ਗੁਰੂਹਰਸਹਾਏ, 17 ਜਨਵਰੀ (ਕਪਿਲ ਕੰਧਾਰੀ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੱਦੇ 'ਤੇ ਐੱਸ. ਡੀ. ਐੱਮ. ਦਫ਼ਤਰ ਗੁਰੂਹਰਸਹਾਏ ਵਿਖੇ ਸੈਂਕੜੇ ਲੋਕਾਂ ਨੇ ਧਰਨਾ ਦੇ ਕੇ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਦੇਸ ਰਾਜ ਬਾਜੇ ਕੇ, ਬਲਵਿੰਦਰ ਸਿੰਘ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਜ਼ੈਲ ਸਿੰਘ ਚੱਪਾ ਅੜਿੱਕੀ ਨੇ ਦੱਸਿਆ ਕਿ ਤਾਰਾ ਸਿੰਘ ਜੋ ਕਿ ਪਿੰਡ ਮੋਹਨ ਕੇ ਉਤਾੜ ਦਾ ਗ਼ਰੀਬ ਕਿਸਾਨ ਹੈ ਤੇ ਆਪਣੀ ਮਾਲਕੀ ਜ਼ਮੀਨ ਅੱਜ ਤੋਂ ਕੁਝ ਸਾਲ ਪਹਿਲਾਂ ਇਕਬਾਲ ਸਿੰਘ ਨੂੰ ਵੇਚੀ ਸੀ, ਜਿਸ ਵਿਚੋਂ ਬਾਕੀ 10 ਮਰਲੇ ਜ਼ਮੀਨ ਤਾਰਾ ਸਿੰਘ ਦੀ ਬਣਦੀ ਸੀ | ਤਾਰਾ ਸਿੰਘ ਤੇ ਉਸ ਦੇ ਪਰਿਵਾਰ ਨੇ ਕਈ ਵਾਰ ਮੰਗ ਕੀਤੀ ਕਿ ਉਸ ਦੀ 10 ਮਰਲੇ ਜ਼ਮੀਨ ਵਾਪਸ ਦਿੱਤੀ ਜਾਵੇ, ਪਰ ਉਸ ਦੀ ਕੋਈ ਵੀ ਸੁਣਵਾਈ ਨਾ ਹੋਈ, ਜਿਸ ਤੋਂ ਬਾਅਦ ਮਜਬੂਰ ਹੋ ਕੇ ਅੱਜ ਸਾਨੂੰ ਐੱਸ.ਡੀ.ਐੱਮ. ਦਫ਼ਤਰ ਅੱਗੇ ਧਰਨਾ ਲਗਾਉਣਾ ਪਿਆ | ਇਸ ਧਰਨੇ ਨੂੰ ਸੰਬੋਧਨ ਕਰਦਿਆਂ ਰੇਸ਼ਮ ਮਿੱਡਾ, ਹਰਮੇਸ਼ ਭਲਵਾਨ ਬਾਜੇ ਕੇ, ਪ੍ਰਵੀਨ ਕੌਰ ਬਾਜੇ ਕੇ, ਸ਼ਿੰਗਾਰ ਚੰਦ, ਨਰੇਸ਼ ਸੇਠੀ, ਇਕਬਾਲ ਚੰਦ, ਗੁਰਮੀਤ ਸਿੰਘ ਮਹਿਮਾ, ਗੁਰਮੀਤ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ ਤੇ ਸਬੰਧਿਤ ਅਧਿਕਾਰੀ ਐੱਸ.ਡੀ.ਐੱਮ. ਦੇ ਦਫ਼ਤਰ ਤੋਂ ਇਨਸਾਫ਼ ਦੀ ਮੰਗ ਕੀਤੀ | ਇਸ ਮੌਕੇ ਧਰਨਾਕਾਰੀਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਸਿਵਲ ਪ੍ਰਸ਼ਾਸਨ ਦੀ ਹੋਵੇਗੀ | ਇਸ ਸੰਬੰਧੀ ਜਦ ਇਕਬਾਲ ਸਿੰਘ ਦੇ ਨਾਲ ਸੰਪਰਕ ਕੀਤਾ, ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਕਿਸੇ ਨਾਲ ਕਿਸੇ ਤਰ੍ਹਾਂ ਦਾ ਕੋਈ ਧੱਕਾ ਨਹੀਂ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਤਾਰਾ ਸਿੰਘ ਦੇ ਪਰਿਵਾਰ ਵਾਲੇ ਕਿਸੇ ਸਬੰਧਿਤ ਅਧਿਕਾਰੀ ਨੂੰ ਲਿਆ ਕੇ ਨਿਸ਼ਾਨਦੇਹੀ ਕਰਵਾ ਲੈਨ ਜੇਕਰ ਉਨ੍ਹਾਂ ਦੀ ਜਗ੍ਹਾ ਬਣਦੀ ਹੋਈ ਤਾਂ ਉਨ੍ਹਾਂ ਨੂੰ ਦੇ ਦਿੱਤੀ ਜਾਵੇਗੀ | ਉੱਧਰ ਇਸ ਸੰਬੰਧੀ ਜਦ ਨਾਇਬ ਤਹਿਸੀਲਦਾਰ ਵਿਕਰਮ ਗੁੰਬਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਧਰਨਾਕਾਰੀਆਂ ਨੂੰ ਕਿਹਾ ਕਿ 26 ਜਨਵਰੀ ਤੋਂ ਬਾਅਦ ਨਿਸ਼ਾਨਦੇਹੀ ਕਰਵਾ ਦਿੱਤੀ ਜਾਵੇਗੀ, ਜਿਸ ਤੋਂ ਬਾਅਦ ਧਰਨਾਕਾਰੀਆਂ ਵਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ |
ਫ਼ਿਰੋਜ਼ਪੁਰ, 17 ਜਨਵਰੀ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਨਸ਼ੇੜੀਆਂ ਤੇ ਨਸ਼ੇ ਦੇ ਵਪਾਰੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਫ਼ਿਰੋਜ਼ਪੁਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੇ ਕੇਸ ਵਿਚ ਪੈਰੋਲ ਤੋਂ ਭਗੌੜੇ ਇਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ 1100 ਨਸ਼ੀਲੀਆਂ ...
ਫ਼ਿਰੋਜ਼ਪੁਰ, 17 ਜਨਵਰੀ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਦਿਹਾਤੀ ਹਲਕੇ ਤੋਂ ਆਮ ਆਦਮੀ ਪਾਰਟੀ ਵਲੋਂ ਐਲਾਨੇ ਉਮੀਦਵਾਰ ਅਮਰਦੀਪ ਸਿੰਘ ਆਸ਼ੂ ਬਾਂਗੜ ਵਲੋਂ ਪਾਰਟੀ ਦੀ ਸੀਨੀਅਰ ਲੀਡਰਸ਼ਿਪ 'ਤੇ ਦੋਸ਼ ਲਾਉਂਦਿਆਂ ਪਾਰਟੀ ਤੋਂ ਦਿੱਤੇ ਅਸਤੀਫ਼ੇ 'ਤੇ ਪ੍ਰਤੀਕਰਮ ...
ਫ਼ਿਰੋਜ਼ਪੁਰ, 17 ਜਨਵਰੀ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਦਿਹਾਤੀ ਹਲਕੇ ਵਿਚ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਹਲਕੇ ਦੇ ਪਿੰਡ ਝੋਕ ਹਰੀ ਹਰ ਤੋਂ ਬਲਾਕ ਸੰਮਤੀ ਮੈਂਬਰ ਸਮੇਤ 40 ਦੇ ਕਰੀਬ ਪਰਿਵਾਰਾਂ ਨੇ ਕਾਂਗਰਸ ਨੂੰ ਅਲਵਿਦਾ ਕਹਿੰਦਿਆਂ ਸ਼੍ਰੋਮਣੀ ...
ਜ਼ੀਰਾ, 17 ਜਨਵਰੀ (ਮਨਜੀਤ ਸਿੰਘ ਢਿੱਲੋਂ)-ਵਾਤਾਵਰਨ ਚੇਤਨਾ ਲਹਿਰ ਪੰਜਾਬ ਦੀ ਮੀਟਿੰਗ ਪੰਜਾਬੀ ਸਾਹਿਤਕਾਰ ਗੁਰਚਰਨ ਸਿੰਘ ਨੂਰਪੁਰ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਵਿਚ ਹਾਜ਼ਰ ਲਹਿਰ ਦੇ ਆਗੂ ਗੁਰਪ੍ਰੀਤ ਸਿੰਘ ਚੰਦਬਾਜਾ, ਸਾਹਿਤਕਾਰ ਗੁਰਚਰਨ ਸਿੰਘ ਨੂਰਪੁਰ ਤੇ ਡਾ: ...
ਖੋਸਾ ਦਲ ਸਿੰਘ, 17 ਜਨਵਰੀ (ਮਨਪ੍ਰੀਤ ਸਿੰਘ ਸੰਧੂ)-ਹਲਕਾ ਜ਼ੀਰਾ ਨੇ ਕਈ ਪਾਰਟੀਆਂ ਦੇ ਆਗੂਆਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ, ਪਰ ਕਿਸੇ ਨੇ ਵੀ ਹਲਕੇ ਦੇ ਕੰਮਾਂ ਨੂੰ ਨੇਪਰੇ ਨਹੀਂ ਲਾਇਆ | ਹਲਕਾ ਵਾਸੀ ਇਸ ਵਾਰ ਮੈਨੂੰ ਇਕ ਮੌਕਾ ਦੇ ਕੇ ਭਾਰੀ ਬਹੁਮਤ ਨਾਲ ਵੋਟਾਂ ਪਾ ਕੇ ...
ਮਮਦੋਟ, 17 ਜਨਵਰੀ (ਸੁਖਦੇਵ ਸਿੰਘ ਸੰਗਮ)-ਦੁਨੀਆ ਭਰ ਵਿਚ ਸਮਾਜਿਕ ਸੇਵਾ ਨੂੰ ਸਮਰਪਿਤ ਹੋ ਕੇ ਕਾਰਜ ਕਰ ਰਹੀ ਸਰਬੱਤ ਦਾ ਭਲਾ ਟਰੱਸਟ ਦੇ ਸੰਸਥਾਪਕ ਐੱਸ. ਪੀ. ਸਿੰਘ ਓਬਰਾਏ ਦੀ ਹਦਾਇਤ ਅਤੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ, ਜ਼ਿਲ੍ਹਾ ਇਸਤਰੀ ਵਿੰਗ ਪ੍ਰਧਾਨ ...
ਮੁੱਦਕੀ, 17 ਜਨਵਰੀ (ਭੁਪਿੰਦਰ ਸਿੰਘ)-ਸਾਹਿਤ ਸਭਾ ਮੁੱਦਕੀ ਦੀ ਮੀਟਿੰਗ ਸਭਾ ਦੇ ਪ੍ਰਧਾਨ ਸੁਖਦੀਪ ਸਿੰਘ ਗਿੱਲ (ਰੰਮੀ ਗਿੱਲ) ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਥਾਨਕ ਕਸਬੇ ਤੋਂ ਇਲਾਵਾ ਨੇੜੇ ਦੇ ਪਿੰਡਾਂ ਦੇ ਸਾਹਿਤਕਾਰਾਂ ਤੇ ਸਾਹਿਤ ਪ੍ਰੇਮੀਆਂ ਨੇ ਹਿੱਸਾ ਲਿਆ | ...
ਫ਼ਿਰੋਜ਼ਪੁਰ, 17 ਜਨਵਰੀ (ਜਸਵਿੰਦਰ ਸਿੰਘ ਸੰਧੂ)-ਵਧਦੇ ਕੋਰੋਨਾ ਪ੍ਰਕੋਪ ਨੂੰ ਦੇਖਦਿਆਂ ਸਿਹਤ ਵਿਭਾਗ ਵਲੋਂ ਕੋਰੋਨਾ ਦੀ ਰੋਕਥਾਮ ਲਈ ਤੇ ਕੋਰੋਨਾ ਮਰੀਜ਼ਾਂ ਦੀ ਸਹੀ ਭਾਲ ਲਈ ਸਰਗਰਮੀਆਂ ਤੇਜ਼ ਕਰਨ ਵਾਸਤੇ ਜ਼ਿਲ੍ਹਾ ਪੱਧਰੀ ਵਿਭਾਗੀ ਅਧਿਕਾਰੀਆਂ ਦੀ ਦਫ਼ਤਰ ਸਿਵਲ ...
ਗੁਰੂਹਰਸਹਾਏ, 17 ਜਨਵਰੀ (ਕਪਿਲ ਕੰਧਾਰੀ)- ਗੁਰੂਹਰਸਹਾਏ ਪੁਲਿਸ ਵਲੋਂ ਕਾਰਵਾਈ ਕਰਦੇ ਹੋਏ ਕਰੀਬ 10 ਸਾਲ ਪੁਰਾਣੇ ਠੱਗੀ ਦੇ ਕੇਸ ਵਿਚ ਲੋੜੀਂਦਾ ਭਗੌੜਾ ਦੋਸ਼ੀ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ ਮਲਕੀਤ ਸ਼ਰਮਾ ਨੇ ...
ਫ਼ਿਰੋਜ਼ਪੁਰ, 17 ਜਨਵਰੀ (ਰਾਕੇਸ਼ ਚਾਵਲਾ)-ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ 'ਤੇ ਸ਼ਿਕੰਜਾ ਕੱਸਦੇ ਹੋਏ ਚਾਈਨਾ ਡੋਰ ਦੀਆਂ 100 ਚਰਖੜੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਹੌਲਦਾਰ ...
ਕੁੱਲਗੜ੍ਹੀ, 17 ਜਨਵਰੀ (ਸੁਖਜਿੰਦਰ ਸਿੰਘ ਸੰਧੂ)-ਨਸ਼ਿਆਂ ਵਿਰੁੱਧ ਸ਼ਿਕੰਜਾ ਕੱਸਣ ਲਈ ਪੰਜਾਬ ਸਰਕਾਰ ਵਲੋਂ ਗਠਿਤ ਕੀਤੀ ਸਪੈਸ਼ਲ ਟਾਕਸ ਫੋਰਸ 'ਤੇ ਬੀਤੇ ਕੱਲ੍ਹ ਪਿੰਡ ਫੱਤੂ ਵਾਲਾ ਵਿਖੇ ਕੁਝ ਵਿਅਕਤੀਆਂ ਨੇ ਹਮਲਾ ਕਰ ਦਿੱਤਾ ਸੀ | ਇਸ ਸਬੰਧੀ ਥਾਣਾ ਕੁੱਲਗੜ੍ਹੀ ਦੇ ...
ਤਲਵੰਡੀ ਭਾਈ, 17 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਬੀਤੀ ਰਾਤ ਚੋਰਾਂ ਵਲੋਂ ਇੱਥੇ ਇਕ ਰੈਡੀਮੇਡ ਕੱਪੜੇ ਦੀ ਦੁਕਾਨ 'ਤੇ ਧਾਵਾ ਬੋਲਦਿਆਂ ਦੁਕਾਨ ਅੰਦਰੋਂ ਸਮਾਨ ਅਤੇ ਨਕਦੀ ਚੋਰੀ ਕਰ ਲਏ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਾਤ ਸਮੇਂ ਚੋਰ ਇੱਥੇ ਸਰਕਾਰੀ ...
ਫ਼ਿਰੋਜ਼ਪੁਰ, 17 ਜਨਵਰੀ (ਜਸਵਿੰਦਰ ਸਿੰਘ ਸੰਧੂ)-ਦੁਨੀਆ 'ਚ ਫੈਲੀ ਕੋਰੋਨਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ 154 ਹੋਰ ਵਿਅਕਤੀਆਂ ਨੂੰ ਆਪਣੇ ਕਲਾਵੇ ਵਿਚ ਲੈ ਲੈਣ ਦੀ ਖ਼ਬਰ ਹੈ, ਜਿਸ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ ਕਰ ਦਿੱਤੀ ਗਈ ਹੈ | ਵਿਭਾਗ ਦੇ ...
ਫ਼ਿਰੋਜ਼ਪੁਰ, 17 ਜਨਵਰੀ (ਰਾਕੇਸ਼ ਚਾਵਲਾ)-ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਨੇ ਸਵਾ 9 ਬੋਤਲਾਂ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਰਮਨ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਨਾਲ ਗਸ਼ਤ ਵਾ ਚੈਕਿੰਗ ...
ਲੱਖੋਂ ਕੇ ਬਹਿਰਾਮ, 17 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਪਿੰਡ ਚੱਕ ਹਰਾਜ ਵਿਖੇ ਵੱਖ-ਵੱਖ ਥਾਵਾਂ ਦੇ ਰੱਖੇ ਦੋ ਪ੍ਰੋਗਰਾਮਾਂ ਵਿਚ ਕਈ ਪਰਿਵਾਰ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ...
ਫ਼ਿਰੋਜ਼ਪੁਰ, 17 ਜਨਵਰੀ (ਕੁਲਬੀਰ ਸਿੰਘ ਸੋਢੀ)-ਸ਼ਹਿਰੀ ਵਿਧਾਨ ਸਭਾ 'ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਗ੍ਰਾਮ ਪੰਚਾਇਤ ਪਿੰਡ ਖੁੰਦਰ ਗੱਟੀ ਦੇ 4 ਮੌਜੂਦਾ ਮੈਂਬਰਾਂ ਸਮੇਤ 50 ਪਰਿਵਾਰਾਂ ਨੇ 'ਆਪ' ਉਮੀਦਵਾਰ ਰਣਬੀਰ ਸਿੰਘ ਭੁੱਲਰ ਦੀ ਅਗਵਾਈ 'ਚ ...
ਕੁੱਲਗੜ੍ਹੀ, 17 ਜਨਵਰੀ (ਸੁਖਜਿੰਦਰ ਸਿੰਘ ਸੰਧੂ)-ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਜੁਗਿੰਦਰ ਸਿੰਘ ਜਿੰਦੂ ਵਲਾੋ ਪਿੰਡ ਚੰਗਾਲੀ ਕਦੀਮ ਵਿਖੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਇਸ ਸਮੇਂ ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ...
ਗੁਰੂਹਰਸਹਾਏ, 17 ਜਨਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਪੁਲਿਸ ਨੇ 120 ਲੀਟਰ ਲਾਹਣ ਬਰਾਮਦ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਵਾ ਚੈਕਿੰਗ ਸ਼ੱਕੀ ...
ਫ਼ਿਰੋਜ਼ਪੁਰ/ਆਰਿਫ਼ ਕੇ, 17 ਜਨਵਰੀ (ਗੁਰਿੰਦਰ ਸਿੰਘ, ਬਲਬੀਰ ਸਿੰਘ ਜੋਸਨ)-ਹਲਕਾ ਫ਼ਿਰੋਜ਼ਪੁਰ ਸ਼ਹਿਰੀ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵਕਤ ਹੋਰ ਬਲ ਮਿਲਿਆ ਜਦੋਂ ਹਲਕੇ ਦੇ ਪਿੰਡ ਸੁਲਤਾਨ ਵਾਲਾ ਦੇ ਕਰੀਬ 40 ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ...
ਫ਼ਿਰੋਜ਼ਪੁਰ, 17 ਜਨਵਰੀ (ਤਪਿੰਦਰ ਸਿੰਘ)-ਕੋਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਲਈ ਵੱਧ ਤੋਂ ਵੱਧ ਸੈਂਪਲਿੰਗ ਤੇ ਵੈਕਸੀਨੇਸ਼ਨ ਦੀ ਸਮੀਖਿਆ ਕਰਨ ਲਈ ਵਿਸ਼ੇਸ਼ ਮੀਟਿੰਗ ਓਮ ਪ੍ਰਕਾਸ਼ ਉਪ ਮੰਡਲ ਮੈਜਿਸਟਰੇਟ ਫ਼ਿਰੋਜ਼ਪੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ...
ਜ਼ੀਰਾ, 17 ਜਨਵਰੀ (ਜੋਗਿੰਦਰ ਸਿੰਘ ਕੰਡਿਆਲ)-ਪਿਛਲੇ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਨੂੰ ਹਲਕਾ ਜ਼ੀਰਾ 'ਚ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਾਲੇ ਸੀਨੀਅਰ ਆਗੂ ਬਲਵੰਤ ਸਿੰਘ ਢਿੱਲੋਂ ਤੇ ਪਾਰਟੀ ਦੇ ਸੂਬਾ ਜੁਆਇੰਟ ਸੈਕਟਰੀ ...
ਗੋਲੂ ਕਾ ਮੋੜ, 17 ਜਨਵਰੀ (ਸੁਰਿੰਦਰ ਸਿੰਘ ਪੁਪਨੇਜਾ)-ਹਲਕਾ ਗੁਰੂਹਰਸਹਾਏ ਦੇ ਬਲਰਾਮ ਧਵਨ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਮੰਡੀ ਪੰਜੇ ਕੇ ਉਤਾੜ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਹਲਕਾ ਗੁਰੂਹਰਸਹਾਏ ਦੇ ਸ਼੍ਰੋਮਣੀ ...
ਮਮਦੋਟ, 17 ਜਨਵਰੀ (ਸੁਖਦੇਵ ਸਿੰਘ ਸੰਗਮ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਜੋਗਿੰਦਰ ਸਿੰਘ ਜਿੰਦੂ ਦੇ ਹੱਕ ਵਿਚ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਵੀਰਪਾਲ ਕੌਰ ਖੋਸਾ, ਜਥੇਦਾਰ ਚਮਕੌਰ ਸਿੰਘ ਟਿੱਬੀ ਸਰਕਲ ...
ਗੁਰੂਹਰਸਹਾਏ, 17 ਜਨਵਰੀ (ਕਪਿਲ ਕੰਧਾਰੀ)-ਵਿਧਾਨ ਸਭਾ ਹਲਕਾ ਗੁਰੂਹਰਸਹਾਏ ਤੋਂ ਉੱਘੇ ਸਮਾਜ ਸੇਵੀ ਮਲਕੀਤ ਚੰਦ ਅਬਰੋਲ ਵਲੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਫ਼ੈਸਲਾ ਕੀਤਾ ਹੈ | ਪਿੰਡ ਝਾਵਲਾ ਨਿਵਾਸੀ ਮਲਕੀਤ ਚੰਦ ਅਬਰੋਲ ਖੱਤਰੀ ਸਭਾ ਵਿਚ ਵੀ ਸਰਗਰਮ ...
ਫ਼ਿਰੋਜ਼ਪੁਰ, 17 ਜਨਵਰੀ (ਤਪਿੰਦਰ ਸਿੰਘ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 14 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਹੁਣ 20 ਫਰਵਰੀ 2022 ਨੂੰ ਹੋਣਗੀਆਂ | ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ...
ਜ਼ੀਰਾ, 17 ਜਨਵਰੀ (ਜੋਗਿੰਦਰ ਸਿੰਘ ਕੰਡਿਆਲ)-ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਅਕਾਲੀ ਪਾਰਟੀ ਦੇ ਥੰਮ੍ਹ ਹਨ, ਜਿਨ੍ਹਾਂ ਨੂੰ ਅਕਾਲੀ-ਬਸਪਾ ਗੱਠਜੋੜ ਨੇ ਜ਼ੀਰਾ ਹਲਕੇ ਤੋਂ ਉਮੀਦਵਾਰ ਬਣਾ ਕੇ ਹਲਕੇ ਵਿਚ ਪਾਰਟੀ ਦੀ ਸਥਿਤੀ ਮਜ਼ਬੂਤ ਕੀਤੀ ਹੈ | ਇਨ੍ਹਾਂ ਵਿਚਾਰਾਂ ...
ਮੋਗਾ, 17 ਜਨਵਰੀ (ਸੁਰਿੰਦਰਪਾਲ ਸਿੰਘ)- ਦਲਜੀਤ ਸਿੰਘ ਗੈਦੂ ਚੇਅਰਮੈਨ ਰਾਮਗੜ੍ਹੀਆ ਸਿੱਖ ਫਾਊਾਡੇਸ਼ਨ ਆਫ਼ ਉਟਾਂਰੀਓ ਕੈਨੇਡਾ ਦਾ ਮਾਈਕਰੋ ਗਲੋਬਲ ਆਈਲਟਸ ਤੇ ਇਮੀਗੇ੍ਰਸ਼ਨ ਸੰਸਥਾ ਅਕਾਲਸਰ ਚੌਕ ਮੋਗਾ ਵਿਖੇ ਪਹੁੰਚਣ 'ਤੇ ਸੰਸਥਾ ਦੇ ਸੰਚਾਲਕ ਚਰਨਜੀਤ ਸਿੰਘ ...
ਅਬੋਹਰ, 17 ਜਨਵਰੀ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੇਵ ਮੇਘ ਵਲੋਂ ਹਲਕੇ ਦੇ ਪਿੰਡ ਡੰਗਰ ਖੇੜਾ ਵਿਖੇ ਕੋਰੋਨਾ ਪਾਬੰਦੀਆਂ ਨੂੰ ਮੁੱਖ ਰੱਖ ਕੇ ਪਿੰਡ ਦੇ ਕੁੱਝ ਗਿਣੇ ਚੁਣੇ ਲੋਕਾਂ ਨਾਲ ਮੀਟਿੰਗ ਕੀਤੀ ਗਈ | ਇਸ ਦੌਰਾਨ ...
ਫ਼ਾਜ਼ਿਲਕਾ, 17 ਜਨਵਰੀ (ਦਵਿੰਦਰ ਪਾਲ ਸਿੰਘ)-ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨਾਲ ਲੱਗਦੇ ਇਲਾਕੇ ਪਿੰਡ ਮੁੱਠਿਆਂ ਵਾਲੀ ਵਿਚ ਫ਼ਾਜ਼ਿਲਕਾ ਪੁਲਿਸ ਨੂੰ ਬਰਾਮਦ ਹੋਏ, ਜ਼ਿੰਦਾ ਹੈਾਡ ਗਰਨੇਡ ਨੂੰ ਬਠਿੰਡਾ ਤੋਂ ਆਈ ਬੰਬ ਨਿਰੋਧਕ ਟੀਮ ਨੇ ਨਸ਼ਟ ਕਰ ਦਿੱਤਾ | ...
ਅਬੋਹਰ 17 ਜਨਵਰੀ (ਵਿਵੇਕ ਹੂੜੀਆ/ਸੁਖਜੀਤ ਸਿੰਘ ਬਰਾੜ)-ਬੱਲੂਆਣਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੀ ਟਿਕਟ ਲਈ ਲੰਬੇ ਸਮੇਂÐ ਤੋਂÐ ਮੰਗ ਕਰ ਰਹੇ ਪ੍ਰੇਮ ਸਿੰਘ ਧਰਾਂਗਵਾਲਾ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ | ਉਨ੍ਹਾਂ ਨੂੰ ਸਾਥੀਆਂÐ ਸਮੇਤ ਵਿਧਾਇਕ ਅਰੁਣ ...
ਆਰਿਫ਼ ਕੇ, 17 ਜਨਵਰੀ (ਬਲਬੀਰ ਸਿੰਘ ਜੋਸਨ)-ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਜੋਗਿੰਦਰ ਸਿੰਘ ਜਿੰਦੂ ਵਲੋਂ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਤੇ ਪਿੰਡਾਂ 'ਚ ਅਕਾਲੀ ਦਲ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ...
ਮਮਦੋਟ, 17 ਜਨਵਰੀ (ਸੁਖਦੇਵ ਸਿੰਘ ਸੰਗਮ)-ਆਮ ਆਦਮੀ ਪਾਰਟੀ ਦੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਉਮੀਦਵਾਰ ਅਮਰਦੀਪ ਸਿੰਘ ਆਸ਼ੂ ਬੰਗੜ ਵਲੋਂ ਪਾਰਟੀ ਛੱਡੇ ਜਾਣ ਦੇ ਐਲਾਨ ਨੇ 'ਆਪ' ਵਲੋਂ ਵਿਧਾਨ ਸਭਾ ਟਿਕਟਾਂ ਵੇਚਣ ਦੀਆਂ ਚਰਚਾਵਾਂ 'ਤੇ ਮੋਹਰ ਲਗਾ ਦਿੱਤੀ ਹੈ | ਇਸ ...
ਜ਼ੀਰਾ, 17 ਜਨਵਰੀ (ਮਨਜੀਤ ਸਿੰਘ ਢਿੱਲੋਂ)-ਜੀਵਨ ਮੱਲ ਸਰਕਾਰੀ ਮਾਡਲ ਸੀਨੀ: ਸੈਕੰ: ਸਕੂਲ ਜ਼ੀਰਾ ਵਿਖੇ ਪੰਜਾਬੀ ਸਾਹਿਤ ਸਭਾ (ਰਜ਼ਿ:) ਜ਼ੀਰਾ ਦੀ ਮਹੀਨਾਵਾਰ ਮੀਟਿੰਗ ਸਭਾ ਦੇ ਪ੍ਰਧਾਨ ਸੁਖਚਰਨ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ਸਭ ਤੋਂ ਪਹਿਲਾ ਸਾਹਿਤਕਾਰ ...
ਗੁਰੂਹਰਸਹਾਏ, 17 ਜਨਵਰੀ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)-ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗੁਰੂਹਰਸਹਾਏ ਹਲਕੇ 'ਚ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਹਰ ਰੋਜ਼ ਪਰਿਵਾਰ ਅਕਾਲੀ ਦਲ 'ਚ ਸ਼ਮੂਲੀਅਤ ਕਰ ਰਹੇ ...
ਮੱਲਾਂਵਾਲਾ, 17 ਜਨਵਰੀ (ਗੁਰਦੇਵ ਸਿੰਘ)-ਅਕਾਲੀ-ਬਸਪਾ ਗੱਠਜੋੜ ਦੇ ਹਲਕਾ ਜ਼ੀਰਾ ਤੋਂ ਉਮੀਦਵਾਰ ਜਨਮੇਜਾ ਸਿੰਘ ਸੇਖੋਂ ਸਾਬਕਾ ਮੰਤਰੀ ਪੰਜਾਬ ਦੇ ਹੱਕ 'ਚ ਜਸਵੀਰ ਸਿੰਘ ਨੰਬਰਦਾਰ ਹਾਮਦਵਾਲਾ ਹਿਠਾੜ, ਹਰਪ੍ਰੀਤ ਸਿੰਘ ਹੈਪੀ ਤੇ ਸੁਖਜੀਤ ਸਿੰਘ ਨੇ ਘਰ-ਘਰ ਜਾ ਕੇ ...
ਮੋਗਾ, 17 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਅੱਜ ਕਾਂਗਰਸ ਪਾਰਟੀ ਨੂੰ ਉਸ ਸਮੇਂ ਕਰਾਰਾ ਝਟਕਾ ਲੱਗਾ ਜਦੋਂ ਵਿਧਾਨ ਸਭਾ ਹਲਕਾ ਮੋਗਾ ਦੇ ਵੱਖ-ਵੱਖ ਵਾਰਡਾਂ ਤੋਂ ਵੱਡੀ ਗਿਣਤੀ ਵਿਚ ਨੌਜਵਾਨ ਆਗੂਆਂ ਨੇ ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਹੋ ਕੇ ...
ਮੋਗਾ, 17 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੋਗਾ ਦੋ ਦੀ ਮੀਟਿੰਗ ਬਲਾਕ ਪ੍ਰਧਾਨ ਦਲਜੀਤ ਸਿੰਘ ਦੁੱਨੇਕੇ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਮੁੱਖ ਰੂਪ ਵਿਚ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਸੂਬਾ ...
ਨਿਹਾਲ ਸਿੰਘ ਵਾਲਾ, 17 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)- ਪਿਛਲੇ ਦਿਨੀਂ ਹੋਈ ਭਾਰੀ ਬਾਰਸ਼ ਕਾਰਨ ਹਲਕੇ ਦੇ ਕਈ ਪਿੰਡਾਂ ਰਾਮਾ, ਮਾਛੀਕੇ ਤੇ ਹਿੰਮਤਪੁਰਾ ਵਿਖੇ ਕਣਕ ਅਤੇ ਆਲੂਆਂ ਦੀ ਸੈਂਕੜੇ ਏਕੜ ਫ਼ਸਲ ਖ਼ਰਾਬ ਹੋਣ ਦਾ ਸਮਾਚਾਰ ਹੈ | ਪਿੰਡ ਹਿੰਮਤਪੁਰਾ ਦੇ ਪੀੜਤ ...
ਅਜੀਤਵਾਲ, 17 ਜਨਵਰੀ (ਹਰਦੇਵ ਸਿੰਘ ਮਾਨ)- 15 ਜਨਵਰੀ ਨੂੰ ਹਾਂਗਕਾਂਗ ਵਿਖੇ ਹੋਈ ਰੋਇੰਗ ਵਰਚੂਅਲ ਇੰਨਡੋਰ ਚੈਂਪੀਅਨਸ਼ਿਪ ਜੋ ਕਰੋਨਾ ਕਰਕੇ ਆਨ ਲਾਈਨ (ਵਰਚੂਅਲ) ਹੋਈ ਜਿਸ ਵਿਚ ਏਸ਼ੀਆ ਦੇ ਕਈ ਦੇਸ਼ਾਂ ਦੇ ਖਿਡਾਰੀਆਂ ਨੇ ਭਾਗ ਲਿਆ | ਹਰੇਕ ਮੁਕਾਬਲੇ ਵਿਚ ਹਿੱਸਾ ਲੈਣ ...
ਮੋਗਾ, 17 ਜਨਵਰੀ (ਗੁਰਤੇਜ ਸਿੰਘ, ਅਸ਼ੋਕ ਬਾਂਸਲ)-ਮਾਸਟਰ ਕੇਡਰ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਸਿੰਘ ਸਿੱਧੂ ਦੀ ਅਗਵਾਈ ਵਿਚ ਵਿਧਾਨ ਸਭਾ ਚੋਣਾਂ 20 ਫ਼ਰਵਰੀ 2022 ਦੇ ਸਬੰਧ ਵਿਚ ਜਾਇਜ਼ ਮੰਗਾਂ ਦੇ ਹੱਲ ...
ਕੋਟ ਈਸੇ ਖਾਂ, 17 ਜਨਵਰੀ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)- ਪੰਜਾਬੀ ਸਾਹਿਤ ਸਭਾ ਜ਼ੀਰਾ ਦੀ ਮਹੀਨੇਵਾਰ ਸਾਹਿਤਕ ਇਕੱਤਰਤਾ ਸ੍ਰੀ ਜੀਵਨ ਮੱਲ ਸੀਨੀਅਰ ਸੈਕੰਡਰੀ ਮਾਡਲ ਹਾਈ ਸਕੂਲ ਲੜਕੇ ਜ਼ੀਰਾ ਵਿਖੇ ਸੁਖਚਰਨ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ਇਸ ...
ਮੋਗਾ, 17 ਜਨਵਰੀ (ਜਸਪਾਲ ਸਿੰਘ ਬੱਬੀ)- ਰਾਮਗੜ੍ਹੀਆ ਸੰਗਠਨ ਮੋਗਾ ਦੀ ਮੀਟਿੰਗ ਹੋਈ ਜਿਸ ਵਿਚ ਕੁਲਵੰਤ ਸਿੰਘ ਰਾਮਗੜ੍ਹੀਆ, ਗੁਰਪ੍ਰੀਤਮ ਸਿੰਘ ਚੀਮਾ, ਚਰਨਜੀਤ ਸਿੰਘ ਝੰਡੇਆਣਾ, ਸੁਰਿੰਦਰ ਸਿੰਘ ਭੁੱਲਰ, ਸੁਖਵਿੰਦਰ ਸਿੰਘ ਆਜ਼ਾਦ, ਮਨਜੀਤ ਸਿੰਘ, ਰਸ਼ਪਾਲ ਸਿੰਘ, ...
ਮੋਗਾ, 17 ਜਨਵਰੀ (ਜਸਪਾਲ ਸਿੰਘ ਬੱਬੀ)- ਬਹੋਨਾ ਚੌਕ ਮੋਗਾ ਵਿਖੇ ਆਲ ਇੰਡੀਆ ਵਾਲਮੀਕਿ ਖ਼ਾਲਸਾ ਦਲ ਮੋਗਾ (ਪੰਜਾਬ) ਮੁੱਖ ਦਫ਼ਤਰ ਵਿਖੇ ਮੁੱਖ ਸੇਵਾਦਾਰ ਅਮਰਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਕਲੰਡਰ 2022 ਮੁੱਖ ਮਹਿਮਾਨ ...
ਮੋਗਾ, 17 ਜਨਵਰੀ (ਸੁਰਿੰਦਰਪਾਲ ਸਿੰਘ)- ਸ਼ਹਿਰ ਦੇ ਮੋਗਾ-ਲੁਧਿਆਣਾ ਜੀ. ਟੀ. ਰੋਡ ਤੇ ਜੀ. ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਮਾਲਵਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵੇਵਜ਼ ਐਜੂਕੇਸ਼ਨ ਸੰਸਥਾ ਨੇ ਤੁਸ਼ਾਰ ਸ਼ਰਮਾ ਨਿਵਾਸੀ ਮੋਗਾ ਦਾ ਕੈਨੇਡਾ ਦੇ ਸਾਲਟ ਕਾਲਜ ਦਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX