟਿਆਲਾ

ਕਾਂਗਰਸ ਸਰਕਾਰ ਦੀ ਗੁੰਡਾਗਰਦੀ, ਭਿ੍ਸ਼ਟਾਚਾਰ, ਰਿਸ਼ਵਤਖ਼ੋਰੀ, ਨਸ਼ਾਖੋਰੀ ਦਾ ਜਵਾਬ ਦੇਣ ਲਈ ਹਲਕਾ ਨਾਭਾ ਵਾਸੀ ਤਿਆਰ-ਬਘੇਲ ਸਿੰਘ ਜਾਤੀਵਾਲ

ਭਾਦਸੋਂ, 17 ਜਨਵਰੀ (ਪੱਤਰ ਪ੍ਰੇਰਕ)-ਕਾਂਗਰਸ ਸਰਕਾਰ ਵਲੋਂ ਕੀਤੀ ਗਈ ਗੁੰਡਾਗਰਦੀ, ਭਿ੍ਸ਼ਟਾਚਾਰ, ਰਿਸ਼ਵਤਖ਼ੋਰੀ, ਨਸ਼ਾਖੋਰੀ ਦਾ ਜਵਾਬ ਦੇਣ ਲਈ ਹਲਕਾ ਨਾਭਾ ਪੂਰੀ ਤਰ੍ਹਾਂ ਤਿਆਰ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਟੇਟ ਡੈਲੀਗੇਟ ਬਘੇਲ ਸਿੰਘ ਜਾਤੀਵਾਲ ਨੇ ਅਕਾਲੀ ਬਸਪਾ ਗੱਠਜੋੜ ਦੇ ਹਲਕਾ ਨਾਭਾ ਤੋਂ ਉਮੀਦਵਾਰ ਕਬੀਰ ਦਾਸ ਦੇ ਹੱਕ 'ਚ ਭਾਦਸੋਂ ਵਿਖੇ ਚੋਣ ਦਫ਼ਤਰ 'ਚ ਹੋਈ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ ਬਘੇਲ ਸਿੰਘ ਦੀ ਅਗਵਾਈ 'ਚ ਕਬੀਰ ਦਾਸ ਨੂੰ ਲੱਖ ਰੁਪਏ ਪਾਰਟੀ ਫ਼ੰਡ ਵੀ ਦਿੱਤਾ ਗਿਆ | ਬਘੇਲ ਸਿੰਘ ਨੇ ਕਿਹਾ ਕਿ ਸ਼ਹਿਰ ਭਾਦਸੋਂ 'ਚ ਕਾਂਗਰਸੀ ਮੰਤਰੀ ਦੀ ਸ਼ਹਿ 'ਤੇ ਪਿਛਲੇ 5 ਸਾਲਾਂ 'ਚ ਪੂਰੀ ਗੁੰਡਾਗਰਦੀ ਕਰਕੇ ਸ਼ਹਿਰ ਵਾਸੀਆਂ ਵਿਚ ਇਕ ਡਰ ਦਾ ਮਾਹੌਲ ਪੈਦਾ ਕੀਤਾ ਗਿਆ ਹੈ | ਦੁਕਾਨਦਾਰਾਂ, ਮਕਾਨ ਮਾਲਕਾਂ ਨੂੰ ਮਕਾਨ ਜਾਂ ਦੁਕਾਨ ਬਣਾਉਣ ਲਈ ਜਬਰਨ ਪੈਸੇ ਦਿੱਤੇ ਜਾਣ ਲਈ ਮਜਬੂਰ ਕੀਤਾ ਜਾਂਦਾ ਰਿਹਾ ਅਤੇ ਸ਼ਹਿਰ 'ਚ ਨਸ਼ੇ ਦੀ ਰੋਕਥਾਮ ਕਰਨ ਦੀ ਬਜਾਏ ਉਨ੍ਹਾਂ ਤੋਂ ਮਹੀਨੇ ਲੈ ਕੇ ਕਾਰੋਬਾਰ ਹੋਰ ਪ੍ਰਫੁੱਲਿਤ ਕੀਤੇ ਗਏ | ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਮਨਚਲੇ ਨੌਜਵਾਨਾਂ ਵਲੋਂ ਬੁਲਟ ਮੋਟਰਸਾਈਕਲਾਂ ਦੇ ਪਟਾਕੇ ਵਜਾਏ ਜਾਂਦੇ ਰਹੇ ਪਰ ਪੁਲਿਸ ਪ੍ਰਸ਼ਾਸਨ 'ਤੇ ਦਬਾਅ ਪੈਣ ਕਰਕੇ ਇਸ 'ਤੇ ਲਗਾਮ ਨਹੀਂ ਕੱਸੀ ਗਈ ਸ਼ਹਿਰ ਅੰਦਰ ਨਸ਼ੇ ਦੇ ਕਾਰੋਬਾਰੀਆਂ ਦੇ ਪੂਰੇ ਹੌਸਲੇ ਬੁਲੰਦ ਹੋਏ | ਉਨ੍ਹਾਂ ਕਿਹਾ ਹਲਕਾ ਨਾਭਾ ਵਾਸੀ ਉਪਰੋਕਤ ਕੁਰੀਤੀਆਂ ਦਾ ਜਵਾਬ ਅਕਾਲੀ ਬਸਪਾ ਦੇ ਉਮੀਦਵਾਰ ਕਬੀਰ ਦਾਸ ਨੂੰ ਵੱਡੀ ਲੀਡ ਨਾਲ ਜਿਤਾ ਕੇ ਦੇਣਗੇ | ਉਨ੍ਹਾਂ ਬਿਕਰਮਜੀਤ ਸਿੰਘ ਮਜੀਠੀਆ 'ਤੇ ਕੇਸ ਪਾਉਣ ਵਿਚ ਰੋਲ ਲਈ ਸਾਬਕਾ ਪੁਲਿਸ ਅਧਿਕਾਰੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਹਲਕੇ ਦੇ ਇਕ ਸਾਬਕਾ ਪੁਲਿਸ ਅਧਿਕਾਰੀ ਦੇ ਪਰਿਵਾਰ ਨੂੰ ਜਥੇਦਾਰ ਗੁਰਚਰਨ ਸਿੰਘ ਟੌਹੜਾ ਵਲੋਂ ਪੂਰਾ ਮਾਣ ਬਖ਼ਸ਼ਿਆ ਗਿਆ ਪਰ ਉਸਦੇ ਪਰਿਵਾਰ ਨੇ ਟੌਹੜਾ ਪਰਿਵਾਰ ਖ਼ਿਲਾਫ਼ ਚੋਣ ਲੜਨ ਤੋਂ ਵੀ ਗੁਰੇਜ਼ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਇਸ ਅਧਿਕਾਰੀ ਨੂੰ ਅਕਾਲੀ ਸਰਕਾਰ ਨੇ ਪੁਲਿਸ ਪ੍ਰਸ਼ਾਸਨ 'ਚ ਪੂਰੀ ਤਰਜੀਹ ਦੇ ਕੇ ਰੱਖੀ ਤੇ ਪਰਿਵਾਰ ਨੂੰ ਚੋਣ ਵੀ ਲੜਾਈ, ਪਰ ਇਸ ਵਾਰ ਕਾਬਲ ਨਾ ਹੋਣ ਕਰਕੇ ਪਾਰਟੀ ਨੂੰ ਟਿਕਟ ਕੱਟਣ ਕਰਕੇ ਉਕਤ ਪਰਿਵਾਰ ਨੇ ਕੁਝ ਮਹੀਨਿਆਂ ਦੀ ਕਾਂਗਰਸ ਸਰਕਾਰ ਦੌਰਾਨ ਚੇਅਰਮੈਨੀ ਦੇ ਲਾਲਚ 'ਚ ਸ਼੍ਰੋਮਣੀ ਅਕਾਲੀ ਦਲ ਨਾਲ ਗ਼ੱਦਾਰੀ ਕਰਕੇ ਬਿਕਰਮਜੀਤ ਸਿੰਘ ਮਜੀਠੀਆ ਖ਼ਿਲਾਫ਼ ਝੂਠਾ ਕੇਸ ਦਰਜ ਕਰਾਉਣ 'ਚ ਅਹਿਮ ਰੋਲ ਨਿਭਾਇਆ | ਉਨ੍ਹਾਂ ਕਿਹਾ ਕਿ ਅਕਾਲੀ ਬਸਪਾ ਦੀ ਸਰਕਾਰ ਆਉਣ ਤੇ ਉਕਤ ਅਧਿਕਾਰੀ ਵਲੋਂ ਗਲਤ ਢੰਗ ਨਾਲ ਬਣਾਈ ਗਈ ਜਾਇਦਾਦ ਦੀ ਜਾਂਚ ਵੀ ਕਰਵਾਈ ਜਾਵੇਗੀ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਸਰਕਾਰ ਬਣਨ ਤੇ ਸਾਫ਼ ਸੁੁੁਥਰਾ ਪ੍ਰਸ਼ਾਸਨ ਦੇ ਕੇ ਹਰੇਕ ਵਰਕਰ ਨੂੰ ਮਾਣ ਦਿੱਤਾ ਜਾਵੇਗਾ |

ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਸਾਬਕਾ ਮੇਅਰ ਅਤੇ ਅਕਾਲੀ ਆਗੂ ਵਿਸ਼ਨੂੰ ਸ਼ਰਮਾ ਕਾਂਗਰਸ 'ਚ ਹੋਏ ਸ਼ਾਮਿਲ

ਪਟਿਆਲਾ, 17 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਸਾਬਕਾ ਮੇਅਰ ਅਤੇ ਅਕਾਲੀ ਆਗੂ ਵਿਸ਼ਨੂੰ ਸ਼ਰਮਾ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ | ਅੱਜ ਸਵੇਰੇ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ...

ਪੂਰੀ ਖ਼ਬਰ »

ਬਜ਼ੁਰਗ ਔਰਤ ਦੀ ਭੇਦਭਰੀ ਹਾਲਤ 'ਚ ਹੱਤਿਆ

ਪਟਿਆਲਾ, 17 ਜਨਵਰੀ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਤਫ਼ੱਜਲਪੁਰਾ ਦੇ ਇਕ ਘਰ 'ਚ ਔਰਤ ਦੀ ਖੂਨ 'ਚ ਲੱਥਪੱਥ ਲਾਸ਼ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੂੰ ਬਰਾਮਦ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ | ਜਿਸ ਦੀ ਪਹਿਚਾਣ ਸੁਰਜੀਤ ਕੌਰ (75) ਵਜੋਂ ਹੋਈ ਹੈ | ਪੁਲਿਸ ਤੋਂ ਪ੍ਰਾਪਤ ...

ਪੂਰੀ ਖ਼ਬਰ »

80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਤੇ ਦਿਵਿਆਂਗਜਨਾਂ ਨੂੰ ਚੋਣਾਂ ਵਾਲੇ ਦਿਨ ਮਿਲਣਗੀਆਂ ਵਿਸ਼ੇਸ਼ ਸਹੂਲਤਾਂ-ਜਸਲੀਨ ਭੁੱਲਰ

ਪਟਿਆਲਾ, 17 ਜਨਵਰੀ (ਗੁਰਵਿੰਦਰ ਸਿੰਘ ਔਲਖ)-ਹਰ ਵਰਗ ਦੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਬੀ.ਐਲ.ਓ. ਸਵੀਪ ਮੁਹਿੰਮ ਤਹਿਤ ਚੁਨਾਵ ਪਾਠਸ਼ਾਲਾ ਰਾਹੀ ਜਾਗਰੂਕ ਕਰਨਗੇ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਨੌਰ ਦੇ ਰਿਟਰਨਿੰਗ ਅਫ਼ਸਰ-ਕਮ-ਸੰਯੁਕਤ ...

ਪੂਰੀ ਖ਼ਬਰ »

ਚਾਰ ਦਿਨ ਪਹਿਲਾਂ ਪਾਰਟੀ 'ਚ ਸ਼ਾਮਿਲ ਹੋਏ ਸਾਬਕਾ ਮੇਅਰ ਨੂੰ ਪਟਿਆਲਾ ਤੋਂ ਉਮੀਦਵਾਰ ਬਣਾਏ ਜਾਣ ਤੋਂ 'ਆਪ' ਦੇ ਪੁਰਾਣੇ ਆਗੂ ਔਖੇ!

ਪਟਿਆਲਾ, 17 ਜਨਵਰੀ (ਮਨਦੀਪ ਸਿੰਘ ਖਰੌੜ)-ਆਮ ਆਦਮੀ ਪਾਰਟੀ 'ਚ ਚਾਰ ਦਿਨ ਪਹਿਲਾਂ ਸ਼ਾਮਲ ਹੋਏ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਨੂੰ ਪਟਿਆਲਾ ਸ਼ਹਿਰੀ ਤੋਂ 'ਆਪ' ਵਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪਟਿਆਲਾ 'ਚ ਲੰਮੇ ਸਮੇਂ ਤੋਂ ਪਾਰਟੀ ਦੇ ਪੈਰ ਜਮਾ ਰਹੇ ...

ਪੂਰੀ ਖ਼ਬਰ »

ਉਪ-ਕੁਲਪਤੀ ਸਿੰਡੀਕੇਟ ਦੇ ਫ਼ੈਸਲੇ ਨੂੰ ਅਮਲੀ ਜਾਮਾ ਪਹਿਨਾਉਣ ਵਿਚ ਅਸਫਲ-ਸੈਫੀ

ਪਟਿਆਲਾ, 17 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵਿਦਿਆਰਥੀ ਜਥੇਬੰਦੀ ਸੈਫੀ ਦੀ ਮੀਟਿੰਗ ਕੀਤੀ ਅਤੇ ਜਿਸ ਸੰਬੰਧੀ ਪ੍ਰੈੱਸ ਨੋਟ ਜਾਰੀ ਕਰਦਿਆਂ ਯੂਨੀਵਰਸਿਟੀ ਦੀ ਸੈਫੀ ਇਕਾਈ ਦੇ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ...

ਪੂਰੀ ਖ਼ਬਰ »

ਵਿਕਾਸ ਦੇ ਮੁੱਦੇ 'ਤੇ ਲੜੀ ਜਾਵੇਗੀ ਚੋਣ ਤੇ ਵੱਡੀ ਲੀਡ ਨਾਲ ਹੋਵੇਗੀ ਜਿੱਤ ਹਾਸਿਲ-ਹਰਦਿਆਲ ਸਿੰਘ ਕੰਬੋਜ

ਬਨੂੜ, 17 ਜਨਵਰੀ (ਭੁਪਿੰਦਰ ਸਿੰਘ)-ਹਲਕਾ ਰਾਜਪੁਰਾ ਤੋਂ ਕਾਂਗਰਸ ਪਾਰਟੀ ਵਲੋਂ ਚੌਥੀ ਵਾਰ ਚੋਣ ਮੈਦਾਨ ਵਿਚ ਉਤਾਰੇ ਮੌਜੂਦਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਵਲੋਂ ਆਪਣੀ ਚੋਣ ਮੁਹਿੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਬਨੂੜ ਵਿਖੇ ਚੋਣ ਦਫ਼ਤਰ ਖੋਲ੍ਹ ਦਿੱਤਾ ਹੈ | ...

ਪੂਰੀ ਖ਼ਬਰ »

ਲੋਕ ਅਕਾਲੀ ਦਲ-ਬਸਪਾ ਨੂੰ ਸੱਤਾ 'ਚ ਲਿਆਉਣ ਲਈ ਕਾਹਲੇ- ਸੁਰਜੀਤ ਰੱਖੜਾ

ਡਕਾਲਾ, 17 ਜਨਵਰੀ (ਪਰਗਟ ਸਿੰਘ ਬਲਬੇੜਾ)-ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਹਲਕਾ ਸਮਾਣਾ ਤੋਂ ਉਮੀਦਵਾਰ ਅਤੇ ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਹਲਕੇ ਦੇ ਰਾਮਨਗਰ ਅਤੇ ਡਕਾਲਾ ਸਰਕਲ ਦੇ ਪਿੰਡ ਬਠੋਈ ਖ਼ੁਰਦ, ਚੂਹੜਪੁਰ, ਰਾਮਨਗਰ, ਧਰਮਹੇੜੀ, ਸੱਸਾ ...

ਪੂਰੀ ਖ਼ਬਰ »

ਬਜ਼ੁਰਗ ਔਰਤ ਦੀ ਭੇਦਭਰੀ ਹਾਲਤ 'ਚ ਹੱਤਿਆ

ਪਟਿਆਲਾ, 17 ਜਨਵਰੀ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਤਫ਼ੱਜਲਪੁਰਾ ਦੇ ਇਕ ਘਰ 'ਚ ਔਰਤ ਦੀ ਖੂਨ 'ਚ ਲੱਥਪੱਥ ਲਾਸ਼ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੂੰ ਬਰਾਮਦ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ | ਜਿਸ ਦੀ ਪਹਿਚਾਣ ਸੁਰਜੀਤ ਕੌਰ (75) ਵਜੋਂ ਹੋਈ ਹੈ | ਪੁਲਿਸ ਤੋਂ ਪ੍ਰਾਪਤ ...

ਪੂਰੀ ਖ਼ਬਰ »

ਕਤੂਰਿਆਂ 'ਤੇ ਤਸ਼ੱਦਦ ਕਰਦਿਆਂ ਲੱਤਾਂ ਤੋੜਨ ਦੇ ਦੋਸ਼ ਤਹਿਤ ਮਾਮਲਾ ਦਰਜ

ਸਮਾਣਾ, 17 ਜਨਵਰੀ (ਗੁਰਦੀਪ ਸ਼ਰਮਾ)-ਥਾਣਾ ਸ਼ਹਿਰੀ ਪੁਲਿਸ ਵਲੋਂ ਕੁੱਤਿਆਂ ਅਤੇ ਕਤੂਰਿਆਂ 'ਤੇ ਤਸ਼ੱਦਦ ਕਰਦਿਆਂ ਕੁੱਟਮਾਰ ਕਰਕੇ ਲੱਤਾਂ ਤੋੜਨ ਦੀ ਇਕ ਵੀਡੀਉ ਸੋਸ਼ਲ ਮੀਡੀਆ ਉੱਪਰ ਵਾਇਰਲ ਹੋਣ ਉਪਰੰਤ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ | ਪਟਿਆਲਾ ਦੇ ...

ਪੂਰੀ ਖ਼ਬਰ »

ਜੂਏ ਤੇ 90 ਹਜ਼ਾਰ ਸਮੇਤ 8 ਵਿਅਕਤੀ ਗਿ੍ਫ਼ਤਾਰ

ਪਟਿਆਲਾ, 17 ਜਨਵਰੀ (ਮਨਦੀਪ ਸਿੰਘ ਖਰੌੜ)-ਸਥਾਨਕ ਧੋਬੀਘਾਟ ਨੇੜੇ ਤਾਸ਼ ਦੇ ਪੱਤਿਆਂ ਨਾਲ ਜੂਆ ਖੇਡ ਰਹੇ 8 ਵਿਅਕਤੀਆਂ ਨੂੰ ਥਾਣਾ ਕੋਤਵਾਲੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਗਿ੍ਫ਼ਤਾਰ ਕਰ ਲਿਆ ਹੈ | ਇਸ ਦੌਰਾਨ ਮੁਲਜ਼ਮਾਂ ਤੋਂ ਪੁਲਿਸ ਨੂੰ ਜੂਏ ਦੇ 90 ਹਜਾਰ ...

ਪੂਰੀ ਖ਼ਬਰ »

ਸੰਯੁਕਤ ਸਮਾਜ ਮੋਰਚਾ ਬਹੁਤ ਜਲਦ ਜਾਰੀ ਕਰੇਗਾ ਪੰਜਾਬ ਵਿਚ ਸਾਰੇ ਉਮੀਦਵਾਰਾਂ ਦੀ ਲਿਸਟ-ਬਲਬੀਰ ਸਿੰਘ ਰਾਜੇਵਾਲ

ਘਨੌਰ, 17 ਜਨਵਰੀ (ਸੁਸ਼ੀਲ ਕੁਮਾਰ ਸ਼ਰਮਾ)-ਸੰਯੁਕਤ ਸਮਾਜ ਮੋਰਚਾ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਹਲਕਾ ਘਨੌਰ ਵਿਚ ਸ਼ਿਰਕਤ ਕੀਤੀ ਅਤੇ ਆਪਣੇ ਉਮੀਦਵਾਰ ਪ੍ਰੇਮ ਸਿੰਘ ਭੰਗੂ ਦੇ ਚੋਣ ਦਫ਼ਤਰ ਦਾ ਰੀਬਨ ਕੱਟ ਕੇ ਰਸ਼ਮੀ ਉਦਘਾਟਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਹਲਕਾ ਸਨੌਰ ਵਿਚ ਕਸਬਾ ਸਨੌਰ ਦੇ ਵੋਟਰਾਂ ਦੀ ਹੁੰਦੀ ਹੈ ਅਹਿਮ ਭੂਮਿਕਾ

ਸਨੌਰ, 17 ਜਨਵਰੀ (ਸੋਖਲ)-ਵਿਧਾਨ ਸਭਾ ਹਲਕਾ ਸਨੌਰ ਦੇ ਚੋਣ ਨਤੀਜਿਆਂ ਵਿਚ ਕਸਬਾ ਸਨੌਰ ਦੇ ਵੋਟਰ ਕਿਸੇ ਵੀ ਪਾਰਟੀ ਨੂੰ ਜਿਤਾਉਣ ਜਾਂ ਹਰਾਉਣ ਦੀ ਸਮਰੱਥਾ ਲੰਮੇ ਸਮੇਂ ਤੋਂ ਸਿਆਸੀ ਪਾਰਟੀਆਂ 'ਚ ਦੇਖਣ ਨੂੰ ਮਿਲਦੀ ਹੈ | ਹਲਕਾ ਸਨੌਰ 'ਚ ਕਸਬਾ ਸਨੌਰ ਵਿਖੇ ਹੀ ਨਗਰ ਕੌਂਸਲ ...

ਪੂਰੀ ਖ਼ਬਰ »

ਆਉਣ ਵਾਲੀਆਂ ਅਸੰਬਲੀ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ ਬਸਪਾ ਗੱਠਜੋੜ ਬਣਾਏਗਾ ਸਰਕਾਰ-ਚੌਧਰੀ ਮਾਜਰਾ

ਨਾਭਾ, 17 ਜਨਵਰੀ (ਕਰਮਜੀਤ ਸਿੰਘ)-ਆਉਣ ਵਾਲੀ ਫਰਵਰੀ ਮਹੀਨੇ ਵਿਚ ਹੋਣ ਜਾ ਰਹੀਆਂ ਪੰਜਾਬ ਅਸੈਂਬਲੀ ਦੀਆਂ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਬਾਦਲ ਸਮਾਜ ਪਾਰਟੀ ਦਾ ਗੱਠਜੋੜ ਪੂਰਨ ਬਹੁਮਤ ਨਾਲ ਸਰਕਾਰ ਬਣਾਏਗਾ | ਇਹ ਗੱਲ ਪੰਜਾਬ ਦੇ ਸੂਬਾ ਮੈਂਬਰ ਜਨਰਲ ਕੌਂਸਲ ...

ਪੂਰੀ ਖ਼ਬਰ »

ਚੰਦੂਮਾਜਰਾ ਨੂੰ ਚੋਣਾਂ 'ਚ ਹਰਾਉਣ ਤੋਂ ਬਾਅਦ ਖਾਲੀ ਹੱਥ ਵਿਦਾ ਕਰਾਂਗੇ-ਜੌਲੀ ਜਲਾਲਪੁਰ

ਘਨੌਰ, 17 ਜਨਵਰੀ (ਸੁਸ਼ੀਲ ਕੁਮਾਰ ਸ਼ਰਮਾ)-ਅੱਜ ਹਲਕਾ ਘਨੌਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਦਨ ਲਾਲ ਜਲਾਲਪੁਰ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਪਿੰਡ ਰਾਜਗੜ੍ਹ ਦੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਤਕੜੀ ਨੂੰ ਕਿਨਾਰੇ ਕਰਕੇ ਜੌਲੀ ਜਲਾਲਪੁਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਹਰਵਿੰਦਰ ਹਰਪਾਲਪੁਰ ਸੰਯੁਕਤ ਸਮਾਜ ਮੋਰਚੇ 'ਚ ਹੋਏ ਸ਼ਾਮਲ

ਘਨੌਰ 17 ਜਨਵਰੀ (ਸੁਸ਼ੀਲ ਕੁਮਾਰ ਸ਼ਰਮਾ)-ਅੱਜ ਹਲਕਾ ਘਨੌਰ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲਗਾ ਜਦੋਂ ਘਨੌਰ ਤੋਂ ਹੀ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਭਾਣਜੇ ਹਰਵਿੰਦਰ ਸਿੰਘ ਹਰਪਾਲਪੁਰ ਨੇ ਘਨੌਰ ਵਿਖੇ ਸੰਯੁਕਤ ਸਮਾਜ ਮੋਰਚੇ ਦੇ ...

ਪੂਰੀ ਖ਼ਬਰ »

ਹਲਕਾ ਘਨੌਰ ਅੰਦਰ ਕਾਂਗਰਸ ਅਤੇ 'ਆਪ' ਨੂੰ ਵੱਡਾ ਝਟਕਾ, ਵੱਖ-ਵੱਖ ਥਾਈਾ ਸੈਂਕੜੇ ਪਰਿਵਾਰ ਅਕਾਲੀ ਦਲ 'ਚ ਹੋਏ ਸ਼ਾਮਿਲ

ਘਨੌਰ, 17 ਜਨਵਰੀ (ਸਰਦਾਰਾ ਸਿੰਘ ਲਾਛੜੂ)-ਹਲਕਾ ਘਨੌਰ ਅੰਦਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਸਰਗਰਮ ਵਰਕਰਾਂ ਵਲੋਂ ਅਕਾਲੀ ਦਲ 'ਚ ਸ਼ਾਮਲ ਹੋਣ ਨਾਲ ਅਕਾਲੀ-ਬਸਪਾ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਸਥਿਤੀ ਦਿਨੋਂ ਦਿਨ ਮਜ਼ਬੂਤ ਹੁੰਦੀ ਜਾ ...

ਪੂਰੀ ਖ਼ਬਰ »

ਰਾਜਪੁਰਾ ਜਵੈਲਰਜ਼ ਐਸੋਸੀਏਸ਼ਨ ਵਲੋਂ ਕਾਂਗਰਸ ਨੂੰ ਸਮਰਥਨ ਦੇਣ ਦਾ ਐਲਾਨ

ਰਾਜਪੁਰਾ, 17 ਜਨਵਰੀ (ਜੀ.ਪੀ. ਸਿੰਘ)-ਰਾਜਪੁਰਾ ਜਵੈਲਰਜ਼ ਐਸੋਸੀਏਸ਼ਨ ਵਲੋਂ ਪ੍ਰਧਾਨ ਮੋਹਨ ਲਾਲ ਦੀ ਅਗਵਾਈ ਵਿਚ ਇਕ ਬੈਠਕ ਕੀਤੀ ਗਈ | ਜਿਸ ਵਿਚ ਰਾਜਪੁਰਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦਿਆਲ ਸਿੰਘ ਕੰਬੋਜ ਵਲੋਂ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਗਈ | ਇਸ ...

ਪੂਰੀ ਖ਼ਬਰ »

ਟਿਕਟਾਂ ਦੀ ਵੰਡ ਮੌਕੇ ਨਜ਼ਰਅੰਦਾਜ਼ ਔਰਤਾਂ ਲਈ ਚੋਣਾਂ ਤੋਂ ਬਾਅਦ ਵਾਲੇ ਵਾਅਦੇ ਜ਼ਿਆਦਾ

ਪਟਿਆਲਾ, 17 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਵਿਧਾਨ ਸਭਾ ਜਾਂ ਲੋਕ ਸਭਾ ਦੀਆਂ ਪੌੜੀਆਂ ਚੜ੍ਹਨ ਲਈ ਨਾਗਰਿਕਾਂ ਤੋਂ ਵੋਟ ਲੈਣ ਲਈ ਬਣੀ ਕਾਨੂੰਨੀ ਕਸਵੱਟੀ ਜਨਤਕ ਨੁਮਾਇੰਦਿਆਂ ਨੂੰ ਕਈ ਵਾਅਦੇ ਕਰਨ ਲਈ ਮਜਬੂਰ ਕਰਦੀ ਹੈ | ਕੁਝ ਵਾਅਦੇ ਮੈਨੀਫੈਸਟੋ ਦੇ ਰੂਪ ਕਈ ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਨੇ ਪਰਿਵਾਰ ਸਮੇਤ ਇਤਿਹਾਸਕ ਸ਼ਿਵ ਮੰਦਰ ਮੱਥਾ ਟੇਕ ਕੇ ਲਿਆ ਅਸ਼ੀਰਵਾਦ

ਰਾਜਪੁਰਾ, 17 ਜਨਵਰੀ (ਜੀ.ਪੀ. ਸਿੰਘ)-ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵਲੋਂ ਆਪਣੇ 86 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਗਈ ਸੀ | ਜਿਸ ਵਿਚ ਰਾਜਪੁਰਾ ਤੋਂ ਮੌਜੂਦਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੂੰ ਚੌਥੀ ਵਾਰੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਲਈ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਮਿਲਾਵਟੀ ਖ਼ੋਏ ਨੂੰ ਰੋਕਣ ਲਈ ਫ਼ੈਕਟਰੀ ਏਰੀਏ 'ਚ ਛਾਪਾਮਾਰੀ

ਪਟਿਆਲਾ, 17 ਜਨਵਰੀ (ਮਨਦੀਪ ਸਿੰਘ ਖਰੌੜ)-ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਪਟਿਆਲਾ ਦੇ ਫ਼ੈਟਕਰੀ ਏਰੀਏ 'ਚ ਐਕਪਾਇਰੀ ਦਵਾਈਆਂ ਤੋਂ ਬਣਿਆ ਦੁੱਧ ਵੇਚੇ ਜਾਣ ਦੀ ਸ਼ਿਕਾਇਤ ਮਿਲਣ 'ਤੇ ਕਾਰਵਾਈ ਕਰਦਿਆਂ ਛਾਪਾਮਾਰੀ ਕੀਤੀ ਗਈ | ਫ਼ਿਲਹਾਲ ਇਸ ਸਬੰਧੀ ਇਹ ਸਪਸ਼ਟ ...

ਪੂਰੀ ਖ਼ਬਰ »

ਯਾਦਵਿੰਦਰ ਗੋਲਡੀ 'ਆਪ' ਦੇ ਯੂਥ ਵਿੰਗ ਪੰਜਾਬ ਦੇ ਮੀਤ ਪ੍ਰਧਾਨ ਨਿਯੁਕਤ

ਪਟਿਆਲਾ, 17 ਜਨਵਰੀ (ਮਨਦੀਪ ਸਿੰਘ ਖਰੌੜ)-ਆਮ ਆਦਮੀ ਪਾਰਟੀ ਵਲੋਂ ਯਾਦਵਿੰਦਰ ਗੋਲਡੀ ਨੂੰ ਯੂਥ ਵਿੰਗ ਪੰਜਾਬ ਦਾ ਮੀਤ ਪ੍ਰਧਾਨ ਲਗਾਇਆ ਗਿਆ | ਇਸ ਮੌਕੇ ਗੋਲਡੀ ਨੇ ਕਿਹਾ ਕਿ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਯਾਦਵਿੰਦਰ ਗੋਲਡੀ 'ਆਪ' ਦੇ ਯੂਥ ਵਿੰਗ ਪੰਜਾਬ ਦੇ ਮੀਤ ਪ੍ਰਧਾਨ ਨਿਯੁਕਤ

ਪਟਿਆਲਾ, 17 ਜਨਵਰੀ (ਮਨਦੀਪ ਸਿੰਘ ਖਰੌੜ)-ਆਮ ਆਦਮੀ ਪਾਰਟੀ ਵਲੋਂ ਯਾਦਵਿੰਦਰ ਗੋਲਡੀ ਨੂੰ ਯੂਥ ਵਿੰਗ ਪੰਜਾਬ ਦਾ ਮੀਤ ਪ੍ਰਧਾਨ ਲਗਾਇਆ ਗਿਆ | ਇਸ ਮੌਕੇ ਗੋਲਡੀ ਨੇ ਕਿਹਾ ਕਿ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਚੋਣ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਸਮੂਹ ਚੋਣ ਅਮਲਾ ਆਪਣੀ ਡਿਊਟੀ ਪ੍ਰਤੀਬੱਧਤਾ ਨਾਲ ਨਿਭਾਏ-ਸੰਦੀਪ ਹੰਸ

ਪਟਿਆਲਾ, 17 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਜ਼ਿਲ੍ਹੇ ਦੇ 8 ਵਿਧਾਨ ਸਭਾ ਹਲਕਿਆਂ ਦੀਆਂ 20 ਫਰਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਚੋਣ ਅਮਲੇ ਦੀ ਤਾਇਨਾਤੀ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਹੰਸ ਨੇ ਅੱਜ ਚੋਣ ਅਮਲੇ ਦੀ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਵਲੋਂ ਗੁੱਗਾ ਪੀਰ ਬਾਰੇ ਕੀਤੀਆਂ ਟਿੱਪਣੀਆਂ ਕਾਰਨ ਗੁੱਗਾ ਭਗਤਾਂ ਵਿਚ ਭਾਰੀ ਰੋਸ-ਸਰਕਾਰ ਨੂੰ ਦਿੱਤੀ ਚੇਤਾਵਨੀ

ਦੇਵੀਗੜ੍ਹ, 17 ਜਨਵਰੀ (ਰਾਜਿੰਦਰ ਸਿੰਘ ਮੌਜੀ)-ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਕਥਿਤ ਤੌਰ 'ਤੇ ਗੁੱਗਾ ਪੀਰ ਵਿਰੁੱਧ ਕੀਤੀਆਂ ਟਿੱਪਣੀਆਂ ਦਾ ਮਸਲਾ ਲਗਾਤਾਰ ਤੂਲ ਫੜਦਾ ਜਾ ਰਿਹਾ ਹੈ | ਅੱਜ ਇੱਥੇ ਗੁੱਗਾ ਮਾੜੀ ਨੈਣਾਂ ਅਕੌਤ ਦੇ ਗੁੱਗਾ ...

ਪੂਰੀ ਖ਼ਬਰ »

ਕੋਵਿਡ-19 ਦੀ ਲਾਗ ਨੂੰ ਰੋਕਣ ਲਈ ਇਲਾਕਾ ਨਿਵਾਸੀ ਸੁਚੇਤ ਰਹਿਣ- ਐੱਸ.ਡੀ.ਐਮ ਨਵੀਨ ਕੁਮਾਰ

ਗੂਹਲਾ-ਚੀਕਾ, 17 ਜਨਵਰੀ (ਓ.ਪੀ. ਸੈਣੀ)-ਐੱਸ.ਡੀ.ਐਮ ਨਵੀਨ ਕੁਮਾਰ ਨੇ ਕਿਹਾ ਕਿ ਕੋਰੋਨਾ ਵੱਖ-ਵੱਖ ਰੂਪਾਂ ਵਿਚ ਸਾਹਮਣੇ ਆ ਰਿਹਾ ਹੈ, ਇਸ ਲਈ ਲੋਕਾਂ ਨੂੰ ਲਾਪਰਵਾਹੀ ਨਹੀਂ ਵਰਤਣੀ ਚਾਹੀਦੀ, ਕਿਉਂਕਿ ਲਾਪਰਵਾਹੀ ਦਾ ਸਿੱਧਾ ਮਤਲਬ ਹੈ ਆਪਣੀ ਸਿਹਤ ਨਾਲ ਖਿਲਵਾੜ ਕਰਨਾ | ...

ਪੂਰੀ ਖ਼ਬਰ »

ਹਲਕਾ ਸਨੌਰ ਤੋਂ ਕੁਲਦੀਪ ਸਿੰਘ ਅਸਮਾਨ ਤੋਂ ਇਲਾਵਾ ਵੱਖ-ਵੱਖ ਪਰਿਵਾਰਾਂ ਨੇ ਅਕਾਲੀ ਦਲ ਨੂੰ ਹਮਾਇਤ ਦੇਣ ਦਾ ਕੀਤਾ ਫ਼ੈਸਲਾ

ਭੁੱਨਰਹੇੜੀ, 17 ਜਨਵਰੀ (ਧਨਵੰਤ ਸਿੰਘ)-ਹਲਕਾ ਸਨੌਰ ਅੰਦਰ ਵੱਖ-ਵੱਖ ਪਰਿਵਾਰਾਂ ਵਲੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਸਹਿਯੋਗ ਦੇਣ ਦਾ ਐਲਾਨ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਅੱਜ ਇੱਥੋਂ ...

ਪੂਰੀ ਖ਼ਬਰ »

ਮੋਦੀ ਕਾਲਜ ਨੇ ਵਿਦਿਆਰਥੀਆਂ ਲਈ ਆਨਲਾਈਨ ਕੈਰੀਅਰ ਮੁਲਾਂਕਣ ਟੈੱਸਟ ਕਰਵਾਇਆ

ਪਟਿਆਲਾ, 17 ਜਨਵਰੀ (ਗੁਰਵਿੰਦਰ ਸਿੰਘ ਔਲਖ)-ਸਥਾਨਕ ਮੁਲਤਾਨੀ ਮੱਲ ਕਾਲਜ ਦੇ ਕੈਰੀਅਰ ਗਾਈਡੈਂਸ ਐਂਡ ਪਲੇਸਮੈਂਟ ਸੈੱਲ ਵਲੋਂ ਪੈਟਰੋਲੀਅਮ ਯੂਨੀਵਰਸਿਟੀ ਦੇਹਰਾਦੂਨ ਦੇ ਸਹਿਯੋਗ ਨਾਲ ਅੱਜ ਵਿਦਿਆਰਥੀਆਂ ਨੂੰ ਨੌਕਰੀਆਂ ਤੇ ਰੋਜ਼ਗਾਰ ਲਈ ਤਿਆਰ ਕਰਨ ਦੇ ਉਦੇਸ਼ ਨਾਲ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਸੰਬੰਧੀ ਸ਼ਿਕਾਇਤਾਂ ਲਈ 1800-180-5678 'ਤੇ ਡਾਇਲ ਕਰੋ-ਦੀਪਕ ਕੁਮਾਰ

ਗੂਹਲਾ-ਚੀਕਾ, 17 ਜਨਵਰੀ (ਓ.ਪੀ. ਸੈਣੀ)-ਗੂਹਲਾ ਸੈਕਸ਼ਨ ਦੇ ਪਿੰਡ ਖਰਕੜਾ ਵਿਚ ਜਨ ਸਿਹਤ ਇੰਜਨੀਅਰਿੰਗ ਵਿਭਾਗ ਦੇ ਜ਼ਿਲ੍ਹਾ ਸਲਾਹਕਾਰ ਦੀਪਕ ਕੁਮਾਰ ਨੇ ਲੋਕਾਂ ਨੂੰ ਪਾਣੀ ਦੀ ਸੰਭਾਲ ਬਾਰੇ ਕਿਹਾ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਪਾਣੀ ਜੀਵਨ ਦਾ ਆਧਾਰ ਹੈ | ਧਰਤੀ ਦੇ ...

ਪੂਰੀ ਖ਼ਬਰ »

ਵੋਟਾਂ ਤੋਂ ਪਹਿਲਾਂ ਹੀ ਚੰਦੂਮਾਜਰਾ ਨੇ ਸ਼ੁਰੂ ਕੀਤੀ ਲੋਕਾਂ ਨਾਲ ਧੱਕੇਸ਼ਾਹੀ-ਜਲਾਲਪੁਰ

ਰਾਜਪੁਰਾ, 17 ਜਨਵਰੀ (ਜੀ.ਪੀ. ਸਿੰਘ)-ਹਲਕਾ ਘਨੌਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਪਿੰਡ ਸੈਦਖੇੜੀ ਦੀ ਸਮੁੱਚੀ ਪੰਚਾਇਤ ਨੇ ਉਨ੍ਹਾਂ ਨਾਲ ਡਟ ਕੇ ਚੱਲਣ ਦਾ ਐਲਾਨ ਕਰ ਦਿੱਤਾ | ...

ਪੂਰੀ ਖ਼ਬਰ »

ਹਲਕਾ ਸਨੌਰ 'ਚ ਰਵਾਇਤੀ ਪਾਰਟੀਆਂ ਨੂੰ ਵੱਡਾ ਝਟਕਾ ਕਈ ਸਰਪੰਚ 'ਆਪ' 'ਚ ਹੋਏ ਸ਼ਾਮਿਲ

ਸਨੌਰ, 17 ਜਨਵਰੀ (ਸੋਖਲ)-ਹਲਕਾ ਸਨੌਰ 'ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆਂ ਜਦੋਂ ਮੌਜੂਦਾ ਅਤੇ ਸਾਬਕਾ ਸਰਪੰਚ ਵੱਖ-ਵੱਖ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ | ਇਸ ਮੌਕੇ ਹਲਕਾ ਸਨੌਰ ਤੋਂ ਉਮੀਦਵਾਰ ਹਰਮੀਤ ਸਿੰਘ ਪਠਾਣ ...

ਪੂਰੀ ਖ਼ਬਰ »

ਦੇਵ ਮਾਨ ਨੇ ਪਿੰਡ-ਪਿੰਡ ਜਾ ਕੇ ਕੀਤਾ ਚੋਣ ਮੁਹਿੰਮ ਦਾ ਕੀਤਾ ਆਗਾਜ਼

ਨਾਭਾ, 17 ਜਨਵਰੀ (ਕਰਮਜੀਤ ਸਿੰਘ)-ਫਰਵਰੀ ਮਹੀਨੇ ਵਿਚ ਹੋਣ ਜਾ ਰਹੀਆਂ ਪੰਜਾਬ ਅਸੈਂਬਲੀ ਦੀਆਂ ਚੋਣਾਂ ਦੇ ਮੱਦੇਨਜ਼ਰ ਸਾਰੀ ਸਿਆਸੀ ਪਾਰਟੀਆਂ ਨੇ ਚੋਣ ਸਰਗਰਮੀਆਂ ਤੇਜ ਕਰ ਦਿੱਤੀਆਂ ਹਨ | ਇਸੇ ਸੰਦਰਭ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਨਾਭਾ ਦੇ ਉਮੀਦਵਾਰ ਦੇਵ ਮਾਨ ਨੇ ...

ਪੂਰੀ ਖ਼ਬਰ »

ਗੁਰਲਾਲ ਘਨੌਰ ਵਰਗੇ ਇਮਾਨਦਾਰ ਉਮੀਦਵਾਰ ਵਿਧਾਨ ਸਭਾ 'ਚ ਭੇਜਣੇ ਜ਼ਰੂਰੀ-ਚਪੜ

ਘਨੌਰ, 17 ਜਨਵਰੀ (ਸਰਦਾਰਾ ਸਿੰਘ ਲਾਛੜੂ, ਸੁਸ਼ੀਲ ਕੁਮਾਰ ਸ਼ਰਮਾ)-ਹਲਕਾ ਘਨੌਰ 'ਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਸਮਰਥਨ ਮਿਲਿਆ ਜਦੋਂ ਪੰਥਕ ਅਕਾਲੀ ਲਹਿਰ ਦੇ ਮੁੱਖ ਬੁਲਾਰਾ ਜੋਗਾ ਸਿੰਘ ਚਪੜ, ਗੁਰਲਾਲ ਘਨੌਰ ਦੇ ਹੱਕ 'ਚ ਨਿੱਤਰ ਆਏ | ਜੋਗਾ ਸਿੰਘ ਚਪੜ ਆਪਣੇ ...

ਪੂਰੀ ਖ਼ਬਰ »

ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਵਲੋਂ ਸਾਲ 2022 ਦਾ ਕੈਲੰਡਰ ਜਾਰੀ

ਭਾਦਸੋਂ, 17 ਜਨਵਰੀ (ਗੁਰਬਖ਼ਸ਼ ਸਿੰਘ ਵੜੈਚ)-ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਮੀਤ ਪ੍ਰਧਾਨ ਰਣਜੀਤ ਸਿੰਘ ਸਿੱਧੂ ਦੀ ਅਗਵਾਈ 'ਚ ਹੋਈ | ਇਸ ਮੌਕੇ ਮੀਤ ਪ੍ਰਧਾਨ ਰਣਜੀਤ ਸਿੰਘ ਸਿੱਧੂ, ਦਰਸ਼ਨ ਸਿੰਘ ਬੱਬੀ ਵਲੋਂ ਜਨਰਲ ਕੈਟਾਗਰੀ ...

ਪੂਰੀ ਖ਼ਬਰ »

ਹਵਾਲਾਤੀ ਤੋਂ ਮੋਬਾਈਲ ਬਰਾਮਦ

ਪਟਿਆਲਾ, 17 ਜਨਵਰੀ (ਮਨਦੀਪ ਸਿੰਘ ਖਰੌੜ)-ਕੇਂਦਰੀ ਜੇਲ੍ਹ ਪਟਿਆਲਾ 'ਚੋਂ ਇਕ ਹਵਾਲਾਤੀ ਤੋਂ ਮੋਬਾਈਲ ਬਰਾਮਦ ਹੋਇਆ ਹੈ | ਇਸ ਮਾਮਲੇ ਦੀ ਸ਼ਿਕਾਇਤ ਸਹਾਇਕ ਸੁਪਰਡੈਂਟ ਗੁਰਸੇਵਕ ਸਿੰਘ ਨੇ ਥਾਣਾ ਤਿ੍ਪੜੀ 'ਚ ਦਰਜ ਕਰਵਾਈ ਕਿ ਗੁਪਤ ਸੂਚਨਾ ਦੇ ਅਧਾਰ 'ਤੇ ਉਨ੍ਹਾਂ ਹਵਾਲਾਤੀ ...

ਪੂਰੀ ਖ਼ਬਰ »

ਜਸਦੀਪ ਸਿੰਘ ਨਿੱਕੂ ਵਲੋਂ ਪਟਿਆਲਾ ਦਿਹਾਤੀ ਤੋਂ ਚੋਣ ਲੜਨ ਦਾ ਐਲਾਨ

ਪਟਿਆਲਾ, 17 ਜਨਵਰੀ (ਮਨਦੀਪ ਸਿੰਘ ਖਰੌੜ)-ਜਸਦੀਪ ਸਿੰਘ ਨਿੱਕੂ ਵਲੋਂ ਪਟਿਆਲਾ ਦਿਹਾਤੀ ਤੋਂ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ | ਪਰ ਹਾਲੇ ਤੱਕ ਉਨ੍ਹਾਂ ਇਹ ਸਪਸ਼ਟ ਨਹੀਂ ਕੀਤਾ ਕਿ ਉਹ ਚੋਣ ਆਜ਼ਾਦ ਉਮੀਦਵਾਰ ਵਜੋ ਲੜਨਗੇ ਜਾਂ ਫਿਰ ਕਿਸੇ ਪਾਰਟੀ ਵਲੋਂ | ਵਿਧਾਨ ਸਭਾ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਕੋਵਿਡ ਨਾਲ ਚਾਰ ਹੋਰ ਮੌਤਾਂ ਤੇ 284 ਨਵੇਂ ਕੇਸ

ਪਟਿਆਲਾ, 17 ਜਨਵਰੀ (ਮਨਦੀਪ ਸਿੰਘ ਖਰੌੜ)-ਕੋਵਿਡ ਨਾਲ 4 ਹੋਰ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਨਾਲ ਜ਼ਿਲ੍ਹੇ ਦੇ 284 ਵਿਅਕਤੀਆਂ ਦੀ ਕੋਵਿਡ ਰਿਪੋਰਟ ਪਾਜ਼ੀਟਿਵ ਆਈ ਹੈ | ਨਵੇਂ ਆਏ ਕੇਸਾਂ 'ਚੋਂ ਪਟਿਆਲਾ ਸ਼ਹਿਰ ਤੋਂ 155, ਨਾਭਾ ਤੋਂ 8, ਸਮਾਣਾ ਤੋਂ 1, ਰਾਜਪੁਰਾ ਤੋਂ ...

ਪੂਰੀ ਖ਼ਬਰ »

ਲੋਕਾਂ ਦੇ ਹੱਕਾਂ ਲਈ ਅਕਾਲੀ ਦਲ ਨੇ ਹਮੇਸ਼ਾ ਡਟ ਕੇ ਦਿੱਤਾ ਪਹਿਰਾ-ਬਿੱਟੂ ਚੱਠਾ

ਪਟਿਆਲਾ, 17 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਪਟਿਆਲਾ ਦਿਹਾਤੀ ਤੋਂ ਉਮੀਦਵਾਰ ਜਸਪਾਲ ਸਿੰਘ ਬਿੱਟੂ ਚੱਠਾ ਨੇ ਆਖਿਆ ਕਿ ਲੋਕਾਂ ਦੇ ਹੱਕਾਂ ਲਈ ਅਕਾਲੀ ਦਲ ਨੇ ਹਮੇਸ਼ਾ ਡਟ ਕੇ ਪਹਿਰਾ ਦਿੱਤਾ ਹੈ | ਇਸ ਲਈ ਹੁਣ ਪੰਜਾਬ ਦੇ ਜਾਗਰੂਕ ...

ਪੂਰੀ ਖ਼ਬਰ »

ਬੀ.ਪੀ.ਐਲ ਪਰਿਵਾਰਾਂ ਲਈ ਮਕਾਨ ਮੁਰੰਮਤ ਸਹਾਇਤਾ ਸਕੀਮ-ਚੇਅਰਮੈਨ ਰਣਧੀਰ ਸਿੰਘ

ਗੂਹਲਾ-ਚੀਕਾ, 17 ਜਨਵਰੀ (ਓ.ਪੀ. ਸੈਣੀ)-ਹਰਿਆਣਾ ਡੇਅਰੀ ਵਿਕਾਸ ਸੰਘ ਦੇ ਚੇਅਰਮੈਨ ਰਣਧੀਰ ਸਿੰਘ ਨੇ ਦੱਸਿਆ ਕਿ ਹਰਿਆਣਾ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਭਲਾਈ ਵਿਭਾਗ ਘਰਾਂ ਦੀ ਮੁਰੰਮਤ ਲਈ ਸਹਾਇਤਾ ਪ੍ਰਦਾਨ ਕਰਦਾ ਹੈ | ਇਸ ਸਕੀਮ ਤਹਿਤ ਹੁਣ ਸਰਕਾਰ ਨੇ ...

ਪੂਰੀ ਖ਼ਬਰ »

ਸਬ ਇੰਸਪੈਕਟਰ ਰਾਜਵਿੰਦਰ ਕੌਰ ਭਾਦਸੋਂ ਦੇ ਥਾਣਾ ਮੁਖੀ ਨਿਯੁਕਤ

ਭਾਦਸੋਂ, 17 ਜਨਵਰੀ (ਗੁਰਬਖ਼ਸ਼ ਸਿੰਘ ਵੜੈਚ)-ਸਬ ਇੰਸਪੈਕਟਰ ਰਾਜਵਿੰਦਰ ਕੌਰ ਨੇ ਥਾਣਾ ਭਾਦਸੋਂ ਦੇ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ | ਅੱਜ ਪੱਤਰਕਾਰਾਂ ਨਾਲ ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਨੂੰ ਲਗਾਮ ਪਾ ਕੇ ਚੰਗੀ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦਾ ਮੀਤ ਪ੍ਰਧਾਨ ਦਰਜਨਾਂ ਪਿੰਡਾਂ ਦੇ ਸਾਥੀਆਂ ਸਣੇ ਕਾਂਗਰਸ 'ਚ ਸ਼ਾਮਿਲ

ਘਨੌਰ, 17 ਜਨਵਰੀ (ਸਰਦਾਰਾ ਸਿੰਘ ਲਾਛੜੂ)-ਅੱਜ ਹਲਕਾ ਘਨੌਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਕੋਰ ਕਮੇਟੀ ਮੈਂਬਰ ਜਗਵਿੰਦਰ ਸਿੰਘ ...

ਪੂਰੀ ਖ਼ਬਰ »

ਟਕਸਾਲੀ ਅਕਾਲੀ ਸਾਬਕਾ ਚੇਅਰਮੈਨ ਸੁਖਦਰਸ਼ਨ ਸਿੰਘ ਮਿਹੌਣ ਦੀ ਅਚਾਨਕ ਦਿਹਾਂਤ ਨਾਲ ਹਲਕਾ ਸਨੌਰ ਸੋਗ ਦੀ ਲਹਿਰ

ਭੁੱਨਰਹੇੜੀ, 17 ਜਨਵਰੀ (ਧਨਵੰਤ ਸਿੰਘ)-ਮਾਰਕੀਟ ਕਮੇਟੀ ਦੱੁਧਨਸਾਧਾਂ ਸਾਬਕਾ ਚੇਅਰਮੈਨ, ਵੇਰਵਾ ਮਿਲਕ ਪਲਾਂਟ ਪਟਿਆਲਾ ਤੇ ਪੀਆਰਟੀਸੀ ਦੇ ਸਾਬਕਾ ਡਾਇਰੈਕਟਰ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਸੁਖਦਰਸ਼ਨ ਸਿੰਘ ਮਿਹੌਣ ਦਾ ਦਿਲ ਦਾ ਦੌਰਾ ਪੈਣ ਕਾਰਨ ...

ਪੂਰੀ ਖ਼ਬਰ »

ਕਾਂਗਰਸ ਵਲੋਂ ਕਸਬਾ ਬਲਬੇੜਾ 'ਚ ਚੋਣ ਦਫ਼ਤਰ ਦਾ ਉਦਘਾਟਨ

ਡਕਾਲਾ, 17 ਜਨਵਰੀ (ਪਰਗਟ ਸਿੰਘ ਬਲਬੇੜਾ)-ਹਲਕਾ ਸਨੌਰ ਤੋਂ ਕਾਂਗਰਸੀ ਉਮੀਦਵਾਰ ਹਰਿੰਦਰਪਾਲ ਸਿੰਘ ਹੈਰੀਮਾਨ ਦੇ ਸਪੁੱਤਰ ਰਤਿੰਦਰਪਾਲ ਸਿੰਘ ਰਿੱਕੀਮਾਨ ਚੇਅਰਮੈਨ ਮਾਰਕੀਟ ਕਮੇਟੀ ਪਟਿਆਲਾ ਨੇ ਕਸਬਾ ਬਲਬੇੜਾ ਵਿਖੇ ਜੋਨ ਬਲਬੇੜਾ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ | ...

ਪੂਰੀ ਖ਼ਬਰ »

ਜਿਵੇਂ ਸਾਨੂੰ ਮਜ਼ਬੂਤ ਕੀਤਾ ਵੋਟ ਪਾ ਕੇ ਲੋਕਤੰਤਰ ਨੂੰ ਮਜ਼ਬੂਤ ਕਰੋ-ਜਗਵਿੰਦਰ, ਜਗਦੀਪ

ਪਟਿਆਲਾ, 17 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਲੋਕਤੰਤਰ ਦੀ ਮਜ਼ਬੂਤੀ ਅਤੇ ਵਿਧਾਨ ਸਭਾ ਚੋਣਾਂ 'ਚ ਨੌਜਵਾਨਾਂ ਅਤੇ ਦਿਵਿਆਂਗਜਨ ਵੋਟਰਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਜ਼ਿਲ੍ਹਾ ਪਟਿਆਲਾ ਦੇ ਵੋਟਰ ਜਾਗਰੂਕਤਾ ਦੂਤਾਂ ਨੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX