ਸੰਗਰੂਰ, 17 ਜਨਵਰੀ (ਦਮਨਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੰਗਰੂਰ ਤੋਂ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਦੌਰਾਨ ਵਿਕਾਸ ਹਲਕਾ ਸੰਗਰੂਰ ਦੀ ਥਾਂ ਸੰਗਰੂਰ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਉਨ੍ਹਾਂ ਦੇ ਕੁਝ ਚਹੇਤਿਆਂ ਦਾ ਹੋਇਆ ਹੈ। 'ਅਜੀਤ' ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੰਗਰੂਰ ਦੇ ਕਾਂਗਰਸੀ ਨਾਅਰਾ ਦੇ ਰਹੇ ਹਨ ਕਿ 'ਵਿਜੈ ਹੀ ਵਿਕਾਸ ਹੈ' ਪਰ ਉਨ੍ਹਾਂ ਦੀ ਨਿਗਾਹ ਵਿਚ ਇਸ ਤੋਂ ਉੱਲਟ 'ਵਿਜੈ ਹੀ ਵਿਨਾਸ਼ ਹੈ' ਕਿਉਂਕਿ ਜਿੰਨਾਂ ਵਿਨਾਸ਼ ਸੰਗਰੂਰ ਹਲਕੇ ਦਾ ਸਿੰਗਲਾ ਦੀ ਅਗਵਾਈ ਵਿਚ ਹੋਇਆ ਹੈ ਉਹ ਕਦੇ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਿੰਗਲਾ ਅਤੇ ਉਨ੍ਹਾਂ ਦੇ ਚਹੇਤਿਆਂ ਵਲੋਂ ਹਰ ਕੰਮ ਵਿਚੋਂ ਮੋਟੀਆਂ ਕਮਿਸ਼ਨਾਂ ਲੈ ਕੇ ਘਟੀਆ ਪੱਧਰ ਦੇ ਕੰਮ ਕਰਵਾਏ ਹਨ ਕਿਉਂਕਿ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਅਤੇ ਪੰਜ ਪਿਆਰਿਆਂ ਸਣੇ ਸੰਗਤ ਨੂੰ ਬਾਜ਼ਾਰਾਂ ਵਿਚ ਖੜ੍ਹੇ ਸੀਵਰੇਜ ਦੇ ਗੰਦੇ ਪਾਣੀ ਵਿਚੋਂ ਲੰਘਣਾ ਪਿਆ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਸੰਗਰੂਰ ਇਸ ਸਮੇਂ ਖ਼ੁਦ ਬੀਮਾਰ ਜਿਹਾ ਜਾਪ ਰਿਹਾ ਹੈ ਕਿਉਂਕਿ ਨਾ ਤਾਂ ਉਥੇ ਲੋਕਾਂ ਦੇ ਇਲਾਜ ਲਈ ਬੁਨਿਆਦੀ ਸਹੂਲਤਾਂ ਹਨ ਅਤੇ ਨਾ ਹੀ ਲੋੜੀਂਦਾ ਸਿਹਤ ਸਟਾਫ। ਗੋਲਡੀ ਨੇ ਕਿਹਾ ਕਿ ਸੰਗਰੂਰ ਨੂੰ ਇੰਡਸਟਰੀ ਹੱਬ ਬਣਾਉਣ ਦੇ ਜੋ ਵੱਡੇ-ਵੱਡੇ ਦਾਅਵੇ ਕਰ ਕੇ ਸੱਤਾ ਵਿਚ ਆਏ ਸਨ ਅੱਜ ਉਹ ਲੋਕਾਂ ਨੂੰ ਜਵਾਬ ਦੇਣ ਕਿ ਉਨ੍ਹਾਂ ਦੇ ਪਿਛਲੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਸੰਗਰੂਰ ਵਿਚ ਕਿਹੜੀ ਨਵੀਂ ਇੰਡਸਟਰੀ ਚਾਲੂ ਹੋਈ ਹੈ। ਉਨ੍ਹਾਂ ਕਿਹਾ ਕਿ ਹਾਲੇ ਤੱਕ ਸੰਗਰੂਰ ਦੀਆਂ ਪੌਸ਼ ਕਲੋਨੀਆਂ ਵਿਚ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਸਹੂਲਤ ਤੱਕ ਨਹੀਂ ਹੈ । ਸੰਗਰੂਰ ਤੋਂ ਆਮ ਆਦਮੀ ਪਾਰਟੀ ਤੋਂ ਚੋਣ ਲੜ ਰਹੀ ਨਰਿੰਦਰ ਕੌਰ ਭਰਾਜ ਵਲੋਂ ਤੇਜ਼ੀ ਨਾਲ ਕੀਤੇ ਜਾ ਰਹੇ ਚੋਣ ਪ੍ਰਚਾਰ ਬਾਰੇ ਗੋਲਡੀ ਨੇ ਕਿਹਾ ਕਿ ਜਦ ਖ਼ੁਦ ਭਗਵੰਤ ਮਾਨ ਸੰਗਰੂਰ ਦਾ ਕੁੱਝ ਨਹੀਂ ਸਵਾਰ ਸਕਿਆ ਤਾਂ ਭਰਾਜ ਹਲਕੇ ਦਾ ਕੀ ਸਵਾਰ ਲਊ। ਭਾਜਪਾ ਦੇ ਸੰਭਾਵੀ ਉਮੀਦਵਾਰ ਅਰਵਿੰਦ ਖੰਨਾ ਬਾਰੇ ਪੁੱਛੇ ਜਾਣ ਉੱਤੇ ਗੋਲਡੀ ਨੇ ਕਿਹਾ ਕਿ ਖੰਨਾ ਜਦ ਮੈਦਾਨ ਵਿਚ ਆਉਣਗੇ ਤਾਂ ਲੋਕ ਆਪੇ ਪਿਛਲੇ 20 ਸਾਲਾਂ ਦਾ ਹਿਸਾਬ ਪੁੱਛਣਗੇ। ਉਨ੍ਹਾਂ ਕਿਹਾ ਕਿ ਸੰਗਰੂਰ ਹਲਕੇ ਨੂੰ ਲੈ ਕੇ ਉਨ੍ਹਾਂ ਦਾ ਇਕੋ ਇਕ ਏਜੰਡਾ ਵਿਕਾਸ ਦਾ ਹੈ ਅਤੇ ਜੇਕਰ ਸੰਗਰੂਰ ਦੇ ਲੋਕਾਂ ਨੇ ਉਨ੍ਹਾਂ ਦੇ ਹੱਕ 'ਚ ਫਤਵਾ ਦਿੱਤਾ ਤਾਂ ਉਹ ਲੋਕਾਂ ਨੂੰ ਵਿਕਾਸ ਦੀ ਅਸਲ ਪਰਿਭਾਸ਼ਾ ਦਿਖਾਉਣਗੇ।
ਲਹਿਰਾਗਾਗਾ, 17 ਜਨਵਰੀ (ਪ੍ਰਵੀਨ ਖੋਖਰ) - ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਪੰਜਾਬ ਲੋਕ ਕਾਂਗਰਸ-ਭਾਜਪਾ ਮਹਾਂਗਠਜੋੜ ਦੀ ਟਿਕਟਾਂ ਦੀ ਵੰਡ ਦਾ ਪਹਿਲਾ ਪੜਾਅ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ...
ਅਹਿਮਦਗੜ੍ਹ, 17 ਜਨਵਰੀ (ਰਣਧੀਰ ਸਿੰਘ ਮਹੋਲੀ, ਰਵਿੰਦਰ ਪੁਰੀ) - ਥਾਣਾ ਪੁਲਿਸ ਨੂੰ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਨ ਵਿਚ ਵੱਡੀ ਸਫਲਤਾ ਪ੍ਰਾਪਤ ਹੋਈ ਹੈ | ਐਸ.ਐਸ.ਪੀ. ਰਵਜੋਤ ਕੌਰ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਡੀ.ਐਸ.ਪੀ. ...
ਲਹਿਰਾਗਾਗਾ, 17 ਜਨਵਰੀ (ਪ੍ਰਵੀਨ ਖੋਖਰ)-ਪੰਜਾਬ ਦਾ ਚਰਚਿਤ ਵਿਧਾਨ ਸਭਾ ਹਲਕਾ ਲਹਿਰਾ, ਪੰਜਾਬ ਨੰੂ ਦੋ ਮੁੱਖ ਮੰਤਰੀ ਬਾਬੂ ਬਿ੍ਸ਼ ਭਾਨ (ਪੈਪਸੂ) ਅਤੇ ਬੀਬੀ ਰਾਜਿੰਦਰ ਕੌਰ ਭੱਠਲ ਦੇਣ ਤੋਂ ਇਲਾਵਾ ਤੀਸਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਨਕਿਆਂ ਨਾਲ ...
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ) - ਇੰਡੀਅਨ ਐਕਰਲਿਕ ਵਰਕਰਜ਼ ਯੂਨੀਅਨ ਦੀ ਇੱਕ ਮੀਟਿੰਗ ਹੋਈ ਜਿਸ ਵਿਚ ਫ਼ੈਕਟਰੀ ਮੈਨੇਜਮੈਂਟ ਵੱਲੋਂ ਮੁਲਾਜ਼ਮਾਂ ਨਾਲ ਧੱਕੇਸ਼ਾਹੀ ਕਰਨ ਅਤੇ ਕਰਮਚਾਰੀਆਂ ਦੀਆਂ ਨਾਜਾਇਜ਼ ਬਦਲੀਆਂ ਕਰਨ ਸਬੰਧੀ ਵਿਚਾਰਾਂ ਕੀਤੀਆਂ ...
ਸੁਨਾਮ ਊਧਮ ਸਿੰਘ ਵਾਲਾ, 17 ਜਨਵਰੀ (ਭੁੱਲਰ, ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੂਬੇ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਿੱਢੀ ਜਾਗਿ੍ਤੀ ਮੁਹਿੰਮ ਤਹਿਤ ਬਲਾਕ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿਚ ਰੈਲੀਆਂ ਕਰ ਕੇ ਲੋਕਾਂ ਨੂੰ ...
ਮਲੇਰਕੋਟਲਾ, 17 ਜਨਵਰੀ (ਮੁਹੰਮਦ ਹਨੀਫ਼ ਥਿੰਦ) - ਮਲੇਰਕੋਟਲਾ ਦੇ ਵਕੀਲ ਭਾਈਚਾਰੇ ਨੇ ਕਿਸਾਨੀ ਸੰਘਰਸ਼ ਦੇ ਸਮਰਥਕ ਅਤੇ ਅਣਥੱਕ ਮਿਹਨਤੀ ਕਿਸਾਨ ਆਗੂ ਅਤੇ ਸਮਾਜ ਸੇਵੀ ਐਡਵੋਕੇਟ ਕੁਲਵਿੰਦਰ ਸਿੰਘ ਨੂੰ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਸੰਯੁਕਤ ਸਮਾਜ ਮੋਰਚਾ ਵਲੋਂ ...
ਸੰਗਰੂਰ, 17 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਖ਼ਾਲਸਾ ਸਾਜਨਾ ਸਮੇਂ ਅੰਮਿਤ ਛਕਾਉਣ ਵਾਲੇ ਪੰਜ ਪਿਆਰਿਆਂ ਵਿਚ ਸ਼ਾਮਿਲ ਸ਼ਹੀਦ ਭਾਈ ਹਿੰਮਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਸਕੂਲੀ ਵਿਦਿਆਰਥੀਆਂ ਦੇ ਕਵਿਤਾ ਉਚਾਰਨ ਅਤੇ ਗੀਤ ਮੁਕਾਬਲੇ ਸਥਾਨਕ ਭਾਈ ਹਿੰਮਤ ਸਿੰਘ ...
ਮਲੇਰਕੋਟਲਾ, 17 ਜਨਵਰੀ (ਪਰਮਜੀਤ ਸਿੰਘ ਕੁਠਾਲਾ) - ਅੰਗਰੇਜ ਹੁਕਮਰਾਨਾਂ ਦੁਆਰਾ ਤੋਪਾਂ ਨਾਲ ਉਡਾਏ ਗਏ 66 ਨਾਮਧਾਰੀ ਸਿੱਖਾਂ ਸਮੇਤ 80 ਨਾਮਧਾਰੀ ਕੂਕੇ ਸ਼ਹੀਦਾਂ ਦਾ ਸਾਲਾਨਾ ਸ਼ਹੀਦੀ ਦਿਹਾੜਾ ਅੱਜ ਸਥਾਨਕ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ...
ਦਿੜ੍ਹਬਾ ਮੰਡੀ, 17 ਜਨਵਰੀ (ਹਰਬੰਸ ਸਿੰਘ ਛਾਜਲੀ) - ਵਿਧਾਨ ਸਭਾ ਹਲਕਾ ਦਿੜ੍ਹਬਾ ਤੋਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਉਮੀਦਵਾਰ ਪ੍ਰਸਿੱਧ ਕਬੱਡੀ ਖਿਡਾਰੀ ਸੋਮਾ ਸਿੰਘ ਘਰਾਚੋਂ ਦੇ ਹੱਕ 'ਚ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬਚੀ ਨੇ ਪਿੰਡ ਦਿਆਲਗੜ੍ਹ ਜੇਜੀਆ, ...
ਕੁੱਪ ਕਲਾਂ, 17 ਜਨਵਰੀ (ਮਨਜਿੰਦਰ ਸਿੰਘ ਸਰੌਦ)-ਜ਼ਿਲ੍ਹਾ ਮਾਲੇਰਕੋਟਲਾ ਦੇ ਪੁਲਿਸ ਮੁਖੀ ਬੀਬੀ ਰਵਜੋਤ ਕੌਰ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਲਾਕੇ ਅੰਦਰ ਚੋਰੀ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਦੇ ਲਈ ਸ਼ੁਰੂ ਕੀਤੀ ਮੁਹਿੰਮ ਦੇ ਮੱਦੇਨਜ਼ਰ ਥਾਣਾ ਸਦਰ ...
ਸੰਗਰੂਰ, 17 ਜਨਰਵੀ (ਧੀਰਜ ਪਸ਼ੌਰੀਆ) - ਬਾਬਾ ਪਰਮਾਨੰਦ ਮੁੱਖ ਸੇਵਾਦਾਰ ਡੇਰਾ ਬਾਬਾ ਸਾਹਿਬ ਦਾਸ ਪਿੰਡ ਮੰਗਵਾਲ, ਨਗਰ ਨਿਵਾਸੀ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਕਰਵਾਏ ਕੁਸ਼ਤੀ ਮੁਕਾਬਲਿਆਂ ਵਿਚ ਮûਰਾ ਦੇ ...
ਸੇਰਪੁਰ, 17 ਜਨਵਰੀ (ਦਰਸ਼ਨ ਸਿੰਘ ਖੇੜੀ) - ਇਤਿਹਾਸਕ ਤਪ ਅਸਥਾਨ ਡੇਰਾ ਝਿੜੀ ਗੰਡੇਵਾਲ ਵਿਖੇ ਸੰਤ ਬਾਬਾ ਹਾਕਮ ਸਿੰਘ ਗੰਡੇਵਾਲ ਦੀ ਅਗਵਾਈ ਹੇਠ ਇਕ ਵਿਸ਼ੇਸ਼ ਸਮਾਗਮ ਦੌਰਾਨ ਦਿੱਲੀ ਵਿਖੇ ਕਿਸਾਨੀ ਸੰਘਰਸ਼ ਸਮੇਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਵਾਲੇ ਸੰਘਰਸ਼ੀ ...
ਚੀਮਾ ਮੰਡੀ, 17 ਜਨਵਰੀ (ਜਗਰਾਜ ਮਾਨ) -ਸੁਨਾਮ ਤੋਂ ਅਕਾਲੀ ਦਲ ਦੇ ਉਮੀਦਵਾਰ ਸਰਦਾਰ ਬਲਦੇਵ ਸਿੰਘ ਮਾਨ ਇੱਥੇ ਗੁਰਦੀਪ ਸਿੰਘ ਬਾਵਾ ਦੇ ਘਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਯੂਥ ਆਗੂ ਗੁਰਦੀਪ ਸਿੰਘ ਬਾਵਾ ਦੀ ਅਗਵਾਈ ਵਿਚ ਵੱਡੀ ਗਿਣਤੀ 'ਚ ਨੌਜਵਾਨ ਅਕਾਲੀ ਦਲ ਵਿਚ ...
ਸੁਨਾਮ ਊਧਮ ਸਿੰਘ ਵਾਲਾ, 17 ਜਨਵਰੀ (ਭੁੱਲਰ, ਧਾਲੀਵਾਲ) - ਸਾਹਿੱਤ ਸਭਾ ਸੁਨਾਮ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਗਣਤੰਤਰ ਦਿਵਸ ਨੂੰ ਸਮਰਪਿਤ ਇਕ ਸਮਾਗਮ ਪ੍ਰੋਫੈਸਰ ਨਰਿੰਦਰ ਸਿੰਘ ਅਤੇ ਜਸਵੰਤ ਸਿੰਘ ਭੰਮ ਦੀ ਪ੍ਰਧਾਨਗੀ ਵਿਚ ਸਥਾਨਕ ...
ਕੌਹਰੀਆਂ, 17 ਜਨਵਰੀ (ਮਾਲਵਿੰਦਰ ਸਿੰਘ ਸਿੱਧੂ) - ਸ਼ਹੀਦ ਗੁਰਮੇਲ ਸਿੰਘ ਨੌਜਵਾਨ ਸਪੋਰਟਸ ਕਲੱਬ ਪਿੰਡ ਰੋਗਲਾ ਵਲੋਂ ਮਿਤੀ 5 ਅਤੇ 6 ਫਰਵਰੀ ਨੂੰ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ | ਕਲੱਬ ਪ੍ਰਧਾਨ ਅੰਮਿਤ ਸ਼ਰਮਾ ਨੇ ਦੱਸਿਆ ਕਿ ਕਬੱਡੀ ਕੱਪ ਦੌਰਾਨ ਪੰਜਾਬ ਦੀਆਂ ...
ਸੰਗਰੂਰ, 17 ਜਨਵਰੀ (ਧੀਰਜ ਪਸ਼ੋਰੀਆ)-ਜ਼ਿਲੇ੍ਹ ਦੇ ਅੱਧੇ ਤੋਂ ਵੱਧ ਪ੍ਰਾਇਮਰੀ ਅਧਿਆਪਕਾਂ ਨੂੰ ਅੱਧਾ ਮਹੀਨਾ ਲੰਘਣ ਦੇ ਬਾਵਜੂਦ ਦਸੰਬਰ ਮਹੀਨੇ ਦੀ ਤਨਖ਼ਾਹ ਨਸੀਬ ਨਹੀਂ ਹੋਈ ਜਿਸ ਕਾਰਣ ਅਧਿਆਪਕਾਂ ਨੂੰ ਪ੍ਰੇਸ਼ਾਨੀਆਂ ਝੱਲਣੀਆਂ ਪੈ ਰਹੀਆਂ ਹਨ | ਗੌਰਮਿੰਟ ਟੀਚਰਜ਼ ...
ਸ਼ੇਰਪੁਰ, 17 ਜਨਵਰੀ (ਸੁਰਿੰਦਰ ਚਹਿਲ) - ਕਵਿਤਾ ਸਕੂਲ ਸਹਿਤ ਸਭਾ ਸ਼ੇਰਪੁਰ ਵਲੋਂ ਕਿਸਾਨ ਸੰਘਰਸ਼ ਫ਼ਤਹਿ ਸਮਾਗਮ ਸਮਾਰੋਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਪੁਰ ਵਿਖੇ ਕਰਵਾਇਆ ਗਿਆ | ਉੱਘੇ ਸੰਦ ਸ਼ਾਸਤਰੀ ਜੰਗ ਸਿੰਘ ਫੱਟੜ ਦੀ ਸਰਪ੍ਰਸਤੀ ਹੇਠ ਕਰਵਾਏ ਇਸ ...
ਲੌਂਗੋਵਾਲ, 17 ਜਨਵਰੀ (ਵਿਨੋਦ, ਖੰਨਾ) - ਸ਼੍ਰੋਮਣੀ ਅਕਾਲੀ ਦਲ (ਬ) ਅਤੇ ਬਸਪਾ ਗੱਠਜੋੜ ਦੇ ਸੁਨਾਮ ਹਲਕੇ ਤੋਂ ਉਮੀਦਵਾਰ ਬਲਦੇਵ ਸਿੰਘ ਮਾਨ ਦੇ ਅੱਜ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਲੈਂਦਿਆਂ ਸ੍ਰੀ ਸੁਖਮਨੀ ਸਾਹਿਬ ...
ਮੂਨਕ, 17 ਜਨਵਰੀ (ਗਮਦੂਰ ਧਾਲੀਵਾਲ) - ਸਾਬਕਾ ਵਿੱਤ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ ਨੇ ਇਲਾਕੇ ਦੇ ਪਿੰਡ ਡੂਡੀਆ, ਹਮੀਰਗੜ੍ਹ, ਭੂਦੜਭੈਣੀ, ਆਦਿ ਪਿੰਡਾਂ ਦਾ ਦੌਰਾ ਕੀਤਾ ਅਤੇ ਵੋਟਰਾਂ ਨਾਲ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਅਕਾਲੀ ਦਲ ...
ਛਾਜਲੀ, 17 ਜਨਵਰੀ (ਕੁਲਵਿੰਦਰ ਸਿੰਘ ਰਿੰਕਾ) - ਅੱਜ ਵੱਡਾ ਡੇਰਾ ਛਾਜਲੀ ਵਿਖੇ ਰਮਾਇਣ ਦੇ ਪਾਠਾਂ ਦੇ ਭੋਗ ਪਾਏ ਗਏ | ਇਸ ਮੌਕੇ ਪਿੰਡ ਛਾਜਲੀ ਵਾਸੀ ਅਤੇ ਇਲਾਕੇ ਦੇ ਲੋਕਾਂ ਅਤੇ ਸਾਧੂ ਮਹਾਤਮਾ ਨੇ ਵੱਡੀ ਗਿਣਤੀ ਵਿੱਚ ਹਾਜਰੀ ਭਰੀ | ਸਮਾਗਮ 'ਚ ਆਪ ਉਮੀਦਵਾਰ ਹਰਪਾਲ ਸਿੰਘ ...
ਸੰਗਰੂਰ, 17 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਮਾਲਵਾ ਲਿਖਾਰੀ ਸਭਾ ਸੰਗਰੂਰ ਦਾ ਮਹੀਨੇਵਾਰ ਸਾਹਿਤਕ ਸਮਾਗਮ 23 ਜਨਵਰੀ ਨੂੰ ਸੁਤੰਤਰ ਭਵਨ ਸੰਗਰੂਰ ਵਿਖੇ ਹੋ ਰਿਹਾ ਹੈ, ਜਿਸ ਵਿਚ ਚੋਣਾਂ ਨੂੰ ਸਮਰਪਿਤ ਕਵੀ-ਦਰਬਾਰ ਕਰਵਾਇਆ ਜਾਵੇਗਾ | ਸਭਾ ਦੇ ਪ੍ਰੈੱਸ ਸਕੱਤਰ ਅਮਨ ...
ਅਮਰਗੜ੍ਹ, 17 ਜਨਵਰੀ (ਸੁਖਜਿੰਦਰ ਸਿੰਘ ਝੱਲ) - ਅਮਰਗੜ੍ਹ ਤੋਂ ਇਸ ਵਾਰ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ (ਅੰਮਿ੍ਤਸਰ) ਵਲੋਂ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਉਤਾਰੇ ਜਾਣ ਨਾਲ ਅਤੇ ਅਕਾਲੀ ਦਲ (ਬਾਦਲ) ਨਾਲੋਂ ਤੋੜ ਵਿਛੋੜਾ ਹੋਣ ਮਗਰੋਂ ਭਾਜਪਾ, ਅਕਾਲੀ ਦਲ ...
ਲੌਂਗੋਵਾਲ, 17 ਜਨਵਰੀ (ਸ.ਸ.ਖੰਨਾ,ਵਿਨੋਦ) - ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਵੱਖੋ-ਵੱਖ ਪਾਰਟੀਆਂ ਵਲੋਂ ਆਪਣੇ ਦਫ਼ਤਰ ਖੋਲ੍ਹੇ ਜਾ ਰਹੇ ਹਨ ਉੱਥੇ ਹੀ ਅੱਜ ਅਨਾਜ ਮੰਡੀ ਲੌਂਗੋਵਾਲ ਵਿਖੇ ਹਲਕਾ ਸੁਨਾਮ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰ ਬਲਦੇਵ ...
ਸੁਨਾਮ ਊਧਮ ਸਿੰਘ ਵਾਲਾ, 17 ਜਨਵਰੀ (ਧਾਲੀਵਾਲ, ਭੁੱਲਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਯੂਥ ਵਿੰਗ ਦੇ ਸੂਬਾ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਵਿਧਾਨ ਸਭ ਹਲਕਾ ਸੁਨਾਮ ਤੋਂ ਸ਼੍ਰੋ. ਅ. ਦ. ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਮਾਨ ...
ਸੰਗਰੂਰ, 17 ਜਨਵਰੀ (ਅਮਨਦੀਪ ਸਿੰਘ ਬਿੱਟਾ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ ਕਿ ਸੰਯੁਕਤ ਕਿਸਾਨ ਮੋਰਚਾ ਜਿਸ ਵਿਅਕਤੀ ਨੂੰ ਟਿਕਟ ਦੇਵੇਗਾ ...
ਖਨੌਰੀ, 17 ਜਨਵਰੀ (ਰਮੇਸ਼ ਕੁਮਾਰ) - ਵਿਧਾਨ ਸਭਾ ਹਲਕਾ ਲਹਿਰੇ ਤੋਂ ਕਾਂਗਰਸ ਪਾਰਟੀ ਤੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੂੰ ਟਿਕਟ ਮਿਲਣ ਦੀ ਖ਼ੁਸ਼ੀ ਵਿਚ ਅੱਜ ਖਨੌਰੀ ਸ਼ਹਿਰ ਦੇ ਵਿਚ ਵਰਕਰਾਂ ਨੇ ਇਕੱਠੇ ਹੋ ਕੇ ਲੱਡੂ ਵੰਡੇ | ਬੀਬੀ ਭੱਠਲ ਦੇ ...
ਅਮਰਗੜ੍ਹ, 17 ਜਨਵਰੀ (ਸੁਖਜਿੰਦਰ ਸਿੰਘ ਝੱਲ) - ਜਿਉਂ-ਜਿਉਂ ਵੋਟਾਂ ਦੀ ਤਰੀਕ ਨਜ਼ਦੀਕ ਆ ਰਹੀ ਹੈ ਤਿਉਂ-ਤਿਉਂ ਪ੍ਰੋ: ਜਸਵੰਤ ਸਿੰਘ ਗੱਜਣ ਮਾਜਰਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦਾ ਹਲਕਾ ਅਮਰਗੜ੍ਹ ਤੋਂ ਕਾਫ਼ਲਾ ਵਿਸ਼ਾਲ ਹੁੰਦਾ ਜਾ ਰਿਹਾ ਹੈ, ਇਸੇ ਲੜੀ ਤਹਿਤ ਆਲ ...
ਲਹਿਰਾਗਾਗਾ, 17 ਜਨਵਰੀ (ਪ੍ਰਵੀਨ ਖੋਖਰ) - ਭਾਰਤੀ ਚੋਣ ਕਮਿਸ਼ਨ ਵਲੋਂ ਸਤਿਗੁਰੂ ਰਵੀਦਾਸ ਦੇ ਜਨਮ ਦਿਵਸ ਨੂੰ ਮੁੱਖ ਰੱਖਦਿਆਂ ਸੂਬੇ ਵਿਚ 14 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਾਰੀਖ਼ ਵਧਾ ਕੇ 20 ਫਰਵਰੀ ਕਰਨ ਦਾ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ...
ਸੁਨਾਮ ਊਧਮ ਸਿੰਘ ਵਾਲਾ, 17 ਜਨਵਰੀ (ਧਾਲੀਵਾਲ, ਭੁੱਲਰ) - ਸ਼੍ਰੀ ਗੁਰੂ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ ਚੋਣ ਕਮਿਸ਼ਨ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਕਰਵਾਉਣ ਦੇ ਐਲਾਨ ਦਾ ਵਿਧਾਨ ਸਭਾ ਹਲਕਾ ਸੁਨਾਮ ਤੋਂ ਭਾਜਪਾ ਆਗੂ ਵਿਨੋਦ ਗੁਪਤਾ ਨੇ ਸਵਾਗਤ ...
ਅਹਿਮਦਗੜ੍ਹ, 17 ਜਨਵਰੀ (ਰਣਧੀਰ ਸਿੰਘ ਮਹੋਲੀ) - ਅਕਾਲੀ-ਬਸਪਾ ਗਠਜੋੜ ਦੇ ਹਲਕਾ ਅਮਰਗੜ੍ਹ ਤੋਂ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਦੀ ਚੋਣ ਮੁਹਿੰਮ ਨੂੰ ਆਪ ਦੇ ਸਰਗਰਮ ਨੌਜਵਾਨਾਂ ਦੀ ਅਕਾਲੀ ਦਲ ਵਿਚ ਸ਼ਮੂਲੀਅਤ ਨਾਲ ਵੱਡਾ ਹੁਲਾਰਾ ਮਿਲਿਆ | ਜੰਡਾਲੀ ਵਿਖੇ ਸੁਖਪ੍ਰੀਤ ...
ਕੁੱਪ ਕਲਾਂ, 17 ਜਨਵਰੀ (ਮਨਜਿੰਦਰ ਸਿੰਘ ਸਰੌਦ) - ਵਿਧਾਨ ਸਭਾ ਹਲਕਾ ਅਮਰਗੜ੍ਹ ਅੰਦਰ ਕਾਂਗਰਸੀ ਉਮੀਦਵਾਰ ਦੀ ਟਿਕਟ ਨੂੰ ਲੈ ਕੇ 'ਫਸੇ ਪੇਚ' ਕਾਰਨ ਉੱਠ ਰਹੀਆਂ 'ਬਗਾਵਤੀ ਸੁਰਾਂ' ਦੇ ਚੱਲਦਿਆਂ ਹਲਕੇ ਦਾ ਕਾਂਗਰਸੀ ਕੇਡਰ 'ਨਮੋਸ਼ੀ ਦੇ ਆਲਮ' ਵਿਚ ਘਿਰਿਆ ਵਿਖਾਈ ਦਿੰਦਾ ਹੈ | ...
ਮਲੇਰਕੋਟਲਾ, 17 ਜਨਵਰੀ (ਹਨੀਫ਼ ਥਿੰਦ) - ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਅਤੇ ਕਾਂਗਰਸ ਪਾਰਟੀ ਦੇ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਦੇ ਪ੍ਰਮੁੱਖ ਰਣਨੀਤੀਕਾਰ ਮੁਹੰਮਦ ਮੁਸਤਫ਼ਾ ਨੂੰ ਵਿਧਾਨ ਸਭਾ ਹਲਕਾ ਮਲੇਰਕੋਟਲਾ ਵਿਚ ਵੱਡਾ ਝਟਕਾ ਦਿੰਦਿਆਂ ਕਾਂਗਰਸ ...
ਮੂਣਕ, 17 ਜਨਵਰੀ (ਕੇਵਲ ਸਿੰਗਲਾ) - ਸ਼ੋ੍ਰਮਣੀ ਅਕਾਲੀ ਦਲ-ਬਸਪਾ ਗੱਠਜੋੜ ਵਲੋਂ ਵਿਧਾਨ ਸਭਾ ਹਲਕਾ ਲਹਿਰਾ ਤੋਂ ਸਾਂਝੇ ਉਮੀਦਵਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਅੱਜ ਨੇੜਲੇ ਪਿੰਡ ਗੋਬਿੰਦਪੁਰਾ ਪਾਪੜਾ ਵਿਚ ਚੋਣ ਮੀਟਿੰਗ ਕੀਤੀ ਗਈ | ਇਸ ਮੌਕੇ ਸੰਬੋਧਨ ...
ਲਹਿਰਾਗਾਗਾ, 17 ਜਨਵਰੀ (ਗਰਗ, ਢੀਂਡਸਾ, ਖੋਖਰ) - ਸਥਾਨਕ ਵਾਰਡ ਨੰਬਰ 9 ਦੇ ਸਾਬਕਾ ਕੌਂਸਲਰ ਅਤੇ ਕਾਂਗਰਸੀ ਆਗੂ ਸਤਪਾਲ ਪਾਲੀ ਨੇ ਕਾਂਗਰਸ ਨੂੰ ਅਲਵਿਦਾ ਆਖਦੇ ਹੋਏ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ 'ਚ ...
ਲਹਿਰਾਗਾਗਾ, 17 ਜਨਵਰੀ (ਗਰਗ, ਢੀਂਡਸਾ, ਖੋਖਰ) - ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਲਹਿਰਾਗਾਗਾ ਤੋਂ ਉਮੀਦਵਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਨੂੰ ਹ ਹਰਮਨਪ੍ਰੀਤ ਕੌਰ ਲੌਂਗੋਵਾਲ ਅਤੇ ਕੁੜਮਣੀ ਲਖਵਿੰਦਰ ਕੌਰ ਨੇ ਮਿਲ ਕੇ ਸ਼ਹਿਰ ਅੰਦਰ ਘਰ-ਘਰ ਜਾ ਕੇ ਵੋਟਾਂ ਦੀ ...
ਭਾਗੀਵਾਂਦਰ, 17 ਜਨਵਰੀ (ਮਹਿੰਦਰ ਸਿੰਘ ਰੂਪ)-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਸਮਰਥਨ ਮਿਲਿਆ, ਜਦੋਂ ਉਨ੍ਹਾਂ ਦੀ ਹਾਜ਼ਰੀ 'ਚ ਪਿੰਡ ਭਾਗੀਵਾਂਦਰ ਵਿਖੇ ਇਕ ਦਰਜਨ ...
ਬਾਲਿਆਂਵਾਲੀ, 17 ਜਨਵਰੀ (ਕੁਲਦੀਪ ਮਤਵਾਲਾ)- ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੰਡੀ ਕਲਾਂ ਵਿਖੇ ਲੋਕਲ ਗੁਰਦੁਆਰਾ ਸਾਹਿਬ ਵਲੋਂ ਮਨਾਇਆ ਗਿਆ | ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਸ੍ਰੀ ਅਖੰਡ ਪਾਠ ਪ੍ਰਕਾਸ਼ ਕਰਵਾਏ ਗਏ | ਇਸ ...
ਬਠਿੰਡਾ, 17 ਜਨਵਰੀ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਜ਼ਿਲੇ੍ਹ ਅੰਦਰ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਵੱਧਣ ਕਾਰਨ 337 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 2 ਵਿਅਕਤੀਆਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ | ਅਜਿਹੇ 'ਚ ਬਸੰਤ ਵਿਹਾਰ, ਵਿਸਾਲ ਨਗਰ, ਮਾਡਲ ਟਾਊਨ, ...
ਤਲਵੰਡੀ ਸਾਬੋ, 17 ਜਨਵਰੀ (ਰਣਜੀਤ ਸਿੰਘ ਰਾਜੂ)- 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਵਲੋਂ ਅਸਲ੍ਹਾ ਧਾਰਕਾਂ ਨੂੰ ਅਸਲ੍ਹਾ ਜਮਾਂ ਕਰਵਾਉਣ ਦੇ ਦਿੱਤੇ ਆਦੇਸ਼ਾਂ ਤੇ ਬਾਵਜੂਦ ਬਹੁਤੇ ਅਸਲ੍ਹਾ ਧਾਰਕਾਂ ਵਲੋਂ ਅਜੇ ਤੱਕ ...
ਬਠਿੰਡਾ, 17 ਜਨਵਰੀ (ਵੀਰਪਾਲ ਸਿੰਘ)- ਰਣਬੀਰ ਸਿੰਘ ਭੁੱਲਰ ਆਮ ਆਦਮੀ ਪਾਰਟੀ ਉਮੀਦਵਾਰ ਫ਼ਿਰੋਜ਼ਪੁਰ ਸ਼ਹਿਰੀ ਅਤੇ ਅਮਨਦੀਪ ਸਿੰਘ ਆਪ ਉਮੀਦਵਾਰ ਵਿਧਾਨ ਸਭਾ ਹਲਕਾ ਬੱਲੂਆਣਾ ਵਲੋਂ ਬਠਿੰਡਾ ਸਥਿਤ ਆਪ ਦੇ ਦਫ਼ਤਰ ਵਿਖੇ ਪ੍ਰੈਸ ਕਾਨਫ਼ਰੰਸ ਨੰੂ ਸੰਬੋਧਨ ਕਰਦੇ ਕਿਹਾ ...
ਬਠਿੰਡਾ, 17 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਜ਼ਿਲ੍ਹਾ ਬਠਿੰਡਾ ਅਧੀਨ ਪੈਂਦੇ ਛੇ ਵਿਧਾਨ ਸਭਾ ਹਲਕਿਆਂ 'ਚ ਜ਼ਿਲ੍ਹੇ ਤੋਂ ਬਾਹਰੀ ਉਮੀਦਵਾਰਾਂ ਦੀ ਚੌਧਰ ਬਰਕਰਾਰ ਹੈ, ਜਦਕਿ ਬਠਿੰਡਾ ਜ਼ਿਲ੍ਹੇ ਦੇ ਨਾਲ ਸਬੰਧਤ ਕੋਈ ਵੀ ਸਿਆਸਤਦਾਨ ਕਦੇ ਵੀ ਕਿਸੇ ਹੋਰ ਬਾਹਰੀ ਜ਼ਿਲ੍ਹੇ ...
ਸੰਗਤ ਮੰਡੀ, 17 ਜਨਵਰੀ (ਅੰਮਿ੍ਤਪਾਲ ਸ਼ਰਮਾ)- ਫੌਜੀ ਜਰਨੈਲੀ ਸੜਕ ਵਜੋਂ ਪ੍ਰਸਿੱਧ ਬਠਿੰਡਾ ਡੱਬਵਾਲੀ ਰੋਡ ਅਚਾਨਕ ਲਸ਼ਾੜਾ ਸੇਮ ਨਾਲੇ ਦੇ ਗੰਦੇ ਪਾਣੀ 'ਚ ਡੁੱਬ ਜਾਣ ਕਾਰਨ ਇਥੋਂ ਗੁਜ਼ਰਨ ਵਾਲੇ ਰਾਹਗੀਰਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣ ਗਈ ਹੈ | ਪਿੰਡ ਚੱਕ ਰੁਲਦੂ ...
ਭੁੱਚੋ ਮੰਡੀ, 17 ਜਨਵਰੀ (ਪਰਵਿੰਦਰ ਸਿੰਘ ਜੌੜਾ)- ਪੰਜਾਬੀ ਸਿਆਸਤ ਦਾ ਬਾਬਾ ਬੋਹੜ ਅਤੇ 5 ਵਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਵਿਧਾਨ ਸਭਾ ਹਲਕਾ ਭੁੱਚੋ ਵਿਚ ਪੈਂਦੇ ਸਹੁਰਾ ਪਿੰਡ ਚੱਕ ਫ਼ਤਿਹ ਸਿੰਘ ਵਾਲਾ ਵਿਖੇ ਕਾਂਗਰਸ ਪਾਰਟੀ ਨੇ ਵੱਡੀ ਸੰਨ੍ਹ ਲਾਈ ਹੈ | ...
ਮੌੜ ਮੰਡੀ, 17 ਜਨਵਰੀ (ਗੁਰਜੀਤ ਸਿੰਘ ਕਮਾਲੂ)-ਗੁਲਾਬੀ ਸੁੰਡੀ ਦੇ ਹਮਲੇ ਤੇ ਹੋਰ ਕੁਦਰਤੀ ਕਾਰਨਾਂ ਕਰਕੇ ਤਬਾਹ ਹੋਈ ਫ਼ਸਲ ਦੇ ਨਰਮੇ ਦਾ ਮੁਆਵਜ਼ਾ ਯੋਗ ਕਾਸ਼ਤਕਾਰ ਕਿਸਾਨਾਂ ਨੂੰ ਦੇ ਖਾਤੇ 'ਚ ਪਾਉਣ ਦੇ ਲਗਾਤਾਰ ਲਟਕਾਏ ਜਾਣ ਦੇ ਮਾਮਲੇ ਨੂੰ ਲੈ ਕੇ ਅੱਜ ਭਾਰਤੀ ਕਿਸਾਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX